ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਉਹ ਮਹਾਨ ਸੂਰਬੀਰ ਯੋਧੇ ਸਨ ਜਿਨ੍ਹਾਂ ਨੇ ਲੰਡਨ ਵਿਚ ਪੰਜਾਬ ਦੇ ਸਾਬਕਾ ਗਵਰਨਰ ਮਾਈਕਲ ਉਡਵਾਇਰ ਨੂੰ ਮੌਤ ਦੇ ਘਾਟ ਉਤਾਰ ਕੇ 13 ਅਪ੍ਰੈਲ 1919 ਨੂੰ ਜਲਿਆਾਵਾਲਾ ਬਾਗ਼ ਵਿਚ ਵਾਪਰੇ ਖ਼ੂਨੀ ਸਾਕੇ ਦਾ ਬਦਲਾ ਲਿਆ ਸੀ | ਇਸ ਖ਼ੂਨੀ ਸਾਕੇ ਦੌਰਾਨ ਅੰਗਰੇਜ਼ ਹਕੂਮਤ ਵਲੋਂ ਵੱਡੀ ਗਿਣਤੀ 'ਚ ਨਿਹੱਥੇ ਲੋਕਾਂ ਦਾ ਕਤਲੇਆਮ ਕੀਤਾ ਗਿਆ ਸੀ | ਅੱਜ ਦੀ ਨੌਜਵਾਨ ਪੀੜ੍ਹੀ ਨੂੰ ਅਮਰ ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਦੇ ਜੀਵਨ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਸਥਿਤ ਸ਼ਹੀਦ ਊਧਮ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਦੇ ਜੀਵਨ ਤੋਂ ਅਜੋਕਾ ਨੌਜਵਾਨ ਵਰਗ ਸਿੱਖਿਆ ਲੈ ਸਕਦਾ ਹੈ ਕਿ ਕਿਸ ਤਰ੍ਹਾਂ ਆਪਣੇ ਮਕਸਦ ਦੀ ਪ੍ਰਾਪਤੀ ਲਈ ਇਕਾਗਰ ਮਨ ਨਾਲ ਲਗਾਤਾਰ ਮਿਹਨਤ ਕੀਤੀ ਜਾਂਦੀ ਹੈ | ਸ. ਨਾਗਰਾ ਨੇ ਸ਼ਹੀਦੀ ਦਿਵਸ ਮੌਕੇ ਬੂਟੇ ਲਗਾਉਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ 3250 ਮਾਸਕ ਵੀ ਵੰਡੇ | ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਜਾਂਦੀ ਹੈ ਉੱਥੇ ਮਾਸਕ ਵੀ ਰੱਖੇ ਜਾਣਗੇ ਅਤੇ ਜਦੋਂ ਕਾਨੂੰਨ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕਰਕੇ ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਮਾਸਕ ਵੀ ਉਪਲਬਧ ਕਰਵਾਏ ਜਾਣ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ, ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ, ਐਸ.ਪੀ. (ਐਚ) ਨਵਨੀਤ ਸਿੰਘ ਵਿਰਕ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਤਹਿਸੀਲਦਾਰ ਗੁਰਜਿੰਦਰ ਸਿੰਘ, ਐਕਸੀਅਨ ਪੰਚਾਇਤੀ ਰਾਜ ਜਸਬੀਰ ਸਿੰਘ, ਡੀ.ਐਸ.ਪੀ. ਮਨਜੀਤ ਸਿੰਘ, ਇੰਸਪੈਕਟਰ ਜੀ.ਐਸ. ਸਿਕੰਦ, ਨਗਰ ਕੌਾਸਲ ਸਰਹਿੰਦ ਦੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਤੋਂ ਇਲਾਵਾ ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਜਨਾਬ ਸ਼ਇਅਦ ਸਾਦਿਕ ਰਜਾ, ਪਰਮਵੀਰ ਸਿੰਘ ਟਿਵਾਣਾ ਤੇ ਜਨਾਬ ਸੈਫ਼ ਅਹਿਮਦ ਵੀ ਮੌਜੂਦ ਸਨ |
ਸੰਘੋਲ, 31 ਜੁਲਾਈ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਹੈ ਕਿ ਦਿੱਲੀ ਅੰਦਰ 'ਆਪ' ਪਾਰਟੀ ਦੀ ਕੇਜਰੀਵਾਲ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਭਾਰੀ ਕਟੌਤੀ ਕੀਤੀ ਗਈ ਹੈ, ਜਿਸ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਕੂਲ ਆਫ਼ ਲਾਅ ਦੀ ਵਿਦਿਆਰਥਣ ਰੁਬਲਪ੍ਰੀਤ ਕੌਰ ਨੇ ਅੰਤਰ-ਯੂਨੀਵਰਸਿਟੀ ਆਨਲਾਈਨ ਲੇਖ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ...
ਜਦੋਂ ਇਕ ਪੱਖਾ ਤੇ 2 ਲਾਈਟਾਂ ਦਾ ਬਿੱਲ ਆਇਆ 97,400 ਰੁਪਏ ਭੜੀ, 31 ਜੁਲਾਈ (ਭਰਪੂਰ ਸਿੰਘ ਹਵਾਰਾ)- ਇਕ ਬਜ਼ੁਰਗ ਬੀਬੀ ਤੇ ਉਸ ਦੇ ਪਰਿਵਾਰ ਦੇ ਉਦੋਂ ਹੋਸ਼ ਉਡ ਗਏ, ਜਦੋਂ ਉਸ ਨੂੰ 97 ਹਜ਼ਾਰ 400 ਰੁਪਏ ਦਾ ਬਿਜਲੀ ਦਾ ਬਿੱਲ ਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਗਾ ਸਿੰਘ ਨੇ ...
ਖਮਾਣੋਂ, 31 ਜੁਲਾਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸ਼ਹਿਰ 'ਚ ਅੱਜ ਬਾਅਦ ਦੁਪਹਿਰ ਇਕ ਦੁਕਾਨ ਤੋਂ ਨੌਸਰਬਾਜ਼ ਦੁਕਾਨਦਾਰ ਅਤੇ ਉਸ ਦੇ ਨੌਕਰ ਨੂੰ ਨੌਸਰਬਾਜ਼ੀ ਕਰਕੇ ਇਕ ਲੂਮੀਨਸ ਕੰਪਨੀ ਦਾ ਬੈਟਰਾ ਅਤੇ ਇਨਵਰਟਰ ਲੈ ਕਿ ਸਕੂਟਰੀ 'ਤੇ ਫ਼ਰਾਰ ਹੋ ਗਿਆ | ਦੁਕਾਨ ਮਾਲਕ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕੋਰੋਨਾ ਦੇ 19 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿਚ ...
ਮੰਡੀ ਗੋਬਿੰਦਗੜ੍ਹ, 31 ਜੁਲਾਈ (ਮੁਕੇਸ਼ ਘਈ)- ਜੀ.ਐਸ.ਟੀ. ਵਿਭਾਗ ਨੇ ਜਿੰਨੇ ਵੀ ਜੀ.ਐਸ.ਟੀ. ਟੈਕਸ ਚੋਰੀ ਦੇ ਕੇਸ ਦਰਜ ਕੀਤੇ ਹਨ, ਉਨ੍ਹਾਂ ਵਿਚ ਸਭ ਤੋਂ ਜ਼ਿਆਦਾ ਲੋਹੇ ਦੇ ਮਾਮਲੇ ਸਬੰਧੀ ਕੇਸ ਸਾਹਮਣੇ ਆਏ ਹਨ ਅਤੇ ਲੋਹੇ ਦੇ ਮਾਮਲੇ 'ਚ 95 ਪ੍ਰਤੀਸ਼ਤ ਕੇਸ ਸਕਰੈਪ ਡੀਲਰਾਂ ...
ਭੜੀ, 31 ਜੁਲਾਈ (ਭਰਪੂਰ ਸਿੰਘ ਹਵਾਰਾ)-ਰਾਜਨੀਤਿਕ ਪਾਰਟੀਆਂ ਤੋਂ ਉੱਪਰ ਉੱਠ ਕੇ ਸਾਨੂੰ ਸਾਰਿਆਂ ਨੂੰ ਪੰਥਕ ਅਕਾਲੀ ਲਹਿਰ ਦਾ ਹਿੱਸਾ ਬਣਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੀ ਉੱਘੀ ਸਿਆਸੀ ਪਾਰਟੀ ਤੋਂ ਪੰਥਕ ਅਕਾਲੀ ਲਹਿਰ ਵਿਚ ਆਏ ਇਲਾਕੇ ਦੇ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੰਜਾਬ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ, ਨਰਸਿੰਗ ਹੋਮ, ਕਲੀਨਿਕਾਂ ਨੂੰ ਐਪੀਡੈਮਿਕ ਡਿਸੀਜ਼ ਐਕਟ 1897 (ਕੋਵਿਡ-19 ਰੈਗੂਲੇਸ਼ਨ 2020) ਤਹਿਤ ਸਿਹਤ ਵਿਭਾਗ ਵਲੋਂ ਰੈਫ਼ਰ ਕੀਤੇ ਕੋਵਿਡ-19 ਦੇ ਮਰੀਜ਼ਾਂ ਨੂੰ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਹੁਕਮ ਜਾਰੀ ਕੀਤੇ ਹਨ ਕਿ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 2 ਅਗਸਤ ਦਿਨ ਐਤਵਾਰ ਨੂੰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਹਲਵਾਈਆਂ ਅਤੇ ...
ਖਮਾਣੋਂ, 31 ਜੁਲਾਈ (ਮਨਮੋਹਣ ਸਿੰਘ ਕਲੇਰ)-ਬੀਤੀ ਰਾਤ ਖਮਾਣੋਂ ਦੇ ਬਦੇਸ਼ਾਂ ਰੋਡ ਸਥਿਤ ਇਕ ਦੁਕਾਨ 'ਚ ਚੋਰਾਂ ਵਲੋਂ ਲੱਖਾਂ ਰੁਪਏ ਦੀ ਕੀਮਤ ਦੇ ਟਾਇਰ ਚੋਰੀ ਕਰ ਲਏ ਜਾਣ ਦੀ ਜਾਣਕਾਰੀ ਮਿਲੀ ਹੈ | ਭਗਵਤੀ ਇੰਟਰਪਰਾਈਜਿਸ ਨਾਂਅ ਦੀ ਦੁਕਾਨ ਦੇ ਮਾਲਕ ਗੌਰਵ ਗੁਪਤਾ ਨੇ ...
ਬਸੀ ਪਠਾਣਾਂ, 31 ਜੁਲਾਈ (ਗੁਰਬਚਨ ਸਿੰਘ ਰੁਪਾਲ, ਐਚ.ਐਸ. ਗੌਤਮ)-ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਸਤਿਆਪਾਲ ਬੈਂਸ ਕਰ ਰਹੇ ਸਨ ਨੇ ਲੰਘੇ ਦਿਨ ਸਿਵਲ ਸਰਜਨ ਡਾ: ਐਨ.ਕੇ. ਅਗਰਵਾਲ ਅਤੇ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਡਾ: ਹਰਬੀਰ ਸਿੰਘ ਬਿਲਿੰਗ ਵਲੋਂ ਮਿਲੇ ...
ਚੁੰਨ੍ਹੀ, 31 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਡੰਘੇੜੀਆਂ ਅਤੇ ਬਲਾੜ੍ਹੀ ਕਲਾਂ ਨੂੰ ਆਪਸ 'ਚ ਜੋੜਦੀ ਸੰਪਰਕ ਸੜਕ ਦੀ ਹਾਲਤ ਹੌਲੀ-ਹੌਲੀ ਖਸਤਾ ਹੋ ਰਹੀ ਹੈ, ਜੋ ਅਗਲੇ ਕੁਝ ਮਹੀਨਿਆਂ 'ਚ ਹੋਰ ਵਧੇਰੇ ਵਿਗੜ ਜਾਵੇਗੀ, ਜੇ ਸਮੇਂ ਸਿਰ ਮੁਰੰਮਤ ਨਾ ਹੋਈ | ਇਸ ਸੜਕ ਦਾ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ 'ਚ ਕੁਝ ਤਬਦੀਲੀ ਲਿਆਂਦੀ ਗਈ ਹੈ ਅਤੇ 1 ਅਗਸਤ 2020 ਤੋਂ ਇਨ੍ਹਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਕਰ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਜ ਰਸ਼ਪਿੰਦਰ ਸਿੰਘ ਰਾਜਾ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ 'ਪਰਿਵਾਰ ਜੋੜੋ' ਮੁਹਿੰਮ ਨੂੰ ਪਿੰਡ ਛਲੇੜੀ ਖ਼ੁਰਦ 'ਚ ਅੱਜ ਉਸ ਵੇਲੇ ਭਰਵਾਂ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਝੂਠੇ ਮੁੱਖ ਮੰਤਰੀ ਸਾਬਤ ਹੋਏ ਹਨ ਕਿਉਂਕਿ ਸੂਬੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ...
ਮੰਡੀ ਗੋਬਿੰਦਗੜ੍ਹ, 31 ਜੁਲਾਈ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਕਾਲਜ ਅਤੇ ਮਾਸਟਰਸੋਫਟ ਲੁਧਿਆਣਾ ਨੇ ਸਾਂਝੇ ਤੌਰ 'ਤੇ 'ਲਰਨਿੰਗ ਐਾਡ ਅਡੌਪਸ਼ਨ ਦਾ ਭਵਿੱਖ' ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ ਗਈ | ਜ਼ੂਮ ਮੀਟਿੰਗ ਦੁਆਰਾ ਆਨਲਾਈਨ ਮੁਲਾਂਕਣ, ਮੁਲਾਂਕਣ ਅਤੇ ਨਤੀਜੇ, ...
ਬਸੀ ਪਠਾਣਾਂ, 31 ਜੁਲਾਈ (ਗੁਰਬਚਨ ਸਿੰਘ ਰੁਪਾਲ)-ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਅਯੁੱਧਿਆ ਵਿਖੇ ਬਣਾਏ ਜਾ ਰਹੇ ਰਾਮ ਮੰਦਰ ਦੇ ਉਦਘਾਟਨ ਸਮਾਗਮ ਸਮੇਂ ਗੁਰੂਘਰਾਂ ਦੀ ਮਿੱਟੀ ਅਤੇ ਜਲ ...
ਬਨੂੜ, 31 ਜੁਲਾਈ (ਭੁਪਿੰਦਰ ਸਿੰਘ)- ਸ਼ਹੀਦ ਊਧਮ ਸਿੰਘ ਫਾਉਂਡੇਸ਼ਨ ਪੰਜਾਬ ਵਲੋਂ ਅੱਜ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਬਨੂੜ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਫੁੱਲ ਮਾਲਾ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-98 ਕਰੋੜ ਦੀ ਲਾਗਤ ਨਾਲ ਸਰਹਿੰਦ ਸ਼ਹਿਰ ਵਿਖੇ ਸੀਵਰੇਜ ਵਿਛਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਨਾ ਹੋਣ ਕਾਰਨ ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਸਮੱਸਿਆਵਾਂ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਰਾਜਿੰਦਰ ਸਿੰਘ)- ਬਾਇਓ ਮੈਡੀਕਲ ਵੇਸਟ (ਬੀ.ਐਮ.ਡਬਲਯੂ.) ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨਿੱਜੀ ਅਤੇ ਸਰਕਾਰੀ ਹਸਪਤਾਲਾਂ 'ਚ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਲਈ ਬਾਰ ਕੋਡ ਪ੍ਰਣਾਲੀ ਦੀ ...
ਖਮਾਣੋਂ, 31 ਜੁਲਾਈ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਤੇ ਉਪਰਾਲਿਆਂ ਦੀ ਦੁਨੀਆ ਭਰ 'ਚ ਸ਼ਲਾਘਾ ਕੀਤੀ ਜਾਂਦੀ ਹੈ, ਜਿਸ ਸਦਕਾ ਵੱਡੇ ਤੋਂ ਵੱਡੇ ਧਾਰਮਿਕ ਸਮਾਗਮਾਂ ਦੇ ਪ੍ਰਬੰਧਾਂ ਨੂੰ ਸ਼ੋ੍ਰਮਣੀ ਕਮੇਟੀ ਨੇ ਬਾਖ਼ੂਬੀ ...
ਅਮਲੋਹ, 31 ਜੁਲਾਈ (ਰਿਸ਼ੂ ਗੋਇਲ)- ਪਿੰਡ ਉੱਚੀ ਰੁੜਕੀ ਵਿਖੇ ਭਾਈ ਸੰਗਤ ਸਿੰਘ ਯੂਥ ਸਪੋਰਟਸ (ਰਜਿ:) ਕਲੱਬ ਵਲੋਂ ਨੇਹਾ ਸ਼ਰਮਾ ਤੇ ਕਲੱਬ ਦੇ ਵਾਇਸ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਸਮੱਗਰੀ ਦੀ ਸਪਲਾਈ ਚੇਨ ਦੀ ਰੀਅਲ ਟਾਈਮ ਟਰੈਕਿੰਗ ਲਈ ਇਫੈਕਟਿਵ ਵੈਕਸੀਨ ਇੰਟੈਲੀਜੈਂਸ ...
ਚੁੰਨ੍ਹੀ, 31 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਵਲੋਂ ਸ਼ੁਰੂ ਕੀਤੀ ਲਹਿਰ 'ਰੁੱਖਾਂ ਦੀ ਸਭ ਕਰੋ ਸੰਭਾਲ, ਸਾਡਾ ਜੀਵਨ ਇਨ੍ਹਾਂ ਨਾਲ' ਦੀ ਕੜੀ ਨੂੰ ਅੱਗੇ ਤੋਰਦੇ ਹੋਏ ਵਾਤਾਵਰਨ ...
ਮੰਡੀ ਗੋਬਿੰਦਗੜ੍ਹ, 31 ਜੁਲਾਈ (ਮੁਕੇਸ਼ ਘਈ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਅਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ ਤੇ ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਚਲਾਈ ਗਈ ਡਰਾਈ ਡੇਅ ਮੁਹਿੰਮ ਤਹਿਤ ਅੱਜ 32 ਘਰਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਤੇ ...
ਖਮਾਣੋਂ, 31 ਜੁਲਾਈ (ਜੋਗਿੰਦਰ ਪਾਲ)-ਖਮਾਣੋਂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਹੋਈ | ਇਸ ਮੀਟਿੰਗ 'ਚ ਹਰਬੰਸ ਸਿੰਘ ਪੰਧੇਰ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਹਰਬੰਸ ਸਿੰਘ ...
ਬਸੀ ਪਠਾਣਾਂ, 31 ਜੁਲਾਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਕੋਰੋਨਾ ਮਹਾਂਮਾਰੀ ਦੇ ਵਰਤ ਰਹੇ ਕਹਿਰ ਤੋਂ ਬਚਾਅ ਲਈ ਕੋਵਿਡ-19 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਹਿਤ ਇਸ ਵਾਰੀ ਉਦਾਸੀਨ ਸੰਤ ਬਾਬਾ ਬੁੱਧ ਦਾਸ ਦੀ 53ਵੀਂ ਸਾਲਾਨਾ ਬਰਸੀ ਦੇ ਮੌਕੇ ਤੇ 16 ਅਗਸਤ ਨੂੰ ਡੇਰੇ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਲੋਕ ਨਿਰਮਾਣ ਵਿਭਾਗ ਸਰਹਿੰਦ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਮੁਲਾਜ਼ਮ ਅਮਰਜੀਤ ਸਿੰਘ ਜੱਲ੍ਹਾ ਤੇ ਰਣਧੀਰ ਸਿੰਘ ਨੂੰ ਅੱਜ ਸਰਕਾਰੀ ਸੇਵਾ ਮੁਕਤੀ 'ਤੇ ਮੁਲਾਜ਼ਮ ਭਲਾਈ ਦਲ ਪੰਜਾਬ ਵਲੋਂ ਨਿੱਘੀ ਵਿਦਾਇਗੀ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)- ਰਾਹੁਲਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਖੇਡ ਨੀਤੀਆਂ ਨੂੰ ਹੇਠਲੇ ਪੱਧਰ ਤੱਕ ...
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਖੇੜਾ ਪਿੰਡ ਧੀਰਪੁਰ 'ਚ ਬੂਟੇ ਲਗਾ ਕੇ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਡਾ. ਲਾਲ ...
ਖਮਾਣੋਂ, 31 ਜੁਲਾਈ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖਮਾਣੋਂ ਸਥਿਤ ਕਮਿਊਨਿਟੀ ਹੈਲਥ ਸੈਂਟਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਭਜਨ ਰਾਮ ਨੇ ਦੱਸਿਆ ਕਿ 28 ਜੁਲਾਈ ਨੂੰ ਕੋਰੋਨਾ ਸਬੰਧੀ ਲਏ ਨਮੂਨਿਆਂ ਦੀ ਬਾਕੀ ਰਹਿੰਦੀ ਰਿਪੋਰਟ 'ਚ ਖੇੜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX