ਤਾਜਾ ਖ਼ਬਰਾਂ


ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  25 minutes ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  37 minutes ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  54 minutes ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 1 hour ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 1 hour ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 1 hour ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 1 hour ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 1 hour ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 1 hour ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 1 hour ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  51 minutes ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 2 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 2 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 2 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 3 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 3 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 3 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 3 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 3 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 4 hours ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 4 hours ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਅੰਮ੍ਰਿਤਸਰ + ਤਰਨ-ਤਾਰਨ

ਜੰਡਿਆਲਾ ਗੁਰੂ 'ਚ ਕੋਰੋਨਾ ਦਾ ਪਹਿਲਾ ਪਾਜ਼ੀਟਿਵ ਮਰੀਜ਼ ਆਉਣ ਕਾਰਨ ਇਲਾਕੇ 'ਚ ਦਹਿਸ਼ਤ

ਜੰਡਿਆਲਾ ਗੁਰੂ, 9 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ, ਰਣ ਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ 'ਚ ਇੰਗਲੈਂਡ ਤੋਂ ਕੁਝ ਦਿਨ ਪਹਿਲਾਂ ਆਏ ਇਕ ਲੜਕੇ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਉਣ ਲਾਲ ਇਲਾਕੇ ਭਰ 'ਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ ਤੇ ਇਸ ਦਾ ਪਤਾ ਲੱਗਣ 'ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ | ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੀ ਵੈਰੋਵਾਲ ਰੋਡ ਦਾ ਲੜਕਾ 19 ਮਾਰਚ ਨੂੰ ਇੰਗਲੈਂਡ ਤੋਂ ਆਇਆ ਸੀ ਤੇ ਅੱਜ ਉਸ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਉਣ ਕਾਰਨ ਉਸ ਇਲਾਕੇ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਸੀਲ ਕਰ ਦਿੱਤਾ ਗਿਆ | ਮੌਕੇ 'ਤੇ ਪੁੱਜੇ ਐੱਸ. ਡੀ. ਐੱਮ. ਵਿਕਾਸ ਹੀਰਾ ਨੇ ਦੱਸਿਆ ਕਿ ਇਸ ਲੜਕੇ ਦਾ ਪਿਤਾ ਤੇ ਉਸ ਦੇ ਭਰਾ ਵੈਰੋਵਾਲ ਰੋਡ 'ਤੇ ਦੁਕਾਨਾਂ ਚਲਾ ਰਹੇ ਹਨ | ਇਨ੍ਹਾਂ ਤਿੰਨਾਂ ਪਰਿਵਾਰਾਂ ਦਾ ਘਰ ਦੁਕਾਨਾਂ ਦੇ ਪਿੱਛੇ ਹੈ ਤੇ ਦੁਕਾਨਾਂ ਦੇ ਨਾਲ ਹੀ ਰਸਤਾ ਘਰ ਜਾਣ ਲਈ ਤੇ ਤਿੰਨਾਂ ਘਰਾਂ ਦੇ ਬਾਕੀ 13 ਜੀਆਂ ਨੂੰ ਕੋਰੋਨਾ ਵਾਇਰਸ ਦੇ ਟੈਸਟ ਕਰਾਉਣ ਲਈ ਅੰਮਿ੍ਤਸਰ ਲਿਜਾਇਆ ਗਿਆ | ਇਸ ਮੌਕੇ ਐੱਸ. ਐੱਮ. ਓ. ਮਾਨਾਂਵਾਲਾ ਡਾ: ਨਿਰਮਲ ਸਿੰਘ ਨੇ ਦੱਸਿਆ ਕਿ ਇੰਗਲੈਂਡ ਤੋਂ ਆਏ ਲੜਕੇ ਦਾ ਇਥੇ ਆਉਣ ਉਪਰੰਤ ਟੈਸਟ ਹੋਇਆ ਸੀ, ਪਰ ਉਹ ਨੈਗਟਿਵ ਪਾਇਆ ਗਿਆ ਸੀ ਪਰ ਉਸ ਦੇ ਕੁਝ ਦਿਨ ਬਾਅਦ ਉਸ ਨੂੰ ਸਿਹਤ 'ਚ ਥੋੜੀ ਸਮੱਸਿਆ ਆਉਣ ਕਾਰਨ 7 ਅਪ੍ਰੈਲ ਨੂੰ ਦੁਬਾਰਾ ਟੈਸਟ ਕੀਤਾ ਗਿਆ ਜੋ ਕਿ ਪਾਜ਼ੀਟਿਵ ਪਾਇਆ ਗਿਆ ਹੈ ਤੇ ਉਸ ਦਾ ਇਲਾਜ ਜਾਰੀ ਹੈ | ਡੀ. ਐੱਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱ ਸਿਆ ਕਿ ਜਿਸ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਦਾ ਕੇਸ ਆਇਆ ਹੈ ਤੇ ਉਸ ਇਲਾਕੇ ਨੂੰ ਸੀਲ ਕਰ ਕੇ ਡਰੋਨ ਨਾਲ ਨਿਗਾਹ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇੰਗਲੈਂਡ ਤੋਂ ਆਏ ਲੜਕੇ ਦੇ ਕੋਰੋਨਾ ਪਾਜ਼ੀਟਿਵ ਆਉਣ ਤੇ ਇਸ ਦੇ ਤੇ ਇਸਦੇ ਪਰਿਵਾਰ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਦਾ ਪਤਾ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਲੋਕ ਉਪਰੋਕਤ ਪਰਿਵਾਰ ਦੇ ਸੰਪਰਕ 'ਚ ਆਏ ਹਨ, ਉਹ ਆਪ ਵੀ ਸਾਡੇ ਨੋਟਿਸ 'ਚ ਲਿਆਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਟੈਸਟ ਕਰਵਾ ਕੇ ਲੋੜ ਪੈਣ 'ਤੇ ਇਲਾਜ ਕੀਤਾ ਜਾ ਸਕੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ 'ਚ ਰਹਿਣ ਅਤੇ ਕਰਫਿਊ ਦੀ ਪਾਲਣਾ ਕਰਦੇ ਹੋਏ ਆਪਣੀ ਸਮਝਦਾਰੀ ਦਾ ਸਬੂਤ ਦੇਣ ਤੇ ਆਪਣਾ ਤੇ ਦੂਜਿਆਂ ਦਾ ਵੀ ਬਚਾਅ ਕਰਨ | ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ, ਸਿਹਤ ਵਿਭਾਗ ਤੇ ਹੋਰ ਵਾਹਨਾਂ ਨੂੰ ਤੇ ਕੋਰੋਨਾ ਪਾਜ਼ੀਟਿਵ ਪਾਏ ਗਏ ਲੜਕੇ ਦੇ ਘਰਾਂ ਦੇ ਬਾਹਰ ਸੈਨੇਟਾਈਜ਼ ਕੀਤਾ ਗਿਆ | ਇਸ ਮੌਕੇ ਐੱਸ. ਐੱਚ. ਓ. ਜੰਡਿਆਲਾ ਗੁਰੂ ਰਸ਼ਪਾਲ ਸਿੰਘ ਵੀ ਮੁਸ਼ਤੈਦੀ ਨਾਲ ਡਿਊਟੀ ਦੇ ਰਹੇ ਹਨ |

ਗੁਰੂ ਨਾਨਕ ਹਸਪਤਾਲ 'ਤੇ ਦੋਸ਼ ਵਾਲੇ ਮੈਡੀਕਲ ਸਟਾਫ਼ ਨੂੰ ਨੋਟਿਸ ਦੀ ਤਿਆਰੀ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਵਾਇਰਸ ਦੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਸਬੰਧਿਤ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਵਲੋਂ ਕਥਿਤ ਨੋਟਿਸ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਜਵਾਬ ਨਾ ਦੇਣ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਟੋਮੈਟਿਕ ਸੈਨੀਟਾਈਜ਼ਰ ਮਸ਼ੀਨ ਲਗਾਈ

ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ, ਕੱਦਗਿੱਲ)-ਜ਼ਿਲ੍ਹਾ ਤਰਨ ਤਾਰਨ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਸਰਕਾਰੀ ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਅਤੇ ਤਰਨ ਤਾਰਨ ਦੀਆਂ 8 ...

ਪੂਰੀ ਖ਼ਬਰ »

ਪੁਲਿਸ ਥਾਣਾ ਰਾਜਾਸਾਂਸੀ ਵਲੋਂ ਚੋਰ ਗਰੋਹ ਦਾ ਪਰਦਾਫਾਸ਼

ਰਾਜਾਸਾਂਸੀ, 9 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਵਲੋਂ ਕਸਬਾ ਰਾਜਾਸਾਂਸੀ 'ਚ ਵੱਸੀ ਅਬਾਦੀ ਅਨਮੋਲ ਕਾਲੋਨੀ ਦੇ ਵਾਸੀਆਂ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਚੋਰਾਂ ਵਲੋਂ ਇਕ ਕਿਰਾਏ 'ਤੇ ਲਏ ਗਏ ਗੋਦਾਮ 'ਚੋਂ ਦਰਜਨਾਂ ਨਵੇਂ ਪੁਰਾਣੇ ਮਾਡਲ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਚੋਰੀ ਦੀ ਕਾਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਹਰੀਕੇ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਝੂਠੀਆਂ ਅਫਵਾਹਾਂ ਫੈਲਾਉਣ ਤੇ ਭੀੜ ਇੱਕਠੀ ਕਰਨ 'ਤੇ ਔਰਤ ਿਖ਼ਲਾਫ਼ ਮੁਕੱਦਮਾ ਦਰਜ

ਰਾਜਾਸਾਂਸੀ, 9 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਵਲੋਂ ਰਾਜਾਸਾਂਸੀ ਦੀ ਇਕ ਇਸਤਰੀ ਪ੍ਰਧਾਨ ਦੇ ਬਿਆਨਾਂ ਦੇ ਆਧਾਰ 'ਤੇ ਇਕ ਔਰਤ ਿਖ਼ਲਾਫ਼ ਕਰਫਿਊ ਦੌਰਾਨ ਝੂਠੀਆਂ ਅਫਵਾਹਾਂ ਫੈਲਾਉਣ ਤੇ ਭੀੜ ਇੱਕਠੀ ਕਰਨ 'ਤੇ ਮੁੱਕਦਮਾ ਦਰਜ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਦੇ ਹੁਕਮਾਂ ਨੂੰ ਸਰਕਾਰੀ ਕਣਕ ਦੇ ਲਾਭਪਾਤਰੀਆਂ ਛਿੱਕੇ ਟੰਗਿਆ

ਮਜੀਠਾ, 9 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਕੋਰੋਨਾ ਦੇ ਦਿਨੋ ਦਿਨ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਜਿਥੇ ਲੋਕਾਂ ਨੂੰ ਆਪਸੀ ਸਮਾਜਿਕ ਦੂਰੀ ਬਣਾਈ ਰੱਖਣ ...

ਪੂਰੀ ਖ਼ਬਰ »

ਜ਼ਰੂਰੀ ਐਮਰਜੈਂਸੀ ਮੌਕੇ ਪ੍ਰਾਈਵੇਟ ਡਾਕਟਰ ਮਰੀਜ਼ਾਂ ਨੂੰ ਚੈੱਕ ਕਰਨ ਤੋਂ ਹਟਣ ਲੱਗੇ ਪਿੱਛੇ

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚਲਦਿਆਂ ਦੇਸ਼ 'ਚ ਐਲਾਨੀ ਗਈ ਮੈਡੀਕਲ ਐਮਰਜੈਂਸੀ ਰੱਬ ਦਾ ਦਰਜਾ ਪ੍ਰਾਪਤ ਡਾਕਟਰ ਹੁਣ ਮਰੀਜ਼ਾਂ ਦੀ ਜਾਂਚ ਕਰਨ ਤੋਂ ਪਿੱਛੇ ਹਟਣ ਲੱਗ ਪਏ ਹਨ | ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ 'ਚ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੱਧੂ ਨੇ ਹਸਪਤਾਲ ਪੁੱਜ ਕੇ ਮਾਸਕ ਤੇ ਸੈਨੀਟਾਈਜ਼ਰ ਕੀਤੇ ਮੁਹੱਈਆ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਵਾਇਰਸ ਦੇ ਇਲਾਜ ਲਈ ਸੂਬੇ ਦੇ ਪ੍ਰਸਿੱਧ ਸਰਕਾਰੀ ਮੈਡੀਕਲ ਕਾਲਜ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਵਾਇਰਸ ਲਈ ਲੋੜੀਂਦੀਆਂ ਕਿੱਟਾਂ ਹੀ ਮੁਹੱਈਆ ਨਾ ਹੋਣ ਕਾਰਨ ਸਰਕਾਰ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਘਰਾਂ ਤੱਕ ਪਹੁੰਚਾਈ 14 ਅਪ੍ਰੈਲ ਤੱਕ ਦੀ ਖੁਰਾਕ-ਡੀ. ਸੀ.

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਕਰਫਿਊ ਦੌਰਾਨ ਭਾਵੇਂ ਸਾਰਾ ਜਨ-ਜੀਵਨ ਰੁਕਿਆ ਹੋਇਆ ਹੈ, ਪਰ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਜਾਇਜ ਸ਼ਰਾਬ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪੁਲਿਸ ਚੌਕੀ ਬੱਸ ਸਟੈਂਡ ਤਰਨ ਤਾਰਨ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸ਼੍ਰੋਮਣੀ ਕਮੇਟੀ ਦੀ ਮੁਲਾਜਮ ਔਰਤ ਨੂੰ ਕੀਤਾ ਇਕਾਂਤਵਾਸ

ਝਬਾਲ, 9 ਅਪ੍ਰੈਲ (ਸੁਖਦੇਵ ਸਿੰਘ)-ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਸੇਲ ਵਿਖੇ ਸ਼੍ਰੋਮਣੀ ਕਮੇਟੀ ਦੀ ਮੁਲਾਜ਼ਮ ਔਰਤ ਨੂੰ 14 ਦਿਨ ਲਈ ਇਕਾਂਤਵਾਸ ਕਰ ਕੇ ਉਨ੍ਹਾਂ ਦੇ ਘਰ ਦੇ ਬਾਹਰ ਇਕਾਂਤਵਾਸ ਦੇ ਪੋਸਟਰ ਤੇ ਹੱਥਾਂ 'ਤੇ ਮੋਹਰ ...

ਪੂਰੀ ਖ਼ਬਰ »

ਖਡੂਰ ਸਾਹਿਬ ਦਾ ਵਿਅਕਤੀ ਲਾਪਤਾ

ਖਡੂਰ ਸਾਹਿਬ, 9 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕੁਲਵੰਤ ਸਿੰਘ (70) ਪੁੱਤਰ ਪ੍ਰੀਤਮ ਸਿੰਘ ਵਾਸੀ ਖਡੂਰ ਸਾਹਿਬ ਜੋ ਕਿ 5 ਅਪ੍ਰੈਲ ਨੂੰ ਘਰੋਂ ਪਿੰਡ ਸਰਲੀ ਤਹਿਸੀਲ ਖਡੂਰ ਸਾਹਿਬ ਨੂੰ ਗਿਆ, ਪਰ ਅੱਜ ਤੱਕ ਵਾਪਸ ਨਹੀਂ ਮੁੜਿਆ | ਜਾਣਕਾਰੀ ਦਿੰਦੇ ਹੋਏ ਲਾਪਤਾ ਵਿਅਕਤੀ ਦੇ ...

ਪੂਰੀ ਖ਼ਬਰ »

ਡਿਊਟੀ ਤੋਂ ਵਾਪਸ ਪਰਤ ਰਹੀ ਏ. ਐੱਨ. ਐੱਮ. ਦਾ ਲੁਟੇਰਿਆਂ ਨੇ ਪਰਸ ਖੋਹਿਆ

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਮੁਗਲਚੱਕ ਪੰਨੂੰਆਂ ਤੋਂ ਆਪਣੀ ਹੋਰ ਮੁਲਾਜ਼ਮ ਨਾਲ ਕਾਇਨੈਟਿਕ 'ਤੇ ਵਾਪਸ ਆ ਰਹੀ ਇਕ ਏ. ਐੱਨ. ਐੱਮ. ਦਾ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਪਰਸ ਖੋਹ ਲਿਆ ਤੇ ਫ਼ਰਾਰ ਹੋ ਗਿਆ | ਇਸ ਸਬੰਧੀ ਏ. ਐੱਨ. ...

ਪੂਰੀ ਖ਼ਬਰ »

ਡਾਕਟਰਾਂ ਤੇ ਪੁਲਿਸ ਦੀ ਟੀਮ ਨੇ ਗੁੱਜਰਾਂ ਦਾ ਨਿਰੀਖਣ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਡਾ: ਰਜਿੰਦਰ ਕੁਮਾਰ ਤੇ ਚੌਕੀ ਇੰਚਾਰਜ ਏ. ਐਸ. ਆਈ. ਸਲਵਿੰਦਰ ਸਿੰਘ ਵਲੋਂ ਪਿੰਡ ਉਬੋਕੇ ਵਿਖੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਤੇ ਕਰਫਿਊ ਦੀ ਪਾਲਣਾ ਕਰਦੇ ਹੋਏ ਗੁੱਜਰਾਂ ਦੀ ਨਿਗਰਾਨੀ ਕੀਤੀ ਗਈ ਤੇ ਉਨ੍ਹਾਂ ਦਾ ਪੂਰਾ ਵੇਰਵਾ ...

ਪੂਰੀ ਖ਼ਬਰ »

ਕੋਰੋਨਾ ਦੇ ਟਾਕਰੇ ਲਈ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਜੋਸ਼ੀ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਵਲੋਂ ਰੋਜ਼ਾਨਾ ਸਫ਼ਾਈ ਕਰਨ ਤੇ ਕੂੜਾ ਇਕੱਠਾ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸ੍ਰੀ ਜੋਸ਼ੀ ਨੇ ਕਿਹਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਿਖ਼ਲਾਫ਼ ਮਾਮਲਾ ਦਰਜ

ਮਜੀਠਾ, 9 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਡੀ. ਐਸ. ਪੀ. ਮਜੀਠਾ ਯੋਗੇਸ਼ਵਰ ਸਿੰਘ ਗੋਰਾਇਆ ਤੇ ਐਸ. ਐਚ. ਓ. ਇੰਸਪੈਕਟਰ ਕਪਿਲ ਕੌਸ਼ਲ ਦੀ ਨਿਗਰਾਨੀ ਹੇਠ ਏ. ਐਸ. ਆਈ. ਭੁਪਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮਜੀਠਾ ਵਿਖੇ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਦੇ ...

ਪੂਰੀ ਖ਼ਬਰ »

ਗੁੱਡ ਫ਼ਰਾਈਡੇ ਸਿਰਫ਼ ਮਸੀਹੀ ਲੋਕਾਂ ਲਈ ਨਹੀਂ, ਸਗੋਂ ਪੂਰੇ ਸੰਸਾਰ ਲਈ ਮੁਕਤੀ ਦਾ ਦਿਨ-ਮਸੀਹੀ ਆਗੂ

ਮਜੀਠਾ, 9 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਗੁੱਡ ਫ਼ਰਾਈਡੇ ਪਾਕ ਸ਼ੁੱਕਰਵਾਰ ਦਾ ਦਿਨ ਸਿਰਫ਼ ਮਸੀਹੀ ਲੋਕਾਂ ਲਈ ਹੀ ਨਹੀਂ, ਸਗੋਂ ਇਹ ਪੂਰੇ ਸੰਸਾਰ ਦਾ ਮੁਕਤੀ ਦਾ ਦਿਨ ਹੈ | ਇਤਿਹਾਸ 'ਚ ਪਹਿਲੀ ਵਾਰ ਗੁੱਡ ਫ਼ਰਾਈਡੇ ਪਾਕ ਸ਼ੁੱਕਰਵਾਰ ਲੋਕ ਆਪਣ ਘਰਾਂ 'ਚ ਮਨਾਉਣਗੇ, ਇਹ ...

ਪੂਰੀ ਖ਼ਬਰ »

ਜੁਮੈਟੋ ਵਲੋਂ ਅੰਮਿ੍ਤਸਰ 'ਚ ਘਰ-ਘਰ ਕਰਿਆਨੇ ਦੀ ਸਪਲਾਈ ਸ਼ੁਰੂ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਕਰਫਿਊ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੁਮੈਟੋ ਨਾਲ ਲੋਕਾਂ ਨੂੰ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਤੱਕ ਦਾ ਜੋ ਪ੍ਰਬੰਧ ਕੀਤਾ ਗਿਆ ਸੀ, ਉਸ ਤਹਿਤ ਜੁਮੈਟੋ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ | ਜੁਮੈਟੋ ਦੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਜ਼ਖ਼ਮੀ

ਛੇਹਰਟਾ, 9 ਅਪ੍ਰੈਲ (ਵਡਾਲੀ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ੍ਹ ਦੇ ਵਾਸੀ ਸੋਹਿਤਪਾਲ ਸਿੰਘ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਨਰਾਇਣਗੜ੍ਹ ਵਿਖੇ ਡੇਅਰੀ ਦਾ ਕਾਰੋਬਾਰ ਕਰਦੇ ਹਨ ਤੇ ਮੈਂ ਰੋਜ਼ਾਨਾ ਦੁੱਧ ਦੀ ਚਵਾਈ ਪਿੰਡ ਗੰਡੀਵਿੰਡ ਤੋਂ ...

ਪੂਰੀ ਖ਼ਬਰ »

ਸਰਕਾਰੀ ਤੇ ਸਮਾਜਿਕ ਤੌਰ 'ਤੇ ਲੋੜਵੰਦਾਂ ਤੱਕ ਰਾਸ਼ਨ ਵੰਡਣ ਦੀ ਪ੍ਰਣਾਲੀ ਨਹੀਂ ਸਿੱਧ ਹੋ ਰਹੀ ਕਾਰਗਰ

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਕਰਫ਼ਿਊ ਦੌਰਾਨ ਲੋੜਵੰਦਾਂ ਨੂੰ ਸਮਾਜਿਕ ਤੇ ਸਰਕਾਰੀ ਤੌਰ 'ਤੇ ਰਾਸ਼ਨ ਵੰਡਣ ਦੀ ਪ੍ਰਣਾਲੀ ਕਾਰਗਰ ਸਿੱਧ ਨਹੀਂ ਹੋ ਰਹੀ ਜਿਸ ਕਰ ਕੇ ਬਹੁਤਿਆਂ ਨੂੰ ਰਾਸ਼ਨ ਦੇ ਗੱਫ਼ੇ ਮਿਲੇ ਅਤੇ ਕਈ ਲੋਕ ਰੋਟੀ ਤੋਂ ਵੀ ਆਤਰ ਹੋ ਰਹੇ ਹਨ | ਇਸ ...

ਪੂਰੀ ਖ਼ਬਰ »

ਅਜਨਾਲਾ 'ਚ ਕਰਫਿਊ ਦੀ ਉਲੰਘਣਾ ਕਰਨ ਵਾਲੇ 6 ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕਰਫਿਊ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਸਾੲੀਂ ਮੰਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਗੁਰੂ ਨਗਰੀ ਦੀ ਵਾਲਡ ਸਿਟੀ ਨੂੰ ਸੈਨੇਟਾਈਜ਼ ਕਰਨ ਲਈ ਅੱਜ ਤੋਂ ਸ਼ੁਰੂ ਕਰਵਾਇਆ ਜਾਵੇਗਾ ਛਿੜਕਾਅ-ਭਾਈ ਮਹਿਤਾ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਕੋਰੋਨਾਂ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਆਉੁਾਦੇ ਰਸਤਿਆਂ, ਆਸ-ਪਾਸ ਦੇ ਗਲਿਆਰਾ ਖੇਤਰ ਤੇ ਪਾਰਕਾਂ ਸਮੇਤ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਗੁਰੂ ਨਗਰੀ ...

ਪੂਰੀ ਖ਼ਬਰ »

ਹੈਲਥ ਫਾਰਮਾਸਿਸਟਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਸਥਿਤ ਰੂਰਲ ਹੈਲਥ ਫਾਰਮੇਸੀ ਤੇ ਸਮੂਹ ਜ਼ਿਲ੍ਹੇ ਭਰ ਦੇ ਅਫ਼ਸਰਾਂ ਤੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਰਿੰਦਰਪਾਲ ...

ਪੂਰੀ ਖ਼ਬਰ »

ਮੁਸੀਬਤ ਸਮੇਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਖ਼ਾਲਸੇ ਦਾ ਧਰਮ-ਜਥੇ: ਗਿਆਨੀ ਰਘਬੀਰ ਸਿੰਘ

ਅੰਮਿ੍ਤਸਰ, 9 ਅਪ੍ਰੈਲ (ਜੱਸ)-ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਤੱਕ ਗੁਰੂ ਕਾ ਲੰਗਰ ਭੇਜੇ ਜਾਣ ਦੀ ਪ੍ਰਸ਼ੰਸਾ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ...

ਪੂਰੀ ਖ਼ਬਰ »

ਦੁਕਾਨ 'ਚੋਂ ਐੱਲ. ਈ. ਡੀ., ਸੀ. ਸੀ. ਟੀ. ਵੀ. ਕੈਮਰੇ ਸਮੇਤ 50 ਹਜ਼ਾਰ ਰੁਪਏ ਚੋਰੀ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ 'ਚ ਕੋਰੋਨਾ ਕਰਫਿਊ ਦੇ ਚੱਲਦਿਆਂ ਪੁਲਿਸ ਵਲੋਂ ਕੀਤੀ ਸਖ਼ਤ ਨਾਕੇਬੰਦੀ ਦੌਰਾਨ ਵੀ ਚੋਰਾਂ ਸਰਕਾਰੀ ਹਸਪਤਾਲ ਦੇ ਸਾਹਮਣੇ ਰਵੀ ਟੈਲੀਕੌਮ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਐਸ. ਡੀ. ਐਮ. ਬਾਬਾ ਬਕਾਲਾ ਸਾਹਿਬ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 9 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਇਥੇ ਸਬ ਡਵੀਜ਼ਨਲ ਮੈਜਿਸਟਰੇਟ, ਬਾਬਾ ਬਕਾਲਾ ਸਾਹਿਬ ਮੇਜਰ ਡਾ: ਸੁਮਿੱਤ ਮੁੱਧ ਨਾਲ ਅਹਿਮ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ...

ਪੂਰੀ ਖ਼ਬਰ »

ਮੰਤਰੀ ਸਰਕਾਰੀਆ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਪੰਚਾਇਤਾਂ ਨਾਲ ਕਮਰਾਬੰਦ ਮੀਟਿੰਗ

ਚੋਗਾਵਾਂ, 9 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ਵਿਖੇ ਸਬ ਡਵੀਜਨ ਲੋਪੋਕੇ/ਚੋਗਾਵਾਂ ਦੇ 80 ਤੋਂ ਉਪਰ ਪਿੰਡਾਂ ਦੇ ਪੰਚਾਂ/ਸਰਪੰਚਾਂ ਨਾਲ ਵੱਖ-ਵੱਖ ਤੌਰ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਵਲੋਂ ਰਮਦਾਸ ਵਿਖੇ ਰਾਸ਼ਨ ਦੀਆਂ ਕਿੱਟਾਂ ਵੰਡਣ ਦੀ ਸ਼ੁਰੂਆਤ

ਰਮਦਾਸ, 9 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਆਪਣੇ ਕੋਲੋਂ ਰਮਦਾਸ ...

ਪੂਰੀ ਖ਼ਬਰ »

ਜੇਠੂਵਾਲ, ਸੋਹੀਆਂ ਖੁਰਦ, ਮਹਿਣੀਆਂ ਸਮੇਤ ਹੋਰ ਪਿੰਡਾਂ ਨੂੰ ਸਰਕਾਰ ਦਾ ਰਾਸ਼ਨ ਲੋੜਵੰਦ ਪਰਿਵਾਰਾਂ ਨੂੰ ਨਹੀਂ ਹੋਇਆ ਨਸੀਬ

ਜੇਠੂਵਾਲ, 9 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਵਲੋਂ ਰਾਸ਼ਨ ਦੇਣ ਦੇ ਜੋ ਦਾਅਵੇ ਕੀਤੇ ਜਾ ਰਹੇ ਹਨ ਇਹ ਸਭ ਫੋਕੇ ਦਾਅਵੇ ਸਾਬਤ ਹੋ ਰਹੇ ਹਨ ਜਿਸ ਦੀ ਮਿਸਾਲ ਹਲਕਾ ਅਟਾਰੀ ਅਧੀਨ ਪੈਂਦੇ ਪਿੰਡਾਂ ਜੇਠੂਵਾਲ, ਸੋਹੀਆਂ ...

ਪੂਰੀ ਖ਼ਬਰ »

ਰੋਜ਼ਾਨਾ 2 ਹਜ਼ਾਰ ਤੋਂ ਉਪਰ ਲੋਕ ਬੈਂਕਾਂ ਅੱਗੇ ਕਤਾਰਾਂ ਬਣਾ ਕੇ ਪੈਸੇ ਲੈਣ ਲਈ ਮਜਬੂਰ

ਚੋਗਾਵਾਂ, 9 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕਰਫਿਊ ਦੌਰਾਨ ਸਥਾਨਕ ਕਸਬਾ ਚੋਗਾਵਾਂ ਵਿਖੇ 10 ਤੋਂ ਉਪਰ ਵੱਖ-ਵੱਖ ਬੈਂਕ ਬ੍ਰਾਂਚਾਂ 'ਚ ਹਰ ਰੋਜ਼ ਦੋ ਹਜ਼ਾਰ ਤੋਂ ਉਪਰ ਬੁਢਾਪਾ/ਵਿਧਵਾ, ਜਨ-ਧਨ, ਨਰੇਗਾ ਦੇ ਲਾਭਪਾਤਰੀ ਪੈਸੇ ਲੈਣ ਲਈ ਪੁੱਜਦੇ ਹਨ, ਜਿਸ ਕਾਰਨ ਬੈਂਕਾਂ ...

ਪੂਰੀ ਖ਼ਬਰ »

ਵਿਧਾਇਕ ਡੈਨੀ ਨੇ ਕਸਬਾ ਬੰਡਾਲਾ ਦੇ ਲੋੜਵੰਦਾਂ ਲਈ 600 ਰਾਸ਼ਨ ਕਿੱਟਾਂ ਭੇਜੀਆਂ

ਬੰਡਾਲਾ, 9 ਅਪ੍ਰੈਲ (ਅੰਗਰੇਜ ਸਿੰਘ ਹੁੰਦਲ)-ਕਰਫਿਊ ਦੌਰਾਨ ਲੋੜਵੰਦਾਂ ਨੂੰ ਘਰ-ਘਰ ਤੱਕ ਰਾਸ਼ਨ ਪਹੁੰਚਾਉਣ ਲਈ ਜੰਡਿਆਲਾ ਗੁਰੂ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਨਿੱਜੀ ਤੌਰ 'ਤੇ ਹੁਣ ਤੱਕ ਹਲਕੇ 'ਚ 7 ਹਜ਼ਾਰ ਕਿੱਟ ਵੰਡੀ ਗਈ ਹੈ ਤੇ ਹੋਰ ਕਿੱਟਾਂ ਵੰਡਣ ...

ਪੂਰੀ ਖ਼ਬਰ »

ਸਰਕਾਰੀ ਤੰਤਰ ਗਰੀਬਾਂ ਨੂੰ ਬਰਾਬਰਤਾ ਦੇ ਆਧਾਰ 'ਤੇ ਰਾਸ਼ਨ ਵੰਡੇ-ਮਾੜੀਮੇਘਾ, ਮਲਹੋਤਰਾ

ਭਿੱਖੀਵਿੰਡ, 9 ਅਪ੍ਰੈਲ (ਬੌਬੀ)-ਭਿੱਖੀਵਿੰਡ ਬਲਾਕ 'ਚ ਕਰਫ਼ਿਊ ਦੌਰਾਨ ਸਰਕਾਰੀ ਤੰਤਰ ਵਲੋਂ ਜੋ ਲੋੜਵੰਦਾਂ ਨੂੰ ਅਨਾਜ ਮੁਹੱਈਆ ਕਰਾਇਆ ਜਾ ਰਿਹਾ ਹੈ, ਇਸ ਮਹੱਤਵਪੂਰਨ ਕਾਰਜ 'ਚ ਰਾਜ ਕਰਦੀ ਸਿਆਸੀ ਧਿਰ ਬੇਲੋੜੀ ਦਖਲਅੰਦਾਜ਼ੀ ਕਰ ਰਹੀ ਹੈ, ਜਿਸ ਕਰ ਕੇ ਸਾਰਿਆਂ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਲੋਂ ਆਨਲਾਈਨ ਕਲਾਸਾਂ ਸ਼ੁਰੂ

ਚੱਬਾ, 9 ਅਪ੍ਰੈਲ (ਜੱਸਾ ਅਨਜਾਣ)-ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਇਲਾਕੇ ਦਾ ਨਾਮਵਰ ਵਿੱਦਿਅਕ ਅਦਾਰਾ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਇੰਟਰਨੈਸ਼ਨਲ ਸਕੂਲ ਵਰਾਪਲ ਵਲੋਂ ਸ਼ੁਰੂ ਹੋਏ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ...

ਪੂਰੀ ਖ਼ਬਰ »

ਖੇਤੀ ਸੰਦਾਂ ਨਾਲ ਸਬੰਧਤ ਸਪੇਅਰਪਾਰਟਸ ਦੀਆਂ ਦੁਕਾਨਾਂ ਤੇ ਵਰਕਸ਼ਾਪਾਂ ਖੋਲ੍ਹਣ ਦੀ ਮੰਗ

ਗੱਗੋਮਾਹਲ, 9 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਜਰਨਲ ਸਕੱਤਰ ਜਸਪਾਲ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੱਕੀ ਫ਼ਸਲ ਨੂੰ ਮੁੱਖ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਦਾ ਵਿਰੋਧ

ਵੇਰਕਾ, 9 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਯੂਨਿਟ ਅੰਮਿ੍ਤਸਰ ਸਬ ਅਰਬਨ ਤੇ ਸਰਕਲ ਯੂਨਿਟ ਸ਼ਹਿਰੀ ਸਰਕਲ ਦੁਆਰਾ ਦੋਹਾਂ ਸੁਸਾਇਟੀਆਂ ਤਾਲਮੇਲ ਕਰ ਕੇ ਪਾਵਰਕਾਮ ਮੈਨੇਜਮੈਂਟ ਦੁਆਰਾ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਚ 40 ...

ਪੂਰੀ ਖ਼ਬਰ »

ਦਿਮਾਗ ਦੀ ਨਾੜੀ ਫਟਣ ਕਾਰਨ ਬਣੇ ਕਲੌਟ ਦਾ ਸਫ਼ਲ ਆਪ੍ਰੇਸ਼ਨ

ਵੇਰਕਾ, 9 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਨਿਊਰੋ ਟਰੋਮਾ ਤੇ ਮਲਟੀਸ਼ਪੈਸ਼ਲਿਟੀ ਹਸਪਤਾਲ ਮਜੀਠਾ ਰੋਡ ਵਿਖੇ ਇਲਾਜ ਲਈ ਆਏ ਇਕ 77 ਸਾਲਾ ਬਜ਼ੁਰਗ ਦੇ ਦਿਮਾਗ ਅੰਦਰ ਬਣੇ ਕਲੌਟ ਦਾ ਸਫ਼ਲ ਆਪ੍ਰੇਸ਼ਨ ਕਰ ਕੇ ਜਾਨ ਬਚਾਈ ਗਈ ਹੈ | ਇਹ ਜਾਣਕਾਰੀ ਸ਼ਹਿਰ ਪ੍ਰਸਿੱਧ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਸੀ. ਸੈ. ਸਕੂਲ ਜਾਮਾਰਾਏ ਵਲੋਂ ਆਨ ਲਾਈਨ ਪੜ੍ਹਾਈ ਸ਼ੁਰੂ-ਬਾਬਾ ਨੰਦ ਸਿੰਘ

ਫਤਿਆਬਾਦ, 9 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀ. ਸੈ. ਸਕੂਲ ਜਾਮਾਰਾਏ ਵਿਖੇ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ ਪੰਜ ਦੇ ਕੱਟੇ ਚਲਾਨ

ਫਤਿਆਬਾਦ, 9 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਰਫਿਊ ਦੌਰਾਨ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਚੌਕੀ ਫਤਿਆਬਾਦ ਦੇ ਏ. ਐੱਸ. ਆਈ. ਗੁਰਮੇਜ ...

ਪੂਰੀ ਖ਼ਬਰ »

ਕਣਕ ਦੀ ਖਰੀਦ ਸਬੰਧੀ ਚੇਅਰਮੈਨ ਸਰਲੀ ਤੇ ਐੱਸ. ਡੀ. ਐੱਮ. ਖਡੂਰ ਸਾਹਿਬ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਖਡੂਰ ਸਾਹਿਬ, 9 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕਣਕ ਦੇ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਦੀ ਪ੍ਰਧਾਨਗੀ ਹੇਠ ਆੜ੍ਹਤੀਆਂ ਦੀ ਇਕ ਮੀਟਿੰਗ ਹੋਈ | ਮੀਟਿੰਗ 'ਚ ਐੱਸ. ਡੀ. ਐੱਮ. ਖਡੂਰ ...

ਪੂਰੀ ਖ਼ਬਰ »

ਲਾਊਡ ਸਪੀਕਰ ਰਾਹੀਂ ਸਿਹਤ ਵਿਭਾਗ ਨੇ ਕੋਰੋਨਾ ਬਾਰੇ ਕੀਤਾ ਜਾਗਰੂਕ

ਖਡੂਰ ਸਾਹਿਬ, 9 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਡਾ: ਨਵੀਨ ਖੁੰਗਰ ਐੱਸ. ਐੱਮ. ਓ. ਮੀਆਂਵਿੰਡ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹੈਲਥ ਇੰਸਪੈਕਟਰ ਸਾਹਿਬਜੀਤ ਸਿੰਘ ਬੋਦਲ ਕੀੜੀ ਨੇ ਆਪਣੀ ਟੀਮ ਨਾਲ ਪਿੰਡ ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ਤੋਂ ਲਾਊਡ ਸਪੀਕਰ ਰਾਹੀਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗਲਤ ਅਫਵਾਹਾਂ ਨਾ ਫੈਲਾਈਆਂ ਜਾਣ-ਮੌਲਵੀ ਮਿਹਰਬਾਨ

ਮੀਆਂਵਿੰਡ, 9 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਮੌਲਵੀ ਮੁਹੱਬਤ ਮਿਹਰਬਾਨ ਵਾਸੀ ਜਵੰਦਪੁਰ ਨੇ ਕਿਹਾ ਕਿ ਸ਼ਰਾਰਤੀ ਅਨਸਰ ਸ਼ੋਸ਼ਲ ਮੀਡੀਆ 'ਤੇ ਮੇਰੇ ਬਾਰੇ ਗਲਤ ਅਫਵਾਹਾਂ ਨਾ ਫੈਲਾਉਣ | ਮੇਰੇ 'ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਮੈਂ ਨਿਯਾਮੂਦੀਨ ਵਿਖੇ ਹੋਏ ਸਮਾਗਮ 'ਚ ...

ਪੂਰੀ ਖ਼ਬਰ »

ਪਿੰਡ ਚੀਮਾ ਕਲਾਂ 'ਚ ਕੋਰੋਨਾ ਵਾਇਰਸ ਕਾਰਨ ਫੈਲੀ ਅਫਵਾਹ

ਸਰਾਏਾ ਅਮਾਨਤ ਖਾਂ, 9 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਚੀਮਾਂ ਕਲਾਂ 'ਚ ਕੋਰੋਨਾ ਵਾਇਰਸ ਦੀ ਅਫਵਾਹ ਕਾਰਨ ਸਾਰਾ ਪਿੰਡ ਸਹਿਮ 'ਚ ਹੈ | ਇਸ ਬਾਰੇ ਜਾਣਕਾਰੀ ਦਿੰਦੇ ਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਪਿੰਡ ਦੇ ਨੌਜਵਾਨ ਨੂੰ ਬੁਖਾਰ ਹੋਇਆ ਸੀ, ਉਤੇ ਕਿਸੇ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਕੋਰੋਨਾ ਵਾਇਰਸ ਦੇ ਪੰਜਵੇਂ ਮਰੀਜ਼ ਦੀ ਵੀ ਰਿਪੋਰਟ ਆਈ ਨੈਗੇਟਿਵ

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਦੇ ਸ਼ੱਕ 'ਚ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕੀਤੇ ਗਏ ਤਰਨ ਤਾਰਨ ਦੇ ਇਕ ਨੌਜਵਾਨ ਦੇ ਲਏ ਗਏ ਸੈਂਪਲਾਂ ਦੀ ਜਾਂਚ ਹੋਣ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ...

ਪੂਰੀ ਖ਼ਬਰ »

ਪਿਉ-ਪੁੱਤ ਨੇ ਆਪਣੇ ਜਨਮ ਦਿਨ ਮੌਕੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਪੱਟੀ 9 ਅਪ੍ਰੈਲ (ਬੋਨੀ ਕਾਲੇਕੇ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੰਜਾਬ ਪੁਲਿਸ 'ਚ ਤਾਇਨਾਤ ਹੌਲਦਾਰ ਕਿ੍ਸ਼ਨ ਕੁਮਾਰ ਤੇ ਉਨ੍ਹਾਂ ਦੇ ਸਪੁੱਤਰ ਪੁਨੀਤ ਸ਼ਰਮਾ ਨੇ ਆਪਣੇ ਜਨਮ ਦਿਨ ਮੌਕੇ ਇਸ ਸੇਵਾ 'ਚ ਹਿੱਸਾ ਪਾੳਾੁਦਿਆਂ ਹੋਇਆਂ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਫਲੈਗ ਮਾਰਚ

ਚੋਹਲਾ ਸਾਹਿਬ, 9 ਅਪ੍ਰੈਲ (ਬਲਵਿੰਦਰ ਸਿੰਘ)-ਕਰਫਿਊ ਦੇ ਚਲਦਿਆਂ ਜ਼ਿਲ੍ਹੇ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਕਸਬਾ ਚੋਹਲਾ ਸਾਹਿਬ ਤੇ ਆਸ-ਪਾਸ ਦੇ ਪਿੰਡਾਂ 'ਚ ਪੁਲਿਸ ਪਾਰਟੀ ਸਮੇਤ ਫਲੈਗ ਮਾਰਚ ਕਰਦਿਆਂ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ...

ਪੂਰੀ ਖ਼ਬਰ »

ਸਰਕਾਰ ਘਰੇਲੂ ਤੇ ਛੋਟੇ ਉਦਯੋਗਾਂ ਦੇ 2 ਮਹੀਨੇ ਦੇ ਬਿਜਲੀ ਬਿੱਲ ਮੁਆਫ਼ ਕਰੇ-ਮਨਜਿੰਦਰ ਸਿੱਧੂ

ਚੋਹਲਾ ਸਾਹਿਬ, 9 ਅਪ੍ਰੈਲ (ਬਲਵਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ 14 ਅਪ੍ਰੈਲ ਤੱਕ ਮੁਕੰਮਲ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ | ਬੇਸ਼ੱਕ ਪੰਜਾਬ ਸਰਕਾਰ ਦੀ ਮਨਸ਼ਾ ਜਨਤਾ ਦੀ ਸੁਰੱਖਿਆ ਪ੍ਰਤੀ ...

ਪੂਰੀ ਖ਼ਬਰ »

ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦੇਵੇ ਸਰਕਾਰ-ਡਾ: ਸੋਹਲ

ਤਰਨ ਤਾਰਨ, 9 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ: ਕਸ਼ਮੀਰ ਸਿੰਘ ਸੋਹਲ ਨੇ ਬੇਮੌਸਮੀ ਬਾਰਿਸ਼ ਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੀ ਕਣਕ ਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਵਾਸਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਖ਼ੂਨਦਾਨ ਕੈਂਪ ਦਾ ਉਦਘਾਟਨ

ਤਰਨ ਤਾਰਨ, 9 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਕਰਫ਼ਿਊ ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ 'ਚ ਬਣੇ ਬਲੱਡ ਬੈਂਕ ਵਿਚ ਖ਼ੂਨ ਦੇ ਲੋੜੀਂਦੇ ਯੂਨਿਟਾਂ ਦੀ ਪੂਰਤੀ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ 31 ਵਿਅਕਤੀਆਂ ਿਖ਼ਲਾਫ਼ ਕੇਸ ਦਰਜ-ਐੱਸ. ਪੀ. (ਡੀ.)

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਕਰਫਿਊ ਦੌਰਾਨ ਜ਼ਿਲ੍ਹਾ ਤਰਨ ਤਾਰਨ 'ਚ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 31 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤੇ ਗਏ ਹਨ | ਇਸ ਸਬੰਧੀ ਐੱਸ. ਪੀ. (ਡੀ.) ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਬਲਕਾਰ ਸਿੰਘ ...

ਪੂਰੀ ਖ਼ਬਰ »

ਬਲਾਕ ਸੰਮਤੀ ਵਲਟੋਹਾ ਅਧੀਨ ਆਉਂਦੇ ਸਾਰੇ ਪਿੰਡ ਸੀਲਬੰਦ ਕੀਤੇ-ਭੱਟੀ

ਅਮਰਕੋਟ, 9 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਫੈਲਾਉਣ ਤੋਂ ਬਚਾਉਣ ਲਈ ਬਲਾਕ ਸੰਮਤੀ ਵਲਟੋਹਾ ਦੇ ਅਧੀਨ ਆਉਂਦੇ 78 ਪਿੰਡਾਂ ਨੂੰ ਪੂਰੀ ਤਰ੍ਹਾਂ ਸੀਲ੍ਹਬੰਦ ਕਰ ਦਿੱਤਾ ਗਿਆ | ਇਹ ਇਸ ਲਈ ਕੀਤਾ ਗਿਆ ਤਾਂ ਕੋਈ ਬਾਹਰੋਂ ਵਿਅਕਤੀ ਕਿਸੇ ਪਿੰਡ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਦੀ ਸੂਚਨਾ ਲੋਕ ਜ਼ਿਲ੍ਹਾ ਪੱਧਰ 'ਤੇ ਬਣੇ ਕੰਟਰੋਲ ਰੂਮ 'ਤੇ ਦੇਣ-ਡੀ. ਸੀ.

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਜ਼ਰੂਰੀ ਸਹੂਲਤਾਂ ਪਹੁੰਚਾਉਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ 'ਤੇ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਜਲਦੀ ਦੇਵੇ-ਕੋਟਬੁੱਢਾ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸੂਬਾ ਕਮੇਟੀ ਦੇ ਅਹੁਦੇਦਾਰਾਂ ਨਾਲ ਵੀਡੀਓ ਕਾਲ ਰਾਹੀਂ ਮੀਟਿੰਗ ਹੋਈ | ...

ਪੂਰੀ ਖ਼ਬਰ »

ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਨੂੰ ਸਦਮਾ, ਮਾਤਾ ਦਾ ਦਿਹਾਂਤ

ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸਵ. ਕਵੀਸ਼ਰ ਸਰੂਪ ਸਿੰਘ ਸੂਰਵਿੰਡ ਦੀ ਪਤਨੀ ਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਦੀ ਮਾਤਾ ਜਗੀਰ ਕੌਰ ਇਸ ਫਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ | ਮਾਤਾ ਜਗੀਰ ਕੌਰ ਦੀ ਹੋਈ ਬੇਵਕਤੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਪ੍ਰਕੋਪ ਤੱਕ ਲੋੜਵੰਦਾਂ ਦੇ ਘਰਾਂ 'ਚ ਪਹੰੁਚਾਇਆ ਜਾਵੇਗਾ ਦੋ ਵਕਤ ਦਾ ਲੰਗਰ-ਸੰਤ ਗੁਰਬਚਨ ਸਿੰਘ

ਪੱਟੀ, 9 ਅਪ੍ਰੈਲ਼ (ਅਵਤਾਰ ਸਿੰਘ ਖਹਿਰਾ)-ਕਰਫਿਊ ਕਾਰਨ ਜਿਥੇ ਸਮੁੱਚਾ ਕਾਰੋਬਾਰ ਠੱਪ ਹੋ ਗਿਆ ਹੈ ਤੇ ਨਿੱਤ ਦਿਨ ਮਜ਼ਦੂਰੀ ਕਰ ਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਵਾਲਿਆਂ ਦੇ ਚੁੱਲੇ ਠੰਢੇ ਹੋਣ ਕਾਰਨ ਉਨ੍ਹਾਂ ਦੇ ਪਰਿਵਾਰ ਦੋ ਵਕਤ ਦੀ ਰੋਟੀ ਤੋਂ ਵਾਂਝੇ ਹੋ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਧਰੁਵ ਦਹੀਆ ਦੀ ਅਗਵਾਈ 'ਚ ਪੁਲਿਸ ਵਲੋਂ ਫਲੈਗ ਮਾਰਚ

ਗੋਇੰਦਵਾਲ ਸਾਹਿਬ, 9 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਕਰਫਿਊ ਨੂੰ ਪੂਰਨ ਤੌਰ 'ਤੇ ਲਾਗੂ ਰੱਖਣ ਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਇਲਾਕਿਆਂ 'ਚ ਹਰ ਰੋਜ਼ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਐੱਸ. ਐੱਸ. ...

ਪੂਰੀ ਖ਼ਬਰ »

ਗੰਡੀਵਿੰਡ 'ਚ ਸੁਖਰਾਜ ਸਿੰਘ ਵਲੋਂ ਪਿੰਡ ਦੇ ਲੋੜਵੰਦਾਂ ਲਈ ਲਗਾਇਆ ਲੰਗਰ ਵਿਸਾਖੀ ਤੱਕ ਚੱਲੇਗਾ

ਸਰਾਏਾ ਅਮਾਨਤ ਖਾਂ, 9 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਗੰਡੀਵਿੰਡ ਵਿਚ ਲੋੜਵੰਦ ਪਰਿਵਾਰਾਂ ਲਈ ਲਗਾਇਆ ਲੰਗਰ ਵਿਸਾਖੀ ਤੱਕ ਚੱਲੇਗਾ | ਇਸ ਬਾਰੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਵਲੋਂ ਆਪਣੇ ਗ੍ਰਹਿ 'ਚ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਕੋਰੋਨਾ ਵਾਇਰਸ ਦਾ ਕੇਸ ਪਾਜ਼ੀਟਿਵ ਆਉਣਾ ਚਿੰਤਾ ਦਾ ਵਿਸ਼ਾ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 9 ਅਪ੍ਰੈਲ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ 'ਚ ਵੈਰੋਵਾਲ ਰੋਡ ਸਥਿਤ ਇਕ ਨੌਜਵਾਨ ਦਾ ਕੋਰੋਨਾ ਵਾਇਰਸ ਦਾ ਕੇਸ ਪਾਜ਼ੀਟਿਵ ਆਉਣ 'ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸ਼ਹਿਰ ...

ਪੂਰੀ ਖ਼ਬਰ »

ਪਦਮਸ੍ਰੀ ਰਾਗੀ ਭਾਈ ਖ਼ਾਲਸਾ ਦੀ ਮੌਤ ਦੀ ਮੈਜਿਸਟਰੇਟੀ ਜਾਂਚ ਕਰਵਾਈ ਜਾਵੇ-ਕਾ: ਭੋਲਾ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਪਦਮਸ੍ਰੀ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ਸਬੰਧੀ ਜਦੋਂ ਖੁਦ ਹੀ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਤੇ ਸਿਹਤ ਕਾਮਿਆਂ ਵਲੋਂ ਨਾਕਸ ਇਲਾਜ ਪ੍ਰਬੰਧਾਂ ਦੀ ਪੋਲ ਖੋਲ੍ਹੀ ਜਾ ਰਹੀ ਹੈ ਤਾਂ ਇਸ ਮੌਕੇ ਸਰਕਾਰ ...

ਪੂਰੀ ਖ਼ਬਰ »

13 ਨੂੰ ਝੰਡੇ ਝੁਲਾ ਕੇ ਭਾਈਚਾਰਕ ਏਕਤਾ ਦਾ ਸਬੂਤ ਦਿਉ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰੋ-ਗੁਰਨਾਮ ਦਾਊਦ

ਰਈਆ, 9 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-13 ਅਪ੍ਰੈਲ ਨੂੰ ਆਪੋ-ਆਪਣੇ ਕੋਠਿਆਂ 'ਤੇ ਝੰਡੇ ਝੁਲਾ ਕੇ ਭਾਈਚਾਰਕ ਏਕਤਾ ਦਾ ਸਬੂਤ ਦਿਉ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰੋ | ਇਹ ਸ਼ਬਦ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਸਮੇਤ ਸੰਗਤਾਂ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਘਰਾਂ 'ਚ ਮਨਾਉਣ-ਤਰਨਾ ਦਲ

ਅਜਨਾਲਾ, 9 ਅਪ੍ਰੈਲ (ਐਸ. ਪ੍ਰਸ਼ੋਤਮ)-ਨਿਹੰਗ ਸਿੰਘਾਂ ਦੀ ਕੌਮੀ ਜਥੇਬੰਦੀ ਤਰਨਾ ਦਲ ਦੇ ਕੌਮੀ ਮੁਖੀ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਨੇ ਤਹਿਸੀਲ ਅਜਨਾਲਾ ਦੇ ਜਥੇਦਾਰ ਸੰਤੋਖ ਸਿੰਘ ਤੇੜਾ ਦੀਆਂ ਜਥੇਬੰਦੀ ਪ੍ਰਤੀ ਤੇ ਸਮਾਜ ਸੇਵੀ ਸ਼ਲਾਘਾਯੋਗ ਸੇਵਾਵਾਂ ਦੇ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਆਨ-ਲਾਈਨ ਸਿੱਖਿਆ

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੀਆਂ ਆਈ. ਟੀ. ਆਈਜ਼. ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਗਈ ਹਦਾਇਤ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਜ਼ਿਲ੍ਹਾ ਅੰਮਿ੍ਤਸਰ 'ਚ ਮਾਰਚ ਮਹੀਨੇ ਦੀ 12 ਕਰੋੜ ਦੀ ਅਦਾਇਗੀ ਪੈਨਸ਼ਨਰਾਂ ਨੂੰ ਕੀਤੀ-ਡੀ. ਸੀ.

ਅੰਮਿ੍ਤਸਰ, 9 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਪੈਨਸ਼ਨਰਾਂ ਨੂੰ ਨਾਲੋ-ਨਾਲ ਪੈਨਸ਼ਨਾਂ ਦੀ ਅਦਾਇਗੀ ਕੀਤੀ ਜਾ ਰਹੀ ਹੈ, ਜਿਸ ਸਦਕਾ ਜ਼ਿਲ੍ਹਾ ਅੰਮਿ੍ਤਸਰ 'ਚ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦੀ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਏ-ਕਿਸਾਨ ਯੂਨੀਅਨ

ਅਜਨਾਲਾ, 9 ਅਪ੍ਰੈਲ (ਸੁੱਖ ਮਾਹਲ)-ਬੀਤੇ ਦਿਨੀ ਹੋਈ ਬੇ-ਮੌਸਮੀ ਬਾਰਿਸ਼, ਗੜੇਮਾਰੀ ਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਪੱਕਣ 'ਤੇ ਆਈ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ ਜਿਸ ਦੀ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਪੂਰਥਲਾ ਤੇ ਜਲੰਧਰ ਤੋਂ ਪਰਤੀ ਲੇਬਰ ਨੂੰ ਘਰਾਂ 'ਚ ਹੀ ਕੀਤਾ ਇਕਾਂਤਵਾਸ

ਭਿੰਡੀ ਸੈਦਾਂ, 9 ਅਪ੍ਰੈਲ (ਪਿ੍ਤਪਾਲ ਸਿੰਘ ਸੂਫ਼ੀ)-ਸਰਹੱਦੀ ਖੇਤਰ ਭਿੰਡੀ ਸੈਦਾਂ ਤੇ ਆਸ-ਪਾਸ ਦੇ ਪਿੰਡਾਂ 'ਚੋਂ ਕਾਫ਼ੀ ਲੰਬੇ ਸਮੇਂ ਤੋਂ ਆਲੂਆਂ ਦੀ ਪੁਟਾਈ ਲਈ ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੋਪੜ, ਗੁਰਦਾਸਪੁਰ ਤੇ ਹੋਰ ਕਈ ਇਲਾਕਿਆਂ 'ਚ ਗਈਆਂ ਲੇਬਰਾਂ ਜੋ ਕਿ ...

ਪੂਰੀ ਖ਼ਬਰ »

ਟੂਟੀਆਂ 'ਚ ਪਾਣੀ ਨਾ ਆਉਣ ਕਰ ਕੇ ਪਿੰਡ ਰਾਣਾ ਕਾਲਾ ਦੇ ਲੋਕ ਪ੍ਰੇਸ਼ਾਨ

ਟਾਂਗਰਾ, 9 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਕੋਰੋਨਾ ਵਾਇਰਸ ਦੀ ਬਿਮਾਰੀ ਕਰਕੇ ਸਰਕਾਰ ਵਲੋਂ ਜਿੱਥੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਜਾ ਰਿਹਾ ਹੈ ਉਥੇ ਪਿੰਡ ਰਾਣਾ ਕਾਲਾ ਦੇ ਲੋੜਵੰਦ ਪਰਿਵਾਰ ਪੀਣ ਵਾਲੇ ਪਾਣੀ ਨੂੰ ਲੈ ਕੇ ਗੁਆਂਢੀਆਂ ਦੇ ...

ਪੂਰੀ ਖ਼ਬਰ »

ਸ਼ਿਕਾਇਤ ਸੈੱਲ 'ਚ ਝੂਠੀਆਂ ਸ਼ਿਕਾਇਤਾਂ ਕਰਨ ਵਾਲੇ 5 ਜਣਿਆਂ ਵਿਰੁੱਧ ਮੁਕੱਦਮੇ ਦਰਜ-ਡਾ: ਭਾਟੀਆ

ਅਜਨਾਲਾ, 9 ਅਪ੍ਰੈਲ (ਐਸ. ਪ੍ਰਸ਼ੋਤਮ)-ਇਥੇ ਐਸ. ਡੀ. ਐਮ. ਅਜਨਾਲਾ ਡਾ: ਦੀਪਕ ਭਾਟੀਆ ਨੇ ਅਜਨਾਲਾ ਸਬ ਡਵੀਜਨ ਦੇ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸਥਾਪਿਤ ਕੀਤੇ ਸ਼ਿਕਾਇਤ ਨਿਵਾਰਣ ਸੈੱਲ ਦੀ ਕਾਰਗੁਜ਼ਾਰੀ ਦਾ ਅਚਨਚੇਤ ਜਾਇਜ਼ਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਚੋਰੀ

ਬੰਡਾਲਾ, 9 ਅਪ੍ਰੈਲ (ਅੰਗਰੇਜ ਸਿੰਘ ਹੁੰਦਲ)-ਮੇਹਰਿਆਂ ਵਾਲਾ ਖੂਹ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੀਤੀ ਰਾਤ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਗੁ: ਸਾਹਿਬ ਦੇ ਗੰ੍ਰਥੀ ਤਰਸੇਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਬਾਰੀ ...

ਪੂਰੀ ਖ਼ਬਰ »

ਨਸ਼ਾ ਤਸਕਰ ਦੀ 1 ਕਰੋੜ 30 ਲੱਖ 80 ਹਜ਼ਾਰ 625 ਰੁਪਏ ਦੀ ਜਾਇਦਾਦ ਫਰੀਜ਼

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਸਰਕਾਰ ਦੇ ਆਦੇਸ਼ ਤਹਿਤ ਇਕ ਨਸ਼ਾ ਤਸ਼ਕਰ ਦੀ 1 ਕਰੋੜ 30 ਲੱਖ 80 ਹਜਾਰ 625 ਰੁਪਏ ਦੀ ਜਾਇਦਾਦ ਫਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਬੋਹੜ ਸਿੰਘ ...

ਪੂਰੀ ਖ਼ਬਰ »

ਜਦ ਪੁਲਿਸ ਨੂੰ ਦੇਖ ਦੁਕਾਨਦਾਰਾਂ ਨੂੰ ਪਈਆਂ ਭਾਜੜਾਂ, ਦੁਕਾਨਾਂ ਬੰਦ ਕਰ ਕੇ ਭੱਜੇ

ਅਜਨਾਲਾ 9 ਅਪ੍ਰੈਲ (ਸੁੱਖ ਮਾਹਲ)-ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਲਈ ਖਾਣ-ਪੀਣ ਦੀਆਂ ਵਸਤਾਂ ਤੇ ਦਵਾਈਆਂ ਨੂੰ ਸਬੰਧਤ ਦੁਕਾਨਦਾਰਾਂ ਨੂੰ ਉਨ੍ਹਾਂ ਦੇ ਖੇਤਰ ਅੰਦਰ ਘਰ-ਘਰ ਜਾ ਕੇ ਮੁਹੱਈਆ ਕਰਵਾਉਣ ਲਈ ਕਰਫਿਊ ਪਾਸ ਜਾਰੀ ਕੀਤੇ ਹੋਏ ਹਨ ਪਰ ਇਹ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਵਿਖੇ ਗੱਲਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਮੀਟਿੰਗ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਣਕ ਦੀ ਖਰੀਦ ਲਈ ਦਾਣਾਂ ਮੰਡੀ ਭਗਤਾਂਵਾਲਾ ਵਿਖੇ ਗੱਲਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਆੜ੍ਹਤੀ ਗੁਰਦੇਵ ਸਿੰਘ ਛੇਹਰਟਾ, ਬਲਕਾਰ ਸਿੰਘ ...

ਪੂਰੀ ਖ਼ਬਰ »

ਸਿੱਖ ਸੰਗਤਾਂ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਘਰਾਂ 'ਚ ਰਹਿ ਕੇ ਜਾਪ ਕਰ ਕੇ ਮਨਾਉਣ-ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ

ਬਾਬਾ ਬਕਾਲਾ ਸਾਹਿਬ, 9 ਅਪ੍ਰੈਲ (ਰਾਜਨ)-ਸਮੂਹ ਸਿੱਖ ਸੰਗਤਾਂ 'ਖ਼ਾਲਸਾ ਪੰਥ ਦਾ ਸਾਜਨਾ ਦਿਵਸ' ਵਿਸਾਖੀ ਦਾ ਦਿਹਾੜਾ ਆਪਣੇ ਘਰਾਂ 'ਚ ਰਹਿ ਕੇ ਗੁਰਬਾਣੀ ਦਾ ਜਾਪ ਕਰ ਕੇ ਮਨਾਉਣ ਤੇ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਤੋਂ ਜੋ ਸਮੁੱਚੀ ਮਾਨਵਤਾ ਤੇ ਆਇਆ ਸੰਕਟ ਜਲਦੀ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਵਲੋਂ ਆਨਲਾਈਨ ਪੜ੍ਹਾਈ ਕੀਤੀ ਸ਼ੁਰੂ-ਡਾਇ. ਸੂਰੀਆ ਆਨੰਦ

ਜੇਠੂਵਾਲ, 9 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਕੋਰੋਨਾ ਵਾਇਰਸ ਦੇ ਬਚਾਅ ਲਈ ਲੱਗੇ ਕਰਫਿਊ ਦੌਰਾਨ ਸਰਕਾਰ ਦੀਆਂ ਹਦਾਇਤਾਂ 'ਤੇ ਜੋ ਕਿ ਕਾਲਜ ਬੰਦ ਕੀਤੇ ਗਏ ਹਨ, ਪਰ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦਿਆਂ ਹੋਇਆਂ ਆਨੰਦ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ...

ਪੂਰੀ ਖ਼ਬਰ »

ਮੱਤੇਵਾਲ ਦੇ 2 ਭਰਾਵਾਂ ਵਲੋਂ ਆਪਣੀ ਪੈਨਸ਼ਨ ਕੋਰੋਨਾ ਰਾਹਤ ਫੰਡ 'ਚ ਜਮ੍ਹਾਂ ਕਰਵਾਉਣ ਦੀ ਨਿਵੇਕਲੀ ਪਹਿਲ ਕਦਮੀ

ਮੱਤੇਵਾਲ, 9 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਕਸਬਾ ਮੱਤੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਤਰਲੋਚਨ ਸਿੰਘ ਦੇ ਦੋ ਸਪੁੱਤਰਾਂ ਜੋ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਜਿਨ੍ਹਾਂ 'ਚ ਸਤਿੰਦਰਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX