ਤਾਜਾ ਖ਼ਬਰਾਂ


ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  12 minutes ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  58 minutes ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  about 1 hour ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 1 hour ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 1 hour ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 2 hours ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 2 hours ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 2 hours ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 2 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 2 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 1 hour ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 2 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 2 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 3 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 3 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 3 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 4 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 4 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 4 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 4 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਫਰੀਦਕੋਟ, ਮੁਕਤਸਰ + ਫਿਰੋਜ਼ਪੁਰ, ਫਾਜ਼ਿਲਕਾ + ਮੋਗਾ

ਕੋਰੋਨਾ ਮਰੀਜ਼ ਮਿਲਣ ਦੀ ਝੂਠੀ ਅਫ਼ਵਾਹ ਫੈਲਾਉਣ ਵਾਲਾ ਨੌਜਵਾਨ ਗਿ੍ਫ਼ਤਾਰ

ਅਬੋਹਰ, 9 ਅਪ੍ਰੈਲ (ਕੁਲਦੀਪ ਸਿੰਘ ਸੰਧੂ)- ਸ਼ਹਿਰ ਵਿਚ ਕੋਰੋਨਾ ਦਾ ਮਰੀਜ਼ ਮਿਲਣ ਦੀ ਝੂਠੀ ਅਫ਼ਵਾਹ ਸੋਸ਼ਲ ਮੀਡੀਆ 'ਤੇ ਅਫ਼ਵਾਹ ਫੈਲਾਉਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ | ਫੜੇ ਗਏ ਨੌਜਵਾਨ ਦੀ ਪਹਿਚਾਣ ਵਿਨੋਦ ਕੁਮਾਰ ਪੁੱਤਰ ਰਾਏ ਸਾਹਬ ਵਾਸੀ ਨਵੀਂ ਆਬਾਦੀ ਗਲੀ ਨੰਬਰ 19 ਵਜੋਂ ਹੋਈ ਹੈ | ਕੱਲ੍ਹ ਦੁਪਹਿਰ ਇਸ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਆਡੀਓ ਅਤੇ ਵੀਡੀਓ ਪਾ ਕੇ ਜਾਣਕਾਰੀ ਪੋਸਟ ਕੀਤੀ ਕਿ ਅਬੋਹਰ ਦੇ ਵਰਿਆਮ ਨਗਰ ਇਲਾਕੇ ਵਿਚ ਕੋਰੋਨਾ ਦਾ ਇਕ ਮਰੀਜ਼ ਮਿਲਿਆ ਹੈ, ਨਾਲ ਹੀ ਪੋਸਟ ਵਿਚ ਇਹ ਵੀ ਕਿਹਾ ਕਿ ਅਬੋਹਰ ਵਿਚ ਕੋਰੋਨਾ ਦਾ ਪਹਿਲਾ ਮਰੀਜ਼ ਮਿਲਣ ਦੀ ਇਹ ਘਟਨਾ ਹੈ | ਇਸ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ | ਉਪਰੋਕਤ ਨੌਜਵਾਨ ਵਲੋਂ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਆਡੀਓ ਮੈਸੇਜ ਦੇ ਨਾਲ-ਨਾਲ ਇਕ ਵੀਡੀਓ ਵੀ ਪੋਸਟ ਕੀਤਾ ਜਿਸ ਵਿਚ ਸਿਹਤ ਵਿਭਾਗ ਦੀ ਟੀਮ ਇਕ ਬਿਮਾਰ ਵਿਅਕਤੀ ਨੂੰ ਐਾਬੂਲੈਂਸ ਵਿਚ ਪਾ ਕੇ ਇਲਾਜ ਲਈ ਲਿਜਾਂਦੇ ਵਿਖਾਇਆ ਗਿਆ ਸੀ | ਇਸ ਨੌਜਵਾਨ ਨੇ ਆਪਣੇ ਮੋਬਾਈਲ ਫ਼ੋਨ ਨਾਲ ਮਰੀਜ਼ ਨੂੰ ਐਾਬੂਲੈਂਸ ਵਿਚ ਪਾਉਣ ਦਾ ਵੀਡੀਓ ਸ਼ੂਟ ਕੀਤਾ ਅਤੇ ਨਾਲ ਹੀ ਆਪਣੇ ਵਲੋਂ ਅਬੋਹਰ ਵਿਚ ਕੋਰੋਨਾ ਦਾ ਮਰੀਜ਼ ਮਿਲਣ ਸਬੰਧੀ ਜਾਣਕਾਰੀ ਵਾਲਾ ਆਡੀਓ ਮੈਸੇਜ ਵੀ ਪੋਸਟ ਕਰ ਦਿੱਤਾ | ਜਿਉਂ ਹੀ ਮੈਸੇਜ ਵਾਇਰਲ ਹੋਇਆ ਤਾਂ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਕਿਉਂਕਿ ਅਬੋਹਰ ਇਲਾਕਾ ਅਜੇ ਤੱਕ ਕੋਰੋਨਾ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਮੁਕਤ ਹੈ | ਅਜਿਹੇ ਹਾਲਾਤ ਵਿਚ ਪੁਲਿਸ ਨੇ ਉਪਰੋਕਤ ਪੋਸਟ ਪਾਉਣ ਦੀ ਤਲਾਸ਼ ਸ਼ੁਰੂ ਕਰ ਦਿੱਤੀ ਅਤੇ ਕੁੱਝ ਘੰਟਿਆਂ ਵਿਚ ਹੀ ਨਵੀਂ ਆਬਾਦੀ ਸਥਿਤ ਉਸ ਦੇ ਘਰ ਤੋਂ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਉਪਰੋਕਤ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਵਿਚ ਜ਼ਿਲ੍ਹੇ ਦੇ ਐਸ.ਐਸ.ਪੀ. ਹਰਜੀਤ ਸਿੰਘ ਦਾ ਕਹਿਣਾ ਹੈ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਿਖ਼ਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ | ਇੱਧਰ ਸਰਕਾਰੀ ਹਸਪਤਾਲ ਅਬੋਹਰ ਦੇ ਐਸ.ਐਮ.ਓ. ਡਾ: ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਫ਼ਿਲਹਾਲ ਸਬ ਡਵੀਜ਼ਨ ਅਬੋਹਰ ਕੋਰੋਨਾ ਤੋਂ ਪੂਰੀ ਤਰ੍ਹਾਂ ਮੁਕਤ ਹੈ |

ਪਿੰਡ ਚੀਦਾ ਦੀ ਮਸੀਤ 'ਚ ਠਹਿਰੇ ਮੁਸਲਿਮ ਆਗੂਆਂ ਦੇ ਸੰਪਰਕ ਵਾਲੇ 20 ਸ਼ੱਕੀ ਵਿਅਕਤੀਆਂ ਦੇ ਨਮੂਨਿਆਂ ਦੀ ਰਿਪੋਰਟ 'ਤੇ ਟਿਕੀਆਂ ਨਜ਼ਰਾਂ

ਠੱਠੀ ਭਾਈ, 9 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ 'ਚ ਠਹਿਰੇ 13 ਮੁਸਲਿਮ ਆਗੂਆਂ 'ਚੋਂ ਕੋਰੋਨਾ ਵਾਇਰਸ ਦੇ ਚਾਰ ਮਾਮਲੇ ਪਾਜ਼ੀਟਿਵ ਆਉਣ ਤੋਂ ਬਾਅਦ 14 ਅਪ੍ਰੈਲ ਤੱਕ ਮੁਕੰਮਲ ਸੀਲ ਕੀਤੇ ਗਏ ਪਿੰਡ ਚੀਦਾ ਤੇ ਸੁਖਾਨੰਦ ਵਿਚ ਪੁਲਿਸ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਫ਼ੈਲ ਰਹੀਆਂ ਅਫ਼ਵਾਹਾਂ ਤੋਂ ਲੋਕ ਰਹਿਣ ਸੁਚੇਤ : ਕੁਮਾਰ ਸੌਰਭ ਰਾਜ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਮਹਾਂਮਾਰੀ ਦੇ ਸਬੰਧ ਵਿਚ ਕਈ ਲੋਕਾਂ ਵਲੋਂ ਗਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ | ਇਨ੍ਹਾਂ ਅਫ਼ਵਾਹਾਂ 'ਤੇ ਰੋਕ ਲਗਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹੀ ਤੇ ਸਟੀਕ ਜਾਣਕਾਰੀ ਦੇਣ ਲਈ ਸਰਕਾਰੀ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮਲੋਟ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ 1 ਲੱਖ 1 ਹਜ਼ਾਰ ਦੀ ਰਾਸ਼ੀ ਭੇਜੀ

ਮਲੋਟ, 9 ਅਪ੍ਰੈਲ (ਰਣਜੀਤ ਸਿੰਘ ਪਾਟਿਲ)- ਮਲੋਟ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੁਮਾਰ ਜੁਨੇਜਾ ਦੀ ਅਗਵਾਈ ਹੇਠ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਕੋਰੋਨਾ ਰਾਹਤ ਫ਼ੰਡ ਲਈ 1 ਲੱਖ 1 ਹਜ਼ਾਰ ਦੀ ਰਾਸ਼ੀ ਭੇਜੀ ਗਈ | ਪ੍ਰਧਾਨ ਰਮੇਸ਼ ਕੁਮਾਰ ਜੁਨੇਜਾ ਨੇ ...

ਪੂਰੀ ਖ਼ਬਰ »

ਡਾਕਟਰ ਦੀ ਖਾਲੀ ਅਸਾਮੀ ਸਬੰਧੀ ਸਰਕਾਰ ਨੂੰ ਲਿਖਿਆ ਪੱਤਰ-ਸਿਵਲ ਸਰਜਨ

ਕੋਵਿਡ-19 ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਮ.ਡੀ. (ਮੈਡੀਸਨ) ਡਾਕਟਰ ਦੀ ਖਾਲੀ ਅਸਾਮੀ ਸਬੰਧੀ ਪੁੱਛਿਆ ਗਿਆ ਤਾਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਕਿਹਾ ਕਿ ਅਸੀਂ ਇਸ ਸਬੰਧੀ ਕਈ ਵਾਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਾਂ | ਮਾਸਕ, ਕਿੱਟਾਂ ਤੇ ਹੋਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪਾਜ਼ੀਟਿਵ ਮਰੀਜ਼ ਹੋਣ ਕਾਰਨ ਸਿਹਤ ਵਿਭਾਗ ਵਲੋਂ ਕੰਨਟੋਨਮੈਂਟ ਪਲਾਨ ਲਾਗੂ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਨੇ ਕੱਲ੍ਹ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਕੋਰੋਨਾ ਸ਼ੱਕੀ ਮਰੀਜ਼ ਦੀ ਪਾਜ਼ੀਟਿਵ ਰਿਪੋਰਟ ਆਉਣ ਦੀ ਪੁਸ਼ਟੀ ਕੀਤੀ ਸੀ, ਜਿਸ ਸਬੰਧੀ ਸਿਵਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 5 ਹੋਰ ਵਿਅਕਤੀਆਂ ਦੇ ਭੇਜੇ ਸੈਂਪਲ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਨੋਡਲ ਅਫ਼ਸਰ ਕੋਵਿਡ-19 ਡਾ. ਅਨੀਤਾ ਚੌਹਾਨ ਅਤੇ ਡਾ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਗਠਿਤ ਮਲਟੀਪਰਪਜ਼ ਹੈਲਥ ਵਰਕਰਜ਼ ਅਤੇ ਏ.ਐਨ.ਐਮ. ਟੀਮਾਂ ਵੱਖ-ਵੱਖ ਇਲਾਕਿਆਂ ਖਾਸ ਕਰਕੇ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਸ਼ੱਕੀ ਮਰੀਜ਼ ਸਬੰਧੀ ਮਾਮਲਾ ਸਪੱਸ਼ਟ ਹੋਇਆ

ਮੰਡੀ ਲੱਖੇਵਾਲੀ, 9 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਦਿਨੀਂ ਫ਼ਰੀਦਕੋਟ ਕੋਰੋਨਾ ਪਾਜ਼ਿਟਿਵ ਮਰੀਜ਼ ਨਾਲ ਸੰਪਰਕ ਦੀ ਜਾਂਚ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਨੂੰ ਭੇਜੇ ਸ਼ੱਕੀ ਵਿਅਕਤੀਆਂ ਦੀ ਚਿੱਠੀ 'ਚ ਇਕ ...

ਪੂਰੀ ਖ਼ਬਰ »

ਵੱਖ-ਵੱਖ ਜਮਾਤਾਂ ਦੇ ਨਤੀਜਿਆਂ ਦਾ ਐਲਾਨ 11 ਨੂੰ

ਫ਼ਰੀਦਕੋਟ, 9 ਅਪ੍ਰੈਲ (ਸਤੀਸ਼ ਬਾਗ਼ੀ)-ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਡਾਇਰੈਕਟਰ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਵੀਡੀਓ ਕਾਨਫ਼ਰੰਸ ਰਾਹੀਂ ਸਕੂਲ ਦੇ ਸਾਇੰਸ, ਕਾਮਰਸ, ਆਰਟਸ, ਮਿਡਲ, ਪ੍ਰਾਇਮਰੀ ਤੇ ਨਰਸਰੀ ਬਲਾਕ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਨੇ ਵੰਡੇ ਸੈਨੀਟਾਈਜ਼ਰ ਤੇ ਮਾਸਕ

ਬਾਜਾਖਾਨਾ, 9 ਅਪ੍ਰੈਲ (ਜੀਵਨ ਗਰਗ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵੱਖ-ਵੱਖ ਸੰਸਥਾਵਾਂ ਵਲੋਂ ਆਪਣੀ ਪਹੁੰਚ ਅਨੁਸਾਰ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ | ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਬਾਜਾਖਾਨਾ ਨੇ ਬਲਾਕ ਪ੍ਰਧਾਨ ਡਾ. ਗੁਰਨੈਬ ਸਿੰਘ ਮੱਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਣ ਲਈ ਸਾਵਧਾਨੀਆਂ ਜ਼ਰੂਰੀ: ਡਾ. ਗੋਂਦਾਰਾ

ਬਾਜਾਖਾਨਾ, 9 ਅਪ੍ਰੈਲ (ਜੀਵਨ ਗਰਗ)- ਬਲਾਕ ਬਾਜਾਖਾਨਾ ਅਧੀਨ ਵੱਖ-ਵੱਖ ਪਿੰਡਾਂ ਵਿਚ ਸਿਹਤ ਕਾਮਿਆਂ ਵਲੋਂ ਆਮ ਜਨਤਾ ਨੂੰ ਘਰ ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਦੌਰਾਨ ਬਾਹਰਲੇ ਸੂਬਿਆਂ ਅਤੇ ਸ਼ਹਿਰਾਂ ਤੋਂ ਆਉਣ ਵਾਲੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਜਾਂਚ ਲਈ ਪੰਜਾਬ ਦੀ ਤੀਜੀ ਲੈਬਾਰਟਰੀ ਫ਼ਰੀਦਕੋਟ ਵਿਖੇ ਸਥਾਪਿਤ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਵੱਧ ਰਹੇ ਕੋਰੋਨਾ ਦੇ ਕਹਿਰ ਦੀ ਰੋਕਥਾਮ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ | ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੀ ਜਾਂਚ ਲਈ ਲੈਬਾਰਟਰੀਆਂ ਦੀ ...

ਪੂਰੀ ਖ਼ਬਰ »

ਕੋਵਿਡ-19 ਹਸਪਤਾਲ 'ਚ ਐੱਮ.ਡੀ. (ਮੈਡੀਸਨ) ਦੀ ਅਸਾਮੀ ਖਾਲੀ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੂੰ ਕੋਵਿਡ-19 ਹਸਪਤਾਲ ਵਿਚ ਤਬਦੀਲ ਕੀਤਾ ਗਿਆ ਹੈ ਪਰ ਇੱਥੇ ਲੋੜੀਂਦੀਆਂ ਸਹੂਲਤਾਂ ਮੌਜੂਦ ਨਹੀਂ ਹਨ | ਇੱਥੋਂ ਤੱਕ ਕਿ ਐੱਮ.ਡੀ. (ਮੈਡੀਸਨ) ਦੀ ਅਸਾਮੀ ਖ਼ਾਲੀ ਪਈ ਹੈ ਜਿਸ ...

ਪੂਰੀ ਖ਼ਬਰ »

ਪਾਜ਼ੀਟਿਵ ਕੇਸ ਆਉਣ ਤੋਂ ਬਾਅਦ ਵੀ ਪੁਲਿਸ ਵਲੋਂ ਨਹੀਂ ਕੀਤੀ ਗਈ ਸਖ਼ਤੀ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦਾ ਇਕ ਪਾਜ਼ੀਟਿਵ ਕੇਸ ਆਉਣ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਸਖ਼ਤੀ ਨਹੀਂ ਕੀਤੀ ਗਈ ਜਿਸ ਕਾਰਨ ਲੋਕ ਖੁੱਲੇ੍ਹਆਮ ਸੜਕਾਂ ਅਤੇ ...

ਪੂਰੀ ਖ਼ਬਰ »

ਦੋ ਦੁਕਾਨਾਂ ਨੂੰ ਪਾੜ ਲਗਾ ਕੇ ਸਾਮਾਨ ਚੋਰੀ

ਮਲੋਟ, 9 ਅਪ੍ਰੈਲ (ਗੁਰਮੀਤ ਸਿੰਘ ਮੱਕੜ)- ਸਥਾਨਕ ਦਾਨੇਵਾਲਾ ਚੌਕ 'ਚ ਸਥਿਤ ਇਕ ਕਰਿਆਨੇ ਦੀ ਦੁਕਾਨ ਅਤੇ ਦੁੱਧ ਦੀ ਡੇਅਰੀ ਨੂੰ ਪਿਛਲੇ ਪਾਸਿਓਾ ਚੋਰਾਂ ਨੇ ਪਾੜ ਲਗਾ ਕੇ ਦੁਕਾਨਾਂ 'ਚ ਪਿਆ ਸਾਮਾਨ ਚੋਰੀ ਕਰ ਲਿਆ | ਇਸ ਤੋਂ ਕੁੱਝ ਦਿਨ ਪਹਿਲਾਂ ਵੀ ਨਾਲ ਲੱਗਦੀ ਡੇਅਰੀ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਵਰਕਰ ਸੰਕਟ ਦੀ ਘੜੀ 'ਚ ਲੋੜਵੰਦ ਪਰਿਵਾਰਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ- ਰਿੱਕੀ ਸਿੱਧੂ

ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)- ਹਲਕਾ ਧਰਮਕੋਟ ਤੋਂ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ, ਬਰਜਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਧਰਮਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਰਿੱਕੀ, ਸ਼ੋ੍ਰਮਣੀ ਅਕਾਲੀ ਦਲ ਤੇ ਪੰਜਾਬ ...

ਪੂਰੀ ਖ਼ਬਰ »

ਅਕਾਲੀ ਆਗੂ ਗੁਰਨਾਮ ਸਿੰਘ ਗਿੱਲ ਕੋਕਰੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਬਾਦਲ ਦੇ ਹਰ ਵਰਕਰਾਂ ਨੂੰ ਕੋਰੋਨਾ ਵਾਇਰਸ ਨਾਂਅ ਦੀ ਮਹਾਂਮਾਰੀ ਦੀ ਕਰੋਪੀ ਨਾਲ ਲੜ ਰਹੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸੰਸਕਾਰ ਦੀ ਜ਼ਿੰਮੇਵਾਰੀ ਲੈਣ ਦਾ ਐਲਾਨ

ਨਿਹਾਲ ਸਿੰਘ ਵਾਲਾ, 9 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)- ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਨੇ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ ਪਰਿਵਾਰਾਂ ਵਲੋਂ ਅਸਵੀਕਾਰ ਕਰਨ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਚੀਦਾ ਪਿੰਡ ਦੇ 13 ਵਿਅਕਤੀਆਂ 'ਚੋਂ 2 ਵਿਅਕਤੀਆਂ ਦਾ ਕੋਰੋਨਾ ਟੈਸਟ ਨੈਗੇਟਿਵ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਅੱਜ ਮੋਗਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਰਾਹਤ ਭਰੀ ਖ਼ਬਰ ਦਿੰਦਿਆਂ ਦੱਸਿਆ ਕਿ ਪਿੰਡ ਚੀਦਾ ਦੇ 13 ਸੈਂਪਲਾਂ ਵਿਚ ਦੋ ਸੈਂਪਲਾਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ | ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਬਰਾਮਦ ਦੋ ਕਾਬੂ

ਨਿਹਾਲ ਸਿੰਘ ਵਾਲਾ, 9 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਢੇਸੀ, ਥਾਣਾ ਮੁਖੀ ਜਸਵੰਤ ਸਿੰਘ ਦੇ ਅਦੇਸ਼ਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ 24 ਬੋਤਲਾਂ ਸ਼ਰਾਬ ਬਰਾਮਦ ਕਰਕੇ ਦੋ ...

ਪੂਰੀ ਖ਼ਬਰ »

ਮਹਿੰਗੀਆਂ ਸਬਜ਼ੀਆਂ ਵੇਚਣ ਵਾਲੇ ਤਿੰਨ ਗਿ੍ਫ਼ਤਾਰ

ਮੋਗਾ, 9 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਹੌਲਦਾਰ ਮਨਪ੍ਰੀਤ ਸਿੰਘ ਨੂੰ ਗਸ਼ਤ ਕਰਨ ਸਮੇਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਡੀ.ਸੀ. ਮੋਗਾ ਦੀ ਮਨਜ਼ੂਰੀ ਤੋਂ ਬਿਨਾ ਅਤੇ ਕਰਫ਼ਿਊ ਦੀ ਉਲੰਘਣਾ ਕਰਕੇ ਰਾਜ ਕੁਮਾਰ ਪੁੱਤਰ ਬਾਬੂ ਲਾਲ, ਨਰਿੰਦਰ ਕੁਮਾਰ ਉਰਫ਼ ਕਾਲਾ ਪੁੱਤਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਅਧੀਨ ਮੋਟਰਸਾਈਕਲ ਸਮੇਤ ਦੋ ਕਾਬੂ

ਮੋਗਾ, 9 ਅਪੈ੍ਰਲ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਰਸ਼ਪਾਲ ਸਿੰਘ ਨੇ ਕਰਫ਼ਿਊ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦੌਲੇਵਾਲਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਨਾਵਾਂ ਨੂੰ ਬਿਨਾਂ ਕਿਸੇ ਕਰਫ਼ਿਊ ਪਾਸ, ਬਿਨਾਂ ਮੂੰਹ ...

ਪੂਰੀ ਖ਼ਬਰ »

ਰੋਜ਼ੀ ਰੋਟੀ ਦੇ ਸਾਧਨ ਬੰਦ ਹੋਣ ਕਾਰਨ ਮਾਯੂਸੀ ਦੇ ਆਲਮ 'ਚ ਦੁਕਾਨਦਾਰ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)- ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ 21 ਦਿਨਾਂ ਦੀ ਕੀਤੀ ਗਈ ਤਾਲਾਬੰਦੀ ਨੇ ਭਾਵੇਂ ਹਰ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਪਰ ਇਸ ਸਮੇਂ ਛੋਟੇ ਅਤੇ ਦਰਮਿਆਨੇ ਦੁਕਾਨਦਾਰ ਅਤੇ ਦਿਹਾੜੀ ਕਰਕੇ ਆਪਣਾ ਸਮਾਂ ਗੁਜਾਰਨ ਵਾਲੇ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਦੀ ਮਦਦ ਲਈ 1 ਲੱਖ ਰੁਪਏ ਦੀ ਰਾਸ਼ੀ ਭੇਟ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)- ਅੱਜ ਪਿੰਡ ਦੌਧਰ ਗਰਬੀ ਦੇ ਵਿਦੇਸ਼ 'ਚ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੇ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਅਤੇ ਸਰਪੰਚ ਲਖਵੀਰ ਸਿੰਘ ਸਿੱਧੂ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ | ਚੇਅਰਮੈਨ ਲਖਵੀਰ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਰਾਸ਼ਨ ਕਿੱਟਾਂ ਵੰਡ ਕੇ ਪਿਤਾ ਦੀ ਬਰਸੀ ਮਨਾਈ

ਨੱਥੂਵਾਲਾ ਗਰਬੀ, 9 ਅਪ੍ਰੈਲ (ਸਾਧੂ ਰਾਮ ਲੰਗੇਆਣਾ)- ਨੱਥੂਵਾਲਾ ਗਰਬੀ ਦੇ ਵਾਸੀ ਪ੍ਰਦੀਪ ਸਿੰਘ ਬਰਾੜ ਜੋ ਫੂਡ ਸਪਲਾਈ ਦਫ਼ਤਰ ਮੋਗਾ ਵਿਖੇ ਬਤੌਰ ਫੂਡ ਇੰਸਪੈਕਟਰ ਦੀਆਂ ਸੇਵਾਵਾਂ ਨਿਭਾਅ ਰਹੇ ਹਨ, ਨੇ ਕਰਫ਼ਿਊ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਸਰਕਾਰੀ ਆਦੇਸ਼ਾਂ ਦੀ ...

ਪੂਰੀ ਖ਼ਬਰ »

ਬਿਨਾਂ ਜਰਨੈਲ ਕੋਰੋਨਾ ਿਖ਼ਲਾਫ਼ ਲੜ ਰਹੇ ਨੇ ਸਿਵਲ ਹਸਪਤਾਲ ਦੇ ਪ੍ਰਬੰਧਕ

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਭਾਵੇਂ ਮੋਗਾ ਜ਼ਿਲ੍ਹਾ ਕੋਰੋਨਾ ਤੋਂ ਬਿਲਕੁਲ ਮੁਕਤ ਪਾਇਆ ਗਿਆ ਸੀ ਪਰ ਬੀਤੇ ਦਿਨੀਂ ਪਿੰਡ ਚੀਦਾ ਤੋਂ ਤਬਲੀਗ਼ੀ ਜਮਾਤ ਦੇ 13 ਵਿਅਕਤੀਆਂ ...

ਪੂਰੀ ਖ਼ਬਰ »

ਬਾਹਮਣਵਾਲਾ ਦੇ ਛੱਪੜ ਦਾ ਗੰਦਾ ਪਾਣੀ ਉੱਛਲ ਕੇ ਸੜਕਾਂ 'ਤੇ ਆਇਆ, ਬਿਮਾਰੀਆਂ ਫੈਲਣ ਦਾ ਖਦਸ਼ਾ

ਕੋਟਕਪੂਰਾ, 9 ਅਪ੍ਰੈਲ (ਮੇਘਰਾਜ)- ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵਲੋਂ ਘਰਾਂ ਤੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ ਨਾਲ ਹੋਰ ਵੀ ਤਰੀਕਿਆਂ ਨਾਲ ਬਚਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਪਰ ਪਿੰਡਾਂ 'ਚ ਭਰੇ ਗੰਦੇ ਪਾਣੀ ਦੇ ਛੱਪੜਾਂ ਤੋਂ ...

ਪੂਰੀ ਖ਼ਬਰ »

ਯੂਨੀਵਰਸਿਟੀ ਸਕਿਊਰਿਟੀ ਗਾਰਡਾਂ ਨੇ ਕੰਪਨੀ ਤੋਂ ਬਣਦਾ ਬਕਾਇਆ ਦਿਵਾਉਣ ਦੀ ਮੰਗ ਕੀਤੀ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)- ਬਾਬਾ ਫ਼ਰੀਦ ਯੂਨੀਰਵਰਸਿਟੀ ਸਕਿਊਰਿਟੀ ਗਾਰਡ ਯੂਨੀਅਨ ਦੀ ਮੀਟਿੰਗ ਸੁਖਬੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਸੁਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖਾਹਾਂ, ਈ. ਪੀ. ਐਫ਼. ਅਤੇ ਬਕਾਇਆ ਰਕਮ ਦੀਆਂ ਮੰਗਾਂ ...

ਪੂਰੀ ਖ਼ਬਰ »

'ਆਪ' ਆਗੂ ਵਲੋਂ ਪਟਾਕੇ ਚਲਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅੱਜ ਸਿਟੀ ਕੋਤਵਾਲੀ ਫ਼ਰੀਦਕੋਟ 5 ਅਪ੍ਰੈਲ ਨੂੰ ਪਟਾਕੇ ਚਲਾਉਣ ਦੀ ਘਟਨਾ ਦਾ ਵਿਰੋਧ ਕਰਦੇ ਹੋਏ ਲਿਖਤੀ ਸ਼ਿਕਾਇਤ ਦੇਣ ਲਈ ਪਹੁੰਚੇ | ਆਪਣੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਹਾਕਰਾਂ ਵਲੋਂ ਸਮਾਂ ਵਧਾਉਣ ਦੀ ਮੰਗ

ਕੋਟਕਪੂਰਾ, 9 ਅਪ੍ਰੈਲ (ਮੋਹਰ ਸਿੰਘ ਗਿੱਲ)- ਇੱਥੋਂ ਦੇ ਨਿਊਜ਼ ਪੇਪਰ ੲੰਜੇਟ ਸੰਜੇ ਕੁਮਾਰ ਮਲਹੋਤਰਾ ਪੁੱਤਰ ਸੁਰਿੰਦਰ ਕੁਮਾਰ ਮਲਹੋਤਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਭੁੱਲਰ 'ਚ 500 ਲੋਕਾਂ ਨੂੰ ਰਾਸ਼ਨ ਤਕਸੀਮ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਲਰ ਵਿਖੇ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਦੀ ਪਹਿਲਕਦਮੀ ਸਦਕਾ ਪਿੰਡ ਦੇ 500 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ, ਜਿਸ ਵਿਚ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਅਤੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਲੋਕਾਂ ਨਾਲੋਂ ਵੱਧ ਤਸਕਰਾਂ ਦੀ ਕੁਵਖ਼ਤੀ ਲਿਆਂਦੀ

ਮੰਡੀ ਕਿੱਲਿਆਂਵਾਲੀ, 9 ਅਪੈ੍ਰਲ (ਇਕਬਾਲ ਸਿੰਘ ਸ਼ਾਂਤ)- ਕੋਰੋਨਾ ਮਹਾਂਮਾਰੀ ਨੇ ਨਸ਼ਾ ਤਸਕਰਾਂ ਦੇ ਮਾੜੇ ਦਿਨ ਲਿਆਂਦੇ ਹੋਏ ਹਨ | ਪੇਂਡੂ ਪਹਿਰਿਆਂ 'ਤੇ ਨਸ਼ਾ ਤਸਕਰ ਧਿਰਾਂ ਤੇ ਨਾਕੇਬੰਦ ਲੋਕਾਂ ਵਿਚਕਾਰ ਚੂਹੇ-ਬਿੱਲੀ ਦੀਆਂ ਦੌੜਾਂ ਲਗਾਤਾਰ ਜਾਰੀ ਹੈ | ਬੀਤੀ ਰਾਤ ...

ਪੂਰੀ ਖ਼ਬਰ »

ਪਿੰਡਾਂ ਵਿਚ ਬਾਹਰ ਤੋਂ ਆਏ ਵਿਅਕਤੀਆਂ ਨੂੰ 14 ਦਿਨਾਂ ਲਈ ਕੀਤਾ ਇਕਾਂਤਵਾਸ

ਲੰਬੀ, 9 ਅਪ੍ਰੈਲ (ਮੇਵਾ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ, ਐੱਸ.ਡੀ.ਐੱਮ. ਮਲੋਟ ਅਤੇ ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ 'ਤੇ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਵਿਚ ਬਾਹਰ ਤੋਂ ਆਏ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਆਮ ਲੋਕ ਘਰ ਬੈਠੇ ਮਾਹਿਰ ਡਾਕਟਰਾਂ ਤੋਂ ਮੁਫ਼ਤ ਸਿਹਤ ਸਲਾਹ ਲੈ ਸਕਦੇ ਹਨ : ਡਾ. ਬਰਾੜ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਜ਼ਿਲ੍ਹਾ ਫ਼ਰੀਦਕੋਟ 'ਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘਟਾਉਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮੂਹ ਪ੍ਰਾਈਵੇਟ/ਨਰਸਿੰਗ ਹੋਮਜ਼ ਐਮਰਜੈਂਸੀ ...

ਪੂਰੀ ਖ਼ਬਰ »

ਕੋਰੋਨਾ ਦੇ ਡਰੋਂ ਪਿੰਡਾਂ 'ਚ ਲਗਾਏ ਨਾਕੇ ਆਪਸੀ ਮੋਹ ਦੀਆਂ ਤੰਦਾਂ ਟੁੱਟਣ ਦਾ ਸਬੱਬ ਬਣੇ

ਬਾਜਾਖਾਨਾ, 9 ਅਪ੍ਰੈਲ (ਜੀਵਨ ਗਰਗ)- ਵਿਸ਼ਵ ਪੱਧਰ 'ਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਬਿਮਾਰੀ ਕੋਰੋਨਾ (ਕੋਵਿਡ-19) ਦੇ ਫ਼ੈਲਾਅ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੇ ਆਪੋ ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਓ.ਪੀ.ਡੀ. ਅਗਲੇ ਹੁਕਮਾਂ ਤੱਕ ਮਿਸ਼ਨ ਹਸਪਤਾਲ 'ਚ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਲੋੜਵੰਦਾਂ ਨੂੰ ਕਰਫ਼ਿਊ ਦੌਰਾਨ ਜ਼ਰੂਰੀ ਰਾਸ਼ਨ ਅਧਿਕਾਰਤ ...

ਪੂਰੀ ਖ਼ਬਰ »

ਕਰਫ਼ਿਊ 'ਚ ਗੱਡੀਆਂ ਦੇ ਡਰਾਈਵਰਾਂ ਨੂੰ ਖਾਣੇ ਦੇ ਪੈਕੇਟ ਵੰਡੇ

ਮਲੋਟ, 9 ਅਪ੍ਰੈਲ (ਗੁਰਮੀਤ ਸਿੰਘ ਮੱਕੜ)- ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਕਰਫਿਊ ਦੇ ਚੱਲਦੇ ਜਿੱਥੇ ਸਾਰੇ ਢਾਬੇ ਅਤੇ ਹੋਟਲ ਬੰਦ ਹਨ ਜ਼ਰੂਰਤ ਵਸਤੂਆਂ ਦੀ ਢੋਆ-ਢੁਆਈ ਕਰਨ ਵਾਲੇ ਟਰੱਕ, ਜੀਪਾਂ ਆਦਿ ਦੇ ਡਰਾਈਵਰਾਂ ਨੂੰ ਰੋਟੀ ਦੀ ਖਾਸੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਬਾਬਾ ਅਮਰਨਾਥ ਸੇਵਾ ਦਲ ਸਿਵਲ ਹਸਪਤਾਲ ਮਲੋਟ ਨੂੰ ਦਾਨ ਦੇਵੇਗਾ 2 ਵੈਂਟੀਲੇਟਰ

ਮਲੋਟ, 9 ਅਪ੍ਰੈਲ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)- ਕੋਰੋਨਾ ਵਾਇਰਸ ਕਾਰਨ ਜਿੱਥੇ ਇਕ ਪਾਸੇ ਸਮਾਜ ਸੇਵੀ ਸੰਸਥਾਵਾਂ ਲੋੜਵੰਦਾਂ ਲਈ ਲੰਗਰ ਆਦਿ ਲਾ ਕੇ ਸੇਵਾ ਕਰ ਰਹੀਆਂ ਹਨ ਉੱਥੇ ਬੀਤੇ 22 ਸਾਲਾ ਤੋਂ ਬਾਲਟਾਲ ਕਸ਼ਮੀਰ ਵਿਚ ਯਾਤਰੀਆਂ ਲਈ ਲੰਗਰ ਦੀ ਸੇਵਾ ਕਰ ...

ਪੂਰੀ ਖ਼ਬਰ »

ਸਰਕਾਰ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਵੀ ਬੀਮੇ ਦੇ ਘੇਰੇ 'ਚ ਲਿਆਵੇ-ਅੰਮਿ੍ਤਪਾਲ ਕੌਰ

ਗਿੱਦੜਬਾਹਾ, 9 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਰ ਵਿਭਾਗਾਂ ਵਾਂਗ ਉਨ੍ਹਾਂ ਨੂੰ ਵੀ ਬੀਮੇ ਦੇ ...

ਪੂਰੀ ਖ਼ਬਰ »

ਖ਼ਰਾਬ ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ

ਮੰਡੀ ਬਰੀਵਾਲਾ, 9 ਅਪ੍ਰੈਲ (ਨਿਰਭੋਲ ਸਿੰਘ)-ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਫ਼ਸਲ 'ਤੇ ਕਾਫ਼ੀ ਆਸਾਂ ਹਨ ਪਰ ਹੁਣ ਕਈ ਦਿਨਾਂ ਤੋਂ ਲਗਾਤਾਰ ਬੱਦਲਵਾਈ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿਚ ਵਾਧਾ ਕਰ ਦਿੱਤਾ ਹੈ | ਕਿਸਾਨਾਂ ਨੂੰ ਡਰ ...

ਪੂਰੀ ਖ਼ਬਰ »

ਸਾਰੇ ਸਿਹਤ ਕਰਮਚਾਰੀਆਂ ਦਾ ਬੀਮਾ ਕਰੇ ਸਰਕਾਰ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸੂਬੇ ਭਰ ਦੇ ਹਸਪਤਾਲਾਂ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਤੇ ਦੇਖ-ਭਾਲ ਕਰ ਰਹੇ ਸਿਹਤ ਕਰਮਚਾਰੀਆਂ ਦੇ ਬੀਮੇ ਅਤੇ ਸੰਪੂਰਨ ਸਹੂਲਤਾਂ ਦੀ ਮੰਗ ਕੀਤੀ ਹੈ | ਜਥੇਬੰਦੀ ...

ਪੂਰੀ ਖ਼ਬਰ »

ਪਿੰਡ ਦੀ ਤਾਲਾਬੰਦੀ ਲਈ ਬਣੀਆਂ ਕਮੇਟੀਆਂ ਦਮ ਤੋੜਨ ਲੱਗੀਆਂ

ਲੰਬੀ, 9 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)- ਪਿੰਡਾਂ ਦੀ ਤਾਲਾਬੰਦੀ ਕਰਨ ਲਈ ਬਣੀਆਂ ਸਥਾਨਕ ਕਮੇਟੀਆਂ 'ਤੇ ਨਸ਼ੇੜੀ ਭਾਰੂ ਪੈਣੇ ਸ਼ੁਰੂ ਹੋ ਗਏ ਹਨ | ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਉਕਤ ਕਮੇਟੀਆਂ ਹੱਥ ਖੜੇ੍ਹ ਕਰਨ ਲਈ ਮਜਬੂਰ ਹੋ ਗਈਆਂ ਹਨ | ਪੰਜਾਬ ...

ਪੂਰੀ ਖ਼ਬਰ »

ਐਮਰਜੈਂਸੀ ਦੇ ਹਾਲਾਤ 'ਚ ਵੀ ਡਿਊਟੀ ਦੇ ਰਹੇ ਠੇਕਾ ਕਾਮਿਆਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ

ਜਲਾਲਾਬਾਦ, 9 ਅਪ੍ਰੈਲ (ਜਤਿੰਦਰ ਪਾਲ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ ਨੇ ਅੱਜ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਰਫ਼ਿਊ ਦੇ ਹਾਲਾਤ ਵਿਚ ਵੀ ਲੋਕਾਂ ...

ਪੂਰੀ ਖ਼ਬਰ »

ਅਨਾਜ ਮੰਡੀ ਵਿਚ ਜੌ ਾ ਦੀ ਆਮਦ ਸ਼ੁਰੂ

ਸ੍ਰੀਗੰਗਾਨਗਰ 9 ਅਪ੍ਰੈਲ (ਦਵਿੰਦਰਜੀਤ ਸਿੰਘ)- ਨਵੀਂ ਅਨਾਜ ਮੰਡੀ ਵਿਚ, ਜੌਾ ਅੱਜ ਕੁੱਝ ਦੁਕਾਨਾਂ 'ਤੇ ਪਹੁੰਚਣ ਲੱਗੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਮਾਰਕੀਟ ਵਿਚ ਕੰਮ ਸ਼ੁਰੂ ਕਰਨ ਲਈ ਕਾਫ਼ੀ ਉਪਰਾਲੇ ਕੀਤੇ ...

ਪੂਰੀ ਖ਼ਬਰ »

ਡਿੱਗੀ ਵਿਚ ਡਿੱਗਣ ਕਾਰਨ ਕਿਸਾਨ ਦੀ ਮੌਤ

ਸੀਤੋ ਗੰੁਨੋ੍ਹ, 9 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)- ਨੇੜਲੇ ਪਿੰਡ ਖੈਰਪੁਰ ਦੇ ਇਕ ਕਿਸਾਨ ਦੀ ਖੇਤ ਵਿਚ ਬਣੀ ਡਿੱਗੀ ਵਿਚ ਡਿੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਿਸਾਨ ਇੰਦਰਜੀਤ (50) ਪੁੱਤਰ ਮਨੀ ਰਾਮ ਪਿੰਡ ਖੈਰਪੁਰ ਵਿਚ ਆਪਣੇ ਪਰਿਵਾਰ ਨਾਲ ਖੇਤ ਸਰੋ੍ਹਾ ਕੱਢਣ ...

ਪੂਰੀ ਖ਼ਬਰ »

ਅਵਾਰਾਗਰਦੀ ਕਰਨ ਵਾਲਿਆਂ 'ਤੇ ਡਰੋਨ ਰਾਹੀਂ ਤਿੱਖੀ ਨਜ਼ਰ ਰੱਖ ਰਹੀ ਹੈ ਜ਼ੀਰਾ ਪੁਲਿਸ

ਜ਼ੀਰਾ, 9 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)- ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਜਿਵੇਂ ਦੁੱਧ ਸਬਜ਼ੀ ਕਰਿਆਨਾ ਆਦਿ ਖ਼ਰੀਦ ਦੀ ਢਿੱਲ ਦਾ ਨਾਜਾਇਜ਼ ਫ਼ਾਇਦਾ ਚੁੱਕ ਕੇ ਆਵਾਰਾਗਰਦੀ ਕਰਨ ਵਾਲਿਆਂ ਉੱਤੇ ਜ਼ੀਰਾ ਦੀ ਪੁਲਿਸ ਡਰੋਨ ਨਾਲ ਤਿੱਖੀ ਨਜ਼ਰ ਰੱਖ ਰਹੀ ਹੈ | ...

ਪੂਰੀ ਖ਼ਬਰ »

ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਲੋੜਵੰਦ- ਰਾਣਾ ਸੋਢੀ

ਗੁਰੂਹਰਸਹਾਏ, 9 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਦੀ ਬਿਮਾਰੀ ਦੇ ਚੱਲਦਿਆਂ ਹਾਲਾਤ ਬਹੁਤ ਨਾਜ਼ੁਕ ਹਨ ਤੇ ਐਸੇ ਹਾਲਾਤ 'ਚ ਰੋਜ਼ਾਨਾ ਦੀ ਕਮਾਈ ਕਰਕੇ ਪਰਿਵਾਰ ਪਾਲਣ ਵਾਲੇ ਲੋਕ ਮੁਸ਼ਕਿਲਾਂ 'ਚ ਹਨ ਤੇ ਅਸੀਂ ਉਨ੍ਹਾਂ ਕੋਲ ਘਰ-ਘਰ ਜਾ ਕੇ ਰਾਸ਼ਨ ਪਹੰੁਚਾ ਰਹੇ ਹਨ | ...

ਪੂਰੀ ਖ਼ਬਰ »

ਵਧੀਕ ਡੀ.ਸੀ. ਨੇ ਕੀਤਾ ਅਬੋਹਰ ਦੇ ਸਰਕਾਰੀ ਹਸਪਤਾਲ ਦਾ ਦੌਰਾ

ਅਬੋਹਰ, 9 ਅਪ੍ਰੈਲ (ਕੁਲਦੀਪ ਸਿੰਘ ਸੰਧੂ)- ਕੋਰੋਨਾ ਵਾਇਰਸ ਤੋਂ ਉਪਜੇ ਖ਼ੌਫ਼ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਾਲਾਤ ਦਾ ਬਰਾਬਰ ਜਾਇਜ਼ਾ ਲਿਆ ਜਾ ਰਿਹਾ ਹੈ | ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਵਲ ਕਿਸ਼ੋਰ ਨੇ ਅੱਜ ਅਬੋਹਰ ਦੇ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਮਨ ਪ੍ਰੀਤ ਨੇ ਕੀਤਾ ਜੇਲ੍ਹ ਦਾ ਦੌਰਾ

ਫ਼ਿਰੋਜ਼ਪੁਰ, 9 ਅਪ੍ਰੈਲ (ਰਾਕੇਸ਼ ਚਾਵਲਾ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਸ਼ਹਿਰ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਕੋਰੋਨਾ ਵਾਇਰਸ ਦੇ ਬਚਾਓ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ...

ਪੂਰੀ ਖ਼ਬਰ »

ਡਰੋਨ ਰਾਹੀਂ ਕਰਫ਼ਿਊ ਦੀ ਸਥਿਤੀ ਦਾ ਲਿਆ ਜਾ ਰਿਹੈ ਜਾਇਜ਼ਾ-ਐਸ.ਐਸ.ਪੀ.

ਫਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)- ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੈ | ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵਲੋਂ ਡਰੋਨ ਰਾਹੀਂ ਕਰਫਿਊ ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮੇਂ ਸਮੇਂ ਹਰੇਕ ਗਲੀ, ਮੁਹੱਲੇ ਤੇ ਆਲੇ-ਦੁਆਲੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. 'ਤੇ ਰਾਸ਼ਨ ਕਿੱਟਾਂ ਨਾ ਦੇਣ ਦੇ ਦੋਸ਼

ਫ਼ਿਰੋਜ਼ਸ਼ਾਹ, 9 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਵਲੋਂ ਆਪਣੇ ਹਲਕੇ ਵਿਚ ਲੋੜਵੰਦ ਪਰਿਵਾਰਾਂ ਨੂੰ ਸੂਬਾ ਸਰਕਾਰ ਵਲੋਂ ਜਾਰੀ ਆਟਾ-ਦਾਲ ਦੀਆਂ ਕਿੱਟਾਂ ...

ਪੂਰੀ ਖ਼ਬਰ »

ਕੋਵਿਡ-19 ਪੀੜਤ ਵਿਅਕਤੀ ਦੇ ਅੰਤਿਮ ਸੰਸਕਾਰ ਕਰਨ ਨਾਲ ਕੋਈ ਖ਼ਤਰਾ ਨਹੀਂ- ਸਿਹਤ ਵਿਭਾਗ

ਜ਼ੀਰਾ, 9 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਕੋਵਿਡ-19 (ਕੋਰੋਨਾ ਵਾਇਰਸ) ਪੀੜਤ ਮਿ੍ਤਕ ਨੂੰ ਦਫ਼ਨਾਉਣ ਜਾਂ ਉਸ ਦਾ ਅੰਤਿਮ ਸੰਸਕਾਰ ਕਰਨ ਨਾਲ ਕੋਈ ਵਾਧੂ ਖ਼ਤਰਾ ਪੈਦਾ ਨਹੀਂ ਹੁੰਦਾ | ਇਸ ਸਬੰਧੀ ਗੱਲ ਕਰਦਿਆਂ ਪੀ.ਐੱਚ.ਸੀ. ਕੱਸੋਆਣਾ ਦੇ ਐੱਸ.ਐਮ.ਓ. ਡਾ: ਬਲਕਾਰ ਸਿੰਘ ਨੇ ...

ਪੂਰੀ ਖ਼ਬਰ »

ਟਰੈਕਟਰ-ਟਰਾਲੀਆਂ ਰਾਹੀਂ ਢੋਆ-ਢੁਆਈ ਕਰਨ ਵਾਲੇ ਲੋਕਾਂ ਦੀ ਸਾਰ ਲੈਣ ਦੀ ਮੰਗ

ਮਮਦੋਟ, 9 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਪੰਜਾਬ ਭਰ ਵਿਚ ਲੱਗੇ ਹੋਏ ਕਰਫ਼ਿਊ ਦੌਰਾਨ ਕਈ ਲੋਕ ਕੰਮਕਾਜ ਤੋਂ ਪੂਰੀ ਤਰ੍ਹਾਂ ਵਿਹਲੇ ਹੋਏ ਬੈਠੇ ਹਨ ਜਿਨ੍ਹਾਂ ਨੂੰ ਦੋ ਵਕਤ ਲਈ ਪਰਿਵਾਰ ਦਾ ਪੇਟ ਪਾਲਣ ਤੋਂ ਇਲਾਵਾ ਦੂਜੀਆਂ ਜ਼ਰੂਰਤਾਂ ਪੂਰੀਆਂ ਕਰਨ ਦੀ ਵੱਡੀ ਚਿੰਤਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਅਬੋਹਰ, 9 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਸੀਡ ਫਾਰਮ ਨੇੜਲੇ ਪਿੰਡ ਸਰਾਭਾ ਨਗਰ ਵਿਚ ਇਕ ਵਿਆਹੁਤਾ ਨੇ ਅੱਜ ਤੜਕਸਾਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਜਿਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪੁੱਜੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

2 ਨੌਜਵਾਨਾਂ ਖਿਲਾਫ਼ ਕੇਸ ਦਰਜ

ਮਮਦੋਟ, 9 ਅਪ੍ਰੈਲ (ਜਸਬੀਰ ਸਿੰਘ ਕੰਬੋਜ)- ਮਮਦੋਟ ਥਾਣੇ ਵਿਚ 2 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸੁਖਦੇਵ ਰਾਜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਨਾਲ ਟੀ-ਪੁਆਇੰਟ 'ਤੇ ਨਾਕਾਬੰਦੀ ਕੀਤੀ ਹੋਈ ਸੀ ਇਸ ਲਈ ਜਦੋਂ ਸੜਕ 'ਤੇ ਚੱਲ ਰਹੇ ਇਕ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਅਬੋਹਰ 'ਚ ਬਣੀਆਂ ਮਸਜਿਦਾਂ ਦਾ ਕੀਤਾ ਦੌਰਾ

ਅਬੋਹਰ, 9 ਅਪ੍ਰੈਲ (ਕੁਲਦੀਪ ਸਿੰਘ ਸੰਧੂ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ.ਐਸ.ਪੀ. ਸ: ਹਰਜੀਤ ਸਿੰਘ ਦੇ ਹੁਕਮਾਂ 'ਤੇ ਅੱਜ ਅਬੋਹਰ ਦੇ ਡੀ.ਐਸ.ਪੀ. ਸ੍ਰੀ ਰਾਹੁਲ ਭਾਰਦਵਾਜ ਦੀ ਅਗਵਾਈ ਵਿਚ ਥਾਣਾ ਸਿਟੀ-1 ਦੇ ਮੁਖੀ ਚੰਦਰ ਸ਼ੇਖਰ ਨੇ ਸਮੇਤ ਪੁਲਿਸ ਇਲਾਕੇ ਵਿਚ ਬਣੀਆਂ ਸਾਰੀਆਂ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਫ਼ਾਜ਼ਿਲਕਾ ਦੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ ਨਾਲ ਠੱਗੀ ਮਾਰਨ 'ਤੇ ਮਾਮਲਾ ਦਰਜ ਕੀਤਾ ਹੈ | ਅਰੁਣ ਕੁਮਾਰ ਪੱੁਤਰ ਅਸ਼ੋਕ ਕੁਮਾਰ ਵਾਸੀ ਬਸਤੀ ਹਜ਼ੂਰ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ 'ਤੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਉਰਫ਼ ਤਿੱਤਰ ਪੁੱਤਰ ਬਲਵਿੰਦਰ ਸਿੰਘ, ਬੱਬਰ ਸਿੰਘ ਪੁੱਤਰ ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਰੇਤ ਚੋਰੀ ਦੇ ਮਾਮਲੇ ਵਿਚ ਮੁਕੱਦਮਾ ਦਰਜ

ਮੰਡੀ ਲਾਧੂਕਾ, 9 ਅਪ੍ਰੈਲ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਨੇ ਰੇਤ ਚੋਰੀ ਦੇ ਮਾਮਲੇ ਵਿਚ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਹੈ | ਚੌਕੀ ਮੁਖੀ ਏ.ਐਸ.ਆਈ. ਹਰਦੇਵ ਸਿੰਘ ਬੇਦੀ ਨੇ ਦੱਸਿਆ ਹੈ ਕਿ, ਹਵਾਲਦਾਰ ਫੌਜਾ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ...

ਪੂਰੀ ਖ਼ਬਰ »

ਚਾਰ ਨਸ਼ਾ ਤਸਕਰਾਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)- ਪੁਲਿਸ ਵਲੋਂ ਪਿਛਲੇ 24 ਘੰਟਿਆਂ ਦੌਰਾਨ 4 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਿਖ਼ਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਤੁਰੰਤ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਮੁਤਾਬਿਕ ਨਸ਼ਾ ਤਸਕਰੀ ਦੇ ਦੋਸ਼ਾਂ 'ਚ ਗੁਰਪ੍ਰੀਤ ...

ਪੂਰੀ ਖ਼ਬਰ »

ਉੱਘੇ ਕਾਂਗਰਸੀ ਗੁਰਪਾਲ ਸਿੰਘ ਸੰਧੂ ਨੇ ਜਲਾਲਾਬਾਦ ਸ਼ਹਿਰ ਵਾਸੀਆਂ ਲਈ 25 ਬੋਰੀਆਂ ਰਾਸ਼ਨ ਦੀ ਕੀਤੀ ਸੇਵਾ

ਜਲਾਲਾਬਾਦ, 9 ਅਪ੍ਰੈਲ (ਜਤਿੰਦਰ ਪਾਲ ਸਿੰਘ)- ਉੱਘੇ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਗੁਰਪਾਲ ਸਿੰਘ ਸੰਧੂ ਵੈਰੋਂ ਕੇ ਨੇ ਜਲਾਲਾਬਾਦ ਸ਼ਹਿਰ ਵਾਸੀਆਂ ਲਈ 25 ਬੋਰੀਆਂ ਗੱਟੇ ਰਾਸ਼ਨ ਦੀ ਸੇਵਾ ਕੀਤੀ | ਇਸ ਵਿਚ ਆਟਾ, ਖੰਡ, ਦਾਲ, ਚਾਵਲ, ਘਿਉ, ਚਾਹ ਪੱਤੀ ਤੇ ਨਮਕ ਮਸਾਲਾ ਆਦਿ ...

ਪੂਰੀ ਖ਼ਬਰ »

16 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)- ਜਾਣਕਾਰੀ ਮੁਤਾਬਿਕ ਪੁਲਿਸ ਵਾਲੇ ਆਪਣੀ ਡਿਊਟੀ ਦੌਰਾਨ ਵਿਅਕਤੀਆਂ ਨੂੰ ਜਦੋਂ ਸੜਕਾਂ 'ਤੇ ਘੁੰਮਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ | ਰਿਪੋਰਟ ਮੁਤਾਬਿਕ 20 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਪਿੰਡ-ਪਿੰਡ ਸਾਹਿਤ ਪ੍ਰੋਗਰਾਮ ਮੁਲਤਵੀ

ਮਖੂ, 9 ਅਪ੍ਰੈਲ (ਵਰਿੰਦਰ ਮਨਚੰਦਾ)- ਲੋਕਾਂ ਨੂੰ ਸਾਹਿਤ ਨਾਲ ਜੋੜਨ ਲਈ ਅਤੇ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਸਾਹਿਤਕ ਖੇਤਰ ਵਿਚ ਇਕ ਹੋਰ ਨਿਵੇਕਲੀ ਪਹਿਲ ਕਰਦਿਆਂ ਪਿੰਡ-ਪਿੰਡ ਸਾਹਿਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਮੀਡੀਆ ਨਾਲ ਸਬੰਧਿਤ ਸਾਰੇ ਅਮਲੇ ਨੂੰ ਬੀਮਾ ਸਕੀਮ ਅਧੀਨ ਲਿਆਂਦਾ ਜਾਵੇ- ਧੰਜੂ

ਮਖੂ, 9 ਅਪ੍ਰੈਲ (ਅਜੀਤ ਬਿਊਰੋ)- ਦੇਸ਼-ਵਿਦੇਸ਼ ਵਿਚ ਭਿਆਨਕ ਰੂਪ ਵਿਚ ਫੈਲੇ ਕੋਰੋਨਾ ਵਾਇਰਸ ਘਾਤਕ ਬਿਮਾਰੀ ਦੌਰਾਨ ਫ਼ੀਲਡ ਵਿਚ ਕੰਮ ਕਰਦੇ ਪਿ੍ੰਟ ਮੀਡੀਆ ਤੇ ਬਿਜਲਈ ਮੀਡੀਆ ਨਾ ਜੁੜੇ ਸਮੂਹ ਪੱਤਰਕਾਰਾਂ, ਉਪ ਸੰਪਾਦਕਾਂ, ਕੰਪਿਊਟਰ ਅਪਰੇਟਰਾਂ ਨੂੰ ਵੀ ਹਾਈ ਰਿਸਕ ...

ਪੂਰੀ ਖ਼ਬਰ »

ਦੁਕਾਨਾਂ ਦੇ ਕਿਰਾਏਦਾਰਾਂ ਤੋਂ ਕਿਰਾਇਆ ਨਾ ਲੈਣ ਦਾ ਫ਼ੈਸਲਾ

ਤਲਵੰਡੀ ਭਾਈ, 9 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੀ ਇਕ ਮਾਰਕੀਟ ਦੇ ਮਾਲਕ ਨੇ ਆਪਣੇ ਕਿਰਾਏਦਾਰਾਂ ਤੋਂ ਇਕ ਮਹੀਨੇ ਦਾ ਕਿਰਾਇਆ ਨਾ ਲੈਣ ਦਾ ਐਲਾਨ ਕੀਤਾ ਹੈ | ਬਾਊ ਰਾਮ ਗੋਇਲ ਜਿਨ੍ਹਾਂ ਦੀਆਂ 16 ਦੁਕਾਨਾਂ ਕਿਰਾਏ 'ਤੇ ਵੱਖ-ਵੱਖ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸ਼ਨਾਖ਼ਤ ਕਰਕੇ ਸੂਚੀਆਂ ਬੀ. ਡੀ. ਪੀ. ਓ. ਦਫ਼ਤਰ 'ਚ ਦਿੱਤੀ ਜਾਵੇ- ਵਿਧਾਇਕ ਜ਼ੀਰਾ

ਜ਼ੀਰਾ, 9 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸੂਬੇ ਵਿਚ ਮਹਾਂਮਾਰੀ ਕੋਵਿਡ-19 ਨੂੰ ਲੈ ਕੇ ਸੂਬਾ ਸਰਕਾਰ ਜਿੱਥੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਕਰਫ਼ਿਊ ਲਗਾਇਆ ਗਿਆ ਹੈ ਉੱਥੇ ਗ਼ਰੀਬ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵਲੋਂ ਅਨੇਕਾਂ ਉਪਰਾਲੇ ਕੀਤੇ ਜਾ ...

ਪੂਰੀ ਖ਼ਬਰ »

ਪਿੰਡ ਸ਼ਹਿਜ਼ਾਦੀ ਦੇ 44 ਆਟਾ-ਦਾਲ ਕਾਰਡ ਧਾਰਕਾਂ ਨੂੰ ਨਹੀਂ ਮਿਲੀ ਕਣਕ

ਫ਼ਿਰੋਜ਼ਸ਼ਾਹ, 9 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਲਗਾਏ 21 ਦਿਨਾਂ ਦੇ ਕਰਫ਼ਿਊ ਕਾਰਨ ਹਰ ਵਰਗ ਦੇ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਆਪਣੇ ਘਰਾਂ 'ਚ ਬੰਦ ਹਨ | ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ...

ਪੂਰੀ ਖ਼ਬਰ »

11 ਤੇ 12 ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਮੁੱਖ ਸਬਜ਼ੀ ਮੰਡੀ ਰਹੇਗੀ ਬੰਦ

ਫ਼ਿਰੋਜ਼ਪੁਰ, 9 ਅਪ੍ਰੈਲ (ਗੁਰਿੰਦਰ ਸਿੰਘ)- ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਵਲੋਂ ਪ੍ਰਬੰਧਕੀ ਕੋਵਿਡ-19 ਨੂੰ ਧਿਆਨ ਵਿਚ ਰੱਖਦਿਆਂ 11 ਤੇ 12 ਅਪ੍ਰੈਲ ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਮੁੱਖ ਸਬਜ਼ੀ ਮੰਡੀ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਖੰਨਾ ਨਰਸਿੰਗ ਹੋਮ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌ ਾਪੀ ਪੋਰਟੇਬਲ ਵੈਂਟੀਲੇਟਰ ਵੈਨ

ਫ਼ਿਰੋਜ਼ਪੁਰ, 9 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਿਖ਼ਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੜੀ ਜਾ ਰਹੀ ਜੰਗ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਪੇ੍ਰਰਨਾ ਸਦਕਾ ਖੰਨਾ ਨਰਸਿੰਗ ਹੋਮ ਦੇ ਮਾਲਕ ਡਾ: ਨਰੇਸ਼ ਖੰਨਾ ਨੇ ਹਸਪਤਾਲ ਦੇ ...

ਪੂਰੀ ਖ਼ਬਰ »

ਦਹਿਸ਼ਤ ਦੇ ਸਾਏ ਹੇਠ ਜੀਅ ਰਹੇ ਲੋਕਾਂ ਲਈ ਧਾਰਮਿਕ ਸੰਸਥਾਵਾਂ ਵਲੋਂ ਤਿਆਰ ਲੰਗਰ 'ਤੇ ਸੇਕੀਆਂ ਜਾ ਰਹੀਆਂ ਸਿਆਸੀ ਰੋਟੀਆਂ

ਫ਼ਿਰੋਜ਼ਪੁਰ, 9 ਅਪ੍ਰੈਲ (ਗੁਰਿੰਦਰ ਸਿੰਘ)- ਕੋਰੋਨਾ ਜਿਹੀ ਨਾ-ਮੁਰਾਦ ਮਹਾਂਮਾਰੀ ਕਾਰਨ ਜਿੱਥੇ ਸਮੁੱਚੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਭਾਰਤ ਜਿਹੇ ਲੋਕਤੰਤਰਿਕ ਦੇਸ਼ ਦੇ ਇਸ ਸਰਹੱਦੀ ਜ਼ਿਲ੍ਹੇ ਵਿਚ ਦਹਿਸ਼ਤ ਦੇ ਸਾਏ ਹੇਠ ਦਿਨ ਕੱਟੀ ਕਰ ...

ਪੂਰੀ ਖ਼ਬਰ »

ਵਿਭਾਗਾਂ ਨਾਲ ਤਾਲਮੇਲ ਦੀ ਘਾਟ ਕਾਰਨ ਉੱਡ ਰਹੀ ਸਰਕਾਰ ਦੀ ਖਿੱਲੀ

ਫ਼ਿਰੋਜ਼ਪੁਰ, 9 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬੇਸ਼ੱਕ ਦੁਨੀਆ ਕੋਰੋਨਾ ਵਾਇਰਸ ਦੀ ਮਾਰ ਪੈਣ ਕਾਰਨ ਕੁਰਲਾ ਰਹੀ ਹੈ ਤੇ ਸਭ ਸਰਕਾਰਾਂ ਅਤੇ ਲੋਕ ਇਕਜੁੱਟ ਹੋ ਕੇ ਟਾਕਰਾ ਕਰ ਰਹੇ ਹਨ ਪਰ ਪੰਜਾਬ ਅੰਦਰ ਸਰਕਾਰ ਅਤੇ ਵਿਭਾਗਾਂ 'ਚ ਪੂਰਾ ਤਾਲਮੇਲ ਨਾ ਹੋਣ ਕਾਰਨ ਪੰਜਾਬ ...

ਪੂਰੀ ਖ਼ਬਰ »

ਸਮਾਜਿਕ ਦੂਰੀ ਹੀ ਨਹੀਂ ਮਨਾਂ 'ਚ ਵੀ ਦੂਰੀਆਂ ਬਣਾ ਰਿਹਾ ਕੋਰੋਨਾ

ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਜਿੱਥੇ ਕੋਰੋਨਾ ਿਖ਼ਲਾਫ਼ ਜੰਗ ਲੜਨ ਲਈ ਇੱਕਜੁੱਟਤਾ ਦਾ ਸੱਦਾ ਦਿੱਤਾ ਗਿਆ ਅਤੇ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਕਿਹਾ ਗਿਆ ਉੱਥੇ ਹੀ ਇਹ ਜੰਗ ਹੁਣ ਭਾਰੂ ਮਾਰੂ ਜੰਗ ਦਾ ...

ਪੂਰੀ ਖ਼ਬਰ »

ਮਖੂ ਆੜ੍ਹਤੀਆ ਐਸੋਸੀਏਸ਼ਨ ਨੇ 1 ਲੱਖ 11 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਿੱਤੇ

ਮਖੂ, 9 ਅਪ੍ਰੈਲ (ਮੇਜਰ ਸਿੰਘ ਥਿੰਦ)- ਕੋਰੋਨਾ ਵਾਇਰਸ ਦੇ ਖ਼ਾਤਮੇ ਵਾਸਤੇ ਪੰਜਾਬ ਸਰਕਾਰ ਨੂੰ ਸਹਿਯੋਗ ਦਿੰਦੇ ਹੋਏ ਵਾਈਸ ਚੇਅਰਮੈਨ ਮੰਡੀ ਮਖੂ ਦਰਸ਼ਨ ਲਾਲ ਅਹੂਜਾ ਵਲੋਂ ਵਿਜੈ ਕਾਲੜਾ ਵਾਈਸ ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਦੀ ਪੇ੍ਰਰਨਾ ਸਦਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਹੋਏ ਕਰਫ਼ਿਊ ਸਦਕਾ ਘਰਾਂ ਵਿਚ ਰਹਿ ਰਹੇ ਗਰੀਬ ਅਤੇ ਦਰਮਿਆਨੇ ਵਰਗ ਦੇ ਲੋਕਾਂ ਦੀਆਂ ਰਾਸ਼ਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਿੱਥੇ ਸਰਕਾਰ ਵਲੋਂ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਸੇਵਾ ਜਾਰੀ ਰਹੇਗੀ-ਸੰਜੀਵ ਕੋਛੜ

ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਹਲਕਾ ਧਰਮਕੋਟ ਅੰਦਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਕੋਛੜ ਵਲੋਂ ਸਮਾਜ ਸੇਵੀ ਲੋਕਾਂ ਅਤੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਕਰਫ਼ਿਊ ਸ਼ੁਰੂ ਹੋਣ ਤੋਂ ਲੈ ਕੇ ਅੱਜ ਤੱਕ ਲੋੜਵੰਦ ...

ਪੂਰੀ ਖ਼ਬਰ »

ਕਰਫ਼ਿਊ ਡਿਊਟੀ ਕਰਨ ਵਾਲੇ ਪੁਲਿਸ ਦੇ ਕਰੀਬ 580 ਮੁਲਾਜ਼ਮਾਂ ਨੂੰ ਭੋਜਨ ਤੇ ਫਲ ਕਰਵਾਏ ਮੁਹੱਈਆ-ਐਸ.ਐਸ.ਪੀ.

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਪੁਲਿਸ ਵਲੋਂ ਕਰਫ਼ਿਊ ਡਿਊਟੀ ਕਰਨ ਵਾਲੇ ਪੁਲਿਸ ਦੇ ਕਰੀਬ 580 ਮੁਲਾਜ਼ਮਾਂ ਨੂੰ ਦਿਨ ਵਿਚ 2 ਵਾਰ ਭੋਜਨ, ਸੇਬ ਅਤੇ ਸੰਤਰੇ ਦਿੱਤੇ ਜਾ ਰਹੇ ਹਨ | ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਬਾਘਾ ਪੁਰਾਣਾ, 9 ਅਪ੍ਰੈਲ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਹੋਣ ਕਰ ਕੇ ਪੰਜਾਬ ਸਰਕਾਰ ਵਲੋਂ ਲਗਾਏ ਹੋਏ ਕਰਫ਼ਿਊ ਤੇ ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਬਾਘਾ ਪੁਰਾਣਾ ਪੁਲਿਸ ਵਲੋਂ 10 ਵਿਅਕਤੀਆਂ ਿਖ਼ਲਾਫ਼ ਦੋ ਮਾਮਲੇ ਦਰਜ ਕਰਨ ਦਾ ...

ਪੂਰੀ ਖ਼ਬਰ »

ਕੋਵਿਡ-19 ਦੀਆਂ ਤਿਆਰੀਆਂ 'ਚੋਂ ਖ਼ਾਮੀਆਂ ਲੱਭਣ ਲਈ ਕੀਤੀ ਮੌਕ ਡਰਿੱਲ

ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਬਲਾਕ ਡਰੋਲੀ ਭਾਈ ਦੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦਰਵੀਰ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕੋਵਿਡ-19 ਦੀਆਂ ਕੀਤੀਆਂ ਗਈਆਂ ਤਿਆਰੀਆਂ 'ਚ ਖ਼ਾਮੀਆਂ ਲੱਭਣ ਤੇ ਸਟਾਫ ਦੀ ਤਿਆਰੀ ਚੈੱਕ ਕਰਨ ਲਈ ਮੋਕ-ਡਰਿੱਲ ...

ਪੂਰੀ ਖ਼ਬਰ »

ਸੁਰੱਖਿਆ ਦੇ ਨਾਲ-ਨਾਲ ਹੁਣ ਮੋਗਾ ਪੁਲਿਸ ਕਰੇਗੀ ਆਮ ਲੋਕਾਂ ਨੂੰ ਸੈਨੇਟਾਈਜ਼

ਮੋਗਾ, 9 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਅਕਸਰ ਲੋਕਾਂ ਵਿਚ ਪੁਲਿਸ ਦਾ ਅਕਸ ਸ਼ੱਕੀ ਤੇ ਡਰ ਵਾਲਾ ਰਿਹਾ ਹੈ ਪਰ ਕੋਰੋਨਾ ਵਾਇਰਸ ਨੂੰ ਲੈ ਕੇ ਪੁਲਿਸ ਵਲੋਂ ਨਿਭਾਈ ਗਈ ਹਾਂ-ਪੱਖੀ ਭੂਮਿਕਾ ਦੀ ਲੋਕ ਹੁਣ ਪ੍ਰਸੰਸਾ ਕਰ ਰਹੇ ਹਨ | ਜ਼ਿਲ੍ਹਾ ਮੋਗਾ ਅੰਦਰ ...

ਪੂਰੀ ਖ਼ਬਰ »

ਬੰਦ ਦੇ ਚੱਲਦਿਆਂ ਮੱਧ ਵਰਗ ਨੂੰ ਪੈ ਰਹੀ ਹੈ ਸਭ ਤੋਂ ਵੱਡੀ ਮਾਰ

ਕੋਟ ਈਸੇ ਖਾਂ, 9 ਅਪ੍ਰੈਲ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਦੇਸ਼ ਅੰਦਰ ਲਾਕਡਾਊਨ (ਤਾਲਾਬੰਦੀ) ਨੂੰ ਕਰੀਬ 19 ਦਿਨ ਹੋ ਗਏ ਹਨ ਜਿਸ ਵਿਚ ਨਿੱਤ ਕਮਾ ਕੇ ਖਾਣ ਵਾਲੇ ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੋਕਾਂ ਤੱਕ ਤਾਂ ਲੋੜ ਅਨੁਸਾਰ ਰਾਸ਼ਨ ਪਹੁੰਚਾਉਣ ਲਈ ...

ਪੂਰੀ ਖ਼ਬਰ »

ਹਲਕੇ ਦੀਆਂ ਦਾਣਾ ਮੰਡੀਆਂ 'ਚ ਸਰਕਾਰੀ ਸਫ਼ਾਈ ਪ੍ਰਬੰਧਾਂ ਦੇ ਦਾਅਵਿਆਂ ਦੀ ਫੂਕ ਨਿਕਲੀ

ਸਮਾਧ ਭਾਈ, 9 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਜਿੱਥੇ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਕਰਕੇ ਸਥਿਤੀ ਗੰਭੀਰ ਬਣੀ ਹੋਈ ਹੈ ਉੱਥੇ ਪੰਜਾਬ ਸਰਕਾਰ ਵਲੋਂ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਅਤੇ ਦਾਣਾ ਮੰਡੀਆਂ ਦੇ ਵਿਆਪਕ ਪ੍ਰਬੰਧ ਪੂਰੇ ਕਰਨ ...

ਪੂਰੀ ਖ਼ਬਰ »

ਚਿੱਟਾ ਖ਼ਰੀਦਣ ਜਾ ਰਹੇ ਨਸ਼ੇ ਦੇ ਸੌਦਾਗਰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਠੱਠੀ ਭਾਈ, 9 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਲਾਕਡਾਊਨ ਦੇ ਚੱਲਦਿਆਂ ਪੁਲਿਸ ਵਲੋਂ ਸਮਾਲਸਰ ਕੋਲ ਪੁਲ ਡਰੇਨ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਤੇਜ਼ੀ ਨਾਲ ਲੰਘਣ ਲੱਗੀ ਆਈ ਟਵੰਟੀ ਕਾਰ ਸਵਾਰਾਂ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX