ਤਾਜਾ ਖ਼ਬਰਾਂ


ਜ਼ਮੀਨੀ ਝਗੜੇ ਕਾਰਣ ਸਰਪੰਚ ਨੇ ਨਿਗਲ਼ੀ ਜ਼ਹਿਰ ਮੌਤ
. . .  7 minutes ago
ਬੀਣੇਵਾਲ, 28 ਮਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਮੈਰਾ ਦੀ ਮੌਜੂਦਾ ਸਰਪੰਚ ਵੱਲੋਂ ਆਪਣੇ ਸਹੁਰਾ ਪਰਿਵਾਰ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲੇ ਵਿਵਾਦ ਕਾਰਣ ਕੋਈ ਜ਼ਹਿਰੀਲੀ ਚੀਜ਼ ਖਾ ਕੇ ...
ਟਰੰਪ ਨੂੰ ਭਾਰਤ ਦਾ ਜਵਾਬ ,ਚੀਨ ਮੁੱਦੇ 'ਤੇ ਵਿਚੋਲਗੀ ਦੀ ਜ਼ਰੂਰਤ ਨਹੀਂ
. . .  about 1 hour ago
ਨਵੀਂ ਦਿੱਲੀ ,28 ਮਈ -ਭਾਰਤ-ਚੀਨ ਸੀਮਾ ਵਿਵਾਦ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਿਸੇ ਤੀਸਰੇ ਪੱਖ ਦੀ ਦਖਲਅੰਦਾਜ਼ੀ ਦੀ ਜ਼ਰੂਰਤ ...
ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ
. . .  about 1 hour ago
ਸੁਜਾਨਪੁਰ, 28 ਮਈ (ਜਗਦੀਪ ਸਿੰਘ) - ਸੁਜਾਨਪੁਰ ਜੁਗਿਆਲ ਸੜਕ 'ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ...
ਮੀਂਹ ਨੇ ਘਟਾਈ ਤਪਸ਼
. . .  about 2 hours ago
ਦੇਸ਼ 'ਚ ਵਿਗਿਆਨੀਆਂ ਦੇ 30 ਗਰੁੱਪ ਕਰ ਰਹੇ ਹਨ 4 ਤਰ੍ਹਾਂ ਦੀ ਕੋਰੋਨਾ ਵੈਕਸੀਨ ਦੀ ਖੋਜ
. . .  about 2 hours ago
ਨਵੀਂ ਦਿੱਲੀ, 28 ਮਈ - ਵਿਗਿਆਨ ਤੇ ਤਕਨੀਕ ਮੰਤਰਾਲਾ ਵੱਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਵਿਚ ਕੇਂਦਰ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਵਿਜੇ ਰਾਘਵਨ ਨੇ ਦੱਸਿਆ ਕਿ ਦੇਸ਼ 'ਚ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੇ ਵੈਕਸੀਨ ਨੂੰ ਖੋਜਣ ਦੀ ਕੋਸ਼ਿਸ਼ ਕੀਤੀ ਜਾ...
ਡੇਰੇ ਦੀ ਮਹੰਤੀ ਨੂੰ ਲੈ ਕੇ ਆਇਆ ਨਵਾਂ ਮੋੜ
. . .  about 2 hours ago
ਤਪਾ ਮੰਡੀ, 28 ਮਈ (ਪ੍ਰਵੀਨ ਗਰਗ) - ਸਥਾਨਕ ਠਾਕੁਰ ਦੁਆਰਾ ਰੁਮਾਣਾ ਬਾਹਰਲਾ ਡੇਰਾ ਜਿਸ ਦੇ ਮੁੱਖ ਸੇਵਾਦਾਰ ਮਹੰਤ ਹੁਕਮ ਦਾਸ ਬਬਲੀ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਦੀ ਮਹੰਤੀ ਨੂੰ ਲੈ ਕੇ ਇੱਕ ਨਵਾਂ ਮੋੜ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਡੇਰੇ ਦੀ ਮਹੰਤੀ...
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
. . .  about 3 hours ago
ਮੌਸਮ ਨੇ ਲਈ ਕਰਵਟ ਭਾਰੀ ਮੀਂਹ ਅਤੇ ਬਿਜਲੀ ਗਰਜਣ ਨਾਲ ਮੌਸਮ ਹੋਇਆ ਖ਼ੁਸ਼ਗਵਾਰ
. . .  about 3 hours ago
ਸੰਗਰੂਰ/ਨਾਭਾ/ਬਠਿੰਡਾ, 28 ਮਈ (ਧੀਰਜ ਪਸ਼ੋਰੀਆ/ਕਰਮਜੀਤ ਸਿੰਘ/ਨਾਇਬ ਸਿੱਧੂ) - ਸੰਗਰੂਰ ਵਿੱਚ ਤੇਜ਼ ਹਨੇਰੀ ਅਤੇ ਸੰਘਣੀ ਬੱਦਲਵਾਈ ਕਾਰਨ ਹਨੇਰਾ ਪਸਰ ਗਿਆ ਹੈ। ਜਿਸ ਕਾਰਨ ਵਾਹਨਾਂ ਨੂੰ ਲਾਈਟਾਂ ਲਾ ਕੇ ਚਲਨਾ ਪੈ ਰਿਹਾ ਹੈ। ਉੱਥੇ ਹੀ, ਇੱਕ ਪਾਸੇ ਜਿਵੇਂ ਮੌਸਮ ਵਿਭਾਗ...
ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
. . .  about 3 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ...
ਸੰਗਰੂਰ ਜੇਲ੍ਹ ਵਿਚੋਂ 2 ਕੈਦੀ ਭੇਦ ਭਰੇ ਹਾਲਾਤਾਂ ਵਿਚ ਫ਼ਰਾਰ
. . .  about 3 hours ago
ਸੰਗਰੂਰ, 28 ਮਈ(ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ਵਿਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ । ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿਚ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੁਰਦਰਸ਼ਨ ਸਿੰਘ...
ਅੰਮ੍ਰਿਤਸਰ 'ਚ ਅੱਜ ਮਿਲੇ ਕੋਰੋਨਾ ਦੇ 9 ਕੇਸ
. . .  about 3 hours ago
ਅੰਮ੍ਰਿਤਸਰ, 28 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 9 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਅੰਮ੍ਰਿਤਸਰ ਵਿਚ 362 ਕੇਸ ਪਾਜ਼ੀਟਿਵ ਹਨ। 306 ਨੂੰ ਡਿਸਚਾਰਜ ਕੀਤਾ ਗਿਆ ਹੈ ਤੇ 48 ਦਾਖਲ ਹਨ ਅਤੇ 7 ਮੌਤਾਂ...
ਪੰਜਾਬ ਵਿਚ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਟੀਮਾਂ ਪੁਰੀ ਤਰ੍ਹਾਂ ਮੁਸਤੈਦ-ਡਿਪਟੀ ਕਮਿਸ਼ਨਰ
. . .  about 3 hours ago
ਫਾਜ਼ਿਲਕਾ, 28 ਮਈ(ਪ੍ਰਦੀਪ ਕੁਮਾਰ): ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਰਡਰ ਏਰੀਏ ਦੇ ਪਿੰਡਾਂ ’ਚ ਟੀਮਾਂ ਨੂੰ ਚੌਕਸ ਕੀਤਾ ਗਿਆ ਹੈ, ਅਤੇ ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਾਰ...
ਸੀ.ਐਮ.ਸਿਟੀ ਵਿਖੇ 5 ਹੋਰ ਨਵੇ ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆਏ
. . .  about 2 hours ago
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ 5 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤਕ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 42 ਹੋ ਗਈ ਹੈ। ਅੱਜ ਆਏ 5 ਮਾਮਲਿਆਂ...
ਪੁਲਿਸ ਵੱਲੋਂ 396 ਸ਼ਰਾਬ ਦੀਆ ਪੇਟੀਆਂ ਸਮੇਤ ਇੱਕ ਕਾਬੂ
. . .  about 3 hours ago
ਬੰਗਾ,28 ਮਈ (ਜਸਬੀਰ ਸਿੰਘ ਨੂਰਪੁਰ ,ਸੁਖਜਿੰਦਰ ਸਿੰਘ ਬਖਲੌਰ) - ਪੁਲਿਸ ਥਾਣਾ ਮੁਕੰਦਪੁਰ ਵੱਲੋਂ 396 ਪੇਟੀਆਂ ਸ਼ਰਾਬ ਵਾਲਾ ਕੈਂਟਰ ਇੱਕ ਵਿਅਕਤੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮੁਕੰਦਪੁਰ ਪਵਨ...
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਵਾਇਰਸ...
ਕੁੱਝ ਥਾਵਾਂ 'ਤੇ ਪਿਆ ਮੀਂਹ, ਲੋਕਾਂ ਨੂੰ ਮਿਲੀ ਰਾਹਤ
. . .  about 3 hours ago
ਹੰਡਿਆਇਆ (ਬਰਨਾਲਾ)/ਬਾਘਾ ਪੁਰਾਣਾ/ਤਪਾ ਮੰਡੀ, 28 ਮਈ (ਗੁਰਜੀਤ ਸਿੰਘ ਖੁੱਡੀ/ਬਲਰਾਜ ਸਿੰਗਲਾ/ਵਿਜੇ ਸ਼ਰਮਾ) - ਅੱਜ ਸ਼ਾਮ 5:15 ਵਜੇ ਹੀ ਅਸਮਾਨ ਬੱਦਲਵਾਈ ਹੋਣ ਕਾਰਨ ਹਨੇਰਾ ਛਾ ਗਿਆ। ਬੱਦਲਵਾਈ ਹੋਣ ਉਪਰੰਤ ਕਣੀਆਂ ਪੈਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ...
ਜਲੰਧਰ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 8 ਹੋਈ
. . .  about 4 hours ago
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਰ.ਪੀ.ਐਫ਼. ਦੇ ਮੁਲਾਜ਼ਮ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਵਾਸੀ ਕਰੋਲ...
ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  about 4 hours ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 4 hours ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  about 4 hours ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  about 4 hours ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 5 hours ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 5 hours ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 5 hours ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਿਵਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਪੰਜਾਬ / ਜਨਰਲ

ਪੰਜਾਬ ਸਰਕਾਰ 10 ਲੱਖ ਲੋਕਾਂ ਦੀ ਸਕਰੀਨਿੰਗ ਲਈ ਰੈਪਿਡ ਟੈਸਟਿੰਗ ਮੁਹਿੰਮ ਦੀ ਕਰੇਗੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ, ਰਾਜਸਥਾਨ, ਛੱਤੀਸਗੜ੍ਹ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਵਲੋਂ ਦੇਰ ਸ਼ਾਮ ਵੀਡੀਓ ਕਾਨਫਰੰਾਸਿੰਗ ਜ਼ਰੀਏ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਆਪਣੇ ਸੂਬਿਆਂ 'ਚ ਕੀਤੇ ਗਏ ਪ੍ਰਮੁੱਖ ਕਾਰਜਾਂ ਨੂੰ ਸਾਂਝਾ ਕੀਤਾ ਗਿਆ | ਇਸ ਮੌਕੇ ਹਰੇਕ ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਪਣੀ ਰਣਨੀਤੀ ਸਾਹਮਣੇ ਰੱਖੀ ਅਤੇ ਕੋਵਿਡ-19 ਦੇ ਮਾਮਲਿਆਂ 'ਚ ਵਾਧੇ ਨੂੰ ਦੇਖਦਿਆਂ ਟ੍ਰੇਸਿੰਗ ਅਤੇ ਟੈਸਟਿੰਗ ਦੀ ਸਹੂਲਤ ਨੂੰ ਵਧਾਉਣ ਦੀ ਲੋੜ 'ਤੇ ਸਹਿਮਤੀ ਪ੍ਰਗਟਾਈ | ਇਸ ਮੌਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਹੋਰਨਾਂ ਮੰਤਰੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਨੇ ਲੋੜੀਂਦੀਆਂ ਮਸ਼ੀਨਾਂ ਦੀ ਖ਼ਰੀਦ ਨਾਲ ਟੈਸਟਿੰਗ ਸਮਰੱਥਾ ਨੂੰ 10 ਗੁਣਾ ਵਧਾ ਲਿਆ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 10 ਲੱਖ ਲੋਕਾਂ ਦੀ ਸਕਰੀਨਿੰਗ ਕਰਨ ਦੇ ਉਦੇਸ਼ ਨਾਲ ਰੈਪਿਡ ਟੈਸਟਿੰਗ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਨੂੰ ਅੱਗੇ ਵਧਾਉਂਦਿਆਂ ਪੰਜਾਬ ਮੰਤਰੀ ਮੰਡਲ ਵਲੋਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ (ਆਰ. ਟੀ. ਕੇ.) ਨੂੰ ਖ਼ਰੀਦਣ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ ਆਈ. ਸੀ. ਐੱਮ. ਆਰ. ਨੂੰ 1 ਲੱਖ ਕਿੱਟਾਂ ਦਾ ਆਰਡਰ ਦੇ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਪਟਿਆਲਾ ਤੇ ਅੰਮਿ੍ਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ. ਆਰ. ਡੀ. ਐੱਲ.) ਦੀ ਟੈਸਟਿੰਗ ਸਮਰੱਥਾ ਵਧਾ ਦਿੱਤੀ ਗਈ ਹੈ, ਜਦਕਿ ਭਾਰਤ ਸਰਕਾਰ ਤੋਂ ਜੀ. ਐੱਮ. ਸੀ. ਫ਼ਰੀਦਕੋਟ, ਡੀ. ਐੱਮ. ਸੀ. ਅਤੇ ਸੀ. ਐੱਮ. ਸੀ. ਲੁਧਿਆਣਾ 'ਚ ਟੈਸਟਿੰਗ ਲਈ ਮਨਜ਼ੂਰੀ ਮੰਗੀ ਗਈ ਹੈ | ਸਿਹਤ ਮੰਤਰੀ ਸਿੱਧੂ ਨੇ ਅੱਗੇ ਦੱਸਿਆ ਕਿ ਲੁਧਿਆਣਾ 'ਚ ਪੀ. ਪੀ. ਈ. ਕਿੱਟਾਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਇਕ ਵਾਰ ਚਾਲੂ ਹੋਣ ਨਾਲ ਨਾ ਸਿਰਫ਼ ਪੰਜਾਬ ਆਪਣੀ ਲੋੜ ਨੂੰ ਪੂਰਾ ਕਰ ਸਕੇਗਾ, ਬਲਕਿ ਹੋਰਨਾਂ ਸੂਬਿਆਂ ਨੂੰ ਸਪਲਾਈ ਕਰਨ ਲਈ ਵੀ ਲੋੜੀਂਦੀਆਂ ਕਿੱਟਾਂ ਬਣਾ ਲਵੇਗਾ | ਵੀਡੀਓ ਕਾਨਫਰੰਾਸਿੰਗ ਦੌਰਾਨ ਕੁਝ ਸਿਹਤ ਮੰਤਰੀਆਂ ਨੇ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਦੀ ਸੂਰਤ 'ਚ ਹਰੇਕ ਜ਼ਿਲ੍ਹਾ ਹੈੱਡਕੁਆਟਰ ਵਿਖੇ ਜਾਂਚ ਸਹੂਲਤ ਸਥਾਪਿਤ ਕਰਨ ਦੀ ਸਲਾਹ ਦਿੱਤੀ ਹੈ | ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਤੋਂ ਜੀ. ਐੱਮ. ਸੀ. ਫ਼ਰੀਦਕੋਟ, ਡੀ. ਐੱਮ. ਸੀ. ਅਤੇ ਸੀ. ਐਮ. ਸੀ. ਲੁਧਿਆਣਾ ਵਿਖੇ ਟੈਸਟਿੰਗ ਨੂੰ ਮਨਜ਼ੂਰੀ ਮਿਲਣ ਨਾਲ ਪੰਜਾਬ ਮੌਜੂਦਾ ਹਾਲਾਤ ਨਾਲ ਨਜਿੱਠਣ ਦੇ ਕਾਫ਼ੀ ਹੱਦ ਤੱਕ ਸਮਰੱਥ ਹੋ ਜਾਵੇਗਾ | ਇਸ ਮੌਕੇ ਸਾਰੇ ਮੰਤਰੀ ਸਾਹਿਬਾਨ ਨੇ ਸਹਿਮਤੀ ਪ੍ਰਗਟਾਈ ਕਿ ਹੁਣ ਤੱਕ ਇਨਫਲੂਐਨਜਾ ਲਾਈਕ ਇਲਨੈੱਸ (ਆਈ. ਐਲ. ਆਈ.) ਦੇ ਕੇਸਾਂ ਜਾਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਜਾਂ ਕੋਵਿਡ-19 ਦੇ ਮਰੀਜ਼ਾਂ ਦੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਿਨਾਂ ਲੱਛਣਾਂ ਵਾਲੇ ਕੇਸ ਪਾਜ਼ੀਟਿਵ ਪਾਏ ਜਾ ਰਹੇ ਹਨ, ਇਹ ਚਿੰਤਾਜਨਕ ਹੈ ਅਤੇ ਜਿਸ ਲਈ ਬਿਹਤਰ ਤਿਆਰੀ ਕਰਨੀ ਜ਼ਰੂਰੀ ਹੈ | ਵੀਡੀਓ ਕਾਨਫਰੰਾਸਿੰਗ 'ਚ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ, ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਸ੍ਰੀ ਸ਼ਾਮ ਪਿਤਰੋਦਾ ਵਲੋਂ ਵੀ ਹਿੱਸਾ ਲਿਆ ਗਿਆ |

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ 12 ਨੂੰ ਹੋਵੇਗੀ ਆਰੰਭਤਾ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਗਲੇ ਵਰ੍ਹੇ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰਸਮੀ ਆਰੰਭਤਾ ਆਉਂਦੀ 12 ਅਪ੍ਰੈਲ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੁਲਿਸ ਵਲੋਂ ਗਿ੍ਫਤਾਰ ਨੌਜਵਾਨ ਨਿਕਲਿਆ ਕੋਰੋਨਾ ਵਾਇਰਸ ਪਾਜ਼ੀਟਿਵ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਪੰਜ ਅਪ੍ਰੈਲ ਨੂੰ ਲੁੱਟਾਂ-ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਨੌਜਵਾਨ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਤੋਂ ਬਾਅਦ ਹਰਕਤ 'ਚ ਆਏ ਪੁਲਿਸ ਅਤੇ ਸਿਹਤ ਮਹਿਕਮੇ ...

ਪੂਰੀ ਖ਼ਬਰ »

ਪਬਜੀ ਖੇਡਦਿਆਂ ਦਿਮਾਗ ਦੀ ਨਾੜੀ ਫ਼ਟਣ ਕਾਰਨ ਨਾਬਾਲਗ ਲੜਕੇ ਦੀ ਮੌਤ

ਕੋਟਕਪੂਰਾ, 9 ਅਪ੍ਰੈਲ (ਮੇਘਰਾਜ)-ਸਥਾਨਕ ਪੁਰਾਣਾ ਸ਼ਹਿਰ 'ਚ ਇਕ ਨਾਬਾਲਗ ਲੜਕੇ ਦੀ ਮੋਬਾਈਲ 'ਤੇ ਪਬਜੀ ਗੇਮ ਖੇਡਦਿਆਂ ਦਿਮਾਗ਼ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪੁਰਾਣਾ ਸ਼ਹਿਰ ਨਿਵਾਸੀ ਕੁਲਦੀਪ ਸਿੰਘ ਪੁਰਬਾ ਦਾ ਇਕਲੌਤਾ ਲੜਕਾ ਤਰਨਜੋਤ ਸਿੰਘ ...

ਪੂਰੀ ਖ਼ਬਰ »

ਹੁਣ 15 ਜੂਨ ਨੂੰ ਖੁੱਲ੍ਹੇਗਾ ਜਲਿ੍ਹਆਂਵਾਲਾ ਬਾਗ਼

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੀ ਚੱਲ ਰਹੀ ਨਵੀਨੀਕਰਨ, ਸੁੰਦਰੀਕਰਨ ਅਤੇ ਨਵ-ਨਿਰਮਾਣ ਦੀ ਕਾਰਵਾਈ ਜੋ ਕਿ ਕੋਵਿਡ-19 ਦੇ ਕਾਰਨ ਅੱਧ ਵਿਚਾਲੇ ਰੋਕ ਦਿੱਤੀ ਗਈ ਸੀ, ਨੂੰ ਤਾਲਾਬੰਦੀ ਖ਼ਤਮ ਹੋਣ ਉਪਰੰਤ ਮੁੜ ਚਾਲੂ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੋਰੋਨਾ ਨਾਲ ਗੰਭੀਰ ਮੰਦੀ ਦੇ ਘੇਰੇ 'ਚ ਆ ਸਕਦੀ ਹੈ ਦੁਨੀਆ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)-ਅੱਜ ਵਿਸ਼ਵ ਦੇ ਵਧੇਰੇਤਰ ਮੁਲਕ ਕੋਰੋਨਾ ਵਾਇਰਸ ਮਹਾਂਮਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਕਾਰਨ ਸਾਰੀ ਦੁਨੀਆ ਗੰਭੀਰ ਮੰਦੀ ਦੇ ਘੇਰੇ 'ਚ ਆ ਸਕਦੀ ਹੈ | ਇਸ ਨਾਲ ਆਉਣ ਵਾਲੇ ਆਰਥਿਕ ਸੰਕਟ 'ਚੋਂ ਨਿਕਲਣ ਲੱਗਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਨਿੱਜੀ ਸਕੂਲਾਂ 'ਤੇ ਮੰਡਰਾਉਣ ਲੱਗੇ ਆਰਥਿਕ ਤੰਗੀ ਦੇ ਬੱਦਲ

ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਕਰਫ਼ਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ ਨਿੱਜੀ ਸਕੂਲਾਂ ਿਖ਼ਲਾਫ਼ ਕਾਰਵਾਈ ਕੀਤੇ ਜਾਣ ਦੇ ਹੁਕਮਾਂ ਤੋਂ ਬਾਅਦ ਜਿੱਥੇ ਨਿੱਜੀ ਸਕੂਲਾਂ 'ਤੇ ਆਰਥਿਕ ਤੰਗੀ ਦੇ ਬੱਦਲ ਮੰਡਰਾਉਣ ...

ਪੂਰੀ ਖ਼ਬਰ »

ਨਿੱਜੀ ਕੰਪਨੀਆਂ ਵਲੋਂ ਮੁਲਾਜ਼ਮਾਂ ਨੂੰ ਦਬਾਅ ਬਣਾ ਕੇ ਘਰੋਂ ਬਾਹਰ ਜਾ ਕੇ ਕੰਮ ਕਰਨ ਲਈ ਕੀਤਾ ਜਾ ਰਿਹੈ ਮਜਬੂਰ

ਗੁਰਦਾਸਪੁਰ, 9 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਇਕ ਪਾਸੇ ਜਿੱਥੇ ਕੋਰੋਨਾ ਦੀ ਮਾਰ ਹੇਠ ਪੂਰੇ ਦੇਸ਼ ਦੇ ਲੋਕ ਆਰਥਿਕ ਤੰਗੀ ਮਹਿਸੂਸ ਕਰ ਰਹੇ ਹਨ ਪਰ ਫਿਰ ਵੀ ਸਰਕਾਰ ਵਲੋਂ ਉਨ੍ਹਾਂ ਨੰੂ ਇਸ ਨਾਜ਼ੁਕ ਘੜੀ 'ਚ ਅੰਦਰ ਰਹਿਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਸਬੰਧੀ ਜਾਰੀ ਕੀਤੀ ਡੇਟਸ਼ੀਟ-ਤੁਰੰਤ ਵਾਪਸ ਲੈ ਲਈ

ਐੱਸ.ਏ.ਐੱਸ. ਨਗਰ, 9 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਫ਼ਿਊ/ ਲਾਕਡਾਊਨ ਦੇ ਚਲਦਿਆਂ ਅੱਜ ਦੂਜੀ ਵਾਰ ਡੇਟਸ਼ੀਟ ਜਾਰੀ ਕਰਨ ਤੋਂ ਇਕ ਘੰਟੇ ਬਾਅਦ ਵਾਪਸ ਲੈਣ ਦੇ ਜਾਰੀ ਹੁਕਮਾਂ ਨੇ ਸਿੱਖਿਆ ਬੋਰਡ ਮੈਨੇਜਮੈਂਟ ਦੇ ਕੰਮ ਕਰਨ ਦੇ ...

ਪੂਰੀ ਖ਼ਬਰ »

ਡੀ.ਜੀ.ਪੀ. ਨੇ ਕੋਵਿਡ-19 ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਕਰਮੀਆਂ ਨੂੰ ਸਨਮਾਨਿਤ ਕਰਨ ਲਈ ਸਿਫ਼ਾਰਸ਼ਾਂ ਮੰਗੀਆਂ

ਚੰਡੀਗੜ੍ਹ, 9 ਅਪੈ੍ਰਲ (ਅਜੀਤ ਬਿਊਰੋ)-ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ਵਿਚ ਮੋਹਰਲੀ ਕਤਾਰ ਵਿਚ ਖੜ੍ਹ ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਕਰਮੀਆਂ ਦੇ ਨਾਵਾਂ ਦੀ ਸੂਚੀ ...

ਪੂਰੀ ਖ਼ਬਰ »

ਸਿਨੇਮਾ-ਘਰਾਂ ਤੇ ਹੋਟਲ ਕਾਰੋਬਾਰੀਆਂ ਨੂੰ ਕਰਨਾ ਪੈ ਸਕਦੈ ਹੋਰ ਔਖੇ ਸਮੇਂ ਦਾ ਸਾਹਮਣਾ

ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਸਿਨੇਮਾ-ਘਰਾਂ ਅਤੇ ਹੋਟਲ ਕਾਰੋਬਾਰੀਆਂ ਲਈ ਆਉਣ ਵਾਲਾ ਸਮਾਂ ਹੋਰ ਮੁਸ਼ਕਿਲਾਂ ਭਰਿਆ ਹੋ ਸਕਦਾ ਹੈ | ਮਾਹਿਰਾਂ ਦਾ ਮੰਨਣਾ ਹੈ ਕਿ ਤਾਲਾਬੰਦੀ ਦੀ ਮਿਆਦ ਵਧਣ ਦੇ ਕਿਆਸਾਂ 'ਚ ਜਿੱਥੇ ਲੋੜੀਂਦੀਆਂ ਵਸਤਾਂ ਦੀ ਖ਼ਪਤ 'ਤੇ ਕੁਝ ...

ਪੂਰੀ ਖ਼ਬਰ »

ਸਰਕਾਰ ਮਹਿਲਾ ਜਨ ਧਨ ਖ਼ਾਤਿਆਂ 'ਚ 1000 ਰੁਪਏ ਦੋ ਕਿਸ਼ਤਾਂ 'ਚ ਪਾਏਗੀ-ਪਹਿਲੀ ਕਿਸ਼ਤ ਕੀਤੀ ਜਾਰੀ

ਨਵੀਂ ਦਿੱਲੀ, 9 ਅਪ੍ਰੈਲ (ਏਜੰਸੀ)- ਕੇਂਦਰੀ ਵਿੱਤ ਮੰਤਰਾਲਾ ਨੇ ਮਹਿਲਾ ਜਨ ਧਨ ਖ਼ਾਤਿਆਂ 'ਚ ਤਿੰਨ ਮਹੀਨਿਆਂ ਲਈ 500-500 ਰੁਪਏ ਦੀ ਪਹਿਲੀ ਕਿਸ਼ਤ ਪਾ ਦਿੱਤੀ ਹੈ ਤੇ 1000 ਰੁਪਏ ਦੀਆਂ ਦੋ ਹੋਰ ਕਿਸ਼ਤਾਂ ਅਗਲੇ ਦੋ ਮਹੀਨਿਆਂ 'ਚ ਪਾ ਦਿੱਤੀਆਂ ਜਾਣਗੀਆਂ | ਵਿੱਤ ਮੰਤਰਾਲਾ ਦੇ ਇਕ ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਵਲੋਂ ਵਿਸਾਖੀ ਪੁਰਬ ਸਬੰਧੀ ਜਾਰੀ ਕੌਮ ਦੇ ਨਾਂਅ ਸੰਦੇਸ਼ ਦਾ ਬਰਖ਼ਾਸਤ ਪੰਜ ਸਿੰਘ ਸਹਿਬਾਨ ਵਲੋਂ ਸਮਰਥਨ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਦੇ ਵਿਰੋਧ 'ਚ ਸ਼ੋ੍ਰਮਣੀ ਕਮੇਟੀ ਵਲੋਂ ਬਰਖ਼ਾਸਤ ਕੀਤੇ ਪੰਜ ਪਿਆਰੇ ਸਿੰਘਾਂ ਨੇ ਸਰਬੱਤ ਖ਼ਾਲਸਾ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ...

ਪੂਰੀ ਖ਼ਬਰ »

ਕੋਰੋਨਾ ਕਾਰਨ ਹੋਈ ਮੌਤ ਉਪਰੰਤ ਸਸਕਾਰ ਨਾਲ ਨਹੀਂ ਫ਼ੈਲਦੀ ਬਿਮਾਰੀ-ਸਰਕਾਰੀ ਨਸੀਹਤ

ਜਲੰਧਰ, 9 ਅਪ੍ਰੈਲ (ਮੇਜਰ ਸਿੰਘ)-ਕੇਂਦਰ ਸਰਕਾਰ ਵਲੋਂ ਸਿਹਤ ਮਾਹਿਰਾਂ ਤੇ ਕੋਰੋਨਾ ਵਾਇਰਸ ਵਿਰੁੱਧ ਲੜ ਰਹੇ ਵਿਗਿਆਨੀਆਂ ਨਾਲ ਸਲਾਹ ਮਸ਼ਵਰੇ ਬਾਅਦ ਕੋਰੋਨਾ ਪੀੜਤ ਮਿ੍ਤਕਾਂ ਦੇ ਸਸਕਾਰ ਬਾਰੇ ਜਾਰੀ ਨਿਰਦੇਸ਼ਾਂ ਵਿਚ ਕਿਹਾ ਹੈ ਕਿ ਪੀੜਤ ਦੇ ਸਸਕਾਰ ਨਾਲ ਕਿਸੇ ਵੀ ...

ਪੂਰੀ ਖ਼ਬਰ »

ਸਰਕਾਰ ਸਭ ਮੁਸ਼ਕਿਲਾਂ ਦੂਰ ਕਰੇਗੀ-ਜਾਖੜ

ਚੰਡੀਗੜ੍ਹ, 9 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਕਿਹਾ ਕਿ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਇਸ ਮੁਸ਼ਕਿਲ ਦੌਰ ਵਿਚ ਘੱਟ ਤੋਂ ਘੱਟ ...

ਪੂਰੀ ਖ਼ਬਰ »

ਕਰਫ਼ਿਊ ਵਿਚਾਲੇ ਕਣਕ ਦੀ ਹੱਥੀਂ ਵਾਢੀ ਸ਼ੁਰੂ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 9 ਅਪ੍ਰੈਲ-ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਵਿਚਾਲੇ ਪੰਜਾਬ 'ਚ ਕਣਕ ਦੀ ਹੱਥੀਂ ਵਾਢੀ ਸ਼ੁਰੂ ਹੋ ਗਈ ਹੈ | ਭਾਵੇਂ ਕੰਬਾਈਨਾਂ ਰਾਹੀਂ ਕਣਕ ਦੀ ਕਟਾਈ 14 ਅਪ੍ਰੈਲ ਤੋਂ ਸ਼ੁਰੂ ਕਰਨ ਦੀ ਸਰਕਾਰ ਵਲੋਂ ਮਨਜ਼ੂਰੀ ਦਿੱਤੀ ਗਈ ਹੈ ਪਰ ...

ਪੂਰੀ ਖ਼ਬਰ »

ਕੱਚੇ ਮੈਡੀਕਲ ਤੇ ਪੈਰਾ ਮੈਡੀਕਲ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ

ਗੁਰਦਾਸਪੁਰ, 9 ਅਪ੍ਰੈਲ (ਆਰਿਫ਼)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਦੇਸ਼ ਭਰ ਵਿਚ ਕੀਤੇ ਲਾਕਡਾਊਨ ਤੋਂ ਬਾਅਦ ਸਰਕਾਰ ਵਲੋਂ ਸਿਹਤ ਵਿਭਾਗ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਐਨ.ਆਰ.ਐਚ.ਐਮ. ਅਤੇ ਰੂਰਲ ਪੰਚਾਇਤ ਵਿਭਾਗ ਦੇ ਡਾਕਟਰ, ਨਰਸਾਂ, ...

ਪੂਰੀ ਖ਼ਬਰ »

ਗਊ ਕਰ ਵਸੂਲੀ ਦਾ ਫਸਿਆ 100 ਕਰੋੜ, ਕੋਰੋਨਾ ਕਾਰਨ ਗਊਸ਼ਾਲਾਵਾਂ 'ਤੇ ਵਿੱਤੀ ਸੰਕਟ

ਸ਼ਿਵ ਸ਼ਰਮਾ ਜਲੰਧਰ, 9 ਅਪ੍ਰੈਲ-ਕੋਰੋਨਾ ਸੰਕਟ ਕਰਕੇ ਰਾਜ ਦੀਆਂ ਕਈ ਗਊਸ਼ਾਲਾਵਾਂ ਲਈ ਚਾਰੇ, ਤੂੜੀ ਅਤੇ ਦਵਾਈਆਂ ਦਾ ਸੰਕਟ ਆ ਖੜ੍ਹਾ ਹੋਇਆ ਹੈ, ਕਿਉਂਕਿ ਕਰਫ਼ਿਊ ਲੱਗਣ ਤੋਂ ਬਾਅਦ ਕਈ ਗਊਸ਼ਾਲਾਵਾਂ 'ਚ ਪਹਿਲਾਂ ਵਾਂਗ ਲੋਕਾਂ ਵਲੋਂ ਪਹੁੰਚਾਇਆ ਜਾਂਦਾ ਸਾਮਾਨ ਵੀ ...

ਪੂਰੀ ਖ਼ਬਰ »

ਅਮਿਤ ਸ਼ਾਹ ਨਾਲ ਗੱਲ ਕਰਕੇ ਕੰਬਾਈਨਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਕੈਪਟਨ-ਭਗਵੰਤ ਮਾਨ

ਚੰਡੀਗੜ੍ਹ, 9 ਅਪੈ੍ਰਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਨੇ ਤਿਆਰ ਖੜੀ ਕਣਕ ਦੀ ਫ਼ਸਲ ਦੀ ਕਟਾਈ ਲਈ ਲੋੜੀਂਦੀਆਂ ਕੰਬਾਈਨਾਂ ਤੇ ਲੇਬਰ ਦੀ ਕਮੀ 'ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਵਿਚਾਲੇ ਅੰਮਿ੍ਤਸਰ ਦੀ ਸਿਵਲ ਸਰਜਨ ਦੀ ਬਦਲੀ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਜਿੱਥੇ ਕੋਰੋਨਾ ਮਹਾਂਮਾਰੀ ਕਾਰਨ ਡਾਕਟਰਾਂ ਤੇ ਹੋਰ ਪੈਰਾ-ਮੈਡੀਕਲ ਸਟਾਫ਼ ਦੀਆਂ ਸੇਵਾ ਮੁਕਤੀਆਂ ਵੀ ਸਰਕਾਰ ਵਲੋਂ ਰੋਕੀਆਂ ਹੋਈਆਂ ਹਨ ਅਜਿਹੇ ਹਾਲਾਤ 'ਚ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੀ ਸਿਵਲ ਸਰਜਨ ਡਾ. ਪ੍ਰਭਦੀਪ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ 'ਚ 50 ਕੁਇੰਟਲ ਦੀ ਸ਼ਰਤ ਹੋਵੇ ਖ਼ਤਮ

ਜਲੰਧਰ, 9 ਅਪ੍ਰੈਲ (ਮੇਜਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਨੇ ਮੰਗ ਕੀਤੀ ਹੈ ਕਿ ਇਕ ਕਿਸਾਨ ਵਲੋਂ ਇਕ ਦਿਨ 'ਚ ਸਿਰਫ਼ 50 ਕਵਿੰਟਲ ਕਣਕ ਮੰਡੀ ਵਿਚ ਲਿਆਉਣ ਦੀ ਸ਼ਰਤ ਖ਼ਤਮ ਕੀਤੀ ਜਾਵੇ ਤੇ ਖੁਦ ਭੰਡਾਰ ਕਰਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਜਾਵੇ | ਯੂਨੀਅਨ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਘਰੇਲੂ ਵਿਸ਼ੇਸ਼ ਉਡਾਣ ਰਾਹੀਂ ਭਾਰਤ 'ਚ ਫ਼ਸੇ ਕੈਨੇਡਾ ਵਾਸੀ 209 ਯਾਤਰੀ ਦਿੱਲੀ ਰਵਾਨਾ

ਰਾਜਾਸਾਂਸੀ, 9 ਅਪ੍ਰੈਲ (ਹੇਰ/ਖੀਵਾ)-ਵਿਸ਼ਵ ਭਰ ਵਿਚ ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਲੱਗੀ ਤਾਲਾਬੰਦੀ ਅਤੇ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪ੍ਰੰਤੂ ਕੈਨੇਡਾ ਦੇ ਪੱਕੇ ਵਸਨੀਕਾਂ ਨੂੰ ਵਾਪਸ ਕੈਨੇਡਾ ਲੈ ਕੇ ਜਾਣ ਲਈ ਸਰਕਾਰ ...

ਪੂਰੀ ਖ਼ਬਰ »

ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਕੀਤੀ ਜਾ ਸਕਦੀ ਹੈ ਮੂੰਗੀ ਦੀ ਬਿਜਾਈ

ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਡਾ. ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਗਰਮੀ ਰੁੱਤ ਦੀ ਮੂੰਗੀ ਦੀ ਬਿਜਾਈ ਦਾ ਢੁਕਵਾਂ ਸਮਾਂ ਭਾਵੇਂ 20 ਮਾਰਚ ਤੋਂ 10 ਅਪ੍ਰੈਲ ਤੱਕ ਹੈ ਪਰ ਇਸ ਦੀ ਬਿਜਾਈ ਅਪ੍ਰੈਲ ਦੇ ਤੀਜੇ ਹਫ਼ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX