ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੁਲਾਜ਼ਮਾਂ ਨੇ ਰੋਸ ਰੈਲੀ ਤੇ ਮੁਜ਼ਾਹਰੇ ਉਪਰੰਤ ਡੀ.ਸੀ. ਦਫ਼ਤਰ ਅੱਗੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਨਵਾਂਸ਼ਹਿਰ 4 ਅਗਸਤ (ਹਰਵਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਅਜੀਤ ਸਿੰਘ ਬਰਨਾਲਾ, ਜੀਤ ਲਾਲ ਗੋਹਲੜੋਂ, ਰਾਮ ਲਭਾਇਆ, ਗੁਲਸ਼ਨ ਕੁਮਾਰ, ਮੁਕੰਦੀ ਲਾਲ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਸੋਇਤਾ, ਪਿ੍ੰ. ਅਸ਼ੋਕ ਕੁਮਾਰ, ਮਨਜੀਤ ਕੁਮਾਰ, ਰਿੰਪੀ ਰਾਣੀ, ਪਰਮਜੀਤ ਕੌਰ, ਸੋਮਾ ਰਾਣੀ, ਪਰਮਜੀਤ ਸਿੰਘ ਸੈਣੀ, ਸੋਮ ਲਾਲ ਆਦਿ ਵਲੋਂ ਮੋਬਾਈਲ ਭੱਤਾ ਕੱਟਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ, ਜਦ ਕਿ ਵਿਧਾਇਕਾਂ ਨੂੰ 15,000 ਰੁਪਏ ਫੋਨ ਭੱਤਾ ਦਿੱਤਾ ਜਾ ਰਿਹਾ ਹੈ | ਰੋਸ ਰੈਲੀ ਉਪਰੰਤ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਬੋਲਦਿਆਂ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਸਰਕਾਰ ਵਲੋਂ ਕੇਂਦਰੀ ਸਕੇਲ ਲਾਗੂ ਕਰਨ ਤੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ | ਉਨ੍ਹਾਂ ਸਰਕਾਰ ਵੱਲੋਂ ਤਨਖ਼ਾਹ ਤੇ ਰੋਕ ਲਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ ਵਿਚ ਮੁਲਾਜ਼ਮਾਂ ਦਾ ਗਲਾ ਘੁੱਟਣ ਦਾ ਦੋਸ਼ ਲਾਉਂਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ | ਉਨ੍ਹਾਂ ਅਗਸਤ ਦਰਮਿਆਨ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਰੋਸ ਪੱਤਰ ਭੇਜੇ ਜਾਣ ਸਮੇਂ ਵਿਧਾਇਕਾਂ ਨੂੰ ਆਪਣੀਆਂ ਰਿਹਾਇਸ਼ਾਂ ਤੇ ਹਾਜ਼ਰ ਰਹਿਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਲੋਕਾਂ ਦੇ ਨੁਮਾਇੰਦਿਆਂ ਨੇ ਮੁਲਾਜ਼ਮਾਂ ਦੀ ਦੁੱਖ ਤਕਲੀਫ਼ ਸੁਣਨ ਲਈ ਹਾਜ਼ਰ ਨਾ ਰਹੇ ਤਾਂ ਉਨ੍ਹਾਂ ਦੀਆਂ ਕੋਠੀਆਂ ਦੇ ਘਿਰਾਓ ਕੀਤੇ ਜਾਣਗੇ | ਇਸ ਮੌਕੇ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਵਰਕਰ ਭਾਰੀ ਗਿਣਤੀ 'ਚ ਹਾਜ਼ਰ ਸਨ |

ਖਾਨਖਾਨਾ ਦਾ ਸਕੂਲ ਜ਼ਿਲ੍ਹੇ 'ਚੋਂ ਅੱਵਲ

ਮੁਕੰਦਪੁਰ, 4 ਅਗਸਤ (ਸੁਖਜਿੰਦਰ ਸਿੰਘ ਬਖਲੌਰ, ਦੇਸਰਾਜ ਬੰਗਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 63 ਬੈਸਟ ਸਕੂਲਾਂ ਦੀ ਸੂਚੀ ਜਾਰੀ ਕੀਤੀ ਹੈ | ਇਸ ਸੂਚੀ ਵਿਚ ਪੰਜਾਬ ਦੇ ਹਰ ਜ਼ਿਲ੍ਹੇ ਦੇ ਇਕ ਸੀਨੀਅਰ ਸੈਕੰਡਰੀ ਸਕੂਲ, ਇਕ ਹਾਈ ਸਕੂਲ ਤੇ ਇਕ ਮਿਡਲ ਸਕੂਲ ਨੂੰ ਬੈਸਟ ਸਕੂਲ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਕਰਨਗੇ 'ਯੁਵਾ' ਪ੍ਰੋਗਰਾਮ ਦੀ ਸ਼ੁਰੂਆਤ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਯੂਨੀਸੈੱਫ ਦੇ ਸਹਿਯੋਗ ਨਾਲ 5 ਅਗਸਤ ਨੂੰ ਸ਼ਾਮ 6:30 ਵਜੇ 'ਯੁਵਾ' (ਪ੍ਰਾਈਡ ਆਫ਼ ਪੰਜਾਬ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਬੰਗਾ 'ਚ ਬਸਪਾ ਵਲੋਂ ਕੈਪਟਨ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਬਸਪਾ ਵਲੋਂ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ 100 ਤੋਂ ਵੱਧ ਮੌਤਾਂ ਦੇ ਰੋਸ ਵਜੋਂ ਕੈਪਟਨ ਸਰਕਾਰ ਵਿਰੁੱਧ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀਆਂ ਹਦਾਇਤਾਂ 'ਤੇ ਬੰਗਾ ਵਿਖੇ ਗੜ੍ਹਸ਼ੰਕਰ ਚੌਕ ਤੋਂ ਰੋਸ ...

ਪੂਰੀ ਖ਼ਬਰ »

ਲਾਇਨ ਕਲੱਬ ਗੋਲਡ ਬੰਦਗੀ ਨੇ ਸੜਕ ਦੇ ਆਸ-ਪਾਸ ਕਰਵਾਈ ਸਫ਼ਾਈ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਲਾਇਨ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321 ਡੀ ਦੇ ਨੁਮਾਇੰਦਿਆਂ ਵਲੋਂ ਅੱਜ ਬਰਨਾਲਾ ਕਲਾਂ ਦੇ ਗੇਟ ਤੋਂ ਲੈ ਕੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੱਕ ਮੱੁਖ ਮਾਰਗ ਦੇ ਆਸ-ਪਾਸ ਸਫ਼ਾਈ ਕਰਵਾਈ ਗਈ | ਕਲੱਬ ...

ਪੂਰੀ ਖ਼ਬਰ »

ਹਾਈਕੋਰਟ ਦੇ ਨਿਯਮਾਂ ਅਨੁਸਾਰ ਹੀ ਵਿਦਿਆਰਥੀਆਂ ਤੋਂ ਫ਼ੀਸਾਂ ਲਈਆਂ ਜਾਣਗੀਆਂ-ਕਾਹਮਾ

ਬੰਗਾ, 4 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਲੋਂ ਇਸ ਸਾਲ ਹਾਈਕੋਰਟ ਵਲੋਂ ਜਾਰੀ ਨਿਯਮਾਂ ਅਨੁਸਾਰ ਹੀ ਸਕੂਲ ਵਿਦਿਆਰਥੀਆਂ ਕੋਲੋ ਫ਼ੀਸਾਂ ਲਈਆਂ ਜਾਣਗੀਆਂ | ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ...

ਪੂਰੀ ਖ਼ਬਰ »

5 ਮਹੀਨੇ ਤੋਂ ਨਾਬਾਲਗ ਲੜਕੀ ਦੀ ਕੋਈ ਉੱਘ-ਸੱੁਘ ਨਹੀਂ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- 5 ਮਹੀਨੇ ਪਹਿਲਾਂ ਘਰ ਤੋਂ ਗਈ ਲੜਕੀ ਦੀ ਅੱਜ ਤੱਕ ਕੋਈ ਉੱਘ-ਸੱੁਘ ਨਹੀਂ ਹੈ ਜਿਸ ਨੂੰ ਲੈ ਕੇ ਲੜਕੀ ਦੇ ਵਾਰਸ ਡਾਹਢੇ ਪ੍ਰੇਸ਼ਾਨ ਹਨ ਅਤੇ ਪੁਲਿਸ ਵਲੋਂ ਲੜਕੀ ਭਾਲ ਵਾਸਤੇ ਆਪਣੇ ਸਾਰੇ ਸਾਧਨ ਦਾਅ 'ਤੇ ਲਗਾਏ ਹੋਏ ਹਨ | ਇਸ ...

ਪੂਰੀ ਖ਼ਬਰ »

ਆਈ.ਟੀ.ਆਈ. ਗਰਾਊਾਡ 'ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਜਾਰੀ ਹਦਾਇਤਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ...

ਪੂਰੀ ਖ਼ਬਰ »

ਦੋ ਹੋਰ ਪਾਜ਼ੀਟਿਵ ਮਰੀਜ਼ ਆਉਣ ਨਾਲ ਐਕਟਿਵ ਮਾਮਲੇ ਹੋਏ 43

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੋਣ ਦਾ ਨਾਂਅ ਨਹੀਂ ਲੈਂਦਾ | ਲਗਾਤਾਰ ਜ਼ਿਲ੍ਹੇ 'ਚ ਮਰੀਜ਼ਾਂ ਦਾ ਕੋਰੋਨਾ ਪਾਜ਼ੀਟਿਵ ਆਉਣਾ ਬਾ-ਦਸਤੂਰ ਜਾਰੀ ਹੈ | ਅੱਜ ਆਈ ਰਿਪੋਰਟ ਸਬੰਧੀ ...

ਪੂਰੀ ਖ਼ਬਰ »

ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ 'ਚ ਅਸਫਲ ਰਹੀ-ਦਿਓ

ਕਟਾਰੀਆਂ, 4 ਅਗਸਤ (ਨਵਜੋਤ ਸਿੰਘ ਜੱਖੂ)- ਜ਼ਹਿਰੀਲੀ ਸ਼ਰਾਬ ਕਾਰਨ ਤਰਨਤਾਰਨ, ਗੁਰਦਾਸਪੁਰ, ਅੰਮਿ੍ਤਸਰ ਵਿਖੇ ਅਨੇਕਾਂ ਮੌਤਾਂ ਹੋ ਗਈਆਂ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਸੂਬੇ 'ਚ ਨਕਲੀ ਸ਼ਰਾਬ ਮਾਫ਼ੀਆ ਕਿਸ ਤਰ੍ਹਾਂ ਸਰਗਰਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹਕੀਮਪੁਰ ਵਿਖੇ ਯੂਥ ਕਾਂਗਰਸ ਵਲੋਂ ਕੇਂਦਰ ਦੀਆਂ ਨੀਤੀਆਂ ਿਖ਼ਲਾਫ਼ ਧਰਨਾ

ਮੁਕੰਦਪੁਰ, 4 ਅਗਸਤ (ਸੁਖਜਿੰਦਰ ਸਿੰਘ ਬਖਲੌਰ)- ਸੀਨੀਅਰ ਕਾਂਗਰਸੀ ਆਗੂਆਂ ਦੇ ਨਿਰਦੇਸ਼ਾਂ ਹੇਠ ਪੂਰੇ ਪੰਜਾਬ ਅੰਦਰ ਪੰਜਾਬ ਯੂਥ ਕਾਂਗਰਸ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਦੀ ਟੀਮ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਮੀਟਿੰਗ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਟੀਮ ਵਲੋਂ ਸੀ.ਪੀ.ਆਈ. ਦੇ ਦਫ਼ਤਰ ਵਿਖੇ ਕੋਰੋਨਾ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਮੈਡੀਕਲ ਪ੍ਰੈਕਟੀਸ਼ਨਰਜ਼ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫਾਰਮਾਸਿਸਟਾਂ ਤੇ ਦਰਜਾ-4 ਮੁਲਾਜ਼ਮਾਂ ਦਾ ਧਰਨਾ 46ਵੇਂ ਦਿਨ 'ਚ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ)- ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਪਿਛਲੇ 15 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਅਤੇ ਮੌਜੂਦਾ ਸਮਾੇ ਹੜਤਾਲ 'ਤੇ ਚੱਲ ਰਹੇ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਚੱਲ ਰਿਹਾ ਧਰਨਾ ਅੱਜ 46ਵੇਂ ਦਿਨ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਬਸਪਾ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਨਵਾਂਸ਼ਹਿਰ, 4 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਲੋਂ ਅੱਜ ਸੂਬਾ ਜਨਰਲ ਸਕੱਤਰ ਡਾ: ਨਛੱਤਰ ਪਾਲ ਦੀ ਅਗਵਾਈ ਹੇਠ ਨਕਲੀ ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਪੰਜਾਬ ਦੇ ਤਿੰਨ ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਜਾਵੇਗਾ 10 ਨੂੰ

ਨਵਾਂਸ਼ਹਿਰ, 4 ਅਗਸਤ (ਹਰਵਿੰਦਰ ਸਿੰਘ)- ਅੱਜ ਕੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਭਰੋਲੀ 'ਚ ਜੋੜ ਮੇਲਾ ਰੱਦ

ਘੁੰਮਣਾ, 4 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਭਰੋਲੀ ਵਿਖੇ ਚੇਲਾ ਅਮਰੀਕ ਰਾਮ, ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ 'ਚ 10 ਅਗਸਤ ਨੂੰ ਮਨਾਇਆ ਜਾਣ ਵਾਲਾ ਜੋੜ ਮੇਲਾ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲਗਾਈ ਪਾਬੰਦੀ ਕਾਰਨ ...

ਪੂਰੀ ਖ਼ਬਰ »

ਜੇਕਰ ਸਰਕਾਰ ਚਾਹੇ ਤਾਂ ਸਾਰਾ ਸੱਚ ਸਾਹਮਣੇ ਆ ਸਕਦੈ-ਸ਼ੁਕਾਰ

ਮੁਕੰਦਪੁਰ, 4 ਅਗਸਤ (ਸੁਖਜਿੰਦਰ ਸਿੰਘ ਬਖਲੌਰ)-ਜੇਕਰ ਸਰਕਾਰ ਚਾਹੇ ਤਾਂ ਸਾਰਾ ਸੱਚ ਸਾਹਮਣੇ ਆ ਸਕਦਾ ਹੈ ਕਿ ਜ਼ਹਿਰੀਲੀ ਸ਼ਰਾਬ ਕਿਸ ਦੀ ਸਰਪ੍ਰਸਤੀ ਹੇਠ ਬਣ ਰਹੀ ਹੈ, ਜਿਸ ਨਾਲ ਇਹ ਗੋਰਖਧੰਦਾ ਇਕ ਦਿਨ 'ਚ ਬੰਦ ਹੋ ਸਕਦਾ ਹੈ | ਪਰ ਕਰਨਾ ਕਿਸ ਨੇ ਹੈ ਕਿਉਂਕਿ ਬਹੁਤ ਸਾਰੀ ...

ਪੂਰੀ ਖ਼ਬਰ »

ਖਾਨਖਾਨਾ 'ਚ ਬਰਸੀ ਸਮਾਗਮ ਕਰਵਾਇਆ

ਬਹਿਰਾਮ/ਮੁਕੰਦਪੁਰ, 4 ਅਗਸਤ (ਸਰਬਜੀਤ ਸਿੰਘ ਚੱਕਰਾਮੂੰ, ਦੇਸ ਰਾਜ ਬੰਗਾ) - ਪ੍ਰਸਿੱਧ ਧਾਰਮਿਕ ਅਸਥਾਨ ਸਾਂਝੀ ਜੋਤ ਬਾਸ਼ਲ ਘਰ ਖਾਨਖਾਨਾ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ ਦੀ ਅਗਵਾਈ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਤੂੰ ਮਹਾਰਾਜ ਦੀ ਬਰਸੀ ਸਬੰਧੀ ...

ਪੂਰੀ ਖ਼ਬਰ »

ਹਲਕੇ 'ਚ ਵੀ ਵਾਪਰ ਸਕਦੈ ਤਰਨ ਤਾਰਨ ਜਿਹਾ ਦੁਖਾਂਤ-ਐਡਵੋਕੇਟ ਲੱਕੀ, ਬਿਮਲ, ਲੁੱਡੀ

ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲੂ)- ਪੰਜਾਬ ਦੀ ਕਾਂਗਰਸ ਸਰਕਾਰ ਦੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਸ਼ਰਾਬ ਮਾਫ਼ੀਆ, ਰੇਤ ਮਾਫ਼ੀਆ ਤੇ ਟਰਾਂਸਪੋਰਟ ਮਾਫ਼ੀਆ ਨੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਅੰਨ੍ਹੀ ਲੁੱਟ ਮਚਾਈ ਹੋਈ ਹੈ | ਮੁੱਖ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਨਸ਼ਿਆਂ ਦੇ ਵਿਰੋਧ 'ਚ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਔੜ/ਝਿੰਗੜਾਂ, 4 ਅਗਸਤ (ਕੁਲਦੀਪ ਸਿੰਘ ਝਿੰਗੜ)- ਅੱਜ ਪਿੰਡ ਝਿੰਗੜਾਂ ਦੇ ਬੱਸ ਅੱਡਾ ਨਜ਼ਦੀਕ ਡਾ: ਬੀ.ਆਰ. ਅੰਬੇਡਕਰ ਮਾਰਕੀਟ ਵਿਖੇ ਬਸਪਾ ਆਗੂਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਿਖ਼ਲਾਫ਼ ਬਲਾਕ ਪੱਧਰੀ ਧਰਨਾ

ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲੂ)- ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹੱਕ 'ਚ ਖੜ੍ਹਦਿਆਂ ਯੂਥ ਕਾਂਗਰਸ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਯੂਥ ਕਾਂਗਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਥੋਪੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ...

ਪੂਰੀ ਖ਼ਬਰ »

ਸਵ. ਸਾਧੂ ਸਿੰਘ ਸ਼ੇਰਗਿੱਲ ਦੇ ਜਨਮ ਦਿਨ 'ਤੇ ਵਿਸ਼ੇਸ਼

ਮੁਕੰਦਪੁਰ, ਮਹਾਨ ਵਿੱਦਿਆ ਦਾਨੀ ਤੇ ਅਨੇਕਾਂ ਸਤਿਕਾਰਯੋਗ ਨਾਵਾਂ ਨਾਲ ਜਾਣੇ ਜਾਣ ਵਾਲੇ ਸਾਧੂ ਸਿੰਘ ਸ਼ੇਰਗਿੱਲ ਦਾ ਜਨਮ 1922 ਈ. ਵਿਚ ਭਗਵਾਨ ਸਿੰਘ ਸ਼ੇਰਗਿੱਲ ਦੇ ਘਰ ਹੋਇਆ ਤੇ ਆਪ ਦੀ ਮਾਤਾ ਦਾ ਨਾਂਅ ਜਵਾਲੀ ਸੀ | ਮੁਕੰਦਪੁਰ ਵਰਗੇ ਪੇਂਡੂ ਖੇਤਰ ਵਿਚ ਆਪਣੀਆਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀਪਕ ਰੁਹੇਲ ਨੇ ਅਹੁਦਾ ਸੰਭਾਲਿਆ

ਬਲਾਚੌਰ, 4 ਅਗਸਤ (ਸ਼ਾਮ ਸੁੰਦਰ ਮੀਲੂ)- ਅੱਜ ਦੀਪਕ ਰੁਹੇਲਾ ਪੀ.ਸੀ.ਐੱਸ. ਨੇ ਸਬਡਵੀਜ਼ਨ ਬਲਾਚੌਰ ਦਾ ਬਤੌਰ ਉਪ ਮੰਡਲ ਮੈਜਿਸਟ੍ਰੇਟ ਦਾ ਚਾਰਜ ਸੰਭਾਲ ਕੇ ਦਫ਼ਤਰ ਤੇ ਫ਼ੀਲਡ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ | ਇਸ ਤੋਂ ਪਹਿਲਾਂ ਦੀਪਕ ਰੁਹੇਲਾ ਸਹਾਇਕ ਤੇ ਆਬਕਾਰੀ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਚੇਚੀ ਵਲੋਂ ਝੰਡੂਪੁਰ ਵਿਖੇ ਨੁੱਕੜ ਮੀਟਿੰਗ

ਪੋਜੇਵਾਲ ਸਰਾਂ, 4 ਅਗਸਤ (ਨਵਾਂਗਰਾਈਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਵਲੋਂ ਅੱਜ ਪਿੰਡ ਝੰਡੂਪੁਰ ਵਿਖੇ ਨੁੱਕੜ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਪੰਜਾਬ ਦੀ ਤੇ ਕੇਂਦਰ ...

ਪੂਰੀ ਖ਼ਬਰ »

ਗੁੱਗਾ ਜ਼ਾਹਰ ਪੀਰ ਦੇ ਭਗਤ ਕਾਰੀਂ ਚੜ੍ਹੇ

ਸੰਧਵਾਂ, 4 ਅਗਸਤ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਬਣੇ ਦਰਬਾਰ 'ਤੇ ਸ਼ਬਦ ਚੌਕੀ ਲਗਾ ਕੇ ਗੁੱਗਾ ਜ਼ਾਹਰ ਪੀਰ ਦੇ ਭਗਤਾਂ ਵਲੋਂ ਚੇਲੇ ਮਹਿੰਦਰ ਪਾਲ ਜੰਜੂਆ ਦੀ ਅਗਵਾਈ 'ਚ ਕਾਰਾ ਮੰਗਣੀਆਂ ਸ਼ੁਰੂ ਕੀਤੀਆਂ ਗਈਆਂ | ਭਗਤ ਮਹਿੰਦਰ ਪਾਲ ...

ਪੂਰੀ ਖ਼ਬਰ »

ਸਰਪੰਚ ਕੈਪਟਨ ਮਹਿੰਦਰ ਸਿੰਘ ਵਲੋਂ ਫਰਾਲਾ ਸਕੂਲ ਦੀ ਸਹਾਇਤਾ

ਸੰਧਵਾਂ, 4 ਅਗਸਤ (ਪ੍ਰੇਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿੰ੍ਰ. ਮੈਡਮ ਸਤਵਿੰਦਰ ਕੌਰ ਤੇ ਕਾਰਜਕਾਰੀ ਪਿ੍ੰ. ਮੈਡਮ ਜਸਵਿੰਦਰ ਕੌਰ ਜਲੰਧਰ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ | ਇਸ ...

ਪੂਰੀ ਖ਼ਬਰ »

ਲਾਦੀਆਂ 'ਚ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜ ਸ਼ੁਰੂ

ਕਟਾਰੀਆਂ, 4 ਅਗਸਤ (ਨਵਜੋਤ ਸਿੰਘ ਜੱਖੂ)- ਪਿੰਡ ਲਾਦੀਆਂ 'ਚ ਵਿਕਾਸ ਕਾਰਜਾਂ ਨੂੰ ਗ੍ਰਾਮ ਪੰਚਾਇਤ ਵਲੋਂ ਸਰਪੰਚ ਸੁਰਿੰਦਰ ਕੌਰ ਦੀ ਅਗਵਾਈ ਵਿਚ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪਿੰਡ ਨੂੰ ਵਧੀਆ ਦਿਖ ਪ੍ਰਦਾਨ ਕੀਤੀ ਜਾ ਸਕੇ | ਇਸ ਸਬੰਧੀ ਸਰਪੰਚ ਸੁਰਿੰਦਰ ...

ਪੂਰੀ ਖ਼ਬਰ »

ਡਰੇਨ 'ਚ ਫੈਲੀ ਗੰਦਗੀ ਦੇ ਰਹੀ ਹੈ ਭਿਆਨਕ ਬਿਮਾਰੀਆਂ ਨੂੰ ਸੱਦਾ

ਸੰਧਵਾਂ, 4 ਅਗਸਤ (ਪ੍ਰੇਮੀ ਸੰਧਵਾਂ)- ਵੱਖ-ਵੱਖ ਪਿੰਡਾਂ ਦੇ ਨੇੜਿਓਾ ਲੰਘਦੀ ਡਰੇਨ 'ਚ ਫੈਲੀ ਗੰਦਗੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ ਕਿਉਂਕਿ ਡਰੇਨ 'ਚ ਉੱਗੇ ਨਦੀਨਾਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ, ਜਿਸ ਕਾਰਨ ਇਕ ਥਾਂ 'ਤੇ ...

ਪੂਰੀ ਖ਼ਬਰ »

ਬੈਂਕ ਨੇ ਗਾਹਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ

ਰਾਹੋਂ, 4 ਅਗਸਤ (ਬਲਬੀਰ ਸਿੰਘ ਰੂਬੀ)- ਕਿਸੇ ਵੀ ਕਾਰੋਬਾਰ ਨੂੰ ਚਲਾਉਣ ਲਈ ਤੁਹਾਡਾ ਮਿਠਬੋਲੜਾ ਤੇ ਮਿਲਵਰਤਨ ਵਾਲਾ ਸੁਭਾਅ ਤੇ ਸਹਿਣਸ਼ੀਲਤਾ ਦਾ ਹੋਣਾ ਅਤਿ ਜ਼ਰੂਰੀ ਹੈ | ਇਹ ਸਾਰੀਆਂ ਖ਼ੂਬੀਆਂ ਕੇਨਰਾ ਬੈਂਕ ਬਰਾਂਚ ਰਾਹੋਂ ਦੇ ਮੈਨੇਜਰ ਰਾਹੁਲ ਝਾਅ ਤੇ ਬਾਕੀ ਸਟਾਫ਼ ...

ਪੂਰੀ ਖ਼ਬਰ »

ਬੈਕੁੰਠ ਧਾਮ ਫਰੌਰ ਵਿਖੇ 12 ਦਿਨਾ ਸਮਾਗਮ ਸ਼ੁਰੂ

ਭੱਦੀ, 4 ਅਗਸਤ (ਨਰੇਸ਼ ਧੌਲ)- ਕੁਟੀਆ ਸਾਹਿਬ ਬੈਕੁੰਠ ਧਾਮ ਫਰੌਰ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅਤੇ ਭੂਰੀ ਵਾਲੇ ਗਰੀਬਦਾਸੀ ਭੇਖ ਦੇ ਅਨਮੋਲ ਰਤਨ ਸਿੱਧ ਮਹਾਂਪੁਰਸ਼ ਸਤਿਗੁਰੂ ਗੰਗਾ ਨੰਦ ਮਹਾਰਾਜ ਦੀ ਬਰਸੀ ਸਬੰਧੀ ਸਾਲਾਨਾ 12 ਦਿਨਾ ...

ਪੂਰੀ ਖ਼ਬਰ »

ਸਮੁੱਚੇ ਢਾਂਚੇ 'ਚ ਪਾਰਦਰਸ਼ਤਾ ਕਾਇਮ ਕਰੇ ਸੂਬਾ ਸਰਕਾਰ-ਬਿ੍: ਰਾਜ ਕੁਮਾਰ

ਭੱਦੀ, 4 ਅਗਸਤ (ਨਰੇਸ਼ ਧੌਲ)- ਪੰਜਾਬ ਅੰਦਰ ਜਦ ਵੀ ਕਿਸੇ ਧੰਦੇ ਅੰਦਰ ਵੱਡੀਆਂ ਊਣਤਾਈਆਂ ਸਾਹਮਣੇ ਆਉਣ ਨਾਲ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਦੋਂ ਹੀ ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗ ਕੇ ਉਸ ਧੰਦੇ ਨਾਲ ਸਬੰਧਿਤ ਸਮੁੱਚੇ ਕਾਰੋਬਾਰੀਆਂ 'ਤੇ ...

ਪੂਰੀ ਖ਼ਬਰ »

ਪੰਜਾਬ ਮਸੀਹ ਏਕਤਾ ਵਲੋਂ ਮੰਗ ਪੱਤਰ

ਨਵਾਂਸ਼ਹਿਰ, 4 ਅਗਸਤ (ਹਰਵਿੰਦਰ ਸਿੰਘ)- ਅੱਜ ਪੰਜਾਬ ਮਸੀਹ ਏਕਤਾ ਦੇ ਅਹੁਦੇਦਾਰਾਂ ਵਲੋਂ ਜੋ ਪਿਛਲੇ ਦਿਨੀਂ ਫ਼ਿਰੋਜਪੁਰ ਦੇ ਲਿਆ ਕੇ ਜ਼ੀਰਾ ਵਿਚ ਪਾਸਟਰ ਬਲਵਿੰਦਰ ਬਗ਼ੀਚਾ ਦੀ ਹੋਈ ਮੌਤ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਲਈ ਨਵਾਂਸ਼ਹਿਰ ਦੇ ਤਹਿਸੀਲਦਾਰ ਕੁਲਵੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX