ਤਾਜਾ ਖ਼ਬਰਾਂ


ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  28 minutes ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  34 minutes ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  about 1 hour ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  about 1 hour ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  about 2 hours ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ..
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  about 2 hours ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ...
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ....
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  about 2 hours ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ....
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  about 2 hours ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਮੋਗਾ, 5 ਜੁਲਾਈ(ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  about 3 hours ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  about 4 hours ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  about 4 hours ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 4 hours ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 5 hours ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਦਾ ਛੱਡਿਆ ਪੱਲਾ
. . .  about 5 hours ago
ਪਟਿਆਲਾ, 5 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ....
ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਨਾਲ ਕੀਤਾ ਧੋਖਾ : ਕੈਪਟਨ
. . .  about 6 hours ago
ਚੰਡੀਗੜ੍ਹ, 5 ਜੁਲਾਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ...
ਪਿੰਡ ਜੱਜਲ ਲਾਗੇ ਰਜਵਾਹਾ ਟੁੱਟਣ ਨਾਲ ਕਿਸਾਨਾਂ ਦੀਆਂ ਫ਼ਸਲਾਂ 'ਚ ਭਰਿਆ ਪਾਣੀ
. . .  about 6 hours ago
ਤਲਵੰਡੀ ਸਾਬੋ /ਸੀਂਗੋ ਮੰਡੀ, 5 ਜੁਲਾਈ (ਲਕਵਿੰਦਰ ਸ਼ਰਮਾ/ਰਣਜੀਤ ਰਾਜੂ) - ਬੀਤੀ ਰਾਤ ਤਲਵੰਡੀ ਸਾਬੋ ਦੇ ਪਿੰਡ ਜੱਜਲ 'ਚ ਮੀਂਹ ਹਨੇਰੀ ਕਾਰਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਫਰੀਦਕੋਟ, ਮੁਕਤਸਰ + ਫਿਰੋਜ਼ਪੁਰ, ਫਾਜ਼ਿਲਕਾ + ਮੋਗਾ

ਬਾਜੇ ਕੇ ਜ਼ਮੀਨੀ ਵਿਵਾਦ ਮੁੜ ਗਰਮਾਇਆ, ਗੋਲੀ ਚੱਲਣ ਨਾਲ 4 ਵਿਅਕਤੀ ਜ਼ਖ਼ਮੀ- ਪਿੰਡ ਪੁਲਿਸ ਛਾਉਣੀ 'ਚ ਤਬਦੀਲ

ਗੁਰੂਹਰਸਹਾਏ, 31 ਮਈ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਪਿੰਡ ਬਾਜੇ ਕੇ ਵਿਖੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ 5 ਮਰਲੇ ਪਲਾਟ ਦੇ ਵਿਵਾਦ ਨੂੰ ਲੈ ਕੇ ਦੋਹਾਂ ਧਿਰਾਂ ਵਿਚਕਾਰ ਖ਼ੂਨੀ ਝੜਪ ਹੋਣ ਕਾਰਨ ਗੋਲੀ ਚੱਲ ਗਈ | ਪਿਛਲੇ 3 ਸਾਲ ਤੋਂ ਪਿੰਡ ਬਾਜੇ ਕੇ ਵਿਖੇ 5 ਮਰਲੇ ਪਲਾਟ ਦਾ ਕਸ਼ਮੀਰ ਚੰਦ ਤੇ ਹਾਕਮ ਚੰਦ ਵਿਚਕਾਰ ਵਿਵਾਦ ਚੱਲ ਰਿਹਾ ਹੈ | ਹਾਕਮ ਚੰਦ ਦਾ ਦੋਸ਼ ਹੈ ਕਿ ਉਸ ਦੇ 5 ਮਰਲੇ ਪਲਾਟ 'ਤੇ ਉੱਥੇ ਬਣੀ ਦੁਕਾਨ ਨੂੰ ਢਹਿ-ਢੇਰੀ ਕਰਕੇ ਉਕਤ ਵਿਅਕਤੀ ਨੇ ਨਾਜਾਇਜ਼ ਕਬਜ਼ਾ ਕਰ ਲਿਆ ਹੈ, ਜਿਸ ਦੇ ਲਈ ਮੈਨੂੰ ਥਾਂ-ਥਾਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ | ਹਾਕਮ ਚੰਦ ਦੀ ਹਮਾਇਤ ਕਰਨ ਲਈ ਭਰਾਤਰੀ ਜਥੇਬੰਦੀਆਂ ਵਲੋਂ ਵੀ ਸੰਘਰਸ਼ ਵਿੱਢਿਆ ਹੋਇਆ ਹੈ ਪਰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ | ਅੱਜ ਉਸੇ ਲੜੀ ਤਹਿਤ ਹਾਕਮ ਚੰਦ ਦੀ ਜਗ੍ਹਾ ਉੱਪਰ ਨਾਜਾਇਜ਼ ਹੋ ਰਹੀ ਉਸਾਰੀ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਚੱਲੀ ਗੋਲੀ ਦੌਰਾਨ ਹਾਕਮ ਚੰਦ ਦਾ ਪੁੱਤਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ਯੂਨੀਅਨ ਦੇ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਯੂਨੀਅਨ ਦੇ ਲੋਕਾਂ ਨੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਤੇ ਸਿਆਸੀ ਸਰਪ੍ਰਸਤੀ ਹੇਠ ਹਾਕਮ ਚੰਦ ਨੂੰ ਇਨਸਾਫ਼ ਨਹੀਂ ਮਿਲ ਰਿਹਾ | ਉੱਧਰ ਜਦੋਂ ਦੋਹਾਂ ਧਿਰਾਂ ਵਿਚਕਾਰ ਝੜਪ ਹੋਈ ਤਾਂ ਧਰਨਾਕਾਰੀਆਂ ਦਾ ਇਕ ਤੇ ਦੂਸਰੀ ਧਿਰ ਦੇ 3 ਵਿਅਕਤੀ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ | ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਐੱਸ.ਪੀ.ਐੱਚ. ਜੀ.ਐੱਸ. ਚੀਮਾ, ਐੱਸ.ਪੀ. ਡੀ. ਅਜੇਰਾਜ ਸਿੰਘ, ਡੀ.ਐੱਸ.ਪੀ. ਰਵਿੰਦਰ ਸਿੰਘ ਗੁਰੂਹਰਸਹਾਏ, ਜਸਵਰਿੰਦਰ ਸਿੰਘ ਥਾਣਾ ਮੁਖੀ ਗੁਰੂਹਰਸਹਾਏ, ਗੁਰਤੇਜ ਸਿੰਘ ਬਰਾੜ ਥਾਣਾ ਲੱਖੋ ਕੇ ਬਹਿਰਾਮ ਸਮੇਤ ਪੁਲਿਸ ਪਾਰਟੀ ਵੱਡੀ ਗਿਣਤੀ 'ਚ ਪਹੰੁਚ ਗਈ | ਜਥੇਬੰਦੀ ਤੇ ਪੁਲਿਸ ਅਫ਼ਸਰਾਂ ਵਿਚਕਾਰ ਲੰਬੀ ਗੱਲਬਾਤ ਉਪਰੰਤ ਧਰਨਾ ਸਮਾਪਤ ਹੋਇਆ | ਉੱਧਰ ਐੱਸ.ਪੀ.ਐੱਚ. ਜੀ. ਐੱਸ. ਚੀਮਾ ਨੇ ਇਸ ਮਾਮਲੇ ਸਬੰਧੀ ਕਿਹਾ ਕਿ ਗੋਲੀ ਚੱਲਣ ਨਾਲ 4 ਵਿਅਕਤੀ ਜ਼ਖ਼ਮੀ ਹੋਏ ਹਨ | ਇਸ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ, ਉਸ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਕਸ਼ਮੀਰ ਚੰਦ ਬਾਜੇ ਕੇ ਨੇ ਵੀ ਇਸ ਪਲਾਟ 'ਤੇ ਆਪਣਾ ਹੱਕ ਜਤਾਇਆ ਅਤੇ ਬਿਨਾਂ ਵਜ੍ਹਾ ਉਸ ਨੂੰ ਪੇ੍ਰਸ਼ਾਨ ਕਰਨ ਦਾ ਦੋਸ਼ ਲਗਾਇਆ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਹਾਕਮ ਚੰਦ ਨੂੰ ਇਨਸਾਫ਼ ਨਾ ਮਿਲਿਆ ਤਾਂ 1 ਜੂਨ ਨੂੰ ਗੁਰੂਹਰਸਹਾਏ ਥਾਣੇ ਅੱਗੇ ਧਰਨਾ ਲਗਾਇਆ ਜਾਵੇਗਾ ਤੇ ਇਨਸਾਫ਼ ਨਾ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ |

227 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ-ਸਿਵਲ ਸਰਜਨ

ਫ਼ਿਰੋਜ਼ਪੁਰ, 31 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਿਖ਼ਲਾਫ਼ ਲੜੀ ਜਾ ਰਹੀ ਜੰਗ ਦੌਰਾਨ ਸਿਹਤ ਵਿਭਾਗ ਵਲੋਂ ਹੁਣ ਤੱਕ ਜ਼ਿਲ੍ਹੇ ਭਰ 'ਚੋਂ ਸ਼ੱਕੀ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਦੀ ਆਈ ਰਿਪੋਰਟ ਸਮੇਂ 227 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸੇ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਦੇ ਸੈਂਪਲ ਇਕੱਤਰ ਕਰਨ ਲਈ ਜ਼ਿਲ੍ਹੇ 'ਚ 5 ਫਲੂ ਕਾਰਨਰ

ਫ਼ਰੀਦਕੋਟ, 31 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4584 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 117 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ | ਪ੍ਰਾਪਤ ਨਤੀਜਿਆਂ 'ਚ 4329 ਰਿਪੋਰਟਾਂ ਨੈਗੇਟਿਵ ਆਈਆਂ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਕਾਰਨ ਦੋ ਧਿਰਾਂ 'ਚ ਚੱਲੀ ਗੋਲੀ, ਔਰਤ ਸਮੇਤ 4 ਗੰਭੀਰ

ਜ਼ੀਰਾ, 31 ਮਈ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਵਿਖੇ ਜ਼ਮੀਨੀ ਝਗੜੇ ਕਾਰਨ ਦੋ ਧਿਰਾਂ ਵਿਚਕਾਰ ਹੋਏ ਟਕਰਾਅ ਦੌਰਾਨ ਗੋਲੀ ਚੱਲਣ ਕਾਰਨ ਇਕ ਔਰਤ ਸਮੇਤ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ...

ਪੂਰੀ ਖ਼ਬਰ »

ਅੱਜ ਪਈ ਮੋਹਲੇਧਾਰ ਬਾਰਿਸ਼ ਝੋਨੇ ਦੀ ਸਿੱਧੀ ਬਿਜਾਈ 'ਤੇ ਪਈ ਭਾਰੂ

ਮੋਗਾ, 31 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ 'ਚ ਲੱਗੇ ਲਾਕਡਾਊਨ ਦੌਰਾਨ ਜਿੱਥੇ ਆਮ ਕਾਰੋਬਾਰੀਆਂ ਨੂੰ ਮੰਦੀ ਦਾ ਦੌਰ ਵੇਖਣਾ ਪਿਆ, ਉੱਥੇ ਪੰਜਾਬ ਦੇ ਕਿਸਾਨ ਨੂੰ ਵੀ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਕਿਸਾਨ ...

ਪੂਰੀ ਖ਼ਬਰ »

ਪੰਜਾਬ ਭਰ ਦੇ ਕਿਸਾਨਾਂ ਲਈ ਜ਼ਿਲ੍ਹਾ ਫ਼ਰੀਦਕੋਟ ਦਾ ਪਿੰਡ ਹਰਦਿਆਲੇਆਣਾ ਬਣੇਗਾ ਰਾਹ ਦਸੇਰਾ

ਫ਼ਰੀਦਕੋਟ, 31 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀਆਂ ਕੀਤੀਆਂ ਅਪੀਲਾਂ ਨੇ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਭਾਵੇਂ ਸਰਕਾਰ ਇਕ ਪਿੰਡ 'ਚ ਘੱਟੋ-ਘੱਟ 10 ਫ਼ੀਸਦੀ ਰਕਬਾ ਸਿੱਧੀ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਘਰਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਨੂੰ ਲੈ ਕੇ ਰੋਹ ਭਰਪੂਰ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 31 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਹਿੰਮਤਪੁਰਾ ਵਿਖੇ ਬਿਲਾਸਪੁਰ ਰੋਡ 'ਤੇ ਮਜ਼ਦੂਰ ਘਰਾਂ ਦੇ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ 'ਚ ਸੈਂਕੜੇ ਮਜ਼ਦੂਰ ਮਰਦ ਔਰਤਾਂ ਨੇ ਰੋਹ ਭਰਪੂਰ ਰੋਸ ...

ਪੂਰੀ ਖ਼ਬਰ »

ਨੈਸ਼ਨਲ ਐਨੀਮਲ ਡਿਜੀਜ਼ ਕੰਟਰੋਲ ਪ੍ਰੋਗਰਾਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ-ਡੀ. ਸੀ.

ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕੈਂਪ ਆਫ਼ਿਸ ਵਿਖੇ ਕੋਵਿਡ-19 ਅਤੇ ਨੈਸ਼ਨਲ ਐਨੀਮਲ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ 15 ਜੂਨ 2020 ਤੋਂ 31 ਜੁਲਾਈ 2020 ਤੱਕ ਪਸ਼ੂਆਂ ਵਿਚ ਮੂੰਹ ਖੁਰ ਦੀ ...

ਪੂਰੀ ਖ਼ਬਰ »

ਇਕਾਂਤਵਾਸ ਭੰਗ ਕਰਨ ਬਦਲੇ ਬਿਜਲੀ ਕੁਨੈਕਸ਼ਨ ਕੱਟੇ, 67 ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ, 31 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਵਲੋਂ ਕੋਰੋਨਾ ਨਿਯਮਾਂ ਤਹਿਤ ਇਕਾਂਤਵਾਸ ਕੀਤੇ 67 ਅਜਿਹੇ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਨੇ ਇਕਾਂਤਵਾਸ ਭੰਗ ਕਰਕੇ ਲੋਕਾਂ ਵਿਚ ਵਿਚਰਨ ਦਾ ਗੁਨਾਹ ਕੀਤਾ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਥਾਣੇ 'ਚ ਬੰਦ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਗਿੱਦੜਬਾਹਾ, 31 ਮਈ (ਬਲਦੇਵ ਸਿੰਘ ਘੱਟੋਂ)-ਇਕ ਵਾਰ ਫਿਰ ਗਿੱਦੜਬਾਹਾ ਪੁਲਿਸ ਦੀ ਵੱਡੀ ਲਾਪ੍ਰਵਾਹੀ ਉਸ ਸਮੇਂ ਸਾਹਮਣੇ ਆਈ, ਜਦੋਂ ਚੋਰੀ ਦੇ ਦੋਸ਼ ਹੇਠ ਥਾਣੇ ਅੰਦਰ ਹਵਾਲਾਤ ਵਿਚ ਬੰਦ ਵਿਅਕਤੀ ਰਾਤ ਵੇਲੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ¢ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

ਫ਼ਾਜ਼ਿਲਕਾ, 31 ਮਈ(ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 19 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪਿੰਡ ਨਜਦੀਕ ਿਲੰਕ ਰੋਡ ਕਾਦਰ ਬਖ਼ਸ਼ ਕੋਲ ਕਿਸ਼ੋਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ...

ਪੂਰੀ ਖ਼ਬਰ »

ਪਾੜ ਲਾ ਕੇ ਬੈਂਕ 'ਚੋਂ ਐੱਲ. ਈ. ਡੀ. ਤੇ ਨਕਦੀ ਚੋਰੀ

ਮੋਗਾ, 31 ਮਈ (ਗੁਰਤੇਜ ਸਿੰਘ)-ਬੀਤੀ ਰਾਤ ਕਿਸੇ ਅਣਪਛਾਤੇ ਚੋਰ ਵਲੋਂ ਬੈਂਕ ਨੂੰ ਪਾੜ ਲਾ ਕੇ ਉਸ ਵਿਚੋਂ 8 ਹਜ਼ਾਰ ਦੇ ਕਰੀਬ ਨਗਦੀ ਤੇ ਇਕ 32 ਇੰਚ ਐੱਲ. ਈ. ਡੀ. ਚੋਰੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਬੈਂਕ ਮੈਨੇਜਰ ਵਿਜੇ ਬਾਂਸਲ ਪੁੱਤਰ ਓਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ

ਫ਼ਿਰੋਜ਼ਪੁਰ, 31 ਮਈ (ਜਸਵਿੰਦਰ ਸਿੰਘ ਸੰਧੂ)- ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ ਜੋ ਕਿ ਡੀ. ਐੱਸ. ਪੀ. ਹੈੱਡ ਕੁਆਰਟਰ ਦੇ ਰੀਡਰ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਤਾਲੇ ਤੋੜ ਕੇ ਘਰ ਦਾ ਸਾਮਾਨ ਚੋਰੀ

ਫ਼ਰੀਦਕੋਟ, 31 ਮਈ (ਸਰਬਜੀਤ ਸਿੰਘ)-ਸਥਾਨਕ ਦਸਮੇਸ਼ ਨਗਰ ਵਿਖੇ ਲਾਕਡਾਊਨ ਕਾਰਨ ਭੁੱਚੋਂ ਮੰਡੀ ਫਸੇ ਇਕ ਵਿਅਕਤੀ ਦੇ ਘਰ ਦਾ ਤਾਲਾ ਤੋੜ ਕੇ, ਚੋਰਾਂ ਵਲੋਂ ਘਰਾਂ ਦਾ ਸਾਰਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਰਤ ਤੇ ਚੀਨ ਵਿਚਾਲੇ ਜੰਗ ਲੱਗਣ ਸਬੰਧੀ ਅਫ਼ਵਾਹਾਂ ਤੋਂ ਬਚਿਆ ਜਾਵੇ-ਰਾਜਾ

ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਭਾਰਤ ਅਤੇ ਚੀਨ ਵਿਚਕਾਰ ਜ਼ਮੀਨੀ ਕਬਜ਼ੇ ਨੂੰ ਲੈ ਕੇ ਡਰ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਜੰਗ ਲੱਗਣ ਦੀਆਂ ਅਫ਼ਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ, ਜਿਸ ਤੋਂ ਬਚਣ ਦੀ ਲੋੜ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਸਿਹਤ ਵਿਭਾਗ ਦੀ ਮਦਦ ਨਾਲ ਸਲੱਮ ਏਰੀਏ 'ਚ ਗਰਭਵਤੀ ਔਰਤਾਂ ਦੀ ਜਾਂਚ ਕਰਵਾਈ

ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪੁਲਿਸ ਵਲੋਂ ਸਿਹਤ ਵਿਭਾਗ ਟੀਮ ਦੀ ਮਦਦ ਨਾਲ ਤਾਲਾਬੰਦੀ ਦੇ ਚੱਲਦਿਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਵਾ ਕੇ ਪਾਰਕਿੰਗ ਬਣਾਉਣ ਦੀ ਹੋਈ ਸ਼ੁਰੂਆਤ

ਮਲੋਟ, 31 ਮਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਾਸੀਆਂ ਵਲੋਂ ਸ਼ਹਿਰ 'ਚ ਪਾਰਕਿੰਗ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪਾਰਕਿੰਗ ਬਣਾਉਣ ਦਾ ਕੰਮ ਪੁਲ ਦੇ ਹੇਠ ਸ਼ੁਰੂ ਕਰ ਦਿੱਤਾ ਗਿਆ ਹੈ | ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ...

ਪੂਰੀ ਖ਼ਬਰ »

'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਨੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਗਿੱਦੜਬਾਹਾ, 31 ਮਈ (ਬਲਦੇਵ ਸਿੰਘ ਘੱਟੋਂ)-ਡਾ. ਐੱਸ. ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਗਿੱਦੜਬਾਹਾ ਇਕਾਈ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ ਅਤੇ ਨਾਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਅਧਿਆਪਕ ਮੰਗਾਂ ਮਸਲਿਆਂ ਦੀ ਪੂਰਤੀ ਲਈ ਸਥਾਨਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਜਸਵਿੰਦਰ ਕੌਰ ਨੂੰ ਮਿਲਿਆ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਕੁਝ ਦਿਨ ਪਹਿਲਾਂ 11 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਉਪਰੰਤ 16 ਹੋਰ ਅਜਿਹੇ ਨੌਜਵਾਨ ਜੋ ਕੋਰੋਨਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ

ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੌਮਾਾਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 3 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 31 ਮਈ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ 'ਚ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਲਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਆਨੰਦਪੁਰ ਮੁਹੱਲਾ ਫ਼ਾਜ਼ਿਲਕਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਫ਼ਿਰੋਜ਼ਪੁਰ, 31 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਟੀਮ ਸਹਿਤ ਛਾਪੇਮਾਰੀ ਕਰਦਿਆਂ ਇਕ ਨੌਜਵਾਨ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਸਹਾਇਕ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ, ਕਥਿਤ ਦੋਸ਼ੀ ਫ਼ਰਾਰ

ਨਿਹਾਲ ਸਿੰਘ ਵਾਲਾ, 31 ਮਈ (ਟਿਵਾਣਾ, ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ. ਐੱਸ. ਪੀ. ਮਨਜੀਤ ਸਿੰਘ ਢੇਸੀ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪਲਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਬਿਲਾਸਪੁਰ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਫ਼ਿਰੋਜ਼ਪੁਰ, 31 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਟੀਮ ਸਹਿਤ ਛਾਪੇਮਾਰੀ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਕੱਸਿਆ ਬਿਨਾਂ ਮਾਸਕ ਪਾ ਕੇ ਘੁੰਮਣ ਵਾਲਿਆਂ 'ਤੇ ਸ਼ਿਕੰਜਾ

ਕੋਰੋਨਾ ਮਹਾਂਮਾਰੀ ਦੇ ਚੱਲਦੇ ਸ਼ਹਿਰ ਦੇ ਊਧਮ ਸਿੰਘ ਚੌਾਕ ਵਿਚ ਗੱਡੀ ਰੋਕ ਕੇ ਥਾਣਾ ਸਿਟੀ ਇੰਚਾਰਜ ਮਨੋਜ ਕੁਮਾਰ ਪੁੱਛਗਿੱਛ ਕਰਦੇ ਸਮੇਂ | (ਸੱਜੇ)ਪੁਲਿਸ ਕਰਮਚਾਰੀ ਬਿਨਾਂ ਮਾਸਕ ਵਾਲਿਆਂ ਦੇ ਚਲਾਨ ਕੱਟਦੇ ਸਮੇਂ | ਤਸਵੀਰ : ਕੁਲਬੀਰ ਸਿੰਘ ਸੋਢੀ ਫ਼ਿਰੋਜ਼ਪੁਰ, 31 ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ

ਤਲਵੰਡੀ ਭਾਈ, 31 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਲੋਕਾਂ ਰਾਹਤ ਦੇਣ ਲਈ ਮੁਫ਼ਤ ਅਨਾਜ ਵੰਡਿਆ ਜਾ ਰਿਹਾ ਹੈ, ਜਿਸ ਤਹਿਤ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਪਿੰਡ ਦੇ ਲੋੜਵੰਦ ਲੋਕਾਂ ਨੂੰ ਸਰਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਕਣਕ ...

ਪੂਰੀ ਖ਼ਬਰ »

ਕੋਵਿਡ ਸਰਵੇਅ 'ਚ ਆਸ਼ਾ ਵਰਕਰਾਂ ਨੂੰ ਸਹੀ ਜਾਣਕਾਰੀ ਦੇਣ ਲੋਕ-ਸਿਵਲ ਸਰਜਨ

ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਬਿਮਾਰੀ ਨੂੰ ਲੈ ਕੇ ਲੋਕਾਂ 'ਚ ਜਾਗਰੂਕਤਾ ਅਤੇ ਸਾਵਧਾਨੀ ਨੂੰ ਲੈ ਕੇ ਆਸ਼ਾ ਵਰਕਰਾਂ ਪਿੰਡਾਂ ਤੇ ਸ਼ਹਿਰਾਂ ਦੀਆਂ ਬਸਤੀਆਂ ਵਿਚ ਸਰਵੇਅ ਕਰ ਰਹੀਆਂ ਹਨ, ਲੋਕ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣ | ਜੇਕਰ ਕੋਈ ਵਿਅਕਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਤਲਵੰਡੀ ਭਾਈ, 31 ਮਈ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕੱਤਰਤਾ ਪਿੰਡ ਹਰਦਾਸਾ ਵਿਖੇ ਸੀਨੀਅਰ ਮੀਤ ਪ੍ਰਧਾਨ ਮੇਲਾ ਸਿੰਘ ਹਰਦਾਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਉਚੇਚੇ ਤੌਰ ...

ਪੂਰੀ ਖ਼ਬਰ »

ਆਯੁਰਵੈਦਿਕ ਡੀ. ਫਾਰਮਾ ਉਪ ਵੈਦ ਯੂਨੀਅਨ ਨੇ ਵਿਧਾਇਕ ਘੁਬਾਇਆ ਨੂੰ ਸੌ ਾਪਿਆ ਮੰਗ ਪੱਤਰ

ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਆਯੁਰਵੈਦਿਕ ਡੀ. ਫਾਰਮਾਂ ਉਪ ਵੈਦ ਯੂਨੀਅਨ ਨੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮੰਗ ਪੱਤਰ ਸੌਾਪਦਿਆਂ ਆਪਣੀਆਂ ਬਣਦੀਆਂ ਮੰਗਾਂ ਨੂੰ ਵਿਧਾਨ ਸਭਾ 'ਚ ਉਠਾਉਣ ਦੀ ਮੰਗ ਕੀਤੀ | ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ...

ਪੂਰੀ ਖ਼ਬਰ »

ਸੀ-ਡੈਕ ਈ ਸੰਜੀਵਨੀ ਓ. ਪੀ. ਡੀ. ਪ੍ਰਣਾਲੀ ਰਾਹੀਂ ਮੁਫ਼ਤ ਡਾਕਟਰੀ ਸਲਾਹ ਘਰ ਬੈਠੇ ਹੀ ਲਵੋ- ਡਾ. ਹੁਸਨ ਪਾਲ

ਗੁਰੂਹਰਸਹਾਏ, 31 ਮਈ (ਪਿ੍ਥਵੀ ਰਾਜ ਕੰਬੋਜ)- ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿਤ ਉਪਰਾਲਾ ਕੀਤਾ ਹੈ | ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕਿ੍ਤ ਟੈਲੀਮੇਡੀਸਨਲ ...

ਪੂਰੀ ਖ਼ਬਰ »

ਪਿੰਡ ਕਾਮਲ ਵਾਲਾ ਵਿਖੇ ਨਵੀਂ ਕਮੇਟੀ ਦੀ ਚੋਣ

ਮੱਲਾਂਵਾਲਾ, 31 ਮਈ (ਸੁਰਜਨ ਸਿੰਘ ਸੰਧੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਮੰਡ ਜ਼ਿਲ੍ਹਾ ਸਕੱਤਰ ਕਰਨੈਲ ਸਿੰਘ, ਜ਼ੋਨ ਮੱਲਾਂਵਾਲਾ ਦੇ ਆਗੂ ਕੁਲਦੀਪ ਸਿੰਘ ਖੱਚਰ ਵਾਲਾ ਦੀ ਅਗਵਾਈ ਵਿਚ ਪਿੰਡ ਕਾਮਲ ਵਾਲਾ ਵਿਖੇ ...

ਪੂਰੀ ਖ਼ਬਰ »

135 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 31 ਮਈ(ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਫ਼ਾਜ਼ਿਲਕਾ ਦੇ 135 ਮੈਂਬਰਾਂ ਨੇ ਖ਼ੂਨਦਾਨ ਕੀਤਾ | ਸੰਸਥਾ ਦੇ ਕੈਂਪ ਪ੍ਰਭਾਰੀ ਰਾਜੀਵ ਕੁਕਰੇਜਾ, ਪ੍ਰੈੱਸ ਸਕੱਤਰ ਰਿਤਿਸ਼ ਕੁੱਕੜ ਨੇ ...

ਪੂਰੀ ਖ਼ਬਰ »

ਉਸਾਰੀ ਕਿਰਤੀ ਬੋਰਡ ਦੇ ਮੈਂਬਰ ਬਣਨ ਲਈ 25 ਰੁਪਏ 'ਚ ਕਰਵਾ ਸਕਦੇ ਹਨ ਆਨਲਾਈਨ ਰਜਿਸਟ੍ਰੇਸ਼ਨ-ਸਹਾਇਕ ਕਿਰਤ ਕਮਿਸ਼ਨਰ

ਫਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ 'ਚ ਉਸਾਰੀ ਕਿਰਤੀ ਬੋਰਡ ਦੇ ਮੈਂਬਰ ਵਜੋਂ ਕੇਵਲ ਇਕ ਵਾਰ 25 ਰੁਪਏ ਰਜਿਸਟ੍ਰੇਸ਼ਨ ਫ਼ੀਸ ਨਾਲ ਸੁਵਿਧਾ ਕੇਂਦਰ ਜਾਂ ਸੀ. ਐੱਸ. ਸੀ. ਸੈਂਟਰ 'ਚ ਆਨ-ਲਾਈਨ ਅਪਲਾਈ ...

ਪੂਰੀ ਖ਼ਬਰ »

ਕਮੇਟੀਆਂ ਤੇ ਟਰੱਸਟ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

ਫ਼ਾਜ਼ਿਲਕਾ, 31 ਮਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟੇ੍ਰਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ 'ਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਨੇ ਵੱਖ-ਵੱਖ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਫ਼ਿਰੋਜ਼ਪੁਰ, 31 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਹਲਕਾ ਵਾਸੀਆਂ ਦੇ ਹਾਲ-ਚਾਲ ਜਾਣ ਲੋੜਵੰਦਾਂ ਤੱਕ ਰਾਸ਼ਨ ਆਦਿ ਸਹਾਇਤਾ ਪਹੰੁਚਾਉਣ 'ਚ ਜੁੱਟੇ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਪਹੰੁਚ ਕੇ ਜਿੱਥੇ ...

ਪੂਰੀ ਖ਼ਬਰ »

ਪਿੰਡ ਰੰਗੀਲਾ ਦੀ ਬਾਹਰਲੀ ਫਿਰਨੀ ਦੇ ਪਏ ਕੱਚੇ ਅਧੂਰੇ ਟੋਟੇ ਨੂੰ ਪੱਕਾ ਬਣਾਉਣ ਸਬੰਧੀ ਡੀ. ਸੀ. ਨੂੰ ਸੌਾਪਿਆ ਮੰਗ ਪੱਤਰ

ਮੰਡੀ ਲਾਧੂਕਾ, 31 ਮਈ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ 'ਚ ਪੈਂਦੇ ਪਿੰਡ ਰੰਗੀਲਾ ਦੇ ਵਾਸੀ ਕੁਲਦੀਪ ਸਿੰਘ, ਦੁੱਲਾ ਸਿੰਘ, ਜਗਦੇਵ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਪਿੰਡ ਰੰਗੀਲਾ ਵਿਖੇ ਪਿਛਲੀ ਅਕਾਲੀ-ਭਾਜਪਾ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ 2 ਜੂਨ ਦੇ ਧਰਨੇ ਦਾ ਨੋਟਿਸ ਸੌਾਪਿਆ

ਮੰਡੀ ਲਾਧੂਕਾ, 31 ਮਈ (ਮਨਪ੍ਰੀਤ ਸਿੰਘ ਸੈਣੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਲਾਧੂਕਾ ਵਲੋਂ ਪਰਿਵਾਰਾਂ ਸਹਿਤ ਮੀਟਿੰਗ ਕੀਤੀ | ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਅਜੇ ਕੁਮਾਰ, ਸਕੱਤਰ ਸੰਦੀਪ ਸਿੰਘ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਐੱਸ. ਡੀ. ਓ. ਨਹਿਰੀ ਵਿਭਾਗ 'ਤੇ ਪੰਚਾਇਤਾਂ ਨੇ ਲਗਾਇਆ ਗਾਲ਼ੀ-ਗਲੋਚ ਕਰਕੇ ਬੇਇੱਜ਼ਤ ਕਰਨ ਦਾ ਦੋਸ਼

ਫ਼ਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਣ ਲਈ ਜਾਂਦਾ ਹੋਇਆ ਸਰਪੰਚਾਂ ਦਾ ਵਫ਼ਦ | ਤਸਵੀਰ-ਪ੍ਰਦੀਪ ਕੁਮਾਰ ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਨਹਿਰੀ ਪਾਣੀ ਦੇ ਟੈਂਕਰ ਨੂੰ ਭਰਨ ਦੇ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਦੂਜੀ ਧਿਰ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਪੁਲਿਸ 'ਤੇ ਇਕਤਰਫਾ ਕਾਰਵਾਈ ਦੇ ਲਾਏ ਦੋਸ਼

ਮਮਦੋਟ, 31 ਮਈ (ਸੁਖਦੇਵ ਸਿੰਘ ਸੰਗਮ)- ਕਰੀਬ 2 ਹਫ਼ਤੇ ਪਹਿਲਾਂ ਮਮਦੋਟ ਖਾਈ ਸੜਕ 'ਤੇ ਹੋਏ ਹਾਦਸੇ 'ਚ ਜ਼ਖ਼ਮੀ ਹੋਏ ਮਮਦੋਟ ਵਾਸੀ ਇਕ ਪਰਿਵਾਰ ਨੇ ਸਥਾਨਕ ਪੁਲਿਸ 'ਤੇ ਇਕਤਰਫਾ ਕਾਰਵਾਈ ਕਰਨ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ...

ਪੂਰੀ ਖ਼ਬਰ »

ਬਾਸਮਤੀ 1121 ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਚੂਹੇ ਕਰ ਰਹੇ ਨੇ ਪ੍ਰੇਸ਼ਾਨ

ਮੰਡੀ ਲਾਧੂਕਾ, 31 ਮਈ (ਰਾਕੇਸ਼ ਛਾਬੜਾ)-ਬਾਸਮਤੀ 1121 ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਹੁਣ ਚੂਹਿਆਂ ਨੇ ਨੱਕ ਵਿਚ ਦਮ ਕਰ ਦਿੱਤਾ ਹੈ | ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭਾਵੇਂ ਪਾਣੀ ਦੀ ਤਾਂ ਬੱਚਤ ਹੋਵੇਗੀ ਪਰ ਜ਼ਮੀਨ ਸੁੱਕੀ ਹੋਣ ਕਾਰਨ ਕਿਸਾਨਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੀਆਂ ਰਾਸ਼ਨ ਕਿੱਟਾਂ ਤੇ ਪੈਨਸ਼ਨ ਦੇ ਚੈੱਕ

ਗੁਰੂਹਰਸਹਾਏ, 31 ਮਈ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਸਿਹਤ, ਪੁਲਿਸ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਲਈ ਸੈਨੇਟਾਈਜ਼ਰ, ...

ਪੂਰੀ ਖ਼ਬਰ »

ਇਮਾਰਤਾਂ ਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਕਰਮਚਾਰੀ ਦੀ 24 ਘੰਟੇ ਡਿਊਟੀ ਲਗਾਉਣ ਦੇ ਆਦੇਸ਼

ਫ਼ਾਜ਼ਿਲਕਾ, 31 ਮਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ੍ਹ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 66,783 ਕੁਇੰਟਲ ਕਣਕ ਤੇ 3035 ਕੁਇੰਟਲ ਦਾਲ ਦੀ ਕੀਤੀ ਵੰਡ

ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਕੋਵਿਡ ਤਾਲਾਬੰਦੀ ਦੌਰਾਨ ਗ਼ਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਕਰੀਬ 75 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਚਿੱਤਰ ਸਿੰਘ ਪੀਰ ਮੁਹੰਮਦ ਪਾਵਰਕਾਮ ਸਬ ਡਵੀਜ਼ਨ ਮਖੂ ਦੇ ਮੀਤ ਪ੍ਰਧਾਨ ਨਿਯੁਕਤ

ਮਖੂ, 31 ਮਈ (ਵਰਿੰਦਰ ਮਨਚੰਦਾ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਸਬ ਡਵੀਜ਼ਨ ਮਖੂ ਦੀ ਵਿਸ਼ੇਸ਼ ਮੀਟਿੰਗ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਲ ਪ੍ਰਧਾਨ ਬਲਕਾਰ ਸਿੰਘ ਭੁੱਲਰ, ਸਕੱਤਰ ਪੰਜਾਬ ਸੁਖਦੇਵ ਸਿੰਘ ਬੱਗੀ ਪਤਨੀ ਤੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਡੀ. ਈ. ਓ. ਸੈਕੰਡਰੀ ਨੂੰ ਮਿਲਿਆ

ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦਾ ਇਕ ਵਫ਼ਦ ਸੂਬਾਈ ਮੀਤ ਪ੍ਰਧਾਨ ਹਰਮਿੰਦਰ ਸਿੰਘ ਦੁਰੇਜਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਿਰਲੋਚਨ ਸਿੰਘ ਸਿੱਧੂ ਨੂੰ ਮਿਲਿਆ | ਵਫ਼ਦ ਨੇ ...

ਪੂਰੀ ਖ਼ਬਰ »

ਸਰਕਾਰੀ ਰਸਤੇ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 31 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਕਾਮਲ ਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਸਰਕਾਰੀ ਰਸਤੇ ਨੂੰ ਆਪਣੇ ਖੇਤਾਂ 'ਚ ਮਿਲਾ ਕੇ ਨਾਜਾਇਜ਼ ਕਬਜ਼ਾ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਕੋਲ ਕੀਤੀ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹੀ ਗੱਡੀ ਚੋਰੀ

ਫ਼ਰੀਦਕੋਟ, 31 ਮਈ (ਸਰਬਜੀਤ ਸਿੰਘ)-ਇੱਥੋਂ ਦੇ ਮੁਹੱਲਾ ਮਾਹੀਖਾਨਾ ਵਿਖੇ ਘਰ ਅੱਗੇ ਖੜ੍ਹੀ ਜ਼ੈੱਨ ਗੱਡੀ ਚੋਰਾਂ ਵਲੋਂ ਰਾਤੋ-ਰਾਤ ਉਡਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸੰਨੀ ਸੇਠੀ ਪੁੱਤਰ ਦੇਵੀ ਦਿਆਲ ਸੇਠੀ ਵਾਸੀ ਮੁਹੱਲਾ ਮਾਹੀਖਾਨਾ, ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਧਰਮਕੋਟ, 31 ਮਈ (ਪਰਮਜੀਤ ਸਿੰਘ)-ਇੰਜ. ਦਵਿੰਦਰ ਸਿੰਘ ਬਰਾੜ ਐੱਸ. ਡੀ. ਪਾਵਰ ਗਰਿੱਡ ਧਰਮਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 220 ਕੇ. ਵੀ. ਸਬ ਸਟੇਸ਼ਨ ਧਰਮਕੋਟ ਤੋਂ ਚੱਲਦੇ ਸਾਰੇ 66 ਕੇ. ਵੀ. ਲਾਈਨ ਕੋਟ ਈਸੇ ਖਾਂ, ਜਨੇਰ, ਕੋਟ ਮੁਹੰਮਦ ਖਾਂ, ਅਮੀਵਾਲ, ਢੋਲੇਵਾਲ, ...

ਪੂਰੀ ਖ਼ਬਰ »

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ 'ਤੇ ਪਾਬੰਦੀ

ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਤੇ ਜਨਹਿਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ 'ਤੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਲੋਹਗੜ੍ਹ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੋਗਾ, 31 ਮਈ (ਅਸ਼ੋਕ ਬਾਂਸਲ)-ਜ਼ਿਲ੍ਹਾ ਮੋਗਾ ਦੇ ਪਿੰਡ ਲੋਹਗੜ੍ਹ ਦੇ ਵਸਨੀਕ ਕੁਲਦੀਪ ਸਿੰਘ ਪੁੱਤਰ ਅਮਰ ਸਿੰਘ ਜੋ ਕਿ ਬੀਤੇ ਦਿਨੀਂ ਇਕ ਲੜਾਈ ਝਗੜੇ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ ਅਤੇ ਉਹ ਮੋਗਾ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ ਪਰ ਬੀਤੇ ਕੱਲ੍ਹ ਉਹ ...

ਪੂਰੀ ਖ਼ਬਰ »

ਸੀ. ਐੱਚ. ਸੀ. ਡਰੋਲੀ ਭਾਈ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਨੱਥੂਵਾਲਾ ਗਰਬੀ, 31 ਮਈ (ਸਾਧੂ ਰਾਮ ਲੰਗੇਆਣਾ)-ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਹਤ ਬਲਾਕ ਡਰੋਲੀ ਭਾਈ ਡਾ. ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ ਅਨੁਸਾਰ ਸੀ. ਐੱਚ. ਸੀ. ਡਰੋਲੀ ਭਾਈ ਵਿਖੇ 'ਵਿਸ਼ਵ ਤੰਬਾਕੂ ...

ਪੂਰੀ ਖ਼ਬਰ »

ਲੋਕ ਗਾਇਕ ਗੀਤਕਾਰ ਕਾਕਾ ਨੂਰ ਨੂੰ ਸਾਹਿਤਕਾਰਾਂ ਵਲੋਂ ਵਧਾਈਆਂ ਭੇਟ

ਕੋਟ ਈਸੇ ਖਾਂ, 31 ਮਈ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਇਲਾਕਾ ਕੋਟ ਈਸੇ ਖਾਂ ਸਬੰਧਿਤ ਲੋਕ ਗਾਇਕ, ਗੀਤਕਾਰ, ਸਾਹਿਤਕਾਰ ਕਾਕਾ ਨੂਰ ਦੇ ਸਰਬਸੰਮਤੀ ਨਾਲ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਧਰਮਕੋਟ ਦੇ ਪ੍ਰਧਾਨ ਤੇ ਸੁਖਵਿੰਦਰ ਕਾਲਾ ਲੋਕ ਗਾਇਕ ਦੇ ਜਨਰਲ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਲੱਗੇ ਕਿਸਾਨ

ਮੋਗਾ, 31 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਹਰ ਕੰਮ ਲਈ ਮਜ਼ਦੂਰਾਂ ਦੀ ਘਾਟ ਆ ਰਹੀ ਹੈ, ਉੱਥੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਲਵਾਈ ਜੋ ਮੁੱਖ ਤੌਰ 'ਤੇ ਪ੍ਰਵਾਸੀ ਮਜ਼ਦੂਰਾਂ 'ਤੇ ਨਿਰਭਰ ਕਰਦੀ ਹੈ, ਲਈ ਵੀ ਮਜ਼ਦੂਰਾਂ ...

ਪੂਰੀ ਖ਼ਬਰ »

ਕੋਵਿਡ-19 ਦੇ ਖ਼ਾਤਮੇ ਲਈ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡੀ. ਐੱਸ. ਪੀ. ਖਹਿਰਾ

ਬਾਘਾ ਪੁਰਾਣਾ, 31 ਮਈ (ਬਲਰਾਜ ਸਿੰਗਲਾ)-ਕੋਵਿਡ-19 ਮਹਾਂਮਾਰੀ ਦੇ ਖ਼ਾਤਮੇ ਲਈ ਲਗਾਈਆਂ ਹੋਈਆਂ ਪਾਬੰਦੀਆਂ ਦੀ ਪਾਲਣਾ ਕਰਨ ਵਾਲਿਆਂ 'ਤੇ ਹੁਣ ਪੂਰੀ ਚੌਕਸੀ ਵਰਤ ਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਜੁਰਮਾਨਿਆਂ ਤੋਂ ਇਲਾਵਾ ਮਾਮਲੇ ਵੀ ਦਰਜ ਕੀਤੇ ਜਾਣਗੇ | ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਡਿਊਟੀ ਮੈਜਿਸਟ੍ਰੇਟ ਸਹੋਤਾ ਸੋਮਤ ਸਿੰਘ ਬੱਚੇ ਦੇ ਪਰਿਵਾਰ ਨਾਲ ਹਮਦਰਦੀ ਕਰਨ ਪੁੱਜੇ

ਬਾਘਾ ਪੁਰਾਣਾ, 31 ਮਈ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਪਿੰਡ ਚੰਦ ਨਵਾਂ ਦੇ ਸੋਮਤ ਸਿੰਘ ਕਰੀਬ 9 ਸਾਲਾਂ ਦੇ ਬੱਚੇ ਦੀ ਸਾਥੀਆਂ ਨਾਲ ਨਹਾਉਣ ਗਏ ਦੀ ਛੱਪੜ ਵਿਚ ਡੁੱਬਣ ਨਾਲ ਹੋਈ ਮੌਤ ਨੂੰ ਲੈ ਕੇ ਪਿੰਡ ਚੰਦ ਨਵਾਂ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਸੋਮਤ ਸਿੰਘ ...

ਪੂਰੀ ਖ਼ਬਰ »

ਤਾਲਾਬੰਦੀ ਦੇ ਚੱਲਦਿਆਂ ਖੇਤੀ ਸਹਾਇਕ ਧੰਦੇ ਨਾਲ ਜੁੜੇ ਕਿਸਾਨ ਦੇ ਸ਼ਹਿਦ ਮੱਖੀ ਫਾਰਮ ਦਾ ਨੁਕਸਾਨ

ਕੋਟ ਈਸੇ ਖਾਂ, 31 ਮਈ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸਰਕਾਰ ਤੇ ਖੇਤੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦਿਆਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ ਪਰ ਕਿਸੇ ਕਾਰਨ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 31 ਮਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਦੇ ਖੇਤਰ ਵਿਚ ਮੋਹਰੀ ਸੰਸਥਾ ਬਣ ਚੁੱਕੀ ਹੈ, ਜਿਸ 'ਚ ਅੱਜ ਬਾਬਾ ਬੰਦਾ ਸਿੰਘ ਬਹਾਦਰ ...

ਪੂਰੀ ਖ਼ਬਰ »

ਵਿਧਾਇਕ ਤੇ ਕਮਿਸ਼ਨਰ ਨੇ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਫ਼ਰੰਟ ਲਾਈਨ ਵਾਰੀਅਰਜ਼ ਨੂੰ ਕੀਤਾ ਸਨਮਾਨਿਤ

ਮੋਗਾ, 31 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਨਗਰ ਨਿਗਮ ਦੇ ਦਫ਼ਤਰ ਵਿਖੇ ਕੋਵਿਡ-19 ਦੀ ਜੰਗ ਦੌਰਾਨ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਫ਼ਰੰਟ ਲਾਈਨ ਵਾਰੀਅਰਜ਼ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਦੀ ਰਸਮ ਵਿਧਾਇਕ ਡਾ. ਹਰਜੋਤ ਕਮਲ ਅਤੇ ਕਮਿਸ਼ਨਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਤਹਿਸੀਲ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ

ਮੋਗਾ, 31 ਮਈ (ਗੁਰਤੇਜ ਸਿੰਘ)-ਪੰਜਾਬ ਪੱਧਰ ਦੀਆਂ 16 ਜਨਤਕ ਜਥੇਬੰਦੀਆਂ ਨੇ ਮੋਦੀ ਸਰਕਾਰ ਵਲੋਂ ਲੋਕਾਂ 'ਤੇ ਬੋਲੇ ਨਵੇਂ ਆਰਥਿਕ ਹਮਲੇ ਿਖ਼ਲਾਫ਼ ਲੋਕਾਂ ਨੂੰ ਰਾਹਤ ਦੇਣ ਦੀਆਂ ਮੰਗਾਂ ਨੂੰ ਲੈ ਕੇ ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਕਿਸਾਨਾਂ, ਖੇਤ ...

ਪੂਰੀ ਖ਼ਬਰ »

ਰਣਸੀਂਹ ਕਲਾਂ ਵਿਖੇ ਗੁਰਮਤਿ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 31 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਵਿਛੋੜਾ ਸਾਹਿਬ ਰਣਸੀਂਹ ਕਲਾਂ ਵਿਖੇ ਬੱਚਿਆਂ ਦਾ 15 ਦਿਨਾ ਗੁਰਮਤਿ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਸਿੰਘ ਵਲੋਂ ਵਾਟਰ ਕੂਲਰ ਦਾ ਉਦਘਾਟਨ

ਮੋਗਾ, 31 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਨਗਰ-ਨਿਗਮ ਮੋਗਾ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਮੋਗਾ ਇਕਾਈ ਵਲੋਂ ਨਗਰ-ਨਿਗਮ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਵਾਟਰ ਕੂਲਰ ਦਾ ਉਦਘਾਟਨ ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ ਕੀਤਾ | ਇਸ ਮੌਕੇ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਕੰਮਾਂ 'ਚ ਸਹਿਯੋਗ ਦੇਣ ਲਈ ਦੇਵ ਪਿ੍ਆ ਤਿਆਗੀ ਦਾ ਸਨਮਾਨ

ਮੋਗਾ, 31 ਮਈ (ਅਸ਼ੋਕ ਬਾਂਸਲ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ ਤੇ ਨਗਰ-ਨਿਗਮ ਕਮਿਸ਼ਨਰ ਅਨੀਤਾ ਦਰਸ਼ੀ ਨੇ ਰਾਈਟ ਵੇ ਏਅਰਿਲੰਕਸ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਤੇ ਉਨ੍ਹਾਂ ਦੀ ਟੀਮ ਨਵਦੀਪ ਗੁਪਤਾ, ਵਰੂਨ ਭੱਲਾ, ਰਾਜੇਸ਼ ਵਰਮਾ ਨੂੰ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਮੋਗਾ ਬਲਾਕ-1 ਦੇ ਸਮੂਹ ਸਰਪੰਚਾਂ ਦੀ ਅਹਿਮ ਮੀਟਿੰਗ

ਅਜੀਤਵਾਲ, 31 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਬਲਾਕ-1 ਦੇ ਸਮੂਹ ਸਰਪੰਚਾਂ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਿੰਦਰਪਾਲ ਸਿੰਘ ਡਿੰਪੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਰੇ ਸਰਪੰਚਾਂ ਨੇ ਇਕਮਤ ਪੰਜਾਬ ਸਰਕਾਰ ਤੋਂ 73-ਬੀ ਧਾਰਾ ਤਹਿਤ 28 ਕਾਰਜਾਂ ਦੇ ਕੰਮ ਕਰਨ ਦੇ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ ਨੇ ਆਨਲਾਈਨ ਤੰਬਾਕੂ ਵਿਰੋਧੀ ਦਿਵਸ ਮਨਾਇਆ

ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਰੋਡ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਰਾਜਿੰਦਰਾ ਸਕੂਲ ਦੇ ਬੱਚਿਆਂ ਵਲੋਂ ਸੋਸ਼ਲ ਮੀਡੀਆ 'ਤੇ ਆਨ-ਲਾਈਨ ਤੰਬਾਕੂ ਵਿਰੋ ਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਲੋਂ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਆਨ-ਲਾਈਨ ਸੋਸ਼ਲ ਮੀਡੀਆ ਤੇ ਵਿਸ਼ਵ ਤੰਬਾਕੂ ਦਿਵਸ ਮਨਾਇਆ | ਇਸ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਨਿੱਜੀ ਸਕੂਲ ਮਾਲਕਾਂ ਦੁਆਰਾ ਫ਼ੀਸ ਮੰਗੇ ਜਾਣ ਦਾ-

ਸਮਾਲਸਰ, 31 ਮਈ (ਕਿਰਨਦੀਪ ਸਿੰਘ ਬੰਬੀਹਾ)-ਅਜੋਕੇ ਦੌਰ ਦੌਰਾਨ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਵਿਚ ਹੀ ਨਹੀਂ ਦੇਸ਼ ਭਰ ਵਿਚ ਨਿੱਜੀ ਸਕੂਲਾਂ ਵਾਲਿਆਂ ਤੇ ਮਾਪਿਆਂ ਦੇ ਆਪਸੀ ਸਬੰਧਾਂ 'ਚ ਖਟਾਸ ਆਉਣ ਦੇ ਆਸਾਰ ਬਣੇ ਹੋਏ ਹਨ, ਜਿਸ ਦਾ ਕਾਰਨ ਤਾਲਾਬੰਦੀ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਵਲੋਂ ਡੀ. ਐੱਸ. ਪੀ. ਬਰਜਿੰਦਰ ਸਿੰਘ ਭੁੱਲਰ ਦਾ ਸਨਮਾਨ

ਮੋਗਾ, 31 ਮਈ (ਅਸ਼ੋਕ ਬਾਂਸਲ)-ਮਹਾਂਮਾਰੀ ਕੋਵਿਡ-19 ਦੇ ਪ੍ਰਕੋਪ ਤੋਂ ਵਿਸ਼ਵ ਭਰ 'ਚ ਲੱਖਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਹੁਣ ਇਸ ਮਹਾਂਮਾਰੀ ਦਾ ਪ੍ਰਕੋਪ ਹਾਲੇ ਰੁਕਿਆ ਨਹੀਂ ਹੈ | ਵਿਸ਼ਵ ਪੱਧਰ 'ਤੇ ਇਸ ਗੰਭੀਰ ਵਾਇਰਸ ਦੇ ਇਲਾਜ ਲਈ ਵੈਕਸੀਨ ਦੀ ਖੋਜ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਦੇ 4 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਸਮਾਲਸਰ, 31 ਮਈ (ਕਿਰਨਦੀਪ ਸਿੰਘ ਬੰਬੀਹਾ)-ਮਾਣਯੋਗ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਾਈ ਵਿਭਾਗ ਮੰਤਰੀ ਚਰਨਜੀਤ ਸਿੰਘ ਚੰਨੀ, ਸਕੱਤਰ ਅਤੇ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁ-ਤਕਨੀਕੀ ਜੀ. ਟੀ. ਬੀ. ਗੜ੍ਹ ਦੇ ਪਿ੍ੰਸੀਪਲ ਦਲਜਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ੁਫ਼ੀਆ ਵਿਭਾਗ ਦੇ ਡਿਪਟੀ 39 ਸਾਲ ਸੇਵਾਵਾਂ ਦੇਣ ਤੋਂ ਬਾਅਦ ਹੋਏ ਸੇਵਾ-ਮੁਕਤ

ਅਜੀਤਵਾਲ, 31 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ 34 ਡਿਪਟੀ ਪੁਲਿਸ ਅਧਿਕਾਰੀਆਂ ਨੂੰ ਇਕ ਸਾਲ ਦੇ ਦਿੱਤੇ ਵਾਧੇ ਨੂੰ ਖ਼ਤਮ ਕਰਦਿਆਂ ਇਹ ਸਾਰੇ ਅਧਿਕਾਰੀ ਸੇਵਾ-ਮੁਕਤ ਕਰ ਦਿੱਤੇ ਗਏ ਹਨ | ਮੋਗਾ ਜ਼ਿਲ੍ਹੇ ਵਿਚ ਖ਼ੁਫ਼ੀਆ ਵਿਭਾਗ ਵਿਚ ਬਤੌਰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ ਵਲੋਂ ਕਾਲੇ ਬਿੱਲੇ ਲਗਾ ਕੇ ਅੱਜ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ- ਇੰਜ: ਚੋਪੜਾ

ਫ਼ਿਰੋਜ਼ਪੁਰ, 31 ਮਈ (ਜਸਵਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿਜਲੀ ਸੋਧ ਬਿੱਲ 2020 ਨੂੰ ਦੇਸ਼ ਵਿਰੋਧੀ ਅਤੇ ਗ਼ਰੀਬ ਲੋਕ ਅਤੇ ਕਿਸਾਨ ਮਾਰੂ ਦੱਸ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਜਤਾਏ ਗਏ ਰੋਸ ਦੀ ਅਗਵਾਈ ਕਰਦਿਆਂ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਇਕ ਨਿਵੇਕਲਾ ਉਪਰਾਲਾ

ਫ਼ਰੀਦਕੋਟ, 31 ਮਈ (ਜਸਵੰਤ ਸਿੰਘ ਪੁਰਬਾ)-ਅੱਜ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਭ ਰਾਜ ਵਲੋਂ ਖੇਤੀਬਾੜੀ ਵਿਭਾਗ ਫ਼ਰੀਦਕੋਟ ਵਿਖੇ ਪਹੁੰਚ ਕੇ ਖੇਤੀ ਚਿੱਤਰਕਲਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ | ਇਹ ਪ੍ਰਦਰਸ਼ਨੀ ਡਾ. ਹਰਨੇਕ ਸਿੰਘ ਰੋਡੇ, ਮੁੱਖ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਐੱਸ. ਜੀ. ਪੀ. ਸੀ. ਦੀਆਂ ਵਿੱਦਿਅਕ ਸੰਸਥਾਵਾਂ ਆਨਲਾਈਨ ਸਿੱਖਿਆ ਦੇਣ 'ਚ ਬਣੀਆਂ ਮੋਹਰੀ-ਡਾ. ਤੇਜਿੰਦਰ ਕੌਰ ਧਾਲੀਵਾਲ

ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਨੇ ਕੋਰੋਨਾ ਮਹਾਂਮਾਰੀ ਕਾਰਨ ਹੋਈ ਤਾਲਾਬੰਦੀ ਦੇ ਸਮੇਂ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX