ਤਾਜਾ ਖ਼ਬਰਾਂ


ਭਾਰਤ ਤੇ ਚੀਨ ਦੇ ਮਸਲੇ ਹੱਲ ਕਰਨ ਲਈ ਤਿਆਰ - ਟਰੰਪ
. . .  2 minutes ago
ਨਵੀਂ ਦਿੱਲੀ, 27 ਮਈ - ਭਾਰਤ ਤੇ ਚੀਨ ਵਿਚਕਾਰ ਸਰਹੱਦੀ ਵਿਵਾਦ ਦੇ ਮਾਮਲੇ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਲਈ ਤਿਆਰ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਟਵੀਟ ਕਰਕੇ...
ਨਾਭਾ ਵਿਖੇ ਕਾਲਾ ਰਾਮ ਕਾਂਸਲ ਨੇ ਉਪ ਮੰਡਲ ਮੈਜਿਸਟ੍ਰੇਟ ਦਾ ਸੰਭਾਲਿਆ ਅਹੁਦਾ
. . .  25 minutes ago
ਨਾਭਾ 27 ਮਈ (ਅਮਨਦੀਪ ਸਿੰਘ ਲਵਲੀ) ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਛੱਡ ਦਿੱਤਾ ਗਿਆ। ਉਨ੍ਹਾਂ ਨੂੰ ਤਬਦੀਲ ਕਰ ਮੁਣਕ ਵਿਖੇ ਲਗਾਇਆ ਗਿਆ ਜਦੋਂ ਕਿ ਮੁਣਕ ਵਿਖੇ ਸੇਵਾਵਾ ਨਿਭਾ ਰਹੇ ਉਪ ਮੰਡਲ ਮੈਜਿਸਟ੍ਰੇਟ ਕਾਲਾ ਰਾਮ ਕਾਂਸਲ ਨੇ ਨਾਭਾ...
ਡੱਬਵਾਲੀ 'ਚ ਮੋਗਾ ਸ਼ਹਿਰ ਨਾਲ ਸੰਬੰਧਤ 50 ਸਾਲਾ ਔਰਤ ਕੋਰੋਨਾ ਪਾਜ਼ੀਟਿਵ
. . .  29 minutes ago
ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ) - ਸਮਾਜਿਕ ਦੂਰੀ ਦੀ ਲਗਾਤਾਰ ਉਲੰਘਣਾ ਕਰਦਾ ਆ ਰਿਹਾ ਡੱਬਵਾਲੀ ਸ਼ਹਿਰ ਅੱਜ ਸਿੱਧੇ ਤੌਰ 'ਤੇ ਕੋਰੋਨਾ ਮਹਾਂਮਾਰੀ ਦੇ ਕਲਾਵੇ ਵਿਚ ਆ ਗਿਆ। ਸਿਹਤ ਵਿਭਾਗ ਨੇ ਇੱਥੇ ਕਰੀਬ 50 ਸਾਲਾ ਇੱਕ ਔਰਤ ਦੇ ਕੋਰੋਨਾ ਪਾਜ਼ੀਟਿਵ...
ਪੰਜਾਬ ਕੈਬਨਿਟ ਵਲੋਂ ਐਮ.ਬੀ.ਬੀ.ਐਸ. ਕੋਰਸਾਂ ਦੀਆਂ ਫ਼ੀਸਾਂ 'ਚ ਵਾਧੇ ਦਾ ਫ਼ੈਸਲਾ
. . .  32 minutes ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਫ਼ੈਸਲਾ ਲਿਆ ਹੈ ਕਿ ਉਹ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ 'ਚ ਐਮ.ਬੀ.ਬੀ.ਐਸ. ਕੋਰਸਾਂ ਦੀ ਫ਼ੀਸ ਨੂੰ ਵਧਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ 'ਤੇ ਤਰਕ ਦਿੱਤਾ ਹੈ ਕਿ ਫ਼ੀਸ...
ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਸਿੱਖਿਆ ਸਕੱਤਰ ਪੰਜਾਬ ਨਾਲ ਹੋਈ ਅਹਿਮ ਮੀਟਿੰਗ
. . .  44 minutes ago
ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  47 minutes ago
ਅੰਮ੍ਰਿਤਸਰ, 27 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਇਸ ਤਰ੍ਹਾਂ ਜ਼ਿਲ੍ਹੇ ਵਿਚ 353 ਕੋਰੋਨਾ ਪਾਜ਼ੀਟਿਵ ਕੇਸ ਹੋ ਗਏ ਹਨ। ਜਿਨ੍ਹਾਂ ਵਿਚੋਂ 301...
ਐਚ.ਆਰ.ਡੀ. ਮੰਤਰੀ ਵਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਫੈਸਲਾ
. . .  52 minutes ago
ਨਵੀਂ ਦਿੱਲੀ, 27 ਮਈ - ਮਨੁੱਖੀ ਸਰੋਤ ਵਿਕਾਸ ਮੰਤਰੀ ਰਾਮੇਸ਼ ਪੋਖਰਿਆਲ ਨੇ ਕਿਹਾ ਹੈ ਕਿ ਲਾਕਡਾਊਨ ਦੇ ਚੱਲਦਿਆਂ ਜੋ ਵਿਦਿਆਰਥੀ ਦੂਸਰੇ ਰਾਜਾਂ ਨੂੰ ਚੱਲੇ ਗਏ ਸਨ। ਜਮਾਤ 10 ਤੇ 12ਵੀਂ ਦੀ ਪੈਡਿੰਗ ਬੋਰਡ ਪ੍ਰੀਖਿਆਵਾਂ ਲਈ ਦੁਬਾਰਾ ਉਨ੍ਹਾਂ...
ਪੰਜਾਬ ਮੰਤਰੀ ਮੰਡਲ ਨੇ ਮਾਲੀਏ ਨੂੰ ਵਧਾਉਣ ਲਈ ਸੁਧਾਰਾਂ ਨੂੰ ਦਿੱਤੀ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਨੇ ਅੱਜ ਵਾਧੂ ਸਕਲ ਰਾਜ ਘਰੇਲੂ ਉਤਪਾਦ ਰਿਣ ਨੂੰ ਹਾਸਲ ਕਰਨ ਲਈ ਸੁਧਾਰ 'ਚ ਮੁੱਖ ਪ੍ਰਵਾਨਗੀ ਦਿੱਤੀ। ਜ਼ਿਕਰਯੋਗ ਹੈ ਕਿ ਸੂਬੇ ਨੇ ਕੋਵਿਡ ਲਾਕਡਾਊਨ ਦੇ ਚੱਲਦਿਆਂ 30 ਫ਼ੀਸਦੀ ਮਾਲੀਆ ਹਾਸਲ ਕਰਨ...
ਮੁੱਖ ਸਕੱਤਰ ਨਾਲ ਵਿਵਾਦ ਖ਼ਤਮ - ਕੈਬਨਿਟ ਮੰਤਰੀਆਂ ਨੇ ਕਿਹਾ
. . .  about 1 hour ago
ਚੰਡੀਗੜ੍ਹ, 27 ਮਈ (ਸੁਰਿੰਦਰਪਾਲ) - ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ ਕਿ ਬੈਠਕ ਚੰਗੇ ਮਾਹੌਲ 'ਚ ਹੋਈ। ਮੁੱਖ ਸਕੱਤਰ ਦੇ ਨਾਲ ਵਿਵਾਦ 'ਤੇ ਬਾਜਵਾ ਨੇ ਕਿਹਾ ਕਿ ਮਾਮਲਾ ਖ਼ਤਮ ਹੋ ਗਿਆ ਹੈ। ਮਨਪ੍ਰੀਤ...
ਸਟੇਸ਼ਨ 'ਤੇ ਭੁੱਖ ਪਿਆਸ ਕਾਰਨ ਮਾਂ ਦੀ ਮੌਤ, ਬੱਚਾ ਜਗਾਉਣ ਦੀ ਕਰਦਾ ਰਿਹੈ ਕੋਸ਼ਿਸ਼
. . .  about 1 hour ago
ਮੁਜੱਫਰਪੁਰ, 27 ਮਈ - ਭਿਆਨਕ ਗਰਮੀ ਤੇ ਭੁੱਖ ਤੋਂ ਬੇਹਾਲ ਹੋ ਕੇ ਬਿਹਾਰ ਦੇ ਮੁਜੱਫਰਪੁਰ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਨੇ ਦਮ ਤੋੜ ਦਿੱਤਾ ਤੇ ਉਸ ਦਾ ਮਾਸੂਮ ਬੱਚਾ ਆਪਣੀ ਮਰੀ ਮਾਂ 'ਤੇ ਦਿੱਤੀ ਚਾਦਰ ਨੂੰ ਹਟਾ ਕੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰਦਾ ਰਿਹਾ। ਇਸ ਘਟਨਾ...
ਲਾਕਡਾਊਨ - 5 'ਚ 11 ਸ਼ਹਿਰਾਂ 'ਤੇ ਰਹਿ ਸਕਦੈ ਧਿਆਨ
. . .  1 minute ago
ਨਵੀਂ ਦਿੱਲੀ, 27 ਮਈ - ਕੋਰੋਨਾ ਸੰਕਟ ਦੇ ਮੱਦੇਨਜਰ ਲਾਕਡਾਊਨ ਦੇ ਪੰਜਵੇਂ ਪੜਾਅ ਦਾ ਖਾਕਾ ਤਿਆਰ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਲਾਕਡਾਊਨ 5.0 ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਮਨ ਕੀ ਬਾਤ ਕਰ ਸਕਦੇ ਹਨ। ਲਾਕਡਾਊਨ ਦੇ ਪੰਜਵੇਂ ਪੜਾਅ 'ਚ ਕੋਰੋਨਾ...
ਵਾਹਗਾ ਪਹੁੰਚੇ ਪਾਕਿ ਨਾਗਰਿਕਾਂ ਨੂੰ ਕੀਤਾ ਕੁਆਰੰਟੀਨ
. . .  about 2 hours ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤ 'ਚ ਫਸੇ ਲਗਭਗ 179 ਪਾਕਿਸਤਾਨੀ ਨਾਗਰਿਕਾਂ ਦੇ ਅੱਜ ਆਈ. ਸੀ. ਪੀ. ਅਟਾਰੀ ਰਾਹੀਂ ਵਾਹਗਾ ਪਹੁੰਚਣ 'ਤੇ ਉਨ੍ਹਾਂ ਦੀ ਮੁੱਢਲੀ ਜਾਂਚ ਉਪਰੰਤ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਲਾਹੌਰ ਕੁਆਰੰਟੀਨ ਸੈਂਟਰ ਵਿਖੇ ਭੇਜ...
ਮੁੱਖ ਮੰਤਰੀ ਦੀ ਲੰਚ ਡਿਪਲੋਮੈਸੀ ਆਈ ਕੰਮ
. . .  about 2 hours ago
ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ) - ਮੰਤਰੀ ਮੰਡਲ ਦੀ ਮੀਟਿੰਗ 'ਚ ਮੁੱਖ ਸਕੱਤਰ ਦੇ ਸ਼ਾਮਲ ਹੋਣ 'ਤੇ ਬਣੀ ਸਹਿਮਤੀ ਪਿੱਛੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਕੀਤੀ ਲੰਚ ਡਿਪਲੋਮੇਸੀ ਨੂੰ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਮੰਤਰੀ ਮੰਡਲ ਦੀ ਮੀਟਿੰਗ...
ਮੁੱਖ ਸਕੱਤਰ ਵੀ ਸ਼ਾਮਲ ਹੋਏ ਮੰਤਰੀ ਮੰਡਲ ਦੀ ਮੀਟਿੰਗ 'ਚ
. . .  about 2 hours ago
ਚੰਡੀਗੜ੍ਹ, 27 ਮਈ (ਵਿਕਰਮਜੀਤ ਮਾਨ) - ਪਿਛਲੇ ਦਿਨੀਂ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਛਿੜੇ ਵਿਵਾਦ ਮਗਰੋਂ ਅੱਜ ਹੋ ਰਹੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਮੁੱਖ ਸਕੱਤਰ ਵੀ ਸ਼ਾਮਲ ਹੋਏ ਹਨ । ਇਸ ਤੋਂ ਇਹ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਮੰਤਰੀ ਮੁੱਖ ਸਕੱਤਰ ਵਿਵਾਦ ਫਿਲਹਾਲ ਖ਼ਤਮ...
ਨਗਰ ਨਿਗਮ ਪਟਿਆਲਾ ਦੇ ਮੇਅਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾ ਰਹੇ ਹਨ ਸਾਈਕਲ
. . .  about 3 hours ago
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਆਪ ਨਾਲ ਵਾਅਦਾ ਕੀਤਾ ਹੈ ਕਿ ਉਹ ਰੋਜ਼ਾਨਾ ਆਪਣੇ ਘਰ ਤੋਂ ਕਾਰਪੋਰੇਸ਼ਨ ਦਫ਼ਤਰ ਤੱਕ ਸਾਈਕਲ ਤੇ ਜਾਣਗੇ। ਇਸ...
ਭਾਰਤ ਨਾਲ ਸਰਹੱਦ 'ਤੇ ਹਾਲਾਤ ਕਾਬੂ ਹੇਠ - ਚੀਨ
. . .  about 3 hours ago
ਬੀਜਿੰਗ, 27 ਮਈ - ਚੀਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਲਗਦੀ ਸਰਹੱਦ 'ਤੇ ਹਾਲਾਤ ਸਥਿਰ ਹਨ ਤੇ ਕਾਬੂ ਹੇਠ ਹਨ ਅਤੇ ਦੋਵੇਂ ਦੇਸ਼ ਢੁੱਕਵੇਂ ਤੰਤਰ ਤੇ ਸੰਚਾਰ ਰਾਹੀਂ ਮੁੱਦਿਆਂ ਨੂੰ ਗੱਲਬਾਤ ਨਾਲ ਹੱਲ ਕਰ ਰਹੇ ਹਨ। ਚੀਨ ਵਲੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਦੋਵੇਂ...
ਭਾਰਤ-ਪਾਕਿਸਤਾਨ ਸਰਹੱਦ ਤੋਂ ਨਾਰਕੋਟਿਕਸ ਸੈਲ ਵਲੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
. . .  about 3 hours ago
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਨੱਪੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ...
ਡੀ.ਐਸ.ਪੀਜ਼ ਨੇ ਸੰਭਾਲਿਆ ਆਪਣਾ ਆਪਣਾ ਅਹੁਦਾ
. . .  about 3 hours ago
ਬਾਘਾਪੁਰਾਣਾ/ਗੁਰੂ ਹਰ ਸਹਾਏ, 27 ਮਈ (ਬਲਰਾਜ ਸਿੰਗਲਾ/ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਵਿੰਦਰ ਸਿੰਘ ਦਾ ਤਬਾਦਲਾ ਹੋਣ ਜਾਣ ਕਾਰਨ ਉਨ੍ਹਾਂ ਦੀ ਥਾਂ ਬਦਲ ਕੇ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਬਾਘਾ ਪੁਰਾਣਾ ਵਿਖੇ ਆਪਣੇ...
ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  about 3 hours ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  about 4 hours ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  about 4 hours ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ
. . .  about 3 hours ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  about 4 hours ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਬਾਪੂਧਾਮ ਕਾਲੋਨੀ 'ਚ ਕੋਰੋਨਾ ਸੈਂਪਿਲੰਗ ਸੈਂਟਰ ਸਥਾਪਤ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਮਾਮਲਿਆਂ ਦਾ ਗੜ੍ਹ ਬਣ ਚੁੱਕੀ ਬਾਪੂ ਧਾਮ ਕਾਲੋਨੀ ਵਿਚ ਪ੍ਰਸ਼ਾਸਨ ਵਲੋਂ ਕੋਰੋਨਾ ਸੈਂਪਲਿੰਗ ਸੈਂਟਰ ਸਥਾਪਿਤ ਕੀਤਾ ਗਿਆ ਹੈ | ਇਹ ਸੈਂਟਰ ਬਾਪੂਧਾਮ ਕਾਲੋਨੀ ਵਿਚਲੇ ਇਕ ਸਕੂਲ ਵਿਚ ਬਣਾਇਆ ਗਿਆ ਹੈ | ਇਸ ਸੈਂਟਰ ਵਿਚ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਭੇਜੇ ਜਾਣਗੇ | ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਬਾਪੂਧਾਮ ਕਾਲੋਨੀ ਦੇ ਸ਼ੱਕੀ ਮਰੀਜ਼ਾਂ ਲਈ ਕੁਆਰੰਟੀਨ ਸਹੂਲਤਾਂ ਲਈ ਦੋ ਹੋਰ ਕੇਂਦਰ ਬਣਾਏ ਜਾਣਗੇ | ਇਨ੍ਹਾਂ ਵਿਚੋਂ ਇਕ ਪੰਜਾਬ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲ ਨੰਬਰ-8 ਅਤੇ ਇਕ ਸਰਕਾਰੀ ਮਾਡਲ ਸਕੂਲ ਰਾਏਪੁਰ ਕਲਾਂ ਵਿਚ ਕੁਆਰੰਟੀਨ ਸੈਂਟਰ ਬਣਾਇਆ ਜਾਏਗਾ | ਪੰਜਾਬ ਦੇ ਰਾਜਪਾਲ ਅਤੇ ਚੰਗੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਬਾਪੂ ਧਾਮ ਕਾਲੋਨੀ ਵਿਚ ਨਵੇਂ ਸੈਂਪਿਲੰਗ ਸੈਂਟਰ ਬਾਰੇ ਆਪਣੀ ਤਸੱਲੀ ਪ੍ਰਗਟ ਕਰਦਿਆਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਲਾਭ ਲੈਣ | ਅੱਜ ਸਮੀਖਿਆ ਬੈਠਕ ਦੌਰਾਨ ਸ੍ਰੀ ਬਦਨੌਰ ਨੇ ਡਾਕਟਰਾਂ ਅਤੇ ਸਿਹਤ ਅਮਲੇ ਨੂੰ ਸੈਂਪਲ ਲੈਣ ਅਤੇ ਟੈਸਟ ਕਰਨ ਵੇਲੇ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ | ਬੈਠਕ ਵਿਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਰੁਣ ਗੁਪਤਾ ਨੇ ਦੱਸਿਆ ਕਿ ਬਾਪੂਧਾਮ ਕਾਲੋਨੀ ਦੇ ਵਸਨੀਕਾਂ ਲਈ ਵੱਖਰੇ ਕੁਆਰੰਟੀਨ ਸੈਂਟਰ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਸੈਕਟਰ-26 ਦਾ ਨਿਰੀਖਣ ਕੀਤਾ ਗਿਆ, ਜਿੱਥੇ ਫਸੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ਤੱਕ ਪਹੰੁਚਾਉਣ ਲਈ ਰੇਲਾਂ ਵਿਚ ਸਵਾਰ ਹੋਣ ਤੋਂ ਪਹਿਲਾਂ ਮੈਡੀਕਲ ਸਕਰੀਨਿੰਗ 'ਤੇ ਭੋਜਨ ਅਤੇ ਟਿਕਟਾਂ ਵੰਡੀਆਂ ਗਈਆਂ ਹਨ |

ਨੌਜਵਾਨ ਦੀ ਲਾਸ਼ ਬਰਾਮਦ

ਮੁੱਲਾਂਪੁਰ ਗਰੀਬਦਾਸ, 22 ਮਈ (ਖੈਰਪੁਰ)- ਸਥਾਨਕ ਮੁੱਖ ਮਾਰਗ ਨੇੜਿਓਾ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਗੁਰਤੇਜ ਸਿੰਘ (30) ਵਾਸੀ ਪਿੰਡ ਮਿਲਖ ਵਜੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਨੌਜਵਾਨ ਦੀ ਮੌਤ

ਡੇਰਾਬੱਸੀ, 22 ਮਈ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਡੇਰਾਬੱਸੀ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਕਿਸੇ ਨਾਮਾਲੂਮ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਕਤ ਨੌਜਵਾਨ ਚੁੱਪਚਾਪ ਡੇਰਾਬੱਸੀ ...

ਪੂਰੀ ਖ਼ਬਰ »

ਜਾਖੜ ਕਾਂਗਰਸੀਆਂ ਦੀ ਨਾਜਾਇਜ਼ ਸ਼ਰਾਬ ਦੀ ਵਿੱਕਰੀ ਬੰਦ ਕਰਵਾਉਣ ਅਤੇ ਫਿਰ ਸ਼ਰਾਬਬੰਦੀ ਦੀ ਗੱਲ ਕਰਨ - ਡਾ. ਚੀਮਾ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੂੰ ਕਿਹਾ ਹੈ ਕਿ ਉਹ ਪੰਜਾਬ ਵਿਚ ਸ਼ਰਾਬ ਬੰਦੀ ਲਾਗੂ ਕਰਨ ਦੀ ਗੱਲ ਸ਼ੁਰੂ ਕਰਕੇ ਹਜ਼ਾਰਾਂ ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਨੂੰ ਰਫਾ ਦਫਾ ਕਰਨ ਦੀ ...

ਪੂਰੀ ਖ਼ਬਰ »

ਸ਼ਰਮ ਆ ਰਹੀ ਹੈ ਡੀ.ਜੀ.ਪੀ. ਨੂੰ ਮਾਮਲੇ 'ਚ ਦਖ਼ਲ ਲਈ ਕਹਿਣਾ ਪੈ ਰਿਹੈ-ਹਾਈਕੋਰਟ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)- ਖੰਨਾ ਪੁਲਿਸ ਵਲੋਂ ਪਿਛਲੇ ਸਾਲ ਇਕ ਬੱਚੇ ਸਮੇਤ ਦੋ ਹੋਰਨਾਂ ਦੀ ਨਗਨ ਕਰ ਕੇ ਬਣਾਈ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਬੈਂਚ ਨੇ ਤਲਖ਼ ਟਿੱਪਣੀ ਕਰਦਿਆਂ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕਰਮਚਾਰੀ ਫੈੱਡਰੇਸ਼ਨਾਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਸੀਟੂ ਚੰਡੀਗੜ੍ਹ ਦੀ ਅਗਵਾਈ ਵਿਚ ਵੱਖ-ਵੱਖ ਖੇਤਰਾਂ ਵਿਚ ਵਰਕਰਾਂ ਦੀਆਂ ਜਥੇਬੰਦੀਆਂ ਅਤੇ ਕਰਮਚਾਰੀ ਫੈਡਰੇਸ਼ਨਾਂ ਵਲੋਂ ਭਕਨਾ ਭਵਨ ਸੈਕਟਰ 29 ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ : ਨਵ-ਗਠਿਤ 13 ਕਮੇਟੀਆਂ ਵਲੋਂ ਕੰਮ ਆਰੰਭ

ਚੰਡੀਗੜ੍ਹ, 22 ਮਈ (ਐਨ.ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਚਾਲੂ ਮਾਲੀ ਸਾਲ ਲਈ ਉਕਤ ਸਭਾ ਦੀਆਂ ਜਿਨ੍ਹਾਂ 13 ਕਮੇਟੀਆਂ ਦਾ ਹੁਣੇ ਜਿਹੇ ਗਠਨ ਕੀਤਾ ਹੈ, ਉਨ੍ਹਾਂ ਨੇ ਬਕਾਇਦਾ ਮੀਟਿੰਗਾਂ ਬੁਲਾ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਮਿਲੀ ...

ਪੂਰੀ ਖ਼ਬਰ »

ਡੀਪੂ ਮਾਲਕਾਂ ਲਈ ਵੀ 'ਇਕ ਭਾਰਤ ਇਕ ਕਮਿਸ਼ਨ' ਸ਼ੁਰੂ ਕੀਤਾ ਜਾਵੇ-ਯੂਨੀਅਨ

ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਕੇਂਦਰ ਸਰਕਾਰ ਨੇ ਗ਼ਰੀਬਾਂ ਦੇ ਹੱਕ 'ਚ ਬਹੁਤ ਹੀ ਵਧੀਆ ਫ਼ੈਸਲਾ ਰਾਸ਼ਨ ਕਾਰਡ ਨੂੰ ਕੌਮੀਕਰਨ ਦਾ ਲਿਆ ਹੈ ਪਰ ਕੇਂਦਰ ਸਰਕਾਰ ਇਹ ਕਿਉਂ ਭੁੱਲ ਗਈ ਕਿ ਇਸ ਰਾਸ਼ਨ ਨੂੰ ਵੰਡਣ ਦੇ ਲਈ ਦੇਸ਼ ਦੇ 5 ਲੱਖ 80 ਹਜ਼ਾਰ ਡਿੱਪੂ ਹੋਲਡਰ ਵੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਨੇ ਕਾਲੇ ਬਿੱਲੇ ਲਗਾ ਕੇ ਕੀਤੀ ਰੋਸ ਰੈਲੀ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜ਼ਿ. 49) ਦੇ ਸਮੂਹ ਆਗੂਆਂ ਤੇ ਮੈਂਬਰਾਂ ਵਲੋਂ ਕੇਂਦਰ ਸਰਕਾਰ ਦੇ ਬਿਜਲੀ ਬਿੱਲ 2020 ਨੂੰ ਲਾਗੂ ਕਰਨ ਸਬੰਧੀ ਤਿਆਰ ਕੀਤੀ ਗਈ ਪਾਲਿਸੀ ਦੇ ਵਿਰੋਧ ਵਿਚ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਏਟਕ ਯੂਨੀਅਨਾਂ ਵਲੋਂ ਮਜ਼ਦੂਰ ਵਿਰੋਧੀ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਮੁਜ਼ਾਹਰਾ

ਜ਼ੀਰਕਪੁਰ, 22 ਮਈ (ਅਵਤਾਰ ਸਿੰਘ)-ਕੇਂਦਰ ਅਤੇ ਸੂਬਾ ਸਰਕਾਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਅੱਜ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਮੀਤ ਪ੍ਰਧਾਨ ਪੰਜਾਬ ਏਟਕ ਵਿਨੋਦ ਚੁੱਗ ਦੀ ਅਗਵਾਈ ਹੇਠ ਨਗਰ ਕੌਾਸਲ ਜ਼ੀਰਕਪੁਰ ਦੇ ਦਫ਼ਤਰ ਵਿਖੇ ਕੇਂਦਰ ਅਤੇ ਪੰਜਾਬ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਕੂਲ ਬਾਹਰ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਦੇ ਸੈਕਟਰ-44 ਵਿਚ ਸਥਿਤ ਸੇਂਟ ਜ਼ੇਵੀਅਰਜ਼ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਸ਼ਾਸਨ ਵਲੋਂ ਫ਼ੀਸਾਂ ਜਮ੍ਹਾਂ ਕਰਾਉਣ ਲਈ ਕਹਿਣ ਿਖ਼ਲਾਫ਼ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਧਾਇਕਾਂ ਦੇ ਕਮਰਿਆਂ ਦੇ ਮਾਮਲੇ 'ਚ ਸੀਨੀਅਰ ਸਹਾਇਕ 'ਤੇ ਗਿਰੀ ਗਾਜ

ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਇਕ ਸੀਨੀਅਰ ਨੂੰ ਮੁੱਖ ਸਕੱਤਰੇਤ ਤੋਂ ਤਬਦੀਲ ਕਰਕੇ ਮਿੰਨੀ ਸਕੱਤਰੇਤ ਭੇਜਦੇ ਹੋਏ ਰਾਜਨੀਤਕ ਸ਼ਾਖਾ ਤੋਂ ਹਟਾ ਕੇ ਪੀ.ਡਬਲਿਊ.ਡੀ. ਵਿਚ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਨਿੱਜੀ ਸਕੂਲ ਵਿਦਿਆਰਥੀਆਂ ਤੋਂ ਸਕੂਲ ਫ਼ੀਸ ਦਾ 70 ਫੀਸਦੀ ਲੈ ਸਕਣਗੇ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ) -ਪੰਜਾਬ ਦੇ ਸਕੂਲਾਂ ਨੂੰ ਅੰਤਿ੍ਮ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਕੂਲ ਫ਼ੀਸ ਦਾ 70 ਫੀਸਦੀ ਵਸੂਲਣ ਦੀ ਛੋਟ ਦੇ ਦਿੱਤੀ ਹੈ ਤਾਂ ਜੋ ਸਕੂਲ ਆਪਣੇ ਅਧਿਆਪਕਾਂ ਨੂੰ 70 ਫੀਸਦੀ ਤਨਖ਼ਾਹ ਦੇ ਸਕਣ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਆੜ੍ਹਤੀਆਂ ਦੇ ਕਮਿਸ਼ਨ ਨੂੰ ਵੱਖਰਾ ਕਰਨ ਨਾਲ ਨਿਰਵਿਘਨ ਖ਼ਰੀਦ ਪ੍ਰਕਿਰਿਆ 'ਚ ਅੜਿੱਕੇ ਪੈਦਾ ਹੋਣਗੇ-ਆਸ਼ੂ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਫਸਲਾਂ ਦੇ ਘੱਟੋ ਘੱਟ ਸਰਕਾਰੀ ਸਮਰਥਨ ਮੁੱਲ ਨਾਲੋਂ ਆੜ੍ਹਤੀਆਂ ਦੇ ਕਮਿਸ਼ਨ ਨੂੰ ਵੱਖਰਾ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ...

ਪੂਰੀ ਖ਼ਬਰ »

ਲਲਿਤ ਕੁਮਾਰ ਦੀ ਨਿਯੁਕਤੀ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਅਧਿਕਾਰੀ ਦਾ ਤਬਾਦਲਾ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਪੁਰਾਤੱਤਵ ਅਤੇ ਮਿਊਜ਼ੀਅਮ ਵਿਭਾਗ ਦੇ ਨਿਰਦੇਸ਼ਕ ਤੇ ਵਧੀਕ ਸਕੱਤਰ ਲਲਿਤ ਕੁਮਾਰ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਹੁੱਡਾ ਦੀ ਕੋਠੀ 'ਚ ਚਹਿਲ-ਪਹਿਲ ਸ਼ੁਰੂ

ਚੰਡੀਗੜ੍ਹ, 22 ਮਈ (ਐਨ.ਐਸ. ਪਰਵਾਨਾ)-ਕੋਰੋਨਾ ਕਾਰਨ ਕਰਫ਼ਿਊ ਲਾਗੂ ਹੋਣ ਕਰਕੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਯੂ.ਟੀ. ਚੰਡੀਗੜ੍ਹ 'ਚ ਪਿਛਲੇ 2 ਮਹੀਨਿਆਂ ਤੋਂ ਬੇਰੌਣਕੀ ਦੀ ਥਾਂ ਹੌਲੀ-ਹੌਲੀ ਚਹਿਲ ਪਹਿਲ ਸ਼ੁਰੂ ਹੋਣ ਲੱਗੀ ਹੈ | ਇੱਥੋਂ ਦੇ ਵੀ.ਆਈ.ਪੀ. ਸੈਕਟਰ 7 ...

ਪੂਰੀ ਖ਼ਬਰ »

ਐੱਸ. ਪੀ. ਨੇ ਪੁਲਿਸ ਮੁਲਾਜ਼ਮਾਂ ਨੂੰ ਟਿਫਨ ਅਤੇ ਪਾਣੀ ਠੰਢਾ ਰੱਖਣ ਵਾਲੀਆਂ ਬੋਤਲਾਂ ਵੰਡੀਆਂ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਕੋਵਿਡ-19 ਦੌਰਾਨ ਮੁਹਾਲੀ ਪੁਲਿਸ ਵਲੋਂ ਤਨਦੇਹੀ ਨਾਲ ਨਿਭਾਈ ਗਈ ਡਿਊਟੀ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ 'ਤੇ ਐੱਸ. ਪੀ. ਸਿਟੀ ਅਸ਼ਵਿਨੀ ਗੋਟਿਆਲ ਵਲੋਂ ਆਪਣੇ ਅਧਿਕਾਰ ਖੇਤਰ ਵਿਚ ...

ਪੂਰੀ ਖ਼ਬਰ »

ਅਮਰੀਕਾ ਤੋਂ ਪਰਤੇ 100 ਮੁਸਾਫ਼ਰ ਡਾਕਟਰੀ ਜਾਂਚ ਦੌਰਾਨ ਸਾਰੇ ਤੰਦਰੁਸਤ ਪਾਏ ਗਏ : ਡਾ: ਮਨਜੀਤ ਸਿੰਘ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਦੀਆਂ ਤਿੰਨ ਮੈਡੀਕਲ ਟੀਮਾਂ ਵਲੋਂ ਅੱਜ ਅੰਤਰਰਾਸ਼ਟਰੀ ਏਅਰਪੋਰਟ ਮੁਹਾਲੀ ਵਿਖੇ ਯੂ. ਐਸ. ਏ. ਤੋਂ ਆਈ 'ਏਅਰ ਇੰਡੀਆ' ਦੀ ਉਡਾਣ 'ਚ ਸਵਾਰ ਸਾਰੇ 100 ਮੁਸਾਫ਼ਿਰਾਂ ਦਾ ਮੁਆਇਨਾ ਕੀਤਾ ਗਿਆ | ਇਸ ਮੌਕੇ ਮੈਡੀਕਲ ...

ਪੂਰੀ ਖ਼ਬਰ »

ਹਰਕੀਰਤ ਕੌਰ ਚੰਨੀ ਦੀ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵਜੋਂ ਤਾਇਨਾਤੀ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਹਰਕੀਰਤ ਕੌਰ ਚੰਨੀ ਡਿਪਟੀ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਅਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਡਾ. ਬੀ. ਆਰ. ਅੰਬੇਡਕਰ ਸਟੇਟ ਮੈਡੀਕਲ ਸਾਇੰਸਜ ਸੁਸਾਇਟੀ ਮੁਹਾਲੀ ਨੂੰ ਸਹਾਇਕ ਕਮਿਸ਼ਨਰ ...

ਪੂਰੀ ਖ਼ਬਰ »

ਇਪਟਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵੈਬੀਨਾਰ ਭਲਕੇ

ਐੱਸ.ਏ.ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਇਪਟਾ ਦੇ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ਇਪਟਾ ਪੰਜਾਬ ਅਤੇ ਇਪਟਾ ਚੰਡੀਗੜ੍ਹ ਵਲੋਂ ਸਾਂਝੇ ਤੌਰ 'ਤੇ ਭਲਕੇ 24 ਮਈ ਨੂੰ ਸਵੇਰੇ 11 ਵਜੇ ਜੂਮ ਐਪ 'ਤੇ ਇਕ ਵੈਬੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਬੁਲਾਰਿਆਂ ਵਲੋਂ ਇਪਟਾ ਦੀ ...

ਪੂਰੀ ਖ਼ਬਰ »

ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨਾਲ ਮੁਲਾਕਾਤ ਕਰਦਿਆਂ ਜ਼ਿਲ੍ਹਾ ਮੁਹਾਲੀ ਨੂੰ ਕੋਰੋਨਾ ਮੁਕਤ ਜ਼ਿਲ੍ਹੇ ਦਾ ਦਰਜਾ ...

ਪੂਰੀ ਖ਼ਬਰ »

ਖਰੜ ਤੋਂ ਸੈਕਟਰ-17 ਤੱਕ ਸੀ. ਟੀ. ਯੂ. ਦੀ ਬੱਸ ਸਰਵਿਸ ਸ਼ੁਰੂ

ਖਰੜ, 22 ਮਈ (ਗੁਰਮੁਖ ਸਿੰਘ ਮਾਨ)-ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਵਲੋਂ ਅੱਜ ਪਹਿਲੇ ਦਿਨ ਸੈਕਟਰ-17 ਚੰਡੀਗੜ੍ਹ ਤੋਂ ਬੱਸ ਅੱਡਾ ਖਰੜ ਤੱਕ ਬੱਸ ਸੇਵਾ ਸ਼ੁਰੂ ਕੀਤੀ ਗਈ, ਪਰ ਬੱਸ ਨੂੰ ਨਾ ਮਾਤਰ ਹੀ ਸਵਾਰੀਆਂ ਮਿਲੀਆਂ | ਇਸ ਮੌਕੇ ਸੀ. ਟੀ. ਯੂ. ਬੱਸ ਦੇ ...

ਪੂਰੀ ਖ਼ਬਰ »

ਨੌਕਰੀ ਤੋਂ ਫ਼ਾਰਗ ਰਾਗੀ ਸਿੰਘ ਵਲੋਂ ਗੁ: ਸਾਹਿਬ ਵਿਖੇ ਪਹੁੰਚ ਕੇ ਕੀਰਤਨ ਕਰਨ 'ਤੇ ਮਾਮਲਾ ਗਰਮਾਇਆ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਇੱਥੋਂ ਦੇ ਫੇਜ਼-4 ਵਿਚਲੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਕੁਝ ਅਰਸਾ ਪਹਿਲਾਂ ਚੋਣ ਜਿੱਤ ਕੇ ਗੁ: ਪ੍ਰਬੰਧਕ ਕਮੇਟੀ 'ਤੇ ਕਾਬਜ਼ ਹੋਏ ਜਤਿੰਦਰਪਾਲ ਸਿੰਘ ਜੇ. ਪੀ. ਦੇ ਿਖ਼ਲਾਫ਼ ਉੱਠ ਰਹੀਆਂ ਬਗਾਵਤੀ ਸੁਰਾਂ ਉਸ ਵਕਤ ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ 'ਨਿਊ ਹੈਲਥ'

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰ ਨੇ ਡਾਕਟਰਾਂ 'ਤੇ ਲਾਏ ਅਣਗਹਿਲੀ ਦੇ ਦੋਸ਼

ਪਟਿਆਲਾ, 22 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਏ.ਪੀ. ਹੈਲਥ ਟਰੋਮਾ ਸੈਂਟਰ ਵਿਖੇ ਇਕ 32 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਉਪਰੰਤ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰਾਂ 'ਤੇ ਅਣਗਹਿਲੀ ਦੇ ਦੋਸ਼ ਲਾਏ ਗਏ ਹਨ | ਇਸ ਸਬੰਧੀ ਮਿ੍ਤਕ ਦੇ ਭਰਾ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਪੁਲਿਸ ਨਾਕੇ ਤੋਂ ਕਾਰ ਭਜਾਉਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 22 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਅਨਾਰਦਾਣਾ ਚੌਕ 'ਚ ਪੁਲਿਸ ਵਲੋਂ ਇਕ ਕਾਰ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣਾ ਵਾਹਨ ਭਜਾ ਕੇ ਲੈ ਗਿਆ, ਜਿਸ ਨੂੰ ਪੁਲਿਸ ਨੇ ਲੀਲਾ ਭਵਨ ਚੌਕ ਤੋਂ ਕਾਰ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਤਾਲਾਬੰਦੀ ਕਰਕੇ ਨਿੱਜੀ ਸਕੂਲ ਪ੍ਰਬੰਧਕਾਂ ਦੀ ਹਾਲਤ ਤਰਸਯੋਗ

ਸ਼ੁਤਰਾਣਾ, 22 ਮਈ (ਬਲਦੇਵ ਸਿੰਘ ਮਹਿਰੋਕ)-ਕੋਰੋਨਾ ਕਾਰਨ ਲੱਗੀ ਤਾਲਾਬੰਦੀ ਦੇ ਚਲਦਿਆਂ ਨਿੱਜੀ ਸਕੂਲਾਂ ਦੀ ਸਥਿਤੀ ਸਭ ਤੋਂ ਜ਼ਿਆਦਾ ਤਰਸਯੋਗ ਹੋਣ ਕਰਕੇ ਸਕੂਲ ਪ੍ਰਬੰਧਕਾਂ ਵਲੋਂ ਸਟਾਫ਼ ਨੂੰ ਤਨਖ਼ਾਹਾਂ ਦੇਣੀਆਂ ਵੀ ਮੁਸ਼ਕਿਲ ਹੋਈਆਂ ਪਈਆਂ ਹਨ ਜਿਸ ਕਾਰਨ ਸਕੂਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਦੇ ਢਿੱਡ 'ਤੇ ਲੱਤ ਮਾਰਨ ਨੂੰ ਤਿਆਰ

ਘਨੌਰ, ਰਾਜਪੁਰਾ 22 ਮਈ (ਜਾਦਵਿੰਦਰ ਸਿੰਘ ਜੋਗੀਪੁਰ, ਰਣਜੀਤ ਸਿੰਘ)-ਜਿੱਥੇ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਸਬਜ਼ਬਾਗ ਦਿਖਾ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਹੈ, ਉੱਥੇ ਹੀ ਅੱਜ ਪੰਜਾਬ 'ਚ ਕਾਂਗਰਸ ਸਰਕਾਰ 1200 ਦੇ ਕਰੀਬ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ-18 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਮਈ (ਮਨਦੀਪ ਸਿੰਘ ਖਰੋੜ)-ਪੁਰਾਣੀ ਤਕਰਾਰਬਾਜ਼ੀ ਦੇ ਚਲਦਿਆਂ ਸਥਾਨਕ ਭਾਰਤ ਨਗਰ ਵਿਖੇ ਪੈਦਲ ਜਾ ਰਹੇ ਇਕ ਨੌਜਵਾਨ ਦੀ ਕੱਲ੍ਹ ਦੇਰ ਰਾਤ ਹਥਿਆਰਬੰਦ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਆਈ ਹੈ | ਮਿ੍ਤਕ ਦੀ ਪਹਿਚਾਣ ਸ਼ਮਸ਼ੇਰ ਸਿੰਘ (35) ...

ਪੂਰੀ ਖ਼ਬਰ »

17 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 22 ਮਈ (ਕੁਲਵੀਰ ਸਿੰਘ ਧਾਲੀਵਾਲ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ ਗਸ਼ਤ ਦੌਰਾਨ ਸਥਾਨਕ ਦੁਸਹਿਰਾ ਗਰਾਊਾਡ ਲਾਗੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਦੌਰਾਨ 17 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ | ਇਸ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਭਾਦਸੋਂ ਪੁਲਿਸ ਨੇ ਅਣਗਹਿਲੀ ਕਰਨ ਵਾਲਿਆਂ ਨਾਲ ਵਰਤੀ ਸਖ਼ਤੀ

ਭਾਦਸੋਂ, 22 ਮਈ (ਗੁਰਬਖ਼ਸ਼ ਸਿੰਘ ਵੜੈਚ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਸਮੁੱਚੇ ਸੂਬੇ ਅੰਦਰ ਤਾਲਾਬੰਦੀ ਦੌਰਾਨ ਅਣਗਹਿਲੀ ਕਰਨ ਵਾਲਿਆਂ ਿਖ਼ਲਾਫ਼ ਭਾਦਸੋਂ ਪੁਲਿਸ ਨੇ ਸਖ਼ਤੀ ਵਰਤੀ ਹੈ | ਥਾਣਾ ਮੁਖੀ ਅੰਮਿ੍ਤਵੀਰ ਸਿੰਘ ਚਾਹਲ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਡੀ.ਐਮ.ਐਫ. ਨੇ ਦੇਸ਼ ਵਿਆਪੀ 'ਰੋਸ ਦਿਵਸ' ਮੌਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 22 ਮਈ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਨੇ ਪਟਿਆਲਾ ਸ਼ਹਿਰ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਅਤੇ ਦੇਵੀਗੜ੍ਹ ਦੇ ਨਹਿਰੀ ਵਿਸ਼ਰਾਮ ਘਰ ਵਿਖੇ ਸੂਬਾਈ ਆਗੂਆਂ ...

ਪੂਰੀ ਖ਼ਬਰ »

ਕੁੱਪਾਂ ਦੇ ਹੋਏ ਨੁਕਸਾਨ ਸਬੰਧੀ ਬਿਜਲੀ ਨਿਗਮ ਨੂੰ ਲਿਖਿਆ ਜਾਵੇਗਾ-ਤਹਿਸੀਲਦਾਰ ਹਰਨੇਕ ਸਿੰਘ

ਦੇਵੀਗੜ੍ਹ, 22 ਮਈ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਪਿੰਡ ਰੌਹੜ ਜਗੀਰ ਵਿਖੇ ਕੁੱਝ ਕਿਸਾਨਾਂ ਦੇ ਕੁੱਪ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜਿਆਂ ਕਰਕੇ ਲੱਗੀ ਅੱਗ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ...

ਪੂਰੀ ਖ਼ਬਰ »

ਸਰਕਾਰੀ ਅਰਧ-ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਦੇਸ਼ ਵਿਆਪੀ ਰੋਸ ਦਿਵਸ ਮੌਕੇ ਰੋਸ ਪ੍ਰਦਰਸ਼ਨ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਅੱਜ ਰਾਜ ਭਰ 'ਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੇਂਦਰੀ 10 ਟਰੇਡ ਯੂਨੀਅਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਮੁਲਾਜ਼ਮ, ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਦੇਸ਼ ਭਰ 'ਚ ਇਕ ਦਿਨਾ ਰੋਸ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਪਟਿਆਲਾ, 22 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਬੰਨਾਂ ਰੋਡ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਦੌਰਾਨ 7 ਗਰਾਮ ਸਮੈਕ ਬਰਾਮਦ ਹੋਈ ਹੈ | ਮੁਲਜ਼ਮ ਦੀ ਪਹਿਚਾਣ ਗਗਨਦੀਪ ਸਿੰਘ ਵਾਸੀ ਪਟਿਆਲਾ ...

ਪੂਰੀ ਖ਼ਬਰ »

ਪੰਜ ਪਾਰਸਲਾਂ ਨੂੰ ਖੋਹਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਮਾਰਚ ਮਹੀਨੇ ਇਕ ਵਿਅਕਤੀ ਵਲੋਂ ਫਲਿੱਪ ਕਾਰਟ ਆਨ ਲਾਈਨ ਕੰਪਨੀ ਤੋਂ ਪੰਜ ਪਾਰਸਲ ਮੰਗਵਾ ਕੇ ਉਨ•ਾਂ ਨੂੰ ਪਹੁੰਚਾਉਣ ਆਏ ਨੌਜਵਾਨ ਤੋਂ ਉਕਤ ਪਾਰਸਲ ਖੋਹ ਲਏ ਗਏ | ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਦੋ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਮੱਗਲਰਾਂ ਤੋਂ ਹੈਰੋਇਨ ਮੰਗਵਾਉਣ ਤੇ ਪੈਸਿਆਂ ਦਾ ਲੈਣ-ਦੇਣ ਕਰਨ ਦੇ ਦੋਸ਼ ਹੇਠ ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਕੰਡਿਆਲੀ ਤਾਰ ਪਾਰ ਜ਼ਮੀਨ ਦੇ ਕੁਝ ਮਾਲਕਾਂ ਵਲੋਂ ਪਾਕਿਸਤਾਨ ਫ਼ੋਨ ਕਰਕੇ ਪੈਸਿਆਂ ਦਾ ਲੈਣ ਦੇਣ ਕਰਕੇ ਹੈਰੋਇਨ ਦੀ ਸਮੱਗਿਲੰਗ ਕਰਨ ਅਤੇ ਆਪਣੇ ਸਮੱਗਲਰ ਸਾਥੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ...

ਪੂਰੀ ਖ਼ਬਰ »

ਸਕੂਟਰੀ ਨੂੰ ਟੱਕਰ ਮਾਰਨ 'ਤੇ ਇਕ ਔਰਤ ਦੀ ਮੌਤ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)-ਅੱਡਾ ਪੰਡੋਰੀ ਗੋਲਾ ਦੇ ਨਜ਼ਦੀਕ ਮਿੱਟੀ ਲੱਦ ਕੇ ਲਿਆ ਰਹੇ ਇਕ ਟਰੈਕਟਰ ਟਰਾਲੀ ਵਲੋਂ ਸਕੂਟਰੀ ਨੂੰ ਟੱਕਰ ਮਾਰਨ 'ਤੇ ਸਕੂਟਰੀ 'ਤੇ ਬੈਠੀ ਇਕ ਔਰਤ ਦੀ ਮੌਤ ਹੋ ਗਈ | ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਟਰੈਕਟਰ ਚਾਲਕ ਦੇ ...

ਪੂਰੀ ਖ਼ਬਰ »

ਡੀ.ਐੱਫ.ਐੱਸ.ਸੀ. ਜਸਜੀਤ ਕੌਰ ਦਾ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਨਮਾਨ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫ਼ਸਰ ਤਰਨ ਤਾਰਨ ਜਸਜੀਤ ਕੌਰ ਵਲੋਂ ਕਣਕ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਕਣਕ ਦੀ ਖ਼ਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇਣ ਅਤੇ ਮੰਡੀਆਂ ਵਿਚ ਖ਼ਰੀਦ ਦੇ ਵਧੀਆ ਪ੍ਰਬੰਧ ਕਰਨ ਅਤੇ ...

ਪੂਰੀ ਖ਼ਬਰ »

ਦੂਹਲ ਕੋਹਨਾ ਪਿੰਡ 'ਚ ਪ੍ਰੇਮੀ ਜੋੜੇ ਦੇ ਕਤਲ ਦੀ ਗੁੱਥੀ ਸੁਲਝੀ

ਖੇਮਕਰਨ, 22 ਮਈ (ਰਾਕੇਸ਼ ਬਿੱਲਾ)¸ ਥਾਣਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਵਿਚ ਇਕ ਪ੍ਰੇਮੀ ਜੋੜੇ ਦੇ ਕਤਲ ਕਰਕੇ ਉਨ੍ਹਾਂ ਦੀਆਂ ਲਾਸ਼ਾਂ ਪਿੰਡ ਦੇ ਬਾਹਰਵਾਰ ਸੁੱਟਣ ਦੇ ਮਾਮਲੇ ਵਿਚ ਥਾਣਾ ਖੇਮਕਰਨ ਦੀ ਪੁਲਿਸ ਨੇ ਇਸ ਅਹਿਮ ਮਾਮਲੇ ਦੀ ਗੁੱਥੀ ਨੂੰ ਸੁਲਝਾ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ 'ਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)¸ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਬਾਹਰੋਂ ਆਏ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਲਈ ਜ਼ਿਲੇ੍ਹ ਵਿਚ ਬਾਹਰੋਂ ਆਏ ਵਿਅਕਤੀਆਂ ਦੀ ...

ਪੂਰੀ ਖ਼ਬਰ »

ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ 'ਚ ਵਾਹੁਣ-ਮੁੱਖ ਖੇਤੀਬਾੜੀ ਅਫਸਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)¸ ਮੁੱਖ ਖੇਤੀਬਾੜੀ ਅਫਸਰ ਕੁਲਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ ਨਿਊ ਹੈਲਥ

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ ਸ੍ਰੀ ਦਰਬਾਰ ਸਾਹਿਬ ਵਿਖੇ ਜੇਬ ਕੱਟਦੇ ਪਿਓ-ਪੁੱਤਰ ਕਾਬੂ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਲਾਕਡਾਊਨ ਦੇ ਬਾਵਜੂਦ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਨਤਮਸਤਕ ਹੋਣ ਲਈ ਆਈ ਸੰਗਤ ਦੀ ਜੇਬ ਕੱਟਣ ਵਾਲੇ ਵੀ ਘਰ ਨਹੀਂ ਬੈਠ ਰਹੇ | ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਮੱਸਿਆ ਦੇ ਦਿਹਾੜੇ ਮੌਕੇ ...

ਪੂਰੀ ਖ਼ਬਰ »

ਕੋਵਿਡ-19 ਦੇ ਦੌਰ 'ਚ ਡਿਊਟੀਆਂ ਕਰ ਰਹੇ ਸਾਰੇ ਠੇਕਾ ਕਾਮਿਆਂ ਨੂੰ ਪੰਜਾਬ ਸਰਕਾਰ ਤੁਰੰਤ ਪੱਕੇ ਕਰੇ-ਔਲਖ

ਪੱਟੀ, 22 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)¸ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟਰ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਦੇ 18 ਡਿਪੂਆਂ ਅੱਗੇ ਰੋਸ ਰੈਲੀਆਂ ਕਰਕੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜਦੂਰ ਵਿਰੋਧੀ ਸੋਧਾਂ ...

ਪੂਰੀ ਖ਼ਬਰ »

ਭਾਰਤ ਪਾਕਿ ਸਰਹੱਦ ਤੋਂ ਹੈਰੋਇਨ ਤੇ ਪਿਸਟਲ ਬਰਾਮਦ

ਖੇਮਕਰਨ 22 ਮਈ (ਰਾਕੇਸ਼ ਬਿੱਲਾ)¸ਭਾਰਤ ਪਾਕਿ ਸੈਕਟਰ ਖੇਮਕਰਨ ਦੀ ਗਜ਼ਲ ਪੋਸਟ ਕੋਲੋਂ ਬੀ.ਐੱਸ.ਐੱਫ. ਦੇ ਜਵਾਨਾਂ ਨੇ ਦੋ ਲੀਟਰ ਪਲਾਸਟਿਕ ਦੀ ਬੋਤਲ ਵਿਚ ਪਈ ਹੈਰੋਇਨ ਇਕ ਕਿਲੋ 950 ਗ੍ਰਾਮ, 280 ਗ੍ਰਾਮ ਅਫੀਮ ਤੋਂ ਇਲਾਵਾ 9 ਐੱਮ.ਐੱਮ. ਦਾ ਪਾਕਿਸਤਾਨ ਦਾ ਬਣਿਆ ਪਿਸਟਲ, ਇਕ ...

ਪੂਰੀ ਖ਼ਬਰ »

ਪਨੀਰੀ ਦੀ ਬਿਜਾਈ ਵਾਸਤੇ ਬਿਜਲੀ ਸਪਲਾਈ ਸਵੇਰ ਵੇਲੇ ਦੇਣ ਦੀ ਮੰਗ

ਦੇਵੀਗੜ੍ਹ, 22 ਮਈ (ਰਾਜਿੰਦਰ ਸਿੰਘ ਮੌਜੀ)-ਝੋਨੇ ਦੀ ਸਿੱਧੀ ਬਿਜਾਈ ਅਤੇ ਪਨੀਰੀ ਲਈ ਮੋਟਰਾਂ ਵਾਸਤੇ ਜੋ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ, ਉਸ ਦਾ ਕੋਈ ਸਮਾਂ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਗੱਲਬਾਤ ਕਰਦਿਆਂ ਬਲਜੀਤ ਸਿੰਘ ਭੈਣੀ, ਮਹਿਮਾ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਸਮਾਣਾ, 22 ਮਈ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ, ਟੋਨੀ, ਗੁਰਦੀਪ ਸ਼ਰਮਾ)-ਸਮਾਣਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਲਾਹਣ ਬਰਾਮਦ ਕੀਤੀ ਹੈ | ਪੁਲਿਸ ਉੱਪ-ਕਪਤਾਨ ਜਸਵੰਤ ਸਿੰਘ ਮਾਂਗਟ ਅਤੇ ਥਾਣਾ ਸਦਰ ਦੇ ਮੁਖੀ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ 'ਚ ਸੋਧਾਂ ਦੇ ਿਖ਼ਲਾਫ਼ 'ਚ ਕਾਮਿਆਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ਜ਼ਿਲ੍ਹਾ ਸਕੱਤਰ ਗੁਰਮੀਤ ਕੌਰ ...

ਪੂਰੀ ਖ਼ਬਰ »

ਹੋਮਿਓਪੈਥਿਕ ਵਿਭਾਗ ਅਤੇ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਪੁਲਿਸ ਨੂੰ ਵੰਡੀਆਂ ਦਵਾਈਆਂ

ਪਟਿਆਲਾ, 22 ਮਈ (ਮਨਦੀਪ ਸਿੰਘ ਖਰੋੜ)-ਅੱਜ ਪਟਿਆਲਾ ਦੀ ਤਿ੍ਪੜੀ ਡਿਸਪੈਂਸਰੀ ਵਿਖੇ ਹੋਮਿਓਪੈਥਿਕ ਵਿਭਾਗ ਅਤੇ ਸਿਟੀਜ਼ਨ ਵੈਲਫੇਅਰ ਸੁਸਾਇਟੀ ਵਲੋਂ ਮਨੁੱਖੀ ਦੀ ਰੋਗਾਂ ਵਿਰੁੱਧ ਲੜਨ ਦੀ ਅੰਦਰੂਨੀ ਸ਼ਕਤੀ ਨੂੰ ਵਧਾਉਣ ਲਈ (ਇਮਿਉਨ) ਉਤਕ ਵਿਭਾਗ ਵਲੋਂ ਪੰਜਾਬ ਪੁਲਿਸ ...

ਪੂਰੀ ਖ਼ਬਰ »

ਚਾਰ ਦਿਨਾਂ ਤੋਂ ਲਾਪਤਾ ਨੌਕਰ ਦਾ ਨਹੀਂ ਲੱਗਾ ਪਤਾ

ਸਮਾਣਾ, 22 ਮਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਥਾਣਾ ਸਮਾਣਾ ਦੇ ਪਿੰਡ ਅਸਮਾਨਪੁਰ ਤੋਂ ਇਕ ਕਿਸਾਨ ਦੇ ਬੀਤੀ 18 ਮਈ ਤੋਂ ਲਾਪਤਾ ਨੌਕਰ ਦਾ ਅਜੇ ਤੱਕ ਕੋਈ ਥਹੁ-ਪਤਾ ਨਹੀਂ ਲੱਗਾ | ਇਸ ਦੀ ਸੂਚਨਾ ਪੁਲਿਸ ਚੌਕੀ ਮਵੀ ਕਲਾਂ ਵਿਚ ਦਿੱਤੀ ਗਈ ਹੈ | ਕਿਸਾਨ ਮਹਿਲ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚਲੀਆਂ ਗਊਸ਼ਾਲਾਵਾਂ ਅਤੇ ਕੈਟਲ ਪੌਾਡ ਸਬੰਧੀ ਵਿਸ਼ੇਸ਼ ਟੀਕਾਕਰਨ ਮੁਹਿੰਮ

ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ 'ਚ ਮੌਜੂਦ 10 ਗਊਸ਼ਾਲਾਵਾਂ ਅਤੇ 1 ਕੈਟਲ ਪੌਾਡ 'ਚ ਗਊ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਵਿੱਢੀ ਗਈ ਹੈ | ਇਸ ਸਬੰਧੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਕੀਤੀਆਂ ਰੋਸ ਰੈਲੀਆਂ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਪਟਿਆਲਾ ਅਧੀਨ ਪੈਂਦੀਆਂ ਵੱਖ-ਵੱਖ ਸਬ ਡਵੀਜ਼ਨਾਂ 'ਚ ਸਰਕਲ ਪ੍ਰਧਾਨ ਜਤਿੰਦਰ ਸਿੰਘ ਚੱਢਾ, ਸਰਕਲ ਸਕੱਤਰ ਪਰਮਜੀਤ ਸਿੰਘ, ਸਹਾਇਕ ਸਕੱਤਰ ਜੋਗਿੰਦਰ ਸਿੰਘ ਮੌਜੀ, ਸਰਕਲ ਕਨਵੀਨਰ ਵਿਜੇ ਦੇਵ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਗ਼ਰੀਬ ਵਰਗ ਨੂੰ ਕੱਟੇ ਕਾਰਡ ਬਹਾਲ ਹੋਣ ਨਾਲ ਮਿਲੀ ਰਾਹਤ-ਡਾ: ਬਿੱਟੂ

ਭੁਨਰਹੇੜੀ, 22 ਮਈ (ਧਨਵੰਤ ਸਿੰਘ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਡਾਕਟਰ ਗੁਰਮੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਾਡੇ ਇਲਾਕੇ ਅੰਦਰ ਗ਼ਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ | ਕੋਵਿਡ 19 ਮਹਾਂਮਾਰੀ ਦੇ ਔਖੇ ਦੌਰ ਦੌਰਾਨ ਕਿਸੇ ...

ਪੂਰੀ ਖ਼ਬਰ »

ਚੇਅਰਪਰਸਨ ਚਾਹਲ ਦੀ ਅਗਵਾਈ 'ਚ ਬਲਾਕ ਸੰਮਤੀ ਖਮਾਣੋਂ ਦੀ ਮੀਟਿੰਗ

ਖਮਾਣੋਂ, 22 ਮਈ (ਮਨਮੋਹਣ ਸਿੰਘ ਕਲੇਰ)-ਬਲਾਕ ਸੰਮਤੀ ਖਮਾਣੋਂ ਦੀ ਇਕ ਮੀਟਿੰਗ ਚੇਅਰਪਰਸਨ ਜਸਮੀਤ ਕੌਰ ਚਾਹਲ ਦੀ ਅਗਵਾਈ 'ਚ ਅੱਜ ਸੰਮਤੀ ਦਫ਼ਤਰ ਵਿਖੇ ਹੋਈ | ਇਸ ਮੌਕੇ ਕੋਵਿਡ-19 ਮਹਾਂਮਾਰੀ ਸਬੰਧੀ ਪਿੰਡਾਂ 'ਚ ਜਾਗਰੂਕਤਾ ਅਤੇ ਨਰੇਗਾ ਕਾਮਿਆਂ ਨੂੰ ਮਾਸਕ ਆਦਿ ਏਜੰਡੇ ...

ਪੂਰੀ ਖ਼ਬਰ »

ਕੋਰੋਨਾ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੋਈ 100-ਡਾ: ਮਲਹੋਤਰਾ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਪ੍ਰਯੋਗਸ਼ਾਲਾ ਵਿਚ ਭੇਜੇ ਗਏ 14 ਨਮੂਨਿਆਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਬਾਕੀ ਦੀ ਰਿਪੋਰਟ ਕੱਲ੍ਹ ...

ਪੂਰੀ ਖ਼ਬਰ »

200 ਲੀਟਰ ਲਾਹਣ ਬਰਾਮਦ-ਇਕ ਕਾਬੂ

ਅਰਨੋਂ, 22 ਮਈ (ਦਰਸ਼ਨ ਪਰਮਾਰ)-ਠਰੂਆ ਚੌਕੀ ਦੀ ਪੁਲਿਸ ਨੇ ਛਾਪਾਮਾਰੀ ਕਰਕੇ ਇਕ ਵਿਅਕਤੀ ਦੇ ਘਰੋਂ ਸ਼ਰਾਬ ਬਣਾਉਣ ਲਈ ਤਿਆਰ ਕੀਤਾ ਲਾਹਣ ਬਰਾਮਦ ਕੀਤਾ ਹੈ | ਪੁਲਿਸ ਚੌਕੀ ਮੁਖੀ ਠਰੂਆ ਸੰਦੀਪ ਸਿੰਘ ਨੇ ਦੱਸਿਆ ਕਿ ਹੌਲਦਾਰ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਨਿੱਜੀ ਸਕੂਲਾਂ ਦੀ ਲੁੱਟ ਿਖ਼ਲਾਫ਼ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਧਰਮਜੀਤ ਸਿੰਘ ਜਲਵੇੜਾ ਵਲੋਂ ਡਿਪਟੀ ਕਮਿਸ਼ਨਰ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਨੂੰ ਮੰਗ ਪੱਤਰ ਸੌਾਪਿਆ ਗਿਆ | ਪ੍ਰੋ. ਜਲਵੇੜਾ ਨੇ ਕਿਹਾ ਕਿ ਪੰਜਾਬ ਅੰਦਰ ਪ੍ਰਾਈਵੇਟ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈੱਡਰੇਸ਼ਨਾਂ ਦੇ ਸਾਂਝੇ ਮੰਚ ਨੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈੱਡਰੇਸ਼ਨਾਂ ਦੇ ਸਾਂਝੇ ਮੰਚ ਵਲੋਂ ਸਰਹਿੰਦ ਜੀ.ਟੀ. ਰੋਡ ਬੱਸ ਸਟੈਂਡ ਵਿਖੇ ਧਰਨਾ ਦਿੱਤਾ ਗਿਆ ਅਤੇ ਉਪਰੰਤ ਨਾਇਬ ਤਹਿਸੀਲਦਾਰ ਮੰਗ ਪੱਤਰ ਵੀ ਦਿੱਤਾ ਗਿਆ | ਮੁਲਾਜ਼ਮ ਆਗੂਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪਾਤੜਾਂ, 22 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਕਾਬੂ ਕੀਤਾ ਹੈ | ਇਸ ਦੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ...

ਪੂਰੀ ਖ਼ਬਰ »

ਥਾਣਾ ਸਰਹਿੰਦ ਦੇ ਮੁਲਾਜ਼ਮਾਂ ਦਾ ਇਲਾਕੇ ਦੇ ਪੰਚਾਂ-ਸਰਪੰਚਾਂ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਥਾਣਾ ਸਰਹਿੰਦ ਦੇ ਪੁਲਿਸ ਮੁਲਾਜ਼ਮਾਂ ਦੁਆਰਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ 'ਤੇ ਉਨ੍ਹਾਂ ਦਾ ਇਲਾਕੇ ਦੇ ਪੰਚਾਂ ਸਰਪੰਚਾਂ ਦੁਆਰਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਪੱਤਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਨਮਾਨਿਤ

ਸਮਾਣਾ, 22 ਮਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਟੋਨੀ, ਗੁਰਦੀਪ ਸ਼ਰਮਾ)-ਵਪਾਰ ਮੰਡਲ ਸਮਾਣਾ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਵਧੀਆ ਕੰਮ ਕਰਨ ਬਦਲੇ ਉੱਪ-ਮੰਡਲ ਅਫ਼ਸਰ ਸਮਾਣਾ ਨਮਨ ਮੜਕਨ, ਪੁਲਿਸ ਉੱਪ-ਕਪਤਾਨ ਜਸਵੰਤ ਸਿੰਘ ਮਾਂਗਟ, ਥਾਣਾ ਸ਼ਹਿਰੀ ਦੇ ਮੁਖੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੌਹਾਨ ਦੀ ਅਗਵਾਈ 'ਚ ਵੰਡਿਆ ਰਾਸ਼ਨ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਮਨੁੱਖਤਾ ਦੀ ਸੇਵਾ ਕਰਨਾ ਹੀ ਸਭ ਤੋਂ ਵੱਡਾ ਧਰਮ ਹੈ, ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਜਾਤ-ਪਾਤ, ਰੰਗ, ਭੇਦ ਦੇਖ ਕੇ ਲੋਕਾਂ ਦੀ ਮਦਦ ਨਹੀਂ ਕਰਨਾ ਚਾਹੀਦੀ | ਇਸੇ ਕੜੀ 'ਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਉਂਕਾਰ ਸਿੰਘ ...

ਪੂਰੀ ਖ਼ਬਰ »

ਰਾਸ਼ਨ ਕਾਰਡਾਂ ਦੀ ਵੰਡ 'ਚ ਤੇਜ਼ੀ ਲਿਆਂਦੀ ਜਾਵੇ-ਖੱਟਰ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨੂੰ ਨਿਰਦੇਸ਼ ਦਿੱਤੇ ਕਿ ਬਚੇ ਹੋਏ ਯੋਗ ਲਾਭਪਾਤਰਾਂ ਨੂੰ ਡਿਸਟ੍ਰੇਸ ਰਾਸ਼ਨ ਟੋਕਨ (ਡੀ.ਆਰ.ਟੀ.) ਦੇ ਵੰਡ ਦੀ ...

ਪੂਰੀ ਖ਼ਬਰ »

ਸ਼ੂਗਰ ਨੂੰ ਕੰਟਰੋਲ ਕਰਨ ਲਈ ਸਫਲ ਸਿੱਧ ਹੋਇਆ 'ਸ਼ੁਗ੍ਰੀਨ ਅਮਿ੍ਤ'

ਚੰਡੀਗੜ੍ਹ, 15 ਮਈ (ਅ.ਬ.)- ਅਯੁਰਵੇਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ ਕਰਨ ਦੀ ਅਮਿ੍ਤ ਸਮਾਨ ਦਵਾਈ 'ਸ਼ੁਗ੍ਰੀਨ ਅਮਿ੍ਤ ਨੂੰ ਮਾਣ ਮਿਲਿਆ ਹੈ | ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦਵਾਈ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੇਦਾਚਾਰੀਆਂ, ਵੈਦਾਂ ਦੁਆਰਾ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਵਕਫ਼ ਬੋਰਡ ਮਾਮਲੇ 'ਚ ਏ.ਜੀ. ਵਿਰੁੱਧ ਉਲੰਘਣਾ ਪਟੀਸ਼ਨ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਵਲੋਂ ਸੂਬੇ ਦੇ ਵਕਫ਼ ਬੋਰਡ ਦੇ ਚੇਅਰਮੈਨ ਦੀ ਸਹੁੰ ਚੁਕਾਈ ਨਾ ਕਰਵਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਬੋਰਡ ਦੀ ਮੀਟਿੰਗ ਸੱਦਣ 'ਤੇ ਇੱਕ ਉਲੰਘਣਾ ਪਟੀਸ਼ਨ ਦਾਖ਼ਲ ਕੀਤੀ ਗਈ ਪਰ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਕੱਟੇ ਗਏ ਆਟਾ ਦਾਲ ਸਕੀਮ ਵਾਲੇ ਕਾਰਡ ਮੁੜ ਬਹਾਲ-ਹੈਰੀਮਾਨ

ਪਟਿਆਲਾ, 22 ਮਈ (ਜ.ਸ. ਢਿੱਲੋਂ)-ਹਲਕਾ ਸਨੌਰ ਮੁਖੀ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ ਵਲੋਂ ਅੱਜ ਬਲਾਕ ਵਿਕਾਸ ਅਫ਼ਸਰ ਸਨੌਰ ਦੇ ਦਫ਼ਤਰ ਵਿਖੇ ਬੈਠਕ ਕਰਕੇ ਪਿਛਲੇ ਦਿਨੀਂ ਹਲਕੇ ਦੇ 9 ਹਜ਼ਾਰ ਦੇ ਕਰੀਬ ਪਰਿਵਾਰਾਂ ਦੇ ਕੱਟੇ ਗਏ ਆਟਾ ਦਾਲ ਸਕੀਮ ਵਾਲੇ ਕਾਰਡ ਮੁੜ ...

ਪੂਰੀ ਖ਼ਬਰ »

ਕੈਪਟਨ ਵਲੋਂ ਰੀਅਲ ਅਸਟੇਟ ਸੈਕਟਰ ਲਈ ਵਿਸ਼ੇਸ਼ ਪੈਕੇਜ ਦਾ ਐਲਾਨ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਚੁਣੌਤੀਆਂ ਨਾਲ ਘਿਰੇ ਰੀਅਲ ਅਸਟੇਟ ਦੇ ਖੇਤਰ ਨੂੰ ਰਾਹਤ ਦੇਣ ਲਈ ਕਈ ਐਲਾਨ ਕੀਤੇ ਗਏ ਹਨ, ਜਿਨ੍ਹਾਂ ਵਿਚ ਸਾਰੇ ਅਲਾਟੀਆਂ ਲਈ ਪਲਾਟਾਂ ਤੇ ...

ਪੂਰੀ ਖ਼ਬਰ »

ਸ਼੍ਰੋੋਮਣੀ ਅਕਾਲੀ ਦਲ ਹਲਕਾ ਮੁਹਾਲੀ ਨੇ 200 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਲਈ ਭੇਜੀ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਮੁਹਾਲੀ ਦੇ ਆਗੂਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਬਾਪੂਧਾਮ ਕਾਲੋਨੀ, ਸੈਕਟਰ-26 ਵਿਚ ਅੱਜ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਸ਼ਹਿਰ ਵਿਚ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 219 ਤੱਕ ਪਹੁੰਚ ਗਈ ਹੈ | ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

3 ਸਾਲ ਬਾਅਦ ਪੁਲਿਸ ਇੰਸਪੈਕਟਰ ਨੂੰ ਮਿਲਿਆ ਪੁੱਤਰ ਦੇ ਕਤਲ ਦਾ ਇਨਸਾਫ਼-ਮਾਮਲਾ ਦਰਜ

ਨਾਭਾ, 22 ਮਈ (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਬਤੌਰ ਪੁਲਿਸ ਇੰਸਪੈਕਟਰ ਡਿਊਟੀ ਨਿਭਾ ਰਹੇ ਮਨਜੀਤ ਸਿੰਘ ਪੁੱਤਰ ਉਜਾਗਰ ਸਿੰਘ ਦਾ ਆਪਣਾ ਇਕਲੌਤਾ ਪੁੱਤਰ 14 ਮਾਰਚ 2017 ਨੂੰ ਮੌਤ ਦੇ ਮੂੰਹ 'ਚ ਚਲਾ ਗਿਆ ਸੀ ਅਤੇ ਅੱਜ ਤਕਰੀਬਨ 3 ਸਾਲਾਂ ਬਾਅਦ ਉਸ ਦੇ ਪੁੱਤਰ ਦੇ ਕਤਲ ਨੂੰ ਲੈ ...

ਪੂਰੀ ਖ਼ਬਰ »

ਕੈਪਟਨ ਵਲੋਂ ਰੀਅਲ ਅਸਟੇਟ ਸੈਕਟਰ ਲਈ ਵਿਸ਼ੇਸ਼ ਪੈਕੇਜ ਦਾ ਐਲਾਨ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਚੁਣੌਤੀਆਂ ਨਾਲ ਘਿਰੇ ਰੀਅਲ ਅਸਟੇਟ ਦੇ ਖੇਤਰ ਨੂੰ ਰਾਹਤ ਦੇਣ ਲਈ ਕਈ ਐਲਾਨ ਕੀਤੇ ਗਏ ਹਨ, ਜਿਨ੍ਹਾਂ ਵਿਚ ਸਾਰੇ ਅਲਾਟੀਆਂ ਲਈ ਪਲਾਟਾਂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX