ਫ਼ਰੀਦਕੋਟ, 3 ਜੁਲਾਈ (ਸਤੀਸ਼ ਬਾਗ਼ੀ)-ਪੂਰੇ ਦੇਸ਼ ਅੰਦਰ 10 ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਵਲੋਂ ਵੱਖ-ਵੱਖ ਥਾਵਾਂ 'ਤੇ ਪ੍ਰੋਟੈਸਟ ਡੇ-ਮਨਾਇਆ ਗਿਆ ਜਿਸ ਦੀ ਅਗਵਾਈ ਪੰਜਾਬ ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ, ਜਤਿੰਦਰ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ, ਸਿਮਰਜੀਤ ਸਿੰਘ ਬਰਾੜ ਸੂਬਾ ਕਨਵੀਨਰ ਪੀ.ਆਰ.ਟੀ.ਸੀ. ਯੂਨੀਅਨ ਆਜ਼ਾਦ ਨੇ ਸਾਂਝੇ ਤੌਰ 'ਤੇ ਕੀਤੀ | ਆਗੂਆਂ ਨੇ ਆਪਣੇ ਸੰਬੋਧਨ ਵਿਚ ਕੇਂਦਰ ਵਲੋਂ ਤੋੜੇ ਜਾ ਰਹੇ ਕਿਰਤ ਕਾਨੂੰਨ, ਵਿਭਾਗਾਂ ਦੀ ਆਕਾਰ ਘਟਾਈ, ਪੰਜਾਬ ਸਰਕਾਰ ਵਲੋਂ ਪੇ-ਕਮਿਸ਼ਨ ਨੂੰ ਲੇਟ ਕਰਨਾ, ਡੀ.ਏ. ਦੀਆਂ ਕਿਸ਼ਤਾਂ ਜਾਰੀ ਨਾ ਕਰਨਾ, ਕੱਚੇ ਮੁਲਾਜ਼ਮ ਪੱਕੇ ਨਾ ਕਰਨ, ਲਗਾਤਾਰ ਮੁਲਾਜ਼ਮਾਂ 'ਤੇ ਕੁਹਾੜਾ ਚਲਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨ ਨੂੰ ਤੋੜਦਿਆਂ 8 ਤੋਂ 12 ਘੰਟੇ ਸਮਾਂ ਕੀਤਾ ਜਾ ਰਿਹਾ ਹੈ ਜਿਸ ਵਿਚ ਤਿੰਨ ਸੂਬਿਆਂ ਦੀਆਂ ਸਰਕਾਰਾਂ ਨੇ ਇਸ ਆਰਡੀਨੈੱਸ ਨੂੰ ਮੰਨ ਕੇ ਕੇਂਦਰ ਦੀ ਸਰਕਾਰ ਨੂੰ ਲਿਖਤੀ ਰੂਪ ਵਿਚ ਭੇਜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਰਲਾ ਦੀ ਸਰਕਾਰ ਵਲੋਂ ਇਨ੍ਹਾਂ ਕਾਨੂੰਨਾਂ 'ਤੇ ਕਿਸੇ ਕਿਸਮ ਦਾ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਅਤੇ ਕੇਂਦਰ ਸਰਕਾਰ ਦੇ ਿਖ਼ਲਾਫ਼ ਮਤਾ ਪਾਸ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਟੈਸਟ ਡੇਅ 'ਤੇ ਜਥੇਬੰਦੀ ਇਹ ਮੰਗ ਕਰਦੀ ਹੈ ਕਿ ਸਰਕਾਰ ਦੇ ਕਾਲੇ ਕਾਨੂੰਨ ਜੋ ਮੁਲਾਜ਼ਮ ਅਤੇ ਮਜ਼ਦੂਰ ਵਿਰੋਧੀ ਹਨ, ਨੂੰ ਤੁਰੰਤ ਵਾਪਸ ਲਿਆ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੇ-ਕਮਿਸ਼ਨ ਜਾਰੀ ਕੀਤਾ ਜਾਵੇ | ਇਸ ਮੌਕੇ ਸੀਵਰਮੈਨ ਪ੍ਰਧਾਨ ਅਮੀ ਚੰਦ, ਬਲਕਾਰ ਸਿੰਘ, ਮੰਦਰ ਸਿੰਘ ਪੀ.ਆਰ.ਟੀ.ਸੀ., ਸੁਖਮੰਦਰ ਸਿੰਘ, ਕਿ੍ਸ਼ਨ ਕੁਮਾਰ ਪ੍ਰਧਾਨ, ਮੁਕੇਸ਼ ਕੁਮਾਰ, ਦੇਸ ਰਾਜ, ਗੁਲਾਬ ਸਿੰਘ ਅਤੇ ਤਰਲੋਕ ਸਿੰਘ ਵੀ ਹਾਜ਼ਰ ਸਨ |
ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਇਕ ਦਿਨ ਪਹਿਲਾਂ ਹੀ ਡਿਊਟੀ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਉਸ ਸਮੇਂ ਕੋਟਕਪੂਰਾ ਦੇ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਨੂੰ ਮੁੜ ...
ਜੈਤੋ, 3 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਦੇਸ਼ ਦੀਆਂ ਕੋਲਾ ਖਾਣਾਂ ਦੇ ਮਜ਼ਦੂਰਾਂ ਦੀਆਂ ਸਮੂਹ ਟਰੇਡ ਯੂਨੀਅਨਾਂ ਦੁਆਰਾ ਦੇਸ਼ ਭਰ ਦੀਆਂ ਕੋਲਾ ਖਾਣਾਂ ਨੂੰ ਨਿੱਜੀ ਕੰਪਨੀਆਂ ਨੂੰ ਦਿੱਤੇ ਜਾਣ ਦੇ ਵਿਰੋਧ 'ਚ ਕੀਤੀ ਜਾ ਰਹੀ ਹੜਤਾਲ ਦੀ ਹਮਾਇਤ ਕਰਦਿਆ ਅੱਜ ਇਲਾਕੇ ...
ਫ਼ਰੀਦਕੋਟ, 3 ਜੁਲਾਈ (ਸਰਬਜੀਤ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫ਼ੈਡਰੇਸ਼ਨਾਂ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੀਨੀਅਰ ਪੈਨਸ਼ਨਰ ਆਗੂ ਬਲਦੇਵ ਸਿੰਘ ...
ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)-ਇੱਥੋਂ ਦੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ 'ਚ ਚੱਲ ਰਹੇ ਓਟ ਸੈਂਟਰ 'ਚ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਨੌਜਵਾਨਾਂ ਤੇ ਬਜ਼ੁਰਗਾਂ ਦੀ ਜਦੋਂ ਲੰਬੀ ਲਾਈਨ ਲੱਗ ਗਈ ਤਾਂ ਸਖ਼ਤ ਗਰਮੀ ਕਾਰਨ ਪੈਦਾ ਹੋਏ ਤਣਾਅ ਕਾਰਨ ਉਹ ਆਪਣੇ ਆਪ ...
ਪੰਜਗਰਾਈਾ ਕਲਾਂ, 3 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਲੋਂ ਵਿਸ਼ਵ ਡਾਕਟਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਟਾਫ਼ ਨੇ ਵੱਖ-ਵਖ ਇਲਾਕਿਆਂ ਵਿਚ ਪਹੁੰਚ ਕੇ ਡਾਕਟਰਾਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਤੇ ਧੰਨਵਾਦੀ ਕਾਰਡ ਦਿੱਤੇ ਗਏ | ਇਸ ...
ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ 23 ਮਾਰਚ 2020 ਨੂੰ ਕਰਫ਼ਿਊ ਲਗਾਇਆ ਗਿਆ ਸੀ ਬਾਅਦ ਵਿਚ ਛੋਟ ਦਿੰਦੇ ਸਵੇਰੇ 5 ਤੋਂ ਰਾਤ 9 ਵਜੇ ਤੱਕ ਕਰਫਿਊ ਤੋਂ ਛੋਟ ਦਿੱਤੀ ਗਈ ਸੀ | ਪੰਜਾਬ ਸਰਕਾਰ ਅਤੇ ਗ੍ਰਹਿ ਮਾਮਲਿਆਂ ਵਿਭਾਗ ਦੇ ਪੱਤਰ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਪਿਛਲੇ ਦੋ ਦਿਨਾਂ ਦੌਰਾਨ 121 ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਉਲੰਘਣਾ ਕਰਨ ਵਾਲੇ 22 ...
ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)-ਇਕ ਨਬਾਲਗ਼ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਗਲਾਉਣ ਦੇ ਮਾਮਲੇ 'ਚ ਕਾਰਵਾਈ ਕਰਦਿਆਂ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਔਰਤਾਂ ਸਣੇ ਚਾਰ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰਕੇ ਮਾਮਲੇ ਦੀ ਪੜਤਾਲ ...
ਬਸਤੀ ਨਾਨਕਸਰ ਦੇ 45 ਸਾਲਾ ਸੇਵਕ ਸਿੰਘ ਨੇ ਦਿੱਤੀ ਕੋਰੋਨਾ ਨੂੰ ਮਾਤ ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਫ਼ਰੀਦਕੋਟ ਦੇ ਪਿੰਡ ਮੰਡਵਾਲਾ ਦੇ 30 ਸਾਲਾ ਨੌਜਵਾਨ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਹਰਮਹਿੰਦਰ ਪਾਲ)-ਕੇਂਦਰ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਨਾਇਬ ਤਹਿਸੀਲ ਪ੍ਰਵੀਨ ਕੁਮਾਰ ਨੂੰ ਸੌਾਪਿਆ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਡੀ. ਸੀ. ਦਫ਼ਤਰ ...
ਫ਼ਰੀਦਕੋਟ, 3 ਜੁਲਾਈ (ਸਤੀਸ਼ ਬਾਗ਼ੀ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਵਾਟਰ ਸਪਲਾਈ ਮੰਡਲ ਫ਼ਰੀਦਕੋਟ ਯੂਨੀਅਨ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ...
ਫ਼ਰੀਦਕੋਟ, 3 ਜੁਲਾਈ (ਸਤੀਸ਼ ਬਾਗ਼ੀ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਮੇਲ ਅਤੇ ਫ਼ੀਮੇਲ ਨੇ ਸਰਕਾਰ ਵਲੋਂ ਐਲਾਨੀਆਂ ਅਸਾਮੀਆਂ 'ਤੇ ਉਮਰ ਵਿਚ ਛੋਟ ਨਾ ਦੇਣ ਦੇ ਰੋਸ ਵਿਚ ਸ਼ੁਰੂ ਕੀਤੇ ਗਏ ਅਰਥੀ ਫ਼ੂਕ ਮੁਜ਼ਾਹਰਿਆਂ ਦੀ ਲੜੀ ਤਹਿਤ ਅੱਜ ਸਥਾਨਕ ਸਰਕਟ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ (ਡੀ.ਐੱਮ.ਐੱਫ਼.) ਪੰਜਾਬ ਨੇ ਪੰਜਾਬ ਸਰਕਾਰ ਵਲੋਂ 6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ, ਮਹਿੰਗਾਈ ਭੱਤਾ ਜਾਮ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ...
ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ਉਦੇਸ਼ ਨਾਲ ਲੋਕਾਂ ਦੀ ਇਮਿਊਨ ਪਾਵਰ ਵਧਾਉਣ ਦੇ ਲਈ ਸਥਾਨਕ ਲੂਣ ਵਾਲੀ ਗਲੀ 'ਚ ਸਥਿਤ ਡਾ. ਮੱਕੜ ਹੋਮਿਓਪੈਥਿਕ ਕਲੀਨਿਕ ਵਲੋਂ ਮੁਫ਼ਤ ਦਵਾਈ ਵੰਡੀ ਗਈ | ਬੀ.ਐਸ.ਐਨ.ਐਲ ਦੇ ਕਰਮਚਾਰੀਆਂ, ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ. ਗਿੱਦੜਬਾਹਾ ਦੇ ਦਿਸ਼ਾ-ਨਿਰਦੇਸ਼ ਤਹਿਤ ਬੀ.ਡੀ.ਪੀ.ਓ. ਗਿੱਦੜਬਾਹਾ ਸ੍ਰੀਮਤੀ ਸੁਰਜੀਤ ਕੌਰ ਨੇ ਕਿਹਾ ਕਿ ਹਲਕੇ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 180 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ...
ਦੋਦਾ, 3 ਜੁਲਾਈ (ਰਵੀਪਾਲ)-ਟੈਕਨੀਕਲ ਸਰਵਿਸਜ਼ ਯੂਨੀਅਨ, ਠੇਕਾ ਸੰਘਰਸ਼ ਮੋਰਚਾ, ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਉੱਪ ਮੰਡਲ ਦੋਦਾ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਗੇਟ ਰੈਲੀ ਕੀਤੀ ਗਈ, ਜਿਸ ਦੌਰਾਨ ਕੋਲਾ ਖਾਨਾਂ ਅਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਬੰਦ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰਾਸ਼ਟਰੀ ਵੈਕਟਰ ਬੋਰਨ ਡਜੀਜ਼ ਕੰਟਰੋਲ ਪੋ੍ਰਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਘੋਸ਼ਿਤ ਕੀਤੇ ਹਰ ਸ਼ੁੱਕਰਵਾਰ ਡਰਾਈ ਡੇ ਦੀ ਲੜੀ ਤਹਿਤ ਸਿਵਲ ਸਰਜਨ ਡਾ: ਹਰੀ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਆਗੂ ਮਨਦੀਪ ਸਿੰਘ ਬਾਂਮ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਹੁਦਾ ਸੰਭਾਲਣ 'ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ...
ਕੋਟਕਪੂਰਾ, 3 ਜੁਲਾਈ (ਮੇਘਰਾਜ)-ਫ਼ਰੀਦਕੋਟ ਰੋਡ 'ਤੇ ਸਥਿਤ ਫੋਕਲ ਪੁਆਇੰਟ ਦੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਹਿਰ ਸਬੰਧੀ ਮੁਸ਼ਕਿਲਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਸ੍ਰੀ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸਮੂਹ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਜ਼ਿਲ੍ਹਾ ਪੁਲਿਸ ਹੈੱਡਕੁਆਟਰ ਵਿਖੇ ਕੋਰੋਨਾ ਵਾਇਰਸ ਤੋਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ...
ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ ਵਿਚ ਮਿਸ਼ਨ ਫ਼ਤਹਿ ਅਧੀਨ ਅੱਜ ਡਾ: ਰਮੇਸ਼ ਕੁਮਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX