ਤਾਜਾ ਖ਼ਬਰਾਂ


ਰਾਜਪੁਰਾ (ਪਟਿਆਲਾ) 'ਚ 17 ਨਵੇਂ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਰਾਜਪੁਰਾ, 5 ਅਗਸਤ (ਰਣਜੀਤ ਸਿੰਘ) ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ।ਅੱਜ ਇੱਥੋਂ ਦੇ ਆਨੰਦ ਨਗਰ, ਨਿਊ ਆਫ਼ੀਸਰ ਕਲੋਨੀ, ਮਿਰਚ ਮੰਡੀ, ਸੁੰਦਰ ਨਗਰ, ਐਮ ਐਲ ਏ ਰੋਡ, ਬਾਬਾ ਦੀਪ ਸਿੰਘ ਕਲੋਨੀ, ਸ਼ਿਆਮ ਨਗਰ, ਭਾੜੀ ਵਾਲਾ ਮੁਹੱਲਾ, ਫੋਕਲ ਪੁਆਇੰਟ, ਨਿਊ ਡਾਲੀਮਾਂ ਵਿਹਾਰ, ਤੋਂ ਕੋਰੋਨਾ...
ਸ਼ਾਹਕੋਟ (ਜਲੰਧਰ) 'ਚ ਲਾਇਸੈਂਸ ਲਈ ਮੈਡੀਕਲ ਕਰਵਾਉਣ ਗਏ ਬਜ਼ੁਰਗ ਨਿਕਲੇ ਕੋਰੋਨਾ ਪਾਜ਼ੀਟਿਵ
. . .  1 day ago
ਸ਼ਾਹਕੋਟ, 5 ਅਗਸਤ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ)- ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਬੁੱਧਵਾਰ ਨੂੰ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਪਰਜੀਆਂ ਕਲਾਂ ਦਾ ਰਹਿਣ ਵਾਲਾ ਇੱਕ ਵਿਅਕਤੀ ਜਲੰਧਰ ਵਿਖੇ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ...
ਚੰਡੀਗੜ੍ਹ 'ਚ ਕੋਰੋਨਾ ਦੇ 64 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 5 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਕੋਰੋਨਾ ਦੇ ਅੱਜ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਨਵੇਂ ਮਾਮਲੇ ਆਉਣ ਉਪਰੰਤ ਚੰਡੀਗੜ੍ਹ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1270 ਤੱਕ...
ਲੁਧਿਆਣਾ 'ਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ, 326 ਨਵੇਂ ਮਾਮਲੇ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 326 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਤੇਜ਼ੀ ਨਾਲ ਕਾਰਵਾਈ ਲਈ ਡੀ.ਜੀ.ਪੀ ਵੱਲੋਂ 2 ਐੱਸ.ਆਈ ਟੀ ਗਠਿਤ ਕਰਨ ਦੇ ਹੁਕਮ
. . .  1 day ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ 2 ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਦਿੱਤੇ ਹਨ, ਜੋ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਤੇਜ਼ੀ ਨਾਲ ਕਾਰਵਾਈ ਕਰਨਗੀਆਂ। ਇਨ੍ਹਾਂ ਟੀਮਾਂ ਦੀ ਨਿਗਰਾਨੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਈਸ਼ਵਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕੁੱਲ...
ਡੇਰਾਬਸੀ (ਮੋਹਾਲੀ) ਤਹਿਸੀਲ ਦੇ ਫ਼ਰਦ ਕੇਂਦਰ ਦਾ 24 ਲੱਖ ਬਿੱਲ ਬਕਾਇਆ, ਬਿਜਲੀ ਕੁਨੈਕਸ਼ਨ ਕੱਟਿਆ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ )- ਜ਼ਿਲ੍ਹਾ ਮੋਹਾਲੀ ਦੇ ਡੇਰਾਬਸੀ ਤਹਿਸੀਲ ਕੰਪਲੈਕਸ ਵਿਖੇ ਸਥਿਤ ਫ਼ਰਦ ਕੇਂਦਰ ਬਿਜਲੀ ਬਿੱਲ ਜਮ੍ਹਾ ਨਾ ਹੋਣ ਉੱਤੇ ਪਾਵਰਕਾਮ ਵਿਭਾਗ ਨੇ ਅੱਜ ਫ਼ਰਦ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ। ਇਸ ਦੇ ਚਲਦੇ ਇੱਥੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਵਰ ਕਾਮ...
ਟਰਾਲੇ ਤੇ ਐਕਟਿਵਾ ਦੀ ਭਿਆਨਕ ਟੱਕਰ ਵਿਚ 52 ਸਾਲਾ ਵਿਅਕਤੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਜ਼ੀਰਾ ਰੋਡ 'ਤੇ ਪੈਂਦੇ ਪਿੰਡ ਵਲੂਰ ਦੇ ਅੱਡੇ ਨੇੜੇ ਟਰਾਲੇ ਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇਕ 52 ਸਾਲ ਦੇ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ। ਉਕਤ ਵਿਅਕਤੀ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਗੋਡੋਡੂ, ਜ਼ੀਰਾ ਰੋਡ...
ਨਵੰਬਰ ਤੱਕ ਮਿਲਣਗੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫ਼ੋਨ
. . .  1 day ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕੈਬਨਿਟ ਨੇ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫ਼ੋਨ ਵੰਡਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 12ਵੀਂ ਦੀ ਪ੍ਰੀਖਿਆ ਆਨ ਲਾਈਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। 50000 ਫੋਨਾਂ ਦੇ ਪਹਿਲੇ ਬੈਚ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 5 ਅਗਸਤ (ਮਨਮੋਹਨ ਸਿੰਘ ਕਲੇਰ ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦਸਿਆ ਕਿ ਇਹਨਾਂ ਮਾਮਲਿਆਂ ਚ 3 ਪਿੰਡ ਮਨੈਲਾਂ ਦੇ ਉਸ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ(49), ਪਿਤਾ (84) ਅਤੇ ਪੁੱਤਰ (18) ਸ਼ਾਮਿਲ ਹਨ, ਜਦਕਿ 1 ਮਾਮਲੇ...
ਮੋਗਾ 'ਚ 2 ਹੋਰ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਨਾਲ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਜ਼ਿਲ੍ਹਾ ਪਠਾਨਕੋਟ 'ਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 5 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ 5 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿੱਚ ਕੋਰੋਨਾ ਰਿਪੋਰਟ...
ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਣ ਮਗਰੋਂ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਕੇਸ ਵਧਣ ਨਾਲ ਲੋਕ ਚਿੰਤਤ ਹਨ। ਸ਼ਹਿਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 67 ਨਵੇਂ ਮਾਮਲੇ ਪਾਜ਼ੀਟਿਵ, 1 ਮੌਤ
. . .  1 day ago
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ, ਰਾਜੇਸ਼ ਕੁਮਾਰ) - ਅੰਮ੍ਰਿਤਸਰ ਚ ਅੱਜ 67 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 1 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2093 ਹੋ ਗਈ ਹੈ। ਜਿਨ੍ਹਾਂ ਚ 1516 ਮਰੀਜ਼ ਠੀਕ ਹੋਏ ਹਨ, 491 ਜੇਰੇ...
ਸਿੱਖਿਆ ਬੋਰਡ ਨੇ ਸੂਬੇ ਦੇ ਸਮੂਹ ਸਕੂਲਾਂ ਵਿਚ 11ਵੀਂ ਤੇ 12ਵੀਂ ਲਈ ਐਨ. ਸੀ. ਸੀ ਵਿਸ਼ਾ ਕੀਤਾ ਲਾਗੂ
. . .  1 day ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਐਨ. ਸੀ. ਸੀ. National Cadet Corps) ਵਿਸ਼ਾ ਲਾਗੂ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਸਾਲ 2020-21 ਤੋਂ ਸਿੱਖਿਆ ਬੋਰਡ ਨਾਲ ਸਬµਧਿਤ...
ਜੈਤੋ ਪੁਲਿਸ ਨੇ ਚਾਲੂ ਭੱਠੀ, 200 ਲੀਟਰ ਲਾਹਣ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ
. . .  1 day ago
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਐੱਸ.ਐੱਸ.ਪੀ ਸਵਰਨਜੀਤ ਸਿੰਘ ਦੀ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਜੈਤੋ ਦੀ ਪੁਲਿਸ ਨੂੰ ਉਸ ਵਕਤ ਸਫਲਤਾ ਮਿਲੀ ਜਦ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਲੂ ਭੱਠੀ, ਕਰੀਬ 200 ਲੀਟਰ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ...
ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਕਰੇਗੀ ਪੇਸ਼
. . .  1 day ago
ਚੰਡੀਗੜ੍ਹ, 5 ਅਗਸਤ (ਸੁਰਜੀਤ ਸਿੰਘ ਸੱਤੀ)- ਮੋਹਾਲੀ ਸਥਿਤ ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਵਲੋਂ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਰਿਣਦਾਤਾਵਾਂ...
ਪੰਜਾਬ ਕੈਬਨਿਟ ਨੇ ਇੱਕ ਸਾਲ ਲਈ ਵਧਾਈ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ
. . .  1 day ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇੱਕ ਸਾਲ ਲਈ ਵਧਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਬੀਮਾ ਯੋਜਨਾ ਨੂੰ ਵਧਾਉਣ ਦੇ ਨਾਲ...
ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਖ਼ਰਚੇ 501.07 ਕਰੋੜ ਰੁਪਏ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
. . .  1 day ago
ਚੰਡੀਗੜ੍ਹ/ਅਜਨਾਲਾ 5 ਅਗਸਤ (ਵਿਕਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਮਗਰਲੇ ਸਮੇਂ ਦੌਰਾਨ 501.07 ਕਰੋੜ ਰੁਪਏ ਦੇ ਖ਼ਰਚੇ ਨੂੰ ਅੱਜ ਪੰਜਾਬ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 5 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 601 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ...
ਮਾਛੀਵਾੜਾ 'ਚ ਕੋਰੋਨਾ ਬਲਾਸਟ, ਆੜ੍ਹਤੀ ਸਮੇਤ 6 ਵਿਅਕਤੀ ਆਏ ਪਾਜ਼ੀਟਿਵ
. . .  1 day ago
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਦੇ ਸਭ ਤੋਂ ਵੱਧ 6 ਮਾਮਲੇ ਸਾਹਮਣੇ ਆਏ ਹਨ। ਇੱਥੇ ਗੁਰਾਂ ਕਾਲੋਨੀ ਦੇ ਆੜ੍ਹਤੀ, ਉਸ ਦੇ ਨੌਜਵਾਨ ਪੁੱਤਰ, ਦੋ ਔਰਤਾਂ, ਸਿਹਤ ਵਿਭਾਗ ਦਾ ਇੰਸਪੈਕਟਰ ਅਤੇ ਇੰਦਰਾ ਕਾਲੋਨੀ ਦੇ ਇੱਕ ਨੌਜਵਾਨ ਦੀ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਕੈਪਟਨ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਕੀਤੀ ਗੱਲਬਾਤ
. . .  1 day ago
ਚੰਡੀਗੜ੍ਹ, 5 ਅਗਸਤ- ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ। ਮੁੱਖ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲੇ ਸਾਹਮਣੇ ਆਉਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਈਆਂ ਕੋਵਿਡ-19 ਦੀਆਂ ਰਿਪੋਰਟਾਂ ਅਨੁਸਾਰ ਬਲਾਕ ਮਹਿਲ ਕਲਾਂ 'ਚ 4, ਬਲਾਕ...
ਜੀ. ਐੱਸ. ਡੀ. ਪੀ. ਦਾ ਵਾਧੂ ਉਧਾਰ ਲੈਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਸਾਲ 2020-21 'ਚ ਜੀ. ਐੱਸ. ਡੀ. ਪੀ. ਦੇ 2 ਫ਼ੀਸਦੀ ਦਾ ਵਾਧੂ ਉਧਾਰ ਲੈਣ ਅਤੇ ਵਪਾਰ 'ਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ...
ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ 5 ਅਗਸਤ (ਲਾਡੀ, ਥਿੰਦ, ਹੈਪੀ)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ...
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੀ ਵਸਨੀਕ ਇਕ ਔਰਤ ਦੀ ਕੋਰੋਨਾ ਕਾਰਨ ਮੌਤ
. . .  1 day ago
ਬੇਗੋਵਾਲ, 5 ਅਗਸਤ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ, ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਪਿੰਡ ਮਿਆਣੀ ਭੱਗੂਪੁਰੀਆ ਦੀ ਵਸਨੀਕ ਇਕ ਔਰਤ ਜਸਵੀਰ ਕੌਰ (70) ਪਤਨੀ ਪਲਵਿੰਦਰ ਸਿੰਘ ਦੀ ਜਲੰਧਰ ਵਿਖੇ ਇਲਾਜ ਦੌਰਾਨ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਦਾ ਅੱਜ ਅੰਤਿਮ ਸਸਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਪਹਿਲਾ ਸਫ਼ਾ

ਅੰਮ੍ਰਿਤਸਰ, ਤਰਨ ਤਾਰਨ ਜ਼ਿਲ੍ਹੇ ਤੇ ਬਟਾਲਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 43 ਮੌਤਾਂ

ਟਾਂਗਰਾ/ ਤਰਨ ਤਾਰਨ/ ਬਟਾਲਾ, 31 ਜੁਲਾਈ (ਹਰਜਿੰਦਰ ਸਿੰਘ ਕਲੇਰ, ਹਰਿੰਦਰ ਸਿੰਘ, ਵਿਕਾਸ ਮਰਵਾਹਾ, ਕਾਹਲੋਂ)-ਅੱਜ ਅੰਮ੍ਰਿਤਸਰ ਦੇ ਟਾਂਗਰਾ, ਤਰਨ ਤਾਰਨ ਤੇ ਬਟਾਲਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 43 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਕਈ ਅਜੇ ਵੀ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ਼ ਹਨ। ਅੱਜ ਤਰਨ ਤਾਰਨ 'ਚ 21 ਤੇ ਬਟਾਲਾ 'ਚ 11 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਟਾਂਗਰਾ ਨੇੜੇ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 11 ਤੱਕ ਪੁੱਜ ਗਈ ਹੈ।
ਟਾਂਗਰਾ 'ਚ ਮੌਤਾਂ ਦੀ ਗਿਣਤੀ 11 ਹੋਈ
ਟਾਂਗਰਾ ਨੇੜੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 11 ਤੱਕ ਪੁੱਜ ਗਈ ਹੈ, ਜਦਕਿ ਕੁਝ ਵਿਅਕਤੀ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਹਨ। ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ 'ਚ ਜੋਗਾ ਸਿੰਘ ਪੁੱਤਰ ਬਲਦੇਵ ਸਿੰਘ, ਮੰਗਲ ਸਿੰਘ ਪੁੱਤਰ ਸਵਰਨ ਸਿੰਘ, ਜਸਵਿੰਦਰ ਸਿੰਘ ਪੁੱਤਰ ਸੂਬਾ ਸਿੰਘ, ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਸ਼ਾਮਿਲ ਹਨ। ਇਸੇ ਦੌਰਾਨ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਵੀ ਇਸ ਗੰਭੀਰ ਘਟਨਾ ਦਾ ਨੋਟਿਸ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਵਲੋਂ ਗਠਿਤ ਕੀਤੀ ਵਿਸੇਸ਼ ਜਾਂਚ ਕਮੇਟੀ ਨੇ ਅੱਜ ਪਿੰਡ ਮੁੱਛਲ ਵਿਖੇ ਪਹੁੰਚ ਕੇ ਸਮਸ਼ਾਨਘਾਟ 'ਚ ਅਸਥੀਆਂ ਤੇ ਰਾਖ ਦੇ ਸੈਂਪਲ ਲੈ ਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸ ਸਬੰਧੀ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਸ਼ਰਾਬ ਵੇਚਣ ਵਾਲੀ ਪਟਿਆਂ ਵਾਲੀ ਬੀਬੀ ਦਾ ਪਤੀ ਵੀ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਨਾਲ ਮਰ ਗਿਆ ਹੈ। ਇਸ ਮੌਕੇ ਪਿੰਡ ਮੁੱਛਲ ਵਿਖੇ ਪੁੱਜੇ ਵਿਰੋਧੀ ਧਿਰ ਦੇ ਨੇਤਾ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ 'ਚ ਸ਼ਰਾਬ ਮਾਫੀਆ ਤੇ ਹੋਰ ਪਾਬੰਦੀਸ਼ੁਦਾ ਨਸ਼ਿਆਂ ਦੀ ਰੋਕਥਾਮ× 'ਚ ਪੂਰੀ ਤਰ੍ਹਾਂ ਅਸਫ਼ਲ ਹੋਈ ਹੈ, ਜਿਸ ਕਾਰਨ ਸੂਬੇ 'ਚ ਕਈ ਮਾਵਾਂ ਦੇ ਪੁੱਤ ਮੌਤ ਦੀ ਭੇਟ ਚੜ੍ਹ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਲਕੀਤ ਸਿੰਘ ਏ.ਆਰ. ਤੇ ਤਲਬੀਰ ਸਿੰਘ ਗਿੱਲ ਨੇ ਵੀ ਸਰਕਾਰ ਨੂੰ ਕੋਸਦਿਆਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਘਟਨਾ ਸਥਾਨ 'ਤੇ ਪੁੱਜੇ ਕਾਮਰੇਡ ਗੁਰਨਾਮ ਸਿੰਘ ਦਾਊਦ ਤੇ ਵਰਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਵਰਕਰਾਂ ਤੇ ਪੀੜਤ ਪਰਿਵਾਰਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜੰਗਲਾਤ ਵਿਭਾਗ ਦੇ ਚੇਅਰਮੈਨ ਸਾਧੂ ਸਿੰਘ ਸ਼ਾਹ, ਗੁਰਪ੍ਰਤਾਪ ਸਿੰਘ ਟਿੱਕਾ, ਸੰਦੀਪ ਸਿੰਘ ਏ.ਆਰ., ਹਰਭਜਨ ਸਿੰਘ ਸਾਬਕਾ ਈ.ਟੀ.ਓ., ਸਵਰਾਜ ਸਿੰਘ ਮੁੱਛਲ, ਕਾ: ਹਰਪ੍ਰੀਤ ਸਿੰਘ ਬੁਟਾਰੀ, ਸ਼ੰਮੀ ਸ਼ਰਮਾ, ਜੱਸ ਵਰਪਾਲ ਪੀ.ਏ., ਮਨਜੀਤ ਸਿੰਘ ਤਰਸਿੱਕਾ, ਮਨਜਿੰਦਰ ਸਿੰਘ, ਅਮਰਜੀਤ ਸਿੰਘ ਬੰਡਾਲਾ ਸ਼੍ਰੋਮਣੀ ਕਮੇਟੀ ਮੈਂਬਰ, ਪ੍ਰੋ: ਨੌਨਿਹਾਲ ਸਿੰਘ, ਦਲਜੀਤ ਸਿੰਘ ਖੇੜਾ ਤੇ ਸਤਨਾਮ ਗਿੱਲ ਆਦਿ ਹਾਜ਼ਰ ਸਨ।
ਤਰਨ ਤਾਰਨ 'ਚ 21 ਤੋਂ ਵੱਧ ਮੌਤਾਂ
ਵੀਰਵਾਰ ਸ਼ਾਮ ਤੋਂ ਲੈ ਕੇ ਸ਼ੁੱਕਰਵਾਰ ਤੱਕ ਜ਼ਿਲ੍ਹਾ ਤਰਨ ਤਾਰਨ 'ਚ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਕਾਰੋਬਾਰੀਆਂ ਵਲੋਂ ਤਿਆਰ ਕੀਤੀ ਗਈ ਜ਼ਹਿਰੀਲੀ ਸ਼ਰਾਬ ਪੀਣ ਨਾਲ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ 21 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਤੇ ਕਈ ਵਿਅਕਤੀ ਹਸਪਤਾਲ 'ਚ ਦਾਖ਼ਲ ਹਨ, ਜਦਕਿ ਅਧਿਕਾਰਤ ਤੌਰ 'ਤੇ ਪੁਲਿਸ ਵਲੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ 16 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਧੜੱਲੇ ਨਾਲ ਜ਼ਹਿਰੀਲੀ ਸ਼ਰਾਬ ਤਿਆਰ ਕਰਨ ਵਾਲੇ ਕਾਰੋਬਾਰੀਆਂ ਸਬੰਧੀ ਪੁਲਿਸ ਨੂੰ ਜਾਣਕਾਰੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਖ਼ਿਲਾਫ਼ ਕੋਈ ਵੱਡੀ ਕਾਰਵਾਈ ਨਾ ਹੋਣ ਕਾਰਨ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ ਕਿ ਜ਼ਿਲ੍ਹੇ 'ਚ ਏਨੇ ਵੱਡੇ ਪੱਧਰ 'ਤੇ ਜ਼ਹਿਰੀਲੀ ਸ਼ਰਾਬ ਤਿਆਰ ਹੋ ਕੇ ਤਰਨ ਤਾਰਨ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ 'ਚ ਕਿਵੇਂ ਵਿਕ ਰਹੀ ਹੈ। ਇਥੋਂ ਤੱਕ ਕਿ ਕਈ ਵਿਅਕਤੀ ਸਿੱਧੇ ਤੌਰ 'ਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ 'ਤੇ ਸਥਾਨਕ ਪੁਲਿਸ ਦੀ ਸਰਪ੍ਰਸਤੀ ਮੰਨ ਰਹੇ ਹਨ। ਜ਼ਿਲ੍ਹੇ 'ਚ ਪੁਲਿਸ ਦੀ ਸਰਪ੍ਰਸਤੀ ਤੋਂ ਬਿਨਾਂ ਨਾਜਾਇਜ਼ ਸ਼ਰਾਬ ਦਾ ਏਨੇ ਵੱਡੇ ਪੱਧਰ 'ਤੇ ਕਾਰੋਬਾਰ ਚਲਾਉਣਾ ਕੋਈ ਖਾਲਾ ਜੀ ਦਾ ਵਾੜਾ ਨਹੀਂ ਹੈ। ਜਗ੍ਹਾ-ਜਗ੍ਹਾ ਤੇ ਪਿੰਡ-ਪਿੰਡ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਵਾਲਿਆਂ ਦੀਆਂ ਲੰਮੀਆਂ ਲਿਸਟਾਂ ਪੁਲਿਸ ਕੋਲ ਹੋਣ ਦੇ ਬਾਵਜੂਦ ਵੀ ਅੱਖਾਂ ਮੀਚਣੀਆਂ ਹੀ ਏਨੀ ਵੱਡੀ ਘਟਨਾ ਹੋਣ ਦਾ ਕਾਰਨ ਬਣਿਆ ਹੈ। ਇਹ ਜ਼ਹਿਰੀਲੀ ਸ਼ਰਾਬ 'ਮਿਥਾਈਲ ਅਲਕੋਹਲ' ਵਰਗੇ ਖ਼ਤਰਨਾਕ ਕੈਮੀਕਲ ਤੋਂ ਤਿਆਰ ਕੀਤੀ ਜਾਂਦੀ ਹੈ ਤੇ ਤਿਆਰ ਕਰਨ ਮੌਕੇ ਇਸ ਦੀ ਮਾਤਰਾ ਨੂੰ ਪਾਣੀ 'ਚ ਮਿਲਾਉਣ ਤੋਂ ਜ਼ਰਾ ਵੀ ਵੱਧ ਘੱਟ ਹੋ ਜਾਵੇ ਤਾਂ ਇਸ ਤਰ੍ਹਾਂ ਦੇ ਵੱਡੇ ਹਾਦਸੇ ਵਾਪਰਨ ਤੋਂ ਕੋਈ ਨਹੀਂ ਰੋਕ ਸਕਦਾ। ਤਰਨ ਤਾਰਨ ਸ਼ਹਿਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਦੋਂ 'ਅਜੀਤ' ਦੀ ਟੀਮ ਸਚਖੰਡ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਪਹੁੰਚੀ ਤਾਂ ਉੱਥੇ ਮਾਰੇ ਗਏ ਵਿਅਕਤੀਆਂ ਦੇ ਅੰਤਿਮ ਸੰਸਕਾਰ ਲਈ ਉਨ੍ਹਾ ਦੇ ਪਰਿਵਾਰਕ ਮੈਂਬਰ ਕਤਾਰਾਂ 'ਚ ਲੱਗੇ ਹੋਏ ਸਨ। ਸ਼ਮਸ਼ਾਨਘਾਟ ਵਿਚ ਥਾਂ ਘੱਟ ਹੋਣ ਨਾਲ ਕੁਝ ਲੋਕਾਂ ਨੂੰ ਫ਼ਰਸ਼ 'ਤੇ ਹੀ ਸਿਵਾ ਬਣਾ ਕੇ ਆਪਣੇ ਪਰਿਵਾਰਕ ਮੈਂਬਰਾਂ ਦਾ ਅੰਤਿਮ ਸੰਸਕਾਰ ਕਰਨਾ ਪਿਆ। ਤਰਨ ਤਾਰਨ ਨਿਵਾਸੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਭਾਗਮੱਲ ਬੀਤੀ ਰਾਤ ਨਜ਼ਦੀਕ ਹੀ ਕੱਲਰਾਂ ਵਾਲੀ ਗਰਾਊਂਡ ਲਾਗੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਪਾਸੋਂ ਸ਼ਰਾਬ ਪੀ ਕੇ ਆਇਆ ਸੀ। ਸ਼ਰਾਬ ਪੀ ਕੇ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਸਰਹਾਲੀ ਰੋਡ ਨਿਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿਆਰਾ ਸਿੰਘ ਵੀ ਇਸੇ ਜਗ੍ਹਾ ਤੋਂ ਭਾਗਮੱਲ ਦੇ ਨਾਲ ਹੀ ਸ਼ਰਾਬ ਪੀ ਕੇ ਆਇਆ ਤੇ ਇਹ ਜ਼ਹਿਰੀਲੀ ਸ਼ਰਾਬ ਪੀਣ ਨਾਲ ਉਸ ਦੇ ਪਿਤਾ ਦੀ ਵੀ ਉੱਥੇ ਹੀ ਮੌਤ ਹੋ ਗਈ। ਇਸੇ ਤਰ੍ਹਾਂ ਹਰਕ੍ਰਿਸ਼ਨ ਸਿੰਘ ਵਾਸੀ ਸਚਖੰਡ ਰੋਡ ਨੇ ਦੱਸਿਆ ਕਿ ਉਸ ਦਾ ਪਿਤਾ ਹਰਜੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਗਲੀ ਗੁਰਦੁਆਰੇ ਵਾਲੀ ਵੀ ਉਕਤ ਵਿਅਕਤੀ ਪਾਸੋਂ ਹੀ ਨਾਜਾਇਜ਼ ਸ਼ਰਾਬ ਪੀ ਕੇ ਆਇਆ ਸੀ, ਜਿਸ ਕਾਰਨ ਘਰ ਆ ਕੇ ਉਸ ਦਾ ਸਰੀਰ ਠੰਢਾ ਪੈ ਗਿਆ ਤੇ ਢਿੱਡ 'ਚ ਦਰਦ ਹੋਣੀ ਸ਼ੁਰੂ ਹੋ ਗਈ। ਪਹਿਲਾਂ ਉਸ ਨੂੰ ਪ੍ਰਾਈਵੇਟ ਹਸਪਤਾਲ ਲੈ ਕੇ ਗਏ, ਪਰ ਉਥੋਂ ਜਵਾਬ ਮਿਲਣ 'ਤੇ ਜਦੋਂ ਉਹ ਸਰਕਾਰੀ ਹਸਪਤਾਲ ਲੈ ਕੇ ਗਏ ਤਾਂ ਰਸਤੇ 'ਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਨਗਰ ਵਾਸੀ ਅਮਰਦੀਪ ਸਿੰਘ, ਅਮਰੀਕ ਸਿੰਘ ਵਾਸੀ ਗਲੀ ਬਾਗੀ ਵਾਲੀ, ਰਣਜੀਤ ਸਿੰਘ ਰਾਮਾ, ਡਾ. ਕੁਲਦੀਪ ਸਿੰਘ ਵਾਸੀ ਤਰਨ ਤਾਰਨ ਦੀ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਨੌਰੰਗਾਬਾਦ ਦੇ ਰਹਿਣ ਵਾਲੇ ਧਰਮ ਸਿੰਘ, ਸਾਹਬ ਸਿੰਘ, ਹਰਬੰਸ ਸਿੰਘ, ਸੁਖਦੇਵ ਸਿੰਘ ਦੀ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਜਦਕਿ ਪਿੰਡ ਮੱਲ੍ਹਮੋਹਰੀ ਦੇ ਰਹਿਣ ਵਾਲੇ ਨਾਜਰ ਸਿੰਘ ਤੇ ਉਸ ਦਾ ਪੁੱਤਰ ਤੇਜਿੰਦਰ ਸਿੰਘ ਵੀ ਜ਼ਹਿਰੀਲੀ ਸ਼ਰਾਬ ਦੀ ਭੇਟ ਚੜ੍ਹ ਗਏ। ਇਸ ਤੋਂ ਇਲਾਵਾ ਪਿੰਡ ਬਚੜੇ ਦੇ ਗੁਰਵੇਲ ਸਿੰਘ, ਪਿੰਡ ਭੁੱਲਰ ਦੇ ਰਹਿਣ ਵਾਲੇ ਵੱਸਣ ਸਿੰਘ ਤੇ ਬਲਵਿੰਦਰ ਸਿੰਘ ਨੂੰ ਪੁਲਿਸ ਨੇ ਅਧਿਕਾਰਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਪਹੁੰਚੇ ਸੁਖਚੈਨ ਸਿੰਘ ਵਾਸੀ ਤਰਨ ਤਾਰਨ, ਸੁੱਚਾ ਸਿੰਘ ਵਾਸੀ ਪੰਡੋਰੀ ਗੋਲਾ, ਨਿਰਵੈਲ ਸਿੰਘ ਵਾਸੀ ਜਵੰਦਾ, ਵਰਿੰਦਰ ਸਿੰਘ ਵਾਸੀ ਕੱਕਾ ਕੰਡਿਆਲਾ ਦੀ ਮੌਤ ਤੋਂ ਬਾਅਦ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਉਕਤ ਵਿਅਕਤੀਆਂ ਦੀ ਮੌਤ ਦਾ ਕਾਰਨ ਸ਼ਰਾਬ ਹੋਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਨੂੰ ਕਾਰਵਾਈ ਲਈ ਸੂਚਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਨਾਮੀ ਵਿਅਕਤੀ, ਜੋ ਕਿ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹੋਇਆ ਸੀ ਅਤੇ ਉਸ ਦੀ ਮੈਡੀਕਲ ਹਿਸਟਰੀ ਵੀ ਡਾਕਟਰਾਂ ਵਲੋਂ ਅਲਕੋਹਲਕ ਦੱਸੀ ਗਈ ਸੀ, ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫ਼ਰ ਕਰਨ ਤੋਂ ਬਾਅਦ ਉਸ ਦੀ ਵੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਮਾਮਲੇ ਦੇ ਸਬੰਧ ਵਿਚ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਹਰਦਿਆਲ ਸਿੰਘ ਮਾਨ, ਤਰਨ ਤਾਰਨ ਦੇ ਨਵ-ਨਿਯੁਕਤ ਐੱਸ.ਐੱਸ.ਪੀ. ਧਰੁਮਨ ਐੱਚ ਨਿੰਬਾਲੇ ਨੇ ਤਰਨ ਤਾਰਨ ਵਿਖੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦਾਅਵਾ ਕੀਤਾ ਕਿ ਇਸ ਸਬੰਧ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਕੁਝ ਹੋਰ ਲੋਕਾਂ ਖ਼ਿਲਾਫ਼ ਵੀ ਕੇਸ ਦਰਜ ਕਰਕੇ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ 'ਚ ਵੱਡੇ ਪੱਧਰ 'ਤੇ ਜ਼ਹਿਰੀਲੀ ਸ਼ਰਾਬ ਤਿਆਰ ਹੋਣ ਸਬੰਧੀ ਪੁਲਿਸ ਦਾ ਕੋਈ ਵੀ ਅਧਿਕਾਰੀ ਗੱਲ ਕਰਨ ਨੂੰ ਤਿਆਰ ਨਹੀਂ ਹੈ। ਦੂਜੇ ਪਾਸੇ ਦੇਰ ਸ਼ਾਮ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਅਤੇ ਐੱਸ.ਐੱਸ.ਪੀ. ਧਰੁਮਨ ਐੱਚ ਨਿੰਬਾਲੇ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਜਗ੍ਹਾ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਸ ਸਬੰਧ ਵਿਚ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਠੇਕੇਦਾਰਾਂ ਨੇ ਵੀ ਡੀ.ਆਈ.ਜੀ. ਨੂੰ ਦੱਸਿਆ ਕਿ ਪਿੰਡ ਭੁੱਲਰ ਨਿਵਾਸੀ ਬੱਬੂ ਸਰਪੰਚ, ਸੰਨੀ ਵਾਸੀ ਜੋਧਪੁਰ, ਵਰਿਆਮ ਸਿੰਘ ਵਾਸੀ ਮੁਰਾਦਪੁਰਾ ਵੱਡੇ ਪੱਧਰ 'ਤੇ ਜ਼ਹਿਰੀਲੀ ਸ਼ਰਾਬ ਵੇਚਣ ਦਾ ਕਾਰੋਬਾਰ ਕਰ ਰਹੇ ਹਨ, ਪਰ ਉਨ੍ਹਾਂ 'ਤੇ ਕੋਈ ਸਖ਼ਤ ਕਾਰਵਾਈ ਨਹੀਂ ਹੋ ਰਹੀ।
ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਸ਼ਰਾਬ ਦੇ ਠੇਕੇਦਾਰਾਂ ਦੇ 6200 ਕਰੋੜ ਰੁਪਏ 'ਤੇ ਹੋ ਰਿਹੈ ਭਾਰੂ-ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਸਰਕਾਰੀ ਠੇਕਿਆਂ ਦੀ ਨਿਲਾਮੀ ਕਰਨ ਲਈ 6200 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ ਮਿਥਿਆ ਗਿਆ ਸੀ। ਭਾਵੇਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕਾਰਨ ਪੰਜਾਬ ਵਿਚ ਵੱਡੀ ਪੱਧਰ 'ਤੇ ਠੇਕਿਆਂ ਦੀ ਨਿਲਾਮੀ ਸਮੇਂ ਐਕਸਾਈਜ਼ ਵਿਭਾਗ ਨੂੰ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਥੋਂ ਤੱਕ ਕਿ ਕਈ ਜਗ੍ਹਾ 'ਤੇ ਸ਼ਰਾਬ ਦੇ ਠੇਕੇਦਾਰਾਂ ਨੂੰ ਇਹ ਭਰੋਸਾ ਦੇ ਕੇ ਠੇਕੇ ਨਿਲਾਮ ਕੀਤੇ ਗਏ ਕਿ ਉਨ੍ਹਾਂ ਦੇ ਇਲਾਕੇ ਵਿਚ ਨਾਜਾਇਜ਼ ਸ਼ਰਾਬ ਨਹੀਂ ਵਿਕਣ ਦਿੱਤੀ ਜਾਵੇਗੀ। ਕੁਝ ਸਮਾਂ ਪੁਲਿਸ ਵਲੋਂ ਸਖ਼ਤੀ ਦੇ ਨਾਂਅ 'ਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਉਨ੍ਹਾਂ ਨੂੰ ਭਗੌੜੇ ਦਿਖਾ ਕੇ ਪਰਚੇ ਵੀ ਕੀਤੇ ਗਏ, ਪਰ ਸਮਾਂ ਬੀਤਣ ਦੇ ਬਾਅਦ ਐਕਸਾਈਜ਼ ਤੇ ਪੁਲਿਸ ਦੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਕਾਰਵਾਈ ਏਨੀ ਢਿੱਲੀ ਪੈ ਗਈ ਕਿ ਪੰਜਾਬ ਨਾਜਾਇਜ਼ ਸ਼ਰਾਬ ਤਿਆਰ ਕਰਨ ਦੀ ਹੱਬ ਬਣ ਗਿਆ ਤੇ ਜਗ੍ਹਾ-ਜਗ੍ਹਾ 'ਤੇ ਨਾਜਾਇਜ਼ ਸ਼ਰਾਬ ਤਿਆਰ ਹੋ ਕੇ ਸ਼ਰਾਬ ਦੇ ਸਰਕਾਰੀ ਕਾਰੋਬਾਰੀਆਂ 'ਤੇ ਭਾਰੀ ਪੈ ਰਹੀ ਹੈ। ਇਥੋਂ ਤੱਕ ਕਿ ਪੁਲਿਸ ਵਲੋਂ ਸਹਿਯੋਗ ਨਾ ਮਿਲਣ ਕਾਰਨ ਬਹੁਤ ਸਾਰੇ ਠੇਕੇਦਾਰ ਆਪਣੀਆਂ ਕਿਸ਼ਤਾਂ ਦੇਣ ਤੋਂ ਵੀ ਹੱਥ ਖੜ੍ਹੇ ਕਰੀ ਬੈਠੇ ਹਨ ਤੇ ਕਈ ਠੇਕੇਦਾਰ ਆਪਣੇ ਸਰਕਲਾਂ ਨੂੰ ਛੱਡਣ ਲਈ ਵੀ ਤਿਆਰ ਬੈਠੇ ਹਨ। ਕੁੱਲ ਮਿਲਾ ਕੇ ਜਿਥੇ ਇਨਸਾਨੀ ਜਿੰਦਗੀਆਂ ਨਾਲ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਖਿਲਵਾੜ ਕਰ ਰਿਹਾ ਹੈ ਉਥੇ ਸਰਕਾਰ ਦੇ ਮਾਲੀਆ ਉਪਰ ਵੀ ਵੱਡੀ ਸੱਟ ਮਾਰ ਰਿਹਾ ਹੈ, ਪਰ ਹੇਠਲੇ ਪੱਧਰ 'ਤੇ ਪੁਲਿਸ ਕਰਮਚਾਰੀਆਂ ਦੀ ਮਿਲੀਭੁਗਤ ਇਨ੍ਹਾਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਨੂੰ ਸ਼ਰਾਬ ਵੇਚਣ ਲਈ ਪੂਰਾ ਉਤਸ਼ਾਹਿਤ ਕਰ ਰਹੀ ਹੈ। ਹੁਣ ਵੇਖਣਾ ਇਹ ਹੈ ਕਿ ਏਨੇ ਵੱਡੇ ਕਾਂਡ ਤੋਂ ਬਾਅਦ ਮੁੱਖ ਮੰਤਰੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਵੱਡਾ ਐਕਸ਼ਨ ਕਰਦੇ ਹਨ ਜਾਂ ਫਿਰ 'ਲੀਪਾ-ਪੋਚੀ' ਕਰਕੇ ਡੰਗ ਟਪਾਉਣਗੇ।
ਮੁੱਖ ਮੰਤਰੀ ਵਲੋਂ ਨਿਆਇਕ ਜਾਂਚ ਦੇ ਆਦੇਸ਼
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ 'ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੂੰ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਜਾਂਚ 'ਚ ਇਸ ਘਟਨਾ ਨਾਲ ਜੁੜੇ ਤੱਥਾਂ ਤੇ ਹਾਲਾਤ ਦੀ ਘੋਖ ਕੀਤੀ ਜਾਵੇਗੀ ਤੇ ਨਾਲ ਹੀ ਇਸ ਘਟਨਾ ਨਾਲ ਸਬੰਧਿਤ ਹੋਰ ਮੁੱਦਿਆਂ ਤੇ ਸਥਿਤੀਆਂ ਨੂੰ ਵੀ ਵੇਖਿਆ ਜਾਵੇਗਾ। ਇਹ ਜਾਂਚ ਡਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਸੰਯੁਕਤ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਤੇ ਸਬੰਧਿਤ ਜ਼ਿਲ੍ਹਿਆਂ ਦੇ ਐਸ.ਪੀਜ਼ (ਇਨਵੈਸਟੀਗੇਸ਼ਨ) ਨਾਲ ਮਿਲ ਕੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਜਾਂਚ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਡਵੀਜ਼ਨਲ ਕਮਿਸ਼ਨਰ ਜਲੰਧਰ ਨੂੰ ਕੋਈ ਵੀ ਸਿਵਲ/ਪੁਲਿਸ ਅਫ਼ਸਰ ਜਾਂ ਕਿਸੇ ਵੀ ਮਾਹਿਰ ਦੀਆਂ ਸੇਵਾਵਾਂ ਲੈਣ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਹੁਣ ਤੱਕ ਇਕ ਔਰਤ ਦੀ ਗ੍ਰਿਫ਼ਤਾਰੀ ਹੋਈ ਹੈ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਨਕਲੀ ਸ਼ਰਾਬ ਬਣਾਉਣ ਦੇ ਕੰਮ 'ਤੇ ਸ਼ਿਕੰਜਾ ਕੱਸਦਿਆਂ ਤਲਾਸ਼ੀ ਮੁਹਿੰਮ ਵਿੱਢੀ ਜਾਵੇ। ਪੁਲਿਸ ਨੇ ਬਲਵਿੰਦਰ ਕੌਰ ਵਾਸੀ ਮੁੱਛਲ ਨੂੰ ਤਰਸਿੱਕਾ ਥਾਣੇ ਵਿਖੇ ਦਰਜ ਆਈ.ਪੀ.ਸੀ. ਦੀ ਧਾਰਾ 304 ਤੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਦਿਹਾਤੀ, ਜਿਥੇ ਸਭ ਤੋਂ ਪਹਿਲਾਂ ਮਾਮਲੇ ਸਾਹਮਣੇ ਆਏ, ਦੇ ਪੁਲਿਸ ਮੁਖੀ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਪੜਤਾਲ ਜਾਰੀ ਹੈ।
8 ਦੋਸ਼ੀ ਗ੍ਰਿਫ਼ਤਾਰ, ਛਾਪੇਮਾਰੀ ਲਈ 5 ਟੀਮਾਂ ਦਾ ਗਠਨ-ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)-ਸੂਬੇ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦਿਹਾਤੀ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ 7 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਪੰਜ ਟੀਮਾਂ ਵਲੋਂ 40 ਤੋਂ ਵੱਧ ਛਾਪੇ ਮਾਰੇ ਗਏ। ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ, ਜਿਨ੍ਹਾਂ 'ਚ ਬਲਵਿੰਦਰ ਕੌਰ ਵੀ ਸ਼ਾਮਿਲ ਹੈ, ਜਿਸ ਨੂੰ ਬੀਤੀ ਰਾਤ ਮੁੱਛਲ ਪਿੰਡ ਥਾਣਾ ਤਰਸਿੱਕਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਛਾਪੇਮਾਰੀ ਜਾਰੀ ਹੈ। ਬਲਵਿੰਦਰ ਕੌਰ ਤੇ ਮਿੱਠੂ ਨੂੰ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦ ਕਿ ਬਟਾਲਾ ਜ਼ਿਲ੍ਹੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ। ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ਼ ਸਿੰਘ, ਅਮਰਜੀਤ ਤੇ ਬਲਜੀਤ ਨੂੰ ਤਰਨ ਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਬਟਾਲਾ 'ਚ 11 ਮੌਤਾਂ-ਬਟਾਲਾ ਦੇ ਸੰਘਣੀ ਆਬਾਦੀ ਵਾਲੇ ਹਾਥੀ ਗੇਟ ਦੇ ਵੱਖ-ਵੱਖ ਮੁਹੱਲਿਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 2 ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਵਿਅਕਤੀ ਘਰਾਂ ਵਿਚ ਹੀ ਡਾਕਟਰੀ ਇਲਾਜ ਕਰਵਾ ਰਹੇ ਹਨ। ਭਾਵੇਂ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ, ਪ੍ਰੰਤੂ ਪਰਿਵਾਰਕ ਮੈਂਬਰਾਂ ਵਲੋਂ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਹੀ ਦੱਸਿਆ ਜਾ ਰਿਹਾ ਹੈ। ਇਨ੍ਹਾਂ ਮੌਤਾਂ ਨਾਲ ਪੂਰੇ ਸ਼ਹਿਰ 'ਚ ਸਨਸਨੀ ਫੈਲੀ ਹੋਈ ਹੈ। ਦੇਰ ਸ਼ਾਮ ਤੱਕ ਮ੍ਰਿਤਕਾਂ 'ਚ ਬੂਟਾ ਰਾਮ, ਭੁਪਿੰਦਰ, ਜਤਿੰਦਰ, ਕਾਲੂ ਉਰਫ ਤਰਸੇਮ, ਬਿੱਟਾ, ਰਿੰਕੂ, ਕਾਲਾ, ਨਰੇਸ਼, ਰਾਹੁਲ, ਜਸਪਾਲ ਸਿੰਘ ਮੁਹੱਲਾ ਖੰਡਾ ਖੋਲਾ, ਜਗਦੀਸ਼ ਸਾਰੇ ਵਾਸੀ ਹਾਥੀ ਗੇਟ ਤੇ ਆਸ-ਪਾਸ ਦੇ ਦੱਸੇ ਜਾ ਰਹੇ ਹਨ ਜਦਕਿ ਦਰਸ਼ਨ ਤੇ ਧਰਮਿੰਦਰ ਦੀ ਹਾਲਤ ਅੰਮ੍ਰਿਤਸਰ ਦੇ ਇਕ ਹਸਪਤਾਲ 'ਚ ਗੰਭੀਰ ਦੱਸੀ ਜਾ ਰਹੀ ਹੈ। ਭਿੰਦਾ ਨਾਂਅ ਦੇ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਦੇਰ ਸ਼ਾਮ ਉਹ ਘਰ ਆਇਆ ਤਾਂ ਉਸ ਨੇ ਕਿਹਾ ਕਿ ਮੈਨੂੰ ਕੁਝ ਦਿਖਾਈ ਨਹੀਂ ਦੇ ਰਿਹਾ। ਕੁਝ ਦੇਰ ਬਾਅਦ ਉਸ ਦੀ ਤਬੀਅਤ ਹੋਰ ਖਰਾਬ ਹੋ ਗਈ, ਅਸੀਂ ਉਸ ਨੂੰ ਸਿਵਲ ਹਸਪਤਾਲ ਬਟਾਲਾ ਲੈ ਗਏ। ਡਾਕਟਰਾਂ ਨੇ ਉਸ ਦੀ ਹਾਲਤ ਵੇਖਦਿਆਂ ਉਸ ਨੂੰ ਅੰਮ੍ਰਿਤਸਰ ਤਬਦੀਲ ਕਰ ਦਿੱਤਾ। ਅੰਮ੍ਰਿਤਸਰ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਭਿੰਦਾ ਰਾਤ ਸ਼ਰਾਬ ਪੀ ਕੇ ਆਇਆ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਖ਼ਰਾਬ ਹੋਈ। ਮ੍ਰਿਤਕ ਜਤਿੰਦਰ ਦੇ ਭਤੀਜੇ ਨੇ ਦੱਸਿਆ ਕਿ ਜਤਿੰਦਰ ਨੇ ਰਾਤ ਪੇਟ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ, ਜਦੋਂ ਉਸ ਨੂੰ ਪੁੱਛਿਆ ਕਿ ਤੂੰ ਸ਼ਰਾਬ ਪੀ ਕੇ ਤਾਂ ਨਹੀਂ ਆਇਆ ਤਾਂ ਉਸ ਨੇ ਕਿਹਾ ਕਿ ਮੈਂ ਫ਼ੌਜਣ ਕੋਲੋਂ ਸ਼ਰਾਬ ਪੀ ਕੇ ਆਇਆ ਹਾਂ। ਮੈਨੂੰ ਬਚਾਅ ਲਓ, ਮੇਰਾ ਅੰਦਰ ਪਾਟ ਰਿਹਾ ਹੈ ਤੇ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ। ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ 2 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਤੜਕਸਾਰ ਹੀ ਸਸਕਾਰ ਕਰ ਦਿੱਤਾ ਤੇ ਕੁਝ ਨੇ ਬਾਅਦ ਦੁਪਹਿਰ ਸਸਕਾਰ ਕੀਤਾ। ਸਿਵਲ ਹਸਪਤਾਲ 'ਚ ਮੌਜੂਦ 2 ਮ੍ਰਿਤਕਾਂ ਦਾ ਹੀ ਪੋਸਟ ਮਾਰਟਮ ਹੋ ਸਕਿਆ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ। ਮੌਕੇ 'ਤੇ ਪਹੁੰਚੇ ਏ.ਡੀ.ਸੀ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਉਸ ਮੁਹੱਲੇ ਦੀ ਇਕ ਗਲਾਸੀ ਵਾਲੀ ਬੀਬੀ ਦੇ ਨਾਂਅ ਨਾਲ ਮਸ਼ਹੂੁਰ ਔਰਤ ਨੂੰ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲਿਸ ਨੇ ਧਾਰਾ 304, 328 ਆਈ.ਪੀ.ਸੀ. ਤਹਿਤ ਅਣਪਛਾਤਿਆਂ 'ਤੇ ਮਾਮਲਾ ਦਰਜ ਕੀਤਾ ਹੈ।
ਕੀ ਕਹਿੰਦੇ ਹਨ ਮੁਹੱਲਾ ਵਾਸੀ-ਮੁਹੱਲੇ ਦੇ ਬਹੁਤ ਸੂਝਵਾਨ ਵਿਅਕਤੀਆਂ ਦਾ ਕਹਿਣਾ ਹੈ ਕਿ ਹਾਥੀ ਗੇਟ ਦੇ ਆਸ-ਪਾਸ ਕਈ ਚਿਰਾਂ ਤੋਂ ਇਕ ਔਰਤ ਵਲੋਂ ਸ਼ਰਾਬ ਵੇਚਣ ਦਾ ਧੰਦਾ ਜ਼ੋਰਾਂ 'ਤੇ ਹੈ, ਜਿਸ ਨੂੰ ਪੁਲਿਸ ਪ੍ਰਸ਼ਾਸਨ ਵੀ ਕਈ ਚਿਰਾਂ ਤੋਂ ਮੂਕ ਦਰਸ਼ਕ ਬਣ ਕੇ ਵੇਖ ਰਿਹਾ ਹੈ। ਲੋਕਾਂ ਵਲੋਂ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਨੇ ਇਸ ਵੱਲ ਧਿਆਨ ਨਹੀਂ ਦਿੱਤਾ, ਜਿਸ ਕਰ ਕੇ ਅੱਜ ਇਹ ਦਿਨ ਵੇਖਣਾ ਪਿਆ।
ਐੱਸ.ਐੱਚ.ਓ. ਤਰਸਿੱਕਾ ਮੁਅੱਤਲ -ਜ਼ਿਲ੍ਹਾ ਪੁਲਿਸ ਮੁਖੀ ਵਲੋਂ 4 ਮੈਂਬਰੀ 'ਸਿੱਟ' ਗਠਿਤ-ਤਰਸਿੱਕਾ, 31 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਤਰਸਿੱਕਾ ਅਧੀਨ ਪੈਂਦੇ ਪਿੰਡ ਮੁੱਛਲ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਸਿੰਘ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਤਰਸਿੱਕਾ ਦੇ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਤੇ ਵੀਰ ਕੌਰ ਪਤਨੀ ਸੰਤੋਖ ਸਿੰਘ ਵਾਸੀ ਪਿੰਡ ਮੁੱਛਲ ਦੇ ਬਿਆਨਾਂ 'ਤੇ ਜ਼ਹਿਰੀਲੀ ਸ਼ਰਾਬ ਵੇਚਣ ਵਾਲੀ ਔਰਤ ਬਲਵਿੰਦਰ ਕੌਰ ਪਤਨੀ ਜਸਵੰਤ ਸਿੰਘ ਵਾਸੀ ਪਿੰਡ ਮੁੱਛਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਮਾਮਲੇ ਦੀ ਉੱਚ-ਪੱਧਰੀ ਜਾਂਚ ਲਈ ਐਸ.ਪੀ. (ਤਫਤੀਸ਼) ਗੌਰਵ ਤੂਰਾ ਦੀ ਅਗਵਾਈ ਹੇਠ ਉਂਕਾਰ ਸਿੰਘ ਡੀ.ਐਸ.ਪੀ. (ਫੋਰੈਂਸਿਕ), ਮਨਜੀਤ ਸਿੰਘ ਡੀ.ਐਸ.ਪੀ. ਜੰਡਿਆਲਾ ਗੁਰੂ ਤੇ ਇੰਸਪੈਕਟਰ ਕਮਲਜੀਤ ਸਿੰਘ ਆਦਿ ਅਧਿਕਾਰੀਆਂ ਦੀ ਇਕ ਐਸ.ਆਈ.ਟੀ. ਗਠਿਤ ਕੀਤੀ ਜਾ ਚੁੱਕੀ ਹੈ।
ਜ਼ਿੰਮੇਵਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਜਾਖੜ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)-
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਿਥੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਅਪਰਾਧ 'ਚ ਸ਼ਾਮਿਲ ਲੋਕਾਂ ਖ਼ਿਲਾਫ਼ ਛੇਤੀ ਜਾਂਚ ਮੁਕੰਮਲ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਸ਼ਰਾਬ ਮਾਫ਼ੀਆ ਨਾ ਕੇਵਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ ਬਲਕਿ ਇਹ ਰਾਜ ਲਈ ਵੀ ਵੱਡਾ ਨੁਕਸਾਨ ਕਰ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਮਾਮਲੇ ਦੀ ਕਮਿਸ਼ਨਰੀ ਜਾਂਚ ਰੱਦ-ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡਵੀਜ਼ਨਲ ਕਮਿਸ਼ਨਰ ਪਾਸੋਂ ਜਾਂਚ ਕੀਤੇ ਜਾਣ ਦੇ ਹੁਕਮਾਂ ਨੂੰ ਰੱਦ ਕਰਦਿਆਂ ਮਾਮਲੇ ਦੀ ਨਿਆਇਕ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਏ ਜਾਣ ਦੀ ਮੰਗ ਕੀਤੀ। ਜਾਰੀ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜਾਂਚ ਦੀ ਜ਼ਿੰਮੇਵਾਰੀ ਸਿਰਫ਼ ਹਾਈ ਕੋਰਟ ਦੇ ਹਵਾਲੇ ਹੀ ਨਹੀਂ ਕਰਨੀ ਚਾਹੀਦੀ ਬਲਕਿ 5600 ਕਰੋੜ ਰੁਪਏ ਦੇ ਆਬਕਾਰੀ ਮਾਲੀਆ ਘਾਟੇ, ਡਿਸਟਿਲਰੀਆਂ ਤੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਤੇ ਗੈਰ-ਕਾਨੂੰਨੀ ਡਿਸਟਿਲਰੀਆਂ ਤੋਂ ਨਕਲੀ ਸ਼ਰਾਬ ਦੀ ਵਿਕਰੀ ਤੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹਾਸਲ ਬੋਟਲਿੰਗ ਪਲਾਂਟ ਤੇ ਸ਼ਰਾਬ ਦੀ ਅੰਤਰਰਾਜੀ ਸਮਗਲਿੰਗ ਵੀ ਹਾਈ ਕੋਰਟ ਦੀ ਜਾਂਚ ਦੇ ਦਾਇਰੇ 'ਚ ਲਿਆਉਣੇ ਚਾਹੀਦੇ ਹਨ।

5 ਅਗਸਤ ਤੋਂ ਖੁੱਲ੍ਹਣਗੇ ਜਿਮ, ਸਟੇਡੀਅਮ

* ਸਕੂਲ, ਕਾਲਜ, ਕੋਚਿੰਗ ਸੰਸਥਾਵਾਂ, ਸਿਨੇਮਾ ਹਾਲ, ਬਾਰ, ਆਡੀਟੋਰੀਅਮ, ਸਵੀਮਿੰਗ ਪੂਲ 31 ਤੱਕ ਬੰਦ
* ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ ਅਤੇ ਰੈਸਟੋਰੈਂਟ

ਚੰਡੀਗੜ੍ਹ, 31 ਜੁਲਾਈ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਵਲੋਂ ਸੂਬਿਆਂ ਨੂੰ ਅਨਲਾਕ-3 ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਨੂੰ ਕੁਝ ਸੋਧਾਂ ਤੇ ਤਰਮੀਮਾਂ ਨਾਲ ਪ੍ਰਵਾਨ ਕਰਦਿਆਂ 1 ਅਗਸਤ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਉਲਟ ਸੂਬੇ 'ਚ ਰਾਤ ਦਾ ਕਰਫ਼ਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਪਰ ਰਾਸ਼ਟਰੀ ਤੇ ਰਾਜ ਮਾਰਗਾਂ 'ਤੇ ਢੋਆ ਢੁਆਈ ਅਤੇ ਹਵਾਈ ਜਹਾਜ਼ਾਂ ਜਾਂ ਬੱਸਾਂ ਤੇ ਗੱਡੀਆਂ ਰਾਹੀਂ ਆਉਣ ਜਾਣ ਵਾਲੇ ਲੋਕਾਂ ਲਈ ਆਪਣੇ ਘਰ ਤੱਕ ਪੁੱਜਣ ਲਈ ਇਹ ਰੋਕਾਂ ਲਾਗੂ ਨਹੀਂ ਹੋਣਗੀਆਂ ਪਰ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ 'ਚ ਰਾਤ ਦੇ ਕਰਫ਼ਿਊ ਨੂੰ ਲਾਗੂ ਕਰਨ ਲਈ ਧਾਰਾ 144 ਅਧੀਨ ਮਨਾਹੀ ਦੇ ਹੁਕਮ ਲਾਗੂ ਕਰਨ ਲਈ ਕਿਹਾ ਗਿਆ ਹੈ। ਰਾਜ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ 5 ਅਗਸਤ 2020 ਤੋਂ ਸੂਬੇ 'ਚ ਜਿਮਨੇਜ਼ੀਅਮ, ਯੋਗਾ ਕੇਂਦਰ ਖੁੱਲ੍ਹ ਸਕਣਗੇ ਪਰ ਉਨ੍ਹਾਂ ਨੂੰ ਸੁਰੱਖਿਆ ਲਈ ਜਾਰੀ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਨੀ ਪਵੇਗੀ। ਇਸੇ ਤਰ੍ਹਾਂ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਤੇ ਵਿੱਦਿਅਕ ਸੰਸਥਾਨਾਂ 'ਤੇ ਜਾਰੀ ਮੌਜੂਦਾ ਰੋਕ ਨੂੰ 31 ਅਗਸਤ ਤੱਕ ਵਧਾ ਦਿੱਤਾ ਗਿਆ ਹੈ ਅਤੇ ਉਸ ਸਮੇਂ ਤੱਕ ਇਹ ਅਦਾਰੇ ਕੰਮ ਨਹੀਂ ਕਰ ਸਕਣਗੇ। ਸਿਨੇਮਾ ਹਾਲ, ਸਵੀਮਿੰਗ ਪੂਲਾਂ, ਥੀਏਟਰਾਂ, ਬਾਰ, ਆਡੀਟੋਰੀਅਮ ਅਤੇ ਅਸੈਂਬਲੀ ਹਾਲਾਂ 'ਤੇ ਵੀ ਮੌਜੂਦਾ ਰੋਕਾਂ ਜਾਰੀ ਰਹਿਣਗੀਆਂ ਜਦੋਂਕਿ ਅੰਤਰਰਾਸ਼ਟਰੀ ਆਵਾਜਾਈ ਦੀ ਵੀ ਇਜਾਜ਼ਤ ਕੇਵਲ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਹੀ ਵਿਸ਼ੇਸ਼ ਹਾਲਾਤ 'ਚ ਦਿੱਤੀ ਜਾਵੇਗੀ। ਅਨਲਾਕ-3 ਅਧੀਨ ਇਸੇ ਤਰ੍ਹਾਂ ਕੇਂਦਰ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਯੂਨੀਵਰਸਿਟੀਆਂ, ਬੋਰਡਾਂ, ਲੋਕ ਸੇਵਾ ਕਮਿਸ਼ਨ ਅਤੇ ਦੂਜੀਆਂ ਸੰਸਥਾਵਾਂ ਵਲੋਂ ਲਏ ਜਾਣ ਵਾਲੇ ਦਾਖਲਾ ਟੈਸਟਾਂ, ਇਮਤਿਹਾਨਾਂ ਆਦਿ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ ਪਰ ਇਸ ਲਈ ਸਮਾਜਿਕ ਦੂਰੀ ਅਤੇ ਸੁਰੱਖਿਆ ਨਿਯਮਾਂ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕੇਗਾ। ਇਸੇ ਤਰ੍ਹਾਂ ਵਿਆਹਾਂ ਲਈ ਵੱਧ ਤੋਂ ਵੱਧ 30 ਮਹਿਮਾਨਾਂ ਅਤੇ ਅੰਤਿਮ ਸੰਸਕਾਰਾਂ ਲਈ ਵੱਧ ਤੋਂ ਵੱਧ 20 ਵਿਅਕਤੀਆਂ ਦੀ ਹਾਜ਼ਰੀ ਦੇ ਆਦੇਸ਼ ਲਾਗੂ ਰਹਿਣਗੇ ਜਦੋਂਕਿ ਜਨਤਕ ਤੌਰ 'ਤੇ ਥੁੱਕਣਾ ਜੁਰਮ ਸਮਝਿਆ ਜਾਵੇਗਾ ਅਤੇ ਜਨਤਕ ਤੌਰ 'ਤੇ ਸ਼ਰਾਬ, ਪਾਨ ਤੇ ਗੁਟਖੇ 'ਤੇ ਤੰਬਾਕੂ ਦੀ ਵਰਤੋਂ 'ਤੇ ਵੀ ਪਾਬੰਦੀ ਹੋਵੇਗੀ ਜਦੋਂਕਿ ਉਨ੍ਹਾਂ ਦੀ ਵਿੱਕਰੀ 'ਤੇ ਕੋਈ ਪਾਬੰਦੀ ਨਹੀਂ ਹੈ। ਧਾਰਮਿਕ ਅਦਾਰੇ ਵੀ ਪਹਿਲਾਂ ਵਾਂਗ ਵੱਧ ਤੋਂ ਵੱਧ 20 ਸ਼ਰਧਾਲੂਆਂ ਦੀ ਗਿਣਤੀ ਦੇ ਅਮਲ ਨੂੰ ਜਾਰੀ ਰੱਖਦਿਆਂ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹ ਸਕਣਗੇ ਅਤੇ ਲੰਗਰ ਪ੍ਰਸ਼ਾਦ ਦੀ ਵੀ ਇਜਾਜ਼ਤ ਜਾਰੀ ਰਹੇਗੀ। ਰੈਸਟੋਰੈਂਟ ਵੀ ਪਹਿਲਾਂ ਵਾਂਗ ਰਾਤ 10 ਵਜੇ ਤੱਕ ਖੁੱਲ੍ਹ ਸਕਣਗੇ ਅਤੇ ਇਨ੍ਹਾਂ ਲਈ ਵੀ ਸਮਰੱਥਾ ਦੇ 50 ਪ੍ਰਤੀਸ਼ਤ ਗਾਹਕ ਜਾਂ ਵੱਧ ਤੋਂ ਵੱਧ 50 ਵਿਅਕਤੀਆਂ ਦੀ ਹਾਜ਼ਰੀ ਦੀ ਪਾਬੰਦੀ ਲਾਗੂ ਰਹੇਗੀ। ਰੈਸਟੋਰੈਂਟਾਂ 'ਚ ਸ਼ਰਾਬ ਆਬਕਾਰੀ ਵਿਭਾਗ ਦੀ ਇਜਾਜ਼ਤ ਨਾਲ ਮਿਲ ਸਕੇਗੀ ਪਰ ਹੋਟਲਾਂ ਤੇ ਰੈਸਟੋਰੈਂਟਾਂ 'ਚ ਬਾਰ ਬੰਦ ਰਹਿਣਗੇ। ਹੋਟਲਾਂ 'ਚ ਵੀ ਸ਼ਰਾਬ ਕੇਵਲ ਕਮਰਿਆਂ ਤੇ ਰੈਸਟੋਰੈਂਟਾਂ 'ਚ ਹੀ ਦਿੱਤੀ ਜਾ ਸਕੇਗੀ। ਵਿਆਹ ਦੀਆਂ ਪਾਰਟੀਆਂ 'ਚ ਵੀ ਆਬਕਾਰੀ ਵਿਭਾਗ ਦੀ ਪ੍ਰਵਾਨਗੀ ਨਾਲ ਸ਼ਰਾਬ ਦਿੱਤੀ ਜਾ ਸਕੇਗੀ ਪ੍ਰੰਤੂ ਮੈਰਿਜ ਪੈਲੇਸਾਂ ਨੂੰ ਸਮਾਜਿਕ ਦੂਰੀ ਵਰਗੀਆਂ ਸ਼ਰਤਾਂ ਦਾ ਖ਼ਿਆਲ ਰੱਖਣਾ ਪਵੇਗਾ। ਦੁਕਾਨਾਂ ਲਈ ਸੂਬੇ ਵਿਚ 31 ਅਗਸਤ ਤੱਕ ਖੁੱਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਹੋਵੇਗਾ, ਜਦੋਂਕਿ ਰੈਸਟੋਰੈਂਟ ਤੇ ਹੋਟਲ ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ ਸ਼ਰਾਬ ਦੇ ਠੇਕੇ ਵੀ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ ਖੁੱਲ੍ਹੇ ਰਹਿ ਸਕਣਗੇ। ਨਾਈਆਂ ਦੀਆਂ ਦੁਕਾਨਾਂ ਅਤੇ ਬਿਊਟੀ ਪਾਰਲਰ ਵੀ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿ ਸਕਣਗੇ ਪਰ ਐਤਵਾਰ ਨੂੰ ਜ਼ਰੂਰੀ ਵਸਤਾਂ ਤੋਂ ਇਲਾਵਾ ਦੂਜੀਆਂ ਦੁਕਾਨਾਂ ਬੰਦ ਰਹਿਣਗੀਆਂ ਪ੍ਰੰਤੂ ਰੱਖੜੀ ਮੌਕੇ 2 ਅਗਸਤ ਨੂੰ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸੇ ਤਰ੍ਹਾਂ ਜਨਤਕ ਪਾਰਕਾਂ, ਸਟੇਡੀਅਮ ਤੇ ਖੇਡ ਕੰਪਲੈਕਸ ਵੀ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ ਪਹਿਲਾਂ ਵਾਂਗ ਬੱਸਾਂ ਦੀ ਅੰਤਰਰਾਜੀ ਅਤੇ ਰਾਜ ਵਿਚ ਆਵਾਜਾਈ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਸੇ ਤਰ੍ਹਾਂ ਸਨਅਤੀ ਯੂਨਿਟ ਵੀ ਆਪਣੇ ਸਾਰੇ ਮੁਲਾਜ਼ਮਾਂ ਨਾਲ ਕੰਮ ਕਰ ਸਕਣਗੇ ਅਤੇ ਇਸ ਲਈ ਉਨ੍ਹਾਂ ਨੂੰ ਕਿਸੇ ਪਾਸ ਦੀ ਜ਼ਰੂਰਤ ਨਹੀਂ ਹੋਵੇਗੀ। ਕੰਟੇਨਮੈਂਟ ਜ਼ੋਨਾਂ ਸਬੰਧੀ ਵੀ ਪਹਿਲੇ ਹੁਕਮ ਲਾਗੂ ਰਹਿਣਗੇ। 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ 10 ਸਾਲ ਤੋਂ ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਸਬੰਧੀ ਘਰ ਰਹਿਣ ਦੀ ਸਲਾਹ ਫ਼ਿਲਹਾਲ ਜਾਰੀ ਰਹੇਗੀ ਅਤੇ ਮਾਸਕ ਨਾ ਪਾਉਣ ਵਾਲਿਆਂ ਤੇ ਸਮਾਜਿਕ ਦੂਰੀ ਦਾ ਧਿਆਨ ਨਾ ਰੱਖਣ ਵਾਲਿਆਂ ਵਿਰੁੱਧ ਵੀ ਮੌਜੂਦਾ ਆਦੇਸ਼ ਤੇ ਜੁਰਮਾਨੇ ਲਾਗੂ ਰਹਿਣਗੇ।

ਪੰਜਾਬ 'ਚ ਕੋਰੋਨਾ ਨਾਲ 15 ਮੌਤਾਂ-921 ਨਵੇਂ ਮਾਮਲੇ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਦੇਰ ਸ਼ਾਮ ਤੱਕ ਵੱਖ-ਵੱਖ ਥਾਵਾਂ ਤੋਂ ਜਿੱਥੇ 921 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 15 ਹੋਰ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਅੱਜ ਹੋਈਆਂ ਮੌਤਾਂ 'ਚੋਂ 6 ਲੁਧਿਆਣਾ, 4 ਅੰਮ੍ਰਿਤਸਰ, 2 ਜਲੰਧਰ, 1 ਤਰਨ ਤਾਰਨ ਤੇ 2 ਬਠਿੰਡਾ ਨਾਲ ਸਬੰਿਧਤ ਹਨ । ਦੂਜੇ ਪਾਸੇ ਅੱਜ 225 ਹੋਰ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਵੀ ਸੂਚਨਾ ਹੈ। ਅੱਜ ਆਏ 921 ਮਾਮਲਿਆਂ 'ਚੋਂ ਲੁਧਿਆਣਾ ਤੋਂ 226, ਅੰਮ੍ਰਿਤਸਰ ਤੋਂ 71, ਹੁਸ਼ਿਆਰਪੁਰ ਤੋਂ 18, ਐਸ.ਏ.ਐਸ ਨਗਰ ਤੋਂ 28, ਜਲੰਧਰ ਤੋਂ 100, ਪਠਾਨਕੋਟ ਤੋਂ 25, ਮੋਗਾ ਤੋਂ 19, ਕਪੂਰਥਲਾ ਤੋਂ 18, ਫ਼ਿਰੋਜ਼ਪੁਰ ਤੋਂ 44, ਬਰਨਾਲਾ ਤੋਂ 35, ਸੰਗਰੂਰ ਤੋਂ 37, ਮੁਕਤਸਰ ਤੋਂ 3, ਗੁਰਦਾਸਪੁਰ ਤੋਂ 52, ਪਟਿਆਲਾ ਤੋਂ 126, ਤਰਨ ਤਾਰਨ ਤੋਂ 5, ਫ਼ਤਹਿਗੜ੍ਹ ਸਾਹਿਬ ਤੋਂ 19, ਐਸ.ਬੀ.ਐਸ. ਨਗਰ ਤੋਂ 6, ਰੋਪੜ ਤੋਂ 20, ਫਾਜ਼ਿਲਕਾ ਤੋਂ 18, ਬਠਿੰਡਾ ਤੋਂ 51 ਮਰੀਜ਼ ਸ਼ਾਮਿਲ ਹਨ । ਅੱਜ ਸਿਹਤਯਾਬ ਹੋਣ ਵਾਲਿਆਂ 'ਚ ਸੰਗਰੂਰ ਤੋਂ 26, ਮੋਗਾ ਤੋਂ 14, ਐਸ.ਏ.ਐਸ. ਨਗਰ ਤੋਂ 25, ਮਾਨਸਾ ਤੋਂ 3, ਕਪੂਰਥਲਾ ਤੋਂ 2 , ਗੁਰਦਾਸਪੁਰ ਤੋਂ 10 , ਅੰਮ੍ਰਿਤਸਰ ਤੋਂ 65, ਫ਼ਤਹਿਗੜ੍ਹ ਸਾਹਿਬ ਤੋਂ 9, ਲੁਧਿਆਣਾ ਤੋਂ 54, ਮੁਕਤਸਰ ਤੋਂ 6 ਅਤੇ ਫ਼ਰੀਦਕੋਟ ਤੋਂ 11 ਮਰੀਜ਼ ਸ਼ਾਮਿਲ ਹਨ । ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਵਿਚ 582573 ਸ਼ੱਕੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ, ਜਦਕਿ 4999 ਐਕਟਿਵ ਕੇਸ ਹਨ। ਅੱਜ ਆਈ.ਸੀ.ਯੂ. 'ਤੇ 7 ਜਦਕਿ ਵੈਂਟੀਲੇਟਰ 'ਤੇ ਲੁਧਿਆਣਾ ਤੋਂ 3 ਹੋਰ ਮਰੀਜ਼ਾਂ ਨੂੰ ਰੱਖਿਆ ਗਿਆ ਹੈ। ਜ਼ੇਰੇ ਇਲਾਜ 145 ਮਰੀਜ਼ਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਕਿਉਂਕਿ ਆਕਸੀਜਨ 'ਤੇ ਰੱਖੇ ਕੁੱਲ ਮਰੀਜ਼ਾਂ ਦੀ ਗਿਣਤੀ ਹੁਣ 135 ਅਤੇ ਵੈਂਟੀਲੇਟਰ 'ਤੇ ਰੱਖੇ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ । ਹੁਣ ਤੱਕ ਕੁੱਲ 10734 ਮਰੀਜ਼ ਤੰਦਰੁਸਤ ਹੋ ਚੁੱਕੇ ਹਨ ।
ਜਲੰਧਰ 'ਚ 2 ਮੌਤਾਂ- 100 ਨਵੇਂ ਮਾਮਲੇ
ਜਲੰਧਰ, (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ 2 ਹੋਰ ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਕੋਰੋਨਾ ਪ੍ਰਭਾਵਿਤ 100 ਹੋਰ ਮਰੀਜ਼ ਮਿਲੇ ਹਨ।

ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 64 % ਹੋਈ

24 ਘੰਟਿਆਂ 'ਚ ਆਏ 56063 ਮਾਮਲੇ
ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 56063 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ ਵੀ ਵੱਧ ਕੇ 64.54 ਫ਼ੀਸਦੀ ਹੋ ਗਈ ਹੈ। ਸਿਹਤ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ 1.88 ਕਰੋੜ ਤੋਂ ਵੱਧ ਕੋੋਰੋਨਾ ਦੇ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 1089926 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ। ਸ਼ੁੱਕਰਵਾਰ ਨੂੰ ਰਿਕਾਰਡ 37223 ਮਰੀਜ਼ ਠੀਕ ਹੋਏ। ਹੁਣ ਤੱਕ ਦੇਸ਼ 'ਚ 1691365 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 36503 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ 545318 ਐਕਟਿਵ ਮਾਮਲੇ ਹਨ।

ਆਪਸ 'ਚ ਭਿੜੇ ਦੋ ਥਾਣੇਦਾਰ, ਇਕ ਨੇ ਚਲਾਈਆਂ ਗੋਲੀਆਂ

ਮੋਗਾ, 31 ਜੁਲਾਈ (ਗੁਰਤੇਜ ਸਿੰਘ)- ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਐਸ. ਐਸ. ਪੀ. ਦਫ਼ਤਰ ਕੋਲ ਬਣੇ ਖ਼ਜ਼ਾਨਾ ਦਫ਼ਤਰ ਵਿਖੇ ਮਾਹੌਲ ਉਸ ਸਮੇਂ ਦਹਿਸ਼ਤ ਵਾਲਾ ਬਣ ਗਿਆ, ਜਦੋਂ ਦੋ ਥਾਣੇਦਾਰਾਂ ਦੀ ਆਪਸੀ ਤਕਰਾਰ ਤੋਂ ਬਾਅਦ ਤਾੜ-ਤਾੜ ਗੋਲੀਆਂ ਚੱਲਣ ਲੱਗੀਆਂ। ਜਾਣਕਾਰੀ ਮੁਤਾਬਕ ਮੋਗਾ ਦੇ ਮੁੱਖ ਖ਼ਜ਼ਾਨਾ ਦਫ਼ਤਰ ਵਿਖੇ ਤਾਇਨਾਤ ਗਾਰਦ 'ਚ ਸਹਾਇਕ ਥਾਣੇਦਾਰ ਕਿਰਪਾਲ ਸਿੰਘ ਦਾ ਸਾਥੀ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਨਾਲ ਆਪਸੀ ਤਕਰਾਰ ਹੋ ਗਈ ਤੇ ਇਹ ਤਕਰਾਰ ਬਹਿਸਬਾਜ਼ੀ 'ਚ ਬਦਲ ਗਈ, ਜਿਸ ਦੇ ਚਲਦਿਆਂ ਸੁਖਰਾਜ ਸਿੰਘ ਨੇ ਤੈਸ਼ 'ਚ ਆ ਕੇ ਆਪਣੀ ਦਸਤੀ ਕਾਰਬਾਈਨ ਬੰਦੂਕ ਨਾਲ ਕਿਰਪਾਲ ਸਿੰਘ 'ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਕਿਰਪਾਲ ਸਿੰਘ ਨੇ ਲੰਮੇ ਪੈ ਕੇ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਲਈ। ਕਿਰਪਾਲ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ-1 'ਚ ਸਹਾਇਕ ਥਾਣੇਦਾਰ ਸੁਖਰਾਜ ਸਿੰਘ 'ਤੇ ਧਾਰਾ 307 ਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਵਲੋਂ ਸੁਖਰਾਜ ਸਿੰਘ ਨੂੰ ਅਦਾਲਤ ਪੇਸ਼ ਕੀਤਾ ਗਿਆ, ਜਿਥੇ ਮਾਣਯੋਗ ਅਦਾਲਤ ਨੇ ਉਸ ਨੂੰ 4 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਡੀ.ਐਸ.ਪੀ. ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੁਖਰਾਜ ਸਿੰਘ ਵਲੋਂ ਸਰਕਾਰੀ ਕਾਰਬਾਈਨ ਬੰਦੂਕ ਨਾਲ 7 ਦੇ ਕਰੀਬ ਗੋਲੀਆਂ ਚਲਾਉਣ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਹਾਂ ਦੀ ਆਪਸੀ ਤਕਰਾਰ ਦੇ ਬਾਅਦ ਹੀ ਵਾਪਰਿਆ ਹੈ।

31 ਅਗਸਤ ਤੱਕ ਨਹੀਂ ਚੱਲਣਗੀਆਂ ਅੰਤਰਰਾਸ਼ਟਰੀ ਉਡਾਣਾਂ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਵਧਦੇ ਕੋਰੋਨਾ ਖ਼ਤਰੇ ਵਿਚਾਲੇ ਭਾਰਤ ਵਿਚ ਅੰਤਰਰਾਸ਼ਟਰੀ ਉਡਾਣਾਂ 'ਤੇ ਲਗਾਈ ਗਈ ਪਾਬੰਦੀ ਇਕ ਵਾਰ ਫਿਰ 31 ਅਗਸਤ ਤੱਕ ਵਧਾ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ (ਡੀ. ਜੀ. ਸੀ. ਏ.) ਨੇ ਅੰਤਰਰਾਸ਼ਟਰੀ ਉਡਾਣਾਂ 'ਤੇ 31 ਅਗਸਤ ਤੱਕ ਪਾਬੰਦੀ ਲਗਾਈ ਹੈ। ਇਸ ਤੋਂ ਪਹਿਲਾਂ ਇਹ ਪਾਬੰਦੀ 31 ਜੁਲਾਈ ਤੱਕ ਵਧਾਈ ਗਈ ਸੀ।

ਚੰਡੀਗੜ੍ਹ-ਲੁਧਿਆਣਾ ਪ੍ਰਾਜੈਕਟ 'ਚ ਤੇਜ਼ੀ ਲਈ 4 ਹਜ਼ਾਰ ਕਰੋੜ ਮਨਜ਼ੂਰ

ਨਵੀਂ ਦਿੱਲੀ, 31 ਜੁਲਾਈ (ਏਜੰਸੀ)- ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਟੀ (ਐਨ.ਐਚ.ਏ.ਆਈ.) ਨੇ ਚੰਡੀਗੜ੍ਹ-ਲੁਧਿਆਣਾ ਪ੍ਰਾਜੈਕਟ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ 4 ਹਜ਼ਾਰ ਕਰੋੜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਾਜੈਕਟ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦਾ ਹੀ ਹਿੱਸਾ ਹੈ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਲੁਧਿਆਣਾ ਤੇ ਚੰਡੀਗੜ੍ਹ ਵਿਚਾਲੇ ਸਫਰ ਦਾ ਸਮਾਂ 1.50 ਘੰਟੇ ਤੋਂ ਘਟ ਕੇ 1 ਘੰਟਾ ਰਹਿ ਜਾਵੇਗਾ ਜਦਕਿ ਇਸ ਨਾਲ ਦਿੱਲੀ ਹਵਾਈ ਅੱਡੇ ਤੋਂ ਚੰਡੀਗੜ੍ਹ ਹਵਾਈ ਅੱਡੇ ਵਿਚਾਲੇ ਸਫਰ ਦਾ ਸਮਾਂ ਵੀ ਘਟੇਗਾ। ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਮਾਰਗ ਅਥਾਰਟੀ ਭਾਰਤਮਾਲਾ ਪ੍ਰਾਜੈਕਟ ਤਹਿਤ 670 ਕਿਲੋਮੀਟਰ ਦਿੱਲੀ-ਅੰਮ੍ਰਿਤਸਰ-ਕਟੜਾ ਗਰੀਨਫੀਲਡ ਐਕਸਪ੍ਰੈਸਵੇ ਦਾ ਗਠਨ ਕਰ ਰਹੀ ਹੈ, ਜਿਸ ਨਾਲ ਲੁਧਿਆਣਾ, ਜਲੰਧਰ, ਗੁਰਦਾਸਪੁਰ ਤੇ ਜੰਮੂ ਆਪਸ 'ਚ ਜੁੜਨਗੇ। ਇਸ ਸਬੰਧੀ ਬੁਲਾਰੇ ਨੇ ਚੰਡੀਗੜ੍ਹ ਤੋਂ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ 'ਚ ਐਕਸਪ੍ਰੈਸ ਸੰਪਰਕ ਵਧਾਉਣ ਲਈ ਗਰੀਨਫੀਲਡ ਐਕਸਪ੍ਰੈਸਵੇ ਲੁਧਿਆਣਾ-ਰੋਪੜ ਰੋਡ ਤੋਂ ਖਰੜ (ਚੰਡੀਗੜ੍ਹ) ਸਰਕਾਰ ਵਲੋਂ ਪ੍ਰਵਾਨ ਹੋ ਚੁੱਕਾ ਹੈ।

ਭਾਰਤ ਵਲੋਂ ਚੀਨ ਤੋਂ ਟੀ.ਵੀ. ਆਯਾਤ 'ਤੇ ਪਾਬੰਦੀ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਭਾਰਤ ਸਰਕਾਰ ਨੇ ਰੰਗੀਨ ਟੈਲੀਵਿਜ਼ਨਾਂ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਸਥਾਨਕ ਨਿਰਮਾਤਾਵਾਂ ਨੂੰ ਉਤਸ਼ਾਹਿਤ ਕਰ ਲਈ ਅਤੇ ਚੀਨ ਤੋਂ ਹੋਣ ਵਾਲੇ ਸ਼ਿਪਮੈਂਟ ਵਿਚ ਕਟੌਤੀ ਕਰਨ ਲਈ ਚੁੱਕਿਆ ਗਿਆ ਹੈ। ਭਾਰਤ ਸਰਕਾਰ ਨੇ ...

ਪੂਰੀ ਖ਼ਬਰ »

ਮਹਿਬੂਬਾ ਦੀ ਨਜ਼ਰਬੰਦੀ 'ਚ 3 ਮਹੀਨੇ ਦਾ ਵਾਧਾ

ਸ੍ਰੀਨਗਰ, 31 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਸਾਬਕਾ ਮੁੱਖ ਮੰਤਰੀ ਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਨਜ਼ਰਬੰਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਪੀ.ਐਸ.ਏ.) ਤਹਿਤ ਹੋਰ 3 ਮਹੀਨੇ ਲਈ ਵਧਾ ਦਿੱਤੀ ਹੈ। ...

ਪੂਰੀ ਖ਼ਬਰ »

ਪਾਕਿ ਵਲੋਂ ਅਫ਼ਗਾਨਿਸਤਾਨ ਸਰਹੱਦ 'ਤੇ ਭਾਰੀ ਗੋਲੀਬਾਰੀ

ਅੰਮ੍ਰਿਤਸਰ, 31 ਜੁਲਾਈ (ਸੁਰਿੰਦਰ ਕੋਛੜ)-ਪਾਕਿ ਵਲੋਂ ਅਫ਼ਗਾਨਿਸਤਾਨ ਸਰਹੱਦ ਪਾਰ ਕੀਤੀ ਭਾਰੀ ਗੋਲੀਬਾਰੀ ਤੇ ਰਾਕੇਟ ਹਮਲੇ 'ਚ ਘੱਟੋ-ਘੱਟ 15 ਅਫ਼ਗ਼ਾਨ ਨਾਗਰਿਕਾਂ ਦੇ ਮਾਰੇ ਜਾਣ ਤੇ 80 ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਬੰਦ ਚਮਨ-ਸਪਿਨ ਬੋਲਡਕ ਬਾਰਡਰ ਕਰਾਸਿੰਗ 'ਤੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਪ੍ਰੇਮ ਸਿੱਕਾ ਬਰਤਾਨੀਆ ਦੇ ਹਾਊਸ ਆਫ ਲਾਰਡ ਦੇ ਮੈਂਬਰ ਬਣੇ

ਲੰਡਨ 31 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੇ ਪ੍ਰੇਮ ਸਿੱਕਾ ਬਰਤਾਨੀਆ ਦੇ ਹਾਊਸ ਆਫ ਲਾਰਡ ਦੇ ਮੈਂਬਰ ਬਣੇ ਹਨ। ਪ੍ਰੇਮ ਸਿੱਕਾ ਭਾਰਤ ਤੋਂ ਯੂ. ਕੇ. ਗਏ ਸਨ। ਉਹ ਯੂ. ਕੇ. ਦੇ ਪ੍ਰਸਿੱਧ ਅਕਾਊਂਟੈਂਟ ਹਨ, ਜੋ ਕਿ ਸ਼ੈਫੀਲਡ ਯੂਨੀਵਰਸਿਟੀ ਵਿਚ ਪ੍ਰੋਫੈਸਰ ...

ਪੂਰੀ ਖ਼ਬਰ »

ਭਾਰਤ 'ਚ ਆਕਸਫੋਰਡ ਦੀ ਵੈਕਸਿਨ ਦਾ ਦੂਸਰੇ ਤੇ ਤੀਸਰੇ ਪੜਾਅ ਲਈ ਮਨੁੱਖੀ ਟਰਾਈਲ ਦਾ ਰਸਤਾ ਸਾਫ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਦੀ ਕੋਰੋਨਾ ਵੈਕਸਿਨ ਦੇ ਦੂਸਰੇ ਤੇ ਤੀਸਰੇ ਪੜਾਅ ਦੀ ਕਲੀਨੀਕਲ ਮਨੁੱਖੀ ਟਰਾਈਲ ਦਾ ਰਸਤਾ ਸਾਫ ਹੋ ਗਿਆ ਹੈ। ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਦੇ ਮਹਿਰਾਂ ਦੀ ਕਮੇਟੀ ਨੇ ਸੀਰਮ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਸੈਨੇਟਾਈਜ਼ਰ ਪੀਣ ਨਾਲ 10 ਮੌਤਾਂ

ਅਮਰਾਵਤੀ, 31 ਜੁਲਾਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਦੇ ਕੁਰੀਚੇਦੂ ਮੰਡਲ ਇਲਾਕੇ 'ਚ ਤਾਲਾਬੰਦੀ ਦੇ ਚੱਲਦੇ ਸ਼ਰਾਬ ਨਾ ਮਿਲਣ 'ਤੇ ਸੈਨੇਟਾਈਜਰ ਪੀਣ ਨਾਲ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਕਾਸ਼ਮ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਸਿਧਾਰਥ ਕੌਸ਼ਲ ਨੇ ...

ਪੂਰੀ ਖ਼ਬਰ »

ਕੇਂਦਰ ਡਾਕਟਰਾਂ ਨੂੰ ਸਮੇਂ ਸਿਰ ਤਨਖਾਹਾਂ ਦੇਣਾ ਯਕੀਨੀ ਬਣਾਏ-ਸੁਪਰੀਮ ਕੋਰਟ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਸਿਹਤ ਸੰਭਾਲ (ਹੈਲਥਕੇਅਰ) ਵਰਕਰਾਂ ਨੂੰ ਤਨਖਾਹ ਦੇਣ ਦੇ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਹਾਰਾਸ਼ਟਰ, ਪੰਜਾਬ, ਕਰਨਾਟਕ ਤੇ ਤ੍ਰਿਪੁਰਾ ਦੀਆਂ ਸਰਕਾਰਾਂ ਵਲੋਂ ਅਜੇ ਤੱਕ ਸਿਹਤ ਵਰਕਰਾਂ ...

ਪੂਰੀ ਖ਼ਬਰ »

ਜਿਮ ਖੋਲ੍ਹਣ ਸਬੰਧੀ ਭੰਬਲਭੂਸੇ ਤੋਂ ਬਾਅਦ ਸਿਹਤ ਮੰਤਰੀ ਦਾ ਸਪੱਸ਼ਟੀਕਰਨ

ਪੰਜਾਬ ਵਿਚ ਜਿਮ ਨਾ ਖੋਲ੍ਹਣ ਸਬੰਧੀ ਅੱਜ ਲੁਧਿਆਣਾ ਦੇ ਇਕ ਸਮਾਗਮ ਦੌਰਾਨ ਸਿਹਤ ਮੰਤਰੀ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਸਾਰਾ ਦਿਨ ਭੰਬਲਭੂਸਾ ਪਿਆ ਰਿਹਾ ਕਿਉਂਕਿ ਰਾਜ ਸਰਕਾਰ ਵਲੋਂ ਜੋ ਅਨਲਾਕ-3 ਸਬੰਧੀ ਆਦੇਸ਼ ਜਾਰੀ ਕੀਤੇ ਗਏ ਸਨ ਉਸ 'ਚ ਜਿਮ ਖੋਲ੍ਹਣ ਦੀ ਗੱਲ ਕਹੀ ਗਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX