ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  5 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਭਲਕੇ ਤੋਂ ਮੁੜ ਖੁੱਲ੍ਹ ਰਹੀਆਂ ਹਨ ਆਈ.ਟੀ.ਆਈ.
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਲਕੇ 21 ਸਤੰਬਰ ਤੋਂ ਸੂਬੇ ਦੀਆਂ ਸਾਰੀਆਂ ਸਰਕਾਰੀ/ਪ੍ਰਾਈਵੇਟ ਉਦਯੋਗਿਕ ਸਿਖਲਾਈ ਕੇਂਦਰਾਂ ਨੂੰ ਮੁੜ ਖੋਲ੍ਹਣ ਸਬੰਧੀ ਭਾਰਤ ਸਰਕਾਰ ਵਲੋਂ ਪੱਤਰ...
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿਲਾਂ ਕਰਕੇ ਪੰਜਾਬ ’ਚ 7 ਲੱਖ ਲੋਕ ਹੋਣਗੇ ਬੇਰੁਜ਼ਗਾਰ: ਵਿਜੈ ਇੰਦਰ ਸਿੰਗਲਾ
. . .  1 day ago
ਸੰਗਰੂਰ, 20 ਸਤੰਬਰ(ਧੀਰਜ ਪਸ਼ੋਰੀਆ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆੜਤੀਆ ਭਾਈਚਾਰੇ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਬਿਲਾਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਂ ਬਿਲਾਂ ਨਾਲ ਮੋਦੀ ਸਰਕਾਰ ਆੜਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਬਠਿੰਡਾ /ਮਾਨਸਾ

ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਮਾਰਚ

ਰਾਮਾਂ ਮੰਡੀ, 4 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡਾਂ ਦੇ ਖੇਤਾਂ 'ਚ ਗੇਲ ਇੰਡੀਆ ਕੰਪਨੀ ਵਲੋਂ ਗੈਸ ਪਾਈਪ ਪਾਉਣ ਦੇ ਵਿਰੋਧ 'ਚ ਅੱਜ ਕਿਸਾਨਾਂ-ਮਜ਼ਦੂਰਾਂ ਦੀ ਲਾਮਬੰਦੀ ਲਈ ਨਰੂਆਣਾ ਤੋਂ ਲੈ ਕੇ ਰਾਮਸਰਾ ਤੱਕ 11 ਪਿੰਡਾਂ 'ਚ ਮੋਟਰਸਾਈਕਲ ਮਾਰਚ ਕੀਤਾ ਗਿਆ | ਇਸ ਮਸਲੇ ਨੂੰ ਲੈ ਕੇ ਲਗਭਗ ਇਕ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਹੋਏ ਅਜੇਪਾਲ ਸਿੰਘ ਨੇ ਦੱਸਿਆ ਕਿ ਰਾਮਸਰਾ ਪਿੰਡ ਦੇ ਬਾਹਰ ਰਿਫਾਇਨਰੀ ਰੋਡ 'ਤੇ ਮੋਟਰਸਾਈਕਲ ਮਾਰਚ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਜੱਗਾ ਸਿੰਘ ਜੋਗੇਵਾਲਾ ਤੇ ਭਾਕਿਯੂ ਡਕੌਾਦਾ ਦੇ ਆਗੂ ਰਾਜਵਿੰਦਰ ਸਿੰਘ ਫ਼ੌਜੀ ਤੇ ਦਰਸ਼ਨ ਸਿੰਘ ਫੁੱਲੋਮਿੱਠੀ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਾਂਝੇ ਰੂਪ ਵਿਚ ਕਿਹਾ ਕਿ ਗੇਲ ਇੰਡੀਆ ਕੰਪਨੀ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋ-ਪਰੋਖੇ ਕਰਕੇ ਧੱਕੇ ਨਾਲ ਪਾਈਪ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਹ ਪਾਈਪ ਕਿਸੇ ਵੀ ਕੀਮਤ 'ਤੇ ਨਹੀਂ ਪੈਣ ਦਿੱਤੀ ਜਾਵੇਗੀ | ਕਿਸਾਨ ਆਗੂਆਂ ਨੇ ਕਿਹਾ ਕਿ ਇਕ ਮਹੀਨੇ ਦੇ ਸੰਘਰਸ਼ ਦੌਰਾਨ ਕਿਸਾਨਾਂ ਨਾਲ ਕੰਪਨੀ ਤੇ ਸਿਵਲ ਅਧਿਕਾਰੀਆਂ ਨੇ 9 ਮੀਟਿੰਗਾਂ ਕੀਤੀਆਂ ਹਨ ਪਰ ਕਿਸਾਨਾਂ ਨੂੰ ਸਿਵਾਏ ਲਾਰਿਆਂ ਤੋਂ ਬਿਨਾਂ ਕੁਝ ਵੀ ਨਸੀਬ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਕੇ ਮਸ਼ੀਨਾਂ ਖੇਤਾਂ ਵਿਚ ਖੜ੍ਹੀਆਂ ਹੋਈਆਂ ਹਨ, ਉਨ੍ਹਾਂ ਮਸ਼ੀਨਾਂ ਨੂੰ ਬਾਹਰ ਕਰਕੇ ਫ਼ਸਲਾਂ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ | ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਸੰਘਰਸ਼ 'ਚ ਦਖ਼ਲ ਅੰਦਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਨੂੰ ਖ਼ਤਮ ਕਰਨ ਲਈ ਕਿਸਾਨਾਂ ਨੂੰ ਜ਼ਮੀਨਾਂ ਵਿਚੋਂ ਬੇਦਖ਼ਲ ਕਰਨ ਲਈ ਨਿੱਤ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ, ਕੇਂਦਰ ਸਰਕਾਰ ਵਲੋਂ ਆਰਡੀਨੈਂਸ ਲਿਆਉਣ ਤੋਂ ਬਾਅਦ ਹੁਣ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਐਕਵਾਇਰ ਕਰਨ ਵਾਲਾ ਕਾਨੂੰਨ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ-ਮਜ਼ਦੂਰਾਂ ਨੂੰ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣਾ ਚਾਹੀਦਾ ਹੈ | ਕਿਸਾਨ ਆਗੂਆਂ ਨੇ ਸਿਵਲ ਪ੍ਰਸ਼ਾਸਨ ਨੂੰ ਇਕ ਹਫ਼ਤੇ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਗੇਲ ਇੰਡੀਆ ਕੰਪਨੀ ਇਕ ਹਫ਼ਤੇ 'ਚ ਕਿਸਾਨਾਂ ਦੀਆਂ ਮੰਗਾਂ ਨਹੀਂ ਪੂਰੀਆਂ ਕਰਦੀ ਤਾਂ 12 ਅਗਸਤ ਨੂੰ 12 ਵਜੇ ਤੋਂ ਲੈ ਕੇ 2 ਵਜੇ ਤੱਕ 2 ਘੰਟੇ ਡੱਬਵਾਲੀ ਰੋਡ 'ਤੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਐਕਸ਼ਨ ਕਮੇਟੀ ਦੀ ਤਿਆਰੀ 'ਚ ਪਿੰਡਾਂ ਵਿਚ ਢੋਲ ਮਾਰਚ ਕੀਤੇ ਜਾਣਗੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਪ੍ਰਤੀ ਕਿੱਲਾ ਇਕ ਕਰੋੜ ਰੁਪਏ ਮੁਆਵਜ਼ਾ, ਪਰਿਵਾਰ ਦੇ ਹਰ ਜੀਅ ਨੂੰ ਨੌਕਰੀ, 3 ਸਾਲਾਂ ਦੀ ਫ਼ਸਲ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ, ਹਰੇਕ ਪੀੜਤ ਪਰਿਵਾਰ ਦਾ ਬੀਮਾ ਕੀਤਾ ਜਾਵੇ | ਇਸ ਮੌਕੇ ਭਾਕਿਯੂ ਡਕੌਾਦਾ ਦੇ ਆਗੂ ਬੂਟਾ ਸਿੰਘ ਤੁੰਗਵਾਲੀ, ਰਾਜ ਮਹਿੰਦਰ ਸਿੰਘ ਕੋਟਭਾਰਾ, ਮੰਦਰ ਸਿੰਘ ਗਹਿਰੀ ਬੁੱਟਰ, ਕੁਲਵੰਤ ਰਾਏ ਸ਼ਰਮਾ ਰਾਏ ਕਲਾਂ ਬੀਕੇਯੂ ਉਗਰਾਹਾਂ, ਰਾਮ ਸਿੰਘ ਕੋਟਗੁਰੂ, ਧਰਮਪਾਲ ਸਿੰਘ ਜੰਡੀਆ, ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ, ਦਰਸ਼ਨ ਸਿੰਘ ਜਮਹੂਰੀ ਕਿਸਾਨ ਸਭਾ, ਮੇਜਰ ਸਿੰਘ ਸੁਖਲੱਧੀ, ਭਿੰਦਰ ਸਿੰਘ ਗਹਿਰੀ ਬੁੱਟਰ, ਲਖਵਿੰਦਰ ਸਿੰਘ ਰੁੱਘੂ ਬੰਗੀ, ਜਸਪ੍ਰੀਤ ਸਿੰਘ ਨਰੂਆਣਾ, ਹਰਭਜਨ ਸਿੰਘ, ਗੁਰਚਰਨ ਸਿੰਘ ਭਗਵਾਨਗੜ੍ਹ ਆਦਿ ਹਾਜ਼ਰ ਸਨ |

ਸਟੱਡੀ ਵੀਜ਼ਿਆਂ 'ਚ ਇਮੀਗ੍ਰੇਸ਼ਨ ਮਾਲਕ ਨਾਲ ਸਵਾ 25 ਲੱਖ ਤੋਂ ਵੱਧ ਦੀ ਠੱਗੀ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵੱਖ-ਵੱਖ ਦੇਸ਼ਾਂ ਦੇ ਲਗਵਾਏ ਸਟੱਡੀ ਵੀਜ਼ਿਆਂ 'ਚ ਇਕ ਇਮੀਗ੍ਰੇਸ਼ਨ ਮਾਲਕ ਨਾਲ ਸਵਾ 25 ਲੱਖ ਰੁਪਏ ਤੋਂ ਵੱਧ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਠੱਗੀ ਦੇ ਸ਼ਿਕਾਰ ਹੋਏ ...

ਪੂਰੀ ਖ਼ਬਰ »

ਗੋਨਿਆਣਾ ਕਲਾਂ ਦੀ ਬਜ਼ੁਰਗ ਔਰਤ ਆਈ ਕੋਰੋਨਾ ਪਾਜ਼ੀਟਿਵ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ)-ਕੋਰੋਨਾ ਦਾ ਕਹਿਰ ਦੁਨੀਆਂ, ਦੇਸ਼, ਸੂਬਾ, ਜ਼ਿਲ੍ਹਾ, ਸ਼ਹਿਰ ਤੇ ਕਸਬੇ 'ਚੋਂ ਹੁੰਦਾ ਹੋਇਆ ਹੁਣ ਪਿੰਡਾਂ ਵਿਚ ਵੀ ਆਪਣੇ ਪੈਰ ਪਸਾਰਨ ਲੱਗ ਪਿਆ ਹੈ | ਇਸ ਕੋਰੋਨਾ ਨੇ ਪਿੰਡ ਗੋਨਿਆਣਾ ਕਲਾਂ ਦੀ ਇਕ ਬਜ਼ੁਰਗ ਔਰਤ ਨੂੰ ਵੀ ਆਪਣੀ ਜਕੜ ਵਿਚ ...

ਪੂਰੀ ਖ਼ਬਰ »

ਥਾਣਾ ਥਰਮਲ ਦੇ 4 ਪੁਲਿਸ ਮੁਲਾਜ਼ਮਾਂ ਸਮੇਤ 16 ਜਣੇ ਕੋਰੋਨਾ ਪਾਜ਼ੀਟਿਵ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਦੇ ਥਾਣਾ ਥਰਮਲ ਦੇ 4 ਮੁਲਾਜ਼ਮਾਂ ਸਮੇਤ 16 ਜਣੇ ਕੋਰੋਨਾ ਪਾਜ਼ੀਟਿਵ ਆਏ ਹਨ | ਇਨ੍ਹਾਂ ਮੁਲਾਜ਼ਮਾਂ 'ਚ ਇਕ ਏ. ਐੱਸ. ਆਈ., ਇਕ ਹੌਲਦਾਰ, ਇਕ ਸਿਪਾਹੀ ਅਤੇ ਇਕ ਹੋਮਗਾਰਡ ਦਾ ਜਵਾਨ ਹੈ | ਇਨ੍ਹਾਂ ਪਾਜ਼ੀਟਿਵ ...

ਪੂਰੀ ਖ਼ਬਰ »

12 ਬੋਰ ਦੇ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ 2 ਕਾਬੂ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਮੁਖ਼ਬਰੀ ਦੇ ਆਧਾਰਿਤ ਇਕ ਪਿਸਤੌਲ ਅਤੇ ਕਾਰਤੂਸ ਸਮੇਤ 2 ਵਿਅਕਤੀਆਂ ਨੂੰ ਦਬੋਚਿਆ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਲਾਹੜ੍ਹ ਵਿੰਝੂ ਕੋਲ 2 ਵਿਅਕਤੀ ਅਸਲ੍ਹਾ ...

ਪੂਰੀ ਖ਼ਬਰ »

ਰਾਮਾਂ ਮੰਡੀ ਦੇ ਰਸਪ੍ਰੀਤ ਸਿੰਘ ਫੁੱਲੋਖਾਰੀ ਨੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ 'ਚ 196ਵਾਂ ਰੈਂਕ ਕੀਤਾ ਹਾਸਲ

ਰਾਮਾਂ ਮੰਡੀ, 4 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਦੇ ਮਾਸਟਰ ਲਾਭ ਸਿੰਘ ਫੁੱਲੋਖਾਰੀ ਦੇ ਸਪੁੱਤਰ ਰਸਪ੍ਰੀਤ ਸਿੰਘ ਨੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ 'ਚ 196ਵਾਂ ਰੈਂਕ ਕੀਤਾ ਹਾਸਲ ਕਰਕੇ ਆਪਣੇ ਜੱਦੀ ਪਿੰਡ ਫੁੱਲੋਖਾਰੀ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚੋਂ 3 ਦਿਨਾਂ ਦੌਰਾਨ ਨਾਜਾਇਜ਼ ਸ਼ਰਾਬ ਦੇ 31 ਮਾਮਲੇ ਦਰਜ ਕਰ ਕੇ 27 ਵਿਅਕਤੀ ਕੀਤੇ ਕਾਬੂ-ਐੱਸ. ਐੱਸ. ਪੀ. ਵਿਰਕ

ਬਠਿੰਡਾ, 4 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲ੍ਹੇ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਭੁਪਿੰਦਰਜੀਤ ਸਿੰਘ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਯੋਜਨਾਬੱਧ ਤਰੀਕੇ ਨਾਲ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਹੋਮੀਓਪੈਥਿਕ ਵਿਭਾਗ ਵਲੋਂ ਫਰੰਟ ਲਾਈਨ ਵਰਕਰਾਂ ਨੂੰ ਹੋਮੀਓਪੈਥਿਕ ਇਮਿਊਨਿਟੀ-ਬੂਸਟਰ ਦਵਾਈ ਵੰਡਣ ਦੀ ਸ਼ੁਰੂਆਤ

ਬਠਿੰਡਾ, 4 ਅਗਸਤ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੋਮੀਓਪੈਥਿਕ ਵਿਭਾਗ ਵਲੋਂ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਕੋਵਿਡ-19 ਵਿਰੁੱਧ ਲੜਾਈ ਲੜ ਰਹੇ ਫਰੰਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਦੀ ਮੁੜ ਹੋਈ ਚੋਣ

ਬਠਿੰਡਾ, 4 ਅਗਸਤ (ਕੰਵਲਜੀਤ ਸਿੰਘ ਸਿੱਧੂ)-ਅਦਾਲਤੀ ਹੁਕਮਾਂ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਮੁੜ ਹੋਈ ਚੋਣ 'ਚ ਮਨਜੀਤ ਕੌਰ ਨੂੰ ਚੇਅਰਪਰਸਨ ਅਤੇ ਗੁਰਇਕਬਾਲ ਸਿੰਘ ਚਹਿਲ ਨੂੰ ਵਾਈਸ ਚੇਅਰਮੈਨ ਚੁਣ ਲਿਆ ਗਿਆ ਹੈ | ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਪੈਸ਼ਲ ਟਾਸਕ ਫੋਰਸ ਬਠਿੰਡਾ ਰੇਂਜ ਦੀ ਟੀਮ ਨੇ 14 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਇਕ ਵਿਅਕਤੀ ਮੌਕੇ ਤੋਂ ਕਾਰ ਲੈ ਕੇ ਫ਼ਰਾਰ ਹੋ ਗਿਆ | ਇੱਥੇ ਗੁਰਸ਼ਰਨ ਸਿੰਘ ਪੁਰੇਵਾਲ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ)-ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਗ਼ਲਤ ਨੀਤੀਆਂ ਦੇ ਵਿਰੋਧ 'ਚ ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ਮੁਤਾਬਿਕ ਅੱਜ ਯੂਥ ਕਾਂਗਰਸ ਵਲੋਂ ਹਲਕਾ ਭੁੱਚੋ ਦੇ ਅਧੀਨ ਪੈਂਦੀ ਗੋਨਿਆਣਾ ਮੰਡੀ ਦੇ ਬੱਸ ਅੱਡੇ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਯੂਥ ਕਾਂਗਰਸੀ ਨੌਜਵਾਨਾਂ ਨੇ ਮੋਦੀ ਸਰਕਾਰ ਵਲੋਂ ਜਾਰੀ ਬਿੱਲਾਂ ਦਾ ਕੀਤਾ ਵਿਰੋਧ

ਬਠਿੰਡਾ, 4 ਅਗਸਤ (ਅਵਤਾਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਯੂਥ ਕਾਂਗਰਸੀ ਨੌਜਵਾਨਾਂ ਵਲੋਂ ਸੜਕਾਂ 'ਤੇ ਆਏ ਅਤੇ ਉਨ੍ਹਾਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸ ਬਿੱਲ ਰੱਦ ਕਰਵਾਉਣ ਲਈ ਬਲਾਕ ਪੱਧਰ 'ਤੇ ਧਰਨਿਆਂ ਦੌਰਾਨ ਮੋਦੀ ਸਰਕਾਰ ਿਖ਼ਲਾਫ਼ ਜਬਰਦਸਤ ...

ਪੂਰੀ ਖ਼ਬਰ »

ਜ਼ਹਿਰੀਲੇ ਜਾਨਵਰ ਦੇ ਕੱਟਣ ਨਾਲ ਕਿਸਾਨ ਦੀ ਮੌਤ

ਰਾਮਾਾ ਮੰਡੀ, 4 ਅਗਸਤ (ਤਰਸੇਮ ਸਿੰਗਲਾ)-ਪਿੰਡ ਫੱਲੜ੍ਹ ਵਿਖੇ ਖੇਤ 'ਚ ਕੰਮ ਕਰ ਰਹੇ ਇਕ ਕਿਸਾਨ ਦੀ ਜ਼ਹਿਰੀਲਾ ਜਾਨਵਰ ਲੜਨ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (33) ਪੁੱਤਰ ਬਿੱਕਰ ਸਿੰਘ ਐਤਵਾਰ ਨੂੰ ਆਪਣੇ ਖੇਤਾਂ ਵਿਚ ਕੰਮ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੇ ਅਧੀਨ ਪੈਂਦੀ ਪੁਲਿਸ ਚੌਕੀ ਗੋਨਿਆਣਾ ਮੰਡੀ ਦੇ ਇੰਚਾਰਜ ਹਰਬੰਸ ਸਿੰਘ ਨੇ ਮੁਖ਼ਬਰੀ ਦੇ ਆਧਾਰਿਤ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਉਕਤ ਅਫ਼ਸਰ ਅਨੁਸਾਰ ...

ਪੂਰੀ ਖ਼ਬਰ »

ਨਿਧੜਕ ਸਿੰਘ ਬਰਾੜ ਨੇ ਦੁੱਖ ਪ੍ਰਗਟਾਇਆ

ਮਾਨਸਾ, 4 ਅਗਸਤ (ਵਿ. ਪ੍ਰ.)- ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੇ ਆਗੂ ਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਇੱਥੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਗਪ੍ਰੀਤ ਸਿੰਘ ਜੱਗ ਦੇ ਘਰ ਪਹੁੰਚੇ | ਉਨ੍ਹਾਂ ਲਾਕਡਾਊਨ ਦੇ ਚੱਲਦਿਆਂ ਯੂਥ ਆਗੂ ਦੀ ਮਾਤਾ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਦੇ ਮਾਮਲੇ 'ਚ 3 ਗਿ੍ਫ਼ਤਾਰ, ਮੁੱਖ ਦੋਸ਼ੀ ਸਮੇਤ 2 ਗਿ੍ਫ਼ਤ ਤੋਂ ਬਾਹਰ

ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-2 ਪੁਲਿਸ ਮਾਨਸਾ ਨੇ ਬੀਤੀ ਦੇਰ ਸ਼ਾਮ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ (30) ਦੀ ਲੜਾਈ ਦੇ ਚੱਲਦਿਆਂ ਗੋਲੀ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਝੁਨੀਰ/ਸਰਦੂਲਗੜ੍ਹ, 4 ਅਗਸਤ (ਰਮਨਦੀਪ ਸਿੰਘ ਸੰਧੂ/ਜੀ. ਐਮ. ਅਰੋੜਾ)- ਸਰਦੂਲਗੜ੍ਹ, ਝੁਨੀਰ, ਫੱਤਾ ਮਾਲੋਕਾ, ਬਹਿਣੀਵਾਲ ਵਿਖੇ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਆਰਡੀਨੈਂਸ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਹਲਕਾ ਪ੍ਰਧਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਫ਼ਸਲਾਂ ਦੇ ਖ਼ਰਾਬੇ ਤੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਮੂਹਰੇ ਧਰਨਾ

ਬੁਢਲਾਡਾ, 4 ਅਗਸਤ (ਸਵਰਨ ਸਿੰਘ ਰਾਹੀ)- ਇੱਥੇ ਐੱਸ. ਡੀ. ਐੱਮ. ਦਫ਼ਤਰ ਵਿਖੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁਨਾਂ ਵਲੋਂ ਭਾਰੀ ਮੀਂਹ ਨਾਲ ਫ਼ਸਲਾਂ ਦੇ ਹੋਏ ਖ਼ਰਾਬੇ ਅਤੇ ਡਿੱਗੇ ਮਕਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਮੂਹਰੇ ਰੋਹ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਨੁੱਕੜ ਮੀਟਿੰਗਾਂ

ਬੋਹਾ, 4 ਅਗਸਤ (ਰਮੇਸ਼ ਤਾਂਗੜੀ)- ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਅਤੇ ਜਨਤਕ ਜਥੇਬੰਦੀਆਂ ਵਲੋਂ 13 ਅਗਸਤ ਨੂੰ ਦੇਸ਼ 'ਚ ਔਰਤਾਂ ਕਰਜ਼ਾ ਮੁਆਫ਼ੀ ਦਿਵਸ ਤਹਿਤ ਰੈਲੀਆਂ ਕੀਤੀਆਂ ਜਾਣਗੀਆਂ | ਇਸ ਸਬੰਧੀ ਟਾਹਲੀਆਂ, ਰਾਮਪੁਰ ਮੰਡੇਰ ਤੇ ਮੰਢਾਲੀ ਵਿਖੇ ਕਰਜ਼ਦਾਰ ਔਰਤਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਆਰਡੀਨੈਂਸਾਂ ਿਖ਼ਲਾਫ਼ ਯੂਥ ਕਾਂਗਰਸ ਨੇ ਜ਼ਿਲੇ੍ਹ ਭਰ 'ਚ ਲਗਾਏ ਧਰਨੇ

ਮਾਨਸਾ, 4 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਕੇਂਦਰ ਸਰਕਾਰ ਦੇ ਆਰਡੀਨੈਂਸਾਂ ਦੇ ਿਖ਼ਲਾਫ਼ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਦੀ ਅਗਵਾਈ 'ਚ ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ 'ਚ 2 ਘੰਟਿਆਂ ਲਈ ਧਰਨਾ ਲਾ ਕੇ ਸਰਕਾਰ ਵਿਰੋਧੀ ਪ੍ਰਦਰਸ਼ਨ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 2 ਗਿ੍ਫ਼ਤਾਰ

ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਬਰਾਮਦ ਕੀਤਾ ਹੈ, ਉੱਥੇ ਬੀਤੀ ਦੇਰ ਸ਼ਾਮ ਹੋਏ ਕਤਲ ਦੇ ਮਾਮਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਨੌਵੇਂ ਪਾਤਿਸ਼ਾਹ ਦੀ ਚਰਨਛੋਹ ਪ੍ਰਾਪਤ ਪਿੰਡ ਧਲੇਵਾਂ

ਬਲਦੇਵ ਸਿੰਘ ਸਿੱਧੂ ਭੀਖੀ, 4 ਅਗਸਤ- ਪਿੰਡ ਧਲੇਵਾਂ ਭੀਖੀ-ਬੁਢਲਾਡਾ ਸੰਪਰਕ ਸੜਕ 'ਤੇ ਸਥਿਤ ਹੈ | ਪਿੰਡ 'ਚ ਦਲਿਓ, ਸਿੱਧੂ, ਚਹਿਲ ਅਤੇ ਪੰਡਤ ਸਮਾਜ ਨਾਲ ਸਬੰਧਿਤ ਲੋਕ ਰਹਿੰਦੇ ਹਨ | ਪਿੰਡ ਦਾ ਪਿਛੋਕੜ ਬੀਰੋਕੇ ਕਲਾਂ, ਬੀਰੋਕੇ ਖੁਰਦ, ਅਹਿਮਦਪੁਰ ਅਤੇ ਟਾਹਲੀਆਂ ਪਿੰਡਾਂ ...

ਪੂਰੀ ਖ਼ਬਰ »

ਮਾਨਸਾ-ਬਰਨਾਲਾ ਸੜਕ 'ਤੇ ਪਏ ਵੱਡੇ ਖੱਡੇ ਤੇ ਫੈਲੀਆਂ ਦਰੱਖ਼ਤਾਂ ਦੀਆਂ ਲਗਰਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ

ਜੋਗਾ, 4 ਅਗਸਤ (ਹਰਜਿੰਦਰ ਸਿੰਘ ਚਹਿਲ)- ਮਾਨਸਾ-ਬਰਨਾਲਾ ਮੁੱਖ ਸੜਕ 'ਤੇ ਪਏ ਵੱਡੇ ਖੱਡੇ ਅਤੇ ਦੋਵੇਂ ਪਾਸੇ ਪਹਾੜੀ ਕਿੱਕਰਾਂ ਦੀਆਂ ਕੰਡਿਆਲੀਆਂ ਲਗਰਾਂ ਰਾਹਗੀਰਾਂ ਲਈ ਜਾਨ ਦਾ ਖ਼ਤਰਾ ਬਣੀਆਂ ਹੋਈਆਂ ਹਨ | ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਟੁੱਟੀ ਸੜਕ ਦਾ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਦਿੱਤੀ ਜਾਵੇਗੀ ਸਬਸਿਡੀ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 4 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਇਕ ਸਕੀਮ ਸਾਲ 2020-21 ਤਹਿਤ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ

ਮਾਨਸਾ, 4 ਅਗਸਤ (ਸ. ਰਿ.)-ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਕਰਨ ਸਿੰਘ ਬੱਲੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ, ਜਿਸ 'ਚ ਫ਼ੈਸਲਾ ਲਿਆ ਗਿਆ ਕਿ ਜੰਮੂ-ਕਸ਼ਮੀਰ ਰਾਜ ਦਾ ਵਿਸ਼ੇਸ਼ ਦਰਜਾ ਤੋੜ ...

ਪੂਰੀ ਖ਼ਬਰ »

ਭੁੱਖ ਹੜਤਾਲ 10ਵੇਂ ਦਿਨ 'ਚ ਸ਼ਾਮਿਲ

ਮਾਨਸਾ, 4 ਅਗਸਤ (ਸ. ਰਿ.)- ਸਿਹਤ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ 10ਵੇਂ ਦਿਨ 'ਚ ਦਾਖਲ ਹੋ ਗਈ ਹੈ | ਸਿਵਲ ਸਰਜਨ ਦਫ਼ਤਰ ਮਾਨਸਾ ਅੱਗੇ ਮਲਕੀਤ ਸਿੰਘ, ਤਲਵਿੰਦਰ ਸਿੰਘ, ਸੀਮਾ ਰਾਣੀ, ਪਿ੍ਤਪਾਲ ਕੌਰ ਅਤੇ ਵੀਰਪਾਲ ਕੌਰ ਭੁੱਖ ਹੜਤਾਲ 'ਤੇ ਬੈਠੇ | ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਪਿੰਡ ਅਬਲੂ ਕੋਲੋਂ ਇਕ 75 ਸਾਲਾ ਬਜ਼ੁਰਗ ਤੋਂ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਬਜ਼ੁਰਗ ਨੇ ਆਪਣਾ ਨਾਂਅ ਕਰਨੈਲ ਸਿੰਘ ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

ਚਹਿਲ ਭਾਈਚਾਰੇ ਦੀ ਮਾਨਤਾ ਵਾਲੀ ਜਗ੍ਹਾ ਬਾਬਾ ਜੋਗੀ ਪੀਰ ਦੀ ਸਦੀਆਂ ਸਾਲ ਪੁਰਾਣੀ ਬਲਿੰਦ ਡਿਗਣ ਕਿਨਾਰੇ

ਜੋਗਾ, 4 ਅਗਸਤ (ਹਰਜਿੰਦਰ ਸਿੰਘ ਚਹਿਲ )-ਪਿੰਡ ਰੱਲਾ ਦੇ ਚਹਿਲ ਭਾਈਚਾਰੇ ਦੀ ਮਾਨਤਾ ਵਾਲੀ ਜਗ੍ਹਾ ਬਾਬਾ ਜੋਗੀ ਪੀਰ ਦੀ ਬਲਿੰਦ ਡਿੱਗਣ ਕਿਨਾਰੇ ਹੈ | ਇਸ ਜਗ੍ਹਾ 'ਤੇ ਵੱਡੀ ਗਿਣਤੀ 'ਚ ਦੂਰੋਂ-ਨੇੜਿਓਾ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਅਤੇ ਇਸ ਜਗ੍ਹਾ ਉੱਪਰ ਸਾਲ 'ਚ ...

ਪੂਰੀ ਖ਼ਬਰ »

ਨਗਰ ਸੁਧਾਰ ਸਭਾ ਬੁਢਲਾਡਾ ਨੇ ਸੰਕਲਪ ਦਿਵਸ ਮਨਾਇਆ

ਬੁਢਲਾਡਾ, 4 ਅਗਸਤ (ਰਾਹੀ)-ਨਗਰ ਸੁਧਾਰ ਸਭਾ ਬੁਢਲਾਡਾ ਵਲੋਂ ਸਥਾਨਕ ਸ੍ਰੀ ਰਾਮ ਲੀਲਾ ਮੈਦਾਨ ਵਿਖੇ ਮਨਾਏ ਗਏ 'ਸੰਕਲਪ ਦਿਵਸ' ਮੌਕੇ ਸਭਾ ਦੇ ਮੈਂਬਰਾਂ ਤੇ ਸ਼ਹਿਰ ਵਾਸੀਆਂ ਨੇ ਸਹੁੰ ਚੁੱਕ ਕੇ ਸੰਕਲਪ ਲਿਆ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹਮੇਸ਼ਾ ਸ਼ਹਿਰ ਦੇ ...

ਪੂਰੀ ਖ਼ਬਰ »

ਆਰ. ਸੀ. ਏ. ਵਲੋਂ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਪਹਿਚਾਣ ਪੱਤਰ ਤੇ ਸਰਟੀਫਿਕੇਟ ਜਾਰੀ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਿਟੇਲ ਕੈਮਿਸਟ ਐਸੋਸੀਏਸ਼ਨ (ਆਰ. ਸੀ. ਏ.) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਵਿਚ ਹੋਈ ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਕੋਵਿਡ-19 ਦੇ ਸੰਕਟਮਈ ਸਮੇਂ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਬਸਪਾ ਨੇ ਰਾਜਪਾਲ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਤਲਵੰਡੀ ਸਾਬੋ, 4 ਅਗਸਤ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮਾਝਾ ਖੇਤਰ ਨਾਲ ਸਬੰਧਿਤ 3 ਜ਼ਿਲਿ੍ਹਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਸਵਾ ਸੌ ਦੇ ਕਰੀਬ ਵਿਅਕਤੀਆਂ ਦੀ ਜਾਨ ਚਲੀ ਜਾਣ ਦੇ ਮਾਮਲੇ 'ਚ ਅੱਜ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਸੂਬਾ ਸਕੱਤਰ ਮਾ. ਜਗਦੀਪ ਸਿੰਘ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਰੋਸ ਧਰਨਾ ਜਾਰੀ

ਬਠਿੰਡਾ,4 ਅਗਸਤ (ਅਵਤਾਰ ਸਿੰਘ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਬਠਿੰਡਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਵਣ ਮੰਡਲ ਅਫ਼ਸਰ ਬਠਿੰਡਾ ਦੇ ਦਫ਼ਤਰ ਸਾਹਮਣੇ 6ਵੇਂ ਦਿਨ ਵੀ ਰੋਸ ਧਰਨਾ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਪਾਲ ...

ਪੂਰੀ ਖ਼ਬਰ »

ਅਯੁੱਧਿਆ ਵਿਖੇ ਰਾਮ ਮੰਦਿਰ ਦੇ ਨਿਰਮਾਣ ਦਾ ਦਿਨ ਹਿੰਦੂਆਂ ਲਈ ਸਭ ਤੋਂ ਵੱਡਾ ਪੁਰਬ-ਭਾਜਪਾ ਆਗੂ

ਤਲਵੰਡੀ ਸਾਬੋ, 4 ਅਗਸਤ (ਰਣਜੀਤ ਸਿੰਘ ਰਾਜੂ)- ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ 5 ਅਗਸਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਮ ਮੰਦਿਰ ਦੇ ਨਿਰਮਾਣ ਦਾ ਆਰੰਭ ਕੀਤਾ ਜਾਣਾ ਹੈ ਅਤੇ ਮੰਦਿਰ ਨਿਰਮਾਣ ਦੇ ਦਿਨ ਨੂੰ ਸਥਾਨਕ ਭਾਜਪਾ ਆਗੂਆਂ ਨੇ ਹਿੰਦੂਆਂ ...

ਪੂਰੀ ਖ਼ਬਰ »

ਕਲੱਬ ਦੀ ਅਹਿਮ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ

ਮਹਿਰਾਜ, 4 ਅਗਸਤ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਦੇ ਕੋਠੇ ਮਹਾਂ ਸਿੰਘ ਵਿਖੇ ਬਾਬਾ ਮਹਾਂ ਸਿੰਘ ਸਪੋਰਟਸ ਯੁਵਕ ਸੇਵਾਵਾਂ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਅਹਿਮ ਬੈਠਕ ਕੀਤੀ ਗਈ, ਜਿਸ 'ਚ ਨੌਜਵਾਨਾਂ ਤੇ ਮੁਹਤਬਰ ਵਿਅਕਤੀਆਂ ਨੇ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾ ਕੇ ਗ਼ੁਲਾਮੀ ਦਿਵਸ ਵਜੋਂ ਮਨਾਉਣਗੇ ਠੇਕਾ ਮੁਲਾਜ਼ਮ-ਜਗਰੂਪ ਸਿੰਘ

ਲਹਿਰਾ ਮੁਹੱਬਤ, 4 ਅਗਸਤ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਜੀ. ਐੱਚ. ਟੀ. ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੀ ਮੀਟਿੰਗ ਬਿਜਲੀ ਘਰ ਦੇ ਮੁੱਖ ਗੇਟ ਅੱਗੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਕੱਟੇ ਹੋਏ ਮੋਬਾਈਲ ਭੱਤੇ ਜਾਰੀ ਕਰਨ ਦੀ ਉਠਾਈ ਮੰਗ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ, ਮਾਲਵਾ ਜ਼ੋਨ-1 ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਪ੍ਰਧਾਨਗੀ 'ਚ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ 'ਚ ਇਕੱਤਰ ਜਥੇਬੰਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਨੇ ਆਨਲਾਈਨ ਭਾਸ਼ਨ ਮੁਕਾਬਲੇ ਕਰਵਾਏ

ਬਠਿੰਡਾ, 4 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਸੀਨੀਅਰ ਸੈਕੰੰਡਰੀ ਸਕੂਲ ਬਠਿੰਡਾ ਵਲੋਂ ਸ਼ਹੀਦ ਸਰਦਾਰ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਆਨ-ਲਾਈਨ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ 10+1 ਅਤੇ 10+2 ਦੀਆਂ ਸਾਰੀਆਂ ਸਟਰੀਮਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੱਕਾ ਕਲਾਂ 'ਚ ਖੁਸ਼ਬਾਜ ਜਟਾਣਾ ਵਲੋਂ ਕਮਿਊਨਿਟੀ ਹਾਲ ਦਾ ਉਦਘਾਟਨ

ਰਾਮਾਂ ਮੰਡੀ, 4 ਅਗਸਤ (ਅਮਰਜੀਤ ਸਿੰਘ ਲਹਿਰੀ)-ਪਿੰਡ ਪੱਕਾ ਕਲਾਂ ਵਿਖੇ ਗਰਾਮ ਪੰਚਾਇਤ ਵਲੋਂ 10 ਲੱਖ ਦੇ ਕਰੀਬ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਹਲਕਾ ਤਲਵੰਡੀ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਕੀਤਾ | ਇਸ ਮੌਕੇ ਖੁਸ਼ਬਾਜ ਜਟਾਣਾ ਨੇ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦੀ ਧੀ ਖੁਸ਼ਪ੍ਰੀਤ ਕੌਰ ਮਾਨ ਨੇ ਯੂ. ਪੀ. ਐੱਸ. ਸੀ. 'ਚੋਂ 352ਵਾਂ ਰੈਂਕ ਹਾਸਲ ਕਰਕੇ ਮਾਣ ਵਧਾਇਆ

ਲਹਿਰਾ ਮੁਹੱਬਤ, 4 ਅਗਸਤ (ਸੁਖਪਾਲ ਸਿੰਘ ਸੁੱਖੀ)- ਸਥਾਨਕ ਵਾਸੀ ਜਗਜੀਤ ਸਿੰਘ ਮਾਨ ਦੀ ਪੁੱਤਰੀ ਖੁਸ਼ਪ੍ਰੀਤ ਕੌਰ ਮਾਨ ਨੇ 2016 'ਚ ਪੀ. ਸੀ. ਐੱਸ. ਪਾਸ ਕਰਨ ਉਪਰੰਤ ਹੁਣ ਯੂ. ਪੀ. ਐੱਸ. ਸੀ. ਚੋਂ 352 ਰੈਂਕ ਪ੍ਰਾਪਤ ਕਰਕੇ ਮਾਪਿਆਂ ਦਾ ਨਾਂਅ ਇਲਾਕੇ 'ਚ ਰੌਸ਼ਨ ਕੀਤਾ | ਖੁਸ਼ਪ੍ਰੀਤ ...

ਪੂਰੀ ਖ਼ਬਰ »

ਸੁਰਿੰਦਰ ਮਹੇਸ਼ਵਰੀ ਗਊਸ਼ਾਲਾ ਰਾਮਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਰਾਮਾਂ ਮੰਡੀ, 4 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਗਊਸ਼ਾਲਾ ਰਾਮਾਂ ਦੀ ਪ੍ਰਧਾਨਗੀ ਦੀ ਚੋਣ ਲਈ ਗਊਸ਼ਾਲਾ ਵਿਖੇ ਸਮੂਹ ਕਮੇਟੀ ਮੈਂਬਰਾਂ ਦੀ ਅਹਿਮ ਬੈਠਕ ਹੋਈ, ਜਿਸ 'ਚ ਸਮੂਹ ਮੈਂਬਰਾਂ ਨੇ ਪਿਛਲੇ ਕਾਰਜਕਾਲ ਅਤੇ ਪ੍ਰਧਾਨਗੀ ਦੀ ਚੋਣ ਲਈ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੀ ਮਾਤਾ ਨੂੰ ਦਿੱਤੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਸਰਦੂਲਗੜ੍ਹ, 4 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)-ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਉੱਪ ਮੰਡਲ ਮੈਜਿਸਟ੍ਰੇਟ ਰਾਜਪਾਲ ਸਿੰਘ ਸਮੇਤ ਪਿੰਡ ਕੁਸਲਾ ਦਾ ਦੌਰਾ ਕੀਤਾ | ਉਨ੍ਹਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਬਠਿੰਡਾ, 4 ਅਗਸਤ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਤਹਿਤ ਅੱਜ ਬਠਿੰਡਾ ਇਕਾਈ ਦੇ ਬੈਨਰ ਹੇਠ ਇਕੱਠੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ 'ਚ ਬਲਦੇਵ ਸਿੰਘ ਜਨਰਲ ...

ਪੂਰੀ ਖ਼ਬਰ »

ਨਾਮਣਾ ਖੱਟਣ ਵਾਲੀਆਂ ਲੋੜਵੰਦ ਵਿਦਿਆਰਥਣਾਂ ਨੂੰ ਸਹਾਇਤਾ ਗਰੁੱਪ ਮੁਫ਼ਤ ਪੜ੍ਹਾਈ ਕਰਵਾਏਗਾ- ਡਾ. ਰਾਜੀ

ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸਹਾਇਤਾ ਗਰੁੱਪ ਲੁਧਿਆਣਾ ਦੇ ਸੂਬਾ ਪ੍ਰਧਾਨ ਡਾ. ਰਾਜਿੰਦਰ ਸਿੰਘ ਰਾਜੀ ਨੇ ਐਲਾਨ ਕੀਤਾ ਹੈ ਕਿ ਰਾਜ 'ਚ ਨਾਮਣਾ ਖੱਟਣ ਵਾਲੀਆਂ ਲੋੜਵੰਦ ਵਿਦਿਆਰਥਣਾਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ | ਬਾਰ੍ਹਵੀਂ ਜਮਾਤ 'ਚੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX