ਤਾਜਾ ਖ਼ਬਰਾਂ


ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  3 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  9 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸੰਗਰੂਰ

ਕੇਂਦਰ ਦੇ ਨਵੇਂ ਖੇਤੀ ਆਰਡੀਨੈਂਸਾਂ ਵਿਰੁੱਧ ਯੂਥ ਕਾਂਗਰਸ ਵਲੋਂ ਥਾਂ-ਥਾਂ ਰੋਸ ਪ੍ਰਦਰਸ਼ਨ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਆਰਡੀਨੈਂਸਾਂ ਿਖ਼ਲਾਫ਼ ਪੰਜਾਬ ਯੂਥ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੋਸ਼ਲ ਡਿਸਟੈਂਸ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਇੰਚਾਰਜ ਦੀਪ ਟਿਵਾਣਾ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਅਤੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਸਥਾਨਕ ਬਰਨਾਲਾ ਕੈਂਚੀਆਂ ਮਹਾਂਵੀਰ ਚੌਕ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸਣੇ ਹਲਕੇ ਵਿਚ ਵੱਖ-ਵੱਖ ਜਗ੍ਹਾ 'ਤੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਉਪ ਚੇਅਰਮੈਨ ਹਿੰਮਤ ਬਾਜਵਾ ਅਤੇ ਜ਼ਿਲ੍ਹਾ ਸਕੱਤਰ ਹਰਮਨ ਬਡਲਾ ਵੀ ਸ਼ਾਮਿਲ ਹੋਏ | ਇਸ ਮੌਕੇ ਯੂਥ ਕਾਂਗਰਸੀਆ ਵਲੋਂ ਆਰਡੀਨੈਂਸ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸਹਾਇਕ ਕਮਿਸ਼ਨਰ ਜ਼ਿਲ੍ਹਾ ਸ਼ਿਕਾਇਤਾਂ ਅਫ਼ਸਰ ਮੈਡਮ ਸਿਮਰਨ ਪ੍ਰੀਤ ਕੌਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਦੀਪ ਟਿਵਾਣਾ ਅਤੇ ਗੋਬਿਦਰ ਖੰਗੂੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੁਰੀ ਤਰ੍ਹਾਂ ਕਿਸਾਨ ਵਿਰੋਧੀ ਸਰਕਾਰ ਹੈ ਜਿਸ ਦੀ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਅੰਨਦਾਤਾ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ | ਵਿਧਾਨ ਸਭਾ ਪ੍ਰਧਾਨ ਸਾਜਨ ਕਾਂਗੜਾ ਨੇ ਮੋਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਅੱਜ ਭਗੌੜਿਆਂ ਦੀ ਸਰਕਾਰ ਵਜੋਂ ਜਾਣੀ ਜਾਂਦੀ ਹੈ | ਉਕਤ ਯੂਥ ਆਗੂਆਂ ਨੇ ਇਕਸੁਰ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਯੂਥ ਕਾਂਗਰਸ ਮੋਦੀ ਸਰਕਾਰ ਦੀ ਇਟ ਨਾਲ ਇਟ ਖੜਕਾ ਦੇਵੇਗੀ | ਇਸ ਮੌਕੇ ਯੂਥ ਕਾਂਗਰਸੀਆ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ ਇਸ ਮੌਕੇ ਰਾਣਾ ਬਾਲੂ, ਜੋਨੀ ਗਰਗ, ਸੰਜੀਵ ਸੋਨੀ, ਹੈਪੀ ਹੀਰਾ, ਰਾਹੁਲ ਰੰਧਾਵਾ, ਮਨਿੰਦਰ ਸਿੰਘ, ਹੁਸਨ, ਹਰਸ਼ ਲੋਟ, ਅਜੇ ਮਹਿਰਾ, ਅੰਬੂ, ਪਰਦੀਪ ਸ਼ਰਮਾ, ਪਰਦੀਪ ਬੋਕਸਰ, ਭਿੰਦਾ, ਲੱਕੀ, ਜਸ਼ਨ ਆਦਿ ਮੌਜੂਦ ਸਨ |
ਮੂਣਕ, (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸੇਲ ਟੈਕਸ ਬੈਰੀਅਰ ਚੌਕ ਮੂਣਕ ਵਿਖੇ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਆਰਡੀਨੈਂਸ ਪਾਸ ਕੀਤੇ ਜਾਣ ਦੇ ਵਿਰੋਧ 'ਚ ਯੂਥ ਕਾਂਗਰਸ ਲਹਿਰਾ ਦੇ ਵਾਇਸ ਪ੍ਰਧਾਨ ਸਿਮਰਨਜੀਤ ਸਿੰਘ ਧਾਲੀਵਾਲ ਹਮੀਰਗੜ੍ਹ ਵਲੋਂ ਅਪਣੇ ਵਰਕਰਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਵੱਧ ਐਮ.ਆਰ.ਐਸ.ਪੀ. ਦੇਣ ਅਤੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ | ਇਸ ਮੌਕੇ ਇਨ੍ਹਾਂ ਦੇ ਨਾਲ ਕਾਕਾ ਸਿੰਘ, ਗੁਰਪ੍ਰੀਤ ਸ਼ਰਮਾ, ਸਤਨਾਮ ਸਿੰਘ, ਗੁਰਦੀਪ ਸਿੰਘ ਲਾਬਾ, ਗੁਲਾਬ ਸਿੰਘ, ਸਤਨਾਮ ਸਿੰਘ ਅਤੇ ਗੁਰਸੇਵਕ ਸਿੰਘ ਨੇ ਵੀ ਸੰਬੋਧਨ ਕੀਤਾ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ)-ਯੂਥ ਕਾਂਗਰਸ ਹਲਕਾ ਸੁਨਾਮ ਵਲੋਂ ਪਰਵਿੰਦਰ ਸਿੰਘ ਬੱਬੂ, ਹਰਪਾਲ ਸਿੰਘ ਹਾਂਡਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਿਖ਼ਲਾਫ਼ ਸ਼ਹਿਰ ਦੇ ਸਿਨਮਾ ਚੌਕ, ਮਾਤਾ ਮੋਦੀ ਚੌਕ, ਅਗਰਸੈਨ ਚੌਕ ਅਤੇ ਸਥਾਨਕ ਆਈ.ਟੀ.ਆਈ ਚੌਕ ਵਿਖੇ ਸ਼ਾਂਤਮਈ ਧਰਨੇ ਦੇ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਸਮੇਂ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਕਿੰਦਾ ਕਮੋ ਮਾਜਰਾ ਕਲ੍ਹਾਂ, ਗੁਰਸੇਵਕ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਮੰਡੀਕਰਨ ਦੇ ਨਵੇਂ ਕਾਨੂੰਨ ਬਣਾ ਕੇ ਮੰਡੀਆਂ ਅਤੇ ਐਮ.ਐਸ.ਪੀ.ਖ਼ਤਮ ਕਰਨ 'ਤੇ ਤੁਲੀ ਹੋਈ ਹੈ ਅਤੇ ਖੇਤੀ ਨੂੰ ਵਪਾਰਕ ਘਰਾਣਿਆਂ ਦੇ ਹੱਥਾਂ 'ਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਯੂਥ ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਜਾਰੀ ਕੀਤੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ | ਇਸ ਸਮੇਂ ਭਾਰਤ ਦੇ ਰਾਸ਼ਟਰਪਤੀ ਕੋਲ ਪੁੱਜਦਾ ਕਰਨ ਲਈ ਐਸ.ਡੀ.ਐਮ.ਸੁਨਾਮ ਮੈਡਮ ਮਨਜੀਤ ਕੌਰ ਨੂੰ ਇਕ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਚਮਕੌਰ ਸਿੰਘ ਹਾਂਡਾ, ਗਗਨ ਸਿੰਘ, ਸਾਹਿਲ ਸਿੰਘ, ਅਨਿਲ ਕੁਮਾਰ, ਅੰਮਿਤ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ |
ਲਹਿਰਾਗਾਗਾ, (ਗਰਗ, ਗੋਇਲ, ਢੀਂਡਸਾ)-ਯੂਥ ਕਾਂਗਰਸ ਲਹਿਰਾਗਾਗਾ ਵਲੋਂ ਅੱਜ ਇੱਥੇ ਰਾਮੇ ਵਾਲੀ ਖੂਹੀ 'ਤੇ ਕੇਂਦਰ ਸਰਕਾਰ ਵਲੋਂ ਖੇਤੀ ਉਪਜ ਤੇ ਖਰੀਦ ਸਬੰਧੀ ਜਾਰੀ ਕੀਤੇ ਗਏ ਤਿੰਨ ਨਵੇਂ ਆਰਡੀਨੈਂਸਾਂ ਿਖ਼ਲਾਫ਼ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਲਗਾਏ ਧਰਨੇ ਦੀ ਅਗਵਾਈ ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਕੌਾਸਲਰ ਗੁਰਲਾਲ ਸਿੰਘ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਪੁਸ਼ਪਿੰਦਰ ਗੁਰੂ ਐਡਵੋਕੇਟ ਤੇ ਨੀਟੂ ਸ਼ਰਮਾ ਨੇ ਕੀਤੀ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਨਵੇਂ ਆਰਡੀਨੈਂਸ ਦਾ ਲਾਭ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਮਿਲੇਗਾ ਅਤੇ ਦੇਸ ਦੀ ਕਿਸਾਨੀ ਬਰਬਾਦ ਹੋ ਜਾਵੇਗੀ | ਇਸ ਨਾਲ ਕਿਸਾਨੀ, ਆੜਤੀ, ਮਜ਼ਦੂਰ ਤੇ ਸ਼ੈਲਰ ਇੰਡਸਟਰੀ ਤਬਾਹ ਹੋ ਜਾਵੇਗੀ | ਇਸ ਮੌਕੇ ਯੂਥ ਕਾਂਗਰਸ ਦੇਸ ਦਲੱਵਿੰਦਰ ਸਿੰਘ ਖੰਡੇਬਾਦ, ਕੁਲਵੰਤ ਸਿੰਘ ਪਿਸ਼ੋਰ ਨੇ ਵੀ ਮੌਜੂਦ ਸਨ |

1 ਕਿੱਲੋ 300 ਗਰਾਮ ਅਫ਼ੀਮ, ਨਾਜਾਇਜ਼ ਸ਼ਰਾਬ ਅਤੇ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਭੁੱਲਰ, ਧਾਲੀਵਾਲ)-ਸੁਨਾਮ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੌਰਾਨ 1 ਕਿੱਲੋ 300 ਗਰਾਮ ਅਫ਼ੀਮ, ਨਾਜਾਇਜ਼ ਸ਼ਰਾਬ ਅਤੇ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਸੁਨਾਮ ਦੇ ...

ਪੂਰੀ ਖ਼ਬਰ »

700 ਲੀਟਰ ਲਾਹਣ, ਚਾਲੂ ਭੱਠੀ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਲਹਿਰਾਗਾਗਾ, 4 ਅਗਸਤ (ਗਰਗ, ਢੀਂਡਸਾ, ਗੋਇਲ)-ਲਹਿਰਾਗਾਗਾ ਪੁਲਿਸ ਨੇ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਸਮੇਤ 6 ਵਿਅਕਤੀਆਂ ਸਮੇਤ 2 ਔਰਤਾਂ ਨੂੰ ਕਾਬੂ ਕੀਤਾ ਹੈ | ਡੀ.ਐਸ.ਪੀ ਲਹਿਰਾਗਾਗਾ ਬੂਟਾ ਸਿੰਘ ਗਿੱਲ ਤੇ ਥਾਣਾ ਮੁਖੀ ਹਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਭੰਗ ਕਰਨ ਦੀ ਮੰਗ ਨੰੂ ਲੈ ਕੇ ਜ਼ਿਲ੍ਹਾ ਅਧਿਕਾਰੀ ਨੰੂ ਦਿੱਤਾ ਮੈਮੋਰੰਡਮ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਰਾਜ ਦੇ 117 ਵਿਧਾਨ ਸਭਾ ਹਲਕਿਆਂ 'ਚ ਰਾਜਪਾਲ ਪੰਜਾਬ ਨੰੂ ਦਿੱਤੇ ਮੰਗ ਪੱਤਰ ਅਤੇ ਅਰਥੀ ਫੂਕ ਮੁਜ਼ਾਹਰਿਆਂ ਦੀ ਲੜੀ ਅਧੀਨ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਅਤੇ ਲਾਹਣ ਬਰਾਮਦ

ਮੂਣਕ, 4 ਅਗਸਤ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਥਾਣਾ ਮੂਣਕ ਪੁਲਿਸ ਪਾਰਟੀ ਨੇ ਤਿੰਨ ਵੱਖ-ਵੱਖ ਵਿਅਕਤੀਆਂ ਪਾਸੋਂ ਤਕਕੀਬਨ 48 ਬੋਤਲਾਂ ਸ਼ਰਾਬ ਦੇਸੀ (ਘਰ ਵਾਲੀ) ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਮਿੱਠੂ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਮਾਰਚ ਉਪਰੰਤ ਕੀਤਾ ਅਰਥੀ ਫੂਕ ਮੁਜ਼ਾਹਰਾ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਪ੍ਰੀਤਮ ਸਿੰਘ, ਵਾਸਵੀਰ ਸਿੰਘ ਭੁੱਲਰ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਅਵਿਨਾਸ਼ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਭਲਕੇ

ਸ਼ੇਰਪੁਰ, 4 ਅਗਸਤ (ਦਰਸਨ ਸਿੰਘ ਖੇੜੀ)-ਸਰਕਲ ਅਕਾਲੀ ਜਥਾ ਸ਼ੇਰਪੁਰ ਦੀ ਮੀਟਿੰਗ 6 ਅਗਸਤ ਨੂੰ ਸਵੇਰੇ 9.30 ਵਜੇ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਸਰਕਲ ਜਥੇਦਾਰ ਗੁਰਜੰਟ ਸਿੰਘ ਪੰਜਗਰਾਈਆਾ ਦੀ ਅਗਵਾਈ ਹੇਠ ਹੋਵੇਗੀ¢ ਇਸ ਸਬੰਧੀ ਜਾਣਕਾਰੀ ਯੂਥ ਅਕਾਲੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

ਖਨੌਰੀ, 4 ਅਗਸਤ (ਬਲਵਿੰਦਰ ਸਿੰਘ ਥਿੰਦ)-ਖਨੌਰੀ ਪੁਲਿਸ ਨੇ ਇਕ ਵਿਅਕਤੀ ਨੂੰ 50 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਖਨੌਰੀ ਵਿਖੇ ਘੱਗਰ ਦਰਿਆ ਦੇ ...

ਪੂਰੀ ਖ਼ਬਰ »

ਅਨਲਾਕ-3.0 ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਵਲੋਂ ਹਦਾਇਤਾਂ ਜਾਰੀ

ਸੰਗਰੂਰ, 4 ਅਗਸਤ (ਦਮਨਜੀਤ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਧਾਰਾ 144 ਅਧੀਨ ਅਨਲਾਕ-3.0 ਤਹਿਤ ਜ਼ਿਲ੍ਹੇ 'ਚ ਲਾਗੂ ਹੋਣ ਵਾਲੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ 31 ਅਗਸਤ 2020 ਤੱਕ ਸਕੂਲ ਕਾਲਜ, ਸਿੱਖਿਆ ਅਤੇ ...

ਪੂਰੀ ਖ਼ਬਰ »

ਜਾਅਲੀ ਇਕਰਾਰਨਾਮਾ ਬਣਾ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ

ਅਮਰਗੜ੍ਹ, 4 ਅਗਸਤ (ਝੱਲ)-ਐਸ.ਐਸ.ਪੀ. ਸੰਗਰੂਰ ਵਲੋਂ ਜਾਰੀ ਹੁਕਮਾਂ ਤਹਿਤ ਥਾਣਾ ਸਦਰ ਧੂਰੀ ਪੁਲਿਸ ਨੇ ਜਾਅਲੀ ਇਕਰਾਰਨਾਮਾ ਸੌਦਾ ਬੈਅ ਸਦਕਾ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਰਾਜਵਿੰਦਰ ਕੌਰ ਪਤਨੀ ਬਲਬੀਰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਲਈ ਦੋ ਔਰਤਾਂ ਦੀ ਜਾਨ, ਜ਼ਿਲ੍ਹੇ 'ਚ ਹੁਣ ਤੱਕ ਹੋਈਆਂ 31 ਮੌਤਾਂ

ਸੰਗਰੂਰ, 4 ਅਗਸਤ (ਧੀਰਜ਼ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਅੱਜ ਕੋਰੋਨਾ ਨੇ ਦੋ ਹੋਰ ਔਰਤਾਂ ਦੀ ਜਾਨ ਲੈ ਲਈ ਹੈ | ਇਨ੍ਹਾਂ ਵਿਚ ਇਕ 63 ਸਾਲ ਸੰਗੀਤਾ ਰਾਣੀ ਵਾਸੀ ਮਲੇਰਕੋਟਲਾ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਾਖ਼ਲ ਸੀ ਜਿਸ ਦੀ ਅੱਜ ਸਵੇਰੇ ਉੱਥੇ ਮੌਤ ਹੋ ਗਈ | ਦੂਜੀ ...

ਪੂਰੀ ਖ਼ਬਰ »

ਸ਼ੇਰਪੁਰ ਹਸਪਤਾਲ ਵਿਚ ਨਹੀਂ ਰੁਕ ਰਹੀਆਂ ਚੋਰੀ ਦੀਆਂ ਵਾਰਦਾਤਾਂ

ਸ਼ੇਰਪੁਰ, 4 ਅਗਸਤ (ਸੁਰਿੰਦਰ ਚਹਿਲ)-ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿਖੇ ਚੋਰਾਂ ਨੇ ਆਪਣੇ ਇਲਾਜ ਲਈ ਆਏ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਇੱਥੇ ਚੋਰੀ ਦੀਆਂ ਵਾਰਦਾਤਾਂ ਰੁਕਣ ਵਿਚ ਨਹੀਂ ਆ ਰਹੀਆਂ ਜਿੱਥੇ ਕੁਝ ਦਿਨ ਪਹਿਲਾਂ 2 ਮੋਟਰਸਾਈਕਲ ਚੋਰੀ ਹੋਣ ਦੀ ਵੀ ...

ਪੂਰੀ ਖ਼ਬਰ »

ਨਵੇਂ ਥਾਣਾ ਸਦਰ ਮੁਖੀ ਮੇਜਰ ਸਿੰਘ ਨੇ ਚਾਰਜ ਸੰਭਾਲਿਆ

ਧੂਰੀ, 4 ਅਗਸਤ (ਸੁਖਵੰਤ ਸਿੰਘ ਭੁੱਲਰ)-ਥਾਣਾ ਸਦਰ ਧੂਰੀ 'ਚ ਮੇਜਰ ਸਿੰਘ ਸਬ ਇੰਸਪੈਕਟਰ ਵਲੋਂ ਬਤੌਰ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰ ਵਾਰਤਾ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਦੇ ਥਾਣਾ ਸਦਰ ਨਾਲ ਸਬੰਧਿਤ ਪਿੰਡਾਂ ਦੇ ...

ਪੂਰੀ ਖ਼ਬਰ »

ਹੋਣਹਾਰ ਕਬੱਡੀ ਖਿਡਾਰਨ ਨੂੰ ਮਹੀਨਾਵਾਰ ਪੈਨਸ਼ਨ ਲਗਾ ਕੇ ਹਰੀ ਸਿੰਘ ਨੇ ਖਿਡਾਰਨ ਦਾ ਵਧਾਇਆ ਮਨੋਬਲ

ਧੂਰੀ, 4 ਅਗਸਤ (ਸੰਜੇ ਲਹਿਰੀ, ਦੀਪਕ)-ਨੇਪਾਲੀ ਮੂਲ ਦੀ ਬਡਰੁੱਖਾਂ ਵਿਖੇ ਪੜ੍ਹਦੀ ਕਬੱਡੀ ਦੀ ਇੱਕ ਹੋਣਹਾਰ ਖਿਡਾਰਨ ਜਿਸ ਨੂੰ ਬੀਤੀ ਲੋਹੜੀ 'ਤੇ ਪਰਿਵਰਤਨ ਸੰਸਥਾ ਵਲੋਂ ਧੂਰੀ ਵਿਖੇ ਕੌਮਾਂਤਰੀ ਧੀ ਦਿਵਸ ਮੌਕੇ 'ਧੀ ਪੰਜਾਬ ਦੀ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ, ...

ਪੂਰੀ ਖ਼ਬਰ »

ਲੌਾਗੋਵਾਲ ਪੁਲਿਸ ਵਲੋਂ ਤਿੰਨ ਪਿੰਡਾਂ 'ਚ ਵਿਸ਼ੇਸ਼ ਤਲਾਸ਼ੀ ਅਭਿਆਨ

ਲੌਾਗੋਵਾਲ, 4 ਅਗਸਤ (ਵਿਨੋਦ)-ਲੌਾਗੋਵਾਲ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਦੀ ਨਕੇਲ ਕਸਦਿਆਂ ਰੱਤੋ ਕੇ, ਤਕੀਪੁਰ ਅਤੇ ਢੱਡਰੀਆਂ ਪਿੰਡਾਂ ਵਿਚ ਵਿਸ਼ੇਸ਼ ਤਲਾਸ਼ੀ ਅਭਿਆਨ ਤਹਿਤ ਭਾਰੀ ਮਾਤਰਾ 'ਚ ਲਾਹਣ,­ ਨਾਜਾਇਜ਼ ਅਤੇ ਠੇਕੇ ਦੀ ਸ਼ਰਾਬ ਬਰਾਮਦ ਕਰਨ ਉਪਰੰਤ 10 ...

ਪੂਰੀ ਖ਼ਬਰ »

ਗਿਆਨੀ ਜਖੇਪਲ ਦੇ ਅਕਾਲ ਚਲਾਣੇ ਨਾਲ ਪਾਰਟੀ ਨੰੂ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਭਾਈ ਲੌਾਗੋਵਾਲ

ਧਰਮਗੜ੍ਹ, 4 ਅਗਸਤ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਰਹੇ ਗਿਆਨੀ ਰਘਬੀਰ ਸਿੰਘ ਜਖੇਪਲ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਅਤੇ ਇਲਾਕੇ ਨੰੂ ਘਾਟਾ ਪਿਆ ਹੈ, ਉੱਥੇ ਨਾਲ ਹੀ ...

ਪੂਰੀ ਖ਼ਬਰ »

ਪੰਜਾਬ ਦੇ ਵਿਦਿਆਰਥੀਆਂ ਲਈ ਵੱਖ-ਵੱਖ ਕੋਰਸਾਂ ਵਾਸਤੇ ਸਲਾਈਟ ਨੇ 75 ਫ਼ੀਸਦੀ ਕੋਟਾ ਰਾਖਵਾਂ ਰੱਖਿਆ-ਡਾਇਰੈਕਟਰ ਸਲਾਈਟ

ਲੌਾਗੋਵਾਲ, 4 ਅਗਸਤ (ਸ.ਸ.ਖੰਨਾ, ਵਿਨੋਦ)-ਡੀਮਡ ਯੂਨੀਵਰਸਿਟੀ ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜ ਐਾਡ ਟੈਕਨਾਲੋਜੀ ਦੇ ਡਾਇਰੈਕਟਰ ਡਾਕਟਰ ਸ਼ੈਲੇਂਦਰ ਜੈਨ ਨੇ ਮੀਡੀਆ ਕਮੇਟੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤ ਸਰਕਾਰ ਦੇ ਮਨੁੱਖੀ ਸੰਸਾਧਨ ਵਿਕਾਸ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਅਤੇ ਨਿਕਾਸੀ ਪਾਣੀ ਦੇ ਸਹੀ ਪ੍ਰਬੰਧ ਨਾ ਹੋਣ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 4 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਪਿੰਡ ਬਖੋਪੀਰ-ਆਲੋਅਰਖ ਆਦਿ ਪਿੰਡਾਂ ਨੂੰ ਜਾਂਦੀ ਸੰਪਰਕ ਸੜਕ ਦੀ ਮਾੜੀ ਹਾਲਤ ਅਤੇ ਨਿਕਾਸੀ ਪਾਣੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਸੜਕ 'ਤੇ ਲੰਘਣ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਆਮ ਆਦਮੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੰੂ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਢੀਂਡਸਾ ਦਾ ਸਾਥ ਦਿੱਤਾ ਜਾਵੇ-ਚੰਗਾਲ

ਸੰਗਰੂਰ, 4 ਅਗਸਤ (ਧੀਰਜ ਪਸ਼ੌਰੀਆ)-ਜਦੋਂ ਤੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਘਰਾਂ ਵਿਚ ਨਿੱਤ ਨਵੇਂ ਤੋਂ ਨਵੇਂ ਘੁਟਾਲੇ ...

ਪੂਰੀ ਖ਼ਬਰ »

ਨਵ ਨਿਯੁਕਤ ਚੇਅਰਮੈਨ ਗਰੇਵਾਲ ਨੇ ਸਿੰਗਲਾ ਨਾਲ ਮੁਲਾਕਾਤ ਦੌਰਾਨ ਕੀਤੀ ਰਾਜਸੀ ਚਰਚਾ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਲੀਗਲ ਸੈੱਲ ਦੇ ਨਵ ਨਿਯੁਕਤ ਚੇਅਰਮੈਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨਾਲ ਮੁਲਾਕਾਤ ਕਰਦਿਆਂ ਜਿੱਥੇ ਰਾਜ ਦੇ ਸਿਆਸੀ ਹਾਲਾਤਾਂ ਬਾਰੇ ਚਰਚਾ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਵਲੋਂ 9 ਅਗਸਤ ਨੂੰ ਤਿੰਨ ਜਥੇਬੰਦੀਆਂ ਦੇ ਜੇਲ੍ਹ ਭਰੋ ਅੰਦੋਲਨ ਦੀ ਹਮਾਇਤ

ਮਲੇਰਕੋਟਲਾ, 4 ਅਗਸਤ (ਕੁਠਾਲਾ)-ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪਾਰਟੀ ਦੀ ਮਲੇਰਕੋਟਲਾ ਤਹਿਸੀਲ ਕਮੇਟੀ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿੱਥੇ ਕੇਂਦਰੀ ਭਾਜਪਾ ਸਰਕਾਰ ਵਲੋਂ ਦੇਸ਼ ਅੰਦਰ ਆਰ.ਐਸ.ਐਸ. ਦਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਾਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਧਾਲੀਵਾਲ, ਭੁੱਲਰ)-ਜ਼ਹਿਰੀਲੀ ਸ਼ਰਾਬ ਕਾਰਨ ਸੂਬੇ ਵਿਚ 100 ਤੋਂ ਵੱਧ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਦੱਸਦਿਆਂ ਬਹੁਜਨ ਸਮਾਜ ਪਾਰਟੀ ਦੇ ਕਾਰਕੁਨਾਂ ਵਲੋਂ ਸ਼ਹਿਰ ਵਿਚ ਅਰਥੀ ਫੂਕ ਮੁਜ਼ਾਹਰਾ ...

ਪੂਰੀ ਖ਼ਬਰ »

ਖੇਤੀ ਬਿੱਲਾਂ ਿਖ਼ਲਾਫ਼ ਯੂਥ ਕਾਂਗਰਸ ਨੇ ਦਿੱਤਾ ਧਰਨਾ

ਕੁੱਪ ਕਲਾਂ, 4 ਅਗਸਤ (ਮਨਜਿੰਦਰ ਸਿੰਘ ਸਰੌਦ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਬਿਲਾਂ ਦੇ ਿਖ਼ਲਾਫ਼ ਅੱਜ ਹਲਕਾ ਅਮਰਗੜ੍ਹ ਦੀ ਯੂਥ ਕਾਂਗਰਸ ਦੇ ਨੇਤਾਵਾਂ ਨੇ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਅਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਰਕਲ ਸ਼ੇਰਪੁਰ ਦੀ ਮੀਟਿੰਗ ਭਲਕੇ

ਸ਼ੇਰਪੁਰ, 4 ਅਗਸਤ (ਸੁਰਿੰਦਰ ਚਹਿਲ)-ਸਰਕਲ ਅਕਾਲੀ ਜਥਾ ਸ਼ੇਰਪੁਰ ਦੀ ਮੀਟਿੰਗ 6 ਅਗਸਤ ਨੂੰ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਸਰਕਲ ਜਥੇਦਾਰ ਗੁਰਜੰਟ ਸਿੰਘ ਪੰਜਗਰਾਈਆਂ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਸਬੰਧੀ ਯੂਥ ਅਕਾਲੀ ਦਲ ਸਰਕਲ ਸ਼ੇਰਪੁਰ ...

ਪੂਰੀ ਖ਼ਬਰ »

100 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਖਨੌਰੀ, 4 ਅਗਸਤ (ਬਲਵਿੰਦਰ ਸਿੰਘ ਥਿੰਦ)-ਖਨੌਰੀ ਪੁਲਿਸ ਨੇ ਇਕ ਵਿਅਕਤੀ ਨੂੰ 100 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਖਨੌਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਨਾਜ਼ਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਘੱਗਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੈਲੀ

ਲਹਿਰਾਗਾਗਾ, 4 ਅਗਸਤ (ਸੂਰਜ ਭਾਨ ਗੋਇਲ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਡਵੀਜ਼ਨ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਰਾਮ ਚੰਦਰ ਸਿੰਘ ਖਾਈ, ਜਸਵਿੰਦਰ ਸਿੰਘ ਜੱਸਾ, ਨਿੰਰਜਣ ਸਿੰਘ ਅਤੇ ਜਗਜੀਤ ...

ਪੂਰੀ ਖ਼ਬਰ »

ਲਾਪਤਾ ਬਜ਼ੁਰਗ ਦੀ ਲਾਸ਼ ਛੱਪੜ 'ਚੋਂ ਮਿਲੀ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਤੋਂ ਐਤਵਾਰ ਨੂੰ ਲਾਪਤਾ ਹੋਏ ਬਜ਼ੁਰਗ ਦੀ ਲਾਸ਼ ਪਿੰਡ ਦੇ ਹੀ ਛੱਪੜ 'ਚੋਂ ਤੈਰਦੀ ਹੋਈ ਮਿਲੀ | ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਿਤ ਬਜ਼ੁਰਗ ਮੱਘਰ ਸਿੰਘ (72) ਪੁੱਤਰ ਸੰਤਾ ਸਿੰਘ ਵਾਸੀ ਹਮੀਦੀ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੁਲਾਜ਼ਮਾਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਪੁਤਲਾ ਫੂਕਦਿਆਂ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਬਰਨਾਲਾ ਮੁਲਾਜ਼ਮ ਵਿੰਗ ਦੇ ਮੀਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਰੋਸ ਰੈਲੀ ਕੱਢੀ

ਬਰਨਾਲਾ, 4 ਅਗਸਤ (ਰਾਜ ਪਨੇਸਰ)-ਬਿਜਲੀ ਮੁਲਾਜ਼ਮ ਏਕਤਾ ਮੰਚ ਬਰਨਾਲਾ ਵਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਰੈਲੀ ਕੱਢੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਠੱੁਲੀਵਾਲ ਨੇ ਦੱਸਿਆ ਕਿ ਕਾਰਪੋਰੇਸ਼ਨ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਟੈਲੀਫ਼ੋਨ ਭੱਤੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ)-ਨਕਲੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਸੈਂਕੜੇ ਮੌਤਾਂ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਤਪਾ ਦੇ ਵਾਲਮੀਕਿ ਚੌਕ ਵਿਖੇ ਕੈਪਟਨ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਬਰਨਾਲਾ, 4 ਅਗਸਤ (ਅਸ਼ੋਕ ਭਾਰਤੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਫ਼ਰੰਟ ਪੰਜਾਬ, ਯੂ.ਟੀ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਉਲੀਕੇ ਅੰਦੋਲਨ ਦੇ ਪਹਿਲੇ ਦਿਨ ਪੰਜਾਬ ਪੱਧਰ 'ਤੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਆਗੂ ਦੀ ਮੌਤ

ਸ਼ਹਿਣਾ, 4 ਅਗਸਤ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਬਲਾਕ ਆਗੂ ਕਿਸਾਨ ਤੇਜਾ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਮਿ੍ਤਕ ਤੇਜਾ ਸਿੰਘ ਦੇ ਸਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਜਦ ਉਨ੍ਹਾਂ ਦੇ ਪਿਤਾ ...

ਪੂਰੀ ਖ਼ਬਰ »

ਆਰਡੀਨੈਂਸ ਿਖ਼ਲਾਫ਼ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ

ਭਵਾਨੀਗੜ੍ਹ, 4 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਯੂਥ ਕਾਂਗਰਸ ਵਲੋਂ 'ਇਕ ਦੇਸ਼ ਇਕ ਮੰਡੀ' ਦੇ ਜਾਰੀ ਕੀਤੇ ਆਰਡੀਨੈਂਸ ਦੇ ਿਖ਼ਲਾਫ਼ ਸ਼ਹੀਦ ਭਗਤ ਸਿੰਘ ਚੌਕ ਵਿਖੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਜੋਤ ਸਿੰਘ ਪ੍ਰਧਾਨ, ...

ਪੂਰੀ ਖ਼ਬਰ »

ਪੁੰਨਾਂਵਾਲ 'ਚ ਯੂਨੀਵਰਸਿਟੀ ਪ੍ਰਸ਼ਾਸਨ ਦੀ ਅਰਥੀ ਫੂਕੀ

ਮੂਲੋਵਾਲ, 4 ਅਗਸਤ (ਰਤਨ ਸਿੰਘ ਭੰਡਾਰੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਕਾਲਜਾਂ ਵਲੋਂ ਦਲਿਤ ਵਿਦਿਆਰਥੀਆਂ ਕੋਲੋਂ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਰਸਪਿੰਦਰ ਜਿੰਮੀ ਅਤੇ ਸੂਬਾ ਆਗੂ ਮਨਜੀਤ ਸਿੰਘ ਨੇ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਆਪਸੀ ਲੜਾਈ 'ਚ ਗੋਲੀਆਂ ਵੱਜਣ ਕਾਰਨ 6 ਵਿਅਕਤੀ ਗੰਭੀਰ ਫੱਟੜ

ਮੂਲੋਵਾਲ, ਧੂਰੀ, 4 ਅਗਸਤ (ਭੰਡਾਰੀ, ਲਹਿਰੀ, ਦੀਪਕ)-ਨੇੜਲੇ ਪਿੰਡ ਬੁਗਰਾਂ ਵਿਖੇ ਦੋ ਧੜਿਆਂ ਦੀ ਹੋਈ ਆਪਸੀ ਲੜਾਈ ਵਿਚ ਗੋਲੀਆਂ ਵੱਜਣ ਕਾਰਨ ਇਕ ਧਿਰ ਦੇ 6 ਵਿਅਕਤੀਆਂ ਦੇ ਫੱਟੜ ਹੋਣ ਦਾ ਸਮਾਚਾਰ ਹੈ ਜਿਨ੍ਹਾਂ ਨੰੂ ਗੰਭੀਰ ਹਾਲਤ ਦੇ ਚਲਦਿਆਂ ਸਿਵਲ ਹਸਪਤਾਲ ਧੂਰੀ ਤੋਂ ...

ਪੂਰੀ ਖ਼ਬਰ »

ਪੰਜਾਬ ਸ਼ਰਾਬ ਕਾਂਡ ਮਗਰੋਂ ਹਰਿਆਣਾ ਪੁਲਿਸ ਹੋਈ ਸਰਗਰਮ

ਸਿਰਸਾ, 4 ਅਗਸਤ (ਅ.ਬ.)- ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਵਿਅਕਤੀਆਂ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਸਰਗਰਮ ਹੋਈ ਹੈ | ਹਰਿਆਣਾ ਪੁਲਿਸ ਨੇ ਵੱਖ-ਵੱਖ ਥਾਈਾ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਇਸੇ ਲੜੀ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਇਨਸੋ ਦੇ ਸਥਾਪਨਾ ਦਿਵਸ ਸਬੰਧੀ ਬੂਟੇ ਅਤੇ ਖ਼ੂਨਦਾਨ ਕੈਂਪ ਲਗਾਇਆ

ਸਿਰਸਾ, 4 ਅਗਸਤ (ਅ.ਬ.)-ਵਿਦਿਆਰਥੀ ਜਥੇਬੰਦੀ ਇਨਸੋ ਦਾ 18ਵਾਂ ਸਥਾਪਨਾ ਦਿਵਸ ਜ਼ਿਲ੍ਹੇ ਵਿਚ ਇਨਸੋ ਅਤੇ ਜੇ.ਜੇ.ਪੀ. ਅਹੁਦੇਦਾਰਾਂ ਵਲੋਂ ਪਰਉਪਕਾਰ ਅਤੇ ਸਮਾਜਿਕ ਕੰਮਾਂ ਦੇ ਰੂਪ ਵਿਚ ਮਨਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਜੇ.ਜੇ.ਪੀ. ਦੇ ਸਰਪ੍ਰਸਤ ਡਾ. ਅਜੈ ਸਿੰਘ ਚੌਟਾਲਾ ...

ਪੂਰੀ ਖ਼ਬਰ »

ਸਿਰਸਾ ਦੀ ਕੰਚਨ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ 'ਚ ਪਾਇਆ 35ਵਾਂ ਰੈਂਕ

ਸਿਰਸਾ, 4 ਅਗਸਤ (ਅ.ਬ.)-ਸਿਰਸਾ ਦੀ ਕੋਰਟ ਕਾਲੋਨੀ ਵਾਸੀ ਚਾਰਟਰਡ ਅਕਾਊਾਟੈਂਟ ਅਨਿਲ ਸਿੰਗਲਾ ਦੀ ਲੜਕੀ ਕੁਮਾਰੀ ਕੰਚਨ ਨੇ ਯੂ.ਪੀ.ਐਸ.ਸੀ. 2019 ਦੀ ਪ੍ਰਖਿਆ ਵਿਚ 35ਵਾਂ ਰੈਂਕ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ ਹੈ | ਕੰਚਨ ਨੇ ਇਹ ਸਫਲਤਾ 24 ਸਾਲਾਂ ਦੀ ਉਮਰ 'ਚ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਜ਼ਾਦੀ ਦਿਵਸ 'ਤੇ ਕਾਲੇ ਝੰਡੇ ਲਗਾ ਕੇ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਕਪਿਆਲ

ਭਵਾਨੀਗੜ੍ਹ, 4 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਾਲੇ ਝੰਡੇ ਲਗਾ ਕੇ ਕਿਸਾਨ ਵਿਰੋਧੀ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ ਜਾਵੇਗਾ | ਇਹ ਵਿਚਾਰ ਯੂਨੀਅਨ ਦੇ ...

ਪੂਰੀ ਖ਼ਬਰ »

ਸਿੰਗਲਾ ਦੇ ਯਤਨਾਂ ਨਾਲ ਸੰਗਰੂਰ ਦੀ ਨੁਹਾਰ ਬਦਲੀ-ਨਰੇਸ਼ ਗਾਬਾ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਨਰੇਸ਼ ਗਾਬਾ ਨੇ ਕਿਹਾ ਕਿ ਪੰਜਾਬ ਵਿਚ ਸੰਗਰੂਰ ਹਲਕੇ ਦੀ ਪਹਿਚਾਣ 'ਮਾਡਲ ਹਲਕਿਆਂ' ਵਿਚ ਹੋਣ ਜਾ ਰਹੀ ਹੈ ਅਤੇ ਇਸ ਸਮੁੱਚੇ ਵਿਕਾਸ ਦਾ ਸ਼ਿਹਰਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦਾ ਵਫ਼ਦ ਮੰਗਾਂ ਨੰੂ ਲੈ ਕੇ ਸਿਹਤ ਮੰਤਰੀ ਨੰੂ ਮਿਲਿਆ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਦੀ ਅਗਵਾਈ ਵਿਚ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੰੂ ਮਿਲਿਆ | ਮੰਗਵਾਲ ਨੇ ਦੱਸਿਆ ਕਿ ਮੁੱਖ ਮੰਗਾਂ ਵਿਚ ਕੇਂਦਰੀ ...

ਪੂਰੀ ਖ਼ਬਰ »

ਭਾਜਪਾ ਮੰਡਲ ਖਨੌਰੀ ਦੀ ਰਾਮ ਮੰਦਿਰ ਸਥਾਪਨਾ ਦਿਵਸ ਸਬੰਧੀ ਮੀਟਿੰਗ

ਖਨੌਰੀ, 4 ਅਗਸਤ (ਬਲਵਿੰਦਰ ਸਿੰਘ ਥਿੰਦ)-ਭਾਜਪਾ ਮੰਡਲ ਖਨੌਰੀ ਦੀ ਰਾਮ ਮੰਦਿਰ ਸਥਾਪਨਾ ਦਿਵਸ ਦੇ ਸਬੰਧ ਵਿਚ ਇਕ ਮੀਟਿੰਗ ਮੰਡਲ ਪ੍ਰਧਾਨ ਡਾ. ਪ੍ਰੇਮ ਬਾਂਸਲ ਦੀ ਅਗਵਾਈ ਹੇਠ ਪਾਰਟੀ ਆਗੂ ਜਗਜੀਤ ਸਿੰਘ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ 5 ਅਗਸਤ ਨੂੰ ਅਯੁੱਧਿਆ ਵਿਖੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਕੋਰੋਨਾ ਦੀ ਰੋਕਥਾਮ ਲਈ ਕਾਰਜ ਆਰੰਭੇ

ਮੂਣਕ, 4 ਅਗਸਤ (ਕੇਵਲ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਇਕਾਈ ਮੂਣਕ ਵਲੋਂ ਇਕ ਕੈਂਪ ਲਗਾਇਆ ਗਿਆ ਜਿਸ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਾਰੇ ਜ਼ਿਲ੍ਹੇ ਵਿਚ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ 'ਤੇ ਸੈਨੀਟਾਈਜ਼ਰ ਤੇ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਅਰੋੜ ਵੰਸ ਖੱਤਰੀ ਸਭਾ ਦੀ ਡਾਇਰੈਕਟਰੀ ਰਿਲੀਜ਼

ਸੁਨਾਮ ਊਧਮ ਸਿੰਘ ਵਾਲਾ, 4 ਅਗਸਤ (ਭੁੱਲਰ, ਧਾਲੀਵਾਲ)-ਅਰੋੜ ਵੰਸ਼ ਖੱਤਰੀ ਸਭਾ ਸੁਨਾਮ ਵਲੋਂ ਪ੍ਰਧਾਨ ਸ਼ਵਿੰਦਰ ਸਿੰਘ ਆਨੰਦ ਦੀ ਅਗਵਾਈ ਵਿਚ ਸਥਾਨਕ ਸ੍ਰੀ ਆਦਿ ਸ਼ਕਤੀ ਦੁਰਗਾ ਮੰਦਿਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX