ਚੰਡੀਗੜ੍ਹ, 31 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਰਾਤ 10 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਫ਼ਿਊ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੇ ਨਾਲ ਹੀ ਸੁਖਨਾ ਝੀਲ ਵੀ ਹਫ਼ਤੇ ਦੇ ਅਖੀਰਲੇ ਦਿਨ ਬੰਦ ਰਹੇਗੀ ਅਤੇ ਸੈਲਾਨੀਆਂ ਦੇ ਦਾਖ਼ਲੇ 'ਤੇ ਸਨਿਚਰਵਾਰ ਅਤੇ ਐਤਵਾਰ ਨੂੰ ਪਾਬੰਦੀ ਰਹੇਗੀ | ਇਹ ਫ਼ੈਸਲਾ ਅੱਜ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਅਧਿਕਾਰੀਆਂ ਨਾਲ ਸਮੀਖਿਆ ਬੈਠਕ 'ਚ ਲਿਆ ਗਿਆ | ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਰਾਤ 8 ਵਜੇ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ | ਕੇਵਲ ਖਾਣ- ਪੀਣ ਦੀਆਂ ਦੁਕਾਨਾਂ ਅਤੇ ਰੈਸਟੋਰੈਂਟ 9 ਵਜੇ ਤੱਕ ਖੁੱਲੇ੍ਹ ਰਹਿਣਗੇ | ਇਸ ਤੋਂ ਇਲਾਵਾ ਸ਼ਹਿਰ ਵਿਚ ਭੀੜ-ਭਾੜ ਵਾਲੀ ਰੇਹੜੀ ਮਾਰਕੀਟ ਵਿਚ ਆਡ- ਇਵਨ ਫ਼ਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ | ਬੈਠਕ ਵਿਚ ਸ਼ਾਮਲ ਪੀ.ਜੀ.ਜੀ.ਆਈ. ਦੇ ਡਾਇਰੈਕਟਰ ਪ੍ਰੋ.ਜਗਤ ਰਾਮ ਨੇ ਦੱਸਿਆ ਕਿ ਪੀ.ਜੀ.ਆਈ. ਵਿਚ ਕੋਰੋਨਾ ਦੇ 105 ਮਰੀਜ਼ ਦਾਖ਼ਲ ਹਨ, ਜਿਨ੍ਹਾਂ ਵਿਚੋਂ 40 ਮਰੀਜ਼ ਚੰਡੀਗੜ੍ਹ ਦੇ ਨਿਵਾਸੀ ਹਨ, ਜਦ ਕਿ 37 ਮਰੀਜ਼ ਪੰਜਾਬ, 16 ਮਰੀਜ਼ ਹਰਿਆਣਾ ਤੇ 4 ਮਰੀਜ਼ ਹਿਮਾਚਲ ਪ੍ਰਦੇਸ਼ ਦੇ ਹਨ | ਉਨ੍ਹਾਂ ਦੱਸਿਆ ਕਿ ਪੀ.ਜੀ.ਆਈ. ਵਿਚ ਕੋਰੋਨਾ ਦੇ 953 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 54 ਨਮੂਨਿਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ | ਜੀ.ਐਮ.ਸੀ.ਐਚ. ਦੇ ਡਾਇਰੈਕਟਰ ਪਿ੍ੰਸੀਪਲ ਡਾ.ਬੀ.ਐਸ. ਚਵਨ ਨੇ ਦੱਸਿਆ ਕਿ ਹਸਪਤਾਲ ਵਿਚ 289 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ 'ਚੋਂ 19 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ |
ਚੰਡੀਗੜ੍ਹ, 31 ਜੁਲਾਈ (ਮਨਜੋਤ ਸਿੰਘ ਜੋਤ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ) ਪੰਜਾਬ ਯੂਨੀਵਰਸਿਟੀ ਇਕਾਈ ਵਲੋਂ ਫ਼ੀਸ ਮੰਗਣ ਸਬੰਧੀ ਆਏ ਨੋਟਿਸ ਿਖ਼ਲਾਫ਼ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਏ.ਬੀ.ਵੀ.ਪੀ. ਪ੍ਰਧਾਨ ਹਰੀਸ਼ ਗੁੱਜਰ ਨੇ ...
ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਰਾਹਤ ਦਿੰਦਿਆਂ ਬੋਰਡ ਚੇਅਰਮੈਨ ਵਲੋਂ ਸਪੈਸ਼ਲ ਪੇ 'ਚ ਕਟੌਤੀ ਕਰਨ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਗਈ ਹੈ | ...
ਚੰਡੀਗੜ੍ਹ, 31 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 44/ਸੀ ਵਿਚ ਘਰ ਨੇੜੇ ਖੜੀ ਇਕ ਕਾਰ 'ਤੇ ਤੇਲ ਪਾ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 44/ਸੀ ਦੇ ਰਹਿਣ ਵਾਲੇ ਕਨਵਰ ਦੀਪੇਂਦਰ ਸਿੰਘ ਨੇ ...
ਚੰਡੀਗੜ੍ਹ, 31 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 52 ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੀੜਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ | ਪੁਲਿਸ ਅਨੁਸਾਰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ...
ਚੰਡੀਗੜ੍ਹ, 31 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਾਬਾਦ ਵਿਚ ਜੋ ਵਿਅਕਤੀ ਬਿਜਲੀ ਚੋਰੀ ਕਰਕੇ ਨਾਜਾਇਜ਼ ਤੌਰ 'ਤੇ ਉੱਤਰ ਪ੍ਰਦੇਸ਼ ਦੇ 45 ਫਾਰਮ ਹਾਊਸਾਂ ਨੂੰ ਬਿਜਲੀ ਸਪਲਾਈ ਕਰ ਰਿਹਾ ਸੀ, ਉਸ ...
ਚੰਡੀਗੜ੍ਹ, 31 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ 10 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮੁਹੰਮਦ ਸਲਮਾਨ ਵਜੋਂ ਹੋਈ ਹੈ ਜੋ ਬਿਜਨੌਰ ਯੂ ਪੀ ਦਾ ਰਹਿਣ ਵਾਲਾ ਹੈ | ...
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਸਿਹਤ ...
ਚੰਡੀਗੜ੍ਹ, 31 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਕੋਰੋਨਾ ਕਰਕੇ 46 ਸਾਲਾ ਔਰਤ ਦੀ ਮੌਤ ਹੋ ਗਈ | ਕਜਹੇੜੀ ਦੀ ਰਹਿਣ ਵਾਲੀ ਮਿ੍ਤਕ ਔਰਤ ਨੂੰ ਪੇਟ ਦਰਦ ਦੀ ਸਮੱਸਿਆ ਕਰਕੇ ਸਰਕਾਰੀ ਹਸਪਤਾਲ ਸੈਕਟਰ-16 ਵਿਖੇ ...
ਚੰਡੀਗੜ੍ਹ, 31 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਕੋਰੋਨਾ ਕਰਕੇ 46 ਸਾਲਾ ਔਰਤ ਦੀ ਮੌਤ ਹੋ ਗਈ | ਕਜਹੇੜੀ ਦੀ ਰਹਿਣ ਵਾਲੀ ਮਿ੍ਤਕ ਔਰਤ ਨੂੰ ਪੇਟ ਦਰਦ ਦੀ ਸਮੱਸਿਆ ਕਰਕੇ ਸਰਕਾਰੀ ਹਸਪਤਾਲ ਸੈਕਟਰ-16 ਵਿਖੇ ...
ਮੋਰਿੰਡਾ, 31 ਜੁਲਾਈ (ਕੰਗ)-ਨਗਰ ਕੌਾਸਲ ਮੋਰਿੰਡਾ ਵਲੋਂ ਸਰਕਾਰੀ ਫ਼ੰਡਾਂ ਦੀ ਕੀਤੀ ਜਾ ਰਹੀ ਦੁਰਵਰਤੋਂ 'ਤੇ ਸਵਾਲ ਚੁੱਕਦਿਆਂ ਸਾਬਕਾ ਕੌਾਸਲਰਾਂ ਅੰਮਿ੍ਤਪਾਲ ਸਿੰਘ ਖੱਟੜਾ, ਜਗਪਾਲ ਸਿੰਘ ਜੌਲੀ ਤੇ ਬਿੱਟੂ ਕੰਗ ਨੇ ਕੌਾਸਲ ਅਧਿਕਾਰੀਆਂ 'ਤੇ ਦੋਸ਼ ਲਗਾਏ ਹਨ ਕਿ ਵਾਰਡ ...
ਨੂਰਪੁਰ ਬੇਦੀ, 31 ਜੁਲਾਈ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਅਹਿਮ ਮੀਟਿੰਗ ਨੂਰਪੁਰ ਬੇਦੀ ਵਿਖੇ ਪ੍ਰਧਾਨ ਸੁਰਿੰਦਰ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਗੁਰਨਾਇਬ ਸਿੰਘ ਜੇਤੇਵਾਲ ਨੇ ਦੱਸਿਆ ਕਿ ...
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੇ ਖੇਤੀ ਬਾਰੇ ਆਰਡੀਨੈਂਸਾਂ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਰਾਹੀਂ ਬਿਹਾਰ ...
ਚੰਡੀਗੜ੍ਹ, 31 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਸਾਹਿਤ ਅਕਾਦਮੀ ਵਲੋਂ ਚਲਾਏ ਜਾ ਰਹੇ ਲੜੀਵਾਰ ਵੈਬ ਪ੍ਰੋਗਰਾਮ Tਸੰਕਟ ਕਾਲ ਤੇ ਅਸੀਂ'' ਲੜੀ ਤਹਿਤ ਇੱਥੇ Tਸੰਕਟ ਕਾਲ ਤੇ ਨਿਊ ਮੀਡੀਆ'' ਵਿਸ਼ੇ 'ਤੇ ਵਿਚਾਰ ਚਰਚਾ ਕੀਤੀ ਗਈ¢ ਆਰੰਭਿਕ ਸ਼ਬਦਾਂ 'ਚ ਅਕਾਦਮੀ ਦੇ ...
ਚੰਡੀਗੜ੍ਹ, 31 ਜੁਲਾਈ (ਐਨ. ਐਸ. ਪਰਵਾਨਾ)- ਪੰਜਾਬ ਤੋਂ ਆਮ ਆਦਮੀ ਪਾਰਟੀ ਤੇ ਹਰਿਆਣਾ ਤੋਂ ਕਾਂਗਰਸੀ ਲੀਡਰਾਂ ਨੇ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡੀਜ਼ਲ ਤੋਂ ਵੈਟ ਘਟਾ ਦਿੱਤਾ ਹੈ, ਇਸੇ ਤਰ੍ਹਾਂ ਪੰਜਾਬ ਵਿਚ ਵੀ ਵੈਟ ...
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)- ਅੱਜ ਇੱਥੇ ਜਾਰੀ ਬਿਆਨ ਵਿਚ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਦੱਸਿਆ ਕਿ ਭਾਰਤ ਦੇ ਟਰਾਂਸਪੋਰਟ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੀ ਕੌਮੀ ਤਾਲਮੇਲ ਕਮੇਟੀ ਦੇ ਸੱਦੇ 'ਤੇ 5 ਅਗਸਤ ਨੂੰ ਕੇਂਦਰ ਦੀ ...
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)-ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਪਿ੍ੰਸ ਖੁੱਲਰ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ...
ਚੰਡੀਗੜ੍ਹ, 31 ਜੁਲਾਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਸੀਨੀਅਰ ਆਈਏਐਸ ਅਫ਼ਸਰ ਅਸ਼ੋਕ ਖੇਮਕਾ ਵਲੋਂ ਕੈਟ ਦੇ ਹੁਕਮ ਨੂੰ ਚੁਣੌਤੀ ਦਿੰਦੀ ਇੱਕ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ | ...
ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਮੌਜੂਦਾ ਕਾਂਗਰਸ ...
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)-ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਤੇ ਇਸ ਅਧੀਨ ਸਮੂਹ ਕਮਿਸ਼ਨਾਂ ਦੇ ਉੱਚ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਹੁੰਦਾ ਛਪਾਈ ਦਾ ਸਾਰਾ ਕੰਮ ਮੁਹਾਲੀ ਤੇ ...
ਚੰਡੀਗੜ੍ਹ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਰੇ ਸੂਬਾ ਵਾਸੀਆਂ ਨੂੰ ਆਯੋਧਿਆ ਵਿਚ ਰਾਮ ਮੰਦਿਰ ਨਿਰਮਾਣ ਦੀ ਵਧਾਈ ਤੇ ਸ਼ੁੱਭਕਾਮਨਾ ਦਿੱਤੀ ਹੈ | ਹਰਿਆਣਾ ਵਲੋਂ ਮੰਦਿਰ ਨਿਰਮਾਣ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਮਿਤੀ 22 ਜੁਲਾਈ ਨੂੰ ਇਕ ਨੋਟੀਫਿਕੇਸ਼ਨ ਰਾਹੀ ਕੌਾਸਲ ਦੇ ਗਠਨ ਤੋਂ ਬਾਅਦ ਕੌਾਸਲ ਦੀ ਹੋਈ ਪਲੇਠੀ ਮੀਟਿੰਗ ਵਿਚ ਡਾ. ਸਰਬਜੀਤ ਸਿੰਘ ਰੰਧਾਵਾ ਨੂੰ ਸਰਬਸੰਮਤੀ ਨਾਲ ਪੰਜਾਬ ਰਾਜ ਵੈਟਰਨਰੀ ਕੌਾਸਲ ਦਾ ...
ਤਰਨ ਤਾਰਨ, 31 ਜੁਲਾਈ (ਲਾਲੀ ਕੈਰੋਂ)- ਜੇਕਰ ਪੰਜਾਬ ਦੇ ਪਿਛਲੇ ਦਹਾਕਿਆਂ ਦੌਰਾਨ ਹੋਏ ਤਰਸਯੋਗ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਦਾ ਸਭ ਤੋਂ ਵੱਧ ਘਾਣ ਤੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ ਤੇ ਇਸ ਪਰਿਵਾਰ ਨੇ ਸ਼ਹੀਦਾਂ ਦੇ ਖੂਨ ਨਾਲ ਸਿੰਜੇ ਸ਼੍ਰੋਮਣੀ ਅਕਾਲੀ ਦਲ ...
ਚੰਡੀਗੜ੍ਹ, 31 ਜੁਲਾਈ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਦੇ ਨਿੱਜੀ ਸਕੂਲਾਂ ਨੇ ਪੰਜਾਬਅਤੇ ਹਰਿਆਣਾ ਹਾਈਕੋਰਟ ਵਿਚ ਫ਼ਰਿਆਦ ਲਗਾਈ ਹੈ ਕਿ ਉਨ੍ਹਾਂ ਨੂੰ ਫ਼ੀਸ ਵਸੂਲਣ ਦੀ ਇਜਾਜ਼ਤ ਦਿੱਤੀ ਜਾਵੇ, ਕਿਉਂਕਿ ਕਈ ਮਾਪਿਆਂ ਨੇ ਫ਼ੀਸ ਦੇਣੀ ਬੰਦ ਕਰ ਦਿੱਤੀ ਹੈ ਤੇ ਇਨ੍ਹਾਂ ...
ਚੰਡੀਗੜ੍ਹ, 31 ਜੁਲਾਈ (ਸੁਰਜੀਤ ਸਿੰਘ ਸੱਤੀ)-ਕੋਰੋਨਾ ਟੈਸਟਿੰਗ ਦੀ ਕਥਿਤ ਨੈਗੇਟਿਵ ਰਿਪੋਰਟ ਨੂੰ ਪਾਜ਼ੀਟਿਵ ਦਿਖਾਉਣ ਦੇ ਮਾਮਲੇ 'ਚ ਫਸੇ ਅੰਮਿ੍ਤਸਰ ਦੀ ਤੁਲੀ ਲੈਬ ਦੇ ਸੰਚਾਲਕ ਰੌਬਿਨ ਤੁਲੀ ਤੇ ਉਨ੍ਹਾਂ ਦੇ ਸਲਾਹਕਾਰ ਡਾਕਟਰ ਮੋਹਿੰਦਰ ਸਿੰਘ ਦੀ ਗਿ੍ਫ਼ਤਾਰੀ 'ਤੇ ...
ਚੰਡੀਗੜ੍ਹ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਜੇ.ਜੇ.ਪੀ. ਦੀ ਸਟੂਡੈਂਟਸ ਆਰਗਨਾਈਜ਼ੇਸ਼ਨ/ਇਨਸੋ 5 ਅਗਸਤ ਨੂੰ 'ਫਾਊਾਡੇਸ਼ਨ ਡੇਅ' ਮਨਾਏਗਾ | ਉਸ ਦਿਨ ਅਜੈ ਸਿੰਘ ਚੌਟਾਲਾ ਪਾਰਟੀ ਦੇ ਵਿਦਿਆਰਥੀ ਤੇ ਯੂਥ ਵਿੰਗ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਨਗੇ | ਸ੍ਰੀ ...
ਡੇਰਾਬੱਸੀ, 31 ਜੁਲਾਈ (ਸ਼ਾਮ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਡੇਰਾਬੱਸੀ ਨੇੜਲੇ ਪਿੰਡ ਗੁਲਾਬਗੜ੍ਹ ਵਿਖੇ ਸ੍ਰੀ ਸਨਾਤਨ ਧਰਮ ਸਭਾ ਦੀ ਜ਼ਮੀਨ 'ਤੇ ਅਸ਼ੋਕ ਵਾਟਿਕਾ ਸ਼ਾਪਿੰਗ ਕੰਪਲੈਕਸ ਦਾ ਨੀਂਹ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਥਾਣਾ ਤਰਸਿੱਕਾ ਅਧੀਨ ਪੈਂਦੇ ਪਿੰਡ ਮੁੱਛਲ ਦੇ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲੇ ਅੱਧੀ ਦਰਜਨ ਤੋਂ ਵੱਧ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜ਼ਹਿਰਲੀ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਫ਼ਤਰਾਂ 'ਚ ਲੋਕਾਂ ਦੀ ਆਮਦ ਨੂੰ ਘੱਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਪਣਾਈ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੁਹਾਲੀ ...
ਲਾਲੜੂ, 31 ਜੁਲਾਈ (ਰਾਜਬੀਰ ਸਿੰਘ)-ਪਿਛਲੇ 16 ਸਾਲਾਂ ਤੋਂ ਸਿਹਤ, ਸਿੱਖਿਆ, ਖੇਡਾਂ ਤੇ ਸਮਾਜ ਸੇਵੀ ਖੇਤਰ 'ਚ ਲਗਾਤਾਰ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਮੂਲ ਦੇ ਕੈਨੇਡਾ ਸਥਾਪਤ ਜੋੜੇ ਪਰਵਿੰਦਰ ...
ਮੁੱਲਾਂਪੁਰ ਗਰੀਬਦਾਸ, 31 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਹੇਠ ਅਕਾਲੀ ਵਰਕਰਾਂ ਦੇ ਵਫ਼ਦ ਵਲੋਂ ਸਥਾਨਕ ਪੁਲਿਸ ਤੋਂ ਡੇਰਾ ਸਿਰਸਾ ਦੀ ...
ਜ਼ੀਰਕਪੁਰ, 31 ਜੁਲਾਈ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਹਮਲਾ ਕਰਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗੁਰਵਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਹਾਲ ਵਾਸੀ ਮਕਾਨ ਨੰ. 4 ...
ਜ਼ੀਰਕਪੁਰ, 31 ਜੁਲਾਈ (ਅਵਤਾਰ ਸਿੰਘ)-ਅੰਬਾਲਾ-ਜ਼ੀਰਕਪੁਰ ਸੜਕ 'ਤੇ ਇਕ ਗੱਡੀ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਗੱਡੀ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਹਾਸਲ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ (25) ...
ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਸੈਣੀ ਮੁਹੱਲੇ 'ਚ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਮਨ (30) ਵਜੋਂ ਹੋਈ ਹੈ, ਜੋ ਕਿ ਮੂਲ ਰੂਪ 'ਚ ਬਰੇਲੀ (ਯੂ. ਪੀ.) ਦਾ ਰਹਿਣ ...
ਐੱਸ. ਏ. ਐੱਸ. ਨਗਰ, 31 ਜੁਲਾਈ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁ: ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਫੇਜ਼-1 ਦੀ ਪੁਲਿਸ ਨੇ 'ਦਾ ਬੈਸਟ ਵੀਜ਼ਾ ਕੰਸਲਟੈਂਸੀ' ਸਮੇਤ ਵੱਖ-ਵੱਖ 4 ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ 'ਚ ਵਿਸ਼ਾਲ ਸਿੰਘ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਕੁਰਾਲੀ ਦੇ ਸਿਵਲ ਹਸਪਤਾਲ ਵਿਖੇ ਇਕ ਗਰਭਵਤੀ ਔਰਤ ਦੁਆਰਾ ਪਖਾਨੇ ਵਿਚ ਬੱਚੇ ਨੂੰ ਜਨਮ ਦੇਣ ਦੀ ਘਟਨਾ ਵਾਪਰਨ ਤੋਂ ਇਕ ਦਿਨ ਬਾਅਦ ਅੱਜ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਵਲੋਂ ਸਿਵਲ ਹਸਪਤਾਲ ਕੁਰਾਲੀ ਦਾ ਦੌਰਾ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਵਿਡ-19 ਦੇ 28 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 19 ਮਰੀਜ਼ ਇਸ ਵਾਇਰਸ ਨੂੰ ਮਾਤ ਦੇਣ 'ਤੇ ਸਫ਼ਲ ਹੋਏ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੁਹਾਲੀ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਤੇ ਮੁਹਾਲੀ ਹਲਕੇ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਦੋਂ ਬੂਰ ਪਿਆ, ਜਦੋਂ ਪੰਜਾਬ ਸਰਕਾਰ ਨੇ ਇਕ ਕ੍ਰਾਂਤੀਕਾਰੀ ਫ਼ੈਸਲਾ ...
ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਕਾਰਨ ਪ੍ਰਾਈਵੇਟ ਸਕੂਲਾਂ ਦਾ ਫ਼ੀਸਾਂ ਨੂੰ ਲੈ ਕੇ ਰੇੜਕਾ ਜਾਰੀ ਹੈ ਤੇ ਇਸ ਸਬੰਧੀ ਮਾਮਲਾ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ | ਹੁਣ ਪੰਜਾਬ ਅਗੇਂਸਟ ...
ਐੱਸ. ਏ. ਐੱਸ. ਨਗਰ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਅੱਜ ਸ਼ਾਮ ਸਮੇਂ ਆਪਣਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਪ੍ਰੋ. ਯੋਗਰਾਜ ਨੇ ਕੋਵਿਡ-19 ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ...
ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਨੌਜਵਾਨ ਦੀ ਪਛਾਣ ਗੋਵਿੰਦਾ ਵਾਸੀ ਪਿੰਡ ਸੋਹਾਣਾ ਵਜੋਂ ਹੋਈ ਹੈ | ਇਸ ਸਬੰਧੀ ਲੜਕੀ ਦੀ ਮਾਂ ਜੋ ਕਿ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਬੰਧੀ ਸਰਗਰਮੀਆਂ ਤੇਜ਼ ਹੁੰਦਿਆਂ ਹੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ 'ਚ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅਕਾਲੀ-ਭਾਜਪਾ ਗਠਜੋੜ ਦੇ ਸਾਬਕਾ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਸਰਕਾਰੀ ਸਕੂਲ ਲਾਂਡਰਾਂ ਦਾ ਇਲਾਕੇ ਦਾ ਸਭ ਤੋਂ ਪੁਰਾਣਾ ਸਕੂਲ ਹੋਣ ਕਾਰਨ ਸਕੂਲ ਦੀ ਇਮਾਰਤ ਬਹੁਤ ਖਸਤਾ ਹੋ ਚੁੱਕੀ ਸੀ ਤੇ ਅਕਸਰ ਹੀ ਇਹ ਸਕੂਲ ਕਦੇ ਅਧਿਆਪਕਾਂ ਦੀ ਕਮੀ ਤੇ ਕਦੇ ਉਨ੍ਹਾਂ ਦੀ ਲੰਬੀ ਛੁੱਟੀ ਕਰਕੇ ਵਿਵਾਦਾਂ 'ਚ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੱਗੇ ਲਾਕਡਾਊਨ ਤੋਂ ਲੈ ਕੇ ਹੁਣ ਤੱਕ ਮਰੀਜ਼ਾਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ...
ਕੁਰਾਲੀ, 31 ਜੁਲਾਈ (ਬਿੱਲਾ ਅਕਾਲਗੜ੍ਹੀਆ)-ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਵਲੋਂ ਪਿੰਡ ਸਿੰਘਪੁਰਾ ਵਿਖੇ ਕਿਸਾਨਾਂ, ਖੇਤ ਕਾਮਿਆਂ ਤੇ ਖਾਦ-ਬੀਜ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਡਾ. ਕਾਹਨ ਸਿੰਘ ਪੰਨੂੰ ਸਕੱਤਰ ...
ਜ਼ੀਰਕਪੁਰ, 31 ਜੁਲਾਈ (ਹੈਪੀ ਪੰਡਵਾਲਾ)-ਤਾਲਾਬੰਦੀ ਕਾਰਨ ਹੋਰਨਾਂ ਕਾਰੋਬਾਰਾਂ ਵਾਂਗ ਮੀਡੀਆ ਜਗਤ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਇਸ ਸਬੰਧੀ ਜ਼ੀਰਕਪੁਰ ਦੇ ਕਈ ਸੰਗਠਨਾਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਮੀਡੀਆ ...
ਡੇਰਾਬੱਸੀ, 31 ਜੁਲਾਈ (ਗੁੁਰਮੀਤ ਸਿੰਘ)-ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਮੁਖੀ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਡੇਰਾਬੱਸੀ ਥਾਣੇ ਦਾ ਦੌਰਾ ਕਰਦਿਆਂ ਮੁਲਾਜ਼ਮਾਂ/ਹੋਮ ਗਾਰਡਜ਼ ਦੇ ਜਵਾਨਾਂ ਨਾਲ ਉਨ੍ਹਾਂ ਦੇ ਵੈੱਲਫ਼ੇਅਰ ਤੇ ਡਿਊਟੀ ਸਬੰਧੀ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਦੇਸ਼ ਅੰਦਰ ਵੱਧ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਤੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੀ ਅਗਵਾਈ ਹੇਠ ਰੁਪਿੰਦਰ ਕੌਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੁਹਾਲੀ ਵਲੋਂ ...
ਕੁਰਾਲੀ, 31 ਜੁਲਾਈ (ਹਰਪ੍ਰੀਤ ਸਿੰਘ)-ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰਵ੍ਹੀਂ ਜਮਾਤ 'ਚ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਇਕ ਸਮਾਗਮ ਕਰਵਾਇਆ ਗਿਆ | ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ...
ਐੱਸ. ਏ. ਐੱਸ. ਨਗਰ, 31 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿਲੱਖਣ ਪਛਾਣ ਦੇਣ ਅਤੇ ਆਨਲਾਈਨ ਦਿਵਿਆਂਗਤਾ ਸਰਟੀਫ਼ਿਕੇਟ ਜਾਰੀ ਕਰਨ ਲਈ ਯੂਨੀਕ ਆਈ. ਡੀ. ਫਾਰ ਪਰਸਨ ਵਿੱਦ ਡਿਸਏਬਿਲਟੀਜ਼ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ | ਇਸ ਪ੍ਰਾਜੈਕਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX