ਤਾਜਾ ਖ਼ਬਰਾਂ


2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  about 1 hour ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  about 1 hour ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  about 2 hours ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  about 2 hours ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  about 3 hours ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  about 3 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  about 3 hours ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  about 4 hours ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ..
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  about 4 hours ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ...
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ....
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  about 4 hours ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ....
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  1 minute ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 5 hours ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਮੋਗਾ, 5 ਜੁਲਾਈ(ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  about 5 hours ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 6 hours ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 6 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  about 6 hours ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  about 6 hours ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  about 7 hours ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  about 7 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 7 hours ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 7 hours ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 7 hours ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਚੰਡੀਗੜ੍ਹ + ਰੋਪੜ + ਪਟਿਆਲਾ + ਫ਼ਤਿਹਗੜ੍ਹ

ਤਨਖਾਹਾਂ ਨਾ ਮਿਲਣ 'ਤੇ ਜੰਗਲਾਤ ਵਿਭਾਗ ਦੇ ਕਾਮਿਆਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਖਰੜ, 31 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਿਰੁੱਧ ਨਾਅਰੇ ਲਗਾ ਕੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਰੇਂਜ ਖਰੜ ਦੇ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗਾਂ ਵਲੋਂ ਪਿਛਲੇ ਲੰਮੇਂ ਸਮੇਂ ਤੋਂ ਜੰਗਲਾਤ ਕਾਮਿਆਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਸੂਬੇ ਦੀਆਂ ਸਮੁੱਚੀਆਂ ਰੇਂਜਾ ਅੱਗੇ ਰੋਸ ਰੈਲੀਆਂ ਕਰਦਿਆਂ ਸੰਘਰਸ਼ ਆਰੰਭ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਣ ਵਿਭਾਗ ਵਿਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀਆਂ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਅਤੇ ਨਾ ਹੀ ਕੋਵਿਡ-19 ਦਾ ਮੁਕਾਬਲਾ ਕਰਨ ਲਈ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਬਿਨ੍ਹਾਂ ਕਿੱਟਾਂ ਤੋਂ ਵਰਕਰ ਨਰਸਰੀਆਂ ਅਤੇ ਫੀਲਡ 'ਚ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿਹੜੇ ਵਰਕਰਾਂ ਦਾ ਮੈਡੀਕਲ ਹੋ ਚੁੱਕਾ ਹੈ, ਨੂੰ ਤੁਰੰਤ ਰੈਗੂਲਰ ਕੀਤਾ ਜਾਵੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਾਮਿਆਂ ਦੀ ਤਨਖਾਹ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ ਅਤੇ ਮਹਾਂਮਾਰੀ ਤੋਂ ਬਚਣ ਲਈ ਸੁਰੱਖਿਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣ | ਇਸ ਮੌਕੇ ਚੇਅਰਮੈਨ ਦਰਸ਼ਨ ਸਿੰਘ ਪੱਤੋਂ, ਜ਼ਿਲ੍ਹਾ ਪ੍ਰਧਾਨ ਮਨਤੇਜ਼ ਸਿੰਘ, ਸੁਖਵਿੰਦਰ ਸਿੰਘ ਮੁੱਲਾਂਪੁਰ, ਸੁਲੱਖਣ ਸਿੰਘ, ਚਮਨ ਲਾਲ, ਸਰਬਜੀਤ ਕੌਰ, ਬਲਜੀਤ ਕੌਰ, ਸੁਨੀਤਾ ਦੇਵੀ, ਸੁਖਜੀਤ ਸਿੰਘ, ਹਰਦੀਪ ਸਿੰਘ, ਹਰਕੰਵਲਪਾਲ, ਗੁਰਚਰਨ ਸਿੰਘ ਸਮੇਤ ਹੋਰ ਵਰਕਰ ਹਾਜਰ ਸਨ |

ਸੀ.ਟੀ.ਯੂ. ਦੀ ਟ੍ਰਾਈਸਿਟੀ ਤੇ ਦੂਸਰੇ ਰਾਜਾਂ ਲਈ ਬੱਸ ਸੇਵਾ ਅੱਜ ਤੋਂ

ਚੰਡੀਗੜ੍ਹ, 31 ਮਈ (ਆਰ.ਐਸ.ਲਿਬਰੇਟ)- ਸੀ.ਟੀ.ਯੂ. ਦੀ ਟ੍ਰਾਈਸਿਟੀ ਤੇ ਦੂਸਰੇ ਰਾਜਾਂ ਲਈ 1 ਜੂਨ ਤੋਂ ਬੱਸ ਸੇਵਾ ਸ਼ੁਰੂ ਹੋ ਜਾਵੇਗੀ, ਟ੍ਰਾਈਸਿਟੀ ਵਿਚ 159 ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਜਦਕਿ ਅੱਜ ਤੱਕ ਚੰਡੀਗੜ੍ਹ ਵਿੱਚ 47 ਬੱਸਾਂ ਚੱਲ ਰਹੀਆਂ ਹਨ | ਹੁਣ ...

ਪੂਰੀ ਖ਼ਬਰ »

ਸ਼ਹੀਦਾਂ ਦੇ 8 ਵਾਰਸਾਂ ਦੀ ਨਿਯੁਕਤੀ ਨੂੰ ਮੁੱਖ ਮੰਤਰੀ ਵਲੋਂ ਪ੍ਰਵਾਨਗੀ

ਚੰਡੀਗੜ੍ਹ, 31 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਰਾਖੀ ਖ਼ਾਤਰ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਦੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਮੁੱਖ ਮੰਤਰੀ ਦਫ਼ਤਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 31 ਮਈ (ਅਜੀਤ ਬਿਊਰੋ)-ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਦੇਖਦਿਆਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਪਿੰਡ ਬਹਿਲੋਲਪੁਰ ਦੇ ਸਰਪੰਚ ਮਨਜੀਤ ਰਾਣਾ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਕਮਿਊਨਿਟੀ ਸੈਂਟਰ ਵਿਖੇ ਸਵੇਰੇ 9 ਵਜੇ ਤੋਂ ਖ਼ੂਨਦਾਨ ਕੈਂਪ ਦਾ ਆਯੋਜਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ

ਕੁਰਾਲੀ, 31 ਮਈ (ਅਕਾਲਗੜ੍ਹੀਆ)-ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਐੱਸ. ਐੱਮ. ਓ. ਡਾ. ਭੁਪਿੰਦਰ ਸਿੰਘ ਦੀ ਅਵਗਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਵਿਸ਼ਵ ਤੰਬਾਕੂ ਦਿਨ 'ਤੇ ਅੱਜ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ 50ਵੀਂ ਵਰ੍ਹੇਗੰਢ ਮਨਾਈ

ਖਰੜ, 31 ਮਈ (ਜੰਡਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅੱਜ 50ਵੀਂ ਵਰ੍ਹੇਗੰਢ ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਖਰੜ ਵਲੋਂ ਮਾਜਰੀ ਪ੍ਰਧਾਨ ਗੁਰਦੀਪ ਕੌਰ ਦੀ ਅਗਵਾਈ ਵਿਚ ਲੱਡੂ ਵੰਡ ਕੇ ਮਨਾਈ ਗਈ | ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਕੌਰ ਨੇ ਆਖਿਆ ਕਿ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਲਾਲੜੂ, 31 ਮਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਲਾਲੜੂ ਖੇਡ ਸਟੇਡੀਅਮ ਮੂਹਰੇ ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਜ਼ਖਮੀ ਹੋਏ 36 ਸਾਲਾ ਅਣਪਛਾਤੇ ਵਿਅਕਤੀ ਦੀ ਦੌਰਾਨੇ ਇਲਾਜ ਮੌਤ ਹੋ ਗਈ ਹੈ | ਥਾਣਾ ਲਾਲੜੂ ਦੇ ...

ਪੂਰੀ ਖ਼ਬਰ »

ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਦੀਵਾਰ ਨਾਲ ਟਕਰਾਇਆ-ਚਾਲਕ ਦੀ ਮੌਤ

ਲਾਲੜੂ, 31 ਮਈ (ਰਾਜਬੀਰ ਸਿੰਘ)-ਦੱਪਰ ਕਾਲੋਨੀ ਦੀ ਸੰਪਰਕ ਸੜਕ 'ਤੇ ਜਾ ਰਹੇ 41 ਸਾਲਾ ਮੋਟਰਸਾਇਕਲ ਚਾਲਕ ਦਾ ਸੰਤੁਲਨ ਵਿਗੜਨ ਕਾਰਨ ਦੀਵਾਰ ਨਾਲ ਟਕਰਾ ਕੇ ਉਸ ਦੀ ਮੌਤ ਹੋ ਗਈ | ਲੈਹਲੀ ਪੁਲਿਸ ਅਨੁਸਾਰ ਰਾਮ ਲੋਟਨ ਪੁੱਤਰ ਗੌਕੁਲ ਪ੍ਰਸ਼ਾਦ ਵਾਸੀ ਯੂ. ਪੀ., ਜੋ ਲੈਹਲੀ ਸਥਿਤ ...

ਪੂਰੀ ਖ਼ਬਰ »

ਸਿਟੀ ਖਰੜ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਪ੍ਰੋਟਕਸ਼ਨ ਵਾਰੰਟ 'ਤੇ ਲਿਆਂਦਾ

ਖਰੜ, 31 ਮਈ (ਗੁਰਮੁੱਖ ਸਿੰਘ ਮਾਨ)-ਬੀਤੇ ਸਾਲ ਖਰੜ ਦੀ ਦਰਪਨ ਸਿਟੀ ਨੇੜੇ ਦਿਨ ਦਿਹਾੜੇ ਇਕ ਫਿਰੋਜ਼ਪੁਰ ਵਾਸੀ ਨੌਜਵਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਨੂੰ ਕਤਲ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਵਲੋਂ ਦੋਂ ਗੈਂਗਸਟਰਾਂ ਨੂੰ ਪ੍ਰੋਟਕਸ਼ਨ ਵਾਰੰਟ 'ਤੇ ਲਿਆ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਆਏ ਸਾਹਮਣੇ- ਕੈਨੇਡਾ ਤੋਂ ਪਰਤੀ 27 ਸਾਲਾ ਲੜਕੀ ਦੀ ਰਿਪੋਰਟ ਆਈ ਪਾਜ਼ੀਟਿਵ

ਚੰਡੀਗੜ੍ਹ, 31 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋੋਰੋਨਾ ਵਾਇਰਸ ਦੇ ਮਾਮਲੇ ਵਧਣ ਦਾ ਸਿਲਸਿਲਾ ਜਾਰੀ ਹੈ | ਸ਼ਹਿਰ ਵਿਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ...

ਪੂਰੀ ਖ਼ਬਰ »

ਲਗਾਤਾਰ ਹੋਈ ਬਰਸਾਤ ਕਾਰਨ ਸ਼ਹਿਰ ਹੋਇਆ ਜਲਥਲ

ਐੱਸ. ਏ. ਐੱਸ. ਨਗਰ, 31 ਮਈ (ਰਾਣਾ)-ਸ਼ਹਿਰ ਅੰਦਰ ਲਗਾਤਾਰ ਬਰਸਾਤ ਹੋਣ ਨਾਲ ਜਿਥੇ ਪੂਰਾ ਸ਼ਹਿਰ ਜਲ-ਥਲ ਹੋ ਗਿਆ ਉਥੇ ਹੀ ਸ਼ਹਿਰ ਅੰਦਰ ਕਈ ਥਾਵਾਂ 'ਤੇ ਲੋਕਾਂ ਦੇ ਘਰਾਂ ਅੰਦਰ ਦਾਖਲ ਹੋਏ ਬਰਸਾਤੀ ਪਾਣੀ ਨੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

ਗਊਸ਼ਾਲਾ ਮਗਰਾ ਸਬੰਧੀ ਪਾਈ ਆਰ. ਟੀ. ਆਈ. ਦੀ ਸੂਚਨਾ ਦੇਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਕੰਨੀ ਕਤਰਾ ਰਿਹਾ ਹੈ: ਡਾ. ਮੁਲਤਾਨੀ

ਲਾਲੜੂ, 31 ਮਈ (ਰਾਜਬੀਰ ਸਿੰਘ)-ਸੇਵਾ ਮੁਕਤ ਸਿਵਲ ਸਰਜਨ ਤੇ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਪਿੰਡ ਮਗਰਾ ਵਿਖੇ ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਚ ਲੰਘੀ ਸਰਦੀ ਵਿਚ ਸੈਂਕੜੇ ਗਊਆਂ ਠੰਡ ਅਤੇ ਭੁੱਖ ਨਾਲ ਮਰ ...

ਪੂਰੀ ਖ਼ਬਰ »

ਕਲੇਟ 2020 ਦੇ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 1 ਜੁਲਾਈ ਤੱਕ ਵਧਾਈ

ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਦੇਸ਼ ਵਿਚ ਚੱਲ ਰਹੀ ਮਹਾਂਮਾਰੀ ਕੋਵਿਡ-19 ਦੇ ਕਾਰਨ ਰਾਸ਼ਟਰੀ ਲਾਅ ਯੂਨੀਵਰਸਟੀ ਦੇ ਸਹਾਇਤਾ ਸੰਘ ਨੇ ਕਾਮਨ ਲਾਅ ਐਡਮਿਸ਼ਨ ਟੈਸਟ (ਕਲੇਟ) ਦੇ ਲਈ ਆਨਲਾਈਨ ਅਰਜ਼ੀਆਂ ਦੀ ਆਖਰੀ ਮਿਤੀ 1 ਜੁਲਾਈ 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਅਨਲਾਕ –1: ਕਮਿਊਨਿਟੀ ਸੈਂਟਰ ਤੇ ਸੈਲੂਨ ਅੱਜ ਤੋਂ ਖੁੱਲ੍ਹਣਗੇ- 8 ਜੂਨ ਤੋਂ ਸ਼ਾਪਿੰਗ ਮਾਲਜ਼ ਤੇ ਧਾਰਮਿਕ ਸਥਾਨ ਖੁੱਲ੍ਹਣਗੇ

ਚੰਡੀਗੜ੍ਹ, 31 ਮਈ (ਆਰ.ਐਸ.ਲਿਬਰੇਟ)-ਭਲਕੇ 1 ਜੂਨ ਤੋਂ ਕਮਿਊਨਿਟੀ ਸੈਂਟਰ ਤੇ ਸੈਲੂਨ ਖੁੱਲ੍ਹ ਜਾਣਗੇ ਜਦਕਿ 4 ਜੂਨ ਤੋਂ ਬਾਅਦ ਬਾਪੂਧਾਮ ਦੇ ਕੁਝ ਹਿੱਸੇ ਖੋਲ੍ਹਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਹੋਟਲ, ...

ਪੂਰੀ ਖ਼ਬਰ »

ਪੰਜਾਬ ਵਿਜੀਲੈਂਸ ਬਿਊਰੋ ਵਲੋਂ 8 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਦੀ ਵਿਦਾਇਗੀ

ਐੱਸ. ਏ. ਐੱਸ. ਨਗਰ, 31 ਮਈ (ਰਾਣਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਥੇ ਵੀ. ਬੀ. ਹੈੱਡਕੁਆਰਟਰ ਐੱਸ. ਏ. ਐੱਸ. ਨਗਰ ਵਿਖੇ ਹੋਏ ਅੱਠ ਅਧਿਕਾਰੀਆਂ/ ਕਰਮਚਾਰੀਆਂ ਦੀ ਸੇਵਾ ਮੁਕਤੀ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਨਿੱਘੀ ਵਿਦਾਇਗੀ ਦਿੱਤੀ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀਵਾਨ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 31 ਮਈ (ਮਾਨ)- ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕੋਰੋਨਾ ਮਹਾਂਮਾਰੀ ਕਰਕੇ ਤਾਲਾਬੰਦੀ ਦੌਰਾਨ ਨੁਕਸਾਨ ਝੱਲਣ ਵਾਲੇ ਉਦਯੋਗਾਂ ਨੂੰ ਮੁੜ ਪਟੜੀ 'ਤੇ ...

ਪੂਰੀ ਖ਼ਬਰ »

ਕਾਂਗਰਸੀ ਮੰਤਰੀਆਂ ਨੇ ਕੇਂਦਰ ਵਲੋਂ ਸੰਘੀ ਢਾਂਚੇ ਦਾ ਗਲਾ ਘੁੱਟਣ 'ਤੇ ਬਾਦਲਾਂ ਨੂੰ ਘੇਰਿਆ

ਚੰਡੀਗੜ੍ਹ, 31 ਮਈ (ਅਜੀਤ ਬਿਊਰੋ)-ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਕਰਜ਼ਾ ਲੈਣ ਸਬੰਧੀ ਸੂਬਿਆਂ ਦੇ ਅਧਿਕਾਰਾਂ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਨੂੰ ਲੈ ਕੇ ਕਾਂਗਰਸ ਦੇ ਮੰਤਰੀਆਂ ਨੇ ਬਾਦਲ ਪਰਿਵਾਰ ਦੀ ਤਿੱਖੀ ਨੁਕਤਾਚੀਨੀ ਕੀਤੀ | ਕਾਂਗਰਸੀ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਆਮ ਲੋਕਾਂ ਦੀ ਸੁਰੱਖਿਆ ਕਰਨ ਵਾਲੀ ਪੰਜਾਬ ਪੁਲਿਸ ਦੇ ਮੁਲਾਜ਼ਮ ਆਪਣੇ ਅਧਿਕਾਰੀਆਂ ਤੋਂ ਦੁਖੀ

ਮੋਰਿੰਡਾ, 31 ਮਈ (ਪਿ੍ਤਪਾਲ ਸਿੰਘ)-ਅੱਜ ਇੱਥੇ ਇੱਕ ਪੁਲਿਸ ਮੁਲਾਜ਼ਮ ਨੇ ਆਪਣੇ ਸੀਨੀਅਰ ਅਧਿਕਾਰੀਆਂ 'ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਤੰਗ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਸਥਾਨਕ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ ਪ੍ਰੈੱਸ ...

ਪੂਰੀ ਖ਼ਬਰ »

ਇਲਾਕੇ ਵਿਚ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਮੋਰਿੰਡਾ, 31 ਮਈ (ਕੰਗ)-ਮਗਰਲੇ ਕਈ ਦਿਨਾਂ ਤੋਂ ਕੜਕਦੀ ਧੁੱਪ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਸਨ | ਤਾਪਮਾਨ ਵੀ ਲਗਭਗ 45 ਡਿਗਰੀ ਹੋ ਚੁੱਕਾ ਸੀ ਜਿਸ ਕਾਰਨ ਚਾਰਾ, ਗੰਨਾ ਤੇ ਹੋਰ ਫ਼ਸਲਾਂ ਵੀ ਸੁੱਕਣੀਆਂ ਸ਼ੁਰੂ ਹੋ ਗਈਆਂ ਸਨ ਪ੍ਰੰਤੂ ਮਗਰਲੇ ਦੋ ਦਿਨਾਂ ਤੋਂ ਹਲਕੀ ਤੇ ...

ਪੂਰੀ ਖ਼ਬਰ »

150 ਬੋਤਲਾਂ ਦੇਸੀ ਸ਼ਰਾਬ ਸਮੇਤ 2 ਕਾਬੂ

ਜਖਵਾਲੀ, 31 ਮਈ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ 150 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੂਲੇਪੁਰ ਦੇ ਮੁਖੀ ਇੰਸਪੈਕਟਰ ਜਾਨਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕੋਰੋਨਾ ਪਾਜ਼ੇਟਿਵ ਕੇਸ ਆਉਣ ਮਗਰੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਸਰਵੇ ਸ਼ੁਰੂ

ਨੰਗਲ, 31 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ ਕਰੋਨਾ ਦਾ ਪਾਜ਼ੇਟਿਵ ਨਵਾਂ ਮਾਮਲਾ ਸਾਹਮਣੇ ਆਉਣ ਮਗਰੋਂ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਮੁਹੱਲਾ ਰਾਜ ਨਗਰ ਦੇ ਸਬੰਧਿਤ ਇਲਾਕੇ ਨੂੰ ਸੀਲ ਕਰਨ ਉਪਰੰਤ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕੇ ਲੋਕਾਂ ਦੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ 'ਚ ਬਿਨਾਂ ਆਪ੍ਰੇਸ਼ਨ ਗੋਡਿਆਂ ਦਾ ਇਲਾਜ

ਰੂਪਨਗਰ, 31 ਮਈ (ਸ.ਰ.)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ. ਸਰਦਾਨਾ ਬੱਚਿਆਂ ਦੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਜੋ ਪਹਿਲਾਂ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ, ਦਮਾ, ਬਵਾਸੀਰ ਅਤੇ ਨਸ਼ਾ ਛੱਡਣ ਦੇ ਮਰੀਜ਼ਾਂ ਲਈ ਵਰਦਾਨ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਅਤੇ ਸਕੂਲੀ ਫੀਸਾਂ ਦੇ ਵਿਰੋਧ 'ਚ ਆਪ ਨੇ ਕੀਤਾ ਪ੍ਰਦਰਸ਼ਨ

ਡੇਰਾਬੱਸੀ, 31 ਮਈ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਲਾਇਬ੍ਰੇਰੀ ਨੇੜੇ ਬਿਜਲੀ ਬਿੱਲਾਂ ਅਤੇ ਸਕੂਲੀ ਫੀਸਾਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਗਿਆ | ਆਪ ਆਗੂ ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਤੰਗੀ ਵਿਚ ਆਏ ...

ਪੂਰੀ ਖ਼ਬਰ »

ਯੂਕਰੇਨ ਤੋਂ ਆਈ ਫ਼ਲਾਈਟ ਦੇ 144 ਯਾਤਰੀਆਂ ਦੀ ਕੀਤੀ ਗਈ ਸਿਹਤ ਜਾਂਚ

ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਦੀਆਂ ਦੋ ਮੈਡੀਕਲ ਟੀਮਾਂ ਨੇ ਅੱਜ ਅੰਤਰਰਾਸ਼ਟਰੀ ਏਅਰਪੋਰਟ ਮੁਹਾਲੀ ਵਿਖੇ ਯੂਕਰੇਨ ਤੋਂ ਆਈ ਫ਼ਲਾਈਟ ਦੇ ਸਾਰੇ 144 ਯਾਤਰੀਆਂ ਦੀ ਸਿਹਤ ਜਾਂਚ ਕੀਤੀ ਅਤੇ ਕੋਈ ਵੀ ਮੁਸਾਫ਼ਰ ਬੁਖ਼ਾਰ, ਖੰਘ, ਜ਼ੁਕਾਮ ਆਦਿ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਮੁਹਾਲੀ ਨੇ 'ਮੈਚਮੇਕਿੰਗ' ਸੇਵਾ ਕੀਤੀ ਸ਼ੁਰੂ

ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਨੌਕਰੀ ਲੱਭਣ ਵਾਲਿਆਂ ਦੇ ਵਿਚਕਾਰ ਇਕ ਵਿਲੱਖਣ ਕਿਸਮ ਦੀ 'ਮੈਚ ਮੇਕਿੰਗ' ਭਾਵ ਤਾਲਮੇਲ ਬਣਾਉਣ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ...

ਪੂਰੀ ਖ਼ਬਰ »

ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਐੱਸ. ਏ. ਐੱਸ. ਨਗਰ, 31 ਮਈ (ਕੇ. ਐੱਸ. ਰਾਣਾ)-ਕਮਿਊਨਿਟੀ ਪੁਲਿਸ ਦੇ ਡੀ. ਐੱਸ. ਪੀ. ਮਨਜੀਤ ਸਿੰਘ ਵਲੋਂ ਬਲੌਾਗੀ ਪੁਲਿਸ ਦੇ ਸਹਿਯੋਗ ਨਾਲ ਬਲੌਾਗੀ ਦੇ ਗੁਰਦੁਆਰਾ ਸਾਹਿਬ ਨੇੜੇ ਨਾਕਾ ਲਗਾ ਕੇ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ | ਇਸ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਫ਼ਤਹਿਗੜ੍ਹ ਸਾਹਿਬ, 31 ਮਈ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ 12 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੂੰ ਖ਼ਾਸ ਮੁਖ਼ਬਰ ਤੋਂ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਚੂਰਾ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 31 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੂੰ 5 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਭੁੱਖਮਰੀ ਦਾ ਸ਼ਿਕਾਰ ਮਨਰੇਗਾ ਕਾਮੇ ਨਿਗੂਣੀ ਦਿਹਾੜੀ 'ਤੇ ਜੋਖ਼ਮ ਭਰਿਆ ਕੰਮ ਕਰਨ ਲਈ ਮਜਬੂਰ

ਬਨੂੜ, 31 ਮਈ (ਭੁਪਿੰਦਰ ਸਿੰਘ)-ਲਾਕਡਾਊਨ ਕਾਰਨ ਭੁੱਖਮਰੀ ਦੇ ਸ਼ਿਕਾਰ ਮਨਰੇਗਾ ਕਾਮਿਆਂ ਨੇ 600 ਰੁਪਏ ਦਿਹਾੜੀ ਅਤੇ ਘੱਟੋ-ਘੱਟ 200 ਦਿਨ ਕੰਮ ਦੀ ਮੰਗ ਕੀਤੀ ਹੈ | ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਅਤੇ ਪਿੰਡ ਰਾਜੋਮਾਜਰਾ ਦੇ ਸਰਪੰਚ ਸਤਪਾਲ ਸਿੰਘ ਰਾਜੋਮਾਜਰਾ ਨੇ ...

ਪੂਰੀ ਖ਼ਬਰ »

ਪਿਸਟਲ ਦਿਖਾ ਕੇ ਫਲੈਟ ਮਾਲਕਾਂ ਤੋਂ ਨਕਦੀ ਅਤੇ ਕੀਮਤੀ ਸਾਮਾਨ ਖੋਹ ਕੇ ਲੁਟੇਰੇ ਹੋਏ ਫ਼ਰਾਰ

ਬਨੂੜ, 31 ਮਈ (ਭੁਪਿੰਦਰ ਸਿੰਘ)-ਸਥਾਨਕ ਹਾਊਸਫੈੱਡ ਕੰਪਲੈਕਸ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ ਜਦੋਂ ਫਲੈਟ ਨੰਬਰ 3022 ਦੇ ਆਏ ਮਾਲਕਾਂ ਨੇ ਆਪਣੇ ਫਲੈਟ ਦੇ ਤਾਲੇ ਟੁੱਟੇ ਹੋਏ ਵੇਖੇ | ਉਨ੍ਹਾਂ ਜਦੋਂ ਫਲੈਟ ਅੰਦਰ ਬੈਠੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਤਾਂ ਉਹ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਸੜਕ 'ਤੇ ਰੌਲਾ ਪਾਉਣ ਵਾਲੇ ਬਸਪਾ ਆਗੂ ਨੂੰ ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ

ਪਾਤੜਾਂ, 31 ਮਈ (ਜਗਦੀਸ਼ ਸਿੰਘ ਕੰਬੋਜ)-ਨਜ਼ਦੀਕੀ ਪਿੰਡ ਨਿਆਲ ਦੇ ਬਾਈਪਾਸ ਚੌਕ ਵਿਖੇ ਨਸ਼ੇ ਦੀ ਹਾਲਤ ਵਿਚ ਇਕ ਬਸਪਾ ਆਗੂ ਦੀ ਸੋਸ਼ਲ ਮੀਡੀਆ 'ਤੇ ਸੜਕ ਉੱਤੇ ਰੌਲਾ ਪਾਉਣ ਵਾਲੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਉਸ ਆਗੂ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »

145 ਲੀਟਰ ਲਾਹਣ ਤੇ 132 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ

ਪਟਿਆਲਾ, 31 ਮਈ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 145 ਲੀਟਰ ਲਾਹਣ ਅਤੇ 132 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪਹਿਲੇ ਕੇਸ 'ਚ ਥਾਣਾ ਸਦਰ ਦੀ ਪੁਲਿਸ ਦੇ ਸਹਾਇਕ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 3453 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਤੰਬਾਕੂਨੋਸ਼ੀ ਜਾਨਲੇਵਾ ਹੈ ਅਤੇ ਕੋਵਿਡ-19 ਦੌਰਾਨ ਤੰਬਾਕੂ ਤੋਂ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ 3453 ਵਿਅਕਤੀਆਂ ਦੀ ਕੋਰੋਨਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਵਲੋਂ ਬਿਜਲੀ ਸੋਧ ਬਿਲ 2020 ਦਾ ਮੰਡਲ ਪੱਧਰ 'ਤੇ ਵਿਰੋਧ ਅੱਜ

ਪਟਿਆਲਾ, 31 ਮਈ (ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਡਰਾਫ਼ਟ ਬਿਜਲੀ ਸੋਧ ਬਿਲ 2020 ਦਾ 1 ਜੂਨ ਨੂੰ ਮੰਡਲ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ | ਜਥੇਬੰਦੀ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ ਅਤੇ ਸੂਬਾ ...

ਪੂਰੀ ਖ਼ਬਰ »

ਐਡਵੋਕੇਟ ਸੁਨੀਤਾ ਕਥੂਰੀਆ ਨੂੰ ਕੀਤਾ ਸਨਮਾਨਿਤ

ਪਟਿਆਲਾ, 31 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਮਹਾਂਮਾਰੀ ਦੌਰਾਨ ਸ਼ਹਿਰ 'ਚ ਲੋੜਵੰਦਾਂ ਦੀ ਮਦਦ ਅਤੇ ਜਾਗਰੂਕ ਕਰਨ ਬਦਲੇ ਭਾਰਤੀ ਨਮੋ ਸੰਘ ਵਲੋਂ ਐਡਵੋਕੇਟ ਸੁਨੀਤਾ ਕਥੂਰੀਆ ਪ੍ਰਧਾਨ ਜਯੋਤੀ ਐਨਕਲੇਵ ਵੈਲਫ਼ੇਅਰ ਸੁਸਾਇਟੀ ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਦੇਵੀਗੜ੍ਹ, 31 ਮਈ (ਰਾਜਿੰਦਰ ਸਿੰਘ ਮੌਜੀ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਟਾਂਗਰੀ ਨਦੀ 'ਤੇ ਸਥਿਤ ਗੁਰਦੁਆਰਾ ਭਗਤ ਧੰਨਾ ਜੀ 'ਚ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਟਹਿਲ ਸਿੰਘ ਅਤੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸ਼ਹਿਰ ਦੀਆਂ ਸੜਕਾਂ ਕਰੋੜਾਂ ਦੀ ਲਾਗਤ ਨਾਲ ਦੁਬਾਰਾ ਬਣਾਈਆਂ ਗਈਆਂ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 31 ਮਈ (ਟੋਨੀ, ਸ਼ਰਮਾ, ਸਾਹਿਬ ਸਿੰਘ, ਨਾਗੀ)-ਕਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਜਿੱਥੇ ਹਲਕੇ ਦੇ ਲੋਕਾਂ ਨੂੰ ਰਾਸ਼ਨ ਤੇ ਜ਼ਰੂਰੀ ਵਸਤਾਂ ਦੀ ਕਮੀ ਨਹੀਂ ਆਉਣ ਦਿੱਤੀ ਗਈ ਉਸ ਦੇ ਨਾਲ ਹੀ ਸ਼ਹਿਰ ਦੀਆਂ ਟੁੱਟ ਚੁੱਕੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੇ ...

ਪੂਰੀ ਖ਼ਬਰ »

4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ-ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 31 ਮਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵਲੋਂ ਸਥਾਨਕ ਮੁਹੱਲਾ ਗੁਰੂ ਨਾਨਕ ਕਾਲੋਨੀ ਦੇ ਇਕ ਘਰ ਵਿਚ ਛਾਪਾਮਾਰੀ ਕਰਕੇ ਉਥੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਣ ਲਈ ਜਾਰੀ ਹਦਾਇਤਾਂ ਦੀ ਉਲੰਘਣਾ ਹੋ ਰਹੀ ਹੈ- ਕੌਲ

ਨਾਭਾ, 31 ਮਈ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕੋਵਿਡ-19 ਤੋਂ ਬਚਣ ਲਈ ਜਾਰੀ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ | ਇਹ ਵਿਚਾਰ ਸਮਾਜ ਕਲਿਆਣ ਜਾਗਿ੍ਤੀ ਮੰਚ ਨਾਭਾ ਦੇ ਉਪ ਪ੍ਰਧਾਨ ਮਨਜੀਤ ਸਿੰਘ ਕੌਲ ਨੇ ਕਹੇ | ਉਨ੍ਹਾਂ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਹਜ਼ਾਰਾਂ ਦੀ ਗਿਣਤੀ 'ਚ ਰਾਸ਼ਨ ਕਾਰਡ ਕੱਟਦਿਆਂ ਗ਼ਰੀਬ ਲੋਕਾਂ ਦੇ ਢਿੱਡ 'ਤੇ ਲੱਤ ਮਾਰੀ : ਰੱਖੜਾ

ਸਮਾਣਾ, 31 ਮਈ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ, ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਗ਼ਰੀਬ ਲੋਕਾਂ ਦੇ ਅਕਾਲੀ-ਭਾਜਪਾ ਸਰਕਾਰ ਵੇਲੇ ਬਣੇ ਨੀਲੇ ਰਾਸ਼ਨ ਕਾਰਡ ਕੱਟ ਕੇ ਗ਼ਰੀਬਾਂ ਦੇ ਢਿੱਡ 'ਤੇ ਲੱਤ ਮਾਰੀ ਹੈ, ਤਾਲਾਬੰਦੀ ਦੌਰਾਨ ...

ਪੂਰੀ ਖ਼ਬਰ »

ਬੀਬੀ ਲੂੰਬਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰਾਂ ਲਈ ਕਣਕ ਦੇ ਟਰੱਕ ਕੀਤੇ ਰਵਾਨਾ

ਪਾਤੜਾਂ, 31 ਮਈ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੇ ਲੰਗਰਾਂ ਲਈ ਹਲਕਾ ਸ਼ੁਤਰਾਣਾ ਦੀ ਸੰਗਤ ਵਲੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ਵਿਚ ਕਣਕ ਇਕੱਠੀ ਕੀਤੀ ਗਈ ਤੇ ਕਣਕ ਦੇ ਭਰੇ ਇਨ੍ਹਾਂ ਤਿੰਨ ਟਰੱਕਾਂ ਨੂੰ ਲੰਗਰ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਵਲੋਂ ਸੀ. ਐੱਚ. ਬੀ. ਪਾਵਰਕਾਮ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਮੋਰਿੰਡਾ, 31 ਮਈ (ਕੰਗ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਦੇ ਕਨਵੀਨਰ ਜਗਦੀਸ਼ ਕੁਮਾਰ ਤੇ ਕੋ-ਕਨਵੀਨਰ ਮਲਾਗਰ ਸਿੰਘ ਖਮਾਣੋਂ ਨੇ ਸੀ.ਐੱਚ.ਬੀ. ਪਾਵਰ ਕਾਮ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਪੈੱ੍ਰਸ ਨੂੰ ਬਿਆਨ ...

ਪੂਰੀ ਖ਼ਬਰ »

ਹਿੱਮ ਗੌਰਵ ਆਈ. ਟੀ. ਆਈ. ਵਿਚ ਦਾਖਲਾ ਖੁੱਲਿ੍ਹਆ

ਸੰਤੋਖਗੜ੍ਹ, 31 ਮਈ (ਮਲਕੀਅਤ ਸਿੰਘ)-ਨਗਰ ਸੰਤੋਖਗੜ੍ਹ ਊਨਾ ਵਿਖੇ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਹਿੱਮ-ਗੌਰਵ ਆਈ. ਟੀ. ਆਈ. ਨੰਗਲ ਰੋਡ ਵਲੋਂ ਦਾਖਲਾ ਸ਼ੁਰੂ ਕੀਤਾ ਗਿਆ ਹੈ | ਆਈ. ਟੀ. ਆਈ. ਦੇ ਡਾਇਰੈਕਟਰ ਸਤੀਸ਼ ਜੋਸ਼ੀ ਨੇ ਦੱਸਿਆ ਕਿ ਇਸ ਸੰਸਥਾ ਵਿਚ ਸਾਲ 2020-21 ਲਈ ...

ਪੂਰੀ ਖ਼ਬਰ »

ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

ਢੇਰ, 31 ਮਈ (ਸ਼ਿਵ ਕੁਮਾਰ ਕਾਲੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬੀ. ਐਡ ਕੋਰਸ ਦੇ ਤੀਸਰੇ ਸਮੈਸਟਰ ਦਾ ਨਤੀਜਾ 29 ਮਈ ਨੰੂ ਘੋਸ਼ਿਤ ਕਰ ਦਿੱਤਾ ਹੈ ਜਿਸ ਵਿਚ ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ, ਭਨੂਪਲੀ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੀ ਵਿਦਿਆਰਥਣ ਕੁਲਵਿੰਦਰ ...

ਪੂਰੀ ਖ਼ਬਰ »

ਦਿਹਾੜੀਦਾਰ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਨੰਗਲ, 31 ਮਈ (ਗਰੇਵਾਲ)-ਪਿੰਡ ਦਬੇਟਾ ਦੇ ਇਕ ਦਿਹਾੜੀਦਾਰ ਮਜ਼ਦੂਰ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਇਸ ਮਜ਼ਦੂਰ ਦੀ ਉਮਰ 35-40 ਵਰੇ੍ਹ ਸੀ ਅਤੇ ਉਹ ਬਹੁਤ ਮਿਹਨਤੀ ਵੀ ਸੀ | ਖ਼ੁਦਕੁਸ਼ੀ ਦੇ ਕਾਰਨ ਬਾਰੇ ਅਜੇ ਸਥਿੱਤੀ ਸਪੱਸ਼ਟ ਨਹੀਂ ਹੈ | ਕੋਰੋਨਾ ਕਹਿਰ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਧੰਨਵਾਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 31 ਮਈ (ਜੇ. ਐੱਸ. ਨਿੱਕੂਵਾਲ)-ਬਲਾਕ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਦੇ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੀਟਿੰਗ ਕੀਤੀ ਗਈ ਉਨ੍ਹਾਂ ਦੱਸਿਆ ਕਿ ਸਪੀਕਰ ਰਾਣਾ ਕੇ. ਪੀ. ਸਿੰਘ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੂੰ ਸੁਰੱਖਿਆ ਵਸਤਾਂ ਅਤੇ ਐਪਰਨ ਭੇਟ ਕੀਤੇ

ਸ਼੍ਰੀ ਚਮਕੌਰ ਸਾਹਿਬ, 31 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਖੇ, ਸਹਾਰਾ ਸੇਵਾ ਸੁਸਾਇਟੀ ਅਤੇ ਉਪਕਾਰ ਸੇਵਾ ਸੁਸਾਇਟੀ ਵਲੋਂ ਆਸ਼ਾ ਵਰਕਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੁਰੱਖਿਆ ਵਸਤਾਂ ਵਜੋਂ ਸੈਨੇਟਾਈਜ਼ਰ, ਦਸਤਾਨੇ ਅਤੇ ਮਾਸਕਾਂ ਤੋਂ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ 'ਚ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 31 ਮਈ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚ ਸੰਤ ਬਾਬਾ ਲਾਭ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਸਟੇਟ ਅਵਾਰਡੀ ਮਾ. ਵਿਕਾਸ ਕੁਮਾਰ ਦੀ ਅਗਵਾਈ ਵਿਚ ਲਗਾਇਆ ਗਿਆ ਜਿਸ ਵਿਚ ਇਲਾਕੇ ਦੇ ਨੌਜਵਾਨਾਂ ਨੇ ਵੱਡੀ ...

ਪੂਰੀ ਖ਼ਬਰ »

ਡੇਰਾ ਸੰਤਗੜ੍ਹ ਹਰਖੋਵਾਲ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਸ੍ਰੀ ਅਨੰਦਪੁਰ ਸਾਹਿਬ, 31 ਮਈ (ਜੇ. ਐਸ. ਨਿੱਕੂਵਾਲ)-ਨੇੜਲੇ ਪਿੰਡ ਮਟੋਰ ਵਾਰਡ ਨੰਬਰ 9 ਸਥਿਤ ਡੇਰਾ ਸੰਤਗੜ੍ਹ ਹਰਖੋਵਾਲ 'ਤੇ ਕਬਜ਼ੇ ਨੂੰ ਲੈ ਕੇ ਬੀਤੀ ਦੇਰ ਰਾਤ ਦੋ ਧਿਰਾਂ ਆਹਮਣੇ-ਸਾਹਮਣੇ ਹੋ ਗਈਆਂ ਜਿਸ ਨੂੰ ਲੈ ਕੇ ਪਿੰਡ 'ਚ ਸਥਿਤੀ ਤਣਾਅਪੂਰਨ ਬਣ ਗਈ | ਸਥਾਨਕ ਪੁਲਿਸ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਬਿੱਲਪੁਰ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਨੂਰਪੁਰ ਬੇਦੀ, 31 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲਪੁਰ ਵਿਖੇ ਮਹੀਨੇ ਭਰ ਤੋਂ ਸਰਕਾਰੀ ਟੂਟੀਆਂ ਵਿਚ ਗੰਦਾ ਪਾਣੀ ਆਉਣ ਕਾਰਨ ਪਿੰਡ ਵਾਸੀਆਂ ਵਲੋਂ ਅੱਜ ਰੋਸ ਪ੍ਰਗਟ ਕੀਤਾ ਗਿਆ | ਇਕੱਤਰ ਪਿੰਡ ਵਾਸੀਆਂ ਨੇ ਵਿਭਾਗ ਿਖ਼ਲਾਫ਼ ...

ਪੂਰੀ ਖ਼ਬਰ »

200 ਲੀਟਰ ਲਾਹਣ ਤੇ 5 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨੌਗਾਵਾਂ, 31 ਮਈ (ਰਵਿੰਦਰ ਮੌਦਗਿਲ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ 200 ਲੀਟਰ ਲਾਹਣ ਅਤੇ 5 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਨਵਦੀਪ ਸਿੰਘ ...

ਪੂਰੀ ਖ਼ਬਰ »

ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ

ਘਨੌਲੀ, 31 ਮਈ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰ ਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ...

ਪੂਰੀ ਖ਼ਬਰ »

'ਕਰੋਨਾ-ਮਹਾਂਮਾਰੀ ਤੋਂ ਬਾਅਦ ਭਾਰਤੀ ਸਿੱਖਿਆ-ਪ੍ਰਬੰਧ ਨੂੰ ਦਰਪੇਸ਼ ਚੁਣੌਤੀਆਂ' ਵਿਸ਼ੇ 'ਤੇ ਇਕ ਦਿਨਾ ਅੰਤਰ-ਰਾਸ਼ਟਰੀ ਵੈਬੀਨਾਰ ਕਰਵਾਇਆ

ਪਟਿਆਲਾ, 31 ਮਈ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਲੋਂ ਕੌਾਸਲ ਫ਼ਾਰ ਟੀਚਰ ਐਜੂਕੇਸ਼ਨ ਫਾਊਾਡੇਸ਼ਨ (ਸੀ.ਟੀ.ਈ.ਐਫ਼) ਪੰਜਾਬ ਐਾਡ ਚੰਡੀਗੜ੍ਹ ਚੈਪਟਰ ਨਾਲ ਮਿਲਕੇ ਸਾਂਝੇ ਤੌਰ 'ਤੇ 'ਕਰੋਨਾ-ਮਹਾਂਮਾਰੀ ਤੋਂ ਬਾਅਦ ਭਾਰਤੀ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ ਚਿਹਰੇ ਪਛਾਣਨ ਵਾਲੀ ਤਕਨੀਕ ਵਰਤ ਕੇ ਦੋ ਭਗੌੜੇ ਕੀਤੇ ਗਿ੍ਫਤਾਰ

ਪਟਿਆਲਾ/ਰਾਜਪੁਰਾ, 31 ਮਈ (ਪਰਗਟ ਸਿੰਘ ਬਲਬੇੜ੍ਹਾ, ਰਣਜੀਤ ਸਿੰਘ)-ਪਟਿਆਲਾ ਪੁਲਿਸ ਨੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਦੋ ਅਪਰਾਧਿਕ ਪਿਛੋਕੜ ਵਾਲੇ ਦੋਸ਼ੀਆਂ ਨੂੰ ਰਾਜਪੁਰਾ ਦੇ ਗਗਨ ਚੌਾਕ ਵਿਖੇ ਲਗਾਏ ਨਾਕੇ ਤੋਂ ਕਾਬੂ ਕਰਕੇ ਇਕ ਹੋਰ ਮਾਅਰਕਾ ਮਾਰਿਆ ਹੈ | ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 31 ਮਈ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਨਨਾਨਸੂੰ ਵਿਖੇ ਸਾਂਝੀ ਵੱਟ 'ਤੇ ਲੱਗੇ ਸਫ਼ੈਦੇ ਵੱਢ ਕੇ ਵੇਚਣ ਤੋਂ ਰੋਕਣ 'ਤੇ ਇਕ ਔਰਤ ਦੀ ਕੁੱਟਮਾਰ ਕਰਨ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਡੀ.ਜੀ.ਪੀ. ਪੰਜਾਬ ਨੇ ਸਾਜਿਸ਼ ਤਹਿਤ ਮੇਰੀ ਸੁਰੱਖਿਆ ਹਟਾਈ-ਪਵਨ ਗੁਪਤਾ

ਪਟਿਆਲਾ, 31 ਮਈ (ਬਲਬੇੜ੍ਹਾ)-ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਅੱਜ ਸਥਾਨਕ ਦਰਸ਼ਨ ਨਗਰ ਵਿਖੇ ਸਥਿਤ ਆਪਣੀ ਰਿਹਾਇਸ਼ 'ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਵੱਡੀ ਸਾਜ਼ਿਸ਼ ਦੇ ਤਹਿਤ ਡੀ.ਜੀ.ਪੀ. ਪੰਜਾਬ ਵਲੋਂ ਮੇਰੀ ਪੰਜਾਬ ...

ਪੂਰੀ ਖ਼ਬਰ »

ਰੋਪੜ ਮੋਟਰ ਪਾਰਟਸ ਮਕੈਨੀਕਲ ਯੂਨੀਅਨ ਦੀ ਕਾਰਜਕਾਰਣੀ ਗਠਿਤ

ਰੂਪਨਗਰ, 31 ਮਈ (ਸਤਨਾਮ ਸਿੰਘ ਸੱਤੀ)- ਅੱਜ ਰੋਪੜ ਮੋਟਰ ਪਾਰਟਸ ਮਕੈਨੀਕਲ ਯੂਨੀਅਨ ਦੀ ਪਲੇਠੀ ਮੀਟਿੰਗ ਗੁ: ਯਾਦਗਾਰ ਪੰਜ ਪਿਆਰੇ ਭਾਈ ਹਿੰਮਤ ਸਿੰਘ ਵਿਖੇ ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਲਾਕਡਾਊਨ ਹੋਣ ਤੋਂ ਪਹਿਲਾਂ ਯੂਨੀਅਨ ਦੇ ...

ਪੂਰੀ ਖ਼ਬਰ »

ਸੰਪਰਕ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ: ਕੰਗ

ਮੁੱਲਾਂਪੁਰ ਗਰੀਬਦਾਸ, 31 ਮਈ (ਖੈਰਪੁਰ)-ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿਚ ਹਲਕਾ ਖਰੜ ਵਿਚ ਤਕਰੀਬਨ 250 ਕਿਲੋਮੀਟਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਹੈ | ਲਾਕਡਾਊਨ ...

ਪੂਰੀ ਖ਼ਬਰ »

ਅਧੂਰੇ ਬਣੇ ਓਵਰ ਬਿ੍ਜ ਤੋਂ ਮੋਟਰ ਸਾਈਕਲ ਚਾਲਕ ਡਿੱਗਾ

ਜਟਾਣਾ ਉੱਚਾ, 31 ਮਈ (ਮਨਮੋਹਣ ਸਿੰਘ ਕਲੇਰ)-ਬੀਤੀ ਰਾਤ ਸਥਾਨਕ ਪਿੰਡ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਤਿਆਰ ਕੀਤੇ ਜਾ ਰਹੇ ਓਵਰ ਬਿ੍ਜ ਜਿਸ ਦੀ ਉਸਾਰੀ ਦਾ ਕੰਮ ਕਾਫ਼ੀ ਸਮੇਂ ਤੋਂ ਬੰਦ ਹੈ ਤੇ ਅਧੂਰੀ ਹਾਲਾਤ 'ਚ ਪਿਆ ਹੈ, ਦੇ ਉੱਪਰੋਂ ਕਰੀਬ 2 ਵਜੇ ਇਕ ਨੌਜਵਾਨ ਮੋਟਰ ...

ਪੂਰੀ ਖ਼ਬਰ »

ਖੇਤ-ਮਜ਼ਦੂਰ ਸਭਾ ਵਲੋਂ ਬਜ਼ੁਰਗਾਂ ਦੀ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੱਕ ਦੇਣ ਦੀ ਮੰਗ

ਨੌਗਾਵਾਂ, 31 ਮਈ (ਰਵਿੰਦਰ ਮੌਦਗਿਲ)-ਖੇਤ-ਮਜ਼ਦੂਰ ਸਭਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਨਵੀਨਰ ਕਾਮਰੇਡ ਨੱਥਾ ਸਿੰਘ ਨੇ ਪੰਜਾਬ ਸਰਕਾਰ ਤੋਂ ਬਜ਼ੁਰਗਾਂ ਦੀ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੱਕ ਦੇਣ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਸਹਿਤ ਵਿਅਕਤੀ ਕਾਬੂ

ਨੂਰਪੁਰ ਬੇਦੀ, 31 ਮਈ (ਰਾਜੇਸ਼ ਚੌਧਰੀ ) ਸਥਾਨਕ ਪੁਲਸ ਨੇ ਇਕ ਵਿਅਕਤੀ ਤੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਨਾ ਮੁੱਖੀ ਨੂਰਪੁਰ ਬੇਦੀ ਜਤਿਨ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਠੇਕੇ ਦੀ ਦੇਸੀ ਸ਼ਰਾਬ ਨੂੰ ਮਹਿੰਗੇ ਭਾਅ 'ਤੇ ...

ਪੂਰੀ ਖ਼ਬਰ »

ਬੱਸ ਅੱਡੇ ਵਿਚੋਂ ਮੋਟਰ ਸਾਈਕਲ ਚੋਰੀ

ਬੇਲਾ, 31 ਮਈ (ਸੈਣੀ)-ਬੀਤੇ ਦਿਨੀਂ ਸਥਾਨਕ ਬੱਸ ਅੱਡੇ ਵਿਚੋਂ ਦਿਨ ਦਿਹਾੜੇ ਮੋਟਰ ਸਾਈਕਲ ਚੋਰੀ ਹੋ ਗਿਆ | ਇਸ ਸੰਬਧੀ ਪੱਤਰਕਾਰ ਰਜਿੰਦਰ ਸਿੰਘ ਜਿੰਦਰ ਵਾਸੀ ਬਹਿਰਾਮਪੁਰ ਬੇਟ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਬੱਸ ਅੱਡੇ ਵਿਚ ਸਥਿਤ ਸੁਭਾਸ਼ ਸਵੀਟਸ ਦੇ ਨੇੜੇ ਸਵੇਰੇ ...

ਪੂਰੀ ਖ਼ਬਰ »

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਘਨੌਰ, 31 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੁਲਿਸ ਥਾਣਾ ਘਨੌਰ ਨੇ ਠੇਕਾ ਦੇਸੀ ਸ਼ਰਾਬ ਮਾਰਕਾ ਹਰਿਆਣਾ ਦੀਆਂ 24 ਬੋਤਲਾਂ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਲੋਹਸਿੰਬਲੀ ਨੇੜੇ ਨਾਕੇ ਦੌਰਾਨ ...

ਪੂਰੀ ਖ਼ਬਰ »

ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਚਲਾਈ ਡਰਾਈ ਡੇਅ ਮੁਹਿੰਮ * ਮੁਹਿੰਮ ਦੌਰਾਨ 11 ਘਰਾਂ ਦੇ ਚਲਾਨ ਕੱਟੇ

ਮੰਡੀ ਗੋਬਿੰਦਗੜ੍ਹ, 31 ਮਈ (ਮੁਕੇਸ਼ ਘਈ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਅਤੇ ਸਿਹਤ ਵਿਭਾਗ ਦੇ ਜ਼ਿਲ੍ਹਾ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਹੁਕਮਾਂ ਅਨੁਸਾਰ ਦੋਵੇਂ ਵਿਭਾਗਾਂ ਵਲੋਂ ਸਾਂਝੇ ਤੌਰ ਤੇ ਡੇਂਗੂ, ਚਿਕਨਗੁਣੀਆ, ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 19 ਲਾਭਪਾਤਰੀਆਂ ਨੂੰ 6 ਲੱਖ 89 ਹਜ਼ਾਰ ਤਕਸੀਮ ਕੀਤੇ

ਬਨੂੜ, 31 ਮਈ (ਭੁਪਿੰਦਰ ਸਿੰਘ)-ਬਨੂੜ ਨਗਰ ਕੌਾਸਲ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬੇਘਰਾਂ ਨੂੰ ਘਰ ਬਣਾਉਣ ਲਈ 19 ਲਾਭਪਾਤਰੀਆਂ ਨੂੰ ਛੇ ਲੱਖ 89 ਹਜ਼ਾਰ ਦੇ ਕਰੀਬ ਤਕਸੀਮ ਕੀਤੇ | ਇਸ ਮੌਕੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਭੋਗਲ, ਸਾਬਕਾ ਕਾਰਜਕਾਰੀ ਪ੍ਰਧਾਨ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਾ ਹਲਕੇ 'ਚ ਵਧੀਆ ਸੇਵਾਵਾਂ ਬਦਲੇ ਕੀਤਾ ਵਿਸ਼ੇਸ਼ ਸਨਮਾਨ

ਨਾਭਾ, 31 ਮਈ (ਕਰਮਜੀਤ ਸਿੰਘ)-ਹਲਕਾ ਨਾਭਾ ਤੋਂ ਬੀਤੇ ਦਿਨ ਤਬਦੀਲ ਹੋ ਮੂਨਕ ਗਏ ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਦਾ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਹਲਕੇ ਵਿਚ ਨਿਭਾਈਆਂ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ

ਮੋਰਿੰਡਾ, 31 ਮਈ (ਪਿ੍ਤਪਾਲ ਸਿੰਘ)-ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਗਰਮੀ ਕਾਰਨ ਆਮ ਲੋਕ ਪਹਿਲਾਂ ਹੀ ਬੇ ਹਾਲ ਹੋ ਗਏ ਸਨ ਪ੍ਰੰਤੂ ਬਿਜਲੀ ਵਿਭਾਗ ਵਲੋਂ ਸ਼ਹਿਰ 'ਚ ਲਗਾਏ ਜਾਂਦੇ ਬਿਜਲੀ ਦੇ ਲੰਮੇ ਕੱਟਾਂ ਨੇ ਸਥਾਨਕ ਇਲਾਕਾ ਨਿਵਾਸੀਆਂ ਦਾ ਜੀਣਾ ਮੁਹਾਲ ਕੀਤਾ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਨੇ ਐਸ. ਐਮ. ਓ. ਨੂੰ ਮੰਗ ਪੱਤਰ ਦਿੱਤਾ

ਜਖਵਾਲੀ, 31 ਮਈ (ਨਿਰਭੈ ਸਿੰਘ)-ਆਸ਼ਾ ਵਰਕਰ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਦੀ ਅਗਵਾਈ ਵਿਚ ਅੱਜ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦੀ ਐਸ.ਐਮ.ਓ. ਡਾ. ਰਮਿੰਦਰ ਕੌਰ ਨੰੂ ਮੰਗ ਪੱਤਰ ਦਿੱਤਾ | ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਇੰਸ ਮਾਸਟਰ ਸ. ਸੁਖਦੇਵ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਅੱਜ

ਕਾਹਨਪੁਰ ਖੂਹੀ, 31 ਮਈ (ਗੁਰਬੀਰ ਸਿੰਘ ਵਾਲੀਆ)-ਸੁਖਦੇਵ ਸਿੰਘ ਸਾਇੰਸ ਮਾਸਟਰ ਸਰਕਾਰੀ ਮਿਡਲ ਸਕੂਲ ਰਾਮਪੁਰ ਕਲਾਂ-2 ਜ਼ਿਲ੍ਹਾ ਰੂਪਨਗਰ ਵਿਖੇ ਲਗਭਗ 33 ਸਾਲ ਦੀ ਸ਼ਾਨਦਾਰ ਤੇ ਬੇਦਾਗ਼ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਰਹੇ ਹਨ | ਇਹਨਾਂ ਨੇ ਪਟਿਆਲਾ ਜ਼ਿਲੇ੍ਹ ਦੇ ਸ. ਹ. ...

ਪੂਰੀ ਖ਼ਬਰ »

'ਪੀ.ਆਰ.ਟੀ.ਸੀ. ਦੇ ਵਿੱਤੀ ਸੰਕਟ ਦਾ ਕੁਹਾੜਾ ਵਰਕਰਾਂ 'ਤੇ ਨਹੀਂ ਚੱਲਣ ਦਿੱਤਾ ਜਾਵੇਗਾ'

ਪਟਿਆਲਾ, 31 ਮਈ (ਢਿੱਲੋਂ)-ਅੱਜ ਇੱਥੇ ਪੀ.ਆਰ.ਟੀ.ਸੀ. ਵਿਚ ਕੰਮ ਕਰਦੀਆਂ 6 ਵੱਖ-ਵੱਖ ਜਥੇਬੰਦੀਆਂ ਨੇ ਪੀ.ਆਰ.ਟੀ.ਸੀ. ਨੂੰ ਤਾਲਾਬੰਦੀ ਦੌਰਾਨ ਪੈ ਰਹੇ ਵਿੱਤੀ ਘਾਟੇ ਬਾਰੇ ਚਿੰਤਾ ਪ੍ਰਗਟਾਉਂਦਿਆਂ ਖਦਸ਼ਾ ਜਾਹਿਰ ਕੀਤਾ ਕਿ ਜੇਕਰ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਨੇ ਸਮੇੇਂ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਰਨੋਂ, 31 ਮਈ (ਦਰਸ਼ਨ ਪਰਮਾਰ)-ਠਰੂਆ ਪੁਲਿਸ ਨੇ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਚੌਾਕੀ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਗੁਰਮੀਤ ਸਿੰਘ ਪਿੰਡ ਅਰਨੋਂ ਟੀ-ਪੁਆਇੰਟ 'ਤੇ ...

ਪੂਰੀ ਖ਼ਬਰ »

ਸੀਟੂ ਦਾ ਸਥਾਪਨਾ ਦਿਵਸ ਮਨਾਇਆ

ਪਾਤੜਾਂ, 31 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਦਾ 50ਵਾਂ ਸਥਾਪਨਾ ਦਿਵਸ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਬਲਾਕ ਪਾਤੜਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸੀਟੂ ਦੀ ਸੂਬਾ ਵਿੱਤ ਸਕੱਤਰ ਅੰਮਿ੍ਤਪਾਲ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋੜਵੰਦਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਬੀਬੀ ਜਲਾਲਪੁਰ

30 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ ਘਨੌਰ, 31 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਮੈਂਬਰ ਪੀ.ਪੀ.ਸੀ.ਸੀ. ਬੀਬੀ ਅਮਰਜੀਤ ਕੌਰ ਜਲਾਲਪੁਰ ਵਲੋਂ ਪਿੰਡ ਜਮੀਤਗੜ੍ਹ ਦੇ 30 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਗੱਲਬਾਤ ਦੌਰਾਨ ਬੀਬੀ ਜਲਾਲਪੁਰ ਨੇ ...

ਪੂਰੀ ਖ਼ਬਰ »

ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਵਲੋਂ ਵਰਕਰਾਂ ਨਾਲ ਮੀਟਿੰਗ

ਨੌਗਾਵਾਂ, 31 ਮਈ (ਰਵਿੰਦਰ ਮੌਦਗਿਲ)-ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜੀਵ ਕੁਮਾਰ ਦੀ ਅਗਵਾਈ ਹੇਠ ਬਸੀ ਪਠਾਣਾਂ ਵਿਖੇ ਹੋਈ ਜਿਸ ਵਿਚ ਭਾਰਤੀ ਜਨਤਾ ਐਸ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਰਾਜਕੁਮਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਯੂਨੀਅਨ ਵਲੋਂ ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਦੇ ਸੰਘਰਸ਼ ਵਿਚ ਡਟਵੀਂ ਹਮਾਇਤ ਕੀਤੀ ਜਾਵੇਗੀ: ਰੇਸ਼ਮ ਗਿੱਲ

ਭਾਦਸੋਂ, 31 ਮਈ (ਵੜੈਚ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ਕਰਨ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਚੇਅਰਮੈਨ ਸਲਵਿੰਦਰ ਸਿੰਘ, ਸੂਬਾ ਪ੍ਰਧਾਨ ਰੇਸ਼ਮ ਸਿੰਘ ...

ਪੂਰੀ ਖ਼ਬਰ »

ਨੇਤਾ ਨਹੀਂ ਬੇਟਾ ਬਣ ਕੇ ਹਲਕਾ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਹਾਂ-ਦੇਵ ਮਾਨ

ਨਾਭਾ, 31 ਮਈ (ਕਰਮਜੀਤ ਸਿੰਘ)-ਪੰਜਾਬ ਵਿਚ ਲੰਮੇ ਸਮੇਂ ਤੋਂ ਰਾਜਨੀਤਕ ਲੋਕਾਂ ਨੇ ਪੰਜਾਬ ਨੂੰ ਬਹੁਤ ਹੀ ਬੁਰੇ ਤਰੀਕੇ ਨਾਲ ਲੁੱਟਿਆ ਤੇ ਕੁੱਟਿਆ ਹੈ | ਪੰਜਾਬ ਵਿਚ ਨੇਤਾ ਦਾ ਮਖੌਟਾ ਪਾ ਕੇ ਅੰਦਰੋਂ ਅੰਦਰੀਂ ਪੰਜਾਬ ਦੇ ਵਿਕਾਸ ਦਾ ਪੈਸਾ ਲੀਡਰਾਂ ਨੇ ਆਪਣੇ ਤੇ ਆਪਣੇ ...

ਪੂਰੀ ਖ਼ਬਰ »

ਪੰਛੀ ਬਚਾਓ ਅਤੇ ਵਾਤਾਵਰਨ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 31 ਮਈ (ਜਸਪਾਲ ਸਿੰਘ ਢਿੱਲੋਂ)-ਬਸੰਤ ਰਿਤੂ ਕਲੱਬ ਵਲੋਂ ਕਰਵਾਏ ਸਮਾਗਮ 'ਚ ਜਲ ਸਰੋਤ ਵਿਭਾਗ ਦੇ ਚੌਕਸੀ ਵਿੰਗ ਦੇ ਨਿਗਰਾਨ ਬਚਿੱਤਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਤੇ ਉਨ੍ਹਾਂ ਦੇ ਨਾਲ ਯੂਥ ਕਲੱਬ ਦੇ ਪ੍ਰਧਾਨ ਇੰਜ: ਆਕਰਸ਼ ਸ਼ਰਮਾ ਤੇ ਇੰਜ. ਰੋਬਿਨ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਨੂੰ ਪੈਟਰੋਲ ਤੇ ਡੀਜ਼ਲ ਨਾ ਦੇਣ ਦੇ ਰੋਸ ਵਜੋਂ ਪੈਟਰੋਲ ਪੰਪ 'ਤੇ ਕੀਤਾ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਚੁੰਨ੍ਹੀ ਮੋਰਿੰਡਾ ਲਿੰਕ ਰੋਡ ਭਟੇੜੀ ਰੋਡ ਸਥਿਤ ਪੈਟਰੋਲ ਪੰਪ 'ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਇਲਾਕੇ ਦੇ ਲੋਕਾਂ ਨੂੰ ਡੀਜ਼ਲ ਤੇ ਪੈਟਰੋਲ ਨਾ ਦਿੱਤੇ ਜਾਣ ਦੇ ਰੋਸ ...

ਪੂਰੀ ਖ਼ਬਰ »

ਹੋਟਲ, ਢਾਬੇ ਅਤੇ ਟੈਕਸੀ ਡਰਾਈਵਰਾਂ ਕੀਤਾ ਵਿਸ਼ੇਸ਼ ਰਾਹਤ ਫ਼ੰਡ ਦੇਣ ਦੀ ਮੰਗ

ਘਨੌਲੀ, 31 ਮਈ (ਸੈਣੀ)-ਇਲਾਕੇ ਦੇ ਹੋਟਲ, ਢਾਬੇ ਅਤੇ ਟੈਕਸੀ ਡਰਾਈਵਰਾਂ, ਟਾਇਰ ਪੈਂਚਰਾਂ ਵਾਲੇ ਦੁਕਾਨਦਾਰਾਂ ਦੀ ਅਹਿਮ ਮੀਟਿੰਗ ਘਨੌਲੀ ਬੈਰੀਅਰ 'ਤੇ ਹੋਈ | ਇਸ ਮੌਕੇ ਸੁਖਿੰਦਰਪਾਲ ਸਿੰਘ ਬੌਬੀ ਬੋਲਾ, ਕਿਰਪਾਲ ਸਿੰਘ, ਅਵਤਾਰ ਸਿੰਘ, ਜ਼ੈਲਦਾਰ ਧਰਮਿੰਦਰਜੀਤ ਸਿੰਘ, ...

ਪੂਰੀ ਖ਼ਬਰ »

ਪਿੰਡ ਗੰਡਿਆਂ 'ਚ ਫੜੀ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਸਬੰਧੀ ਜਾਂਚ ਸੀ.ਬੀ.ਆਈ. ਕਰੇੇ-ਬੰਤ ਸਿੰਘ

ਰਾਜਪੁਰਾ, 31 ਮਈ (ਜੀ.ਪੀ. ਸਿੰਘ)-ਰਾਜਪੁਰਾ ਅਤੇ ਹਲਕਾ ਘਨੌਰ ਵਿਚ ਧੜੱਲੇ ਨਾਲ ਚੱਲ ਰਹੇ ਨਾਜਾਇਜ਼ ਸ਼ਰਾਬ, ਮਾਈਨਿੰਗ ਅਤੇ ਹੋਰ ਧੰਦੇ ਸਿੱਧੇ ਤੌਰ 'ਤੇ ਕਾਂਗਰਸ ਦੇ ਆਗੂਆਂ ਦੀ ਸ਼ਹਿ ਨਾਲ ਹੀ ਸਿਰੇ ਚੜ੍ਹ ਰਹੇ ਹਨ ਜੋ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਬੀਜ ਘੁਟਾਲੇ ਦੀ ਨਿਰਪੱਖ ਜਾਂਚ ਲਈ ਕੇਸ ਸੀ.ਬੀ.ਆਈ ਦੇ ਹਵਾਲੇ ਕਰੋ-ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 31 ਮਈ (ਅਜੀਤ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਹੈ ਕਿ ਉਹ ਅੰਤਰਰਾਜੀ ਬੀਜ ਘੁਟਾਲੇ ਦੀ ਨਿਰਪੱਖ ਜਾਂਚ ਲਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ 17402 ਘਰਾਂ ਦੀ ਕੀਤੀ ਚੈਕਿੰਗ

ਪਟਿਆਲਾ, 31 ਮਈ (ਖਰੋੜ)-ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਵਾਲੇ ਦਿਨ ਕਾਰਵਾਈ ਕਰਦੇ ਹੋਏ ਅੱਜ ਵਿਭਾਗ ਦੀਆਂ ਟੀਮਾਂ ਵਲੋਂ 17402 ਘਰਾਂ ਵਿਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ | ਇਸ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਕੰਪਨੀ ਰਾਹੀਂ ਸੇਵਾਵਾਂ ਦੇ ਰਹੇ ਮੀਟਰ ਰੀਡਰ 5 ਮਹੀਨੇ ਤੋਂ ਤਨਖ਼ਾਹਾਂ ਨੂੰ ਤਰਸੇ

ਰੂਪਨਗਰ, 31 ਮਈ (ਸਤਨਾਮ ਸਿੰਘ ਸੱਤੀ)-ਕੋਸਾਇਨ ਕੰਪਨੀ ਰਾਹੀਂ ਬਿਜਲੀ ਦੇ ਮੀਟਰ ਰੀਡਰਾਂ ਵਜੋਂ ਤਾਇਨਾਤ ਕਾਮੇ 5 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਹਨ | ਕੰਪਨੀ 'ਤੇ ਪ੍ਰਧਾਨ ਮੰਤਰੀ ਦੀ ਤਨਖ਼ਾਹਾਂ ਜਾਰੀ ਰੱਖਣ ਦੀ ਅਪੀਲ ਵੀ ਬੇ-ਅਸਰ ਜਾਪ ਰਹੀ ਹੈ | ਅੱਜ ਮੀਟਰ ...

ਪੂਰੀ ਖ਼ਬਰ »

ਰੂਪਨਗਰ ਹਾਕੀ ਅਕੈਡਮੀ 'ਚ ਸਿਖਲਾਈ ਆਰੰਭ

ਰੂਪਨਗਰ, 31 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਹਾਕੀ ਅਕੈਡਮੀ ਰਜਿਸਟਰਡ ਜੋ 3 ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਕਾਰਨ ਬੰਦ ਪਈ ਸੀ, ਵਿਚ ਇੰਦਰਜੀਤ ਸਿੰਘ ਕੋਚ ਦੀ ਨਿਗਰਾਨੀ ਹੇਠ ਖਿਡਾਰੀਆਂ ਦੀ ਸਿਖਲਾਈ ਆਰੰਭ ਕਰ ਦਿੱਤੀ ਗਈ ਹੈ | ਦਵਿੰਦਰ ਸਿੰਘ ਜਟਾਣਾ ਪ੍ਰਧਾਨ ਹਾਕੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਕਈ ਦਰੱਖ਼ਤ ਡਿੱਗੇ, ਬਿਜਲੀ ਰਹੀ ਗੁਲ

ਘੱਗਾ/ਬਾਦਸ਼ਾਹਪੁਰ 31 ਮਈ (ਬਾਜਵਾ, ਢੋਟ)-ਬੀਤੀ ਰਾਤ ਆਈ ਤੇਜ਼ ਹਨੇਰੀ ਤੋਂ ਬਾਅਦ ਕਈ ਥਾਵਾਂ 'ਤੇ ਦਰਖਤ ਡਿੱਗਣ ਕਾਰਨ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਰਕੇ ਅੱਜ ਸਾਰਾ ਦਿਨ ਬਿਜਲੀ ਨਹੀਂ ਆਈ ਜਿਸ ਕਾਰਨ ਕਈ ਲੋਕਾਂ ਦੇ ਕੰਮਕਾਜ ਠੱਪ ਰਹੇ | ਕੁਲਦੀਪ ਕੁਮਾਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX