ਤਾਜਾ ਖ਼ਬਰਾਂ


ਖਮਾਣੋਂ ਦੇ ਪਿੰਡ ਭਾਂਬਰੀ ਦੀ ਰਹਿਣ ਵਾਲੀ ਮਹਿਲਾ ਦੀ ਕੋਰੋਨਾ ਕਾਰਨ ਮੌਤ
. . .  1 minute ago
ਖਮਾਣੋਂ, 9 ਜੁਲਾਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੇ ਪਿੰਡ ਭਾਂਬਰੀ ਦੀ ਰਹਿਣ ਵਾਲੀ ਕੁਲਵੰਤ ਕੌਰ ਪਤਨੀ ਵੀਰ ਸਿੰਘ ਦੀ ਚੰਡੀਗੜ੍ਹ ਦੇ 32 ਸੈਕਟਰ 'ਚ ਸਥਿਤ ਸਰਕਾਰੀ ਹਸਪਤਾਲ 'ਚ ਕਰੋਨਾ ਕਾਰਨ ਮੌਤ ਹੋ...
ਸੰਗਰੂਰ ਦੇ ਥਾਣਾ ਅਮਰਗੜ੍ਹ ਦੇ 6 ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  15 minutes ago
ਅਮਰਗੜ੍ਹ , 9 ਜੁਲਾਈ ( ਸੁਖਜਿੰਦਰ ਸਿੰਘ ਝੱਲ)- ਥਾਣਾ ਅਮਰਗੜ੍ਹ ਨਾਲ ਸੰਬੰਧਿਤ 6 ਮੁਲਾਜ਼ਮਾਂ ਨੂੰ ਕੋਰੋਨਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਰਣਬੀਰ ਸਿੰਘ ਢੰਡੇ...
ਨਵਾਂਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  19 minutes ago
ਨਵਾਂਸ਼ਹਿਰ, 9 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਤਿੰਨ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ 'ਚੋਂ ਦੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਇੱਕ ਲੁਧਿਆਣੇ ਨਾਲ...
ਗਊਸ਼ਾਲਾ ਦੇ ਸ਼ੈੱਡ ਨੂੰ ਅਚਾਨਕ ਲੱਗੀ ਅੱਗ
. . .  25 minutes ago
ਕੌਹਰੀਆਂ, 9 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)- ਹਲਕਾ ਦਿੜ੍ਹਬਾ ਦੇ ਪਿੰਡ ਉਭਿਆ ਦੀ ਗਊਸ਼ਾਲਾ ਵਿਖੇ ਅੱਜ ਤੂੜੀ ਵਾਲੇ ਸਟੋਰ ਨੂੰ ਅਚਾਨਕ ਅੱਗ ਲੱਗ ਗਈ।ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਪੰਚ ਨੇ...
ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਤੋਂ ਬੌਖਲਾਹਟ 'ਚ ਆਈ ਕਾਂਗਰਸ- ਰਾਵਿੰਦਰਪਾਲ ਸਿੰਘ ਕੁੱਕੂ
. . .  33 minutes ago
ਜੰਡਿਆਲਾ ਗੁਰੂ, 9 ਜੁਲਾਈ (ਰਣਜੀਤ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੇ ਦਿਨ ਹਲਕਾ...
ਅਧਿਕਾਰੀਆਂ ਦੇ ਪਾਜ਼ੀਟਿਵ ਆਉਣ 'ਤੇ ਹੁਸ਼ਿਆਰਪੁਰ 'ਚ ਨਿਗਮ, ਤਹਿਸੀਲ ਤੇ ਡੀ. ਸੀ. ਦਫ਼ਤਰ 2 ਦਿਨਾਂ ਲਈ ਬੰਦ
. . .  48 minutes ago
ਹੁਸ਼ਿਆਰਪੁਰ, 9 ਜੁਲਾਈ (ਬਲਜਿੰਦਰਪਾਲ ਸਿੰਘ)- ਬੀਤੇ ਦਿਨ ਹੁਸ਼ਿਆਰਪੁਰ ਦੇ ਐੱਸ. ਡੀ. ਐੱਮ. ਅਮਿਤ ਮਹਾਜਨ ਅਤੇ ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ...
ਦਿਨ-ਦਿਹਾੜੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
. . .  about 1 hour ago
ਘੁਮਾਣ, 9 ਜੁਲਾਈ (ਬਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਭੋਮਾ ਵਿਖੇ ਇੱਕ ਨੌਜਵਾਨ ਨੂੰ ਦਿਨ-ਦਿਹਾੜੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਇਸ ਹਮਲੇ 'ਚ...
ਮੱਕੀ ਦੀ ਜਿਣਸ ਘੱਟੋ-ਘੱਟ ਖ਼ਰੀਦ ਮੁੱਲ 'ਤੇ ਨਾ ਵਿਕਣ ਕਾਰਨ ਲੁਧਿਆਣਾ 'ਚ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਲੋਕ ਲਹਿਰ ਪੰਜਾਬ ਦੇ ਆਗੂ ਅਤੇ ਖੇਤੀਬਾੜੀ ਆਰਥਿਕ ਮਾਹਿਰ ਡਾ. ਸਰਦਾਰਾ ਸਿੰਘ ਜੌਹਲ ਦੀ ਅਗਵਾਈ 'ਚ ਇੱਕ ਵਫ਼ਦ ਵਲੋਂ ਅੱਜ ਮੱਕੀ ਦੀ ਜਿਣਸ ਦੀ ਘੱਟੋ-ਘੱਟ ਖ਼ਰੀਦ ਮੁੱਲ 'ਤੇ...
ਨਗਰ ਨਿਗਮ ਪਟਿਆਲਾ ਅਤੇ ਐਕਸਾਈਜ਼ ਐਂਡ ਟੈਕਸੇਸ਼ਨ ਦਫ਼ਤਰ ਅਗਲੇ ਹੁਕਮਾਂ ਤੱਕ ਕੀਤੇ ਗਏ ਬੰਦ
. . .  about 1 hour ago
ਪਟਿਆਲਾ, 9 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਕੋਰੋਨਾ ਪਾਜ਼ੀਟਿਵ ਕੇਸਾਂ 'ਚ ਹੋਏ ਵਾਧੇ ਤੋਂ ਸਹਿਮੇ ਕੁਝ ਵਿਭਾਗਾਂ ਵਲੋਂ ਸਾਰੇ ਮੁਲਾਜ਼ਮਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ...
ਪੰਜਾਬ 'ਚ 6 ਆਈ. ਏ. ਐੱਸ. ਅਤੇ 26 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਅੱਜ 6 ਆਈ. ਏ. ਐੱਸ. ਅਤੇ 26 ਪੀ. ਸੀ. ਐੱਸ...
ਫ਼ਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ, ਬੀ. ਐੱਸ. ਐੱਫ. ਦੇ 8 ਜਵਾਨਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਫ਼ਿਰੋਜ਼ਪੁਰ , 9 ਜੁਲਾਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਦੇ 8 ਜਵਾਨਾਂ ਦੀ ਕੋਰੋਨਾ ਪਾਜ਼ੀਟਿਵ ਆਉਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਜਵਾਨ ਮਮਦੋਟ ਖੇਤਰ...
ਹਰਸਿਮਰਤ ਬਾਦਲ ਨੇ ਸੁਖਬੀਰ ਬਾਦਲ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ...
ਲੁਧਿਆਣਾ 'ਚ ਯੂਥ ਅਕਾਲੀ ਦਲ ਨੇ ਪੈਟਰੋਲ ਅਤੇ ਡੀਜ਼ਲ ਦਾ ਲਾਇਆ ਲੰਗਰ
. . .  about 1 hour ago
ਲੁਧਿਆਣਾ, 9 ਜੁਲਾਈ (ਪੁਨੀਤ ਬਾਵਾ)- ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਤੇਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਖ਼ਿਲਾਫ਼ ਅੱਜ ਡੀਜ਼ਲ ਅਤੇ ਪੈਟਰੋਲ ਦਾ ਲੰਗਰ ਲਗਾਇਆ...
ਸੇਖਵਾਂ ਨੇ ਪਹਿਲਾਂ ਬਾਦਲ ਪਰਿਵਾਰ ਅਤੇ ਹੁਣ ਬ੍ਰਹਮਪੁਰਾ ਨਾਲ ਵੀ ਕੀਤਾ ਧੋਖਾ- ਸਾਬਕਾ ਚੇਅਰਮੈਨ ਵਾਹਲਾ
. . .  about 2 hours ago
ਬਟਾਲਾ, 9 ਜੁਲਾਈ (ਕਾਹਲੋਂ)- ਪੰਜਾਬ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਬੀਰ ਸਿੰਘ ਵਾਹਲਾ ਨੇ ਬ੍ਰਹਮਪੁਰਾ ਦਾ ਧੜਾ ਛੱਡ ਕੇ ਢੀਂਡਸਾ ਧੜੇ 'ਚ ਸ਼ਾਮਲ ਹੋਏ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ 'ਤੇ...
ਪਟਿਆਲਾ 'ਚ ਕੋਰੋਨਾ ਦਾ ਧਮਾਕਾ, 48 ਮਾਮਲੇ ਆਏ ਸਾਹਮਣੇ
. . .  about 2 hours ago
ਪਟਿਆਲਾ, 9 ਜੁਲਾਈ (ਅਮਨਦੀਪ ਸਿੰਘ, ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਪਟਿਆਲਾ 'ਚ ਅੱਜ ਕੋਰੋਨਾ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਹਰੀਸ਼ ਮਲਹੋਤਰਾ ਨੇ...
ਵਾਰਾਣਸੀ 'ਚ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਕਰਨ ਵਾਲਿਆਂ ਨਾਲ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਗੱਲਬਾਤ
. . .  about 2 hours ago
ਕੋਰੋਨਾ ਪਾਜ਼ੀਟਵ ਮੁਲਜ਼ਮ ਦੀ ਪੇਸ਼ੀ ਕਰਕੇ ਮਹਿਲਾ ਜੱਜ ਸਮੇਤ ਸੱਤ ਕੋਰਟ ਸਟਾਫ਼ ਮੈਂਬਰ ਹੋਏ ਹੋਮ ਕੁਆਰੰਟਾਈਨ
. . .  about 2 hours ago
ਫ਼ਿਰੋਜ਼ਪੁਰ, 9 ਜੁਲਾਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ 'ਚ ਕੋਰੋਨਾ ਪਾਜ਼ੀਟਵ ਮੁਲਜ਼ਮ ਦੀ ਪੇਸ਼ੀ ਉਪਰੰਤ ਇੱਕ ਮਹਿਲਾ ਜੱਜ ਸਮੇਤ ਕੋਰਟ ਸਟਾਫ਼ ਦੇ ਸੱਤ...
ਕੋਰੋਨਾ ਕਾਰਨ ਸੁਲਤਾਨਪੁਰ ਲੋਧੀ 'ਚ ਪਹਿਲੀ ਮੌਤ
. . .  about 1 hour ago
ਸੁਲਤਾਨਪੁਰ ਲੋਧੀ, 9 ਜੁਲਾਈ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ 'ਚ ਕੋਰੋਨਾ ਨਾਲ ਪਹਿਲੀ ਮੌਤ ਹੋ ਗਈ ਹੈ। ਉਕਤ ਮਰੀਜ਼ ਦਾ ਜਲੰਧਰ ਦੇ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ...
ਰਾਜਸਥਾਨ 'ਚ ਕੋਰੋਨਾ ਦੇ 149 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਜੈਪੁਰ, 9 ਜੁਲਾਈ- ਰਾਜਸਥਾਨ 'ਚ ਅੱਜ ਕੋਰੋਨਾ ਦੇ 149 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 7 ਮੌਤਾਂ ਹੋਈਆਂ ਹਨ। ਸੂਬੇ 'ਚ ਹੁਣ ਕੋਰੋਨਾ ਵਾਇਰਸ ਪਾਜ਼ੀਟਿਵ ਮਾਮਲਿਆਂ ਦੀ ਕੁੱਲ ਗਿਣਤੀ...
ਰਾਜਨਾਥ ਸਿੰਘ ਵਲੋਂ ਜੰਮੂ 'ਚ 6 ਨਵੇਂ ਪੁਲਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 9 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜੰਮੂ 'ਚ ਸਰਹੱਦੀ ਸੜਕ ਸੰਗਠਨ (ਬੀ. ਆਰ. ਓ.) ਵਲੋਂ ਬਣਾਏ ਗਏ 6 ਨਵੇਂ ਪੁਲਾਂ ਦਾ ਉਦਘਾਟਨ...
ਵਿਕਾਸ ਦੁਬੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਵਰਾਜ ਚੌਹਾਨ ਨੇ ਯੋਗੀ ਨਾਲ ਕੀਤੀ ਗੱਲਬਾਤ
. . .  about 3 hours ago
ਭੋਪਾਲ, 9 ਜੁਲਾਈ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਜੈਨ ਤੋਂ ਵਿਕਾਸ ਦੁਬੇ ਦੀ ਗ੍ਰਿਫ਼ਤਾਰੀ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਫ਼ੋਨ 'ਤੇ...
ਸੰਗਰੂਰ 'ਚ ਕੋਰੋਨਾ ਦੇ 14 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 14 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦਾ...
ਆਪਣੀ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਢੀਂਡਸਾ
. . .  about 3 hours ago
ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ, ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ)- ਨਵੇਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਕੋਰੋਨਾ ਨੇ ਸੰਗਰੂਰ ਜ਼ਿਲ੍ਹੇ 'ਚ ਲਈ 17ਵੀਂ ਜਾਨ
. . .  about 4 hours ago
ਸੰਗਰੂਰ, 9 ਜੁਲਾਈ (ਧੀਰਜ ਪਸ਼ੋਰੀਆ)- ਕੋਰੋਨਾ ਨੇ ਜ਼ਿਲ੍ਹਾ ਸੰਗਰੂਰ 'ਚ ਬੀਤੀ ਰਾਤ 17ਵੇਂ ਵਿਅਕਤੀ ਦੀ ਜਾਨ ਲੈ ਲਈ ਹੈ। ਅਹਿਮਦਗੜ੍ਹ ਬਲਾਕ ਨਾਲ ਸੰਬੰਧਿਤ ਮ੍ਰਿਤਕ ਪ੍ਰਦੀਪ ਕੁਮਾਰ (59) ਸ਼ੂਗਰ ਸਮੇਤ ਹੋਰ...
ਕਾਨਪੁਰ ਪੁਲਿਸ ਕਤਲਕਾਂਡ ਦਾ ਮੁੱਖ ਦੋਸ਼ੀ ਵਿਕਾਸ ਦੁਬੇ ਗ੍ਰਿਫ਼ਤਾਰ
. . .  about 4 hours ago
ਭੋਪਾਲ, 9 ਜੁਲਾਈ- ਕਾਨਪੁਰ 'ਚ 8 ਪੁਲਿਸ ਵਾਲਿਆਂ ਦੀ ਹੱਤਿਆ ਕਰਕੇ ਫ਼ਰਾਰ ਹੋਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਵਿਕਾਸ ਦੁਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਿਛਲੇ ਲਗਭਗ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਚੇਤ ਸੰਮਤ 552
ਿਵਚਾਰ ਪ੍ਰਵਾਹ: ਮਨੁੱਖ ਦਾ ਧਰਤੀ 'ਤੇ ਰਹਿਣਾ, ਮਨੁੱਖ ਨੇ ਹੀ ਅਸੰਭਵ ਬਣਾਇਆ ਹੈ, ਪਰਮਾਤਮਾ ਨੇ ਨਹੀਂ। -ਤੋਮਰ

ਪਹਿਲਾ ਸਫ਼ਾ

ਵਧ ਸਕਦੀ ਹੈ ਤਾਲਾਬੰਦੀ ਦੀ ਮਿਆਦ ਪ੍ਰਧਾਨ ਮੰਤਰੀ ਨੇ ਦਿੱਤਾ ਸੰਕੇਤ

ਹਰ ਜ਼ਿੰਦਗੀ ਬਚਾਉਣੀ ਸਾਡੀ ਤਰਜੀਹ-ਮੋਦੀ

ਨਵੀਂ ਦਿੱਲੀ, 8 ਅਪ੍ਰੈਲ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਉਪਜੇ ਹਾਲਾਤ ਨੂੰ 'ਸਮਾਜਿਕ ਐਮਰਜੈਂਸੀ' ਕਰਾਰ ਦਿੰਦਿਆਂ ਲਗਾਤਾਰ ਚੌਕਸ ਬਣੇ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਸਰਬ ਪਾਰਟੀ ਮੀਟਿੰਗ ਦੌਰਾਨ 14 ਅਪ੍ਰੈਲ ਤੋਂ ਬਾਅਦ ਤਾਲਾਬੰਦੀ ਵਧਾਏ ਜਾਣ ਦੇ ਸੰਕੇਤ ਦਿੰਦਿਆਂ ਕਿਹਾ ਕਿ ਤਾਲਾਬੰਦੀ ਨੂੰ ਇਕ ਹੀ ਝਟਕੇ 'ਚ ਨਹੀਂ ਹਟਾਇਆ ਜਾ ਸਕਦਾ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਤਾਲਾਬੰਦੀ ਦੀ ਮਿਆਦ ਦਾ ਦੋ ਤਿਹਾਈ ਸਮਾਂ ਖ਼ਤਮ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨੇ ਅੱਜ ਵੀਡੀਓ ਕਰਫ਼ਰੰਸਿੰਗ ਰਾਹੀਂ ਬੁਲਾਈ ਸਰਬ ਪਾਰਟੀ ਮੀਟਿੰਗ 'ਚ ਕਿਹਾ ਕਿ ਉਹ ਮੁੱਖ ਮੰਤਰੀਆਂ ਨਾਲ ਵੀ ਸਲਾਹ ਮਸ਼ਵਰਾ ਕਰਨਗੇ ਪਰ ਹਾਲੇ ਤੱਕ ਦੇ ਹਾਲਾਤ ਤੋਂ ਲੱਗਦਾ ਹੈ ਕਿ ਤਾਲਾਬੰਦੀ ਖ਼ਤਮ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਹਰ ਜ਼ਿੰਦਗੀ ਨੂੰ ਬਚਾਉਣਾ ਹੈ। ਇਨ੍ਹਾਂ 'ਸਮਾਜਿਕ ਐਮਰਜੈਂਸੀ' ਜਿਹੇ ਹਾਲਾਤ 'ਚ ਸਖ਼ਤ ਫ਼ੈਸਲੇ ਲੈਣ ਦੀ ਲੋੜ ਸੀ ਅਤੇ ਸਾਨੂੰ ਅੱਗੇ ਵੀ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਆਉਣ ਵਾਲੀਆਂ ਚੁਣੌਤੀਆਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਾਅਦ ਜ਼ਿੰਦਗੀ ਪਹਿਲਾਂ ਵਾਂਗ ਨਹੀਂ ਰਹੇਗੀ ਤੇ ਇਸ 'ਚ ਕਈ ਵਿਹਾਰਕ, ਸਮਾਜਿਕ ਅਤੇ ਨਿੱਜੀ ਬਦਲਾਅ ਆਉਣਗੇ। ਮੋਦੀ ਦੇ ਨਾਲ ਅੱਜ ਚਰਚਾ 'ਚ ਪਾਰਟੀਆਂ ਦੇ ਉਨ੍ਹਾਂ ਆਗੂਆਂ ਨੇ ਹਿੱਸਾ ਲਿਆ ਜਿਨ੍ਹਾਂ 'ਚ ਦੋਹਾਂ ਸਦਨਾਂ 'ਚ 5 ਤੋਂ ਵੱਧ ਸਾਂਸਦ ਹਨ। ਚਰਚਾ 'ਚ ਕਾਂਗਰਸ ਦੇ ਗੁਲਾਮ ਨਬੀ ਆਜ਼ਾਦ, ਅਧੀਰ ਰੰਜਨ ਚੌਧਰੀ, ਤ੍ਰਿਣਮੂਲ ਕਾਂਗਰਸ ਦੇ ਸੁਦੀਪ ਬੰਧੋਪਾਧਿਆਏ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਸ਼ਿਵਸੈਨਾ ਦੇ ਸੰਜੈ ਰਾਉਤ, ਸਮਾਜਵਾਦੀ ਪਾਰਟੀ ਦੇ ਰਾਮਗੋਪਾਲ ਯਾਦਵ, ਐੱਨ.ਸੀ.ਪੀ. ਦੇ ਸ਼ਰਦ ਪਵਾਰ, ਡੀ.ਐੱਮ.ਕੇ. ਦੇ ਵੀ.ਆਰ. ਬਾਬੂ, ਬਹੁਜਨ ਸਮਾਜ ਪਾਰਟੀ ਦੇ ਸਤੀਸ਼ ਚੰਦਰ ਮਿਸ਼ਰਾ, ਜਨਤਾ ਦਲ (ਯੂ) ਦੇ ਰਾਜੀਵ ਰੰਜਨ ਸਮੇਤ ਕਈ ਸੰਸਦ ਮੈਂਬਰ ਸ਼ਾਮਿਲ ਹੋਏ।
11 ਨੂੰ ਫ਼ਿਰ ਕਰਨਗੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ
ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਦੇਸ਼ ਵਾਸੀਆਂ 'ਚ ਲਾਕਡਾਊਨ ਨੂੰ ਲੈ ਕੇ ਚਰਚਾ ਜ਼ੋਰਾਂ 'ਤੇ ਹੈ। ਹਾਲਾਂਕਿ ਕੇਂਦਰ ਸਰਕਾਰ ਵਲੋਂ ਲਾਕਡਾਊਨ ਨੂੰ ਵਧਾਉਣ ਨੂੰ ਲੈ ਕੇ ਅਜੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸੰਭਾਵਨਾ ਹੈ ਕਿ ਇਸ 'ਤੇ ਆਖ਼ਰੀ ਫ਼ੈਸਲਾ ਸ਼ਨਿਚਰਵਾਰ ਨੂੰ ਲਿਆ ਜਾ ਸਕਦਾ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਸੰਕਟ 'ਤੇ ਵਿਚਾਰ ਕਰਨ ਲਈ ਦੂਜੀ ਵਾਰ ਰਾਜਾਂ ਦੇ ਮੁੱਖ ਮੰਤਰੀਆਂ ਦੀ ਬੈਠਕ ਸੱਦੀ ਹੈ। ਬੈਠਕ 11 ਅਪ੍ਰੈਲ ਸ਼ਨਿਚਰਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਬੈਠਕ 'ਚ ਲਾਕਡਾਊਨ ਦੇ ਮੁੱਦੇ 'ਤੇ ਅੰਤਿਮ ਫ਼ੈਸਲਾ ਲਿਆ ਜਾਵੇਗਾ।

ਮੁਫ਼ਤ ਹੋਣ ਕੋਰੋਨਾ ਦੇ ਟੈਸਟ-ਸੁਪਰੀਮ ਕੋਰਟ

ਮੈਡੀਕਲ ਸਟਾਫ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਆਦੇਸ਼

ਨਵੀਂ ਦਿੱਲੀ, 8 ਅਪ੍ਰੈਲ (ਏਜੰਸੀ)-ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਾਈਵੇਟ ਲੈਬਾਰਟਰੀਆਂ ਨੂੰ ਕੋਰੋਨਾ ਵਾਇਰਸ ਦੇ ਮੁਫਤ ਟੈਸਟ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਉਕਤ ਆਦੇਸ਼ ਦਿੰਦਿਆਂ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਸੰਕਟ ਦੀ ਇਸ ਘੜੀ 'ਚ ਪਰਉਪਕਾਰੀ ਬਣਨਾ ਚਾਹੀਦਾ ਹੈ। ਮੌਜੂਦਾ ਸਮੇਂ ਕੇਂਦਰ ਵਲੋਂ ਪ੍ਰਾਈਵੇਟ ਲੈਬਾਰਟਰੀਆਂ ਨੂੰ 4,500 ਰੁਪਏ 'ਚ ਕੋਰੋਨਾ ਦੇ ਟੈਸਟ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਆਪਣੇ ਅੰਤਰਿਮ ਆਦੇਸ਼ 'ਚ ਕਿਹਾ ਸੰਕਟ ਦੀ ਇਸ ਘੜੀ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਲੈਬਾਰਟਰੀਆਂ ਮਹਾਂਮਾਰੀ ਦੀ ਰੋਕਥਾਮ ਲਈ ਮਹਤੱਵਪੂਰਨ ਭੂਮਿਕਾ ਨਿਭਾਅ ਸਕਦੀਆਂ ਹਨ। ਜਸਟਿਸ ਅਸ਼ੋਕ ਭੂਸ਼ਨ ਤੇ ਐਸ. ਰਵਿੰਦਰ ਭੱਟ ਦੇ ਬੈਂਚ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰੋਨਾ ਵਾਇਰਸ ਦੇ ਨਮੂਨਿਆਂ (ਟੈਸਟਾਂ) ਸਬੰਧੀ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਹੈ ਕਿ ਇਹ ਟੈਸਟ ਐਨ. ਏ. ਬੀ. ਐਲ. ਪ੍ਰਮਾਣਿਤ ਲੈਬਾਰਟਰੀਆਂ 'ਚ ਹੀ ਹੋਣੇ ਚਾਹੀਦੇ ਹਨ, ਜਿਨ੍ਹਾਂ ਨੂੰ ਵਿਸ਼ਵ ਸਿਹਤ ਸੰਗਠਨ ਜਾਂ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਤੋਂ ਮਾਨਤਾ ਮਿਲੀ ਹੋਵੇ। ਸੁਪਰੀਮ ਕੋਰਟ ਨੇ ਉਪਰੋਕਤ ਨਿਰਦੇਸ਼ ਵਕੀਲ ਸ਼ਸ਼ਾਂਕ ਦੇਓ ਸੁਧੀ ਵਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਜਾਰੀ ਕੀਤੇ ਹਨ, ਜਿਨ੍ਹਾਂ ਸਰਵਉੱਚ ਅਦਾਲਤ ਨੂੰ ਕੇਂਦਰ ਤੇ ਅਥਾਰਟੀਆਂ ਨੂੰ ਕੋਰੋਨਾ ਵਾਇਰਸ ਦੇ ਮੁਫਤ ਟੈਸਟ ਕਰਵਾਉਣ ਲਈ ਨਿਰਦੇਸ਼ ਦੇਣ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਨੂੰ ਦੇਸ਼ ਦੀ ਰੱਖਿਆ ਲਈ ਮੂਹਰੇ ਹੋ ਕੇ ਕੋਰੋਨਾ ਵਾਇਰਸ ਦੇ ਰੋਗੀਆਂ ਦਾ ਇਲਾਜ ਕਰ ਰਹੇ ਡਾਕਟਰਾਂ, ਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿੱਜੀ ਸੁਰੱਖਿਆ ਯੰਤਰ (ਪੀ.ਪੀ.ਈ.) ਕਿੱਟਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਬੈਂਚ ਨੇ ਸੂਬਿਆਂ ਨੂੰ ਵੀ ਕੋਰੋਨਾ ਵਾਇਰਸ ਦੇ ਰੋਗੀਆਂ ਦਾ ਇਲਾਜ ਕਰ ਰਹੇ ਡਾਕਟਰਾਂ, ਮੈਡੀਕਲ ਸਟਾਫ ਤੇ ਉਥੇ ਤਾਇਨਾਤ ਹੋਰ ਸਰਕਾਰੀ ਅਧਿਕਾਰੀਆਂ ਦੇ ਕੰਮ 'ਚ ਅੜਿੱਕਾ ਪਾਉਣ ਜਾਂ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਵਲੋਂ 14 ਤੋਂ ਬਾਅਦ ਕਰਫ਼ਿਊ ਵਧਾਉਣ ਦੀਆਂ ਰਿਪੋਰਟਾਂ ਰੱਦ

ਚੰਡੀਗੜ੍ਹ, 8 ਅਪ੍ਰੈਲ (ਅਜੀਤ ਬਿਊਰੋ)-ਮੀਡੀਆ 'ਚ ਆਈਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ 'ਚ 14 ਅਪ੍ਰੈਲ ਤੋਂ ਬਾਅਦ ਕਰਫ਼ਿਊ ਵਧਾਉਣ ਦਾ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ। ਅਜਿਹੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਅਟਕਲਾਂ ਤੇ ਬੇਬੁਨਿਆਦ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ 10 ਅਪ੍ਰੈਲ ਨੂੰ ਰੱਖੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸਾਫ ਕੀਤਾ ਕਿ ਕਰਫ਼ਿਊ ਵਧਾਉਣ ਦੀਆਂ ਇਹ ਅਟਕਲਾਂ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਮੌਜੂਦਾ ਸਮੇਂ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਸਰਕਾਰੀ ਮੁਲਾਜ਼ਮਾਂ ਨੂੰ ਜਾਰੀ ਐਡਵਾਈਜ਼ਰੀ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀਆਂ ਹਦਾਇਤਾਂ 'ਤੇ ਮੁੱਖ ਸਕੱਤਰ ਨੇ ਇਹ ਐਡਵਾਈਜ਼ਰੀ ਤੁਰੰਤ ਵਾਪਸ ਲੈ ਲਈ ਸੀ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਰੀ ਸਥਿਤੀ 'ਤੇ ਨਿਰੰਤਰ ਮੁਲਾਂਕਣ ਤੇ ਸਮੀਖਿਆ ਕੀਤੀ ਜਾ ਰਹੀ ਹੈ ਜਿਹੜੀ ਕਿ ਰੋਜ਼ਾਨਾ ਬਦਲ ਰਹੀ ਹੈ ਅਤੇ ਕੋਈ ਵੀ ਫ਼ੈਸਲਾ ਸੂਬੇ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਅਪ੍ਰੈਲ ਦੇ ਅੱਧ 'ਚ ਹੋਣ ਵਾਲੀਆਂ ਸਥਿਤੀਆਂ ਦੇ ਸੰਦਰਭ 'ਚ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ 'ਚ ਮਹਾਂਮਾਰੀ ਅਜੇ ਕੰਟਰੋਲ 'ਚ ਪਰ ਲਗਾਤਾਰ ਬਦਲਦੇ ਹਾਲਾਤ ਨੂੰ ਵੇਖਦਿਆਂ ਇਸ ਸਮੇਂ ਭਵਿੱਖ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੂਰਨ ਕਰਫਿਊ ਖ਼ਤਮ ਕਰਨ ਜਾਂ ਅੰਸ਼ਿਕ ਤੌਰ 'ਤੇ ਖ਼ਤਮ ਕਰਨ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਅਸੀਂ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦੀ ਸਥਿਤੀ 'ਤੇ ਡੂੰਘਾਈ ਨਾਲ ਨਜ਼ਰ ਰੱਖ ਰਹੇ ਹਾਂ। ਦੂਜੇ ਦੇਸ਼ਾਂ ਦੀ ਇਸ ਮਹਾਂਮਾਰੀ ਸਬੰਧੀ ਸਥਿਤੀ ਦਾ ਵੀ ਧਿਆਨ ਰੱਖ ਰਹੇ ਹਾਂ ਤਾਂ ਜੋ ਅਸੀਂ ਉਨ੍ਹਾਂ ਦੇ ਤਜ਼ਰਬਿਆਂ ਨੂੰ ਜਾਣ ਕੇ ਉਨ੍ਹਾਂ ਮੁਤਾਬਿਕ ਕੰਮ ਕਰ ਸਕੀਏ। ਉਨ੍ਹਾਂ ਕਿਹਾ ਕਿ ਭਾਰਤ ਵਲੋਂ ਅਪਣਾਈ ਨੀਤੀ ਨੇ ਬਹੁਤ ਮਦਦ ਕੀਤੀ, ਹਾਲਾਂਕਿ ਵਿਕਸਿਤ ਦੇਸ਼ਾਂ ਨਾਲੋਂ ਹਾਲਾਤ ਬਹੁਤ ਬਿਹਤਰ ਹਨ ਪਰ ਇਸ ਤੋਂ ਸੰਤੁਸ਼ਟ ਨਹੀਂ ਹੋਇਆ ਜਾ ਸਕਦਾ ਕਿਉਂ ਜੋ ਅਗਲੇ ਆਉਣ ਵਾਲੇ ਕੁੱਝ ਦਿਨ ਮੁਸ਼ਕਿਲਾਂ ਭਰੇ ਹੋ ਸਕਦੇ ਹਨ। ਉਨ÷ ੍ਹਾਂ ਦੁਹਰਾਇਆ ਕਿ ਇਸ ਸਮੇਂ ਲੋਕਾਂ ਦੀ ਜਾਨ ਬਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਹੀ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 23 ਮਾਰਚ ਨੂੰ ਸੂਬੇ ਭਰ 'ਚ ਕਰਫ਼ਿਊ ਲਾਗੂ ਕਰ ਦਿੱਤਾ ਸੀ।

ਪੰਜਾਬ ਵਿਚ ਇਕ ਹੋਰ ਮੌਤ-14 ਨਵੇਂ ਮਾਮਲੇ

ਕੁੱਲ 113 ਪੀੜਤ-ਜਲੰਧਰ 'ਚ ਇਕੋ ਦਿਨ 2 ਮਾਮਲੇ
ਚੰਡੀਗੜ੍ਹ÷ , 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ, ਰੂਪਨਗਰ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋਣ ਕਰਕੇ ਸੂਬੇ 'ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 100 ਨੂੰ ਪਾਰ ਕਰਦਿਆਂ 113 'ਤੇ ਜਾ ਪੁੱਜਾ। ਸੂਬੇ 'ਚ ਸਭ ਤੋਂ ਵੱਧ 36 ਪਾਜ਼ੀਟਿਵ ਕੇਸ ਮੁਹਾਲੀ 'ਚ ਸਾਹਮਣੇ ਆਏ ਹਨ। ਜਿੱਥੇ ਬੁੱਧਵਾਰ ਨੂੰ 10 ਹੋਰ ਮਾਮਲੇ ਸਾਹਮਣੇ ਆਏ ਹਨ ਜਿਸ ਮਗਰੋਂ ਇੱਥੇ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 36 'ਤੇ ਜਾ ਪੁੱਜੀ ਹੈ। ਅੱਜ 2 ਹੋਰ ਨਵੇਂ ਮਾਮਲੇ ਜਲੰਧਰ ਤੋਂ ਜਦ ਕਿ ਇਕ ਮਾਮਲਾ ਫ਼ਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। ਸਿਹਤ ਵਿਭਾਗ ਅਨੁਸਾਰ ਲੋਕਾਂ 'ਚ ਇਸ ਵਾਇਰਸ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ, ਇਸ ਨੂੰ ਦੂਰ ਕਰਨ ਲਈ ਵਿਭਾਗ ਲੋਕਾਂ ਦੀ ਕੌਂਸਲਿੰਗ ਵੀ ਸ਼ੁਰੂ ਕਰ ਚੁੱਕਾ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ 'ਚ ਹੁਣ ਤੱਕ 2937 ਸ਼ੱਕੀ ਸਾਹਮਣੇ ਆਏ ਹਨ ਅਤੇ ਇਨ੍ਹ÷ ਾਂ ਸਾਰਿਆਂ ਦੇ ਸੈਂਪਲ ਜਾਂਚ ਲਈ ਭੇਜਣ ਮਗਰੋਂ 2614 ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਇਨ੍ਹ÷ ਾਂ 'ਚੋਂ 217 ਮਾਮਲਿਆਂ 'ਚ ਜਾਂਚ ਸੈਂਪਲਾਂ ਦੀ ਉਡੀਕ ਕੀਤੀ ਜਾ ਰਹੀ ਹੈ, ਜਦਕਿ 2 ਮਰੀਜ਼ ਗੰਭੀਰ ਅਤੇ ਇਕ ਮਰੀਜ਼ ਬੇਹੱਦ ਗੰਭੀਰ ਹਾਲਤ 'ਚ ਦੱਸਿਆ ਜਾ ਰਿਹਾ ਹੈ, ਜਿਸ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਸੂਬੇ 'ਚ ਆਏ ਕੁੱਲ ਮਾਮਲਿਆਂ 'ਚੋਂ ਹੁਣ ਤੱਕ 14 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ, ਜਦ ਕਿ 9 ਦੀ ਮੌਤ ਹੋ ਚੁੱਕੀ ਹੈ। ਮੁਹਾਲੀ ਮਗਰੋਂ ਸਭ ਤੋਂ ਵੱਧ ਮਾਮਲੇ ਨਵਾਂਸ਼ਹਿਰ ਦੇ ਸਾਹਮਣੇ ਆਏ ਹਨ, ਜਿੱਥੇ ਪੀੜਤਾਂ ਦੀ ਗਿਣਤੀ 19 ਦਰਜ ਕੀਤੀ ਗਈ ਹੈ। ਜਦਕਿ ਅੰਮ੍ਰਿਤਸਰ 'ਚ 10, ਜਲੰਧਰ 'ਚ 8, ਹੁਸ਼ਿਆਰਪੁਰ 'ਚ 7, ਪਠਾਨਕੋਟ 'ਚ 7, ਲੁਧਿਆਣਾ 'ਚ 6, ਮਾਨਸਾ 'ਚ 5, ਮੋਗਾ 'ਚ 4, ਰੋਪੜ 'ਚ 3, ਫ਼ਤਹਿਗੜ÷ ੍ਹ ਸਾਹਿਬ 'ਚ 2, ਫ਼ਰੀਦਕੋਟ 'ਚ 2, ਪਟਿਆਲਾ 'ਚ 1, ਬਰਨਾਲਾ 'ਚ 1, ਸ੍ਰੀ ਮੁਕਤਸਰ ਸਾਹਿਬ 'ਚ 1 ਅਤੇ ਕਪੂਰਥਲਾ 'ਚ ਵੀ 1 ਮਾਮਲਾ ਸਾਹਮਣੇ ਆ ਚੁੱਕਾ ਹੈ।
ਜਲੰਧਰ 'ਚ 2 ਹੋਰ ਮਰੀਜ਼ ਪਾਜ਼ੀਟਿਵ
ਜਲੰਧਰ (ਐੱਮ.ਐੱਸ. ਲੋਹੀਆ)-ਜਲੰਧਰ 'ਚ ਦੇ ਸਿਵਲ ਹਸਪਤਾਲ 'ਚ ਦਾਖ਼ਲ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ 'ਚੋਂ ਅੱਜ 2 ਹੋਰ ਮਰੀਜ਼ਾਂ ਦੇ ਭੇਜੇ ਗਏ ਸੈਂਪਲ ਪਾਜ਼ੀਟਿਵ ਆ ਗਏ ਹਨ। ਇਸ ਨਾਲ ਹੁਣ ਤੱਕ ਲਏ ਗਏ ਸ਼ੱਕੀ ਮਰੀਜ਼ਾਂ ਦੇ 200 ਸੈਂਪਲ 'ਚੋਂ 8 ਮਰੀਜ਼ਾਂ ਦੇ ਸੈਂਪਲ ਪਾਜ਼ੀਟਿਵ ਪਾਏ ਗਏ ਹਨ। ਹਾਲਾਂਕਿ ਅੱਜ ਇਨ੍ਹਾਂ 'ਚੋਂ ਤਿੰਨ ਮਰੀਜ਼ਾਂ ਦੇ ਮੁੜ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਸ਼ਹਿਰ 'ਚ ਇਸ ਤੋਂ ਪਹਿਲਾਂ ਪਾਜ਼ੀਟਿਵ ਆਈ ਮਹਿਲਾ ਮਰੀਜ਼ ਦੇ ਲੜਕੇ ਦੇ ਭੇਜੇ ਗਏ ਸੈਂਪਲ ਦੀ ਸਵੇਰੇ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸ਼ਾਮ ਨੂੰ ਇਕ ਹੋਰ ਮਰੀਜ਼ ਦੇ ਸੈਂਪਲਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਉਣ ਨਾਲ ਸ਼ਹਿਰ 'ਚ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਹੋਰ ਵੱਧ ਗਿਆ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਪੀੜਤ ਦੀ ਉਮਰ 60 ਸਾਲ ਦੇ ਕਰੀਬ ਹੈ ਅਤੇ ਉਹ ਆਯੂਰਵੈਦਿਕ ਦਵਾਈਆਂ ਬਣਾਉਣ ਦਾ ਕੰਮ ਕਰਦਾ ਹੈ। ਹੁਣ ਸਿਹਤ ਵਿਭਾਗ ਉਸ ਦੇ ਪਰਿਵਾਰ ਦੇ 4 ਮੈਂਬਰਾਂ ਦੇ ਵੀ ਸੈਂਪਲ ਜਾਂਚ ਲਈ ਭੇਜੇਗਾ।
ਪੀੜਤ ਦਾ ਲੜਕਾ ਵਿਧਾਇਕ ਦੇ ਨਾਲ ਇਲਾਕੇ 'ਚ ਵੰਡ ਰਿਹਾ ਸੀ ਰਾਸ਼ਨ
ਪਾਜ਼ੀਟਿਵ ਆਏ ਇਕ ਮਰੀਜ਼ ਬਾਰੇ ਸ਼ਹਿਰ 'ਚ ਚਰਚਾ ਹੈ ਕਿ ਉਸ ਦਾ ਲੜਕਾ ਕਰੀਬ 10 ਦਿਨ ਪਹਿਲਾਂ ਇਕ ਵਿਧਾਇਕ ਨਾਲ ਲੋਕਾਂ ਦੇ ਘਰਾਂ 'ਚ ਰਾਸ਼ਨ ਵੰਡ ਰਿਹਾ ਸੀ। ਜੋ ਲੋਕ ਉਨ੍ਹਾਂ ਬਾਰੇ ਜਾਣਕਰੀ ਰੱਖਦੇ ਹਨ ਅਤੇ ਪੀੜਤ ਦੇ ਲੜਕੇ ਦੇ ਸੰਪਰਕ 'ਚ ਸਨ, ਉਹ ਫਿਲਹਾਲ ਘਬਰਾਏ ਹੋਏ ਹਨ ਪਰ ਰਾਹਤ ਦੀ ਗੱਲ ਇਹ ਹੈ ਕਿ ਲੜਕੇ ਦੀ ਜਾਂਚ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਹੈ ਕਿ ਉਸ ਨੂੰ ਫਿਲਹਾਲ ਕੋਰੋਨਾ ਦਾ ਕੋਈ ਲੱਛਣ ਨਹੀਂ ਹੈ, ਫਿਰ ਵੀ ਉਹ ਲੜਕੇ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਰਹੇ ਹਨ।

ਰੂਪਨਗਰ 'ਚ ਇਕ ਦੀ ਮੌਤ

ਰੂਪਨਗਰ/ਮੋਰਿੰਡਾ, 8 ਅਪ੍ਰੈਲ (ਸਤਨਾਮ ਸਿੰਘ ਸੱਤੀ, ਤਰੋਲਚਨ ਸਿੰਘ ਕੰਗ, ਪ੍ਰਿਤਪਾਲ ਸਿੰਘ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਨਿਵਾਸੀ ਮੋਹਨ ਸਿੰਘ (55) ਦੀ ਕੋਰੋਨਾ ਵਾਇਰਸ ਨਾਲ ਅੱਜ ਸ਼ਾਮ ਮੌਤ ਹੋ ਗਈ। ਉਹ ਕਈ ਦਿਨ ਪਹਿਲਾਂ ਸ਼ੂਗਰ ਅਤੇ ਹੈਪੇਟਾਈਟਿਸ ਦੀ ਬਿਮਾਰੀ ਕਾਰਨ ਚੰਡੀਗੜ੍ਹ ਦੇ ਸੈਕਟਰ-16 ਸਥਿਤ ਹਸਪਤਾਲ 'ਚ ਦਾਖ਼ਲ ਹੋਇਆ ਸੀ, ਜਿੱਥੇ ਉਸ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ ਅਤੇ ਉਸ ਨੂੰ ਪੀ. ਜੀ. ਆਈ. 'ਚ ਸ਼ਿਫਟ ਕੀਤਾ ਗਿਆ ਸੀ। ਬਾਅਦ 'ਚ ਉਸ ਦੀ ਪਤਨੀ ਤੇ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੋਵਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਭੇਜ ਦਿੱਤਾ ਗਿਆ ਸੀ। ਇਸ ਦੀ ਜਾਣਕਾਰੀ ਡੀ. ਸੀ. ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਦਿੱਤੀ।

ਮੁਹਾਲੀ 'ਚ 10 ਨਵੇਂ ਮਾਮਲੇ

ਐੱਸ.ਏ.ਐੱਸ. ਨਗਰ, 8 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅਧੀਨ ਪੈਂਦੀ ਡੇਰਾਬੱਸੀ ਤਹਿਸੀਲ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਇਸ ਪਿੰਡ ਦੇ 10 ਹੋਰਨਾਂ ਵਿਅਕਤੀਆਂ ਦੀਆਂ ਕੋਰੋਨਾ ਵਾਇਰਸ ਸਬੰਧੀ ਰਿਪੋਰਟਾਂ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਜ਼ਿਲ੍ਹਾ ਮੁਹਾਲੀ 'ਚ 10 ਹੋਰ ਮਰੀਜ਼ ਸਾਹਮਣੇ ਆਉਣ ਕਾਰਨ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 36 ਹੋ ਗਈ ਹੈ, ਜੋ ਕਿ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ 'ਚੋਂ ਵੱਧ ਹੈ। ਇਕੱਲੇ ਡੇਰਾਬੱਸੀ 'ਚ ਹੀ 21 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਜਵਾਹਰਪੁਰ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਏ ਗਏ 84 ਨਮੂਨਿਆਂ 'ਚੋਂ 10 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।


ਦੇਸ਼ 'ਚ ਹੁਣ ਤੱਕ ਮੌਤਾਂ-149, ਪੀੜਤ-5274

ਨਵੀਂ ਦਿੱਲੀ, 8 ਅਪ੍ਰੈਲ (ਉਪਮਾ ਡਾਗਾ ਪਾਰਥ)-ਭਾਰਤ 'ਚ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਹੇਠ ਕੁਲ ਪ੍ਰਭਾਵਿਤ ਮਾਮਲਿਆਂ ਦੀ ਤਾਦਾਦ 5274 'ਤੇ ਪਹੁੰਚ ਗਈ ਹੈ ਜਦਕਿ ਮੌਤਾਂ ਦੀ ਗਿਣਤੀ 149 ਹੋ ਗਈ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪ੍ਰੈੱਸ ਕਾਨਫ਼ਰੰਸ 'ਚ ਪਿਛਲੇ 24 ਘੰਟਿਆਂ ਦੇ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਇਕ ਦਿਨ 'ਚ ਕੋਰੋਨਾ ਦੇ 773 ਨਵੇਂ ਮਾਮਲੇ ਸਾਹਮਣੇ ਆਉਣ 'ਤੇ ਕੁੱਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 5274 ਹੋ ਗਈ ਹੈ। ਪਿਛਲੇ 24 ਘੰਟਿਆਂ 'ਚ 32 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਣ ਕਾਰਨ ਮੌਤਾਂ ਦਾ ਅੰਕੜਾ 149 'ਤੇ ਪਹੁੰਚ ਗਿਆ ਹੈ ਜਦਕਿ ਕੁੱਲ 410 ਲੋਕ ਠੀਕ ਹੋ ਗਏ ਹਨ।
ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਜਾਣਾ ਪੈ ਸਕਦਾ ਹੈ ਜੇਲ੍ਹ
ਤਾਲਾਬੰਦੀ ਦੌਰਾਨ ਲੋੜੀਂਦੀਆਂ ਵਸਤਾਂ ਦੀ ਕਿੱਲਤ ਤੋਂ ਬਚਣ ਲਈ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਖਾਣ-ਪੀਣ ਦੀਆਂ ਵਸਤਾਂ ਅਤੇ ਸੈਨੀਟਾਈਜ਼ਰ ਅਤੇ ਮਾਸਕ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ 'ਲੋੜੀਂਦੀਆਂ ਵਸਤਾਂ ਬਾਰੇ ਕਾਨੂੰਨ' ਤਹਿਤ ਕਾਨੂੰਨੀ ਕਾਰਵਾਈ ਕਰਨ ਦਾ ਹੁਕਮ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਰਾਜਾਂ ਅਤੇ ਕੇਂਦਰ ਪ੍ਰਬੰਧਨ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ ਉਕਤ ਕਾਨੂੰਨ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਗ੍ਰਹਿ ਸਕੱਤਰ ਨੇ ਚਿੱਠੀ 'ਚ ਕਿਹਾ ਕਿ ਗ੍ਰਹਿ ਮੰਤਰਾਲੇ ਨੇ 21 ਦਿਨਾਂ ਦੀ ਤਾਲਾਬੰਦੀ ਦੀ ਮਿਆਦ 'ਚ ਆਫ਼ਤਾਂ ਦੇ ਪ੍ਰਬੰਧਨ ਬਾਰੇ ਕਾਨੂੰਨ ਤਹਿਤ ਦਵਾਈਆਂ, ਖਾਣ-ਪੀਣ ਦੀਆਂ ਵਸਤਾਂ ਅਤੇ ਮੈਡੀਕਲ ਉਪਕਰਨਾਂ ਦੇ ਉਤਪਾਦਨ, ਆਵਾਜਾਈ ਅਤੇ ਮਾਰਕੀਟਿੰਗ ਅਤੇ ਇਸ ਦੀ ਸਪਲਾਈ ਚੇਨ ਬਣਾਏ ਰੱਖਣ ਵਾਲੀਆਂ ਸਾਰੀਆਂ ਕਾਰਵਾਈਆਂ ਨੂੰ ਮੁਕਤ ਰੱਖਿਆ ਗਿਆ ਹੈ। ਗ੍ਰਹਿ ਸਕੱਤਰ ਨੇ ਇਨ੍ਹਾਂ ਵਸਤਾਂ ਦੀ ਕਾਲਾਬਾਜ਼ਾਰੀ ਕਰਨ ਦਾ ਦੋਸ਼ੀ ਪਾਏ ਜਾਣ ਵਾਲੇ ਨੂੰ 7 ਸਾਲ ਦੀ ਸਜ਼ਾ ਜਾਂ ਜੁਰਮਾਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੋਰੋਨਾ ਦੇ 80 ਫ਼ੀਸਦੀ ਮਾਮਲੇ ਹਲਕੇ ਪ੍ਰਭਾਵ ਵਾਲੇ-ਸਿਹਤ ਮੰਤਰਾਲਾ
ਸਿਹਤ ਮੰਤਰਾਲੇ ਨੇ ਕੋਵਿਡ-19 ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮਹਾਂਮਾਰੀ ਦੇ 80 ਫ਼ੀਸਦੀ ਮਾਮਲੇ ਹਲਕੇ ਪ੍ਰਭਾਵ ਵਾਲੇ ਹੁੰਦੇ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਸਰਕਾਰ ਕੋਰੋਨਾ ਕੇਅਰ ਸਿਸਟਮ ਤਿਆਰ ਕਰ ਰਹੀ ਹੈ। ਇਸ ਸਿਸਟਮ ਤਹਿਤ ਹਲਕੇ ਪ੍ਰਭਾਵ ਵਾਲੇ ਮਾਮਲਿਆਂ ਲਈ ਤਾਲਾਬੰਦੀ ਕਾਰਨ ਫਿਲਹਾਲ ਖ਼ਾਲੀ ਪਏ ਸਕੂਲਾਂ, ਕਾਲਜਾਂ, ਹੋਟਲਾਂ, ਲਾਂਜਾਂ ਅਤੇ ਸਟੇਡੀਅਮ ਆਦਿ ਦੀ ਵਰਤੋਂ ਕੀਤੀ ਜਾਵੇਗੀ। ਹਵਾਈ ਫ਼ੌਜ ਵਲੋਂ ਵੀ ਕੋਰੋਨਾ ਨਾਲ ਜੰਗ ਤਹਿਤ ਮਣੀਪੁਰ, ਨਾਗਪੁਰ ਅਤੇ ਗੰਗਟੋਕ ਤੋਂ ਕੁਝ ਲੋਕਾਂ ਨੂੰ ਏਅਰਲਿਫ਼ਟ ਕਰਵਾਇਆ ਗਿਆ। ਆਈ.ਸੀ.ਐੱਮ.ਆਰ. ਦੇ ਰਤਨ ਗੰਗਾਖੜਕਰ ਨੇ ਦੇਸ਼ 'ਚ ਕੋਰੋਨਾ ਦੇ ਕੁਝ ਟੈਸਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਲੇ ਤੱਕ 1,21,271 ਟੈਸਟ ਕੀਤੇ ਗਏ ਹਨ।
ਉੱਤਰ ਪ੍ਰਦੇਸ਼ ਦੇ 15 ਜ਼ਿਲ੍ਹੇ 14 ਅਪ੍ਰੈਲ ਤੱਕ ਕੀਤੇ ਸੀਲ
ਉੱਤਰ ਪ੍ਰਦੇਸ਼ ਸਰਕਾਰ ਨੇ 15 ਜ਼ਿਲ੍ਹਿਆਂ ਦੇ ਉਨ੍ਹਾਂ 104 ਖੇਤਰਾਂ ਦੀ ਪਛਾਣ 'ਹਾਟ ਸਪਾਟ' ਵਜੋਂ ਕੀਤੀ ਹੈ ਜਿੱਥੇ 6 ਜਾਂ ਉਸ ਤੋਂ ਵੱਧ ਪ੍ਰਭਾਵਿਤ ਲੋਕ ਹਨ। ਇਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਫਿਲਹਾਲ 14 ਅਪ੍ਰੈਲ ਤੱਕ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇੱਥੇ ਕਰਫ਼ਿਊ ਜਿਹਾ ਮਾਹੌਲ ਰਹੇਗਾ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ 'ਚ 30 ਅਪ੍ਰੈਲ ਤੱਕ ਬਿਨਾਂ ਮਾਸਕ ਪਾਏ ਕੋਈ ਵੀ ਬਾਹਰ ਨਹੀਂ ਨਿਕਲ ਸਕਦਾ। 31 ਮਈ ਤੱਕ ਕੋਈ ਬੈਂਕ ਕਿਸੇ ਕਿਸਾਨ ਨੂੰ ਨੋਟਿਸ ਨਹੀਂ ਭੇਜੇਗਾ।

ਦਿੱਲੀ ਵਿਚ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ, 8 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਟ੍ਰੈਫ਼ਿਕ ਇਕਾਈ 'ਚ ਤਾਇਨਾਤ ਏ.ਐਸ.ਆਈ. ਦੇ ਕੋਰੋਨਾ ਪੀੜਤ ਪਾਏ ਜਾਣ ਦੀ ਸੂਚਨਾ ਹੈ ਤੇ ਉਸ ਨੂੰ ਸਫ਼ਦਰਜੰਗ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੌਜ ਖਾਸ ਸਰਕਲ ਵਿਖੇ ...

ਪੂਰੀ ਖ਼ਬਰ »

15 ਅਕਤੂਬਰ ਤੱਕ ਹੋਟਲ ਤੇ ਰੈਸਟੋਰੈਂਟ ਬੰਦ ਰੱਖਣ ਵਾਲੀ ਖ਼ਬਰ ਫਰਜ਼ੀ

ਨਵੀਂ ਦਿੱਲੀ, 8 ਅਪ੍ਰੈਲ (ਏਜੰਸੀ)-ਸੋਸ਼ਲ ਮੀਡੀਆ 'ਤੇ ਸੈਰ-ਸਪਾਟਾ ਮੰਤਰਾਲੇ ਵਲੋਂ ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਹੋਟਲ, ਰਿਜ਼ਾਰਟ ਤੇ ਰੈਸਟੋਰੈਂਟਾਂ ਨੂੰ 15 ਅਕਤੂਬਰ ਤੱਕ ਬੰਦ ਰੱਖਣ ਦੇ ਜਾਰੀ ਆਦੇਸ਼ਾਂ ਸਬੰਧੀ ਵਾਇਰਲ ਹੋਏ ਮੈਸੇਜ ਨੂੰ ਗਲਤ ਦੱਸਦੇ ਹੋਏ ਸਰਕਾਰ ਦੀ ...

ਪੂਰੀ ਖ਼ਬਰ »

ਗੁਜਰਾਤ 'ਚ 14 ਮਹੀਨੇ ਦੇ ਬੱਚੇ ਦੀ ਮੌਤ

ਗਾਂਧੀਨਗਰ, 8 ਅਪ੍ਰੈਲ (ਏਜੰਸੀ)-ਗੁਜਰਾਤ 'ਚ 14 ਮਹੀਨੇ ਦੇ ਬੱਚੇ ਸਮੇਤ 2 ਹੋਰ ਮੌਤਾਂ ਹੋਣ ਦੀ ਖਬਰ ਹੈ। ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 179 'ਤੇ ਪੁੱਜ ਗਈ ਹੈ, ਜਦੋਂ ਕਿ 16 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੁੱਖ ਸਕੱਤਰ ਜੈਅੰਤੀ ਰਵੀ ਨੇ ...

ਪੂਰੀ ਖ਼ਬਰ »

ਸੋਪੋਰ ਮੁਕਾਬਲੇ 'ਚ ਜੈਸ਼ ਦਾ ਸਥਾਨਕ ਕਮਾਂਡਰ ਹਲਾਕ

ਸ੍ਰੀਨਗਰ, 8 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁੱਲਾ ਦੇ ਸੋਪੋਰ ਇਲਾਕੇ 'ਚ ਬੀਤੀ ਦੇਰ ਰਾਤ ਤੋਂ ਜਾਰੀ ਆਪ੍ਰੇਸ਼ਨ ਦੌਰਾਨ ਜੈਸ਼-ਏ-ਮੁਹੰਮਦ ਦੇ ਸਥਾਨਕ ਕਮਾਂਡਰ ਨੂੰ ਮਾਰ ਮੁਕਾਇਆ ਗਿਆ। ਮੁਕਾਬਲਾ ਸ਼ੁਰੂ ਹੋਣ ਦੇ ਨਾਲ ਸੋਪੋਰ ਇਲਾਕੇ 'ਚ ਇੰਟਰਨੈੱਟ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਇਕ ਦਿਨ 'ਚ 2000 ਤੋਂ ਵਧੇਰੇ ਮੌਤਾਂ

ਵਾਸ਼ਿੰਗਟਨ/ਪੈਰਿਸ/ਤਹਿਰਾਨ, 8 ਅਪ੍ਰੈਲ (ਏਜੰਸੀ)-ਦੁਨੀਆ ਭਰ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 87 ਹਜ਼ਾਰ ਨੂੰ ਪਾਰ ਕਰ ਗਈ ਹੈ ਜਦਕਿ ਪੀੜਤਾਂ ਦੀ ਗਿਣਤੀ ਵੀ ਸਾਢੇ 14 ਲੱਖ ਤੋਂ ਵਧ ਗਈ ਹੈ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ...

ਪੂਰੀ ਖ਼ਬਰ »

ਟਰੰਪ ਨੇ ਵਿਸ਼ਵ ਸਿਹਤ ਸੰਗਠਨ ਨੂੰ ਫੰਡ ਰੋਕਣ ਦੀ ਦਿੱਤੀ ਧਮਕੀ

ਵਾਸ਼ਿੰਗਟਨ, 8 ਅਪ੍ਰੈਲ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊ. ਐਚ. ਓ.) ਦੀ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਦੇ ਮਾਮਲੇ 'ਚ ਢਿੱਲ ਵਰਤਣ ਲਈ ਆਲੋਚਨਾ ਕਰਦਿਆਂ ਉਸ 'ਤੇ 'ਚੀਨ ਪੱਖੀ' ਹੋਣ ਦੇ ਦੋਸ਼ ਲਗਾਉਂਦਿਆ ਉਸ ਦੇ ਫੰਡ ...

ਪੂਰੀ ਖ਼ਬਰ »

ਚੀਨ ਨੇ ਵੁਹਾਨ 'ਚ 76 ਦਿਨ ਬਾਅਦ ਹਟਾਈ ਤਾਲਾਬੰਦੀ

ਬੀਜਿੰਗ/ਵੁਹਾਨ, 8 ਅਪ੍ਰੈਲ (ਏਜੰਸੀ)- ਵਿਸ਼ਵ 'ਚ ਮਹਾਂਮਾਰੀ ਦਾ ਰੂਪ ਧਾਰਨ ਕਰਕੇ ਫੈਲਣ ਵਾਲੇ ਕੋਰੋਨਾ ਵਾਇਰਸ ਦਾ ਕੇਂਦਰ ਬਿੰਦੂ ਰਹੇ ਵੁਹਾਨ ਸ਼ਹਿਰ 'ਚੋਂ ਚੀਨ ਨੇ 76 ਦਿਨਾਂ ਬਾਅਦ ਅੱਜ ਤਾਲਾਬਾਦੀ ਹਟਾ ਲਈ ਹੈ, ਭਾਵੇਂ ਚੀਨ 'ਚ ਕੋਰੋਨਾ ਦੇ ਤਾਜ਼ਾ ਮਾਮਲਿਆਂ ਦੀ ਗਿਣਤੀ ਇਕ ...

ਪੂਰੀ ਖ਼ਬਰ »

ਬੌਰਿਸ ਜੌਹਨਸਨ ਅਜੇ ਵੀ ਆਈ. ਸੀ. ਯੂ. 'ਚ 938 ਹੋਰ ਮੌਤਾਂ

ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਢੱਡੇ)-ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਅਜੇ ਵੀ ਆਈ. ਸੀ. ਯੂ. 'ਚ ਹਨ। ਡਾਕਟਰਾਂ ਦੀ ਵਿਸ਼ੇਸ਼ ਟੀਮ ਵਲੋਂ ਲੰਡਨ ਦੇ ਸੇਂਟ ਥੌਮਸ ਹਸਪਤਾਲ 'ਚ ਦੋ ਦਿਨਾਂ ਤੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਪ੍ਰਧਾਨ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਨੌਜਵਾਨ ਦਾ ਕਤਲ

ਅੰਮ੍ਰਿਤਸਰ, 8 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਸੰਗਰ ਸ਼ਹਿਰ 'ਚ ਇਕ ਹਿੰਦੂ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੰਧ ਤੋਂ ਵਕੀਲ ਮਹਿਬੂਬ ਜੋਖਿਓ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੇਕਮ ...

ਪੂਰੀ ਖ਼ਬਰ »

ਕੋਰੋਨਾ ਸੰਕਟ ਕਾਰਨ ਭਾਰਤ ਦੇ 40 ਕਰੋੜ ਮਜ਼ਦੂਰ ਡੂੰਘੀ ਗਰੀਬੀ 'ਚ ਧਸ ਜਾਣਗੇ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 8 ਅਪ੍ਰੈਲ-ਭਾਰਤ 'ਚ ਕੋਰੋਨਾ ਸੰਕਟ ਕਾਰਨ ਰਾਸ਼ਟਰਵਿਆਪੀ ਤਾਲਾਬੰਦੀ ਕਾਰਨ ਅਸੰਗਠਿਤ ਖੇਤਰ ਦੇ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਨ੍ਹਾਂ 'ਚੋਂ ਤਕਰੀਬਨ 40 ਕਰੋੜ ਮਜ਼ਦੂਰਾਂ ਦੇ ਸਾਹਮਣੇ ਗ਼ਰੀਬੀ 'ਚ ਫਸਣ ਦਾ ਸੰਕਟ ਹੈ। ਇਹ ...

ਪੂਰੀ ਖ਼ਬਰ »

ਪੰਜਾਬ ਨੇ ਮਸ਼ੀਨਾਂ ਖ਼ਰੀਦ ਕੇ ਕੋਰੋਨਾ ਦੀ ਟੈਸਟਿੰਗ ਸਮਰੱਥਾ 10 ਗੁਣਾ ਵਧਾਈ

ਚੰਡੀਗੜ੍ਹ, 8 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 2.31 ਕਰੋੜ ਰੁਪਏ ਦੀ ਲਾਗਤ ਨਾਲ 5 ਆਰ.ਟੀ.ਪੀ.ਸੀ.ਆਰ. ਅਤੇ 4 ਆਰ. ਐਨ. ਏ. ਐਕਸਟ੍ਰੈਕਸ਼ਨ ਮਸ਼ੀਨਾਂ (ਆਟੋਮੈਟਿਕ) ਦੀ ਖ਼ਰੀਦ ਕਰਕੇ ਕੋਵਿਡ -19 ਟੈਸਟਿੰਗ ਦੀ ਸਮਰੱਥਾ ਨੂੰ 10 ਗੁਣਾ ਵਧਾ ਦਿੱਤਾ ਹੈ। ਸੂਬਾ ਇਸ ਬਿਮਾਰੀ ਦੀ ...

ਪੂਰੀ ਖ਼ਬਰ »

ਮੁੰਬਈ ਤੇ ਦਿੱਲੀ 'ਚ ਮਾਸਕ ਪਾਉਣਾ ਲਾਜ਼ਮੀ

ਮੁੰਬਈ, 8 ਅਪ੍ਰੈਲ (ਏਜੰਸੀ)- ਇਕ ਅਧਿਕਾਰਕ ਬਿਆਨ 'ਚ ਕਿਹਾ ਗਿਆ ਹੈ ਕਿ ਕੋਵਿਡ-19 ਦੇ ਵੱਧ ਰਹੇ ਮਾਮਲਿਆਂ 'ਚ ਮੁੰਬਈ ਦੀ ਨਾਗਰਿਕ ਸੰਸਥਾ ਨੇ ਬੁੱਧਵਾਰ ਨੂੰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਕ ਸਰਕੁਲਰ ਜਾਰੀ ਕਰਦਿਆਂ ਬਰੀਹਾਨਮੁੰਬਈ ਮਿਊਂਸੀਪਲ ...

ਪੂਰੀ ਖ਼ਬਰ »

ਮੇਰੇ ਪ੍ਰਤੀ ਸਨਮਾਨ ਬਦਲੇ ਕਿਸੇ ਗਰੀਬ ਪਰਿਵਾਰ ਦੀ ਜ਼ਿੰਮੇਵਾਰੀ ਚੁੱਕੀ ਜਾਏ-ਮੋਦੀ

ਨਵੀਂ ਦਿੱਲੀ, 8 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕੁਝ ਲੋਕ ਇਹ ਮੁਹਿੰਮ ਚਲਾ ਰਹੇ ਹਨ ਕਿ 5 ਮਿੰਟ ਖੜ੍ਹੇ ਹੋ ਕੇ ਉਨ੍ਹਾਂ (ਮੋਦੀ) ਨੂੰ ਸਨਮਾਨਿਤ ਕੀਤਾ ਜਾਏ। ਪਹਿਲੀ ਨਜ਼ਰ 'ਚ ਇਹ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਦਾ ਫੈਲਾਅ ਕਿਸੇ ਭਾਈਚਾਰੇ ਜਾਂ ਖੇਤਰ 'ਤੇ ਨਾ ਥੋਪਿਆ ਜਾਏ-ਸਰਕਾਰ

ਨਵੀਂ ਦਿੱਲੀ, 8 ਅਪ੍ਰੈਲ (ਏਜੰਸੀ)-ਸਰਕਾਰ ਨੇ ਬੁੱਧਵਾਰ ਨੂੰ ਇਕ ਐਡਵਾਇਜ਼ਰੀ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਫੈਲਣ ਦਾ ਕਾਰਨ ਕਿਸੇ ਇਲਾਕੇ ਜਾਂ ਕਿਸੇ ਭਾਈਚਾਰੇ ਨੂੰ ਨਾ ਮੰਨਿਆ ਜਾਏ। ਇਹ ਐਡਵਾਇਜ਼ਰੀ ਤਬਲੀਗੀ ਜਮਾਤ ਦੇ ਸਮਾਮਗ ਬਾਅਦ ਉਸ ਵਕਤ ...

ਪੂਰੀ ਖ਼ਬਰ »

ਇਟਲੀ 'ਚ 542 ਮੌਤਾਂ

ਬਰੇਸ਼ੀਆ (ਇਟਲੀ), 8 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ 'ਚ ਕੋਰੋਨਾ ਵਾਇਰਸ ਨਾਲ ਰੋਜ਼ਾਨਾ ਦਰ 'ਚ ਕੁੱਝ ਕਮੀ ਆ ਰਹੀ ਹੈ । ਇਟਲੀ 'ਚ ਪਿਛਲੇ 24 ਘੰਟਿਆਂ ਦੌਰਾਨ 542ਹੋਰ ਮੌਤਾਂ ਨਾਲ ਕੁੱਲ ਮੌਤਾਂ ਦੀ ਗਿਣਤੀ 17669ਹੋ ਗਈ ਹੈ ।ਅੱਜ ਤੱਕ ਇਟਲੀ ਭਰ 'ਚ 26491 ਕੇਸ ਠੀਕ ਵੀ ਹੋਏ ਹਨ, ...

ਪੂਰੀ ਖ਼ਬਰ »

ਪਾਕਿ ਨੂੰ ਐਫ.ਏ.ਟੀ.ਐਫ. ਤੋਂ ਮਿਲੀ 5 ਮਹੀਨਿਆਂ ਦੀ ਰਾਹਤ

ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ)-ਕੋਰੋਨਾ ਮਹਾਂਮਾਰੀ ਦੌਰਾਨ ਐਫ.ਏ.ਟੀ.ਐਫ. (ਵਿੱਤੀ ਕਾਰਵਾਈ ਟਾਸਕ ਫੋਰਸ) ਨੇ ਪਾਕਿਸਤਾਨ ਨੂੰ ਅਗਲੇ 5 ਮਹੀਨਿਆਂ ਲਈ ਗ੍ਰੇਸ ਪੀਰੀਅਡ ਦਿੱਤਾ ਹੈ। ਹੁਣ ਪਾਕਿਸਤਾਨ ਨੂੰ ਅਕਤੂਬਰ ਤੱਕ ਐਫ.ਏ.ਟੀ.ਐਫ. ਦੁਆਰਾ ਪੁੱਛੇ ਗਏ 27 ਪ੍ਰਸ਼ਨਾਂ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਅਫ਼ਗਾਨਿਸਤਾਨ 'ਚ 7 ਨਾਗਰਿਕ ਹਲਾਕ

ਕਾਬੁਲ, 8 ਅਪ੍ਰੈਲ (ਏਜੰਸੀ)- ਅਫ਼ਗਾਨਿਸਤਾਨ ਦੇ ਉੱਤਰੀ ਬੱਲਖ ਪ੍ਰਾਂਤ 'ਚ ਤਾਲਿਬਾਨ ਨੇ ਘੱਟੋ-ਘੱਟ 7 ਅਫ਼ਗਾਨ ਨਾਗਰਿਕਾਂ ਨੂੰ ਮਾਰ ਸੁੱਟਿਆ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਬੁੱਧਵਾਰ ਨੂੰ ਦਿੱਤੀ। ਸਥਾਨਕ ਪੁਲਿਸ ਪ੍ਰਮੁੱਖ ਸਈਦ ਆਰਿਫ਼ ਅਨੁਸਾਰ ਅੱਤਵਾਦੀਆਂ ਨੇ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਹਾਈਡ੍ਰੋਕਸੀਕਲੋਰੋਕਵੀਨ ਦੀ ਹਨੂੰਮਾਨ ਦੀ ਸੰਜੀਵਨੀ ਨਾਲ ਕੀਤੀ ਤੁਲਨਾ

ਨਵੀਂ ਦਿੱਲੀ, 8 ਅਪ੍ਰੈਲ (ਉਪਮਾ ਡਾਗਾ ਪਾਰਥ)-ਬ੍ਰਾਜ਼ੀਲ ਵਲੋਂ ਭਾਰਤ ਕੋਲੋਂ ਕੋਰੋਨਾ ਦੇ ਇਲਾਜ 'ਚ ਪ੍ਰਭਾਵੀ ਮੰਨੀ ਜਾਂਦੀ ਦਵਾਈ ਹਾਈਡ੍ਰੋਕਸੀਕਲੋਰੋਕਵੀਨ ਦੇ ਨਿਰਯਾਤ ਦੀ ਅਪੀਲ ਕਰਦਿਆਂ ਲਿਖੀ ਚਿੱਠੀ 'ਚ ਹਿੰਦੂਆਂ ਦੇ ਧਰਮਗ੍ਰੰਥ 'ਰਾਮਾਇਣ' ਦਾ ਜ਼ਿਕਰ ਵੀ ਕੀਤਾ ਹੈ। ...

ਪੂਰੀ ਖ਼ਬਰ »

ਟਰੰਪ ਨੇ ਦਵਾਈ ਭੇਜਣ ਲਈ ਮੋਦੀ ਦਾ ਕੀਤਾ ਧੰਨਵਾਦ

ਵਾਸ਼ਿੰਗਟਨ, 8 ਅਪ੍ਰੈਲ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਹਾਈਡ੍ਰੋਕਸਾਈਕੋਲੋਕਿਨ ਦੀਆਂ 2.9 ਕਰੋੜ ਤੋਂ ਵਧੇਰੇ ਖੁਰਾਕਾਂ ਭਾਰਤ ਤੋਂ ਅਮਰੀਕਾ ਨੂੰ ਭੇਜਣ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਇਕ ਹੋਰ ਕੋਰੋਨਾ ਦਾ ਮਰੀਜ਼ ਸਾਹਮਣੇ ਆਇਆ

ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਇਕ ਹੋਰ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਤਰ੍ਹਾਂ ਕੁੱਲ ਮਰੀਜ਼ਾਂ ਦੀ ਗਿਣਤੀ 2 ਹੋ ਗਈ ਹੈ। ਜਿਹੜੇ ਕਿ ਇੱਥੋਂ ਦੇ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਇਕ ਨੌਜਵਾਨ ਦੀ ਰਿਪੋਰਟ ਪਾਜ਼ੀਟਿਵ

ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਇਕ ਮੁਸਲਿਮ ਨੌਜਵਾਨ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੇਰਠ ਉੱਤਰ ਪ੍ਰਦੇਸ਼ ਦਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX