ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  10 minutes ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  22 minutes ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  49 minutes ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  54 minutes ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  58 minutes ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਅੰਮ੍ਰਿਤਸਰ 'ਚ ਅੱਜ 7 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 28 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 7 ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸ ਪਾਏ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 1 hour ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 1 hour ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 1 hour ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 1 hour ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਪਠਾਨਕੋਟ ਵਿਖੇ ਪਿਉ-ਪੁੱਤਰ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 28 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਨੋਂ ਕੋਰੋਨਾ ...
ਲੁਧਿਆਣਾ 'ਚ ਰੇਲਵੇ ਸੁਰੱਖਿਆ ਪੁਲਿਸ ਜਵਾਨ ਦੀ ਕੋਰੋਨਾ ਕਾਰਨ ਹੋਈ ਮੌਤ
. . .  about 2 hours ago
ਲੁਧਿਆਣਾ, 28 ਮਈ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਹਸਪਤਾਲ ...
ਅੰਮ੍ਰਿਤਸਰ 'ਚ ਕੋਰੋਨਾ ਪੀੜਤ ਔਰਤ ਦੀ ਹੋਈ ਮੌਤ
. . .  about 2 hours ago
ਅੰਮ੍ਰਿਤਸਰ, 28 ਮਈ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ...
ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਦੇ 4 ਹੋਰਨਾਂ ਵਾਸੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹਾਟ ...
ਚੰਡੀਗੜ੍ਹ 'ਚ 91 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾ...
'ਪਾਤਾਲ ਲੋਕ' ਨੂੰ ਬੰਦ ਕਰਵਾਉਣ ਸੰਬੰਧੀ ਪੰਡਿਤ ਰਾਓ ਧਰੇਨਵਰ ਨੇ ਦਿੱਤਾ ਬੇਨਤੀ ਪੱਤਰ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਡਿਤ ਰਾਓ ਧਰੇਨਵਰ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਨੂੰ ਬੰਦ ਕਰਵਾਉਣ ...
ਸੁਖਬੀਰ ਬਾਦਲ ਵੱਲੋਂ 30 ਮਈ ਨੂੰ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਮਈ (ਅ.ਬ)- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ...
ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਫ਼ਿਰੋਜ਼ਪੁਰ, 28 ਮਈ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ...
ਪਿੰਡ ਸਾਹਿਬ ਚੰਦ ਵਿਖੇ ਪਤਨੀ ਦਾ ਕਹੀ ਮਾਰ ਕੇ ਕਤਲ
. . .  about 3 hours ago
ਗਿੱਦੜਬਾਹਾ, 28 ਮਈ (ਬਲਦੇਵ ਸਿੰਘ)- ਪਿੰਡ ਸਾਹਿਬ ਚੰਦ ਵਿਖੇ ਇਕ ਵਿਅਕਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਗਲਾ ਵੱਢ ...
ਬਾਹਰਲੇ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਸਕਰੀਨਿੰਗ
. . .  about 3 hours ago
ਗੁਰੂ ਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ....
ਗੜ੍ਹਸ਼ੰਕਰ ਨੇੜੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਗੜ੍ਹਸ਼ੰਕਰ , 28 ਮਈ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ...
ਟਿੱਡੀ ਦਲ ਦੀ ਸੰਭਾਵੀ ਆਮਦ 'ਤੇ ਪੰਜਾਬ-ਹਰਿਆਣਾ ਹਾਈ ਅਲਰਟ 'ਤੇ
. . .  about 4 hours ago
ਮੰਡੀ ਕਿੱਲਿਆਂਵਾਲੀ/ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਚੀਨੀ ਬਿਮਾਰੀ ਕੋਰੋਨਾ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ...
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਮਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਲੰਧਰ + ਕਪੂਰਥਲਾ + ਨਵਾਂਸ਼ਹਿਰ + ਹੁਸ਼ਿਆਰਪੁਰ

ਨੋਟਬੰਦੀ ਦੇ ਝੰਬੇ ਆਲੂ ਉਤਪਾਦਕਾਂ 'ਤੇ ਹੁਣ ਕਰਫਿਊ ਦੀ ਮਾਰ

ਜਲੰਧਰ, 6 ਅਪ੍ਰੈਲ (ਜਸਪਾਲ ਸਿੰਘ)-ਨੋਟਬੰਦੀ ਦੇ ਝੰਬੇ ਆਲੂ ਉਤਪਾਦਕਾਂ 'ਤੇ ਹੁਣ ਕਰਫਿਊ ਦੀ ਮਾਰ ਪੈ ਰਹੀ ਹੈ | ਭਰਪੂਰ ਫਸਲ ਹੋਣ ਦੇ ਬਾਵਜੂਦ ਆਲੂ ਮੰਦੀ ਦਾ ਸ਼ਿਕਾਰ ਹੈ | ਹਾਲਾਂਕਿ ਕਰਫਿਊ ਦੌਰਾਨ ਸਰਕਾਰ ਵਲੋਂ ਆਲੂ ਉਤਾਪਦਕਾਂ ਨੂੰ ਆਲੂਆਂ ਦੀ ਪੁਟਾਈ ਅਤੇ ਮੰਡੀਕਰਨ ਦੀ ਛੋਟ ਦਿੱਤੀ ਹੋਈ ਹੈ, ਪਰ ਇਸ ਦੇ ਬਾਵਜੂਦ ਮੰਡੀਆਂ 'ਚ ਆਲੂਆਂ ਦਾ ਕੋਈ ਖਰੀਦਦਾਰ ਨਾ ਹੋਣ ਕਾਰਨ ਕਿਸਾਨ ਆਲੂਆਂ ਨੂੰ ਸਸਤੇ ਭਾਅ 'ਤੇ ਵੇਚਣ ਲਈ ਮਜ਼ਬੂਰ ਹੋ ਰਹੇ ਹਨ | ਤਾਲਾਬੰਦੀ ਕਾਰਨ ਬਾਹਰਲੇ ਸੂਬਿਆਂ ਨੂੰ ਵੀ ਆਲੂਆਂ ਦੀ ਢੋਆ-ਢੁਆਈ ਪ੍ਰਭਾਵਿਤ ਹੋਈ ਤੇ ਇਨ੍ਹਾਂ ਰਾਜਾਂ ਤੋਂ ਵੀ ਵਪਾਰੀਆਂ ਵਲੋਂ ਆਲੂ ਨਹੀਂ ਖਰੀਦਿਆ ਜਾ ਰਿਹਾ | ਜਿਸ ਕਾਰਨ ਆਲੂਆਂ 'ਚ ਆਈ ਮੰਦੀ ਨੇ ਇਕ ਵਾਰ ਫਿਰ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ | ਦੱਸਣਯੋਗ ਹੈ ਕਿ ਪਹਿਲਾਂ ਨੋਟਬੰਦੀ ਕਾਰਨ ਆਲੂ ਉਤਪਾਦਕਾਂ ਨੂੰ ਪਿਛਲੇ ਸਾਲਾਂ ਦੌਰਾਨ ਕਾਫੀ ਨੁਕਸਾਨ ਉਠਾਉਣਾ ਪਿਆ ਸੀ ਤੇ ਹੁਣ ਕਰਫਿਊ ਕਾਰਨ ਆਲੂ ਘੱਟ ਰੇਟ 'ਤੇ ਵਿਕ ਰਿਹਾ ਹੈ | ਹਾਲਾਂਕਿ ਪਿਛਲੇ ਸਾਲਾਂ ਦੀ ਮੰਦੀ ਨੂੰ ਦੇਖਦੇ ਹੋਏ ਇਸ ਵਾਰ ਕਿਸਾਨਾਂ ਵਲੋਂ ਘੱਟ ਰਕਬੇ 'ਚ ਆਲੂ ਬੀਜਿਆ ਗਿਆ ਸੀ, ਪਰ ਭਰਪੂਰ ਫਸਲ ਹੋਣ ਕਾਰਨ ਕਿਸਾਨਾਂ ਨੂੰ ਇਸ ਵਾਰ ਆਲੂਆਂ ਤੋਂ ਕਾਫੀ ਆਸ ਸੀ ਤੇ ਉਮੀਦ ਮੁਤਾਬਿਕ ਆਲੂ ਚੰਗੇ ਭਾਅ 'ਤੇ ਵਿਕ ਵੀ ਰਿਹਾ ਸੀ ਪਰ ਕੋਰੋਨਾ ਵਾਇਰਸ ਕਾਰਨ ਅਚਾਨਕ ਕਰਫਿਊ ਤੇ ਤਾਲਾਬੰਦੀ ਕਾਰਨ ਇਕ ਵਾਰ ਫਿਰ ਆਲੂ ਮੂਧੇ ਮੂੰਹ ਡਿੱਗ ਪਿਆ | ਕੁੱਝ ਹਫਤੇ ਪਹਿਲਾਂ ਤਾਂ ਆਲੂਆਂ ਦੇ ਭਾਅ 'ਚ ਕਾਫੀ ਤੇਜ਼ੀ ਆਈ ਸੀ ਤੇ ਵੱਡੀ ਪੱਧਰ 'ਤੇ ਲੋਕਾਂ ਵਲੋਂ ਵਾਧੂ ਆਲੂ ਸਟੋਰ ਕਰ ਲਿਆ ਗਿਆ ਸੀ ਪਰ ਹੁਣ ਕਰਫਿਊ ਕਾਰਨ ਮੰਡੀਆਂ 'ਚ ਆਲੂਆਂ ਦੇ ਖਰੀਦਦਾਰ ਘੱਟ ਆ ਰਹੇ ਹਨ ਤੇ ਕਿਸਾਨ ਸਸਤੇ ਭਾਅ 'ਤੇ ਆਲੂ ਵੇਚ ਰਿਹਾ ਹੈ | ਮੰਡੀਆਂ 'ਚ ਆਲੂ ਨਾ ਵਿਕਣ ਕਾਰਨ ਕਿਸਾਨਾਂ ਵਲੋਂ ਖਾਣ ਵਾਲਾ ਆਲੂ ਵੀ ਹੁਣ ਸਟੋਰਾਂ 'ਚ ਰੱਖਿਆ ਜਾਣ ਲੱਗਾ ਹੈ, ਜਿਸ ਕਾਰਨ ਕਿਸਾਨਾਂ ਸਿਰ ਸਟੋਰਾਂ ਦਾ ਵੀ ਵਾਧੂ ਖਰਚਾ ਪਵੇਗਾ | ਉਘੇ ਆਲੂ ਉਤਪਾਦਕ ਜਸਵਿੰਦਰ ਸਿੰਘ ਸੰਘਾ ਨੇ ਕਿਹਾ ਕਿ ਆਲੂ ਨਾ ਵਿਕਣ ਕਾਰਨ ਕਿਸਾਨਾਂ ਵਲੋਂ ਆਲੂਆਂ ਨੂੰ ਸਟੋਰਾਂ 'ਚ ਰੱਖਣ ਨੂੰ ਪਹਿਲ ਦਿੱਤੀ ਜਾਣ ਲੱਗੀ ਹੈ | ਉਨ੍ਹਾਂ ਕਿਹਾ ਕਿ 18 ਰੁਪਏ ਕਿਲੋ ਵਿਕਣ ਵਾਲਾ ਆਲੂ ਅੱਜ 10 ਰੁਪਏ 'ਤੇ ਆ ਗਿਆ ਹੈ | ਇਸੇ ਤਰ੍ਹਾਂ ਆਲੂ ਉਤਪਾਦਕ ਪਿ੍ਤਪਾਲ ਸਿੰਘ ਢਿੱਲੋਂ ਨੇ ਵੀ ਕਿਹਾ ਕਿ ਬਾਹਰਲੇ ਰਾਜਾਂ ਨੂੰ ਆਲੂ ਨਾ ਜਾਣ ਕਾਰਨ ਕਿਸਾਨਾਂ ਲਈ ਆਲੂ ਨੂੰ ਸੰਭਾਲਣਾ ਵੱਡੀ ਮੁਸ਼ਕਿਲ ਬਣ ਗਈ ਹੈ ਤੇ ਕਿਸਾਨ 800-900 ਰੁਪਏ ਕਿੱਲੋ ਵਿਕਣ ਵਾਲਾ ਕੱਟਾ (50 ਕਿਲੋ) ਹੁਣ ਕੇਵਲ 500-600 ਰੁਪਏ ਹੀ ਵਿਕ ਰਿਹਾ ਹੈ | ਜਗਰਾਜ ਸਿੰਘ ਜੱਗੀ ਨੇ ਵੀ ਕਿਹਾ ਕਿ ਮੰਡੀਆਂ ਬੰਦ ਹੋਣ ਕਾਰਨ ਆਲੂ ਉਤਪਾਦਕਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ |

ਸਬਜ਼ੀ ਮੰਡੀ ਮਕਸੂਦਾਂ 'ਚ ਸਾਢੇ 60 ਲੱਖ ਦੀ ਲਾਗਤ ਨਾਲ ਤਿਆਰ ਹੋ ਰਿਹਾ ਸਟੀਲ ਦਾ ਸ਼ੈੱਡ ਡਿੱਗਾ

ਮਕਸੂਦਾਂ, 5 ਅਪ੍ਰੈਲ (ਲਖਵਿੰਦਰ ਪਾਠਕ)- ਬੀਤੇ ਮਾਰਚ ਮਹੀਨੇ 'ਤੋਂ ਸਬਜ਼ੀ ਮੰਡੀ ਮਕਸੂਦਾਂ 'ਚ ਪਰਚੂਨ ਫੜੀਆਂ ਵਾਲਿਆਂ ਨੂੰ ਪਿੱਛੇ ਸ਼ਿਫ਼ਟ ਕਰਨ ਲਈ ਬਣਾਇਆ ਜਾ ਰਿਹਾ 60.69 ਲੱਖ ਨਾਲ 75 ਗੁਣਾ 160 ਸਟੀਲ ਕਵਰ ਸ਼ੈੱਡ ਦਾ ਢਾਂਚਾ ਅੱਜ ਇਕਦਮ ਥੱਲੇ ਆ ਡਿੱਗਾ ਜਿਸ ਨੇ ਮੰਡੀ 'ਚ ...

ਪੂਰੀ ਖ਼ਬਰ »

ਹੁਣ ਆਨਲਾਈਨ ਪ੍ਰਣਾਲੀ ਰਾਹੀਂ ਹੀ ਜਾਰੀ ਹੋਣਗੇ ਮੈਨੂਅਲ ਪਾਸ-ਐੱਸ.ਡੀ.ਐੱਮ.

ਸ਼ਾਹਕੋਟ, 6 ਅਪ੍ਰੈਲ (ਸੁਖਦੀਪ ਸਿੰਘ, ਦਲਜੀਤ ਸਚਦੇਵਾ)- ਕੋਰੋਨਾ ਵਾਇਰਸ ਕਾਰਨ ਕਰਫ਼ਿਊ ਦੌਰਾਨ ਐਮਰਜੈਂਸੀ ਹਲਾਤਾਂ 'ਚ ਸਾਰੇ ਪਾਸ ਹੁਣ ਆਨਲਾਈਨ ਅਪਲਾਈ ਹੀ ਕੀਤੇ ਜਾ ਸਕਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਅਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ

ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇੱਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਪਿੰਡ ਕੋਟਲਾ ਗੌਾਸਪੁਰ 'ਚ ਸਥਿਤ ਇੱਕ ਨਹਿਰ ਦੇ ਕੋਲ ...

ਪੂਰੀ ਖ਼ਬਰ »

ਗਸ਼ਤ ਕਰ ਰਹੀ ਨੂਰਮਹਿਲ ਪੁਲਿਸ 'ਤੇ ਪੈਟਰੋਲ ਬੰਬ ਹਮਲਾ, ਮੁਲਜ਼ਮ ਗਿ੍ਫ਼ਤਾਰ

ਨੂਰਮਹਿਲ, 6 ਅਪ੍ਰੈਲ (ਗੁਰਦੀਪ ਸਿੰਘ ਲਾਲੀ, ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਦੇ ਲਾਗਲੇ ਪਿੰਡ ਪੰਡੋਰੀ ਜਗੀਰ 'ਚ ਇੱਕ ਵਿਅਕਤੀ ਨੇ ਮੋਟਰਸਾਇਕਲ 'ਤੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਹੈ ਇਸ ਬਾਰੇ ਮਿਲੀ ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਕਰਫਿਊ ਦਾ ਉਲੰਘਣ ਕਰਨ ਦੇ ਦੋਸ਼ 'ਚ 4 ਕਾਬੂ

ਆਦਮਪੁਰ, 06 ਅਪ੍ਰੈਲ (ਹਰਪ੍ਰੀਤ ਸਿੰਘ)- ਸਥਾਨਕ ਪੁਲੀਸ ਨੇ ਕਰਫਿਊ ਦਾ ਉਲੰਘਣ ਕਰਨ ਦੇ ਦੋਸ਼ ਵਿਚ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਐਡੀਸ਼ਨਲ ਐਸ.ਐਚ.ਓ ਗੁਰਦਿੰਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਬਲਵੀਰ ਚੰਦ ਪੁੱਤਰ ਬਚਨਾ ਰਾਮ ਵਾਸੀ ਉਦੇਸੀਆਂ, ਸਿਕੰਦਰ ਪਾਲ ਪੁੱਤਰ ...

ਪੂਰੀ ਖ਼ਬਰ »

ਲੋਹੀਆਂ ਪੁਲਿਸ ਮੁਲਾਜ਼ਮਾਂ ਦੇ ਜਾਂਚ ਟੈਸਟ ਤੰਦਰੁਸਤ ਹੋਣ ਨਾਲ ਹੌਾਸਲੇ ਬੁਲੰਦ-ਥਾਣਾ ਮੁਖੀ

ਲੋਹੀਆਂ ਖਾਸ, 6 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੋਰੋਨਾ ਵਾਇਰਸ ਕਾਰਨ ਚਲ ਰਹੇ ਕਰਫਿਊ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਲਗਾਤਾਰ ਡਿਊਟੀ ਨੂੰ ਧਿਆਨ 'ਚ ਰੱਖਦਿਆਂ ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਵੱਲੋਂ ਡਾ. ਤਰਸੇਮ ਲਾਲ ਭਾਰਤੀ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦਾ ਕੀਤਾ ਕਾਬੂ

ਜਲੰਧਰ, 6 ਅਪ੍ਰੈਲ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਰਫਿਊ ਦੌਰਾਨ ਲਗਾਏ ਨਾਕੇ 'ਤੇ ਇਕ ਮੋਟਰਸਾਈਕਲ ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਪਿ੍ਤਪਾਲ ਉਰਫ਼ ਪਾਲੀ ਵਾਸੀ ਗੁਰੂ ਨਾਨਕ ...

ਪੂਰੀ ਖ਼ਬਰ »

ਸੈਨੀਟਾਈਜ਼ ਦਾ ਕੰਮ ਕਰਨ ਨਾਲ ਫਾਇਰ ਬਿ੍ਗੇਡ ਦੀ ਇਕ ਗੱਡੀ ਖ਼ਰਾਬ ਹੋਈ

ਜਲੰਧਰ, 6 ਅਪ੍ਰੈਲ (ਸ਼ਿਵ)- ਕੋਰੋਨਾ ਤੋਂ ਬਚਾਅ ਲਈ ਸ਼ਹਿਰ ਵਿਚ ਨਿਗਮ ਵਲੋਂ ਕਰਵਾਏ ਜਾ ਰਹੇ ਸੈਨੀਟਾਈਜ਼ਰ ਦੇ ਛਿੜਕਾਅ ਨਾਲ ਨਿਗਮ ਦੀ ਇਕ ਗੱਡੀ ਖ਼ਰਾਬ ਹੋ ਗਈ ਜਿਸ ਨੂੰ ਠੀਕ ਕਰਨ ਲਈ ਦਿੱਲੀ ਤੋਂ ਪੁਰਜ਼ੇ ਮੰਗਵਾਏ ਜਾ ਰਹੇ ਹਨ | ਫਾਇਰ ਬਿ੍ਗੇਡ ਵੱਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਅੱਜ ਫਿਰ ਭੇਜੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੇ 5 ਸੈਂਪਲ, 12 ਹੋਰ ਦੀ ਰਿਪੋਰਟ ਆਈ ਨੈਗੇਟਿਵ

ਜਲੰਧਰ, 6 ਅਪ੍ਰੈਲ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਕੋਵਿਡ-19 (ਕੋਰੋਨਾ) ਵਾਇਰਸ ਦੀ ਜਾਂਚ ਲਈ ਹੁਣ ਤੱਕ 168 ਸੈਂਪਲ ਭੇਜੇ ਗਏ ਹਨ, ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 140 ਸੈਂਪਲ ਨੈਗੇਟਿਵ ਅਤੇ 6 ਸੈਂਪਲਾਂ ਦੀ ਰਿਪੋਰਟ ਪਾਜ਼ਟਿਵ ਆਈ ਹੈ | ਨੈਗੇਟਿਵ ਆਏ ਇਨ੍ਹਾਂ ...

ਪੂਰੀ ਖ਼ਬਰ »

7 ਵਿਅਕਤੀਆਂ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਅਤੇ ਇਕ ਨੂੰ ਦੇਸੀ ਸ਼ਰਾਬ ਸਮੇਤ ਕੀਤਾ ਕਾਬੂ

ਬਿਲਗਾ, 6 ਅਪ੍ਰੈਲ (ਰਾਜਿੰਦਰ ਸਿੰਘ ਬਿਲਗਾ)—ਥਾਣਾ ਬਿਲਗਾ ਪੁਲਿਸ ਨੇ ਪਿੰਡ ਔਜਲਾ ਵਿਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਸਬੰਧ 'ਚ ਦੋਵੇਂ ਧਿਰਾਂ ਦੇ 7 ਵਿਅਕਤੀਆਂ ਵਿਰੁੱਧ ਕਰਫ਼ਿਊ ਦੀ ਉਲੰਘਣਾ ਕਰਨ ਤੇ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਏ ਐਸ ਆਈ ਗੁਰਸ਼ਰਨ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿਗ ਕੇ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਬਿਲਗਾ, 6 ਅਪ©ੈਲ (ਰਾਜਿੰਦਰ ਸਿੰਘ ਬਿਲਗਾ)-ਅੱਜ ਇੱਥੋਂ ਨਜ਼ਦੀਕ ਪਿੰਡ ਨਾਗਰਾ ਦੀ ਨਹਿਰ ਪੁਲੀ ਤੇ ਤਿੰਨ ਨੌਜਵਾਨ ਮੋਟਰ ਸਾਈਕਲ ਸਵਾਰ ਡਿੱਗਣ ਕਾਰਨ ਇਕ ਦੀ ਮੌਤ ਹੋ ਗਈ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ | ਥਾਣਾ ਬਿਲਗਾ ਦੇ ਐਸ. ਐਚ. ਓ ਸੁਰਜੀਤ ਸਿੰਘ ...

ਪੂਰੀ ਖ਼ਬਰ »

ਦਿੱਲੀ ਤੋਂ ਅੰਮਿ੍ਤਸਰ ਪੁੱਜੇ ਮੰਦਬੁੱਧੀ ਬੱਚੇ ਨੂੰ ਮਾਪਿਆਂ ਹਵਾਲੇ ਕੀਤਾ

ਜਲੰਧਰ, 6 ਅਪ੍ਰੈਲ (ਜਸਪਾਲ ਸਿੰਘ)-ਨਵੀਂ ਦਿੱਲੀ ਤੋਂ ਅੰਮਿ੍ਤਸਰ ਪੁੱਜੇ ਇਕ ਮੰਦਬੁੱਧੀ ਬੱਚੇ ਨੂੰ ਉਸ ਦੇ ਮਾਪਿਆਂ ਤੱਕ ਪਹੁੰਚਾਉਣ 'ਚ ਸਮਾਜ ਸੇਵੀ ਸੰਸਥਾ ਚਾਨਣ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਆਨੰਦ ਵਲੋਂ ਅਹਿਮ ਭੂਮਿਕਾ ਨਿਭਾਈ ਗਈ ਤੇ ਆਖਰਕਾਰ ਉਨ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ

ਜਲੰਧਰ ਛਾਉਣੀ, 6 ਅਪ੍ਰੈਲ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੀ ਪਰਾਗਪੁਰ ਚੌਾਕੀ ਦੀ ਪੁਲਿਸ ਨੇ ਚੌਾਕੀ ਇੰਚਾਰਜ ਸੁਰਿੰਦਰਪਾਲ ਦੀ ਅਗਵਾਈ 'ਚ ਨਾਕਾਬੰਦੀ ਕਰਦੇ ਹੋਏ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ, ...

ਪੂਰੀ ਖ਼ਬਰ »

ਬਜੂਹਾ ਕਲਾਾ ਦੇ ਠੇਕੇ ਵਾਲੇ ਕਰਫ਼ਿਊ ਦੌਰਾਨ ਵੀ ਵੇਚ ਰਹੇ ਹਨ ਸ਼ਰਾਬ

ਜੰਡਿਆਲਾ ਮੰਜਕੀ, 6 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਬਜੂਹਾ ਕਲਾਾ ਵਿਚ ਸ਼ਰਾਬ ਦੇ ਠੇਕੇ ਵਾਲੇ ਕਰਫ਼ਿਊ ਦੌਰਾਨ ਵੀ ਠੇਕਾ ਖੋਹਲ ਕੇ ਸ਼ਰਾਬ ਵੇਚ ਰਹੇ ਹਨ | ਪਿੰਡ ਵਾਸੀਆਾ ਗੁਰਪ੍ਰੀਤ ਸਿੰਘ, ਕਾਲਾ ਰਾਮ, ਬਲਦੇਵ ਸਿੰਘ, ਕਿਰਪਾਲ ਸਿੰਘ, ਕਰਮਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 6 ਅਪ੍ਰੈਲ (ਸਡਾਨਾ)-ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਨੇ ਗਸ਼ਤ ਦੌਰਾਨ ਅਰਬਨ ਅਸਟੇਟ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਔਰਤ ਦੀ ਮੌਤ

ਕਪੂਰਥਲਾ, 6 ਅਪ੍ਰੈਲ (ਸਡਾਨਾ)-ਪਿੰਡ ਅਲੋਦੀਪੁਰ ਵਿਖੇ ਇਕ ਔਰਤ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਮਿ੍ਤਕ ਦੇ ਪਤੀ ਦੇ ਬਿਆਨਾਂ ਤਹਿਤ ਧਾਰਾ 174 ਅਧੀਨ ਕਾਰਵਾਈ ਕਰਕੇ ਡਾਕਟਰਾਂ ਦੇ ਬੋਰਡ ਪਾਸੋਂ ਲਾਸ਼ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਗਰੀਬ ਲੋਕਾਂ ਨੂੰ ਰਾਸ਼ਨ ਤੁਰੰਤ ਮੁਹੱਈਆ ਕਰਵਾਇਆ ਜਾਵੇ-ਦੇਵੀ ਦਾਸ ਨਾਹਰ

ਕਪੂਰਥਲਾ, 6 ਅਪ੍ਰੈਲ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਕਰਫ਼ਿਊ ਦੌਰਾਨ ਗਰੀਬ ਲੋਕਾਂ ਨੂੰ ਲੋੜੀਂਦਾ ਰਾਸ਼ਨ ਮੁਹੱਈਆ ...

ਪੂਰੀ ਖ਼ਬਰ »

ਵਿਧਾਇਕ ਰਾਣਾ ਨੇ ਆਪਣੀ ਰਸੋਈ ਵਲੋਂ ਤਿਆਰ ਕੀਤਾ ਗਿਆ ਰਾਸ਼ਨ ਲੋੜਵੰਦਾਂ ਨੂੰ ਵੰਡਿਆ

ਕਪੂਰਥਲਾ, 6 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਆਪਣੀ ਰਸੋਈ ਵਲੋਂ ਤਿਆਰ ਕੀਤਾ ਗਿਆ ਰਾਸ਼ਨ ਲੋੜਵੰਦਾਂ ਨੂੰ ਤਕਸੀਮ ਕੀਤਾ | ਰਾਸ਼ਨ ਤਕਸੀਮ ਕਰਨ ਮੌਕੇ ਉਨ੍ਹਾਂ ਆਪਣੀ ਰਸੋਈ ਦੇ ਸੰਚਾਲਕ ਡਾ: ਰਾਜੀਵ ਧੀਰ ਤੇ ਗੁਰਜੀਤ ...

ਪੂਰੀ ਖ਼ਬਰ »

ਕੋਟ ਕਰਾਰ ਖਾਂ ਨਾਲ ਲੱਗਦੇ ਜਲੰਧਰ ਦੇ 8 ਪਿੰਡ ਸੀਲ ਕੀਤੇ ਜਾਣ-ਬਾਜਵਾ

ਕਪੂਰਥਲਾ, 6 ਅਪ੍ਰੈਲ (ਅਮਰਜੀਤ ਕੋਮਲ)-ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕੋਟ ਕਰਾਰ ਖਾਂ ਵਿਚ ਕੋਰੋਨਾ ਦਾ ਕੇਸ ਪੋਜ਼ਟਿਵ ਪਾਏ ਜਾਣ 'ਤੇ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੇ ਉਪ ਮੰਡਲ ਮੈਜਿਸਟਰੇਟ ਜਲੰਧਰ 2 ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਸਬ ਡਵੀਜ਼ਨ ...

ਪੂਰੀ ਖ਼ਬਰ »

ਤਬਲੀਗੀ ਜਮਾਤ ਦੇ 11 ਵਿਅਕਤੀਆਂ ਨੂੰ ਇਕਾਂਤਵਾਸ 'ਚ ਰੱਖਿਆ ਗਿਆ

ਫਗਵਾੜਾ, 6 ਅਪ੍ਰੈਲ (ਹਰੀਪਾਲ ਸਿੰਘ)-ਨਿਜਾਮੂਦੀਨ ਦਿੱਲੀ ਦੇ ਨਾਲ ਸਬੰਧਿਤ ਤਬਲੀਗੀ ਜਮਾਤ ਦੇ 11 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਵਿਚ ਰਹਿਣ ਲਈ ਕਿਹਾ ਗਿਆ ਹੈ | ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਪਿ੍ਤਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਭਾਰੀ ਮੀਂਹ ਅਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ

ਸੁਲਤਾਨਪੁਰ ਲੋਧੀ, 6 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਬੀਤੀ ਰਾਤ ਪਏ ਭਾਰੀ ਮੀਂਹ ਅਤੇ ਗੜਿਆਂ ਨਾਲ ਹਲਕਾ ਸੁਲਤਾਨਪੁਰ ਲੋਧੀ ਅੰਦਰ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਪੱਕੀਆਂ ਕਣਕ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ | ਬੀਤੀ ਰਾਤ 15 ਤੋਂ 20 ਮਿੰਟ ਤੱਕ ਬਾਰਸ਼ ਨਾਲ ਪਏ ...

ਪੂਰੀ ਖ਼ਬਰ »

ਨਾਰੰਗਸ਼ਾਹਪੁਰ ਪਿੰਡ ਨੂੰ ਕੀਤਾ ਗਿਆ ਸੀਲ

ਫਗਵਾੜਾ, 6 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਨਾਰੰਗਸ਼ਾਹਪੁਰ ਵਿਖੇ ਸੰਗਤ ਵਲੋਂ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉੱਥੇ ਹੀ ਲੰਗਰ ਦੇ 10 ਹਜ਼ਾਰ ਪੈਕੇਟ ਲੋੜਵੰਦਾਂ ਨੂੰ ਵੰਡੇ | ਪਿੰਡ ਦੇ ...

ਪੂਰੀ ਖ਼ਬਰ »

ਕੌਸ਼ਲ ਹਸਪਤਾਲ ਵਲੋਂ ਸਾਰ ਨਾ ਲਏ ਜਾਣ ਕਾਰਨ ਬਜ਼ੁਰਗ ਦੀ ਹੋਈ ਮੌਤ

ਕਪੂਰਥਲਾ, 6 ਅਪ੍ਰੈਲ (ਸਡਾਨਾ)-ਨਿੱਜੀ ਹਸਪਤਾਲ ਦੇ ਡਾਕਟਰਾਂ ਵਲੋਂ ਸਮੇਂ ਸਿਰ ਇਕ ਬਜ਼ੁਰਗ ਦੀ ਸਾਰ ਨਾ ਲਏ ਜਾਣ ਕਾਰਨ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸੈਦੋਵਾਲ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਵਲੋਂ ਆਨਲਾਈਨ ਪੜ੍ਹਾਈ ਜਾਰੀ

ਨਡਾਲਾ, 6 ਅਪ੍ਰੈਲ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਲੋਂ ਕੋਰੋਨਾ ਵਾਇਰਸ ਦੀ ਆਫ਼ਤ ਤੋਂ ਬਚਾਅ ਲਈ ਘਰਾਂ ਵਿਚ ਬੈਠੇ ਸਕੂਲ ਦੇ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਨਿਰੰਤਰ ਜਾਰੀ ਰੱਖਣ ਦਾ ਕੰਮ ਸ਼ੁਰੂ ਕੀਤਾ ਹੈ | ਸਕੂਲ ਪਿ੍ੰਸੀਪਲ ਦਲਵੀਰ ਕੌਰ ...

ਪੂਰੀ ਖ਼ਬਰ »

ਢਿਲਵਾਂ ਸੇਵਾ ਕੇਂਦਰ 'ਚ ਦੂਸਰੀ ਵਾਰ ਚੋਰੀ

ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਅਣਪਛਾਤੇ ਚੋਰਾਂ ਵਲੋਂ ਕੋਰੋਨਾ ਵਾਇਰਸ ਕਰਕੇ ਸਰਕਾਰ ਵਲੋਂ ਲਗਾਏ ਕਰਫ਼ਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ 'ਚੋਂ ਕੀਮਤੀ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਘਟਨਾ ਵਾਲੀ ਜਗ੍ਹਾ ਮੌਕੇ ...

ਪੂਰੀ ਖ਼ਬਰ »

ਤਬਲੀਗੀ ਜਮਾਤ ਨਾਲ ਸਬੰਧਿਤ ਨੌਜਵਾਨ ਦਾ ਕੋਰੋਨਾ ਟੈੱਸਟ ਪਾਜ਼ੀਟਿਵ ਆਇਆ

ਕਪੂਰਥਲਾ, 6 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਮਰੀਜ਼ ਪਾਜ਼ਟਿਵ ਪਾਇਆ ਗਿਆ ਹੈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ ਤੇ ਮਰੀਜ਼ ਦਾ ਸਿਹਤ ਵਿਭਾਗ ਵਲੋਂ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਣਕ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਰੋਸ ਵਿਖਾਵਾ

ਸੁਲਤਾਨਪੁਰ ਲੋਧੀ, 6 ਅਪ੍ਰੈਲ (ਹੈਪੀ, ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਨਸੀਰੇਵਾਲ ਵਿਖੇ ਸਰਕਾਰੀ ਕਣਕ ਦੀ ਵੰਡਣ ਨੂੰ ਲੈ ਕੇ ਉਸ ਵੇਲੇ ਹਾਹਾਕਾਰ ਮੱਚ ਗਈ ਜਦੋਂ ਫੂਡ ਸਪਲਾਈ ਵਿਭਾਗ ਨੇ ਪਿੰਡ ਦੇ ਕੁੱਝ ਲਾਭਪਾਤਰੀਆਂ ਨੂੰ ਹੀ ਕਣਕ ਦੇ ਕੇ ਗੱਡੀ ਚਲਾਉਣ ਲੱਗੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਿਖ਼ਲਾਫ਼ ਮੁਕੱਦਮਾ ਦਰਜ

ਗੁਰਾਇਆ,6ਅਪ੍ਰੈਲ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋ ਵੱਖ ਵੱਖ ਮੁਕੱਦਮੇ ਦਰਜ ਕੀਤੇ ਹਨ | ਕੇਵਲ ਸਿੰਘ ਐੱਸ.ਐੱਚ.ਓ. ਨੇ ਦੱਸਿਆ ਕਿ ਕਰਫ਼ਿਊ ਦੀ ਉਲੰਘਣਾ ਕਰਨ ਤੇ ਮੁਕੱਦਮਾ ਨੰਬਰ 55,ਜਗਜੀਤ ਕੁਮਾਰ ਪੁੱਤਰ ਭਗਤ ਰਾਮ ਵਾਸੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 6 ਅਪ੍ਰੈਲ (ਨਰਿੰਦਰ ਲਾਗੂ)-ਸੋਮਵਾਰ ਨੂੰ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫ਼ਾਟਕ ਲਾਗਲੇ ਦੁਰਗਾ ਭਵਨ ਦੇ ਨਜ਼ਦੀਕ ਰੇਲ ਗੱਡੀ ਦੀ ਲਪੇਟ 'ਚ ਆਇਆ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਛਾਣ ਮੋਨੂੰ ਕੁਮਾਰ (22) ਵਾਸੀ ਮੁਸਲਿਮ ਕਾਲੋਨੀ, ...

ਪੂਰੀ ਖ਼ਬਰ »

ਐਤਵਾਰ ਦੀ ਰਾਤ ਚਲਾਈ ਆਤਿਸ਼ਬਾਜ਼ੀ ਨਾਲ ਟੈਂਟ ਹਾਊਸ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਜਲੰਧਰ, 6 ਅਪ੍ਰੈਲ (ਐੱਮ.ਐੱਸ. ਲੋਹੀਆ) - ਐਤਵਾਰ ਦੀ ਰਾਤ ਜਦੋਂ ਸਾਰੇ ਲੋਕ ਕੋਰੋਨਾ ਵਾਇਰਸ ਇਕਜੁੱਟਤਾ ਦਾ ਸੁਨੇਹਾ ਦੇਣ ਲਈ ਮੋਮਬੱਤੀਆਂ ਅਤੇ ਟਾਰਚਾਂ ਜਗਾ ਰਹੇ ਸਨ, ਤਾਂ ਕੁਝ ਵਿਅਕਤੀਆਂ ਵਲੋਂ ਇਸ ਮੌਕੇ ਕੀਤੀ ਆਤਿਸ਼ਬਾਜ਼ੀ ਨਾਲ ਬਸਤੀ ਦਾਨਿਸ਼ਮੰਦਾਂ ਦੇ ਇਕ ਟੈਂਟ ...

ਪੂਰੀ ਖ਼ਬਰ »

ਆਨਲਾਈਨ ਪ੍ਰਣਾਲੀ ਰਾਹੀਂ ਬਣਿਆ ਕਰਫ਼ਿਊ ਪਾਸ ਹੀ ਮੰਨਣਯੋਗ ਹੋਵੇਗਾ-ਐੱਸ.ਡੀ.ਐੱਮ

ਸ਼ਾਹਕੋਟ, 6 ਅਪ੍ਰੈਲ (ਬਾਂਸਲ)-ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਜ਼ਰੂਰੀ ਕੰਮ ਲਈ ਕਰਫ਼ਿਊ ਪਾਸ ਹੁਣ ਸਿਰਫ਼ ਆਨਲਾਈਨ ਪ੍ਰਣਾਲੀ ਰਾਹੀਂ ਹੀ ਜਾਰੀ ਕਰਵਾਇਆ ਜਾ ਸਕੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸ਼ਾਹਕੋਟ ਡਾ: ਸੰਜੀਵ ਸ਼ਰਮਾ ਅਤੇ ...

ਪੂਰੀ ਖ਼ਬਰ »

ਨਕੋਦਰ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਮੁਕੱਦਮਾ ਦਰਜ

ਨਕੋਦਰ, 6 ਅਪ੍ਰੈਲ (ਗੁਰਵਿੰਦਰ ਸਿੰਘ)–ਥਾਣਾ ਸਦਰ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਮੁਖੀ ਸਿਕੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਨ ਪੁੱਤਰ ਗੁਰੇਲਾਲ ਵਾਸੀ ਉੱਗੀ ਅਤੇ ਗਿਰੀ ਰਾਜ ...

ਪੂਰੀ ਖ਼ਬਰ »

ਜਲੰਧਰ ਤੋਂ ਆਈ ਡਾਕਟਰਾਂ ਦੀ ਟੀਮ ਵਲੋਂ ਪੁਲਿਸ ਮੁਲਾਜ਼ਮਾਂ ਦੀ ਜਾਂਚ

ਨਕੋਦਰ, 6 ਅਪ੍ਰੈਲ (ਭੁਪਿੰਦਰਅਜੀਤ ਸਿੰਘ)–ਨਵਜੋਤ ਸਿੰਘ ਮਾਹਲ ਐਸ.ਐਸ.ਪੀ. ਜਲੰਧਰ (ਦਿਹਾਤੀ) ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਜਲੰਧਰ ਤੋਂ ਡਾ: ਤਰਸੇਮ ਭਾਰਤੀ ਦੀ ਅਗਵਾਈ ਹੇਠ ਡਾਕਟਰਾਂ ਦੀ ਇਕ ਟੀਮ ਨਕੋਦਰ ਪਹੁੰਚੀ, ਜਿਸ ਨੇ ਵੱਖ–ਵੱਖ ਚੌਕਾਂ ਵਿਚ ਤਾਇਨਾਤ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬੈਂਕ ਕਰਮਚਾਰੀਆਂ ਨੂੰ ਵੀ ਬੀਮਾ ਨੀਤੀ 'ਚ ਸ਼ਾਮਿਲ ਕੀਤਾ ਜਾਵੇ-ਕਲੇਰ

ਜਲੰਧਰ, 6 ਅਪ੍ਰੈਲ (ਜਸਪਾਲ ਸਿੰਘ)-ਕੇਂਦਰੀ ਸਹਿਕਾਰੀ ਬੈਂਕ ਇੰਲਪਾਈਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਅਮਰੀਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੋਰੋਨਾ ਵਾਇਰਸ ਕੋਵਿਡ-19 ਬਿਮਾਰੀ ਦੀ ਮਹਾਂਮਾਰੀ ਦੌਰਾਨ ਬੈਂਕ ਸਟਾਫ ਦੁਆਰਾ ਜ਼ਰੂਰੀ ਸੇਵਾਵਾਂ ਤਹਿਤ ...

ਪੂਰੀ ਖ਼ਬਰ »

ਮੁਸਲਿਮ ਨੈਸ਼ਨਲ ਫਰੰਟ ਪੰਜਾਬ ਲੋੜਵੰਦਾਂ ਦੀ ਸਹਾਇਤਾ ਲਈ ਆਇਆ ਅੱਗੇ

ਜਲੰਧਰ, 6 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)–ਮੁਸਲਿਮ ਨੈਸ਼ਨਲ ਫਰੰਟ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਅੱਜ ਜਲੰਧਰ ਦੇ ਸਦਰ ਦਫ਼ਤਰ ਵਿਖੇ ਪ੍ਰਧਾਨ ਸੱਯਦ ਯਾਕੂਬ ਹੁਸੈਨ ਨਕਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੇਸ਼ ਅੰਦਰ ਖ਼ਤਰਨਾਕ ਕੋਰੋਨਾ ...

ਪੂਰੀ ਖ਼ਬਰ »

ਨਗਰ ਕੌ ਾਸਲ ਨਕੋਦਰ ਵਲੋਂ ਨੇਕੀ ਦਾ ਰੱਥ ਮੁਹਿੰਮ ਦੀ ਸ਼ੁਰੂਆਤ

ਨਕੋਦਰ, 6 ਅਪ੍ਰੈਲ (ਭੁਪਿੰਦਰ ਅਜੀਤ ਸਿੰਘ, ਗੁਰਵਿੰਦਰ ਸਿੰਘ)–ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਹਰ ਤਰ੍ਹਾਂ ਦੇ ਲੋੜੀਂਦੇ ਕਦਮ ਚੁਕ ਰਹੀ ਹੈ ਅਤੇ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਨਗਰ ਕੌ ਾਸਲ ਨਕੋਦਰ ਵਲੋਂ ਇਕ ਮੁਹਿੰਮ ਜੋ ਕਿ ਨੇਕੀ ਦਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ. ਐਸ. ਸੀ. ਫਿਜਿਕਸ ਦੇ ਵਿਦਿਆਰਥੀ ਮੈਰਿਟ 'ਚੋਂ ਅਵੱਲ

ਜਲੰਧਰ, 6 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐੱਸ. ਸੀ. ਫਿਜ਼ਿਕਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਐਮ.ਐੱਸ.ਸੀ. ਫਿਜ਼ਿਕਸ ਤੀਜਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 600 'ਚੋਂ 469 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ...

ਪੂਰੀ ਖ਼ਬਰ »

ਵਿਧਾਇਕ ਬੇਰੀ ਤੇ ਕੌਾਸਲਰ ਪ੍ਰਵੀਨਾ ਮੰਨੂੰ ਨੇ ਵਾਰਡ ਨੰਬਰ 11 'ਚ ਵੰਡਿਆ ਰਾਸ਼ਨ

ਜਲੰਧਰ ਛਾਉਣੀ, 6 ਅਪ੍ਰੈਲ (ਪਵਨ ਖਰਬੰਦਾ)-ਬੀਤੇ 11 ਦਿਨਾਂ ਤੋਂ ਵਾਰਡ ਨੰਬਰ 11 ਦੇ ਅਧੀਨ ਆਉਂਦੇ ਖੇਤਰਾਂ 'ਚ ਰਹਿਣ ਵਾਲੇ ਜ਼ਰੂਰਤਮੰਦ ਤੇ ਗਰੀਬ ਪਰਿਵਾਰਾਂ ਦੇ ਲੋਕਾਂ ਦੀ ਮਦਦ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਨ ਪਹੁੰਚਾਉਣ ਦੀ ਸੇਵਾ ਕਰਦੇ ਆ ਰਹੇ ਕੌਾਸਲਰ ਪ੍ਰਵੀਨਾ ...

ਪੂਰੀ ਖ਼ਬਰ »

ਕੇ.ਐਮ.ਵੀ. ਨੇ ਦੀਵੇ, ਮੋਮਬੱਤੀਆਂ ਅਤੇ ਟਾਰਚਾਂ ਜਗਾ ਕੇ ਕੋਰੋਨਾ ਵਿਰੱੁਧ ਦਿਖਾਈ ਇੱਕਜੁੱਟਤਾ

ਜਲੰਧਰ, 6 ਅਪ੍ਰੈਲ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਨੇ ਬੀਤੀ ਰਾਤ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਦੇ ਨਾਂ ਸੰਦੇਸ਼ ਅਨੁਸਾਰ ਨੌਾ ਵੱਜਦੇ ਹੀ ਸੈਂਕੜੇ ਕੇ.ਐਮ.ਵੀ. ਪਰਿਵਾਰ ਦੇ ਮੈਂਬਰਾਂ ਨੇ ਦੀਵੇ, ਮੋਮਬਤੀਆਂ, ਟਾਰਚਾਂ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜਿਕ ਸਿੱਖ ਸੰਸਥਾਵਾਂ ਨਿਰੰਤਰ ਨਿਭਾਅ ਰਹੀਆਂ ਹਨ ਲੰਗਰ ਦੀ ਸੇਵਾ

ਜਲੰਧਰ, 6 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿ੍ਹਆਂ 'ਚ ਕਰਫ਼ਿਊ ਲਾਗੂ ਕੀਤਾ ਗਿਆ ਹੈ, ਜਿਸ ਨਾਲ ਰੋਜ਼ਾਨਾ ਕਮਾ ਕੇ ਖਾਣ ਵਾਲੇ ਗਰੀਬ, ਮਜ਼ਦੂਰ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਭਾਵੇਂ ਸਰਕਾਰ ਵਲੋਂ ...

ਪੂਰੀ ਖ਼ਬਰ »

ਸੀ. ਟੀ.ਵਰਲਡ ਸਕੂਲ ਨੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਆਨਲਾਈਨ ਸਿੱਖਿਆ

ਜਲੰਧਰ, 6 ਅਪ੍ਰੈਲ (ਰਣਜੀਤ ਸਿੰਘ ਸੋਢੀ)- ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਵਿਦਿਆਰਥੀਆਂ ਨੂੰ ਬਚਾਉਣ ਲਈ ਸਕੂਲ ਅਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀ ਸੁਰੱਖਿਅਤ ਰਹਿਣ | ਜੇਕਰ ਪੜੇ੍ਹਗਾ ਭਾਰਤ ਤਾਂ ਹੀ ਤਰੱਕੀ ਕਰੇਗਾ ਭਾਰਤ ਇਸੇ ਨਾਅਰੇ ਦਾ ...

ਪੂਰੀ ਖ਼ਬਰ »

ਭਾਈ ਖ਼ਾਲਸਾ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ-ਜਥੇ. ਕਲਿਆਣ

ਸ਼ਾਹਕੋਟ, 6 ਅਪ੍ਰੈਲ (ਦਲਜੀਤ ਸਚਦੇਵਾ)- ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹਜ਼ੂਰੀ ਰਾਗੀ ਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ 'ਤੇ ਹਲਕਾ ਸ਼ਾਹਕੋਟ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਦੁੱਖ ਦਾ ...

ਪੂਰੀ ਖ਼ਬਰ »

ਪਿੰਡਾਂ 'ਚ ਜਾਣ ਵਾਲੇ ਮੁੱਖ ਰਸਤਿਆਂ ਨੂੰ ਬੰਦ ਨਾ ਕੀਤਾ ਜਾਵੇ-ਡੀ.ਐਸ.ਪੀ ਥਿੰਦ

ਸ਼ਾਹਕੋਟ, 6 ਅਪ੍ਰੈਲ (ਦਲਜੀਤ ਸਚਦੇਵਾ)- ਕੋਰੋਨਾ ਵਾਇਰਸ ਦੇ ਡਰ ਤੋਂ ਕੁਝ ਪਿੰਡਾਂ ਦੇ ਲੋਕਾਂ ਵਲੋਂ ਪਿੰਡਾਂ ਦੇ ਮੁੱਖ ਰਸਤਿਆਂ ਨੂੰ ਬੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਜ਼ਰੂਰੀ ਕੰਮਾਂ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 99040 ਲੀਟਰ ਦੁੱਧ, 859 ਕਿਲੋ ਪਨੀਰ, 9512 ਕਿਲੋ ਦਹੀਂ, ਲੱਸੀ, ਖੀਰ ਅਤੇ 6912 ਕੁਇੰਟਲ ਸਬਜ਼ੀਆਾ ਅਤੇ ਫ਼ਲ ਘਰਾਾ ਤੱਕ ਪਹੁੰਚਾਏ

ਜਲੰਧਰ, 6 ਅਪ੍ਰੈਲ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਾ ਦੇ ਘਰਾਾ ਤੱਕ ਜਰੂਰੀ ਚੀਜ਼ਾਾ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਪ੍ਰਸ਼ਾਸਨ ਵਲੋਂ 99040 ਲੀਟਰ ਦੁੱਧ ਅਤੇ 6912 ਕੁਇੰਟਲ ਫ਼ਲ ਅਤੇ ਸਬਜ਼ੀਆਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 898 ਪਿੰਡਾਾ 'ਚ ਇਕ ਲੱਖ ਲੀਟਰ ਤੋਂ ਜ਼ਿਆਦਾ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ਛਿੜਕਾਅ

ਜਲੰਧਰ, 6 ਅਪ੍ਰੈਲ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ 898 ਪਿੰਡਾਾ ਨੂੰ ਪੂਰੀ ਤਰ੍ਹਾਾ ਸਵੱਛ ਕਰਨ ਦੇ ਮੰਤਵ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਕ ਲੱਖ ਲੀਟਰ ਸੋਡੀਅਮ ਹਾਈਪੋਕਲੋਰਾਈਟ ਦਵਾਈ ਦਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਡਰਨ ਦੀ ਲੋੜ ਹੈ, ਘਬਰਾਉਣ ਦੀ ਨਹੀਂ-ਡਾ: ਜਸਵਿੰਦਰ ਕੁਮਾਰੀ

ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕੋਰੋਨਾ ਵਾਇਰਸ ਇਕ ਤੋਂ ਦੂਜੇ ਨੂੰ ਮੂੰਹ ਅਤੇ ਨੱਕ ਵਿਚੋਂ ਨਿਕਲੇ ਵਾਸ਼ਪ ਨਾਲ ਫੈਲਦਾ ਹੈ | ਇਸ ਵਾਇਰਸ ਤੋਂ ਡਰਨ ਦੀ ਲੋੜ ਹੈ, ਪਰ ਘਬਰਾਉਣ ਦੀ ਲੋੜ ਨਹੀਂ | ਇਹ ਪ੍ਰਗਟਾਵਾ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਚਾਰ ਵਿਰੁੱਧ ਕੇਸ ਦਰਜ

ਕਪੂਰਥਲਾ, 6 ਅਪ੍ਰੈਲ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਤਿੰਨ ਵਿਅਕਤੀ ਫ਼ਰਾਰ ਹੋਣ ਵਿਚ ਸਫਲ ਹੋ ਗਏ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਏਗਾ ਹੈਨਰੀ ਪਰਿਵਾਰ

ਜਲੰਧਰ, 6 ਅਪ੍ਰੈਲ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਸਪੁੱਤਰ ਤੇ ਵਿਧਾਨ ਸਭਾ ਜਲੰਧਰ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਆਨਲਾਈਨ ਰਜਿਸਟ੍ਰੇਸ਼ਨ ਆਰੰਭ- ਪਿ੍ੰ. ਢਿੱਲੋਂ

ਗੜ੍ਹਦੀਵਾਲਾ, 6 ਅਪੈ੍ਰਲ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿੰ੍ਰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਪੂਰੇ ਭਾਰਤ ਵਿਚ ਲਾਕਡਾਊਨ ਲਾਗੂ ਹੋਣ ਕਰਕੇ ਸਭ ਸਿੱਖਿਆ ਸੰਸਥਾਵਾਂ ਬੰਦ ਹਨ, ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਦਿੱਤੀ ਜਾ ਰਹੀ ਹੈ ਆਨਲਾਈਨ ਸਿੱਖਿਆ

ਨਕੋਦਰ, 6 ਅਪਰੈਲ(ਗੁਰਵਿੰਦਰ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਸੀ.ਬੀ.ਐਸ.ਈ ਐਕਟ ਦੇ ਤਹਿਤ, ਸਰੀਰਕ ਕਲਾਸ ਰੂਮ ਦੀ ਬਜਾਏ ਡਿਜੀਟਲ ਕਲਾਸ ਰੂਮ ਸਥਾਪਤ ਕਰ ਕੇ ਅਧਿਆਪਨ ਚੱਲ ਰਿਹਾ ਹੈ¢ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਨੇ ਆਧੁਨਿਕ ਟੈਕਨਾਲੋਜੀ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਨੂੰ ਰੋਕਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੀ.ਆਈ.ਏ ਸਟਾਫ ਨੇ ਕੱਢਿਆ ਫਲੈਗ ਮਾਰਚ

ਆਦਮਪੁਰ, 6 ਅਪ੍ਰੈਲ(ਹਰਪ੍ਰੀਤ ਸਿੰਘ, ਰਮਨ ਦਵੇਸਰ)-ਐਸ. ਪੀ ਸਰਬਜੀਤ ਸਿੰਘ ਬਾਹੀਆ ਅਤੇ ਏ.ਐਸ.ਪੀ ਅੰਕੁਰ ਗੁਪਤਾ ਦੇਖ-ਰੇਖ ਹੇਠ ਇੰਸਪੈਕਟਰ ਸ਼ਿਵ ਕੁਮਾਰ ਸੀ.ਆਈ.ਏ ਦਿਹਾਤੀ ਜਲੰਧਰ ਦੀ ਅਗਵਾਈ ਹੇਠ ਆਦਮਪੁਰ ਸ਼ਹਿਰ ਅਤੇ ਇਸ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਰਿੰਕੂ ਨੇ 7 ਵਾਰਡਾਂ ਤੋਂ ਸਣੇ ਕਈ ਦਫ਼ਤਰਾਂ 'ਚ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ

ਜਲੰਧਰ, 6 ਅਪ੍ਰੈਲ (ਸ਼ਿਵ)- ਪੱਛਮੀ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਆਪਣੇ ਹਲਕੇ ਦੇ 7 ਵਾਰਡਾਂ ਤੋਂ ਇਲਾਵਾ ਕਈ ਦਫ਼ਤਰਾਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ ਹੈ | ਰਿੰਕੂ ਨੇ ਦੱਸਿਆ ਕਿ ਸਿਵਲ ਹਸਪਤਾਲ ਦਾ ਉਹ ਹਿੱਸਾ ਜਿੱਥੇ ਕਿ ਕੋਰੋਨਾ ਦੇ ਸ਼ੱਕੀ ਜਾਂ ਹੋਰ ...

ਪੂਰੀ ਖ਼ਬਰ »

ਟੀਮ ਹਰਭਜਨ ਸਿੰਘ ਨੇ 250 ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਜਲੰਧਰ, 6 ਅਪ੍ਰੈਲ (ਸਾਬੀ)-ਟੀਮ ਹਰਭਜਨ ਸਿੰਘ ਨੇ ਅੱਜ ਦੂਜੇ ਗੇੜ ਦੇ ਵਿਚ ਸੰਤੋਸ਼ੀ ਨਗਰ ਤੇ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਰਾਸ਼ਣ ਵੰਡਿਆ ਤੇ ਕ੍ਰਿਕਟਰ ਹਰਭਜਨ ਸਿੰਘ ਦੀ ਇੱਛਾ ਹੈ ਕਿ ਇਸ ਔਖੀ ਘੜੀ ਦੇ ਵਿਚ 5 ਹਜਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਇਹ ਖਾਣ ਦੀ ...

ਪੂਰੀ ਖ਼ਬਰ »

ਮਰੀਜ਼ ਘਰ ਬੈਠੇ ਹੀ ਕਾਲ ਡਾਕ ਐਪ ਦੁਆਰਾ ਲੈ ਸਕਦੇ ਨੇ ਮਾਹਿਰ ਡਾਕਟਰਾਂ ਦੀ ਸਲਾਹ ਐਪ ਦੇ ਜਰੀਏ

ਟੱਪਰੀਆਂ ਖ਼ੁਰਦ, 5 ਅਪ੍ਰੈਲ (ਸ਼ਾਮ ਸੁੰਦਰ ਮੀਲੂ)-ਕੋਰੋਨਾ ਦੀ ਮਹਾਂਮਾਰੀ ਵਿਚ ਘਰਾਂ ਅੰਦਰ ਬੈਠਿਆਂ ਨੂੰ ਸਿਹਤ ਸਬੰਧੀ ਸਵਾਲ ਜਵਾਬ 'ਤੇ ਕੋਰੋਨਾ ਤੋਂ ਬਚਾਓ ਲਈ ਮਾਹਿਰ ਡਾਕਟਰਾਂ ਵਲੋਂ ਬਣਾਈ ਕਾਲ ਡਾਕ ਐਪ ਦਾ ਲੋਕ ਵਧੇਰੇ ਲਾਭ ਲੈ ਸਕਦੇ ਹਨ | ਕਾਲ ਡਾਕ ਐਪ ਵਾਰੇ ...

ਪੂਰੀ ਖ਼ਬਰ »

ਅਖ਼ਬਾਰਾਂ ਵੰਡਣ ਵਾਲੇ ਹਾਕਰਾਂ ਨੂੰ ਤੰਗ ਨਹੀਂ ਕਰਨਗੇ ਪੇਂਡੂ ਨਾਕਿਆਂ ਵਾਲੇ-ਡੀ.ਐੱਸ.ਪੀ. ਹਰਨੀਲ ਸਿੰਘ

ਨਵਾਂਸ਼ਹਿਰ, 6 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਉਲੰਘਣਾ ਕਰਨ ਵਾਲਿਆਂ ਦੀ ਪੁਲਿਸ ਵਲੋਂ ਡਰੋਨ ਰਾਹੀਂ ਨਿਗਰਾਨੀ ਕੀਤੀ ਜਾਵੇਗੀ | ਇਹ ਜਾਣਕਾਰੀ ਅੱਜ ਡਰੋਨ ਰਾਹੀਂ ਨਿਗਰਾਨੀ ਰੱਖਣ ਦੀ ਸ਼ੁਰੂਆਤ ਮੌਕੇ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡੀ.ਸੀ.

ਹੁਸ਼ਿਆਰਪੁਰ, 6 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕਿਸੇ ਵੀ ਫ਼ਿਰਕੇ ਨਾਲ ਭੇਦਭਾਵ ਕਰਨਾ ਪੰਜਾਬ ਅਤੇ ਪੰਜਾਬੀਆਂ ਦਾ ਵਿਰਸਾ ਨਹੀਂ ਹੈ, ਇਸ ਲਈ ਕਿਸੇ ਵੀ ਭਾਈਚਾਰੇ ਜਾਂ ਸਮਾਜ ਨਾਲ ਕਿਸੇ ਵੀ ਤਰ੍ਹਾਂ ਦਾ ...

ਪੂਰੀ ਖ਼ਬਰ »

ਸਰਬੱਤ ਭਲਾ ਚੈਰੀਟੇਬਲ ਸੁਸਾਇਟੀ (ਰਜਿ.) ਵਲੋਂ ਲੋੜਵੰਦਾਾ ਦੀ ਸੇਵਾ ਲਗਾਤਾਰ ਜਾਰੀ

ਚੁਗਿੱਟੀ/ਜੰਡੂਸਿੰਘ, 6 ਅਪ੍ਰੈਲ (ਨਰਿੰਦਰ ਲਾਗੂ)- ਕਰੋਨਾ ਵਾਇਰਸ ਨਾਲ ਵਿਸ਼ਵ ਭਰ ਵਿਚ ਫੈਲੀ ਮਹਾਾਮਾਰੀ ਤੇ ਭੁੱਖਮਰੀ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਦੇ ਨਾਲ ਨਾਲ ਸਵੈ-ਸੇਵੀ ਸੰਸਥਾਵਾਾ ਅਤੇ ਜਥੇਬੰਦੀਆਾ ਵੀ ਸਮਰੱਥਾ ਮੁਤਾਬਿਕ ਅਹਿਮਾ ਰੋਲ ਅਦਾ ਕਰ ਰਹੀਆਾ ਹਨ¢ ...

ਪੂਰੀ ਖ਼ਬਰ »

ਕਿਸਾਨ ਖੜ੍ਹੀ ਕਣਕ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ

ਐਮਾ ਮਾਂਗਟ, 6 ਅਪ੍ਰੈਲ (ਗੁਰਾਇਆ)- ਕਿਸਾਨ ਵੀਰ ਖੜ੍ਹੀ ਕਣਕ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ | ਇਹ ਪ੍ਰਗਟਾਵਾ ਐਸ.ਡੀ.ਓ. ਹਰਵਿੰਦਰ ਸਿੰਘ ਨੇ ਭੱਟੀਆਂ ਜੱਟਾਂ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ, ਕਿਸੇ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਕੋਲੋਂ ਨਸ਼ੀਲਾ ਪਾਊਡਰ ਬਰਾਮਦ- ਮਾਮਲਾ ਦਰਜ

ਟਾਂਡਾ ਉੜਮੁੜ, 6 ਅਪ੍ਰੈਲ (ਭਗਵਾਨ ਸਿੰਘ ਸੈਣੀ, ਗੁਰਾਇਆ, ਸੁਖਦੇਵ ਸਿੰਘ)-ਟਾਂਡਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਦਾ ਸੇਵਨ ਕਰਨ, ਨਸ਼ੀਲਾ ਪਾਊਡਰ ਵੇਚਣ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਅਧੀਨ ਕਾਬੂ ਕਰਕੇ ਮਾਮਲਾ ਦਰਜ ਕਰ ਲੈਣ ਦਾ ...

ਪੂਰੀ ਖ਼ਬਰ »

ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਨੂੰ ਲੱਗੀ ਅੱਗ

ਮੁਕੇਰੀਆਂ, 6 ਅਪ੍ਰੈਲ (ਰਾਮਗੜ੍ਹੀਆ)-ਬੀਤੀ ਦੇਰ ਰਾਤ ਮੁਕੇਰੀਆਂ ਵਿਖੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਨੂੰ ੂ ਅਚਾਨਕ ਅੱਗ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੈਸ਼ਨਲ ਇੰਸ਼ੋਰੈਂਸ ਕੰਪਨੀ ਦਾ ਦਫ਼ਤਰ ਜੋ ...

ਪੂਰੀ ਖ਼ਬਰ »

ਸਹਾਰਾ ਵੈੱਲਫੇਅਰ ਕਲੱਬ ਨੇ ਲੋੜਵੰਦਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ

ਟਾਂਡਾ ਉੜਮੁੜ, 6 ਅਪ੍ਰੈਲ (ਗੁਰਾਇਆ)-ਟਾਂਡਾ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਹਾਰਾ ਵੈੱਲਫੇਅਰ ਕਲੱਬ ਵੱਲੋਂ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਅਤੇ ਸਮੂਹ ਮੈਂਬਰਾਂ ਵੱਲੋਂ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਸਾਮਾਨ ਸੇਵਕਾਂ ਨੂੰ ਮਾਸਕ ਵੰਡੇ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ-ਫੁਗਲਾਣਾ

ਹੁਸ਼ਿਆਰਪੁਰ, 6 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਜਿਥੇ ਸਰਕਾਰ ਅਤੇ ਹੋਰਨਾਂ ਸਮਾਜ ਸੇਵੀ ਜਥੇਬੰਦੀਆਂ ਵਲੋਂ ਯਤਨ ਕੀਤੇ ਜਾ ਰਹੇ ਹਨ, ਉਥੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਹਦਾਇਤਾਂ ਦੀ ...

ਪੂਰੀ ਖ਼ਬਰ »

ਆਵਾਰਾ ਕੁੱਤੇ 'ਚ ਵੱਜਣ ਨਾਲ ਐਕਟਿਵਾ ਸਵਾਰ ਜ਼ਖ਼ਮੀ

ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਵੇਰ ਸਮੇਂ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਪਿੰਡ ਘਾਸੀਪੁਰ ਨਜ਼ਦੀਕ ਆਵਾਰਾ ਕੁੱਤੇ 'ਚ ਵੱਜਣ ਨਾਲ ਇੱਕ ਐਕਟਿਵਾ ਸਵਾਰ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11:30 ...

ਪੂਰੀ ਖ਼ਬਰ »

ਸਰਕਾਰ ਦੇ ਅਕਸ ਨੂੰ ਹੋਰ ਨਿਖਾਰਦੇ ਹਨ ਡਾ: ਬਲਵਿੰਦਰ ਵਰਗੇ ਅਧਿਕਾਰੀ -ਡੀ.ਸੀ.

ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਹਾਜੀਪੁਰ ਬਲਾਕ ਦੇ ਐਸ.ਐਮ.ਓ. ਡਾ: ਬਲਵਿੰਦਰ ਸਿੰਘ, ਜੋ ਪਿਤਾ ਦੀ ਮੌਤ ਹੋ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਨਹੀਂ ਕਰਨ ਜਾ ਸਕੇ, ਕਿਉਂਕਿ ਉਨ੍ਹਾਂ ਲਈ ਨਿੱਜੀ ...

ਪੂਰੀ ਖ਼ਬਰ »

ਅਜੋਕੇ ਮਨੁੱਖ ਨੇ ਧਰਤੀ ਦਾ ਗਲਾ ਘੁੱਟ ਕੇ ਸੰਸਾਰ 'ਚ ਮਚਾਈ ਅਫਰਾ ਤਫਰੀ-ਮੰਨਾ

ਦਸੂਹਾ, 6 ਅਪ੍ਰੈਲ (ਭੁੱਲਰ)- ਅਜੋਕਾ ਮਨੁੱਖ ਮਨੁੱਖ ਆਪਣੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਿਹਾ ਹੈ ਅਤੇ ਮਨੁੱਖ ਵਲੋਂ ਧਰਤੀ ਦਾ ਗਲਾ ਘੁੱਟ ਕੇ ਸੰਸਾਰ ਭਰ 'ਚ ਅਫ਼ਰਾ ਤਫ਼ਰੀ ਮਚਾਈ ਗਈ ਹੈ, ਸਿੱਟੇ ਵਜੋਂ ਭਿਆਨਕ ਮਹਾਮਾਰੀਆਂ ਫੈਲ ਰਹੀਆਂ ਹਨ¢ ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਧੁੱਗਾ ਨੇ 70 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਦਸੂਹਾ, 6 ਅਪ੍ਰੈਲ (ਭੁੱਲਰ)- ਕੋਰੋਨਾ ਵਾਇਰਸ ਦੀ ਵਿਸ਼ਵ ਵਿਆਪੀ ਮਹਾਾਮਾਰੀ ਦੇ ਸਬੰਧ 'ਚ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਵਲੋਂ ਲੋੜਵੰਦ ਲਗਪਗ 70 ਤੋਂ ਵੱਧ ਲੋੜਵੰਦ ਪਰਿਵਾਰਾਾ ਨੂੰ ਰਾਸ਼ਨ ਵੰਡਿਆ ਗਿਆ ¢ ਇਸ ਮੌਕੇ ਉਨ੍ਹਾਾ ਕਿਹਾ ਕਿ ...

ਪੂਰੀ ਖ਼ਬਰ »

ਹਬੀਬ ਸਮੇਤ 4 ਜਣਿਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਗੜ੍ਹਸ਼ੰਕਰ, 6 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਕਾਲੇਵਾਲ ਬੀਤ ਨਾਲ ਸਬੰਧਿਤ ਮੁਸਲਿਮ ਭਾਈਚਾਰੇ ਦੇ ਨੌਜਵਾਨ ਹਬੀਬ ਪੁੱਤਰ ਸ਼ੁਕਰਦੀਨ ਅਤੇ ਪਿੰਡ ਪੈਂਸਰਾ ਦੇ 3 ਮੈਂਬਰਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਦੀ ਪੁਸ਼ਟੀ ਡਾ. ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਕੋਟਫ਼ਤੂਹੀ, 6 ਅਪ੍ਰੈਲ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਚੌਕੀ ਮੁਲਾਜ਼ਮਾਂ ਨੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਨੌਜਵਾਨਾਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਵਿੰਦਰ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹਾ ਕੰਟਰੋਲ ਰੂਮ ਰਾਹੀਂ ਹੁਣ ਤੱਕ 5451 ਸਮੱਸਿਆਵਾਂ ਦਾ ਕੀਤਾ ਨਿਪਟਾਰਾ-ਡੀ.ਸੀ.

ਹੁਸ਼ਿਆਰਪੁਰ, 6 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਲੋਂ ਜਾਰੀ ਕੀਤਾ ਗਿਆ ਕੰਟਰੋਲ ਰੂਮ ਸਹਾਈ ਸਾਬਿਤ ਹੋ ਰਿਹਾ ਹੈ | ਇਸ ਕੰਟਰੋਲ ...

ਪੂਰੀ ਖ਼ਬਰ »

ਕੋਰੋਨਾ ਦੇ ਸ਼ੱਕੀ ਮਰੀਜ਼ ਸਾਬਕਾ ਸੈਨਿਕ ਦੀ ਮੌਤ-ਨਮੂਨੇ ਦੀ ਰਿਪੋਰਟ ਆਉਣੀ ਬਾਕੀ

ਭੰਗਾਲਾ, 6 ਅਪੈ੍ਰਲ (ਸਰਵਜੀਤ ਸਿੰਘ)-ਉਪ-ਮੰਡਲ ਮੁਕੇਰੀਆਂ ਦੇ ਪਿੰਡ ਸੱਲੋਵਾਲ ਦੇ ਇਕ ਵਿਅਕਤੀ ਦੀ ਕੋਰੋਨਾ ਦੇ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਵੇਰਵੇ ਅਨੁਸਾਰ ਸਾਬਕਾ ਸੈਨਿਕ ਧਰਮਵੀਰ ਮਹਿਰਾ ਜੋ ਕਿ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ | ਇਸ ਦੇ ਨਾਲ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 6 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਹਲਕਾ ਚੱਬੇਵਾਲ ਦੇ ਮੁਸਲਮਾਨ ਗੁੱਜਰ ਭਾਈਚਾਰੇ ਵੱਲੋਂ ਵੱਖ-ਵੱਖ ਪਿੰਡਾਂ 'ਚ ਕਰਫ਼ਿਊ ਦੌਰਾਨ ਆ ਰਹੀਆਂ ਸਮੱਸਿਆਵਾਂ ਦੇ ਸੰਬੰਧ 'ਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

500 ਪਰਿਵਾਰਾਂ ਦੀ ਬਾਂਹ ਫੜੀ ਉਘੇ ਸਮਾਜ ਸੇਵਕ ਰਣਯੋਧ ਸਿੰਘ ਕੁੱਕੂ ਨੇ

ਮੁਕੇਰੀਆਂ, 6 ਅਪ੍ਰੈਲ (ਰਾਮਗੜ੍ਹੀਆ)- ਪੰਜਾਬ ਵਿਚ ਚੱਲ ਰਹੇ ਕਰਫ਼ਿਊ ਦੌਰਾਨ ਮੁਕੇਰੀਆਂ ਸ਼ਹਿਰ ਦੇ ਕਰੀਬ 500 ਪਰਿਵਾਰਾਂ ਦੀ ਉਘੇ ਸਮਾਜ ਸੇਵਕ ਸ: ਰਣਯੋਧ ਸਿੰਘ ਕੁੱਕੂ ਜੋ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਨਗਰ ਕੌਾਸਲ ਮੁਕੇਰੀਆਂ ਨੇ ਬਾਂਹ ਫੜੀ ਹੈ | ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਪਸ਼ੂ ਪਾਲਕਾਂ ਨੂੰ ਦੋਹਰੀ ਮਾਰ, ਚਾਰੇ ਦੇ ਭਾਅ ਵਧੇ

ਬੀਣੇਵਾਲ, 6 ਅਪ੍ਰੈਲ (ਬੈਜ ਚੌਧਰੀ)-ਕਰਫ਼ਿਊ ਕਾਰਨ ਬੀਤ ਇਲਾਕੇ ਦੇ ਪਸ਼ੂ ਪਾਲਕਾਂ (ਕਿਸਾਨਾਂ) ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ | ਇਸ ਸੰਬੰਧੀ ਕਿਸਾਨ ਭਜਨ ਸਿੰਘ, ਪਵਨ ਕੁਮਾਰ, ਰਾਮ ਸਰੂਪ, ਮਹਿੰਦਰਪਾਲ, ਰਾਮ ਲਾਲ, ਰੌਸ਼ਨ ਲਾਲ, ਭਾਰਤ, ਬਲਵੰਤ ਰਾਮ, ਤਿਲਕ ਰਾਜ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਚੱਬੇਵਾਲ, 6 ਅਪ੍ਰੈਲ (ਪੱਟੀ)-ਚੱਬੇਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਕਥਿਤ ਦੋਸ਼ੀ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਮੁਖੀ ਨਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਜਰਾਵਰ ਟੀ ਪੁਆਇੰਟ ਨਜ਼ਦੀਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨੇ ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ 'ਚ ਪੰਜ ਕਰੋੜ ਦੀ ਰਾਸ਼ੀ ਦਾਨ ਕੀਤੀ

ਦਸੂਹਾ, 6 ਅਪ੍ਰੈਲ (ਭੁੱਲਰ)- ਪੰਡਿਤ ਜਗਦੀਸ਼ ਚੰਦਰ ਡੀ.ਏ.ਵੀ. ਕਾਲਜ ਦਸੂਹਾ ਦੇ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਦੇਸ਼ ਲਈ ਸੰਕਟ ਦੀ ਘੜੀ ਵਿਚ ਪਦਮ ਸ੍ਰੀ ਪੁਰਸਕਾਰੀ ਤੇ ਆਰਿਆ ਰਤਨ ਡਾ. ਪੂਨਮ ਸੂਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵਲੋਂ ਖੁਲਾਸਾ

ਬੰਗਾ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਕਰੋਨਾ ਵਾਇਰਸ ਨਾਲ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰਾਂ ਦੇ ਸੈਂਪਲ ਪਾਜ਼ੀਟਿਵ ਪਾਏ ਗਏ ਸਨ | ਉਨ੍ਹਾਂ ਦੇ ਸਪੁੱਤਰ ਫਤਿਹ ਸਿੰਘ ਨੇ ਲਾਈਵ ਹੋ ਕੇ ਦੱਸਿਆ ਕਿ ਕਰੋਨਾ ਵਾਇਰਸ ...

ਪੂਰੀ ਖ਼ਬਰ »

ਕੋਰੋਨਾ ਦੇ ਖਤਰੇ ਨਾਲ ਦਿਨ ਰਾਤ ਖੇਡ ਰਹੇ ਹਨ ਮਾਮੂਲੀ ਮਨਖਾਹ ਵਾਲੇ ਫਾਰਮਾਸਿਸਟ

ਬੰਗਾ, 6 ਅਪ੍ਰੈਲ (ਕਰਮ ਲਧਾਣਾਂ)- ਜ਼ਿਲ੍ਹਾ ਪ੍ਰੀਸ਼ਦ ਅਧੀਨ ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿੱਚ ਪਿਛਲੇ 14 ਸਾਲਾਂ ਤੋਂ ਠੇਕੇ ਤੇ ਭਰਤੀ ਕੀਤੇ 1186 ਫਾਰਮਾਸਿਸਟ ਮਾਮੂਲੀ ਤਨਖਾਹ ਤੇ ਗੁਜਾਰਾ ਕਰਦਿਆਂ ਕੋਰੋਨਾ ਦੇ ਖਤਰੇ ਨਾਲ ਦਿਨ ਰਾਤ ਖੇਡ ਰਹੇ ਹਨ | ਇਹ ਲਿਖਤੀ ...

ਪੂਰੀ ਖ਼ਬਰ »

ਕੋਰੋਨਾ ਦੇ ਖਾਤਮੇ ਲਈ ਪੰਜਾਬ ਸਰਕਾਰ ਦੇ ਯਤਨ ਸ਼ਲਾਘਾਯੋਗ-ਮਕਸੂਦਪੁਰ

ਸੰਧਵਾਂ, 6 ਅਪ੍ਰੈਲ (ਪ੍ਰੇਮੀ ਸੰਧਵਾਂ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਬੰਗਾ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਸ. ਬਲਦੇਵ ਸਿੰਘ ਮਕਸੂਦਪੁਰ ਨੇ ਗੱਲਬਾਤ ਕਰਦਿਆਂ ਕਿਹਾ ਇਸ ...

ਪੂਰੀ ਖ਼ਬਰ »

ਪਿੰਡ ਵਾਸੀ ਆਪ ਹੀ ਨਾਕਾਬੰਦੀ ਨਾਲ ਕਰ ਰਹੇ ਨੇ ਨਿਗਰਾਨੀ

ਘੁੰਮਣਾ, 6 ਅਪ੍ਰੈਲ (ਮਹਿੰਦਰ ਪਾਲ ਸਿੰਘ)- ਪਿੰਡ ਮਾਗਟ ਡੀਗਰੀਆ 'ਚ ਘੁੰਮਣਾ, ਭਰੋਲੀ, ਮੁੰਨਾ ਤੇ ਮੇਹਲੀਆਣਾ 'ਚ ਕੋਰੋਨਾ ਮਹਾਂਮਾਰੀ ਤਾੋ ਬਚਣ ਲਈ ਆਪਣੇ ਪਰਿਵਾਰ ਤੇ ਪਿੰਡ ਨੂੰ ਸੁਰੱਖਿਅਤ ਰੱਖਣ ਲਈ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਆਪ ਹੀ ਪਿੰਡ ਦੇ ਨੌਜਵਾਨ ...

ਪੂਰੀ ਖ਼ਬਰ »

ਲੋੜਵੰਦਾ ਦੀ ਮਦਦ ਲਈ ਪ੍ਰਵਾਸੀ ਭਾਰਤੀ ਵਲੋ ਰਾਸ਼ਨ ਲਈ ਸਾਢੇ ਤਿੰਨ ਲੱਖ ਰੁਪਏ ਦਾਨ

ਘੁੰਮਣਾ, 6ਅਪ੍ਰੈਲ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ ਦੇ ਪ੍ਰਵਾਸੀ ਭਾਰਤੀ ਰਾਜਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਕੈਨੇਡਾ ਵਲੋਂ ਕੋਰੋਨਾ ਮਹਾਮਾਰੀ ਦੇ ਸੰਕਟ 'ਚ ਪਿੰਡ ਵਾਸੀਆਂ ਨੂੰ ਕਰਫਿਊ ਦੇ ਚਲਦਿਆਂ ਲੋੜਵੰਦਾਂ ਦੇ ਘਰ ਨੂੰ ਚੱਲਦਾ ਰੱਖਣ ਲਈ ਸਰਪੰਚ ਰਾਜ ...

ਪੂਰੀ ਖ਼ਬਰ »

ਡਰੋਨ ਰਾਹੀਂ ਮੰਡੀਰ ਨੂੰ ਫੜ ਰਹੀ ਹੈ ਕਾਠਗੜ੍ਹ ਪੁਲਿਸ

ਕਾਠਗੜ੍ਹ, 6 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਕਰਫ਼ਿਊ ਦੇ ਦਿਨਾਂ ਦੌਰਾਨ ਕਸਬਾ ਕਾਠਗੜ੍ਹ ਵਿਚ ਆਲੇ-ਦੁਆਲੇ ਦੇ ਪਿੰਡਾਂ ਤੋਂ ਕਈ ਨੌਜਵਾਨ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸ਼ਰੇਆਮ ਘੁੰਮਦੇ ਫਿਰਦੇ ਸਨ | ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਮਬਤੀਆਂ ਤੇ ਦੀਵੇ ਜਲਾ ਕੇ ਲੋਕਾਂ ਨੇ ਦਿੱਤਾ ਇਕਜੁੱਟਤਾ ਦਾ ਸੁਨੇਹਾ

ਪੋਜੇਵਾਲ ਸਰਾਂ, 6 ਅਪੈ੍ਰਲ (ਨਵਾਂਗਰਾਈਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ਹਨੇਰਾ ਕਰਕੇ ਮੋਮਬਤੀਆਂ, ਦੀਵੇ ਜਗਾ ਕੇ ਜੋ ਕੋਰੋਨਾ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਹੋ ਕੇ ਪ੍ਰਕਾਸ਼ ਵੱਲ ਵਧਣ ਦਾ ਸੰਦੇਸ਼ ਦਿੱਤਾ ਹੈ ਉਸ ਵਿਚ ਲੋਕਾਂ ਵਲੋਂ ...

ਪੂਰੀ ਖ਼ਬਰ »

ਬੰਗਾ ਹਲਕੇ ਦੇ ਸਾਰੇ ਪਿੰਡਾਂ 'ਚ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਜਾਵੇਗਾ-ਪੱਲੀ ਝਿੱਕੀ

ਬੰਗਾ 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਬਲਾਕ ਅਧੀਨ ਪੈਂਦੇ ਪਿੰਡ ਹੱਪੋਵਾਲ 'ਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਰੁਕੇ ਕੰਮ ਕਾਰ ਨੂੰ ਦੇਖਦਿਆਂ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੀਆਂ 125 ਦੇ ...

ਪੂਰੀ ਖ਼ਬਰ »

ਪਠਲਾਵਾ ਵਾਸੀਆਂ ਵਲੋਂ ਪਿੰਡ ਦਾ ਮਾਹੌਲ ਸੁਖਾਵਾਂ ਕਰਨ 'ਤੇ ਪ੍ਰਸ਼ਾਸਨ ਦੀ ਸ਼ਲਾਘਾ

ਬੰਗਾ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਪਿਛਲੇ ਦਿਨੀ ਕੋਰੋਨਾ ਵਾਇਰਸ ਨਾਲ ਗਿ.ਬਲਦੇਵ ਸਿੰਘ ਪਠਲਾਵਾ ਦੀ ਮੌਤ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਨਾਲ ਮੋਜੂਦਾ ਸਰਪੰਚ ਸ.ਹਰਪਾਲ ਸਿੰਘ ਹੁਰਾਂ ਦਾ ਇਸ ਵਾਇਰਸ ਨਾਲ ਪਾਜੀਟਿਵ ਪਾਏ ਜਾਣ ਨਾਲ ਪਿੰਡ ...

ਪੂਰੀ ਖ਼ਬਰ »

ਬਲਾਕ ਸੜੋਆ ਦੇ 8459 ਘਰਾਂ ਦੀ ਕੀਤੀ ਗਈ ਸ਼ਨਾਖ਼ਤ- ਐੱਸ.ਐਮ.ਓ.

ਸੜੋਆ, 6 ਅਪ੍ਰੈਲ (ਨਾਨੋਵਾਲੀਆ)- ਸਿਵਲ ਹਸਪਤਾਲ ਸੜੋਆ ਵਲੋਂ ਸਥਾਨਕ ਬਲਾਕ ਅਧੀਨ ਪੈਂਦੇ 14193 ਘਰਾਂ ਵਿਚੋਂ ਹੁਣ ਤੱਕ 8459 ਘਰਾਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 8 ਘਰਾਂ ਦੇ ਮੈਂਬਰਾਂ ਨੂੰ ਮੌਸਮੀ ਬੁਖ਼ਾਰ ਜਾਂ ਆਮ ਖ਼ਾਸੀ ਦੇ ਲੱਛਣ ਪਾਏ ਗਏ, ਜਦੋਂ ਕਿ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮੁਕੱਦਮੇ ਦਰਜ

ਰਾਹੋਂ, 6 ਅਪ੍ਰੈਲ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿਚ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮੁਕੱਦਮੇ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਚੌਕੀ ਇੰਚਾਰਜ ਸੇਖਾ ਮਜਾਰਾ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ | ਪਿੰਡ ਗੜੀ ਫਤਿਹ ਖਾਂ ਅਤੇ ਪਿੰਡ ...

ਪੂਰੀ ਖ਼ਬਰ »

ਦਾਨੀ ਵੀਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ-ਵਿਧਾਇਕ ਡਾ: ਸੁੱਖੀ

ਔੜ, 6 ਅਪ੍ਰੈਲ (ਜਰਨੈਲ ਸਿੰਘ ਖੁਰਦ)- ਭਿਆਨਕ ਬਿਮਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫ਼ਿਊ ਦੌਰਾਨ ਕਿਸੇ ਵੀ ਗ਼ਰੀਬ, ਲੋੜਵੰਦ ਅਤੇ ਪ੍ਰਵਾਸੀ ਪਰਿਵਾਰਾਂ ਨੂੰ ਰੋਟੀ ਪਾਣੀ ਦੀ ਕੋਈ ਵੀ ਸਮੱਸਿਆ ਨਾ ਆਵੇ ਇਸ ਲਈ ਜਥੇ. ਮੋਹਣ ਸਿੰਘ ਮਾਹਿਲ ਮਾਹਿਲ ਪੈਲੇਸ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਕਰੀਬ 20 ਪ੍ਰਾਇਮਰੀ ਅਧਿਆਪਕਾਂ ਵਲੋਂ ਬੱਚਿਆਂ ਲਈ ਤਿਆਰ ਕੀਤੀ ਜਾ ਰਹੀ ਹੈ ਸਮੱਗਰੀ-ਪਵਨ ਕੁਮਾਰ

ਪੋਜੇਵਾਲ ਸਰਾਂ, 6 ਅਪ੍ਰੈਲ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਵਿਭਾਗ ਐਲੀਮੈਂਟਰੀ ਵਿੰਗ ਦੇ ਵੀਹ ਦੇ ਕਰੀਬ ਅਧਿਆਪਕ ਜੋ ਲਗਾਤਾਰ ਕਨਟੈਂਟ ਤਿਆਰ ਕਰਕੇ ਬਾਕੀ ਜ਼ਿਲੇ੍ਹ ਦੇ ਅਧਿਆਪਕਾਂ ਨੂੰ ਦੇ ਰਹੇ ਹਨ ਤਾਂ ਜੋ ਬੱਚਿਆ ਨੂੰ ਘਰ ਬੈਠੇ ਹੀ ਪੜ੍ਹਾਇਆ ਜਾ ਸਕੇ | ਇਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX