ਤਾਜਾ ਖ਼ਬਰਾਂ


ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  20 minutes ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  32 minutes ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਸੰਪਾਦਕੀ

ਗੰਭੀਰ ਰੂਪ ਲੈ ਸਕਦਾ ਹੈ ਬੇਰੁਜ਼ਗਾਰੀ ਦਾ ਸੰਕਟ

ਤਾਲਾਬੰਦੀ ਦੇ ਲਗਪਗ ਦੋ ਮਹੀਨੇ ਪੂਰੇ ਹੋ ਜਾਣ ਤੋਂ ਬਾਅਦ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਕੁਝ ਸੀਮਤ ਖੇਤਰਾਂ ਨੂੰ ਛੱਡ ਕੇ ਹੌਲੀ-ਹੌਲੀ ਸਾਰੇ ਹੀ ਖੇਤਰਾਂ ਵਿਚ ਲਗਾਈਆਂ ਗਈਆਂ ਬੰਦਿਸ਼ਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ ਇਸ ਮਹਾਂਮਾਰੀ ਦੇ ਖ਼ਤਮ ਹੋਣ ਸਬੰਧੀ ਅਨਿਸਚਿਤਤਾ ਬਣੀ ਹੋਈ ਹੈ। ਇਸ ਨੂੰ ਆਧਾਰ ਬਣਾ ਕੇ ਜੀਵਨ ਦੀ ਗਤੀ ਹੋਰ ਨਹੀਂ ਰੋਕੀ ਜਾ ਸਕਦੀ, ਕਿਉਂਕਿ ਇਸ ਨਾਲ ਬੇਰੁਜ਼ਗਾਰੀ ਦਾ ਸੰਕਟ ਇਸ ਹੱਦ ਤੱਕ ਵਧ ਜਾਏਗਾ ਜੋ ਇਸ ਮਹਾਂਮਾਰੀ ਦੇ ਪ੍ਰਭਾਵਾਂ ਤੋਂ ਵੀ ਕਿਤੇ ਜ਼ਿਆਦਾ ਭਿਆਨਕ ਸਾਬਤ ਹੋ ਸਕਦਾ ਹੈ। ਦੋ ਮਹੀਨੇ ਤੱਕ ਦੇਸ਼ ਵਿਚ ਸਮੁੱਚੀ ਸਰਗਰਮੀ ਵੱਡੀ ਹੱਦ ਤੱਕ ਘਟਾ ਦਿੱਤੀ ਗਈ ਸੀ। ਇਸ ਨਾਲ ਬੇਰੁਜ਼ਗਾਰ ਹੋਏ ਦੇਸ਼ ਭਰ ਦੇ ਪ੍ਰਵਾਸੀ ਮਜ਼ਦੂਰਾਂ ਨੇ ਜਿਸ ਤਰ੍ਹਾਂ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕੀਤਾ ਅਤੇ ਹੁਣ ਵੀ ਜਾ ਰਹੇ ਹਨ, ਉਹ ਆਪਣੇ-ਆਪ ਵਿਚ ਇਕ ਡੂੰਘੇ ਦਰਦ ਦੀ ਕਹਾਣੀ ਹੈ।
ਪ੍ਰਾਪਤ ਹੋ ਰਹੀਆਂ ਖ਼ਬਰਾਂ ਅਨੁਸਾਰ ਜੇਕਰ ਕੁਝ ਹੱਦ ਤੱਕ ਹੁਣ ਮੁੜ ਆਰਥਿਕ ਤੇ ਸਮਾਜਿਕ ਸਰਗਰਮੀ ਸ਼ੁਰੂ ਹੋਈ ਹੈ ਤਾਂ ਪ੍ਰਵਾਸੀ ਕਾਮਿਆਂ ਦਾ ਆਪਣੇ ਘਰਾਂ ਨੂੰ ਪਰਤਣ ਦਾ ਮੁਹਾਣ ਵੀ ਘਟਿਆ ਲਗਦਾ ਹੈ। ਲਗਾਤਾਰ ਭਰੀਆਂ ਜਾਂਦੀਆਂ ਰੇਲ ਗੱਡੀਆਂ ਵਿਚ ਭੀੜ ਘਟਣ ਲੱਗੀ ਹੈ। ਪਰ ਗੰਭੀਰ ਸਥਿਤੀ ਇਹ ਪੈਦਾ ਹੋ ਰਹੀ ਹੈ ਕਿ ਇਨ੍ਹਾਂ ਸਰਗਰਮੀਆਂ ਦੇ ਜਾਰੀ ਹੋਣ ਤੋਂ ਬਾਅਦ ਵੀ ਦੇਸ਼ ਦੇ ਲਗਪਗ 7 ਕਰੋੜ ਲੋਕ ਬੇਰੁਜ਼ਗਾਰ ਹੋ ਜਾਣਗੇ। ਜਿਹੜੇ ਹਰ ਖੇਤਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨਗੇ। ਇਕ ਅੰਦਾਜ਼ੇ ਅਨੁਸਾਰ ਖੇਤੀਬਾੜੀ ਖੇਤਰ ਨੂੰ ਛੱਡ ਕੇ ਤਾਲਾਬੰਦੀ ਨੇ 15 ਕਰੋੜ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਸੀ। ਇਨ੍ਹਾਂ ਵਿਚ ਸਨਅਤੀ ਕਾਮੇ ਵੀ ਸਨ ਤੇ ਦੁਕਾਨ 'ਤੇ ਕੰਮ ਕਰਦੇ ਲੋਕ ਵੀ ਸ਼ਾਮਿਲ ਸਨ। ਰੋਜ਼ਾਨਾ ਕੰਮ ਕਰਦੇ ਕਾਮੇ ਵੀ ਸਨ ਅਤੇ ਫੜੀ ਅਤੇ ਰੇਹੜੀ ਵਾਲੇ ਕਾਮੇ ਵੀ ਸਨ। ਹੁਣ ਜੇ ਤਾਲਾਬੰਦੀ ਖ਼ਤਮ ਵੀ ਕੀਤੀ ਜਾ ਰਹੀ ਹੈ ਤਾਂ ਵੀ ਇਸ ਬਿਮਾਰੀ ਦੇ ਚਲਦਿਆਂ ਜ਼ਿੰਦਗੀ ਛੇਤੀ ਕੀਤਿਆਂ ਵਾਪਸ ਠਰ੍ਹੇ 'ਤੇ ਨਹੀਂ ਆਏਗੀ। ਭਾਰਤ ਦੇ ਲੱਖਾਂ ਹੀ ਲੋਕ ਅਰਬ ਦੇਸ਼ਾਂ ਵਿਚ ਹਰ ਤਰ੍ਹਾਂ ਦੀਆਂ ਨੌਕਰੀਆਂ ਕਰ ਰਹੇ ਸਨ। ਤੇਲ ਦੀਆਂ ਕੀਮਤਾਂ ਇਕਦਮ ਡਿਗ ਜਾਣ ਕਾਰਨ ਉਹ ਬੇਰੁਜ਼ਗਾਰ ਹੋ ਗਏ। ਯੂਰਪ ਅਤੇ ਅਮਰੀਕਾ ਵਿਚ ਵੀ ਬਹੁਤ ਸਾਰੇ ਭਾਰਤੀ ਜੀਵਨ ਬਸਰ ਕਰ ਰਹੇ ਸਨ। ਉਥੇ ਬਣੇ ਹਾਲਾਤ ਕਾਰਨ ਉਨ੍ਹਾਂ ਦਾ ਭਵਿੱਖ ਵੀ ਬੇਯਕੀਨਾ ਹੋ ਗਿਆ ਹੈ। ਦੇਰ-ਸਵੇਰ ਉਹ ਜਿਥੇ ਭਾਰਤ ਵਾਪਸ ਆਉਣਗੇ, ਉਥੇ ਇਥੋਂ ਲੱਖਾਂ ਹੀ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ 'ਤੇ ਵੀ ਫਿਲਹਾਲ ਰੋਕ ਲੱਗ ਸਕਦੀ ਹੈ।
ਹਰ ਦੇਸ਼ ਆਰਥਿਕ ਸੰਕਟ ਵਿਚ ਫਸਿਆ ਨਜ਼ਰ ਆਉਂਦਾ ਹੈ। ਉਨ੍ਹਾਂ ਨੇ ਆਪਣੇ-ਆਪਣੇ ਹਾਲਾਤ ਅਨੁਸਾਰ ਆਪੋ-ਆਪਣੀਆਂ ਨੀਤੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਦਾ ਅਸਰ ਭਾਰਤ ਵਿਚੋਂ ਲੱਖਾਂ ਹੀ ਪ੍ਰਵਾਸ ਕਰਨ ਵਾਲੇ ਵਿਦਿਆਰਥੀਆਂ ਅਤੇ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਣ ਵਾਲੇ ਹੋਰ ਲੋਕਾਂ 'ਤੇ ਪਵੇਗਾ। ਸਮੁੱਚੀ ਸਥਿਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਵੀ ਬਣੇ ਅਜਿਹੇ ਹਾਲਾਤ ਬਾਰੇ ਚਿੰਤਨ ਕਰਨ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਨੂੰ ਘੜੀਆਂ ਜਾ ਰਹੀਆਂ ਆਪਣੀਆਂ ਨੀਤੀਆਂ ਵਿਚ ਨੌਕਰੀਆਂ ਦੀਆਂ ਵੱਧ ਤੋਂ ਵੱਧ ਸੰਭਾਵਨਾਵਾਂ ਤਲਾਸ਼ਣੀਆਂ ਹੋਣਗੀਆਂ। ਅਜਿਹੀਆਂ ਨੀਤੀਆਂ ਨੂੰ ਅਮਲੀ ਰੂਪ ਦੇ ਕੇ ਹੀ ਪੈਦਾ ਹੋਈ ਇਸ ਭਿਆਨਕ ਸਥਿਤੀ ਨੂੰ ਠੀਕ ਕੀਤਾ ਜਾ ਸਕੇਗਾ।

-ਬਰਜਿੰਦਰ ਸਿੰਘ ਹਮਦਰਦ

ਵੱਡੀਆਂ ਤਬਦੀਲੀਆਂ ਨੂੰ ਜਨਮ ਦੇ ਸਕਦਾ ਹੈ ਦੇਸ਼ ਅੰਦਰਲਾ ਪ੍ਰਵਾਸ

ਦੁਨੀਆ ਦੇ ਇਤਿਹਾਸ ਵਿਚ ਪ੍ਰਵਾਸ ਜਾਂ ਹਿਜਰਤ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ। ਆਮ ਤੌਰ 'ਤੇ ਇਨ੍ਹਾਂ ਘਟਨਾਵਾਂ ਨੇ ਦੁਨੀਆ, ਦੇਸ਼ਾਂ ਅਤੇ ਧਰਮਾਂ ਦੇ ਇਤਿਹਾਸਾਂ ਨੂੰ ਬਦਲਣ ਦਾ ਕੰਮ ਕੀਤਾ ਹੈ। ਇਨ੍ਹਾਂ ਪ੍ਰਵਾਸਾਂ (ਮਾਈਗ੍ਰੇਸ਼ਨ, ਹਿਜਰਤ ਜਾਂ ਪਲਾਇਨ) ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਵਿਚ ਮਿਲੀ ਸਫ਼ਲਤਾ-ਇਕ ਅਮਰੀਕੀ ਕੰਪਨੀ 'ਮੋਡਰੇਨਾ' ਨੇ ਕੀਤਾ ਦਾਅਵਾ

ਸਾਲ 2020 ਚੜ੍ਹਦਿਆਂ ਹੀ ਕੋਰੋਨਾ ਵਾਇਰਸ ਨਾਂਅ ਦੀ ਮਹਾਂਮਾਰੀ ਨੇ ਸਾਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਸੀ। ਇਹ ਵਾਇਰਸ ਏਨੀ ਤੇਜ਼ੀ ਨਾਲ ਫੈਲਿਆ ਕਿ ਮਾਰਚ ਤੱਕ ਸਾਰੇ ਵਿਸ਼ਵ ਭਰ ਦੇ ਦੇਸ਼ਾਂ ਨੂੰ ਤਾਲਾਬੰਦੀ ਤੇ ਕਰਫਿਊ ਲਾਗੂ ਕਰਨ ਜਿਹੇ ਸਖ਼ਤ ਫੈਸਲੇ ...

ਪੂਰੀ ਖ਼ਬਰ »

ਨਿਰਸਵਾਰਥ ਸੇਵਾ ਕਰਨ ਵਾਲੇ ਕਵੀ ਡਾ: ਦੀਵਾਨ ਸਿੰਘ ਕਾਲੇਪਾਣੀ

ਜਨਮ ਦਿਨ 'ਤੇ ਵਿਸ਼ੇਸ਼ ਡਾ: ਦੀਵਾਨ ਸਿੰਘ ਕਾਲੇਪਾਣੀ ਕਿੱਤੇ ਵਜੋਂ ਡਾਕਟਰ ਹੋਣ ਦੇ ਨਾਲ-ਨਾਲ ਇਕ ਉੱਘੇ ਸਮਾਜ ਸੁਧਾਰਕ, ਸੁਤੰਤਰਤਾ ਸੈਨਾਨੀ ਅਤੇ ਉੱਚ ਦਰਜੇ ਦੇ ਕਵੀ ਸਨ। ਉਨ੍ਹਾਂ ਨੇ 1920 ਵਿਚ ਨਾ-ਮਿਲਵਰਤਨ ਲਹਿਰ ਵਿਚ ਹਿੱਸਾ ਲਿਆ। ਅੰਡੇਮਾਨ-ਨਿਕੋਬਾਰ ਦੇ ਕੈਦੀਆਂ ਦੀ ...

ਪੂਰੀ ਖ਼ਬਰ »

ਬੇਹੱਦ ਜ਼ਰੂਰੀ ਹੈ ਕੁਦਰਤੀ ਸਮਤੋਲ

ਜੈਵਿਕ-ਵਿਭਿੰਨਤਾ ਦਿਵਸ 'ਤੇ ਵਿਸ਼ੇਸ਼ ਮਨੁੱਖੀ ਇਤਿਹਾਸ ਜੰਗਾਂ, ਜਿੱਤਾਂ ਅਤੇ ਵੰਸ਼ਾਂ ਦਾ ਇਤਿਹਾਸ ਹੀ ਨਹੀਂ, ਬਲਕਿ ਮਨੁੱਖ ਦੀ ਕੁਦਰਤੀ ਰਹੱਸਾਂ ਨੂੰ ਸਮਝਣ ਦੀ ਪ੍ਰਬਲ ਤਾਂਘ ਦਾ ਇਤਿਹਾਸ ਵੀ ਹੈ। ਮਨੁੱਖ ਨੇ ਇਹ ਸਫ਼ਰ ਲੰਮੇ ਸਮੇਂ ਵਿਚ ਤੈਅ ਕੀਤਾ ਹੈ। ਮਨੁੱਖ ਆਦਿ ਕਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX