ਤਾਜਾ ਖ਼ਬਰਾਂ


ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  13 minutes ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  25 minutes ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਫਰੀਦਕੋਟ, ਮੁਕਤਸਰ + ਫਿਰੋਜ਼ਪੁਰ, ਫਾਜ਼ਿਲਕਾ + ਮੋਗਾ

ਬਿਜਲੀ ਦੀ ਨਿਰੰਤਰ ਸਪਲਾਈ ਲਈ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਜੈਤੋ, 21 ਮਈ (ਭੋਲਾ ਸ਼ਰਮਾ)-ਪੰਜਾਬ ਦੇ ਖੇਤੀ ਉਤਪਾਦਨ ਵਿਚ ਬਿਜਲੀ ਦੀ ਸਪਲਾਈ ਦੀ ਅਹਿਮ ਭੂਮਿਕਾ ਹੈ | ਸਾਉਣੀ ਦੀ ਫ਼ਸਲ ਬਿਜਲੀ ਦੀ ਠੀਕ ਸਮੇਂ ਲੋੜੀਂਦੀ ਨਿਰਵਿਘਨ ਸਪਲਾਈ 'ਤੇ ਨਿਰਭਰ ਕਰਦੀ ਹੈ, ਪ੍ਰੰਤੂ ਅਜਿਹਾ ਨਾ ਹੋਣ ਕਾਰਨ ਸਮੁੱਚੇ ਕਿਸਾਨਾਂ ਵਿਚ ਡਾਢਾ ਗੁੱਸਾ ਪਾਇਆ ਜਾ ਰਿਹਾ ਹੈ | ਸ਼ੰਘਰਸ਼ੀਲ ਕਿਸਾਨ ਜਥੇਬੰਦੀਆ ਲਗਾਤਾਰ ਟਿਊਬਵੈੱਲ ਤੇ ਘਰੇਲੂ ਬਿਜਲੀ ਸਪਲਾਈ ਦੀ ਨਿਰੰਤਰ ਸਪਲਾਈ ਲਈ ਮੰਗ ਕਰਦੀਆਂ ਆ ਰਹੀਆਂ ਹਨ | ਇਸੇ ਸੰਘਰਸ਼ ਦੇ ਚੱਲਦਿਆਂ ਅੱਜ ਕੁੱਲ ਹਿੰਦ ਕਿਸਾਨ ਸ਼ੰਘਰਸ਼ ਤਾਲਮੇਲ ਕਮੇਟੀ 'ਚ ਪੰਜਾਬ ਦੀਆਂ ਸ਼ਾਮਿਲ 10 ਕਿਸਾਨ ਜਥੇਬੰਦੀਆ ਵਲੋਂ ਪੰਜਾਬ ਭਰ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ/ਐਸ.ਡੀ.ਓ. ਦੇ ਦਫ਼ਤਰਾਂ ਸਾਹਮਣੇ ਲਾਕਡਾਊਨ ਦੇ ਨਿਯਮਾਂ 'ਚ ਰਹਿੰਦਿਆਂ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਪੰਜਾਬ ਤੇ ਚੇਅਰਮੈਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਈ ਮੰਗ ਪੱਤਰ ਦਿੱਤੇ ਗਏ | ਇਸ ਪ੍ਰੋਗਰਾਮ ਦੇ ਤਹਿਤ ਅੱਜ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਇੱਕਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨ ਉਪਰੰਤ ਐਸ.ਡੀ.ਓ. ਜੈਤੋ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਾਇਬ ਸਿੰਘ ਭਗਤੂਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅੰਬਾਨੀਆਂ-ਅਡਾਨੀਆਂ ਦੇ ਘਰ ਭਰਨ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੇਸ਼ ਵਿਰੋਧੀ ਬਿਜਲੀ ਸੋਧ ਬਿੱਲ ਰੱਦ ਕਰਨਾ ਚਾਹੀਦਾ ਹੈ | ਜਿਨ੍ਹਾਂ ਛੋਟੇ ਕਿਸਾਨਾਂ ਕੋਲ ਟਿਊਬਵੈੱਲ ਕੁਨੈਕਸ਼ਨ ਨਹੀਂ ਹਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਲਈ ਆਰਜ਼ੀ ਕੁਨੈਕਸ਼ਨ ਦਿੱਤੇ ਜਾਣ | ਝੋਨੇ ਦੀ ਸਿੱਧੀ ਬਿਜਾਈ ਲਈ ਤਰੁੰਤ ਬਿਜਲੀ (ਟਿਊਬਵੈੱਲ) ਦੀ ਸਪਲਾਈ 16 ਘੰਟੇ ਰੋਜ਼ਾਨਾ ਕੀਤੀ ਜਾਵੇ | ਇਸ ਮੌਕੇ ਧਰਮਪਾਲ ਸਿੰਘ ਰੋੜੀਕਪੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਖ਼ਪਤਕਾਰਾਂ ਨੂੰ ਸਾਰੇ ਸੂਬਿਆਂ ਨਾਲੋਂ ਬਿਜਲੀ ਮਹਿੰਗੀ ਵੇਚੀ ਜਾ ਰਹੀ ਹੈ ਅਤੇ ਮੂਲ ਰੇਟਾਂ ੳੁੱਪਰ ਜੋ ਬੇਤਹਾਸ਼ਾ ਟੈਕਸ ਤੇ ਸੈੱਸ ਆਦਿ ਦਾ ਜਜੀਆ ਵਸੂਲਿਆ ਜਾ ਰਿਹਾ ਹੈ ਉਸ ਨੂੰ ਬੰਦ ਕੀਤਾ ਜਾਵੇ | ਬਾਦਲ ਸਰਕਾਰ ਸਮੇਂ ਪਾਵਰਕਾਮ ਨੇ ਬਿਜਲੀ ਖ਼ਰੀਦਣ ਲਈ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਜੋ ਵੀ ਸਮਝੌਤੇ ਕੀਤੇ ਸਨ ਉਨ੍ਹਾਂ ਸਮਝੌਤਿਆਂ ਨੂੰ ਤਰੁੰਤ ਰੱਦ ਕੀਤੇ ਜਾਵੇ | ਸੂਬਾ ਵਾਸੀਆਂ ਨੂੰ ਬਿਜਲੀ ਦੋ ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇ | ਬਿਜਲੀ ਦੀ ਪਣ ਬਿਜਲੀ ਪੈਂਦਾਵਰ ਨੂੰ ਪਹਿਲ ਦਿੱਤੀ ਜਾਵੇ | ਲਾਕ ਡਾਊਨ ਦੇ ਸਮੇਂ 'ਚ ਕਿਸਾਨਾਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾ ਨੂੰ ਧਿਆਨ ਵਿਚ ਰੱਖਦਿਆਂ ਇਸ ਸਮੇਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ ਸਮੇਤ ਹੋਰ ਮੰਗਾਂ ਦਾ ਜਿਕਰ ਕੀਤਾ ਗਿਆ | ਇਸ ਮੌਕੇ ਗੋਰਾ ਮੱਤਾ, ਨਿਰਮਲ ਬਰਕੰਦੀ, ਪਰਗਟ ਸਿੰਘ, ਸਰਬਜੀਤ ਸਿੰਘ, ਸਰਦੂਲ ਸਿੰਘ, ਗੁਰਜੀਤ ਸਿੰਘ, ਰੋਸ਼ਨ ਲਾਲ ਸ਼ਰਮਾ, ਭੋਲਾ ਸਿੰਘ ਆਦਿ ਕਿਸਾਨ ਹਾਜ਼ਰ ਸਨ |

ਪਿੰਡ ਬਰਕੰਦੀ ਦੇ 123 ਨੀਲੇ ਕਾਰਡ ਕੱਟਣ 'ਤੇ ਲੋਕਾਂ ਵਲੋਂ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਪਿੰਡ ਬਰਕੰਦੀ ਦੇ 123 ਨੀਲੇ ਕਾਰਡ ਕੱਟੇ ਜਾਣ 'ਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਵੱਡੀ ਗਿਣਤੀ ਲੋਕਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਆ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਕੱਟੇ ਗਏ ਕਾਰਡ ਬਹਾਲ ਕੀਤੇ ਜਾਣ | ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਰਾਜਪਾਲ ਦੇ ਨਾਂਅ ਐਸ. ਡੀ. ਐਮ. ਨੂੰ ਸੌ ਾਪਿਆ ਮੰਗ-ਪੱਤਰ

ਗਿੱਦੜਬਾਹਾ, 21 ਮਈ (ਬਲਦੇਵ ਸਿੰਘ ਘੱਟੋਂ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੀ ਜ਼ਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਗੁਰੂਸਰ ਦੀ ਅਗਵਾਈ ਵਿਚ ਅੱਜ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ਮੰਗ ਪੱਤਰ ਐਸ.ਡੀ.ਐਮ. ਗਿੱਦੜਬਾਹਾ ਨੂੰ ਸੌਾਪਿਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਵਿਚ ਦਾਖਲ ਨਾ ਹੋਣ ਦੇਣ 'ਤੇ ਕਿਸਾਨਾਂ ਨੇ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਡੀ.ਸੀ. ਦਫ਼ਤਰ ਵਿਚ ਆਮ ਲੋਕਾਂ ਦੇ ਦਾਖ਼ਲੇ ਨੂੰ ਬੰਦ ਕਰਨ ਿਖ਼ਲਾਫ਼ ਰੋਸ ਮੁਜ਼ਾਹਰਾ ਕਰਦਿਆਂ ਕਿਹਾ ਕਿ ਜਦੋਂ ਰਜਿਸਟਰੀਆਂ ਕਰਕੇ ਸਰਕਾਰ ਨੇ ਫ਼ੀਸ ਵਸੂਲਣੀ ਹੁੰਦੀ ਹੈ, ...

ਪੂਰੀ ਖ਼ਬਰ »

ਗੁੰਡਾ ਅਨਸਰਾਂ ਵਿਰੁੱਧ ਕਾਰਵਾਈ ਲਈ 'ਆਪ' ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਦੇ ਸਾਬਕਾ ਸਾਂਸਦ ਪ੍ਰੋ. ਸਾਧੂ ਸਿੰਘ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਪੁਲਿਸ ਮੁਖੀ ਨੂੰ ਉਨ੍ਹਾਂ ਦੇ ਦਫ਼ਤਰ 'ਚ ਮਿਲਿਆ | ਵਫ਼ਦ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ 10 ਮਈ ਨੂੰ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕੱਟੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣ-ਵਿਧਾਇਕ ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਲੋੜਵੰਦਾਂ ਦੇ ਰਾਸ਼ਨ ਕਾਰਡ ਬਣਾ ਕੇ ਉਨ੍ਹਾਂ ਨੂੰ ਹਰ ਮਹੀਨੇ ...

ਪੂਰੀ ਖ਼ਬਰ »

ਗੁਰਦੇ ਫ਼ੇਲ੍ਹ ਹੋਣ 'ਤੇ ਨੌਜਵਾਨ ਦਾ ਪਰਿਵਾਰ ਇਲਾਜ ਕਰਵਾਉਣ ਤੋਂ ਲਾਚਾਰ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਮੁਹੱਲਾ ਸੁਰਗਾਪੁਰੀ ਦੀ ਖੱਡੀਆਂ ਵਾਲੀ ਗਲੀ ਦੇ ਵਸਨੀਕ ਦਲਜੀਤ ਸਿੰਘ (29) ਪੁੱਤਰ ਹਰਚਰਨ ਸਿੰਘ ਦੇ ਦੋਵੇਂ ਗੁਰਦੇ ਫ਼ੇਲ੍ਹ ਹਨ | ਪਰਿਵਾਰ ਦੀ ਆਰਥਿਕ ਹਾਲਤ ਪਤਲੀ ਹੋਣ ਕਾਰਨ ਉਹ ਉਸ ਦਾ ...

ਪੂਰੀ ਖ਼ਬਰ »

ਠੇਕਾ ਕਰਮਚਾਰੀਆਂ ਨੇ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਕੀਤਾ ਅਰਥੀ ਫੂਕ ਪ੍ਰਦਰਸ਼ਨ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਕੰਟਰੈਕਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਦੇ ਰੋਸ ਵਜੋਂ ਕੋਰੋਨਾ ਦੀ ਮਹਾਂਮਾਰੀ ਨੂੰ ਦੇਖਦੇ ਹੋਏ ਸਮਾਜਿਕ ਦੂਰੀਆਂ ਦਾ ਧਿਆਨ ਰੱਖ ...

ਪੂਰੀ ਖ਼ਬਰ »

ਸਰਕਾਰੀ ਬੱਸ ਡਰਾਈਵਰਾਂ ਤੇ ਕੰਡਕਟਰਾਂ ਦਾ ਵੀ ਹੋਵੇ ਸਿਹਤ ਬੀਮਾ-ਵਿਧਾਇਕ ਸੰਧਵਾਂ

ਕੋਟਕਪੂਰਾ, 21 ਮਈ (ਮੇਘਰਾਜ)-ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਕਾਰਨ 2 ਮਹੀਨੇ ਬੱਸਾਂ ਬੰਦ ਰਹਿਣ 'ਤੇ ਹੁਣ ਸੂਬੇ ਵਿਚ ਚਲਾਉਣ ਦਾ ਫ਼ੈਸਲਾ ਲਿਆ ਹੈ | ਇੰਨ੍ਹਾਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਵਲੋਂ 15 ਸਾਲਾ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ

ਜੈਤੋ, 21 ਮਈ (ਭੋਲਾ ਸ਼ਰਮਾ)-ਸਬਜ਼ੀ ਵੇਚਣ ਵਾਲੇ ਗ਼ਰੀਬ ਲੋਕਾਂ ਉੱਪਰ ਬੀਤੇ ਕੱਲ੍ਹ ਪੁਲਿਸ ਨੇ ਰੱਜ ਕੇ ਅਣਮਨੁੱਖੀ ਤਸ਼ਦੱਦ ਢਾਹਿਆ ਜਿਸ ਕਾਰਨ ਸਥਾਨਕ ਲੋਕਾਂ ਅੰਦਰ ਰੋਹ ਪੈਦਾ ਹੋਣਾ ਸ਼ੁਰੂ ਹੋ ਗਿਆ | ਇਸ ਸਬੰਧੀ ਸਬਜ਼ੀ ਵਿਕਰੇਤਾਵਾਂ ਨੇ ਦੋਸ਼ ਲਾਇਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਕੋਵਿਡ-19 ਨਿਯਮਾਂਵਲੀ ਦੀ ਉਲੰਘਣਾ 'ਤੇ ਹੋਵੇਗਾ ਜੁਰਮਾਨਾ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਕੋਵਿਡ-19 ਦੌਰਾਨ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੁਝ ਸਖ਼ਤ ਕਦਮ ਚੁੱਕੇ ਹਨ | ਹੁਣ ਮਾਸਕ ਤੋਂ ਬਿਨਾਂ ਚੱਲਣ ਵਾਲੇ ਵਿਅਕਤੀਆਂ ਨੂੰ 200 ਰੁਪਏ ਜੁਰਮਾਨਾ, ਇਕਾਂਤਵਾਸ ਦੀ ...

ਪੂਰੀ ਖ਼ਬਰ »

ਬਲੈਰੋ ਗੱਡੀ ਵਲੋਂ ਮਾਰੀ ਟੱਕਰ 'ਚ ਜ਼ਖ਼ਮੀ ਕਿਸਾਨ ਦੀ ਮੌਤ

ਮੰਡੀ ਕਿੱਲਿਆਂਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਫਤੂਹੀਖੇੜਾ ਵਿਖੇ ਕਿਸਾਨ ਦੀ ਅਣਪਛਾਤੇ ਬਲੈਰੋ ਗੱਡੀ ਵਲੋਂ ਟੱਕਰ ਮਾਰਨ ਕਰਕੇ ਜ਼ਖ਼ਮੀ ਹੋਏ ਕਿਸਾਨ ਦੀ ਮੌਤ ਹੋ ਗਈ | ਗੁਰਦਾਸ ਸਿੰਘ ਨਾਮਕ ਕਿਸਾਨ ਖੇਤ ਵਿਚੋਂ ਪਾਣੀ ਲਗਾ ਰਿਹਾ ਸੀ | ਇਹ ਘਟਨਾ ਬੀਤੀ 18 ਮਈ ਨੂੰ ਰਾਤ ...

ਪੂਰੀ ਖ਼ਬਰ »

ਲਾਪ੍ਰਵਾਹੀ ਨਾਲ ਕਾਰ ਚਲਾਉਣ 'ਤੇ ਦੋ ਜਣੇ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਤਾਲਾਬੰਦੀ ਦੌਰਾਨ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਉੱਪਰ ਲੱਗੀ ਰੋਕ ਨੂੰ ਯਕੀਨੀ ਬਣਾਉਣ ਲਈ ਡਿਊਟੀ ਕਰ ਰਹੇ ਐੱਸ.ਪੀ. (ਐੱਚ) ਗੁਰਮੇਲ ਸਿੰਘ ਵਲੋਂ ਇਕ ਕਾਰ ਰੋਕਣ 'ਤੇ ਚਾਲਕ ਨੇ ਕਾਰ ਭਜਾ ਲਈ, ਜਿਸਨੂੰ ਪੁਲਿਸ ...

ਪੂਰੀ ਖ਼ਬਰ »

ਥਾਣਾ ਮੁਖੀ ਕਬਰਵਾਲਾ ਲਾਈਨ ਹਾਜ਼ਰ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਕਬਰਵਾਲਾ ਕਾਂਡ ਦੇ ਵਿਵਾਦਿਤ ਐਸ.ਐਚ.ਓ. ਵਿਸ਼ਨ ਲਾਲ ਨੂੰ ਐਸ.ਐਸ.ਪੀ.ਸ੍ਰੀ ਮੁਕਤਸਰ ਸਾਹਿਬ ਰਾਜਬਚਨ ਸਿੰਘ ਸੰਧੂ ਨੇ ਲਾਈਨ ਹਾਜ਼ਰ ਕਰ ਦਿੱਤਾ ਹੈ | ਇਸ ਦੀ ਪੁਸ਼ਟੀ ਕਰਦੇ ਹੋਏ ਡੀ.ਐਸ.ਪੀ. ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਸਥਾਨਕ ਪੁਰਾਣਾ ਸ਼ਹਿਰ ਦੇ ਵਸਨੀਕ ਗੁਰਮੇਜ਼ ਸਿੰਘ ਗੇਜਾ ਪੁੱਤਰ ਸੁਰਜੀਤ ਸਿੰਘ ਨੇ ਸ਼ਹਿਰੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਕਿ ਦਿਨ ਦਿਹਾੜੇ ਕਰੀਬ 11 ਵਜੇ ਉਸ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ ਨੰਬਰ ਪੀ.ਬੀ 04 ਈ-6824 ...

ਪੂਰੀ ਖ਼ਬਰ »

ਯੂ.ਪੀ. ਨਾਲ ਸਬੰਧਿਤ 223 ਲੋਕ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਭੇਜੇ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਦੂਜੇ ਰਾਜਾਂ ਦੇ ਵਸਨੀਕ ਜੋ ਕਰਫਿਫ਼ਊ/ ਲਾਕਡਾਊਨ ਦੌਰਾਨ ਰਾਜ ਵਿਚ ਰਹਿ ਗਏ ਸਨ ਅਤੇ ਉਨ੍ਹਾਂ ਨੂੰ ਮੁੜ ਉਨ੍ਹਾਂ ਦੀ ਇੱਛਾ ਅਨੁਸਾਰ ਵਾਪਸ ਉਨ੍ਹਾਂ ਦੇ ਗ੍ਰਹਿ ਰਾਜਾਂ ਵਿਚ ਭੇਜਣ ਲਈ ਆਰੰਭੀ ਗਈ ਮੁਹਿੰਮ ...

ਪੂਰੀ ਖ਼ਬਰ »

ਲੰਬੀ ਬਲਾਕ ਦੇ 55 ਪਿੰਡਾਂ 'ਚ 132 ਛੱਪੜਾਂ ਦੀ ਸਫ਼ਾਈ ਦਾ ਪਹਿਲਾ ਪੜਾਅ ਸ਼ੁਰੂ

ਮੰਡੀ ਕਿੱਲਿਆਂਵਾਲੀ, 21 ਮਈ (ਇਕਬਾਲ ਸਿੰਘ ਸ਼ਾਂਤ)-ਪੰਜਾਬ 'ਚ ਕਰੀਬ 12 ਹਜ਼ਾਰ ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਦੇ ਮਾਮਲੇ 'ਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰੁੰਨ ਨਾਲੇ ਫ਼ਲੀਆਂ ਖੱਟਣ ਜਾ ਰਿਹਾ ਹੈ | ਉਸ ਨੇ ਇਕੱਠਿਆਂ ਤਿੰਨ ਨਿਸ਼ਾਨੇ ਲਗਾ ਕੇ ਮੁਫ਼ਤੋ-ਮੁਫ਼ਤੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਰਾਜਪਾਲ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਹੁਜਨ ਸਮਾਜ ਪਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨਰ ਰਾਹੀਂ ਸੂਬੇ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜਿਆ | ਉਪਰੰਤ ਆਗੂਆਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ...

ਪੂਰੀ ਖ਼ਬਰ »

ਸਾਬਕਾ ਪੰਚ ਲਛਮਣ ਸਿੰਘ ਗੋਨਿਆਣਾ ਦੀ ਭੇਦਭਰੇ ਹਾਲਾਤ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਗੋਨਿਆਣਾ ਦੇ ਸਾਬਕਾ ਪੰਚ ਲਛਮਣ ਸਿੰਘ ਦੀ ਭੇਦਭਰੀ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਛਮਣ ਸਿੰਘ (55) ਪੁੱਤਰ ਮੰਗਲ ਸਿੰਘ ਸਵੇਰੇ ਸੈਰ ਕਰਨ ਗਿਆ ਸੀ, ਪਰ ...

ਪੂਰੀ ਖ਼ਬਰ »

ਚੇਅਰਮੈਨ ਲਲਿਤ ਮੋਹਨ ਗੁਪਤਾ ਨੂੰ ਸਦਮਾ, ਪਿਤਾ ਦਾ ਦੇਹਾਂਤ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਲਿਤ ਮੋਹਨ ਗੁਪਤਾ ਨੂੰ ਉਸ ਵਖ਼ਤ ਵੱਡਾ ਸਦਮਾ ਪਹੁੰਚਿਆਂ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਅਤੇ ਪੰਜਾਬ ਵਪਾਰ ਮੰਡਲ ਦੇ ਸਾਬਕਾ ਚੇਅਰਮੈਨ ਬਿਮਲ ਕੁਮਾਰ ਗੁਪਤਾ ਦਾ ...

ਪੂਰੀ ਖ਼ਬਰ »

ਮਨਜਿੰਦਰ ਸਿੰਘ 'ਹੈਪੀ' ਵਲੋਂ ਐਸ. ਐਸ. ਪੀ. ਡਾ. ਨਾਨਕ ਸਿੰਘ ਦਾ ਵਿਸ਼ੇਸ਼ ਸਨਮਾਨ

ਜੈਤੋ, 21 ਮਈ (ਭੋਲਾ ਸ਼ਰਮਾ)-ਕੋਰੋਨਾ ਵਾਇਰਸ (ਕੋਵਿਡ-19) ਦੇ ਸੰਕਟ ਸਮੇਂ ਆਪਣੀ ਸਿਹਤ ਜ਼ੋਖ਼ਮ ਵਿਚ ਪਾ ਕੇ ਡਾਕਟਰਾਂ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਵਲੋਂ ਜੋ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ, ਉਸ ਦੀ ਮਿਸਾਲ ਸਮੇਂ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੀਟਿਵ 2 ਮਰੀਜ਼ ਹੋਏ ਠੀਕ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਰੀਜ਼ ਠੀਕ ਹੋ ਗਏ ਹਨ, ਜਿਨ੍ਹਾਂ ਨੂੰ ਕੋਵਿਡ-19 ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਛੁੱਟੀ ਦੇ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਗਿਆਨੀ ਪਿ੍ਤਪਾਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਭਾਈ ਰਘੁਰਾਜ ਸਿੰਘ, ਮਾਸਟਰ ਜਸਪਾਲ ਸਿੰਘ ਦੇ ਵੱਡੇ ਭਰਾ ਅਤੇ ਲੈਕਚਰਾਰ ਹਰਿੰਦਰ ਸਿੰਘ ਤੇ ਮਾਸਟਰ ਜਪਿੰਦਰ ਸਿੰਘ ਦੇ ਪਿਤਾ ਗਿਆਨੀ ਪਿ੍ਤਪਾਲ ਸਿੰਘ ਸਰਪ੍ਰਸਤ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਪਿਛਲੇ ...

ਪੂਰੀ ਖ਼ਬਰ »

ਕਬਰਵਾਲਾ ਤਸ਼ੱਦਦ ਕਾਂਡ ਦੇ ਸਬੰਧ 'ਚ ਲੜਕੀ ਦੀ ਮਾਂ ਤੇ ਉਸ ਦੇ ਪ੍ਰੇਮੀ 'ਤੇ ਕਤਲ ਦਾ ਮਾਮਲਾ ਦਰਜ

ਮਲੋਟ, 21 ਮਈ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਵਿਖੇ ਤਸ਼ੱਦਦ ਦਾ ਸ਼ਿਕਾਰ ਹੋਈ ਲੜਕੀ ਦੀ ਮਾਂ ਅਤੇ ਉਸ ਦੇ ਪ੍ਰੇਮੀ ਦੇ ਖਿਲਾਫ਼ ਥਾਣਾ ਕਬਰਵਾਲਾ ਪੁਲਿਸ ਨੇ ਮਾਮਲਾ ਦਰਜ ਕਰਕੇ ਪੀੜਤ ਲੜਕੀ ਦੀ ਮਾਂ ਨੂੰ ਕਾਬੂ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ...

ਪੂਰੀ ਖ਼ਬਰ »

150 ਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਰਾਜ ਕੁਮਾਰ ਆਧਾਰਿਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ 'ਤੇ ਸੀ ਤਾਂ ਇਸ ...

ਪੂਰੀ ਖ਼ਬਰ »

ਟੀਕਾਕਰਨ ਵਿਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪੇਂਡੂ ਇਲਾਕੇ ਵਿਚ ਬੱਚਿਆਂ ਨੂੰ ਟੀਕਾਕਰਨ ਦੇ ਕੰਮ ਵਿਚ ਸਟਾਫ਼ ਨੂੰ ਤੇਜ਼ੀ ਲਿਆਉਣ ਲਈ ਹਦਾਇਤ ਜਾਰੀ ਕੀਤੀ ਗਈ ਹੈ | ਕਰਫਿਊ ਅਤੇ ਲਾਕਡਾਊਨ ਦੇ ਦਿਨਾਂ ਵਿਚ, ਹਾਲਾਂਕਿ ਏ.ਐਨ.ਐਮ. ਵੱਲੋਂ ਸੈਸ਼ਨ ਲਗਾਏ ਗਏ ਸਨ, ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਤੇ ਥੁੱਕਣ 'ਤੇ ਹੋਵੇਗਾ ਜੁਰਮਾਨਾ

ਗੋਲੂ ਕਾ ਮੋੜ, 21 ਮਈ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਨਵਦੀਪ ਸਿੰਘ ਅਤੇ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਿੰਡੀ ਵਿਖੇ ...

ਪੂਰੀ ਖ਼ਬਰ »

ਤਾਜ ਗੈੱਸਟ ਹਾਊਸ ਦੀ ਪਹਿਲੀ ਮੰਜ਼ਿਲ 'ਚ ਲੱਗੀ ਅੱਗ

ਜਲਾਲਾਬਾਦ, 21 ਮਈ (ਕਰਨ ਚੁਚਰਾ)-ਸ਼ਹਿਰ ਦੀ ਅਨਾਜ ਮੰਡੀ ਸਥਿਤ ਤਾਜ ਗੈੱਸਟ ਹਾਊਸ ਦੀ ਪਹਿਲੀ ਮੰਜ਼ਿਲ 'ਚ ਬਾਅਦ ਦੁਪਹਿਰ ਅਚਾਨਕ ਅੱਗ ਲੱਗ ਗਈ | ਇਸ ਘਟਨਾ 'ਚ ਜਿੱਥੇ ਅੰਦਰ ਪਿਆ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ ਉਥੇ ਹੀ ਗੈੱਸਟ ਹਾਊਸ ਦਾ ਠੇਕੇਦਾਰ ਅੱਗ ਲੱਗਣ ਤੋਂ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 3 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਮਾਰਕੁੱਟ ਦੇ ਦੋਸ਼ ਵਿਚ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਛਿੰਦਰ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਢਾਣੀ ਮਿਆਣੀ ਬਸਤੀ ਨੇ ਦੱਸਿਆ ਕਿ ਮੈ ਰਾਠ ਸਿੰਘ ਦੀ ...

ਪੂਰੀ ਖ਼ਬਰ »

ਪਾਕਿਸਤਾਨ 'ਚ ਚਰਚ 'ਤੇ ਹੋਇਆ ਹਮਲਾ ਅਤਿ ਨਿੰਦਣਯੋਗ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਪਾਵਰ ਆਫ਼ ਕਿ੍ਸਚਨ ਯੂਥ ਪੰਜਾਬ ਨੇ ਪਾਕਿਸਤਾਨ ਦੇ ਪੰਜਾਬ ਸੂਬਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚਰਚ ਦੀ ਕੀਤੀ ਗਈ ਭੰਨਤੋੜ ਦੀ ਸਖ਼ਤ ਨਿਖੇਧੀ ਕੀਤੀ | ਇਸ ਸਬੰਧੀ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾਈ ਚੇਅਰਮੈਨ ਚਾਰਲਸ ਗਿੱਲ ...

ਪੂਰੀ ਖ਼ਬਰ »

ਪੱਤਰਕਾਰ ਦੀ ਹੱਤਿਆ ਦਾ ਇਨਸਾਫ਼ ਲੈਣ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਗੁਰੂਹਰਸਹਾਏ, 21 ਮਈ (ਹਰਚਰਨ ਸਿੰਘ ਸੰਧੂ)- ਪ੍ਰੈੱਸ ਕਲੱਬ ਗੁਰੂਹਰਸਹਾਏ ਵਲੋਂ ਪੱਤਰਕਾਰ ਸੰਨਪ੍ਰੀਤ ਸਿੰਘ ਮਾਂਗਟ ਦੀ ਹੱਤਿਆ ਦਾ ਇਨਸਾਫ਼ ਲੈਣ ਦੀ ਮੰਗ ਕਰਦਿਆਂ ਉਪ ਮੰਡਲ ਐੱਸ.ਡੀ.ਐਮ. ਪੂਨਮ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਸੌ ਾਪਿਆ ਮੰਗ ਪੱਤਰ

ਫ਼ਾਜ਼ਿਲਕਾ, 21 ਮਈ(ਦਵਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਗਟ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦਾ ਵਫ਼ਦ ਜਥੇਬੰਦੀ ਦੇ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਦੱੁਖ, ਭੁੱਖ, ਗ਼ਰੀਬੀ ਤੇ ਤਕਲੀਫ਼ਾਂ ਕਾਰਨ ਕੁਰਲਾ ਰਹੇ ਨੇ ਪੰਜਾਬ ਵਾਸੀ- ਬਸਪਾ

ਫ਼ਿਰੋਜ਼ਪੁਰ, 21 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਪ੍ਰਸ਼ਾਸਨਿਕ, ਸਮਾਜਿਕ ਅਤੇ ਆਰਥਿਕ ਹਾਲਾਤਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਰਾਜਪਾਲ ਕੋਲੋਂ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਦੀ ਭਾਰੀ ਅਸਫਲਤਾ ਲਈ ਢੁਕਵੀਂ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਤੇ ਸਾਬਕਾ ਚੇਅਰਮੈਨ ਪੰਮੀ ਵਲੋਂ ਰਾਸ਼ੀ ਭੇਟ

ਫ਼ਾਜ਼ਿਲਕਾ, 21 ਮਈ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਫ਼ਾਜ਼ਿਲਕਾ ਲੈਂਡਮਾਰਟਗੇਜ਼ ਬੈਂਕ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਪੰਮੀ ਦੇ ਸਹਿਯੋਗ ਨਾਲ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ

ਜ਼ੀਰਾ, 21 ਮਈ (ਜੋਗਿੰਦਰ ਸਿੰਘ ਕੰਡਿਆਲ)- ਕਿਰਸਾਨੀ ਮਸਲਿਆਂ ਦੀਆਂ ਅਹਿਮ ਮੰਗਾਂ ਸਬੰਧੀ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ ਸਕੱਤਰ ਕਰਨੈਲ ਸਿੰਘ ਭੋਲਾ ਅਤੇ ਸੁਖਦੇਵ ਸਿੰਘ ਅਰਾਈਆਂ ਵਾਲਾ ਕਾਬਲ ਸਿੰਘ ਮਖੂ ਦੀ ਅਗਵਾਈ ਵਿਚ ਇਕ ਵਫ਼ਦ ...

ਪੂਰੀ ਖ਼ਬਰ »

ਫ਼ਾਜ਼ਿਲਕਾ ਹਸਪਤਾਲ ਦੇ 4 ਮੁਲਾਜ਼ਮਾਂ ਦੀ ਰਿਪੋਰਟ ਆਈ ਨੈਗੇਟਿਵ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ ਵਿਚ ਰੈਪਿਡ ਕਿੱਟਾਂ ਦੇ ਟੈੱਸਟ ਵਿਚ ਪਾਜ਼ਟਿਵ ਆਏ 4 ਸਿਹਤ ਮੁਲਾਜ਼ਮਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ. ਡਾ. ਸੁਧੀਰ ਪਾਠਕ ਨੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਮਾਸਕ ਪਾਉਣਾ 100 ਫ਼ੀਸਦੀ ਲਾਜ਼ਮੀ ਹੋਵੇਗਾ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ਉੱਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ, ਤਾਂ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ...

ਪੂਰੀ ਖ਼ਬਰ »

ਦੂਜੇ ਦਿਨ ਵੀ ਯਾਤਰੀ ਉਡੀਕਦੇ ਰਹੇ ਜ਼ੀਰਾ ਬੱਸ ਸਟੈਂਡ 'ਤੇ ਬੱਸਾਂ

ਜ਼ੀਰਾ, 21 ਮਈ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਵਿਚ ਵੱਖ-ਵੱਖ ਰੂਟਾਂ 'ਤੇ ਬੱਸਾਂ ਚੱਲਣਗੀਆਂ, ਇਸ ਆਦੇਸ਼ ਤੋਂ ਬਾਅਦ ਮਜਬੂਰੀ ਵੱਸ ਕਿੱਧਰੇ ਆਉਣ-ਜਾਣ ਵਾਲੇ ਬੱਸ ਅੱਡਿਆਂ 'ਤੇ ਪਹੁੰਚੇ ਹਨ, ਪਰ ਅਫ਼ਸੋਸ ਬੱਸ ਸਟੈਂਡ ਬੱਸਾਂ ਖੁਣੋ ਸੱਖਣੇ ਹਨ | ਇਸੇ ਤਰ੍ਹਾਂ ਜ਼ੀਰਾ ਦੇ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਦੇ ਮੁਲਾਜ਼ਮਾਂ ਨੇ ਲੋਕਾਂ ਦੀ ਕੀਤੀ ਮਦਦ

ਜ਼ੀਰਾ, 21 ਮਈ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲਗਾਏ ਗਏ ਕਰਫ਼ਿਊ ਅਤੇ ਲਾਕਡਾਊਨ ਕਾਰਨ ਗ਼ਰੀਬ ਪਰਿਵਾਰਾਂ ਨੂੰ ਰੋਟੀ ਦੇ ਲਾਲੇ ਪੈ ਗਏ ਸਨ, ਜਿਨ੍ਹਾਂ ਦੀ ਮਦਦ ਲਈ ਜ਼ਿਲ੍ਹਾ ਪੁਲਿਸ ਕਪਤਾਨ ਵਲੋਂ ਬਣਾਈ ਗਈ 'ਮੇ ਆਈ ਹੈਲਪ ਯੂ' ਦੀ ਟੀਮ ਅਧੀਨ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ ਕਣਕ ਦਾ ਟਰੱਕ ਭੇਜਿਆ

ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਸੰਧੂ)-ਪਿੰਡ ਤੰਬੂ ਵਾਲਾ ਦੀ ਸੰਗਤ ਵਲੋਂ ਸ਼੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਇਕ ਟਰੱਕ ਭੇਜਿਆ ਗਿਆ | ਬਾਬਾ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਕਣਕ ਇਕੱਠੀ ਕੀਤੀ ਗਈ | ਪਿੰਡ ਦੀ ਸਮੂਹ ਸੰਗਤ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌ ਾਪੇ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਵਾਇਰਸ ਦੌਰਾਨ ਪੰਜਾਬ ਵਿਚ ਲਗਾਏ ਗਏ ਕਰਫਿਊ ਤੇ ਲਾਕਡਾਊਨ ਦੇ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਲਈ ਰਾਸ਼ਨ ਜਾਰੀ ਕੀਤਾ ਗਿਆ ਪਰੰਤੂ ਇਸ ਰਾਸ਼ਨ ਵੰਡਣ ...

ਪੂਰੀ ਖ਼ਬਰ »

ਦਾਜ ਦੀ ਮੰਗ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਦਾਜ ਦੀ ਮੰਗ ਕਰਨ ਦੇ ਦੋਸ਼ ਵਿਚ ਸਹੁਰੇ ਪਰਿਵਾਰ ਦੇ 4 ਜੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਆਰਤੀ ਪੁੱਤਰੀ ਸੁਭਾਸ਼ ਚੰਦਰ ਵਾਸੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਵਲੋਂ 7 ਜਨਵਰੀ 2020 ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕਰ ਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬੇਅੰਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿੱਧੀ ਭਰਤੀ ਦਾ ਕੋਟਾ 50 ਪ੍ਰਤੀਸ਼ਤ ਕਰਨਾ ਹਿਟਲਰ ਸ਼ਾਹੀ -ਅਧਿਆਪਕ ਆਗੂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਦੀਆਂ ਪੋਸਟਾਂ ਦਾ ਕੋਟਾ 25 ਤੋਂ ਵਧਾ ਕੇ 50 ਪ੍ਰਤੀਸ਼ਤ ਕਰਨ ਕਰਕੇ ਅਧਿਆਪਕਾਂ ਵਿਚ ਰੋਸ ਦੀ ਲਹਿਰ ਹੈ ਅਤੇ ਉਨ੍ਹਾਾ ਵਿਭਾਗ ਦੇ ਇਸ ਫ਼ੈਸਲੇ ਦਾ ਡਟਵਾਂ ਵਿਰੋਧ ਕਰਨ ਲਈ ਤਿਆਰੀ ਆਰੰਭ ਕਰ ...

ਪੂਰੀ ਖ਼ਬਰ »

ਸ੍ਰੀਗੰਗਾਨਗਰ ਦੀ ਬ੍ਰਹਮ ਕਾਲੋਨੀ 'ਚ ਮਿਲਿਆ ਕੋਰੋਨਾ ਪਾਜ਼ੀਟਿਵ

ਸ੍ਰੀਗੰਗਾਨਗਰ, 21 ਮਈ (ਦਵਿੰਦਰਜੀਤ ਸਿੰਘ)-ਕੋਵਿਡ -19 ਦੀ ਲਾਗ ਅਤੇ ਬਚਾਅ ਦੌਰਾਨ ਸ੍ਰੀਗੰਗਾਨਗਰ ਦੇ ਬਸੰਤੀ ਚੌਕ ਖੇਤਰ (ਬ੍ਰਹਮ ਕਲੋਨੀ) ਵਿਚ ਇਕ ਨਾਗਰਿਕ ਕੋਰੋਨਾ ਦਾ ਲਾਗ ਲੱਗਣ ਤੋਂ ਬਾਅਦ ਖੇਤਰ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ | ਜ਼ਿਲ੍ਹਾ ਕੁਲੈਕਟਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 21 ਮਈ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਦੀ ਮੀਟਿੰਗ ਵਜ਼ੀਰ ਸਿੰਘ ਤਹਿਸੀਲ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਸਰਵਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਪਟਵਾਰ ਯੂਨੀਅਨ ਨੇ ਮੰਗ ਕੀਤੀ ਕਿ ਸਾਲ 2017 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਏ.ਐਸ.ਆਈ. ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਖੁੱਬਣ ਦਾ ਨਜ਼ਦੀਕ ਗਸ਼ਤ ਕਰ ਰਹੇ ਸੀ ਤਾਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦਾ ਸਮਾਂ ਹੁਣ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਨਿਰਧਾਰਿਤ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੀ ਹਦੂਦ ਅੰਦਰ (ਐਲ.-2/ਐਲ-14 ਏ) ਸ਼ਰਾਬ ਦੇ ਠੇਕੇ ਖੋਲ੍ਹਣ ਦਾ ਸਮਾਂ ਹੁਣ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਮੈਜਿਸਟ੍ਰੇਟ ...

ਪੂਰੀ ਖ਼ਬਰ »

ਵਿਧਾਇਕ ਵਲੋਂ ਕਿਸਾਨ 'ਤੇ ਕਰਵਾਏ ਝੂਠੇ ਪਰਚੇ ਨੂੰ ਰੱਦ ਕਰਨ ਦੀ ਮੰਗ

ਧਰਮਕੋਟ, 21 ਮਈ (ਪਰਮਜੀਤ ਸਿੰਘ)-ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਪਿੰਡ ਲੋਹਗੜ੍ਹ ਵਿਖੇ ਇਕੱਠ ਕੀਤਾ ਗਿਆ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ...

ਪੂਰੀ ਖ਼ਬਰ »

ਹਸਪਤਾਲ 'ਚ ਨਵਜਾਤ ਬੱਚੇ ਦੀ ਮੌਤ ਦੀ ਜਾਂਚ ਸਬੰਧੀ ਕਮੇਟੀ ਬਣਾਈ

ਮੋਗਾ, 21 ਮਈ (ਗੁਰਤੇਜ ਸਿੰਘ)-ਮੋਗਾ ਦੇ ਆਰਾ ਰੋਡ 'ਤੇ ਸਥਿਤ ਪ੍ਰਾਈਵੇਟ ਗਿਆਨ ਚੰਦ ਰੰਗ ਵਾਲਾ ਮੈਮੋਰੀਅਲ ਹਸਪਤਾਲ ਵਿਖੇ ਜਗਸੀਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖੁਖਰਾਣਾ ਦੇ ਨਵਜਾਤ ਬੱਚੇ ਦੀ ਮਿਤੀ 24 ਅਪ੍ਰੈਲ ਨੂੰ ਹੋਈ ਮੌਤ ਦੀ ਜਾਂਚ ਲਈ ਇਕ ਬੋਰਡ ਬਣਾ ਦਿੱਤਾ ਗਿਆ ...

ਪੂਰੀ ਖ਼ਬਰ »

ਬਸਪਾ ਦੇ ਵਫ਼ਦ ਨੇ ਰਾਜਪਾਲ ਪੰਜਾਬ ਦੇ ਨਾਂਅ ਸੌ ਾਪਿਆ ਮੰਗ ਪੱਤਰ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਪੰਜਾਬ ਦੀ ਕਾਂਗਰਸ ਸਰਕਾਰ ਦੀ ਕੋਰੋਨਾ ਮਹਾਂਮਾਰੀ ਦੌਰਾਨ ਕਾਰਜਸ਼ੈਲੀ ਦੀ ਭਾਰੀ ਅਸਫਲਤਾ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਭੈਣ ਕੁਮਾਰੀ ਮਾਇਆਵਤੀ ਕੌਮੀ ਪ੍ਰਧਾਨ ਬਸਪਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਜਸਵੀਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਟੈਂਟ ਆਪਰੇਟਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਵੀਡੀਓ ਕਾਨਫ਼ਰੰਸ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਕੋਰੋਨਾ ਦੀ ਮਹਾਂਮਾਰੀ ਤੋਂ ਕੋਈ ਵੀ ਵਰਗ ਅਛੂਤਾ ਨਹੀਂ ਰਿਹਾ¢ ਕੋਰੋਨਾ ਕਾਰਨ ਕਰਫਿਊ ਤੇ ਲਾਕਡਾਊਨ ਨੇ ਜਿੱਥੇ ਮਜ਼ਦੂਰਾਂ, ਮੁਲਾਜ਼ਮਾਂ, ਛੋਟੇ ਕਾਰੋਬਾਰੀਆਂ, ਰੇਹੜੀ, ਰਿਕਸ਼ੇ ਵਾਲਿਆਂ ਅਤੇ ਨਾਈਆਂ ਮੋਚੀਆਂ ਦਾ ਕੰਮ ਚੌਪਟ ਕਰਕੇ ...

ਪੂਰੀ ਖ਼ਬਰ »

ਬਾਬਾ ਗੁਰਦੀਪ ਸਿੰਘ ਵਲੋਂ ਕਵੀਸ਼ਰ ਵੀਰਭਾਨ ਮਾਲਵਾ ਨਾਲ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 21 ਮਈ (ਜਗਰੂਪ ਸਿੰਘ ਮਠਾੜੂ)-ਸਿੱਖ ਕੌਮ ਦੇ ਮਹਾਨ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕਵੀਸ਼ਰ ਭਾਈ ਜੁਗਰਾਜ ਸਿੰਘ ਮੌੜ ਮਾਲਵਾ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ¢ ਉਨ੍ਹਾਂ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ...

ਪੂਰੀ ਖ਼ਬਰ »

ਡਾ. ਸ਼ਾਮ ਲਾਲ ਥਾਪਰ ਕਾਲਜ ਤੇ ਸਕੂਲ ਆਫ ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਡਾਕਟਰ ਸ਼ਾਮ ਲਾਲ ਥਾਪਰ ਕਾਲਜ/ਸਕੂਲ ਆਫ ਨਰਸਿੰਗ ਮੋਗਾ ਦਾ ਜੀ.ਐਨ.ਐਮ. ਦੂਸਰੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਿਸ ਵਿਚ ਜਸਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਕਿਸਮ 1121 ਤੇ 1401 ਬਾਸਮਤੀ ਬੀਜਣ 'ਤੇ ਕਿਸਾਨ ਪਹਿਲਾਂ ਹੀ ਕਰ ਸਕਦੇ ਹਨ ਐਗਰੀਮੈਂਟ-ਸ਼ੈਲਰ ਐਸੋਸੀਏਸ਼ਨ

ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਮੋਗਾ ਜ਼ਿਲ੍ਹਾ ਅਧੀਨ ਆਉਂਦੇ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਬਾਸਮਤੀ ਦੀ ਲਵਾਈ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਇਕ ਵਿਸ਼ੇਸ਼ ਮੀਟਿੰਗ ਰਾਈਸ ਮਿੱਲਜ਼ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਮੋਗਾ ਨੇ 10 ਮਾਈਕਰੋ ਏ. ਟੀ. ਐਮ. ਮਸ਼ੀਨਾਂ ਦੀ ਕੀਤੀ ਵੰਡ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ ਕੁਲਦੀਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਈਰਸ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਅਤੇ ਇਸ ਦੀ ਚੇਨ ਨੂੰ ਤੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਕਰਫਿਊ ਹਟਦਿਆਂ ਹੀ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਦੀ ਹੋਈ ਭਰਮਾਰ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕਰਫਿਊ ਦਿਨ ਵੇਲੇ ਦਾ ਹਟਾ ਕੇ ਲਾਕਡਾਊਨ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਹੋਈਆਂ ਵੱਖ -ਵੱਖ ਟਰੇਡਾਂ ਨੂੰ ਕੀਤੀਆਂ ਹਦਾਇਤਾਂ ਮੁਤਾਬਿਕ ਜ਼ਾਬਤੇ ਵਿਚ ਰਹਿ ਕੇ ਦੁਕਾਨਾਂ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਲੈ ਕੇ ਦੁਕਾਨਦਾਰਾਂ ਨੇ ਲਗਾਈ ਗੁਹਾਰ

ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)-ਕਰਫਿਊ ਅਤੇ ਤਾਲਾਬੰਦੀ ਦੇ ਚੱਲਦਿਆਂ ਕੀਤੀਆਂ ਗਈਆਂ ਪ੍ਰਸ਼ਾਸਨਿਕ ਹਦਾਇਤਾਂ ਅਨੁਸਾਰ ਦੁਕਾਨਾਂ ਖੋਲ੍ਹਣ ਦੇ ਦਿੱਤੇ ਗਏ ਸਮੇਂ ਨੂੰ ਲੈ ਕੇ ਮਾੜੀ ਹੋ ਰਹੀ ਆਰਥਿਕਤਾ ਦਾ ਹਵਾਲਾ ਦਿੰਦਿਆਂ ਮੱਧ ਵਰਗੀ ...

ਪੂਰੀ ਖ਼ਬਰ »

ਥਾਣਾ ਸਦਰ ਮੋਗਾ ਨੇ 60 ਲੀਟਰ ਲਾਹਣ ਕੀਤੀ ਬਰਾਮਦ

ਮੋਗਾ, 21 ਮਈ (ਗੁਰਤੇਜ ਸਿੰਘ)-ਥਾਣਾ ਸਦਰ ਮੋਗਾ ਵਲੋਂ 60 ਲੀਟਰ ਲਾਹਣ ਬਰਾਮਦ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਹੌਲਦਾਰ ਸਿਕੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ ਤਾਂ ਪਿੰਡ ਥੰਮਣ ਵਾਲਾ ਵਾਸੀ ਨਿਰਵੈਰ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਨ ਅਤੇ ਦੋਸ਼ੀ ਦੇ ਫ਼ਰਾਰ ਹੋ ਜਾਣ ਦਾ ਪਤਾ ਲੱਗਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਜਦੋਂ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਸਰਕਾਰ ਤੁਰੰਤ ਪੱਕਿਆਂ ਕਰੇ-ਸੂਬਾਈ ਆਗੂ

ਸਮਾਲਸਰ, 21 ਮਈ (ਕਿਰਨਦੀਪ ਸਿੰਘ ਬੰਬੀਹਾ)-ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਹੋਰ ਮੂਹਰਲੀ ਕਤਾਰ ਵਿਚ ਲੜਾਈ ਲੜਨ ਵਾਲੇ ਕਰਮਚਾਰੀਆਂ ਦੀ ਤਰ੍ਹਾਂ ਆਪਣੀਆਂ ਜਾਨਾਂ ਜੋਖ਼ਮ ਵਿਚ ਪਾ ਕੇ ਵਾਤਾਵਰਨ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ))-ਇਲੈਕਟਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਡਾਇਰੈਕਟਰ ਡਾ. ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ¢ ਜਿਸ ਵਿਚ ਪ੍ਰਧਾਨ ਡਾ. ਛਿੰਦਰ ਸਿੰਘ ਕਲੇਰ ਵਲੋਂ ਕੋਰੋਨਾ ...

ਪੂਰੀ ਖ਼ਬਰ »

ਸੂਏ, ਕੱਸੀਆਂ ਦੀ ਸਫ਼ਾਈ ਕਰਾ ਕੇ ਨਹਿਰੀ ਪਾਣੀ ਜਲਦੀ ਖੇਤਾਂ ਵਿਚ ਪਹੁੰਚਾਇਆ ਜਾਵੇ-ਗੁਲਜ਼ਾਰ ਸਿੰਘ ਘੱਲ ਕਲਾਂ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਜ਼ਿਲ੍ਹਾ ਮੋਗਾ ਦੇ ਸੁਖਜਿੰਦਰ ਸਿੰਘ ਖੋਸਾ ਵਿੱਤ ਸਕੱਤਰ ਪੰਜਾਬ ਅਤੇ ਗੁਲਜ਼ਾਰ ਸਿੰਘ ਘੱਲ ਕਲਾਂ ਜ਼ਿਲ੍ਹਾ ਸਕੱਤਰ ਜਨਰਲ, ਜਸਵੀਰ ਸਿੰਘ ਮੰਦਰ, ਮੰਦਰਜੀਤ ਸਿੰਘ ਮਨਾਵਾਂ, ਗੁਰਮੇਲ ਸਿੰਘ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਨੂੰ ਕਿਰਾਇਆ ਲਗਾਉਣ ਦਾ ਇੰਟਕ ਨੇ ਕੀਤਾ ਵਿਰੋਧ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਨੇ ਦੱਸਿਆ ਕਿ ਨਗਰ ਨਿਗਮ ਨੇ ਰੇਹੜੀ ਫੜ੍ਹੀ ਵਾਲਿਆਂ ਲਈ ਪੰਜ ਥਾਵਾਂ ਗੋਧੇਵਾਲਾ ਸਟੇਡੀਅਮ ਦੇ ਬਾਹਰ ਮੇਨ ਜੀ. ਟੀ. ਰੋਡ, ਬਘਿਆਨਾ ਬਸਤੀ ਨੇੜੇ ਵਾਟਰ ਵਰਕਸ, ਕਸ਼ਮੀਰੀ ਪਾਰਕ ਨੇੜੇ ਗੀਤਾ ਭਵਨ, ...

ਪੂਰੀ ਖ਼ਬਰ »

ਇਕਾਂਤਵਾਸ ਕੀਤੇ ਜਾਣ ਵਾਲਿਆਂ ਦੇ ਮੋਬਾਈਲਾਂ 'ਚ ਕੋਵਾ ਪੰਜਾਬ ਜਾਂ ਅਰੋਗਿਆ ਐਪ ਹੋਣਾ ਜ਼ਰੂਰੀ-ਡਾ. ਰਾਕੇਸ਼ ਅਰੋੜਾ

ਕੋਟ ਈਸੇ ਖਾਂ, 21 ਮਈ (ਗੁਲਾਟੀ, ਖਾਲਸਾ)-ਕੋਰੋਨਾ ਵਾਇਰਸ ਦੇ ਚਲਦਿਆਂ ਜੋ ਵੀ ਵਿਅਕਤੀ ਵਿਦੇਸ਼ਾਂ ਅਤੇ ਭਾਰਤ ਦੇ ਹੋਰਨਾ ਸੂਬਿਆਂ ਵਿਚ ਫਸ ਗਏ ਸੀ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਵਾਪਸ ਲਿਆਉਣ ਦੇ ਪ੍ਰਬੰਧ ਕੀਤੇ ਗਏ ਹਨ | ਵਾਪਸ ਆ ਰਹੇ ਵਿਅਕਤੀਆਂ ਦੇ ਪਹਿਲਾਂ ...

ਪੂਰੀ ਖ਼ਬਰ »

13 ਸਾਲਾ ਨਾਬਾਲਗ ਲੜਕੀ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲਿਸ ਦਾ ਤਸ਼ੱਦਦ ਮੰਦਭਾਗਾ-ਬੀਬੀ ਜਗਦਰਸ਼ਨ ਕੌਰ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਲੋਟ ਦੇ ਥਾਣਾ ਕਬਰਵਾਲਾ ਵਿਖੇ ਪੁਲਿਸ ਵਲੋਂ ਇਕ 13 ਸਾਲਾ ਨਾਬਾਲਗ ਦਲਿਤ ਲੜਕੀ ਨਾਲ ਢਾਹੇ ਗਏ ਤਸ਼ੱਦਦ ਨੇ ਇਕ ਵਾਰ ਫਿਰ ਖ਼ਾਕੀ ਵਰਦੀ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ ਅਤੇ ਇਹ ਘਟਨਾ ਮੰਦਭਾਗੀ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਬੈਂਕਾਂ ਵਿਚ ਸਮਾਜਿਕ ਦੂਰੀ ਤੇ ਜ਼ਰੂਰੀ ਹਦਾਇਤਾਂ ਦਾ ਰੱਖਿਆ ਜਾ ਰਿਹੈ ਧਿਆਨ-ਬੈਂਕ ਅਧਿਕਾਰੀ

ਕੋਟ ਈਸੇ ਖਾਂ, 21 ਮਈ (ਗੁਲਾਟੀ, ਖਾਲਸਾ)-ਜ਼ਿਲ੍ਹਾ ਮੋਗਾ ਵਿਖੇ ਆਰਥਿਕਤਾ ਨੂੰ ਮੁੜ ਸਾਜ਼ਗਾਰ ਕਰਨ ਵਜੋਂ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸ਼ਰਤ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਵੇਂ ਕਰਫਿਊ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਪਰ ਇਉਂ ਲਗਦਾ ਹੈ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਫ਼ੈਸਲੇ ਲੋਕਾਂ ਦੀ ਸਮਝ ਤੋਂ ਬਾਹਰ-ਗੁਰਬਚਨ ਸਿੰਘ ਸਮਾਲਸਰ

ਸਮਾਲਸਰ, 21 ਮਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਦੇ ਫ਼ੈਸਲੇ ਕੌਣ ਅਤੇ ਕਿਵਾੇ ਕਰਦਾ ਹੈ ਇਸ ਦੀ ਕਿਸੇ ਨੂੰ ਸਮਝ ਨਹੀਂ ਆ ਰਹੀ | ਹੁਣ ਜਦ ਪੰਜਾਬ ਵਿਚ ਮਜ਼ਦੂਰਾਂ ਦੀ ਲੋੜ ਹੈ ਤਾਂ ਪੰਜਾਬ ਸਰਕਾਰ ਲੱਖਾਂ-ਕਰੋੜਾਂ ਰੁਪਏ ਖ਼ਰਚ ਕੇ ਉਨ੍ਹਾਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਦੋ ਰੋਜ਼ਾ ਆਨਲਾਈਨ ਅੰਤਰਰਾਸ਼ਟਰੀ ਕਾਨਫ਼ਰੰਸ ਅੱਜ ਤੋਂ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ 22 ਤੇ 23 ਮਈ ਨੂੰ ਸੁਸਾਇਟੀ ਆਫ ਫਾਰਮਾਸਿਉਟਿਕਲ ਐਜੂਕੇਸ਼ਨ ਇਨ ਰਿਸਰਚ ਤੇ ਅੰਤਰਰਾਸ਼ਟਰੀ ਸੁਸਾਇਟੀ ਸਪੋਰ ਵਲੋਂ ਕਰਵਾਈ ਜਾ ਰਹੀ ਹੈ | ਜਿਸ ਵਿਚ 15 ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗ ਰੱਦ

ਨਿਹਾਲ ਸਿੰਘ ਵਾਲਾ, 21 ਮਈ (ਖਾਲਸਾ, ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰ ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਪੈ੍ਰਕਟੀਸ਼ਨਰਾਂ ਵਲੋਂ ਦੇਸ਼ ਭਰ 'ਚ ਚੱਲ ਰਹੀ ਕੋਰੋਨਾ ਮਹਾਂਮਾਰੀ ਅਤੇ ਤਾਲਾਬੰਦੀ ਕਾਰਨ ਹਰ ਮਹੀਨੇ ਹੋਣ ਵਾਲੀ ਮੀਟਿੰਗ ਨੂੰ ਅਗਲੇ ਹਾਲਾਤਾਂ ਤੱਕ ਰੱਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX