ਤਾਜਾ ਖ਼ਬਰਾਂ


ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  13 minutes ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  42 minutes ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  48 minutes ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  about 1 hour ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  about 1 hour ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  about 2 hours ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ..
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  about 2 hours ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ...
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ....
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  about 2 hours ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ....
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  about 2 hours ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਮੋਗਾ, 5 ਜੁਲਾਈ(ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  about 3 hours ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  about 4 hours ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  about 4 hours ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 5 hours ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 5 hours ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਦਾ ਛੱਡਿਆ ਪੱਲਾ
. . .  about 5 hours ago
ਪਟਿਆਲਾ, 5 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ....
ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਨਾਲ ਕੀਤਾ ਧੋਖਾ : ਕੈਪਟਨ
. . .  about 6 hours ago
ਚੰਡੀਗੜ੍ਹ, 5 ਜੁਲਾਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਬਠਿੰਡਾ, ਮਾਨਸਾ + ਸੰਗਰੂਰ, ਬਰਨਾਲਾ

ਕੇਂਦਰ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਕਣਕ ਪਸ਼ੂਆਂ ਦੇ ਖਾਣ ਯੋਗ ਵੀ ਨਹੀਂ

ਧੂਰੀ, 31 ਮਈ (ਸੰਜੇ ਲਹਿਰੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਤਿੰਨ ਮਹੀਨੇ ਦਾ ਮੁਫ਼ਤ ਅਨਾਜ ਵੰਡਣ ਦੀ ਪ੍ਰਕਿਰਿਆ 'ਤੇ ਫੂਡ ਸਪਲਾਈ ਵਿਭਾਗ ਦੇ ਕੁਝ ਅਫ਼ਸਰਾਂ ਦੀ ਕਥਿਤ ਘਪਲੇਬਾਜ਼ੀ ਦੇ ਚੱਲਦਿਆਂ ਇਕ ਵੱਡਾ ਸਵਾਲੀਆ ਚਿੰਨ੍ਹ ਲੱਗਿਆ ਹੈ | ਅੱਜ ਧੂਰੀ ਪਿੰਡ ਵਿਖੇ ਡੀਪੂਆਂ ਦੇ ਬਾਹਰ ਕਣਕ ਲੈਣ ਪਹੁੰਚੇ ਲੋਕਾਂ ਨੇ ਡੀਪੂਆਂ 'ਤੇ ਆਈ ਘਟੀਆ ਕਣਕ ਦੀ ਜਾਣਕਾਰੀ ਦਿੰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਡੀਪੂਆਂ 'ਤੇ ਆਈ ਖ਼ਰਾਬ ਕਣਕ ਪਸ਼ੂਆਂ ਦੇ ਖਾਣ ਯੋਗ ਵੀ ਨਹੀਂ ਹੈ | ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਕੁੱਝ ਡੀਪੂਆਂ 'ਤੇ ਆਈ ਕਣਕ ਦੀ ਕੁਆਲਿਟੀ ਚੈੱਕ ਕੀਤੀ ਤਾਂ ਉਹ ਕਾਫੀ ਮਾੜੀ ਕੁਆਲਿਟੀ ਦੀ ਸੀ ਅਤੇ ਉੱਥੇ ਕਣਕ ਦੀ ਵੰਡ ਕਰਨ ਵੇਲੇ ਸਰਕਾਰੀ ਹਦਾਇਤਾਂ ਅਨੁਸਾਰ ਮਹਿਕਮੇ ਦਾ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਮੌਕੇ 'ਤੇ ਮੌਜੂਦ ਨਹੀਂ ਸੀ | ਇਸ ਸਬੰਧੀ ਜਦੋਂ ਸਬੰਧਤ ਵਿਭਾਗ ਦੇ ਇੰਸਪੈਕਟਰ ਧਨਵੰਤ ਸਿੰਘ ਤੇ ਅਮਨ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਦੇਣ ਦੀ ਬਜਾਏ ਵਾਰ-ਵਾਰ ਬੈਠ ਕੇ ਮਾਮਲਾ ਨਿਬੇੜਨ ਕਰਨ ਦੀ ਗੱਲ ਕਰਦੇ ਰਹੇ | ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਹਰਚੰਦਪੁਰ ਵਿਖੇ ਬਣੇ ਗੋਦਾਮ ਵਿਚ ਜਾ ਕੇ ਸਥਿਤੀ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮਾਮਲਾ ਹੋਰ ਵੀ ਹੈਰਾਨ ਕਰ ਦੇਣ ਵਾਲਾ ਨਿਕਲਿਆ, ਮੌਕੇ 'ਤੇ ਕਣਕ ਝਾਰਣ ਵਾਲੇ ਦੋ ਪੱਖੇ ਲੱਗੇ ਹੋਏ ਸਨ ਤੇ ਉਨ੍ਹਾਂ ਵਿਚ ਕਣਕ ਪਈ ਸੀ ਅਤੇ ਉੱਥੇ ਲਗਪਗ 5-6 ਸਾਲ ਪੁਰਾਣੇ ਬਾਰਦਾਨੇ ਦੇ ਖਾਲੀ ਗੱਟੇ ਵੀ ਪਏ ਸਨ | ਇਸ ਦੇ ਨਾਲ ਹੀ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਜਾਣ ਵਾਲੀ 2020-21 ਦੀ ਕਣਕ ਵੀ ਉੱਥੇ ਪਈ ਸੀ, ਮੌਕੇ 'ਤੇ ਸਰਕਾਰੀ ਬੋਰੀਆਂ ਵਿਚ ਬਹੁਤ ਸਾਰਾ ਕਣਕ ਦਾ ਝਾਰ ਅਤੇ ਮਾੜੀ ਕੁਆਲਿਟੀ ਦੀ ਕਣਕ ਵੀ ਗੱਟਿਆਂ ਵਿਚ ਭਰੀ ਪਈ ਸੀ ਅਤੇ ਗੱਟਿਆਂ ਦੇ ਮੂੰਹ ਖੁੱਲ੍ਹੇ ਪਏ ਸਨ | ਇਸ ਸਬੰਧੀ ਉੱਥੇ ਮੌਕੇ 'ਤੇ ਪਈ ਕਣਕ ਬਾਰੇ ਹਾਜ਼ਰ ਇੰਸਪੈਕਟਰ ਅਮਨ ਕੁਮਾਰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ | ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਕਣਕ ਲੈਣ ਵਾਲੇ ਕਈ ਲਾਭਪਾਤਰੀਆਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਆਪਣੇ ਬਿਆਨ ਰਿਕਾਰਡ ਕਰਵਾਉਂਦਿਆਂ ਕੈਮਰੇ ਅੱਗੇ ਕਿਹਾ ਕਿ ਅਸੀਂ ਕੋਰੋਨਾ ਮਹਾਂਮਾਰੀ ਦੇ ਕਹਿਰ ਤੋਂ ਤਾਂ ਬਚ ਗਏ ਹਾਂ, ਪਰ ਅਜਿਹੀ ਕਣਕ ਖਾ ਕੇ ਅਸੀਂ ਜ਼ਰੂਰ ਬੀਮਾਰ ਹੋ ਜਾਵਾਂਗੇ | ਦੂਜੇ ਪਾਸੇ ਇਨ੍ਹਾਂ ਨੀਲੇ ਕਾਰਡ ਧਾਰਕਾਂ ਨੂੰ ਮੁਫ਼ਤ ਮਿਲਣ ਵਾਲੀ ਕਣਕ 'ਤੇ ਲੱਗਿਆ ਭਾਰੀ ਕੱਟ ਵੀ ਗਰੀਬ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਡੀਪੂ ਹੋਲਡਰਾਂ ਵਲੋਂ ਉਨ੍ਹਾਂ ਨੂੰ ਪਨਗਰੇਨ ਦੇ ਦਫ਼ਤਰ ਵਿਚੋਂ ਮਿਲੀ ਨਵੀਂ ਲਿਸਟ ਦੇ ਅਨੁਸਾਰ ਕਣਕ ਦਿੱਤੀ ਜਾ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਰਾਸ਼ਨ ਕਾਰਡ ਵਿਚ ਦਰਜ ਪਰਿਵਾਰਕ ਮੈਂਬਰਾਂ ਦੀ ਬਣਦੀ ਕਣਕ ਵੀ ਪੂਰੀ ਨਹੀਂ ਦਿੱਤੀ ਜਾ ਰਹੀ | ਜ਼ਿਕਰਯੋਗ ਹੈ ਕਿ ਆਂਗਣਵਾੜੀ ਸੈਂਟਰਾਂ 'ਤੇ ਵਿਧਵਾਵਾਂ, ਬੱਚਿਆਂ ਤੇ ਹੋਰ ਲਾਭਪਾਤਰੀਆਂ ਨੂੰ ਇਸ ਵਾਰ ਮਿਲਣ ਵਾਲੀ ਕਣਕ ਬਾਰੇ ਵੀ ਸਬੰਧਤ ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਅਜਿਹੀ ਕਣਕ ਖਾ ਕੇ ਬੱਚੇ ਬੀਮਾਰ ਹੋ ਜਾਣਗੇ | ਧੂਰੀ ਪਿੰਡ ਦੇ ਸਮਾਜਸੇਵੀ ਤੇਜਿੰਦਰ ਸਿੰਘ ਤੇਜ਼ੀ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਹੁਣ ਦੇਖਣਾ ਇਹ ਹੈ ਕਿ ਕੀ ਡਿਪਟੀ ਕਮਿਸ਼ਨਰ ਸੰਗਰੂਰ ਇਸ ਮਾਮਲੇ ਦੀ ਪੜਤਾਲ ਕਿਸੇ ਇਮਾਨਦਾਰ ਅਧਿਕਾਰੀ ਪਾਸੋਂ ਕਰਵਾ ਕੇ ਦੋਸ਼ੀਆਂ ਿਖ਼ਲਾਫ਼ ਬਣਦੀ ਕਾਰਵਾਈ ਕਰਦੇ ਹਨ ਜਾਂ ਨਹੀਂ? ਅੱਜ ਇਸ ਸਬੰਧੀ ਜਦੋਂ ਮਹਿਕਮੇ ਦੇ ਡੀ. ਐੱਫ. ਐੱਸ. ਓ. ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਵਾਰ-ਵਾਰ ਫ਼ੋਨ ਕਰਨ 'ਤੇ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ |

ਬਠਿੰਡਾ ਸ਼ਹਿਰ ਦੇ ਲੋਕ ਸਾਡਾ ਮਾਣ, ਉਨ੍ਹਾਂ ਲਈ ਹਰ ਸਹੂਲਤ ਸਰਕਾਰ ਦਾ ਟੀਚਾ- ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 31 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਤੇ ਬਠਿੰਡਾ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਇੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ਝੋਨਾ ਬੀਜ ਘੁਟਾਲੇ ਨੂੰ ਬੇਨਕਾਬ ਕਰੇ- ਗਿੱਲ

ਬੋਹਾ, 31 ਮਈ (ਰਮੇਸ਼ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਨੇ ਝੋਨੇ ਦੀ ਟੀ.ਆਰ. 128 ਅਤੇ ਪੀ.ਆਰ. 129 ਕਿਸਮਾਂ ਵੇਚਣ ਦੇ ਮਾਮਲੇ ਵਿਚ ਕਰੋੜਾਂ ਰੁਪਏ ਦੇ ਹੋਏ ਬੀਜ ਘਪਲੇ ਵਿਚ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੁਣ ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ...

ਪੂਰੀ ਖ਼ਬਰ »

ਮਾਮਲਾ ਗ਼ਲਤ ਆਪਰੇਸ਼ਨ ਕਾਰਨ ਔਰਤ ਦੀ ਹੋਈ ਮੌਤ ਦਾ ਪਰਿਵਾਰਿਕ ਮੈਂਬਰਾਂ ਦੀ ਸਹਿਮਤੀ ਮਗਰੋਂ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਨੇ ਕੀਤਾ ਲਾਸ਼ ਦਾ ਪੋਸਟਮਾਰਟਮ

ਬਠਿੰਡਾ, 31 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨੇੜਲੇ ਪਿੰਡ ਬੁਲਾਡੇਵਾਲਾ ਦੀ ਇਕ ਔਰਤ ਦੀ ਹੋਈ ਮੌਤ ਦੇ ਮਾਮਲੇ ਵਿਚ ਅੱਜ ਪਰਿਵਾਰਿਕ ਮੈਂਬਰਾਂ ਦੀ ਸਹਿਮਤੀ ਮਗਰੋਂ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਨੇ ਮਿ੍ਤਕਾਂ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਅਤੇ ਬਾਅਦ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਰਨਾਲਾ ਦੇ ਬੀਜ ਵਿਕਰੇਤਾ ਦਾ ਲਾਇਸੰਸ ਰੱਦ

ਬਰਨਾਲਾ, 31 ਮਈ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਵਿਭਾਗ ਬਰਨਾਲਾ ਵਲੋਂ ਸ਼ਹਿਰ ਬਰਨਾਲਾ ਦੇ ਇਕ ਬੀਜ਼ ਵਿਕਰੇਤਾ ਦੁਆਰਾ ਪੀ.ਆਰ.129 ਬੀਜ਼ ਤਿਆਰ ਕਰ ਕੇ ਸਪਲਾਈ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਉਸ ਦਾ ਰਿਟੇਲ ਸੀਡ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ | ਮੁੱਖ ...

ਪੂਰੀ ਖ਼ਬਰ »

ਮਾਮਲਾ ਪੁੱਤਰ ਨਾਲ ਹੋਈ ਕੁੱਟਮਾਰ ਤੇ ਇਨਸਾਫ਼ ਨਾ ਮਿਲਣ ਦਾ ਸਾਬਕਾ ਫ਼ੌਜੀ ਨੇ ਪੁਲਿਸ 'ਤੇ ਲਗਾਏ ਸਹੀ ਫ਼ੈਸਲਾ ਨਾ ਕਰਨ ਦੇ ਦੋਸ਼

ਸੰਦੌੜ, 31 ਮਈ (ਜਸਵੀਰ ਸਿੰਘ ਜੱਸੀ)-ਨੇੜਲੇ ਪਿੰਡ ਝੁਨੇਰ ਦੇ ਇਕ ਸਾਬਕਾ ਫ਼ੌਜੀ ਹਰਜੀਤ ਸਿੰਘ ਨੇ ਆਪਣੇ ਇਕ ਲਿਖਤੀ ਬਿਆਨ ਵਿਚ ਪੈੱ੍ਰਸ ਨੂੰ ਜਾਣਕਾਰੀ ਦਿੱਤੀ ਕਿ ਬੀਤੀ 6 ਦਸੰਬਰ 2019 ਨੂੰ ਥਾਣਾ ਸੰਦੌੜ ਵਿਖੇ ਅਸੀਂ ਮੇਰੇ ਪੁੱਤਰ ਹਰਪੀ੍ਰਤ ਸਿੰਘ ਦੀ ਗਿਆਰਾਂ ਵਿਅਕਤੀਆਂ ...

ਪੂਰੀ ਖ਼ਬਰ »

ਲੜਕੀ ਦੇ ਸਹੁਰਾ ਪਰਿਵਾਰ ਦੀ ਗਿ੍ਫ਼ਤਾਰੀ ਲਈ ਪੱਖੋ-ਕੈਂਚੀਆਂ ਪੁਲਿਸ ਚੌਾਕੀ ਅੱਗੇ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ

ਟੱਲੇਵਾਲ, 31 ਮਈ (ਸੋਨੀ ਚੀਮਾ)-ਪਿੰਡ ਚੀਮਾ ਦੀ ਵਿਆਹੁਤਾ ਲੜਕੀ ਦੇ ਸਹੁਰਾ ਪਰਿਵਾਰ ਦੀ ਗਿ੍ਫ਼ਤਾਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੱਖੋ-ਕੈਂਚੀਆਂ ਪੁਲਿਸ ਚੌਾਕੀ ਅੱਗੇ ਧਰਨਾ ਲਗਾਇਆ ਗਿਆ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਸੰਦੀਪ ਸਿੰਘ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਰਕਾਰ ਦੀ ਅਰਥੀ ਸਾੜੀ

ਭਗਤਾ ਭਾਈਕਾ, 31 ਮਈ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਤਿੰਨ ਰੋਜ਼ਾ ਅਰਥੀ ਫੂਕ ਪ੍ਰੋਗਰਾਮ ਤਹਿਤ ਸੂਬਾ ਪੱਧਰੀ ਸੱਦੇ ਤੇ ਭਗਤਾ ਭਾਈਕਾ, ਸਲਾਵਤਪੁਰਾ, ਕੋਠਾ ਗੁਰੂ ਅਤੇ ਮਲੂਕਾ ਵਿਖੇ ਕੇਂਦਰ ਤੇ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ 'ਚ ਵਿਅਕਤੀ 'ਤੇ ਮੁਕੱਦਮਾ ਦਰਜ

ਭੀਖੀ, 31 ਮਈ (ਨਿ. ਪ. ਪ.)-ਨੇੜਲੇ ਪਿੰਡ ਗੁੜਥੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਭੀਖੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੰਜੂ ਸਿੰਘ ਵਾਸੀ ਗੁੜਥੜੀ ਦੇ ਿਖ਼ਲਾਫ਼ ਕਾਰਵਾਈ ਕੀਤੀ ਗਈ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ

ਰਾਮਾਂ ਮੰਡੀ, 31 ਮਈ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਹਰਨੇਕ ਸਿੰਘ ਦੀ ਅਗਵਾਈ ਹੇਠ ਪੱਕੀ ਮੁਖ਼ਬਰੀ ਦੇ ਅਧਾਰ 'ਤੇ ਏ.ਐੱਸ.ਆਈ. ਮੱਖਣ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਗਿਆਨਾ ਵਿਖੇ ਹਰਵਿੰਦਰ ਸਿੰਘ ਪੁੱਤਰ ਜੱਗਾ ਸਿੰਘ ਦੇ ਘਰ ਕੀਤੀ ਗਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 31 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ਼) ਦੀ ਟੀਮ ਨੇ ਕੂਲਰ/ਆਰ.ਓ. ਦੀ ਰਿਪੇਅਰ ਕਰਨ ਵਾਲੇ ਇਕ ਵਿਅਕਤੀ ਨੂੰ 90 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਥਾਣਾ ਸਿਵਲ ਲਾਈਨ ਵਿਚ ਉਸ ਦੇ ਖਿਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ 'ਚੋਂ ਚਾਵਲ ਮੰਗਵਾ ਕੇ ਸ਼ੈਲਰ ਮਾਲਕ ਲਗਾ ਰਹੇ ਨੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ

ਸ਼ੇਰਪੁਰ, 31 ਮਈ (ਦਰਸਨ ਸਿੰਘ ਖੇੜੀ)-ਲਾਕਡਾਊਨ ਕਾਰਨ ਸਰਕਾਰ ਵਲੋਂ ਸ਼ੈਲਰ ਮਾਲਕਾਂ ਨੂੰ ਚਾਵਲ ਗੁਦਾਮ ਵਿਚ ਲਗਵਾਉਣ ਲਈ ਮਿਥੀ ਤਾਰੀਖ਼ ਤੋਂ ਛੋਟ ਦਿੱਤੀ ਗਈ ਸੀ, ਜਿਸ ਕਰ ਕੇ ਬਹੁਤ ਸਾਰੇ ਸ਼ੈਲਰ ਮਾਲਕਾਂ ਨੇ ਇਸ ਛੋਟ ਦਾ ਫ਼ਾਇਦਾ ਉਠਾਉਂਦੇ ਹੋਏ ਸ਼ੈਲਰਾਂ ਵਿਚੋਂ ਚਾਵਲ ...

ਪੂਰੀ ਖ਼ਬਰ »

ਮਾਮਲਾ ਨਿੱਜੀ ਫਾਈਨਾਂਸ ਕੰਪਨੀਆਂ ਵਲੋਂ ਮਜ਼ਦੂਰ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਕਰਜ਼ੇ ਦੀਆਂ ਟੁੱਟੀਆਂ ਕਿਸ਼ਤਾਂ ਭਰਨ ਤੋਂ ਅਸਮਰਥ ਔਰਤਾਂ ਨੇ ਕੀਤੀ ਨਾਅਰੇਬਾਜ਼ੀ

ਸੰਦੌੜ, 31 ਮਈ (ਜਸਵੀਰ ਸਿੰਘ ਜੱਸੀ)-ਨੇੜਲੇ ਪਿੰਡ ਦਸੌਾਧਾ ਸਿੰਘ ਵਾਲਾ ਦੀਆਂ 45 ਦੇ ਕਰੀਬ ਮਜ਼ਦੂਰ ਪਰਿਵਾਰ ਦੀਆਂ ਔਰਤਾਂ ਵਲੋਂ ਰਾਏਕੋਟ, ਬਰਨਾਲਾ ਤੇ ਅਹਿਮਦਗੜ੍ਹ ਦੇ ਅੱਧੀ ਦਰਜਨ ਦੇ ਕਰੀਬ ਨਿੱਜੀ ਕੰਪਨੀਆਂ 'ਤੇ ਤਾਲਾਬੰਦੀ ਦੌਰਾਨ ਕਿਸ਼ਤਾਂ ਨਾ ਭਰ ਸਕਣ ਕਾਰਨ ...

ਪੂਰੀ ਖ਼ਬਰ »

ਕੌਮੀ ਪ੍ਰਧਾਨ ਦੀ ਸੁਰੱਖਿਆ ਘਟਾਉਣਾ ਮੰਦਭਾਗਾ- ਸ਼ੁਸ਼ੀਲ ਕੁਮਾਰ

ਬਠਿੰਡਾ, 31 ਮਈ (ਅਵਤਾਰ ਸਿੰਘ)-ਸ਼ਿਵ ਸੈਨਾ ਹਿੰਦੋਸਤਾਨ ਪੰਜਾਬ ਦੇ ਸੰਗਠਨ ਮੰਤਰੀ ਸ਼ੁਸ਼ੀਲ ਕੁਮਾਰ ਜਿੰਦਲ ਨੇ ਆਖਿਆ ਕਿ ਕੋਰੋਨਾ ਵਾਇਰਸ ਦੇ ਪਰਦੇ ਹੇਠ ਕੌਮੀ ਪ੍ਰਧਾਨ ਪਵਨ ਗੁਪਤਾ ਦੀ 98 ਫ਼ੀਸਦੀ ਸੁਰੱਖਿਆ ਹਟਾਉਣਾ ਬਹੁਤ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕੀਤੀ ਕੁੱਟਮਾਰ ਨੂੰ ਲੈ ਕੇ ਪੁਲਿਸ ਥਾਣੇ ਮੂਹਰੇ ਲਗਾਇਆ ਧਰਨਾ

ਸੰਗਤ ਮੰਡੀ, 31 ਮਈ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਨੇੜਲੇ ਪਿੰਡ ਜੈ ਸਿੰਘ ਵਾਲਾ ਵਿਖੇ ਚੋਰੀ ਦੇ ਮਾਮਲੇ 'ਚ ਸੀਰੀ ਦੀ ਕੀਤੀ ਕਥਿਤ ਕੁੱਟਮਾਰ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਥਾਣਾ ਸੰਗਤ ਮੂਹਰੇ ਲਾਇਆ ਧਰਨਾ ਲਗਾਇਆ ਗਿਆ | ਪਿੰਡ ਜੈ ਸਿੰਘ ਵਾਲਾ ਵਾਸੀ ...

ਪੂਰੀ ਖ਼ਬਰ »

ਪੰਜਾਬ ਦੇ ਮੰਤਰੀ ਤੇ ਅਫ਼ਸਰਸ਼ਾਹੀ ਆਪਸ 'ਚ ਰਲ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਹਨ- ਢੀਂਡਸਾ

ਧੂਰੀ, 31 ਮਈ (ਦੀਪਕ, ਲਹਿਰੀ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਮੋਟਰਾਂ 'ਤੇ ਬਿਜਲੀ ਦੇ ਬਿਲ ਲਗਾਉਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੰੂ ਪਹਿਲਾਂ ਇਹ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਕੋਟਫੱਤਾ, 31 ਮਈ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਗਰੁੱਪ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਕੋਟਭਾਰਾ ਦੀ ਅਗਵਾਈ ਵਿਚ ਕੋਟਭਾਰਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ 2 ਨੂੰ ਬੀ. ਡੀ. ਪੀ. ਓ. ਦਫ਼ਤਰ ਘੇਰਨ ਦਾ ਐਲਾਨ

ਸ਼ੇਰਪੁਰ, 31 ਮਈ (ਸੁਰਿੰਦਰ ਚਹਿਲ)-ਸ਼ੇਰਪੁਰ ਬਲਾਕ ਦੇ ਪਿੰਡ ਖੇੜੀ ਕਲਾਂ ਵਿਖੇ ਅਨੁਸੂਚਿਤ ਜਾਤੀ ਕੋਟੇ ਦੀ 40 ਵਿੱਘੇ ਦੇ ਕਰੀਬ ਜ਼ਮੀਨ ਦੀ ਬੋਲੀ ਤੀਜੀ ਵਾਰ ਰੱਦ ਕਰਨ ਦੇ ਰੋਸ ਵਜੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ 2 ਜੂਨ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਕੀ ਮੁੱਖ ਸਕੱਤਰ ਦੀ ਮੁਆਫ਼ੀ ਤੋਂ ਬਾਅਦ ਪੰਜਾਬ 'ਚ ਸ਼ਰਾਬ ਮਾਫ਼ੀਆਂ ਖ਼ਤਮ ਹੋ ਗਿਆ- ਹਰਪਾਲ ਸਿੰਘ ਚੀਮਾਂ

ਧੂਰੀ, 31 ਮਈ (ਦੀਪਕ, ਲਹਿਰੀ)-ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਅੰਦਰ ਬੀਜ਼ ਸਕੈਂਡਲ ਤੇ ਸ਼ਰਾਬ ਸਕੈਂਡਲ ਬਾਰੇ ਬੋਲਦਿਆਂ ਕਿਹਾ ਕਿ ਦੋਵੇਂ ਸਕੈਂਡਲਾਂ ਦੇ ਸਬੰਧ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਮਾਮਲਾ ਆਟਾ-ਦਾਲ ਕਾਰਡ ਕੱਟੇ ਜਾਣ ਦਾ ਔਰਤਾਂ ਨੇ ਵਰ੍ਹਦੇ ਮੀਂਹ 'ਚ ਸਰਕਾਰ ਿਖ਼ਲਾਫ਼ ਰੋਸ ਪ੍ਰਗਟਾਇਆ

ਬੁਢਲਾਡਾ, 31 ਮਈ (ਸਵਰਨ ਸਿੰਘ ਰਾਹੀ)-ਆਟਾ-ਦਾਲ ਕਾਰਡ ਕੱਟੇ ਜਾਣ ਿਖ਼ਲਾਫ਼ ਸਥਾਨਕ ਸ਼ਹਿਰ ਦੇ ਵਾਰਡ ਨੰਬਰ-2 ਦੇ ਦਰਜਨ ਗਰੀਬ ਤੇ ਜ਼ਰੂਰਤਮੰਦ ਪਰਿਵਾਰਾਂ ਦੀਆਂ ਔਰਤਾਂ ਵਲੋਂ ਵਰ੍ਹਦੇ ਮੀਹ 'ਚ ਸਰਕਾਰ ਿਖ਼ਲਾਫ਼ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ | ਵਾਰਡ ...

ਪੂਰੀ ਖ਼ਬਰ »

ਕੈਪਟਨ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ- ਸਰਬਜੀਤ ਸਿੰਘ

ਸੰਗਰੂਰ, 31 ਮਈ (ਅਮਨਦੀਪ ਸਿੰਘ ਬਿੱਟਾ)-ਕਾਂਗਰਸ ਆਗੂ ਤੇ ਪਿੰਡ ਮੰਗਵਾਲ ਦੇ ਸਰਪੰਚ ਸਰਬਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਿਊਬਵੈਲ ਮੋਟਰਾਂ 'ਤੇ ਬਿਜਲੀ ਬਿੱਲ ਨਾ ਲਗਾਉਣ ਦੇ ਕੀਤੇ ਐਲਾਨ ਦਾ ਭਰਵਾਂ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 31 ਮਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਜਗਸੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਨਾਤਮ ਸਮਾਜ ਤਪਾ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨੰੂ ਵਰਦੀਆਂ ਭੇਟ ਕਰ ਕੇ ਕੀਤਾ ਸਨਮਾਨਿਤ

ਅਮਰਗੜ੍ਹ, 31 ਮਈ (ਬਲਵਿੰਦਰ ਸਿੰਘ ਭੁੱਲਰ)-ਸਥਾਨਕ ਚਾਰਟਡ ਅਕਾੳਾੂਟੈਂਟ ਤੇ ਅਮਰਗੜ੍ਹ ਸ਼ਹਿਰ ਦੇ ਨਿਵਾਸੀ ਅਨਮੋਲ ਗੁਪਤਾ ਨੇ ਥਾਣਾ ਅਮਰਗੜ੍ਹ ਦੇ ਪੁਲਿਸ ਕਰਮਚਾਰੀਆਂ ਦਾ ਕਰੋਨਾ ਵਾਇਰਸ ਨਾਲ ਲਗਾਤਾਰ ਲੜੀ ਜਾ ਰਹੀ ਜੰਗ ਦੌਰਾਨ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਦੇ ...

ਪੂਰੀ ਖ਼ਬਰ »

ਡਰੇਨ ਨਾਲ ਲਗਦੇ ਖੇਤਾਂ ਵਾਲਿਆਂ ਨੇ ਮਹਿਕਮੇ ਦੀ ਮਿਲੀ ਭੁਗਤ ਨਾਲ ਵਿਸ਼ਾਲ ਰਕਬੇ 'ਤੇ ਕੀਤਾ ਨਾਜਾਇਜ਼ ਕਬਜ਼ਾ

ਅਮਰਗੜ੍ਹ, 31 ਮਈ (ਬਲਵਿੰਦਰ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਹੁਸੈਨਪੁਰਾ ਪਿੰਡ ਤੋਂ ਸ਼ੁਰੂ ਹੋ ਕੇ ਬਾਠਾਂ, ਬਨਭੌਰਾ, ਬਰੜ੍ਹਵਾਲ ਤੇ ਰਾਜੋਮਾਜਰਾ ਆਦਿ ਪਿੰਡਾਂ ਵੱਲ ਨੂੰ ਵਧਦਾ ਬਰਸਾਤੀ ਡਰੇਨ ਇਸ ਸਮੇਂ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਆਪਣਾ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਟੁੱਟਣ ਨਾਲ ਗਊਸ਼ਾਲਾ ਦੇ ਸ਼ੈੱਡ ਦਾ ਭਾਰੀ ਨੁਕਸਾਨ

ਰੂੜੇਕੇ ਕਲਾਂ, 31 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਮੀਂਹ ਅਤੇ ਹਨ੍ਹੇਰੀ ਕਾਰਨ ਬਿਜਲੀ ਲਾਈਨ ਦਾ ਖੰਭਾ ਟੁੱਟਣ ਕਰ ਕੇ ਲੋਕ ਸੇਵਾ ਗਊ ਸੇਵਾ ਸੰਮਤੀ ਰਜਿ: ਪੱਖੋਂ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਸ਼ੈਡ ਦਾ ਭਾਰੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 31 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਬਰਨਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਬਰਨਾਲਾ ਦੇ ਮੁੱਖ ਦਫ਼ਤਰ ਦੇ ਗੇਟ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦਾਸ ਕਾਲਜ ਦੇ 7 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਸੰਗਰੂਰ, 31 ਮਈ (ਸੁਖਵਿੰਦਰ ਸਿੰਘ ਫੁੱਲ)-ਮਾਲਵੇ ਦਾ ਪ੍ਰਸਿੱਧ ਵਿੱਦਿਅਕ ਅਦਾਰਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ ਦਿਨੋਂ ਦਿਨ ਬੁਲੰਦੀਆਂ ਨੂੰ ਛੂਹ ਰਿਹਾ ਹੈ | ਇਸ ਗਰੁੱਪ ਵਿਚ ਪੜ੍ਹਨ ਵਾਲੇ ਵਿਦਿਆਰਥੀ ਚੰਗੀਆਂ ਕੰਪਨੀਆਂ ਵਿਚ ਨੌਕਰੀਆਂ ਹਾਸਲ ਕਰ ਰਹੇ ਹਨ | ...

ਪੂਰੀ ਖ਼ਬਰ »

ਸੰਗਰੂਰ ਦੇ ਅਕਾਲੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ

ਸੰਗਰੂਰ, 31 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਹਲਕੇ ਤੋਂ ਅਕਾਲੀ ਆਗੂਆਂ ਨੇ ਹਲਕਾ ਇੰਚਾਰਜ ਬਾਬੂ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਸ. ਬਾਦਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦੀ ਰਾਖਵੀਂ ਜ਼ਮੀਨ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ

ਸ਼ੇਰਪੁਰ, 31 ਮਈ (ਦਰਸਨ ਸਿੰਘ ਖੇੜੀ)-ਪਿੰਡ ਖੇੜੀ ਕਲਾਾ 'ਚ ਰਾਖਵੇਂ ਕੋਟੇ ਵਾਲੀ ਜ਼ਮੀਨ ਦਾ ਵਾਦ-ਵਿਵਾਦ ਦਿਨੋਂ-ਦਿਨ ਤਿੱਖਾ ਹੁੰਦਾ ਜਾ ਰਿਹਾ ਹੈ | ਦਲਿਤ ਪਰਿਵਾਰਾਾ ਨੇ ਖੇਤਾਾ 'ਚ ਧਰਨਾ ਦੇ ਕੇ ਪੰਚਾਇਤ ਵਿਭਾਗ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਛੱਡ ਕੇ ਭੱਜਿਆ ਤਸਕਰ

ਰੁੜਕੀ ਕਲਾਂ, 31 ਮਈ (ਜਤਿੰਦਰ ਮੰਨਵੀ)-ਨੇੜਲੇ ਪਿੰਡ ਭੁਰਥਲਾ ਮੰਡੇਰ ਵਿਖੇ ਡਰੇਨ ਦੀ ਪਟੜੀ 'ਤੇ ਪੁਲਿਸ ਪਾਰਟੀ ਨੂੰ ਦੇਖ ਨਸ਼ਾ ਤਸਕਰ ਵਲੋਂ ਨਸ਼ੀਲੀਆਂ ਗੋਲੀਆਂ ਛੱਡ ਕੇ ਭੱਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਦਰ ਥਾਣਾ ਅਹਿਮਦਗੜ੍ਹ ਅਧੀਨ ਪੈਂਦੀ ਚੌਕੀ ਜੌੜੇਪੁਲ ...

ਪੂਰੀ ਖ਼ਬਰ »

ਭਾਜਪਾ ਮੰਡਲ ਸ਼ਹਿਣਾ ਵਲੋਂ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ

ਸ਼ਹਿਣਾ, 31 ਮਈ (ਸੁਰੇਸ਼ ਗੋਗੀ)-ਭਾਜਪਾ ਮੰਡਲ ਸ਼ਹਿਣਾ ਦੀ ਮੀਟਿੰਗ ਮੰਡਲ ਪ੍ਰਧਾਨ ਪ੍ਰਦੀਪ ਸਿੰਗਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿੰਨੀ ਜਿੰਦਲ ਜਨਰਲ ਸਕੱਤਰ, ਸੰਜੇ ਸ਼ਰਮਾ ਵਿੱਤ ਸਕੱਤਰ, ਸੁਰਜੀਤ ਸਿੰਘ ਜਿਲ੍ਹੇਦਾਰ ਜ਼ਿਲ੍ਹਾ ਸਕੱਤਰ, ਚਮਕੌਰ ਸਿੰਘ ਸਾਰੰਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਬਰਨਾਲਾ, 31 ਮਈ (ਧਰਮਪਾਲ ਸਿੰਘ)-ਸਿਹਤ ਵਿਭਾਗ ਬਰਨਾਲਾ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ 'ਤੰਬਾਕੂ ਹਟਾਓ-ਜੀਵਨ ਬਚਾਓ' ਸਲੋਗਨ ਅਧੀਨ ਜ਼ਿਲ੍ਹੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਆਖ਼ਰ ਦੋ ਮਹੀਨਿਆਂ ਬਾਅਦ ਖੁੱਲ੍ਹੀ ਸ਼ਹਿਰ ਦੇ ਬਾਜ਼ਾਰਾਂ 'ਚ ਕੀਤੀ ਗਈ ਬੈਰੀਕੇਡਿੰਗ
8 ਪੱਕੀਆਂ ਪਾਈਪਾਂ ਲਾ ਕੇ ਕੀਤੀ ਗਈ ਬੈਰੀਕੇਡਿੰਗ ਕਾਰਨ ਸ਼ਹਿਰ ਵਾਸੀ ਸਨ ਪ੍ਰੇਸ਼ਾਨ

ਬਰਨਾਲਾ, 31 ਮਈ (ਗੁਰਪ੍ਰੀਤ ਸਿੰਘ ਲਾਡੀ)-ਪੁਲਿਸ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕਰਫ਼ਿਊ/ਲਾਕਡਾਊਨ ਕਾਰਨ 31 ਮਾਰਚ ਤੋਂ ਸ਼ਹਿਰ ਬਰਨਾਲਾ ਦੇ ਸਮੁੱਚੇ ਬਾਜ਼ਾਰਾਂ ਵਿਚ ਕੀਤੀ ਗਈ ਬੈਰੀਕੇਡਿੰਗ ਅੱਜ ਪੂਰੇ ਦੋ ਮਹੀਨਿਆਂ ਬਾਅਦ ਖੋਲ੍ਹ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਬਠਿੰਡਾ ਦੇ ਸਟੇਸ਼ਨ 'ਤੇ ਅਜੇ ਨਹੀਂ ਪਵੇਗੀ ਰੇਲ ਗੱਡੀਆਂ ਦੀ ਕੂਕ

ਬਠਿੰਡਾ, 31 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੇਸ਼ੱਕ ਰੇਲਵੇ ਵਲੋਂ 70 ਦਿਨ੍ਹਾਂ ਦੇ ਲੰਬੇ ਵਕਫ਼ੇ ਪਿੱਛੋਂ ਪੰਜਵੇਂ ਲਾਕਡਾਊਨ ਦੌਰਾਨ 200 ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ, ਪਰ ਏਸ਼ੀਆ ਦੇ ਸਭ ਤੋਂ ਵੱਡੇ ਜੰਕਸ਼ਨ 'ਤੇ ਅਜੇ ਰੇਲ ਗੱਡੀਆਂ ਦੀ ਕੂਕ ਨਹੀਂ ਪਵੇਗੀ | ...

ਪੂਰੀ ਖ਼ਬਰ »

ਅੱਤ ਦੀ ਪੈ ਰਹੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ

ਤਪਾ ਮੰਡੀ, 31 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਮੀਂਹ ਨੇ ਤਪਾ ਵਾਸੀਆਂ ਨੂੰ ਕੁੱਝ ਰਾਹਤ ਦਿਵਾਈ ਹੈ | ਅੱਜ ਸਵੇਰ ਤੋਂ ਹੀ ਸੁਹਾਵਣੇ ਹੋਏ ਮੌਸਮ ਤੋਂ ਬਾਅਦ ਦੁਪਹਿਰ ਸਮੇਂ ਨਿੱਕੀਆਂ-ਨਿੱਕੀਆਂ ਕਣੀਆਂ ਸ਼ੁਰੂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਸਿਰਸਾ, 31 ਮਈ (ਅ.ਬ.)-ਜ਼ਿਲ੍ਹਾ ਸਿਰਸਾ ਦੀ ਥਾਣਾ ਕਾਲਾਂਵਾਲੀ ਪੁਲਿਸ ਨੇ ਗਸਤ ਤੇ ਚੈਕਿੰਗ ਦੇ ਦੌਰਾਨ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਪੱਕਾ ਸ਼ਹੀਦਾਂ ਖੇਤਰ ਤੋਂ ਇਕ ਨੌਜਵਾਨ ਨੂੰ ਇਕ 12 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਫੜ੍ਹੇ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਹਣ ਬਰਾਮਦ

ਗੋਨਿਆਣਾ, 31 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਘਰੋਂ 100 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦੋਂਕਿ ਇਸ ਧੰਦੇ ਨਾਲ ਸਬੰਧਿਤ ਵਿਅਕਤੀ ਪੁਲਿਸ ਨੰੂ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ¢ ਥਾਣਾ ਮੁਖੀ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹੌਲਦਾਰ ...

ਪੂਰੀ ਖ਼ਬਰ »

ਸਮਾਰਟ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਤੇ ਦਾਲ ਵੰਡੀ

ਮਾਨਸਾ, 31 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਮਾਨਸਾ ਜ਼ਿਲ੍ਹੇ ਦੇ ਲੋੜਵੰਦ ਪਰਿਵਾਰਾਂ ਨੂੰ 5372 ਮੀਟਰਕ ਟਨ ਕਣਕ ਤੇ 269 ਮੀਟਰਕ ਟਨ ਦਾਲ ਦੀ ਮੁਫ਼ਤ ਵੰਡ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਾਬਾ ਦਲ ਸਿੰਘ ਦੇ ਬਰਸੀ ਸਮਾਗਮ ਸ਼ੁਰੂ

ਭੁੱਚੋ ਮੰਡੀ 31 ਮਈ (ਬਿੱਕਰ ਸਿੰਘ ਸਿੱਧੂ)- ਗੁਰਦੁਆਰਾ ਬਾਬਾ ਦਲ ਸਿੰਘ ਭੁੱਚੋ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਅਖੰਡ ਪਾਠਾਂ ਦੇ ਪ੍ਰਕਾਸ਼ ਨਾਲ ਬਾਬਾ ਜੀ ਦੀ 177ਵੀਂ ਬਰਸੀ ਦੇ ਸਮਾਗਮਾਂ ਦੀ ਅੱਜ ਸ਼ੁਰੂਆਤ ਹੋਈ ਅਤੇ 2 ਜੂਨ ਨੂੰ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਕੱਟੇ ਹੋਏ ਕਾਰਡਾਂ ਨੂੰ ਬਿਨਾਂ ਰਾਜਨੀਤਕ ਪੱਖਪਾਤ ਤੋਂ ਤੁਰੰਤ ਚਾਲੂ ਕੀਤਾ ਜਾਵੇ -ਹਰਿੰਦਰ ਮਹਿਰਾਜ

ਮਹਿਰਾਜ 31, ਮਈ (ਸੁਖਪਾਲ ਮਹਿਰਾਜ)-ਅਕਾਲੀ-ਭਾਜਪਾ ਵਲੋਂ ਲੋੜਵੰਦ ਪਰਿਵਾਰਾਂ ਲਈ ਸੁਰੂ ਕੀਤੀਆਂ ਗਈਆਂ ਵੱਖ- ਵੱਖ ਭਲਾਈ ਸਕੀਮਾਂ ਸੂਬਾਂ ਸਰਕਾਰ ਵਲੋਂ ਇਕ-ਇਕ ਕਰਕੇ ਲੋਕਾਂ ਤੋਂ ਖੋਹੀਆਂ ਜਾ ਰਹੀਆਂ ਹਨ | ਇਸ ਗੱਲ ਦਾ ਪ੍ਰਗਟਾਵਾਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪਿੰਡ ਨੰਦਗੜ੍ਹ ਵਿਖੇ ਦਲਿਤਾਂ ਤੇ ਬੇਜ਼ਮੀਨਿਆਂ ਦੀ ਥਾਂ ਧਨਾਢਾਂ ਨੂੰ ਵੰਡਿਆ ਜਾ ਰਿਹੈ ਸਰਕਾਰੀ ਰਾਸ਼ਨ

ਸੰਗਤ ਮੰਡੀ, 31 ਮਈ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਦੇ ਨਜ਼ਦੀਕੀ ਪਿੰਡ ਨੰਦਗੜ੍ਹ ਵਿਖੇ ਦਲਿਤਾਂ ਤੇ ਬੇਜ਼ਮੀਨਿਆਂ ਦੀ ਥਾਂ ਧਨਾਢਾਂ ਨੂੰ ਸਰਕਾਰੀ ਰਾਸ਼ਨ ਵੰਡੇ ਜਾਣ ਤੋਂ ਹੰਗਾਮਾਂ ਖ਼ੜ੍ਹਾ ਹੋ ਗਿਆ | ਪਿੰਡ ਵਾਸੀ ਜਨਕ ਸਿੰਘ, ਗੁਰਦੀਪ ਸਿੰਘ, ਗੁਰਚਰਨ ਸਿੰਘ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਬਠਿੰਡਾ ਛਾਉਣੀ, 31 ਮਈ (ਪਰਵਿੰਦਰ ਸਿੰਘ ਜੌੜਾ)-ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ 'ਤੇ ਇਕ ਸੋਚੀ ਸਮਝੀ 'ਸਾਜਿਸ਼' ਤਹਿਤ ਘੱਟ ਗਿਣਤੀਆਂ, ਬੁੱਧੀਜੀਵੀਆਂ ਤੇ ਪੱਤਰਕਾਰਾਂ ਨੂੰ 'ਨਿਸ਼ਾਨਾ' ਬਣਾਉਣ ਦਾ ਦੋਸ਼ ਲਾਇਆ ਹੈ¢ ਪਿੰਡ ਹਰਰੰਗਪੁਰਾ ਵਿਖੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 31 ਮਈ (ਸ. ਰਿ.)-ਥਾਣਾ ਬੋਹਾ ਦੀ ਪੁਲਿਸ ਨੇ ਅਜੇ ਕੁਮਾਰ ਤੇ ਮੁਰਲੀ ਰਾਮ ਵਾਸੀ ਬੁਢਲਾਡਾ ਕੋਲੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਾਹੀ ਹਰਿਆਣਾ, ਥਾਣਾ ਸਦਰ ਮਾਨਸਾ ਪੁਲਿਸ ਨੇ ਜਰਨੈਲ ਸਿੰਘ ਵਾਸੀ ਦਲੇਲ ਸਿੰਘ ਵਾਲਾ ਕੋਲੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ੌਕੀਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ 'ਤੇ ਹਮਲੇ ਦੇ ਦੋਸ਼ 'ਚ ਮਾਮਲਾ ਦਰਜ

ਭਾਈਰੂਪਾ, 31 ਮਈ, (ਵਰਿੰਦਰ ਲੱਕੀ)-ਨਾਕੇ ਦੌਰਾਨ ਥਾਣਾ ਫੂਲ ਪੁਲਿਸ ਦੇ ਇਕ ਏ. ਐੱਸ. ਆਈ 'ਤੇ ਕਥਿਤ ਹਮਲਾ ਕਰਨ ਦੇ ਦੋਸ਼ 'ਚ ਫੂਲ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ ¢ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਹੈ | ਉਹ ਨਾਕਾ ਡਿਊਟੀ ...

ਪੂਰੀ ਖ਼ਬਰ »

ਤੰਬਾਕੂ ਕੰਪਨੀ ਦਾ ਪੁਤਲਾ ਸਾੜਿਆ

ਕੌਹਰੀਆਂ, 31 ਮਈ (ਮਾਲਵਿੰਦਰ ਸਿੰਘ ਸਿੱਧੂ)-ਸਥਾਨਕ ਐੱਸ. ਸੀ. ਭਾਈਚਾਰੇ ਵਲੋਂ ਸਾਧੂ ਬਾਬਾ 120 ਤੰਬਾਕੂ ਕੰਪਨੀ ਵਲੋਂ ਤੰਬਾਕੂ ਦੇ ਡੱਬੇ 'ਤੇ ਭਗਤ ਰਵਿਦਾਸ ਜੀ ਦੀ ਤਸਵੀਰ ਲਗਾਉਣ ਕਾਰਨ ਕੰਪਨੀ ਮਾਲਕ ਜੇ.ਪੀ. ਬ੍ਰਦਰਜ ਦਾ ਪੁਤਲਾ ਫੂਕਿਆ ਗਿਆ | ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਭਾਕਿਯੂ ਵਲੋਂ ਅਰਥੀ ਫੂਕ ਮੁਜ਼ਾਹਰਾ

ਸੰਦੌੜ, 31 ਮਈ (ਗੁਰਪ੍ਰੀਤ ਸਿੰਘ ਚੀਮਾ)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰਾਂ ਵਲੋਂ ਕੀਤੇ ਗਏ ਨਾਕਾਫ਼ੀ ਪ੍ਰਬੰਧਾਂ ਤੋਂ ਅੱਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਇੱਥੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਨਜ਼ਦੀਕੀ ਪਿੰਡ ਮਹੋਲੀ ਖ਼ੁਰਦ ਅਤੇ ਝਨੇਰ ਵਿਖੇ ...

ਪੂਰੀ ਖ਼ਬਰ »

ਨਤੀਜਾ ਰਿਹਾ ਸੌ ਫ਼ੀਸਦੀ

ਸੁਨਾਮ ਊਧਮ ਸਿੰਘ ਵਾਲਾ, 31 ਮਈ (ਧਾਲੀਵਾਲ, ਭੁੱਲਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਡਾ. ਗਗਨਦੀਪ ਰੋਟਰੀ ਪਬਲਿਕ ਸਕੂਲ ਸੁਨਾਮ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਮੋਦੀ ਦੀਆਂ ਪ੍ਰਾਪਤੀਆਂ ਨੰੂ ਘਰ-ਘਰ ਪਹੁੰਚਾਵਾਂਗੇ-ਗਰਗ

ਸੰਗਰੂਰ, 31 ਮਈ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੀ ਦੂਜੀ ਪਾਰੀ ਦਾ ਇਕ ਵਰ੍ਹਾ ਪੂਰਾ ਹੋਣ 'ਤੇ ਇਸ ਕਾਰਜਕਾਲ ਨੰੂ ਇਤਿਹਾਸਕ ਕਾਲ ਕਰਾਰ ਦਿੱਤਾ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਦੇ ਯਤਨਾਂ ਸਦਕਾ ਕਰਮਚਾਰੀ ਦੀ ਹੋਈ ਤਰੱਕੀ

ਸੰਗਰੂਰ, 31 ਮਈ (ਅਮਨਦੀਪ ਸਿੰਘ ਬਿੱਟਾ)-ਪਿਛਲੇ ਕਰੀਬ ਅੱਠ ਸਾਲਾਂ ਤੋਂ ਇਨਸਾਫ਼ ਲਈ ਭਟਕ ਦੇ ਆ ਰਹੇ ਨਗਰ ਕੌਾਸਲ ਸੰਗਰੂਰ ਦੇ ਦਲਿਤ ਕਰਮਚਾਰੀ ਨੂੰ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐੱਸ. ਸੀ. ਕਮਿਸ਼ਨ ਪੰਜਾਬ ਦੇ ਉੱਦਮ ਸਦਕਾ ਆਖਿਰਕਾਰ ਇਨਸਾਫ਼ ਮਿਲ ਹੀ ਗਿਆ ਗੌਰਤਲਬ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਨਹੀਂ ਭਰੇਗਾ ਬਰ੍ਹੇ ਦਾ ਜੋੜ ਮੇਲਾ

ਬੁਢਲਾਡਾ, 31 ਮਈ (ਸੁਨੀਲ ਮਨਚੰਦਾ)-ਮਾਨਸਾ ਜ਼ਿਲੇ੍ਹ ਦੇ ਪਿੰਡ ਬਰ੍ਹੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਲੱਗਣ ਵਾਲਾ ਸਾਲਾਨਾ 3 ਦਿਨਾਂ ਧਾਰਮਿਕ ਜੋੜ ਮੇਲਾ ਵੀ ਇਸ ਵਾਰ ਕੋਰੋਨਾ ਕਾਰਨ ਨਹੀ ਭਰੇਗਾ, ਪਰ ਇਸ ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ ਕੇਸ ਦਰਜ

ਸਿਰਸਾ, 31 ਮਈ (ਅ.ਬ.)-ਸਿਰਸਾ ਦੇ ਮਹਿਲਾ ਥਾਣਾ ਪੁਲਿਸ ਕੋਲ ਇਕ ਲੜਕੀ ਵਲੋਂ ਇਕ ਲੜਕੇ ਿਖ਼ਲਾਫ਼ ਡਰਾ-ਧਮਕਾ ਕੇ ਜਬਰ ਜਨਾਹ ਕੀਤੇ ਜਾਣ ਦਾ ਕੇਸ ਦਰਜ ਕਰਵਾਇਆ ਹੈ | ਪੁਲਿਸ ਨੇ ਲੜਕੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਚਲਦੀ ਭੱਠੀ, ਲਾਹਣ ਤੇ 2 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸਿਰਸਾ, 31 ਮਈ (ਅ. ਬ.)- ਸਿਰਸਾ ਜ਼ਿਲ੍ਹਾ ਦੀ ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੇ ਦੌਰਾਨ ਸਿੰਘਪੁਰਾ ਖੇਤਰ ਤੋਂ ਇਕ ਨੌਜਵਾਨ ਨੂੰ 50 ਲੀਟਰ ਲਾਹਨ, 2 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਦੀ ਚਲਦੀ ਭੱਠੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਫੜ੍ਹੇ ਗਏ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਰਾਮਾਂ ਮੰਡੀ ਦੀ ਸ਼ੈਲਰ ਸਨਅਤ ਪ੍ਰਭਾਵਿਤ

ਰਾਮਾਂ ਮੰਡੀ, 31 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਰਾਮਾਂ ਰਾਈਸ ਸ਼ੈਲਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਅਸੋਕ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਸ਼ੈਲਰ ਮਾਲਕਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸ਼ੈਲਰਾਂ ਨੂੰ ਪੇਸ਼ ਆ ...

ਪੂਰੀ ਖ਼ਬਰ »

ਦੇਣਦਾਰੀ ਤੋਂ ਤੰਗ ਆ ਕੇ ਵਪਾਰੀ ਵਲੋਂ ਖੁਦਕੁਸ਼ੀ

ਸਿਰਸਾ, 31 ਮਈ (ਅ. ਬ.)-ਸਿਰਸਾ ਦੀ ਐਡੀਸ਼ਨਲ ਮੰਡੀ 'ਚ ਆੜ੍ਹਤ ਦਾ ਕੰਮ ਕਰਨ ਵਾਲੇ ਇਕ ਆੜ੍ਹਤੀ ਵਲੋਂ ਕਥਿਤ ਤੌਰ 'ਤੇ ਦੇਣਦਾਰੀ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ ਖਾ ਲਈ | ਗੰਭੀਰ ਹਾਲਾਤ ਵਿਚ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵਾਰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਹੰਡਿਆਇਆ, 31 ਮਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਮੀਂਹ ਪੈਣ ਨਾਲ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਸੜਕ ਉੱਪਰ ਆਉਣ ਆ ਗਿਆ, ਜਿਸ ਨੂੰ ਲੈ ਕੇ ਵਾਰਡ ਨੰ: 8 ਦੇ ਵਸਨੀਕਾਂ ਵਲੋਂ ਨਗਰ ਪੰਚਾਇਤ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਸ਼ਹਿਣਾ, 31 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਦੇ ਐੱਸ. ਐੱਚ. ਓ. ਅਜੈਬ ਸਿੰਘ ਨੇ ਸ਼ਹਿਣਾ ਦੇ ਦੁਕਾਨਦਾਰਾਂ ਅਤੇ ਪਤਵੰਤਿਆਂ ਨਾਲ ਮੀਟਿੰਗ ਕਰਦਿਆਂ ਚੋਰੀਆਂ ਅਤੇ ਹੋਰ ਜੁਰਮ ਰੋਕਣ ਲਈ ਸ਼ਹਿਣਾ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਰ ...

ਪੂਰੀ ਖ਼ਬਰ »

ਮਜ਼ਦੂਰ 'ਤੇ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮੰਡੀ ਮਜ਼ਦੂਰਾਂ ਨੇ ਦਿੱਤਾ ਧਰਨਾ

ਸਿਰਸਾ, 31 ਮਈ (ਅ.ਬ.)-ਸਿਰਸਾ ਦੀ ਅਨਾਜ ਮੰਡੀ 'ਚ ਪਿਛਲੇ ਹਫ਼ਤੇ ਇਕ ਮਜ਼ਦੂਰ 'ਤੇ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਤੇ ਮੰਡੀ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੰਡੀ ਮਜ਼ਦੂਰਾਂ ਨੇ ਅੱਜ ਮੰਡੀ ਵਿਚ ਧਰਨਾ ਦੇ ਕੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 31 ਮਈ (ਅ.ਬ.)-ਸਿਰਸਾ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਡਿੰਗ ਏਰੀਆ 'ਚੋਂ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਸੁਰਿੰਦਰ ਵਾਸੀ ਗਦਲੀ ਰੋਡ ਡਿੰਗ ਮੰਡੀ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਮਹਿਰਾਜ 31 ਮਈ (ਸੁਖਪਾਲ ਮਹਿਰਾਜ)-ਨੀਲੇ ਕਾਰਡਾਂ ਨੂੰ ਲੈ ਕੇ ਵੱਖ-ਵੱਖ ਯੂਨੀਅਨ ਦੀ ਇਕ ਮੀਟਿੰਗ ਕਸਬਾ ਮਹਿਰਾਜ ਵਿਖੇ ਬੀਤੇ ਦਿਨੀਂ ਬਘੇਲੇ ਕੀ ਧਰਮਸਾਲਾ 'ਚ ਹੋਈ | ਜਿਸ ਵਿਚ ਮਜਦੂਰਾਂ ਦੇ ਕੱਟੇ ਗਏ ਨੀਲੇ ਕਾਰਡਾਂ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਅਰਥੀ ਸਾੜਕੇ ...

ਪੂਰੀ ਖ਼ਬਰ »

ਪਿੰਡ ਰਾਏਕੇ ਕਲਾਂ ਤੇ ਬਹਾਦਰਗੜ੍ਹ ਜੰਡੀਆਂ 'ਚ ਪੀਣ ਦੇ ਪਾਣੀ ਦੀ ਕਿੱਲਤ

ਸੰਗਤ ਮੰਡੀ, 31 ਮਈ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਰਾਏਕੇ ਕਲਾਂ ਤੇ ਬਹਾਦਰਗੜ੍ਹ ਜੰਡੀਆਂ 'ਚ ਪੀਣ ਦੇ ਪਾਣੀ ਦੀ ਕਿੱਲਤ ਹੋਣ ਕਾਰਨ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਾਣੀ ਦੀ ਸਮੱਸਿਆ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਦੋਵੇਂ ਅੱਖਾਂ ਤੋਂ ਲਾਚਾਰ ਅਡੀਸ਼ਨਲ ਡਿਸਟਰਿਕਟ ਅਟਾਰਨੀ ਨਿਆਂ ਲਈ ਖਾ ਰਿਹਾ ਹੈ ਧੱਕੇ, ਨਹੀ ਹੋ ਰਹੀ ਸੁਣਵਾਈ

ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਦੇ ਹੁੱਡਾ ਦਫ਼ਤਰ ਵਿਖੇ ਨੌਕਰੀ ਕਰਦੇ ਅਡੀਸ਼ਨਲ ਡਿਸਟਰਕਿਟ ਅਟਾਰਨੀ ਨੂੰ ਨਿਆ ਲਈ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਸ ਦੇ ਮਾਤਾ ਤੇ ਪਿਤਾ ਨੂੰ ਵੀ ਖਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਪ੍ਰੋ. ਪਰਵੀਨ ਕੁਮਾਰ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਬਠਿੰਡਾ, 31 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ ਬਠਿੰਡਾ ਦੇ ਪਿ੍ੰਸੀਪਲ ਡਾ. ਸੰਜੀਵ ਸ਼ਰਮਾ ਦਾ ਡੀ. ਏ. ਵੀ. ਕਾਲਜ ਆਫ਼ ਮੈਨੇਜਮੈਂਟ ਫਰੀਦਾਬਾਦ ਵਿਖੇ ਤਬਾਦਲਾ ਹੋਣ ਉਪਰੰਤ ਡਾ. ਕੇ. ਕੇ. ਨੌਹਰੀਆ ਚੇਅਰਮੈਨ ਲੋਕਲ ਕਮੇਟੀ, ਕਾਲਜ ਰਜਿਸਟਰਾਰ ਡਾ. ਕੁਸਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਨੇ ਨੈਸ਼ਨਲ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 31 ਮਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਲਵੰਡੀ ਸਾਬੋ ਵਿਖੇ ਸਥਿੱਤ ਕੈਂਪਸ ਦੇ ਗੁਰੂ ਕਾਸ਼ੀ ਕਾਲਜ ਵਲੋਂ ਲਾਕਡਾਊਨ ਦੇ ਚੱਲਦੇ ਸਮਾਜਿਕ ਫਾਸਲੇ ਨੂੰ ਧਿਆਨ ਵਿਚ ਰੱਖਦੇ ਹੋਏ ਆਨਲਾਈਨ ਪਲੇਟਫਾਰਮ ਗੂਗਲ ਮੀਟ 'ਤੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਗਰੁੱਪ ਦੀ ਪਿੰਡ ਇਕਾਈ ਦੀ ਚੋਣ ਹੋਈ

ਬੱਲੂਆਣਾ, 31 ਮਈ (ਗੁਰਨੈਬ ਸਾਜਨ)-ਬਠਿੰਡਾ ਪਿੰਡ ਬੁਰਜ ਮਹਿਮਾ ਵਿਖੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਚੋਣ ਕਰਵਾਈ ਗਈ, ਜਿਸ ਵਿਚ ਬਲਾਕ ਆਗੂ ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ, ਗੁਰਚਰਨ ਸਿੰਘ ਦਾਨ ਸਿੰਘ ਵਾਲਾ, ਜਰਨਲ ਸਕੱਤਰ ਸੁਖਜੀਵਨ ਸਿੰਘ ਮਹਿਮਾ ਭਗਵਾਨਾ, ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 4 ਕਰੋੜ ਦੀ ਗ੍ਰਾਂਟ ਜਾਰੀ

ਤਲਵੰਡੀ ਸਾਬੋ, 31 ਮਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜ)-ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਕਿਸਮ ਕੋਈ ਕਮੀ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਤਲਵੰਡੀ ਸਾਬੋ, 31 ਮਈ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਗੁਰਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ¢ ਇਸ ਮੌਕੇ ਮਦਨ ਲਾਲ ਐੱਸ. ਆਈ. ਨੇ ਦੱਸਿਆ ਕਿ ਤੰਬਾਕੂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX