ਤਾਜਾ ਖ਼ਬਰਾਂ


2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  about 1 hour ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  about 1 hour ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  about 1 hour ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  about 2 hours ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  about 2 hours ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  about 3 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  about 3 hours ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  about 4 hours ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ..
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  about 4 hours ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ...
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ....
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  about 4 hours ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ....
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  about 4 hours ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 4 hours ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਮੋਗਾ, 5 ਜੁਲਾਈ(ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  about 4 hours ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 5 hours ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 6 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  about 6 hours ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  about 6 hours ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  about 6 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 6 hours ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 7 hours ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 7 hours ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਜਲੰਧਰ + ਕਪੂਰਥਲਾ + ਨਵਾਂਸ਼ਹਿਰ + ਹੁਸ਼ਿਆਰਪੁਰ

ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ, 2 ਜ਼ਖ਼ਮੀ

ਕਰਤਾਰਪੁਰ, 31 ਮਈ (ਭਜਨ ਸਿੰਘ ਧੀਰਪੁਰ/ਵਰਮਾ)-ਨੈਸ਼ਨਲ ਹਾਈਵੇ ਉੱਪਰ ਸ਼ਾਮ 4 ਵਜੇ ਦੇ ਕਰੀਬ ਟਰੱਕ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ 4 ਪ੍ਰਵਾਸੀ ਮਜ਼ਦੂਰਾਂ 'ਚੋਂ 2 ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਮਿ੍ਤਕ ਦੇ ਭਰਾ ਬਿਕਰਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਸ਼ਾਮ ਉਸ ਦਾ ਭਰਾ ਬਚਨ ਵਰਮਾ ਤੇ 2 ਸਾਥੀ ਗਦਾਈਪੁਰ ਜਲੰਧਰ ਘੁੰਮਣ ਲਈ ਗਏ ਹੋਏ ਸਨ ਤਾਂ ਅੱਜ ਕਰਤਾਰਪੁਰ ਨੂੰ ਵਾਪਸ ਜਦ ਜੰਗ-ਏ-ਆਜ਼ਾਦੀ ਯਾਦਗਾਰ ਨੇੜੇ ਪੁੱਜੇ ਤਾਂ ਕਰਤਾਰਪੁਰ ਵਲੋਂ ਆ ਰਹੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ ਜਿਸ ਵਿਚ ਬਚਨ ਵਰਮਾ ਪੁੱਤਰ ਘਸੀਟਾ ਪਾਠਕ ਪੱਤੀ ਥਾਣਾ ਗੋਡੀ ਜ਼ਿਲ੍ਹਾ ਬਹਿਰਾਈ ਯੂ.ਪੀ. ਤੇ ਰਾਜੂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਸੁਨੀਲ ਕੁਮਾਰ ਪੁੱਤਰ ਰਾਮ ਲਛਮਣ ਤੇ ਦੁਰਗੇਸ਼ ਪੁੱਤਰ ਰੰਗੀਲਾ ਯੂ.ਪੀ. ਗੰਭੀਰ ਜ਼ਖ਼ਮੀ ਹੋ ਹਏ ਜਿਨ੍ਹਾਂ ਨੂੰ ਐਾਬੂਲੈਂਸ ਰਾਹੀਂ ਸਿਵਲ ਹਸਪਤਾਲ ਕਰਤਾਰਪੁਰ ਭੇਜਿਆ ਗਿਆ, ਜਿੱਥੇ ਡਾਕਟਰਾਂ ਵਲੋਂ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਡਿਊਟੀ ਅਫ਼ਸਰ ਏ.ਐੱਸ.ਆਈ. ਕਾਬਲ ਸਿੰਘ ਨੇ ਦੱਸਿਆ ਕਿ ਟਰੱਕ ਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ | ਇਸ ਸਬੰਧੀ ਮਾਮਲਾ ਦਰਜ ਕਰ ਕੇ ੋ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਮਿ੍ਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਲੰਧਰ ਭੇਜ ਦਿੱਤਾ ਗਿਆ ਹੈ |

ਸ਼ਾਹਕੋਟ ਦੇ ਗ਼ੈਰ-ਮਿਆਰੀ ਬੀਜ ਵੇਚਣ ਵਾਲੇ 2 ਸਟੋਰਾਂ ਵਿਰੁੱਧ ਖੇਤੀਬਾੜੀ ਵਿਭਾਗ ਵਲੋਂ ਕਾਰਵਾਈ, ਇਕ ਦਾ ਲਾਇਸੰਸ ਰੱਦ, ਦੂਜਾ ਮੁਅੱਤਲ

ਜਲੰਧਰ, 31 ਮਈ (ਮੇਜਰ ਸਿੰਘ)-ਪੰਜਾਬ ਅੰਦਰ ਕੁਝ ਸੀਡ ਫਾਰਮਾਂ ਤੇ ਸੀਡ ਸਟੋਰਾਂ ਵਲੋਂ ਝੋਨੇ ਦਾ ਗ਼ੈਰ ਮਿਆਰੀ ਬੀਜ ਕਿਸਾਨਾਂ ਨੂੰ ਮਹਿੰਗੇ ਭਾਅ ਵੇਚਣ ਦੀਆਂ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਛਾਪੀਆਂ ਖ਼ਬਰਾਂ ਬਾਅਦ ਖੇਤੀਬਾੜੀ ਵਿਭਾਗ ਨੇ ਕਾਰਵਾਈ ਕੀਤੀ ਅਤੇ ਸ਼ਾਹਕੋਟ ...

ਪੂਰੀ ਖ਼ਬਰ »

ਜੂਆ ਖੇਡਦੇ ਕੌਾਸਲਰ ਸਮੇਤ 6 ਗਿ੍ਫ਼ਤਾਰ

ਜਲੰਧਰ, 31 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਜੂਆ ਖੇਡਦੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਲੱਖ 75 ਹਜ਼ਾਰ 250 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀਆਂ 'ਚ ਕੈਂਟ ਦੇ ਕੌਾਸਲਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੈਪਟਨ ਦੇ ਭਰੋਸੇ ਦੇ ਬਾਵਜੂਦ ਦੂਜੇ ਦਿਨ ਵੀ ਬਿੱਲ ਲਗਾਉਣ ਵਿਰੁੱਧ ਅਰਥੀ ਫੂਕ ਮੁਜ਼ਾਹਰੇ

ਜਲੰਧਰ, 31 ਮਈ (ਮੇਜਰ ਸਿੰਘ)-ਮੁੱਖ ਮੰਤਰੀ ਵਲੋਂ ਬਿਜਲੀ ਬੰਬੀਆਂ ਦੇ ਬਿੱਲ ਨਾ ਲਗਵਾਉਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਸੱਦੇ ਉੱਪਰ ਅੱਜ ਦੂਜੇ ਦਿਨ ਸੈਂਕੜੇ ਥਾਵਾਂ ਉੱਪਰ ਬਿਜਲੀ ਨਿਗਮ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਤੇ ਮੰਗ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਨ ਦਾ ਸਮਾਂ 8 ਵਜੇ ਕਰਨ ਦੀ ਮੰਗ

ਜਲੰਧਰ, 31 ਮਈ (ਸ਼ਿਵ)-ਪੰਜਪੀਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਬੇਦੀ ਨੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੋਂ ਮੰਗ ਕੀਤੀ ਹੈ ਕਿ ਗਰਮੀ ਕਰਕੇ ਸਵੇਰੇ 7 ਤੋਂ ਰਾਤ 8 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾਵੇ | ਜ਼ਿਆਦਾ ਗਰਮੀ ਹੋਣ ...

ਪੂਰੀ ਖ਼ਬਰ »

ਜਲੰਧਰ 'ਚ ਇਕ ਹੋਰ ਮਰੀਜ਼

ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ ਹੈ | ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਨਗਰ ਨਿਗਮ ਦੀ ਪੋਲ, ਕਈ ਇਲਾਕਿਆਂ 'ਚ ਪਾਣੀ ਭਰਿਆ

ਜਲੰਧਰ, 31 ਮਈ (ਹਰਵਿੰਦਰ ਸਿੰਘ ਫੁੱਲ)-ਪਿਛਲੇ 2 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਮੌਸਮ ਸੁਹਾਵਣਾ ਬਣਿਆ ਹੋਇਆ ਹੈ | ਮੌਸਮ ਵਿਚ ਅਚਾਨਕ ਆਈ ਇਸ ਤਬਦੀਲੀ ਨਾਲ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਪਰ ਅੱਜ ਹੋਈ ਹਲਕੀ ...

ਪੂਰੀ ਖ਼ਬਰ »

ਥਾਣਾ ਮੁਖੀ ਲਾਂਬੜਾ ਵਲੋਂ ਜਬਰਨ ਦੁਕਾਨਾਂ ਬੰਦ ਕਰਵਾਈਆਂ

ਲਾਂਬੜਾ, 31 ਮਈ (ਕੁਲਜੀਤ ਸਿੰਘ ਸੰਧੂ)-ਅੱਜ ਇੱਥੇ ਬਾਜ਼ਾਰ ਲਾਂਬੜਾ 'ਚ ਉਸ ਵੇਲੇ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ ਜਦੋਂ ਥਾਣਾ ਮੁਖੀ ਲਾਂਬੜਾ ਵਲੋਂ ਕਥਿਤ ਤੌਰ 'ਤੇ ਬਿਨਾਂ ਕਿਸੇ ਅਗਾਊਾ ਸੂਚਨਾ ਦੇ ਜਬਰਨ ਦੁਕਾਨਾਂ ਬੰਦ ਕਰਵਾਈਆਂ ਗਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਿੱਲੀ- ਆਦਮਪੁਰ ਸਪਾਈਸ ਜੈੱਟ ਦੀ ਉਡਾਣ ਰੱਦ

ਜੈਪੁਰ- ਆਦਮਪੁਰ ਉਡਾਣ 10 ਜੂਨ ਤੱਕ ਰੱਦ ਆਦਮਪੁਰ, 31 ਮਈ (ਰਮਨ ਦਵੇਸਰ)- ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ...

ਪੂਰੀ ਖ਼ਬਰ »

ਪ੍ਰੀਤ ਨਗਰ ਦੇ ਲੋਕਾਂ ਨੂੰ ਰਾਹਤ ਨਹੀਂ, ਪਾਈਪ ਪਾਉਣ ਲਈ ਸੜਕ ਪੁੱਟਣ ਕਰਕੇ ਲੋਕ ਹੋ ਰਹੇ ਪ੍ਰੇਸ਼ਾਨ

ਜਲੰਧਰ, 31 ਮਈ (ਸ਼ਿਵ)- ਕਰਫਿਊ ਦੇ ਦੋ ਮਹੀਨੇ ਤੱਕ ਤਾਂ ਦੁਕਾਨਦਾਰਾਂ ਦਾ ਕਾਰੋਬਾਰ ਬੰਦ ਰਿਹਾ ਹੈ ਪਰ ਪ੍ਰੀਤ ਨਗਰ ਦੇ ਕੁੱਝ ਇਲਾਕੇ 'ਚ ਹੁਣ ਦੋ ਮਹੀਨੇ ਬਾਅਦ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ ਹੋਣ ਨਾਲ ਦੁਕਾਨਦਾਰਾਂ ਲਈ ਮੁਸ਼ਕਲ ਵਧਦੀ ਨਜ਼ਰ ...

ਪੂਰੀ ਖ਼ਬਰ »

ਵੱਖ-ਵੱਖ ਕਾਰਵਾਈਆਂ ਦੌਰਾਨ 21 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਜਲੰਧਰ, 31 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਥਾਣਿਆਂ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 21 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਪਿ੍ੰਸ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ 'ਚ ਇਕ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜਲੰਧਰ ਹਸਪਤਾਲ ਸ਼ਿਫਟ

ਨਕੋਦਰ, 31 ਮਈ (ਗੁਰਵਿੰਦਰ ਸਿੰਘ)-ਨਕੋਦਰ ਨੇੜਲੇ ਪਿੰਡ ਬੋਪਾਰਾਏ ਕਲਾਂ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਸਨਿਚਰਵਾਰ ਰਾਤ ਨੂੰ ਪਿੰਡ ਬੋਪਾਰਾਏ ਕਲਾਂ ਦੇ ਨੌਜਵਾਨ ਨੂੰ ਜਲੰਧਰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਅਲਾਟੀ ਨੇ ਪਰਮਾਨੈਂਟ ਲੋਕ ਅਦਾਲਤ 'ਚ ਜਿੱਤਿਆ ਪਹਿਲਾ ਕੇਸ

ਜਲੰਧਰ, 31 ਮਈ (ਸ਼ਿਵ)-ਆਪਣੀਆਂ ਕਾਲੋਨੀਆਂ ਦੇ ਅਲਾਟੀਆਂ ਤੋਂ ਇੰਪਰੂਵਮੈਂਟ ਟਰੱਸਟ ਕਈ ਕੇਸ ਹਾਰਦਾ ਰਿਹਾ ਹੈ ਪਰ ਇੰਪਰੂਵਮੈਂਟ ਟਰੱਸਟ ਪਰਮਾਨੈਂਟ ਲੋਕ ਅਦਾਲਤ ਵਿਚ ਬੀਬੀ ਭਾਨੀ ਕੰਪਲੈਕਸ ਦੀ ਅਲਾਟੀ ਤੋਂ ਪਹਿਲਾ ਕੇਸ ਵੀ ਹਾਰ ਗਿਆ ਹੈ | ਲੋਕ ਅਦਾਲਤ ਵਲੋਂ ਟਰੱਸਟ ਨੂੰ ...

ਪੂਰੀ ਖ਼ਬਰ »

ਕਰਫ਼ਿਊ 'ਚ ਦੁਕਾਨ ਖੁੱਲ੍ਹੀ ਰੱਖਣ 'ਤੇ ਦੁਕਾਨਦਾਰ 'ਤੇ ਕੇਸ ਦਰਜ

ਨਕੋਦਰ, 31 ਮਈ (ਗੁਰਵਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਪਿੰਡ ਕੋਟਲਾ ਜੰਗ 'ਚ ਕਰਫਿਊ ਦੌਰਾਨ ਦੁਕਾਨ ਖੁੱਲੀ ਰੱਖਣ ਦੇ ਦੋਸ਼ 'ਚ ਇਕ ਦੁਕਾਨਦਾਰ ਦੇ ਿਖ਼ਲਾਫ ਧਾਰਾ 188 ਅਧੀਨ ਮੁਕੱਦਮਾ ਦਰਜ ਕਰ ਗਿ੍ਫ਼ਤਾਰ ਕਰ ਲਿਆ ਅਤੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ | ਥਾਣਾ ਮੁਖੀ ...

ਪੂਰੀ ਖ਼ਬਰ »

ਨਾਰੀ ਨਿਕੇਤਨ ਦੀ ਅਰਸ਼ਦੀਪ ਦਾ ਸਾਦੇ ਢੰਗ ਨਾਲ ਹੋਇਆ ਅਨੰਦ ਕਾਰਜ

ਜਲੰਧਰ, 31 ਮਈ (ਹਰਵਿੰਦਰ ਸਿੰਘ ਫੁੱਲ)-ਨਾਰੀ ਨਿਕੇਤਨ ਦੀ ਅਰਸ਼ਦੀਪ ਦਾ ਸ਼ੁਭ ਅਨੰਦ ਕਾਰਜ ਸੰਗਰੂਰ ਜ਼ਿਲੇ ਦੀ ਤਹਿਸੀਲ ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾ ਵਾਸੀ ਦਰਸ਼ਨ ਸਿੰਘ ਪੁੱਤਰ ਰਾਮਫਲ ਸਿੰਘ ਨਾਲ ਪੂਰਨ ਗੁਰਮਰਿਯਾਦਾ ਨਾਲ ਹੋਇਆ। ਅਨੰਦ ਕਾਰਜ ਦੀ ਰਸਮ ਗੁਰਦੁਆਰਾ ...

ਪੂਰੀ ਖ਼ਬਰ »

ਖਸਤਾ ਹਾਲ ਸੜਕ ਤੋਂ ਫ਼ਿਸਲੇ ਮੋਟਰਸਾਈਕਲ 'ਤੇ ਚੜ੍ਹਿਆ ਟਰਾਲਾ

ਸ਼ਾਹਕੋਟ, 31 ਮਈ (ਸੁਖਦੀਪ ਸਿੰਘ)-ਸ਼ਾਹਕੋਟ ਵਿਖੇ ਖਸਤਾ ਹਾਲ ਸੜਕ 'ਤੇ ਇੱਕ ਟਰਾਲਾ ਸੜਕ ਤੋਂ ਫਿਸਲ ਕੇ ਡਿੱਗੇ ਮੋਟਰਸਾਈਕਲ ਉੱਪਰ ਜਾ ਚੜ੍ਹਿਆ। ਜਾਣਕਾਰੀ ਅਨੁਸਾਰ ਗੁਰਮੇਜ ਸਿੰਘ ਪੁੱਤਰ ਸੌਦਾਰਗ ਸਿੰਘ ਵਾਸੀ ਵਿਕਾਸ ਨਗਰ ਸ਼ਾਹਕੋਟ ਬਾਅਦ ਦੁਪਹਿਰ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਕੇ.ਐੱਮ.ਵੀ. ਦੇ 34 ਵਿਭਾਗਾਂ ਦੀ ਤਾਲਾਬੰਦੀ ਕਾਰਨ ਆਨਲਾਈਨ ਬੋਰਡ ਆਫ਼ ਸਟੱਡੀ ਦੀ ਮੀਟਿੰਗ

ਜਲੰਧਰ, 31 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤੀ ਤੇ ਖੁਦਮੁਖਤਿਆਰ ਸੰਸਥਾ ਕੰਨਿਆ ਮਹਾ ਵਿਦਿਆਲਾ ਜਲੰਧਰ ਵਲੋਂ ਸੈਸ਼ਨ 2020-21 'ਚ ਪੜ੍ਹਾਏ ਜਾਣ ਵਾਲੇ ਸਿਲੇਬਸ ਨੂੰ ਅਪਡੇਟ ਕਰਨ ਦੇ ਮੰਤਵ ਲਈ 34 ਵਿਭਾਗਾਂ ਦੀ ਬੋਰਡ ਆਫ਼ ਸਟੱਡੀ ਦੀ ਮੀਟਿੰਗ ਆਨਲਾਈਨ ਕਰਵਾਈ ਗਈ। ਪ੍ਰਿੰ: ...

ਪੂਰੀ ਖ਼ਬਰ »

ਸਰਕਾਰ ਕਲਾਕਾਰਾਂ ਨੂੰ ਸਮਾਜਿਕ ਦੂਰੀ ਰੱਖਦਿਆਂ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਦੇਵੇ-ਦਲਵਿੰਦਰ ਦਿਆਲਪੁਰੀ

ਮਕਸੂਦਾਂ, 31 ਮਈ (ਲਖਵਿੰਦਰ ਪਾਠਕ)-ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਕੌਮੀ ਪ੍ਰਧਾਨ ਹਾਕਮ ਬਖਤੜੀ ਵਾਲਾਂ ਦੇ ਦਿਸ਼ਾ-ਨਿਰਦੇਸ਼ਾਂ ਤੇ ਲੌਕ ਡਾਊਨ ਕਾਰਨ ਪ੍ਰਭਾਵਿਤ ਕਲਾਕਾਰ, ਸਾਜੀ, ਐਂਕਰ, ਸਾੳਂੂਡ ਅਪਰੇਟਰ, ਕੌਰਸ ਵਾਲੇ ਤੇ ਜਾਗਰਣ ਪਾਰਟੀਆਂ ਦੇ ਪ੍ਰਮੁੱਖ ...

ਪੂਰੀ ਖ਼ਬਰ »

ਮੇਅਰ ਵਰਲਡ ਸਕੂਲ ਨੇ ਆਨਲਾਈਨ ਕੀਤੀ ਮਾਪੇ ਮਿਲਣੀ

ਜਲੰਧਰ, 31 ਮਈ (ਰਣਜੀਤ ਸਿੰਘ ਸੋਢੀ)-ਮੇਅਰ ਵਰਲਡ ਸਕੂਲ ਨੇ ਤਾਲਾਬੰਦੀ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਮਾਪੇ ਮਿਲਣੀ ਵੀ ਆਨਲਾਈਨ ਕੀਤੀ ਗਈ। ਪੀ.ਟੀ.-1 ਪ੍ਰੀਖਿਆ ਉਪਰੰਤ ਮਾਪੇ ਅਧਿਆਪਕ ਮਿਲਣੀ ਦਾ ਮੰਤਵ ਪ੍ਰੀਖਿਆਵਾਂ 'ਚ ਬੱਚਿਆਂ ਦੀ ਕਾਰਗੁਜ਼ਾਰੀ ਦਾ ...

ਪੂਰੀ ਖ਼ਬਰ »

30 ਸਾਲ ਬਾਅਦ ਪੰਚਾਇਤੀ ਜ਼ਮੀਨ ਦੀ ਠੇਕੇ 'ਤੇ ਦੇਣ ਲਈ ਹੋਈ ਬੋਲੀ

ਕਿਸ਼ਨਗੜ੍ਹ, 31 ਮਈ (ਹਰਬੰਸ ਸਿੰਘ ਹੋਠੀ)-ਪਿੰਡ ਬੁਲੰਦਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਲੈ ਕੇ ਠੇਕੇ 'ਤੇ ਦੇਣ ਲਈ ਬੀ.ਡੀ.ਪੀ.ਓ. ਪੰਚਾਇਤ ਸੈਕਟਰੀ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਵਲੋਂ ਪਿੰਡ ਵਾਸੀਆਂ ਤੇ ਪਤਵੰਤਿਆਂ ਦੀ ਮੌਜੂਦਗੀ 'ਚ ਬੋਲੀ ਕਰਵਾਈ ਗਈ। ਇਸ ਸਬੰਧੀ ...

ਪੂਰੀ ਖ਼ਬਰ »

56 ਲੋਕਾਂ ਦੀ ਕੋਰੋਨਾ ਟੈਸਟ ਰਿਪੋਰਟ ਆਈ ਨੈਗੇਟਿਵ

ਸ਼ਾਹਕੋਟ, 31 ਮਈ (ਸੁਖਦੀਪ ਸਿੰਘ, ਦਲਜੀਤ ਸਚਦੇਵਾ)-ਕੋਰੋਨਾ ਦੇ ਖਤਰੇ ਦਰਮਿਆਨ ਸ਼ਾਹਕੋਟ ਵਾਸੀਆਂ ਦੇ ਲਈ ਇੱਕ ਹੋਰ ਰਾਹਤ ਦੀ ਖਬਰ ਹੈ। ਬਲਾਕ ਦੇ 56 ਲੋਕਾਂ ਦੇ ਕੋਰੋਨਾ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸੀ.ਐੱਚ.ਸੀ. ਸ਼ਾਹਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਦੀਪ ...

ਪੂਰੀ ਖ਼ਬਰ »

ਪੀ.ਸੀ.ਐਮ.ਐਸ. ਵੈੱਲਫੇਅਰ ਐਸੋਸੀਏਸ਼ਨ ਵਲੋਂ ਮੈਡੀਕਲ ਕਾਲਜਾਂ 'ਚ ਫੀਸਾਂ ਦੇ ਕੀਤੇ ਵਾਧੇ ਦੀ ਨਿਖੇਧੀ

ਜਲੰਧਰ, 31 ਮਈ (ਐੱਮ. ਐੱਸ. ਲੋਹੀਆ)-ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਵੈਲਫੇਅਰ ਐਸੋਸੀਏਸ਼ਨ ਨੇ ਪੰਜਾਬ 'ਚ ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਦੀ ਫੀਸ ਵਧਾਏ ਜਾਣ ਦੀ ਨਿਖੇਧੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਦੇਵ ਸਿੰਘ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਮੋਬਾਈਲ ਹੈਲਪਲਾਈਨ ਦੀ ਸ਼ੁਰੂਆਤ

ਜਲੰਧਰ, 31 ਮਈ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਲਾਕਡਾਊਨ ਦੌਰਾਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਵਿਭਾਗ ਵਲੋਂ ਜਲੰਧਰ ...

ਪੂਰੀ ਖ਼ਬਰ »

ਜੂਆ ਖੇਡਦੇ ਕੌਾਸਲਰ ਸਮੇਤ 6 ਗਿ੍ਫ਼ਤਾਰ

ਜਲੰਧਰ, 31 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਜੂਆ ਖੇਡਦੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਲੱਖ 75 ਹਜ਼ਾਰ 250 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀਆਂ 'ਚ ਕੈਂਟ ਦੇ ਕੌਾਸਲਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੈਪਟਨ ਦੇ ਭਰੋਸੇ ਦੇ ਬਾਵਜੂਦ ਦੂਜੇ ਦਿਨ ਵੀ ਬਿੱਲ ਲਗਾਉਣ ਵਿਰੁੱਧ ਅਰਥੀ ਫੂਕ ਮੁਜ਼ਾਹਰੇ

ਜਲੰਧਰ, 31 ਮਈ (ਮੇਜਰ ਸਿੰਘ)-ਮੁੱਖ ਮੰਤਰੀ ਵਲੋਂ ਬਿਜਲੀ ਬੰਬੀਆਂ ਦੇ ਬਿੱਲ ਨਾ ਲਗਵਾਉਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਸੱਦੇ ਉੱਪਰ ਅੱਜ ਦੂਜੇ ਦਿਨ ਸੈਂਕੜੇ ਥਾਵਾਂ ਉੱਪਰ ਬਿਜਲੀ ਨਿਗਮ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਤੇ ਮੰਗ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਨ ਦਾ ਸਮਾਂ 8 ਵਜੇ ਕਰਨ ਦੀ ਮੰਗ

ਜਲੰਧਰ, 31 ਮਈ (ਸ਼ਿਵ)-ਪੰਜਪੀਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਬੇਦੀ ਨੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੋਂ ਮੰਗ ਕੀਤੀ ਹੈ ਕਿ ਗਰਮੀ ਕਰਕੇ ਸਵੇਰੇ 7 ਤੋਂ ਰਾਤ 8 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾਵੇ | ਜ਼ਿਆਦਾ ਗਰਮੀ ਹੋਣ ...

ਪੂਰੀ ਖ਼ਬਰ »

ਜਲੰਧਰ 'ਚ ਇਕ ਹੋਰ ਮਰੀਜ਼

ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ ਹੈ | ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ...

ਪੂਰੀ ਖ਼ਬਰ »

ਸ਼ਾਹਕੋਟ ਦੇ ਗ਼ੈਰ-ਮਿਆਰੀ ਬੀਜ ਵੇਚਣ ਵਾਲੇ 2 ਸਟੋਰਾਂ ਵਿਰੁੱਧ ਖੇਤੀਬਾੜੀ ਵਿਭਾਗ ਵਲੋਂ ਕਾਰਵਾਈ, ਇਕ ਦਾ ਲਾਇਸੰਸ ਰੱਦ, ਦੂਜਾ ਮੁਅੱਤਲ

ਜਲੰਧਰ, 31 ਮਈ (ਮੇਜਰ ਸਿੰਘ)-ਪੰਜਾਬ ਅੰਦਰ ਕੁਝ ਸੀਡ ਫਾਰਮਾਂ ਤੇ ਸੀਡ ਸਟੋਰਾਂ ਵਲੋਂ ਝੋਨੇ ਦਾ ਗ਼ੈਰ ਮਿਆਰੀ ਬੀਜ ਕਿਸਾਨਾਂ ਨੂੰ ਮਹਿੰਗੇ ਭਾਅ ਵੇਚਣ ਦੀਆਂ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਛਾਪੀਆਂ ਖ਼ਬਰਾਂ ਬਾਅਦ ਖੇਤੀਬਾੜੀ ਵਿਭਾਗ ਨੇ ਕਾਰਵਾਈ ਕੀਤੀ ਅਤੇ ਸ਼ਾਹਕੋਟ ...

ਪੂਰੀ ਖ਼ਬਰ »

ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ, 2 ਜ਼ਖ਼ਮੀ

ਕਰਤਾਰਪੁਰ, 31 ਮਈ (ਭਜਨ ਸਿੰਘ ਧੀਰਪੁਰ/ਵਰਮਾ)-ਨੈਸ਼ਨਲ ਹਾਈਵੇ ਉੱਪਰ ਸ਼ਾਮ 4 ਵਜੇ ਦੇ ਕਰੀਬ ਟਰੱਕ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ 4 ਪ੍ਰਵਾਸੀ ਮਜ਼ਦੂਰਾਂ 'ਚੋਂ 2 ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਮਿ੍ਤਕ ਦੇ ਭਰਾ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਨਗਰ ਨਿਗਮ ਦੀ ਪੋਲ, ਕਈ ਇਲਾਕਿਆਂ 'ਚ ਪਾਣੀ ਭਰਿਆ

ਜਲੰਧਰ, 31 ਮਈ (ਹਰਵਿੰਦਰ ਸਿੰਘ ਫੁੱਲ)-ਪਿਛਲੇ 2 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਮੌਸਮ ਸੁਹਾਵਣਾ ਬਣਿਆ ਹੋਇਆ ਹੈ | ਮੌਸਮ ਵਿਚ ਅਚਾਨਕ ਆਈ ਇਸ ਤਬਦੀਲੀ ਨਾਲ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਪਰ ਅੱਜ ਹੋਈ ਹਲਕੀ ...

ਪੂਰੀ ਖ਼ਬਰ »

ਦਿੱਲੀ- ਆਦਮਪੁਰ ਸਪਾਈਸ ਜੈੱਟ ਦੀ ਉਡਾਣ ਰੱਦ

ਜੈਪੁਰ- ਆਦਮਪੁਰ ਉਡਾਣ 10 ਜੂਨ ਤੱਕ ਰੱਦ ਆਦਮਪੁਰ, 31 ਮਈ (ਰਮਨ ਦਵੇਸਰ)- ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ...

ਪੂਰੀ ਖ਼ਬਰ »

ਪ੍ਰੀਤ ਨਗਰ ਦੇ ਲੋਕਾਂ ਨੂੰ ਰਾਹਤ ਨਹੀਂ, ਪਾਈਪ ਪਾਉਣ ਲਈ ਸੜਕ ਪੁੱਟਣ ਕਰਕੇ ਲੋਕ ਹੋ ਰਹੇ ਪ੍ਰੇਸ਼ਾਨ

ਜਲੰਧਰ, 31 ਮਈ (ਸ਼ਿਵ)- ਕਰਫਿਊ ਦੇ ਦੋ ਮਹੀਨੇ ਤੱਕ ਤਾਂ ਦੁਕਾਨਦਾਰਾਂ ਦਾ ਕਾਰੋਬਾਰ ਬੰਦ ਰਿਹਾ ਹੈ ਪਰ ਪ੍ਰੀਤ ਨਗਰ ਦੇ ਕੁੱਝ ਇਲਾਕੇ 'ਚ ਹੁਣ ਦੋ ਮਹੀਨੇ ਬਾਅਦ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ ਹੋਣ ਨਾਲ ਦੁਕਾਨਦਾਰਾਂ ਲਈ ਮੁਸ਼ਕਲ ਵਧਦੀ ਨਜ਼ਰ ...

ਪੂਰੀ ਖ਼ਬਰ »

ਵੱਖ-ਵੱਖ ਕਾਰਵਾਈਆਂ ਦੌਰਾਨ 21 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਜਲੰਧਰ, 31 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਥਾਣਿਆਂ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 21 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਪਿ੍ੰਸ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ 'ਚ ਇਕ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਜਲੰਧਰ ਹਸਪਤਾਲ ਸ਼ਿਫਟ

ਨਕੋਦਰ, 31 ਮਈ (ਗੁਰਵਿੰਦਰ ਸਿੰਘ)-ਨਕੋਦਰ ਨੇੜਲੇ ਪਿੰਡ ਬੋਪਾਰਾਏ ਕਲਾਂ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਸਨਿਚਰਵਾਰ ਰਾਤ ਨੂੰ ਪਿੰਡ ਬੋਪਾਰਾਏ ਕਲਾਂ ਦੇ ਨੌਜਵਾਨ ਨੂੰ ਜਲੰਧਰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਅਲਾਟੀ ਨੇ ਪਰਮਾਨੈਂਟ ਲੋਕ ਅਦਾਲਤ 'ਚ ਜਿੱਤਿਆ ਪਹਿਲਾ ਕੇਸ

ਜਲੰਧਰ, 31 ਮਈ (ਸ਼ਿਵ)-ਆਪਣੀਆਂ ਕਾਲੋਨੀਆਂ ਦੇ ਅਲਾਟੀਆਂ ਤੋਂ ਇੰਪਰੂਵਮੈਂਟ ਟਰੱਸਟ ਕਈ ਕੇਸ ਹਾਰਦਾ ਰਿਹਾ ਹੈ ਪਰ ਇੰਪਰੂਵਮੈਂਟ ਟਰੱਸਟ ਪਰਮਾਨੈਂਟ ਲੋਕ ਅਦਾਲਤ ਵਿਚ ਬੀਬੀ ਭਾਨੀ ਕੰਪਲੈਕਸ ਦੀ ਅਲਾਟੀ ਤੋਂ ਪਹਿਲਾ ਕੇਸ ਵੀ ਹਾਰ ਗਿਆ ਹੈ | ਲੋਕ ਅਦਾਲਤ ਵਲੋਂ ਟਰੱਸਟ ਨੂੰ ...

ਪੂਰੀ ਖ਼ਬਰ »

ਕਰਫ਼ਿਊ 'ਚ ਦੁਕਾਨ ਖੁੱਲ੍ਹੀ ਰੱਖਣ 'ਤੇ ਦੁਕਾਨਦਾਰ 'ਤੇ ਕੇਸ ਦਰਜ

ਨਕੋਦਰ, 31 ਮਈ (ਗੁਰਵਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਪਿੰਡ ਕੋਟਲਾ ਜੰਗ 'ਚ ਕਰਫਿਊ ਦੌਰਾਨ ਦੁਕਾਨ ਖੁੱਲੀ ਰੱਖਣ ਦੇ ਦੋਸ਼ 'ਚ ਇਕ ਦੁਕਾਨਦਾਰ ਦੇ ਿਖ਼ਲਾਫ ਧਾਰਾ 188 ਅਧੀਨ ਮੁਕੱਦਮਾ ਦਰਜ ਕਰ ਗਿ੍ਫ਼ਤਾਰ ਕਰ ਲਿਆ ਅਤੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ | ਥਾਣਾ ਮੁਖੀ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਵਿਰੋਧੀ ਦਿਵਸ 'ਤੇ ਲੋਕਾਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕੀਤਾ

ਰਾਹੋਂ, 31 ਮਈ (ਬਲਬੀਰ ਸਿੰਘ ਰੂਬੀ)-ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰਪਾਲ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ: ਊਸ਼ਾ ਕਿਰਨ ਸੀ.ਐਚ.ਸੀ. ਰਾਹੋਂ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਅਧੀਨ ਪੈਂਦੇ ਸ਼ਹਿਰੀ ਖੇਤਰ ਰਾਹੋਂ ਵਿਖੇ ਸਿਹਤ ਵਿਭਾਗ ਦੀ ਟੀਮ ...

ਪੂਰੀ ਖ਼ਬਰ »

ਡੀ. ਐੱਸ. ਪੀ ਬੰਗਾ ਵਲੋਂ ਮੁਕੰਦਪੁਰ ਥਾਣੇ ਦਾ ਦੌਰਾ

ਮੁਕੰਦਪੁਰ, 31 ਮਈ (ਸੁਖਜਿੰਦਰ ਸਿੰਘ ਬਖਲੌਰ)-ਸਬ ਡਵੀਜ਼ਨ ਬੰਗਾ ਦੇ ਨਵੇਂ ਡੀ. ਐੱਸ. ਪੀ ਗੁਰਿੰਦਰਪਾਲ ਸਿੰਘ ਵਲੋਂ ਚਾਰਜ ਸੰਭਾਲਣ ਦੌਰਾਨ ਥਾਣਾ ਮੁਕੰਦਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਥਾਣਾ ਮੁਖੀ ਪਵਨ ਕੁਮਾਰ ਦੀ ਹਾਜਰੀ 'ਚ ਸਟਾਫ਼ ਮੈਂਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦੇ ਨੌਵੀਂ ਤੇ ਗਿਆਰ੍ਹਵੀਂ ਦੇ ਨਤੀਜੇ ਰਹੇ ਸ਼ਾਨਦਾਰ

ਮੁਕੰਦਪੁਰ, 31 ਮਈ (ਸੁਖਜਿੰਦਰ ਸਿੰਘ ਬਖਲੌਰ)-ਲਾਕਡਾਊਨ ਦੇ ਚੱਲਦਿਆਂ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਨੇ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਨਤੀਜੇ ਐਲਾਨੇ | ਨੌਵੀਂ ਵਿਚੋਂ ਪਵਨਦੀਪ ਕੌਰ ਵਾਸੀ ਲਾਲ ਮਜਾਰਾ ਨੇ ਪਹਿਲਾ, ਇੰਦੂ ਰਾਣੀ ਵਾਸੀ ਮਸਾਣੀ ਨੇ ਦੂਸਰਾ ਤੇ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪੋਜੇਵਾਲ ਸਰਾਂ, 31 ਮਈ (ਰਮਨ ਭਾਟੀਆ)-ਥਾਣਾ ਪੋਜੇਵਾਲ ਦੇ ਮੁਖੀ ਇੰਸਪੈਕਟਰ ਰਘਵੀਰ ਸਿੰਘ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਪਿੰਡ ਮਾਲੇਵਾਲ ਵਿਖੇ 25 ਬੋਤਲਾਂ ਨਾਜਾਇਜ਼ ਸ਼ਰਾਬ ਫੜਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੁਜ਼ਾਹਰਾ 4 ਨੂੰ

ਨਵਾਂਸ਼ਹਿਰ, 31 ਮਈ (ਹਰਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 4 ਜੂਨ ਨੂੰ ਮੁਜ਼ਾਹਰਾ ਕਰਕੇ ਐੱਸ.ਡੀ.ਐਮ. ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ | ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਬ ਸੈਂਟਰਾਂ 'ਤੇ ਰੋਸ ਪ੍ਰਦਰਸ਼ਨਾਂ ਰਾਹੀਂ ਮੁੜ ਵਿੱਢਿਆ ਸੰਘਰਸ਼

ਮੁਕੰਦਪੁਰ, 31 ਮਈ (ਸੁਖਜਿੰਦਰ ਸਿੰਘ ਬਖਲੌਰ)-ਸਰਕਾਰ ਵਲੋਂ ਮੰਗਾਂ ਪ੍ਰਤੀ ਬੇਰੁਖੀ ਜਾਹਿਰ ਕਰਨ ਤੋਂ ਤੰਗ ਆਈਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ (ਸਬੰਧਿਤ ਡੀ. ਐਮ. ਐਫ.) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਘੱਟੋ ਘੱਟ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 72 ਹਜ਼ਾਰ ਰੁਪਏ ਦੀ ਠੱਗੀ

ਨਵਾਂਸ਼ਹਿਰ, 31 ਮਈ (ਗੁਰਬਖਸ਼ ਸਿੰਘ ਮਹੇ)-ਵਿਦੇਸ਼ ਕੈਨੇਡਾ ਵਰਕ ਪਰਮਿਟ 'ਤੇ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ਸੋਨੀਆ ਪਤਨੀ ਰਵੀ ਕੁਮਾਰ ਵਾਸੀ ਪਿੰਡ ਖ਼ੋਜਾ ਬੇਟ ਨੇ ਸੁਰਿੰਦਰ ਕੁਮਾਰ ਉਰਫ਼ ਤੋਤਾ ਪੁੱਤਰ ਅਜੀਤ ...

ਪੂਰੀ ਖ਼ਬਰ »

ਆਪ ਵਲੋਂ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਅੱਜ

ਨਵਾਂਸ਼ਹਿਰ, 31 ਮਈ (ਹਰਵਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਰਾਣੇਵਾਲ ਹੱਤਿਆ ਕਾਂਡ ਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਮਾਜਿਕ ਦੂਰੀ ਰੱਖਦਿਆਂ ਐੱਸ.ਐੱਸ.ਪੀ. ਦਫ਼ਤਰ ਨਵਾਂਸ਼ਹਿਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਾ ਮੁਕਤੀ ਕੇਂਦਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 31 ਮਈ (ਹਰਵਿੰਦਰ ਸਿੰਘ)-ਅੱਜ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਕੇਂਦਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਪੋ੍ਰਜੈਕਟ ਡਾਇਰੈਕਟਰ ਚਮਨ ਸਿੰਘ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਹਰ ਸਾਲ ਵਿਸ਼ਵ ...

ਪੂਰੀ ਖ਼ਬਰ »

ਤੰਬਾਕੂ ਦੀ ਡੱਬੀ 'ਤੇ ਗੁਰੂ ਰਵਿਦਾਸ ਜੀ ਦੀ ਤਸਵੀਰ ਲਾਉਣ ਵਿਰੁੱਧ ਰੋਸ

ਜਾਡਲਾ, 31 ਮਈ (ਬੱਲੀ)-ਸੰਤ ਸ਼੍ਰੋਮਣੀ ਆਦਿ-ਸਤਿਗੁਰ ਰਵਿਦਾਸ ਜੀ ਆਦਿ-ਧਰਮ ਚੈਰੀਟੇਬਲ ਟਰੱਸਟ ਵਲੋਂ ਤੰਬਾਕੂ ਕੰਪਨੀ ਵਲੋਂ ਤੰਬਾਕੂ ਦੀ ਡੱਬੀ 'ਤੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੀ ਤਸਵੀਰ ਲਾਉਣ 'ਤੇ ਸਖ਼ਤ ਰੋਸ ਦਾ ਇਜ਼ਹਾਰ ਕੀਤਾ ਹੈ | ਸੁਰਿੰਦਰ ਸਿੰਘ ਮੀਰਪੁਰੀ ਨੇ ...

ਪੂਰੀ ਖ਼ਬਰ »

ਆਪ ਦੀ ਉੱਚ ਲੀਡਰਸ਼ਿਪ ਵਲੋਂ ਆਪ ਆਗੂ ਦੇ ਕਤਲ ਸਬੰਧੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ

ਉਸਮਾਨਪੁਰ, 31 ਮਈ (ਸੰਦੀਪ ਮਝੂਰ)-ਬੀਤੇ ਦਿਨੀਂ ਪਿੰਡ ਰਾਣੇਵਾਲ ਵਿਖੇ ਜੀਪ ਹੇਠਾਂ ਦਰੜ ਕੇ ਕਤਲ ਕੀਤੇ ਗਏ ਆਮ ਆਦਮੀ ਪਾਰਟੀ ਦੇ ਆਗੂ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਯੂਥ ਵਿੰਗ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਤਰਨਦੀਪ ਸਿੰਘ ਜਲੰਧਰ ਦੋਆਬਾ ਜ਼ੋਨ ਯੂਥ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਕਰਵਾਉਣ ਦਾ ਝਾਂਸਾ ਦੇ ਕੇ 4 ਲੱਖ 70 ਹਜ਼ਾਰ ਦੀ ਠੱਗੀ

ਨਵਾਂਸ਼ਹਿਰ, 31 ਮਈ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਜ਼ਮੀਨ ਦੀ ਰਜਿਸਟਰੀ ਕਰਵਾਉਣ ਦਾ ਝਾਂਸਾ ਦੇ ਕੇ 4 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਸ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਤੰਬਾਕੂ ਦੀ ਵਰਤੋਂ ਨਾਲ ਖ਼ਤਰਾ ਹੋਰ ਵੱਧ ਜਾਂਦਾ ਹੈ-ਸਿਵਲ ਸਰਜਨ

ਨਵਾਂਸ਼ਹਿਰ, 31 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕੋਰੋਨਾ ਿਖ਼ਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਨਾਲ ਹੁਣ ਸਿਹਤ ਵਿਭਾਗ ਵਲੋਂ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਵਿਸ਼ਵ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਔੜ, 31 ਮਈ (ਜਰਨੈਲ ਸਿੰਘ ਖੁਰਦ)- ਗੜਪਧਾਣਾ ਦੇ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸੇਵਾ ਦੀ ਮਿਸਾਲ ਬਣਿਆ ਹਰਪ੍ਰੀਤ ਸਿੰਘ ਪਠਲਾਵਾ

ਬੰਗਾ, 31 ਮਈ (ਕਰਮ ਲਧਾਣਾ)-ਕੋਰੋਨਾ ਮਹਾਂਮਾਰੀ ਨਾਲ ਪੀੜਤ ਪੰਜਾਬ ਦੇ ਪਹਿਲੇ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਤਾਂ ਪਿੰਡ ਵਿਚ ਦਹਿਸ਼ਤ ਫੈਲ ਗਈ ਅਤੇ ...

ਪੂਰੀ ਖ਼ਬਰ »

ਜੀਵ ਨੂੰ ਈਸ਼ਵਰ ਦੇ ਭਾਣੇ ਅੰਦਰ ਰਹਿ ਕੇ ਨੇਕ ਕਰਮ ਕਰਨੇ ਚਾਹੀਦੇ ਹਨ-ਸਵਾਮੀ ਦਾਸਾ ਨੰਦ, ਬਾਬਾ ਬਲਜਿੰਦਰ ਸਿੰਘ

ਭੱਦੀ, 31 ਮਈ (ਨਰੇਸ਼ ਧੌਲ)- ਹਰ ਜੀਵ ਨੂੰ ਈਸ਼ਵਰ ਦੇ ਭਾਣੇ ਅੰਦਰ ਰਹਿ ਕੇ ਨੇਕ ਕਰਮ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ | ਇਹ ਸੰਦੇਸ਼ ਪਰਮ ਸੰਤ ਸਵਾਮੀ ਦਾਸਾ ਨੰਦ ਮਹਾਰਾਜ ਸ੍ਰੀ ਅਨੁਭਵ ਧਾਮ ਨਾਨੋਵਾਲ ਤੇ ਮੰਡਲੇਸ਼ਵਰ ਸੰਤ ਬਾਬਾ ਬਲਜਿੰਦਰ ਸਿੰਘ ਨੇ ਕੁਟੀਆ ਸਾਹਿਬ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਚੇਅਰਮੈਨ ਸਰਹਾਲ ਨੇ 125 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬਹਿਰਾਮ, 31 ਮਈ (ਨਛੱਤਰ ਸਿੰਘ ਬਹਿਰਾਮ)-ਉੱਘੇ ਸਮਾਜ ਸੇਵਕ ਸਵ: ਮਹਿੰਦਰ ਪਾਲ ਯੂ. ਕੇ ਦੇ ਪਰਿਵਾਰ ਦੇ ਸਹਿਯੋਗ ਨਾਲ ਲਾਕ-ਡਾਊਨ ਦੌਰਾਨ ਵਾਇਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਸਪੁੱਤਰ ਸਵ: ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੇ ਬਹਿਰਾਮ ਵਿਖੇ 125 ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 19 ਲੱਖ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ 1 ਕਾਬੂ

ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਕੈਨੇਡਾ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 19 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਕਰੀਬ ਸਾਢੇ 5 ਸਾਲ ਬਾਅਦ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

3 ਨੌਸਰਬਾਜ਼ਾਂ ਵਲੋਂ ਕਿਸਾਨ ਦੀ ਹਵੇਲੀ 'ਚੋਂ ਟਰੈਕਟਰ ਚੋਰੀ, ਮਾਮਲਾ ਦਰਜ

ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਤਿੰਨ ਨੌਸਰਬਾਜ਼ਾਂ ਨੇ ਕਿਸਾਨ ਦੀ ਹਵੇਲੀ 'ਚ ਖੜ੍ਹੇ ਉਸ ਦੇ ਟਰੈਕਟਰ ਨੂੰ ਚੋਰੀ ਕਰ ਲਿਆ | ਹਾਲਾਂਕਿ ਥਾਣਾ ਮਾਹਿਲਪੁਰ ਪੁਲਿਸ ਨੇ ਪੀੜਤ ਕਿਸਾਨ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ, ਪਰ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਫ਼ੌਜੀ ਦੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਦੀ ਕੀਤੀ ਸਕਰੀਨਿੰਗ

ਗੜ੍ਹਦੀਵਾਲਾ, 31 ਮਈ (ਚੱਗਰ)-ਪਿੰਡ ਰਮਦਾਸਪੁਰ ਦੇ ਕੋਰੋਨਾ ਪਾਜ਼ੀਟਿਵ ਆਏ ਫ਼ੌਜੀ ਹਰਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਸਮੇਤ 214 ਘਰਾਂ ਦੇ ਮੈਂਬਰਾਂ ਦੀ ਅੱਜ ਸਿਹਤ ਵਿਭਾਗ ਵਲੋਂ ਸਕਰੀਨਿੰਗ ਕੀਤੀ ਗਈ | ਇਸ ਮੌਕੇ ਰੈਪਿਡ ਰਿਸਪਾਂਸ ਟੀਮ ਗੜ੍ਹਦੀਵਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਨੰਗਲੀ (ਜਲਾਲਪੁਰ) ਨੂੰ ਕੰਟੇਂਨਮੈਂਟ ਜ਼ੋਨ ਬਣਾਇਆ

ਮਿਆਣੀ, 31 ਮਈ (ਹਰਜਿੰਦਰ ਸਿੰਘ ਮੁਲਤਾਨੀ)- ਨੰਗਲੀ (ਜਲਾਲਪੁਰ) 'ਚ 18 ਕੋਰੋਨਾ ਪਾਜ਼ੀਟਿਵ ਕੇਸ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਪਿੰਡ ਨੂੰ ਕੰਟੇਂਨਮੈਂਟ ਜ਼ੋਨ ਬਣਾ ਦਿੱਤਾ ਹੈ | ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਜਾਰੀ ਹੁਕਮਾਂ ਮੁਤਾਬਿਕ ਕੰਟੇਂਨਮੈਂਟ ਜ਼ੋਨ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਸਕੱਤਰ 'ਤੇ ਲੱਗਾ ਥਾਣਾ ਮੁਖੀ ਦੇ ਨਾਂਅ 'ਤੇ 13 ਹਜ਼ਾਰ ਰੁਪਏ ਠੱਗਣ ਦਾ ਦੋਸ਼

ਮਾਹਿਲਪੁਰ, 31 ਮਈ (ਦੀਪਕ ਅਗਨੀਹੋਤਰੀ)-ਪਿੰਡ ਟੂਟੋਮਜ਼ਾਰਾ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ 'ਤੇ ਇੱਕ ਬਜ਼ੁਰਗ ਤੋਂ ਥਾਣਾ ਮੁਖੀ ਨੂੰ ਰਿਸ਼ਵਤ ਦੇਣ ਦੇ ਨਾਂਅ 'ਤੇ 13 ਹਜ਼ਾਰ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ...

ਪੂਰੀ ਖ਼ਬਰ »

ਹਰਸਾ ਮਾਨਸਰ ਦੇ ਵਿਅਕਤੀ ਦੀ ਦੁਬਈ 'ਚ ਮੌਤ

ਭੰਗਾਲਾ, 31 ਮਈ (ਸਰਵਜੀਤ ਸਿੰਘ)-ਉਪਮੰਡਲ ਮੁਕੇਰੀਆਂ ਦੇ ਕਸਬਾ ਹਰਸਾ ਮਾਨਸਰ ਦੇ ਇੱਕ ਵਿਅਕਤੀ ਦੀ ਦੁਬਈ 'ਚ ਮੌਤ ਹੋਣ ਜਾਣ ਤੋਂ ਬਾਅਦ ਮਿ੍ਤਕ ਦੇਹ ਦੇ ਪਿੰਡ ਪੁੱਜਣ 'ਤੇ ਅੰਤਿਮ ਸੰਸਕਾਰ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਹਰਸਾ ਮਾਨਸਰ ਦੇ ਸਾਬਕਾ ਸਰਪੰਚ ਬਹਾਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੋਰ 48 ਵਿਅਕਤੀਆਂ ਦੇ ਸੈਂਪਲ ਲਏ

ਹੁਸ਼ਿਆਰਪੁਰ 31 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਵਿਡ-19 ਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ 48 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ 76 ਸੈਂਪਲਾਂ ਦੀ ...

ਪੂਰੀ ਖ਼ਬਰ »

ਲੋਕ ਲਾਕਡਾਊਨ ਦਾ ਮਜ਼ਾਕ ਨਾ ਉਡਾਉਣ, ਬਲਕਿ ਕੋਰੋਨਾ ਦੀ ਗੰਭੀਰਤਾ ਨੂੰ ਸਮਝਣ-ਸੰਭੂ ਭਾਰਤੀ

ਮੁਕੇਰੀਆਂ, 31 ਮਈ (ਸਰਵਜੀਤ ਸਿੰਘ)-ਪੰਜਾਬ ਵਿੱਚ ਸੂਬਾ ਸਰਕਾਰ ਨੇ ਦਿਨ ਦਾ ਕਰਫਿਊ ਹਟਾ ਲਿਆ ਸੀ ਜਦਕਿ ਲਾਕਡਾਊਨ ਲਗਾਤਾਰ ਚਲ ਰਿਹਾ ਹੈ | ਪਰ ਦੇਖਣ 'ਚ ਆਇਆ ਹੈ ਕਿ ਕਰਫਿਊ ਹਟਣ ਤੋਂ ਬਾਅਦ ਸ਼ਹਿਰਾਂ ਦੇ ਬਾਜ਼ਾਰਾਂ 'ਚ ਤੇ ਹੋਰ ਜਨਤਕ ਥਾਵਾਂ ਉੱਤੇ ਇਕੱਠੀ ਹੁੰਦੀ ਭੀੜ ਨਾ ...

ਪੂਰੀ ਖ਼ਬਰ »

ਸ਼ਹਿਰ 'ਚ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ-ਅਰੋੜਾ

ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਬਰਸਾਤਾਂ ਦੌਰਾਨ ਸ਼ਹਿਰ ਦੇ ਮੁੱਖ ਸਥਾਨਾਂ 'ਤੇ ਖੜ੍ਹੇ ਹੋਣ ਵਾਲੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਨਿਕਾਸ ਲਈ ਅੱਜ ਸੀਵਰੇਜ ਬੋਰਡ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਸ਼ਾਮਚੁਰਾਸੀ, 31 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ 73 ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ ਰਾਹੀਂ ਕੀਤਾ ਰਵਾਨਾ

ਦਸੂਹਾ, 31 ਮਈ (ਭੁੱਲਰ)-ਸਿਵਲ ਰੈਸਟ ਹਾਊਸ ਦਸੂਹਾ ਵਿਖੇ ਐਸ.ਡੀ.ਐਮ. ਸ੍ਰੀਮਤੀ ਜੋਤੀ ਬਾਲਾ ਮੱਟੂ ਵਲੋਂ 73 ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ ¢ ਇਸ ਮੌਕੇ ਐੱਸ ਡੀ ਐੱਮ ਨੇ ਦੱਸਿਆ ਕਿ ਇਹ ਪ੍ਰਵਾਸੀ ਮਜ਼ਦੂਰ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਰੇਲ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵੈਬੀਨਾਰ

ਜਲੰਧਰ, 31 ਮਈ (ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀਆਂ ਦੀ ਅਕਾਦਮਿਕ, ਕਲਚਰਲ, ਖੇਡਾਂ, ਖੋਜ ਅਤੇ ਸਾਹਿਤਕ ਤਰੱਕੀ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ | ਇਸ ਤਹਿਤ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੁਆਰਾ ਕੋਵਿਡ-19 ਦੌਰਾਨ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ

ਗੜ੍ਹਦੀਵਾਲਾ, 31 ਮਈ (ਚੱਗਰ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਪ੍ਰਧਾਨਗੀ ਹੇਠ ਪਿੰਡ ਮਾਛੀਆਂ ਵਿਖੇ ਇਕੱਤਰਤਾ ਹੋਈ ਜਿਸ ਦੌਰਾਨ ਪਰਮਜੀਤ ਸਿੰਘ ਨੀਲੋਂ ਨੇ ਕਿਹਾ ਕਿ ਕੋਵਿਡ -19 ਨੇ ਸਾਰੇ ਸੰਸਾਰ 'ਚ ਤਰਥੱਲੀ ਮਚਾਈ ਹੋਈ ਹੈ ਪਰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਬਿਨਾਂ ਮਾਸਕ ਦੇ 40 ਵਿਅਕਤੀਆਂ ਦੇ ਚਲਾਨ ਕੱਟੇ

ਦਸੂਹਾ, 31 ਮਈ (ਭੁੱਲਰ)-ਟਰੈਫ਼ਿਕ ਪੁਲਿਸ ਦਸੂਹਾ ਵਲੋਂ ਅੱਡਾ ਸ੍ਰੀ ਗਰਨਾ ਸਾਹਿਬ ਵਿਖੇ ਬਿਨ੍ਹਾਂ ਮਾਸਕ ਦੇ 40 ਵਿਅਕਤੀਆਂ ਦੇ ਚਲਾਨ ਕੱਟੇ ਗਏ ¢ ਇਸ ਮੌਕੇ ਟ੍ਰੈਫ਼ਿਕ ਇੰਚਾਰਜ ਦਸੂਹਾ ਅਜਮੇਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਸਕੂਲ ਮੈਨੇਜਮੈਂਟ ਕਮੇਟੀਆਂ ਦੀ ਮਿਆਦ ਅਗਸਤ ਮਹੀਨੇ ਤੱਕ ਵਧਾਈ ਜਾਵੇ-ਅਧਿਆਪਕ ਦਲ ਵਲੋਂ ਮੰਗ

ਕਪੂਰਥਲਾ, 31 ਮਈ (ਵਿ.ਪ੍ਰ.)-ਅਧਿਆਪਕ ਦਲ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਦਲ ਦੇ ਸੂਬਾਈ ਉਪ ਸਕੱਤਰ ਜਨਰਲ ਸੁਖਦਿਆਲ ਸਿੰਘ ਝੰਡ ਤੇ ਜ਼ਿਲ੍ਹਾ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ ਦੀ ਅਗਵਾਈ 'ਚ ਜ਼ੂਮ ਐਪ ਰਾਹੀਂ ਹੋਈ | ਮੀਟਿੰਗ ਵਿਚ ਸਿੱਖਿਆ ਮੰਤਰੀ ਤੋਂ ਮੰਗ ...

ਪੂਰੀ ਖ਼ਬਰ »

ਪਿ੍ੰਸੀਪਲ ਬਲਜੀਤ ਕੌਰ ਦਾ ਸੇਵਾ ਮੁਕਤੀ 'ਤੇ ਸਨਮਾਨ

ਦਸੂਹਾ, 31 ਮਈ (ਭੁੱੁਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਦਲ ਵਿਖੇ ਪਿ੍ੰਸੀਪਲ ਬਲਜੀਤ ਕੌਰ ਨੂੰ ਸੇਵਾ ਮੁਕਤੀ 'ਤੇ ਸਕੂਲ ਸਟਾਫ਼ ਤੇ ਪਿੰਡ ਵਾਸੀਆਂ ਵਲੋਂ ਨਿੱਘੀ ਵਿਦਾਇਗੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਮਾਸਕ ਨਾ ਲਗਾਉਣ ਵਾਲਿਆਂ ਦੇ ਚਲਾਨ ਕੱਟੇ

ਚੱਬੇਵਾਲ, 31 ਮਈ (ਰਾਜਾ ਸਿੰਘ ਪੱਟੀ)-ਕੋਰੋਨਾ ਵਾਇਰਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਾਸਤੇ ਕਸਬਾ ਚੱਬੇਵਾਲ ਦੇ ਮੁੱਖ ਚੌਾਕ 'ਚ ਚੱਬੇਵਾਲ ਪੁਲਿਸ ਵਲੋਂ ਨਾਕਾ ਲਗਾ ਕੇ ਮਾਸਕ ਨਾ ਪਾਉਣ ਵਾਲਿਆਂ ਤੇ ਟਰੈਫ਼ਿਕ ...

ਪੂਰੀ ਖ਼ਬਰ »

ਤੰਬਾਕੂ ਦੀ ਡੱਬੀ 'ਤੇ ਗੁਰੂ ਰਵਿਦਾਸ ਜੀ ਦੀ ਫ਼ੋਟੋ ਛਾਪਣਾ ਨਿੰਦਣਯੋਗ-ਫੁਗਲਾਣਾ

ਹੁਸ਼ਿਆਰਪੁਰ, 31 ਮਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਫ਼ੋਟੋ ਇਕ ਨਸ਼ਾ ਕੰਪਨੀ ਵਲੋਂ ਤੰਬਾਕੂ ਦੀ ਡੱਬੀ ਉੱਪਰ ਛਾਪਣੀ ਜਿੱਥੇ ਇਕ ਵੱਡਾ ਪਾਪ ਹੈ, ਉੱਥੇ ਇੱਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 91,200 ਕੁਇੰਟਲ ਕਣਕ ਤੇ 4800 ਕੁਇੰਟਲ ਦਾਲ ਦੀ ਕੀਤੀ ਵੰਡ

ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਕੋਵਿਡ ਨੂੰ ਲੈ ਕੇ ਕੀਤੀ ਤਾਲਾਬੰਦੀ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਰੀਬ 81 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਸੇਵਾ ਨਰਸਿੰਗ ਕਾਲਜ ਦਾ ਏ.ਐਨ.ਐੱਮ. ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 31 ਮਈ (ਧਾਲੀਵਾਲ)-ਗੁਰਸੇਵਾ ਨਰਸਿੰਗ ਕਾਲਜ ਪਨਾਮ ਦਾ ਏ.ਐਨ.ਐੱਮ. ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਗੁਰਸੇਵਾ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਡਾ: ਜੰਗ ਬਹਾਦਰ ਸਿੰਘ ਰਾਏ ਨੇ ਦੱਸਿਆ ਕਿ ਏ.ਐਨ.ਐੱਮ. ਪਹਿਲੇ ਸਾਲ ਦੇ ਨਤੀਜੇ 'ਚ ਸਾਰੀਆਂ ...

ਪੂਰੀ ਖ਼ਬਰ »

ਪਿੰਡ ਡਘਾਮ 'ਚ ਪੁਲਿਸ ਨੇ ਪਾਰਕ ਦੇ ਨਿਰਮਾਣ ਦਾ ਕੰਮ ਬੰਦ ਕਰਵਾਇਆ

ਗੜ੍ਹਸ਼ੰਕਰ, 31 ਮਈ (ਧਾਲੀਵਾਲ)-ਪਿੰਡ ਡਘਾਮ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਮਣੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸਾਹਮਣੇ ਪਾਰਕ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਜਿਸ ਨੰੂ ਪੁਲਿਸ ...

ਪੂਰੀ ਖ਼ਬਰ »

ਠੰਡਲ ਵਲੋਂ ਖ਼ੂਨਦਾਨ ਕੈਂਪ ਦਾ ਉਦਘਾਟਨ

ਹੁਸ਼ਿਆਰਪੁਰ, 31 ਮਈ (ਨਰਿੰਦਰ ਸਿੰਘ ਬੱਡਲਾ)-ਪੰਥ ਮਾਤਾ ਸਾਹਿਬ ਕੌਰ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪਿੰਡ ਡਵਿੱਡਾ ਅਹਿਰਾਣਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ

ਗੜ੍ਹਸ਼ੰਕਰ, 31 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਹੋਏ ਗੜ੍ਹਸ਼ੰਕਰ ਖੇਤਰ ਦੇ 191 ਪ੍ਰਵਾਸੀ ਮਜ਼ਦੂਰ ਇਥੋਂ ਛੱਤੀਸਗੜ੍ਹ ਲਈ ਰਵਾਨਾ ਹੋਏ | ਐੱਸ.ਡੀ.ਐੱਮ. ਦਫ਼ਤਰ ਵਿਖੇ ਸਿਵਲ ਹਸਪਤਾਲ ਤੋਂ ਪੁੱਜੀ ਡਾਕਟਰੀ ਟੀਮ ਵਲੋਂ ਪ੍ਰਵਾਸੀ ਮਜ਼ਦੂਰਾਂ ਦਾ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਰਾਣਾ ਗੁਰਜੀਤ ਸਿੰਘ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲੇ

ਕਪੂਰਥਲਾ, 31 ਮਈ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਲਾਕ ਡਾਊਨ ਦੌਰਾਨ ਆਨ ਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਹਿਚਾਣ ਲਈ ਕੋਵਿਡ-19 ਨਾਲ ਲੜ੍ਹਾਈ ਤੇ ਬਚਾਅ ਸਬੰਧੀ ਸਲੋਗਨ ਰਾਈਟਿੰਗ, ਪੋਸਟਰ ...

ਪੂਰੀ ਖ਼ਬਰ »

ਬਿਜਲੀ ਦੇ ਨਿੱਜੀਕਰਨ ਦੇ ਵਿਰੋਧ 'ਚ ਅੱਜ ਕਾਲਾ ਦਿਵਸ ਮਨਾਉਣ ਦਾ ਰੇਲਵੇ ਦੀਆਂ ਜਥੇਬੰਦੀਆਂ ਵਲੋਂ ਸਮਰਥਨ

ਕਪੂਰਥਲਾ, 31 ਮਈ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਵਲੋਂ ਬਿਜਲੀ ਦਾ ਨਿੱਜੀਕਰਨ ਕਰਨ ਲਈ ਲਿਆਂਦੇ ਜਾ ਰਹੇ ਬਿੱਲ ਦੇ ਵਿਰੋਧ 'ਚ ਬਿਜਲੀ ਮੁਲਾਜ਼ਮਾਂ ਵਲੋਂ ਕਾਲਾ ਦਿਵਸ ਮਨਾਉਣ ਦਾ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਤੇ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਸਮਰਥਨ ...

ਪੂਰੀ ਖ਼ਬਰ »

ਮਹਿਰਮਪੁਰ ਵਲੋਂ ਪਿੰਡ ਗੋਸਲਾਂ ਦੇ ਧਾਰਮਿਕ ਅਸਥਾਨਾਂ ਵਾਸਤੇ 7 ਲੱਖ ਭੇਟ

ਬੰਗਾ, 31 ਮਈ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਸਮਾਜ ਸੇਵਕ ਮਿਲਖਾ ਸਿੰਘ ਮਹਿਰਮਪੁਰ ਤੇ ਬੀਬੀ ਹਰਜਿੰਦਰ ਕੌਰ ਲੇਹਲ ਨੇ ਪਿੰਡ ਗੋਸਲਾਂ ਦੇ ਧਾਰਮਿਕ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਵਾਸਤੇ ਪੰਜ ਲੱਖ ਤੇ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਕੁਟੀਆ ਲਈ ਦੋ ਲੱਖ ਦੀ ...

ਪੂਰੀ ਖ਼ਬਰ »

ਖੇਤੀ ਸੁਵਿਧਾ ਕੇਂਦਰ ਤੇ ਕਿੰਗ ਮੋਟਰਜ਼ 'ਚ ਚੋਰੀ

ਬੰਗਾ, 31 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਸ਼ਟਰ ਤੋੜੇ ਗਏ ਤੇ ਖੇਤੀ ਸੁਵਿਧਾ ਕੇਂਦਰ, ਕਿੰਗ ਮੋਟਰਜ਼ ਦੇ ਦਫ਼ਤਰ 'ਚੋਂ 35 ਹਜ਼ਾਰ ਦੇ ਕਰੀਬ ਨਕਦੀ ਚੋਰੀ ਕੀਤੀ ਗਈ | ਕਿੰਗ ਮੋਟਰਜ਼ ਦੇ ਮਾਲਮ ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX