ਤਾਜਾ ਖ਼ਬਰਾਂ


ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  5 minutes ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  34 minutes ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  40 minutes ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  about 1 hour ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  about 1 hour ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  about 2 hours ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ..
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  about 2 hours ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ...
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ....
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  about 2 hours ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ....
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  about 2 hours ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ਕੇ ਸੂਬੇ ਅੰਦਰ ਦਾਖਲ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਮੋਗਾ, 5 ਜੁਲਾਈ(ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  about 3 hours ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 3 hours ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  about 4 hours ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  about 4 hours ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  about 5 hours ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  about 5 hours ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਦਾ ਛੱਡਿਆ ਪੱਲਾ
. . .  about 5 hours ago
ਪਟਿਆਲਾ, 5 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਸਵਰਗੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ....
ਕਿਸਾਨ ਵਿਰੋਧੀ ਆਰਡੀਨੈਂਸ ਦਾ ਸਮਰਥਨ ਕਰਕੇ ਅਕਾਲੀ ਦਲ ਨੇ ਪੰਜਾਬ ਦੇ ਹਿਤਾਂ ਨਾਲ ਕੀਤਾ ਧੋਖਾ : ਕੈਪਟਨ
. . .  about 6 hours ago
ਚੰਡੀਗੜ੍ਹ, 5 ਜੁਲਾਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁਕ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552
ਿਵਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਇਸ ਗੱਲ ਨੂੰ ਯਕੀਨੀ ਬਣਾਓ ਕਿ ਤੁਹਾਡਾ ਹਰ ਕਦਮ ਤੁਹਾਡੇ ਮਿਥੇ ਨਿਸ਼ਾਨੇ ਵੱਲ ਸੇਧਤ ਹੋਵੇ। -ਸੁਕਰਾਤ

ਸੰਪਾਦਕੀ

ਸਹੀ ਕਦਮ

ਪਹਿਲਾਂ ਤਾਲਾਬੰਦੀ ਅਤੇ ਹੁਣ ਤਾਲਾਬੰਦੀ 'ਚ ਰਾਹਤ ਦੀ ਪ੍ਰਕਿਰਿਆ ਦਾ ਪਹਿਲਾ ਪੜਾਅ | ਆਿਖ਼ਰ ਤਾਲਾਬੰਦੀ 'ਚ ਦੇਸ਼ ਨੂੰ ਛੋਟ ਮਿਲਣੀ ਹੀ ਸੀ ਭਾਵੇਂ ਅੱਜ ਮਿਲਦੀ ਜਾਂ ਕੱਲ੍ਹ | ਤਾਲਾਬੰਦੀ ਦੇ ਚੌਥੇ ਪੜਾਅ ਦੀ ਆਖਰੀ ਤਰੀਕ 31 ਮਈ ਜਿਵੇਂ-ਜਿਵੇਂ ਨੇੜੇ ਆ ਰਹੀ ਸੀ, ਆਮ ਲੋਕਾਂ ਦੀ ਉਤਸੁਕਤਾ ਵਧਦੀ ਜਾ ਰਹੀ ਸੀ | ਇਸ ਦੌਰਾਨ ਦੋ ਵਿਚਾਰ ਦੇਸ਼ ਦੀ ਫ਼ਿਜ਼ਾ ਵਿਚ ਸਨ | ਪਹਿਲਾ ਇਹ ਕਿ ਕੀ ਦੇਸ਼ ਵਿਚ ਤਾਲਾਬੰਦੀ ਦਾ ਪੰਜਵਾਂ ਪੜਾਅ ਐਲਾਨਿਆ ਜਾਵੇਗਾ? ਅਤੇ ਦੂਜਾ ਇਹ ਕਿ ਜੇਕਰ ਤਾਲਾਬੰਦੀ ਖੁੱਲ੍ਹਦੀ ਹੈ ਤਾਂ ਉਸ ਦੀ ਰੂਪ-ਰੇਖਾ ਕਿਹੋ ਜਿਹੀ ਹੋਵੇਗੀ? ਇਸ ਦਰਮਿਆਨ ਪੰਜਾਬ ਸਰਕਾਰ ਨੇ ਸੂਬੇ ਵਿਚ 30 ਜੂਨ ਤੱਕ ਤਾਲਾਬੰਦੀ ਦੇ ਪੰਜਵੇਂ ਪੜਾਅ ਦਾ ਐਲਾਨ ਕਰ ਦਿੱਤਾ ਹੈ | ਲੋਕਾਂ ਨੂੰ ਇਹ ਵੀ ਉਮੀਦ ਸੀ ਕਿ ਪਹਿਲਾਂ ਦੀ ਤਰ੍ਹਾਂ ਹੀ ਸ਼ਾਇਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਮਨ ਕੀ ਬਾਤ' ਪ੍ਰੋਗਰਾਮ ਵਿਚ ਅਗਲੀ ਤਾਲਾਬੰਦੀ ਦਾ ਐਲਾਨ ਕਰਨ ਪਰ ਕੇਂਦਰ ਸਰਕਾਰ ਵਲੋਂ ਤਾਲਾਬੰਦੀ ਵਿਚ ਛੋਟ ਦੇ ਐਲਾਨ ਨਾਲ ਦੇਸ਼ ਭਰ ਦੇ ਲੋਕਾਂ ਨੂੰ ਸੁਖ ਦਾ ਸਾਹ ਆਇਆ ਹੈ | ਕੇਂਦਰ ਸਰਕਾਰ ਦੀ ਯੋਜਨਾ ਅਨੁਸਾਰ ਤਿੰਨ ਪੜਾਵਾਂ ਵਿਚ ਤਾਲਾਬੰਦੀ ਨੂੰ ਖੋਲਿ੍ਹਆ ਜਾਵੇਗਾ ਅਤੇ ਇਸ ਦੌਰਾਨ ਜੀਵਨ ਨੂੰ ਲੀਹ 'ਤੇ ਲਿਆਉਣ ਦੀਆਂ ਸਰਗਰਮੀਆਂ ਨੂੰ ਸ਼ੁਰੂ ਕੀਤਾ ਜਾਵੇਗਾ | ਇਸ ਨਾਲ ਬੀਤੀ 24 ਮਾਰਚ ਤੋਂ ਲਾਗੂ ਕਰਫ਼ਿਊ ਅਤੇ 4 ਪੜਾਵਾਂ ਵਾਲੀ ਤਾਲਾਬੰਦੀ ਦੀਆਂ ਪ੍ਰੇਸ਼ਾਨੀਆਂ ਅਤੇ ਪੀੜਾਵਾਂ ਨੂੰ ਸਹਿਣ ਕਰਦੇ ਰਹਿਣ ਤੋਂ ਬਾਅਦ ਦੇਸ਼ ਅਤੇ ਸਮਾਜ ਨੂੰ ਮੁੜ ਰਫ਼ਤਾਰ ਦੇਣ ਅਤੇ ਇਸ ਦੇ ਵਿਕਾਸ ਤੇ ਉੱਨਤੀ ਨੂੰ ਪੁਰਾਣੀਆਂ ਲੀਹਾਂ 'ਤੇ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ |
ਤਾਲਾਬੰਦੀ ਨੂੰ ਖੋਲ੍ਹਣ ਦੀ ਪ੍ਰਕਿਰਿਆ ਦਾ ਪਹਿਲਾ ਪੜਾਅ 8 ਜੂਨ ਤੋਂ ਸ਼ੁਰੂ ਹੋਵੇਗਾ | ਜਿਸ ਦੇ ਤਹਿਤ ਕੰਟੇਨਮੈਂਟ ਐਲਾਨੇ ਖੇਤਰਾਂ ਤੋਂ ਬਾਹਰੀ ਜਗਤ ਦੇ ਧਾਰਮਿਕ ਅਸਥਾਨ, ਹੋਟਲ, ਰੈਸਟੋਰੈਂਟ, ਸ਼ਾਪਿੰਗ ਮਾਲ ਆਦਿ ਖੋਲ੍ਹੇ ਜਾ ਸਕਣਗੇ | ਹਾਲਾਂਕਿ ਇਸ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਹੋਵੇਗਾ | ਧਾਰਮਿਕ ਅਸਥਾਨਾਂ ਨੂੰ ਖੋਲ੍ਹ ਕੇ ਪਾਠ-ਪੂਜਾ ਕਰਨ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਸਮਾਜ ਦੇ ਕਈ ਵਰਗਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਵਾਰ-ਵਾਰ ਕੀਤੀ ਜਾ ਰਹੀ ਸੀ | ਸੁਭਾਵਿਕ ਹੈ ਕਿ ਇਨ੍ਹਾਂ ਵਰਗਾਂ ਵਲੋਂ ਇਸ ਫ਼ੈਸਲੇ ਦਾ ਸਵਾਗਤ ਹੋਵੇਗਾ | ਬਿਨਾਂ ਸ਼ੱਕ ਹੋਟਲ, ਰੈਸਟੋਰੈਂਟਾਂ ਨੂੰ ਖੋਲ੍ਹਣਾ ਵੀ ਇਕ ਚੰਗੀ ਗੱਲ ਹੈ | ਇਨ੍ਹਾਂ ਤੋਂ ਬਿਨਾਂ ਸਮਾਜ ਦੇ ਇਕ ਵੱਡੇ ਵਰਗ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਤਾਲਾਬੰਦੀ ਖੋਲ੍ਹਣ ਦੀ ਪ੍ਰਕਿਰਿਆ ਦੇ ਦੂਜੇ ਪੜਾਅ ਵਿਚ ਸਕੂਲਾਂ, ਕਾਲਜਾਂ ਸਮੇਤ ਹਰ ਤਰ੍ਹਾਂ ਦੀਆਂ ਸਿੱਖਿਆ ਸੰਸਥਾਵਾਂ ਨੂੰ ਖੋਲ੍ਹਣ ਦੀ ਗੱਲ ਕੀਤੀ ਗਈ ਹੈ | ਪਰ ਇਸ ਲਈ ਅਜੇ ਜੁਲਾਈ ਤੱਕ ਦਾ ਇੰਤਜ਼ਾਰ ਕਰਨਾ ਪਵੇਗਾ | ਇਸ ਲਈ ਕੇਂਦਰ ਸਰਕਾਰ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ ਚਰਚਾ ਤੋਂ ਬਾਅਦ ਹੀ ਕੋਈ ਫੈਸਲਾ ਕੀਤਾ ਜਾਵੇਗਾ | ਇਸ ਐਲਾਨ ਦਾ ਇਕ ਅਹਿਮ ਪੱਖ ਇਹ ਵੀ ਹੈ ਕਿ ਸਕੂਲਾਂ ਕਾਲਜਾਂ ਨੂੰ ਖੋਲ੍ਹਣ ਦੇ ਐਲਾਨ ਤੋਂ ਪਹਿਲਾਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਸਬੰਧਿਤ ਧਿਰਾਂ ਦੀ ਰਾਇ ਵੀ ਲਈ ਜਾਵੇਗੀ |
ਬਿਨਾਂ ਸ਼ੱਕ ਇਹ ਇਕ ਅਹਿਮ ਵਿਸ਼ਾ ਹੈ | ਦੇਸ਼ ਭਰ ਦੇ ਸਕੂਲਾਂ, ਕਾਲਜਾਂ ਅਤੇ ਸਿੱਖਿਆ ਸੰਸਥਾਵਾਂ ਦੇ ਮਾਰਚ ਤੋਂ ਹੀ ਬੰਦ ਰਹਿਣ ਨਾਲ ਖਾਸ ਤੌਰ 'ਤੇ ਵਿਦਿਆਰਥੀ ਵਰਗ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਾਹਮਣੇ ਇਕ ਵੱਡੀ ਚੁਣੌਤੀ ਖੜ੍ਹੀ ਹੋ ਗਈ ਸੀ | ਸਕੂਲੀ ਸਿੱਖਿਆ ਦੇ ਮਾਮਲੇ ਵਿਚ ਅਤੇ ਖ਼ਾਸ ਤੌਰ 'ਤੇ ਸਰਕਾਰੀ ਸਕੂਲਾਂ ਨੂੰ ਲੈ ਕੇ ਤਾਂ ਇਹ ਸਮੱਸਿਆ ਹੋਰ ਗੰਭੀਰ ਹੋ ਗਈ ਸੀ | ਆਨਲਾਈਨ ਪੜ੍ਹਾਈ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਗੰਭੀਰ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗੀਆਂ ਸਨ | ਇਸੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਲਏ ਬਿਨਾਂ ਹੀ ਸਾਰੇ ਵਿਦਿਆਰਥੀਆਂ ਨੂੰ ਪਾਸ ਕਰਨ ਦਾ ਫ਼ੈਸਲਾ ਕਰਨਾ ਪਿਆ ਸੀ | ਸਕੂਲਾਂ ਨੂੰ ਹੌਲੀ-ਹੌਲੀ ਖੋਲ੍ਹਣ ਦੇ ਫ਼ੈਸਲੇ ਨਾਲ ਦੇਸ਼ ਵਿਚ ਇਕ ਚੰਗਾ ਸੰਦੇਸ਼ ਜਾਵੇਗਾ |
ਤਾਲਾਬੰਦੀ ਨੂੰ ਖੋਲ੍ਹਣ ਦੀ ਪ੍ਰਕਿਰਿਆ ਦਾ ਤੀਜਾ ਪੜਾਅ ਥੋੜ੍ਹਾ ਵਧੇਰੇ ਅਹਿਮ ਹੈ ਅਤੇ ਕਠਿਨ ਵੀ ਹੈ | ਇਸ ਦੌਰ ਵਿਚ ਅੰਤਰਰਾਸ਼ਟਰੀ ਹਵਾਈ ਉਡਾਣਾਂ, ਮੈਟਰੋ, ਰੇਲ ਸੇਵਾ, ਸਿਨੇਮਾ, ਜਿਮ, ਸਵਿਮਿੰਗ ਪੂਲ, ਬਾਰ, ਆਡੀਟੋਰੀਅਮ ਅਤੇ ਮਨੋਰੰਜਨ ਪਾਰਕ ਆਦਿ 'ਤੇ ਫਿਲਹਾਲ ਤਾਲਾਬੰਦੀ ਦੇ ਪੰਜਵੇਂ ਪੜਾਅ ਦੇ ਤਹਿਤ ਪਾਬੰਦੀਆਂ ਰੱਖਣ ਦਾ ਫ਼ੈਸਲਾ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਜਾਰੀ ਰਹਿਣ ਦੀ ਪੁਸ਼ਟੀ ਕਰਦਾ ਹੈ | ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਪੱਧਰ 'ਤੇ ਵੱਡੇ ਸਮਾਗਮਾਂ ਅਤੇ ਖੇਡ ਸਰਗਰਮੀਆਂ 'ਤੇ ਵੀ ਇਸ ਦੌਰਾਨ ਪਾਬੰਦੀਆਂ ਜਾਰੀ ਰਹਿਣਗੀਆਂ ਪਰ ਜੇਕਰ ਸਥਿਤੀ ਸੁਧਰਦੀ ਹੈ ਤਾਂ ਇਨ੍ਹਾਂ 'ਚ ਛੋਟ ਵੀ ਦਿੱਤੀ ਜਾ ਸਕਦੀ ਹੈ | ਹਾਲਾਂਕਿ ਇਸ ਲਈ ਕੋਈ ਆਖਰੀ ਤਰੀਕ ਨਿਰਧਾਰਤ ਨਹੀਂ ਕੀਤੀ ਗਈ ਹੈ | ਇਸ ਤੋਂ ਇਲਾਵਾ ਰਾਤ ਦਾ ਕਰਫਿਊ ਅਜੇ ਜਾਰੀ ਰੱਖਿਆ ਗਿਆ ਹੈ | ਹਾਲਾਂਕਿ ਇਸ ਦੀ ਮਿਆਦ ਰਾਤ 7 ਵਜੇ ਤੋਂ ਸਵੇਰੇ 7 ਵਜੇ ਦੀ ਥਾਂ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕੰਟੇਨਮੈਂਟ ਇਲਾਕਿਆਂ ਵਿਚ ਤਾਲਾਬੰਦੀ ਦਾ ਪੰਜਵਾਂ ਪੜਾਅ ਵੀ ਪਹਿਲੀ ਜੂਨ ਤੋਂ 30 ਜੂਨ ਤੱਕ ਜਾਰੀ ਰਹੇਗਾ | ਹਾਲਾਂਕਿ ਕੰਨਟੋਮੈਂਟ ਦੇ ਬਾਹਰਲੇ ਖੇਤਰਾਂ ਵਿਚ ਕੁਝ ਤਰ੍ਹਾਂ ਦੀਆਂ ਸਰਗਰਮੀਆਂ 'ਤੇ ਰੋਕ ਦਾ ਅਧਿਕਾਰ ਰਾਜਾਂ ਦੇ ਕੋਲ ਹੀ ਰਹਿਣ ਦਿੱਤਾ ਗਿਆ ਹੈ | ਇਸ ਨਾਲ ਵੀ ਇਹ ਪ੍ਰਗਟ ਹੁੰਦਾ ਹੈ ਕਿ ਕੋਰੋਨਾ ਦੇ ਪ੍ਰਕੋਪ ਕਾਰਨ ਲੱਗੀਆਂ ਪਾਬੰਦੀਆਂ ਨੂੰ ਅਜੇ ਹੋਰ ਦੇਰ ਤੱਕ ਸਹਿਣ ਕਰਨਾ ਪਵੇਗਾ |
ਅਸੀਂ ਸਮਝਦੇ ਹਾਂ ਕਿ ਤਾਲਾਬੰਦੀ ਨੂੰ ਖੋਲ੍ਹਣ ਦੀ ਪ੍ਰਕਿਰਿਆ ਅਤੇ ਤਾਲਾਬੰਦੀ ਦੇ ਪੰਜਵੇਂ ਪੜਾਅ ਵਾਲੀਆਂ ਇਨ੍ਹਾਂ ਦੋ ਪਟੜੀਆਂ 'ਤੇ ਮਨੁੱਖੀ ਜ਼ਿੰਦਗੀ ਨੂੰ ਦੌੜਾਉਣ ਦਾ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਕਈ ਮਾਇਨਿਆਂ ਵਿਚ ਸਾਰਥਿਕ ਅਤੇ ਉਪਯੋਗੀ ਸਾਬਤ ਹੋ ਸਕਦਾ ਹੈ | ਇਹ ਤਾਂ ਹੁਣ ਤੈਅ ਹੈ ਕਿ ਭਵਿੱਖ ਵਿਚ ਮਨੁੱਖ ਨੂੰ ਕੋਰੋਨਾ ਦੇ ਨਾਲ ਉਸ ਦੀਆਂ ਅੱਖਾਂ 'ਚ ਅੱਖਾਂ ਪਾ ਕੇ ਜਿਊਣ ਦਾ ਹੁਨਰ ਸਿੱਖਣਾ ਹੋਵੇਗਾ | ਇਹ ਵੀ ਕਿ ਜਿੰਦਾ ਰਾਸ਼ਟਰਾਂ ਦੀ ਜ਼ਿੰਦਗੀ ਵਿਚ ਆਰਥਿਕ ਸਰਗਰਮੀਆਂ ਨੂੰ ਜ਼ਿਆਦਾ ਦੇਰ ਤੱਕ ਬੰਦ ਨਹੀਂ ਰੱਖਿਆ ਜਾ ਸਕਦਾ | ਆਮ ਲੋਕਾਂ ਨੂੰ ਕੋਰੋਨਾ ਨੂੰ ਮਾਤ ਦੇਣ ਦੀਆਂ ਤਰਕੀਬਾਂ ਲੱਭਣੀਆਂ ਹੀ ਪੈਣਗੀਆਂ ਅਤੇ ਉਨ੍ਹਾਂ ਨੂੰ ਅਪਣਾਉਣਾ ਵੀ ਪਵੇਗਾ | ਵਿਅਕਤੀ ਤੋਂ ਵਿਅਕਤੀ ਦਰਮਿਆਨ ਤਿੰਨ ਕਦਮ ਦੀ ਦੂਰੀ ਰੱਖਣ, ਹੱਥ ਧੋਣ, ਮਾਸਕ ਪਹਿਨਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਜਿਹੀਆਂ ਕਿਰਿਆਵਾਂ ਅਤੇ ਸਰਕਾਰੀ ਨਿਰਦੇਸ਼ਾਂ ਦੀ ਲਾਜ਼ਮੀ ਪਾਲਣ ਕਰਨੀ ਹੋਵੇਗੀ | ਇਹ ਵੀ ਕਿ ਬੇਸ਼ੱਕ ਇਸ ਦੌਰਾਨ ਆਮ ਲੋਕਾਂ ਵਿਚ ਜਾਗਰੂਕਤਾ ਵਧੀ ਹੈ ਪਰ ਇਸ ਜਾਗਰੂਕਤਾ ਨੂੰ ਬਣਾਈ ਰੱਖਣਾ ਵੀ ਓਨਾ ਹੀ ਜ਼ਰੂਰੀ ਹੈ | ਬਿਨਾਂ ਸ਼ੱਕ ਜੇਕਰ ਅਸੀਂ ਇਸ ਜਾਗਰੂਕਤਾ ਨੂੰ ਬਣਾਈ ਰੱਖਿਆ ਅਤੇ ਕੋਰੋਨਾ ਨੂੰ ਹਰ ਹਾਲ ਵਿਚ ਹਰਾਉਣ ਦਾ ਇਰਾਦਾ ਕਰ ਲਿਆ ਤਾਂ ਇਹ ਦੇਸ਼ ਦੇਰ-ਸਵੇਰ ਮੁੜ ਵਿਕਾਸ ਦੀ ਪਟੜੀ 'ਤੇ ਸਰਪਟ ਭੱਜਣ ਲੱਗੇਗਾ |

ਕੋਰੋਨਾ ਸੰਕਟ ਦੌਰਾਨ ਖਾਮੋਸ਼ ਕਿਉਂ ਹੈ ਦੇਸ਼ ਦੀ ਸੰਸਦ?

ਕੋਰੋਨਾ ਮਹਾਂਮਾਰੀ ਦੇ ਇਸ ਵਿਸ਼ਵ ਸੰਕਟ ਵਿਚ ਦੁਨੀਆ ਦੇ ਸਾਰੇ ਦੇਸ਼ਾਂ ਦੀਆਂ ਸੰਸਦਾਂ ਆਪੋ-ਆਪਣੇ ਢੰਗ ਨਾਲ ਕੰਮ ਕਰ ਰਹੀਆਂ ਹਨ | ਤਾਲਾਬੰਦੀ ਦੀਆਂ ਹਦਾਇਤਾਂ ਅਤੇ ਸਰੀਰਕ ਦੂਰੀ ਦਾ ਪਾਲਣ ਕਰਦਿਆਂ ਕਈ ਦੇਸ਼ਾਂ ਵਿਚ ਸੰਸਦ ਮੈਂਬਰਾਂ ਦੀ ਸੀਮਤ ਮੌਜੂਦਗੀ ਵਾਲੇ ...

ਪੂਰੀ ਖ਼ਬਰ »

ਮੋਦੀ ਸਰਕਾਰ ਲਈ ਵਧ ਸਕਦੀ ਹੈ ਚੁਣੌਤੀ

ਕੋਰੋਨਾ ਦਾ ਫੈਲਾਓ ਤੇ ਆਰਥਿਕ ਸੰਕਟ (ਕੱਲ੍ਹ ਤੋਂ ਅੱਗੇ) ਕੇਂਦਰ ਦੀ ਦਖ਼ਲਅੰਦਾਜ਼ੀ ਲੋਕ ਸਭਾ ਚੋਣਾਂ 2019 'ਚ ਜਨਤਾ ਤੋਂ ਮਿਲੇ ਭਰਪੂਰ ਹੁੰਗਾਰੇ ਦੇ ਬਾਵਜੂਦ ਭਾਜਪਾ ਨੂੰ ਸੂਬਾਈ ਸਿਆਸਤ 'ਚ ਕੋਈ ਖ਼ਾਸ ਸਫਲਤਾ ਹਾਸਲ ਨਹੀਂ ਹੋਈ ਹੈ | ਮਹਾਰਾਸ਼ਟਰ, ਝਾਰਖੰਡ, ਮੱਧ ...

ਪੂਰੀ ਖ਼ਬਰ »

ਕਲਾਕਾਰਾਂ ਨੇ ਗੀਤਾਂ ਰਾਹੀਂ ਦਿੱਤਾ ਦੇਸ਼ ਵਾਸੀਆਂ ਨੂੰ ਹੌਸਲਾ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਬਦਲ ਕੇ ਰੱਖ ਦਿੱਤਾ ਹੈ | ਪੂਰਾ ਭਾਰਤ ਭੈਅ ਤੇ ਉਦਾਸੀ ਵਿਚ ਜੀਵਨ ਬਸਰ ਕਰ ਰਿਹਾ ਹੈ | ਅਜਿਹੇ ਸਮਿਆਂ ਵਿਚ ਸਾਹਿਤ ਤੇ ਕਲਾ ਪ੍ਰਮੁੱਖ ਨੂੰ ਢਾਰਸ ਦਿੰਦੇ ਹਨ | ਸਾਹਿਤ ਤੇ ਕਲਾ ਦੇ ਸਿਰਜਕ ਸਾਹਿਤਕਾਰ, ਕਲਾਕਾਰ ਅਜਿਹੇ ਸੰਕਟ ਭਰੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX