ਤਾਜਾ ਖ਼ਬਰਾਂ


ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  15 minutes ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  1 minute ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  about 1 hour ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 1 hour ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 1 hour ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 2 hours ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 2 hours ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 2 hours ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 2 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 2 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 1 hour ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 2 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 2 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 3 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 3 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 3 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 4 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 4 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 4 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 4 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਬਠਿੰਡਾ, ਮਾਨਸਾ + ਸੰਗਰੂਰ, ਬਰਨਾਲਾ

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਪਿੱਛੋਂ ਪੀੜਤ ਵਿਅਕਤੀ ਦਾ ਪਿੰਡ ਗਗੜਪੁਰ ਕੀਤਾ ਸੀਲ

ਸੰਗਰੂਰ, ਮਸਤੂਆਣਾ ਸਾਹਿਬ, 9 ਅਪ੍ਰੈਲ (ਧੀਰਜ ਪਸ਼ੌਰੀਆ, ਦਮਦਮੀ) - ਜ਼ਿਲ੍ਹਾ ਸੰਗਰੂਰ ਜੋ ਹੁਣ ਤੱਕ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਿਆ ਹੋਇਆ ਸੀ ਵਿਚ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪੀੜਤ ਵਿਅਕਤੀ ਦੇ ਪਿੰਡ ਗਗੜਪੁਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ | ਪੁਲਿਸ ਨੇ ਪਿੰਡ ਦੀ ਚਾਰੇ ਪਾਸਿਓ ਤੋਂ ਪੂਰੀ ਨਾਕਾਬੰਦੀ ਕਰ ਦਿੱਤੀ ਹੈ | 65 ਸਾਲਾ ਪੀੜਤ ਵਿਅਕਤੀ ਪਿਛਲੇ 40 ਸਾਲਾਂ ਤੋਂ ਛਤੀਸਗੜ ਵਿਖੇ ਇਕ ਨਿੱਜੀ ਥਰਮਲ ਪਲਾਂਟ ਵਿਚ ਨੌਕਰੀ ਕਰਦਾ ਹੈ | ਉਹ ਛਤੀਸਗੜ੍ਹ ਤੋਂ ਦਿੱਲੀ ਪੁੱਜ ਕੇ 24 ਮਾਰਚ ਨੂੰ ਦਿੱਲੀ ਸਾਹਨੇਵਾਲ ਉਡਾਣ ਰਾਹੀਂ ਸਾਹਨੇਵਾਲ ਪੁੱਜਿਆ ਸੀ ਅਤੇ ਉਥੋਂ ਉਸ ਦੇ ਸਹੁਰੇ ਪਰਿਵਾਰ ਪਿੰਡ ਬੀਹਲਾ (ਬਰਨਾਲਾ) ਦਾ ਇਕ ਵਿਅਕਤੀ ਉਸ ਨੂੰ ਸਾਹਨੇਵਾਲ ਤੋਂ ਲੈ ਕੇ ਆਇਆ ਸੀ | ਪਿੰਡ ਦੇ ਪੰਚ ਹਰਪ੍ਰੀਤ ਸਿੰਘ ਨੇ 'ਅਜੀਤ' ਨੂੰ ਦੱਸਿਆ ਕਿ ਪੀੜਤ ਵਿਅਕਤੀ ਸਹੁਰੇ ਪਰਿਵਾਰ ਤੋਂ ਮੋਟਰ ਸਾਇਕਲ ਲੈ ਕੇ 25 ਮਾਰਚ ਨੂੰ ਪਿੰਡ ਪੁੱਜਿਆ ਸੀ ਅਤੇ ਉਸ ਨੇ ਇਸ ਬਾਰੇ ਖੁਦ ਸਿਹਤ ਵਿਭਾਗ ਨੂੰ ਸੁੂਚਿਤ ਕਰ ਦਿੱਤਾ ਸੀ ਉਹ ਉਸੇ ਦਿਨ ਤੋਂ ਹੀ ਆਪਣੇ ਘਰ ਇਕਾਂਤਵਾਸ ਵਿਚ ਸੀ | ਉਸ ਦੇ ਕਰੋਨਾ ਵਾਇਰਸ ਤੋਂ ਪੀੜਤ ਹੋਣ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜਿਸ ਦਿੱਲੀ ਸਾਹਨੇਵਾਲ ਉਡਾਣ ਰਾਹੀਂ ਪੀੜਤ ਵਿਅਕਤੀ ਆਇਆ ਹੈ ਉਸੇ ਉਡਾਣ ਵਿਚ ਸਫਰ ਕਰਨ ਵਾਲੇ ਲੁਧਿਆਣਾ ਜ਼ਿਲ੍ਹੇ ਦੇ ਇਕ ਵਿਅਕਤੀ ਦੇ ਪਾਜਟਿਵ ਪਾਏ ਜਾਣ ਤੋਂ ਪਿਛੋਂ ਪੰਜਾਬ ਸਰਕਾਰ ਤੋਂ ਆਈ ਸੂਚੀ ਮੁਤਾਬਿਕ 7 ਮਾਰਚ ਨੂੰ ਗਗੜਪੁਰ ਦੇ ਇਸ ਵਿਅਕਤੀ ਨੂੰ ਮਸਤੂਆਣਾ ਇਕਾਂਤਵਾਸ ਵਿਚ ਲਿਜਾ ਕੇ ਉਸ ਦਾ ਸੈਂਪਲ ਲਿਆ ਗਿਆ ਸੀ ਜਿਸ ਦੀ ਰਿਪੋੋਰਟ ਅੱਜ ਪਾਜਟਿਵ ਆਈ ਹੈ ਅਤੇ ਪੀੜਤ ਵਿਅਕਤੀ ਨੂੰ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ ਹੈ |
ਕੀ ਹਨ ਪਿੰਡ ਦੇ ਹਾਲਾਤ
ਜ਼ਿਲ੍ਹਾ ਪ੍ਰਸ਼ਾਸਨ ਨੇ ਪੀੜਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਸਮੇਤ ਸਾਰੇ ਪਿੰਡ ਵਾਸੀਆਂ ਨੂੰ ਆਪਣੇ ਘਰਾਂ ਅੰਦਰ ਰਹਿਣ ਦੀ ਹਦਾਇਤ ਕੀਤੀ ਹੈ | ਪਿੰਡ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੀੜਤ ਵਿਅਕਤੀ ਦੇ ਘਰ ਉਸ ਦੀ ਪਤਨੀ, ਇਕ ਲੜਕਾ, ਨੂੰ ਹ ਅਤੇ ਪੋਤੀ ਹੈ ਅਤੇ ਉਸ ਦਾ ਇਕ ਲੜਕਾ ਡੁਬਈ ਵਿਚ ਹੈ | ਪਿੰਡ ਨੂੰ ਸ਼ਾਮੀ 6 ਵਜੇ ਤੱਕ ਕੋਈ ਸੈਨੇਟਾਈਜ ਨਹੀਂ ਕੀਤਾ ਗਿਆ |
ਪਰਿਵਾਰਕ ਮੈਂਬਰਾਂ ਸਮੇਤ ਸੰਪਰਕ 'ਚ ਆਉਣ ਵਾਲੇ ਹਰ ਵਿਅਕਤੀ ਦੇ ਲਏ ਜਾਣਗੇ ਸੈਂਪਲ
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਦੇ ਸੰਪਰਕ ਵਿਚ ਆਏ ਸਾਰੇ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ | ਪੀੜਤ ਵਿਅਕਤੀ ਬਾਰੇ ਸ੍ਰੀ ਥੋਰੀ ਨੇ ਦੱਸਿਆ ਕਿ ਉਸ ਦੀ ਸਥਿਤੀ ਸਥਿਰ ਹੈ |

ਆਧਾਰ ਸੁਪਰ ਮਾਰਕੀਟ ਦੇ ਮਾਲਕ ਤੇ ਮੈਨੇਜਰ ਿਖ਼ਲਾਫ਼ ਮੁਕੱਦਮਾ ਦਰਜ

ਮਾਨਸਾ, 9 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਬੱਸ ਸਟੈਂਡ ਨੇੜੇ ਸਥਿਤ ਆਧਾਰ ਸੁਪਰ ਮਾਰਕੀਟ ਮਾਲ ਦੇ ਮਾਲਕ ਤੇ ਮੈਨੇਜਰ ਿਖ਼ਲਾਫ਼ ਕਾਲਾ ਬਾਜ਼ਾਰੀ ਕਰਨ ਦੇ ਦੋਸ਼ ਤਹਿਤ ਮਾਨਸਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ. ਐਸ. ਪੀ. ਮਾਨਸਾ ...

ਪੂਰੀ ਖ਼ਬਰ »

ਬਠਿੰਡਾ ਦੀ ਸਬਜ਼ੀ ਮੰਡੀ 'ਚ ਮਲੇਰਕੋਟਲਾ ਤੋਂ ਆਏ ਵਪਾਰੀ ਕਾਰਨ ਪਿਆ ਝਮੇਲਾ

ਬਠਿੰਡਾ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਵੇਰੇ ਸਥਾਨਕ ਸਬਜ਼ੀ ਮੰਡੀ ਵਿਚ ਮਾਹੌਲ ਉਸ ਸਮੇਂ ਤਣਾਓ ਵਾਲਾ ਬਣ ਗਿਆ, ਜਿਸ ਸਬਜ਼ੀ ਮੰਡੀ ਵਿਚ ਹੋਏ ਇਕੱਠ ਦੌਰਾਨ ਪੁਲਿਸ ਅੱਡਿਆਂ 'ਤੇ ਬੈਠੇ ਆੜ੍ਹਤੀਆਂ ਦੇ ਪਾਸ ਚੈੱਕ ਕਰਨ ਲੱਗੀ ਤਾਂ ਇਕ ਆੜ੍ਹਤੀਏ ਸੰਦੀਪ ...

ਪੂਰੀ ਖ਼ਬਰ »

ਸਰਕਾਰੀ ਰਾਸ਼ਨ ਨਾ ਮਿਲਣ ਕਰਕੇ ਲੋੜਵੰਦ ਪਰਿਵਾਰ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਗੋਨਿਆਣਾ, 9 ਅਪ੍ਰੈਲ (ਲਛਮਣ ਦਾਸ ਗਰਗ)- ਸਮੁੱਚੇ ਭਾਰਤ ਵਿਚ ਕੋਰੋਨਾ ਦੇ ਪ੍ਰਕੋਪ ਦੇ ਚਲਦਿਆਂ ਸੂਬੇ ਵਿਚ ਪਿਛਲੇ 20 ਦਿਨਾਂ ਤੋਂ ਲਗਾਏ ਗਏ ਕਰਫ਼ਿਊ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਵਲ਼ੋਂ ਲੋੜਵੰਦਾਂ ਅਤੇ ਗ਼ਰੀਬਾਂ ਨੂੰ ਰਾਸ਼ਨ ਅਤੇ ਭੋਜਨ ਮੁਹੱਈਆ ...

ਪੂਰੀ ਖ਼ਬਰ »

ਨਿੱਜੀ ਲੈਬਾਟਰੀਆਂ ਵਾਲੇ ਵੀ ਆਏ ਮੈਦਾਨ 'ਚ

ਸੰਗਰੂਰ, 9 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ) - ਕਰੋਨਾ ਵਾਇਰਸ ਦੇ ਮਾਹੌਲ ਨੂੰ ਦੇਖਦਿਆਂ ਲੱਗੇ ਕਰਫਿਊ ਦੌਰਾਨ ਨਿਜੀ ਮੈਡੀਕਲ ਲੈਬਾਰਟਰੀ ਸੰਚਾਲਕਾਂ ਨੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ | ਸੰਗਰੂਰ ਲੈਬਾਰਟਰੀ ਜੱਥੇਬੰਦੀ ਦੇ ਸਰਪ੍ਰਸਤ ਮੁਕੇਸ਼ ਸ਼ਰਮਾ ...

ਪੂਰੀ ਖ਼ਬਰ »

ਆਨਲਾਈਨ ਪੋਰਟਲ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਪੜ੍ਹਨੇ ਪਾਏ

ਰਾਮਪੁਰਾ ਫੂਲ, 9 ਅਪੈ੍ਰਲ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲ਼ੋਂ ਮੁਲਾਜ਼ਮਾਂ ਦੀ ਤਨਖ਼ਾਹ ਸਬੰਧੀ ਬਣਾਏ ਗਏ ਪੋਰਟਲ ਆਈ.ਐਫ.ਐਮ.ਐਸ ਨੇ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਪੜ੍ਹਨੇ ਪਾ ਦਿੱਤਾ ਹੈ | ਪੰਜਾਬ ਸਰਕਾਰ ਵਲ਼ੋਂ ਲਾਗੂ ਕੀਤੇ ਗਏ ਇਸ ਪੋਰਟਲ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਇਕ ਔਰਤ ਸਮੇਤ 1 ਪੁਰਸ਼ ਖਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈਲ ਦੇ ਥਾਣੇਦਾਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਲਈ ਟੈਸਟਿੰਗ ਵਾਰਡ ਤੇ ਟੈਸਟਿੰਗ ਸਟੇਸ਼ਨ ਲਾਂਚ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ)-ਦੇਸ਼ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੀ ਪ੍ਰਕੋਪ ਨੂੰ ਦੇਖਦਿਆਂ ਹੋਇਆ ਸ਼ੱਕੀ ਮਰੀਜਾਂ ਦੀ ਸੈਂਪਲਿੰਗ ਮੌਕੇ ਡਾਕਟਰ ਅਤੇ ਮਰੀਜ਼ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਟੈਸਟਿੰਗ ...

ਪੂਰੀ ਖ਼ਬਰ »

ਮਹਿਲ ਕਲਾਂ ਦੀ ਮਿ੍ਤਕ 52 ਸਾਲਾ ਔਰਤ ਦੀ ਕਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ

ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਨਾਲ ਸਬੰਧਤ 52 ਸਾਲਾ ਔਰਤ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਲਏ ਗਏ ਸੈਂਪਲਾਂ ਦੀ ਰਿਪੋਰਟ ਪਾਜੀਟਿਵ ਆਈ ਹੈ | ਜਾਣਕਾਰੀ ਅਨੁਸਾਰ ਕਰਮਜੀਤ ਕੌਰ ਪਤਨੀ ਦਲਜੀਤ ਸਿੰਘ (ਜੌਹਲਾਂ ਵਾਲੇ) ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਦੀ ਪਤਨੀ ਨੂੰ ਸ਼ੱਕੀ ਹਾਲਤ 'ਚ ਦਾਖਲ ਕਰਵਾਏ ਜਾਣ ਪਿਛੋਂ ਅੱਜ ਬੈਂਕ ਰਿਹਾ ਬੰਦ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ) - ਬੈਂਕ ਆਫ ਇੰਡੀਆ ਦੀ ਸਥਾਨਕ ਸ਼ਾਖਾ ਦੇ ਇਕ ਮੁਲਾਜ਼ਮ ਦੀ ਪਤਨੀ ਨੂੰ ਕਰੋਨਾ ਵਾਇਰਸ ਕੁਝ ਲੱਛਣ ਸਾਹਮਣੇ ਆਉਣ 'ਤੇ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਏ ਜਾਣ ਤੋਂ ਪਿਛੋਂ ਇਤਹਿਆਤ ਵਰਤਦਿਆਂ ਅੱਜ ਬੈਂਕ ਦੀ ਇਸ ਸ਼ਾਖਾ ਨੂੰ ਨਹੀਂ ...

ਪੂਰੀ ਖ਼ਬਰ »

ਕਰਫ਼ਿਊ ਪਾਸ ਬਿਨਾਂ ਰਾਜਸਥਾਨ ਤੋਂ ਦੁੱਧ ਲਿਆ ਰਹੇ ਦੋ ਵਿਅਕਤੀ ਕੈਂਟਰ ਸਮੇਤ ਦਬੋਚੇ

ਸੰਗਤ ਮੰਡੀ, 9 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਕਰਫ਼ਿਊ ਪਾਸ ਬਿਨਾਂ ਦੁੱਧ ਵਾਲੇ ਕੈਂਟਰ ਸਮੇਤ ਪੰਜਾਬ 'ਚ ਦਾਖਲ ਹੋ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੇ ਕਰਫ਼ਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਅਧੀਨ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਨੂੰ ਕੀਤਾ ਇਕਾਂਤਵਾਸ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ. ਡਾ. ਸੰਜੇ ਕਾਮਰਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਬਾਹਰਲੇ ਸੂਬਿਆਂ ਤੋਂ ...

ਪੂਰੀ ਖ਼ਬਰ »

ਕੱਲ੍ਹ ਮਲੇਰਕੋਟਲਾ ਤੇ ਅਹਿਮਦਗੜ੍ਹ 'ਚ ਮੁਕੰਮਲ ਬੰਦ

ਮਲੇਰਕੋਟਲਾ, ਅਹਿਮਦਗੜ੍ਹ, 9 ਅਪ੍ਰੈਲ (ਕੁਠਾਲਾ, ਥਿੰਦ, ਮਹੋਲੀ, ਸੋਢੀ) - ਕੋੋਰੋੋਨਾ ਵਾਇਰਸ ਦੀ ਮਹਾਂਮਾਰੀ ਿਖ਼ਲਾਫ਼ ਵਿੱਢੀ ਲੜਾਈ ਦੀ ਧਾਰ ਨੂੰ ਹੋਰ ਤੇਜ ਕਰਦਿਆਂ ਐਸ. ਡੀ.ਐਮ. ਮਲੇਰਕੋਟਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 3 ਿਖ਼ਲਾਫ਼ ਪਰਚਾ ਦਰਜ

ਹੰਡਿਆਇਆ, 9 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਪੁਲਿਸ ਥਾਣਾ ਸਦਰ ਬਰਨਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੰਡਿਆਇਆ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਲਵਿੰਦਰ ਸਿੰਘ, ਸਤਨਾਮ ਸਿੰਘ ਤੇ ਬੱਬੂ ਸਿੰਘ ਦੇ ਿਖ਼ਲਾਫ਼ ਧਾਰਾ 188 ਅਧੀਨ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

24 ਘੰਟੇ ਬਿਨਾਂ ਪਰਚੀ ਫ਼ੀਸ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦਾ ਕੀਤਾ ਐਲਾਨ

ਧਨੌਲਾ, 9 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਅਸੀਂ ਸਮੱੁਚੀ ਮਾਨਵਤਾ ਦੀ ਤੰਦਰੁਸਤੀ ਨਾਲ ਵੱਡੇ ਅਖਵਾ ਸਕਦੇ ਹਾਂ | ਹਰ ਵਰਗ ਦੇ ਸਿਹਤ ਮਾਹਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਕੋਰੋਨਾ ਦੇ ਸਹਿਮ ਨੂੰ ਪਾਸੇ ਰੱਖ ਕੇ ਅਤੇ ਤਨ-ਮਨ-ਧਨ ਨਾਲ ਸਮਰਪਿਤ ਹੋ ਕੇ ਆਪਣੀ ਬੌਧਿਕਤਾ ...

ਪੂਰੀ ਖ਼ਬਰ »

ਡਾ. ਪਰਮਿੰਦਰ ਸਿੰਘ ਨੇ ਪਿ੍ੰਸੀਪਲ ਵਜੋਂ ਵਾਧੂ ਚਾਰਜ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਨੇ ਰਣਬੀਰ ਕਾਲਜ ਦੇ ਨਾਲ ਨਾਲ ਸੁਨਾਮ ਦੇ ਸਰਕਾਰੀ ਕਾਲਜ ਦਾ ਵੀ ਵਾਧੂ ਚਾਰਜ ਸੰਭਾਲ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤਾ ਦਿੜ੍ਹਬਾ ਦਾ ਦੌਰਾ

ਦਿੜ੍ਹਬਾ ਮੰਡੀ, 9 ਅਪ੍ਰੈਲ (ਪਰਵਿੰਦਰ ਸੋਨੂੰ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਕਿਹਾ ਕਿ ਕੋਡ.19 ਵਰਗੀ ਭਿਆਨਕ ਬਿਮਾਰੀ ਦੇ ਟਾਕਰੇ ਲਈ ਸਿਰਫ਼ ਇਕੋ ਹੀ ਹਥਿਆਰ ਹੈ ਕਿ ਇਸ ਦੀ ਕੜੀ ਨੂੰ ਤੋੜਿਆ ਜਾਵੇ ਅਤੇ ਆਪਣੇ ਘਰਾਂ ਅੰਦਰ ਰਿਹਾ ਜਾਵੇ | ਸ੍ਰੀ ਗਰਗ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਹੁਣ ਤੱਕ ਕੁੱਲ 98 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ, 2 ਦੀ ਰਿਪੋਰਟ ਬਾਕੀ

ਬਠਿੰਡਾ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਤੋਂ ਹੁਣ ਤੱਕ ਕੋਵਿਡ-19 ਬਿਮਾਰੀ ਸਬੰਧੀ ਕੁੱਲ 100 ਨਮੂਨੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 98 ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ | ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ...

ਪੂਰੀ ਖ਼ਬਰ »

ਤਨਖ਼ਾਹ 'ਚੋਂ 30 ਫੀਸਦੀ ਕਟੌਤੀ ਲਈ ਵਿਧਾਇਕ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਭੁੱਲਰ/ ਧਾਲੀਵਾਲ) -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੌਜੂਦਾ ਵਿੱਤ ਵਰ੍ਹੇ 2020-21 ਲਈ ਕੋਵਿਡ-19 ਨਾਲ ਲੜਣ ਲਈ ਵਿਧਾਇਕ ...

ਪੂਰੀ ਖ਼ਬਰ »

ਤੋਗਾਵਾਲ ਦੀ ਮੌਜੂਦਾ ਤੇ ਸਾਬਕਾ ਪੰਚਾਇਤ ਦੀ ਆਪਸੀ ਖਿੱਚੋਤਾਣ ਕਰਕੇ ਚਾਰ ਵਿਅਕਤੀਆਂ ਨੂੰ ਰਹਿਣਾ ਪੈ ਰਿਹੈ ਇਕਾਂਤਵਾਸ

ਮਸਤੂਆਣਾ ਸਾਹਿਬ, 9 ਅਪ੍ਰੈਲ (ਦਮਦਮੀ) -ਮਸਤੂਆਣਾ ਸਾਹਿਬ ਵਿਖੇ ਜਿਥੇ 4 ਅਪ੍ਰੈਲ ਨੂੰ ਚਾਰ ਵਿਅਕਤੀ ਤੋਗਾਵਾਲ ਤੋਂ ਆਏ ਹਨ, ਜੋ ਪਿਛਲੇ ਸੱਤ-ਅੱਠ ਮਹੀਨੇ ਤੋਂ ਗੁਜਰਾਤ ਦੇ ਸੂਰਤ ਸ਼ਹਿਰ ਵਿਖੇ ਇਕ ਪ੍ਰਾਈਵੇਟ ਕੰਪਨੀ ਦੇ ਟਰਾਲਿਆਂ (ਘੋੜਾ ਟਰੱਕ) 'ਤੇ ਡਰਾਈਵਰ ਵਜੋਂ ਨੌਕਰੀ ...

ਪੂਰੀ ਖ਼ਬਰ »

ਕੋਰੋਨਾ ਦੇ ਕੇਸਾਂ ਦੇ ਵਾਧੇ ਦੇ ਮੱਦੇਨਜ਼ਰ ਬੁਢਲਾਡਾ ਸ਼ਹਿਰ ਦੇ 1 ਤਾੋ 4 ਵਾਰਡ ਕੀਤੇ ਸੀਲ

ਬੁਢਲਾਡਾ, 9 ਅਪ੍ਰੈਲ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਅੰਦਰ ਤਬਲੀਗ਼ੀ ਜਮਾਤ ਦੇ 5 ਜਮਾਤੀਆਂ ਸਮੇਤ ਹੋਰਨਾਂ ਸ਼ਹਿਰ ਨਾਲ ਜੁੜੇ 6 ਵਿਅਕਤੀਆਂ ਦੇ ਕੋਰੋਨਾ ਟੈੱਸਟ ਪਾਜਟਿਵ ਆਉਣ ਕਾਰਨ ਥਾਣਾ ਸ਼ਹਿਰੀ ਪੁਲਿਸ ਵਲੋਂ ਪਿੰਡ ਵਾਲੇ ਪਾਸੇ ਦੇ 1 ਤੋ 4 ਵਾਰਡਾਂ ਨੂੰ ਸੀਲ ਕਰ ...

ਪੂਰੀ ਖ਼ਬਰ »

ਫ਼ਸਲਾਂ ਦੀ ਢੋਆ-ਢੁਆਈ ਲਈ ਪੰਜਾਬ ਪੁਲਿਸ ਕਰੇਗੀ ਅਗਵਾਈ ਮੁਹਿੰਮ ਆਰੰਭ

ਮਾਨਸਾ, 9 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸ੍ਰੀ ਦਿਨਕਰ ਗੁਪਤਾ ਪੁਲਿਸ ਮੁਖੀ ਪੰਜਾਬ ਦੀ ਹਦਾਇਤ 'ਤੇ ਸਬਜ਼ੀਆਂ ਦੀ ਸਪਲਾਈ ਬਾਹਰਲੇ ਰਾਜਾਂ ਨੂੰ ਭੇਜਣ ਲਈ ਅੰਤਰਰਾਜੀ ਪਾਸ ਬਣਾ ਕੇ ਰਵਾਨਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਰਫ਼ਿਊ ਪਾਸਾਂ 'ਚ ਵੀ ਵਿਤਕਰਾ - ਝੂੰਦਾਂ

ਸੰਗਰੂਰ, 9 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੁੁੰੂਦਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਕਰੋਨਾ ਵਾਇਰਸ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਪਰ ਸਰਕਾਰੀ ਤੌਰ ਉੱਤੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰ ਕੇ ਪਿੰਡ ਨੇਹੀਆਂ ਵਾਲਾ 'ਚ ਕੀਤਾ ਜਾਨਲੇਵਾ ਹਮਲਾ-10 ਜਣੇ ਨਾਮਜ਼ਦ, 5 ਦੀ ਸ਼ਨਾਖ਼ਤ ਹੋਈ

ਗੋਨਿਆਣਾ, 9 ਅਪ੍ਰੈਲ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ 5 ਵਿਅਕਤੀਆਂ ਦੀ ਪਹਿਚਾਣ ਹੋਣ 'ਤੇ ਉਨ੍ਹਾਂ ਦੇ ਨਾਂਅ ਅਤੇ 4-5 ਹੋਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਭਾਰਤੀ ਦੰਡਾਂਵਲੀ ਦੀ ਧਾਰਾ 308, 270, 188, 148, 149 ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਇਕਾਂਤਵਾਸ ਕੀਤੇ ਵਿਅਕਤੀਆਂ ਦੇ ਘਰਾਂ ਤੋਂ ਬਾਹਰ ਆਉਣ 'ਤੇ ਹੋਵੇਗੀ ਸਖ਼ਤ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਸਿਹਤ ਵਿਭਾਗ ਵਲੋਂ ਜਿਹੜੇ ਵਿਅਕਤੀਆਂ ਨੂੰ ਘਰਾਂ ਵਿਚ 14 ਦਿਨਾਂ ਲਈ ਇਕਾਂਤਵਾਸ ਕੀਤਾ ਹੋਇਆ ਹੈ, ਜੇਕਰ ਉਹ ਵਿਅਕਤੀ ...

ਪੂਰੀ ਖ਼ਬਰ »

ਇਕਾਂਤਵਾਸ 'ਚ ਰੱਖੇ ਵਿਅਕਤੀ ਵਲੋਂ ਟਿਕ ਕੇ ਨਾ ਬੈਠਣ 'ਤੇ ਪੁਲਿਸ ਵਲੋਂ ਮਾਮਲਾ ਦਰਜ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ ਪਿੰਡ ਸੰਗਤਪੁਰਾ ਵਿਖੇ ਕਰਨਾਟਕਾ ਤੋਂ ਆਏ ਇਕ ਵਿਅਕਤੀ ਨੂੰ ੂ ਇਕਾਂਤਵਾਸ ਵਿਚ ਰਹਿਣ ਦੇ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਏਮਜ਼ ਲਈ ਐਾਬੂਲਾੈਸ ਨਾ ਖਰੀਦੇ ਜਾਣ 'ਤੇ ਮੁੱਖ ਮੰਤਰੀ 'ਤੇ ਸਾਧਿਆ ਨਿਸ਼ਾਨਾ

ਬਠਿੰਡਾ, 9 ਅਪ੍ਰੈਲ ( ਅੰਮਿ੍ਤਪਾਲ ਸਿੰਘ ਵਲ੍ਹਾਣ)- ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਏਮਜ਼ ਬਠਿੰਡਾ ਲਈ ਐਬੂਲੈਂਸ ਖਰੀਦਣ ਵਾਸਤੇ 3 ਮਹੀਨੇ ਪਹਿਲਾਂ ਲੰਘੇ ਸਾਲ ਦਸਬੰਰ 2019 ਵਿਚ 21 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ...

ਪੂਰੀ ਖ਼ਬਰ »

ਬਲਾਕ ਭਗਤਾ ਭਾਈਕਾ ਦੇ ਪਿੰਡਾਂ ਦੇ 19 ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਕੋਰੋਨਾ ਜਾਂਚ ਨੈਗੇਟਿਵ ਆਈ

ਭਗਤਾ ਭਾਈਕਾ, 9 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਬੀਤੀ 7 ਅਪ੍ਰੈਲ ਨੂੰ ਬਲਾਕ ਭਗਤਾ ਭਾਈਕਾ ਦੇ ਪਿੰਡਾਂ ਵਿਚੋਂ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਲੋਕਾਂ ਦੇ ਕੋਰੋਨਾ ਜਾਂਚ ਲਈ ਭੇਜੇ ਗਏ ਨਮੂਨੇ ਅੱਜ ਸਵੇਰੇ ਨੈਗੇਟਿਵ ਆ ਗਏ ਹਨ | ਇਸ ਸਬੰਧੀ ਸਥਾਨਕ ਸਿਵਲ ਹਸਪਤਾਲ ਦੇ ਐਸ. ...

ਪੂਰੀ ਖ਼ਬਰ »

ਹਸਪਤਾਲ ਸਟਾਫ਼ ਨੂੰ 70 ਸੁਰੱਖਿਆ ਕਿੱਟਾਂ ਮੁਹੱਈਆ ਕਰਵਾਈਆਂ

ਮੂਣਕ, 9 ਅਪ੍ਰੈਲ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਕਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਬਿਮਾਰੀ ਤੋਂ ਬਚਾਉਣ ਲਈ ਡਿਊਟੀ ਨਿਭਾ ਰਹੇ ਡਾਕਟਰੀ ਅਮਲੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਐਸ ਡੀ ਐਮ ਮੂਣਕ ਕਾਲਾ ਰਾਮ ਕਾਂਸਲ ਅਤੇ ਡੀ ਐਸ ਪੀ ਮੂਣਕ ਬੂਟਾ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ ਸੁਨਾਮ ਨੂੰ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਪੰਜਾਬ ਪੰਚਾਇਤ ਯੂਨੀਅਨ ਬਲਾਕ ਸੁਨਾਮ ਵਲੋਂ ਯੂਨੀਅਨ ਦੇ ਪ੍ਰਧਾਨ ਸ਼ਿਵ ਦਰਸ਼ਨ ਸਿੰਘ ਧਨੋਆ ਦੀ ਅਗਵਾਈ ਵਿਚ ਐਸ.ਡੀ.ਐਮ ਸੁਨਾਮ ਮੈਡਮ ਮਨਜੀਤ ਕੌਰ ਨੂੰ ਇਕ ਮੰਗ ਪੱਤਰ ਸੌਾਪਿਆ | ਬਲਾਕ ਦੀਆਂ ਸਾਰੀਆਂ ...

ਪੂਰੀ ਖ਼ਬਰ »

ਐਫੀਲੀਏਸ਼ਨ ਦੀਆਂ ਫਾਈਲਾਂ ਜਮ੍ਹਾਂ ਕਰਵਾਉਣ ਵਾਲੇ ਐਸੋਸੀਏਟ ਸਕੂਲਾਂ ਵਲੋਂ ਆਰਜ਼ੀ ਐਲੀਫੀਏਸ਼ਨ ਦੀ ਮੰਗ

ਰਾਮਾਂ ਮੰਡੀ, 9 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਸੋਸੀਏਟ ਸਕੂਲਾਂ ਨੂੰ ਸ਼ਰਤਾਂ ਪੂਰੀਆਂ ਕਰਕੇ ਐਫੀਲੀਏਸ਼ਨ ਲੈਣ ਸਬੰਧੀ ਹੁਕਮਾਂ ਦੀ ਪਾਲਣਾ ਕਰਦਿਆਂ ਐਫੀਲੀਏਸ਼ਨ ਸ਼ਰਤਾਂ ਪੂਰੀਆਂ ਕਰਨ ਵਾਲੇ ਸਕੂਲਾਂ ਵਲੋਂ ਫਾਈਲਾਂ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਦੁਕਾਨਦਾਰਾਂ ਤੇ ਮਜ਼ਦੂਰਾਂ ਦਾ ਕਿਰਾਇਆ ਮੁਆਫ਼ ਕਰਨ ਦਾ ਫੈਸਲਾ

ਭਗਤਾ ਭਾਈਕਾ, 9 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਕੋਰੋਨਾ ਵਾਇਰਸ ਦੇ ਚੱਲਦੇ ਹੋਏ ਆਪਸੀ ਪਿਆਰ ਅਤੇ ਭਾਈਚਾਰਾ ਬਰਕਰਾਰ ਰੱਖਦੇ ਹੋਏ ਸਥਾਨਕ ਸ਼ਹਿਰ ਵਿਖੇ ਇਕ ਮਾਰਕੀਟ ਦੇ ਮਾਲਕ ਵਲੋਂ ਆਪਣੀ ਮਾਰਕੀਟ ਦੀਆਾ ਦੁਕਾਨਾਾ ਅਤੇ ਇਕ ਮਾਲਕ ਵਲੋਂ ਮਜ਼ਦੂਰਾਂ ਨੰੂ 20 ਕਮਰਿਆਂ ਦਾ ...

ਪੂਰੀ ਖ਼ਬਰ »

'ਕੋਰੋਨਾ ਲੜਾਕੂਆਂ' ਦਾ ਰੋਲ ਨਿਭਾਅ ਰਹੇ ਗੈਰ ਸਰਕਾਰੀ ਵਿਅਕਤੀਆਂ ਦਾ ਵੀ ਬੀਮਾ ਕਰਨ ਦੀ ਮੰਗ

ਬੁਢਲਾਡਾ, 9 ਅਪ੍ਰੈਲ (ਸਵਰਨ ਸਿੰਘ ਰਾਹੀ)- ਨਗਰ ਸੁਧਾਰ ਸਭਾ ਬੁਢਲਾਡਾ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਅਤੇ ਹੋਰ ਸਿਹਤ ਮੁਲਾਜ਼ਮਾਂ ਦੀ ਤਰਜ਼ 'ਤੇ ਇਸ ਨਾਜ਼ੁਕ ਅਤੇ ਔਖੇ ਸਮੇਂ ਵਿਚ ਦੋਧੀਆਂ, ਸਬਜ਼ੀ, ਫਲ ਆਦਿ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਗਲੀਆਂ 'ਚ ਘੁੰਮਦੇ ਮਾਂ ਪੁੱਤ ਸਮੇਤ ਤਿੰਨ ਜਣਿਆਂ 'ਤੇ ਮਾਮਲਾ ਦਰਜ

ਸੰਗਤ ਮੰਡੀ, 9 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਮੰਡੀ ਡੱਬਵਾਲੀ ਨਾਲ ਲੱਗਦੇ ਪਿੰਡ ਨਰਸਿੰਘ ਕਾਲੋਨੀ 'ਚ ਕਰਫ਼ਿਊ ਦੌਰਾਨ ਗਲੀਆਂ 'ਚ ਘੁੰਮ ਰਹੇ ਮਾਂ ਪੁੱਤ ਸਮੇਤ ਤਿੰਨ ਜਣਿਆਂ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਚੰਦ ਮਿੰਟਾਂ 'ਚ ਘਰ ਮੁੜਨ ਦੀ ਗੱਲ ਕਰਨ ਵਾਲਾ ਮੰਗਲ ਸਿੰਘ ਮੁੜ ਨਾ ਬਹੁੜਿਆ

ਮਹਿਰਾਜ, 9 ਅਪ੍ਰੈਲ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਪੱਤੀ ਕਰਮਚੰਦ 'ਚ ਹੱਸਦੇ ਵੱਸਦੇ ਸ਼ਰਮਾ ਪਰਿਵਾਰ ਨੇ ਭਰੇ ਮਨ ਨਾਲ ਦੱਸਿਆ ਕਿ ਮੰਗਲ ਸਿੰਘ (58) ਰੋਜ਼ਾਨਾਂ ਦੀ ਤਰ੍ਹਾਂ ਸਥਾਨਕ ਪੱਤੀ ਕਰਮਚੰਦ ਵਿਚ ਰਹਿੰਦੇ ਆਪਣੇ ਭਰਾਵਾਂ ਨੂੰ ਮਿਲਕੇ ਚੰਦ ਮਿੰਟਾਂ 'ਚ ...

ਪੂਰੀ ਖ਼ਬਰ »

ਸਿਰਫ਼ ਇਕ ਵਟਸਅਪ ਸੁਨੇਹੇ ਜਾਂ ਫ਼ੋਨ ਕਾਲ 'ਤੇ ਬੱਚਿਆਂ ਦਾ ਹੋਵੇਗਾ ਦਾਖਲਾ-ਜ਼ਿਲ੍ਹਾ ਸਿੱਖਿਆ ਅਫ਼ਸਰ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਲਈ ਲਗਾਏ ਕਰਫ਼ਿਊ ਦੌਰਾਨ ਬੇਸ਼ੱਕ ਸਕੂਲਾਂ ਦਾ ਨਵਾਂ ਵਿੱਦਿਅਕ ਵਰ੍ਹਾ ਬਕਾਇਦਾ ਰੂਪ ਵਿਚ ਸ਼ੁਰੂ ਨਹੀਂ ਹੋ ਸਕਿਆ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਤਕਨੀਕ ਦੇ ...

ਪੂਰੀ ਖ਼ਬਰ »

ਨਸ਼ੇ ਦੀ ਤੋੜ ਤੋਂ ਪ੍ਰੇਸ਼ਾਨ ਮਰੀਜ਼ ਦਵਾਈ ਦੇ ਬਹਾਨੇ ਬਾਹਰ ਨਿਕਲੇ

ਰਾਮਾਂ ਮੰਡੀ, 9 ਅਪ੍ਰੈਲ (ਤਰਸੇਮ ਸਿੰਗਲਾ)-ਅੱਜ ਸਵੇਰ ਤੋਂ ਹੀ ਸਿਵਲ ਹਸਪਤਾਲ ਵਿਚ ਪਿੰਡਾਂ ਵਿਚੋਂ ਸੈਂਕੜਿਆਂ ਦੀ ਗਿਣਤੀ ਵਿਚ ਨਸ਼ੇ ਦੀ ਦਵਾਈ ਲੈਣ ਪਹੁੰਚੇ ਮਰੀਜ਼ਾਂ ਦਾ ਹਸਪਤਾਲ ਵਿਚ ਮੇਲਾ ਲੱਗ ਗਿਆ | ਜ਼ਿਆਦਾਤਰ ਮਰੀਜ਼ ਪਿੰਡਾਂ ਵਿਚੋਂ ਮੋਟਰ ਸਾਈਕਲਾਂ 'ਤੇ ਆਏ ...

ਪੂਰੀ ਖ਼ਬਰ »

ਬਿਜਲੀ ਦਫ਼ਤਰ 'ਚੋਂ ਮੁਲਾਜਮ ਤੇ ਲੜਕੀ ਇਤਰਾਜ਼ਯੋਗ ਹਾਲਤ 'ਚ ਕਾਬੂ

ਡੱਬਵਾਲੀ, 9 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਲੌਕਡਾਊਨ ਵਾਲੇ ਜਾਨਲੇਵਾ ਹਾਲਾਤ 'ਚ ਕਈ ਲੋਕਾਂ ਨੂੰ ਮੌਜਮਸਤੀ ਸੁਝ ਰਹੀ ਹੈ | ਪਿੰਡ ਬਿੱਜੂਵਾਲੀ ਵਿਖੇ ਬਿਜਲੀ ਨਿਗਮ ਦੇ ਦਫ਼ਤਰ ਵਿਖੇ ਦੋ ਕਰਮਚਾਰੀ ਅਤੇ ਇਕ ਲੜਕੀ ਇਤਰਾਜ਼ਯੋਗ ਹਾਲਤ ਵਿਚ ਫੜੇ ਗਏ | ਨਾਕਬੇਦੀ 'ਤੇ ...

ਪੂਰੀ ਖ਼ਬਰ »

ਰਾਸ਼ਨ ਨੂੰ ਅਜੇ ਵੀ ਤਰਸ ਰਹੇ ਨੇ ਦਿਹਾੜੀਦਾਰ ਪਰਿਵਾਰ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਧਾਲੀਵਾਲ, ਭੁੱਲਰ) - ਕਰਫ਼ਿਊ ਦੌਰਾਨ ਪ੍ਰਸ਼ਾਸਨ ਵਲੋਂ ਲੋੜਵੰਦ ਪਰਿਵਾਰਾਂ ਦੇ ਘਰ ਘਰ ਤੱਕ ਰਾਸ਼ਨ ਪਹੁੰਚਾਉਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਕਿਉਂਕਿ ਸਥਾਨਕ ਨੀਲੋਵਾਲ ਰੋਡ 'ਤੇ ਰਹਿੰਦੇ ਦਿਹਾੜੀਦਾਰ ਪਰਿਵਾਰ ਅੱਜ ਵੀ ਇਸ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਕਿੱਟਾਂ ਵੰਡੀਆਂ

ਸਰਦੂਲਗੜ੍ਹ, 9 ਅਪ੍ਰੈਲ (ਅਰੋੜਾ)-ਸਥਾਨਕ ਸ਼ਹਿਰ ਦੇ ਜੁਆਇੰਟ ਐਸੋਸੀਏਸ਼ਨ ਆਫ਼ ਇੰਡੀਪੈਡੈਂਟ ਮੈਡੀਕਲ ਲੈਬਾਰਟਰੀ ਐਾਡ ਅਲਾਈਡ ਪ੍ਰੋਫੈਸ਼ਨਲਜ ਸੰਸਥਾ ਵਲੋਂ ਸੂਬਾ ਪ੍ਰਧਾਨ ਜਗਦੀਪ ਭਾਰਦਵਾਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਸਰਦੂਲਗੜ੍ਹ ਵਿਚ ਡਿਊਟੀ ਕਰ ਰਹੇ ...

ਪੂਰੀ ਖ਼ਬਰ »

ਕਰਫ਼ਿਊ ਛੋਟ ਦੇ ਐਲਾਨਾਂ ਨੇ ਕਿਸਾਨ ਪਾਏ ਭੰਬਲਭੂਸੇ 'ਚ, ਈ-ਪਾਸ ਅਪਲਾਈ ਕਰਨ ਦਾ ਕਿਸਾਨਾਂ ਨੂੰ ਨਹੀਂ ਗਿਆਨ

ਤਲਵੰਡੀ ਸਾਬੋ, 9 ਅਪ੍ਰੈਲ (ਰਣਜੀਤ ਸਿੰਘ ਰਾਜੂ)- ਕਣਕ ਦੀ ਵਾਢੀ ਨੂੰ ਦੇਖਦਿਆਂ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਵਾਢੀ ਲਈ ਕਰਫ਼ਿਊ ਤੋਂ ਛੋਟ ਦੇਣ ਦੇ ਐਲਾਨ ਕਿਸਾਨਾਂ ਲਈ ਭੰਬਲਭੂਸੇ ਵਾਲੇ ਬਣੇ ਹੋਏ ਹਨ, ਕਿਉਂਕਿ ਕਿਸਾਨਾਂ ਨੂੰ ਅਜੇ ਵੀ ਸਥਿਤੀ ...

ਪੂਰੀ ਖ਼ਬਰ »

ਰਾੳਾੂਡ ਗਲਾਸ ਫਾਊਾਡੇਸ਼ਨ ਨੇ ਲੋੜਵੰਦਾਂ ਨੂੰ ਰਾਹਤ ਸਮੱਗਰੀ ਵੰਡੀ

ਮਾਨਸਾ, 9 ਅਪ੍ਰੈਲ (ਸਟਾਫ਼ ਰਿਪੋਰਟਰ)- ਰਾੳਾੂਡ ਗਲਾਸ ਫਾਊਾਡੇਸ਼ਨ ਨੇ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹਾ ਮਾਨਸਾ ਦੇ ਬਜ਼ੁਰਗਾਂ, ਵਿਧਵਾਵਾਂ, ਦਿਹਾੜੀਦਾਰਾਂ, ਮਜ਼ਦੂਰਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀਆਂ ਕਿੱਟਾਂ ...

ਪੂਰੀ ਖ਼ਬਰ »

ਚਾਂਗਲੀ ਦੀ ਪੰਚਾਇਤ ਨੇ ਨਾਕਾਬੰਦੀ ਖੋਲ੍ਹੀ, ਪੁਲਿਸ ਪ੍ਰਸ਼ਾਸਨ 'ਤੇ ਲਗਾਇਆ ਸਹਿਯੋਗ ਨਾ ਕਰਨ ਦਾ ਦੋਸ਼

ਸ਼ੇਰਪੁਰ, 9 ਅਪ੍ਰੈਲ (ਦਰਸਨ ਸਿੰਘ ਖੇੜੀ) - ਕੋਰੋਨਾ ਵਾਇਰਸ ਦੇ ਚੱਲਦਿਆਂ ਪੰਚਾਇੰਤਾਂ ਅਤੇ ਸਮਾਜ ਸੇਵੀ ਕਲੱਬਾਂ ਵਲੋਂ ਪਿੰਡਾਂ ਅੰਦਰ ਨਾਕਾਬੰਦੀ ਕਰਕੇ ਬਾਹਰੀ ਵਿਅਕਤੀਆਂ ਦੇ ਆਉਣ 'ਤੇ ਪਾਬੰਦੀ ਲਗਾਈ ਹੋਈ ਹੈ, ਪ੍ਰੰਤੂ ਹੁਣ ਪਿੰਡਾਂ ਅੰਦਰ ਲੋਕ ਪੁਲਿਸ ਅਤੇ ...

ਪੂਰੀ ਖ਼ਬਰ »

ਮੱਕੀ ਦਾ ਬੀਜ 50 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾਵੇਗਾ-ਮੁੱਖ ਖੇਤੀਬਾੜੀ ਅਫ਼ਸਰ

ਤਪਾ ਮੰਡੀ, 9 ਅਪ੍ਰੈਲ (ਵਿਜੇ ਸ਼ਰਮਾ)-ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਸ਼ਹਿਰ ਵਿਖੇ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ 'ਚ ਖੇਤੀਬਾੜੀ ਅਫ਼ਸਰ ਨੇ ਡੀਲਰਾਂ ਨੂੰ ਕਿਹਾ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ, ਠੇਕਿਆਂ ਅੰਦਰੋਂ ਚੋਰ ਮੋਰੀ ਰਾਹੀਂ ਮਹਿੰਗੇ ਭਾਅ 'ਤੇ ਵੇਚੀ ਜਾ ਰਹੀ ਹੈ ਸ਼ਰਾਬ

ਅਹਿਮਦਗੜ੍ਹ, 9 ਅਪ੍ਰੈਲ (ਪੁਰੀ)- ਕਰਫਿਉ ਦੌਰਾਨ ਪ੍ਰਸ਼ਾਸਨ ਵਲੋਂ ਹਰ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਲਾਗੂ ਕੀਤੇ ਗਏ ਨਿਯਮ ਭਾਵੇਂ ਪੂਰੀ ਤਰ੍ਹਾਂ ਸਫਲ ਹੋ ਗਏ ਹਨ ਅਤੇ ਹੁਣ ਲੋਕਾਂ ਨੂੰ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਆਦਤ ਵੀ ਪੈ ਗਈ ਹੈ | ਸਾਰੇ ਦੁਕਾਨਦਾਰ ...

ਪੂਰੀ ਖ਼ਬਰ »

ਨਸ਼ੇ ਵਾਲੀ ਦਵਾਈ ਨੂੰ ਲੈ ਕੇ ਅਮਲੀਆਂ ਕੀਤਾ ਹੰਗਾਮਾ

ਅਮਰਗੜ੍ਹ, 9 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਹਸਪਤਾਲ ਅਮਰਗੜ੍ਹ ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਪੁੱਜੇ ਅਮਲੀਆਂ ਅਤੇ ਹਸਪਤਾਲ ਦੇ ਮੁਲਾਜ਼ਮਾਂ ਵਿਚ ਹੰਗਾਮੇ ਵਾਲਾ ਮਾਹੌਲ ਬਣ ਗਿਆ, ਜਦੋਂ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਵਿਅਕਤੀਆਂ ਨੂੰ ਘੰਟਿਆਂ ਬੰਦੀ ...

ਪੂਰੀ ਖ਼ਬਰ »

ਬੱਲੂਆਣਾ ਦੇ ਡੇਰਾ ਬਾਬਾ ਬਾਲਾ ਜੀ ਵਿਖੇ ਦਵਾਈਆਂ ਦਾ ਲੰਗਰ ਲਗਾਇਆ

ਬੱਲੂਆਣਾ, 9 ਅਪ੍ਰੈਲ (ਗੁਰਨੈਬ ਸਾਜਨ)- ਕੋਰੋਨਾ ਵਾਇਰਸ ਦੀ ਮਹਾਾਮਾਰੀ ਦੇ ਖ਼ਤਰੇ ਨੂੰ ਲੈ ਕੇ ਬਲੂਆਣਾ ਦੇ ਡੇਰਾ ਬਾਬਾ ਬਾਲਾ ਜੀ ਵਿਖੇ ਸਮੂਹ ਨਗਰ ਦੇ ਸਹਿਯੋਗ ਨਾਲ ਦਵਾਈਆਂ ਦਾ ਲੰਗਰ ਵੀ ਲਗਾਇਆ ਗਿਆ ਹੈ ¢ ਇਸ ਮੌਕੇ ਡਾ: ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਡਿੱਪੂ ਦੇ ਗਡਾਊਨ 'ਚੋਂ 20 ਗੱਟੇ ਕਣਕ ਚੋਰੀ

ਰਾਮਾਾ ਮੰਡੀ, 9 ਅਪਰੈਲ (ਤਰਸੇਮ ਸਿੰਗਲਾ)- ਕਰਫਿਊ ਦੌਰਾਨ ਵੀ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰ ਸ਼ਿਵ ਕਲੋਨੀ 'ਚ ਸਥਿੱਤ ਵਿਨੋਦ ਕੁਮਾਰ ਜੋਸ਼ੀ ਡਿੱਪੂ ਹੋਲਡਰ ਅਤੇ ਸਾਬਕਾ ਪ੍ਰਧਾਨ ਰਾਮਾਂ ਸਹਾਰਾ ਵੈਲਫੇਅਰ ...

ਪੂਰੀ ਖ਼ਬਰ »

ਰਾਮਪੁਰਾ ਫੂਲ ਦੇ ਇਕ ਨਿੱਜੀ ਹਸਪਤਾਲ ਨੇ ਸਟਾਫ ਦੀ ਸੁਰੱਖਿਆ ਲਈ ਬਣਾਈ ਜੁਗਾੜੂ ਕਿੱਟ

ਰਾਮਪੁਰਾ ਫੂਲ , 9 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦਿਆਂ ਨਿੱਜੀ ਬਚਾਉ ਯੰਤਰ (ਪੀ.ਪੀ.ਈ) ਦੀ ਦੇਸ਼ ਅਤੇ ਸੂਬੇ ਅੰਦਰ ਵੱਡੀ ਘਾਟ ਚੱਲ ਰਹੀ ਹੈ | ਇਨ੍ਹਾ ਯੰਤਰਾਂ ਦੇ ਨਾ ਹੋਣ ਕਾਰਨ ਸਿਹਤ ਵਿਭਾਗ , ਪੁਲਿਸ ਅਤੇ ਹੋਰ ਜਰੂਰੀ ਸੇਵਾਵਾਂ ...

ਪੂਰੀ ਖ਼ਬਰ »

ਕਰਫ਼ਿਊ ਛੋਟ ਦੇ ਐਲਾਨਾਂ ਨੇ ਕਿਸਾਨ ਪਾਏ ਭੰਬਲਭੂਸੇ 'ਚ, ਈ-ਪਾਸ ਅਪਲਾਈ ਕਰਨ ਦਾ ਕਿਸਾਨਾਂ ਨੂੰ ਨਹੀਂ ਗਿਆਨ

ਤਲਵੰਡੀ ਸਾਬੋ, 9 ਅਪ੍ਰੈਲ (ਰਣਜੀਤ ਸਿੰਘ ਰਾਜੂ)- ਕਣਕ ਦੀ ਵਾਢੀ ਨੂੰ ਦੇਖਦਿਆਂ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਵਾਢੀ ਲਈ ਕਰਫ਼ਿਊ ਤੋਂ ਛੋਟ ਦੇਣ ਦੇ ਐਲਾਨ ਕਿਸਾਨਾਂ ਲਈ ਭੰਬਲਭੂਸੇ ਵਾਲੇ ਬਣੇ ਹੋਏ ਹਨ, ਕਿਉਂਕਿ ਕਿਸਾਨਾਂ ਨੂੰ ਅਜੇ ਵੀ ਸਥਿਤੀ ...

ਪੂਰੀ ਖ਼ਬਰ »

ਸੀਵਰੇਜ ਓਵਲਫਲੋ ਹੋਣ ਕਾਰਨ ਗਲੀ 'ਚ ਭਰਿਆ ਗੰਦਾ ਪਾਣੀ

ਰਾਮਾਂ ਮੰਡੀ, 9 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਬੰਗੀ ਰੋਡ ਹਿੰਦੂ ਸਕੂਲ ਦੇ ਪਿਛਲੀ ਗਲੀ ਵਿਚ ਕਾਫੀ ਸਮੇਂ ਤੋਂ ਭਖੇ ਹੋਏ ਸੀਵਰੇਜ ਦੇ ਓਵਰਫਲੋਅ ਹੋਣ ਦੇ ਮਾਮਲੇ ਵਿਚ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਵਾਰਡ ਵਿਚ ਸੀਵਰੇਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਦੋ ਨਾਮਜ਼ਦ

ਨਦਾਮਪੁਰ, ਚੰਨੋਂ, 9 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜੇ ਸਥਿਤ ਪੁਲਿਸ ਚੌਾਕੀ ਕਾਲਾਝਾੜ ਦੀ ਪੁਲਿਸ ਨੇ ਇਕ ਵਿਅਕਤੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਦੋ ਵਿਅਕਤੀਆਂ ਵਿਰੁੱਧ ਨਸ਼ੀਲੀਆਂ ਗੋਲੀਆਂ ਵੇਚਣ ਦਾ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ | ...

ਪੂਰੀ ਖ਼ਬਰ »

ਬੱਜੋਆਣਾ ਦੇ ਕੋਰੋਨਾ ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ

ਨਥਾਣਾ, 9 ਅਪ੍ਰੈਲ (ਗੁਰਦਰਸ਼ਨ ਲੁੱਧੜ)- ਪਿੰਡ ਬੱਜੋਆਣਾ ਤੋਂ ਕੋਰੋਨਾਵਾਇਰਸ ਦੇ ਸ਼ੱਕ ਵਿਚ ਆਈਸ਼ੋਲੇਸ਼ਨ ਲਈ ਭੇਜੇ 4 ਵਿਅਕਤੀਆਂ ਸਾਕਿਦ, ਅਬੂ ਖਾਨ, ਮਲਾਗਰ ਖਾਂ ਅਤੇ ਸਦੀਕ ਮੁਹੰਮਦ ਦੀ ਮੈਡੀਕਲ ਜਾਂਚ ਦੇ ਟੈਸਟਾਂ ਲਈ ਭੇਜੇ ਨਮੂਨੇ ਦੀ ਰਿਪੋਰਟ ਨੈਗੇਟਿਵ ਆਈ ਹੈ | ...

ਪੂਰੀ ਖ਼ਬਰ »

ਪੰਚਾਇਤ ਨਾਲ ਬਦਸਲੂਕੀ ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਚਾਰ 'ਤੇ ਪਰਚਾ ਦਰਜ

ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਨੇੜਲੇ ਪਿੰਡ ਚੱਠੇ ਨੱਕਟੇ ਵਿਖੇ ਪੰਚਾਇਤ ਨਾਲ ਬਦਸਲੂਕੀ, ਗਾਲੀ ਗਲੋਚ ਅਤੇ ਨਜਾਇਜ਼ ਕਬਜਾ ਕਰਨ 'ਤੇ ਦੋ ਔਰਤਾਂ ਸਮੇਤ ਚਾਰ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਪੁਲਿਸ ...

ਪੂਰੀ ਖ਼ਬਰ »

ਪੈਨਸ਼ਨਾਂ ਐਸ.ਬੀ.ਆਈ ਘਰ-ਘਰ ਜਾ ਕੇ ਵੰਡ ਰਿਹਾ - ਬੈਂਕ ਅਧਿਕਾਰੀ

ਚੀਮਾ ਮੰਡੀ, 9 ਅਪ੍ਰੈਲ (ਦਲਜੀਤ ਸਿੰਘ ਮੱਕੜ) - ਸਟੇਟ ਬੈਂਕ ਆਫ ਇੰਡੀਆ ਦੇ ਜ਼ਿਲ੍ਹਾ ਚੀਫ ਮੈਨੇਜ਼ਰ ਏ.ਕੇ ਪਾਠਕ, ਜ਼ਿਲ੍ਹਾ ਚੀਫ ਮੈਨੇਜਰ ਦਵਿੰਦਰ ਗੁੱਪਤਾ ਵਲੋਂ ਕਸਬੇ ਦੀ ਬੈਂਕ ਬ੍ਰਾਂਚ ਦਾ ਦੌਰਾ ਕੀਤਾ | ਬ੍ਰਾਂਚ ਮੈਨੇਜਰ ਗੋਵਰਧਨ ਸਿੰਘ ਨੇ ਆਏ ਅਧਿਕਾਰੀਆਂ ਦਾ ...

ਪੂਰੀ ਖ਼ਬਰ »

ਹਸਪਤਾਲਾਂ 'ਚ ਕਰੋਨਾ ਨਾਲ ਲੜਨ ਦੇ ਪ੍ਰਬੰਧ ਪੁਖ਼ਤਾ ਕੀਤੇ ਜਾਣ-ਗਰਗ ਪੈਨਸ਼ਨਾਂ ਘਰਾਂ 'ਚ ਵੰਡਣ ਦੀ ਕੀਤੀ ਮੰਗ

ਭਵਾਨੀਗੜ੍ਹ, 9 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਸਿਹਤ ਸਹੂਲਤਾਂ ਵੱਲ ਧਿਆਨ ਦੇਵੇ | ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਅਧਿਕਾਰੀ ਤੇ ਮੁਲਾਜ਼ਮ ਸਨਮਾਨਿਤ

ਸੰਗਰੂਰ, 9 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) -ਗੁਰੂ ਨਾਨਕ ਕਲੋਨੀ ਸੰਗਰੂਰ ਵਿਖੇ ਮੁਹੱਲਾ ਨਿਵਾਸੀਆਂ ਵਲੋਂ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਸਮਾਜ ਸੇਵਿਕਾ ਬੀਬੀ ਬਲਵੀਰ ਕੌਰ ਸੈਣੀ ਦੀ ਅਗਵਾਈ ਹੇਠ ਨਗਰ ਕੌਾਸਲ, ਫਾਇਰ ਵਿਭਾਗ, ਸੈਨੀਟੇਸ਼ਨ ਨਾਲ ਸੰਬਧਤ ...

ਪੂਰੀ ਖ਼ਬਰ »

ਬਰਨਾਲਾ 'ਚ ਸੋਸ਼ਲ ਡਿਸਟੈਂਸ ਦੀਆਂ ਉੱਡ ਰਹੀਆਂ ਨੇ ਧੱਜੀਆਂ, ਪ੍ਰਸ਼ਾਸਨ ਦੇ ਨਹੀਂ ਪੈ ਰਿਹਾ ਨਜ਼ਰੀਂ ਗਲੀਆਂ ਤੇ ਸੜਕਾਂ ਪੱਕੀਆਂ ਬੰਦ ਹੋਣ ਦੇ ਬਾਵਜੂਦ ਘੁੰਮ ਰਹੇ ਨੇ ਲੋਕ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬੇਸ਼ੱਕ ਸਰਕਾਰਾਂ ਵਲੋਂ ਲੋਕਾਂ ਨੂੰ ਸੋਸ਼ਲ ਡਿਸਟੈਂਸ ਰੱਖਣ ਲਈ ਵੱਡੀ ਪੱਧਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਆਪਣੇ ਤਰੀਕੇ ਨਾਲ ਲੋਕਾਂ ਨੂੰ ਘਰਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਮਰਨ ਵਾਲੇ ਦਾ ਅੰਤਿਮ ਸੰਸਕਾਰ ਕਰਨ ਲਈ ਸੀ. ਐੱਮ. ਸਿਟੀ ਪ੍ਰਸ਼ਾਸਨ ਨੇ ਤੈਅ ਕੀਤਾ ਲਿਬਰਟੀ ਚੌਕ ਸਥਿਤ ਸ਼ਮਸ਼ਾਨਘਾਟ

ਕਰਨਾਲ, 9 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਕੋਰੋਨਾ ਵਾਇਰਸ ਕਾਰਨ ਕਿਸੇ ਵਿਅਕਤੀ ਦੀ ਹੋਈ ਮੌਤ ਤੋਂ ਬਾਅਦ ਉਸ ਦੀ ਦੇਹ ਦਾ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਨਾ ਕੀਤੇ ਜਾਣ ਦੀਆਂ ਪੰਜਾਬ ਤੋਂ ਆ ਰਹੀਆਂ ਖਬਰਾਂ ਤੋਂ ਸੁਚੇਤ ਹੁੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਮੌਜੂਦਾ ਸਮਾਂ ਦਾਲਾਂ ਦੀ ਬਿਜਾਈ ਲਈ ਸਭ ਤੋਂ ਢੁਕਵਾਂ-ਡਿਪਟੀ ਡਾਇਰੈਕਟਰ

ਨਥਾਣਾ, 9 ਅਪ੍ਰੈਲ (ਗੁਰਦਰਸ਼ਨ ਲੁੱਧੜ) - ਪੰਜਾਬ ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ (ਦਾਲਾਂ) ਡਾ: ਬਹਾਦਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਮੌਜੂਦਾ ਸਮਾਂ ਦਾਲਾਂ ਦੀ ਬਿਜਾਈ ਲਈ ਸਭ ਤੋਂ ਢੁੱਕਵਾਂ ਹੈ, ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਮਾਨਸਾ ਜ਼ਿਲੇ੍ਹ 'ਚ 115 ਕੇਂਦਰ ਬਣਾਏ

ਮਾਨਸਾ, 9 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ ਅਧੀਨ ਆਉਂਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਕੁੱਲ 115 ਕਣਕ ਖ਼ਰੀਦ ਕੇਂਦਰ ਬਣਾਏ ਗਏ ਹਨ | ਇਸ ਤੋਂ ਇਲਾਵਾ 200 ਤੋਂ ਵੱਧ ਸ਼ੈਲਰਾਂ ਨੂੰ ਮੰਡੀ ਯਾਰਡ ਘੋਸ਼ਿਤ ਕਰਨ ਲਈ ਪੰਜਾਬ ਸਰਕਾਰ ਨੂੰ ਲਿਖਿਆ ...

ਪੂਰੀ ਖ਼ਬਰ »

ਹਾਲਾਤ ਦਾ ਲਿਆ ਜਾਇਜ਼ਾ

ਸ਼ੇਰਪੁਰ, 9 ਅਪ੍ਰੈਲ (ਸੁਰਿੰਦਰ ਚਹਿਲ) - ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਧੂਰੀ ਦੇ ਐਸ.ਡੀ.ਐਮ ਸ਼੍ਰੀ ਲਤੀਫ਼ ਅਹਿਮਦ ਅਤੇ ਉਪ ਕਪਤਾਨ ਪੁਲਿਸ ਰਛਪਾਲ ਸਿੰਘ ਢੀਂਡਸਾ ਨੇ ਕਸਬਾ ਸ਼ੇਰਪੁਰ ਵਿਖੇ ਪਹੰੁਚ ਕੇ ਪੁਲਿਸ, ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ, ਗਲਤ ਮੈਸੇਜ ਪਾਉਣ ਦੇ ਦੋਸ਼ 'ਚ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਸਮਾਜ ਸੇਵੀ ਨੌਜਵਾਨ ਿਖ਼ਲਾਫ਼ ਮੁਕੱਦਮਾ ਚਰਚਾ 'ਚ

ਭਗਤਾ ਭਾਈਕਾ, 9 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਸਟੇਸ਼ਨ ਵਿਖੇ ਵੱਟਸਐਪ ਗਰੁੱਪ ਵਿਚ ਗਲਤ ਮੈਸੇਜ ਪਾਉਣ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਤੇ ਸਥਾਨਕ ਹੈਲਥ ਚੈਰੀਇਰਟੀ ਸੰਸਥਾ ਦੇ ਨੌਜਵਾਨ ਿਖ਼ਲਾਫ਼ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਨੇ ਏਲਨਾਬਾਦ ਖੇਤਰ 'ਚ 20 ਸਬ ਖਰੀਦ ਕੇਂਦਰ ਬਣਾਏ ਜਾਣ ਲਈ ਪ੍ਰਸਤਾਵ ਭੇਜਿਆ

ਏਲਨਾਬਾਦ, 9 ਅਪ੍ਰੈਲ (ਜਗਤਾਰ ਸਮਾਲਸਰ)-ਹਰਿਆਣਾ ਸਰਕਾਰ ਵਲੋਂ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆ ਸਰੋਂ ਅਤੇ ਕਣਕ ਦੀ ਖਰੀਦ ਕ੍ਰਮਵਾਰ 15 ਅਤੇ 20 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਜਿਸ ਕਾਰਨ ਇਸ ਸਮੇਂ ਦੌਰਾਨ ਫ਼ਸਲ ਨਾਲ ਭਰੀਆਂ ਹੋਈਆਂ ਅਨਾਜ ...

ਪੂਰੀ ਖ਼ਬਰ »

200 ਨਸ਼ੀਲੇ ਪਾਬੰਦੀਸ਼ੁਦਾ ਕੈਪਸੂਲਾਂ ਤੇ 22 ਬੋਤਲਾਂ ਸ਼ਰਾਬ ਸਮੇਤ ਪੰਜ ਕਾਬੂ

ਏਲਨਾਬਾਦ, 9 ਅਪ੍ਰੈਲ (ਜਗਤਾਰ ਸਮਾਲਸਰ)-ਰਾਣੀਆ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਮਹੱਤਵਪੂਰਨ ਸੂਚਨਾ ਦੇ ਆਧਾਰ 'ਤੇ ਪਿੰਡ ਵਣੀ ਖੇਤਰ ਵਿਚੋਂ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ 200 ਨਸ਼ੀਲੇ ਪਾਬੰਦੀਸ਼ੁਦਾ ਕੈਪਸੂਲਾਂ ਨਾਲ ਕਾਬੂ ਕੀਤਾ ਹੈ | ਫੜੇ ਗਏ ...

ਪੂਰੀ ਖ਼ਬਰ »

ਸਰਕਾਰ ਦੁਆਰਾ ਭੇਜਿਆ ਰਾਸ਼ਨ ਵੰਡਣ ਸਮੇਂ ਪ੍ਰਸ਼ਾਸਨ ਵਲੋਂ ਅਪਣਾਇਆ ਜਾ ਰਿਹੈ ਪੱਖਪਾਤੀ ਰਵੱਈਆ-ਸ਼ੋਰੀ

ਬਰਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਜੋ ਕੈਪਟਨ ਅਮਰਿੰਦਰ ਸਿੰਘ ਦੀ ਫ਼ੋਟੋ ਵਾਲੇ ਥੈਲਿਆਂ ਵਾਲਾ ਰਾਸ਼ਨ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਵੰਡਣ ਲਈ ਭੇਜਿਆ ਗਿਆ ਹੈ, ਉਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੱਖਪਾਤੀ ਰਵੱਈਆ ਅਪਣਾਇਆ ਜਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX