ਤਾਜਾ ਖ਼ਬਰਾਂ


ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  11 minutes ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਪੁਣਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  20 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਸਰਹੱਦ 'ਤੇ ਅੱਜ ਪਾਕਿਸਤਾਨ,...
ਚੰਡੀਗੜ੍ਹ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  35 minutes ago
ਚੰਡੀਗੜ੍ਹ, 26 ਮਈ(ਮਨਜੋਤ ਸਿੰਘ)- ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀ...
ਦਿੱਲੀ ਦੇ ਤੁਗਲਕਾਬਾਦ 'ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  34 minutes ago
ਨਵੀਂ ਦਿੱਲੀ, 26 ਮਈ- ਦਿੱਲੀ ਦੇ ਤੁਗਲਕਾਬਾਦ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ...
ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  about 1 hour ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਦੁਨੀਆ 'ਚ ਕੋਰੋਨਾ ਨਾਲ ਲੱਖਾਂ ਲੋਕਾਂ ਦੀਆਂ ਮੌਤਾਂ ਦਾ ਜ਼ਿੰਮੇਵਾਰ ਚੀਨ-ਟਰੰਪ

ਸਿਆਟਲ, 21 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ 'ਤੇ ਆਪਣੇ ਹਮਲੇ ਜਾਰੀ ਰੱਖਦੇ ਹੋਏ ਅੱਜ ਫਿਰ ਕਿਹਾ ਕਿ ਚੀਨ ਨਵੰਬਰ ਵਿਚ ਹੋ ਰਹੀਆਂ ਚੋਣਾਂ ਵਿਚ ਮੈਨੂੰ ਹਾਰਿਆ ਦੇਖਣਾ ਚਾਹੁੰਦਾ ਹੈ ਪਰ ਉਸ ਦੀ ਇੱਛਾ ਪੂਰੀ ਨਹੀਂ ਹੋਵੇਗੀ ਕਿਉਂਕਿ ਮੈਂ ਚੀਨ ਦੀਆਂ ਅਮਰੀਕਾ ਪ੍ਰਤੀ ਮਾਰੂ ਨੀਤੀਆਂ ਨੂੰ ਬੰਦ ਕੀਤਾ ਅਤੇ ਦੁਨੀਆ ਵਿਚ ਕੋਰੋਨਾ ਵਾਇਰਸ ਫੈਲਾਉਣ ਲਈ ਚੀਨ ਵਿਰੁੱਧ ਆਵਾਜ਼ ਚੁੱਕੀ ਹੈ | ਉਨ੍ਹਾਂ ਅੱਜ ਫਿਰ ਕਿਹਾ ਕਿ ਦੁਨੀਆ ਵਿਚ ਲੱਖਾਂ ਲੋਕਾਂ ਦੀ ਕੋਰੋਨਾ ਨਾਲ ਹੋਈ ਮੌਤ ਲਈ ਚੀਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਉਨ੍ਹਾਂ ਚੀਨ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਚੀਨ ਉਨ੍ਹਾਂ ਬਾਰੇ ਗ਼ਲਤ ਜਾਣਕਾਰੀ ਫੈਲਾ ਰਿਹਾ ਹੈ ਤਾਂ ਕਿ ਚੋਣਾਂ ਵਿਚ ਉਨ੍ਹਾਂ ਦਾ ਵਿਰੋਧੀ ਉਮੀਦਵਾਰ ਜੋਈ ਬਿਡੇਨ ਰਾਸ਼ਟਰਪਤੀ ਬਣ ਸਕੇ | ਉਨ੍ਹਾਂ ਕਿਹਾ ਕਿ ਚੀਨ ਦੇ ਅਮਰੀਕਾ ਵਿਰੋਧੀ ਇਰਾਦੇ ਕਾਮਯਾਬ ਨਹੀਂ ਹੋਣਗੇ | ਉਨ੍ਹਾਂ ਕਿਹਾ ਚੀਨ ਦਾ ਅਸਲੀ ਚਿਹਰਾ ਸਾਰੀ ਦੁਨੀਆ ਨੂੰ ਪਤਾ ਲੱਗ ਚੁੱਕਾ ਹੈ ਤੇ ਜਲਦੀ ਹੀ ਚੀਨ ਵਿਰੁੱਧ ਸਾਰੀ ਦੁਨੀਆ ਦਾ ਗੁੱਸਾ ਟੁੱਟਣ ਵਾਲਾ ਹੈ ਕਿਉਂਕਿ ਚੀਨ ਕਾਰਨ ਹੀ ਅੱਜ ਸਾਰੀ ਦੁਨੀਆ ਅਲੱਗ-ਥਲੱਗ ਹੋਈ ਪਈ ਹੈ ਤੇ ਕੋਰੋਨਾ ਕਾਰਨ ਅਜੇ ਵੀ ਲੋਕ ਮਰ ਰਹੇ ਹਨ | ਡੋਨਾਲਡ ਟਰੰਪ ਨੇ ਆਪਣੀ ਚੋਣ ਮੁਹਿੰਮ ਵਿਚ ਇਸ ਵਾਰ ਫਿਰ 'ਅਮਰੀਕਾ ਫਸਟ' ਦਾ ਝੰਡਾ ਬੁਲੰਦ ਕਰ ਰਹੇ ਹਨ ਤੇ ਰਿਪਬਲਿਕਨ ਪਾਰਟੀ ਦੇ ਹੋਰ ਬਹੁਤ ਸਾਰੇ ਵੱਡੇ ਆਗੂ ਟਰੰਪ ਦੇ ਹੱਕ ਵਿਚ ਪ੍ਰਚਾਰ 'ਤੇ ਉੱਤਰ ਆਏ ਹਨ ਤੇ ਉਮੀਦ ਹੈ ਕਿ ਇਨ੍ਹਾਂ ਚੋਣਾਂ ਵਿਚ ਚੀਨ ਦਾ ਮੁੱਦਾ ਕਾਫ਼ੀ ਭਾਰੂ ਰਹਿ ਸਕਦਾ ਹੈ | ਇਸੇ ਲਈ ਟਰੰਪ ਰੋਜ਼ਾਨਾ ਚੀਨ 'ਤੇ ਲਗਾਤਾਰ ਨਿਸ਼ਾਨੇ ਸਾਧ ਰਹੇ ਹਨ ਤੇ ਵਾਰ-ਵਾਰ ਚੀਨ ਵਿਰੁੱਧ ਕਾਰਵਾਈ ਦੀਆਂ ਧਮਕੀਆਂ ਦੇ ਰਹੇ ਹਨ |
ਚੀਨ ਨਾਲ ਸਰਹੱਦੀ ਵਿਵਾਦ 'ਚ ਅਮਰੀਕਾ ਵਲੋਂ ਭਾਰਤ ਦਾ ਸਮਰਥਨ
ਅਮਰੀਕਾ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਚੀਨ ਦੀਆਂ ਕਾਰਵਾਈਆਂ ਨੂੰ ਹਲਕੇ ਵਿਚ ਨਾ ਲਵੇ | ਅਮਰੀਕਾ ਨੇ ਚੀਨ ਨਾਲ ਸਰਹੱਦੀ ਵਿਵਾਦ 'ਚ ਭਾਰਤ ਨੂੰ ਆਪਣਾ ਸਮਰਥਨ ਦਿੱਤਾ ਹੈ ਅਤੇ ਕਿਹਾ ਕਿ ਭਾਰਤ-ਚੀਨ ਸਰਹੱਦੀ ਵਿਵਾਦ ਵਿਚ ਅਮਰੀਕਾ ਭਾਰਤ ਦਾ ਸਮਰਥਨ ਕਰਦਾ ਹੈ | ਟਰੰਪ ਪ੍ਰਸ਼ਾਸਨ ਵਿਚ ਦੱਖਣੀ ਅਤੇ ਮੱਧ ਏਸ਼ੀਆ ਦੇ ਮੁਖੀ ਐਲਿਸ ਵੇਲਸ ਨੇ ਕਿਹਾ ਕਿ ਇਹ ਦੱਖਣੀ ਚੀਨ ਸਾਗਰ ਹੋਵੇ ਜਾਂ ਭਾਰਤ ਦੀ ਸਰਹੱਦ ਅਸੀਂ ਚੀਨ ਦੇ ਪ੍ਰੇਸ਼ਾਨ ਕਰਨ ਵਾਲੇ ਵਿਵਹਾਰ ਨੂੰ ਵੇਖ ਰਹੇ ਹਾਂ | ਅਮਰੀਕਾ, ਭਾਰਤ, ਆਸਟ੍ਰੇਲੀਆ ਅਤੇ ਏਸ਼ੀਆਈ ਦੇਸ਼ਾਂ ਨੇ ਚੀਨ ਦੇ ਇਸ ਵਿਵਹਾਰ ਅਤੇ ਪ੍ਰੇਸ਼ਾਨ ਕਰਨ ਵਿਰੁੱਧ ਇਕਮੁੱਠਤਾ ਦਿਖਾਈ ਹੈ | ਐਲਿਸ ਵੇਲਸ ਨੇ ਕਿਹਾ ਕਿ ਨਵੀਂ ਦਿੱਲੀ ਵਿਚ ਫ਼ੌਜੀ ਸੂਤਰਾਂ ਅਨੁਸਾਰ ਚੀਨੀ ਫ਼ੌਜਾਂ ਨੇ ਪਿਛਲੇ ਕੁਝ ਦਿਨਾਂ ਤੋਂ ਪੇਗੋਰਾ ਝੀਲ ਦੇ ਆਸ-ਪਾਸ ਦੇ ਖੇਤਰਾਂ ਵਿਚ ਆਪਣੀ ਮੌਜੂਦਗੀ ਵਧਾ ਦਿੱਤੀ ਹੈ | ਇਥੋਂ ਤੱਕ ਕਿ ਝੀਲ ਵਿਚ ਵਾਧੂ ਕਿਸ਼ਤੀਆਂ ਵੇਖੀਆਂ ਜਾ ਰਹੀਆਂ ਹਨ | ਇਸੇ ਕਾਰਨ ਭਾਰਤ ਨੇ ਡੈਮਚੌਕ ਅਤੇ ਦੌਲਤ ਬੇਗ ਓਲਡੀ ਜਿਹੀਆਂ ਥਾਵਾਂ 'ਤੇ ਵੀ ਵਧੇਰੇ ਫ਼ੌਜ ਤਾਇਨਾਤ ਕੀਤੀ ਹੈ | ਐਲਿਸ ਵੇਲਜ਼ ਨੇ ਦੱਖਣੀ ਚੀਨ ਸਾਗਰ 'ਤੇ ਚੀਨ ਦੇ ਹਮਲਾਵਰ ਵਿਵਹਾਰ ਬਾਰੇ ਵੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਚੀਨ ਪੂਰੇ ਦੱਖਣੀ ਚੀਨ ਸਾਗਰ 'ਤੇ ਆਪਣਾ ਦਾਅਵਾ ਕਰਦਾ ਹੈ ਜਦ ਕਿ ਵੀਅਤਨਾਮ, ਮਲੇਸ਼ੀਆ, ਫ਼ਿਲਪਾਈਨ, ਬਰੂਨੇਈ ਅਤੇ ਤਾਈਵਾਨ ਇਸ ਦੇ ਵਿਰੋਧੀ ਹਨ | ਚੀਨ ਦੱਖਣੀ ਚੀਨ ਸਾਗਰ ਅਤੇ ਪੂਰਬੀ ਚੀਨ ਸਾਗਰ ਦੋਵੇਂ ਖੇਤਰੀ ਵਿਵਾਦਾਂ ਵਿਚ ਸ਼ਾਮਿਲ ਹੈ | ਚੀਨ ਨੇ ਬਹੁਤ ਸਾਰੇ ਟਾਪੂ ਬਣਾਏ ਹਨ ਅਤੇ ਫ਼ੌਜੀਕਰਨ ਕੀਤਾ ਹੈ |

ਕੋਰੋਨਾ ਦੇ ਖ਼ਾਤਮੇ ਲਈ ਟੀਕਾ ਬਣਾਉਣ ਵਾਸਤੇ ਭਾਰਤ 'ਤੇ ਵਧੇਰੇ ਭਰੋਸਾ ਕਰਦੇ ਹਾਂ-ਡਬਲਿਊ.ਐਚ.ਓ.

ਸਿਆਟਲ, 21 ਮਈ (ਹਰਮਨਪ੍ਰੀਤ ਸਿੰਘ)-ਵਿਸ਼ਵ ਸਿਹਤ ਸੰਗਠਨ (ਡਬਲਿਊ. ਐਚ. ਓ.) ਦੇ ਕਾਰਜਕਾਰੀ ਨਿਰਦੇਸ਼ਕ ਡੀ.ਆਰ. ਮਾਈਕਲ ਰੀਆਨ ਨੇ ਅੱਜ ਕਿਹਾ ਕਿ ਕੋਰੋਨਾ ਵਾਇਰਸ ਟੀਕੇ ਦੇ ਹੋ ਰਹੇ ਉਤਪਾਦਨ ਲਈ ਭਾਰਤ 'ਤੇ ਵਧੇਰੇ ਭਰੋਸਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਭਾਰਤ ਵਿਚ ਟੀਕੇ ਦੇ ...

ਪੂਰੀ ਖ਼ਬਰ »

ਅਸੀਂ ਚਾਹੁੰਦੇ ਹਾਂ ਕਿ ਭਾਰਤੀ ਵਿਦਿਆਰਥੀ ਅਮਰੀਕਾ 'ਚ ਪੜ੍ਹਾਈ ਲਈ ਆਉਣ-ਵੈਲਸ

ਵਾਸ਼ਿੰਗਟਨ, 21 ਮਈ (ਏਜੰਸੀਆਂ)-ਅਮਰੀਕਾ ਦੇ ਇਕ ਸੀਨੀਅਰ ਕੂਟਨੀਤਕ ਨੇ ਅੱਜ ਕਿਹਾ ਕਿ ਕੋਵਿਡ-19 ਨੇ ਚਿੰਤਾ ਅਤੇ ਅਨਿਸਚਿਤਾ ਦੀ ਸਥਿਤੀ ਪੈਦਾ ਕੀਤੀ ਹੈ ਪਰ ਅਮਰੀਕਾ ਪ੍ਰਸ਼ਾਸਨ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਨ ਲਈ ਅਮਰੀਕਾ ਆਉਣ | ਦੱਖਣੀ ਅਤੇ ਮੱਧ ਏਸ਼ੀਆਈ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਡਾਕਟਰ ਦੀ ਕੋਰੋਨਾ ਨਾਲ ਮੌਤ

ਨਿਊਯਾਰਕ, 21 ਮਈ (ਏਜੰਸੀਆਂ)-ਅਮਰੀਕਾ 'ਚ ਭਾਰਤੀ ਮੂਲ ਦੇ ਇਕ ਡਾਕਟਰ ਦੀ ਕੋਰੋਨਾ ਵਾਇਰਸ ਦੀ ਲਪੇਟ ਆਉਣ ਨਾਲ ਮੌਤ ਹੋ ਗਈ | ਅਮਰੀਕਨ ਫਿਜ਼ੀਸ਼ੀਅਨ ਆਫ਼ ਇੰਡੀਅਨ-ਓਰੀਜਿਨ (ਏ.ਏ.ਪੀ.ਆਈ.) ਨੇ ਉਕਤ ਜਾਣਕਾਰੀ ਦਿੱਤੀ | ਏ. ਏ. ਪੀ. ਆਈ. ਤੇ ਮੀਡੀਆ ਕੁਆਰਡੀਨੇਟਰ ਅਜੇ ਘੋਸ਼ ਨੇ ਅੱਜ ...

ਪੂਰੀ ਖ਼ਬਰ »

ਕੈਨੇਡਾ 'ਚ ਦੂਰੀ ਸੰਭਵ ਨਾ ਹੋਵੇ ਤਾਂ ਮਾਸਕ ਪਾਉਣਾ ਜ਼ਰੂਰੀ

ਪ੍ਰਧਾਨ ਮੰਤਰੀ ਟਰੂਡੋ ਮਾਸਕ ਪਾ ਕੇ ਪੁੱਜੇ ਸੰਸਦ ਟੋਰਾਂਟੋ, 21 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਦੇਸ਼ ਦੀ ਮੁੱਖ ਜਨਤਕ ਸਿਹਤ ਅਫ਼ਸਰ ਡਾ. ਥਰੇਸਾ ਟੈਮ ਨੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਮਾਸਕ ਨਾਲ ਚੁਗਿਰਦੇ ...

ਪੂਰੀ ਖ਼ਬਰ »

ਸਿਡਨੀ 'ਚ ਵਿਦਿਆਰਥਣ ਕਮਲਜੀਤ ਕੌਰ ਸਿੱਧੂ ਦਾ ਪਤੀ ਵਲੋਂ ਚਾਕੂ ਮਾਰ ਕੇ ਕਤਲ

ਸਿਡਨੀ, 21 ਮਈ (ਹਰਕੀਰਤ ਸਿੰਘ ਸੰਧਰ)- ਸਿਡਨੀ ਦੇ ਇਲਾਕੇ ਕੁਏਕਰ ਹਿੱਲ ਵਿਚ ਪੰਜਾਬੀ ਮੂਲ ਦੀ ਵਿਦਿਆਰਥਣ ਕਮਲਜੀਤ ਕੌਰ ਸਿੱਧੂ ਦਾ ਉਸ ਦੇ ਪਤੀ ਵਲੋਂ ਚਾਕੂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਕਮਲਜੀਤ ਕੌਰ ਸਿੱਧੂ ...

ਪੂਰੀ ਖ਼ਬਰ »

ਕੋਰੋਨਾ ਦਾ ਖੌਫ਼ ਨਹੀਂ-ਬਿਨਾਂ ਮਾਸਕ ਪਾਈ ਰੈਸਟੋਰੈਂਟ ਪਹੁੰਚੇ ਅਮਰੀਕਾ ਦੇ ਉਪ-ਰਾਸ਼ਟਰਪਤੀ

ਵਾਸ਼ਿੰਗਟਨ, 21 ਮਈ (ਏਜੰਸੀਆਂ)-ਅਮਰੀਕਾ ਦੇ ਉਪ-ਰਾਸ਼ਟਰਪਤੀ ਮਾਈਕ ਪੈਂਸ ਇਕ ਵਾਰ ਫਿਰ ਲੋਕਾਂ ਵਿਚਕਾਰ ਬਿਨਾਂ ਮਾਸਕ ਦੇ ਨਜ਼ਰ ਆਏ | ਉਨ੍ਹਾਂ ਦੇ ਨਾਲ ਫਲੋਰੀਡਾ ਦੇ ਗਵਰਨਰ ਰੌਨ ਡੇਸਾਂਟਿਸ ਵੀ ਸਨ | ਦੋਵੇਂ ਫਲੋਰੀਡਾ ਦੇ ਇਕ ਰੈਸਟੋਰੈਂਟ ਪਹੁੰਚੇ ਅਤੇ ਉਥੇ ਕੁਝ ਸਮਾਂ ...

ਪੂਰੀ ਖ਼ਬਰ »

ਇੰਗਲੈਂਡ 'ਚ ਕੋਰੋਨਾ ਨਾਲ 321 ਸਿਹਤ ਕਾਮਿਆਂ ਦੀਆਂ ਹੋਈਆਂ ਮੌਤਾਂ

ਮਰਨ ਵਾਲੇ ਬਹੁਤੇ ਵਿਦੇਸ਼ੀ ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ 'ਚ ਕੋਵਿਡ 19 ਕਾਰਨ 312 ਸਿਹਤ ਕਾਮਿਆਂ ਦੀਆਂ ਹੁਣ ਤੱਕ ਮੌਤਾਂ ਹੋ ਚੁੱਕੀਆਂ ਹਨ¢ ਮਰਨ ਵਾਲੇ ਸਿਹਤ ਕਾਮਿਆਂ ਵਿਚ 131 ਬਿਰਧ ਆਸ਼ਰਮਾਂ ਵਿਚ ਕੰਮ ਕਰਦੇ ਸਨ¢ ਜਦ ਕਿ 181 ਫਰੰਟ ਲਾਇਨ 'ਤੇ ਕੰਮ ...

ਪੂਰੀ ਖ਼ਬਰ »

ਕੈਪਟਨ ਟੌਮ ਮੂਰੇ ਨੂੰ ਮਹਾਰਾਣੀ ਐਲਿਜ਼ਾਬੈੱਥ 'ਨਾਈਟਹੁੱਡ' ਦੀ ਉਪਾਧੀ ਨਾਲ ਕਰੇਗੀ ਸਨਮਾਨਿਤ

ਐਨ.ਐਚ.ਐਸ. ਲਈ 33 ਮਿਲੀਅਨ ਪੌਾਡ ਕੀਤੇ ਇਕੱਤਰ ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਫੌਜ ਤੋਂ ਸੇਵਾ ਮੁਕਤ ਹੋ ਚੁੱਕੇ 100 ਸਾਲਾ ਕੈਪਟਨ ਟੌਮ ਮੂਰੇ ਨੂੰ ਮਹਾਰਾਣੀ ਐਲਿਜਾਬੈਥ ਨਾਈਟਹੁੱਡ ਦੀ ਉਪਾਧੀ ਨਾਲ ਸਨਮਾਨਿਤ ਕਰੇਗੀ¢ ਦੂਜੇ ਵਿਸ਼ਵ ਯੁੱਧ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ 'ਚ ਕੋਰੋਨਾ ਮਰੀਜ਼ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ

ਐਡੀਲੇਡ, 21 ਮਈ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟ੍ਰੇਲੀਆ ਦੇ ਰਾਇਲ ਐਡੀਲੇਡ ਹਸਪਤਾਲ ਤੋਂ ਕੋਰੋਨਾ ਵਾਇਰਸ ਨਾਲ ਪੀੜਤ ਆਖਰੀ ਮਰੀਜ਼ 68 ਸਾਲਾ ਪਾਲ ਫਗਗੁਣਾ ਨੂੰ ਨਰਸਾਂ, ਡਾਕਟਰਾਂ ਤੇ ਸਟਾਫ ਨੇ ਤਾੜੀਆਂ ਮਾਰਦੇ ਹੋਏ ਹਸਪਤਾਲ ਤੋਂ ਛੁੱਟੀ ਦੇਣ ਸਮੇਂ ਖੁਸ਼ੀ ਦਾ ...

ਪੂਰੀ ਖ਼ਬਰ »

ਮੈਨੀਟੋਬਾ 'ਚ ਜਨਤਕ ਇਕੱਠਾਂ 'ਤੇ ਲੱਗੀਆਂ ਪਾਬੰਦੀਆਂ 'ਤੇ ਸੂਬਾ ਸਰਕਾਰ ਵਲੋਂ ਢਿੱਲ

ਵਿਨੀਪੈਗ, 21 ਮਈ (ਸਰਬਪਾਲ ਸਿੰਘ)-ਮੈਨੀਟੋਬਾ ਦੇ ਸਿਹਤ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਸੂਬੇ ਦੀ ਮੁੜ ਖੋਲ੍ਹਣ ਦੀ ਯੋਜਨਾ ਦੇ ਦੂਜੇ ਪੜਾਅ ਦੇ ਤਹਿਤ ਸ਼ੁੱਕਰਵਾਰ, 22 ਮਈ ਤੋਂ ਜਨਤਕ ਇਕੱਠਾਂ 'ਤੇ ਲਗਾਈਆਂ ਪਾਬੰਦੀਆਂ ਜੋ ਪਹਿਲਾਂ 10 ਵਿਅਕਤੀਆਂ ਜਾਂ ਇਸ ਤੋਂ ਘੱਟ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਕੈਨੇਡਾ ਪੁਲਿਸ ਨੂੰ 86 ਸਾਲਾ ਪੰਜਾਬੀ ਦੀ ਭਾਲ

ਐਬਟਸਫੋਰਡ, 21 ਮਈ (ਗੁਰਦੀਪ ਸਿੰਘ ਗਰੇਵਾਲ)- ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ 46 ਸਾਲ ਪਹਿਲਾਂ ਹੋਏ ਕਤਲ ਦੇ ਦੋਸ਼ ਵਿਚ ਲੋੜੀਂਦੇ 86 ਸਾਲਾ ਪੰਜਾਬੀ ਬਜ਼ੁਰਗ ਸੁਰਜੀਤ ਸਿੰਘ ਪਰੈਸਟੋ ਦੀ ਗਿ੍ਫਤਾਰੀ ਲਈ ਕੈਨੇਡਾ ਭਰ 'ਚ ਵਾਰੰਟ ਜਾਰੀ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਹਾਂਗਕਾਂਗ 'ਚ ਫੋਥਾਨ ਇਕਾਂਤਵਾਸ ਲਈ ਰਾਨੂੰ ਵੱਸਣ ਵਲੋਂ 50,000 ਡਾਲਰ ਦੇ ਕੂਲਰ ਭੇਟ

ਹਾਂਗਕਾਂਗ, 21 ਮਈ (ਜੰਗ ਬਹਾਦਰ ਸਿੰਘ)- ਭਾਰਤ ਤੋਂ ਹਾਂਗਕਾਂਗ ਆਉਣ 'ਤੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਚੱਲਦਿਆਂ ਫੋਥਾਨ ਸੈਂਟਰ ਵਿਖੇ ਰੱਖੇ ਭਾਰਤੀ ਅਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਹਾਂਗਕਾਂਗ ਦੇ ਉੱਘੇ ਉਦਯੋਗਪਤੀ ਅਤੇ ਸਮਾਜਸੇਵੀ ਅਦਾਰਿਆਂ ਦੇ ...

ਪੂਰੀ ਖ਼ਬਰ »

ਸਕਾਟਲੈਂਡ 'ਚ ਪਹਿਲੇ ਪੜਾਅ ਤਹਿਤ 28 ਨੂੰ ਖੁੱਲ੍ਹੇਗੀ ਤਾਲਾਬੰਦੀ * 11 ਅਗਸਤ ਨੂੰ ਖੁੱਲ੍ਹਣਗੇ ਸਕੂਲ

ਗਲਾਸਗੋ, 21 ਮਈ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਸਰਕਾਰ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਤਾਲਾਬੰਦੀ ਨੂੰ ਚਾਰ ਚਰਣਾਾ ਵਿਚ ਖੋਲਣ ਦਾ ਐਲਾਨ ਕੀਤਾ ਹੈ ਅਤੇ ਪਹਿਲੇ ਪੜਾਅ ਤਹਿਤ 28 ਮਈ ਨੂੰ ਪਰਚੂਨ ਦੁਕਾਨਾਾ, ਖੇਤੀਬਾੜੀ ਉਦਯੋਗ, ਗਾਰਡਨ ਸੈਂਟਰ, ਵਣ ਵਿਭਾਗ, ...

ਪੂਰੀ ਖ਼ਬਰ »

ਸਾਬਕਾ ਕਬੱਡੀ ਖਿਡਾਰੀ ਮੱਖਣ ਸਿੰਘ ਜੌਹਲ ਨੂੰ ਹੰਝੂਆਾ ਭਰੀ ਵਿਦਾਇਗੀ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਸਾਬਕਾ ਕਬੱਡੀ ਖਿਡਾਰੀ ਅਤੇ ਸਭਿਆਚਾਰਕ ਪ੍ਰਮੋਟਰ ਮੱਖਣ ਸਿੰਘ ਜੌਹਲ ਨੂੰ ਅੱਜ ਗ੍ਰੇਵਜ਼ੈਂਡ ਵਿਖੇ ਉਨ੍ਹਾਂ ਦੇ ਪਰਿਵਾਰ ਅਤੇ ਚਹੇਤਿਆਾ ਵੱਲੋਂ ਹੰਝੂਆਾ ਭਰੀ ਵਿਦਾਇਗੀ ਦਿੱਤੀ ਗਈ¢ ਭਾਵੇਂ ਇੰਗਲੈਂਡ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਖਿਲਾਫ਼ ਨਹੀਂ ਹੋਵੇਗੀ ਜੈਨਫਰੀ ਆਰਕੁਰੀ ਲੈਣ ਦੇਣ ਦੀ ਅਪਰਾਧਕ ਜਾਾਚ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਲੰਡਨ ਮੇਅਰ ਹੁੰਦਿਆਂ ਅਮਰੀਕੀ ਕਾਰੋਬਾਰੀ ਜੈਨੀਫਰ ਆਰਕੁਰੀ ਨਾਲ ਲੈਣ ਦੇਣ ਦੇ ਮਾਮਲੇ ਸਬੰਧੀ ਕੋਈ ਅਪਰਾਧਿਕ ਜਾਂਚ ਨਹੀਂ ਹੋਵੇਗੀ¢ ਪੁਲਿਸ ਮਾਮਲਿਆਂ ਦੇ ਅਜ਼ਾਦ ...

ਪੂਰੀ ਖ਼ਬਰ »

ਵਨ ਵਾਆਇਸ ਆਫ਼ ਕੈਨੇਡਾ, ਖਾਲਸਾ ਏਡ ਤੇ ਯੂਥ ਹੈਲਪਿੰਗ ਕੈਲਗਰੀ ਕਰ ਰਹੀ ਹੈ ਲੋੜਵੰਦਾਂ ਦੀ ਸਹਾਇਤਾ

ਕੈਲਗਰੀ, 21 ਮਈ (ਜਸਜੀਤ ਸਿੰਘ ਧਾਮੀ)-ਕੋਵਿਡ-19 ਦੀ ਮਹਾਂਮਾਰੀ 'ਚ ਲੋੜਵੰਦ ਵਿਅਕਤੀ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਵਨ ਵੋਆਇਸ ਆਫ਼ ਕੈਨੇਡਾ, ਖਾਲਸਾ ਏਡ ਅਤੇ ਯੂਥ ਹੈਲਪਿੰਗ ਯੂਥ ਕੈਲਗਰੀ ਦੇ ਵਲੰਟੀਅਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਸਾਰੇ ਇਕ ਦੂਜੇ ਦੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਲਹਿਰ ਦੀ ਬਰਤਾਨੀਆ ਸਰਕਾਰ ਵਲੋਂ ਸ਼ਲਾਘਾ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂ. ਕੇ. ਦੇ ਸੰਚਾਲਕ ਸ. ਹਰਮੀਤ ਸਿੰਘ ਭਕਨਾ ਵਲੋਂ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਯੂ. ਕੇ. ਸਰਕਾਰ ਨੇ ਪੰਜਾਬੀ ਭਾਸ਼ਾ ਲਹਿਰ ਦੀ ਸ਼ਲਾਘਾ ...

ਪੂਰੀ ਖ਼ਬਰ »

ਅਲਬਰਟਾ 'ਚ ਬਾਹਰੋਂ ਆਉਣ ਵਾਲਿਆਂ ਦਾ ਕਰੋਨਾ ਟੈਸਟ ਲਾਜ਼ਮੀ

ਕੈਲਗਰੀ, 21 ਮਈ (ਹਰਭਜਨ ਸਿੰਘ ਢਿੱਲੋਂ)-ਵਿਦੇਸ਼ਾਂ ਤੋਂ ਐਲਬਰਟਾ ਵਿਚ ਪਰਤਣ ਵਾਲੇ ਸਾਰੇ ਸੂਬਾ ਵਾਸੀਆਂ ਲਈ ਏਅਰਪੋਰਟਾਂ ਉੱਪਰ ਕੋਵਿਡ-19 ਦੇ ਲੱਛਣਾਂ ਦੀ ਜਾਂਚ ਕਰਨ ਅਤੇ ਲਾਜ਼ਮੀ ਤੌਰ 'ਤੇ ਆਇਸੋਲੇਸ਼ਨ 'ਚ ਜਾਣ ਲਈ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ¢ ਐਲਬਰਟਾ ...

ਪੂਰੀ ਖ਼ਬਰ »

ਇੰਗਲੈਂਡ 'ਚ ਕੋਵਿਡ-19 ਟੈਸਟ ਕਿੱਟਾਾ ਦੀ ਵਿਕਰੀ ਸ਼ੁਰੂ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ 'ਚ ਕੋਵਿਡ 19 ਟੈਸਟ ਕਿੱਟਾਾ ਦੀ ਵਿਕਰੀ ਸ਼ੁਰੂ ਹੋ ਗਈ ਹੈ¢ ਸੁਪਰਡ੍ਰੱਗ ਕੋਵਿਡ-19 ਐਾਟੀਬਾਡੀਜ਼ ਟੈਸਟ ਕਿੱਟ ਵੇਚਣ ਵਾਲਾ ਪਹਿਲਾ ਸਟੋਰ ਬਣ ਗਿਆ ਹੈ¢ ਟੈਸਟਿੰਗ ਕਿੱਟ ਦੀ ਕੀਮਤ 69 ਪੌਾਡ ਹੈ ਅਤੇ ਉਪਭੋਗਤਾਵਾਾ ਨੂੰ ਘਰ ...

ਪੂਰੀ ਖ਼ਬਰ »

ਅਲਬਰਟਾ 'ਚ 19 ਨਵੇਂ ਮਾਮਲੇ

* 2607 ਟੈਸਟ ਹੋਏ ਪੂਰੇ

ਕੈਲਗਰੀ, 21 ਮਈ (ਜਸਜੀਤ ਸਿੰਘ ਧਾਮੀ, ਹਰਭਜਨ ਸਿੰਘ ਢਿੱਲੋਂ)-ਅਲਬਰਟਾ ਸੂਬੇ 'ਚ ਘੱਟ ਰਹੇ ਕੋਵਿਡ-19 ਦੇ ਮਾਮਲਿਆਂ ਕਰਕੇ ਲੋਕਾਂ ਦੇ ਚਿਹਰਿਆ 'ਤੇ ਖੁਸ਼ੀ ਨਜ਼ਰ ਆਉਣ ਲੱਗੀ ਹੈ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅੱਜ 19 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ...

ਪੂਰੀ ਖ਼ਬਰ »

ਅਲਬਰਟਾ 'ਚ ਪਾਬੰਦੀਆਂ 'ਚ ਢਿੱਲ ਤੋਂ ਲੋਕ ਚਿੰਤਤ

ਕੈਲਗਰੀ, 21 ਮਈ (ਹਰਭਜਨ ਸਿੰਘ ਢਿੱਲੋਂ)-ਜਿਵੇਂ-ਜਿਵੇਂ ਐਲਬਰਟਾ 'ਚ ਲੌਕਡਾਊਨ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ, ਉਨ੍ਹਾਂ ਪਰਿਵਾਰਾਂ ਵਿਚ ਚਿੰਤਾ ਵਧਦੀ ਜਾ ਰਹੀ ਹੈ | ਜਿਨ੍ਹਾਂ ਵਿਚ ਮੈਂਬਰਾਂ ਦੀ ਇਮਿਉਨਿਟੀ ਜਾਂ ਬਿਮਾਰੀ ਰੋਕੂ ਤਾਕਤ ਵਿਚ ਕਿਸੇ ਤਰ੍ਹਾਂ ਦੀ ...

ਪੂਰੀ ਖ਼ਬਰ »

ਇੰਗਲੈਂਡ 'ਚ ਹੋਈਆਂ 338 ਮੌਤਾਂ

ਲੰਡਨ, 21 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ 'ਚ ਬੀਤੇ 24 ਘੰਟਿਆਂ ਵਿਚ 338 ਹੋਰ ਕੋਵਿਡ 19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਹਸਪਤਾਲਾਂ ਵਿੱਚ ਮੌਤਾਾ ਹੋਈਆਾ ਹਨ¢ ਜਿਸ ਨਾਲ ਮੌਤਾਾ ਦਾ ਕੁੱਲ ਅੰਕੜਾ 36042 ਤੱਕ ਪਹੁੰਚ ਗਿਆ ਹੈ¢ ਕੁੱਲ 128340 ਕੀਤੇ ਗਏ ਨਵੇਂ ਟੈਸਟਾਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX