ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ
. . .  1 day ago
ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ...
ਰਾਮਦੀਵਾਲੀ ਹਿੰਦੂਆਂ ਵਿਖੇ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ
. . .  1 day ago
ਚਵਿੰਡਾ ਦੇਵੀ { ਅੰਮ੍ਰਿਤਸਰ},20 ਅਪ੍ਰੈਲ (ਸਤਪਾਲ ਸਿੰਘ ਢੱਡੇ) - ਥਾਣਾ ਕੱਥੂਨੰਗਲ ਅਧੀਨ ਪੈਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਅਧੀਨ ਪੈਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿਖੇ ਇਕ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਅਮਰੀਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਹਾੜ ਸੰਮਤ 552

ਪੰਜਾਬ / ਜਨਰਲ

ਕਹਿਰ ਦੀ ਗਰਮੀ ਕਾਰਨ ਬਠਿੰਡਾ 'ਚ ਇਕੋ ਦਿਨ 4 ਮੌਤਾਂ

ਅੰਮਿ੍ਤਪਾਲ ਸਿੰਘ ਵਲ੍ਹਾਣ
ਬਠਿੰਡਾ, 3 ਜੁਲਾਈ-ਹੁੰਮਸ ਭਰੀ ਗਰਮੀ ਕਾਰਨ ਬਠਿੰਡਾ ਸ਼ਹਿਰ ਅੰਦਰ ਅੱਜ 3 ਬੇਸਹਾਰਾ ਵਿਅਕਤੀਆਂ ਸਮੇਤ 4 ਜਣਿਆਂ ਦੀ ਮੌਤ ਹੋ ਗਈ ਹੈ | ਐਤਕੀਂ ਜ਼ਿਲ੍ਹੇ 'ਚ ਕਹਿਰ ਦੀ ਗਰਮੀ ਦਾ ਇਹ ਪਹਿਲਾ ਮੌਕਾ ਹੈ, ਜਦੋਂ ਇਕੋ ਦਿਨ 'ਚ ਗਰਮੀ ਕਾਰਨ 4 ਮੌਤਾਂ ਹੋਈਆਂ ਹੋਣ | ਜਾਣਕਾਰੀ ਅਨੁਸਾਰ ਸਥਾਨਕ ਸੰਤਪੁਰਾ ਰੋਡ 'ਤੇ ਇਕ ਮਾਨਸਿਕ ਰੋਗੀ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ, ਜਿਸ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਮੌਕੇ ਤੋਂ ਚੁੱਕ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੰੂ ਮਿ੍ਤਕ ਕਰਾਰ ਦੇ ਦਿੱਤਾ | ਇਸੇ ਤਰ੍ਹਾਂ ਸਥਾਨਕ ਬੀਬੀ ਵਾਲਾ ਰੋਡ ਸਥਿਤ ਕਮਲਾ ਨਹਿਰੂ ਕਲੋਨੀ ਦੇ ਸਾਹਮਣੇ ਇਕ ਸਾਧੂ ਦੀ ਲਾਸ਼ ਪਈ ਹੋਣ ਦਾ ਪਤਾ ਚੱਲਣ 'ਤੇ ਸਹਾਰਾ ਵਰਕਰ ਮਨੀਕਰਨ ਸ਼ਰਮਾ ਅਤੇ ਸੰਦੀਪ ਗੋਇਲ ਅਤੇ ਥਾਣਾ ਕੈਂਟ ਦੀ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ | ਆਸ-ਪਾਸ ਤੋਂ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਬੇਸਹਾਰਾ ਸਾਧੂ ਅਚਾਨਕ ਗਰਮੀ ਕਾਰਨ ਡਿੱਗ ਪਿਆ, ਜਿਸ ਦੀ ਥੋੜੀ ਦੇਰ ਬਾਅਦ ਮੌਤ ਹੋ ਗਈ | ਪੁਲਿਸ ਨੇ ਮੁੱਢਲੀ ਕਾਰਵਾਈ ਉਪਰੰਤ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ | ਇਸ ਤੋਂ ਇਲਾਵਾ ਬਠਿੰਡਾ ਦੀ ਮੱਛੀ ਮਾਰਕੀਟ ਵਿਚ ਇਕ ਵਿਅਕਤੀ ਦੀ ਗਰਮੀ ਕਾਰਨ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਅਜੇ ਪਹਿਚਾਣ ਨਹੀਂ ਹੋ ਸਕੀ | ਸਹਾਰਾ ਮੁਖੀ ਵਿਜੇ ਗੋਇਲ ਨੇ ਦੱਸਿਆ ਕਿ ਮੱਛੀ ਮਾਰਕੀਟ ਵਿਚ ਰਾਤੀਂ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਦੇ ਸਹਾਰਾ ਵਰਕਰ ਮਨੀਕਰਨ ਸ਼ਰਮਾ, ਜੱਗਾ ਸਿੰਘ ਮੌਕੇ 'ਤੇ ਐਾਬੂਲੈਂਸ ਲੈ ਕੇ ਪਹੁੰਚੇ, ਜਿਨ੍ਹਾਂ ਦੇ ਸੂਚਿਤ ਕਰਨ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਮੁੱਢਲੀ ਕਾਰਵਾਈ ਉਪਰੰਤ ਮਿ੍ਤਕ ਦੀ ਲਾਸ਼ ਨੂੰ ਸਹਾਰਾ ਵਰਕਰਾਂ ਦੀ ਮਦਦ ਨਾਲ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ | ਇਸ ਤੋਂ ਇਲਾਵਾ ਸਥਾਨਕ ਜੀ.ਟੀ. ਰੋਡ 'ਤੇ ਟੀਵੀਐਸ ਸ਼ੋ ਰੂਮ ਦੇ ਸਾਹਮਣੇ ਇਕ ਸਾਈਕਲ ਸਵਾਰ ਗਰਮੀ ਕਾਰਨ ਅਚਾਨਕ ਚੱਕਰ ਖਾ ਕੇ ਡਿੱਗ ਪਿਆ ਅਤੇ ਬੇਹੋਸ਼ ਹੋ ਗਿਆ | ਜਿਸ ਦਾ ਪਤਾ ਚਲਦਿਆਂ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸਫਲ ਗੋਇਲ, ਜਨੇਸ਼ ਜੈਨ ਅਤੇ ਸਾਹਿਬ ਸਿੰਘ ਮੌਕੇ 'ਤੇ ਐਾਬੂਲੈਂਸ ਲੈ ਕੇ ਪਹੁੰਚੇ ਪ੍ਰੰਤੂ ਉਦੋਂ ਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ | ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਨੂੰ ਮਿ੍ਤਕ ਕੋਲੋਂ ਮਿਲੇ ਕਾਗ਼ਜ਼ਾਤ ਦੇ ਅਧਾਰ 'ਤੇ ਉਸ ਦੀ ਪਹਿਚਾਣ ਇੰਦਰਜੀਤ ਸਿੰਘ ਪੁੱਤਰ ਰੇਖੀ ਸਿੰਘ ਵਾਸੀ ਪਰਸਰਾਮ ਨਗਰ, ਬਠਿੰਡਾ ਵਜੋਂ ਹੋਈ ਹੈ | ਜਿਸ ਦੀ ਲਾਸ਼ ਨੂੰ ਵੀ ਸਿਵਲ ਹਸਪਤਾਲ ਪਹੁੰਚਾਇਆ ਗਿਆ |
ਲੁਧਿਆਣਾ 'ਚ ਗਰਮੀ ਨਾਲ ਦੋ ਮੌਤਾਂ
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੈ ਰਹੀ ਅੱਤ ਦੀ ਗਰਮੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਦਰੇਸੀ ਦੀ ਪੁਲਿਸ ਨੇ ਸ਼ਿਵਪੁਰੀ ਇਲਾਕੇ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸੜਕ 'ਤੇ ਕੁਝ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ, ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਹਾਲ ਦੀ ਘੜੀ ਸ਼ਨਾਖਤ ਨਹੀਂ ਕੀਤੀ ਗਈ ਹੈ ਅਤੇ ਉਸ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮਿ੍ਤਕ ਦੀ ਮੌਤ ਦਾ ਕਾਰਨ ਗਰਮੀ ਲੱਗ ਰਿਹਾ ਹੈ, ਪਰ ਫਿਰ ਵੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਦੂਜੇ ਅਜਿਹੇ ਮਾਮਲੇ ਵਿਚ ਸਥਾਨਕ ਸਲੇਮ ਟਾਬਰੀ ਇਲਾਕੇ ਵਿਚ ਵੀ ਗਰਮੀ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਰਾਮ ਪ੍ਰਸ਼ਾਦ ਵਜੋਂ ਕੀਤੀ ਗਈ ਹੈ, ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ | ਅੱਜ ਦੇਰ ਸ਼ਾਮ ਜਦੋਂ ਕਮਰੇ ਦਾ ਮਾਲਕ ਉਥੇ ਆਇਆ ਤਾਂ ਰਾਮ ਪ੍ਰਸਾਦ ਦੀ ਲਾਸ਼ ਕਮਰੇ ਵਿਚ ਪਈ ਸੀ | ਉਨ੍ਹਾਂ ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਮੌਤ ਦਾ ਕਾਰਨ ਵੀ ਮੁੱਢਲੀ ਜਾਂਚ ਦੌਰਾਨ ਗਰਮੀ ਲੱਗ ਰਿਹਾ ਹੈ | ਪੁਲਿਸ ਵੱਲੋਂ ਦੋਵੇਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ |

ਸਾਈਪ੍ਰਸ 'ਚ ਫਸੇ 120 ਨੌਜਵਾਨਾਂ ਦੇ ਪਰਿਵਾਰਾਂ ਵਲੋਂ ਹਰਸਿਮਰਤ ਕੋਲ ਪਹੁੰਚ

ਮੰਡੀ ਕਿੱਲਿਆਂਵਾਲੀ, 3 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮਲੇਸ਼ੀਆ ਦੇ ਬਾਅਦ ਹੁਣ ਕੋਰੋਨਾ ਕਾਰਨ ਸਾਈਪ੍ਰਸ 'ਚ ਫਸੇ 120 ਵਿਦਿਆਰਥੀਆਂ ਅਤੇ ਕਾਮਿਆਂ ਦਾ ਮੁੱਦਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਰਬਾਰ 'ਚ ਪੁੱਜ ਗਿਆ ਹੈ | ਕੇਂਦਰੀ ਮੰਤਰੀ ਨੇ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਦੇ ਕੇਸਾਂ ਦੀ ਸੁਣਵਾਈ 7 ਅਗਸਤ ਤੱਕ ਮੁਲਤਵੀ

ਫ਼ਰੀਦਕੋਟ, 3 ਜੁਲਾਈ (ਸਰਬਜੀਤ ਸਿੰਘ)-ਵਿਸ਼ੇਸ਼ ਜਾਂਚ ਟੀਮ ਵਲੋਂ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ 'ਚ ਚਲਾਨ ਪੇਸ਼ ਹੋਣ ਤੋਂ ਬਾਅਦ ਇੱਥੇ ਸ਼ੈਸ਼ਨ ਜੱਜ ਦੀ ਅਦਾਲਤ ਵਿਚ ਅੱਜ ਦੋਸ਼ ਆਇਦ ਹੋਣ ਦੇ ਮੁੱਦੇ 'ਤੇ ਬਹਿਸ ਹੋਣੀ ਸੀ ਪ੍ਰੰਤੂ ਕੋਰੋਨਾ ਵਾਇਰਸ ਕਾਰਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ 'ਚ ਤਬਦੀਲੀ

ਚੰਡੀਗੜ੍ਹ, 3 ਜੁਲਾਈ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲਾਂਕਣ ਕਰਨ ਲਈ ਆਨਲਾਈਨ ਟੈਸਟ ...

ਪੂਰੀ ਖ਼ਬਰ »

ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਕੀਤੀਆਂ ਜਾਣ-ਸਿੰਘ ਸਾਹਿਬ

ਅੰਮਿ੍ਤਸਰ, 3 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ (ਪਟਿਆਲਾ) ਦੇ ਪ੍ਰਸ਼ਾਸਨ ਵਲੋਂ ਜੇਲ੍ਹ 'ਚ ਕੈਦ ਬੰਦੀ ਸਿੰਘਾਂ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਬੰਦੀ ਸਿੰਘ 30 ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 'ਰੈਪਿਡ ਐਾਟੀਜਨ ਟੈਸਟਿੰਗ' ਦੇ ਪਾਇਲਟ ਪ੍ਰਾਜੈਕਟ ਨੂੰ ਹਰੀ ਝੰਡੀ

ਚੰਡੀਗੜ੍ਹ, 3 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਉਂਦੇ ਹਫ਼ਤੇ ਤੋਂ ਕੋਵਿਡ-19' ਰੈਪਿਡ ਐਾਟੀਜਨ ਟੈਸਟਿੰਗ' ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ | ਇਸ ਤੋਂ ਇਲਾਵਾ ਉੱਚ ਖ਼ਤਰੇ ਵਾਲੇ ਕੌਮੀ ਰਾਜਧਾਨੀ ...

ਪੂਰੀ ਖ਼ਬਰ »

ਸੂਬੇ ਦੇ ਨਿੱਜੀ ਸਕੂਲਾਂ 'ਚ ਸਿੱਖਿਆ ਅਧਿਕਾਰ ਕਾਨੂੰਨ 2009 ਦੀ ਹੋ ਰਹੀ ਅਣਦੇਖੀ

ਚੰਡੀਗੜ੍ਹ, 3 ਜੁਲਾਈ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਨਿੱਜੀ ਸਕੂਲਾਂ 'ਚ ਸਿੱਖਿਆ ਦਾ ਅਧਿਕਾਰ ਕਾਨੰੂਨ 2009 ਦੀ ਅਣਦੇਖੀ ਬਿਨਾ ਰੋਕ ਟੋਕ ਜਾਰੀ ਹੈ | ਇਸ ਸਬੰਧੀ ਮਾਮਲਾ ਮੁੱਖ ਮੰਤਰੀ ਕੋਲ ਪੁੱਜਣ 'ਤੇ ਰਾਜ ਦਾ ਸਿੱਖਿਆ ਵਿਭਾਗ ਹਰਕਤ ਵਿਚ ਆਇਆ ਅਤੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਪੂਰੀ ਕੀਤੀ 13,144 ਮੈਗਾਵਾਟ ਬਿਜਲੀ ਦੀ ਰਿਕਾਰਡ ਮੰਗ-ਏ. ਵੇਣੂ ਪ੍ਰਸਾਦ

ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਸੀ. ਐਮ. ਡੀ. ਏ. ਵੇਣੂ ਪ੍ਰਸ਼ਾਦ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੀ ਸਥਿਤੀ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 2 ਜੁਲਾਈ 2020 ਨੂੰ 3018 ਲੱਖ ਯੂਨਿਟ ਦੀ ਬਿਜਲੀ ਦੀ ਮੰਗ ਸਫਲਤਾ ਪੂਰਵਕ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੀ ਐਕਟਿਵ ਡਿਊਟੀ ਨਾ ਲਗਾਉਣ ਦੀ ਹਦਾਇਤ

ਚੰਡੀਗੜ੍ਹ, 3 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕਰਦਿਆਂ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਕੋਵਿਡ-19 ਹਾਲਾਤ ਦੇ ਮੱਦੇਨਜ਼ਰ ਗਰਭਵਤੀ ਮਹਿਲਾ ਮੁਲਾਜ਼ਮਾਂ ਅਤੇ ਛੋਟੇ ...

ਪੂਰੀ ਖ਼ਬਰ »

ਸਕੂਲ ਫ਼ੀਸਾਂ ਦੇ ਮਾਮਲੇ 'ਚ ਮਾਪਿਆਂ ਦੀ ਸੰਸਥਾ ਵਲੋਂ ਅਪੀਲ ਦਾਖ਼ਲ

ਚੰਡੀਗੜ੍ਹ, 3 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਇਕਹਿਰੀ ਬੈਂਚ ਵਲੋਂ ਸਕੂਲਾਂ ਨੂੰ ਦਾਖ਼ਲਾ ਅਤੇ ਟਿਊਸ਼ਨ ਫ਼ੀਸ ਵਸੂਲਣ ਦੀ ਛੋਟ ਦੇਣ ਦੇ ਫ਼ੈਸਲੇ ਨੂੰ ਮਾਪਿਆਂ ਦੀ ਸੰਸਥਾ ਆਲ ਸਕੂਲ ਪੇਰੇਂਟਸ ਐਸੋਸੀਏਸ਼ਨ ਨੇ ਅਪੀਲ ਰਾਹੀਂ ਡਵੀਜ਼ਨ ...

ਪੂਰੀ ਖ਼ਬਰ »

ਢੀਂਡਸਾ ਤੇ ਟਕਸਾਲੀ ਗਰੁੱਪਾਂ ਦੀ ਏਕਤਾ 'ਚ ਨਾਂਅ ਬਣਿਆ ਅੜਿੱਕਾ

ਮੇਜਰ ਸਿੰਘ ਜਲੰਧਰ, 3 ਜੁਲਾਈ-ਪੰਜਾਬ ਅੰਦਰ ਅਕਾਲੀ ਦਲ ਨੂੰ ਪੁਰਾਤਨ ਲੀਹਾਂ ਉੱਪਰ ਖੜ੍ਹਾ ਕਰਨ ਤੇ ਪੰਥਕ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਦੇ ਨਾਂਅ ਉੱਪਰ ਯਤਨਸ਼ੀਲ ਸੀਨੀਅਰ ਅਕਾਲੀ ਆਗੂ ਸ: ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ (ਟਕਸਾਲੀ) ਤੇ ਅਕਾਲੀ ਦਲ (1920) ਵਿਚਕਾਰ ...

ਪੂਰੀ ਖ਼ਬਰ »

ਜਾਰੀ ਰਹੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ-ਖੰਨਾ

ਜਲੰਧਰ, 3 ਜੁਲਾਈ (ਸ਼ਿਵ ਸ਼ਰਮਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹਿਤ ਵਿਚ ਲਿਆਂਦੇ ਗਏ ਤਿੰਨੇ ਕਾਨੰੂਨਾਂ ਦੇ ਮੁੱਦੇ 'ਤੇ ਭਾਜਪਾ ਦੇ ਸੀਨੀਅਰ ਕੌਮੀ ਆਗੂ ਅਵਿਨਾਸ਼ ਰਾਏ ਖੰਨਾ ਨੇ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ...

ਪੂਰੀ ਖ਼ਬਰ »

ਆਨਲਾਈਨ ਰੈਲੀਆਂ ਨਾਲ ਪੰਜਾਬ ਭਾਜਪਾ ਦੀ ਵਧੀ ਸਿਆਸੀ ਸਰਗਰਮੀ

ਸ਼ਿਵ ਸ਼ਰਮਾ ਜਲੰਧਰ, 3 ਜੁਲਾਈ-ਕੋਰੋਨਾ ਮਹਾਂਮਾਰੀ ਕਰਕੇ ਸਾਢੇ ਤਿੰਨ ਮਹੀਨੇ ਤੱਕ ਸਿਆਸੀ ਸਰਗਰਮੀਆਂ ਬੰਦ ਰਹਿਣ ਤੋਂ ਬਾਅਦ ਪੰਜਾਬ ਭਾਜਪਾ ਨੇ ਆਨਲਾਈਨ ਰੈਲੀਆਂ ਕਰਕੇ ਆਪਣੀ ਸਿਆਸੀ ਸਰਗਰਮੀ ਵਧਾ ਦਿੱਤੀ ਹੈ | ਚਾਹੇ ਦੂਜੀਆਂ ਸਿਆਸੀ ਪਾਰਟੀਆਂ ਨੇ ਹੋਰ ਮੁੱਦਿਆਂ ...

ਪੂਰੀ ਖ਼ਬਰ »

ਢੀਂਡਸਾ ਸਾਰਾ ਕੁਝ ਛੱਡ ਕੇ ਸਾਡੀ ਪਾਰਟੀ ਦੇ ਝੰਡੇ ਹੇਠ ਆ ਜਾਣ-ਬ੍ਰਹਮਪੁਰਾ

ਚੰਡੀਗੜ੍ਹ, 3 ਜੁਲਾਈ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ. ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਸਿੱਧੀ ਅਪੀਲ ਕੀਤੀ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ 28 ਕਰੋੜ ਦੀ ਹੈਰੋਇਨ ਬਰਾਮਦ

ਤਰਨ ਤਾਰਨ/ਖੇਮਕਰਨ, 3 ਜੁਲਾਈ (ਹਰਿੰਦਰ ਸਿੰਘ, ਰਾਕੇਸ਼ ਕੁਮਾਰ ਬਿੱਲਾ)-ਤਰਨ ਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨੀ ਤਸਕਰਾਂ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੀ ਜੀਰੋ ਲਾਈਨ ਉਪਰ ਭਾਰਤੀ ਖ਼ੇਤਰ ਵਿਚ ਖ਼ੇਤਾਂ ਵਿਚ ਦੱਬੀ 5 ਕਿੱਲੋ 660 ਗ੍ਰਾਮ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਹੇਠਲੀ ਸ਼ੇ੍ਰਣੀ ਕਲਰਕਾਂ ਦੀ ਕੀਤੀ ਜਾ ਰਹੀ ਭਰਤੀ 'ਤੇ ਹਾਈਕੋਰਟ ਵਲੋਂ ਰੋਕ

ਰਾਮਪੁਰਾ ਫੂਲ 3 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਹੇਠਲੀ ਸ਼ੇ੍ਰਣੀ ਕਲਰਕਾਂ ਦੀ ਭਰਤੀ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ | ਦੱਸਣਾ ਬਣਦਾ ਹੈ ਕਿ ਪਾਵਰਕਾਮ ਵਲੋਂ ਸੀ.ਆਰ.ਏ 293,294/19 ...

ਪੂਰੀ ਖ਼ਬਰ »

ਮੁੱਖ ਮੰਤਰੀ ਮੈਡੀਕਲ ਕਾਲਜਾਂ 'ਚ ਕੰਮ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਦੀ ਫੀਸ ਮੁਆਫ਼ ਕਰਨ-ਮਜੀਠੀਆ

ਅੰਮਿ੍ਤਸਰ, 3 ਜੁਲਾਈ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ 'ਚ ਕੰਮ ਕਰਦੇ ਰੈਜ਼ੀਡੈਂਟ ਡਾਕਟਰਾਂ ਵਲੋਂ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਨੇ ਲਾਇਆ ਪੁਲਿਸ ਲਾਈਨ ਸੰਗਰੂਰ ਦਾ ਗੇੜਾ

ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਬਹੁ-ਚਰਚਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਵਲੋਂ ਅੱਜ ਜ਼ਿਲ੍ਹਾ ਪੁਲਿਸ ਲਾਈਨ ਸੰਗਰੂਰ ਦਾ ਗੇੜਾ ਲਗਾਏ ਜਾਣ ਦੀ ਖ਼ਬਰ ਮਿਲੀ ਹੈ | ਸੂਤਰਾਂ ਮੁਤਾਬਿਕ ਮੂਸੇਵਾਲਾ ਅੱਜ ਸ਼ਾਮੀਂ 6 ਵਜੇ ਦੇ ਕਰੀਬ ਪੁਲਿਸ ਲਾਈਨ ਵਿਖੇ ਇਕ ...

ਪੂਰੀ ਖ਼ਬਰ »

ਬਠਿੰਡਾ 'ਚ 2 ਵਿਅਕਤੀਆਂ ਨੇ ਇਕ-ਦੂਜੇ 'ਤੇ ਸੁੱਟਿਆ ਤੇਜ਼ਾਬ

ਬਠਿੰਡਾ, 3 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦੀ ਟੀਚਰ ਕਾਲੋਨੀ ਨਜ਼ਦੀਕ 2 ਵਿਅਕਤੀਆਂ ਵਲੋਂ ਇਕ-ਦੂਜੇ 'ਤੇ ਤੇਜ਼ਾਬ ਸੁੱਟਣ ਦੀ ਖ਼ਬਰ ਮਿਲੀ ਹੈ, ਜਿਸ ਕਾਰਨ ਦੋਨੋਂ ਵਿਅਕਤੀ ਤੇਜ਼ਾਬ ਨਾਲ ਝੁਲਸ ਗਏ ਅਤੇ ਉਨ੍ਹਾਂ ਨੂੰ ਪਰਿਵਾਰਿਕ ਮੈਂਬਰਾਂ ਨੇ ਤੁਰੰਤ ...

ਪੂਰੀ ਖ਼ਬਰ »

ਮਾਲਵਾ ਪੱਟੀ 'ਚ ਤਪਦੀ ਗਰਮੀ ਕਾਰਨ ਝੋਨੇ ਦੀ ਫ਼ਸਲ ਮੁਰਝਾਉਣ ਲੱਗੀ

ਕੌਹਰੀਆਂ, 3 ਜੁਲਾਈ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ 'ਚ ਗਰਮੀ ਦੀ ਤਪਸ਼ ਆਪਣੇ ਜੋਬਨ 'ਤੇ ਹੈ ਜਿਸ ਕਾਰਨ ਸਾਉਣੀਆਂ ਦੀਆਂ ਫ਼ਸਲਾਂ ਝੋਨਾ, ਨਰਮਾ, ਹਰੇ ਚਾਰੇ, ਸਬਜ਼ੀਆਂ ਆਦਿ ਬੁਰੀ ਤਰਾਂ ਪ੍ਰਭਾਵਿਤ ਹੋ ਰਹੀਆਂ ਹਨ | ਔੜ ਕਾਰਨ ਜਿੱਥੇ ਲੱਗਾ ਹੋਇਆ ਝੋਨਾ ਪਾਣੀ ਖੁਣੋਂ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ ਲੱਗੇ ਰਿਫਰੈਂਡਮ 2020 ਦੇ ਪੋਸਟਰ

ਤਲਵੰਡੀ ਸਾਬੋ, 3 ਜੁਲਾਈ (ਰਣਜੀਤ ਸਿੰਘ ਰਾਜੂ)-ਖ਼ਾਲਿਸਤਾਨ ਪੱਖੀਆਂ ਵਲੋਂ ਵਿਦੇਸ਼ਾਂ 'ਚੋਂ ਚਲਾਈ ਜਾ ਰਹੀ 'ਰਿਫਰੈਂਡਮ 2020' ਮੁਹਿੰਮ ਲਈ 4 ਜੁਲਾਈ ਤੋਂ ਵੋਟਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਣ ਦੇ ਇਕ ਦਿਨ ਪਹਿਲਾਂ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਅਨਾਜ 'ਚ ਗ਼ਬਨ ਬਾਰੇ ਸੁਖਬੀਰ ਦੇ ਦੋਸ਼ ਖ਼ਾਰਜ

ਚੰਡੀਗੜ੍ਹ, 3 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ 'ਚ ਕਾਂਗਰਸੀਆਂ ਉੱਪਰ ਰਾਸ਼ਨ 'ਚ ਗ਼ਬਨ ਦੇ ਲਾਏ ਦੋਸ਼ਾਂ 'ਤੇ ਸੁਖਬੀਰ ...

ਪੂਰੀ ਖ਼ਬਰ »

'ਸਿੱਖਸ ਫਾਰ ਜਸਟਿਸ' ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਦੀ ਸੰਭਾਵਨਾ ਨੂੰ ਲੈ ਕੇ ਪੁਲਿਸ ਚੌਕਸ

ਅੰਮਿ੍ਤਸਰ, 3 ਜੁਲਾਈ (ਜੱਸ)-ਸਿੱਖਸ ਫਾਰ ਜਸਟਿਸ ਵਲੋਂ ਚਾਰ ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੇ ਜਾਣ ਦੇ ਐਲਾਨ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਮੁੱਖ ਰਸਤਿਆਂ 'ਤੇ ਮੁੜ ਪੁਲਿਸ ਫੋਰਸ ਤਾਇਨਾਤ ਕੀਤੇ ਜਾਣ ...

ਪੂਰੀ ਖ਼ਬਰ »

ਡਾਕਟਰ ਮਰੀਜ਼ ਨੂੰ ਦਵਾਈ ਦੇਣ ਸਮੇਂ ਸਾਲਟ ਲਿਖਣ ਨਾ ਕਿ ਬ੍ਰਾਂਡ-ਸੁਖਵੰਤ ਸਿੰਘ ਦੁੱਗਰੀ

ਲੁਧਿਆਣਾ, 3 ਜੁਲਾਈ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸਾਬਕਾ ਉਪ-ਪ੍ਰਧਾਨ ਸੁਖਵੰਤ ਸਿੰਘ ਦੁੱਗਰੀ ਨੇ ਕਿਹਾ ਹੈ ਕਿ ਜੇਕਰ ਡਾਕਟਰ ਮਰੀਜ਼ ਨੂੰ ਦਵਾਈ ਦੇਣ ਸਮੇਂ ਬਰਾਂਡਿਡ ਕੰਪਨੀ ਦੀ ਦਵਾਈ ਲਿਖ ਕੇ ਦੇਣ ਦੀ ਬਜਾਏ ਸਾਲਟ ਲਿਖ ਕੇ ਦੇਣ ਤਾਂ ਮੌਜੂਦਾ ਸਮੇਂ ਵਿਚ ਜੋ ...

ਪੂਰੀ ਖ਼ਬਰ »

ਬਲੋਚਿਸਤਾਨ 'ਚ ਇਕਾਂਤਵਾਸ ਸੈਂਟਰ 'ਚ ਸਹੂਲਤਾਂ ਦੀ ਘਾਟ ਦਾ ਪਰਦਾਫ਼ਾਸ਼ ਕਰਨ 'ਤੇ ਦੋ ਪੱਤਰਕਾਰਾਂ ਨੂੰ ਦਿੱਤੇ ਤਸੀਹੇ

ਅੰਮਿ੍ਤਸਰ, 3 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਵਿਖੇ ਇਕ ਇਕਾਂਤਵਾਸ ਸੈਂਟਰ 'ਚ ਸਹੂਲਤਾਂ ਦੀ ਘਾਟ ਦਾ ਪਰਦਾਫਾਸ਼ ਕਰਨ 'ਤੇ ਦੋ ਟੀ. ਵੀ. ਪੱਤਰਕਾਰਾਂ ਨੂੰ ਨੀਮ ਫ਼ੌਜੀ ਬਲਾਂ ਵਲੋਂ ਲਗਾਤਾਰ ਤਿੰਨ ਦਿਨਾਂ ਤਕ ਤਸੀਹੇ ਦਿੱਤੇ ਜਾਣ ਬਾਰੇ ...

ਪੂਰੀ ਖ਼ਬਰ »

14 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ 1054 ਫਾਰਮਾਸਿਸਟਾਂ ਨੂੰ ਰੋਜ਼ਾਨਾ ਦੇ ਮਿਲਦੇ ਨੇ 333 ਰੁਪਏ

ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਕਰੀਬ 14 ਸਾਲ ਪਹਿਲਾਂ ਸਿਹਤ ਵਿਭਾਗ 'ਚੋਂ ਕੱਢ ਕੇ ਪੰਚਾਇਤ ਵਿਭਾਗ ਦੇ ਹਵਾਲੇ ਕੀਤੀਆਂ ਪੇਂਡੂ ਡਿਸਪੈਂਸਰੀਆਂ 'ਚ ਕੰਮ ਕਰਦੇ 1054 ਫਾਰਮਾਸਿਸਟ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ | ਪੰਜਾਬ ਸਰਕਾਰ ਨੇ 2006 ਵਿਚ ...

ਪੂਰੀ ਖ਼ਬਰ »

ਸਿੱਖ ਫ਼ਾਰ ਜਸਟਿਸ ਦੀਆਂ ਸਰਗਰਮੀਆਂ 'ਤੇ ਰੱਖੀ ਜਾ ਰਹੀ ਹੈ ਨਜ਼ਰ

ਚੰਡੀਗੜ੍ਹ, 3 ਜੁਲਾਈ (ਸੁਰਜੀਤ ਸਿੰਘ ਸੱਤੀ)-ਅਮਰੀਕਾ ਤੋਂ ਚਲਾਈ ਜਾ ਰਹੀ ਸੰਸਥਾ ਸਿੱਖਸ ਫ਼ਾਰ ਜਸਟਿਸ ਦੇ ਸੰਚਾਲਕ ਗੁਰਪਤਵੰਤ ਸਿੰਘ ਪੰਨੂ ਦਾ ਨਾਂਅ ਕੇਂਦਰ ਸਰਕਾਰ ਨੇ ਅੱਤਵਾਦੀਆਂ ਦੀ ਸੂਚੀ 'ਚ ਪਾ ਦਿੱਤਾ ਹੈ | ਇਹ ਗੱਲ ਇਸ ਪਾਬੰਦੀਸ਼ੁਦਾ ਸੰਸਥਾ ਦੀਆਂ ਸਰਗਰਮੀਆਂ ...

ਪੂਰੀ ਖ਼ਬਰ »

ਅਕਾਲੀ-ਕਾਂਗਰਸ ਨੂੰ ਛੱਡ ਕੇ ਸਾਰੀਆਂ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋਣ-ਢੀਂਡਸਾ

ਸੰਗਰੂਰ, 3 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਨੂੰ ਬਰਬਾਦ ਹੋਣੋ ਬਚਾਉਣ ਲਈ ਕੈਪਟਨ ਅਤੇ ਬਾਦਲ ਪਰਿਵਾਰ ਦੀ ਚੁੰਗਲ 'ਚੋਂ ਕੱਢਣਾ ਜ਼ਰੂਰੀ ਹੈ ਅਤੇ ਇਸ ਮਕਸਦ ਲਈ ਕਾਂਗਰਸ ਅਤੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX