ਸਰਾਏ ਅਮਾਨਤ ਖਾਂ, 31 ਜੁਲਾਈ (ਨਰਿੰਦਰ ਸਿੰਘ ਦੋਦੇ)- ਪਿਛਲੇ ਦਿਨੀਂ ਪਿੰਡ ਗੰਡੀਵਿੰਡ ਦੀ ਦਲਿਤ ਪਰਿਵਾਰ ਨਾਲ ਸਬੰਧਿਤ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਸੀ, ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਪੁਲਿਸ ਵਲੋਂ ਪੰਜ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਗਿਆ, ਪਰ ਪੰਜਾਂ 'ਚੋਂ ਇਕ 'ਤੇ ਕੇਸ ਦਰਜ ਕਰ ਕੇ ਚਾਰ ਦੋਸ਼ੀਆਂ ਨੂੰ ਕੇਸ 'ਚੋਂ ਬਾਹਰ ਕੱਢ ਕੇ ਛੱਡ ਦਿੱਤਾ ਗਿਆ | ਇਸ ਸਬੰਧੀ ਤਿੰਨ ਕਿਸਾਨ ਜਥੇਬੰਦੀਆਂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜਮਹੂਰੀ ਕਿਸਾਨ ਸਭਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਈਆਂ | ਜਾਣਕਾਰੀ ਦਿੰਦੇ ਕਿਸਾਨ ਸੂਬਾ ਆਗੂ ਅਵਤਾਰ ਸਿੰਘ ਚਾਹਲ, ਜਸਬੀਰ ਸਿੰਘ ਗੰਡੀਵਿੰਡ, ਬਲਕਾਰ ਸਿੰਘ ਗੰਡੀਵਿੰਡ ਦੀ ਹਾਜ਼ਰੀ 'ਚ ਮਿ੍ਤਕ ਲੜਕੀ ਦੇ ਪਿਤਾ ਚਰਨਜੀਤ ਸਿੰਘ ਅਤੇ ਸਾਕ ਸਬੰਧੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਮਨ, ਲਵ ਪੁੱਤਰਾਨ ਤਰਲੋਚਨ ਸਿੰਘ, ਭੂਡੀ ਅਤੇ ਕਾਬਲ ਸਿੰਘ 'ਤੇ ਪੁਲਿਸ ਨੇ ਪਹਿਲੇ ਦਿਨ ਐਫ.ਆਈ.ਆਰ. ਦਰਜ ਕੀਤੀ ਸੀ, ਪਰ ਪੁਲਿਸ ਦੀ ਮਿਲੀਭੁਗਤ ਕਾਰਨ ਮੁੱਖ ਦੋਸ਼ੀਆਂ ਨੂੰ ਬਾਹਰ ਕੱਢ ਦਿੱਤਾ ਅਤੇ ਸਵਿੰਦਰ ਸਿੰਘ ਕਾਲੀ ਪੁੱਤਰ ਮਨਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ, ਜੋ ਕਿ ਬਿਲਕੁਲ ਗਲਤ ਹੈ, ਕਿਉਂਕਿ ਇਕੱਲਾ ਕਾਲੀ ਏਨੀ ਵੱਡੀ ਘਟਨਾ ਨੂੰ ਅੰਜ਼ਾਮ ਨਹੀਂ ਦੇ ਸਕਦਾ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਪੀੜਤ ਪਰਿਵਾਰ ਨੂੰ ਤਿੰਨ ਦਿਨਾਂ 'ਚ ਇਨਸਾਫ਼ ਨਾ ਦਿਵਾਇਆ ਤਾਂ 4 ਅਗਸਤ ਨੂੰ ਥਾਣਾ ਸਰਾਏਾ ਅਮਾਨਤ ਖਾਂ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਨਿਰੰਜਣ ਸਿੰਘ, ਸਰਬਜੀਤ ਸਿੰਘ, ਭਗਵੰਤ ਸਿੰਘ, ਪਿ੍ਤਪਾਲ ਸਿੰਘ, ਜਥੇਦਾਰ ਗੁਰਮੀਤ ਸਿੰਘ, ਸਰਬਿੰਦਰ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਪੂਜਾ, ਹਰਪਾਲ ਸਿੰਘ, ਮਨਜੀਤ ਸਿੰਘ, ਹੈਪੀ, ਭੋਲਾ ਸਿੰਘ, ਕਿ੍ਸਨ ਕੌਰ, ਸੁੱਚੀ, ਗੁਰਮੀਤ ਸਿੰਘ, ਬਿਕਰਮ ਸਿੰਘ, ਸੁੱਚਾ ਸਿੰਘ, ਸੋਨੂੰ ਝਬਾਲ, ਪ੍ਰਕਾਸ਼ ਸਿੰਘ, ਅਮਰੀਕ ਸਿੰਘ, ਦਰਸ਼ਨ ਕੌਰ, ਬਲਜਿੰਦਰ ਕੌਰ, ਮਨਦੀਪ ਕੌਰ, ਜੋਗਿੰਦਰ ਕੌਰ, ਕਾਲੂ, ਪਰਮਜੀਤ ਕੋਰ, ਰਾਜ ਕੌਰ ਆਦਿ ਹਾਜ਼ਰ ਸਨ | ਇਸ ਸਬੰਧੀ ਜਦੋਂ ਥਾਣਾ ਮੁਖੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਵਿੰਦਰ ਸਿੰਘ ਕਾਲੀ ਨੇ ਪੁਲਿਸ ਕੋਲ ਖੁਲਾਸਾ ਕੀਤਾ ਕਿ ਮੈਂ ਇਕੱਲੇ ਨੇ ਨਸ਼ੇ ਦੀ ਹਾਲਤ 'ਚ ਇਸ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਕਾਰਨ ਅਸੀਂ ਉਸ 'ਤੇ ਕਾਰਵਾਈ ਕੀਤੀ, ਪਰ ਸਾਡੀ ਅਜੇ ਤਫਤੀਸ਼ ਜਾਰੀ ਹੈ ਤਾਂ ਜੋ ਕੋਈ ਬੇਕਸੂਰ 'ਤੇ ਕੇਸ ਨਾ ਹੋ ਸਕੇ |
ਸਰਹਾਲੀ ਕਲਾਂ, 31 ਜੁਲਾਈ (ਅਜੇ ਸਿੰਘ ਹੁੰਦਲ)- ਆਏ ਦਿਨ ਨੈਸ਼ਨਲ ਹਾਈਵੇ 'ਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ | ਲਗਾਤਾਰ ਬੇਖੌਫ਼ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਇਨ੍ਹਾਂ ਲੁਟੇਰੇ ਗਰੁੱਪਾਂ ਨੂੰ ਕਾਬੂ ਕਰਨ 'ਚ ਪੁਲਿਸ ਵਿਭਾਗ ਅਫ਼ਸਲ ਸਿੱਧ ਹੋ ਰਿਹਾ ...
ਝਬਾਲ, 31 ਜੁਲਾਈ (ਸੁਖਦੇਵ ਸਿੰਘ)-ਝਬਾਲ ਤੋਂ ਇਕ ਕਿੱਲੋਮੀਟਰ ਦੂਰ ਪਿੰਡ ਠੱਠਾ ਨਜ਼ਦੀਕ ਦਿਨ ਦਿਹਾੜੇ ਪਲਸਰ ਸਵਾਰ ਤਿੰਨ ਨਕਾਬਪੋਸ਼ ਲੁਟੇਰੇ ਰਾਹਗੀਰ ਕੋਲੋਂ ਪੰਜ ਹਜ਼ਾਰ ਰੁਪਏ, ਮੋਬਾਈਲ ਆਦਿ ਖੋਹ ਕੇ ਫ਼ਰਾਰ ਹੋ ਗਏ | ਲੁੱਟ ਦਾ ਸ਼ਿਕਾਰ ਹੋਏ ਗੁਰਮੀਤ ਸਿੰਘ ਪੁੱਤਰ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕਰਿਆਨੇ ਦੀ ਦੁਕਾਨ ਤੋਂ ਨਕਦੀ ਅਤੇ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕੁਲਵਿੰਦਰ ਕੌਰ ਪਤਨੀ ...
ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਦੀ ਜਾਂਚ ਕਮਿਸ਼ਨਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਕੀਤੇ ਜਾਣ ਦੇ ਐਲਾਨ ਨੂੰ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜੇ 'ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਪਿੱਦੀ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕੀਤਾ ਗਿਆ | ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਬਿਜਲੀ ਘਰ ਅੱਗੇ ਧਰਨਾ ਲਗਾਉਣ ਦੇ ਦੋਸ਼ ਹੇਠ 14 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ...
ਤਰਨ ਤਾਰਨ, (ਹਰਿੰਦਰ ਸਿੰਘ)ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਅਤੇ ਇਸ ਨਾਲ ਬੱਚਿਆਂ ਨੂੰ ਕਈ ਲਾਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾ. ਸੁਪਿ੍ਯਾ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ, ...
ਹਰੀਕੇ ਪੱਤਣ, 31 ਜੁਲਾਈ (ਸੰਜੀਵ ਕੁੰਦਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਰਹਾਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਜੋਤੀ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਪੀੜਤ ਇਕ ਔਰਤ ਦੀ ਮੌਤ ਹੋ ਗਈ | ਇਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਰਿਪੋਰਟ ਆਉਣ 'ਤੇ ਉਸ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ | ਜਦਕਿ 5 ਹੋਰ ਵਿਅਕਤੀਆਂ ਦੇ ਵੀ ਕੋਵਿਡ-19 ਤੋਂ ...
ਖੇਮਕਰਨ, 31 ਜੁਲਾਈ (ਰਾਕੇਸ਼ ਬਿੱਲਾ)¸ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਹਿ' ਤਹਿਤ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਅਤੇ ਓਟ ਕਲੀਨਿਕ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਅਤੇ ਮੌਜੂਦਾ ਸਮੇਂ ਹੜਤਾਲ 'ਤੇ ਚੱਲ ਰਹੇ ਫ਼ਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਚੱਲ ...
ਫ਼ਤਿਆਬਾਦ, 31 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫ਼ਤਿਆਬਾਦ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਹਰ ਸਾਲ ਦੀ ਤਰ੍ਹਾਂ ਮਹਾਸ਼ਾ ਪਰਿਵਾਰ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ, ਪਰ ਇਸ ਵਾਰੀ ਸਾਰਾ ਪ੍ਰੋਗਰਾਮ ਸਾਦੇ ਢੰਗ ਨਾਲ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਮੰਡੀ ਅਫ਼ਸਰ ਤਰਨ ਤਾਰਨ ਨੂੰ ਮਿਲਿਆ ਅਤੇ ਇਕ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਮੰਗ ਪੱਤਰ 'ਚ ਮੁੱਖ ਦਫ਼ਤਰ ਪੱਧਰ ...
ਪੱਟੀ, 31 ਜੁਲਾਈ (ਬੋਨੀ ਕਾਲੇਕੇ)-ਮਿਡ-ਡੇ-ਮੀਲ ਵਰਕਰਾਂ ਦੀ ਮੀਟਿੰਗ ਸ੍ਰੀਮਤੀ ਰਜਨੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਹੋਈ | ਇਸ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ, ਇਸਤਰੀ ਮੁਲਾਜ਼ਮਾ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ...
ਖਡੂਰ ਸਾਹਿਬ, 31 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਕੋਵਿਡ-19 ਦੇ ਚਲਦਿਆਂ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ 15 ਅਗਸਤ ਨੂੰ ਸਬ-ਡਵੀਜ਼ਨ ਖਡੂਰ ਸਾਹਿਬ ਵਿਖੇ ਆਜ਼ਾਦੀ ਦਿਹਾੜਾ ਸਾਦੇ ਢੰਗ ਨਾਲ ਮਨਾਉਣ ਸਬੰਧੀ ਸਬੰਧਿਤ ਵਿਭਾਗਾਂ ਦੇ ਮੁਖੀਆਂ ਨਾਲ ਐੱਸ.ਡੀ.ਐਮ. ...
ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)-ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਧਾਰਿਤ ਬਣੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾ ਪੱਧਰੀ ਸੱਦੇ 'ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਪੰਜਾਬ ਸਰਕਾਰ ਦੀ ਤਰਜ਼ ਬਿਜਲੀ ਕਰਮਚਾਰੀਆਂ ਦਾ ਮੋਬਾਈਲ ...
ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)¸ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਝੰਬੇਲਵਾਲੀ ਨੇ ਚਾਰ ਮੰਤਰੀਆਂ ਦੀ ਕਮੇਟੀ ਨਾਲ 5 ਮਾਰਚ 2019 ਨੂੰ ਅਧਿਆਪਕ ਜਥੇਬੰਦੀਆਂ ਦੀ ਹੋਈ ...
ਖਾਲੜਾ, 31 ਜੁਲਾਈ (ਜੱਜਪਾਲ ਸਿੰਘ ਜੱਜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਖਾਲੜਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿੰ੍ਰਸੀਪਲ ਸਰਬਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਸਰਾਏਾ ਅਮਾਨਤ ਖਾਂ, 31 ਜੁਲਾਈ (ਨਰਿੰਦਰ ਸਿੰਘ ਦੋਦੇ)-ਸੀ.ਐਚ.ਸੀ. ਕਸੇਲ ਵਿਖੇ ਤਾਇਨਾਤ ਸਿਹਤ ਅਧਿਕਾਰੀਆਂ ਵਲੋਂ ਥਾਣਾ ਸਰਾਏਾ ਅਮਾਨਤ ਖਾਂ ਦੇ ਨਵੇਂ ਆਏ ਥਾਣਾ ਮੁਖੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ...
ਗੋਇੰਦਵਾਲ ਸਾਹਿਬ, 31 ਜੁਲਾਈ (ਸਕੱਤਰ ਸਿੰਘ ਅਟਵਾਲ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਪਲਵਿੰਦਰ ਸਿੰਘ ਲਾਡੀ ਝੰਡੇਰ ਮਹਾਪੁਰਖਾਂ ਵਲੋਂ ਗੁਰਦੁਆਰਾ ਸ੍ਰੀ ਬਾਊਲੀ ਸਾਹਿਬ ਦੇ ਨਜ਼ਦੀਕ ਉਪਲ ਨਾਂਅ ਦਾ ਰੈਸਟੋਰੈਂਟ ਖੋਲਿ੍ਹਆ ਗਿਆ, ਜਿਸ ਦੀ ਸ਼ੁਰੂਆਤ ਗੁਰੂ ਮਹਾਰਾਜ ਦੇ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਕੋਵਿਡ-19 ਦੇ ਚਲਦਿਆਂ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਰਾਏਾ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮੋਟਰਸਾਈਕਲ ਦੀ ਟੱਕਰ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਵਿਖੇ ਮਹਿੰਦਰ ...
ਤਰਨਤਾਰਨ, 31 ਜੁਲਾਈ (ਵਿਕਾਸ ਮਰਵਾਹਾ)- ਧਾਰਮਿਕ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਨ ਵਾਲੀ ਚਾਮੁੰਡਾ ਸੇਵਕ ਸਭਾ ਵਲੋਂ ਸ੍ਰੀ ਚਿੰਤਪੁਰਨੀ ਸਵਰਨ ਮੰਦਰ, ਤਹਿਸੀਲ ਬਾਜ਼ਾਰ ਤਰਨ ਤਾਰਨ ਵਿਖੇ ਕੀਰਤਨ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਨੇ ਭਗਵਤੀ ਦੀ ...
ਚੋਹਲਾ ਸਾਹਿਬ, 31 ਜੁਲਾਈ (ਬਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਮੰਡ ਖ਼ੇਤਰ ਅਧੀਨ ਆਉਂਦੇ ਪਿੰਡ ਧੁੰਨ ਢਾਏ ਵਾਲਾ ਤੋਂ ਇਕ ਨੌਜਵਾਨ ਨੇ ਸਖ਼ਤ ਮਿਹਨਤ ਕਰਨ ਤੋਂ ਬਾਅਦ ਐੈਮ.ਬੀ.ਬੀ.ਐੱਸ.ਦੀ ਪੜ੍ਹਾਈ ਪੂਰੀ ਕਰਕੇ ਜਿੱਥੇ ਪਿੰਡ ਦਾ ਨਾਂਅ ਰੌਸ਼ਨ ਕੀਤਾ, ਉੱਥੇ ਮੰਡ ਖ਼ੇਤਰ ਦੇ ...
ਪੱਟੀ, 31 ਜੁਲਾਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਐੱਸ.ਬੀ.ਐੱਸ.ਗਰੁੱਪ ਆਫ਼ ਐਜੂਕੇਸ਼ਨਲ ਇੰਸਟੀਚਿਊਟ ਪੱਟੀ ਦੇ ਅਧੀਨ ਚਲ ਰਹੇ ਸੱਤਿਅਮ ਇੰਸਟੀਚਿਊਟ ਅੰਮਿ੍ਤਸਰ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਿੰਗ ਡਾਇਰੈਕਟਰ ਡਾ. ਰਾਜੇਸ਼ ਭਾਰਦਵਾਜ ਅਤੇ ਕਾਰਜਕਾਰੀ ...
ਚੋਹਲਾ ਸਾਹਿਬ, 31 ਜੁਲਾਈ (ਬਲਵਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਪਿੰਡ ਦਦੇਹਰ ਸਾਹਿਬ ਨੇ ਦੇਸ਼ ਦੀ ਆਜ਼ਾਦੀ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ, ਜਿਸ ਪਿੰਡ ...
ਤਰਨ ਤਾਰਨ, 31 ਜੁਲਾਈ (ਪਰਮਜੀਤ ਜੋਸ਼ੀ)- ਪਿੰਡ ਪਲਾਸੌਰ ਵਿਖੇ ਕਰਮ ਸਿੰਘ ਦੇ ਗ੍ਰਹਿ ਵਿਖੇ ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਹੋਈ | ਇਸ ਮੌਕੇ ਪਾਰਟੀ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ, ਜਦੋਂ ਕਰਮ ਸਿੰਘ ਆਪਣੇ ਸਾਥੀ ਅਤੇ ਇਲਾਕੇ ਦੇ ਸੀਨੀਅਰ ਰਾਜਸੀ ਆਗੂ ਪ੍ਰਭਦੀਪ ...
ਖਡੂਰ ਸਾਹਿਬ, 31 ਜੁਲਾਈ(ਰਸ਼ਪਾਲ ਸਿੰਘ ਕੁਲਾਰ)-ਐੱਸ.ਡੀ.ਐਮ. ਖਡੂਰ ਸਾਹਿਬ ਰਜੇਸ਼ ਕੁਮਾਰ ਸ਼ਰਮਾ ਦੀ ਪੱਟੀ ਸਬ-ਡਵੀਜ਼ਨ ਵਿਖੇ ਬਦਲੀ ਹੋਣ ਉਪਰੰਤ ਰੋਹਿਤ ਗੁਪਤਾ ਨੇ ਐੱਸ.ਡੀ.ਐਮ. ਖਡੂਰ ਸਾਹਿਬ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਜਿੱਥੇ ਰਜੇਸ਼ ਕੁਮਾਰ ਸ਼ਰਮਾ ਨੂੰ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਦਾ ਅੰਮਿ੍ਤਸਰ ਵਿਖੇ ਤਬਾਦਲਾ ਹੋਣ 'ਤੇ ਉਨ੍ਹਾਂ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਨਿਭਾਈਆਂ ਵਧਾਈਆ ਸੇਵਾਵਾਂ ਸਬੰਧੀ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੀਤ ਪ੍ਰਧਾਨ ਅਤੇ ਇੰਚਾਰਜ ਤਰਨ ਤਾਰਨ ...
ਗੋਇੰਦਵਾਲ ਸਾਹਿਬ, 31 ਜੁਲਾਈ (ਸਕੱਤਰ ਸਿੰਘ ਅਟਵਾਲ)-ਸਥਾਨਕ ਕਸਬਾ ਗੋਇੰਦਵਾਲ ਸਾਹਿਬ ਦੇ ਸਰਪੰਚ ਕੁਲਦੀਪ ਸਿੰਘ ਲਹੌਰੀਆ ਦੇ ਭਤੀਜੇ ਅਤੇ ਅਮਰੀਕ ਸਿੰਘ ਲਹੌਰੀਆ ਦੇ ਸਪੁੱਤਰ ਕਾਕਾ ਸੁਖਪਾਲ ਸਿੰਘ ਲਹੌਰੀਆ ਦੀ ਪਿਛਲੇ ਦਿਨੀਂ ਹੋਈ ਬੇਵਕਤੀ ਮੌਤ ਨਾਲ ਲਹੌਰੀਆ ਪਰਿਵਾਰ ...
ਝਬਾਲ, 31 ਜੁਲਾਈ (ਸਰਬਜੀਤ ਸਿੰਘ)- ਊਧਮ ਸਿੰਘ ਵਰਗੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕੀਤੇ ਤੋਂ ਬਿਨਾਂ ਦੇਸ਼ ਦਾ ਹਰ ਜੀਅ ਖੁਸ਼ਹਾਲ ਨਹੀਂ ਹੋ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਝਬਾਲ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਹਾੜੇ 'ਤੇ ਸ਼ਰਧਾਂਜਲੀ ਭੇਟ ...
ਹਰੀਕੇ ਪੱਤਣ/ਪੱਟੀ, 31 ਜੁਲਾਈ (ਸੰਜੀਵ ਕੁੰਦਰਾ, ਬੋਨੀ ਕਾਲੇਕੇ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਬਰਸਾਤੀ ਮੌਸਮ ਨੂੰ ਧਿਆਨ 'ਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇ ਦਰਿਆ ਸਤਲੁਜ ਨਾਲ ਲੱਗਦੇ ...
ਹਰੀਕੇ ਪੱਤਣ/ਪੱਟੀ, 31 ਜੁਲਾਈ (ਸੰਜੀਵ ਕੁੰਦਰਾ, ਬੋਨੀ ਕਾਲੇਕੇ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਬਰਸਾਤੀ ਮੌਸਮ ਨੂੰ ਧਿਆਨ 'ਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇ ਦਰਿਆ ਸਤਲੁਜ ਨਾਲ ਲੱਗਦੇ ...
ਫ਼ਤਿਆਬਾਦ, 31 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਡਾਇਰੈਕਟਰ ਅਮਰੀਕ ਸਿੰਘ ਗਿੱਲ ਅਤੇ ਪਿ੍ਸੀਪਲ ਸੰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਵਿੱਦਿਆ ਦਾ ਚਾਨਣ ਵੰਡ ਰਹੀ ਇਲਾਕੇ ਦੀ ਵਿੱਦਿਅਕ ਸੰਸਥਾ ਬਾਬਾ ਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਭੈਲ ਢਾਏ ਵਾਲਾ ਦੇ ...
ਖੇਮਕਰਨ, 31 ਜੁਲਾਈ (ਰਾਕੇਸ਼ ਬਿੱਲਾ)-ਬੀ.ਐੱਸ.ਐਫ਼ ਦੀ 116 ਬਟਾਲੀਅਨ ਵਲੋਂ ਅਖਿਲ ਭਾਰਤੀ ਬੂਟੇ ਲਗਾਓ ਅਭਿਆਨ ਤਹਿਤ ਪਿੰਡ ਗਜ਼ਲ 'ਚ ਫ਼ਾਇਰੰਗ ਰੇਂਜ ਦੀ ਜ਼ਮੀਨ ਵਿਚ ਵਣ ਮਹਾਂਉਤਸਵ ਮਨਾਇਆ ਗਿਆ | ਜਿਸ 'ਚ ਸੇਵਾ ਮੁਕਤ ਬਿ੍ਗੇਡੀਅਰ ਸੁਰਿੰਦਰਾ ਕੁਮਾਰ, ਡੀ.ਆਈ.ਜੀ. ...
ਹਰੀਕੇ ਪੱਤਣ, 31 ਜੁਲਾਈ (ਸੰਜੀਵ ਕੁੰਦਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਦੀ ਸਮੇਂ ਸਮੇਂ 'ਤੇ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਕਸਬਾ ਹਰੀਕੇ 'ਚ ਟਰੱਸਟ ਦੇ ਸੰਸਥਾਪਕ ਐੱਸ.ਪੀ. ਸਿੰਘ ਉਬਰਾਏ ਦੀ ਯੋਗ ਅਗਵਾਈ ...
ਖੇਮਕਰਨ, 31 ਜੁਲਾਈ (ਰਾਕੇਸ਼ ਬਿੱਲਾ)-ਸਬ ਤਹਿਸੀਲ ਖੇਮਕਰਨ ਦੇ ਨਾਇਬ ਤਹਿਸੀਲਦਾਰ ਵਜੋਂ ਅਜੈਪਾਲ ਸ਼ਰਮਾ ਨੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਅਰੰਭ ਕਰ ਦਿੱਤਾ ਹੈ | ਉਨ੍ਹਾਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ...
ਪੱਟੀ, 31 ਜੁਲਾਈ (ਕੁਲਵਿੰਦਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਨੂੰ ਬਚਾਉਣ ਅਤੇ ਵਿਕਾਸ ਲੀਹਾਂ 'ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਇੱਕਜੁੱਟ ਹੋਣ ਦੀ ਲੋੜ ਹੈ | ਜਿਸ ਤਰ੍ਹਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ...
ਝਬਾਲ, 31 ਜੁਲਾਈ (ਸੁਖਦੇਵ ਸਿੰਘ)-ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਸਮੂਹ ਕੰਪਲੈਕਸ ਅਤੇ ਇੱਥੇ ਬਣਾਈ ਗਈ ਆਈਸੋਲੇਸ਼ਨ ਵਾਰਡ 'ਚ ਧੂੰਆਂ ਸਪਰੇਅ ਕੀਤੀ ਗਈ | ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ...
ਅਮਰਕੋਟ, 31 ਜੁਲਾਈ (ਗੁਰਚਰਨ ਸਿੰਘ ਭੱਟੀ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀ ਕੁਲਵੰਤ ਸਿੰਘ ਸਹਾਇਕ ਲਾਈਨਮੈਨ, ਜੋ 66 ਕੇ.ਵੀ. ਬਿਜਲੀ ਘਰ ਘਰਿਆਲਾ ਵਿਖੇ ਡਿਊਟੀ ਨਿਭਾਅ ਰਹੇ ਸਨ | ਉਨ੍ਹਾਂ ਦੇ ਸੇਵਾ ਮੁਕਤ ਹੋਣ 'ਤੇ ਸਮੂਹ ਕਰਮਚਾਰੀਆਂ ਵਲੋਂ ...
ਭਿੱਖੀਵਿੰਡ, 31 ਜੁਲਾਈ (ਬੌਬੀ)-ਮਾਰਕੀਟ ਕਮੇਟੀ ਭਿੱਖੀਵਿੰਡ ਵਿਖੇ ਆਯੁਸ਼ਮਨ ਸਿਹਤ ਬੀਮਾ ਯੋਜਨਾ ਤਹਿਤ ਰਾਜਵੰਤ ਸਿੰਘ ਪਹੂਵਿੰਡੀਆ ਚੇਅਰਮੈਨ ਮਾਰਕੀਟ ਕਮੇਟੀ ਭਿੱਖੀਵਿੰਡ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਚੇਅਰਮੈਨ ਪਹੂਵਿੰਡ ਵਲੋਂ ਪੰਜਾਬ ਮੰਡੀ ਬੋਰਡ ਵਲੋਂ ...
ਤਰਨ ਤਾਰਨ, 31 ਜੁਲਾਈ (ਹਰਿੰਦਰ ਸਿੰਘ)¸ਪੰਜਾਬ ਭਰ ਵਿਚ ਸਿਹਤ ਮੁਲਾਜ਼ਮਾਂ ਦੀ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਭੁੱਖ ਹੜਤਾਲ 7ਵੇਂ ਦਿਨ 'ਚ ਦਾਖ਼ਲ ਹੋ ਗਈ | ਇਹ ਭੁੱਖ ਹੜਤਾਲ ਪਰਮਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਜ਼ਿਲ੍ਹਾ ਲੁਧਿਆਣਾ ਦੀ ਕੋਰੋਨਾ ਨਾਲ ਮੌਤ ...
ਖਡੂਰ ਸਾਹਿਬ, 31 ਜੁਲਾਈ (ਰਸ਼ਪਾਲ ਸਿੰਘ ਕੁਲਾਰ)¸ਸਿੱਖ ਭਾਵਨਾਵਾਂ ਨੂੰ ਬੇਹੱਦ ਨਿੰਦਾਜਨਕ ਤਰੀਕੇ ਨਾਲ ਠੇਸ ਪਹੁੰਚਾਉਣ ਦੇ ਆਧਾਰ 'ਤੇ ਡੇਰਾ ਦੀ ਸ਼ਰਧਾਲੂ ਵੀਰਪਾਲ ਕੌਰ ਿਖ਼ਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕਰਦਿਆਂ ਹਲਕਾ ਬਾਬਾ ਬਕਾਲਾ ਦੇ ਅਕਾਲੀ ...
ਅਮਰਕੋਟ, 31 ਜੁਲਾਈ( ਗੁਰਚਰਨ ਸਿੰਘ ਭੱਟੀ)¸ਸਰਹੱਦੀ ਖੇਤਰ ਦੇ ਖਹਿਰਾ ਹਸਪਤਾਲ ਵਲਟੋਹਾ ਵਿਖੇ ਬੀਤੇ ਦਿਨੀਂ ਔਰਤ ਜਗਮੋਹਣ ਕੌਰ ਜੋ ਕਿ ਪੇਟ ਦੀਆਂ ਬਿਮਾਰੀਆਂ ਤੋਂ ਪੀੜਤ ਸੀ, ਦਾ ਆਪ੍ਰੇਸ਼ਨ ਸਰਜਨ ਜਸਪਾਲ ਸਿੰਘ ਵਲੋਂ ਕੀਤਾ ਗਿਆ, ਤਾਂ ਔਰਤ ਦੇ ਪੇਟ 'ਚੋਂ ਕੋਈ ਪੰਜ ਛੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX