ਤਾਜਾ ਖ਼ਬਰਾਂ


ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2021: ਮੁੰਬਈ ਨੇ ਕੋਲਕਾਤਾ ਨੂੰ 153 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ਾ ਤਸਕਰਾਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਰਕੇ ਰਿਸ਼ਵਤ ਲੈ ਕੇ ਛੱਡਣ ਵਾਲੇ ਇੰਸਪੈਕਟਰ, ਹੌਲਦਾਰ ਸਮੇਤ 5 ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ...
ਲਾਹੌਰ ਗੁਰਦਵਾਰਾ ਡੇਰਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੁੰਦੇ ਸਿੱਖ ਯਾਤਰੂ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
 
ਚੰਡੀਗੜ੍ਹ ਵਿਚ ਹੁਣ ਕਰਫਿਊ ਰਾਤ 10 ਵਜੇ ਤੋਂ, ਰਾਕ ਗਾਰਡਨ ਅਗਲੇ ਹੁਕਮਾਂ ਤੱਕ ਬੰਦ
. . .  1 day ago
ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ , ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ...
ਫਾਜ਼ਿਲਕਾ ਦੀਆਂ ਮੰਡੀਆਂ ਵਿਚ ਨਹੀਂ ਸ਼ੁਰੂ ਹੋਈ ਸਰਕਾਰੀ ਖ੍ਰੀਦ
. . .  1 day ago
ਫਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਇਸ ਵਾਰ 1 ਅਪ੍ਰੈਲ ਦੀ ਥਾਂ 10 ਅਪ੍ਰੈਲ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ, ਪਰ ਫ਼ਾਜ਼ਿਲਕਾ ਜ਼ਿਲੇ ਵਿਚ ਕਿਸੇ ਵੀ ਮੰਡੀ ਵਿਚ ਸਰਕਾਰੀ ਖਰੀਦ ਸ਼ੁਰੂ ਨਾ ...
ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15451 ਅਤੇ...
ਟੀ.ਵੀ. ਸੀਰੀਅਲ ਦੇਖ ਕੇ ਦਾਦੀ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
. . .  1 day ago
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ) - ਟੀ.ਵੀ. 'ਤੇ ਚੱਲਣ ਵਾਲੇ ਸੀਰੀਅਲ 'ਸੀ.ਆਈ.ਡੀ. ਅਤੇ ਕ੍ਰਾਈਮ ਪੈਟਰੋਲ' ਨੂੰ ਦੇਖ ਕੇ ਆਪਣੀ ਦਾਦੀ ਦਾ ਕਤਲ ਕਰਨ ਵਾਲੇ ਮਾਮਲੇ ਨੂੰ ਹੱਲ ਕਰਦਿਆਂ...
ਵਿਸਾਖੀ ਨਹਾਉਣ ਗਈਆਂ ਦੋ ਲੜਕੀਆਂ ਬਿਆਸ ਦਰਿਆ ਵਿਚ ਰੁੜ੍ਹੀਆਂ
. . .  1 day ago
ਭੈਣੀ ਮੀਆਂ ਖਾਂ , 13 ਅਪ੍ਰੈਲ (ਜਸਬੀਰ ਸਿੰਘ ਬਾਜਵਾ) - ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੌਚਪੁਰ ਦੀਆਂ ਦੋ ਲੜਕੀਆਂ ਦਰਿਆ ਬਿਆਸ ਵਿਚ ਨਹਾਉਣ ਸਮੇਂ ਰੁੜ੍ਹ ਗਈਆਂ ਹਨ। ਪਿੰਡ ਵਾਸੀਆਂ ਨੇ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 302 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 13 ਅਪ੍ਰੈਲ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ , ਅੱਜ 302 ਨਵੇਂ ਮਾਮਲੇ ਸਾਹਮਣੇ...
ਮੰਡੀ ਘੁਬਾਇਆ 'ਚ ਸਰਕਾਰ ਦੇ ਆਦੇਸ਼ਾਂ ਦੀ ਨਿਕਲ ਰਹੀ ਹੈ ਫੂਕ, ਨਹੀ ਹੋ ਰਹੀ ਖ਼ਰੀਦ
. . .  1 day ago
ਮੰਡੀ ਘੁਬਾਇਆ ,13 ਅਪ੍ਰੈਲ (ਅਮਨ ਬਵੇਜਾ ) - ਪੰਜਾਬ ਦੀ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਲਈ 10 ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, ਆਏ 46 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ , 13 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਗਈਆਂ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 110 'ਤੇ ਪੁੱਜ ਗਿਆ ਹੈ । ਅੱਜ ਇਕੋ ਦਿਨ 46 ਹੋਰ ਨਵੇਂ ...
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ
. . .  1 day ago
ਅੰਮ੍ਰਿਤਸਰ, 13 ਅਪ੍ਰੈਲ (ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ...
ਸਿੱਖਿਆ ਸਕੱਤਰ ਪੰਜਾਬ ਨੇ ਖ਼ੁਦ ਸੰਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ
. . .  1 day ago
ਅੰਮ੍ਰਿਤਸਰ 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ...
ਕੰਬਾਈਨ ਦੀ ਚੰਗਿਆੜੀ ਤੋਂ ਕਣਕ ਨੂੰ ਲੱਗੀ ਅੱਗ ,ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਗੁਰੂ ਹਰ ਸਹਾਏ,13 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਨਾਲ ਲਗਦੇ ਪਿੰਡ ਝਾਵਲਾ 'ਚ ਖੇਤਾਂ 'ਚ ਕਣਕ ਦੀ ਕਟਾਈ ਕਰਨ ਸਮੇਂ ਕੰਬਾਈਨ ਤੋਂ ਨਿਕਲੀ ਚੰਗਿਆੜੀ ਨਾਲ ਖੇਤਾਂ 'ਚ...
ਵਿਸਾਖੀ ਮੌਕੇ ਦਰਿਆ ਬਿਆਸ 'ਚ ਨੌਜਵਾਨ ਦੀ ਡੁੱਬ ਕੇ ਮੌਤ
. . .  1 day ago
ਬਿਆਸ, 13 ਅਪ੍ਰੈਲ (ਪਰਮਜੀਤ ਸਿੰਘ ਰੱਖੜਾ) - ਵਿਸਾਖੀ ਮੌਕੇ ਦਰਿਆ ਬਿਆਸ ਵਿਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸ ਦੀ ਉਮਰ ਕਰੀਬ 19 ਸਾਲ ਦੀ ਸੀ, ਉਸ ਦੀ ਨਹਾਉਂਦੇ ਸਮੇਂ...
ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਦਿੱਤੀ ਅਸਤੀਫ਼ਾ ਅਰਜ਼ੀ ਕੀਤੀ ਰੱਦ
. . .  1 day ago
ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ । ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ...
ਮਕਸੂਦਪੁਰ, ਸੂੰਢ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਸੰਧਵਾਂ (ਸ਼ਹੀਦ ਭਗਤ ਸਿੰਘ ਨਗਰ) 13 ਅਪ੍ਰੈਲ (ਪ੍ਰੇਮੀ ਸੰਧਵਾਂ) - ਭਾਵੇਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸੁਰੂ ਹੋ ਚੁੱਕੀ ਹੈ, ਪਰ ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ...
ਭਾਰਤੀ ਹਵਾਈ ਸੈਨਾ ਨੇ ਸ਼ਾਮਿਲ ਕੀਤੇ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ
. . .  1 day ago
ਨਵੀਂ ਦਿੱਲੀ , 13 ਅਪ੍ਰੈਲ - ਭਾਰਤੀ ਹਵਾਈ ਸੈਨਾ ਨੇ ਆਪਣੇ ਏਅਰਬੇਸ ਦੀ ਸੁਰੱਖਿਆ ਵਧਾਉਣ ਲਈ 6 ਟਨ ਲਾਈਟ ਬੁਲੇਟ ਪਰੂਫ਼ ਵਾਹਨ ਸ਼ਾਮਿਲ...
ਅੰਮ੍ਰਿਤਸਰ ਦੇ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿਚ ਲੱਗੀ ਭਿਆਨਕ ਅੱਗ
. . .  1 day ago
ਚੌਕ ਮਹਿਤਾ (ਅੰਮ੍ਰਿਤਸਰ) 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ) - ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ ਵਿੱਚ ਭਿਆਨਕ ਅੱਗ ਲੱਗ...
ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ
. . .  1 day ago
ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ) - ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ...
ਥਾਣਾ ਮੁਖੀ ਭੁਲੱਥ ਦੇ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼
. . .  1 day ago
ਭੁਲੱਥ, ਕਪੂਰਥਲਾ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ ) - ਅੱਜ ਪ੍ਰੈਸ ਕਾਨਫਰੈਂਸ ਰਾਹੀਂ ਗੁਰਬਿੰਦਰ ਕੌਰ ਅਤੇ ਅਨਮੋਲ ਸਿੰਘ ਪੁੱਤਰ ਰਾਜਵੰਤ ਸਿੰਘ...
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪਹੁੰਚੇ ਹਸਪਤਾਲ ,ਜ਼ਖ਼ਮੀ ਅਧਿਆਪਕ ਨਾਲ ਕੀਤੀ ਮੁਲਾਕਾਤ
. . .  1 day ago
ਬਟਾਲਾ, 13 ਅਪ੍ਰੈਲ (ਕਾਹਲੋਂ, ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੱਜ ਤੜਕੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਮੈਡਮ ਸੰਤੋਸ਼ ਰਾਣੀ ਦਾ ਹਾਲ-ਚਾਲ ਪੁੱਛਣ...
ਇਲਾਕੇ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਵਿਭਾਗ ਵਲੋਂ ਦਾਖਲੇ ਸਬੰਧੀ ਮੁਹਿੰਮ ਚਲਾਈ
. . .  1 day ago
ਪਾਇਲ, 13 ਅਪ੍ਰੈਲ (ਨਿਜ਼ਾਮਪੁਰ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਪਟਿਆਲਾ

'ਮਿਸ਼ਨ ਫ਼ਤਹਿ' ਯੋਧਿਆਂ ਦਾ ਸਰਟੀਫ਼ਿਕੇਟਾਂ ਨਾਲ ਸਨਮਾਨ

ਪਟਿਆਲਾ, 3 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਮਹਾਂਮਾਰੀ ਿਖ਼ਲਾਫ਼ ਜੰਗ ਨੂੰ ਜਿੱਤਣ ਲਈ ਆਰੰਭ ਕੀਤੇ 'ਮਿਸ਼ਨ ਫ਼ਤਹਿ' ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ ਮਿਸ਼ਨ ਫ਼ਤਹਿ ਯੋਧਿਆਂ ਨੂੰ ਅੱਜ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫ਼ਿਕੇਟ ਅਤੇ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਕੋਵਾ ਐਪ ਸਬੰਧੀ ਸ਼ੁਰੂ ਕੀਤੀ ਰਾਜ ਪੱਧਰੀ ਪ੍ਰਤੀਯੋਗਤਾ 'ਚ ਜੇਤੂ ਰਹਿਣ ਵਾਲਿਆਂ ਦੀ ਜਾਰੀ ਕੀਤੀ ਸੂਬਾ ਪੱਧਰੀ ਸੂਚੀ 'ਚ ਪਟਿਆਲਾ ਜ਼ਿਲ੍ਹੇ ਦੇ 9 ਵਿਅਕਤੀਆਂ ਨੂੰ ਸਿਲਵਰ ਅਤੇ ਬਰਾਂਊਾਜ ਅਤੇ 16 ਜਣਿਆਂ ਨੂੰ ਬਰਾਂੳਾੂਜ ਸਰਟੀਫ਼ਿਕੇਟ ਲਈ ਯੋਗ ਪਾਇਆ ਗਿਆ ਹੈ | ਇਨ੍ਹਾਂ 'ਚੋਂ ਅੱਜ 14 ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸਿਲਵਰ ਤੇ ਬਰਾਊਾਜ ਸਰਟੀਫ਼ਿਕੇਟਾਂ ਸਮੇਤ ਮਿਸ਼ਨ ਫ਼ਤਿਹ ਦੀਆਂ ਟੀ ਸ਼ਰਟਾਂ ਮਿਸ਼ਨ ਫ਼ਤਹਿ ਯੋਧਿਆਂ ਨੂੰ ਪ੍ਰਦਾਨ ਕੀਤੀਆਂ | ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਜਗਨੂਰ ਸਿੰਘ ਗਰੇਵਾਲ ਵੀ ਮੌਜੂਦ ਸਨ | ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟ ਤੇ ਟੀ ਸ਼ਰਟਾਂ ਪ੍ਰਦਾਨ ਕੀਤੀਆਂ ਹਨ, ਉਨ੍ਹਾਂ 'ਚ ਪੰਜਾਬ ਭਰ 'ਚ ਪਹਿਲੇ ਸਥਾਨ 'ਤੇ ਰਹੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਅਤ ਸਿੰਘ ਮਾਨ ਅਤੇ ਪੰਜਵੇਂ ਸਥਾਨ 'ਤੇ ਰਹੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਸਮੇਤ ਨੰਬਰ 2 ਰੈਂਕਿੰਗ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਦੇ ਅਧਿਆਪਕ ਰਵਿੰਦਰ ਸਿੰਘ, 13 ਨੰਬਰ ਰੈਂਕਿੰਗ ਵਾਲੇ ਐਸ.ਐਚ.ਓ. ਬਨੂੜ ਇੰਸਪੈਕਟਰ ਸੁਭਾਸ਼ ਕੁਮਾਰ ਅਤੇ 116 ਰੈਂਕਿੰਗ ਵਾਲੇ ਮਨੋਜ ਕੁਮਾਰ ਸ਼ਾਮਲ ਸਨ | ਇਸ ਮੌਕੇ ਬਰਾਊਾਜ ਸਰਟੀਫ਼ਿਕੇਟ ਹਾਸਲ ਕਰਨ ਵਾਲੇ ਅਮਨਪ੍ਰੀਤ ਕੌਰ, ਸੁਖਦੀਪ ਸਿੰਘ, ਸੀ.ਡੀ.ਪੀ.ਓ. ਪਾਤੜਾਂ ਰਾਹੁਲ ਅਰੋੜਾ, ਸੁਪਰਵਾਈਜ਼ਰ ਬਲਵੰਤ ਕੌਰ, ਵਿਕਰਮਜੀਤ ਸਿੰਘ, ਖ਼ੁਸ਼ਦੀਪ ਸ਼ਰਮਾ, ਦਲਜੀਤ ਕੌਰ ਤੇ ਮੇਜਰ ਸਿੰਘ ਵੀ ਮੌਜੂਦ ਸਨ |

ਜ਼ਿਲ੍ਹੇ 'ਚ 13 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ-ਗਿਣਤੀ ਪਹੁੰਚੀ 350

ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ 13 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਸ ਬਿਮਾਰੀ ਤੋਂ ਪੀੜਤਾਂ ਦੀ ਗਿਣਤੀ 350 ਹੋ ਗਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦੇ ਲੋਕਾਂ ਨੇ ਪੰਚਾਇਤ 'ਤੇ ਲਾਏ ਧੱਕੇਸ਼ਾਹੀ ਦੇ ਦੋਸ਼, ਕੀਤੀ ਨਾਅਰੇਬਾਜ਼ੀ

ਬਨੂੜ, 3 ਜੁਲਾਈ (ਭੁਪਿੰਦਰ ਸਿੰਘ)-ਪਿੰਡ ਕਨੌੜ ਦੇ ਦਲਿਤ ਭਾਈਚਾਰੇ ਦੇ ਲੋਕਾਂ ਨੇ ਪਿੰਡ ਦੀ ਪੰਚਾਇਤ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ | ਭਾਈਚਾਰੇ ਦੇ ਲੋਕਾਂ ਨੇ ਇਸ ਧੱਕੇਸ਼ਾਹੀ ਨੂੰ ਲੈ ਕੇ ਪੰਚਾਇਤ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਟੋਭੇ ਨੂੰ ਟੋਭੇ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 3 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)- ਮਿੰਨੀ ਸਕੱਤਰੇਤ ਪਟਿਆਲਾ ਦੇ ਸਾਹਮਣੇ ਭਾਰਤ ਪੱਧਰ ਦੇ 10 ਕੇਂਦਰੀ ਟਰੇਡ ਯੂਨੀਅਨ ਸੰਗਠਨਾਂ ਦੇ ਸੱਦੇ 'ਤੇ ਮੋਦੀ ਸਰਕਾਰ ਦੀਆਂ ਮਜ਼ਦੂਰ ਅਤੇ ਦੇਸ਼ ਸਬੰਧੀ ਆਰਥਿਕ ਸਨਅਤੀ ਨੀਤੀਆਂ ਦੇ ਵਿਰੁੱਧ ਜ਼ੋਰਦਾਰ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਵਕਫ਼ ਬੋਰਡ ਵਲੋਂ ਪੰਜਾਬੀ ਭਾਸ਼ਾ ਿਖ਼ਲਾਫ਼ ਮਤਾ ਪਾਸ ਕਰਨ 'ਤੇ ਪੰਜਾਬੀ ਮੁਸਲਿਮ ਭਾਈਚਾਰੇ 'ਚ ਰੋਸ

ਰਾਜਪੁਰਾ, 3 ਜੁਲਾਈ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ 'ਚ ਮੁਸਲਿਮ ਭਾਈਚਾਰੇ ਦੇ ਵਫ਼ਦ ਵਲੋਂ ਪੰਜਾਬ ਵਕਫ਼ ਬੋਰਡ 'ਚ ਪੰਜਾਬੀ ਭਾਸ਼ਾ ਵਿਰੁੱਧ ਪਾਏ ਮਤੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਤਹਿਸੀਲਦਾਰ ਰਾਜਪੁਰਾ ਹਰਸਿਮਰਨ ਸਿੰਘ ਨੂੰ ਮੁੱਖ ਮੰਤਰੀ ...

ਪੂਰੀ ਖ਼ਬਰ »

ਇਲਾਜ ਦੌਰਾਨ ਔਰਤ ਦੀ ਮੌਤ ਪਰਿਵਾਰ ਨੇ ਲਗਾਏ ਡਾਕਟਰ 'ਤੇ ਲਾਪਰਵਾਹੀ ਦੇ ਦੋਸ਼

ਘਨੌਰ, 3 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਬੀਤੇ ਦਿਨੀਂ ਘਨੌਰ ਦੀ ਇਕ ਔਰਤ ਦਸਮੇਸ਼ ਕੌਰ (32) ਪਤਨੀ ਅਵਤਾਰ ਸਿੰਘ ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਪਰਿਵਾਰ ਵਲੋਂ ਘਨੌਰ ਹਸਪਤਾਲ ਵਿਚ ਤਾਇਨਾਤ ਡਾ. ਬਲਜਿੰਦਰ ਕੌਰ ਕਾਹਲੋਂ 'ਤੇ ਕਥਿਤ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਨੂੰ ਲੁੱਟ ਕੇ ਇਨੋਵਾ ਗੱਡੀ 'ਚ ਆਏ ਨਕਾਬਪੋਸ਼ ਫ਼ਰਾਰ

ਸਮਾਣਾ, 3 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਘੱਗਾ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਅੱਜ ਤੜਕ ਸਵੇਰੇ ਇਨੋਵਾ ਗੱਡੀ 'ਚ ਆਏ 5 ਲੁਟੇਰੇ ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਦੇ ਕਰਿੰਦੇ ਕੋਲੋਂ 5050 ਰੁਪਏ ਨਕਦੀ ਤੇ ਗੱਡੀ ਦੀ ਟੈਂਕੀ ਫੁੱਲ ਕਰਵਾ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ, 3 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)- ਸੈਂਟਰਲ ਟਰੇਡ ਯੂਨੀਅਨਾਂ ਵਲੋਂ ਦਿੱਤੇ ਗਏ ਸੱਦੇ 'ਤੇ, ਪੰਜਾਬ ਬੈਂਕ ਇੰਪਲਾਈਜਜ਼ ਫੈੱਡਰੇਸ਼ਨ ਦੇ ਬੈਨਰ ਹੇਠ ਬੈਂਕ ਕਰਮਚਾਰੀਆਂ ਨੇ ਪ੍ਰਗਤੀ ਭਵਨ, ਐਸ.ਬੀ.ਆਈ., ਅਰਬਨ ਅਸਟੇਟ ਪਟਿਆਲਾ ਦੇ ਸਾਹਮਣੇ ਪ੍ਰਦਰਸ਼ਨ ਕਾਲੇ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਿਖ਼ਲਾਫ਼ ਕੀਤਾ ਜਾਗਰੂਕ

ਸ਼ੁਤਰਾਣਾ, 3 ਜੁਲਾਈ (ਬਲਦੇਵ ਸਿੰਘ ਮਹਿਰੋਕ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਸਰਕਾਰਾਂ ਤੇ ਸਿਹਤ ਵਿਭਾਗ ਵਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਵਿਆਹੁਤਾ ਅਤੇ 24 ਸਾਲਾ ਲੜਕੀ ਘਰ ਨਹੀਂ ਪਰਤੀਆਂ

ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੋੜ)- ਇੱਥੋਂ ਦੀਆਂ ਰਹਿਣ ਵਾਲੀਆਂ ਇਕ ਵਿਆਹੁਤਾ ਅਤੇ ਇਕ 24 ਸਾਲਾ ਲੜਕੀ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਪਰਤੀਆਂ | ਪਹਿਲੇ ਕੇਸ 'ਚ ਸ਼ਾਦੀਸ਼ੁਦਾ ਔਰਤ ਦੇ ਪਤੀ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਉਹ ਨਗਰ ...

ਪੂਰੀ ਖ਼ਬਰ »

ਜੇਲ੍ਹ 'ਚ ਫ਼ੋਨ 'ਤੇ ਗੱਲਬਾਤ ਕਰਦਾ ਹਵਾਲਾਤੀ ਕਾਬੂ, ਪੰਜ ਹੋਰ ਲਾਵਾਰਸ ਮੋਬਾਈਲ ਬਰਾਮਦ

ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਆਏ ਦਿਨ ਮੋਬਾਈਲ ਬਰਾਮਦ ਹੋਣਾ ਆਮ ਅਜਿਹੀ ਪ੍ਰਕਿਰਿਆ ਹੋ ਗਈ ਹੈ | ਪਰੰਤੂ ਇਹ ਹਾਲੇ ਤੱਕ ਰਹਿਸ ਹੀ ਬਣਿਆ ਹੋਇਆ ਹੈ ਕਿ ਜੇਲ੍ਹ ਅੰਦਰ ਇੰਨੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਕੈਦੀਆਂ ਅਤੇ ਹਵਾਲਾਤੀਆ ...

ਪੂਰੀ ਖ਼ਬਰ »

ਰਾਜਨੀਤਕ ਧੌਾਸਬਾਜ਼ੀ ਦੀ ਭੇਟ ਚੜ੍ਹ ਰਹੇ ਨੇ ਸ਼ਹਿਰ ਦੇ ਹਰੇ ਭਰੇ ਦਰੱਖ਼ਤ

ਰਾਜਪੁਰਾ, 3 ਜੁਲਾਈ (ਰਣਜੀਤ ਸਿੰਘ)- ਸਥਾਨਕ ਸ਼ਹਿਰ ਦੀ ਕਾਲਕਾ ਰੋਡ 'ਤੇ ਇਕ ਸ਼ੋਅ ਰੂਮ ਦਾ ਮਾਲਕ ਰਾਜਨੀਤਕ ਧੌਾਸਬਾਜ਼ੀ ਕਾਰਨ ਹਰੇ ਭਰੇ ਦਰੱਖਤਾਂ ਦੀ ਬਲੀ ਦੇਣ ਲਈ ਕਾਹਲਾ ਪਿਆ ਹੈ ਅਤੇ ਇਸ ਗੱਲ ਨੂੰ ਲੈ ਕੇ ਸੰਬੰਧਿਤ ਵਿਭਾਗਾਂ ਨੇ ਚੁੱਪੀ ਧਾਰ ਲਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਾਕਾ ਅਮਨਪ੍ਰੀਤ ਸਿੰਘ ਬੁੱਧੀਰਾਜਾ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 3 ਜੁਲਾਈ (ਪ੍ਰੀਤਮ ਸਿੰਘ ਨਾਗੀ)-ਇਲਾਕੇ ਦੇ ਉੱਦਮੀ ਨੌਜਵਾਨ ਅਮਨਪ੍ਰੀਤ ਸਿੰਘ ਬੁੱਧੀਰਾਜਾ (38) ਸਪੁੱਤਰ ਪਰਮਜੀਤ ਬੁੱਧੀਰਾਜਾ ਜੋ ਪਿਛਲੇ ਦਿਨੀਂ ਅਚਾਨਕ ਹਾਰਟ ਅਟੈਕ ਹੋਣ ਕਾਰਨ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਰਾਗੀ ਗੁਰਦੀਪ ਸਿੰਘ ਬਾਵਾ ਦੇ ਰਾਗੀ ਜਥੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਬਿਨਾਂ ਫ਼ੀਸ ਤੇ ਜੁਰਮਾਨੇ ਤੋਂ ਮੁਫ਼ਤ ਪੱਕੇ ਕੀਤੇ ਜਾਣਗੇ

ਦੇਵੀਗੜ੍ਹ, 3 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਗੈਰ ਮਨਜ਼ੂਰਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਨੂੰ ਪੱਕਾ ਕਰਨ ਲਈ ਵੀ.ਡੀ.ਐਸ. ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਵੈਨ ਰਾਹੀਂ ...

ਪੂਰੀ ਖ਼ਬਰ »

ਗੈਸ ਏਜੰਸੀ ਨਾਲ ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ 'ਤੇ ਇਕ ਨਾਮਜ਼ਦ

ਰਾਜਪੁਰਾ, 3 ਜੁਲਾਈ (ਜੀ.ਪੀ. ਸਿੰਘ)- ਸ਼ਹਿਰੀ ਥਾਣੇ ਦੀ ਪੁਲਿਸ ਨੇ ਸਥਾਨਕ ਭਾਰਤ ਗੈਸ ਏਜੰਸੀ ਦੇ ਮਾਲਕ ਨਾਲ ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਲੁਧਿਆਣਾ ਦੇ ਵਸਨੀਕ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਵਿਰਤਾਂਸ਼ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੇ ਐਮ. ਬੀ. ਏ. ਵਿਭਾਗ ਵਿਖੇ ਦਾਖ਼ਲਾ ਪ੍ਰਕਿਰਿਆ ਸ਼ੁਰੂ

ਪਟਿਆਲਾ, 3 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ (ਐਮ.ਬੀ.ਏ.) ਵਿਭਾਗ ਵਲੋਂ ਹਰ ਦਿਨ ਨਵੀਂ ਤਕਨਾਲੋਜੀ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਗਿਆਨ 'ਚ ਵਾਧਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਨੇ ਇੰਟਰਐਕਟਿਵ ਅਲੂਮਨੀ ਟਾਕ ਪ੍ਰੋਗਰਾਮ ਕਰਵਾਇਆ

ਪਟਿਆਲਾ, 3 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਇਕ 'ਇੰਟਰਐਕਟਿਵ ਐਲੂਮਨੀ ਟਾਕ' ਪ੍ਰੋਗਰਾਮ ਕੀਤਾ ਗਿਆ ਜਿਸ ਵਿਚ ਵਿਭਾਗ ਦੇ ਸਾਬਕਾ ਵਿਦਿਆਰਥੀਆਂ, ਜੋ ਕਿ ਸੈਪ ਲੈਬਜ਼ ਅਦਾਰੇ ...

ਪੂਰੀ ਖ਼ਬਰ »

ਸਖੀ ਵਨ ਸਟਾਪ ਸੈਂਟਰ ਲਈ ਇਮਾਰਤ ਦੀ ਉਸਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਸ਼ੁਰੂ

ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੋੜ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪਟਿਆਲਾ ਵਿਖੇ ਔਰਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਦੀ ਨਵੀਂ ਇਮਾਰਤ ਇੱਥੇ ਸਰਕਾਰੀ ਮਾਤਾ ...

ਪੂਰੀ ਖ਼ਬਰ »

ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨੂੰ ਸਮਰਪਿਤ ਖ਼ੂਨਦਾਨ ਕੈਂਪ ਭਲਕੇ

ਘਨੌਰ, 3 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਦੇਸ਼ ਦੀ ਸੁਰੱਖਿਆ ਲਈ ਸ਼ਹਾਦਤ ਪਾਉਣ ਵਾਲੇ ਗਲਵਾਨ ਘਾਟੀ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਵਲੋਂ 5 ਜੁਲਾਈ ਨੂੰ ਬਲੱਡ ਬੈਂਕ ਸਰਕਾਰੀ ਰਜਿੰਦਰਾ ...

ਪੂਰੀ ਖ਼ਬਰ »

ਸਕੂਲਾਂ ਵਲੋਂ ਮਾਪਿਆਂ ਨੂੰ ਵੱਡੀ ਰਾਹਤ ਦੇਣ ਦਾ ਫ਼ੈਸਲਾ

ਦੇਵੀਗੜ੍ਹ, 3 ਜੁਲਾਈ (ਰਾਜਿੰਦਰ ਸਿੰਘ ਮੌਜੀ)-ਅੱਜ ਪਬਲਿਕ ਸਕੂਲ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਵਿਖੇ ਬੈਠਕ ਹੋਈ, ਜਿਸ ਵਿਚ ਬਲਾਕ ਭੁੱਨਰਹੇੜੀ ...

ਪੂਰੀ ਖ਼ਬਰ »

2004 ਬੈਚ ਦੇ ਆਈ. ਏ. ਐਸ. ਅਧਿਕਾਰੀ ਚੰਦਰ ਗੈਂਦ ਨੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 3 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- 2004 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਚੰਦਰ ਗੈਂਦ ਨੇ ਅੱਜ ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਸ੍ਰੀ ਗੈਂਦ ਇਸ ਤੋਂ ਪਹਿਲਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਫਿਸ਼ਰੀਜ਼ ...

ਪੂਰੀ ਖ਼ਬਰ »

ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਫੜੇ ਖਾੜਕੂਆਂ ਨੂੰ ਜੇਲ੍ਹ ਭੇਜਿਆ

ਸਮਾਣਾ, 3 ਜੁਲਾਈ (ਹਰਵਿੰਦਰ ਸਿੰਘ ਟੋਨੀ)-ਪਟਿਆਲਾ ਪੁਲਿਸ ਵਲੋਂ ਫੜੇ ਗਏ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਤਿੰਨ ਖਾੜਕੂਆਂ ਨੂੰ ਉਪਮੰਡਲ ਨਿਆਇਕ ਮੈਜਿਸਟੇ੍ਰਟ ਜਸਵੀਰ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਫੜੇ ਗਏ ਖਾੜਕੂ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਸਨ | ...

ਪੂਰੀ ਖ਼ਬਰ »

ਡਾ. ਹਰਿਭਜਨ ਸਿੰਘ ਦਾ ਸ਼ਤਾਬਦੀ ਸਮਾਗਮ ਕੈਨੇਡਾ ਤੇ ਭਾਰਤ 'ਚ ਮਨਾਉਣ ਦਾ ਫ਼ੈਸਲਾ

ਪਟਿਆਲਾ, 3 ਜੁਲਾਈ (ਗੁਰਵਿੰਦਰ ਸਿੰਘ ਔਲਖ)- ਸਰੀ-ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ 'ਤੇ ਟਰੱਸਟ ਦੇ ਇੰਡੀਆ ਚੈਪਟਰ ਨੇ ਸਾਂਝੇ ਤੌਰ 'ਤੇ 18 ਅਗਸਤ ਨੂੰ ਨਾਮਵਰ ਵਿਦਵਾਨ ਤੇ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਡਾ. ਹਰਿਭਜਨ ਸਿੰਘ ਦਾ ਸ਼ਤਾਬਦੀ ਸਮਾਗਮ ...

ਪੂਰੀ ਖ਼ਬਰ »

ਤਿ੍ਪੜੀ ਮੇਨ ਬਾਜ਼ਾਰ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਗਠਨ

ਪਟਿਆਲਾ, 3 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਤਿ੍ਪੜੀ ਮੇਨ ਬਾਜ਼ਾਰ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਮੀਟਿੰਗ ਸ੍ਰੀ ਦੁਰਗਾ ਮੰਦਿਰ ਤਿ੍ਪੜੀ ਦੇ ਹਾਲ ਵਿਖੇ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਕਮੇਟੀ ਦੇ ਗਠਨ ਲਈ ਭਗਵਾਨ ਦਾਸ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਮਾਣਾ ਦੇ ਭੁੱਕੀ ਤਸਕਰ ਨੂੰ ਕੀਤਾ ਹਿਮਾਚਲ ਪੁਲਿਸ ਹਵਾਲੇ

ਸਮਾਣਾ, 3 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸੀ.ਆਈ.ਏ. ਸਟਾਫ਼ ਸਮਾਣਾ ਨੇ ਸਮਾਣਾ ਦੇ ਇਕ ਭੁੱਕੀ ਤਸਕਰ ਨੂੰ ਕਾਬੂ ਕਰਕੇ ਹਿਮਾਚਲ ਰਾਜ ਦੇ ਜ਼ਿਲ੍ਹਾ ਊਨਾ ਦੀ ਪੁਲਿਸ ਹਵਾਲੇ ਕੀਤਾ | ਇਹ ਭੁੱਕੀ ਤਸਕਰ ਹਿਮਾਚਲ 'ਚ 17.62 ਕੁਇੰਟਲ ਭੁੱਕੀ ਦੇ ਮਾਮਲੇ 'ਚ ਭਗੌੜਾ ਸੀ | ਇਸ ਸਬੰਧੀ ...

ਪੂਰੀ ਖ਼ਬਰ »

ਗਿਆਨ ਸਾਗਰ ਹਸਪਤਾਲ 'ਚੋਂ 12 ਮਰੀਜ਼ਾਂ ਨੂੰ ਮਿਲੀ ਛੁੱਟੀ

ਬਨੂੜ, 3 ਜੁਲਾਈ (ਭੁਪਿੰਦਰ ਸਿੰਘ)- ਗਿਆਨ ਸਾਗਰ ਹਸਪਤਾਲ 'ਚੋਂ ਅੱਜ 12 ਕੋਰੋਨਾ ਪੀੜਤਾਂ ਨੂੰ ਸਿਹਤਯਾਬ ਹੋਣ ਪਿੱਛੋਂ ਘਰੋ-ਘਰੀ ਭੇਜ ਦਿੱਤਾ ਗਿਆ | ਜਿਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਉਹ ਮੁਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ...

ਪੂਰੀ ਖ਼ਬਰ »

ਕਾਂਗਰਸੀ ਵਫ਼ਦ ਨੇ ਐੱਸ.ਡੀ.ਐੱਮ. ਨਾਲ ਸ਼ਹਿਰ ਦੇ ਮਸਲਿਆਂ ਦੀ ਕੀਤੀ ਚਰਚਾ

ਬਸੀ ਪਠਾਣਾਂ, 3 ਜੁਲਾਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਨਾਮਧਾਰੀ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਅੱਜ ਆਪਣੇ ਸਾਥੀ ਕਾਂਗਰਸੀ ਆਗੂਆਂ ਬਲਾਕ ਕਾਂਗਰਸ ਬੀ.ਸੀ. ਵਿੰਗ ਦੇ ਪ੍ਰਧਾਨ ਬਲਬੀਰ ਸਿੰਘ ਨਗਾਹੀ, ਕਰਮਜੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕ ਅਤੇ ਪੈਨਸ਼ਨਰ ਸੰਘਰਸ਼ ਲਈ ਇਕ ਮੰਚ 'ਤੇ ਹੋਏ ਇਕੱਠੇ

ਪਟਿਆਲਾ, 3 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਅੱਜ ਫਿਰ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਅਧਿਆਪਕ ਸੰਘ ਦੇ ਇਸ ਧਰਨੇ ਵਿਚ ਅੱਜ ਅਧਿਆਪਕ ਪੈਨਸ਼ਨਰਜ਼ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਡਕੌਾਦਾ (ਏਕਤਾ) ਦੀ ਹੋਈ ਬੈਠਕ

ਪਟਿਆਲਾ, 3 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਜ਼ਿਲ੍ਹਾ ਪਟਿਆਲਾ ਦੀ ਮਹੀਨਾ ਵਾਰ ਮੀਟਿੰਗ ਜ਼ਿਲੇ੍ਹ ਦੇ ਸੀਨੀਅਰ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਸੂਬਾ ਸਕੱਤਰ ਜਗਮੋਹਨ ਸਿੰਘ ...

ਪੂਰੀ ਖ਼ਬਰ »

ਉਮੰਗ ਵੈੱਲਫੇਅਰ ਫਾਊਾੇਡੇਸ਼ਨ ਨੇ ਚੌਥੀ ਵਰੇ੍ਹਗੰਢ ਵੈੱਬਸਾਈਟ ਦੀ ਸ਼ੁਰੂਆਤ ਕਰਕੇ ਮਨਾਈ

ਪਟਿਆਲਾ, 3 ਜੁਲਾਈ (ਚੱਠਾ)- ਉਮੰਗ ਫਾੳਾੂਡੇਸ਼ਨ ਦੀ ਚੌਥੀ ਵਰੇ੍ਹਗੰਢ ਸੰਸਥਾ ਦੇ ਮੈਂਬਰਾਂ ਨੇ ਵੈੱਬਸਾਈਟ ਸ਼ੁਰੂ ਕਰ ਕੇ ਮਨਾਈ | ਇਸ ਮੌਕੇ ਸੰਸਥਾ ਦੇ ਸੀਨੀਅਰ ਉਪ ਪ੍ਰਧਾਨ ਹਰਮਨਦੀਪ ਸਿੰਘ ਨਿਰਮਾਣ ਅਤੇ ਜਨਰਲ ਸੈਕਟਰੀ ਕੁਲਵਿੰਦਰ ਬਿੱਟੂ ਨੇ ਸੰਸਥਾ ਦੇ ਹੋ ਚੁੱਕੇ ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਸ਼ਹੀਦ ਦੀ ਵਿਧਵਾ ਨੂੰ ਦਿੱਤਾ 30 ਲੱਖ ਰੁਪਏ ਦਾ ਚੈੱਕ

ਪਟਿਆਲਾ, 3 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)- ਸਟੇਟ ਬੈਂਕ ਆਫ਼ ਇੰਡੀਆ ਬਹਾਦਰਗੜ੍ਹ ਬਰਾਂਚ ਵਲੋਂ ਰਿਜ਼ਨਲ ਮੈਨੇਜਰ ਵਿਨੋਦ ਕੁਮਾਰ ਅਰੋੜਾ ਅਤੇ ਬਰਾਂਚ ਮੈਨੇਜਰ ਪਾਰਸ ਰੰਗਟਾ ਵਲੋਂ, ਪਿਛਲੇ ਦਿਨੀਂ ਗਲਵਾਨ ਘਾਟੀ ਵਿਖੇ ਚੀਨੀ ਸੈਨਾ ਨਾਲ ਲੋਹਾ ਲੈਂਦੇ ਹੋਏ, ਸ਼ਹੀਦ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ 'ਮੇਰਾ ਬੂਥ ਸਭ ਤੋਂ ਮਜ਼ਬੂਤ' ਮੁਹਿੰਮ ਦਾ ਕੀਤਾ ਆਗਾਜ਼

ਪਟਿਆਲਾ, 3 ਜੁਲਾਈ (ਅ.ਸ. ਆਹਲੂਵਾਲੀਆ)- ਆਲ ਇੰਡੀਆ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨੌਜਵਾਨ ਆਗੂਆਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਆਲ ਇੰਡੀਆ ਯੂਥ ਕਾਂਗਰਸ ਕਮੇਟੀ ਦੇ ਸਕੱਤਰ ਤੇ ਇੰਚਾਰਜ ...

ਪੂਰੀ ਖ਼ਬਰ »

ਪਿੰਡ ਚਹਿਲ ਦੀਆਂ ਲਿੰਕ ਸੜਕਾਂ ਦੀ 16 ਸਾਲ ਬਾਅਦ ਹੋਈ ਮੁਰੰਮਤ

ਭਾਦਸੋਂ, 3 ਜੁਲਾਈ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਪਿੰਡ ਚਹਿਲ ਦੀਆਂ ਸਾਲ 2004 'ਚ ਬਣੀਆਂ ਲਿੰਕ ਸੜਕਾਂ ਦੀ 16 ਸਾਲ ਬਾਅਦ ਮੁਰੰਮਤ ਹੋਈ | ਪੈੱ੍ਰਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਸਾਬਕਾ ਸਰਪੰਚ ਮਨਜੋਤ ਸਿੰਘ ਪੰਧੇਰ ਨੇ ਦੱਸਿਆ ਕਿ ਸਾਲ 2004 'ਚ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸੰਸਥਾ ਵਲੋਂ ਡਾਕਟਰ ਦਿਵਸ ਮੌਕੇ ਡਾਕਟਰਾਂ ਦਾ ਸਨਮਾਨ

ਪਟਿਆਲਾ, 3 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਨਿਊ ਵੁਮੈਨ ਇੰਪਾਰਟਮੈਂਟ ਫਾਊਾਡੇਸ਼ਨ ਪਟਿਆਲਾ ਵਲੋਂ ਲਾਕ ਡਾਊਨ ਦੌਰਾਨ ਜਿੱਥੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ ਉੱਥੇ ਡਾਕਟਰ ਦਿਵਸ ਤੇ ਮੌਜੂਦਾ ਮੁਸ਼ਕਿਲ ਦੀ ਘੜੀ ਵਿਚ ਲੋਕਾਂ ਦੀ ਅੱਗੇ ਹੋ ਕੇ ਸੇਵਾ ...

ਪੂਰੀ ਖ਼ਬਰ »

ਦੀ ਪਟਵਾਰ ਯੂਨੀਅਨ ਦੀ ਹੋਈ ਚੋਣ

ਭਾਦਸੋਂ, 3 ਜੁਲਾਈ (ਪ੍ਰਦੀਪ ਦੰਦਰਾਲਾ)-ਦੀ ਪਟਵਾਰ ਯੂਨੀਅਨ ਨਾਭਾ ਦੀ ਚੋਣ ਹੋਈ | ਇਹ ਜਾਣਕਾਰੀ ਭਾਦਸੋਂ ਵਿਖੇ ਜਗਤਾਰ ਸਿੰਘ ਆਲੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਚੋਣ ਗੁਰਮੁਖ ਸਿੰਘ ਖੈਰਪੁਰੀ ਦੀ ਪ੍ਰਧਾਨਗੀ ਦੀ ਨਿਗਰਾਨੀ ...

ਪੂਰੀ ਖ਼ਬਰ »

ਕਾਰ ਸੇਵਾ ਵਾਲੇ ਦਲਬੀਰ ਸਿੰਘ ਦਾ ਦਿਹਾਂਤ

ਦੇਵੀਗੜ੍ਹ, 3 ਜੁਲਾਈ (ਰਾਜਿੰਦਰ ਸਿੰਘ ਮੌਜੀ)- ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਇਸਰਹੇੜੀ ਵਿਖੇ ਲੰਮੇ ਸਮੇਂ ਤੋਂ ਕਾਰ ਸੇਵਾ ਕਰਦੇ ਦਲਬੀਰ ਸਿੰਘ ਇਸਰਹੇੜੀ ਦੀ ਅਚਾਨਕ ਹੋਈ ਮੌਤ 'ਤੇ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਹੀਰਾ ਬਾਗ਼ ਪਟਿਆਲਾ ਵਾਲਿਆਂ ਵਲੋਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦਾ ਕਬਜ਼ਾ ਸਰਕਾਰੀ ਖ਼ਜ਼ਾਨੇ 'ਤੇ ਬਣਿਆ ਬੋਝ

ਬਾਦਸ਼ਾਹਪੁਰ, 3 ਜੁਲਾਈ (ਪੱਤਰ ਪ੍ਰੇਰਕ)-ਕਾਸ਼ਤਕਾਰਾਂ ਦੇ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਲੈਣ ਦੀ ਕਾਰਵਾਈ ਮਹਿਜ਼ ਸਰਕਾਰੀ ਖਜ਼ਾਨੇ 'ਤੇ ਖ਼ਰਚੇ ਦਾ ਬੋਝ ਬਣ ਕੇ ਰਹਿ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਸ਼ੁਤਰਾਣਾ ਹਲਕੇ ਦੇ ਪਿੰਡ ਜਲਾਲਪੁਰ ...

ਪੂਰੀ ਖ਼ਬਰ »

ਖੰਡਰ ਹੋ ਰਹੀਆਂ ਨੇ ਇਤਿਹਾਸਿਕ ਇਮਾਰਤਾਂ
ਵਿਰਾਸਤੀ ਇਮਾਰਤਾਂ 'ਤੇ ਪੁਲਿਸ ਦਾ ਕਬਜ਼ਾ-ਸਬੰਧਿਤ ਵਿਭਾਗ ਨਹੀਂ ਲੈ ਰਿਹਾ ਸਾਰ

ਪਟਿਆਲਾ, 3 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀਆਂ ਇਤਿਹਾਸਕ ਮੱਹਤਤਾ ਰੱਖਣ ਵਾਲੀਆਂ ਕੁਝ ਵਿਰਾਸਤੀ ਇਮਾਰਤਾਂ ਸਰਕਾਰੀ ਅਣਗਹਿਲੀ ਤੇ ਹੋਰ ਵਿਭਾਗਾਂ ਦਾ ਕਬਜ਼ਾ ਹੋਣ ਕਾਰਨ ਤਿੱਲ-ਤਿੱਲ ਕਰਕੇ ਭੁਰਦੀਆਂ ਜਾ ਰਹੀਆਂ ਹਨ | ਇਨ੍ਹਾਂ ਇਤਿਹਾਸਕ ਇਮਾਰਤਾਂ ...

ਪੂਰੀ ਖ਼ਬਰ »

ਵਿਰਾਸਤੀ ਇਮਾਰਤਾਂ 'ਤੇ ਪੁਲਿਸ ਦਾ ਕਬਜ਼ਾ-ਸਬੰਧਿਤ ਵਿਭਾਗ ਨਹੀਂ ਲੈ ਰਿਹਾ ਸਾਰ

ਪਟਿਆਲਾ, 3 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀਆਂ ਇਤਿਹਾਸਕ ਮੱਹਤਤਾ ਰੱਖਣ ਵਾਲੀਆਂ ਕੁਝ ਵਿਰਾਸਤੀ ਇਮਾਰਤਾਂ ਸਰਕਾਰੀ ਅਣਗਹਿਲੀ ਤੇ ਹੋਰ ਵਿਭਾਗਾਂ ਦਾ ਕਬਜ਼ਾ ਹੋਣ ਕਾਰਨ ਤਿੱਲ-ਤਿੱਲ ਕਰਕੇ ਭੁਰਦੀਆਂ ਜਾ ਰਹੀਆਂ ਹਨ | ਇਨ੍ਹਾਂ ਇਤਿਹਾਸਕ ਇਮਾਰਤਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕੋਰੋਨਾ ਬਹਾਨੇ ਲੋਕਾਂ ਨੂੰ ਠੱਗਿਆ-ਟੌਹੜਾ

ਪਟਿਆਲਾ, 3 ਜੁਲਾਈ (ਅ.ਸ. ਆਹਲੂਵਾਲੀਆ)-ਪਹਿਲਾਂ ਹੀ ਕੋਰੋਨਾ ਦੀ ਮਹਾਂਮਾਰੀ ਕਾਰਨ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਲੋਕਾਂ 'ਤੇ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੇ ਰੇਟਾਂ 'ਚ ਪਿਛਲੇ 10-12 ਦਿਨਾਂ ਤੋਂ ਲਗਾਤਾਰ ਵਾਧਾ ਜਾਰੀ ਰੱਖਦੇ ਹੋਏ ਉਨ੍ਹਾਂ 'ਤੇ ਹੋਰ ...

ਪੂਰੀ ਖ਼ਬਰ »

ਪੰਜਾਬ ਦੇ ਉਦਯੋਗਾਂ ਦੀ ਹਰ ਸਮੱਸਿਆ ਦੂਰ ਕਰਨ ਲਈ ਸਰਕਾਰ ਤਿਆਰ- ਸ਼ਾਮ ਸੁੰਦਰ ਅਰੋੜਾ

ਨਾਭਾ, 3 ਜੁਲਾਈ (ਕਰਮਜੀਤ ਸਿੰਘ)-ਪੰਜਾਬ ਦੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨਾਭਾ ਪਹੁੰਚੇ | ਜਿੱਥੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ, ਸਿਆਸੀ ਸਕੱਤਰ ਚਰਨਜੀਤ ਬਾਤਿਸ਼, ਐਡ. ਨਿਤਿਨ ਜੈਨ ਪ੍ਰਧਾਨ ਰੋਟਰੀ ਕਲੱਬ ਨਾਭਾ ਨੇ ਉਦਯੋਗ ਮੰਤਰੀ ਸ਼ਾਮ ਸੁੰਦਰ ...

ਪੂਰੀ ਖ਼ਬਰ »

ਥੂਹੀ ਪਰਿਵਾਰ ਨੂੰ ਸਦਮਾ, ਪ੍ਰੋ. ਹਰਬੰਸ ਸਿੰਘ ਥੂਹੀ ਨਹੀਂ ਰਹੇ

ਨਾਭਾ, 3 ਜੁਲਾਈ (ਕਰਮਜੀਤ ਸਿੰਘ, ਅਮਨਦੀਪ ਸਿੰਘ ਲਵਲੀ)-ਥੂਹੀ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਪਰਿਵਾਰ ਦੇ ਮੁਖੀ ਪ੍ਰੋ. ਹਰਬੰਸ ਸਿੰਘ ਥੂਹੀ (70) ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਥੂਹੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX