ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਤੇ ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਪੰਜਾਬ ਸਾਰੇ ਮੰਤਰੀਆਂ, ਵਿਧਾਇਕਾਂ, ਸਿੱਖਿਆ ਸਕੱਤਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਰਹੇ ਬੇਰੁਜ਼ਗਾਰ ਡੀ.ਪੀ.ਈ ਅਧਿਆਪਕਾਂ ਦੇ ਸਬਰ ਦਾ ਪਿਆਲਾ ਉਸ ਸਮੇਂ ਭਰ ਗਿਆ ਜਦ ਉਪਰੋਕਤ ਮੰਤਰੀਆਂ ਅਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਲਾਰੇ ਲੱਪਿਆਂ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ | ਸ਼ਾਂਤਮਈ ਢੰਗ ਨਾਲ ਕੀਤੇ ਸੰਘਰਸ਼ ਤੋਂ ਅੱਕ ਕੇ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਅਧਿਆਪਕ ਪੰਜਾਬ ਦੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਪੁੱਜੇ ਅਤੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਅਕਾਸ਼ ਗੁੰਜਾਓ ਨਾਅਰੇ ਮਾਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ | ਸਿੱਖਿਆ ਮੰਤਰੀ ਦੀ ਕੋਠੀ ਦੇ ਨੇੜੇ ਪੁੱਜਦਿਆਂ ਹੀ ਡੀ.ਐਸ.ਪੀ. ਸੱਤ ਪਾਲ ਸ਼ਰਮਾ ਦੀ ਅਗਵਾਈ ਵਿਚ ਤਾਇ ਭਾਰੀ ਪੁਲਿਸ ਬਲ ਨੇ ਇਨ੍ਹਾਂ ਨੂੰ ਬੈਰੀਕੇਡਾਂ 'ਤੇ ਹੀ ਰੋਕ ਲਿਆ ਪਰ ਇਹ ਅਧਿਆਪਕ ਉੱਥੇ ਸੜਕ 'ਤੇ ਹੀ ਤਿੰਨ ਘੰਟੇ ਕੜਕਦੀ ਧੁੱਪ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਗਰਜਦੇ ਰਹੇ | ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚੇ ਸੈਂਕੜੇ ਬੇਰੁਜ਼ਗਾਰ ਡੀ.ਪੀ.ਈ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਹੁਣ 14 ਸਾਲਾ ਬਾਅਦ ਸਿੱਖਿਆ ਵਿਭਾਗ ਵਲੋਂ 873 ਡੀ.ਪੀ.ਈ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦ ਕਿ 14 ਸਾਲ ਵਿਚ ਬੇਰੁਜ਼ਗਾਰ ਅਧਿਆਪਕਾਂ ਦੀ ਗਿਣਤੀ ਵਿਚ ਚਾਰ ਗੁਣਾ ਵਾਧਾ ਹੋਇਆ ਹੈ ਅਤੇ ਵੱਡੀ ਗਿਣਤੀ ਬੇਰੁਜ਼ਗਾਰ ਅਧਿਆਪਕ ਓਵਰਏਜ ਹੋ ਚੁੱਕੇ ਹਨ | ਇਸ ਲਈ ਉਹ ਮੰਗ ਕਰ ਰਹੇ ਹਨ ਕਿ ਕੱਢੀਆ 873 ਪੋਸਟਾਂ ਵਿਚ 1000 ਪੋਸਟਾਂ ਦਾ ਵਾਧਾ ਕਰ ਕੇ ਇਨ੍ਹਾਂ ਨੂੰ 1873 ਕੀਤਾ ਜਾਵੇ | ਜੇਕਰ 15 ਜੁਲਾਈ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਾਂ ਉਸ ਤੋਂ ਬਾਅਦ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ | ਤਿੰਨ ਘੰਟੇ ਚਲੇ ਧਰਨਾ ਪ੍ਰਦਰਸ਼ਨ ਤੋਂ ਬਾਅਦ ਨਾਇਬ ਤਹਿਸੀਲਦਾਰ ਸੰਗਰੂਰ ਵਲੋਂ ਲਿਖਤੀ ਵਿਸ਼ਵਾਸ ਅਤੇ ਸਿੱਖਿਆ ਮੰਤਰੀ ਦੇ ਪੀ.ਏ ਵਲੋਂ ਮੰਗ ਪੱਤਰ ਲੈਣ ਤੋਂ ਬਾਅਦ ਇਹ ਵਿਸ਼ਵਾਸ ਮਿਲਣ 'ਤੇ ਕਿ ਸ਼ਨਿਚਰਵਾਰ ਜਾਂ ਐਤਵਾਰ ਨੂੰ ਸਿੱਖਿਆ ਮੰਤਰੀ ਨਾਲ ਬੈਠਕ ਕਰਵਾਈ ਜਾਵੇਗੀ ਰੋਸ ਪ੍ਰਦਰਸ਼ਨ ਖਤਮ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂਆਂ ਬੇਅੰਤ ਸਿੰਘ, ਰਮਨਪ੍ਰੀਤ ਸਿੰਘ, ਸੱਤਪਾਲ ਸਿੰਘ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਵਤਾਰ ਸਿੰਘ ਈਲਵਾਲ, ਤਪਿੰਦਰ ਸਿੰਘ ਸੋਹੀ ਐਡਵੋਕੇਟ, ਦਿਨੇਸ਼ ਬਾਂਸਲ, ਮਹਿੰਦਰ ਸਿੰਘ ਸਿੱਧੂ, ਨਰਿੰਦਰ ਕੌਰ ਭਰਾਜ ਨੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਇਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕਰਨ ਦੀ ਮੰਗ ਕੀਤੀ ਹੈ |
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਕੋਰੋਨਾ ਮਹਾਂਮਾਰੀ ਦੇ ਕਾਰਨ ਹੋਏ ਲਾਕਡਾਊਨ ਅਤੇ ਉਸ ਤੋਂ ਬਾਅਦ ਲਗਾਤਾਰ ਬੰਦ ਚਲ ਰਹੇ ਨਿੱਜੀ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸਾਂ ਮੰਗੇ ਜਾਣ ਦਾ ਮੁੱਦਾ ਠੰਢਾ ਪੈਣ ਦੀ ਬਜਾਏ ਲਗਾਤਾਰ ਗਰਮਾ ਰਿਹਾ ਹੈ | ਬੇਸ਼ੱਕ ...
ਘਰਾਚੋ, 3 ਜੁਲਾਈ (ਘੁਮਾਣ)-ਇੱਥੋਂ ਨੇੜੇ ਪਿੰਡ ਬਟੜਿਆਣਾ ਦੇ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਸਥਾਨਕ ਚੌਕੀ ਇੰਚਾਰਜ ਐਸ .ਆਈ. ਰਾਜਵੰਤ ਕੁਮਾਰ ਨੇ ਦੱਸਿਆ ਕਿ ਮਿ੍ਤਕ ਨਿਰਮਲ ਉਰਫ਼ ਪਵਨ ਪੁੱਤਰ ਰਾਮਧਾਰੀ ਪਿੰਡ ...
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਕੱਲ੍ਹ 4 ਵਜੇ ਤੋਂ ਬਾਅਦ ਕੋਰੋਨਾ ਦੇ 16 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੀ ਗਿਣਤੀ 509 ਹੋ ਗਈ ਹੈ | ਰਾਹਤ ਵਾਲੀ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ 20 ਮਰੀਜ਼ ...
ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਯੂਥ ਕਾਂਗਰਸ ਵਲੋਂ ਸੰਗਰੂਰ ਦੇ ਨੌਜਵਾਨ ਆਗੂ ਬੱਬੂ ਬਲਜੋਤ ਨੰੂ ਵਿਧਾਨ ਸਭਾ ਹਲਕਾ ਸੰਗਰੂਰ ਦਾ ਯੂਥ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਬੱਬੂ ਬਲਜੋਤ ਨੇ ਕਿਹਾ ਕਿ ਉਹ ਆਪਣੀ ...
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿਚ ਸਟਾਫ਼ ਨਰਸਾਂ ਦੀ ਕੀਤੀ ਜਾ ਰਹੀ ਸਿੱਧੀ ਭਰਤੀ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕੌਮੀ ਸਿਹਤ ਮਿਸ਼ਨ ਅਧੀਨ ਕੰਮ ਕਰਦੀਆਂ ਸਟਾਫ਼ ਨਰਸਾਂ ਨੇ ਪੰਜਾਬ ਦੇ ...
ਸੰਗਰੂਰ, 3 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਜ਼ਿਲ੍ਹੇ ਅੰਦਰ ਤਕਰੀਬਨ 93 ਲੱਖ ਰੁਪਏ ਕੋਵਿਡ-19 ਕਾਰਨ ਉਪਜੇ ਹਾਲਾਤਾਂ ਨਾਲ ਨਜਿੱਠਣ ਲਈ ਸਿੱਧੇ ਤੌਰ 'ਤੇ ਖ਼ਰਚੇ ਜਾ ਚੁੱਕੇ ਹਨ ਜਦਕਿ 15 ਲੱਖ ਤੋਂ ਵਧੇਰੇ ਦੀ ਰਕਮ ਦੂਜੇ ਸੂਬਿਆਂ ਨੂੰ ...
ਮਲੇਰਕੋਟਲਾ, 3 ਜੁਲਾਈ (ਕੁਠਾਲਾ)-ਮਲੇਰਕੋਟਲਾ ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਕੋੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਵੇਖਦੇ ਹੋਏ ਭਾਵੇਂ ਸਿਹਤ ਵਿਭਾਗ ਵਲੋਂ ਘਰ-ਘਰ ਜਾ ਕੇ ਮੈਡੀਕਲ ਸਰਵੇ ਕਰਵਾਇਆ ਜਾ ਰਿਹਾ ਹੈ ਪਰੰਤੂ ਸ਼ਹਿਰ ਵਾਸੀਆਂ ...
ਧਰਮਗੜ੍ਹ, 3 ਜੁਲਾਈ (ਗੁਰਜੀਤ ਸਿੰਘ ਚਹਿਲ)-ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਗਰਮ ਹੈ, ਜਿਸ ਦੇ ਤਹਿਤ ਹੱਬਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਵਿਖੇ ਗਾਜੀਆਬਾਦ (ਯੂ.ਪੀ) ਤੋਂ ਆਏ ਪਿ੍ੰਸੀਪਲ ਮੋਨਿਕਾ ਕਪੂਰ ਨੂੰ ਸਮੇਤ ਪਰਿਵਾਰ ਕੁਆਰੰਟੀਨ ...
ਮਲੇਰਕੋਟਲਾ, 3 ਜੁਲਾਈ (ਕੁਠਾਲਾ, ਪਾਰਸ ਜੈਨ, ਹਨੀਫ਼ ਥਿੰਦ)-ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਲੇਰਕੋਟਲਾ ਇਲਾਕੇ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ...
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਸੰਗਰੂਰ ਦੇ ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਨੂੰ ਬੰਦ ਕੀਤੇ ਜਾਣ ਦੀਆਂ ਚਰਚਾਵਾਂ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖੇ ਜਾਣ ...
ਧੂਰੀ, 3 ਜੁਲਾਈ (ਸੰਜੇ ਲਹਿਰੀ)-ਧੂਰੀ ਦੇ ਰਹਿਣ ਵਾਲੇ ਇੱਕ ਨੌਜਵਾਨ ਗੁਰਮੁਖ ਸਿੰਘ (38) ਪੁੱਤਰ ਗੁਰਜੰਟ ਸਿੰਘ ਜੋ ਕਿ ਜਨਤਾ ਨਗਰ ਧੂਰੀ ਦਾ ਰਹਿਣ ਵਾਲਾ ਸੀ ਅਤੇ ਕਰੀਬ ਦੋ ਕੁ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਦੁਬਈ ਗਿਆ ਸੀ, ਦੀ ਬੀਤੀ ਕੱਲ੍ਹ ਦੁਬਈ ਵਿਖੇ ਮੌਤ ਹੋ ਜਾਣ ...
ਮੂਣਕ, 3 ਜੁਲਾਈ (ਗਮਦੂਰ ਧਾਲੀਵਾਲ)-ਵੱਖ-ਵੱਖ ਜਥੇਬੰਦੀਆਂ ਵਲੋਂ ਮੂਣਕ ਵਿਚ ਭਾਰਤ ਦੀਆਂ ਕੋਲਾ ਖਾਣਾ ਦੀਆਂ ਟਰੇਡ ਯੂਨੀਅਨਾਂ ਦੇ ਦਿੱਤੇ ਹੜਤਾਲ ਦੇ ਸੱਦੇ 'ਤੇ ਹਮਾਇਤ ਵਿਚ ਮੂਣਕ ਵਿਚ ਮੁਜ਼ਾਹਰਾ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ...
ਲੌਾਗੋਵਾਲ, 3 ਜੁਲਾਈ (ਵਿਨੋਦ, ਖੰਨਾ)-ਕੇਂਦਰੀ ਹਕੂਮਤਾਂ ਵਲੋਂ ਸਿੱਖ ਭਾਈਚਾਰੇ ਨਾਲ ਤਸ਼ੱਦਦ ਕੀਤੇ ਜਾਣ ਦੇ ਿਖ਼ਲਾਫ਼ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ 'ਤੇ ਗੋਲੀ ਚਲਾਉਣ ਵਾਲੇ ਸੁਨਾਮ ਦੇ ਵਸਨੀਕ ਭਾਈ ਕਰਮਜੀਤ ਸਿੰਘ ਸੁਨਾਮ ਅੱਜ ਸ਼੍ਰੋਮਣੀ ਅਕਾਲੀ ਦਲ (ਬ) ...
ਭਵਾਨੀਗੜ੍ਹ, 3 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ 20 ਜੁਲਾਈ ਨੂੰ ਸੜਕਾਂ 'ਤੇ ਆ ਕੇ ਸੰਘਰਸ਼ ਕਰਨਗੇ, ਇਹ ਵਿਚਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ...
ਲਹਿਰਾਗਾਗਾ, 3 ਜੁਲਾਈ (ਸੂਰਜ ਭਾਨ ਗੋਇਲ)-ਵਣ ਰੇਂਜ ਅਫ਼ਸਰ ਲਹਿਰਾਗਾਗਾ ਦੇ ਦਫ਼ਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਅਤੇ ਦਾ ਕਲਾਸ ਫੋਰ ਇੰਪਲਾਈਜ਼ ਯੂਨੀਅਨ ਵਲੋਂ ਇੱਕ ਸਾਂਝੀ ਰੋਸ ਰੈਲੀ ਕੀਤੀ ਗਈ | ਇਹ ਰੋਸ ਰੈਲੀ 10 ਕੇਂਦਰੀ ਟਰੇਡ ਯੂਨੀਅਨਾਂ ...
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਸੱਗੂ, ਭੁੱਲਰ, ਧਾਲੀਵਾਲ)-ਸਵ: ਬਾਬੂ ਭਗਵਾਨ ਦਾਸ ਅਰੋੜਾ (ਫਾਊਾਡਰ ਚੇਅਰਮੈਨ ਬਾਬੂ ਭਗਵਾਨ ਦਾਸ ਚੈਰੀਟੇਬਲ ਟਰੱਸਟ ਅਤੇ ਗੁਰੁ ਨਾਨਕ ਦੇਵ ਡੈਂਟਲ ਕਾਲਜ ਅਤੇ ਸਾਬਕਾ ਮੰਤਰੀ, ਪੰਜਾਬ) ਦੀ ਅਮਿੱਟ ਯਾਦ ਵਿਚ 20ਵੀਂ ਬਰਸੀ ਮਨਾਈ ਗਈ ਅਤੇ ...
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਪਿਛਲੇ 14 ਸਾਲਾਂ ਤੋਂ ਠੇਕੇ ਉੱਤੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਰੂਰਲ ਫਾਰਮਾਸਿਸਟਾਂ ਨੇ ਅੱਜ ਧਰਨੇ ਦੇ 15ਵੇਂ ਦਿਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਲਦ ਰੈਗੂਲਰ ਨਾ ਕੀਤਾ ਗਿਆ ਤਾਂ ...
ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਭਾਰਤ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਇੰਡਸਟਰੀਅਲ ਫੈੱਡਰੇਸ਼ਨਾਂ ਦੇ ਸੱਦੇ ਉੱਤੇ ਏਟਕ, ਸੀਟੂ, ਏਕਟੂ ਅਤੇ ਮੁਲਾਜ਼ਮ ਫੈੱਡਰੇਸ਼ਨਾਂ ਵਲੋਂ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ ਅਤੇ ਮੁਲਾਜਮ ਮਾਰੂ ਨੀਤੀਆਂ ...
ਮਲੇਰਕੋਟਲਾ/ਸ਼ੇਰਪੁਰ, 3 ਜੁਲਾਈ (ਕੁਠਾਲਾ, ਦਰਸ਼ਨ ਸਿੰਘ ਖੇੜੀ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਸਮਰਪਿਤ ਅਕਾਲੀ ਆਗੂ ਜਥੇਦਾਰ ਨਛੱਤਰ ਸਿੰਘ ਫਰਵਾਹੀ ਦਾ ਦਿਹਾਂਤ ਹੋ ਗਿਆ ਹੈ | ਉਹ ਕੁੱਝ ਸਮੇਂ ਤੋਂ ਗਲੇ ਦੀ ਤਕਲੀਫ਼ ਕਾਰਨ ਹਸਪਤਾਲ ਵਿਚ ਜ਼ੇਰੇ ਇਲਾਜ ...
ਸੰਗਰੂਰ, 3 ਜੁਲਾਈ (ਅਮਨਦੀਪ ਸਿੰਘ ਬਿੱਟਾ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਸੰਗਰੂਰ ਇਕਾਈ ਵਲੋਂ ਸਤਪਾਲ ਧਾਲੀਵਾਲ ਅਤੇ ਦਵਿੰਦਰ ਧਾਲੀਵਾਲ ਦੀ ਅਗਵਾਈ ਹੇਠ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਕੇਂਦਰ ਸਰਕਾਰ ਦੀ ਮਜ਼ਦੂਰ ਅਤੇ ਦੇਸ਼ ਵਿਰੋਧੀ ...
ਮਲੇਰਕੋਟਲਾ, 3 ਜੁਲਾਈ (ਕੁਠਾਲਾ)- ਕੋਵਿਡ-19 ਦੀ ਮਹਾਂਮਾਰੀ ਦੌਰਾਨ ਮਲੇਰਕੋਟਲਾ ਸ਼ਹਿਰ ਅੰਦਰ ਆਮ ਲੋਕਾਂ ਦੀ ਦਿਨ ਰਾਤ ਸੇਵਾ ਤੇ ਸੁਰੱਖਿਆ ਵਿਚ ਜੁੱਟੇ ਕੋਰੋਨਾ ਫ਼ਰੰਟ ਦੇ ਯੋਧੇ ਅਧਿਕਾਰੀ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਐਸ.ਐਚ.ਓ. ਥਾਣਾ ਸਿਟੀ-2 ਮਲੇਰਕੋਟਲਾ ...
ਧੂਰੀ, 3 ਜੁਲਾਈ (ਦੀਪਕ, ਸੰਜੇ ਲਹਿਰੀ)-ਸਮਾਜਸੇਵੀ ਸੰਸਥਾ ਪਰਿਵਰਤਨ ਦੇ ਆਗੂ ਗੁਰਦਰਸ਼ਨ ਸਿੰਘ ਡਿੰਪੀ ਨੇ ਆਪਣੇ ਉੱਪਰ ਹੋਏ ਜਾਨਲੇਵਾ ਹਮਲੇ ਦੇ ਗਵਾਹ ਉੱਪਰ ਦੋਸ਼ੀ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਦੋਸ਼ ਲਗਾਉਂਦਿਆਂ ਇਸ ਮਾਮਲੇ ਵਿਚ ਥਾਣਾ ਸਿਟੀ ਧੂਰੀ ਦੀ ...
ਲੌਾਗੋਵਾਲ, 3 ਜੁਲਾਈ (ਸ.ਸ.ਖੰਨਾ, ਵਿਨੋਦ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਪੰਜਾਬ ਦੀ ਕਨਵੀਨਰ ਨਿੰਦਰ ਕੌਰ ਅਤੇ ਕਰਮਜੀਤ ਕੌਰ ਦੀ ਅਗਵਾਈ ਹੇਠ ਫ਼ੈਸਲਾ ਲਿਆ ਗਿਆ ਕਿ ਸਮੂਹ ਮਲਟੀਪਰਪਜ਼ ਹੈਲਥ ਵਰਕਰ ਕਾਲੇ ਬਿੱਲੇ ਲਗਾ ਕੇ ਆਪਣੀ ਡਿਊਟੀ ਕਰਿਆ ...
ਲਹਿਰਾਗਾਗਾ, 3 ਜੁਲਾਈ (ਗਰਗ, ਢੀਂਡਸਾ, ਗੋਇਲ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ...
ਧੂਰੀ, 3 ਜੁਲਾਈ (ਦੀਪਕ, ਲਹਿਰੀ)-ਹਾਲ ਹੀ ਵਿਚ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਸਾਰੇ ਸਕੂਲਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬੀ ਨੂੰ ਉੱਨਤ ਕਰਨ ਵਾਲੇ ਅਧਿਆਪਕਾਂ ਨੂੰ ਗੁਪਤ ਰਿਪੋਰਟਾਂ ਵਿਚ ਦਿੱਤੇ ਜਾਣ ...
ਧੂਰੀ, 3 ਜੁਲਾਈ (ਦੀਪਕ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਸਮੁੰਦਗੜ੍ਹ ਛੰਨਾਂ ਅਤੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਸਕੱਤਰ ਜਗਦੀਪ ਸਿੰਘ ਅਤੇ ਸੂਬਾ ...
ਖਨੌਰੀ, 3 ਜੁਲਾਈ (ਬਲਵਿੰਦਰ ਸਿੰਘ ਥਿੰਦ)-ਅੱਜ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ਕੌਮੀ ਸਕੱਤਰ ਊਸ਼ਾ ਰਾਣੀ ਦੀ ਅਗਵਾਈ ਵਿਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਆਸ਼ਾ ਵਰਕਰ ਅਤੇ ਆਸ਼ਾ ਫਰਟੀਲਾਈਜ਼ਰ ਯੂਨੀਅਨ ਨੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ...
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਧਾਲੀਵਾਲ, ਭੁੱਲਰ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਆਰਡੀਨੈਂਸ ਕਿਸਾਨ ਜਥੇਬੰਦੀਆਂ ਦੀ ਲੰਮੇ ਸਮੇਂ ਦੀ ਮੰਗ 'ਤੇ ਹੀ ਲਿਆਂਦਾ ਗਿਆ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ...
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡਰੱਗ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸ੍ਰੀ ਬਲਰਾਮ ਲੂਥਰਾ ਨੇ ਪਦ ਉਨਤ ਹੋਣ ਤੋਂ ਬਾਅਦ ਸੰਗਰੂਰ ਵਿਖੇ ਡਰੱਗ ਜ਼ੋਨਲ ਲਾਇਸੰਸਿੰਗ ਅਥਾਰਿਟੀ ਦਾ ਪਦ ਭਾਰ ਸੰਭਾਲ ਲਿਆ ਹੈ | ਪਦਭਾਰ ਸੰਭਾਲਣ ...
ਮੂਣਕ, 3 ਜੁਲਾਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਮਾਨਸੂਨ ਦੇ ਬਰਸਾਤੀ ਸੀਜ਼ਨ ਨੂੰ ਦੇਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਚੱਲ ਰਹੇ ਅਗਾਓ ਪ੍ਰਬੰਧਾਂ ਦੇ ਕੰਮਾਂ ਸਬੰਧੀ ਸੂਬਾ ਸਿੰਘ ਐਸ.ਡੀ.ਐਮ.ਮੂਣਕ ਵਲੋਂ ਘੱਗਰ ...
ਮੂਣਕ/ਮੰਡਵੀ, 3 ਜੂਨ (ਭਾਰਦਵਾਜ, ਸਿੰਗਲਾ, ਪ੍ਰਵੀਨ ਮਦਾਨ)-ਭਾਜਪਾ ਮੰਡਲ ਮੂਣਕ ਦੀ ਮੀਟਿੰਗ ਮੰਡਲ ਪ੍ਰਧਾਨ ਸੁਰੇਸ਼ ਰਾਠੀ ਦੀ ਅਗਵਾਈ ਵਿਚ ਪਿੰਡ ਬੂਸਿਹਰਾ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਸੁਸ਼ੀਲ ਕੁਮਾਰ ਨੂੰ ਯੁਵਾ ਮੋਰਚਾ ਦਾ ਪ੍ਰਧਾਨ ਅਤੇ ਮਨਦੀਪ ਸਿੰਘ ਨੂੰ ...
ਚੀਮਾ ਮੰਡੀ, 3 ਜੁਲਾਈ (ਦਲਜੀਤ ਸਿੰਘ ਮੱਕੜ)-ਫ਼ਿਲਮੀ ਹਸਤੀ ਅਨੂਪਮ ਖੇਰ ਵਲੋਂ ਗੁਰਬਾਣੀ ਦੀਆਂ ਤੁੱਕਾਂ ਨੰੂ ਤੋੜ ਮਰੋੜ ਕੇ ਇਕ ਟਵੀਟ ਰਾਹੀਂ ਪੇਸ਼ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਖ਼ਤ ਸ਼ਬਦਾਂ ...
ਕੁੱਪ ਕਲਾਂ, 3 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਪੈ ਰਹੀ ਤਪਾੜ ਗਰਮੀ ਕਾਰਨ ਤਾਜ਼ਾ ਲਾਏ ਝੋਨੇ ਦੇ ਖੇਤਾਂ 'ਚੋਂ ਪਾਣੀ ਸੁੱਕ ਜਾਣ ਕਾਰਨ ਕਿਸਾਨਾਂ ਲਈ ਮੁਸ਼ਕਿਲ ਵਾਲੀ ਸਥਿਤੀ ਬਣਦੀ ਜਾ ਰਹੀ ਹੈ | ਪਹਿਲਾਂ ਹੀ ਪ੍ਰਵਾਸੀ ਮਜ਼ਦੂਰਾਂ ਦੀ ...
ਕੁੱਪ ਕਲਾਂ, 3 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਪੈ ਰਹੀ ਤਪਾੜ ਗਰਮੀ ਕਾਰਨ ਤਾਜ਼ਾ ਲਾਏ ਝੋਨੇ ਦੇ ਖੇਤਾਂ 'ਚੋਂ ਪਾਣੀ ਸੁੱਕ ਜਾਣ ਕਾਰਨ ਕਿਸਾਨਾਂ ਲਈ ਮੁਸ਼ਕਿਲ ਵਾਲੀ ਸਥਿਤੀ ਬਣਦੀ ਜਾ ਰਹੀ ਹੈ | ਪਹਿਲਾਂ ਹੀ ਪ੍ਰਵਾਸੀ ਮਜ਼ਦੂਰਾਂ ਦੀ ...
ਚੀਮਾਂ ਮੰਡੀ, 3 ਜੁਲਾਈ (ਦਲਜੀਤ ਸਿੰਘ ਮੱਕੜ)-ਸੰਤ ਬਾਬਾ ਅਤਰ ਸਿੰਘ ਮਸਤੂਆਣੇ ਵਾਲਿਆਂ ਦੇ ਅਨਿਨ ਸੇਵਕ ਬਾਬਾ ਤੇਜਾ ਸਿੰਘ ਦੀ 55ਵੀ ਬਰਸੀ ਅੱਜ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਮਨਾਈ ਗਈ ਜਿਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਾ ਸੰਤ ਹਰਦੀਪ ਸਿੰਘ, ਭਾਈ ...
ਚੀਮਾ ਮੰਡੀ, 3 ਜੁਲਾਈ (ਦਲਜੀਤ ਸਿੰਘ ਮੱਕੜ)-ਕਸਬੇ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਾਲੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਦਾ ਬੜੂ ਸਾਹਿਬ ਜਥੇ ਵਲੋਂ ਸਨਮਾਨ ਕੀਤਾ ਗਿਆ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...
ਧੂਰੀ, 3 ਜੁਲਾਈ (ਸੰਜੇ ਲਹਿਰੀ, ਦੀਪਕ)-ਦੇਸ਼ ਵਿਚ ਦਿਨੋਂ ਦਿਨ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਂਦਰ ਵਿਚ ਸੱਤਾ 'ਤੇ ਕਾਬਜ਼ ਅਤੇ ਪੰਜਾਬ ਵਿਚ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ...
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਭੁੱਲਰ, ਧਾਲੀਵਾਲ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਸੁਨਾਮ ਦੀ ਅਗਵਾਈ ਵਿਚ ਹੁਸ਼ਿਆਰਪੁਰ ਤੋਂ ਪੱਦ ਉੱਨਤ ਹੋਕੇ ਆਏ ਜ਼ੋਨਲ ਲਾਇਸਸਿੰਗ ਅਥਾਰਿਟੀ (ਜੈਡ. ਐਲ. ਏ.) ...
ਸੰਗਰੂਰ, 3 ਜੁਲਾਈ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸ ਨੂੰ ਲੈ ਕੇ ਜਿੱਥੇ ਦੇਸ਼ ਦੀਆਂ ਕਈ ਰਾਜਨੀਤਿਕ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਕਿਸਾਨਾਂ ਨੂੰ ਇਸ ਆਰਡੀਨੈਂਸ ਦੇ ਕਿਸਾਨੀ ਮਾਰੂ ਨੁਕਸਾਨ ਗਿਣਾਉਂਦੀਆਂ ਹੋਈਆਂ ਦੇਸ਼ ਦੇ ...
ਮੂਣਕ, 3 ਜੁਲਾਈ (ਕੇਵਲ ਸਿੰਗਲਾ)-ਕੇਂਦਰ ਸਰਕਾਰ ਵਲੋਂ ਜਾਰੀ ਆਰਡੀਨੈਂਸ ਸੂਬੇ ਦੀ ਆਰਥਿਕਤਾ ਤਬਾਹ ਕਰ ਦੇਵੇਗੀ, ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਆਮ ਆਦਮੀ ਪਾਰਟੀ ਵਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX