ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਲੁਧਿਆਣਾ + ਖੰਨਾ + ਜਗਰਾਓਂ

ਲੁਧਿਆਣਾ ਪੁਲਿਸ ਨੇ ਕਰਫਿਊ ਦੌਰਾਨ ਸਖ਼ਤੀ ਵਧਾਈ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਰਫਿਊ ਅਤੇ ਲੋਕ ਡਾਊਨ ਦੌਰਾਨ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ, ਜਿਸ ਤਹਿਤ ਪੁਲਿਸ ਵਲੋਂ ਅਜਿਹੇ ਵਿਅਕਤੀਆਂ ਖਿਲਾਫ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ 135 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ 112 ਵਿਅਕਤੀ ਬਿਨਾਂ ਮਾਸਕ ਅਤੇ 23 ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਸ਼ਾਮਿਲ ਹਨ | ਪੁਲਿਸ ਵਲੋਂ ਬੀਤੀ ਰਾਤ ਕਰਫਿਊ ਦੌਰਾਨ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਖ਼ਤ ਨਾਕਾਬੰਦੀ ਕੀਤੀ ਗਈ ਸੀ, ਕੁਝ ਨਾਕਿਆਂ 'ਤੇ ਪੁਲਿਸ ਕਮਿਸ਼ਨਰ ਖੁਦ ਚੈਕਿੰਗ ਕਰਦੇ ਦਿਖਾਈ ਦਿੱਤੇ, ਇਨ੍ਹਾਂ ਨਾਕਿਆਂ ਦੌਰਾਨ ਪੁਲਿਸ ਵਲੋਂ 800 ਦੇ ਕਰੀਬ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ, ਜਦਕਿ 53 ਵਾਹਨ ਪੁਲਿਸ ਨੇ ਜ਼ਬਤ ਕਰ ਲਏ | ਪੁਲਿਸ ਵਲੋਂ ਜਾਰੀ ਕੀਤੀ ਇਹ ਮੁਹਿੰਮ ਦੇਰ ਰਾਤ ਤੱਕ ਜਾਰੀ ਸੀ | ਪੁਲਿਸ ਕਮਿਸ਼ਨਰ ਵਲੋਂ ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਲਈ ਪੁਲਿਸ ਅਤੇ ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਗਈਆਂ ਸਨ | ਪੁਲਿਸ ਦੀ ਸਖ਼ਤੀ ਦੇ ਬਾਵਜੂਦ ਸ਼ਹਿਰ ਵਿਚ ਕੁਝ ਥਾਵਾਂ 'ਤੇ ਠੇਕੇ ਦੇਰ ਰਾਤ ਤੱਕ ਖੁੱਲ੍ਹੇ ਦਿਖਾਈ ਦਿੱਤੇ, ਜਦਕਿ ਰੈਸਟੋਰੈਂਟ ਦੇ ਕੁੱਝ ਮਾਲਕ ਵੀ ਦੇਰ ਰਾਤ ਤੱਕ ਹੋਮ ਡਲਿਵਰੀ ਕਰਦੇ ਰਹੇ | ਪੁਲਿਸ ਵਲੋਂ ਲੋਕਾਂ ਨੂੰ ਲਾਕਡਾਊਨ ਅਤੇ ਕਰਫਿਊ ਦੀਆਂ ਹਦਾਇਤਾਂ ਮੰਨਣ ਦੀ ਅਪੀਲ ਵੀ ਕੀਤੀ ਹੈ | ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਰਫਿਊ ਅਤੇ ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ ਸ਼ੁਰੂ ਕੀਤੀ ਕਾਰਵਾਈ ਆਉਂਦੇ ਦਿਨਾਂ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਲੋਕ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਘਰੋਂ ਬਾਹਰ ਆ ਸਕਦੇ ਹਨ, ਜਦਕਿ ਦੁਕਾਨਾਂ ਬੰਦ ਕਰਨ ਦਾ ਸਮਾਂ 6 ਵਜੇ ਹੈ | ਇਸ ਤੋਂ ਬਾਅਦ ਕੋਈ ਵੀ ਦੁਕਾਨ ਨਹੀਂ ਖੁੱਲ੍ਹਣ ਦਿੱਤੀ ਜਾਵੇਗੀ ਅਤੇ 7 ਵਜੇ ਤੋਂ ਬਾਅਦ ਕਿਸੇ ਵਿਅਕਤੀ ਨੂੰ ਸੜਕ 'ਤੇ ਘੁੰਮਣ ਦੀ ਇਜਾਜ਼ਤ ਨਹੀਂ ਹੋਵੇਗੀ |

ਨਗਰ ਸੁਧਾਰ ਟਰੱਸਟ ਪ੍ਰਸ਼ਾਸਨ 'ਤੇ ਕੋਵਿਡ-19 ਦੀ ਆੜ ਹੇਠ 10 ਲੱਖ ਰੁਪਏ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਦਾ ਦੋਸ਼

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਲਾਲ ਬਹਾਦਰ ਸ਼ਾਸਤਰੀ ਕਲੱਬ ਹੰਬੜਾਂ ਦੇ ਅਹੁਦੇਦਾਰਾਂ ਪ੍ਰਦੀਪ ਕੁਮਾਰ ਅਤੇ ਜਸ਼ਨ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਪੱਤਰ ਭੇਜਕੇ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਵਿਦੇਸ਼ਾਂ ਤੋਂ ਮੁੜਨ ਵਾਲੇ ਲੋਕਾਂ ਲਈ 950 ਬਿਸਤਰਿਆਂ ਦਾ ਪ੍ਰਬੰਧ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਵਿਦੇਸ਼ਾਂ ਤੋਂ ਵਾਪਸ ਲੁਧਿਆਣਾ ਮੁੜਨ ਵਾਲੇ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਕੋਵਿਡ-19 ਦੇ ਚੱਲਦਿਆਂ ਰਹਿਣ ਲਈ 950 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ | ਜਿਸ ਵਿਚੋਂ 800 ਵਿਕਅਤੀਆਂ ਨੂੰ ਹੋਟਲਾਂ ਤੇ 150 ਵਿਅਕਤੀਆਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਕਾਰਵਾਈ ਦੌਰਾਨ ਡੇਢ ਦਰਜਨ ਡੀਪੂ ਮੁਅੱਤਲ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਨਿਯਮਾਂ ਦੀ ਉਲੰਘਣਾ ਰੋਕਣ ਲਈ ਕਾਫੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਜੋਰਦਾਰ ਕਾਰਵਾਈਆਂ ਕਰਦੇ ਹੋਏ ਰਾਸ਼ਨ ਡਿਪੂ ਮੁਅੱਤਲ ਵੀ ਕੀਤੇ ਜਾ ਰਹੇ ਹਨ | ਜਾਣਕਾਰੀ ਅਨੁਸਾਰ ਵਿਭਾਗ ਵਲਾੋ ਜ਼ੋਰਦਾਰ ...

ਪੂਰੀ ਖ਼ਬਰ »

ਅੱਜ ਤੋਂ ਬਿਨਾਂ ਮਾਸਕ ਚੱਲਣ ਵਾਲੇ ਵਿਅਕਤੀ ਨੂੰ ਲੱਗੇਗਾ 200 ਰੁਪਏ ਜੁਰਮਾਨਾ-ਪੁਲਿਸ ਕਮਿਸ਼ਨਰ

ਲੁਧਿਆਣਾ, 21 ਮਈ (ਆਹੂਜਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਦੇਰ ਰਾਤ ਦੱਸਿਆ ਕਿ 22 ਮਈ ਤੋਂ ਕਿਸੇ ਵੀ ਵਿਅਕਤੀ ਨੂੰ ਮਾਸਕ ਨਾ ਪਾਉਣ 'ਤੇ 200 ਰੁਪਏ ਜੁਰਮਾਨਾ ਕੀਤਾ ਜਾਵੇਗਾ ¢ ਉਨ੍ਹਾਾ ਅੱਗੇ ਕਿਹਾ ਕਿ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਦੀ ਬਜਾਏ ਸਰਕਾਰ ਜਿੰਮ ਖੋਲ੍ਹੇ-ਗੋਸ਼ਾ

ਲੁਧਿਆਣਾ, 21 ਮਈ (ਕਵਿਤਾ ਖੁੱਲਰ)- ਪਾਬੰਦੀ ਦੇ ਬਾਵਜੂਦ 6 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਨੇ ਰੇਲਵੇ ਸਟੇਸ਼ਨ ਨੇੜੇ ਦੁੱਧ ਦਾ ਠੇਕਾ ਖੋਲ੍ਹ ਕੇ ਦੁੱਧ ਵੰਡਿਆ | ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ...

ਪੂਰੀ ਖ਼ਬਰ »

ਮਹਾਂਨਗਰ 'ਚ ਟੈ੍ਰਫ਼ਿਕ ਪੁਲਿਸ ਚਲਾਨ ਕੱਟਣ 'ਚ ਰੁੱਝੀ ਪਰ ਚਲਾਨ ਕਾਊਾਟਰ ਬੰਦ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ 'ਚ ਟ੍ਰੈਫ਼ਿਕ ਪੁਲਿਸ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਲਾਕਾਂ ਦੇ ਚਲਾਨ ਕੱਟਣ ਵਿਚ ਰੁੱਝੀ ਹੋਈ ਹੈ ਪਰ ਚਲਾਨ ਕਾਊਾਟਰ ਬੰਦ ਪਿਆ ਹੈ | ਜਿਸ ਕਰਕੇ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਕਾਫ਼ੀ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਪੂਰੀ ਕਰਨ ਲਈ ਪ੍ਰਸ਼ਾਸਨ ਨੂੰ ਆ ਰਹੀ ਹੈ ਮੁਸ਼ਕਿਲ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਵਿਚੋਂ ਆਪਣੇ ਘਰੇਲੂ ਰਾਜਾਂ ਨੂੰ ਜਾਣ ਲਈ ਪ੍ਰਵਾਸੀਆਂ ਵਲੋਂ ਆਨ ਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ ਸੀ ਪਰ ਰੇਲ ਗੱਡੀਆਂ 'ਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਪੂਰੀ ਕਰਨ ਲਈ ਪ੍ਰਸ਼ਾਸਨ ਨੂੰ ਭਾਰੀ ...

ਪੂਰੀ ਖ਼ਬਰ »

ਘਰ 'ਚ ਅਦਾ ਕਰੋ ਜੁੰਮਾ ਤੁਲ ਵਿਦਾ ਤੇ ਈਦ ਦੀ ਨਮਾਜ਼-ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਕੋਵਿਡ-19 ਨੂੰ ਲੈ ਕੇ ਚੱਲ ਰਹੇ ਲਾਕਡਾਊਨ ਦੌਰਾਨ ਵਿਸ਼ਵ ਭਰ ਵਿਚ ਇਸ ਮਹਾਂਮਾਰੀ ਤੋਂ ਬਚਣ ਲਈ ਲੋਕ ਸਤਰਕ ਨਜ਼ਰ ਆ ਰਹੇ ਹਨ | ਇਸ ਦੌਰਾਨ ਇੱਥੇ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ਤੋਂ ਸੂਬੇ ਦੇ ਮੁਸਲਮਾਨਾਂ ਦੇ ਨਾਮ ਹੁਕਮ ਜਾਰੀ ਕਰਦੇ ...

ਪੂਰੀ ਖ਼ਬਰ »

ਕ੍ਰਾਈਮ ਦੀਆਂ ਘਟਨਾਵਾਂ 'ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ-ਚੰਨੀ

ਲੁਧਿਆਣਾ, 21 ਮਈ (ਕਵਿਤਾ ਖੁੱਲਰ) -ਕਰਫਿਊ ਖੁੱਲਣ ਤੋਂ ਬਾਅਦ ਲੋਕਾਂ ਦੀ ਆਵਾਜਾਈ ਸੜਕਾਂ 'ਤੇ ਆਮ ਦੇਖਣ ਨੂੰ ਮਿਲ ਰਹੀ ਹੈ, ਇਸੇ ਦਰਮਿਆਨ ਅਪਰਾਧਿਕ ਕਿਸਮ ਦੇ ਅਨਸਰਾਂ ਵਲੋਂ ਘਟਨਾਵਾਂ ਨੂੰ ਅੰਜਾਮ ਦੇਣਾ ਬਹੁਤ ਚਿੰਤਾ ਦਾ ਵਿਸ਼ਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸੱਤਿਆ ਪਤਨੀ ਹਰਬੰਸ ਸਿੰਘ ਵਾਸੀ ਮਸਕੀਨ ਨੂੰ ਗਿ੍ਫਤਾਰ ਕਰਕੇ ਉਸ ਦੇ ...

ਪੂਰੀ ਖ਼ਬਰ »

ਵਸੀਕਾ ਨਵੀਸ ਗੁਰਚਰਨ ਗੁਰੂ ਨੂੰ ਸਦਮਾ, ਪਿਤਾ ਦਾ ਦਿਹਾਂਤ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਵਸੀਕਾ ਨਵੀਸ ਗੁਰਚਰਨ ਸਿੰਘ ਗੁਰੂ ਦੇ ਪਿਤਾ ਬਿੱਕਰ ਸਿੰਘ ਹੁੰਝਣ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਬਿੱਕਰ ਸਿੰਘ ਦਾ ਸਸਕਾਰ ਸਵਰਗ ਆਸ਼ਰਮ ਬੈਕ ਸਾਈਡ ਅਰੋੜਾ ਪੈਲੇਸ, ਨਜਦੀਕ ਦਾਣਾ ...

ਪੂਰੀ ਖ਼ਬਰ »

ਘਰ ਦੀ ਛੱਤ ਡਿਗਣ ਨਾਲ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਅਰਜਨ ਦੇਵ ਨਗਰ ਵਿਚ ਅੱਜ ਸਵੇਰੇ ਇਕ ਘਰ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਵਿਚ ਸ਼ਿਵ ਕੁਮਾਰ, ਉਸ ਦੀ ਪਤਨੀ ਸ਼ੋਭਾ ਅਤੇ ਬੱਚੀ ਕੀਰਤੀ ਸ਼ਾਮਿਲ ਹੈ | ਘਟਨਾ ਅੱਜ ਸਵੇਰੇ ...

ਪੂਰੀ ਖ਼ਬਰ »

ਕੌਣ ਸਾਹਿਬ ਨੂੰ ਆਖੇ, ਇੰਝ ਨਾ ਇੰਝ ਕਰ!

ਲੁਧਿਆਣਾ, 21 ਮਈ (ਪੁਨੀਤ ਬਾਵਾ)-ਅੱਜ ਸਿਵਲ ਸਰਜਨ ਦਫ਼ਤਰ ਵਿਖੇ ਇੰਟਰਵਿਊ ਦੇਣ ਲਈ ਪੁੱਜੇ ਵਿਅਕਤੀਆਂ ਨੇ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾ ਦਿੱਤੀਆਂ ਅਤੇ ਉਨ੍ਹਾਂ ਨੂੰ ਸਮਾਜਿਕ ਦੂਰੀ ਬਣਾਉਣ ਜਾਂ ਸਾਵਧਾਨੀ ਵਰਤਣ ਲਈ ਕਿਸੇ ਨੇ ਨਹੀਂ ਆਖਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੁਧਿਆਣਾ ਅਪਰਾਧਨਾਮਾ

ਖ਼ਤਰਨਾਕ ਲੁਟੇਰਾ ਗਿਰੋਹ ਦਾ ਸਰਗਨਾ ਗਿ੍ਫਤਾਰ ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਰਪੰਚ ਇਆਲੀ ਖ਼ੁਰਦ ਦੀ ਮਾਤਾ ਦਾ ਦਿਹਾਂਤ

ਇਯਾਲੀ/ਥਰੀਕੇ, 21 ਮਈ (ਰਾਜ ਜੋਸ਼ੀ)-ਇਆਲੀ ਖੁਰਦ ਦੇ ਸਰਪੰਚ ਸੁਰਿੰਦਰ ਸਿੰਘ ਰੰਧਾਵਾ ਦੇ ਮਾਤਾ ਬੇਬੇ ਸੁਖਦੇਵ ਕੌਰ (85) ਜੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਦਾ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲਾਕਡਾਊਨ ਦੇ ਚਲਦਿਆਂ ਪੇਟ ਦੀਆਂ ਬਿਮਾਰੀਆਂ 'ਚ ਹੋਇਆ ਵਾਧਾ-ਡਾ. ਸਿੱਧੂ

ਲੁਧਿਆਣਾ, 21 ਮਈ (ਸਲੇਮਪੁਰੀ) -ਪੇਟ ਰੋਗਾਂ ਦੇ ਮਾਹਿਰ ਡਾ. ਸੰਦੀਪ ਸਿੱਧੂ ਸਾਬਕਾ ਪ੍ਰੋਫੈਸਰ ਪੇਟ ਰੋਗ ਵਿਭਾਗ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਨੇ ਦੱਸਿਆ ਹੈ ਕਿ ਕਿਚਲੂ ਨਗਰ ਲੁਧਿਆਣਾ ਸਥਿਤ ਸਿੱਧੂ ਲਿਵਰ ਕਲੀਨਿਕ ਵਿਚ ਮੁੜ ਡਾਕਟਰੀ ਸੇਵਾਵਾਂ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਲਈ ਕਿਸਾਨ ਮੱਕੀ ਦੀ ਕਾਸ਼ਤ ਕਰਨ-ਡਾ : ਬੈਨੀਪਾਲ

ਮੁੱਲਾਂਪੁਰ-ਦਾਖਾ, 21 ਮਈ (ਧਾਲੀਵਾਲ)-ਸਰਕਾਰ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਹੇਠ ਰਕਬਾ ਘਟਾ ਕੇ ਪੰਜਾਬ ਵਿਚ ਮੱਕੀ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ ਜਾ ਰਿਹਾ ਤਾਂ ਜੋ ਕਿਸਾਨ ਚੰਗਾ ਝਾੜ ...

ਪੂਰੀ ਖ਼ਬਰ »

ਕੋਟ ਮੰਗਲ ਸਿੰਘ ਸੁਸਾਇਟੀ ਵਲੋਂ ਗੋਗਾ ਸਮੇਤ ਤਿੰਨ ਸ਼ਖਸੀਅਤਾਂ ਦਾ ਸਨਮਾਨ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਕਰਫਿਊ ਦੌਰਾਨ ਲੰਬੇ ਸਮੇਂ ਤੋਂ ਲੋੜਵੰਦਾਂ ਲਈ ਲੰਗਰ ਅਤੇ ਰਾਸ਼ਨ ਦੀ ਸੇਵਾ ਨਿਭਾ ਰਹੇ ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ, ਭਾਈ ਦਿਆ ਸਿੰਘ ਸੇਵਕ ਜੱਥਾ ਦੇ ਪ੍ਰਧਾਨ ਭਾਈ ਕੁਲਬੀਰ ਸਿੰਘ, ਐੱਚ. ਐੱਸ. ਓ. ...

ਪੂਰੀ ਖ਼ਬਰ »

ਸੀਸੂ ਨੇ ਕੋਵਿਡ-19 ਤੋਂ ਬਚਾਅ ਲਈ ਸਨਅਤੀ ਇਕਾਈਆਂ ਨੂੰ ਮੁਫ਼ਤ 'ਚ ਫੇਸ ਸ਼ੀਲਡਾਂ ਵੰਡੀਆਂ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸਨਅਤੀ ਇਕਾਈਆਂ ਨੂੰ ਨੋਵਲ ਕੋਰੋਨਾ ਵਾਇਰਸ-ਕੋਵਿਡ 19 ਤੋਂ ਬਚਾਅ ਲਈ ਮੁਫ਼ਤ 'ਚ ਫੇਸ ਸ਼ੀਲਡਾਂ ਵੰਡੀਆਂ ਗਈਆਂ | ਫੇਸ ਸ਼ੀਲਡਾਂ ਦੀ ਵੰਡ ਦੀ ਸ਼ੁਰੂਵਾਤ ਸੀਸੂ ਦੇ ...

ਪੂਰੀ ਖ਼ਬਰ »

ਹਲਕਾ ਦੱਖਣੀ ਦੀਆਂ ਸੜਕਾਂ, ਪਾਰਕਾਂ, ਐਲ.ਈ.ਡੀ. ਲਾਈਟਾਂ ਦੀ ਹਾਲਤ ਸੁਧਾਰੀ ਜਾਵੇ-ਗਿਆਸਪੁਰਾ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਕੌਾਸਲਰ ਗੁੱਟ ਦੇ ਆਗੂ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਹਲਕਾ ਦੱਖਣੀ ਦੀਆਂ ਸੜਕਾਂ ਦੀ ਹਾਲਤ ਖਸਤਾ ਹੈ, ਜ਼ਿਆਦਾਤਰ ਇਲਾਕਿਆਂ ਵਿਚ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਸੜਕਾਂ 'ਤੇ ਖੜਾ ਬਦਬੂ ...

ਪੂਰੀ ਖ਼ਬਰ »

ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਨੇ ਆਨਲਾਈਨ ਕੌਮੀ ਸਿੰਪੋਜ਼ੀਅਮ ਕਰਵਾਇਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਲੋਂ ਦੋ ਦਿਨਾਂ ਆਨਲਾਈਨ ਕੌਮੀ ਸਿੰਪੋਜ਼ੀਅਮ ਕਰਵਾਇਆ ਗਿਆ, ਜਿਸ ਵਿਚ ਕੋਵਿਡ-19 ਦੇ ਪ੍ਰਭਾਵ, ਚੁਣੌਤੀਆਂ ਦੇ ਵਿਸ਼ੇ 'ਤੇ ਵਿਚਾਰ ਚਰਚਾ ਕੀਤੀ ਗਈ | ਸਕੱਤਰ ਏ. ਆਈ. ਯੂ. ਨਵੀਂ ਦਿੱਲੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਨੇ 28 ਸਨਅਤੀ ਇਕਾਈਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ 'ਤੇ ਲਗਾਈ ਰੋਕ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਕੁੱਝ ਮਹੀਨੇ ਪਹਿਲਾਂ ਮਿਕਸ ਲੈਂਡ ਯੂਜ਼ ਇਲਾਕੇ ਵਿਚਲੀਆਂ 28 ਸਨਅਤੀ ਇਕਾਈਆਂ ਨੂੰ ਊੁਣਤਾਈਆਂ ਪਾਈਆਂ ਜਾਣ ਕਰਕੇ ਨੋਟਿਸ ਜਾਰੀ ਕੀਤੇ ਗਏ ਸਨ | ਜਿਸ ਦੇ ਤਹਿਤ ਬਿਜਲੀ ਨਿਗਮ ਨੂੰ ਸਨਅਤੀ ...

ਪੂਰੀ ਖ਼ਬਰ »

ਲੁਧਿਆਣਾ 'ਚ 2 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ

ਲੁਧਿਆਣਾ, 21 ਮਈ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਜਿਨ੍ਹਾਂ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ, ਉਨ੍ਹਾਂ ਵਿਚੋਂ ਇਕ ਇਸ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਡਰਾਈਵਰ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲੁਹਾਰਾ ਵਿੱਚ ਸ਼ੱਕੀ ਹਾਲਾਤ ਵਿਚ ਇਕ ਡਰਾਈਵਰ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਨਦੀਪ ਕੁਮਾਰ ਵਜੋਂ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਅਧਿਕਾਰੀਆਂ ਨੂੰ ਨਾਲ ਲੈ ਕੇ ਵਲੀਪੁਰ ਕਲਾਂ ਬੁੱਢੇ ਨਾਲੇ ਤੇ ਸਤਲੁਜ ਦਰਿਆ ਦਾ ਦੌਰਾ

ਹੰਬੜਾਂ, 21 ਮਈ (ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਵਲੀਪੁਰ ਕਲਾਂ ਅਤੇ ਮਾਣੀਏਵਾਲ ਨੇੜੇ ਬੁੱਢੇ ਨਾਲੇ ਅਤੇ ਸਤਲੁਜ ਦਰਿਆ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ

ਭੰੂਦੜੀ, 21 ਮਈ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਗੋਰਸੀਆਂ ਕਾਦਰ ਬਖਸ਼ (ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਪਿੰਡ) ਵਿਖੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਅਤੇ ਨੌਜਵਾਨ ਵਲੋਂ ਪਿੰਡ ਵਿਚ ਲੁੱਕ ...

ਪੂਰੀ ਖ਼ਬਰ »

ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਆਨਲਾਈਨ ਗਤੀਵਿਧੀਆਂ 'ਚ ਵਧ-ਚੜ੍ਹ ਕੇ ਹਿੱਸਾ ਲਿਆ-ਪਿ੍ੰਸੀਪਲ ਪਵਨ ਸੂਦ

ਚੌਾਕੀਮਾਨ, 21 ਮਈ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੇ ਸਕੂਲ ਪ੍ਰਬੰਧਕਾਂ ਵਲੋਂ ਵੀ ਆਪਣਾ ਫਰਜ਼ ਬਾਖੂਬੀ ਨਿਭਾਉਂਦਿਆਂ ਬੱਚਿਆਂ ਲਈ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਕੁਝ ਹੋਰ ਵੱਖਰੀਆਂ ਰਚਨਾਤਮਕ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਸਿੱਧਵਾਂ ਦੀ ਜਪਸਿਮਰਨ ਕੌਰ ਦੀ ਯੂਨੀਵਰਸਿਟੀ ਇਮਤਿਹਾਨ 'ਚ ਪ੍ਰਾਪਤੀ

ਚੌਕੀਮਾਨ, 21 ਮਈ (ਤੇਜਿੰਦਰ ਸਿੰਘ ਚੱਢਾ)-ਜੀ.ਐਚ.ਜੀ.ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮੈਨ ਸਿੱਧਵਾ ਖੁਰਦ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਸੁਨਹਿਰੀ ਪੰਨਾ ਜੋੜਦਿਆਂ ਐੱਮ. ਐੱਡ. ਦੀ ਵਿਦਿਆਰਥਣ ਜਪਸਿਮਰਨ ਕੌਰ ਮਾਨ ਨੇ ਪੰਜਾਬ ਯੂਨੀਵਰਸਿਟੀ ਐੱਮ.ਐੱਡ. ਦੀ ...

ਪੂਰੀ ਖ਼ਬਰ »

25 ਮੋਟਰਸਾਈਕਲ ਕੀਤੇ ਬੰਦ ਤੇ 160 ਦੇ ਕਰੀਬ ਕੀਤੇ ਚਲਾਨ

ਹੰਬੜਾਂ, 21 ਮਈ (ਜਗਦੀਸ਼ ਸਿੰਘ ਗਿੱਲ)-ਕੋਰੋਨਾ ਬੀਮਾਰੀ ਨੂੰ ਰੋਕਣ ਲਈ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਕਮਿਸ਼ਨਰ ਸ਼੍ਰੀ ਰਜੇਸ਼ ਕੁਮਾਰ ਅਗਰਵਾਲ ਵਲੋਂ ਪੁਲਿਸ ਨੂੰ ਸਖ਼ਤੀ ਵਰਤਣ ਦੇ ਦਿੱਤੇ ਗਏ ਹੁਕਮਾਂ ਤਹਿਤ ਏ.ਸੀ.ਪੀ. ਸ੍ਰੀ ਸੁਮੀਰ ਵਰਮਾ ਦੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਵਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ

ਮੁੱਲਾਂਪੁਰ ਦਾਖਾ, 21 ਮਈ (ਧਾਲੀਵਾਲ)-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੇ 29ਵੀਂ ਸ਼ਹਾਦਤ ਦਿਵਸ ਮੌਕੇ, ਜਿਸ ਨੂੰ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ, ਉੱਘੇ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਵਲੋਂ ...

ਪੂਰੀ ਖ਼ਬਰ »

ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਬਿਜਲੀ ਦਫ਼ਤਰ ਅੱਗੇ ਪ੍ਰਦਰਸ਼ਨ

ਜਗਰਾਉਂ, 21 ਮਈ (ਜੋਗਿੰਦਰ ਸਿੰਘ)-ਕੱੁਲ ਹਿੰਦ ਕਿਸਾਨ ਸੰਘਰਸ਼ ਕਮੇਟੀ 'ਚ ਸ਼ਾਮਿਲ ਪੰਜਾਬ ਦੀਆਂ ਦੱਸ ਕਿਸਾਨ ਜਥੇਬੰਦੀਆਂ ਵਲੋਂ ਸੂਬੇ ਭਰ 'ਚ ਬਿਜਲੀ ਦਫ਼ਤਰਾਂ ਅੱਗੇ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ | ਸਥਾਨਕ ਵਧੀਕ ਨਿਗਰਾਨ ਇੰਜ: ਜਗਰਾਉਂ ਦੇ ...

ਪੂਰੀ ਖ਼ਬਰ »

ਕੈਪ: ਸੰਦੀਪ ਸੰਧੂ ਵਲੋਂ ਯੁਵਕ ਸੇਵਾਵਾਂ ਕਲੱਬ ਬੱਦੋਵਾਲ ਲਈ ਉਪਿੰਦਰ ਸਿੰਘ ਦੀ ਨਿਯੁਕਤੀ

ਮੁੱਲਾਂਪੁਰ-ਦਾਖਾ, 21 ਮਈ (ਧਾਲੀਵਾਲ)-ਕੋਵਿਡ-19 ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਰਫ਼ਿਊ ਦੌਰਾਨ ਪੰਜਾਬ ਕਾਂਗਰਸ ਸਰਕਾਰ ਵਲੋਂ ਗਰੀਬ-ਲੋੜਵੰਦਾਂ ਨੂੰ ਰਾਸ਼ਨ ਦੀ ਵੰਡ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਬੱਦੋਵਾਲ ਦੇ ਨਾਲ ਕਾਂਗਰਸ ਦੀ ਟੀਮ ਨੂੰ ...

ਪੂਰੀ ਖ਼ਬਰ »

ਜਗਰਾਉਂ-ਰਾਏਕੋਟ ਰੋਡ ਦੀ ਕਾਇਆ ਕਲਪ ਲਈ 12 ਕਰੋੜ ਰੁਪਏ ਖ਼ਰਚੇ ਗਏ-ਦਾਖਾ

ਜਗਰਾਉਂ, 21 ਮਈ (ਜੋਗਿੰਦਰ ਸਿੰਘ)-ਜਗਰਾਉਂ ਤੋਂ ਰਾਏਕੋਟ ਰੋਡ ਦੀ ਕਾਇਆ-ਕਲਪ ਕਰਨ 'ਤੇ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਦਾ ਪਿੰਡ ਕਮਾਲਪੁਰਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਲੋਕਾਂ ਨੇ ਇਸ ਸੜਕ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਕੰਮ ...

ਪੂਰੀ ਖ਼ਬਰ »

ਪਿੰਡ ਪਮਾਲ 'ਚ 3 ਰੋਜ਼ਾ ਜੋੜ ਮੇਲਾ ਮੁਲਤਵੀ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਪ੍ਰੇਮ ਸਾਗਰ ਪਿੰਡ ਪਮਾਲ ਤਪ-ਅਸਥਾਨ ਸੰਤ ਬਾਬਾ ਕਰੋੜਾ ਸਿੰਘ ਪ੍ਰਬੰਧਕੀ ਕਮੇਟੀ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਦੇ ਆਦੇਸ਼ਾਂ, ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਵਾਈ ਅੱਡੇ ਲਈ ਇਕਵਾਇਰ ਕੀਤੀ ਜ਼ਮੀਨ ਦਾ ਗਲਾਡਾ ਵਲੋਂ ਜਲਦੀ ਲਿਆ ਜਾਵੇਗਾ ਕਬਜ਼ਾ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਹਲਵਾਰਾ ਹਵਾਈ ਅੱਡੇ 'ਤੇ ਅੰਤਰਾਸ਼ਟਰੀ ਉਡਾਣਾਂ ਲਈ ਟਰਮੀਨਲ ਬਣਾਉਣ ਲਈ ਇਕਵਾਇਰ ਕੀਤੀ ਜਾਣ ਵਾਲੀ ਐਤੀਆਣਾ ਪਿੰਡ ਦੀ ਕਰੀਬ 161 ਏਕੜ ਜ਼ਮੀਨ ਦਾ ਕਬਜ਼ਾ ਗਲਾਡਾ ਪ੍ਰਸ਼ਾਸਨ ਵਲੋਂ ਜਲਦੀ ਲਿਆ ਜਾਵੇਗਾ | ਗਲਾਡਾ ਦੇ ਵਧੀਕ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਦੋਰਾਹਾ ਦੇ ਬਾਜ਼ਾਰ ਦਾ ਦੌਰਾ

ਦੋਰਾਹਾ, 21 ਮਈ (ਮਨਜੀਤ ਸਿੰਘ ਗਿੱਲ)-ਅੱਜ ਦੋਰਾਹਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦੋਬੁਰਜੀ, ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ, ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਰਾਜਵੀਰ ਸਿੰਘ ਰੂਬਲ ਆਦਿ ਨਾਲ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਐੱਸ. ਡੀ. ਐਮ. ਪਾਇਲ ਰਾਹੀਂ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ-ਪੱਤਰ

ਪਾਇਲ, 21 ਮਈ (ਰਾਜਿੰਦਰ ਸਿੰਘ ਨਿਜ਼ਾਮਪੁਰ, ਕੁਲਵਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਵਲੋਂ ਪੰਜਾਬ ਦੇ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਸ਼ਾਸਨਿਕ, ਸਮਾਜਿਕ ਅਤੇ ਆਰਥਿਕ ਹਲਾਤਾਂ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਦੀ ਕਾਰਜਸ਼ੈਲੀ ਦੀ ਭਾਰੀ ਅਸਫਲਤਾ ਅਤੇ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਲਈ ਪੰਜਾਬ ਆਉਣ ਦੇ ਚਾਹਵਾਨ ਪ੍ਰਵਾਸੀ ਮਜ਼ਦੂਰਾਂ ਨੂੰ ਲਿਆਂਦਾ ਜਾਵੇ - ਹਰਦੀਪ ਬੌੜਹਾਈ

ਅਹਿਮਦਗੜ੍ਹ, 21 ਮਈ (ਪੁਰੀ, ਮਹੋਲੀ)-ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਵਿਚੋਂ ਪ੍ਰਵਾਸੀ ਕਾਮਿਆਂ ਦੇ ਜਾਣ ਨਾਲ ਸਨਅਤਕਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਥੇ ਹੀ ਦੂਜੇ ਪਾਸੇ ਝੋਨੇ ਦੇ ਸੀਜ਼ਨ ਦੌਰਾਨ ਮਜ਼ਦੂਰਾਂ ਦੀ ਕਮੀ ਵੀ ਕਿਸਾਨਾਂ ...

ਪੂਰੀ ਖ਼ਬਰ »

ਸਮਰਾਲਾ 'ਚ ਰਾਤਰੀ ਕਰਫ਼ਿਊ 'ਤੇ ਪੁਲਿਸ ਹੋਈ ਸਖ਼ਤ- 10 ਵਿਅਕਤੀ ਓਪਨ ਜੇਲ੍ਹ ਭੇਜੇ

ਸਮਰਾਲਾ, 21 ਮਈ (ਗੋਪਾਲ ਸੋਫਤ)-ਐੱਸ. ਐੱਸ. ਪੀ. ਖੰਨਾ ਵਲੋਂ ਆਈਆਂ ਹਦਾਇਤਾਂ ਉਪਰੰਤ ਸਥਾਨਕ ਥਾਣਾ ਮੁਖੀ ਸਿਕੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਦੀਆਂ ਵਲੋਂ ਅਨਾਉਸਮੈਂਟ ਕਰਨ ਨਾਲ ਪੂਰਾ ਬਾਜ਼ਾਰ ਬੰਦ ਹੋ ਗਿਆ ¢ 7 ਵਜੇ ਤੋਂ ਬਾਅਦ ਬਾਜ਼ਾਰ ਅਤੇ ਮੁਹੱਲਿਆਂ ਵਿਚ ਫਿਰਦੇ ...

ਪੂਰੀ ਖ਼ਬਰ »

ਬਿਨਾਂ ਪਾਸ ਸਬਜ਼ੀ ਖ਼ਰੀਦਣ ਤੇ ਵੇਚਣ ਨਾ ਦੇਣਾ ਸਰਾਸਰ ਜ਼ੁਲਮ-ਜਤਿੰਦਰ ਕਪੂਰ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਫਸਲ ਉਤਪਾਦਕਾਾ ਨੂੰ ਬੰਧਨ ਮੁਕਤ ਕਰਦੇ ਹੋਏ ਫ਼ਸਲਾਂ ਵੇਚਣ ਲਈ ਸਾਰੇ ਦੇਸ਼ ਵਿਦੇਸ਼ ਦੇ ਬਾਜ਼ਾਰ ਖੋਲ੍ਹਣ ਦੀ ਘੋਸ਼ਣਾ ਕੀਤੀ ਗਈ ਹੈ ਪਰ ਖੰਨਾ ਵਿਚ ਆੜ੍ਹਤੀਆਂ ਵਲੋਂ ਸਰਕਾਰੀ ਫ਼ੀਸ ਦੇ ਘਾਟੇ ਦੀ ਦੁਹਾਈ ਦੇ ਕੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਦੇ ਯਤਨਾਂ ਨਾਲ ਗਰੀਬ ਵਿਦਿਆਰਥੀਆਂ ਨੂੰ ਮਿਲੀ ਰਾਹਤ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਨੂੰ ਕੋ ਐਡ ਕਰਨ ਦੇ ਹੁਕਮ ਜਾਰੀ ਕੀਤੇ ਹਨ¢ ਇਹ ਹੁਕਮ ਸਿਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਜਾਰੀ ਕੀਤੇ ਗਏ ਹਨ¢ ਜਿਸ ਤੋਂ ਬਾਦ ...

ਪੂਰੀ ਖ਼ਬਰ »

ਕਾਂਗਰਸੀਆਂ ਦੀਆਂ ਸ਼ਰਾਬ ਦੀਆਂ ਫ਼ੈਕਟਰੀਆਂ ਤੇ ਅਕਾਲੀ ਕਰਦੇ ਕੱਚਾ ਮਾਲ ਸਪਲਾਈ- ਇੰਜੀ. ਗਿਆਸਪੁਰਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਖੇ ਲੋਕ ਇੰਨਸਾਫ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਲੋਕ ਇੰਨਸਾਫ ਪਾਰਟੀ ਦੇ ਖੰਨਾ ਇੰਚਾਰਜ ਸਰਬਜੀਤ ਸਿੰਘ ਕੰਗ ਨੇ ਦੋਸ਼ ਲਾਇਆ ਕਿ ਸ਼ਰਾਬ ...

ਪੂਰੀ ਖ਼ਬਰ »

3 ਮਹੀਨੇ ਦੀ ਸਕੂਲ ਫੀਸ ਤੇ ਬਿਜਲੀ ਬਿੱਲ ਮੁਆਫ ਕੀਤੇ ਜਾਣ-ਬਿੱਟੂ ਗੁੰਬਰ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਸ਼ਿਵ ਵੈਲਫੇਅਰ ਸੁਸਾਇਟੀ ਨੇ ਰਾਜ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ 3 ਮਹੀਨੇ ਦੀ ਬੱਚਿਆਂ ਦੀ ਸਕੂਲੀ ਫੀਸ ਅਤੇ 3 ਮਹੀਨੇ ਦੇ ਬਿਜਲੀ ਬਿੱਲ ਮੁਆਫ ਨਾ ਕੀਤੇ ਤਾਂ ਬੱਚਿਆਂ ਦੇ ਮਾਪਿਆਂ ਅਤੇ ਬਿਜਲੀ ਖਪਤਕਾਰਾਂ ਨਾਲ ਮਿਲ ਕੇ ਸੜਕਾਂ 'ਤੇ ...

ਪੂਰੀ ਖ਼ਬਰ »

ਅੱਧੀ ਰਾਤ ਨੂੰ ਗਰਭਵਤੀ ਔਰਤ ਨੂੰ ਰੈਫ਼ਰ ਕਰਨ 'ਤੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਤਿਵਾੜੀ ਤੇ ਡਾਕਟਰ 'ਚ ਹੋਈ ਬਹਿਸ ਬਾਜ਼ੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸਿਵਲ ਹਸਪਤਾਲ ਵਿਚ ਬੁੱਧਵਾਰ ਦੀ ਅੱਧੀ ਰਾਤ ਨੂੰ ਇਕ ਗਰਭਵਤੀ ਔਰਤ ਦੀ ਡਲਿਵਰੀ ਤੋਂ ਇਨਕਾਰ ਕਰ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿਤ ਤਿਵਾੜੀ ਅਤੇ ਉਨ੍ਹਾਂ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਐੱਸ. ...

ਪੂਰੀ ਖ਼ਬਰ »

ਖੰਨਾ ਦੇ ਰੈਸਟੋਰੈਂਟ ਮਾਲਕਾਂ ਨੇ ਕੰਮ ਕਰਨ ਦਾ ਸਮਾਂ ਦੁਪਹਿਰ 12 ਤੋਂ ਰਾਤ 10 ਵਜੇ ਦਾ ਕਰਨ ਦੀ ਕੀਤੀ ਮੰਗ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਰੈਸਟੋਰੈਂਟ ਅਤੇ ਢਾਬਾ ਮਾਲਕਾਂ ਨੂੰ ਪ੍ਰਸ਼ਾਸਨ ਵਲੋਂ ਰੈਸਟੋਰੈਂਟ ਖੋਲ੍ਹਣ ਲਈ ਦਿੱਤੇ ਗਏ ਸਮੇਂ 'ਤੇ ਸਖ਼ਤ ਇਤਰਾਜ਼ ਹੈ ¢ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਾਂ ਉਨ੍ਹਾਂ ਦੇ ਕੰਮ ਦੇ ਹਿਸਾਬ ਨਾਲ ਠੀਕ ਨਹੀਂ ਹੈ¢ ...

ਪੂਰੀ ਖ਼ਬਰ »

ਪਿੰਡ ਗੋਹ ਦੀ 62 ਸਾਲਾ ਔਰਤ ਕੋਰੋਨਾ ਪਾਜ਼ੀਟਿਵ, ਪੀ. ਜੀ. ਆਈ. 'ਚ ਦਾਖਲ-ਪਿੰਡ ਕੀਤਾ ਸੀਲ

ਸਮਰਾਲਾ, 21 ਮਈ (ਗੋਪਾਲ ਸੋਫਤ)-ਸਮਰਾਲਾ ਨੇੜਲੇ ਪਿੰਡ ਗੋਹ ਦੀ ਇਕ 62 ਸਾਲਾ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ, ਜਿਸ ਕਾਰਨ ਪਿੰਡ ਗੋਹ ਨੂੰ ਸੀਲ ਕਰ ਦਿੱਤਾ ਗਿਆ ਹੈ ¢ ਮਿਲੀ ਜਾਣਕਾਰੀ ਅਨੁਸਾਰ ਇਹ ਔਰਤ ਇਸੇ ਮਹੀਨੇ ਦੀ 5 ਤਰੀਕ ਤੋਂ ਕੁੱਝ ਬਿਮਾਰ ਸੀ ਅਤੇ ਉਹ ਪਿੰਡ ਦੇ ਹੀ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਲਿਆਂਦੀ ਝੋਨਾ ਲਗਾਉਣ ਵਾਲੀ ਮਸ਼ੀਨ ਤੇ ਟਰੈਕਟਰ ਦਾ ਉਦਘਾਟਨ

ਹੰਬੜਾਂ, 21 ਮਈ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)-10 ਪਿੰਡਾਂ ਦੀ ਸਾਂਝੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਭਾ ਦੇ ਪ੍ਰਧਾਨ ਹਰਮੋਹਨ ਸਿੰਘ ਠੇਕੇਦਾਰ ਦੇ ਯਤਨਾਂ ਸਦਕਾ ਝੋਨਾ ਲਗਾਉਣ ਵਾਲੀ ਨਵੀਂ ਤਕਨੀਕ ਨਾਲ ...

ਪੂਰੀ ਖ਼ਬਰ »

ਬਿਜਲੀ ਵੰਡ ਕੰਪਨੀਆਂ ਦੇ ਨਿੱਜੀਕਰਨ ਫ਼ੈਸਲੇ ਦਾ ਮੁਲਾਜ਼ਮ ਕਰਨਗੇ ਸਖ਼ਤ ਵਿਰੋਧ-ਖੰਨਾ/ਸ਼ਰਮਾ

ਗੁਰਦਾਸਪੁਰ, 21 ਮਈ (ਆਰਿਫ਼)- ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਵਿਚ ਕਿਸਾਨ, ਮੁਲਾਜ਼ਮ ਤੇ ਲੋਕ ਵਿਰੋਧੀ ...

ਪੂਰੀ ਖ਼ਬਰ »

ਐੱਨ. ਪੀ. ਸੀ. ਟਰਾਂਸਪੋਰਟ ਯੂਨੀਅਨ ਵਲੋਂ ਟਰਾਂਸਪੋਰਟਰਾਂ ਤੇ ਡਰਾਈਵਰਾਂ ਨੂੰ ਰਾਹਤ ਦੇਣ ਦੀ ਮੰਗ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਐੱਨ. ਪੀ. ਸੀ. ਟਰਾਂਸਪੋਰਟ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਯੂਨੀਅਨ ਦੇ ਆਹੁਦੇਦਾਰਾਂ ਦੇ ਮੈਂਬਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਲੇਖਕ ਹਿੱਸੋਵਾਲ ਦੀ ਲਘੂ ਫ਼ਿਲਮ 'ਦਰਦ ਤੋਂ ਰੌਸ਼ਨੀ ਵੱਲ' ਪੁਲਿਸ ਅਧਿਕਾਰੀਆਂ ਵਲੋਂ ਜਾਰੀ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਦੇਸ਼ ਭਰ ਵਿਚ ਤਾਲਾਬੰਦੀ ਤੇ ਕਰਫਿਊ ਕਰਕੇ ਮੱਧ ਵਰਗ ਨਾਲ ਸਬੰਧਤ ਪਰਿਵਾਰਾਂ ਨੂੰ ਜੋ ਦੁੱਖ ਤੇ ਦਰਜ ਸਹਿਣੇ ਪਏ ਹਨ | ਉਨ੍ਹਾਂ ਨੂੰ ਬਿਆਨ ਕਰਦੀ ਲੇਖਕ ਤੇ ਕਾਲਮ ਨਵੀਸ ਜਗਤਾਰ ਸਿੰਘ ਹਿੱਸੋਵਾਲ ਦੀ ਲਘੂ ਫ਼ਿਲਮ 'ਦਰਦ ਤੋਂ ਰੌਸ਼ਨੀ ਵੱਲ' ...

ਪੂਰੀ ਖ਼ਬਰ »

ਕੜਵਲ ਤੇ ਗੁਰਪ੍ਰੀਤ ਗੋਪੀ ਵਲੋਂ ਸਾਂਝੇ ਤੌਰ 'ਤੇ ਸੇਵਕਪੁਰਾ ਤੇ ਜੁਝਾਰ ਨਗਰ 'ਚ 32 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 21, ਮਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਆਤਮ ਨਗਰ ਦੇ ਵਾਰਡ ਨੰ. 49 ਵਿਖੇ ਸਥਿਤ ਸੇਵਕਪੁਰਾ ਅਤੇ ਜੁਝਾਰ ਨਗਰ ਇਲਾਕੇ ‘'ਚ 32 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਲਈ ਬਿਹਾਰ ਤੇ ਬੰਗਾਲ ਦੀ ਲੇਬਰ ਤਿਆਰ-ਬੈਂਸ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-Ñਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅਨੁਸਾਰ ਉਨ੍ਹਾਂ ਜਾਣਕਾਰੀ ਇੱਕਤਰ ਕੀਤੀ ਹੈ ਕਿ ਬਿਹਾਰ ਅਤੇ ਬੰਗਲ ਦੇ ਵੱਖ-ਵੱਖ ਪਿੰਡਾਂ ਤੋਂ ਅਨੇਕਾਂ ਮਜਦੂਰ ਹਰ ਵਰ੍ਹੇ ਪੰਜਾਬ ਆ ਕੇ ਝੋਨੇ ਦੀ ਫਸਲ ...

ਪੂਰੀ ਖ਼ਬਰ »

ਜਗਰਾਉਂ ਪੁਲ ਦੀ ਮੁਰੰਮਤ ਦਾ ਕੰਮ ਹੋਵੇਗਾ 30 ਜੂਨ ਤੱਕ ਪੂਰਾ-ਮੇਅਰ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦੇ ਪਿਛਲੇ ਚਾਰ ਸਾਲ ਤੋਂ ਅੱਧਵਾਟੇ ਲਟਕੇ ਪੋ੍ਰਜੈਕਟ ਵਿਰੁੱਧ ਗੈਰ ਸਰਕਾਰੀ ਸੰਸਥਾਵਾਂ ਵਲੋਂ ਅਨੋਖਾ ਪ੍ਰਦਰਸ਼ਨ ਕਰਨ ਤਹਿਤ 14 ਜੁਲਾਈ ਨੂੰ ਜਗਰਾਉਂ ਪੁੱਲ ਦੀ ਚੌਥੀ ਬਰਸੀ ...

ਪੂਰੀ ਖ਼ਬਰ »

ਮਾਮਲਾ ਹਫਤੇ 'ਚ 6 ਦਿਨ ਮੰਡੀ ਖੋਲ੍ਹਣ ਦੀ ਮੰਗ ਦਾ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਸਬਜ਼ੀ/ਫਲ ਪਹੁੰਚਾਉਣ ਲਈ ਕੀਤੇ ਪ੍ਰਬੰਧ ਨੇਪਰੇ ਨਾ ਚੜ੍ਹਨ ਕਾਰਨ ਇਕ ਪਾਸੇ ਆੜ੍ਹਤੀ ਪ੍ਰੇਸ਼ਾਨ ਹਨ | ਉਨ੍ਹਾਂਦਾ ਕਹਿਣਾ ਹੈ ...

ਪੂਰੀ ਖ਼ਬਰ »

ਝੱੁਗੀਆਂ ਹਟਾਉਣ ਦੇ ਮਾਮਲੇ ਨੂੰ ਲੈ ਕੇ ਲਗਾਇਆ ਕੁਝ ਲੋਕਾਂ ਨੇ ਧਰਨਾ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 23 ਅਧੀਨ ਪੈਂਦੀ ਮੁੱਖ ਸੜਕ ਜਮਾਲਪੁਰ ਰੋਡ 'ਤੇ ਵੀਰਵਾਰ ਸਵੇਰੇ ਸਥਿਤੀ ਓਦੋਂ ਅਜੀਬ ਹੋ ਗਈ ਜਦੋਂ ਸੜਕ ਡਬਲ ਬਣਾਉਣ ਲਈ ਸੜਕ 'ਤੇ ਬਣੀਆਂ ਝੁੱਗੀਆਂ ਦਾ ਸਰਵੇ ਕੀਤਾ ਜਾ ਰਿਹਾ ਸੀ ਤਾਂ ਇਕ ਸਥਾਨਕ ਕਾਂਗਰਸੀ ਆਗੂ ਨੇ ...

ਪੂਰੀ ਖ਼ਬਰ »

ਹੁੰਦਲ ਬਣੇ ਫਿਰ ਖੰਨਾ ਦੇ ਤਹਿਸੀਲਦਾਰ ਤੇ ਪਰਵੀਨ ਦੁਬਾਰਾ ਅਮਲੋਹ ਸੰਭਾਲਣਗੇ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਪੀ. ਸੀ. ਐਸ. ਅਧਿਕਾਰੀ ਹਰਮਿੰਦਰ ਸਿੰਘ ਹੁੰਦਲ ਜੋ ਕੁੱਝ ਦਿਨ ਪਹਿਲਾਾ ਤੱਕ ਖੰਨਾ ਦੇ ਤਹਿਸੀਲਦਾਰ ਖੰਨਾ ਦੇ ਨਾਲ ਨੋਡਲ ਅਧਿਕਾਰੀ ਦੇ ਤੌਰ 'ਤੇ ਵੀ ਸੇਵਾਵਾਾ ਨਿਭਾ ਰਹੇ ਸਨ, ਦੀ 13 ਮਈ ਨੂੰ ਕੀਤੀ ਬਦਲੀ ਦੇ ਹੁਕਮਾਾ ਨੂੰ ਰੱਦ ਕਰਦੇ ਹੋਏ ...

ਪੂਰੀ ਖ਼ਬਰ »

ਇਕਾਂਤਵਾਸ ਤੋੜਨ 'ਤੇ ਕੀਤਾ ਮੁਕੱਦਮਾ ਦਰਜ

ਬੀਜਾ, 21 ਮਈ (ਅਵਤਾਰ ਸਿੰਘ ਜੰਟੀ ਮਾਨ)-10 ਮਈ ਦਿਨ ਐਤਵਾਰ ਨੂੰ ਪਿੰਡ ਕਿਸ਼ਨਗੜ੍ਹ ਦੇ ਰਾਜਨ ਮੈਨੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਰਕੇ ਪਿੰਡ ਕਿਸ਼ਨਗੜ੍ਹ ਵਿਚ ਸਹਿਮ ਦਾ ਮਾਹੌਲ ਬਣ ਗਿਆ ਸੀ ¢ ਜਿਸ ਤੋਂ ਬਾਅਦ ਰਾਜਨ ਮੈਨੀ ਨੂੰ ਪੂਰੇ ਪਰਿਵਾਰ ਸਮੇਤ ਸਿਹਤ ਵਿਭਾਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਤੰਦਰੁਸਤ ਹੋ ਕੇ ਬੀ. ਡੀ. ਪੀ. ਓ. ਨਵਦੀਪ ਕੌਰ ਦੋਰਾਹਾ ਵਿਖੇ ਦਫ਼ਤਰ ਪੁੱਜੇ

ਦੋਰਾਹਾ, 21 ਮਈ (ਮਨਜੀਤ ਸਿੰਘ ਗਿੱਲ)-ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਬੀਤੇ ਦਿਨੀਂ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਸਨ, ਜੋ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਮਾਤ ਦੇ ਕੇ ਆਪਣੇ ਪਰਿਵਾਰ ਸਮੇਤ ਆਪਣੇ ਘਰ ਤੰਦਰੁਸਤ ਹੋ ਕੇ ਪੁੱਜ ਗਏ ਸੀ | ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਸਾਨੂੰ ਆਪਣੀ ਸਿਹਤ ਦਾ ਧਿਆਨ ਤੇ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣਾ ਜ਼ਰੂਰੀ- ਲੀਲ, ਸਿੱਧੂ

ਲੁਧਿਆਣਾ, 21 ਮਈ (ਕਵਿਤਾ ਖੁੱਲਰ) -ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਲੀਲ, ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਤਿਸੰਗ ਸਭਾ ਹਾਉਸਿੰਗ ਬੋਰਡ ਕਲੋਨੀ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ...

ਪੂਰੀ ਖ਼ਬਰ »

ਸ੍ਰੀ ਹਨੰੂਮਾਨ ਮੰਦਰ ਹੈਬੋਵਾਲ ਵਲੋਂ ਸੰਧਿਆ ਚੌ ਾਕੀ ਦਾ ਆਯੋਜਨ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਸਿੱਧ ਪੀਠ ਮਹਾਬਲੀ ਸੰਕਟਮੋਚਨ ਸ੍ਰੀ ਹਨੂੰਮਾਨ ਮੰਦਰ ਹੈਬੋਵਾਲ ਵਲੋਂ ਪਿਛਲੇ 35 ਦਿਨਾਂ ਤੋਂ ਰੋਜ਼ਾਨਾ ਸੋਸ਼ਲ ਸਾਈਟ 'ਤੇ ਸੰਧਿਆ ਚੌਾਕੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਦੇਸ਼ ਭਰ ਦੇ ਭਜਨ ਗਾਇਕਾਂ ਨੇ ਹਾਜ਼ਰੀ ਲਗਵਾਈ ਹੈ | ਸੰਧਿਆ ...

ਪੂਰੀ ਖ਼ਬਰ »

ਡੀ. ਟੀ. ਐਫ. ਤੇ ਸੀਨੀਅਰ ਟੀਚਰਜ਼ ਫੋਰਮ ਵਲੋਂ ਲਾਕਡਾਊਨ ਖੁੱਲ੍ਹਣ 'ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਧਰਨਾ ਦੇਣ ਦਾ ਐਲਾਨ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਡੈਮੋਕੇ੍ਰਟਿਕ ਟੀਚਰਜ਼ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਅਤੇ ਸੀਨੀਅਰ ਟੀਚਰਜ਼ ਫੋਰਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਦੇ ਅਧਿਕਾਰੀਆਂ ਵਲੋਂ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਦਾ ਸਖ਼ਤ ਨੋਟਿਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX