ਤਾਜਾ ਖ਼ਬਰਾਂ


ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  9 minutes ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  16 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  22 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸੰਪਾਦਕੀ

ਨਿਸ਼ਾਨੇ 'ਤੇ ਸਰਕਾਰ

ਪੰਜਾਬ ਵਿਚ ਨਕਲੀ ਸ਼ਰਾਬ ਪੀਣ ਨਾਲ ਹੁਣ ਤੱਕ 111 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਸਰਕਾਰ ਦਾ ਨਿਸ਼ਾਨੇ 'ਤੇ ਆਉਣਾ ਕੁਦਰਤੀ ਸੀ। ਏਡੇ ਵੱਡੇ ਦੁਖਾਂਤ ਦੇ ਵਾਪਰਨ ਪਿੱਛੇ ਮੌਜੂਦ ਰਹੇ ਅਸਲ ਕਾਰਨਾਂ ਦੀ ਪੜਤਾਲ ਹੋਣੀ ਜ਼ਰੂਰੀ ਹੈ। ਮੁੱਖ ਮੰਤਰੀ ਨੇ ਹੁਣ ਤੱਕ ਸਖ਼ਤ ਕਦਮ ਚੁੱਕਦਿਆਂ 7 ਐਕਸਾਈਜ਼ ਅਫ਼ਸਰਾਂ ਅਤੇ 6 ਪੁਲਿਸ ਅਫ਼ਸਰਾਂ ਨੂੰ ਬਰਖ਼ਾਸਤ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 30 ਲੋਕਾਂ ਵਿਰੁੱਧ ਵੀ ਕੇਸ ਦਰਜ ਕੀਤੇ ਗਏ ਹਨ ਪਰ ਚੁੱਕੇ ਇਨ੍ਹਾਂ ਪ੍ਰਸ਼ਾਸਨਿਕ ਕਦਮਾਂ ਨਾਲ ਵਿਰੋਧੀ ਧਿਰਾਂ ਸੰਤੁਸ਼ਟ ਨਹੀਂ ਹੋਈਆਂ। ਸੂਬੇ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਥਾਂ ਪੁਰ ਥਾਂ ਧਰਨੇ ਦਿੱਤੇ ਅਤੇ ਇਸ ਭਿਆਨਕ ਘਟਨਾਕ੍ਰਮ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਵਿਭਾਗ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਵੀ ਹਾਈਕੋਰਟ ਦੇ ਕਿਸੇ ਜੱਜ ਤੋਂ ਇਸ ਦੀ ਪੜਤਾਲ ਕਰਵਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ। ਬਸਪਾ ਨੇ ਵੀ ਸਰਕਾਰ ਦੇ ਖਿਲਾਫ਼ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਇਸ ਲਈ ਉੱਠੀ ਹੈ ਕਿਉਂਕਿ ਗ੍ਰਹਿ ਵਿਭਾਗ ਅਤੇ ਐਕਸਾਈਜ਼ ਵਿਭਾਗ ਉਨ੍ਹਾਂ ਦੇ ਕੋਲ ਹਨ। ਇਸ ਦੁਖਾਂਤ ਨੇ ਇਕ ਵਾਰ ਤਾਂ ਸੂਬੇ ਦੇ ਸਿਆਸੀ ਮਾਹੌਲ ਨੂੰ ਪੂਰੀ ਤਰ੍ਹਾਂ ਗਰਮ ਕਰ ਦਿੱਤਾ ਹੈ ਪਰ ਇਸ ਗੱਲ ਨੂੰ ਵਧੇਰੇ ਹਵਾ ਉਸ ਸਮੇਂ ਮਿਲੀ ਜਦੋਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਰਾਜਪਾਲ ਨੂੰ ਆਪਣਾ ਮੰਗ ਪੱਤਰ ਸੌਂਪਿਆ। ਇਹ ਦੋਵੇਂ ਸਿਆਸੀ ਆਗੂ ਸੂਬੇ ਦੀ ਕਾਂਗਰਸ ਇਕਾਈ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਹੁਣ ਇਹ ਦੋਵੇਂ ਹੀ ਰਾਜ ਸਭਾ ਦੇ ਮੈਂਬਰ ਹਨ। ਇਨ੍ਹਾਂ ਦੋਵਾਂ ਨੇ ਹੀ ਇਸ ਦੁਖਦਾਈ ਕਾਂਡ ਦੀ ਨਿਰਪੱਖ ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਮੰਗ ਕਰਦਿਆਂ ਆਪਣੀ ਹੀ ਸਰਕਾਰ 'ਤੇ ਸ਼ਰਾਬ ਮਾਫ਼ੀਏ ਨੂੰ ਨੱਥ ਪਾਉਣ ਵਿਚ ਅਸਫਲ ਰਹਿਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਇਸ ਦੀ ਸਿੱਧੀ ਜ਼ਿੰਮੇਵਾਰੀ ਮੁੱਖ ਮੰਤਰੀ 'ਤੇ ਪਾਈ ਹੈ ਅਤੇ ਇਹ ਵੀ ਕਿਹਾ ਹੈ ਕਿ ਕਮਿਸ਼ਨਰ ਪੱਧਰ ਦਾ ਅਧਿਕਾਰੀ ਨਿਰਪੱਖ ਜਾਂਚ ਨਹੀਂ ਕਰ ਸਕਦਾ। ਉਨ੍ਹਾਂ ਨੇ ਤਾਲਾਬੰਦੀ ਦੇ ਸਮੇਂ ਵਿਚ ਵੱਡੀ ਪੱਧਰ 'ਤੇ ਹੋਈ ਸ਼ਰਾਬ ਦੀ ਤਸਕਰੀ ਦਾ ਜ਼ਿਕਰ ਕਰਦਿਆਂ ਇਹ ਕਿਹਾ ਕਿ ਇਸ ਨਾਲ ਰਾਜ ਨੂੰ 2700 ਕਰੋੜ ਰੁਪਏ ਦਾ ਘਾਟਾ ਪਿਆ ਹੈ। ਉਨ੍ਹਾਂ ਨੇ ਸੂਬੇ ਵਿਚ ਚਲਦੀਆਂ ਨਾਜਾਇਜ਼ ਸ਼ਰਾਬ ਫੈਕਟਰੀਆਂ ਦਾ ਵੀ ਜ਼ਿਕਰ ਕੀਤਾ ਜੋ ਲਗਾਤਾਰ ਨਾਜਾਇਜ਼ ਸ਼ਰਾਬ ਬਣਾ ਰਹੀਆਂ ਹਨ। ਰਾਜਪੁਰਾ ਅਤੇ ਖੰਨੇ ਨੇੜੇ ਦੇ ਪਿੰਡਾਂ ਵਿਚ ਅਜਿਹੀਆਂ ਫੈਕਟਰੀਆਂ ਫੜੀਆਂ ਵੀ ਗਈਆਂ ਸਨ। ਇਸ ਤੋਂ ਇਲਾਵਾ ਰਸਾਇਣਾਂ ਨਾਲ ਤਿਆਰ ਕੀਤੀ ਜਾਂਦੀ ਸ਼ਰਾਬ ਦਾ ਧੰਦਾ, ਜੋ ਲਗਪਗ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ, ਬਾਰੇ ਵੀ ਪ੍ਰਸ਼ਾਸਨ 'ਤੇ ਉਂਗਲੀ ਉੱਠੀ ਹੈ। ਦੂਲੋਂ ਨੇ ਤਾਂ ਇਥੋਂ ਤੱਕ ਵੀ ਦੋਸ਼ ਲਗਾਇਆ ਕਿ ਅੱਜ 70 ਫ਼ੀਸਦੀ ਵਿਧਾਇਕ ਗ਼ੈਰ-ਕਾਨੂੰਨੀ ਤੇ ਨਾਜਾਇਜ਼ ਕਾਰੋਬਾਰਾਂ ਵਿਚ ਵੀ ਸ਼ਾਮਿਲ ਹਨ। ਕਾਂਗਰਸ ਦੇ ਹੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਸ਼ਰਾਬ ਦੇ ਧੰਦੇ ਬਾਰੇ ਕਿਹਾ ਹੈ ਕਿ ਇਹ ਕੁਝ ਅਧਿਕਾਰੀਆਂ ਤੱਕ ਹੀ ਸੀਮਤ ਨਹੀਂ ਬਲਕਿ ਇਸ ਵਿਚ ਕੁਝ ਸਿਆਸੀ ਆਗੂ ਵੀ ਜੁੜੇ ਹੋਏ ਹਨ।
ਅਜਿਹੀਆਂ ਹੀ ਭਾਵਨਾਵਾਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਜ਼ਾਹਰ ਕੀਤੀਆਂ ਹਨ ਅਤੇ ਕਿਹਾ ਹੈ ਕਿ ਇਸ ਕਾਂਡ ਦੇ ਦੋਸ਼ੀਆਂ ਵਿਰੁੱਧ ਕਤਲ ਅਧੀਨ ਮੁਕੱਦਮਾ ਚੱਲਣਾ ਚਾਹੀਦਾ ਹੈ। ਹਾਲਾਂਕਿ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਦੋਵਾਂ ਆਗੂਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਕੁਝ ਵਜ਼ੀਰਾਂ ਨੇ ਵੀ ਸਰਕਾਰ ਦਾ ਪੱਖ ਪੂਰਿਆ ਹੈ ਪਰ ਪੈਦਾ ਹੋਈ ਅਜਿਹੀ ਸਥਿਤੀ ਵਿਚ ਸਰਕਾਰ ਜ਼ਰੂਰ ਨਿਸ਼ਾਨੇ 'ਤੇ ਆ ਗਈ ਹੈ, ਜਿਸ ਕਰਕੇ ਸੂਬੇ ਦਾ ਸਿਆਸੀ ਵਾਤਾਵਰਨ ਹੋਰ ਵੀ ਤਲਖ਼ ਹੋ ਗਿਆ ਜਾਪਦਾ ਹੈ। ਪੈਦਾ ਹੋਈ ਇਸ ਸਥਿਤੀ ਨੂੰ ਸੰਭਾਲਣ ਲਈ ਸਰਕਾਰ ਨੂੰ ਤੁਰੰਤ ਅਜਿਹੇ ਸਖ਼ਤ ਅਤੇ ਸਪੱਸ਼ਟ ਕਦਮ ਚੁੱਕਣੇ ਹੋਣਗੇ ਜੋ ਮਾਹੌਲ ਨੂੰ ਠੀਕ ਕਰਨ ਵਿਚ ਸਹਾਈ ਹੋਣ। ਅਜਿਹਾ ਕਿਸੇ ਨਿਰਪੱਖ ਏਜੰਸੀ ਤੋਂ ਪੜਤਾਲ ਕਰਵਾਉਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹੇ ਕਰਨ ਨਾਲ ਹੀ ਸੰਭਵ ਹੋ ਸਕੇਗਾ।

-ਬਰਜਿੰਦਰ ਸਿੰਘ ਹਮਦਰਦ

ਵਿਰੋਧਤਾਈਆਂ ਗ੍ਰਸਤ ਹੈ ਨਵੀਂ ਵਿੱਦਿਅਕ ਨੀਤੀ

ਇਹ ਹਕੀਕਤ ਹੈ ਕਿ ਭਾਰਤ ਦੀ ਬਣਤਰ ਵਿਚ ਵੱਖ-ਵੱਖ ਭਾਸ਼ਾਵਾਂ, ਸੱਭਿਆਚਾਰ, ਬੋਲੀਆਂ, ਰਹਿਣ-ਸਹਿਣ, ਜਾਤਾਂ-ਜਮਾਤਾਂ, ਵੱਖ-ਵੱਖ ਧਰਮ ਅਤੇ ਅਸਾਵੇਂਪਣ ਦੇ ਵਿਕਾਸ ਦੀਆਂ ਵੰਨਗੀਆਂ ਸਮੋਈਆਂ ਹੋਈਆਂ ਹਨ। ਇਸ ਕਰਕੇ ਭਾਰਤ ਨੂੰ ਬਹੁਭਾਸ਼ਾਈ, ਬਹੁ-ਸੱਭਿਆਚਾਰੀ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼

ਸੁਤੰਤਰਤਾ ਸੰਗਰਾਮੀ ਬਾਬਾ ਦਿਆਲ ਸਿੰਘ ਨੂੰ ਯਾਦ ਕਰਦਿਆਂ

ਬਾਬਾ ਦਿਆਲ ਸਿੰਘ ਕੋਟਕਪੂਰਾ ਦਾ ਬਚਪਨ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਤੱਕ ਦਾ ਜੀਵਨ ਬੜਾ ਮੁਸ਼ਕਿਲਾਂ ਭਰਿਆ ਸੀ। ਉਨ੍ਹਾਂ ਦਾ ਜਨਮ ਪਿੰਡ ਸ਼ੇਰ ਸਿੰਘ ਵਾਲਾ (ਫ਼ਰੀਦਕੋਟ) ਵਿਖੇ 5 ਅਗਸਤ, 1885 ਵਿਚ ਹੋਇਆ। ਬਚਪਨ ਵਿਚ ਹੀ ਪਿਤਾ ਦਾ ਸਾਇਆ ਸਿਰ ਤੋਂ ਚਲਾ ਗਿਆ। ਮਾਂ ...

ਪੂਰੀ ਖ਼ਬਰ »

ਅੱਜ ਲਈ ਵਿਸ਼ੇਸ਼

ਰਾਇਕੋਟ ਦੇ ਨਾਮਧਾਰੀ ਸ਼ਹੀਦ

ਮੁਗਲ ਕਾਲ ਤੋਂ ਬਾਅਦ ਪਿੱਛੋਂ ਅੰਗਰੇਜ਼ੀ ਸ਼ਾਸਕਾਂ ਨੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜਕਾਲ ਮਗਰੋਂ ਤਕਰੀਬਨ ਸੰਨ 1846 ਨੂੰ ਪੰਜਾਬ ਦੇ ਪਾਵਨ ਅਸਥਾਨ ਸ੍ਰੀ ਅੰਮ੍ਰਿਤਸਰ ਵਿਖੇ ਕੁਟਲ ਨੀਤੀ ਨਾਲ ਗਊਆਂ ਦੇ ਵੱਗ ਉੱਤੇ ਤੋਪਖਾਨੇ ਦੇ ਸੰਤਰੀ ਨੇ ਗੋਲੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX