ਤਾਜਾ ਖ਼ਬਰਾਂ


ਮਿਜ਼ੋਰਮ 'ਚ ਆਇਆ ਭੂਚਾਲ
. . .  1 day ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਪੰਜਾਬ 'ਚ ਬਿੱਲਾਂ ਦੇ ਵਿਰੋਧ ਦੇ ਚਲਦਿਆਂ ਮੋਦੀ ਨੂੰ ਪੰਜਾਬੀ 'ਚ ਕਰਨੇ ਪਏ ਟਵੀਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਵੱਖ ਵੱਖ ਖਿੱਤਿਆਂ ਵਿਚ ਚੱਲ ਰਹੇ ਪ੍ਰਦਰਸ਼ਨਾਂ ਵਿਚਕਾਰ, ਇਨ੍ਹਾਂ ਬਿੱਲਾਂ ਦੇ ਸੰਸਦ ਦੇ ਦੋਵਾਂ ਸਦਨਾਂ ਵਿਚ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੁਰੰਤ ਟਵੀਟ ਕਰਕੇ ਇਨ੍ਹਾਂ ਦਾ ਬਚਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਅੰਮ੍ਰਿਤਸਰ

ਮਿ੍ਤਕਾਂ ਦੇੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੁੱਛਲ ਪਹੁੰਚੇ ਕੈਬਨਿਟ ਮੰਤਰੀ ਸੋਨੀ, ਐਮ. ਪੀ. ਡਿੰਪਾ, ਔਜਲਾ, ਚੱਬੇਵਾਲ, ਡੈਨੀ ਬੰਡਾਲਾ ਤੇ ਭਲਾਈਪੁਰ

ਜੰਡਿਆਲਾ ਗੁਰੂ/ ਟਾਂਗਰਾ, 4 ਅਗਸਤ (ਰਣਜੀਤ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 12 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰੇਦਸ਼ਾਂ 'ਤੇ ਕੈਬਨਿਟ ਮੰਤਰੀ ਓ. ਪੀ. ਸੋਨੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਪਾਰਲੀਮਾਨੀ ਸਕੱਤਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਜ਼ਿਲ੍ਹਾ ਅਧਿਕਾਰੀਆਂ ਪਿੰਡ ਮੁੱਛਲ ਪਹੁੰਚੇ | ਜਿਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਜਦ ਕਿ ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ, ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਧਰੁਵ ਦਾਹੀਆ, ਐਸ. ਡੀ. ਐਮ. ਸੁਮਿਤ ਮੁਧ ਵੀ ਮੌਕੇ 'ਤੇ ਪਹੁੰਚੇ | ਇਸ ਮੌਕੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਓ. ਪੀ. ਸੋਨੀ ਨੇ ਕਿਹਾ ਕਿ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਹਾਲਤ 'ਚ ਇਨਸਾਫ ਦਿਵਾਇਆ ਜਾਵੇਗਾ, ਚਾਹੇ ਦੋਸ਼ੀ ਕਿਸੇ ਵੀ ਪਾਰਟੀ ਜਾਂ ਧੜੇ ਦੇ ਵਿਅਕਤੀ ਹੋਣ, ਉਹ ਕਦੇ ਵੀ ਬਖਸ਼ੇ ਨਹੀਂ ਜਾਣਗੇ | ਉਨ੍ਹਾਂ ਨੂੰ ਕੇਵਲ ਜੇਲ੍ਹ ਦੀ ਸਜ਼ਾ ਹੀ ਨਹੀਂ ਦਿੱਤੀ ਜਾਵੇਗੀ, ਬਲਕਿ ਉਨ੍ਹਾਂ ਦੀ ਜਾਇਦਾਦਾਂ ਵੀ ਕੁਰਕ ਕੀਤੀਆਂ ਜਾਣਗੀਆਂ | ਸ੍ਰੀ ਸੋਨੀ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਇਸ ਸਬੰਧ 'ਚ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 37 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਪੁਲਿਸ ਤੇ ਸਿਵਲ ਅਧਿਕਾਰੀਆਂ ਿਖ਼ਲਾਫ਼ ਵੀ ਵਿਭਾਗੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਪੀੜਤ ਪਰਿਵਾਰਾਂ ਨੂੰ ਰੈਡ ਕਾਰਸ 'ਚੋਂ ਤੁਰੰਤ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਤਾਂ ਜੋ ਇਹ ਪਰਿਵਾਰ ਰੋਟੀ ਤੋਂ ਵਿਰਵੇ ਨਾ ਰਹਿਣ | ਉਨ੍ਹਾਂ ਐਸ. ਡੀ. ਐਮ. ਮੇਜਰ ਸੁਮਿਤ ਮੁੱਧ, ਜੋ ਕਿ ਮੌਕੇ 'ਤੇ ਹਾਜ਼ਰ ਸਨ, ਨੂੰ ਵੀ ਹਦਾਇਤ ਕੀਤੀ ਕਿ ਉਹ ਸਬੰਧਤ ਪਰਿਵਾਰਾਂ ਦੀ ਲੋੜ ਅਨੁਸਾਰ ਹਰ ਸੰਭਵ ਮਦਦ, ਜਿਸ 'ਚ ਬੁੱਢਾਪਾ, ਵਿਧਵਾ, ਆਸ਼ਰਿਤ ਪੈਨਸ਼ਨ ਤੇ ਰਾਸ਼ਨ ਕਾਰਡ ਆਦਿ ਸ਼ਾਮਿਲ ਹਨ, ਪਰਿਵਾਰਾਂ ਨੂੰ ਤੁਰੰਤ ਜਾਰੀ ਕਰਵਾਉਣ | ਇਸ ਮੌਕੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਲੋਕ ਸਭਾ ਮੈਂਬਰ ਸ: ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਆਪਣੇ ਸਾਥੀ ਮੈਬਰਾਂ ਨਾਲ ਮਿਲਕੇ ਲੋਕ ਸਭਾ 'ਚ ਇਹ ਮੰਗ ਕਰਨਗੇ ਕਿ ਸ਼ਰਾਬ 'ਚ ਪੈਂਦੇ ਕੈਮੀਕਲ ਨੂੰ ਐਨ. ਡੀ. ਪੀ. ਐਸ. ਐਕਟ ਅਧੀਨ ਲਿਆਂਦਾ ਜਾਵੇ ਤਾਂ ਜੋ ਇਹ ਗਲਤ ਕੰਮ ਕਰਦੇ ਲੋਕਾਂ ਨੂੰ ਵੱਡੀ ਸਜ਼ਾ ਦਿੱਤੀ ਜਾ ਸਕੇ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਉਕਤ ਕਾਂਡ ਦੀ ਸੀ. ਬੀ. ਆਈ. ਤੋਂ ਜਾਂਚ ਦੀ ਕੀਤੀ ਜਾ ਰਹੀ ਮੰਗ ਨੂੰ ਰੱਦ ਕਰਦੇ ਕਿਹਾ ਕਿ ਡੀ. ਜੀ. ਪੀ. ਦਿਨਕਰ ਗੁਪਤਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਪੂਰੀ ਤਾਕਤ ਨਾਲ ਪੜਤਾਲ 'ਚ ਜੁੱਟੀ ਹੋਈ ਹੈ ਅਤੇ ਮੁੱਖ ਮੰਤਰੀ ਖ਼ੁਦ ਵੀ ਇਸ ਮੁੱਦੇ ਨੂੰ ਵੇਖ ਰਹੇ ਹਨ | ਪੁਲਿਸ ਲਗਾਤਾਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਰਹੀ ਹੈ ਤੇ ਹੁਣ ਤੱਕ 37 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨਾ ਤੇ ਨਾਜਾਇਜ਼ ਸ਼ਰਾਬ ਮਾਫੀਆ ਜੋ ਕਿ ਸੂਬੇ ਦੇ ਕਈ ਜ਼ਿਲਿ੍ਹਆਂ ਵਿਚ ਆਪਣਾ ਜਾਲ ਫੈਲਾ ਚੁੱਕਿਆ ਸੀ, ਦੇ ਪੰਜ ਸਰਗਨਾ ਨੂੰ ਵੀ ਕਾਬੂ ਕਰਨਾ ਵੱਡੀ ਪ੍ਰਾਪਤੀ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਸ: ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਹੁਣ ਤੱਕ ਇਸ ਜ਼ਹਿਰਲੀ ਸ਼ਰਾਬ ਕਾਰਨ 117 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਪਰਿਵਾਰਾਂ ਦੇ ਕਮਾਊ ਮੈਂਬਰਾਂ ਦਾ ਤੁਰ ਜਾਣਾ ਵੱਡਾ ਘਾਟਾ ਹੈ, ਪਰ ਸਰਕਾਰ ਇਸ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਪਰਾਵਰਾਂ ਨੂੰ ਇਨਸਾਫ ਦਿਵਾਏਗੀ | ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਸ੍ਰੀ ਰਾਜ ਕੁਮਾਰ ਚੱਬੇਵਾਲ ਨੇ ਪਰਿਵਾਰਾਂ ਨਾਲ ਹਮਦਰਦੀ ਕਰਦੇ ਹੋਏ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ | ਇਸ ਮੌਕੇ ਸਾਧੂ ਸਿੰਘ ਮੁੱਛਲ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ, ਕਸ਼ਮੀਰ ਸਿੰਘ ਜਾਣੀਆਂ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ, ਜਸਵਿੰਦਰ ਸਿੰਘ ਝੰਡ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ, ਕੁਲਦੀਪ ਸਿੰਘ ਬਾਠ ਜਿਲ੍ਹਾ ਸੀਨੀ: ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਨਵਾਂਕੋਟ, ਸਰਪੰਚ ਰਾਜਵਿੰਦਰ ਸਿੰਘ ਰਾਜੂ ਬੰਡਾਲਾ, ਚਾਚਾ ਦਰਸ਼ਨ ਸਿੰਘ, ਪਰਮਜੀਤ ਸਿੰਘ ਮਿੰਟੂ, ਦਲਜੀਤ ਸਿੰਘ ਮੁੱਛਲ, ਗ੍ਰਰਪ੍ਰੀਤ ਸਿੰਘ ਬੰਡਾਲਾ ਪੀ. ਏ., ਜਸਵਿੰਦਰ ਸਿੰਘ ਪੀ. ਏ., ਰਾਜਬੀਰ ਸਿੰਘ ਵਡਾਲੀ, ਸਾਹਿਬ ਸਿੰਘ ਜਾਣੀਆਂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਧਰਮੀ ਫ਼ੌਜੀ ਨੇ ਪੈਨਸ਼ਨ ਲਈ ਲਾਈ ਸਰਕਾਰ ਨੂੰ ਗੁਹਾਰ

ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਸਾਕਾ ਨੀਲਾ ਤਾਰਾ ਸਮੇਂ ਫ਼ੌਜ 'ਚੋਂ ਬਗਾਵਤ ਕਰਨ ਵਾਲੇ ਇਕ ਧਰਮੀ ਫ਼ੌਜੀ ਨੇ ਪੈਨਸ਼ਨ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ, ਜਿਸ ਨੇ ਕਿਹਾ ਕਿ ਸਰਕਾਰ ਵਲੋਂ ਉਸ ਨੂੰ ਕੋਈ ਸਹਾਇਤਾ ਨਹੀਂ ਦਿੱਤੀ ਗਈ | ਜਸਵੰਤ ਸਿੰਘ ਵਾਸੀ ਪਿੰਡ ਭੰਗਾਲੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕੋਰੋਨਾ ਦੇ 21 ਨਵੇਂ ਮਾਮਲੇ-ਇਕ ਮੌਤ

ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਅੱਜ 21 ਕੋਰੋਨਾ ਪਾਜ਼ੀਟਿਵ ਮਾਮਲੇ ਨਵੇਂ ਸਾਹਮਣੇ ਆਏ ਹਨ | ਇਸ ਦੇ ਨਾਲ ਹੀ ਇਕ ਹੋਰ ਕੋਰੋਨਾ ਪੀੜਤ ਔਰਤ ਦੀ ਅੱਜ ਮੌਤ ਹੋ ਗਈ ਹੈ | ਮਿਲੇ 21 ਨਵੇਂ ਮਰੀਜ਼ਾਂ 'ਚੋਂ 10 ਮਰੀਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ...

ਪੂਰੀ ਖ਼ਬਰ »

ਵਿਧਾਇਕ ਡੈਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਆਪ' ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅੰਮਿ੍ਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ...

ਪੂਰੀ ਖ਼ਬਰ »

ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ

ਬੱਚੀਵਿੰਡ, 4 ਅਗਸਤ (ਬਲਦੇਵ ਸਿੰਘ ਕੰਬੋ)-ਬੀਤੀ ਸ਼ਾਮ ਹੋਈ ਬਾਰਿਸ਼ ਉਪਰੰਤ ਪਿੰਡ ਮੰਜ ਦੇ ਇਕ ਗ਼ਰੀਬ ਮਜ਼ਦੂਰ ਦੇ ਘਰ ਦੀ ਛੱਤ ਡਿਗ ਪਈ ਜਿਸ ਕਾਰਨ ਘਰ ਦੇ ਜੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਜਾਣਕਾਰੀ ਦਿੰਦਿਆਂ ਜਗੀਰ ਕੌਰ ਪਤਨੀ ਦਲਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਖਪਾਲ ਹਦੈਤਪੁਰਾ ਦੀ ਰਹਿਨੁਮਾਈ 'ਚ ਕੇਂਦਰ ਵਿਰੁੱਧ ਪ੍ਰਦਰਸ਼ਨ

ਕੱਥੂਨੰਗਲ, 4 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਅਜਨਾਲਾ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਿਖ਼ਲਾਫ਼ 4 ਦਿਨਾ 'ਚ 21 ਮੁਕੱਦਮੇ ਕੀਤੇ ਦਰਜ-ਡੀ. ਐਸ. ਪੀ.

ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਹਿਰੀਲੀ ਸ਼ਰਾਬ ਨਾਲ ਦਰਜਨਾਂ ਲੋਕਾਂ ਦੀਆਂ ਹੋਈਆਂ ਮੌਤਾਂ ਤੋਂ ਬਾਅਦ ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਚਾਰਾਂ ਥਾਣਿਆਂ ਅਜਨਾਲਾ, ਰਮਦਾਸ, ਝੰਡੇਰ ਤੇ ਰਾਜਾਸਾਂਸੀ ਦੀ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ...

ਪੂਰੀ ਖ਼ਬਰ »

ਵੱਖ-ਵੱਖ ਵਿਅਕਤੀਆਂ ਕੋਲੋਂ ਸ਼ਰਾਬ ਤੇ ਲਾਹਣ ਬਰਾਮਦ, ਮੁਕੱਦਮੇ ਦਰਜ

ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਥਾਣਾ ਰਾਜਾਸਾਂਸੀ ਤੇ ਥਾਣਾ ਕੰਬੋਅ ਦੀ ਪੁਲਿਸ ਵਲੋਂ ਖਾਸ ਮੁਖ਼ਬਰਾਂ ਦੀਆਂ ਇਤਲਾਹਾਂ 'ਤੇ ਵੱਖ-ਵੱਖ ਵਿਅਕਤੀਆਂ ਕੋਲੋਂ ਸ਼ਰਾਬ ਤੇ ਲਾਹਣ ਬਰਾਮਦ ਕੀਤੀ ਗਈ | ਪੁਲਿਸ ਥਾਣਾ ਕੰਬੋਅ ਦੇ ਮੁਖੀ ਯਾਦਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਔਜਲਾ ਨੇ ਯੂਰੀਆ ਦੀ ਕਮੀ ਲਈ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਨੂੰ ਲਿਖਿਆ ਪੱਤਰ

ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਸ੍ਰੀ ਡੀ. ਵੀ. ਸਦਾਨੰਦ ਗੌੜਾ ਨੂੰ ਸਰਹੱਦੀ ਜ਼ਿਲ੍ਹੇ ਅੰਮਿ੍ਤਸਰ 'ਚ ਯੂਰੀਆ ਦੀ ਕਮੀ ਨੂੰ ਲੈ ਕੇ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਮੇਅਰ ਤੇ ਕਮਿਸ਼ਨਰ ਹੋਏ ਸਖ਼ਤ

ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਸ਼ਹਿਰੀ ਖੇਤਰਾਂ ਵਿਚ ਧੜੱਲੇ ਨਾਲ ਹੋ ਰਹੀਆਂ ਨਾਜਾਇਜ਼ ਉਸਾਰੀਆਂ ਦੇ ਮਾਮਲੇ ਕਰਕੇ ਅਖਬਾਰਾਂ ਦੀਆਂ ਸੁਰਖੀਆਂ 'ਤੇ ਰਹਿਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਕਾਰਜ ਪ੍ਰਣਾਲੀ 'ਤੇ ਨਾਖੁਸ਼ੀ ਪ੍ਰਗਟ ਕਰਦੇ ...

ਪੂਰੀ ਖ਼ਬਰ »

ਪੁਲਿਸ ਥਾਣਾ ਰਮਦਾਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਫੜੀ

ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)-ਥਾਣਾ ਰਮਦਾਸ ਦੇ ਐਸ. ਐਚ. ਓ. ਮਨਤੇਜ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਧੰਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸ਼ਰਮਾ ਪੁੱਤਰ ਦਰਸ਼ਨ ਸਿੰਘ ਵਾਸੀ ਬੱਲੜ੍ਹਵਾਲ ਤੋਂ 25 ਬੋਤਲਾਂ ਨਾਜਾਇਜ਼ ਸ਼ਰਾਬ, ਮੈਨੂਅਲ ਪੁੱਤਰ ...

ਪੂਰੀ ਖ਼ਬਰ »

ਹੁਣ ਫਲੂ ਕਾਰਨਰ ਵਿਖੇ ਹੋ ਸਕਣਗੇ ਕੋਵਿਡ-19 ਦੇ ਰੈਪਿਡ ਟੈਸਟ-ਡਾ: ਹਿਮਾਸ਼ੂੰ ਅਗਰਵਾਲ

ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰ 'ਚ ਨੋਡਲ ਅਧਿਕਾਰੀ ਲਗਾਏ ਵਧੀਕ ਡਿਪਟੀ ਕਮਿਸ਼ਨਰ ਡਾ: ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਦੇ ਸ਼ੱਕੀ ...

ਪੂਰੀ ਖ਼ਬਰ »

ਹਿੰਦੂ ਰਾਸ਼ਟਰ ਸੈਨਾ ਵਲੋਂ ਕਾਂਗਰਸ ਤੇ ਸ਼ਰਾਬ ਮਾਫ਼ੀਏ ਿਖ਼ਲਾਫ਼ ਰੋਸ ਪ੍ਰਦਰਸ਼ਨ

ਵੇਰਕਾ, 4 ਅਗਸਤ (ਪਰਮਜੀਤ ਸਿੰਘ ਬੱਗਾ)-ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਖੰਡੇ ਵਾਲਾ ਚੌਕ ਮਜੀਠਾ ਰੋਡ ਵਿਖੇ ਹਿੰਦੂ ਰਾਸ਼ਟਰ ਸੈਨਾ ਵਲੋਂ ਕਾਂਗਰਸ ਸਰਕਾਰ ਅੇ ਸ਼ਰਾਬ ਮਾਫੀਏ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਮੁਜ਼ਾਹਰੇ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਾਰਾਬ, ਲਾਹਣ ਤੇ ਚਾਲੂ ਭੱਠੀਆਂ ਬਰਾਮਦ ਕਰ ਕੇ 103 ਮਾਮਲੇ ਕੀਤੇ ਦਰਜ-ਡੀ. ਐਸ. ਪੀ. ਮਜੀਠਾ

ਮਜੀਠਾ, 4 ਅਗਸਤ (ਮਨਿੰਦਰ ਸਿੰਘ ਸੋਖੀ)-ਡੀ. ਐਸ. ਪੀ. ਮਜੀਠਾ ਯੋਗੇਸ਼ਵਰ ਸਿੰਘ ਗੋਰਾਇਆ ਦੀ ਨਿਗਰਾਨੀ ਹੇਠ ਪੁਲਿਸ ਸਬ ਡਵੀਜਨ ਮਜੀਠਾ ਅਧੀਨ ਆਉਂਦੇ ਪੁਲਿਸ ਥਾਣੇ ਮਜੀਠਾ, ਕੱਥੂਨੰਗਲ ਤੇ ਮੱਤੇਵਾਲ 'ਚ 17 ਮਈ ਤੋਂ ਸਪੈਸ਼ਲ ਮੁਹਿੰਮ ਚਲਾਈ ਗਈ | ਜਿਸ ਤਹਿਤ 988260 ਮਿਲੀਲੀਟਰ ...

ਪੂਰੀ ਖ਼ਬਰ »

ਪੰਥ 'ਚੋਂ ਛੇਕੇ ਲੰਗਾਹ ਨੂੰ ਅੰਮਿ੍ਤਪਾਨ ਕਰਵਾਉਣਾ ਅਕਾਲ ਤਖ਼ਤ ਸਾਹਿਬ ਨੂੰ ਸਿੱਧਾ ਚੈਲਿੰਜ-ਅਕਾਲੀ ਦਲ ਟਕਸਾਲੀ

ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਕੋਰ ਕਮੇਟੀ ਮੈਂਬਰਾਂ ਉਜਾਗਰ ਸਿੰਘ ਬਡਾਲੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਪ੍ਰਤਾਪ ਸਿੰਘ ਰਿਆੜ, ਮਹਿੰਦਰ ਸਿੰਘ ਹੁਸੈਨਪੁਰ, ਮੱਖਣ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦੇ ਅਧਿਕਾਰੀਆਂ ਵਲੋਂ ਰਾਏਪੁਰ ਕਲਾਂ 'ਚ ਗੰਨੇ ਦਾ ਬਾਂਡ ਭਰਿਆ

ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਕਾਸ਼ਤ ਸਬੰਧੀ ਜਾਣਕਾਰੀ ਤੇ ਗੰਨੇ ਦਾ ਪਿੜਾਈ ਸੀਜ਼ਨ 2020-21 ਦਾ ਬਾਂਡ ਭਰਨ ਲਈ ਸਰਹੱਦੀ ਪਿੰਡ ਰਾਏਪੁਰ ਵਿਖੇ ਅਗਾਂਹਵਧੂ ਕਿਸਾਨ ਸਰਪੰਚ ਦਲਜੀਤ ਸਿੰਘ ਸੋਨੂੰ ...

ਪੂਰੀ ਖ਼ਬਰ »

ਹਜ਼ਰਤ ਪੀਰ ਬਾਬਾ ਫਲ੍ਹੇ ਸ਼ਾਹ ਦੀ ਦਰਗਾਹ ਮਜੀਠਾ ਵਿਖੇ ਇਸ ਸਾਲ ਨਹੀ ਲੱਗੇਗਾ

ਮਜੀਠਾ, 4 ਅਗਸਤ (ਮਨਿੰਦਰ ਸਿੰਘ ਸੋਖੀ)-ਹਜ਼ਰਤ ਪੀਰ ਬਾਬਾ ਫਲ੍ਹੇ ਸ਼ਾਹ ਦੀ ਮਜ਼ਾਰ ਮਜੀਠਾ ਵਿਖੇ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਦੀਪਕ ਸ਼ਾਹ ਕਾਦਰੀ ਤੇ ਬਾਬਾ ਪ੍ਰਦੀਪ ਸ਼ਾਹ ਕਾਦਰੀ ਦੀ ਅਗਵਾਈ 'ਚ ਸ਼ਰਧਾ ਨਾਲ 5, 6, 7 ਅਗਸਤ ਨੂੰ ਮਨਾਇਆ ਜਾਂਦਾ ਰਿਹਾ ਹੈ | ਪਰ ਇਸ ਵਾਰ ...

ਪੂਰੀ ਖ਼ਬਰ »

ਜਾਤੀ ਵਿਤਕਰੇ ਤੋਂ ਬਚਣ ਲਈ ਸਿੱਖ ਸੰਗਤਾਂ ਤਖ਼ਤ ਸਾਹਿਬਾਨ ਤੋਂ ਅੰਮਿ੍ਤ ਛਕਣ-ਜਥੇ: ਹਵਾਰਾ ਕਮੇਟੀ

ਅੰਮਿ੍ਤਸਰ, 4 ਅਗਸਤ (ਜੱਸ)-ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣ ਾਈ ਭਾਈ ਹਵਾਰਾ ਕਮੇਟੀ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਜਾਤੀ ਵਿਤਕਰੇ ਤੋਂ ਬਚਣ ਲਈ ਉਹ ਪੰਥ ਪ੍ਰਵਾਨਤ ਮਰਯਾਦਾ ਅਨੁਸਾਰ ਹੀ ਤਖ਼ਤ ...

ਪੂਰੀ ਖ਼ਬਰ »

ਹਜ਼ੂਰੀ ਰਾਗੀ ਜਥਿਆਂ ਵਲੋਂ ਸਮੱਸਿਆਵਾਂ ਸਬੰਧੀ ਜਥੇਦਾਰ ਨਾਲ ਮੁਲਾਕਾਤ

ਅੰਮਿ੍ਤਸਰ, 4 ਅਗਸਤ (ਜੱਸ)-ਸ਼ੋ੍ਰਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਹਜ਼ੂਰੀ ਰਾਗੀ ਜਥਿਆਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਪੱਤਰ ਸੌਾਪ ਕੇ ਹਜ਼ੂਰੀ ਰਾਗੀ ਜਥਿਆਂ ਨੂੰ ਸ੍ਰੀ ...

ਪੂਰੀ ਖ਼ਬਰ »

ਮਲਿਕ ਵਲੋਂ ਵਾਲਮੀਕਿ ਮੰਦਰ 'ਚ ਬਣੇ ਕਮਿਊਨਿਟੀ ਹਾਲ ਦਾ ਉਦਘਾਟਨ

ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਵਲੋਂ ਗਵਾਲ ਮੰਡੀ ਸਥਿਤ ਭਗਵਾਨ ਵਾਲਮੀਕਿ ਮੰਦਰ 'ਚ ਬਣੇ ਕਮਿਊਨਿਟੀ ਹਾਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਾਨ ਟੀਚਿੰਗ ਦੀ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਸੰਘਰਸ਼

ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਐਸੋਸੀਏਸ਼ਨ ਵਲੋਂ ਇਕ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਯੂਨੀਵਰਸਿਟੀ ਦੀ ਐਸੋਸੀਏਸ਼ਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਸੰਘਰਸ਼ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫਰਾਰ

ਰਈਆ, 4 ਅਗਸਤ (ਸ਼ਰਨਬੀਰ ਸਿੰਘ ਕੰਗ)-ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਰਈਆ ਨੇ ਪੱਤਰਕਾਰਾਂ ਨੂੰ ਹਲਫੀਆ ਬਿਆਨ ਰਾਹੀਂ ਦੱਸਿਆ ਕਿ ਉਸ ਨੇ ਆਪਣੇ ਲੜਕੇ ਹਰਪ੍ਰੀਤ ਸਿੰਘ ਜੋ ਕਿ ਜਨਮ ਤੋਂ ਅਪਾਹਜ ਹੈ, ਦਾ ਵਿਆਹ 2009 'ਚ ਕਿਰਨਦੀਪ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਵਰਕਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਰੈਲੀ

ਰਈਆ, 4 ਅਗਸਤ (ਸ਼ਰਨਬੀਰ ਸਿੰਘ ਕੰਗ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੇਂਜ ਰਈਆ ਦੇ ਵਰਕਰਾਂ ਵਲੋਂ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਰੈਲੀ ਕੀਤੀ ਗਈ, ਜਿਸ 'ਚ ਬੋਲਦਿਆਂ ਵਿਚ ਗੁਰਦੀਪ ਸਿੰਘ ਕਲੇਰ, ਮਮਤਾ ਸ਼ਰਮਾ ਤੇ ਚਰਨਜੀਤ ...

ਪੂਰੀ ਖ਼ਬਰ »

ਜਥੇ: ਕੁਲਵੰਤ ਸਿੰਘ ਦੀ ਸਿਹਤਯਾਬੀ ਲਈ ਅੱਜ ਰਖਵਾਇਆ ਜਾਵੇਗਾ ਸ੍ਰੀ ਅਖੰਡ ਸਾਹਿਬ

ਅੰਮਿ੍ਤਸਰ, 4 ਅਗਸਤ (ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਤਖ਼ਤ ਸ੍ਰੀ ਹਜ਼ੂਰ ਅਬਚਲ ਸਾਹਿਬ ਨਾਂਦੇੜ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਜਲਦੀ ਦੇਹ ਅਰੋਗਤਾ ਲਈ ਆਪਣੇ ਪਰਿਵਾਰ ਵਲੋਂ 5 ਅਗਸਤ ਨੂੰ ਸ੍ਰੀ ...

ਪੂਰੀ ਖ਼ਬਰ »

ਸਿੱਖ ਪ੍ਰਚਾਰਕਾਂ ਦੇ 70 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਦਿੱਤਾ ਰਾਸ਼ਨ

ਅੰਮਿ੍ਤਸਰ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ. ਪੀ. ਸਿੰਘ ਓਬਰਾਏ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਪਿੰਡ ...

ਪੂਰੀ ਖ਼ਬਰ »

30 ਬੋਰ ਦੇ ਪਿਸਤੌਲ, ਮੈਗਜ਼ੀਨ ਤੇ 8 ਜ਼ਿੰਦਾ ਰੌ ਾਦ ਸਮੇਤ ਇਕ ਗਿਫ਼ਤਾਰ

ਜੰਡਿਆਲਾ ਗੁਰੂ, 4 ਅਗਸਤ (ਰਣਜੀਤ ਸਿੰਘ ਜੋਸਨ)-ਸ੍ਰੀ ਧਰੁਵ ਧਾਹੀਆ ਐਸ. ਐਸ. ਪੀ. ਅੰਮਿ੍ਤਸਰ (ਦਿਹਾਤੀ) ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਤੇ ਭੈੜੇ ਪੁਰਸ਼ਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਸ਼ੱਕੀ ਹਾਲਤ 'ਚ ਇਕ ...

ਪੂਰੀ ਖ਼ਬਰ »

ਸਾਂਝੇ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਵਲੋਂ ਸਰਕਾਰ ਿਖ਼ਲਾਫ਼ ਮੁਜਾਹਰਾ

ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਤੇ ਹੋਰ ਵੱਖ ਵੱਖ ਅਜ਼ਾਦ ਜਥੇਬੰਦੀਆਂ ਦੇ ਉਸਾਰੇ ਗਏ ਸਾਂਝੇ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...

ਪੂਰੀ ਖ਼ਬਰ »

ਗਵਾਲਮੰਡੀ ਦੇ ਦੌਰੇ ਮੌਕੇ ਚੇਅਰਮੈਨ ਦਿਨੇਸ਼ ਬੱਸੀ ਨੇ ਸੁਣੀਆਂ ਸਮੱਸਿਆਵਾਂ

ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਗਵਾਲਮੰਡੀ ਸਕੀਮ ਦਾ ਦੌਰਾਨ ਕਰਨ ਲਈ ਇਲਾਕੇ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਜਲਦ ਹੀ ਹੱਲ ਕਰਨ ਦਾ ਭਰੋਸਾ ਦਿੱਤਾ | ਟਰੱਸਟ ਦੇ ...

ਪੂਰੀ ਖ਼ਬਰ »

ਇਲਾਕੇ ਦੇ ਸਰਪੰਚ, ਪੰਚ ਤੇ ਮੁਹਤਬਰ ਵਿਅਕਤੀ ਡੈਨੀ ਬੰਡਾਲਾ ਦੇ ਹੱਕ 'ਚ ਨਿੱਤਰੇ

ਚੌਕ ਮਹਿਤਾ, 4 ਅਗਸਤ (ਧਰਮਿੰਦਰ ਸਿੰਘ ਸਦਾਰੰਗ)-ਇਲਾਕੇ ਦੇ ਕਾਂਗਰਸੀ ਸਰਪੰਚਾਂ, ਪੰਚਾਂ ਤੇ ਮੁਹਤਬਰ ਵਿਅਕਤੀਆਂ ਵਲੋਂ ਇਥੇ ਦੇਰ ਸ਼ਾਮ ਕਸਬਾ ਚੌਕ ਮਹਿਤਾ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਹੱਕ 'ਚ ਪ੍ਰੈਸ ਕਾਨਫਰੰਸ ਕੀਤੀ ...

ਪੂਰੀ ਖ਼ਬਰ »

ਮਾਸਕ ਪਾਉਣ ਤੇ ਆਪਸੀ ਦੂਰੀ ਰੱਖਣ ਵਿਚ ਔਖ ਮਹਿਸੂਸ ਨਾ ਕਰੋ-ਡੀ. ਸੀ.

ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਜ਼ਿਲ੍ਹੇ 'ਚ ਕੁਝ ਲੋਕਾਂ ਵਲੋਂ ਕੋਵਿਡ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਕੇ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਨੂੰ ਜੋਖ਼ਮ 'ਚ ਪਾਉਣ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ

ਅਜਨਾਲਾ, 4 ਅਗਸਤ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਪ੍ਰਧਾਨਗੀ 'ਚ ਹਲਕੇ ਦੇ 2 ਦਰਜਨ ਤੋਂ ਵਧੇਰੇ ਪੇਂਡੂ ਜੋਨਾਂ 'ਚ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਦੇਵੇਗੀ 23,500 ਖੇਤੀ ਮਸ਼ੀਨਾਂ

ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਭਾਈਚਾਰੇ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਬਾਰੇ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਨੇ ਸਾਉਣੀ, 2020 ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 23,500 ਖੇਤੀ ਮਸ਼ੀਨਾਂ/ਖੇਤੀ ਸੰਦ ਖਰੀਦਣ ਲਈ 300 ਕਰੋੜ ...

ਪੂਰੀ ਖ਼ਬਰ »

ਰਾਣੇਵਾਲੀ ਦੇ ਵਿਕਾਸ ਕਾਰਜਾਂ ਲਈ ਦਿਲਰਾਜ ਸਰਕਾਰੀਆ ਵਲੋਂ 15 ਲੱਖ ਦੇ ਚੈੱਕ ਭੇਟ

ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੂਬੇ 'ਚ ਵਿਕਾਸ ਕਾਰਜ ਤੇਜ਼ੀ ਨਾਲ ਆਰੰਭ ਕੀਤੇ ਹੋਏ ਹਨ, ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਸ: ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਰੁੱਖ ਲਗਾਉ, ਸੁੱਖ ਪਾਉ ਮੁਹਿੰਮ ਤਹਿਤ ਖ਼ਾਲਸਾ ਅਕੈਡਮੀ ਵਿਖੇ ਬੂਟੇ ਲਗਾਏ

ਚੌਕ ਮਹਿਤਾ, 4 ਅਗਸਤ (ਜਗਦੀਸ਼ ਸਿੰਘ ਬਮਰਾਹ)-ਸੰਤ ਬਾਬਾ ਠਾਕੁਰ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀ ...

ਪੂਰੀ ਖ਼ਬਰ »

ਨਵਇੰਦਰਪ੍ਰੀਤ ਸਿੰਘ ਨੇ ਕੀਤਾ ਪਿੰਗਲਵਾੜਾ 'ਚ ਲਗਾਈਆਂ ਪ੍ਰਦਰਸ਼ਨੀਆਂ ਦਾ ਉਦਘਾਟਨ

ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 28ਵੀਂ ਬਰਸੀ ਮੌਕੇ ਮਾਨਾਂਵਾਲਾ ਕੈਂਪਸ 'ਚ ਪਿੰਗਲਵਾੜਾ ਦੇ ਹੀ ਵੱਖ-ਵੱਖ ਵਿਭਾਗਾਂ ਵਲੋਂ ਅਲੱਗ-ਅਲੱਗ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ ਕੀਤੀ ਜਾ ਰਹੀ ਲਾਵਾਰਸਾਂ ਤੇ ਅਪਾਹਜਾਂ ਦੀ ਸੇਵਾ ਸਭ ਤੋਂ ਉੱਤਮ-ਗਿੱਲ

ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 28ਵੀਂ ਬਰਸੀ ਮੌਕੇ ਮਾਨਾਂਵਾਲਾ ਕੈਂਪਸ 'ਚ ਲਗਾਏ ਗਏ ਖ਼ੂਨਦਾਨ ਕੈਂਪ 'ਚ ਹਲਕਾ ਦੱਖਣੀ ਦੇ ਇੰਚਾਰਜ ਸ: ਤਲਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਅੰਮਿ੍ਤਸਰ ਦੇ 10 ਪਿੰਡਾਂ ਦੀ ਬਦਲ ਰਹੀ ਹੈ ਨੁਹਾਰ

ਅੰਮਿ੍ਤਸਰ, 4 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਮਨਾਇਆ ਗਿਆ, ਇਹ ਸਮਾਗਮ ਬੀਤੇ ਸਾਰਾ ਸਾਲ ਜਾਰੀ ਰਹੇ | ਇਸ ਤਹਿਤ ਸੂਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਸਮਾਰਟ ਸਕੀਮ ਤਹਿਤ 25 ਕਰੋੜ ਮਨਜ਼ੂਰ-ਹਰਪ੍ਰਤਾਪ

ਅਜਨਾਲਾ, 4 ਅਗਸਤ (ਐਸ. ਪ੍ਰਸ਼ੋਤਮ)-ਸੱਕੀ ਨਾਲਾ 'ਤੇ ਸਥਿਤ ਬਲਾਕ ਅਜਨਾਲਾ ਦੇ ਪਿੰਡ ਹਰੜ ਕਲਾਂ ਵਿਖੇ ਬਲਾਕ ਸੰਮਤੀ ਅਜਨਾਲਾ ਚੇਅਰਮੈਨ ਸਰਪੰਚ ਹਰਪਾਲ ਸਿੰਘ ਖਾਨੋਵਾਲ, ਉੱਘੇ ਸਮਾਜ ਸੇਵੀ ਤੇ ਆਗੂ ਗਿਆਨੀ ਸਤਨਾਮ ਸਿੰਘ ਬਿੱਟੂ, ਮੇਜਰ ਸਿੰਘ, ਆੜਤੀ ਆਗੂ ਰਵੀ ਬੱਲ ਹਰੜ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਰਮਦਾਸ 'ਚ ਮੀਟਿੰਗ

ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਬਾਦਲ ਦੇ ਵਰਕਰਾਂ ਦੀ ਰਮਦਾਸ ਦੇ ਵਾਰਡ ਨੰ: 5 'ਚ ਇਕ ਭਰਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਾਸਲਰ ਇੰਦਰਜੀਤ ਸਿੰਘ ਰੰਧਾਵਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕੋਰੋਨਾ 3 ਨਵੇਂ ਮਾਮਲੇ

ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਕੋਰੋਨਾ ਦੇ ਤਿੰਨ ਵਿਅਕਤੀ ਪਾਜ਼ੀਟਿਵ ਪਾਏ ਜਾਣ ਕਾਰਨ ਮੁੜ ਤੋਂ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਇਹ ਤਿੰਨੋਂ ਵਿਅਕਤੀ ਬਾਜ਼ਾਰ 'ਚ ਰੇਹੜੀ-ਫੜੀਆਂ ਵਾਲੇ ਦੁਕਾਨਾਦਾਰ ਹਨ | ਇਸ ...

ਪੂਰੀ ਖ਼ਬਰ »

ਬਸਪਾ ਨੇ ਐੱਸ. ਡੀ. ਐੱਮ. ਬਾਬਾ ਬਕਾਲਾ ਰਾਹੀਂ ਰਾਜਪਾਲ ਨੂੰ ਭੇਜਿਆ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਿੰਨ ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ, ਤਰਨ ਤਾਰਨ ਤੇ ਗੁਰਦਾਸਪੁਰ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਸਬੰਧੀ ਬਹੁਜਨ ਸਮਾਜ ਪਾਰਟੀ ਨੇ ਜਨਰਲ ਸਕੱਤਰ ਸ: ਸਵਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੇਅਰ-ਕਮਿਸ਼ਨਰ ਨੇ ਰੇਹੜੀ ਫੜ੍ਹੀ ਵਾਲਿਆਂ ਕੋਲੋਂ ਸਵੈ-ਨਿੱਧੀ ਯੋਜਨਾ ਅਧੀਨ ਕਰਜ਼ਾ ਲੈਣ ਲਈ ਮੰਗੇ ਬਿਨੈਪੱਤਰ

ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਕੋਵਿਡ-19 ਦੀ ਮਹਾਂਮਾਰੀ ਕਰਕੇ ਰੇਹੜੀ, ਫੜ੍ਹੀ ਵਾਲਿਆਂ ਦੇ ਹੋਏ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸਵੈ-ਨਿੱਧੀ ਯੋਜਨਾ ਅਧੀਨ ਬੈਂਕਾਂ ਵਲੋਂ 10 ਹਜ਼ਾਰ ਰੁਪਏ ਤੱਕ ਰੇਹੜੀ ਤੇ ਫੜ੍ਹੀ ਵਾਸਤੇ ...

ਪੂਰੀ ਖ਼ਬਰ »

ਅੱਜ ਤੋਂ ਨਕਸ਼ਾ ਪਾਸ ਕਰਵਾਉਣ ਤੇ ਐਨ. ਓ. ਸੀ. ਲੈਣ ਲਈ ਆਨਲਾਈਨ ਜਮ੍ਹਾਂ ਹੋਣਗੀਆਂ ਅਰਜ਼ੀਆਂ

ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ ਨਿਗਮਾਂ 'ਚ ਇਮਾਰਤ ਦਾ ਨਕਸ਼ਾ ਪਾਸ ਕਰਵਾਉਣ ਸਮੇਤ ਹੋਰ ਅਰਜ਼ੀਆਂ 5 ਅਗਸਤ ਤੋਂ ਕੇਵਲ ਆਨ ਲਾਈਨ ਸਵੀਕਾਰ ਕਰਨ ਸਬੰਧੀ ਜਾਰੀ ਕੀਤੇ ਗਏ ਆਦੇਸ਼ 5 ਅਗਸਤ ਬੁੱਧਵਾਰ ਤੋਂ ਲਾਗੂ ਹੋ ਜਾਣਗੇ | ਜਿਸ ਨਾਲ ਨਕਸ਼ਾ ...

ਪੂਰੀ ਖ਼ਬਰ »

ਸ੍ਰੀ ਰਾਮ ਜਨਮ ਭੂਮੀ ਮੰਦਰ ਨਿਰਮਾਣ ਦੇ ਸਮਾਗਮ 'ਚ ਅਕਾਲ ਤਖ਼ਤ ਦੇ ਜਥੇਦਾਰ ਦੇ ਸ਼ਾਮਿਲ ਨਾ ਹੋਣ ਦੀ ਸੰਭਾਵਨਾ!

ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਮੰਦਰ ਨਿਰਮਾਣ ਸਮਾਗਮ 'ਚ ਸ਼ਾਮਿਲ ਹੋਣ ਦੇ ਪ੍ਰਾਪਤ ਸੱਦੇ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਸਮਾਗਮ 'ਚ ਸ਼ਿਕਰਤ ਨਾ ਕਰਨ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਰਾਬ ਮਾਫ਼ੀਆ ਤੇ ਵੀਰਪਾਲ ਕੌਰ ਵਿਰੁੱਧ ਕਾਰਵਾਈ ਲਈ ਦਿੱਤੇ ਮੰਗ-ਪੱਤਰ

ਅੰਮਿ੍ਤਸਰ, 4 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਦੋ ਵੱਖ-ਵੱਖ ਮੰਗ-ਪੱਤਰ ਸੌਾਪ ਕੇ ਨਾਜਾਇਜ਼ ...

ਪੂਰੀ ਖ਼ਬਰ »

ਔਜਲਾ ਨੇ ਮਾਨਾਂਵਾਲਾ 'ਚ ਨੌਜਵਾਨ ਲੜਕੇ ਦੀ ਮੌਤ 'ਤੇ ਦੱੁਖ ਪ੍ਰਗਟਾਇਆ

ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਬੀਤੇ ਦਿਨੀਂ ਦਰਦਨਾਕ ਸੜਕ ਹਾਦਸੇ 'ਚ ਸਥਾਨਕ ਨੌਜਵਾਨ ਹਰਮਨਪ੍ਰੀਤ ਸਿੰਘ (19) ਦੀ ਮੌਕੇ 'ਤੇ ਹੀ ਮੌਤ ਹੋ ਜਾਣ 'ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮਾਨਾਂਵਾਲਾ ਵਿਖੇ ਪਹੰੁਚ ਕੇ ...

ਪੂਰੀ ਖ਼ਬਰ »

ਡੀ. ਸੀ. ਪੀ. ਜਗਮੋਹਨ ਸਿੰਘ ਨੇ ਵੀ ਕੋਰੋਨਾ ਨੂੰ ਦਿੱਤੀ ਮਾਤ

ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰੀ ਪੁਲਿਸ ਦੇ ਡੀ. ਸੀ. ਪੀ. ਜਗਮੋਹਨ ਸਿੰਘ, ਜੋ ਕਿ ਬੀਤੇ ਦਿਨ ਕੋਵਿਡ-19 ਟੈਸਟ ਦੇ ਪਾਜ਼ੀਟਿਵ ਆ ਜਾਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਹੋਏ ਸਨ, ਵੀ ਕੋਰੋਨਾ ਨੂੰ ਮਾਤ ਦੇ ਕੇ ਘਰ ਪਹੁੰਚ ਗਏ ਹਨ | ਸ: ਜਗਮੋਹਨ ...

ਪੂਰੀ ਖ਼ਬਰ »

ਖੰਡ ਮਿੱਲ ਭਲਾਪਿੰਡ ਦੇ ਅਧਿਕਾਰੀਆਂ ਵਲੋਂ ਮਿ੍ਤਕ ਕਾਮੇ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਟ

ਹਰਸਾ ਛੀਨਾ, 4 ਅਗਸਤ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਬਤੌਰ ਸੀਜਨਲ ਕਾਮੇ ਕੰਮ ਕਰਦੇ ਭਗਵਤ ਠਾਕੁਰ ਦੀ ਅਚਾਨਕ ਮੌਤ ਹੋ ਜਾਣ ਕਾਰਨ ਮਿੱਲ ਪ੍ਰਬੰਧਨ ਵਲੋਂ ਮਿੱਲ ਕਾਮੇ ਦੇ ਪਰਿਵਾਰ ਨੂੰ ਮੌਕੇ 'ਤੇ ਸਹਾਇਤਾ ...

ਪੂਰੀ ਖ਼ਬਰ »

ਮੈਨੇਜਰ ਸਤਿੰਦਰ ਸਿੰਘ ਵਲੋਂ ਬਾਬਾ ਬਕਾਲਾ ਸਾਹਿਬ ਪੁੱਜੀਆਂ ਸੰਗਤਾਂ ਦਾ ਧੰਨਵਾਦ

ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ 2, 3, 4 ਅਗਸਤ ਨੂੰ ਮਨਾਏ ਗਏ 'ਸਾਚਾ ਗੁਰੂ ਲਾਧੋ ਰੇ ਦਿਵਸ' ਜੋੜ ਮੇਲੇ ਮੌਕੇ ਗੁਰੂ ਘਰ ਨਤਮਸਕ ਹੋਈਆਂ ਸੰਗਤਾਂ ਦਾ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ 50 ਲੱਖ ਦੀ ਲਾਗਤ ਨਾਲ ਪਿੰਡਾਂ 'ਚ ਬਣਾਏ ਜਾ ਰਹੇ ਹਨ ਪਾਰਕ-ਡੈਨੀ ਬੰਡਾਲਾ

ਜੰਡਿਆਲਾ ਗੁਰੂ, 4 ਅਗਸਤ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਵਿਖੇ ਮਗਨਰੇਗਾ ਦੇ ਤਹਿਤ ਕਈ ਪਿੰਡਾਂ ਵਿਖੇ ਪਾਰਕ ਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਸੁਖਵਿੰਦਰ ਸਿੰਘ ਡੈਨੀ ਹਲਕਾ ਵਿਧਾਇਕ ਜੰਡਿਆਲਾ ਗੁਰੂ ਨੇ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX