ਤਾਜਾ ਖ਼ਬਰਾਂ


ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  1 minute ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  46 minutes ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  58 minutes ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 1 hour ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 1 hour ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 1 hour ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 1 hour ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 2 hours ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 2 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 2 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 1 hour ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 2 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 2 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 2 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 3 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 3 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 3 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 4 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 4 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 4 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਨਵਵਿਆਹੁਤਾ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ-ਔਰਤ ਸਮੇਤ 4 ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਇਕ ਨਵਵਿਆਹੁਤਾ ਲੜਕੀ ਨੂੰ ਕਥਿਤ ਤੌਰ ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਤੇ 4 ਵਿਅਕਤੀਆਂ ਸਮੇਤ ਇਕ ਔਰਤ 'ਤੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਲੇਟ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 7 ਧਰਮ ਸਿੰਘ ਨਗਰ ਨੇੜੇ ਰੇਲਵੇ ਕੁਆਟਰ ਥਾਣਾ ਫੋਕਲ ਪੁਆਇੰਟ, ਜ਼ਿਲ੍ਹਾ ਮੋਗਾ ਨੇ ਥਾਣਾ ਸਰਹਿੰਦ ਵਿਖੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਛੋਟੀ ਭੈਣ ਪ੍ਰੇਮਦੀਪ ਕੌਰ ਉਰਫ਼ ਸਪਨਾ ਉਮਰ ਕਰੀਬ 25 ਸਾਲ ਜੋ ਕਿ ਪ੍ਰਾਈਵੇਟ ਕੋਚਿੰਗ ਆਇਲੈਟਸ ਕਰਾਉਂਦੀ ਸੀ ਦਾ ਵਿਆਹ 20 ਜਨਵਰੀ 2020 ਨੂੰ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਵਿਖੇ ਹੋਇਆ ਸੀ, ਪਰ 17 ਮਾਰਚ 2020 ਨੂੰ ਉਹ ਆਈਲੈਟਸ ਸੈਂਟਰ ਮੋਗਾ ਤੋਂ ਸਿਮਰਨਪ੍ਰੀਤ ਸਿੰਘ ਰਾਮਗੰਜ ਰੋਡ ਥਾਣਾ ਸਿਟੀ ਮੋਗਾ-2, ਨਾਲ ਈਕੋ ਸਪੋਰਟਸ ਕਾਰ ਨੰਬਰ ਪੀ.ਬੀ. 76 ਏ 0202 'ਚ ਬੈਠ ਕੇ ਚਲੀ ਗਈ, ਜਿਸ ਦੀ ਤਲਾਸ਼ ਸਬੰਧੀ ਉਸ ਦੇ ਜੀਜਾ ਅਮਿੱਤ ਕੁਮਾਰ ਵਲੋਂ ਥਾਣਾ ਸਿਟੀ-1 ਮੋਗਾ ਵਿਖੇ ਇਤਲਾਹ ਦਿੱਤੀ ਗਈ ਸੀ | ਜਿਸ ਸਬੰਧੀ ਉਨ੍ਹਾਂ ਵਲੋਂ ਸਿਮਰਪ੍ਰੀਤ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਸੀ ਪਰ ਉਨ੍ਹਾਂ ਇਸ ਸਬੰਧੀ ਕੋਈ ਰਾਹ ਨਾ ਦਿੱਤਾ | ਲਵਪ੍ਰੀਤ ਸਿੰਘ ਨੇ ਦੋਸ਼ ਲਗਾਏ ਕਿ ਉਕਤ ਵਿਅਕਤੀਆਂ ਨੇ ਕਥਿਤ ਹਮ ਮਸ਼ਵਰਾ ਹੋ ਕੇ ਉਸ ਦੀ ਭੈਣ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤਾ ਹੈ, ਜਿਸ ਤੇ ਕਿ ਮੇਰੀ ਭੈਣ ਪ੍ਰੇਮਦੀਪ ਕੌਰ ਨੇ ਕਥਿਤ ਉਕਤ ਵਿਅਕਤੀਆਂ ਤੋਂ ਤੰਗ ਆ 7 ਅਪ੍ਰੈਲ 2020 ਨੂੰ ਫਲੋਟਿੰਗ ਰੈਸਟੋਰੈਂਟ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਉਸ ਨੇ ਦੱਸਿਆ ਕਿ ਉਸ ਦੀ ਭੈਣ ਪ੍ਰੇਮਦੀਪ ਕੌਰ ਉਰਫ਼ ਸਪਨਾ ਮੇਰੀ ਮਾਸੀ ਕੰਚਨ ਗੰਡਾ ਵਾਸੀ ਕੈਨੇਡਾ ਨੂੰ ਦੱਸਦੀ ਸੀ ਕਿ ਉਕਤ ਚਾਰੋ ਦੋਸ਼ੀ ਕਥਿਤ ਤੌਰ ਤੇ ਉਸ ਨੰੂ ਤੰਗ ਪ੍ਰੇਸ਼ਾਨ ਕਰਦੇ ਹਨ | ਜਿਸ ਤੇ ਕਿ ਥਾਣਾ ਸਰਹਿੰਦ ਪੁਲਿਸ ਨੇ ਕਾਰਵਾਈ ਕਰਦਿਆਂ ਸਿਮਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਹੈਰੀ, ਪੂਨਮ ਰਾਣੀ ਤੇ ਜਗਦੀਸ਼ ਸਿੰਘ ਉਰਫ਼ ਜੰਡੂ 'ਤੇ ਧਾਰਾ 306, 34, 120ਬੀ ਤਹਿਤ ਮੁਕੱਦਮਾ ਦਰਜ ਕਰਕੇ ਸਿਮਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਕਤ ਕਥਿਤ ਦੋਸ਼ੀ ਨੂੰ 22 ਅਪ੍ਰੈਲ 2020 ਤੱਕ ਨਿਆਇਕ ਹਿਰਾਸਤ 'ਚ ਨਾਭਾ ਜੇਲ੍ਹ ਭੇਜ ਦਿੱਤਾ ਹੈ |
ਸਿਮਰਪ੍ਰੀਤ ਸਿੰਘ ਤੇ ਪ੍ਰੇਮਦੀਪ ਨੇ ਇਕੱਠਿਆਂ ਮਾਰੀ ਸੀ ਨਹਿਰ 'ਚ ਛਾਲ
ਸਿਮਰਪ੍ਰੀਤ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਤੇ ਪ੍ਰੇਮਦੀਪ ਕੌਰ ਦੇ 2 ਸਾਲਾਂ ਤੋਂ ਪ੍ਰੇਮ ਸਬੰਧ ਸਨ | ਉਸ ਨੇ ਦੱਸਿਆ ਕਿ ਉਹ ਦੋਵੇਂ 17 ਮਾਰਚ ਨੂੰ ਘਰੋਂ ਭੱਜੇ ਸਨ, ਜਿਸ ਦੌਰਾਨ ਉਹ ਮਹਾਰਾਸ਼ਟਰ, ਰਾਜਸਥਾਨ ਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੇ ਰੁਕੇ, ਪਰ 7 ਮਾਰਚ ਰਾਤ ਨੂੰ ਉਨ੍ਹਾਂ ਦੋਵਾਂ ਨੇ ਇਕੱਠੇ ਮਰਨ ਦੀ ਸਲਾਹ ਬਣਾਈ ਤੇ ਫਲੋਟਿੰਗ ਰੈਸਟੋਰੈਂਟ ਸਰਹਿੰਦ ਤੇ ਆ ਕੇ ਉਨ੍ਹਾਂ ਦੋਵਾਂ ਨੇ ਇਕੱਠਿਆਂ ਨਹਿਰ 'ਚ ਛਾਲ ਮਾਰੀ, ਪਰ ਡੁੱਬਣ ਸਮੇਂ ਉਸ ਦੇ ਹੱਥ ਪੈਰ ਮਾਰਨ ਸਮੇਂ ਉਹ ਕਿਨਾਰੇ ਤੇ ਆ ਗਿਆ ਤੇ ਉਸ ਵਲੋਂ ਪ੍ਰੇਮਦੀਪ ਕੌਰ ਨੂੰ ਵੀ ਕੱਢ ਲਿਆ ਗਿਆ ਤੇ ਪ੍ਰੇਮਦੀਪ ਨੂੰ ਨਹਿਰ ਦੀ ਪਟੜੀ ਤੇ ਲਿਟਾ ਕੇ ਮਦਦ ਲੈਣ ਲਈ ਉਹ ਸੜਕ ਵੱਲ ਦੌੜਿਆ, ਪਰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰੇਮਦੀਪ ਦੀ ਮੌਤ ਹੋ ਗਈ |

ਕੋਰੋਨਾ ਵਾਇਰਸ ਸਬੰਧੀ ਫੇਸਬੁੱਕ 'ਤੇ ਝੂਠੀ ਜਾਣਕਾਰੀ ਪਾਉਣ 'ਤੇ ਮੁਕੱਦਮਾ ਦਰਜ

ਖਮਾਣੋਂ, 9 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕੋਰੋਨਾ ਵਾਇਰਸ ਸਬੰਧੀ ਆਪਣੇ ਫੇਸਬੁੱਕ ਅਕਾੳਾੂਟ 'ਤੇ ਇਕ ਝੂਠੀ ਪੋਸਟ ਪਾਉਣ ਦੇ ਕਥਿਤ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 4

ਪੰਚਕੂਲਾ, 9 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ ਦੋ ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ | ਇਹ ਦੋ ਨਵੇਂ ਮਰੀਜ਼ ਰਾਜਸਥਾਨ ਦੇ ਸ਼ੀਕਰ ਵਿਖੇ ਹੋਈ ਜਮਾਤ ਦੀ ਧਾਰਮਿਕ ਇਕੱਤਰਤਾ 'ਚ ਭਾਗ ਲੈਣ ਲਈ ਗਏ ਸਨ | ਪ੍ਰਾਪਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਫੇਸਬੁੱਕ 'ਤੇ ਝੂਠੀ ਜਾਣਕਾਰੀ ਪਾਉਣ 'ਤੇ ਮੁਕੱਦਮਾ ਦਰਜ

ਖਮਾਣੋਂ, 9 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਕੋਰੋਨਾ ਵਾਇਰਸ ਸਬੰਧੀ ਆਪਣੇ ਫੇਸਬੁੱਕ ਅਕਾੳਾੂਟ 'ਤੇ ਇਕ ਝੂਠੀ ਪੋਸਟ ਪਾਉਣ ਦੇ ਕਥਿਤ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਤੇ 32 ਬੋਤਲਾਂ ਸ਼ਰਾਬ ਸਮੇਤ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ

ਘਨੌਰ, 9 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਥਾਣਾ ਸ਼ੰਭੂ ਵਲੋਂ ਥਾਣੇਦਾਰ ਗੁਰਵਿੰਦਰ ਸਿੰਘ ਨੂੰ ਸਮੇਤ ਪੁਲਿਸ ਪਾਰਟੀ ਕੋਰੋਨਾ ਵਾਇਰਸ ਸਬੰਧੀ ਪਿੰਡ ਡਾਰੀਆ ਕੋਲ ਮੁੱਖ ਰੋਡ 'ਤੇ ਡਿਊਟੀ ਦੌਰਾਨ ਇਤਲਾਹ ਮਿਲੀ ਕਿ ਕਥਿਤ ਦੋਸ਼ੀਆਨ ਹੈਰੋਇਨ ਵੇਚਣ ਦੇ ਆਦੀ ਹਨ ਜੋ ਅੱਜ ਵੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ

ਪਟਿਆਲਾ, 9 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ) ਥਾਣਾ ਬਖਸੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆ ਧਮਕੀਆਂ ਦੇਣ ਤੇ ਤਿੰਨ ਵਿਅਕਤੀਆਂ ਅਤੇ ਇੱਕ ਔਰਤ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 323,341,506,34,188 ਅਧੀਨ ...

ਪੂਰੀ ਖ਼ਬਰ »

ਵਿਆਹੁਤਾ ਔਰਤ ਦੀ ਭੇਦਭਰੇ ਹਾਲਾਤ 'ਚ ਮੌਤ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਮਨੌਲੀ ਵਿਖੇ ਇਕ ਵਿਆਹੁਤਾ ਔਰਤ ਦੀ ਭੇਦਭਰੇ ਹਾਲਾਤਾਂ 'ਚ ਲਾਸ਼ ਮਿਲਣ ਦੇ ਮਾਮਲੇ 'ਚ ਪੁਲਿਸ ਵਲੋਂ ਸ਼ੁਰੂਆਤੀ ਜਾਂਚ 'ਚ ਇਸ ਨੂੰ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਸੀ, ਪਰ ਇਸ ਮਾਮਲੇ 'ਚ ...

ਪੂਰੀ ਖ਼ਬਰ »

ਕਰੋਨਾ ਵਾਇਰਸ ਤੋਂ ਪ੍ਰਭਾਵਿਤ ਰੂਪਨਗਰ ਜ਼ਿਲ੍ਹੇ ਦੇ ਪਹਿਲੇ ਮਿ੍ਤਕ ਮੋਹਨ ਸਿੰਘ ਦਾ ਪਿੰਡ ਚਤਾਮਲੀ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ

ਰੂਪਨਗਰ/ ਮੋਰਿੰਡਾ, 9 ਅਪ੍ਰੈਲ (ਸਤਨਾਮ ਸਿੰਘ ਸੱਤੀ, ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਕਰੋਨਾ ਵਾਇਰਸ ਤੋਂ ਪੀੜਤ ਰੂਪਨਗਰ ਜ਼ਿਲ੍ਹੇ ਦੇ ਪਹਿਲੇ ਮਿ੍ਤਕ ਮੋਹਨ ਸਿੰਘ ਦਾ ਸਸਕਾਰ ਅੱਜ ਮੋਰਿੰਡਾ ਨੇੜਲੇ ਪਿੰਡ ਚਤਾਮਲੀ ਦੇ ਸ਼ਮਸ਼ਾਨਘਾਟ 'ਚ ਕੀਤਾ ਗਿਆ | ਕੋਵਿਡ-19 ਦੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ 'ਚ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ 'ਚ ਹੁਣ ਤੱਕ 239 ਕੇਸ ਦਰਜ ਤੇ 314 ਗਿ੍ਫ਼ਤਾਰੀਆਂ

ਪਟਿਆਲਾ, 9 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਕੋਰੋਨਾ ਵਾਇਰਸ (ਕੋਵਿਡ-19) ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਟਿਆਲਾ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ ਜਿਸ ਤਹਿਤ ਹੁਣ ਤੱਕ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਹੁਣ ਤੱਕ ਕੋਰੋਨਾ ਦੇ 74 ਸ਼ੱਕੀ ਮਰੀਜ਼ਾਂ ਦਾ ਕੀਤਾ ਗਿਆ ਟੈੱਸਟ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 74 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 64 ਮਰੀਜ਼ਾਂ ਦੀ ਰਿਪੋਰਟ ਆ ਚੁੱਕੀ ਹੈ ਅਤੇ ਬਾਕੀ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ...

ਪੂਰੀ ਖ਼ਬਰ »

ਸ਼ਰਾਬ ਤਸਕਰਾਂ ਤੋਂ 73 ਪੇਟੀਆਂ ਸ਼ਰਾਬ ਦੀਆਂ ਬਰਾਮਦ, ਦੋ ਅਰੋਪੀ ਗਿ੍ਫ਼ਤਾਰ

ਸੰਤੋਖਗੜ੍ਹ, 9 ਅਪ੍ਰੈਲ (ਮਲਕੀਅਤ ਸਿੰਘ)-ਇਥੋਂ ਨਜ਼ਦੀਕ ਹਿਮਾਚਲ ਪੰਜਾਬ ਦੀ ਸੀਮਾ ਨਾਲ ਲਗਦੇ ਪਿੰਡ ਬਾਥੂ (ਊਨਾ) ਨਜ਼ਦੀਕ ਗੁਰਪਲਾਹ ਤੋਂ ਟਾਹਲੀਵਾਲ (ਥਾਣਾ ਹਰੋਲੀ) ਦੀ ਪੁਲਿਸ ਵਲੋਂ ਬੀਤੀ ਸ਼ਾਮ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦਾ ਵੱਡਾ ਜ਼ਖ਼ੀਰਾ (73 ਪੇਟੀਆਂ) ...

ਪੂਰੀ ਖ਼ਬਰ »

ਭਾਰਤੀ ਵਿਦਿਆਰਥਣ ਦੀ ਕੈਨੇਡਾ 'ਚ ਮੌਤ

ਪਟਿਆਲਾ, 9 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਕੈਨੇਡਾ ਦੇ ਬਰੰਮਟਨ ਸ਼ਹਿਰ 'ਚ ਪੜ੍ਹਾਈ ਕਰਨ ਲਈ ਗਈ ਭਾਰਤੀ ਵਿਦਿਆਰਥਣ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਲੜਕੀ ਕਵਿਤਾ ਕੁਮਾਰੀ (26) ਗਿਆਨ ਕਾਲੋਨੀ ਸੂਲਰ ਪਟਿਆਲਾ ਦੀ ਰਹਿਣ ਵਾਲੀ ਸੀ | ਇਸ ਸਬੰਧੀ ਲੜਕੀ ਦੇ ...

ਪੂਰੀ ਖ਼ਬਰ »

ਨਾਭਾ ਵਿਖੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 2 ਔਰਤਾਂ, 3 ਵਿਅਕਤੀਆਂ ਸਣੇ ਕੁੱਲ 5 ਗਿ੍ਫ਼ਤਾਰ, ਮਾਮਲਾ ਦਰਜ

ਨਾਭਾ, 9 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਪੁਲਿਸ ਨੇ ਨਾਭਾ ਦੇ ਮੁਹੱਲਾ ਪਾਂਡੂਸਰ ਵਿਖੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ | ਇਸ ਸੰਬੰਧੀ ਮੁਹੱਲਾ ਨਿਵਾਸੀਆਂ ਵਲੋਂ ਫ਼ੋਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਤਾਲਾਬੰਦੀ ਦੌਰਾਨ ਘੁੰਮਣ ਵਾਲੇ 346 ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ

ਚੰਡੀਗੜ੍ਹ, 9 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਤਾਲਾਬੰਦੀ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਫ਼ਾਲਤੂ ਘੁੰਮਣ ਵਾਲਿਆਂ ਿਖ਼ਲਾਫ਼ ਸਖ਼ਤੀ ਦਿਖਾ ਰਹੀਆਂ ਹਨ | ਇਨ੍ਹਾਂ ਦਿਨਾਂ ਵਿਚ ਪੁਲਿਸ ਨੇ ਕੁੱਲ 10 ਹਜ਼ਾਰ 441 ਲੋਕਾਂ ਨੂੰ ਹਿਰਾਸਤ ਵਿਚ ਲਿਆ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਕੈਮਰਿਆਂ 'ਚ ਹੋਏ ਕੈਦ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਚੌਧਰੀਆਂ ਦੇ ਮੁਹੱਲੇ ਵਿਚ ਘਰ ਦੇ ਬਾਹਰ ਖੜ੍ਹਾ ਮੋਟਰ ਸਾਈਕਲ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਭੀਮ ਸਿੰਘ ਪੁੱਤਰ ਕਿ੍ਸ਼ਨ ਕੁਮਾਰ ਜੋ ਪੀਰਾਂ ਦੀ ਦਰਗਾਹ ਸਾਹਮਣੇ ਦੁੱਧ ਦੀ ਡੇਅਰੀ ਕਰਦਾ ਹੈ ਨੇ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਪੁਰਾਣੇ ਠੇਕੇਦਾਰਾਂ ਕੋਲ ਰਹਿਣ-ਚੰਦੂਮਾਜਰਾ

ਪਟਿਆਲਾ, 9 ਅਪ੍ਰੈਲ (ਅ.ਸ. ਆਹਲੂਵਾਲੀਆ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਪੱਤਰ ਲਿਖ ਕੇ ਸਾਬਕਾ ਸਾਂਸਦ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਇਸ ਵਾਰ ਪੰਚਾਇਤੀ ਜ਼ਮੀਨਾਂ ਦੀ ਬੋਲੀ ਨਾ ਕਰਵਾ ਕੇ ...

ਪੂਰੀ ਖ਼ਬਰ »

ਗਿਆਨ ਸਾਗਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 33 ਪਹੁੰਚੀ

ਬਨੂੜ, 9 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਇਲਾਜ ਲਈ ਅਪਣਾਏ ਗਏ ਗਿਆਨ ਸਾਗਰ ਹਸਪਤਾਲ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 33 ਪਹੁੰਚ ਗਈ ਹੈ | ਇਨ੍ਹਾਂ ਵਿਚੋਂ 20 ਤੋਂ ਵੱਧ ਪੀੜਤ ਇਕੱਲੇ ਜਵਾਹਰਪੁਰ (ਡੇਰਾਬੱਸੀ) ਦੇ ਹਨ | ਹਸਪਤਾਲ ਦੇ ਮੈਡੀਕਲ ...

ਪੂਰੀ ਖ਼ਬਰ »

ਅਸਤੀਫ਼ੇ ਦੀ ਧਮਕੀ ਬਾਅਦ ਵਿਭਾਗ ਕੋਟਲਾ ਨਿਹੰਗ ਦੀ ਪੰਚਾਇਤ ਕੋਲ ਰਾਸ਼ਨ ਕਿੱਟਾਂ ਲੈ ਕੇ ਪੁੱਜਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕਰਫ਼ਿਊ ਦੌਰਾਨ ਪਿੰਡ ਕੋਟਲਾ ਨਿਹੰਗ ਵਿਖੇ ਬਾਹਰੀ ਰਾਜਾਂ ਦੇ ਕਿਰਾਏਦਾਰ ਪ੍ਰਵਾਸੀ ਮਜ਼ਦੂਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਨਾ ਭੇਜਣ 'ਤੇ ਸਮੂਹ ਪੰਚਾਇਤ ਵਲੋਂ 48 ਘੰਟੇ ਬਾਅਦ ਅਸਤੀਫ਼ਾ ਦੇਣ ਦੀ ਧਮਕੀ ਤੋਂ ਬਾਅਦ ...

ਪੂਰੀ ਖ਼ਬਰ »

ਸੀ. ਆਈ. ਆਈ. ਐੱਸ. ਅਤੇ ਡਬਲਿਊ.ਡਬਲਿਊ.ਆਈ.ਸੀ.ਐੱਸ. ਨੇ ਆਪਣੇ ਕਾਲਜ ਕੈਂਪਸ ਕੋਵਿਡ-19 ਦੇ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡਾਂ ਵਿਚ ਬਦਲੇ

ਚੰਡੀਗੜ੍ਹ, 9 ਅਪ੍ਰੈਲ (ਅ.ਬ)-ਸੰਸਾਰ ਪੱਧਰ 'ਤੇ ਫ਼ੈਲੀ ਕੋਵਿਡ-19 ਦੀ ਬਿਮਾਰੀ ਿਖ਼ਲਾਫ਼ ਸੀ.ਆਈ.ਆਈ.ਐੱਸ. ਅਤੇ ਡਬਲਿਊ.ਡਬਲਿਊ.ਆਈ.ਸੀ.ਐੱਸ. ਸੰਸਾਰ ਪੱਧਰੀ ਇੰਮੀਗ੍ਰੇਸ਼ਨ ਗਰੁੱਪ ਨੇ ਆਪਣੇ ਕਾਲਜਾਂ ਦੇ ਕੈਂਪਸਾਂ ਨੂੰ ਕੋਵਿਡ-19 ਦੇ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡਾਂ ਵਿਚ ...

ਪੂਰੀ ਖ਼ਬਰ »

ਸਮਾਜ ਸੇਵੀਆਂ ਤੇ ਪੱਤਰਕਾਰਾਂ ਵਲੋਂ ਕਰੋਨਾ ਮਿ੍ਤਕਾਂ ਦੇ ਸਸਕਾਰ ਲਈ ਨਿਸ਼ਕਾਮ ਪੇਸ਼ਕਸ਼

ਰੂਪਨਗਰ/ਨੂਰਪੁਰ ਬੇਦੀ, 9 ਅਪ੍ਰੈਲ (ਸੱਤੀ, ਢੀਂਡਸਾ)-ਕਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਕਰੋਨਾ ਤੋਂ ਪ੍ਰਭਾਵਿਤ ਹੋ ਕੇ ਜਾਨ ਗੁਆਉਣ ਵਾਲਿਆਂ ਦੀਆਂ ਮਿ੍ਤਕ ਦੇਹਾਂ ਲੈਣ ਤੋਂ ਇਨਕਾਰੀ ਪਰਿਵਾਰਾਂ ਨੇ ਜਿੱਥੇ ਰਿਸ਼ਤਿਆਂ ਦੀ ਤੰਦ ਨੂੰ ਤੋੜ ਦਿੱਤਾ ਸੀ ਉੱਥੇ ਹੀ ਸਮਾਜ ...

ਪੂਰੀ ਖ਼ਬਰ »

ਮੱਛੀ ਫਾਰਮ ਬਾਗੜੀਆਂ ਤੋਂ ਮੱਛੀ ਪੂੰਗ ਦੀ ਸਪਲਾਈ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੋਵੇਗੀ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਐਕਟ ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫ਼ਿਊ ਵਿਚ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ 'ਚ ਆਏ ਵਿਅਕਤੀਆਂ ਨੂੰ ਇਕਾਂਤਵਾਸ 'ਚ ਭੇਜਿਆ

ਮੁੱਲਾਂਪੁਰ ਗਰੀਬਦਾਸ, 9 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਡੇਰਾਬੱਸੀ ਨੇੜਲੇ ਪਿੰਡ ਜਵਾਹਰਪੁਰ ਦੇ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ 'ਚ ਆਉਣ ਕਰਕੇ ਮੁੱਲਾਂਪੁਰ ਨੇੜਲੇ ਕਈ ਪਿੰਡਾਂ ਦੇ ਸ਼ੱਕੀ ਵਿਅਕਤੀਆਂ ਦੀ ਜਾਂਚ ਉਪਰੰਤ ਉਨ੍ਹਾਂ ਨੂੰ ਇਕਾਂਤਵਾਸ 'ਚ ਭੇਜ ...

ਪੂਰੀ ਖ਼ਬਰ »

ਸਰਕਾਰ ਸਿਹਤ ਅਤੇ ਪੁਲਿਸ ਕਰਮੀਆਂ ਦੀਆਂ ਤਨਖ਼ਾਹਾਂ ਜਾਰੀ ਕਰੇ-ਮਜੀਠੀਆ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਕੋਵਿਡ-19 ਿਖ਼ਲਾਫ਼ ਸਭ ਤੋਂ ਅੱਗੇ ਹੋ ਕੇ ਲੜ ਰਹੇ ਪੁਲਿਸ ਅਤੇ ਸਿਹਤ ਕਰਮੀਆਂ ਦੀਆਂ ਮਾਰਚ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਨਾ ਕਰਕੇ ਉਨ੍ਹਾਂ ਪ੍ਰਤੀ ਲਾਪਰਵਾਹੀ ਵਿਖਾਉਣ ਲਈ ਅੱਜ ਸੂਬਾ ਸਰਕਾਰ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਆਨਲਾਈਨ ਮੀਟਿੰਗ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਗੁਨੀਆ ਮਾਜਰੀ ਵਾਸੀਆਂ ਨੇ ਕਮਰ ਕੱਸੀ

ਨੌਗਾਵਾਂ, 9 ਅਪ੍ਰੈਲ (ਰਵਿੰਦਰ ਮੌਦਗਿਲ)-ਮਹਾਂਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਗੁਨੀਆ ਮਾਜਰੀ ਵਾਸੀਆਂ ਨੇ ਵੀ ਕਮਰ ਕੱਸ ਲਈ ਹੈ | ਸਰਪੰਚ ਐਡਵੋਕੇਟ ਅਮਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਾ ਸਿਰਫ਼ ਪਿੰਡ ਨੂੰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਮਜਾਰਾ ਨਹੀਂ ਰਹੇ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰਬਰ 1 ਤੋਂ ਲਗਾਤਾਰ 2 ਵਾਰ ਕੌਾਸਲਰ ਰਹੇ ਭਜਨ ਸਿੰਘ (74) ਮਜਾਰਾ ਦੇਰ ਰਾਤ ਅਕਾਲ ਚਲਾਣਾ ਕਰ ਗਏ | ਦੱਸਣਯੋਗ ਹੈ ਉਹ ਨਵਾਂ ਸ਼ਹਿਰ ਦੇ ਪਿੰਡ ਗਰਚਾ ਨਾਲ ਸੰਬੰਧਿਤ ਸਨ ...

ਪੂਰੀ ਖ਼ਬਰ »

ਸਰਕਾਰ ਵਲੋਂ ਲੋੜਵੰਦਾਂ ਲਈ ਭੇਜੀ ਜਾਣ ਵਾਲੀ ਰਾਹਤ ਸਮੱਗਰੀ ਨਾ ਪਹੁੰਚਣ 'ਤੇ ਪੰਚਾਂ ਨੇ ਉਠਾਏ ਇਤਰਾਜ

ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਵੱਖ ਵੱਖ ਪੰਚਾਂ, ਸਰਪੰਚਾਂ ਨੇ ਉਨ੍ਹਾਂ ਦੇ ਪਿੰਡਾਂ 'ਚ ਰਹਿੰਦੇ ਲੋੜਵੰਦਾਂ ਨੂੰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਰਾਹਤ ਸਮੱਗਰੀ ਨਾ ਮਿਲਣ 'ਤੇ ਇਤਰਾਜ ਜਤਾਇਆ ਹੈ ਜਦਕਿ ਕਈ ਪਿੰਡਾਂ 'ਚ ਬਹੁਤ ਘੱਟ ਰਾਹਤ ...

ਪੂਰੀ ਖ਼ਬਰ »

ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਮਰੀਜ਼ ਆਇਆ ਸਾਹਮਣੇ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅਧੀਨ ਪੈਂਦੀ ਡੇਰਾਬੱਸੀ ਤਹਿਸੀਲ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਫ਼ਿਰ ਇਸ ਪਿੰਡ ਦੇ ਇਕ ਹੋਰ ਵਿਅਕਤੀ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ...

ਪੂਰੀ ਖ਼ਬਰ »

ਆਲ ਪਾਰਟੀ ਮੀਟਿੰਗ ਤੁਰੰਤ ਬੁਲਾਏ ਜਾਣ ਦੀ ਚੀਮਾ ਤੇ ਸੰਧਵਾਂ ਵਲੋਂ ਮੰਗ

ਚੰਡੀਗੜ੍ਹ, 9 ਅਪੈ੍ਰਲ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਅਤੇ 'ਆਪ' ਵਿਧਾਇਕ ਦਲ ਦੇ ਚੀਫ਼ ਵਹਿਪ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਇਸ ਮੰਗ ਦਾ ਸਮਰਥਨ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦੀ ਟੀ-5 ਮਾਡਲ ਬਿਨਾਂ ਦੇਰੀ ਅਪਣਾਵੇ ਕੈਪਟਨ ਸਰਕਾਰ - ਆਪ

ਚੰਡੀਗੜ੍ਹ, 9 ਅਪੈ੍ਰਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਿਅੰਕਰ ਮਹਾਂਮਾਰੀ ਦਾ ਰੂਪ ਧਾਰਨ ਕਰ ਰਹੀ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਸਮਾਂ ਰਹਿੰਦਿਆਂ ਜੜ ਤੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਸੰਕਟਕਾਲੀਨ ਯੋਜਨਾ ਤਿਆਰ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਮਹਾਂਮਾਰੀ ਦੇ ਅਗਲੇ ਪੜਾਵਾਂ ਦੌਰਾਨ ਮਰੀਜ਼ਾਂ ਦੇ ਵਾਧੇ ਦੀ ਸਥਿਤੀ 'ਚ ਸ਼ੱਕੀ ਮਰੀਜ਼ਾਂ ਨੂੰ ਕੁਆਰੰਟੀਨ ਕਰਨ ਲਈ ਇਕ ਸੰਕਟਕਾਲੀਨ ਯੋਜਨਾ ਤਿਆਰ ਕੀਤੀ ਹੈ | ਇਹ ਪ੍ਰਗਟਾਵਾ ਡਿਪਟੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਗ੍ਰਸਤਾਂ ਦੀ ਸ਼ਨਾਖ਼ਤ ਲਈ 31,131 ਘਰਾਂ ਦੀ ਜਾਂਚ

ਚੰਡੀਗੜ੍ਹ, 9 ਅਪੈ੍ਰਲ (ਆਰ.ਐਸ.ਲਿਬਰੇਟ)-ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਚੰਡੀਗੜ੍ਹ, ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਸ਼ਹਿਰ ਵਿਚ ਕਰਫ਼ਿਊ ਪ੍ਰਬੰਧਾਂ ਸਬੰਧੀ ਸਮੀਖਿਆ ਬੈਠਕ ਦੌਰਾਨ ਪ੍ਰਸ਼ਾਸਕ ਨੇ ਹਦਾਇਤ ਕੀਤੀ ਕਿ ਕਰਫ਼ਿਊ ਪਾਬੰਦੀਆਂ ਨੂੰ ...

ਪੂਰੀ ਖ਼ਬਰ »

ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਸਿਹਤ ਵਰਕਰ ਮੇਲ ਦੀਆਂ ਆਸਾਮੀਆਂ ਤੁਰੰਤ ਭਰਨ ਦੀ ਮੰਗ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਵਲੋਂ ਸਿਹਤ ਮੰਤਰੀ ਪੰਜਾਬ ਤੋਂ ਸਿਹਤ ਵਿਭਾਗ ਪੰਜਾਬ ਵਿਚ ਲੰਬੇ ਸਮੇਂ ਤੋਂ ਖਾਲੀ ਪਈਆਂ ਸਿਹਤ ਵਰਕਰ ਮੇਲ ਦੀਆਂ ਆਸਾਮੀਆਂ ਭਰਨ ਦੀ ਮੰਗ ਕੀਤੀ ਗਈ ਹੈ | ...

ਪੂਰੀ ਖ਼ਬਰ »

ਕੁਰਾਲੀ ਨੇੜਲੇ ਚਾਰ ਪਿੰਡਾਂ ਨੂੰ ਪ੍ਰਸ਼ਾਸਨ ਨੇ ਕੀਤਾ ਸੀਲ

ਕੁਰਾਲੀ, 9 ਅਪ੍ਰੈਲ (ਹਰਪ੍ਰੀਤ ਸਿੰਘ)-ਕੁਰਾਲੀ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਪੈਂਦੇ ਪਿੰਡ ਚਤਾਮਲੀ (ਰੂਪਨਗਰ) ਵਿਖੇ ਕੋਰੋਨਾ ਵਾਇਰਸ ਦੇ ਪਸਾਰੇ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਵੀ ਚਤਾਮਲੀ ਦੇ ਨਾਲ ਲੱਗਦੇ ਆਪਣੇ ਚਾਰ ਪਿੰਡਾਂ ਨੂੰ ਸੀਲ ਕਰ ...

ਪੂਰੀ ਖ਼ਬਰ »

ਕਣਕ, ਸਰ੍ਹੋਂ ਦੀ ਖ਼ਰੀਦ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਨਿਰਦੇਸ਼ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦਿਓ - ਅਰੋੜਾ

ਚੰਡੀਗੜ੍ਹ, 9 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀ ਮੁੱਖ ਸਕੱਤਰ ਸ੍ਰੀਮਤੀ ਕੇਸ਼ਨੀ ਆਨੰਦ ਅਰੋੜਾ ਨੇ ਅਗਾਮੀ ਕਣਕ ਅਤੇ ਸਰੋਂ੍ਹ ਦੀ ਖ਼ਰੀਦ ਨੂੰ ਦੇਖਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਜਾਂ ਖ਼ਰੀਦ ਕੇਂਦਰਾਂ 'ਤੇ ...

ਪੂਰੀ ਖ਼ਬਰ »

ਲੈਬ ਟੈਕਨੀਸ਼ੀਅਨ ਕੋਰੋਨਾ ਪੀੜਤਾਂ ਦੀ ਸੈਂਪਲਿੰਗ ਵਾਸਤੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਹਨ : ਸ਼ਰਮਾ

ਖਰੜ, 9 ਅਪ੍ਰੈਲ (ਮਾਨ)-ਜ਼ਿਲ੍ਹਾ ਮੈਡੀਕਲ ਲੈਬ ਟੈਕਨੀਸ਼ੀਅਲ ਐਸੋਸੀਏਸ਼ਨ ਮੁਹਾਲੀ ਦੇ ਸਕੱਤਰ ਅਜੈ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੈਬ ਟੈਕਨੀਸ਼ੀਅਨ ਤੇ ਉਨ੍ਹਾਂ ਦੇ ਸਾਥੀ ਕਰਮਚਾਰੀ ਪੂਰੀ ਤਨਦੇਹੀ ਨਾਲ ਸੈਂਪਲ ਲੈਣ ਦੇ ਕੰਮ 'ਚ ਜੁਟੇ ਹੋਏ ...

ਪੂਰੀ ਖ਼ਬਰ »

ਅਪਰਾਧਿਕ ਮਾਮਲੇ 'ਚ ਮੁਲਾਜ਼ਮ ਵਿਰੁੱਧ ਵਿਭਾਗੀ ਕਾਰਵਾਈ ਨੂੰ ਅਨਿਆਪੂਰਣ ਨਹੀਂ ਕਿਹਾ ਜਾ ਸਕਦਾ-ਮਾਨਯੋਗ ਹਾਈਕੋਰਟ

ਚੰਡੀਗੜ੍ਹ, 9 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ.ਜੀ.ਮਸੀਹ ਨੇ ਅਪਰਾਧਿਕ ਕਾਰਵਾਈ 'ਚ ਫਸੇ ਰਹੇ ਸਰਕਾਰੀ ਮੁਲਾਜ਼ਮਾਂ ਬਾਰੇ ਇੱਕ ਅਹਿਮ ਫ਼ੈਸਲੇ ਵਿਚ ਕਿਹਾ ਹੈ ਕਿ ਜੇਕਰ ਕੋਈ ਕਿਸੀ ਨਿੱਜੀ ਸ਼ਿਕਾਇਤ ਕਾਰਨ ਮੁਲਾਜ਼ਮ ...

ਪੂਰੀ ਖ਼ਬਰ »

ਅਨਏਡਿਡ ਕਾਲਜਾਂ ਨੂੰ ਸਟਾਫ਼ ਦੀ ਤਨਖ਼ਾਹ ਦੇਣ ਦੇ ਯੋਗ ਬਣਾਉਣ ਲਈ 1850 ਕਰੋੜ ਰੁ: ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਅਨਏਡਿਡ ਕਾਲਜਾਂ ਨੂੰ ਪਿਛਲੇ ਕਈ ਸਾਲਾਂ ਤੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ 1850 ਕਰੋੜ ਰੁ: ਦੀ ਰਾਸ਼ੀ ਜਾਰੀ ਨਾ ਕੀਤੇ ਜਾਣ ਕਾਰਨ ਸੂਬੇ ਦੇ ਤਕਰੀਬਨ 1650 ਅਨਏਡਿਡ ਕਾਲਜਾਂ ਦੇ 1 ਲੱਖ ਤੋਂ ਵੱਧ ਟੀਚਿੰਗ ...

ਪੂਰੀ ਖ਼ਬਰ »

ਕੋਰੋਨਾ ਿਖ਼ਲਾਫ਼ ਜੰਗ ਲਈ ਕੌ ਾਸਲਰ ਬੇਦੀ ਨੇ ਦੋ ਮਹੀਨਿਆਂ ਦੀ ਤਨਖ਼ਾਹ ਨਗਰ ਨਿਗਮ ਨੂੰ ਦਿੱਤੀ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਦੇ ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਕੋਰੋਨਾ ਵਾਇਰਸ ਿਖ਼ਲਾਫ਼ ਜੰਗ ਦੌਰਾਨ ਯੋਗਦਾਨ ਪਾਉਂਦੇ ਹੋਏ ਆਪਣੀ ਦੋ ਮਹੀਨਿਆਂ ਦੀ ਤਨਖ਼ਾਹ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਕਮਲ ਗਰਗ ਨੂੰ ਸੌਾਪ ਕੇ ਨਿਵੇਕਲਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਹੋਈ ਸਖ਼ਤ

ਖਰੜ, 9 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਡੀ. ਐਸ. ਪੀ. ਖਰੜ ਪਾਲ ਸਿੰਘ, ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ, ਸਬ-ਰਜਿਸਟਰਾਰ ਖਰੜ ਗੁਰਮੰਦਰ ਸਿੰਘ, ਨਾਇਬ ਤਹਿਸੀਲਦਾਰ ਪੁਨੀਤ ਬਾਂਸਲ, ਸਿਖਲਾਈ ਅਧੀਨ ਤਹਿਸੀਲਦਾਰ ਦਿਵਿਆ ਸਿੰਗਲਾ ਸਮੇਤ ਹੋਰਨਾਂ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਬੰਨੀ ਕੰਗ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ

ਕੁਰਾਲੀ, 9 ਅਪ੍ਰੈਲ (ਹਰਪ੍ਰੀਤ ਸਿੰਘ)-ਇੰਫੋਟੈੱਕ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਡੀ.ਸੀ ਚੰਡੀਗੜ੍ਹ ਨੇ ਧਨਾਸ ਦੀ ਕੱਚੀ ਕਾਲੋਨੀ 'ਚ ਭੋਜਨ ਤੇ ਮਾਸਕ ਵੰਡੇ

ਚੰਡੀਗੜ੍ਹ, 9 ਅਪ੍ਰੈਲ (ਆਰ. ਐਸ. ਲਿਬਰੇਟ)-ਅੱਜ ਡਿਪਟੀ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਬਰਾੜ ਅਤੇ ਐਸ.ਡੀ.ਐਮ ਨਾਜੁਕ ਕੁਮਾਰ ਨੇ ਧਨਾਸ ਦੀ ਕੱਚੀ ਕਾਲੋਨੀ ਵਿਚ ਦੁਪਹਿਰ ਦਾ ਖਾਣਾ ਅਤੇ ਮਾਸਕ ਵੰਡੇ | ਇੱਥੇ ਡੀ.ਸੀ ਮਨਦੀਪ ਸਿੰਘ ਬਰਾੜ, ਨੂੰ ਸਥਾਨਕ ਸਮਾਜ ਸੇਵੀ ਸੰਜੀਵ ਵਰਮਾ ...

ਪੂਰੀ ਖ਼ਬਰ »

ਰਵਿਦਾਸ ਸਭਾ ਲੋੜਵੰਦਾਂ ਦੇ ਘਰਾਂ ਤੱਕ ਭੋਜਨ ਪਹੰੁਚਾਉਣ 'ਚ ਜੁਟੀ

ਚੰਡੀਗੜ੍ਹ, 9 ਅਪੈ੍ਰਲ (ਆਰ.ਐਸ.ਲਿਬਰੇਟ)-ਰਵਿਦਾਸ ਸਭਾ ਵਲੋਂ ਲਗਾਤਾਰ ਲੋੜਵੰਦਾਂ ਲਈ ਘਰ ਤੱਕ ਭੋਜਨ ਤੇ ਕਰਫ਼ਿਊ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ | ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ 30 ਚੰਡੀਗੜ੍ਹ ਵਲੋਂ ਪਿਛਲੇ 11 ...

ਪੂਰੀ ਖ਼ਬਰ »

ਸਮਰਪਣ ਫਾੳਾੂਡੇਸ਼ਨ ਲਾਕਡਾਊਨ ਤੋਂ ਹੀ ਡੱਡੂ ਮਾਜਰਾ ਦੇ ਲੋੜਵੰਦਾਂ ਦੀ ਸੇਵਾ 'ਚ ਸਮਰਪਿਤ

ਚੰਡੀਗੜ੍ਹ, 9 ਅਪੈ੍ਰਲ (ਆਰ.ਐਸ.ਲਿਬਰੇਟ)-ਆਲ ਇੰਡੀਆ ਸਮਰਪਣ ਫਾੳਾੂਡੇਸ਼ਨ ਲੋੜਵੰਦਾਂ ਲਈ ਪਿਛਲੇ ਕਈ ਦਿਨਾਂ ਤੋਂ ਲੋਕਾਂ ਲਈ ਰੋਜ਼ਾਨਾ 400 ਲੋਕਾਂ ਲਈ ਲੰਗਰ ਤਿਆਰ ਕਰ ਰਹੀ ਹੈ ਅਤੇ ਤਕਰੀਬਨ ਡੱਡੂ ਮਾਜਰਾ ਦੇ ਲੋੜਵੰਦਾਂ ਵਿਚ ਲਗਾਤਾਰ ਪੁੱਜਦਾ ਕਰ ਰਹੀ ਹੈ | ਫਾਊਾਡੇਸ਼ਨ ...

ਪੂਰੀ ਖ਼ਬਰ »

ਪੀ.ਯੂ.'ਚ ਲਾਇਬ੍ਰੇਰੀਆਂ ਵਲੋਂ ਵਿਦਿਆਰਥੀਆਂ ਤੋਂ ਨਹੀਂ ਵਸੂਲਿਆ ਜਾਏਗਾ ਜੁਰਮਾਨਾ

ਚੰਡੀਗੜ੍ਹ, 9 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਕੋਰੋਨਾ ਵਾਇਰਸ (ਕੋਵਿਡ-19) ਕਰਕੇ ਤਾਲਾਬੰਦੀ ਦੀ ਸਥਿਤੀ ਦੀ ਮੱਦੇਨਜ਼ਰ ਵਿਦਿਆਰਥੀਆਂ ਤੋਂ ਲਾਇਬ੍ਰੇਰੀਆਂ ਵਿਚ ਕਿਤਾਬਾਂ ਮੋੜਨ ਵਿਚ ਦੇਰੀ ਹੋਣ ਦਾ ਜੁਰਮਾਨਾ ਨਹੀਂ ਵਸੂਲਿਆ ਜਾਵੇਗਾ | ਜਿਸ ...

ਪੂਰੀ ਖ਼ਬਰ »

ਘਨੌਰ ਨਗਰ ਪੰਚਾਇਤ ਵਲੋਂ ਕੋਵਿਡ-19 ਸਬੰਧੀ ਕਰਮਚਾਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ

ਘਨੌਰ, 9 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪ੍ਰਾਪਤ ਹੋਏ ਹੁਕਮਾਂ ਮੁਤਾਬਿਕ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਦੀਆਂ ਹਦਾਇਤਾਂ ਮੁਤਾਬਿਕ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਦਫ਼ਤਰੀ ਅਮਲੇ ...

ਪੂਰੀ ਖ਼ਬਰ »

ਰਾਸ਼ਨ ਵੰਡਣ ਵਿਚ ਹੋ ਰਿਹਾ ਹੈ ਵਿਤਕਰਾ-ਕਾਮਰੇਡ ਹਰੀ ਸਿੰਘ

ਬਹਾਦਰਗੜ੍ਹ, 9 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਰੈਵੂਲੁਸ਼ਨਰੀ ਮਾਰਕਸਸਿਸਟ ਪਾਰਟੀ ਆਫ਼ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਕਾਮਰੇਡ ਹਰੀ ਸਿੰਘ ਦੌਣ ਕਲਾਂ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਰਬ ਪਾਰਟੀ ...

ਪੂਰੀ ਖ਼ਬਰ »

ਘਰੇ ਰਾਸ਼ਨ ਨਾ ਹੋਣ ਦੀ ਝੂਠੀ ਸ਼ਿਕਾਇਤ ਕਰਕੇ ਬੁਰਾ ਫਸਿਆ

ਰਾਜਪੁਰਾ, 9 ਅਪੈ੍ਰਲ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰ ਨੇ ਘਰੇ ਰਾਸ਼ਨ ਨਾ ਹੋਣ ਦੀ ਝੂਠੀ ਸ਼ਿਕਾਇਤ ਕਰ ਦਿੱਤੀ ਜਦ ਪੁਲਿਸ ਨੇ ਘਰੇ ਜਾ ਕੇ ਵੇਖਿਆ ਤਾਂ ਉਸ ਕੋਲ ਘੱਟੋ ਘੱਟ 15 ਦਿਨਾਂ ਦਾ ਰਾਸ਼ਨ ਸੀ | ਇਸ 'ਤੇ ਪੁਲਿਸ ਨੇ ਹਾਲ ਦੀ ਘੜੀ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਦੀ ਕੋਵਿਡ-19 ਤੋਂ ਸੁਰੱਖਿਆ ਲਈ ਪੁਲਿਸ ਦੇ ਮੁੱਖ ਦਫ਼ਤਰ ਵਿਖੇ ਹੱਥ ਧੋਣ ਲਈ ਸਥਾਨ ਬਣਾਇਆ

ਪਟਿਆਲਾ, 9 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ) ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਪੁਲਿਸ 24 ਘੰਟੇ ਮੁਸਤੈਦੀ ਨਾਲ ਡਿਊਟੀ ਦੇ ਰਹੀ ਹੈ ਅਤੇ ਪਟਿਆਲਾ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਸਮੇਂ-ਸਮੇਂ 'ਤੇ ਡਿਊਟੀ ਦੇ ਰਹੇ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਸਨਮਾਨ

ਸਨੌਰ, 9 ਅਪੈ੍ਰਲ (ਸੋਖਲ)-ਮੁੱਖ ਮੰਤਰੀ ਪੰਜਾਬ ਦੇ ਜੱਦੀ ਜ਼ਿਲ੍ਹਾ ਪਟਿਆਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜਿੱਤੇ ਹਲਕਾ ਸਨੌਰ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਹਲਕਾ ਸਨੌਰ ਦੀ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਦੀਆਂ ਇਸ ਭਿਆਨਕ ਬਿਮਾਰੀਆਂ ...

ਪੂਰੀ ਖ਼ਬਰ »

ਬਿਪਤਾ ਦੀ ਘੜੀ 'ਚ ਕਈ ਮੋਹਰੀ ਆਗੂ ਸੇਵਾ ਲਈ ਡਟੇ ਕਈ ਪਿੱਛੇ ਹਟੇ

ਪਟਿਆਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਇਸ ਔਖੀ ਘੜੀ 'ਚ ਪਟਿਆਲੇ ਜ਼ਿਲ੍ਹੇ 'ਚ ਰਹਿੰਦੇ ਸਿਆਸੀ ਆਗੂਆਂ ਵਿਚੋਂ ਕੁਝ ਕੁ ਆਗੂ ਬਿਨਾਂ ਆਪੇ ਦੀ ਪ੍ਰਵਾਹ ਕਰਿਆ ਜਿੱਥੇ ਲੋੜਵੰਦਾਂ ਦੇ ਖਾਣੇ ਅਤੇ ਰਾਸ਼ਨ ਦਾ ਪ੍ਰਬੰਧ ਆਪਣੇ ਨਿੱਜੀ ਸਰਮਾਏ 'ਚੋਂ ਖਰਚਾ ਕਰਕੇ ਜਾਂ ਫਿਰ ...

ਪੂਰੀ ਖ਼ਬਰ »

ਮੋਦੀ ਕਾਲਜ ਵਲੋਂ ਆਨਲਾਈਨ ਜਮਾਤਾਂ ਸੁਚਾਰੂ ਰੂਪ ਵਿਚ ਜਾਰੀ

ਪਟਿਆਲਾ, 9 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਅੰਦਰ ਜਾਰੀ ਲਾਕਡਾਊਨ ਦੇ ਮੱਦੇਨਜ਼ਰ ਆਉਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦੀ ਪੂਰਤੀ ਹਿਤ ਮੁਲਤਾਨੀ ਮੱਲ ਮੋਦੀ ਕਾਲਜ ...

ਪੂਰੀ ਖ਼ਬਰ »

ਨਹੀਂ ਹੋ ਰਹੀ ਘਰ-ਘਰ ਸਬਜ਼ੀਆਂ ਦੀ ਸਪਲਾਈ-ਪ੍ਰੋਫੈਸਰ ਜਲਵੇੜ੍ਹਾ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਧਰਮਜੀਤ ਜਲਵੇੜਾ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਸ਼ਾਸਨ ਘਰ-ਘਰ ਸਬਜ਼ੀ ਪਹੁੰਚਾਉਣ 'ਚ ਅਸਫਲ ਸਾਬਤ ਹੋ ਰਿਹਾ ਹੈ ਤੇ ਨਤੀਜੇ ਵਜੋਂ ਪਿੰਡਾਂ ਦੇ ...

ਪੂਰੀ ਖ਼ਬਰ »

ਵਿਸ਼ਵਕਰਮਾ ਸਭਾ ਨੇ ਲੋੜਵੰਦ ਬੱਚੇ ਦੇ ਇਲਾਜ ਲਈ ਚੈੱਕ ਦਿੱਤਾ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਮਨਪ੍ਰੀਤ ਸਿੰਘ)-ਸ੍ਰੀ ਵਿਸ਼ਵਕਰਮਾ ਸਮਾਜ ਸਭਾ ਵਲੋਂ ਲੋੜਵੰਦ ਬੱਚੇ ਦੇ ਇਲਾਜ ਲਈ ਉਸ ਦੇ ਪਰਿਵਾਰ ਦੀ ਮਲੀ ਮਦਦ ਕੀਤੀ ਗਈ | ਜਾਣਕਾਰੀ ਦਿੰਦਿਆਂ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ...

ਪੂਰੀ ਖ਼ਬਰ »

ਕੋਰੋਨਾ ਅਤੇ ਕੁਦਰਤੀ ਕਰੋਪੀ ਦੀ ਮਾਰ ਝੱਲਦੇ ਕਿਸਾਨਾਂ ਦੀ ਸਰਕਾਰ 'ਤੇ ਟੇਕ

ਰਾਜਪੁਰਾ, 9 ਅਪ੍ਰੈਲ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਾਨਪੁਰ ਖੁਰਦ ਵਿਖੇ ਕਿਸਾਨਾਂ ਨੂੰ ਭਾਵੇਂ ਕੁਦਰਤ ਦੀ ਕਰੋਪੀ ਅਤੇ ਕੋਰੋਨਾ ਦੀ ਮਹਾਂਮਾਰੀ ਨੇ ਪੂਰੀ ਤਰ੍ਹਾਂ ਨਾਲ ਝੱਬ ਕੇ ਰੱਖ ਦਿੱਤਾ ਹੈ ਪਰ ਇਸ ਦੇ ਬਾਵਜੂਦ ਵੀ ਕਿਸਾਨ ਆਪਣੀ ਸਾਲ ਭਰ ਦੀ ਕਮਾਈ ਹੋਈ ...

ਪੂਰੀ ਖ਼ਬਰ »

ਗਾਜੀਸਲਾਰ ਪੰਚਾਇਤ ਵਲੋਂ ਭਾਈ ਬਗੀਚਾ ਸਿੰਘ ਵੜੈਚ ਨੂੰ ਪ੍ਰਸੰਸਾ ਪੱਤਰ

ਸਮਾਣਾ, 9 ਅਪ੍ਰੈਲ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਕੋਰੋਨਾ ਵਿਸ਼ਾਣੂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਕਾਰਨ ਗ਼ਰੀਬ ਲੋਕਾਂ ਨੂੰ ਉਨ੍ਹਾਂ ਦੇ ਘਰ ਲਗਾਤਾਰ 17ਵੇਂ ਦਿਨ ਰਾਸ਼ਨ ਪਹੁੰਚਾਉਣ ਵਾਲੇ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਨਹੀਂ ਹੋ ਰਹੀ ਘਰ-ਘਰ ਸਬਜ਼ੀਆਂ ਦੀ ਸਪਲਾਈ-ਪ੍ਰੋਫੈਸਰ ਜਲਵੇੜ੍ਹਾ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਧਰਮਜੀਤ ਜਲਵੇੜਾ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਸ਼ਾਸਨ ਘਰ-ਘਰ ਸਬਜ਼ੀ ਪਹੁੰਚਾਉਣ 'ਚ ਅਸਫਲ ਸਾਬਤ ਹੋ ਰਿਹਾ ਹੈ ਤੇ ਨਤੀਜੇ ਵਜੋਂ ਪਿੰਡਾਂ ਦੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਖ਼ਰੀਦ ਕੇਂਦਰ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਐਸ. ਡੀ. ਐਮ ਚਾਹਲ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-15 ਅਪ੍ਰੈਲ ਨੂੰ ਪੰਜਾਬ ਵਿਚ ਸ਼ੁਰੂ ਹੋਣ ਜਾ ਰਹੇ ਕਣਕ ਦੇ ਖ਼ਰੀਦ ਸੀਜ਼ਨ ਸਬੰਧੀ ਸ੍ਰੀ ਚਮਕੌਰ ਸਾਹਿਬ ਮਾਰਕੀਟ ਕਮੇਟੀ ਅਧੀਨ ਸ੍ਰੀ ਚਮਕੌਰ ਸਾਹਿਬ, ਬੇਲਾ, ਬਸੀ ਗੁੱਜਰਾਂ, ਹਾਫਿਜਾਬਾਦ, ਗੱਗੋਂ ਦੀਆਂ ਮੰਡੀਆਂ ...

ਪੂਰੀ ਖ਼ਬਰ »

ਬੈਂਕਾਂ ਨਾਲ ਸਬੰਧਿਤ ਕਰੈਡਿਟ ਵਰਕਿੰਗ ਕੈਪੀਟਲ ਦੀਆਂ ਦੇਣਦਾਰੀਆਂ 31 ਮਈ ਤੱਕ ਵਧਾਈਆਂ-ਡਿਪਟੀ ਕਮਿਸ਼ਨਰ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕੋਵਿਡ 19 ਦੇ ਮੱਦੇਨਜ਼ਰ ਆਰ.ਬੀ.ਆਈ ਨੇ ਗ੍ਰਾਹਕਾਂ ਦੀ ਸਹੂਲਤ ਦੇ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਇਸ ਦੇ ਤਹਿਤ 1 ਮਾਰਚ 2020 ਨੂੰ ਦੇਣ ਵਾਲੇ ਟਰਮ ਲੋਨ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰ ਰਹੇ 15 ਮੋਟਰਸਾਈਕਲ ਕੀਤੇ ਥਾਣੇ ਬੰਦ, 12 ਦੇ ਕੱਟੇ ਚਲਾਨ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਅੱਜ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਅਤੇ ਮੋਟਰ ਸਾਈਕਲ ਜ਼ਬਤ ਕਰਕੇ ਥਾਣੇ ਬੰਦ ਕਰ ਦਿੱਤੇ | ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਬੱਚਿਆਂ ਦੀ ਪੜ੍ਹਾਈ ਨੂੰ ਦੇਖਦਿਆਂ ਮਾਪਿਆਂ ਵਲੋਂ ਸਟੇਸ਼ਨਰੀ ਦੀਆਂ ਦੁਕਾਨਾਂ ਖੋਲ੍ਹਣ ਲਈ ਢਿੱਲ ਦਿੱਤੇ ਜਾਣ ਦੀ ਮੰਗ

ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਬੱਚਿਆਂ ਦੀਆਂ ਕਲਾਸਾਂ ਆਨਲਾਈਨ ਸ਼ੁਰੂ ਹੋ ਚੁੱਕੀਆਂ ਹਨ ਤੇ ਬੱਚਿਆਂ ਦੇ ਮਾਪੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਸਟੇਸ਼ਨਰੀ ਦੀਆਂ ਦੁਕਾਨਾਂ ਬੰਦ ਹਨ ਜਿਸ ਲਈ ਬੱਚਿਆਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਅੰਬੂਜਾ ਮੈਨੇਜਮੈਂਟ ਦੁਆਰਾ ਅੰਬੂਜਾ ਮੁਲਾਜ਼ਮਾਂ ਦੀ ਇਕ ਹਫ਼ਤੇ ਦੀ ਤਨਖ਼ਾਹ ਕੱਟਣ ਦੇ ਫ਼ੈਸਲੇ ਦਾ ਵਿਰੋਧ

ਘਨੌਲੀ, 9 ਅਪ੍ਰੈਲ (ਜਸਵੀਰ ਸਿੰਘ ਸੈਣੀ)-ਅੰਬੂਜਾ ਫ਼ੈਕਟਰੀ ਦੇ ਪ੍ਰਬੰਧਕਾਂ ਵਲੋਂ ਅੰਬੂਜਾ ਮੁਲਾਜ਼ਮਾਂ ਦੀ 8 ਤੋਂ 14 ਅਪ੍ਰੈਲ ਤੱਕ ਤਨਖ਼ਾਹ ਕੱਟਣ ਦੇ ਫ਼ੈਸਲੇ ਤੇ ਅੰਬੂਜਾ ਸੀਮੈਂਟ ਕਰਮਚਾਰੀ ਸੰਘ ਦੇ ਅਹੁਦੇਦਾਰਾਂ ਵਲੋਂ ਪ੍ਰਬੰਧਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਨ ਘੜਤ ਵੀਡੀਓ ਦਿਖਾਉਣ ਵਾਲੇ ਅਸਟਰੇਲੀਆ ਚੈਨਲ ਿਖ਼ਲਾਫ਼ ਹੋਵੇ ਮਾਮਲਾ ਦਰਜ-ਲਾਲਪੁਰਾ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਦਿਨੀਂ ਅਸਟਰੇਲੀਆ ਦੇ ਇਕ ਟੀ. ਵੀ ਚੈਨਲ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਲੰਗਰ ਤੇ ਜੋਤੀ ਜੋਤ ਸਮਾਉਣ ਬਾਰੇ ਮਨ ਘੜਤ ਸੁਪਨੇ ਤੇ ਆਧਾਰ 'ਤੇ ਇਕ ਵੀਡੀਓ ਦਿਖਾਈ ਗਈ ਹੈ ...

ਪੂਰੀ ਖ਼ਬਰ »

ਪ੍ਰਸ਼ਾਸਨ ਕਣਕ ਦੀ ਹੱਥੀ ਕਟਾਈ ਅਤੇ ਥਰੈਸ਼ਰ ਚਲਾਉਣ ਦੀ ਦੇਵੇ ਪ੍ਰਵਾਨਗੀ

ਸ੍ਰੀ ਅਨੰਦਪੁਰ ਸਾਹਿਬ, 9 ਅਪੈ੍ਰਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਅੰਦਰ ਲਾਗੂ ਹੋਏ ਕਰਫ਼ਿਊ ਕਾਰਨ ਦੇਸ਼ ਦੇ ਅੰਨਦਾਤਾ ਕਿਸਾਨ ਵਰਗ 'ਤੇ ਮੁਸ਼ਕਲਾਂ ਦੇ ਪਹਾੜ ਟੁੱਟ ਪਏ ਹਨ | ਇਸ ਮੁਸ਼ਕਲ ਸਮੇਂ 'ਚ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕੋਵਿਡ-19 ਦੇ ਕਹਿਰ ਦੇ ਬਾਵਜੂਦ ਸਿਹਤ ਵਿਭਾਗ ਨੇ ਸਿਹਤ ਡਿਸਪੈਂਸਰੀ ਮੀਆਂਪੁਰ ਦੇ ਡਾਕਟਰ ਦੀ ਕੀਤੀ ਬਦਲੀ

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-'ਕੋਵਿਡ-19' ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਨੇ ਸਰਕਾਰੀ ਸਿਹਤ ਕੇਂਦਰਾਂ, ਸਿਹਤ ਡਿਸਪੈਂਸਰੀਆਂ ਅਤੇ ਸਿਹਤ ਸਬ ਸਿਡਰੀ ਕੇਂਦਰਾਂ 'ਚ ਸਿਹਤ ਸੇਵਾਵਾਂ 'ਚ ਵਾਧਾ ਤਾਂ ਕੀ ਕਰਨਾ ਹੈ ਸਗੋਂ ਸਰਕਾਰ ਅਤੇ ਵਿਭਾਗ ਵੱਲੋਂ ...

ਪੂਰੀ ਖ਼ਬਰ »

ਰਾਜ ਸਰਕਾਰ ਵਲੋਂ 'ਨਿਮਾਣਾ ਯਤਨ' ਯੋਜਨਾ ਤਹਿਤ 5 ਪਿੰਡਾਂ 'ਚ 48 ਕਿੱਟਾਂ ਤਕਸੀਮ

ਭਰਤਗੜ੍ਹ, 9 ਅਪ੍ਰੈਲ (ਜਸਬੀਰ ਸਿੰਘ ਬਾਵਾ)-ਕੋਵਿਡ-19 ਦੇ ਇਹਤਿਆਤ ਵਜੋਂ ਚੱਲ ਰਹੇ ਕਰਫ਼ਿਊ ਦੇ ਮੱਦੇਨਜ਼ਰ ਰਾਜ ਸਰਕਾਰ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਰੂਪਨਗਰ ਰਾਹੀਂ 'ਨਿਮਾਣਾ ਯਤਨ' ਯੋਜਨਾ ਤਹਿਤ ਭਰਤਗੜ੍ਹ ਖੇਤਰ ਦੇ ਪਿੰਡਾਂ 'ਚ ਰਹਿ ਰਹੇ ਪ੍ਰਵਾਸੀ ...

ਪੂਰੀ ਖ਼ਬਰ »

ਸਤਲੁਜ ਪੈੱ੍ਰਸ ਕਲੱਬ ਸੁਖਸਾਲ ਨੇ ਤਿੰਨ ਅਖ਼ਬਾਰ ਵੈਂਡਰਾਂ ਦਾ ਕੀਤਾ ਸਨਮਾਨ

ਸੁਖਸਾਲ, 9 ਅਪ੍ਰੈਲ (ਧਰਮ ਪਾਲ)-ਪੂਰਾ ਦੇਸ਼ ਲਾਕਡਾਊਨ ਹੈ¢ ਕੋਰੋਨਾ ਵਾਇਰਸ ਦੀ ਮਹਾਾਮਾਰੀ ਤੋਂ ਬਚਣ ਲਈ ਲੋਕ ਘਰਾਂ ਵਿਚ ਬੈਠੇ ਹਨ ਪਰ ਇਸ ਮੁਸ਼ਕਲ ਦੀ ਘੜੀ ਵਿਚ ਲੋਕਾਂ ਨੰੂ ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ ਬਚਾਉਣ ਅਤੇ ਸੱਚੀਆਂ ਤੇ ਸਟੀਕ ਖ਼ਬਰਾਂ ਪਹੁੰਚਾਉਣ ਦਾ ਕੰਮ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਕਹਿਰ ਕਾਰਨ ਭੁੱਖੇ ਪਿਆਸੇ ਜੰਗਲੀ ਜਾਨਵਰਾਂ ਲਈ ਵੱਡਾ ਸਹਾਰਾ ਬਣੀ ਬਲੱਡ ਡੋਨਰ ਟੀਮ

ਨੂਰਪੁਰ ਬੇਦੀ, 9 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਹਿਰ ਤੇ ਚੱਲਦਿਆਂ ਜਿੱਥੇ ਇਲਾਕੇ ਦੀਆਂ ਸਮੁੱਚੀਆਂ ਧਾਰਮਿਕ ਸਮਾਜਿਕ ਸੰਸਥਾਵਾਂ ਲੋੜਵੰਦਾਂ ਤੱਕ ਰੋਜ਼ਾਨਾ ਲੰਗਰ ਤੇ ਰਾਸ਼ਨ ਪੁੱਜਦਾ ਕਰ ਰਹੀਆਂ ਹਨ | ਉੱਥੇ ਕਰਫ਼ਿਊ ਕਾਰਨ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਿਖ਼ਲਾਫ਼ ਨੂਰਪੁਰ ਬੇਦੀ ਪੁਲਿਸ ਹੋਈ ਸਖ਼ਤ

ਨੂਰਪੁਰ ਬੇਦੀ, 9 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੱਗੇ ਕਰਫ਼ਿਊ ਦੌਰਾਨ ਵੱਖ-ਵੱਖ ਪਿੰਡਾਂ 'ਚ ਤੇ ਹੋਰ ਸਥਾਨਾਂ 'ਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਨਿਕਲਣ ਵਾਲਿਆਂ ਦੇ ਿਖ਼ਲਾਫ਼ ਨੂਰਪੁਰ ਬੇਦੀ ਪੁਲਿਸ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸ਼ਹਿਰ ਨੂੰ ਸੈਨੇਟਾਈਜ਼ ਅਤੇ ਸਫ਼ਾਈ ਕਰਨ ਲਈ ਕੀਤੇ ਜਾ ਰਹੇ ਨੇ ਉਪਰਾਲੇ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੰਸਾਰ ਭਰ 'ਚ ਮਹਾਂਮਾਰੀ ਬਣੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਦੇ ਬਚਾਅ ਲਈ ਸਥਾਨਕ ਨਗਰ ਕੌਾਸਲ ਵਲੋਂ ਸਮੁੱਚੇ ਸ਼ਹਿਰ ਨੂੰ ਸੈਨੇਟਾਈਜ ਕਰਨ ਅਤੇ ਸਫ਼ਾਈ ...

ਪੂਰੀ ਖ਼ਬਰ »

ਹੈਲਥ ਵਰਕਰਾਂ ਨੇ ਝੁੱਗੀ ਝੌ ਾਪੜੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਕੋਰੋਨਾ ਬਾਰੇ ਕੀਤਾ ਜਾਗਰੂਕ

ਕਾਹਨਪੁਰ ਖੂਹੀ, 9 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐਨ. ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐੱਸ. ਐੱਮ. ਓ. ਨੂਰਪੁਰ ਬੇਦੀ ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਅੱਜ ਮਿੰਨੀ ਪੀ.ਐੱਚ.ਸੀ. ਕਾਹਨਪੁਰ ਖੂਹੀ ਤੇ ਸਬ ਸੈਂਟਰ ਕਲਵਾਂ ਦੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਵਿਸਕੀ ਅਤੇ ਸੰਗਤ ਸਿੰਘ ਲੌ ਾਗੀਆ ਨੇ ਜ਼ਰੂਰਤਮੰਦਾਂ ਦੀ ਮਦਦ ਲਈ ਰੈੱਡ ਕਰਾਸ ਰੂਪਨਗਰ ਨੂੰ ਸੌਾਪੇ ਚੈੱਕ

ਰੂਪਨਗਰ, 9 ਅਪੈ੍ਰਲ (ਸਤਨਾਮ ਸਿੰਘ ਸੱਤੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪ੍ਰਬੰਧਕ ਅਤੇ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਕਾਲਜ ਮੈਨੇਜਮੈਂਟ ਕਮੇਟੀ ਅਤੇ ਕਮੇਟੀ ਮੈਂਬਰਾਂ ਵਲੋਂ 1 ਲੱਖ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਭੌ ਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਿੱਤੀ ਇਕ ਦਿਨ ਦੀ ਤਨਖ਼ਾਹ

ਪਟਿਆਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ ਵਿੱਚ ਪਾਈ ਹੈ | ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਣ ਲਾਲ ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਕੋਰੋਨਾ ਵਾਇਰਸ ਦੇ ਟਾਕਰੇ ਲਈ ਫ਼ਤਹਿਗੜ੍ਹ ਸਾਹਿਬ ਲਈ ਦਿੱਤੀਆਂ 90 ਪੀ. ਪੀ. ਈ. ਕਿੱਟਾਂ

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ, ਉੱਥੇ ਵੱਖ-ਵੱਖ ਸੰਸਥਾਵਾਂ ਵਲੋਂ ਇਸ ਜੰਗ ਵਿਚ ਵਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ | ਸਾਰੀ ਦੁਨੀਆ ਵਿਚ ਇਸ ਬਿਮਾਰੀ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਪੱਤਰ ਵਿਹਾਰ ਦੇ ਵਿਦਿਆਰਥੀਆਂ ਲਈ ਈ-ਸਮੱਗਰੀ ਮੁਹੱਈਆ ਕਰਵਾਈ

ਪਟਿਆਲਾ, 9 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਅਤੇ ਪੱਤਰ ਵਿਹਾਰ ਵਿਭਾਗ ਦੇ ਮੁਖੀ ਡਾ. ਅਨੀਤਾ ਗਿੱਲ ਨਾਲ ...

ਪੂਰੀ ਖ਼ਬਰ »

ਬਨੂੜ ਖੇਤਰ ਦੇ ਬਾਹਰਲੇ ਰਾਜਾਂ ਤੋਂ ਆਏ ਟਰੱਕ ਡਰਾਈਵਰਾਂ ਨੂੰ ਇਕਾਂਤਵਾਸ 'ਚ ਰਹਿਣ ਦੇ ਦਿੱਤੇ ਨਿਰਦੇਸ਼

ਬਨੂੜ, 9 ਅਪ੍ਰੈਲ (ਭੁਪਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਐਨ.ਆਰ.ਆਈਜ਼ ਅਤੇ ਜਮਾਤੀਆਂ ਨੂੰ ਇਕਾਂਤਵਾਸ ਉੱਤੇ ਭੇਜਣ ਮਗਰੋਂ ਹੁਣ ਸਿਹਤ ਵਿਭਾਗ ਬਾਹਰਲੇ ਰਾਜਾਂ ਤੋਂ ਆ ਰਹੇ ਟਰੱਕ ਡਰਾਈਵਰਾਂ ਨੂੰ ਵੀ ਇਕਾਂਤਵਾਸ ਤੇ ਭੇਜ ਰਿਹਾ ਹੈ | ਪਿਛਲੇ ਦੋ ...

ਪੂਰੀ ਖ਼ਬਰ »

ਕੋਵਿਡ-19 ਵਿਰੁੱਧ ਲੜਾਈ 'ਚ ਨੌਜਵਾਨਾਂ ਦਾ ਸਹਿਯੋਗ ਸ਼ਲਾਘਾਯੋਗ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਰਾਜਿੰਦਰ ਸਿੰਘ)-ਕੋਵਿਡ-19 ਵਿਰੁੱਧ ਪੰਜਾਬ ਸਰਕਾਰ ਵਲੋਂ ਲੜੀ ਜਾ ਰਹੀ ਲੜਾਈ ਵਿਚ ਜਿੱਥੇ ਹਰੇਕ ਵਰਗ ਦੇ ਲੋਕਾਂ ਵਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਉੱਥੇ ਨੌਜਵਾਨ ਵਰਗ ਵਲੋਂ ਵੱਖ-ਵੱਖ ਸਥਾਨਾਂ ੂਤੇ ਨਾਕੇ ਲਗਾ ਕੇ ਜੋ ਯੋਗਦਾਨ ...

ਪੂਰੀ ਖ਼ਬਰ »

ਹਰ ਸਾਲ ਪੂਰੇ ਵਿਸ਼ਵ 'ਚ ਇਕ ਤਿਉਹਾਰ ਦੇ ਤੌਰ 'ਤੇ ਹੋਵੇ ਲਾਕਡਾਊਨ-ਦੇਵ ਮਾਨ

ਭਾਦਸੋਂ, 9 ਅਪ੍ਰੈਲ (ਪ੍ਰਦੀਪ ਦੰਦਰਾਲ਼ਾ)-ਕੋਰੋਨਾ ਬਿਮਾਰੀ ਕਰਕੇ ਜਿੱਥੇ ਪੂਰਾ ਸੰਸਾਰ ਲਗਪਗ ਲਾਕਡਾਊਨ ਹੈ | ਜਿਸ ਕਰਕੇ ਹਰ ਇਕ ਮੁਲਕ ਦੇ ਲੋਕ ਘਰਾਂ 'ਚ ਬੈਠੇ ਹਨ | ਬੇਸ਼ੱਕ ਸ਼ੁਰੂ 'ਚ ਪਹਿਲੀ ਵਾਰੀ ਲਾਕਡਾਊਨ ਹੋਣ ਕਰਕੇ ਲੋਕਾਂ ਨੂੰ ਘਰਾਂ 'ਚ ਰਹਿਣਾ ਮੁਸ਼ਕਿਲ ਲੱਗ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਦੇਵੀਗੜ੍ਹ, 9 ਅਪ੍ਰੈਲ (ਮੁਖਤਿਆਰ ਸਿੰਘ ਨੋਗਾਵਾਂ)-ਕਣਕ ਦੇ ਆਉਂਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਮਾਰਕੀਟ ਕਮੇਟੀ ਦੁਧਨਸਾਧਾਂ ਦੇ ਚੇਅਰਮੈਨ ਜੀਤ ਸਿੰਘ ਮੀਰਾਂਪੁਰ ਅਤੇ ਉਪ ਚੇਅਰਮੈਨ ਰਮੇਸ਼ ਲਾਂਬਾ ਨੇ ਕਮੇਟੀ ...

ਪੂਰੀ ਖ਼ਬਰ »

ਬੱਚਿਆਂ ਦੀ ਸਿਹਤਯਾਬੀ ਲਈ ਟੀਕਾਕਰਨ ਸੇਵਾਵਾਂ ਜਾਰੀ-ਡਾ. ਅਨੁਜ ਬਾਂਸਲ

ਦੇਵੀਗੜ੍ਹ, 9 ਅਪੈ੍ਰਲ (ਰਾਜਿੰਦਰ ਸਿੰਘ ਮੌਜੀ)-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਤੇ ਸਬ ਇੰਡਸਟਰੀ ਸਿਹਤ ਕੇਂਦਰਾਂ ਤੇ ਬੱਚਿਆਂ ਅਤੇ ਗਰਭਵਤੀ ...

ਪੂਰੀ ਖ਼ਬਰ »

ਇੰਸਪੈਕਟਰ ਕਰਨੈਲ ਸਿੰਘ ਨੇ ਸਮਾਜਸੇਵੀ ਸੰਸਥਾਵਾਂ ਨਾਲ ਮਿਲ ਕੇ ਲੋੜਵੰਦਾਂ ਤੱਕ ਪਹੁੰਚਾਇਆ ਰਾਸ਼ਨ

ਪਟਿਆਲਾ, 9 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਪੈਟਰੋਲਿੰਗ ਪੁਲਿਸ ਅਤੇ ਸਕਾਲਰ ਪਬਲਿਕ ਯੂਥ ਕਲੱਬ ਵਲੋਂ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਰਾਸ਼ਨ ਦੀ ਸਪਲਾਈ ਕੀਤੀ ਜਾ ਰਹੀ ਹੈ¢ ਸਮਾਜ ਸੇਵਾ ਦੇ ਖੇਤਰ 'ਚ ਸਰਗਰਮ ਨਿਭਾ ਰਹੇ ਇੰਸਪੈਕਟਰ ਕਰਨੈਲ ਸਿੰਘ ...

ਪੂਰੀ ਖ਼ਬਰ »

ਕਣਕ ਖ਼ਰੀਦ ਸਬੰਧੀ ਪੰਜਾਬ ਸਰਕਾਰ ਕੋਈ ਵੀ ਫ਼ੈਸਲਾ ਲੈਣ ਸਮੇਂ ਵਿਰੋਧੀ ਧਿਰਾਂ ਨੂੰ ਭਰੋਸੇ 'ਚ ਲਵੇ-ਹੈਪੀ

ਬਸੀ ਪਠਾਣਾਂ, 9 ਅਪ੍ਰੈਲ (ਗੁਰਬਚਨ ਸਿੰਘ ਰੁਪਾਲ, ਗੌਤਮ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਹੈਪੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਾੜ੍ਹੀ ਦੀ ਫ਼ਸਲ ਦੀ ਖ਼ਰੀਦ ਬਾਰੇ ਆਖ਼ਰੀ ਫ਼ੈਸਲਾ ਲੈਣ ਸਮੇਂ ਕਿਸਾਨ ਯੂਨੀਅਨ ਅਤੇ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਕਰਨ ਵਾਲੇ ਨਗਰ ਕੌਾਸਲ ਮੁਲਾਜ਼ਮਾਂ ਦਾ ਐਸ. ਡੀ. ਐਮ ਨਾਭਾ ਵਲੋਂ ਸਨਮਾਨ

ਨਾਭਾ, 9 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਕੋਰੋਨਾ ਵਰਗੀ ਭੈੜੀ ਫੈਲੀ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਐਸ.ਡੀ.ਐਮ ਸੂਬਾ ਸਿੰਘ ਦੀ ਅਗਵਾਈ 'ਚ ਸਫ਼ਾਈ ਅਤੇ ਹੋਰ ਵੱਖੋ ਵੱਖਰੀ ਕੰਮ ਕਰ ਰਹੇ ਨਗਰ ਕੌਾਸਲ ਦੇ ਮੁਲਾਜ਼ਮਾਂ ਦਾ ਫੁੱਲਾਂ ਦੀ ਵਰਖਾ ਕਰ ...

ਪੂਰੀ ਖ਼ਬਰ »

1.44 ਲੱਖ ਰੁਪਏ ਦੀ ਨਗਦੀ ਗੁੰਮ

ਢੇਰ, 9 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਪਿੰਡ ਗੰਭੀਰਪੁਰ (ਉੱਪਰਲਾ) ਦੇ ਪ੍ਰਸਿੱਧ ਕਰਿਆਨਾ ਵਪਾਰੀ ਸ੍ਰੀ ਰਾਜੂ (ਮੀਆ) ਦੀ 1,44,000ਰੁਪਏ (ਇੱਕ ਲੱਖ ਚਤਾਲੀ ਹਜ਼ਾਰ ਰੁਪਏ) ਦੀ ਨਗਦੀ ਗੁੰਮ ਹੋਣ ਦਾ ਸਮਾਚਾਰ ਹੈ | ਰਾਜੂ ਜੋ ਕਿ ਬੀਤੇ ਦਿਨੀਂ ਇਸ ਨੂੰ ਢੇਰ ਬੈਂਕ ਵਿਚ ਜਮ੍ਹਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX