ਤਾਜਾ ਖ਼ਬਰਾਂ


ਅੱਜ ਮੁੜ ਤੋਂ ਸੈਲਾਨੀਆਂ ਲਈ ਖੁੱਲ੍ਹੇਗਾ ਤਾਜ ਮਹਿਲ
. . .  3 minutes ago
ਆਗਰਾ, 21 ਸਤੰਬਰ - ਅਨਲਾਕ-4 ਦੇ ਤਹਿਤ ਤਾਜ ਮਹਿਲ ਅੱਜ ਮੁੜ ਤੋਂ ਸੈਲਾਨੀਆਂ ਲਈ ਖੁੱਲਣ ਜਾ ਰਿਹਾ ਹੈ। ਕੋਵਿਡ 19 ਦੇ ਚੱਲਦਿਆਂ ਮਾਰਚ ਮਹੀਨੇ ਤੋਂ ਤਾਜ ਮਹਿਲ...
ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  23 minutes ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  30 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  36 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਜਗਰਾਓਂ

ਪੰਚਾਇਤੀ ਵਿਭਾਗ ਜਗਰਾਉਂ 'ਚ ਹੋਏ ਰਾਸ਼ਨ ਘਪਲੇ ਦੇ ਮੁੱਦੇ 'ਤੇ ਕਾਂਗਰਸੀ ਹੋਏ ਦੁਫਾੜ

ਜਗਰਾਉਂ, 4 ਅਗਸਤ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਪੰਚਾਇਤੀ ਵਿਭਾਗ ਦੇ ਦਫ਼ਤਰ 'ਚ ਹੋਏ ਰਾਸ਼ਨ ਘਪਲੇ ਦੇ ਮੁੱਦੇ 'ਤੇ ਜਗਰਾਉਂ 'ਚ ਕਾਂਗਰਸ ਪਾਰਟੀ ਦੁਫਾੜ ਹੋ ਗਈ ਹੈ | ਬਲਾਕ ਸੰਮਤੀ ਜਗਰਾਉਂ ਦੀ ਸੱਤ੍ਹਾਧਾਰੀ ਧਿਰ ਨਾਲ ਸਬੰਧਿਤ ਚੇਅਰਪਰਸ਼ਨ ਬਲਵਿੰਦਰ ਕੌਰ ਵਲੋਂ ਬੀ.ਡੀ.ਪੀ.ਓ. ਦਫ਼ਤਰ 'ਚੋਂ ਮੁੱਖ ਮੰਤਰੀ ਦੀ ਤਸਵੀਰ ਵਾਲੇ ਮਿਲੇ ਸੈਂਕੜੇ ਖ਼ਾਲੀ ਥੈਲਿਆਂ 'ਚੋਂ ਗਰੀਬਾਂ ਲਈ ਆਇਆ ਰਾਸ਼ਨ ਕਿੱਥੇ ਗਾਇਬ ਹੋ ਗਿਆ, ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਲਿਖ ਕੇ ਉਠਾਏ ਮੁੱਦੇ 'ਤੇ ਜਗਰਾਉਂ ਦਾ ਬੀ.ਡੀ.ਪੀ.ਓ. ਤਾਂ ਭਾਵੇਂ ਅਜੇ ਚੁੱਪ ਹੀ ਹੈ, ਪਰ ਦੂਸਰੇ ਪਾਸੇ ਕਾਂਗਰਸ ਦੀ ਇਕ ਹੋਰ ਧਿਰ ਨੇ ਜ਼ਰੂਰ ਅਧਿਕਾਰੀ ਦੇ ਹੱਕ 'ਚ ਆ ਕੇ ਚੇਅਰਪਰਸਨ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ, ਬੀ.ਡੀ.ਪੀ.ਓ. ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਹੈ | ਇੱਥੇ ਜਿਕਰਯੋਗ ਹੈ ਕਿ ਬੀ.ਡੀ.ਪੀ.ਓ. ਦਫ਼ਤਰ 'ਚ ਹੋਏ ਰਾਸ਼ਨ ਘਪਲੇ ਦੇ ਮੁੱਦੇ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਐਸ.ਆਰ. ਕਲੇਰ ਦੀ ਅਗਵਾਈ 'ਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਦਿਆਂ ਇਸ ਰਾਸ਼ਨ ਘਪਲੇ ਦੀ ਜਾਂਚ ਮੰਗੀ ਸੀ, ਉੱਥੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਇਸ ਮੁੱਦੇ 'ਤੇ 5 ਅਗਸਤ ਨੂੰ ਫੂਡ ਸਪਲਾਈ ਵਿਭਾਗ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਪੁਤਲੇ ਵੀ ਫੂਕੇ ਜਾ ਰਹੇ ਹਨ | ਅੱਜ ਬੀ.ਡੀ.ਪੀ.ਓ. ਦੇ ਹੱਕ 'ਚ ਕਾਂਗਰਸ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਕਾਉਂਕੇ ਦੀ ਅਗਵਾਈ 'ਚ ਅੱਗੇ ਆਏ ਕਾਂਗਰਸੀ ਸੰਮਤੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਸਰਪੰਚਾਂ ਨੇ ਕਿਹਾ ਕਿ ਚੇਅਰਪਰਸ਼ਨ ਬਲਵਿੰਦਰ ਕੌਰ ਵੱਲੋਂ ਲਗਾਏ ਜਾ ਰਹੇ ਦੋਸ਼ ਬੇ-ਬੁਨਿਆਦ ਹਨ ਤੇ ਉਹ ਬੀ.ਡੀ.ਪੀ.ਓ. ਦੇ ਹੱਕ 'ਚ ਡਟ ਕੇ ਖੜ੍ਹਨਗੇ, ਕਿਉਂਕਿ ਪਿੰਡਾਂ 'ਚ ਗਰੀਬਾਂ ਨੂੰ ਰਾਸ਼ਨ ਉਨ੍ਹਾਂ ਵੱਲੋਂ ਵੰਡਿਆ ਗਿਆ | ਇਸ ਸਬੰਧੀ ਐਸ.ਡੀ.ਐਮ. ਨੂੰ ਦਿੱਤੇ ਮੰਗ ਪੱਤਰ 'ਚ ਕਾਂਗਰਸੀ ਆਗੂਆਂ ਨੇ ਇਹ ਵੀ ਕਿਹਾ ਕਿ ਚੇਅਰਪਰਸਨ ਦਾ ਪਤੀ ਬੂੜਾ ਸਿੰਘ ਕੁਝ ਮਹੀਨੇ ਪਹਿਲਾਂ ਪਿੰਡਾਂ 'ਚੋਂ ਮੁੱਖ ਮੰਤਰੀ ਦੀ ਤਸਵੀਰ ਵਾਲੇ ਖ਼ਾਲੀ ਥੈੈਲੇ ਇਕੱਠੇ ਕਰ ਰਿਹਾ ਸੀ | ਇਸ ਦਾ ਮਤਲਬ ਸਾਇਦ ਇਹੀ ਲੱਗ ਰਿਹਾ ਕਿ ਬੂੜਾ ਸਿੰਘ ਵੱਲੋਂ ਇਹ ਥੈਲੇ ਖੁਦ ਇਕੱਠੇ ਕਰਕੇ ਦਫ਼ਤਰ 'ਚ ਰੱਖ ਕੇ ਇਹ ਮੁੱਦਾ ਉਛਾਲ ਦਿੱਤਾ | ਬੀ.ਡੀ.ਪੀ.ਓ. ਦੇ ਹੱਕ 'ਚ ਆਏ ਕਾਂਗਰਸੀ ਆਗੂਆਂ 'ਚ ਤੇਜਿੰਦਰ ਸਿੰਘ ਨੰਨੀ, ਉਤਮ ਸਿੰਘ, ਕਮਲਜੀਤ ਕੌਰ, ਜੋਗਿੰਦਰ ਸਿੰਘ, ਬਚਿੱਤਰ ਸਿੰਘ ਚਿੱਤਾ, ਭਜਨ ਸਿੰਘ ਸਵੱਦੀ, ਜੀਵਨ ਸਿੰਘ, ਜਗਜੀਤ ਸਿੰਘ ਤਿਹਾੜਾ, ਬਲਵਿੰਦਰ ਕੌਰ, ਰਣਜੀਤ ਕੌਰ, ਦਰਸ਼ਨ ਸਿੰਘ ਲੱਖਾ, ਪਰਮਜੀਤ ਕੌਰ ਕਾਉਂਕੇ, ਸਰਪੰਚ ਹਰਬੰਸ ਸਿੰਘ, ਪਰਮਜੀਤ ਸਿੰਘ, ਭੂਸ਼ਨ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਕੌਰ, ਦਰਸ਼ਨ ਸਿੰਘ, ਮੰਗਲ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਸਰਪੰਚ ਤੇ ਪੰਚ ਅਤੇ ਆਗੂ ਸ਼ਾਮਿਲ ਸਨ |

ਡਾਇਰੈਕਟਰ ਖ਼ਲੀਫ਼ਾ ਨੇ ਵੀ ਮੰਗੀ ਰਾਸ਼ਨ ਘਪਲੇ 'ਚ ਕਾਰਵਾਈ

ਪੰਜਾਬ ਪੈਪਸੂ ਦੇ ਡਾਇਰੈਕਟਰ ਤੇ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਪ੍ਰਸੋਤਮ ਲਾਲ ਖ਼ਲੀਫਾ ਨੇ ਵੀ ਚੇਅਰਪਰਸ਼ਨ ਬੀਬੀ ਬਲਵਿੰਦਰ ਕੌਰ ਵੱਲੋਂ ਰਾਸ਼ਨ ਸਬੰਧੀ ਉਠਾਏ ਮੁੱਦੇ ਦੀ ਹਮਾਇਤ ਕਰਦਿਆਂ ਨਿਰਪੱਖ ਜਾਂਚ ਮੰਗੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਬੀਬੀ ਮਾਣੂੰਕੇ ਨੇ ਕਿਹਾ ਘਪਲੇ ਦਾ ਮੁੱਦਾ ਵਿਧਾਨ ਸਭਾ 'ਚ ਉਠਾਵਾਂਗੀ

ਜਗਰਾਉਂ-ਵਿਰੋਧੀ ਧਿਰ ਦੀ ਉਪ ਨੇਤਾ ਤੇ 'ਆਪ' ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵੀ ਰਾਸ਼ਨ ਘਪਲੇ ਦੇ ਮੁੱਦਾ ਆਉਂਣ ਵਾਲੇ ਸਮੇਂ 'ਚ ਵਿਧਾਨ ਸਭਾ 'ਚ ਉਠਾਉਂਣ ਦੀ ਚਿਤਾਵਨੀ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਰਾਸ਼ਨ ਘਪਲੇ ਸਬੰਧੀ ਉਹ ਪੰਜਾਬ ਦੇ ਫੂਡ ਸਪਲਾਈ ਮੰਤਰੀ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਤੁਰੰਤ ਅਸਤੀਫ਼ਾ ਦੇਵੇ-ਸ਼ਿਵਾਲਿਕ/ਮੱਲ੍ਹਾ/ਮਲਕਪੁਰ

ਹੰਬੜਾਂ, 4 ਅਗਸਤ (ਜਗਦੀਸ਼ ਸਿੰਘ ਗਿੱਲ)- ਜ਼ਿਲ੍ਹਾ ਅੰਮਿ੍ਤਸਰ, ਬਟਾਲਾ, ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਕਾਰਨ ਬਹੁਤ ਸਾਰੇ ਘਰਾਂ 'ਚ ਸੱਥਰ ਵਿਛ ਚੁੱਕੇ ਹਨ | ਜ਼ਹਿਰੀਲੇ ਨਸ਼ਿਆਂ ਨਾਲ ਹੋਈਆਂ ਮੌਤਾਂ ਲਈ ਜ਼ਿੰਮੇਵਾਰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸ ਤੁਰੰਤ ਵਾਪਸ ਲਵੇ-ਗੁਰਮੀਤ

ਭੂੰਦੜੀ, 4 ਅਗਸਤ (ਕੁਲਦੀਪ ਸਿੰਘ ਮਾਨ)-ਕੇਂਦਰ ਸਰਕਾਰ ਆਪਣੇ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰ ਕੇ ਤੁਰੰਤ ਵਾਪਸ ਲਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਭੁੂੰਦੜੀ, ਸੂਬਾ ਸਕੱਤਰ ਠੇਕੇਦਾਰ ਹਰਮੋਹਣ ...

ਪੂਰੀ ਖ਼ਬਰ »

ਹਲਕਾ ਦਾਖਾ ਸ਼੍ਰੋ: ਅ: ਦਲ (ਬ) ਲਤਾਲਾ ਦੇ ਜ਼ੋਨ ਸਰਕਲ ਪ੍ਰਧਾਨ ਤੇ ਸਕੱਤਰ ਜਨ: ਦੀ ਚੋਣ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਨਾਲ ਹਲਕਾ ਦਾਖਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਵਲੋਂ ਸਰਕਲ ਪੱਧਰ 'ਤੇ ਪ੍ਰਧਾਨ, ਸਕੱਤਰ ਜਨ: ਨਾਮਜ਼ਦ ਕਰਨ ਵਾਲੀ ਪ੍ਰਕਿਰਿਆ ਦੇ ...

ਪੂਰੀ ਖ਼ਬਰ »

-ਮਾਮਲਾ ਅਧਿਆਪਕਾਂ ਦੀ ਖ਼ਾਲੀ ਅਸਾਮੀਆਂ ਕਾਰਨ ਮੱਚੀ ਤਰਥੱਲੀ ਦਾ-

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਕਾਲੀਆਂ ਝੰਡੀਆਂ ਨਾਲ ਮੋਟਰਸਾਈਕਲ ਮਾਰਚ ਅੱਜ

ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਜ਼ਿਲ੍ਹਾ ਪੱਧਰ 'ਤੇ ਕਾਲੀਆਂ ਝੰਡੀਆਂ ਸਮੇਤ ਮੋਟਰਸਾਈਕਲ ਮਾਰਚ ਵਿਚ ਜਥੇਬੰਦੀ ਦੀ ਰਾਏਕੋਟ ਇਕਾਈ ...

ਪੂਰੀ ਖ਼ਬਰ »

ਤਹਿਸੀਲਦਾਰ ਕੌਸ਼ਿਕ ਨੂੰ ਇਲਾਕੇ ਦੀਆਂ ਸੰਸਥਾਵਾਂ ਨੇ ਕੀਤਾ ਸਨਮਾਨਿਤ

ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਵਲੋਂ ਤਹਿਸੀਲਦਾਰ ਮਨਮੋਹਣ ਕੌਸ਼ਿਕ ਵਲੋਂ ਕੀਤੇ ਕਾਰਜਾਂ ਬਦਲੇ ਉਨ੍ਹਾਂ ਦੇ ਸਨਮਾਨ 'ਚ ਸਨਮਾਨ ਸਮਾਗਮ ਕਰਵਾਇਆ | ਇਸ ਸਮਾਗਮ 'ਚ ਇਲਾਕੇ ਦੀਆਂ 13 ਸਮਾਜ ਸੇਵੀ ਸੰਸਥਾਵਾਂ ਸ਼ਾਮਿਲ ਹੋਈਆਂ | ਇਹ ਸਮਾਗਮ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਦੀ ਨਸ਼ਾ ਕਾਰੋਬਾਰੀਆਂ ਨੂੰ ਸ਼ਹਿ 'ਤੇ ਨਕਲੀ ਸ਼ਰਾਬ ਕਾਂਡ ਵਾਪਰਿਆ- ਇਯਾਲੀ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪਿਛਲੇ ਇਕ ਸਾਲ ਤੋਂ ਅਵਾਜ਼ ਉਠਾ ਰਿਹਾ ਕਿ ਕਾਂਗਰਸ ਪਾਰਟੀ ਦੇ ਕਈ ਵਿਧਾਇਕ, ਕੁਝ ਨਾਮਜ਼ਦ ਚੇਅਰਮੈਨ ਨਸ਼ਾ ਤਸਕਰਾਂ, ਭਿ੍ਸ਼ਟਾਚਾਰੀਆਂ, ਮਾਫ਼ੀਏ ਤੇ ਗੈਂਗਸਟਰ ਦੀ ਸਰਪ੍ਰਸਤੀ ਕਰਕੇ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਲਈ ਖੇਤੀ ਵਿਭਾਗ ਕੋਲ ਦਰਖ਼ਾਸਤਾਂ 17 ਤੱਕ ਦਿੱਤੀਆਂ ਜਾਣ-ਡਾ: ਔਲਖ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਾਲ 2020 ਦੌਰਾਨ ਸਾਉਣੀ ਫ਼ਸਲ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀ ਮਸ਼ੀਨਰੀ, ਸੁਪਰ ਐੱਸ.ਐੱਮ.ਐੱਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਰੈਡਰ, ਮਲਚਰ, ਹਾਈਡਰੋਲਿਕ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲਾ ਇਯਾਲੀ ਚੌਕ ਤੋਂ ਕੀਤਾ ਕਾਬੂ

ਇਯਾਲੀ/ਥਰੀਕੇ, 4 ਅਗਸਤ (ਰਾਜ ਜੋਸ਼ੀ)-ਇਲਾਕੇ ਅੰਦਰ ਆਉਂਦੇ-ਜਾਂਦੇ ਰਾਹਗੀਰਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਬੀ.ਆਰ.ਐਸ. ਨਗਰ ਵਾਸੀ ਨੂੰ ਸਰਾਭਾ ਨਗਰ ਪੁਲਿਸ ਨੇ ਕਾਬੂ ਕੀਤਾ ਹੈ | ਥਾਣੇਦਾਰ ਅਮਰਜੀਤ ਸਿੰਘ ਨੇ ਇਸ ਸੰਬੰਧੀ ਹੋਰ ਜਾਣਕਾਰੀ ਦਿੰਦੀਆਂ ਦਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਨਾਨਕਸਰ ਵਿਖੇ ਦਿਨ ਤੇ ਰਾਤ ਦੇ ਸਮਾਗਮ ਹੋਏ

ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਨੂੰ ਲੈ ਕੇ ਸਮਾਗਮ ਹੋਇਆ | ਰਾਤ ਦੇ ਸਮਾਗਮ 'ਚ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਨ੍ਹਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਸੇਵਾ ਮੁਕਤ ਪਾਵਰਕਾਮ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਦਾ- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 10 ਨੂੰ ਹਰੇਕ ਹਲਕੇ ਦੇ ਵਿਧਾਇਕ ਨੂੰ ਦਿੱਤੇ ਜਾਣਗੇ ਮੰਗ-ਪੱਤਰ

ਰਾਏਕੋਟ, 4 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡਵੀਜਨ ਰਾਏਕੋਟ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਸਮੁੱਚੇ ਜਥੇਬੰਦੀਆਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਡਵੀਜਨ ਪ੍ਰਧਾਨ ਬਿੱਲੂ ਖਾਂ, ਸਕੱਤਰ ਨਿਰਮਲ ਦਾਸ, ਮਹਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਮਲਕ ਦੀ ਸਰਕਾਰੀ ਡਿਸਪੈਂਸਰੀ 'ਚ ਚੋਰੀ

ਜਗਰਾਉਂ, 4 ਅਗਸਤ (ਗੁਰਦੀਪ ਸਿੰਘ ਮਲਕ)-ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਮਲਕ ਦੀ ਸਰਕਾਰੀ ਸਿਹਤ ਡਿਸਪੈਂਸਰੀ ਦੇ ਜ਼ਿੰਦਰੇ ਤੋੜ ਕੇ ਬੀਤੀ ਰਾਤ ਅਣ-ਪਛਾਤੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ | ਸਭ ਤੋਂ ਅਹਿਮ ਚੋਰਾਂ ਨੇ ਡਿਸਪੈਂਸਰੀ ਅੰਦਰ ਪਈਆਂ ...

ਪੂਰੀ ਖ਼ਬਰ »

ਬਲਾਕ ਸਿੱਧਵਾਂ ਬੇਟ ਦੀ ਯੂਥ ਕਾਂਗਰਸ ਨੇ ਧਰਨੇ ਦੇ ਕੇ ਮੋਦੀ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸਿੱਧਵਾਂ ਬੇਟ, 4 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸੂਬੇ ਭਰ 'ਚ ਯੂਥ ਕਾਂਗਰਸ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਦਿੱਤੇ ਜਾਣ ਵਲੇ ਧਰਨਿਆਂ ਦੀ ਕੜੀ ਤਹਿਤ ਬਲਾਕ ਸਿੱਧਵਾਂ ਬੇਟ ਦੀ ਯੂਥ ਕਾਂਗਰਸ ਨੇ ਬਲਾਕ ਪ੍ਰਧਾਨ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੋਧਾਂ 'ਚ ਪੰਜ ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਜੋਧਾਂ, 4 ਅਗਸਤ (ਗੁਰਵਿੰਦਰ ਸਿੰਘ ਹੈਪੀ)-ਕਸਬਾ ਜੋਧਾਂ 'ਚ ਪਿਛਲੇ ਦਿਨ ਇਕ ਪਰਿਵਾਰ ਦੇ ਦੋ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ | ਸਿਹਤ ਵਿਭਾਗ ਪੱਖੋਵਾਲ ਨੇ ਬਾਕੀ ਪਰਿਵਾਰ ਦੇ ਸੱਤ ਮੈਂਬਰਾਂ ਨੂੰ ਇਕਾਂਤਵਾਸ ਕਰਕੇ ਉਨ੍ਹਾਂ ਦੇ ਕੋਰੋਨਾ ਵਾਇਰਸ ਟੈਸਟ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਯੂਥ ਕਾਂਗਰਸ ਪ੍ਰਧਾਨ ਚੀਮਾ ਵਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਕੋਵਿਡ-19 ਦੌਰਾਨ ਖੇਤੀਬਾੜੀ ਆਰਡੀਨੈਂਸ ਤੇ ਤੇਲ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਲਈ ਯੂਥ ਕਾਂਗਰਸ ਦੇ ਹਲਕਾ ਦਾਖਾ ਦੇ ਪ੍ਰਧਾਨ ਹਰਮਿੰਦਰ ਸਿੰਘ ਚੀਮਾ ਵਲੋਂ ਕੋਵਿਡ-19 ਦੇ ਚੱਲਦਿਆਂ ਸਿਹਤ ...

ਪੂਰੀ ਖ਼ਬਰ »

ਸੰਸਾਰ ਅੰਦਰ ਮੁਸਾਫ਼ਿਰ ਦੀ ਤਰ੍ਹਾਂ ਵਿਚਰੇ ਮਨੁੱਖ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

32ਜਗਰਾਉਂ, 4 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸੰਸਾਰ ਅੰਦਰ ਜੋ ਦਿਸ ਰਿਹਾ ਹੈ, ਉਹ ਸਭ ਨਾਸ਼ਵਾਨ ਹੈ | ਸਾਨੂੰ ਮੁਸਾਫਰ ਦੀ ਤਰ੍ਹਾਂ ਇਥੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਰਾਏਕੋਟ, 4 ਅਗਸਤ (ਸੁਸ਼ੀਲ)-ਕਾਂਗਰਸ ਪਾਰਟੀ ਦੇ ਸੱਦੇ 'ਤੇ ਅੱਜ ਸੂਬੇ ਭਰ 'ਚ ਯੂਥ ਕਾਂਗਰਸ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਤਹਿਤ ਸਥਾਨਕ ਸ਼ਹਿਰ ਦੇ ਸਰਦਾਰ ਹਰੀ ਸਿੰਘ ਨਲੂਆ ਚੌਾਕ ਵਿਖੇ ...

ਪੂਰੀ ਖ਼ਬਰ »

ਮਾਲਵੇ 'ਚ ਵੀ ਜ਼ਹਿਰੀਲੀ ਸ਼ਰਾਬ ਦੇ ਮਾਫ਼ੀਏ ਿਖ਼ਲਾਫ਼ ਪੁਲਿਸ ਦੀ ਵੱਡੀ ਕਾਰਵਾਈ

ਜਗਰਾਉਂ/ਸਿੱਧਵਾਂ ਬੇਟ, 4 ਅਗਸਤ (ਜੋਗਿੰਦਰ ਸਿੰਘ, ਜਸਵੰਤ ਸਿੰਘ ਸਲੇਮਪੁਰੀ)-ਮਾਲਵੇ ਖੇਤਰ 'ਚ ਵੀ ਧੜੱਲੇ ਨਾਲ ਵਿਕ ਰਹੀ ਜ਼ਹਿਰੀਲੀ ਸਰਾਬ ਦਾ ਮੁੱਦਾ ੳੱੁਠਣ ਬਾਅਦ ਅੱਜ ਬੇਟ ਇਲਾਕੇ ਦੇ ਪਿੰਡਾਂ 'ਚ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਦੌਰਾਨ 40 ਹਜ਼ਾਰ ਲੀਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX