ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹੇ ਅੰਦਰ ਅੱਜ 12 ਨਵੇਂ ਕੋਰੋਨਾ ਮਾਮਲੇ, ਇਕ ਦੀ ਮੌਤ

ਗੁਰਦਾਸਪੁਰ, 4 ਅਗਸਤ (ਸੁਖਵੀਰ ਸਿੰਘ ਸੈਣੀ)- ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਰੋਜ਼ਾਨਾ ਹੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ 12 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਅੱਜ ਤੱਕ 37566 ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 36049 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ | ਹੁਣ ਤੱਕ ਕੁੱਲ 686 ਮਰੀਜ਼ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ 107 ਮਰੀਜ਼ ਉਹ ਹਨ ਜੋ ਜ਼ਿਲ੍ਹੇ ਗੁਰਦਾਸਪੁਰ ਨਾਲ ਸਬੰਧਿਤ ਹਨ, ਪਰ ਵੱਖ-ਵੱਖ ਜ਼ਿਲਿ੍ਹਆਂ ਅੰਦਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਉਨ੍ਹਾਂ ਦੱਸਿਆ ਕਿ 940 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ 6 ਸ਼ੱਕੀ ਮਰੀਜ਼ਾਂ ਦੇ ਸੈਂਪਲ ਕਿਸੇ ਕਾਰਨ ਰੱਦ ਹੋ ਗਏ ਹਨ | ਉਨ੍ਹਾਂ ਦੱਸਿਆ ਕਿ 132 ਮਰੀਜ਼ਾਂ ਨੰੂ ਛੁੱਟੀ ਦੇਣ ਉਪਰੰਤ ਘਰ ਵਿਚ ਇਕਾਂਤਵਾਸ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਆਏ 12 ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੇ ਟੈਸਟ ਜ਼ਿਲ੍ਹੇ ਅੰਦਰ ਹੋਏ ਸਨ ਅਤੇ ਤਿੰਨ ਦੇ ਜ਼ਿਲ੍ਹੇ ਤੋਂ ਬਾਹਰ ਦੂਸਰੇ ਜ਼ਿਲਿ੍ਹਆਂ ਅੰਦਰ ਹੋਏ ਹਨ | ਕੋਰੋਨਾ ਮਹਾਂਮਾਰੀ ਨੇ ਅੱਜ ਇਕ ਹੋਰ 65 ਸਾਲਾ ਵਿਅਕਤੀ ਜੋ ਬਟਾਲਾ ਦਾ ਰਹਿਣ ਵਾਲਾ ਦੀ ਜਾਨ ਲੈ ਲਈ ਹੈ, ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਮੌਤਾਂ ਦੀ ਗਿਣਤੀ ਜ਼ਿਲ੍ਹੇ ਅੰਦਰ 20 ਹੋ ਗਈ ਹੈ | ਲੋਕਾਂ ਨੰੂ ਚਾਹੀਦਾ ਹੈ ਕਿ ਉਹ ਇਸ ਬਿਮਾਰੀ ਪ੍ਰਤੀ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੰੂ ਧਿਆਨ ਵਿਚ ਰੱਖਦੇ ਹੋਏ ਰੋਜ਼ਮਰਾ ਦੀ ਜ਼ਿੰਦਗੀ ਵਿਚ ਵਿਚਰਨ ਤਾਂ ਜੋ ਇਸ ਗੰਭੀਰ ਬਿਮਾਰੀ ਨੰੂ ਫੈਲਣ ਤੋਂ ਰੋਕਿਆ ਜਾ ਸਕੇ |

ਪ੍ਰਧਾਨ ਘੁੰਮਣ ਵਲੋਂ ਸ੍ਰੀ ਹਰਿਗੋਬਿੰਦਪੁਰ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਬਟਾਲਾ, 4 ਅਗਸਤ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਸਰਕਲਾਂ ਦੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨਾਂ ਤੇ ਵਰਕਰਾਂ ਨਾਲ 6 ਅਗਸਤ ਨੂੰ ਪਿੰਡ ਪੱਧਰ 'ਤੇ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਸਬੰਧੀ ਲਾਮਬੰਦ ਕਰਨ ਲਈ ਐਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਸ਼ਰਾਬ ਮਾਫ਼ੀਆ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਚੱਲ ਰਿਹਾ-ਮੰਗਲ ਸਿੰਘ

ਬਟਾਲਾ, 4 ਅਗਸਤ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਸਬਾ ਅੰਮੋਨੰਗਲ 'ਚ ਸ: ਲਖਵਿੰਦਰ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ: ਮੰਗਲ ਸਿੰਘ ਸੀਨਾੀ: ਅਕਾਲੀ ਆਗੂ ਸ੍ਰੀ ...

ਪੂਰੀ ਖ਼ਬਰ »

ਇਲਾਕੇ ਅੰਦਰ ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 4 ਅਗਸਤ (ਅਸ਼ੋਕ ਸ਼ਰਮਾ)- ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਤੇ ਬੇਟ ਖੇਤਰ ਅੰਦਰ ਕਿਸਾਨਾਂ ਨੰੂ ਯੂਰੀਆ ਖਾਦ ਨਾ ਮਿਲਣ ਕਰਕੇ ਉਹ ਕਾਫ਼ੀ ਪ੍ਰੇਸ਼ਾਨ ਹਨ | ਇਸ ਪਾਸੇ ਸਬੰਧਿਤ ਵਿਭਾਗ ਗੁਰਦਾਸਪੁਰ ਨੰੂ ਧਿਆਨ ਦੇਣ ਦੀ ਲੋੜ ਹੈ | ਬੇਟ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਹੋਈ ਭਰਵੀਂ ਮੀਟਿੰਗ

ਹਰਚੋਵਾਲ, 4 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਮਾਝੇ ਦੀ ਸਿਰਮੌਰ ਜਥੇਬੰਦੀ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ...

ਪੂਰੀ ਖ਼ਬਰ »

ਪੰਜਾਬ 'ਚ ਪੋਸਟ ਗੈਜੂਏਟ ਮੈਡੀਕਲ ਤੇ ਡੈਂਟਲ ਕਾਲਜਾਂ 'ਚ ਸੀਟਾਂ ਖਾਲੀ ਰਹਿਣੀਆਂ ਗੰਭੀਰ ਚਿੰਤਾ ਦਾ ਵਿਸ਼ਾ-ਪਿ੍ੰ: ਹਰਬੰਸ ਸਿੰਘ

ਬਟਾਲਾ, 4 ਅਗਸਤ (ਕਾਹਲੋਂ)-ਪੰਜਾਬ ਵਿਚ ਪੋਸਟ ਗ੍ਰੈਜੂਏਟ ਮੈਡੀਕਲ ਤੇ ਡੈਂਟਲ ਕਾਲਜਾਂ ਵਿਚ ਸੀਟਾਂ ਖਾਲੀ ਰਹਿ ਜਾਣੀਆਂ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੇ ਪ੍ਰਧਾਨ ਸੇਵਾਮੁਕਤ ਪਿ੍ੰ: ...

ਪੂਰੀ ਖ਼ਬਰ »

ਪ੍ਰਧਾਨ ਪਲਵਿੰਦਰ ਕੌਰ ਵਲੋਂ ਨਿੰਮ ਦਾ ਬੂਟਾ ਲਗਾ ਕੇ ਕੀਤੀ ਵਣਮਹਾਂਉਤਸਵ ਦੀ ਸ਼ੁਰੂਆਤ

ਕਲਾਨੌਰ, 4 ਅਗਸਤ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ 'ਤੇ ਇਸਤਰੀ ਵਿੰਗ ਵਲੋਂ ਬਲਾਕ ਕਲਾਨੌਰ 'ਚ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ਬੀਬੀ ਪਲਵਿੰਦਰ ਕੌਰ ਸਰਕਲ ਪ੍ਰਧਾਨ ਇਸਤਰੀ ਵਿੰਗ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਵਿਸ਼ਵ ਪੱਧਰ 'ਤੇ ਕੋਰੋਨਾ ਮਹਾਂਮਾਰੀ ਦੌਰਾਨ ਸਿੱਖ ਸੰਗਤਾਂ ਵਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ-ਔਲਖ/ਰੇਹਾਨ/ਭੂਣ

ਪੁਰਾਣਾ ਸ਼ਾਲਾ, 4 ਅਗਸਤ (ਅਸ਼ੋਕ ਸ਼ਰਮਾ)-ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੌਰਾਨ ਸੰਕਟ ਦੇ ਸਮੇਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਸਿਹਤ ਵਿਭਾਗ, ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਿੱਥੇ ਫ਼ਰੰਟ ਲਾਈਨ 'ਤੇ ਲੋਕਾਂ ਦੀ ਜਾਨ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਗੁਰਦਾਸਪੁਰ, 4 ਅਗਸਤ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਦੀ ਪੁਲਿਸ ਪਾਰਟੀ ਵਲੋਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਦੋ ਵਿਅਕਤੀਆਂ ਨੰੂ ਗਿ੍ਫ਼ਤਾਰ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਐਸ.ਐਚ.ਓ. ਸਦਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ...

ਪੂਰੀ ਖ਼ਬਰ »

ਤਿੱਬੜ ਪੁਲਿਸ ਵਲੋਂ ਛਾਪੇਮਾਰੀ ਦੌਰਾਨ 44250 ਮਿਲੀਲੀਟਰ ਲਾਹਣ ਬਰਾਮਦ

ਪੁਰਾਣਾ ਸ਼ਾਲਾ, 4 ਅਗਸਤ (ਅਸ਼ੋਕ ਸ਼ਰਮਾ)- ਪੁਲਿਸ ਥਾਣਾ ਤਿੱਬੜ ਵਲੋਂ ਵੱਖ-ਵੱਖ ਦੋ ਵਿਅਕਤੀਆਂ ਪਾਸੋਂ 44250 ਮਿਲੀਲੀਟਰ ਲਾਹਣ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਏ.ਐਸ.ਆਈ. ਪਲਵਿੰਦਰ ਸਿੰਘ ਅਤੇ ਏ.ਐਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਸਾਹਮਣੇ ਧਰਨਾ ਜਾਰੀ

ਗੁਰਦਾਸਪੁਰ, 4 ਅਗਸਤ (ਆਰਿਫ਼)- ਜੰਗਲਾਤ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਣ ਮੁਲਾਜ਼ਮਾਂ ਵਲੋਂ ਵਣ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਅੱਠਵੇਂ ਦਿਨ ਦੇ ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

ਬਸਪਾ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਨੰੂ ਲੈ ਕੇ ਰਾਜਪਾਲ ਨੰੂ ਭੇਜਿਆ ਮੰਗ ਪੱਤਰ

ਗੁਰਦਾਸਪੁਰ, 4 ਅਗਸਤ (ਆਲਮਬੀਰ ਸਿੰਘ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਮੌਜੂਦਾ ਹਲਾਤਾਂ ਨੰੂ ਦੇਖਦੇ ਹੋਏ ਐਸ.ਡੀ.ਐਮ. ਰਾਹੀਂ ਪੰਜਾਬ ਦੇ ਰਾਜਪਾਲ ਨੰੂ ਮੰਗ ਪੱਤਰ ਭੇਜਿਆ | ਇਸ ਮੌਕੇ ਜੇ.ਪੀ. ਭਗਤ, ਧਰਮਪਾਲ ਭਗਤ, ਜਤਿੰਦਰ ਸਰਹੇਲ, ਛੱਜੂ ਰਾਮ, ਦੇਵ ਰਾਜ, ਯਸ਼ਪਾਲ ਆਦਿ ਨੇ ...

ਪੂਰੀ ਖ਼ਬਰ »

ਪਟਵਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ-ਪਿੰਕੀ

ਪੁਰਾਣਾ ਸ਼ਾਲਾ, 4 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਮੇਂ 'ਤੇ ਰਜਿਸਟਰੀ ਫ਼ੀਸਾਂ ਨਿਰਧਾਰਿਤ ਕੀਤੀਆਂ ਜਾਂਦੀਆਂ ਹਨ, ਜੋ ਪਲਾਟ ਖਰੀਦਦਾਰਾਂ ਵਲੋਂ ਰਜਿਸਟਰੀ ਕਰਵਾਉਂਦੇ ਸਮੇਂ ਅਸ਼ਟਾਮ ਪੇਪਰ ਰਾਹੀਂ ਭਰੀਆਂ ਜਾਂਦੀਆਂ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਆਸਟ੍ਰੇਲੀਆ ਤੇ ਯੂ.ਕੇ. ਤੋਂ ਇਸ ਵਾਰ ਆਉਣਗੇ ਸ਼ਾਨਦਾਰ ਨਤੀਜੇ

ਗੁਰਦਾਸਪੁਰ, 4 ਅਗਸਤ (ਆਰਿਫ਼)- ਜਿਹੜੇ ਵੀ ਵਿਦਿਆਰਥੀ ਨਵੰਬਰ ਇਨਟੇਕ ਆਸਟ੍ਰੇਲੀਆ ਅਤੇ ਸਤੰਬਰ ਇਨਟੇਕ ਯੂ.ਕੇ. ਜਾਣ ਦੇ ਚਾਹਵਾਨ ਹਨ ਉਹ ਜਲਦ ਤੋਂ ਜਲਦ ਅਪਲਾਈ ਕਰਨ, ਕਿਉਂਕਿ ਵਿਦਿਆਰਥੀਆਂ ਕੋਲੋਂ ਇਹ ਆਸਟ੍ਰੇਲੀਆ ਅਤੇ ਯੂ.ਕੇ. ਜਾਣ ਦਾ ਸੁਨਹਿਰੀ ਮੌਕਾ ਹੈ ਅਤੇ ਹੁਣ ...

ਪੂਰੀ ਖ਼ਬਰ »

ਭਾਜਪਾ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਆਰਡੀਨੈਂਸ ਿਖ਼ਲਾਫ਼ ਯੂਥ ਕਾਂਗਰਸ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ

ਗੁਰਦਾਸਪੁਰ, 4 ਅਗਸਤ (ਗੁਰਪ੍ਰਤਾਪ ਸਿੰਘ)-ਅੱਜ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਸਬੰਧੀ ਪਾਸ ਕੀਤੇ ਗਏ ਆਰਡੀਨੈਂਸ ਨੰੂ ਕਿਸਾਨ ਵਿਰੋਧੀ ਦੱਸ ਕੇ ਡੀ.ਸੀ. ਦਫ਼ਤਰ ਮੂਹਰੇ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਧਰਨਾ ਦਿੱਤਾ ਗਿਆ | ਧਰਨੇ ਉਪਰੰਤ ਯੂਥ ਕਾਂਗਰਸ ...

ਪੂਰੀ ਖ਼ਬਰ »

ਬਸਪਾ ਨੇ ਭੇਜਿਆ ਰਾਜਪਾਲ ਨੂੰ ਪੰਜਾਬ ਸਰਕਾਰ ਭੰਗ ਕਰਨ ਲਈ ਮੰਗ ਪੱਤਰ

ਬਟਾਲਾ, 4 ਅਗਸਤ (ਕਾਹਲੋਂ)-ਬਹੁਜਨ ਸਮਾਜ ਪਾਰਟੀ ਪੰਜਾਬ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਭੰਗ ਕਰਨ ਸਬੰਧੀ ਮਾਨਯੋਗ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਬਟਾਲਾ ਦੇ ਐਸ.ਡੀ.ਐਮ. ਨੂੰ ਪਾਰਟੀ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ 'ਚ ਦਿੱਤਾ | ...

ਪੂਰੀ ਖ਼ਬਰ »

26 ਲੱਖ ਦੀ ਲਾਗਤ ਉਪਰੰਤ ਵਿਕਾਸ ਕਾਰਜਾਂ ਨਾਲ ਹੋਵੇਗਾ ਪਿੰਡ ਦਾ ਨਵੀਨੀਕਰਨ-ਸਰਪੰਚ ਲਾਡੀ

ਕਲਾਨੌਰ, 4 ਅਗਸਤ (ਪੁਰੇਵਾਲ)-ਪਿੰਡ ਹਕੀਂਮਪੁਰ ਦੇ ਸਰਪੰਚ ਅਵਤਾਰ ਸਿੰਘ ਲਾਡੀ ਨੇ ਕਿਹਾ ਕਿ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਦੀ ਸਹੂਲਤ ਲਈ 26 ਲੱਖ ਦੀ ਲਾਗਤ ਨਾਲ ਵਿਕਾਸੀ ਕਾਰਜਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਕਾਂਗਰਸ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਫਤਹਿਗੜ੍ਹ ਚੂੜੀਆਂ, 4 ਅਗਸਤ (ਧਰਮਿੰਦਰ ਸਿੰਘ ਬਾਠ)- ਫਤਹਿਗੜ੍ਹ ਚੂੜੀਆਂ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਕਾਰਨ ਕੈਪਟਨ ਸਰਕਾਰ ਵਿਰੁੱਧ ਬਸਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਬਲਬੀਰ ਸਿੰਘ ਦੀ ਅਗਵਾਈ 'ਚ ਰੋਸ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਮੈਂਬਰਾਂ ਅਤੇ ਅਕਾਲੀ ਦਲ ਆਗੂਆਂ ਨੇ ਵੀਰਪਾਲ ਕੌਰ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਈ

ਧਾਰੀਵਾਲ, 4 ਅਗਸਤ (ਸਵਰਨ ਸਿੰਘ)- ਡੇਰਾ ਸੱਚਾ ਸੌਦਾ ਦੇ ਸਾਧ ਦੀ ਚੇਲੀ ਵੀਰਪਾਲ ਕੌਰ ਵਲੋਂ ਗੁਰੂਆਂ ਦੀ ਤੁਲਨਾ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਹਲਕਾ ਧਾਰੀਵਾਲ ਦੀ ਅਗਵਾਈ ਵਿਚ ਐਸ.ਜੀ.ਪੀ.ਸੀ. ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ 13 ਸੀਟਾਂ 'ਤੇ ਹੋਵੇਗਾ ਕਾਂਗਰਸ ਦਾ ਕਬਜ਼ਾ-ਰੰਧਾਵਾ, ਸੰਧੂ

ਫਤਹਿਗੜ੍ਹ ਚੂੜੀਆਂ, 4 ਅਗਸਤ (ਐਮ.ਐਸ. ਫੁੱਲ)-ਨਗਰ ਕੌਾਸਲ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ 13 ਵਾਰਡਾਂ ਦੀਆਂ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਐਡਵੋਕੇਟ ਨਵਤੇਜ ਸਿੰਘ ਰੰਧਾਵਾ ਅਤੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਵਿਖੇ ਪਾਜ਼ੀਟਿਵ ਨਿਕਲ ਰਹੇ ਕੇਸਾਂ ਨੂੰ ਕੁਆਰੰਟਾਈਨ ਕੇਂਦਰਾਂ ਵਿਚ ਕਰ ਰਿਹਾ ਤਬਦੀਲ

ਫਤਹਿਗੜ੍ਹ ਚੂੜੀਆਂ, 4 ਅਗਸਤ (ਐਮ. ਐਸ. ਫੁੱਲ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ ਸੇਠੀ ਦੀ ਅਗਵਾਈ ਹੇਠ ਸੀ.ਐਚ.ਸੀ. ਫਤਹਿਗੜ੍ਹ ਚੂੜੀਆਂ ਵਲੋਂ ਪਿਛਲੇ ਦਿਨਾਂ ਦੌਰਾਨ ਕੋਰੋਨਾ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਪ੍ਰਧਾਨ ਹਰਮਨਦੀਪ ਸਿੰਘ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹਰਚੋਵਾਲ, 4 ਅਗਸਤ (ਰਣਜੋਧ ਸਿੰਘ ਭਾਮ)-ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੇ ਦਿਸਾ ਨਿਰਦੇਸ਼ਾਂ 'ਤੇ ਯੂਥ ਕਾਂਗਰਸ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਹਰਮਨਦੀਪ ਸਿੰਘ ਵਲੋਂ ਸਾਥੀ ਵਰਕਰਾਂ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨੇ ਬੁਝਾਏ 100 ਤੋਂ ਵੱਧ ਚਿਰਾਗ-ਦਵਿੰਦਰ ਸਿੰਘ ਖ਼ਾਲਸਾ

ਅਲੀਵਾਲ, 4 ਅਗਸਤ (ਸੁੱਚਾ ਸਿੰਘ ਬੁਲੋਵਾਲ)-ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵੱਧ ਗਿਣਤੀ ਵਿਚ ਮੌਤਾਂ ਨੇ ਰੱਖੜੀ ਦਾ ਤਿਉਹਾਰ ਫਿੱਕਾ ਜਿਹਾ ਕਰ ਕੇ ਰੱਖ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਦਵਿੰਦਰ ਸਿੰਘ ਖ਼ਾਲਸਾ ਪ੍ਰਧਾਨ ਇਕਮੱੁਠ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ 'ਤੇ ਜੁਰਮਾਨੇ ਦੇ ਨਾਲ ਐਫ.ਆਈ.ਆਰ. ਵੀ ਦਰਜ ਹੋਵੇਗੀ-ਇੰਜ. ਬਲਵਿੰਦਰ ਸਿੰਘ

ਊਧਨਵਾਲ, 4 ਅਗਸਤ (ਪਰਗਟ ਸਿੰਘ)-ਪਾਵਰਕਾਮ ਵਲੋਂ ਬਿਜਲੀ ਚੋਰੀ ਨੂੰ ਰੋਕਣ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਚੋਰੀ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਦੇ ਨਾਲ ਹੁਣ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ | ਇਸ ਸਬੰਧੀ ਪਾਵਰਕਾਮ ਉਪ ਮੰਡਲ ਊਧਨਵਾਲ ...

ਪੂਰੀ ਖ਼ਬਰ »

ਹਲਕਾ ਯੂਥ ਕਾਂਗਰਸ ਪ੍ਰਧਾਨ ਭਿੱਟੇਵੱਢ ਵਲੋਂ ਯੂਥ ਆਗੁੂਆਂ ਸਮੇਤ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 4 ਅਗਸਤ (ਕੁਲਦੀਪ ਸਿੰਘ ਨਾਗਰਾ)-ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅੱਜ ਯੂਥ ਕਾਂਗਰਸ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਤੇਜਬੀਰ ਸਿੰਘ ਭਿੱਟੇਵੱਢ ਵਲੋਂ ਸਾਥੀਆਂ ਸਮੇਤ ਕਸਬਾ ਕੋਟਲੀ ਸੂਰਤ ਮੱਲ੍ਹੀ, ਧਿਆਨਪੁਰ, ਰਾਏਚੱਕ ਸਮੇਤ ਹਲਕੇ ...

ਪੂਰੀ ਖ਼ਬਰ »

ਪੰਜਾਬ 'ਚ ਚਾਰ ਹਫ਼ਤਿਆਂ 'ਚ ਨਸ਼ਾ ਬੰਦ ਕਰਨ ਵਾਲੀ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ-ਵਕੀਲ ਭਾਟੀਆ

ਬਟਾਲਾ, 4 ਅਗਸਤ (ਕਾਹਲੋਂ)-ਪੰਜਾਬ ਵਿਚ ਚਾਰ ਹਫ਼ਤਿਆਂ 'ਚ ਨਸ਼ੇ ਬੰਦ ਕਰਨ ਵਾਲੀ ਕੈਪਟਨ ਦੀ ਸਰਕਾਰ ਹਰ ਫਰੰਟ 'ਤੇ ਫ਼ੇਲ ਸਾਬਤ ਹੋਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰੀ ਮੈਂਬਰ ਵਕੀਲ ਸੁਰੇਸ਼ ਭਾਟੀਆ ਨੇ ਕੀਤਾ | ਵਕੀਲ ਭਾਟੀਆ ਨੇ ...

ਪੂਰੀ ਖ਼ਬਰ »

ਆਰ.ਐਮ.ਪੀ. ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਸ਼ਰਾਬ ਮਾਫ਼ੀਏ ਿਖ਼ਲਾਫ਼ ਰੋਸ ਧਰਨਾ

ਬਟਾਲਾ, 4 ਅਗਸਤ (ਕਾਹਲੋਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਤਹਿਸੀਲ ਬਟਾਲਾ ਵਲੋਂ ਬੀਤੇ ਦਿਨੀਂ ਸ਼ਹਿਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਤਨਖਾਹ 'ਤੇ ਰੋਕ ਲਗਾਉਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਨਿਖੇਧੀ

ਬਟਾਲਾ, 4 ਅਗਸਤ (ਕਾਹਲੋਂ)- ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਪਿ੍ੰ: ਅਮਰਜੀਤ ਸਿੰਘ ਮਨੀ ਜਨਰਲ ਸਕੱਤਰ ਨੇ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਲਗਾਤਾਰ ਮੁਲਾਜ਼ਮ ਹਿੱਤਾਂ ਵਿਰੁੱਧ ਫ਼ੈਸਲੇ ਲੈ ...

ਪੂਰੀ ਖ਼ਬਰ »

ਜੇ.ਈਜ਼. ਕੌਾਸਲ ਦੇ ਵਫ਼ਦ ਨੇ ਕੈਬਨਿਟ ਮੰਤਰੀ ਰੰਧਾਵਾ ਨੂੰ ਦਿੱਤਾ ਮੰਗ ਪੱਤਰ

ਬਟਾਲਾ, 4 ਅਗਸਤ (ਕਾਹਲੋਂ)-ਕੌਾਸਲ ਆਫ਼ ਯੂਨੀਅਰ ਇੰਜੀਨੀਅਰਾਂ ਬਟਾਲਾ ਦਾ ਵਫ਼ਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪ੍ਰਧਾਨ ਕੁਲਬੀਰ ਸਿੰਘ ਦਬੁਰਜੀ ਦੀ ਅਗਵਾਈ 'ਚ ਮਿਲਿਆ ਤੇ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਮੰਗ ...

ਪੂਰੀ ਖ਼ਬਰ »

ਲਾਧੂਪੁਰ ਪਿੰਡ ਦੀ ਸ਼ਾਮਲਾਤ ਜ਼ਮੀਨ 'ਚ ਲੱਗੇ ਦਰੱਖਤਾਂ ਦੀ ਬੋਲੀ 10 ਨੂੰ

ਸਠਿਆਲੀ, 4 ਅਗਸਤ (ਜਸਪਾਲ ਸਿੰਘ)- ਇਥੋਂ ਨਜ਼ਦੀਕ ਪੈਂਦੇ ਪਿੰਡ ਲਾਧੂਪੁਰ 'ਚ ਪੰਚਾਇਤ ਦੀ ਸ਼ਾਮਲਾਤ ਜ਼ਮੀਨ ਵਿਚ ਲੱਗੇ ਦਰੱਖਤਾਂ ਦੀ ਬੋਲੀ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸਰਪੰਚ ਨਿਰਮਲ ਸਿੰਘ ਲਾਧੂਪੁਰ ਨੇ ਦੱਸਿਆ ਕਿ ਪਿੰਡ ਦੀ ਸ਼ਾਮਲਾਤ ਜ਼ਮੀਨ 'ਚ 300 ਦੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਪੰਜਾਬ ਵਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ

ਫਤਹਿਗੜ੍ਹ ਚੂੜੀਆਂ, 4 ਅਗਸਤ (ਐਮ.ਐਸ. ਫੁੱਲ)- ਜ਼ਮਹੂਰੀ ਕਿਸਾਨ ਪੰਜਾਬ ਵਲੋਂ ਤਿੰਨ ਜ਼ਿਲਿ੍ਹਆਂ ਗੁਰਦਾਸਪੁਰ, ਤਰਨਤਾਰਨ ਅਤੇ ਅੰਮਿ੍ਤਸਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 100 ਤੋੋਂ ਵੱਧ ਮੌਤਾਂ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਹਲਕੇ ਦੀਆਂ ਪੰਚਾਇਤਾਂ ਵਿਕਾਸ ਕਾਰਜਾਂ ਪ੍ਰਤੀ ਸਰਗਰਮ-ਚੇਅਰਮੈਨ ਕਾਸ਼ਤੀਵਾ

ਅਲੀਵਾਲ, 4 ਅਗਸਤ (ਸੁੱਚਾ ਸਿੰਘ ਬੁਲੋਵਾਲ)- ਹਲਕਾ ਫਤਹਿਗੜ੍ਹ ਚੂੜੀਆਂ ਦੀਆਂ ਪੰਚਾਇਤਾਂ ਪਿੰਡਾਂ 'ਚ ਵਿਕਾਸ ਕਾਰਜਾਂ ਪ੍ਰਤੀ ਯਤਨਸ਼ੀਲ ਹਨ ਅਤੇ ਪਿੰਡਾਂ ਹਰ ਕਾਰਜ ਨੇਪਰੇ ਚਾੜਨ ਲਈ ਤਿਆਰ-ਬਰ-ਤਿਆਰ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅ: ਉਂਕਾਰ ਸਿੰਘ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਨੇ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ ਲੋਕ ਸੇਵਾ ਕੈਂਪ ਲਗਾਇਆ

ਬਟਾਲਾ, 4 ਅਗਸਤ (ਕਾਹਲੋਂ)-ਮੈਡੀਕਲ ਪ੍ਰੈਕਟੀਸਨਰਜ਼ ਐਸੋ: ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐਮ.ਪੀ. ਡਾਕਟਰਾਂ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਮੈਡੀਕਲ ਪ੍ਰੈਕਟੀਸਨਰਜ਼ ਐਸੋ: ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

8ਵੇਂ ਸ਼ਰਧਾਂਜਲੀ ਸਮਾਗਮ ਮੌਕੇ ਸ਼ਹੀਦ ਜਤਿੰਦਰ ਕੁਮਾਰ ਨੰੂ ਨਮ ਅੱਖਾਂ ਨਾਲ ਕੀਤਾ ਯਾਦ

ਗੁਰਦਾਸਪੁਰ, 4 ਅਗਸਤ (ਗੁਰਪ੍ਰਤਾਪ ਸਿੰਘ)-ਜੰਮੂ-ਕਸ਼ਮੀਰ ਦੇ ਲੇਹ ਸੈਕਟਰ 'ਚ ਦੇਸ਼ ਖਾਤਿਰ ਸ਼ਹੀਦੀ ਦਾ ਜਾਮ ਪੀਣ ਵਾਲੇ ਸ਼ਹੀਦ ਸਿਪਾਹੀ ਜਤਿੰਦਰ ਕੁਮਾਰ ਦਾ 8ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਮੁੱਖ ਸਕੱਤਰ ਦੀ ਰਹਿਨੁਮਾਈ ...

ਪੂਰੀ ਖ਼ਬਰ »

ਲੜਕੀ ਦੇ ਪਰਿਵਾਰ ਤੋਂ ਦਹੇਜ ਮੰਗਣ 'ਤੇ ਸਹੁਰੇ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਗੁਰਦਾਸਪੁਰ, 4 ਅਗਸਤ (ਆਲਮਬੀਰ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਲੜਕੀ ਦੇ ਪਰਿਵਾਰ ਤੋਂ ਦਹੇਜ ਮੰਗਣ 'ਤੇ ਸਹੁਰੇ ਪਰਿਵਾਰ ਿਖ਼ਲਾਫ਼ ਮਾਮਲਾ ਦਰਜ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਬ ਇੰਸਪੈਕਟਰ ਭੱਪੀ ਮਸੀਹ ਨੇ ਦੱਸਿਆ ਕਿ ਪੀੜਤ ਅਮਨਦੀਪ ਕੌਰ (30) ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ

ਬਮਿਆਲ, 4 ਅਗਸਤ (ਰਾਕੇਸ਼ ਸ਼ਰਮਾ)- ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਵਿਚ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਨਰੋਟ ਜੈਮਲ ਸਿੰਘ ਥਾਣਾ ਮੁਖੀ ਪ੍ਰੀਤਮ ਲਾਲ ਅਤੇ ਬਮਿਆਲ ਚੌਕੀ ਇੰਚਾਰਜ ਅਰੁਣ ...

ਪੂਰੀ ਖ਼ਬਰ »

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੰੂ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ.

ਗੁਰਦਾਸਪੁਰ, 4 ਅਗਸਤ (ਭਾਗਦੀਪ ਸਿੰਘ ਗੋਰਾਇਆ)-ਐਸ.ਐਸ.ਪੀ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਬੀਤੇ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਥਾਣਿਆਂ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ 8 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵੱਧ ਰਹੇ ਕਾਲੇ ਮੋਤੀਏ ਦੇ ਮਰੀਜ਼

ਪਠਾਨਕੋਟ, 4 ਅਗਸਤ (ਚੌਹਾਨ)- ਪਠਾਨਕੋਟ ਜ਼ਿਲ੍ਹੇ ਅੰਦਰ ਦਿਨ-ਬ-ਦਿਨ ਕਾਲੇ ਮੋਤੀਏ ਦੇ ਮਰੀਜ਼ ਵੱਧ ਰਹੇ ਹਨ, ਜਿਸ ਕਾਰਨ ਕਈ ਲੋਕ, ਔਰਤਾਂ ਆਪਣੀਆਂ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਹਨ | ਇਸ ਪਾਸੇ ਨਾ ਤਾਂ ਸਿਹਤ ਵਿਭਾਗ ਪੰਜਾਬ ਤੇ ਨਾ ਹੀ ਜ਼ਿਲ੍ਹਾ ਹਸਪਤਾਲ ਦੀ ਟੀਮ ਧਿਆਨ ...

ਪੂਰੀ ਖ਼ਬਰ »

ਟਰੱਕ, ਟਰੈਕਟਰ ਤੇ ਹੋਰ ਵਾਹਨ ਚਾਲਕਾਂ ਤੋਂ ਰਾਹਦਾਰੀ ਅਤੇ ਕਰੈਸ਼ਰ ਗੇਟ ਪਾਸ ਦੇ ਨਾਂਅ 'ਤੇ ਵਸੂਲਿਆ ਜਾ ਰਿਹਾ ਨਾਜਾਇਜ਼ ਗੁੰਡਾ ਟੈਕਸ

ਪਠਾਨਕੋਟ, 4 ਅਗਸਤ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਜਿੱਥੇ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਕੀਤੀ ਜਾ ਰਹੀ ਹੈ, ਉੱਥੇ ਕਈ ਥਾਵਾਂ 'ਤੇ ਨਾਕੇ ਲਾ ਕੇ ਨਾਜਾਇਜ਼ ਤੌਰ 'ਤੇ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ, ਪਰ ਕੈਪਟਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਲਈ ਸੰਸਦ ਮੈਂਬਰ ਸੰਨੀ ਦਿਓਲ ਨੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਪਠਾਨਕੋਟ, 4 ਅਗਸਤ (ਸੰਧੂ)- ਸੂਬੇ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ 'ਚ ਲਗਾਤਾਰ ਵਾਧਾ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਚੱੁਕੀ ਹੈ, ਜਿਸ ਨੂੰ ਲੈ ਕੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਵਲੋਂ ਸੂਬੇ ਦੇ ਮੁੱਖ ...

ਪੂਰੀ ਖ਼ਬਰ »

ਰਾਮ ਮੰਦਰ ਦੀ ਜਿੱਤ ਦੇ ਇਤਿਹਾਸ 'ਚ ਭਾਜਪਾ ਦਾ ਨਾਂਅ ਸ਼ਾਮਿਲ ਹੋਣਾ ਮਾਣ ਵਾਲੀ ਗੱਲ-ਅਸ਼ਵਨੀ ਸ਼ਰਮਾ

ਪਠਾਨਕੋਟ, 4 ਅਗਸਤ (ਸੰਧੂ)-ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਰਾਮ ਦੇ ਜਨਮ ਅਸਥਾਨ ਵਿਖੇ ਵਿਸ਼ਾਲ ਵਿਲੱਖਣ ਮੰਦਿਰ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਲਈ ਸਾਰਿਆਂ ਨੂੰ ਵਧਾਈ ਦਿੰਦਿਆਂ ਇਸ ਦਿਨ ਨੂੰ ਦੀਵਾਲੀ ਤੋਂ ਪਹਿਲਾਂ ਇਕ ਹੋਰ ਦੀਵਾਲੀ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਮਾਮਲੇ, ਇਕ ਟਰੂਨੈਟ ਰਾਹੀਂ ਆਇਆ ਪਾਜ਼ੀਟਿਵ

ਪਠਾਨਕੋਟ, 4 ਅਗਸਤ (ਚੌਹਾਨ)- ਜ਼ਿਲ੍ਹਾ ਪਠਾਨਕੋਟ 'ਚ ਅੱਜ 44 ਲੋਕਾਂ ਦੀ ਲਈ ਗਈ ਸੈਂਪਲਿੰਗ ਦਾ ਨਤੀਜਾ ਪ੍ਰਾਪਤ ਹੋਇਆ, ਜਿਸ ਵਿਚੋਂ 12 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ ਇਕ ਵਿਅਕਤੀ ਟਰੂਨੈਟ(ਸੈਂਪਲ ਲੈਣ ਵਾਲੀ ਮਸ਼ੀਨ) ਰਾਹੀਂ ਕੋਰੋਨਾ ਪਾਜ਼ੀਟਿਵ ਆਇਆ | ਇਸ ਤਰ੍ਹਾਂ 13 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX