ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  0 minutes ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  6 minutes ago
ਕਰਨਾਲ, 28 ਮਈ, ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਅਜ 5 ਹੋਰ ਨਵੇ ਕੋਰੋਨਾ ਪਾਜੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇ ਮਾਮਲੇ ਸਾਹਮਣੇ ਆਉਣ ਤੋ ਬਾਅਦ ਹੁਣ ਤਕ ਇਥੇ ਕੋਰੋਨਾ ਪਾਜੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  10 minutes ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  16 minutes ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  20 minutes ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  36 minutes ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  48 minutes ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 1 hour ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 1 hour ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਅੰਮ੍ਰਿਤਸਰ 'ਚ ਅੱਜ 7 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 28 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 7 ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸ ਪਾਏ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 1 hour ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 2 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 2 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 2 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 2 hours ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਪਠਾਨਕੋਟ ਵਿਖੇ ਪਿਉ-ਪੁੱਤਰ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 28 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਨੋਂ ਕੋਰੋਨਾ ...
ਲੁਧਿਆਣਾ 'ਚ ਰੇਲਵੇ ਸੁਰੱਖਿਆ ਪੁਲਿਸ ਜਵਾਨ ਦੀ ਕੋਰੋਨਾ ਕਾਰਨ ਹੋਈ ਮੌਤ
. . .  about 2 hours ago
ਲੁਧਿਆਣਾ, 28 ਮਈ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਹਸਪਤਾਲ ...
ਅੰਮ੍ਰਿਤਸਰ 'ਚ ਕੋਰੋਨਾ ਪੀੜਤ ਔਰਤ ਦੀ ਹੋਈ ਮੌਤ
. . .  about 2 hours ago
ਅੰਮ੍ਰਿਤਸਰ, 28 ਮਈ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ...
ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਦੇ 4 ਹੋਰਨਾਂ ਵਾਸੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹਾਟ ...
ਚੰਡੀਗੜ੍ਹ 'ਚ 91 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾ...
'ਪਾਤਾਲ ਲੋਕ' ਨੂੰ ਬੰਦ ਕਰਵਾਉਣ ਸੰਬੰਧੀ ਪੰਡਿਤ ਰਾਓ ਧਰੇਨਵਰ ਨੇ ਦਿੱਤਾ ਬੇਨਤੀ ਪੱਤਰ
. . .  about 3 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਡਿਤ ਰਾਓ ਧਰੇਨਵਰ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਨੂੰ ਬੰਦ ਕਰਵਾਉਣ ...
ਸੁਖਬੀਰ ਬਾਦਲ ਵੱਲੋਂ 30 ਮਈ ਨੂੰ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਮਈ (ਅ.ਬ)- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ...
ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਫ਼ਿਰੋਜ਼ਪੁਰ, 28 ਮਈ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸੰਪਾਦਕੀ

ਪ੍ਰਤੀਬੱਧਤਾ ਦੀ ਭਾਵਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਤਵਾਰ ਰਾਤ ਦੇ ਸਮੇਂ ਆਪਣੇ ਘਰਾਂ ਦੀਆਂ ਲਾਈਟਾਂ ਬੁਝਾ ਕੇ ਕੁਝ ਮਿੰਟ ਲਈ ਦੀਵਿਆਂ, ਮੋਮਬੱਤੀਆਂ ਜਾਂ ਮੋਬਾਈਲਾਂ ਨਾਲ ਰੌਸ਼ਨੀ ਕਰਨ ਦਾ ਸੱਦਾ ਦਿੱਤਾ ਗਿਆ ਸੀ ਤੇ ਇਸ ਨੂੰ ਇਕ ਸੰਕੇਤਕ ਸਰਗਰਮੀ ਦੱਸਿਆ ਗਿਆ ਸੀ ਪਰ ਅਸੀਂ ਇਸ ਨੂੰ ਇਸ ਲਈ ਭਾਵਪੂਰਤ ਸਮਝਦੇ ਹਾਂ ਕਿ ਇਸ ਨਾਲ ਆਪਸੀ ਮਿਲਵਰਤਨ ਅਤੇ ਸਦਭਾਵਨਾ ਦਾ ਸੁਨੇਹਾ ਜ਼ਰੂਰ ਮਿਲਿਆ ਹੈ। ਸੰਯੁਕਤ ਭਾਵਨਾ ਵਿਚ ਇਕ ਸ਼ਕਤੀ ਹੁੰਦੀ ਹੈ। ਧਾਰਮਿਕ ਲੋਕ ਅਰਦਾਸ ਨੂੰ ਵੀ ਇਕ ਸ਼ਕਤੀ ਮੰਨਦੇ ਹਨ ਜਿਸ ਨਾਲ ਮਨ ਅੰਦਰ ਦ੍ਰਿੜ੍ਹਤਾ ਦਾ ਪ੍ਰਭਾਵ ਵਧਦਾ ਹੈ। ਇਹ ਵੀ ਕਿ ਕਿਸੇ ਅਦਿੱਖ ਦੁਸ਼ਮਣ ਨਾਲ ਸਾਰੇ ਦੇਸ਼ ਵਾਸੀ ਸਾਂਝੀ ਲੜਾਈ ਲੜਨ ਲਈ ਵਚਨਬੱਧ ਹਨ।
ਕੋਈ ਵੀ ਲੜਾਈ ਵਿਸ਼ਵਾਸ ਅਤੇ ਦ੍ਰਿੜ੍ਹਤਾ ਤੋਂ ਬਗ਼ੈਰ ਨਹੀਂ ਲੜੀ ਜਾ ਸਕਦੀ, ਜਿਸ ਤਰ੍ਹਾਂ ਇਸ ਵਾਇਰਸ ਨੇ ਦੁਨੀਆ 'ਤੇ ਹਮਲਾ ਕੀਤਾ ਹੈ, ਉਸ ਨਾਲ ਇਕ ਵਾਰ ਤਾਂ ਵੱਡੀ ਪੱਧਰ 'ਤੇ ਘਬਰਾਹਟ ਪੈਦਾ ਹੋ ਗਈ ਹੈ। ਜਿੰਨੀ ਤਰਥੱਲੀ ਇਹ ਵਾਇਰਸ ਮਚਾ ਰਿਹਾ ਹੈ, ਉਸ ਸਾਹਮਣੇ ਵੱਡੇ ਦੇਸ਼ਾਂ ਦੇ ਸਿਹਤ ਵਸੀਲੇ ਵੀ ਨਾਕਾਫ਼ੀ ਜਾਪਣ ਲਗ ਪਏ ਹਨ। ਅਮਰੀਕਾ 'ਤੇ ਇਸ ਨੇ ਇਸ ਤਰ੍ਹਾਂ ਹਮਲਾ ਬੋਲਿਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੌਰੀ ਲੋੜਾਂ ਲਈ ਬਾਹਰਲੇ ਦੇਸ਼ਾਂ ਨੂੰ ਤੁਰੰਤ ਸਿਹਤ ਸਾਮਾਨ ਭੇਜਣ ਦੀ ਤਕੀਦ ਕਰਨੀ ਪਈ ਹੈ। ਉਥੇ ਵੈਂਟੀਲੇਟਰਾਂ ਦੀ ਘਾਟ ਹੋ ਗਈ ਹੈ। ਚੀਨ ਨੇ ਉਸ ਨੂੰ 1000 ਵੈਂਟੀਲੇਟਰ ਭੇਜੇ ਹਨ। ਨਿਊਯਾਰਕ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਇਕ ਲੱਖ ਤੋਂ ਪਾਰ ਹੋ ਗਈ ਹੈ। ਇਸ ਸਥਿਤੀ ਨਾਲ ਨਿਪਟਣ ਲਈ ਜੀਵਨ ਬਚਾਓ ਉਪਰਕਰਨਾਂ ਦੀ ਕਮੀ ਬਣੀ ਨਜ਼ਰ ਆਉਂਦੀ ਹੈ। ਅਮਰੀਕਾ ਵਿਚ ਜੀਵਨ ਰੱਖਿਅਕ ਯੰਤਰਾਂ ਦੀ ਭਾਰੀ ਮੰਗ ਇਸ ਲਈ ਬੇਹੱਦ ਵਧ ਗਈ ਹੈ ਕਿਉਂਕਿ ਪੀੜਤਾਂ ਦੀ ਗਿਣਤੀ 3 ਲੱਖ ਤੋਂ ਵਧੇਰੇ ਹੋ ਗਈ ਹੈ। ਅਮਰੀਕਾ ਨੇ ਤਾਂ ਭਾਰਤ ਨੂੰ ਹਾਈਡ੍ਰੋਕਸੀਕਲੋਰੋਕੁਈਨ ਦੀਆਂ ਗੋਲੀਆਂ ਭੇਜਣ ਲਈ ਵੀ ਕਿਹਾ ਹੈ। ਇਹ ਮਲੇਰੀਆ ਰੋਕੂ ਦਵਾਈ ਹੈ। ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਦਵਾਈ ਵੀ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਚੰਗੀ ਸਾਬਿਤ ਹੋ ਸਕਦੀ ਹੈ, ਕਿਉਂਕਿ ਇਸ ਲਈ ਹਾਲੇ ਤੱਕ ਕੋਈ ਹੋਰ ਪੁਖ਼ਤਾ ਦਵਾਈ ਜਾਂ ਟੀਕਾ ਈਜਾਦ ਨਹੀਂ ਹੋ ਸਕਿਆ। ਯੂਰਪ ਦੇ ਇਟਲੀ ਅਤੇ ਸਪੇਨ ਆਦਿ ਦੇਸ਼ਾਂ ਵਿਚ ਮੌਤਾਂ ਦੀ ਗਿਣਤੀ 25,000 ਤੋਂ ਵੱਧ ਗਈ ਹੈ ਅਤੇ ਇਨ੍ਹਾਂ ਦੋਹਾਂ ਦੇਸ਼ਾਂ ਵਿਚ ਲੱਖਾਂ ਹੀ ਲੋਕ ਇਸ ਬਿਮਾਰੀ ਨਾਲ ਗ੍ਰਸਤ ਹੋ ਚੁੱਕੇ ਹਨ। ਉਥੇ ਵੀ ਲੋੜੀਂਦੇ ਸਿਹਤ ਯੰਤਰਾਂ ਦੀ ਬੇਹੱਦ ਘਾਟ ਰੜਕਣ ਲੱਗੀ ਹੈ। ਇਨ੍ਹਾਂ ਵਿਚ ਵੈਂਟੀਲੇਟਰ, ਲਾਗ ਤੋਂ ਬਚਾਉਣ ਵਾਲੇ ਕੱਪੜੇ ਅਤੇ ਦਸਤਾਨੇ ਸ਼ਾਮਿਲ ਹਨ। ਭਾਰਤ ਵਿਚ ਇਸ ਬਿਮਾਰੀ ਨੇ ਅਮਰੀਕਾ ਅਤੇ ਯੂਰਪ ਵਾਂਗ ਇਕਦਮ ਤਾਂ ਹਮਲਾ ਨਹੀਂ ਬੋਲਿਆ ਪਰ ਦੇਸ਼ ਵਿਚ ਵਧਦੀ ਮਰੀਜ਼ਾਂ ਦੀ ਗਿਣਤੀ ਅਤੇ 100 ਤੋਂ ਵਧੇਰੇ ਮੌਤਾਂ ਨੇ ਵੱਡੀ ਚਿੰਤਾ ਜ਼ਰੂਰ ਪੈਦਾ ਕਰ ਦਿੱਤੀ ਹੈ। ਦਿਨ-ਰਾਤ ਆਪਣੇ ਫ਼ਰਜ਼ਾਂ ਨੂੰ ਨਿਭਾਉਂਦੇ ਡਾਕਟਰਾਂ, ਨਰਸਾਂ ਅਤੇ ਹੋਰ ਕਰਮਚਾਰੀਆਂ ਨੂੰ ਰੋਗ ਮੁਕਤ ਕਰਨ ਲਈ ਤੁਰੰਤ ਵੱਡੀ ਮਾਤਰਾ ਵਿਚ ਲਾਗ ਤੋਂ ਬਚਾਓ ਕਰਨ ਵਾਲੇ ਕੱਪੜਿਆਂ ਭਾਵ ਨਿੱਜੀ ਸੁਰੱਖਿਆ ਟੈਸਟਿੰਗ ਕਿੱਟਾਂ ਦੀ ਜ਼ਰੂਰਤ ਹੋਵੇਗੀ, ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ, ਉਸ ਨੂੰ ਮੁੱਖ ਰੱਖਦਿਆਂ ਕਿੱਟਾਂ ਅਤੇ ਵੈਂਟੀਲੇਟਰਾਂ ਦਾ ਵੀ ਤੁਰੰਤ ਪ੍ਰਬੰਧ ਕਰਨ ਦੀ ਜ਼ਰੂਰਤ ਹੈ।
ਗ੍ਰਹਿ ਮੰਤਰਾਲੇ ਦੇ ਸਕੱਤਰ ਨੇ ਇਹ ਦੱਸਿਆ ਹੈ ਕਿ ਦੇਸ਼ ਭਰ ਵਿਚ 27,661 ਰਾਹਤ ਕੈਂਪ ਬਣਾਏ ਗਏ ਹਨ, ਜਿਨ੍ਹਾਂ ਰਾਹੀਂ ਜ਼ਰੂਰੀ ਸਾਮਾਨ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਇਨ੍ਹਾਂ ਵਿਚੋਂ 4,000 ਦੇ ਕਰੀਬ ਕੈਂਪਾਂ ਦਾ ਸੰਚਾਲਨ ਗ਼ੈਰ-ਸਰਕਾਰੀ ਸੰਗਠਨ ਕਰ ਰਹੇ ਹਨ। ਪੰਜਾਬ ਵਿਚ ਵੀ ਜੇਕਰ ਇਸ ਵਾਇਰਸ ਨੇ ਚਿੰਤਾ ਵਧਾਈ ਹੈ ਤਾਂ ਇਸ ਦੇ ਨਾਲ ਹੀ ਇਹ ਗੱਲ ਵੀ ਸੰਤੁਸ਼ਟੀਜਨਕ ਹੈ ਕਿ ਇਥੇ ਅਨੇਕਾਂ ਹੀ ਧਾਰਮਿਕ ਸੰਗਠਨਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਲੋੜਵੰਦਾਂ ਦੀ ਸੇਵਾ ਕਰਨ ਲਈ ਆਪਣੀ ਪੂਰੀ ਪ੍ਰਤੀਬੱਧਤਾ ਦਿਖਾਈ ਹੈ। ਅਜਿਹੀ ਸਦੀਆਂ ਤੋਂ ਪੰਜਾਬ ਦੀ ਪਰੰਪਰਾ ਰਹੀ ਹੈ। ਅਜਿਹੀ ਭਾਵਨਾ ਪੈਦਾ ਹੋਏ ਦਰਦ ਨੂੰ ਘਟਾਉਣ ਅਤੇ ਚੰਗੇ ਭਵਿੱਖ ਦਾ ਸੁਨੇਹਾ ਦੇਣ ਦੇ ਕਾਬਿਲ ਹੋ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਕੋਰੋਨਾ ਤੋਂ ਵੀ ਬੁਰਾ ਹੈ ਕੋਰੋਨਾ ਦਾ ਡਰ

ਅਸੀਂ ਅਕਸਰ ਕਈ ਖਦਸ਼ਿਆਂ ਬਾਰੇ ਸੋਚਦੇ ਰਹਿੰਦੇ ਹਾਂ। ਮਨੁੱਖੀ ਸੁਭਾਅ ਇਨ੍ਹਾਂ ਖਦਸ਼ਿਆਂ ਦੇ ਖ਼ਿਲਾਫ਼ ਵਿਉਂਤਾਂ ਘੜਦਾ ਰਹਿੰਦਾ ਹੈ। ਪਰ ਸਾਨੂੰ ਪਤਾ ਨਹੀਂ ਸੀ ਕਿ ਅਸੀਂ ਜਿਸ ਖ਼ਤਰੇ ਦੀ ਕਲਪਨਾ ਵੀ ਨਹੀਂ ਕਰ ਸਕਦੇ ਉਸ ਦਾ ਨਾਂਅ ਕੋਰੋਨਾ ਵਾਇਰਸ ਹੋਵੇਗਾ। ਇਹ ਸਾਡੀ ...

ਪੂਰੀ ਖ਼ਬਰ »

ਸਿੱਖ ਵਿਦਵਾਨ ਪ੍ਰੋ: ਗੁਰਬਚਨ ਸਿੰਘ ਤਾਲਿਬ ਨੂੰ ਯਾਦ ਕਰਦਿਆਂ

ਅੱਜ ਲਈ ਵਿਸ਼ੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗਰੇਜ਼ੀ ਭਾਸ਼ਾ ਵਿਚ ਅਨੁਵਾਦ ਕਰਨ ਕਰਕੇ ਸਮੁੱਚੇ ਵਿਸ਼ਵ ਵਿਚ ਸਤਿਕਾਰ ਪ੍ਰਾਪਤ ਕਰਨ ਵਾਲੇ ਪ੍ਰਸਿੱਧ ਸਿੱਖ ਚਿੰਤਕ ਤੇ ਉੱਘੇ ਵਿਦਵਾਨ ਸਨ ਪ੍ਰੋ: ਗੁਰਬਚਨ ਸਿੰਘ ਤਾਲਿਬ। ਇਸੇ ਅਨੁਵਾਦ ਸਦਕਾ ਹੀ ਸਮੁੱਚੇ ਸੰਸਾਰ ...

ਪੂਰੀ ਖ਼ਬਰ »

ਕਣਕ ਦੇ ਮੰਡੀਕਰਨ ਤੇ ਸਾਉਣੀ ਦੀ ਬਿਜਾਈ ਨੂੰ ਪ੍ਰਭਾਵਿਤ ਕਰੇਗੀ ਖੇਤ ਮਜ਼ਦੂਰਾਂ ਦੀ ਘਾਟ

ਕੋਰੋਨਾ ਵਾਇਰਸ ਕੋਵਿਡ-19 ਕਾਰਨ ਜੋ ਕਰਫ਼ਿਊ ਲਗਾਇਆ ਗਿਆ ਹੈ ਅਤੇ ਆਵਾਜਾਈ 'ਤੇ ਰੋਕ ਲਗਾਈ ਗਈ ਹੈ। ਉਸ ਨਾਲ ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਵਾਢੀ ਸਿਰ 'ਤੇ ਹੈ ਅਤੇ 35 ਲੱਖ ਹੈਕਟੇਅਰ ਰਕਬੇ ਤੋਂ ਕਣਕ ਵੱਢਣ ਲਈ ਕਿਸਾਨਾਂ ਨੇ ਪ੍ਰਬੰਧ ਕਰਨੇ ਹਨ। ਭਾਵੇਂ ਬਹੁਤਾ ...

ਪੂਰੀ ਖ਼ਬਰ »

ਚੌਕਸੀ ਨਾਲ ਹੀ ਹਰਾਇਆ ਜਾ ਸਕਦਾ ਹੈ ਕੋਰੋਨਾ ਵਾਇਰਸ ਨੂੰ

ਅੱਜ 'ਵਿਸ਼ਵ ਸਿਹਤ ਦਿਵਸ' 'ਤੇ ਵਿਸ਼ੇਸ਼ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਸਬੰਧੀ ਵੱਖੋ-ਵੱਖਰੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦਾ ਮੁੱਖ ਦਫ਼ਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX