ਤਾਜਾ ਖ਼ਬਰਾਂ


ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  0 minutes ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  12 minutes ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਮੁੱਖ ਮੰਤਰੀ ਨਕਲੀ ਸ਼ਰਾਬ ਵੇਚਣ ਵਾਲੇ ਕਾਂਗਰਸੀਆਂ ਿਖ਼ਲਾਫ਼ ਕਾਰਵਾਈ ਕਰਨ ਦਾ ਸੰਵਿਧਾਨਕ ਫ਼ਰਜ਼ ਨਿਭਾਉਣ 'ਚ ਨਾਕਾਮ-ਅਕਾਲੀ ਦਲ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੇ ਮਾਮਲੇ ਦੀ ਜਾਣਕਾਰੀ ਹੋਣ ਦੇ ਬਾਵਜੂਦ ਸ਼ਰਾਬ ਦੀ ਤਸਕਰੀ ਕਰਨ ਵਾਲੇ ਕਾਂਗਰਸੀ ਆਗੂਆਂ ਿਖ਼ਲਾਫ਼ ਕਾਰਵਾਈ ਕਰਨ ਦਾ ਆਪਣਾ ਸੰਵਿਧਾਨਿਕ ਫ਼ਰਜ਼ ਨਿਭਾਉਣ ਵਿਚ ਨਾਕਾਮ ਸਾਬਤ ਹੋਏ ਹਨ | ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੰੂ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਇਨ੍ਹਾਂ ਤਸਕਰਾਂ ਦੇ ਨਾਵਾਂ ਦਾ ਜਨਤਕ ਤੌਰ 'ਤੇ ਖ਼ੁਲਾਸਾ ਕਰਨ ਦਾ ਹੁਕਮ ਦੇਣ | ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਮੁਖੀ ਸਮੇਤ ਕਾਂਗਰਸੀ ਆਗੂਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਵੀਕਾਰ ਕੀਤਾ ਸੀ ਕਿ ਉਸ ਨੂੰ ਕਾਂਗਰਸੀ ਆਗੂਆਂ ਦੇ ਸ਼ਰਾਬ ਤਸਕਰੀ ਦੇ ਧੰਦੇ 'ਚ ਸ਼ਾਮਿਲ ਹੋਣ ਸਬੰਧੀ ਪੂਰੀ ਜਾਣਕਾਰੀ ਸੀ ਅਤੇ ਇਸ ਦੀ ਪੁਸ਼ਟੀ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਕਹਿ ਕੇ ਕੀਤੀ ਸੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਾਲੀਆਂ ਭੇਡਾਂ ਿਖ਼ਲਾਫ਼ ਕਾਰਵਾਈ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਸਰੋਤਾਂ ਦੀ ਰਾਖੀ ਕਰਨਾ ਅਤੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨਾ ਕੈਪਟਨ ਦਾ ਫ਼ਰਜ਼ ਸੀ ਅਤੇ ਮੁੱਖ ਮੰਤਰੀ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਅਜੇ ਤੱਕ ਇਸ ਮਾਮਲੇ ਵਿਚ ਕਾਰਵਾਈ ਕਿਉਂ ਨਹੀਂ ਕੀਤੀ ਹੈ |

ਬਾਪੂਧਾਮ 'ਚ ਕੋਰੋਨਾ ਦੇ 12 ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 21 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਬਾਪੂਧਾਮ ਕਾਲੋਨੀ ਸੈਕਟਰ 26 ਕੋਰੋਨਾ ਵਾਇਰਸ ਦਾ ਕੇਂਦਰ ਬਣੀ ਹੋਈ ਹੈ, ਜਿੱਥੇ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਬਾਪੂਧਾਮ ਕਾਲੋਨੀ 'ਚ 12 ਨਵੇਂ ਲੋਕ ਕੋਰੋਨਾ ਪਾਜ਼ੀਟਿਵ ਪਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 59 ਹੋਰ ਰੇਲਾਂ ਭੇਜਣ ਲਈ ਬਿਹਾਰ ਤੋਂ ਸਹਿਮਤੀ ਮੰਗੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 59 ਹੋਰ ਵਿਸ਼ੇਸ਼ ਰੇਲਾਂ ਰਾਹੀਂ ਸੂਬੇ ਵਿਚ ਰਹਿ ਰਹੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਪਿੱਤਰੀ ਰਾਜ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚਾਉਣ ...

ਪੂਰੀ ਖ਼ਬਰ »

ਮਹਿੰਗੇ ਸੈਨੇਟਾਈਜ਼ਰ ਤੇ ਮਾਸਕ ਵੇਚਦੇ ਤਿੰਨ ਦੁਕਾਨਦਾਰ ਵਿਜੀਲੈਂਸ ਵਲੋਂ ਗਿ੍ਫ਼ਤਾਰ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਰਾਜ ਵਿਜੀਲੈਂਸ ਬਿਊਰੋ ਨੇ ਕਾਲੇ ਬਾਜ਼ਾਰੀਕਰਨ ਲਈ ਜ਼ਰੂਰੀ ਵਸਤਾਂ ਦੇ ਭੰਡਾਰ ਨੂੰ ਰੋਕਣ ਲਈ ਅੱਜ ਦਵਾਈਆਂ ਵੇਚਣ ਵਾਲੇ ਤਿੰਨ ਦੁਕਾਨਦਾਰਾਂ ਨੂੰ ਲੋਕਾਂ ਨੂੰ ਵਾਧੂ ਰੇਟਾਂ 'ਤੇ ਸੈਨੇਟਾਈਜ਼ਰ ਅਤੇ ਮਾਸਕ ਵੇਚਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਹਰਿਆਣਾ 'ਚ ਸਾਰੇ ਸਰਕਾਰੀ ਸਕੂਲਾਂ ਦੇ ਦਫ਼ਤਰ ਖੋਲ੍ਹਣ ਦਾ ਫ਼ੈਸਲਾ

ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਤਾਂ ਤਾਲਾਬੰਦੀ ਕਾਰਨ ਦੋ ਮਹੀਨੇ ਤੋਂ ਬੰਦ ਪਏ ਪ੍ਰਸ਼ਾਸਨਿਕ ਕੰਮਾਂ ਨੂੰ ਨਿਪਟਾਇਆ ਜਾ ਸਕੇ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ...

ਪੂਰੀ ਖ਼ਬਰ »

ਲਾਸ਼ ਬਰਾਮਦ

ਮੁੱਲਾਂਪੁਰ ਗਰੀਬਦਾਸ, 21 ਮਈ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਸ਼ਮਸ਼ਾਨਘਾਟ ਨੇੜਿਓਾ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਨਵਾਂਗਰਾਉਂ ਪੁਲਿਸ ਥਾਣੇ ਦੇ ਐਸ. ਐਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਲੋਕਾਂ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ-2020 ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਪੰਜਾਬ-ਚੀਮਾ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ-2020 ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹੱਕ-ਹਕੂਕਾਂ 'ਤੇ ਸ਼ਰੇਆਮ ਡਾਕਾ ਕਰਾਰ ਦਿੰਦੇ ਹੋਏ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਘਾਤਕ ਬਿੱਲ ਦੇ ...

ਪੂਰੀ ਖ਼ਬਰ »

5000 ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤੇ ਜਾਣਗੇ-ਰਣਜੀਤ ਸਿੰਘ

ਚੰਡੀਗੜ੍ਹ, 21 ਮਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਸੂਬੇ 'ਚ 5000 ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਲਈ ਮੁੱਖ ਮੰਤਰੀ ਮਨੋਹਰ ਲਾਲ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਲੈ ਕੇ ਕਿਸਾਨਾਂ ਨੂੰ ਵੱਡੀ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਹਾਈਵੇਅ ਮੰਤਰਾਲੇ ਨੂੰ ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈਸਵੇਅ 'ਚ ਸੋਧ ਕਰਨ ਦੀ ਅਪੀਲ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸੜਕ, ਆਵਾਜਾਈ ਅਤੇ ਹਾਈਵੇਅ ਮੰਤਰਾਲੇ ਨੂੰ ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਸੇਧ 'ਚ ਸੋਧ ਕਰਨ ਦੀ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਹਾਈਵੇਅ ਮੰਤਰਾਲੇ ਨੂੰ ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈਸਵੇਅ 'ਚ ਸੋਧ ਕਰਨ ਦੀ ਅਪੀਲ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸੜਕ, ਆਵਾਜਾਈ ਅਤੇ ਹਾਈਵੇਅ ਮੰਤਰਾਲੇ ਨੂੰ ਦਿੱਲੀ-ਅੰਮਿ੍ਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਸੇਧ 'ਚ ਸੋਧ ਕਰਨ ਦੀ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਸਾਹਮਣੇ ਆਏ 56 ਕੇਸਾਂ 'ਚੋਂ 54 ਮਰੀਜ਼ ਠੀਕ ਹੋ ਕੇ ਘਰ ਪਰਤੇ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ 'ਚ 57 ਦਿਨ ਜਾਰੀ ਰਹੇ ਕਰਫ਼ਿਊ 'ਚ ਛੋਟ ਦਿੱਤੇ ਜਾਣ ਨਾਲ ਆਮ ਜਨ ਜੀਵਨ ਮੁੜ ਆਪਣੀ ਪਟੜੀ 'ਤੇ ਆਉਣਾ ਸ਼ੁਰੂ ਹੋ ਗਿਆ ਹੈ | ਪਰ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫ਼ਿਊ ਜਾਰੀ ਹੈ | ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਸਿੱਧੂਪੁਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਰਹਿਨੁਮਾਈ ਹੇਠ ਕਿਸਾਨੀ ਕਿੱਤੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਸਬੰਧੀ ਕੇਸ ਸਾਹਮਣੇ ਆਉਣ ਦੇ ਜ਼ਿਲ੍ਹੇ ਅੰਦਰ ਪੈਂਦੇ ਸਬੰਧਿਤ ਪਿੰਡਾਂ/ਸਥਾਨਾਂ ਨੂੰ ਹਾਟ ਸਪਾਟ/ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ | ਸਿਵਲ ਸਰਜਨ ਵਲੋਂ ਆਪਣੇ ਪੱਤਰ ਰਾਹੀਂ ...

ਪੂਰੀ ਖ਼ਬਰ »

ਬਸਪਾ ਨੇ ਕਾਂਗਰਸ ਸਰਕਾਰ ਿਖ਼ਲਾਫ਼ ਰਾਜਪਾਲ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜਾਂ ਵਲੋਂ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਦੇ ਿਖ਼ਲਾਫ਼ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੋੜਵੰਦਾਂ ਲਈ ਲੰਗਰਾਂ ਦੀ ਸੇਵਾ ਸ਼ਲਾਘਾਯੋਗ ਕਦਮ-ਰਾਜੂ ਖੰਨਾ

ਮੰਡੀ ਗੋਬਿਦਗੜ੍ਹ, 21 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)-ਕੋਰੋਨਾ ਮਹਾਂਮਾਰੀ ਦੇ ਸੰਕਟ ਸਮੇਂ ਕੈਪਟਨ ਸਰਕਾਰ ਤੇ ਪ੍ਰਸ਼ਾਸਨ ਵਲੋਂ ਲੋੜਵੰਦਾਂ ਨੂੰ ਵੰਡਿਆ ਜਾਣ ਵਾਲਾ ਰਾਸ਼ਨ ਰਾਜਨੀਤੀ ਦੀ ਭੇਟ ਚੜ੍ਹ ਗਿਆ ਹੈ ਕਿਉਂਕਿ ਇਹ ਰਾਸ਼ਨ ਸਮੱਗਰੀ ਕਾਂਗਰਸੀ ਨੇਤਾਵਾਂ, ...

ਪੂਰੀ ਖ਼ਬਰ »

ਸਰਕਾਰ ਹਰੇਕ ਖਪਤਕਾਰ ਦੇ ਬਿਜਲੀ ਬਿੱਲ ਮੁਆਫ਼ ਕਰੇ-ਰਸ਼ਪਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਰਸ਼ਪਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੌਜੂਦਾ ਕੋਰੋਨਾ ਮਹਾਂਮਾਰੀ ਦੇ ਸੰਕਟ 'ਚ ਲਘੂ ਉਦਯੋਗ, ਛੋਟੇ ...

ਪੂਰੀ ਖ਼ਬਰ »

ਯੂਥ ਕਾਂਗਰਸ ਤੇ ਕੌ ਾਸਲਰਾਂ ਨੇ ਰਾਜੀਵ ਗਾਂਧੀ ਦੀ ਮਨਾਈ ਬਰਸੀ

ਪਟਿਆਲਾ, 21 ਮਈ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੇ ਕੌਾਸਲਰਾਂ ਤੇ ਯੂਥ ਕਾਂਗਰਸ ਵਲੋਂ ਸਾਂਝੇ ਤੌਰ 'ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਨੂੰ ਸਮਰਪਿਤ ਇਕ ਸਮਾਗਮ ਪਿੰਡ ਮੰਡੋੜ 'ਚ ਕਰਵਾਇਆ | ਇਸ ਵਿਚ ਉਚੇਚੇ ਤੌਰ 'ਤੇ ਪਹੁੰਚੇ ਯੂਥ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਖੇਤੀ ਖੇਤਰ ਲਈ ਬਿਜਲੀ ਸਪਲਾਈ ਦਿਨ ਸਮੇਂ ਜ਼ਿਆਦਾ ਦੇਣ ਦੀ ਮੰਗ

ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਖੇਤਰ ਦੇ ਕਿਸਾਨ ਰਜਿੰਦਰ ਸਿੰਘ ਜਟਾਣਾ ਨੀਵਾਂ, ਕਸ਼ਮੀਰਾ ਸਿੰਘ ਅਤੇ ਨਿਰਮਲ ਸਿੰਘ ਆਦਿ ਨੇ ਪੰਜਾਬ ਪਾਵਰ ਕਾਮ ਖਮਾਣੋਂ ਦੇ ਵੱਖ-ਵੱਖ ਫੀਡਰਾਂ ਤੋਂ ਖੇਤੀ ਖੇਤਰ ਲਈ ਦਿੱਤੀ ਜਾਂਦੀ ਬਿਜਲੀ ਸਪਲਾਈ ਦਿਨ ਸਮੇਂ ਅਤੇ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ 2020-21 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ ਮਿਤੀ 31 ਮਈ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਭਾਰਤ ਸਰਕਾਰ ਨੇ ਅੱਜ ਇਕ ਪੱਤਰ ਰਾਹੀਂ ਪੰਜਾਬ 'ਚ ਰਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ ਮਿਤੀ 31 ਮਈ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੱਕ ...

ਪੂਰੀ ਖ਼ਬਰ »

ਸਿੱਖਿਆ ਬੋਰਡ ਮੁਲਾਜ਼ਮਾਂ ਨਾਲ ਧੱਕਾ ਨਾ ਕਰੇ ਸਰਕਾਰ-ਧਨੋਆ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਸਾਬਕਾ ਕੌਾਸਲਰ ਅਤੇ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਸਤਬੀਰ ਸਿੰਘ ਧਨੋਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਬੋਰਡ ਮੁਲਾਜ਼ਮਾਂ ਨਾਲ ਧੱਕਾ ਕਰਨ ਤੋਂ ਬਾਜ਼ ਆਏ | ਉਨ੍ਹਾਂ ਕਿਹਾ ਕਿ ਘਰ-ਘਰ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਕੋਰੋਨਾ ਦਾ ਇਕ ਹੋਰ ਮਰੀਜ਼ ਸਾਹਮਣੇ ਆਇਆ

ਪੰਚਕੂਲਾ, 21 ਮਈ (ਕਪਿਲ)-ਪੰਚਕੂਲਾ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਮਰੀਜ਼ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 26 ਹੋ ਗਈ ਹੈ | ਇਨ੍ਹਾਂ 'ਚੋਂ ਕੇਵਲ 2 ਮਰੀਜ਼ ਹੀ ਜ਼ੇਰੇ ਇਲਾਜ ਹਨ | ਕੋਰੋਨਾ ਤੋਂ ਪੀੜਤ ਇਹ ਨਵਾਂ ਮਰੀਜ਼ ਪੰਚਕੂਲਾ ਦੇ ਸੈਕਟਰ-2 ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਸੀ.ਟੀ.ਯੂ. ਦੀਆਂ ਬੱਸਾਂ ਜ਼ੀਰਕਪੁਰ ਤੇ ਖਰੜ ਸ਼ਹਿਰ ਅੰਦਰ ਵੀ ਚੱਲਣਗੀਆਂ- ਡੀ.ਸੀ.

ਐੱਸ. ਏ. ਐੱਸ. ਨਗਰ, 21 ਮਈ (ਰਾਣਾ)-ਪੰਜਾਬ ਸਰਕਾਰ ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀਆਂ ਬੱਸਾਂ ਨੂੰ ਜ਼ਿਲ੍ਹਾ ਮੁਹਾਲੀ ਵਿਚਲੇ ਜ਼ੀਰਕਪੁਰ ਅਤੇ ਖਰੜ ਸ਼ਹਿਰ ਦੀਆਂ ਮਿਊਾਸੀਪਲ ਹੱਦਾਂ ਅੰਦਰ ਇਸ ਦੇ ਮੌਜੂਦਾ ਰੂਟਾਂ 'ਤੇ ਚਲਾਉਣ ਨੂੰ ਪ੍ਰਵਾਨਗੀ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਕੋਰੋਨਾ ਮਰੀਜ਼ਾਂ ਤੋਂ ਹੋਇਆ ਮੁਕਤ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਲਈ ਰਾਹਤ ਦੀ ਵੱਡੀ ਖ਼ਬਰ ਹੈ ਕਿ ਹੁਣ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਨਹੀਂ ਰਿਹਾ | ਜਿਹੜੇ ਦੋ ਮਰੀਜ਼ ਜ਼ੇਰੇ ਇਲਾਜ ਸਨ, ਉਨ੍ਹਾਂ ਨੂੰ ਵੀ ਅੱਜ ਪੀ. ਜੀ. ਆਈ. ਚੰਡੀਗੜ੍ਹ ਤੋਂ ਛੁੱਟੀ ਮਿਲ ਗਈ ਹੈ | ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨ 'ਚੋਂ ਲੱਕੜ ਕੱਟਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਔਰਤ ਸਮੇਤ 2 ਜ਼ਖ਼ਮੀ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਨੇੜਲੇ ਪਿੰਡ ਮੁਕੰਦਪੁਰ ਵਿਖੇ ਸ਼ਾਮਲਾਤ ਜ਼ਮੀਨ 'ਚੋਂ ਲੱਕੜ ਕੱਟਣ ਨੂੰ ਲੈ ਕੇ 2 ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਕਥਿਤ ਤੌਰ 'ਤੇ ਦੋਵੇਂ ਧਿਰਾਂ ਵਲੋਂ ਇਕ-ਦੂਜੇ 'ਤੇ ਕੁਹਾੜੀ ਨਾਲ ਹਮਲਾ ਕੀਤੇ ਜਾਣ ਕਾਰਨ ਇਕ ਔਰਤ ਅਤੇ ਇਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦੀ ਵਿਦਿਆਰਥਣ ਪੰਜਾਬ ਭਰ 'ਚੋਂ ਅੱਵਲ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਾਸਲ ਵਲੋਂ ਐਲਾਨੇ ਗਏ ਏ.ਐਨ.ਐਮ. ਭਾਗ ਪਹਿਲਾ ਅਤੇ ਦੂਜਾ ਦੇ ਨਤੀਜੇ 'ਚ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦੀ ਏ.ਐਨ.ਐਮ. ਭਾਗ ਪਹਿਲਾ ਦੀ ਵਿਦਿਆਰਥਣ ਸ਼ਿਵਾਨੀ ਕੁਮਾਰੀ ਪੁੱਤਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਐਨਰੋਲਮੈਂਟ ਵਧਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਐਨਰੋਲਮੈਂਟ ਵਧਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੁਪ ...

ਪੂਰੀ ਖ਼ਬਰ »

ਲੋਕ ਨਹੀਂ ਹਨ ਵਿੱਤੀ ਸਮਰੱਥ ਅਜੇ ਨਾ ਲਈ ਜਾਏ ਸਕੂਲ ਫ਼ੀਸ

ਚੰਡੀਗੜ੍ਹ, 21 ਮਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਗੈਰ ਸਹਾਇਤਾ ਪ੍ਰਾਪਤ ਨਿੱਜੀ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਅਪ੍ਰੈਲ ਤੇ ਮਈ ਦੀ ਫ਼ੀਸ ਵਸੂਲਣ ਦੀ ਛੋਟ ਦੇਣ ਉਪਰੰਤ ਸਕੂਲਾਂ ਵਲੋਂ 31 ਮਈ ਤੱਕ ਫ਼ੀਸ ਜਮ੍ਹਾਂ ਕਰਵਾਉਣ ਦੇ ਫ਼ਰਮਾਨ ਕਾਰਨ ...

ਪੂਰੀ ਖ਼ਬਰ »

ਜ਼ੀਰਕਪੁਰ ਪੁਲਿਸ ਵਲੋਂ ਦੋ ਕੈਂਟਰਾਂ 'ਚੋਂ 50 ਹਜ਼ਾਰ ਲੀਟਰ ਸਪਰਿਟ ਬਰਾਮਦ

ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ/ਅਵਤਾਰ ਸਿੰਘ)-ਬੀਤੀ ਰਾਤ ਜ਼ੀਰਕਪੁਰ ਪੁਲਿਸ ਨੇ ਦੋ ਕੈਂਟਰਾਂ 'ਚੋਂ ਕਰੀਬ 50 ਹਜ਼ਾਰ ਲੀਟਰ ਸਪਰਿਟ (ਈ. ਐਨ. ਏ.) ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ¢ ਪੁਲਿਸ ਨੇ ਇਸ ਮਾਮਲੇ 'ਚ ਟੈਂਕਰ ਚਾਲਕਾਂ ਸਮੇਤ 4 ਮੁਲਜ਼ਮਾਂ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 157 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚੋਂ ਬੀਤੇ ਦਿਨੀਂ 157 ਵਿਅਕਤੀਆਂ ਦੇ ਕੋਰੋਨਾ ਜਾਂਚ ਸਬੰਧੀ ਭੇਜੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀ ਐਸ.ਐਸ.ਟੀ. ਨਗਰ ਤੋਂ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ ਅੰਦਰੋਂ ਤਿੰਨ ਮੋਬਾਈਲ ਹੋਰ ਬਰਾਮਦ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਅੰਦਰੋਂ ਤਿੰਨ ਮੋਬਾਈਲ ਬਰਾਮਦ ਹੋਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਤਿੰਨ ਬੰਦੀਆਂ ਿਖ਼ਲਾਫ਼ ਜੇਲ੍ਹ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਗਜੀਤ ...

ਪੂਰੀ ਖ਼ਬਰ »

ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ- ਪਰਚਾ ਦਰਜ

ਰਾਜਪੁਰਾ, 21 ਮਈ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਚੌਕੀ ਇੰਚਾਰਜ ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ 'ਚ ਆਲਮਪੁਰ ਟੀ ...

ਪੂਰੀ ਖ਼ਬਰ »

ਵਿਆਹੁਤਾ ਦੀ ਮੌਤ ਤੋਂ ਬਾਅਦ ਪਤੀ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਵਿਆਹੁਤਾ ਦੀ ਕੋਈ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਉਸ ਦੇ ਪਤੀ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 'ਚ ਪੱਖਪਾਤ ਦਾ ਦੋਸ਼

ਪਟਿਆਲਾ, 21 ਮਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਪਿੰਡ ਰੋੜੇਵਾਲ ਦੇ ਤਰਲੋਕ ਸਿੰਘ ਤੇ ਹੋਰਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਪੱਖਪਾਤ ਦਾ ਦੋਸ਼ ਲਾਇਆ ਹੈ | ਇਸ ਸਬੰਧੀ ਇਨ੍ਹਾਂ ਆਗੂਆਂ ਨੇ ਆਖਿਆ ਕਿ ਇਸ ਯੋਜਨਾ ਰਾਹੀਂ ਕਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮਣਕੂ ਐਗਰੋ ਨੇ ਲਾਂਚ ਕੀਤੀ ਨਵੀਂ ਤਕਨੀਕ ਦੀ ਪੈ੍ਰਜ਼ੀਡੈਂਟ 495 ਵਿਸ਼ਾਲ ਕੰਬਾਈਨ

ਸਮਾਣਾ, 21 ਮਈ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ, ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਮਣਕੂ ਐਗਰੋਟੈੱਕ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ ਸਵ. ਨਰਿੰਦਰ ਸਿੰਘ ਮਣਕੂ, ਸਵ. ਸੁਰਜੀਤ ਸਿੰਘ ਮਣਕੂ ਤੇ ਮੌਜੂਦਾ ਸਮੇਂ ਨਿਰਮਾਤਾ ਸੁਖਵਿੰਦਰ ਸਿੰਘ ਮਣਕੂ ਭਰਾਵਾਂ ...

ਪੂਰੀ ਖ਼ਬਰ »

ਸਰਕਾਰ ਸ਼ਰਾਬ ਵੇਚਣ ਵਾਲਿਆਂ ਨੂੰ ਬਚਾਉਣ ਲਈ ਜ਼ੋਰ ਲਗਾ ਰਹੀ ਹੈ-ਰੱਖੜਾ

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਹਲਕਾ ਘਨੌਰ ਦੀ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪਟਿਆਲਾ ਵਿਖੇ ਅੱਜ ਅਕਾਲੀ ਆਗੂਆਂ ਵਲੋਂ ਇੱਕ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਜਿਸ ਦੌਰਾਨ ਸ਼੍ਰੋਮਣੀ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਘਨੌਰ, 21 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਘਨੌਰ 'ਚ ਚਲ ਰਹੇ ਨਾਜਾਇਜ਼ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੋੜੇਮਾਜਰਾ, ਹਲਕਾ ਇੰਚਾਰਜ ਜਰਨੈਲ ਸਿੰਘ ਮੰਨੂ, ਗੁਰਜੰਟ ਸਿੰਘ ਮਹਿਦੂਦਾਂ, ...

ਪੂਰੀ ਖ਼ਬਰ »

ਹਲਕੇ ਦੀਆਂ ਨਹਿਰਾਂ ਤੇ ਡਰੇਨਾਂ ਦੀ ਇਕ ਕਰੋੜ ਰੁਪਏ ਨਾਲ ਕਰਵਾਈ ਜਾ ਰਹੀ ਹੈ ਸਫ਼ਾਈ : ਹੈਰੀਮਾਨ

ਦੇਵੀਗੜ੍ਹ, 21 ਮਈ (ਰਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਹਲਕਾ ਸਨੌਰ ਦੀਆਂ ਸਮੂਹ ਨਹਿਰਾਂ ਤੇ ਡਰੇਨਾਂ ਦੀ ਇਕ ਕਰੋੜ ਰੁਪਏ ਦੀ ਲਾਗਤ ਨਾਲ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤੀ ਪਾਣੀ ਦੇ ਨਿਕਲਣ 'ਚ ਕੋਈ ਖੜੋਤ ਨਾ ਆਵੇ | ਇਸ ਗੱਲ ਦੀ ਜਾਣਕਾਰੀ ਹਲਕੇ ਦੇ ...

ਪੂਰੀ ਖ਼ਬਰ »

ਹਲਕੇ ਦੀਆਂ ਨਹਿਰਾਂ ਤੇ ਡਰੇਨਾਂ ਦੀ ਇਕ ਕਰੋੜ ਰੁਪਏ ਨਾਲ ਕਰਵਾਈ ਜਾ ਰਹੀ ਹੈ ਸਫ਼ਾਈ : ਹੈਰੀਮਾਨ

ਦੇਵੀਗੜ੍ਹ, 21 ਮਈ (ਰਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਹਲਕਾ ਸਨੌਰ ਦੀਆਂ ਸਮੂਹ ਨਹਿਰਾਂ ਤੇ ਡਰੇਨਾਂ ਦੀ ਇਕ ਕਰੋੜ ਰੁਪਏ ਦੀ ਲਾਗਤ ਨਾਲ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤੀ ਪਾਣੀ ਦੇ ਨਿਕਲਣ 'ਚ ਕੋਈ ਖੜੋਤ ਨਾ ਆਵੇ | ਇਸ ਗੱਲ ਦੀ ਜਾਣਕਾਰੀ ਹਲਕੇ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਵਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨੂਰਪੁਰ ਬੇਦੀ ਪੁਲਿਸ ਵਲੋਂ ਅੱਜ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਵੇਚਦੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਤਾਲਾਬੰਦੀ ਤੱਕ ਸੰਗਤ ਬਾਬਾ ਜਿੰਦਾ ਸ਼ਹੀਦ ਅਸਥਾਨ 'ਤੇ ਮੱਥਾ ਟੇਕਣ ਨਾ ਆਵੇ

ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਅਸਥਾਨ ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਨੂੰ ਖੋਲ੍ਹੇ ਜਾਣ ਦੀ ਇਜਾਜ਼ਤ ਨਹੀਂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ. ਐਸ. ਨਿੱਕਵਾਲ)-ਸ੍ਰੀ ਅਨੰਦਪੁਰ ਸਾਹਿਬ ਤੋਂ ਲਾਪਤਾ ਲੜਕੇ ਦੀ ਲਾਸ਼ ਕੀਰਤਪੁਰ ਸਾਹਿਬ ਲਾਗੇ ਭਾਖੜਾ ਨਹਿਰ 'ਚੋਂ ਮਿਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ¢ ਸਥਾਨਕ ਪੁਲਿਸ ਚੌਕੀ ਦੇ ਇੰਚਾਰਜ ਐੱਸ. ਆਈ. ਸਰਬਜੀਤ ਸਿੰਘ ਨੇ ...

ਪੂਰੀ ਖ਼ਬਰ »

ਬਸਪਾ ਨੇ ਸੂਬਾ ਸਰਕਾਰ ਦੀ ਮਾੜੀ ਕਾਰਜਸ਼ੈਲੀ ਨੂੰ ਲੈ ਕੇ ਤਹਿਸੀਲਦਾਰ ਨੂੰ ਸੌਾਪਿਆ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਲੌਾਗੀਆ ਦੀ ਅਗਵਾਈ ਹੇਠ ਪੰਜਾਬ ਦੇ ਗਵਰਨਰ ਨੂੰ ਸਥਾਨਕ ਤਹਿਸੀਲਦਾਰ ਸੁਸ਼ੀਲ ਸ਼ਰਮਾ ਰਾਹੀਂ ਇਕ ਮੰਗ-ਪੱਤਰ ਭੇਜਿਆ ...

ਪੂਰੀ ਖ਼ਬਰ »

ਆਈ.ਆਈ. ਟੀ. ਰੋਪੜ ਵਲੋਂ ਚੋਣ ਅਨੁਸਾਰ ਆਨਲਾਈਨ ਜਾਂ ਆਫਲਾਈਨ ਪ੍ਰੀਖਿਆ ਦਾ ਐਲਾਨ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ, ਰੋਪੜ ਵਲੋਂ ਮਹਾਂਮਾਰੀ ਕੋਵਿਡ-19 ਕਾਰਨ ਉਪਜੀ ਸਥਿਤੀ ਅਤੇ ਇਸ ਦੀ ਰੋਕਥਾਮ ਹਿਤ ਲੱਗੀ ਤਾਲਾਬੰਦੀ ਕਾਰਨ ਬੀ. ਟੈੱਕ, ਐਮ. ਟੈੱਕ ਅਤੇ ਐਮ.ਐਸ.ਸੀ. ਪ੍ਰੋਗਰਾਮ ਦੇ ਅਖੀਰਲੇ ਵਰ੍ਹੇ 'ਚ ਗ੍ਰੈਜੂਏਟ ...

ਪੂਰੀ ਖ਼ਬਰ »

ਹਲਵਾਈ ਯੂਨੀਅਨ ਨੇ ਮਠਿਆਈ ਦੀਆਂ ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਹਲਵਾਈ ਯੂਨੀਅਨ ਦੇ ਇੱਕ ਵਫ਼ਦ ਵਲੋਂ ਅੱਜ ਵਪਾਰ ਮੰਡਲ ਅੱਡਾ ਮਾਰਕੀਟ ਦੇ ਨਵੇਂ ਬਣੇ ਪ੍ਰਧਾਨ ਟੋਨੀ ਸਹਿਗਲ ਦੀ ਅਗਵਾਈ ਹੇਠ ਐੱਸ.ਡੀ.ਐਮ. ਨੰਗਲ ਹਰਪ੍ਰੀਤ ਸਿੰਘ ਅਟਵਾਲ ਨਾਲ ਮੀਟਿੰਗ ਕਰ ਕੇ ਹਲਵਾਈਆਂ ਵਲੋਂ ਮਠਿਆਈ ਦੀਆਂ ...

ਪੂਰੀ ਖ਼ਬਰ »

ਸਫਾਈ ਦੇ ਨਾਂਅ 'ਤੇ ਅੱਗ ਨਾਲ ਖ਼ਤਮ ਕੀਤੀ ਜਾ ਰਹੀ ਹੈ ਹਰਿਆਵਲ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਰੂਪਨਗਰ ਮਾਰਗ ਦੇ ਦੋਵੇਂ ਪਾਸੇ ਕੀਤੀ ਜਾ ਰਹੀ ਸਫ਼ਾਈ ਅਤੇ ਉੱਘੇ ਘਾਹ ਬੂਟੀ ਨੂੰ ਖ਼ਤਮ ਕਰਨ ਲਈ ਲਗਾਈ ਜਾ ਰਹੀ ਅੱਗ ਨਾਲ ਜਿੱਥੇ ਮੁਸ਼ਕਿਲ ਨਾਲ ਪਾਲ ਕੇ ਕੀਤੇ ਵੱਡੇ ਦਰਖਤਾਂ ਨੂੰ ਨੁਕਸਾਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਮੰਗਾਂ ਬਾਬਤ ਐਸ.ਡੀ.ਐਮ. ਨੂੰ ਮੰਗ-ਪੱਤਰ

ਨੂਰਪੁਰ ਬੇਦੀ, 21 ਮਈ (ਵਿੰਦਰਪਾਲ ਝਾਂਡੀਆਂ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਪੰਜਾਬ ਦੀਆਂ ਸ਼ਾਮਿਲ 10 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੁੱਖ ਮੰਤਰੀ ਪੰਜਾਬ ਤੇ ਚੇਅਰਮੈਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਨਾਂਅ ­'ਤੇ ਅੱਜ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਰੂਪਨਗਰ ਜ਼ਿਲੇ੍ਹ 'ਚ ਅੱਜ ਹੋਰ ਦੋ ਜਣਿਆਂ ਨੇ ਕੋਰੋਨਾ ਤੋਂ ਪਾਈ ਮੁਕਤੀ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ੍ਹ ਦੇ ਕੁੱਲ 60 ਕੋਰੋਨਾ ਪੀੜਤਾਂ 'ਚੋਂ ਅੱਜ ਦੋ ਜਣੇ ਹੋਰ ਕੋਰੋਨਾ ਮੁਕਤ ਹੋ ਗਏ ਹਨ ਜਿਨ੍ਹਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਵਿਖੇ ਚੱਲ ਰਿਹਾ ਸੀ | ਇਨ੍ਹਾਂ 'ਚੋਂ ਇਕ ਸੀ੍ਰ ਅਨੰਦਪੁਰ ਸਾਹਿਬ ਦਾ ਨਿਵਾਸੀ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਅੱਠ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 21 ਮਈ (ਮਨਦੀਪ ਸਿੰਘ ਖਰੋੜ)-ਪੁਲਿਸ ਪਾਰਟੀ 'ਤੇ ਹਮਲੇ ਕਰਨ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਅੱਠ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਕਮਲਦੀਪ ਸਿੰਘ ਵਾਸੀ ਪਿੰਡ ਪ੍ਰੇਮ ਸਿੰਘ ਵਾਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਗੁ: ਮਿੱਠਾਸਰ ਸਾਹਿਬ ਦੇ ਨੇੜਲੇ ਚਾਰ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਟ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬੁੱਢਾ ਦਲ ਦੀਆਂ ਪੁਰਾਤਨ ਰਵਾਇਤਾਂ ਦੀ ਅਮੀਰੀ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰੂਪਨਗਰ ਦੇ ਕੰਟਰੈਕਟ ਵਰਕਰਾਂ ਵਲੋਂ ਸੀ.ਐਮ.ਓ 'ਤੇ ਦੁਰਵਿਹਾਰ ਦੇ ਦੋਸ਼

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਸਿਵਲ ਹਸਪਤਾਲ ਵਿਚ ਠੇਕੇ 'ਤੇ ਕੰਮ ਕਰਦੇ ਇਕ ਵਰਕਰ ਨੂੰ ਗਾਲੀ ਗਲੋਚ ਕਰਨ ਦੇ ਦੋਸ਼ਾਂ ਹੇਠ ਹਸਪਤਾਲ ਦੇ ਸਾਰੇ ਕਾਮਿਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਸੀ.ਐਮ.ਓ. ਰੋਪੜ ਿਖ਼ਲਾਫ਼ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਰਫ਼ਿਊ ਦੀ ਆੜ 'ਚ ਭਾਜਪਾ ਆਗੂਆਂ ਨੇ ਪੁਲਿਸ 'ਤੇ ਲਗਾਏ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼

ਸੁਖਸਾਲ, 21 ਮਈ (ਧਰਮ ਪਾਲ)-ਭਾਜਪਾ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਖੇਤਰ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ ਡਾ. ਜੀਵਨ ਕੁਮਾਰ ਭੀਖਾਪੁਰੀ, ਭਾਜਪਾ ਨੰਗਲ ਮੰਡਲ ਦੇ ਪ੍ਰਧਾਨ ਰਾਜੇਸ਼ ਚੌਧਰੀ, ਗੋਹਲਣੀ ਮੰਡਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX