ਤਾਜਾ ਖ਼ਬਰਾਂ


ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  4 minutes ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  11 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  17 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਜਲੰਧਰ

ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਵੱਖ-ਵੱਖ ਥਾਈਾ ਰੋਸ ਮੁਜ਼ਾਹਰੇ

ਜਲੰਧਰ, 4 ਅਗਸਤ (ਜਸਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਾਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਗ਼ਰੀਬ-ਦਲਿਤ ਸਮਾਜ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਆਵਾਜ਼ ਉਠਾਉਣ ਲਈ ਅੱਜ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਅਗਵਾਈ ਹੇਠ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਰੋਸ ਪ੍ਰਦਰਸ਼ਨ ਕੀਤੇ ਗਏ | ਇਹ ਰੋਸ ਪ੍ਰਦਰਸ਼ਨ ਖੁਰਲਾ ਕਿੰਗਰਾ ਵਿਖੇ ਬੀਬੀ ਪ੍ਰਮਿੰਦਰ ਕੌਰ ਪੰਨੂ ਤੇ ਅਮਰਪ੍ਰੀਤ ਸਿੰਘ ਮੌਾਟੀ, ਰਵੀਦਾਸ ਚੌਾਕ ਵਿਖੇ ਭਜਨ ਲਾਲ ਚੋਪੜਾ ਤੇ ਪ੍ਰਵੇਸ਼ ਟਾਾਗਰੀ, ਨਕੋਦਰ ਚੌਾਕ ਵਿਖੇ ਗੁਰਦਰਸ਼ਨ ਲਾਲ ਤੇ ਗੁਰਦੇਵ ਸਿੰਘ ਗੋਲਡੀ ਭਾਟੀਆ, ਬਸਤੀ ਦਾਨਿਸ਼ਮੰਦਾ ਵਿਖੇ ਕਮਲਜੀਤ ਸਿੰਘ ਭਾਟੀਆ, ਗੁਰਪ੍ਰੀਤ ਥਾਪਾ, ਕੁਲਵਿੰਦਰ ਸਿੰਘ ਚੀਮਾ, ਸਰਬਜੀਤ ਸਿੰਘ ਪਨੇਸਰ ਤੇ ਮਹਿੰਦਰ ਪਾਲ ਨਿੱਕਾ, ਕੰਪਨੀ ਬਾਗ ਵਿਖੇ ਚੰਦਨ ਗਰੇਵਾਲ ਤੇ ਸੁਰੇਸ਼ ਸਹਿਗਲ, ਨੂਰਪੁਰ ਤੇ ਜੰਡੂਸਿੰਘਾ ਸਰਕਲ 'ਚ ਹਰਿੰਦਰ ਸਿੰਘ ਢੀਂਡਸਾ, ਰੇਲਵੇ ਸਟੇਸ਼ਨ ਵਿਖੇ ਚੰਦਨ ਗਰੇਵਾਲ, ਸੱਗੀ ਸਹੋਤਾ, ਸੰਗਰਾਂ ਮੁਹੱਲਾ ਵਿਖੇ ਸੁਭਾਸ਼ ਸੋਂਧੀ, ਮਨੀਸ਼ ਗਿੱਲ ਬਾਉ, ਥਾਪਰ ਗੋਰਵ ਥਾਪਰ, ਸੋਢਲ ਚੌਾਕ ਵਿਖੇ ਸਤਿੰਦਰ ਸਿੰਘ ਪੀਤਾ, ਮਨਿੰਦਰਪਾਲ ਸਿੰਘ ਗੁੰਬਰ, ਅਮਰੀਕ ਸਿੰਘ ਭਾਟਸਿੰਘ, ਯਸ਼ਪਾਲ ਝੱਮਟ ਰਾਮਨਗਰ, ਨਰੇਸ਼ ਕੁਮਾਰ ਸਈਪੁਰ, ਗੁਰਜੀਤ ਸਿੰਘ ਮਰਵਾਹਾ, ਮਕਸੂਦਾਾ ਚੌਾਕ ਵਿਖੇ ਅਵਤਾਰ ਸਿੰਘ ਘੁੰਮਣ, ਜਰਨੈਲ ਸਿੰਘ ਰੰਧਾਵਾ, ਪ੍ਰਮਜੀਤ ਸਿੰਘ ਜੇ. ਪੀ., ਰੇਰੂ ਚੌਾਕ ਵਿਖੇ ਪਰਮਜੀਤ ਸਿੰਘ ਰੇਰੂ ਕੌਾਸਲਰ, ਕੁਲਦੀਪ ਸਿੰਘ ਲੁਬਾਣਾ, ਲੰਮਾ ਪਿੰਡ ਚੌਾਕ ਵਿਖੇ ਰਣਜੀਤ ਸਿੰਘ ਰਾਣਾ, ਰਾਣਾ ਹੰਸ ਰਾਜ, ਦਕੋਹਾ ਫ਼ਾਟਕ ਵਿਖੇ ਬਲਬੀਰ ਸਿੰਘ ਬਿੱਟੂ, ਦਿਲਬਾਗ ਹੁਸੈਨ, ਵਿੱਕੀ ਤੁਲਸੀ ਤੇ ਕਮਲੇਸ਼ ਕੁਮਾਰ ਧੰਨੋਵਾਲੀ ਦੇ ਸਹਿਯੋਗ ਨਾਲ ਕੀਤੇ ਗਏ¢ਇਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਦੇ ਨਾਲ ਬਲਜੀਤ ਸਿੰਘ ਨੀਲਾਮਹਿਲ, ਮਨਿੰਦਰਪਾਲ ਸਿੰਘ ਗੁੰਬਰ, ਰਵਿੰਦਰ ਸਿੰਘ ਸਵੀਟੀ, ਸੁਰਿੰਦਰ ਸਿੰਘ ਐੱਸ. ਟੀ. ਤੇ ਅਰਜਨ ਸਿੰਘ ਨੇ ਰੋਸ ਪ੍ਰਦਰਸ਼ਨਾਂ ਵਿਚ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇੇ ਵਰਕਰਾਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ਕਿਹਾ ਕਿ ਗ਼ਰੀਬ ਤੇ ਦਲਿਤ ਸਮਾਜ ਨਾਲ ਸਬੰਧਤ ਵਿਦਿਆਰਥੀਆਾ ਲਈ ਕੇਂਦਰ ਸਰਕਾਰ ਵਲੋਂ 309 ਕਰੋੜ ਰੁਪਏ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਭੇਜਿਆ ਗਿਆ ਹੈ ਜੋ ਕਾਾਗਰਸ ਦੀ ਕੈਪਟਨ ਸਰਕਾਰ ਡਕਾਰ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭੇਜੇ ਗਏ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਪੈਸਾ ਐੱਸ. ਸੀ., ਬੀ. ਸੀ. ਵਿਦਿਆਰਥੀਆਂ ਨੂੰ ਨਾ ਦੇਣਾ, ਲੱਖਾਂ ਦੀ ਗਿਣਤੀ 'ਚ ਨੀਲੇ ਕਾਰਡ ਕੱਟੇ ਜਾਣ ਕਾਰਨ, ਬਿਜਲੀ ਬਿੱਲਾਂ ਵਿਚ ਬੇਹਿਸਾਬ ਵਾਧਾ ਕੀਤੇ ਜਾਣ ਕਾਰਨ, ਕੱਟੀਆਂ ਪੈਨਸ਼ਨਾਂ ਨੂੰ ਬਹਾਲ ਕਰਵਾਉਣ ਲਈ, ਗ਼ਰੀਬ ਲੋਕਾਂ ਦੀ ਮੁਫ਼ਤ ਇਲਾਜ ਦੀ ਸਹੂਲਤ ਨੂੰ ਮੁੜ ਬਹਾਲ ਕਰਵਾਉਣ ਲਈ ਤੇ ਕੀਤੇ ਵਾਅਦੇ ਮੁਤਾਬਕ 51000 ਰੁਪਏ ਦੀ ਸ਼ਗਨ ਸਕੀਮ ਨੂੰ ਲਾਗੂ ਕਰਵਾਉਣ ਲਈ ਅਤੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗ਼ਰੀਬ ਤੇ ਦਲਿਤ ਸਮਾਜ ਨੂੰ ਦਿੱਤੀਆਾ ਸਹੂਲਤਾਾ ਨੂੰ ਕਾਾਗਰਸ ਸਰਕਾਰ ਵਲੋਂ ਬੰਦ ਕੀਤੇ ਜਾਣ ਕਾਰਨ ਇਹ ਰੋਸ ਪ੍ਰਦਰਸ਼ਨ ਕੀਤੇ ਗਏ ਹਨ |
ਜਲੰਧਰ ਛਾਉਣੀ ਹਲਕੇ 'ਚ ਪ੍ਰਦਰਸ਼ਨ : ਇਸੇ ਤਰ੍ਹਾਂ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ 'ਚ ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤੇ ਗਏ | ਗੁਰੂ ਤੇਗ ਬਹਾਦਰ ਨਗਰ ਵਿਖੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਰਬਜੀਤ ਸਿੰਘ ਮੱਕੜ ਨੇ ਕਾਂਗਰਸ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਲੋਕਾਂ 'ਚ ਕਾਂਗਰਸ ਪ੍ਰਤੀ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ | ਗਗਨਦੀਪ ਸਿੰਘ ਗੱਗੀ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਗੁਰੂ ਤੇਗ ਬਹਾਦਰ ਨਗਰ ਨੇ ਵੀ ਕਾਂਗਰਸ ਸਰਕਾਰ 'ਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਜ ਨੌਜਵਾਨ ਵਰਗ ਪੂਰੀ ਤਰ੍ਹਾਂ ਨਾਲ ਨਿਰਾਸ਼ ਦਿਖਾਈ ਦੇ ਰਿਹਾ ਹੈ | ਇਸ ਮੌਕੇ ਪਰਮਜੀਤ ਸਿੰਘ ਸੇਠੀ, ਸੁਖਮਿੰਦਰ ਸਿੰਘ ਰਾਜਪਾਲ, ਅੰਮਿ੍ਤਬੀਰ ਸਿੰਘ, ਰੋਸ਼ਨ ਲਾਲ, ਮਨਪ੍ਰੀਤ ਮੌਲਾ, ਅਨਿਤ ਵਾਲੀਆ, ਹਨੀ ਕਾਲੜਾ ਤੇ ਹੋਰ ਮੌਜੂਦ ਸਨ |
ਗੋਲਡੀ ਭਾਟੀਆ ਦੀ ਅਗਵਾਈ ਹੇਠ ਪ੍ਰਦਰਸ਼ਨ : ਸਥਾਨਕ ਨਕੋਦਰ ਚੌਾਕ ਵਿਖੇ ਯੂਥ ਅਕਾਲੀ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਬਲਜੀਤ ਸਿੰਘ ਨੀਲਾਮਹਿਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਰਜਿੰਦਰ ਸਿੰਘ ਭਾਟੀਆ, ਗੁਰਦਰਸ਼ਨ ਲਾਲ, ਜੈਦੀਪ ਸਿੰਘ ਬਾਜਵਾ, ਤੇਗਾ ਸਿੰਘ ਬੱਲ, ਰਾਜਵੰਤ ਸਿੰਘ ਸੁੱਖਾ, ਮਨਿੰਦਰਪਾਲ ਸਿੰਘ ਗੁੰਬਰ, ਮਹਿੰਦਰ ਸਿੰਘ ਗੋਲੀ, ਵਰਿੰਦਰ ਸ਼ਰਮਾ, ਪ੍ਰਵਿੰਦਰ ਸਿੰਘ ਭਾਟੀਆ, ਰਾਜਪ੍ਰੀਤ ਸਿੰਘ, ਸੁਰਜੀਤ ਸਿੰਘ ਰਾਜੂ, ਗੁਰਦਿੱਤ ਸਿੰਘ, ਨਿਰਵੈਰ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਕੁਮਾਰ, ਅਵਤਾਰ ਸਿੰਘ, ਪਰਮਜੀਤ ਸਿੰਘ ਤੇ ਹੋਰ ਮੌਜੂਦ ਸਨ |

ਐੱਲ. ਈ. ਡੀ. ਤੇ ਤਿੰਨ ਮੋਬਾਈਲਾਂ ਸਮੇਤ ਚੋਰ ਕਾਬੂ

ਮਕਸੂਦਾਂ, 4 ਅਗਸਤ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਦੀ ਪੁਲਿਸ ਨੇ ਇਕ ਚੋਰ ਨੂੰ ਚੋਰੀ ਕੀਤੇ ਐੱਲ. ਈ. ਡੀ. ਤੇ ਤਿੰਨ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਚੋਰ ਦੀ ਪਛਾਣ ਦਿਤੇਸ਼ ਬਹਾਦਰ ਪੁੱਤਰ ਪਦਮ ਬਹਾਦਰ ਵਾਸੀ ਸੋਨੂੰ ਦਾ ਵਿਹੜਾ, ਫੋਕਲ ਪੁਆਇੰਟ ਦੇ ...

ਪੂਰੀ ਖ਼ਬਰ »

ਦਕੋਹਾ 'ਚ ਅਕਾਲੀ ਆਗੂਆਂ ਨੇ ਕਾਂਗਰਸ ਪਾਰਟੀ ਦੇ ਿਖ਼ਲਾਫ਼ ਕੱਢੀ ਭੜਾਸ

ਜਲੰਧਰ ਛਾਉਣੀ, 4 ਅਗਸਤ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਦੇ ਸੱਦੇ 'ਤੇ ਜਿੱਥੇ ਅੱਜ ਸੂਬੇ ਭਰ 'ਚ ਕਾਂਗਰਸ ਪਾਰਟੀ ਦੀਆਂ ਵਧੀਕੀਆਂ ਿਖ਼ਲਾਫ਼ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ, ਉੱਥੇ ਹੀ ਅੱਜ ਕੇਂਦਰੀ ਹਲਕੇ ਦੇ ਅਧੀਨ ...

ਪੂਰੀ ਖ਼ਬਰ »

ਕਿਸ਼ਨਗੜ੍ਹ ਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਕਿਸ਼ਨਗੜ੍ਹ, 4 ਅਗਸਤ (ਹੁਸਨ ਲਾਲ/ਹਰਬੰਸ ਸਿੰਘ ਹੋਠੀ)-ਅੱਜ ਸਰਕਾਰ ਬਿਆਸ ਪਿੰਡ ਦੇ ਅਧੀਨ ਆਉਂਦੇ ਪਿੰਡ ਕਿਸ਼ਨਗੜ੍ਹ ਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਪਵਨ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਿਖ਼ਲਾਫ਼ ਕਾਂਗਰਸ ਆਗੂਆਂ ਵਲੋਂ ਚੌਕਾਂ 'ਚ ਕੀਤੇ ਰੋਸ ਪ੍ਰਦਰਸ਼ਨ

ਜਲੰਧਰ, 4 ਅਗਸਤ (ਮੇਜਰ ਸਿੰਘ)-ਕਾਂਗਰਸ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਿਖ਼ਲਾਫ਼ ਜਲੰਧਰ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਰੋਸ ਪ੍ਰਦਰਸ਼ਨ ਕੀਤਾ ਗਏ | ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਾਜਿੰਦਰ ਬੇਰੀ ਤੇ ਜਲੰਧਰ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਿੰਡਾਂ 'ਚ ਰੋਸ ਮੁਜ਼ਾਹਰੇ

ਜਲੰਧਰ, 4 ਅਗਸਤ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਿੰਡਾਂ 'ਚ ਕਾਂਗਰਸ ਸਰਕਾਰ ਖਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ | ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਇਨ੍ਹਾਂ ਰੋਸ ...

ਪੂਰੀ ਖ਼ਬਰ »

ਕੋਰੋਨਾ ਨਾਲ ਦੋ ਵਿਅਕਤੀਆਂ ਦੀ ਮੌਤ, ਜ਼ਿਲ੍ਹੇ 'ਚ 33 ਹੋਰ ਮਰੀਜ਼ ਮਿਲੇ

ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ)-ਅੱਜ ਕੋਰੋਨਾ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ ਨਿਤਿਨ ਸ਼ਰਮਾ (31) ਵਾਸੀ ਤਾਰਾ ਸਿੰਘ ਐਵੀਨਿਊ ਅਤੇ ਹਰਜੀਤ ਸਿੰਘ (68) ਵਾਸੀ ਢੰਨ ਮੁਹੱਲਾ ਸ਼ਾਮਿਲ ਹਨ | ਦੋਵੇਂ ਮਿ੍ਤਕਾਂ ਦਾ ਸ਼ਹਿਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ 'ਚ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਕੌਮੀ ਸਿੱਖਿਆ ਨੀਤੀ 'ਤੇ ਕਰਵਾਇਆ ਵੈਬੀਨਾਰ

ਜਲੰਧਰ, 4 ਅਗਸਤ (ਰਣਜੀਤ ਸਿੰਘ ਸੋਢੀ)-ਦੇਸ਼ 'ਚ 34 ਸਾਲਾਂ ਦੇ ਬਾਅਦ ਸਕੂਲੀ ਸਿੱਖਿਆ ਤੋਂ ਲੈ ਕੇ ਉੱਚ ਸਿੱਖਿਆ ਤੱਕ ਨਵੀਂ ਕੌਮੀ ਸਿੱਖਿਆ ਨੀਤੀ ਦੇ ਲਾਭ ਅਤੇ ਚੁਣੌਤੀਆਂ 'ਤੇ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ...

ਪੂਰੀ ਖ਼ਬਰ »

ਸਿਮਰਜੀਤ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਜਲੰਧਰ, 4 ਅਗਸਤ (ਰਣਜੀਤ ਸਿੰਘ ਸੋਢੀ)-ਪ੍ਰੇਮ ਚੰਦ ਮਾਰਕੰਡਾ ਐੱਸ. ਡੀ. ਕਾਲਜ ਜਲੰਧਰ ਦਾ ਐੱਮ. ਐੱਸ. ਸੀ. ਫ਼ੈਸ਼ਨ ਡਿਜ਼ਾਈਨਿੰਗ ਸਮੈਸਟਰ ਦੂਜੇ ਦਾ ਗੁਰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ¢ ਸਿਮਰਜੀਤ ਕੌਰ ਨੇ 550 ਵਿਚੋਂ 506 (92%) ...

ਪੂਰੀ ਖ਼ਬਰ »

ਚਰਨਜੀਤ ਸਿੰਘ ਸੋਹਲ ਨੇ ਕਮਿਸ਼ਨਰੇਟ ਪੁਲਿਸ 'ਚ ਸੇਵਾਵਾਂ ਕੀਤੀਆਂ ਸ਼ੁਰੂ

ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ)-ਸੂਬਾ ਸਰਕਾਰ ਤੇ ਪੰਜਾਬ ਪੁਲਿਸ ਨੇ ਵਿਭਾਗ 'ਚ ਚੱਲ ਰਹੀ ਕਮਿਸ਼ਨਰੇਟ ਪ੍ਰਣਾਲੀ 'ਚ ਜੁਆਇੰਟ ਕਮਿਸ਼ਨਰ ਪੁਲਿਸ (ਜੇ.ਸੀ.ਪੀ.) ਦਾ ਨਵਾਂ ਅਹੁਦਾ ਬਣਾਇਆ ਹੈ | ਜਲੰਧਰ ਕਮਿਸ਼ਨਰੇਟ ਪੁਲਿਸ 'ਚ ਇਸ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੇ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਬਿਆਨਾਂ 'ਤੇ ਕਾਂਗਰਸੀ ਯੂਥ ਆਗੂ ਤੇ ਸਾਥੀਆਂ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਟੈਗੋਰ ਨਗਰ 'ਚ ਹੋਏ ਝਗੜੇ ਦੇ ਮਾਮਲੇ 'ਚ ਵਿਰੋਧੀ ਧਿਰ ਦੇ ਬਿਆਨਾਂ ਦੇ ਆਧਾਰ 'ਤੇ ਕਾਂਗਰਸੀ ਯੂਥ ਆਗੂ ਤੇ ਸਾਥੀਆਂ ਖਿਲਾਫ਼ ਹੱਤਿਆ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ...

ਪੂਰੀ ਖ਼ਬਰ »

ਹਾਈਡ੍ਰੋਲਿਕ ਫਾਇਰ ਬਿ੍ਗੇਡ ਗੱਡੀ ਲੈਣ ਦੀ ਤਿਆਰੀ

ਜਲੰਧਰ, 4 ਅਗਸਤ (ਸ਼ਿਵ)-ਫਾਇਰ ਬਿ੍ਗੇਡ ਦੀ ਐਡਹਾਕ ਕਮੇਟੀ ਦੇ ਚੇਅਰਮੈਨ ਮਨਦੀਪ ਜੱਸਲ ਦੀ ਪ੍ਰਧਾਨਗੀ ਵਿਚ ਹੋਈ ਵਰਚੂਅਲ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਫਾਇਰ ਬਿ੍ਗੇਡ ਕੋਲ ਅੱਗ ਬੁਝਾਉਣ ਲਈ ਕੋਈ ਵੱਡੀ ਗੱਡੀ ਨਾ ਹੋਣ ਕਰਕੇ ਹੁਣ ਇਕ ਨਵੀਂ ਹਾਈਡਰੋਲਿਕ ਫਾਇਰ ...

ਪੂਰੀ ਖ਼ਬਰ »

ਲੱਕੀ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਬਾਜਵਾ, ਦੂਲੋ ਤੇ ਸੂੰਢ 'ਤੇ ਲਗਾਏ ਦੋਸ਼

ਜਲੰਧਰ, 4 ਅਗਸਤ (ਜਸਪਾਲ ਸਿੰਘ)-ਪੰਜਾਬ ਮੱਧਮ ਉਦਯੋਗ ਤੇ ਵਿਕਾਸ ਬੋਰਡ ਦੇ ਡਾਇਰੈਕਟਰ ਮਲਵਿੰਦਰਵੰਤ ਸਿੰਘ ਲੱਕੀ ਨੇ ਆਪਣੀ ਹੀ ਪਾਰਟੀ ਦੇ ਆਗੂਆਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ ਅਤੇ ਤਰਲੋਚਨ ਸਿੰਘ ਸੂੰਢ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫ਼ੈਸਲਾ

ਜਲੰਧਰ, 4 ਅਗਸਤ (ਸਾਬੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਵੇਖਣ ਕਰਵਾਉਣ ਦਾ ...

ਪੂਰੀ ਖ਼ਬਰ »

1.35 ਕਰੋੜ ਦੀ ਲਾਗਤ ਵਾਲੀਆਂ 22 ਨਰਸਰੀਆਂ ਜਲੰਧਰ 'ਚ ਕੀਤੀਆਂ ਜਾਣਗੀਆਂ ਸਥਾਪਿਤ

ਜਲੰਧਰ, 4 ਅਗਸਤ (ਚੰਦੀਪ ਭੱਲਾ)-ਜਲੰਧਰ ਨੂੰ ਸਾਫ਼ ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਿੱਤੀ ਸਾਲ ਦੌਰਾਨ ਜ਼ਿਲ੍ਹੇ ਦੇ ਹਰ ਬਲਾਕ ਵਿਚ ਦੋ-ਦੋ ਕੁੱਲ 22 ਨਰਸਰੀਆਂ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ ¢ ...

ਪੂਰੀ ਖ਼ਬਰ »

ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਅਹੁਦਾ ਸੰਭਾਲਿਆ

ਜਲੰਧਰ, 4 ਅਗਸਤ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਥਾਂ 'ਤੇ ਨਵੇਂ ਆਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਰੁਪਿੰਦਰਜੀਤ ਚਾਹਲ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਜਮਸ਼ੇਰ ਖ਼ਾਸ 'ਚ ਰੋਸ ਪ੍ਰਦਰਸ਼ਨ

ਜਮਸ਼ੇਰ ਖ਼ਾਸ, 4 ਅਗਸਤ (ਰਾਜ ਕਪੂਰ)-ਪੰਜਾਬ ਸਰਕਾਰ ਵਲੋਂ ਐੱਸ.ਸੀ.ਬੀ.ਸੀ. ਵਿਦਿਆਰਥੀਆਂ ਦੇ ਵਜ਼ੀਫ਼ੇ ਨਾ ਦੇਣਾ, ਨੀਲੇ ਕਾਰਡ ਕੱਟਣ, ਬਿਜਲੀ ਦੇ ਬਿੱਲਾਂ ਵਿਚ ਵਾਧਾ, ਕੱਟੀਆਂ ਪੈਨਸ਼ਨਾਂ ਬਹਾਲ ਕਰਵਾਉਣ ਅਤੇ ਗ਼ਰੀਬਾਂ ਦੀਆਂ ਬੰਦ ਸਹੂਲਤਾਂ ਿਖ਼ਲਾਫ਼ ਸ਼੍ਰੋਮਣੀ ...

ਪੂਰੀ ਖ਼ਬਰ »

ਚੌਧਰੀ ਜਗਜੀਤ ਸਿੰਘ ਦੀ ਬਰਸੀ ਮਨਾਈ

ਕਰਤਾਰਪੁਰ, 4 ਅਗਸਤ (ਭਜਨ ਸਿੰਘ)-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ 'ਚ ਸਾਬਕਾ ਕੈਬਨਿਟ ਮੰਤਰੀ ਚੌਧਰੀ ਜਗਜੀਤ ਸਿੰਘ ਦੀ 5ਵੀਂ ਬਰਸੀ ਮੌਕੇ ਉਨ੍ਹਾਂ ਦੇ ਬੇਟੇ ਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਕਾਲਜ ਵਿਖੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਸਤਿੰਦਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜਲੰਧਰ, 4 ਅਗਸਤ (ਐੱਮ. ਐੱਸ. ਲੋਹੀਆ)-ਐੱਸ. ਐੱਸ. ਪੀ. ਸਤਿੰਦਰ ਸਿੰਘ ਨੇ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਲਟਕ ਰਹੇ ਪੁਰਾਣੇ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਥਾਣੇ 'ਚ ਆਉਣ ਵਾਲੇ ਹਰ ਵਿਅਕਤੀ ਨਾਲ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਪੱਕੇ ਹੋਣ ਲਈ ਕਾਊਾਟਰ ਸਾਈਨ ਸੇਵਾ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖ਼ੱਜਲ-ਖ਼ੁਆਰ

ਜਲੰਧਰ, 4 ਅਗਸਤ (ਮੇਜਰ ਸਿੰਘ)-ਵਿਦੇਸ਼ਾਂ 'ਚ ਗਏ ਪੰਜਾਬੀਆਂ ਨੂੰ ਪੱਕਾ ਪ੍ਰਵਾਸ ਹਾਸਲ ਕਰਨ ਲਈ ਭਾਰਤ ਸਰਕਾਰ ਵਲੋਂ ਕਾਊਾਟਰ ਸਾਈਨ ਦਸਤਾਵੇਜ਼ਾਂ ਦੀ ਜ਼ਰਰੂਤ ਪੈਂਦੀ ਹੈ ਪਰ ਪੰਜਾਬ ਸਰਕਾਰ ਨੇ ਆਨਲਾਈਨ ਕਾਊਾਟਰ ਸਾਈਨ ਦਰਖ਼ਾਸਤਾਂ ਲੈਣੀਆਂ ਹੀ ਬੰਦ ਕਰ ਰੱਖੀਆਂ ਹਨ, ...

ਪੂਰੀ ਖ਼ਬਰ »

ਜਿੰਮਾਂ 'ਚ ਪ੍ਰੈਕਟਿਸ ਅੱਜ ਤੋਂ ਸ਼ੁਰੂ

ਜਲੰਧਰ, 4 ਅਗਸਤ (ਜਤਿੰਦਰ ਸਾਬੀ)-ਆਖਿਰ ਪੰਜਾਬ ਸਰਕਾਰ ਨੇ ਕੇਂਦਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਫਿੱਟਨੈੱਸ ਕਰਨ ਵਾਲੇ ਜਿੰਮ ਤੇ ਇਸ ਦੇ ਨਾਲ ਹੀ ਯੋਗਾ ਕੇਂਦਰ ਾਂ ਨੂੰ 5 ਅਗਸਤ ਤੋਂ ਖੋਹਲਣ ਦੀ ਮਨਜੂਰੀ ਦੇ ਦਿੱਤੀ ਹੈ | ਪਿਛਲੇ ਕਾਫ਼ੀ ਸਮੇਂ ਤੋਂ ਜਿੰਮ ਇੰਡਸਟਰੀ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਭੰਗੜਾ ਵਕਸ਼ਾਪ ਕਰਵਾਈ

ਜਲੰਧਰ, 4 ਅਗਸਤ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਦੇ ਕਲਚਰਲ ਵਿਭਾਗ ਨੇ ਭੰਗੜੇ ਸਵੈ ਗੁਰੂ ਗਰਾਮ ਅਕੈਡਮੀ ਦੇ ਨਾਲ ਮਿਲ ਕੇ 10 ਦਿਨਾਂ ਲਈ ਭੰਗੜੇ ਦੀ ਆਨਲਾਈਨ ਵਰਕਸ਼ਾਪ ਕਰਵਾਈ | ਇਹ ਅਕੈਡਮੀ ਸੀ. ਟੀ. ਗਰੁੱਪ ਦੇ ਸਾਬਕਾ ਵਿਦਿਆਰਥੀਆਂ ਵਲੋਂ ਚਲਾਈ ਜਾਂਦੀ ਹੈ | ਇਸ ...

ਪੂਰੀ ਖ਼ਬਰ »

ਸੰਸਥਾ 'ਚ ਸਫ਼ਲਤਾਪੂਰਵਕ ਚੱਲ ਰਹੇ ਹਨ 7 ਬੀ. ਵਾਕ ਤੇ 3 ਐੱਮ.ਵਾਕ. ਕੋਰਸ ਕੇ. ਐੱਮ. ਵੀ. ਵਿਖੇ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 4 ਅਗਸਤ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ 'ਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪੱਧਰ ਤੇ ਵਿਵਸਾਇਕ ਕੋਰਸ ਸਫ਼ਲਤਾਪੂਰਵਕ ਚਲਾਏ ਜਾ ਰਹੇ ਹਨ, ਜਿਸ ਵਿਚ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਕੇ. ਐੱਮ. ਵੀ. ਵਿਖੇ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 4 ਅਗਸਤ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ 'ਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪੱਧਰ ਤੇ ਵਿਵਸਾਇਕ ਕੋਰਸ ਸਫ਼ਲਤਾਪੂਰਵਕ ਚਲਾਏ ਜਾ ਰਹੇ ਹਨ, ਜਿਸ ਵਿਚ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਰੇਲ ਵਿਭਾਗ ਵਲੋਂ ਕਵਾਟਰ ਢਾਹੁਣ ਦਾ ਕੰਮ ਸ਼ੁਰੂ

ਜਲੰਧਰ, 4 ਅਗਸਤ (ਸ਼ਿਵ)- ਰੇਲਵੇ ਨੇ ਐੱਸ. ਡੀ. ਕਾਲਜ ਰੋਡ ਰੇਲਵੇ ਕਾਲੋਨੀ ਲਾਗੇ ਬਣੇ 40 ਕਵਾਟਰਾਂ ਨੂੰ ਢਾਹੁਣ ਦੀ ਕਾਰਵਾਈ ਅੱਜ ਤੋਂ ਸ਼ੁਰੂ ਕਰ ਦਿੱਤੀ | ਰੇਲਵੇ ਨੇ ਇਨ੍ਹਾਂ ਕਵਾਟਰਾਂ ਨੂੰ ਕਾਫ਼ੀ ਸਮਾਂ ਪਹਿਲਾਂ ਕੰਡਮ ਘੋਸ਼ਿਤ ਕਰ ਦਿੱਤਾ ਸੀ ਤੇ ਇਸ ਬਾਰੇ ਲੰਬੇ ਸਮੇਂ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਪਾਰਕ ਦੀ ਮਾੜੀ ਹਾਲਤ ਲਈ ਨਿਗਮ ਜ਼ਿੰਮੇਵਾਰ

ਜਲੰਧਰ, 4 ਅਗਸਤ (ਸ਼ਿਵ)-ਭਾਜਪਾ ਸ਼ਹਿਰੀ ਦੇ ਮੀਤ ਪ੍ਰਧਾਨ ਤੇ ਇਕ ਨੂਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਖੁੱਲਰ ਨੇ ਆਪਣੇ ਸਾਥੀਆਂ ਸਮੇਤ 120 ਫੁੱਟੀ ਰੋਡ 'ਤੇ ਸਥਿਤ ਬਾਬਾ ਬੁੱਢਾ ਜੀ ਪਾਰਕ ਦੀ ਖਸਤਾ ਹਾਲਤ ਦੇਖਣ ਤੋਂ ਬਾਅਦ ਕਿਹਾ ਹੈ ਕਿ ਇਲਾਕਾ ਕੌਾਸਲਰ ਤੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਡਵੀਜ਼ਨਲ ਕਮਿਸ਼ਨਰ ਵਲੋਂ ਇਨਕੁਆਇਰੀ ਕਮੇਟੀ ਨਾਲ ਮੀਟਿੰਗ 6 ਨੂੰ

ਜਲੰਧਰ, 4 ਅਗਸਤ (ਚੰਦੀਪ ਭੱਲਾ)-ਜਲੰਧਰ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਦਿਨਾਂ ਤੋਂ ਜ਼ਹਿਰੀਲੀ ਤੇ ਘਟੀਆ ਸ਼ਰਾਬ ਪੀਣ ਕਰਕੇ ਅੰਮਿ੍ਤਸਰ, ਤਰਨ ਤਾਰਨ ਤੇ ਬਟਾਲਾ ਪੁਲਿਸ ਜ਼ਿਲ੍ਹਾ ਵਿਚ ਹੋਈਆਂ ...

ਪੂਰੀ ਖ਼ਬਰ »

ਪੀ. ਏ. ਪੀ. 'ਚ ਪਿੱਟ ਖ਼ਾਦ ਪ੍ਰਾਜੈਕਟ ਸ਼ੁਰੂ ਕਰਵਾਏਗਾ ਨਿਗਮ

ਜਲੰਧਰ, 4 ਅਗਸਤ (ਸ਼ਿਵ)-ਨਿਗਮ ਪ੍ਰਸ਼ਾਸਨ ਪੀ. ਏ. ਪੀ. ਪ੍ਰਸ਼ਾਸਨ ਨੂੰ ਸਿਫ਼ਾਰਸ਼ ਕਰੇਗਾ ਕਿ ਕੰਪਲੈਕਸ ਦੇ ਸਾਰੇ ਕੂੜੇ ਦੀ ਖ਼ਾਦ ਬਣਾਉਣ ਲਈ ਪਿੱਟ ਪ੍ਰਾਜੈਕਟਾਂ ਦੀ ਵਰਤੋਂ ਕਰਵਾਏ, ਜਿਸ ਨਾਲ ਕੂੜੇ ਦੀ ਸਮੱਸਿਆ ਬਿਲਕੁਲ ਖ਼ਤਮ ਹੋ ਸਕੇ | ਨਿਗਮ ਦੇ ਸਫ਼ਾਈ ਅਤੇ ਸਿਹਤ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਮਧੂਬਨ ਕਾਲੋਨੀ 'ਚ ਫੜੀ ਸ਼ਰਾਬ

ਜਲੰਧਰ, 4 ਅਗਸਤ (ਸ਼ਿਵ)-ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲਿਆਂ ਤੋਂ ਬਾਅਦ ਹੁਣ ਐਕਸਾਈਜ਼ ਵਿਭਾਗ ਤੇ ਪੁਲਿਸ ਵਿਭਾਗ ਨੇ ਵੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੱਛਮੀ ਹਲਕੇ ਦੇ ਇਲਾਕਿਆਂ ਬਸਤੀ ਪੀਰ ਦਾਦ, ਬਸਤੀ ਬਾਵਾ ਖੇਲ੍ਹ ਵਿਚ ਨਾ ਸਿਰਫ਼ ਫਲੈਗ ਮਾਰਚ ...

ਪੂਰੀ ਖ਼ਬਰ »

ਕੋਵਿਡ -19 ਕਰਕੇ ਆਈ. ਓ. ਸੀ. ਦੀ ਵਿਕਰੀ 'ਤੇ ਪਿਆ ਅਸਰ

ਜਲੰਧਰ, 4 ਅਗਸਤ (ਅ. ਪ੍ਰਤੀ.)-ਕੋਵਿਡ-19 ਮਹਾਂਮਾਰੀ ਕਰਕੇ ਇੰਡੀਅਨ ਆਇਲ ਕੰਪਨੀ 'ਤੇ ਵੀ ਇਸ ਦਾ ਅਸਰ ਪਿਆ ਹੈ | ਇਕ ਸਾਲ ਪਹਿਲਾਂ ਇਸੇ ਪਹਿਲੀ ਤਿਮਾਹੀ ਵਿਚ ਜਿੱਥੇ ਕੰਪਨੀ ਦਾ ਕਾਰੋਬਾਰ 150136.70 ਕਰੋੜ ਰੁਪਏ ਸੀ | ਉਸ ਵਿਚ ਇਸ ਵਾਰ ਕੰਪਨੀ ਦੀ ਆਮਦਨ ਦੇ ਮੁਕਾਬਲੇ 88936.54 ਕਰੋੜ ਰੁਪਏ ...

ਪੂਰੀ ਖ਼ਬਰ »

10 ਫ਼ੀਸਦੀ ਰਕਮਾਂ ਨਾਲ ਕਾਲੋਨੀਆਂ ਕੱਟੀਆਂ, ਹੁਣ ਤੀਜਾ ਜਾਰੀ ਹੋਵੇਗਾ ਨੋਟਿਸ

ਜਲੰਧਰ, 4 ਅਗਸਤ (ਸ਼ਿਵ ਸ਼ਰਮਾ)-ਨਗਰ ਨਿਗਮ ਪ੍ਰਸ਼ਾਸਨ ਨੇ ਹੁਣ ਉਨ੍ਹਾਂ ਕਾਲੋਨੀਆਂ 'ਤੇ ਸ਼ਿਕੰਜਾ ਕੱਸਦੇ ਹੋਏ ਤੀਜਾ ਨੋਟਿਸ ਭੇਜਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੇ ਨਿਗਮ ਨੂੰ 10 ਫੀਸਦੀ ਰਕਮ ਹੀ ਦੇ ਕੇ ਕਾਲੋਨੀਆਂ ਕੱਟ ਕੇ ਪਲਾਟ ਵੇਚ ਲਏ ਹਨ, ਪਰ ਬਾਕੀ ਰਕਮਾਂ ਅਜੇ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਮਧੂਬਨ ਕਾਲੋਨੀ 'ਚ ਫੜੀ ਸ਼ਰਾਬ

ਜਲੰਧਰ, 4 ਅਗਸਤ (ਸ਼ਿਵ)-ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲਿਆਂ ਤੋਂ ਬਾਅਦ ਹੁਣ ਐਕਸਾਈਜ਼ ਵਿਭਾਗ ਤੇ ਪੁਲਿਸ ਵਿਭਾਗ ਨੇ ਵੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੱਛਮੀ ਹਲਕੇ ਦੇ ਇਲਾਕਿਆਂ ਬਸਤੀ ਪੀਰ ਦਾਦ, ਬਸਤੀ ਬਾਵਾ ਖੇਲ੍ਹ ਵਿਚ ਨਾ ਸਿਰਫ਼ ਫਲੈਗ ਮਾਰਚ ...

ਪੂਰੀ ਖ਼ਬਰ »

ਵਿਧਾਇਕ ਕਰਨ ਲੱਗੇ ਸਖ਼ਤੀ, ਸਿਟੀ ਸਕੇਪ ਕੰਪਨੀ ਨੇ ਕੰਮ ਕੀਤਾ ਸ਼ੁਰੂ

ਜਲੰਧਰ, 4 ਅਗਸਤ (ਸ਼ਿਵ)-2 ਕਰੋੜ ਤੋਂ ਜ਼ਿਆਦਾ ਰਕਮ ਨਾ ਦੇਣ 'ਤੇ ਸ਼ਹਿਰ ਨੂੰ ਸੋਹਣਾ ਬਣਾਉਣ ਵਾਲੇ ਸਿਟੀ ਸਕੇਪ ਪ੍ਰਾਜੈਕਟ ਦਾ ਕੰਮ ਪਹਿਲਾਂ ਕੰਪਨੀ ਨੇ ਬੰਦ ਕਰ ਦਿੱਤਾ ਸੀ, ਪਰ ਇਸ ਮਾਮਲੇ ਦਾ ਕਾਂਗਰਸੀ ਵਿਧਾਇਕਾਂ ਨੇ ਨੋਟਿਸ ਲਿਆ ਸੀ ਜਿਸ ਕਰਕੇ ਹੁਣ ਕੰਪਨੀ ਵਲੋਂ ਕੰਮ ...

ਪੂਰੀ ਖ਼ਬਰ »

ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 4 ਅਗਸਤ (ਨਰਿੰਦਰ ਲਾਗੂ)-ਸੂਬਾ ਸਰਕਾਰ ਵਲੋਂ ਦਲਿਤ ਸਮਾਜ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਅੱਜ ਇੱਥੇ ਲੰਮਾ ਪਿੰਡ ਚੌਕ 'ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਸੀਨੀ. ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ 5 ਨੂੰ ਫੂਡ ਸਪਲਾਈ ਮੰਤਰੀ ਦੇ ਪੁਤਲੇ ਸਾੜੇਗੀ-ਪੀਟਰ, ਰਸੂਲਪੁਰੀ

ਜਲੰਧਰ, 4 ਅਗਸਤ (ਮੇਜਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੁੂਬਾ ਕਮੇਟੀ ਨੇ ਤਾਲਾਬੰਦੀ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਨਾ ਦੇਣ ਤੇ ਰਾਸ਼ਨ ਵਿਚ ਕੀਤੇ ਗਏ ਘਪਲੇਬਾਜ਼ੀ ਵਿਰੁੱਧ ਖੁਰਾਕ ਸਪਲਾਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਰਾਜ ਭਰ ਵਿਚ 5 ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੱਕੜ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ

ਜਲੰਧਰ ਛਾਉਣੀ, 4 ਅਗਸਤ (ਪਵਨ ਖਰਬੰਦਾ)-ਪੰਜਾਬ ਸਰਕਾਰ ਵਲੋਂ ਐੱਸ. ਸੀ. ਤੇ ਬੀ. ਸੀ. ਵਿਦਿਆਰਥੀਆਾ ਦੇ ਵਜ਼ੀਫੇ ਨਾ ਦੇਣਾ, ਕੱਟੀਆਾ ਪੈਨਸਨਾ ਬਹਾਲ ਕਰਵਾਉਣ ਅਤੇ ਬਕਾਏ ਦੇ ਨੋਟਿਸ ਵਾਪਸ ਲੈਣ ਸੰਬਧੀ ਗ਼ਰੀਬ ਲੋਕਾਾ ਨੂੰ ਮਫ਼ਤ ਇਲਾਜ ਦੀ ਸਹੂਲਤ ਬੰਦ ਕੀਤੇ ਜਾਣ ਦੇ ਖਿਲਾਫ਼ ...

ਪੂਰੀ ਖ਼ਬਰ »

ਦੀਪ ਨਗਰ 'ਚ ਅਕਾਲੀ ਆਗੂਆਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ ਛਾਉਣੀ, 4 ਅਗਸਤ (ਪਵਨ ਖਰਬੰਦਾ)-ਕੈਪਟਨ ਸਰਕਾਰ ਦੀਆਂ ਵਧੀਕੀਆਂ ਅਤੇ ਸੂਬੇ 'ਚ ਦਿਨੋਂ-ਦਿਨ ਵੱਧ ਰਹੀ ਨਸ਼ੇ ਦੀ ਲਹਿਰ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਮਿਨਹਾਸ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਲੋਹੀਆਂ ਖਾਸ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲੋਹੀਆਂ ਖ਼ਾਸ ਦੀ ਇੰਦਰਾ ਦਾਣਾ ਮੰਡੀ ਵਿਖੇ 6 ਅਗਸਤ ਨੂੰ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ ਤੇ 7 ਸਤੰਬਰ ਨੂੰ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਸੰਦੀਪ ਨਿੱਜਰ ਆਈ. ਐੱਨ. ਟੀ .ਯੂ. ਸੀ. ਦੇ ਪ੍ਰਧਾਨ ਨਿਯੁਕਤ

ਕਿਸ਼ਨਗੜ੍ਹ, 4 ਅਗਸਤ (ਹਰਬੰਸ ਸਿੰਘ ਹੋਠੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਾਗਰਸ ਦੇ ਪੰਜਾਬ ਪ੍ਰਧਾਨ ਚੌਧਰੀ ਗੁਰਮੇਲ ਸਿੰਘ, ਜ਼ਿਲ੍ਹਾ ਜਲੰਧਰ ਪ੍ਰਧਾਨ ਬਲਵੀਰ ਸਿੰਘ ਅਟਵਾਲ ਆਦਿ ਵਲੋਂ ਸਾਾਝੇ ਤੌਰ 'ਤੇ ਸੰਦੀਪ ਨਿੱਜਰ ਨੂੰ ਹਲਕਾ ਇੰਚਾਰਜ ਐੱਸ.ਸੀ ਤੇ ਬੀ. ਸੀ. ...

ਪੂਰੀ ਖ਼ਬਰ »

ਲੋਹੀਆਂ ਦੇ ਵੱਖ-ਵੱਖ ਪਿੰਡਾਂ 'ਚ ਕੋਰੋਨਾ ਟੈਸਟ ਅੱਜ ਤੋਂ

ਲੋਹੀਆਂ ਖਾਸ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕੋਰੋਨਾ ਵਾਇਰਸ ਸਬੰਧੀ ਟੈਸਟ ਵੱਖ-ਵੱਖ ਪਿੰਡਾਂ 'ਚ ਜਾ ਕੇ 5 ਤੋਂ 9 ਅਗਸਤ ਤੱਕ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਸੰਜੀਵ ਸ਼ਰਮਾ ਐੱਸ.ਡੀ.ਐੱਮ. ਸ਼ਾਹਕੋਟ ਨੇ ਦਿੱਤੀ | ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਪਿੰਡ ਮੁੰਡੀ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਜਲੰਧਰ, 4 ਅਗਸਤ (ਜਸਪਾਲ ਸਿੰਘ)-ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਵੱਖ-ਵੱਖ ਥਾਈਾ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਰਾਜ ਦੀ ਕਾਂਗਰਸ ਸਰਕਾਰ ਦਾ ਪੁਤਲਾ ਸਾੜਿਆ | ਇਸ ਮੌਕੇ ਮੁਲਾਜ਼ਮਾਂ ਵਲੋਂ ਕੈਪਟਨ ਸਰਕਾਰ ਖਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜੰਡਿਆਲਾ ਮੰਜਕੀ, 4 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਾਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਗਿਆਰਾਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਜਲੰਧਰ ਦੇ ਮੁਖੀ ਐੱਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਲਿਤ ਵਿਰੋਧੀ ਫ਼ੈਸਲਿਆਂ ਦੇ ਵਿਰੋਧ 'ਚ ਕਰਤਾਰਪੁਰ 'ਚ ਥਾਂ-ਥਾਂ ਪ੍ਰਦਰਸ਼ਨ

ਕਰਤਾਰਪੁਰ, 4 ਅਗਸਤ (ਭਜਨ ਸਿੰਘ)-ਪੰਜਾਬ ਦੀ ਸਰਕਾਰ ਵਲੋਂ ਦਲਿਤ ਸਮਾਜ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਸੇਠ ਸੱਤਪਾਲ ਮੱਲ ਹਲਕਾ ਇੰਚਾਰਜ ਕਰਤਾਰਪੁਰ ਤੇ ਜਥੇਦਾਰ ਗੁਰਜਿੰਦਰ ਸਿੰਘ ਭਤੀਜਾ ਦੀ ਅਗਵਾਈ ਹੇਠ ਕਰਤਾਰਪੁਰ ਸ਼ਹਿਰ ...

ਪੂਰੀ ਖ਼ਬਰ »

ਸਮੂਹ ਦੇਸ਼ ਵਾਸੀ ਅੱਜ ਦੀਪਮਾਲਾ ਕਰਨ- ਵਿਸ਼ਵ ਹਿੰਦੂ ਸੰਘ

ਗੁਰਾਇਆ, 4 ਅਗਸਤ (ਚਰਨਜੀਤ ਸਿੰਘ ਦੁਸਾਂਝ)-ਵਿਸ਼ਵ ਹਿੰਦੂ ਸੰਘ ਦੀ ਇਕ ਮੀਟਿੰਗ ਤਹਿਸੀਲ ਪ੍ਰਧਾਨ ਅਸ਼ੋਕ ਭਾਰਦਵਾਜ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਜ਼ਿਲਾ ਜਲੰਧਰ ਦੇ ਚੈਅਰਮੈਨ ਅਤੁਲ ਜੋਸ਼ੀ ਅਤੇ ਦਿਹਾਤੀ ਪ੍ਰਧਾਨ ਰਾਜੇਸ਼ ਸ਼ਰਮਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਨਸ਼ੀਲੀਆਾ ਗੋਲੀਆਾ ਸਮੇਤ ਦੋ ਕਾਬੂ

ਨਕੋਦਰ, 4 ਅਗਸਤ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਪਾਰਟੀ ਨੇ ਵਾਹਨਾਾ ਦੀ ਚੈਕਿੰਗ ਦੌਰਾਨ ਨੂਰਮਹਿਲ ਰੋਡ 'ਤੇ ਰੇਲਵੇ ਫਾਟਕ ਨੇੜੇ ਮੋਟਰਸਾਈਕਲ ਚਾਲਕ ਅਤੇ ਮੋਟਰਸਾਈਕਲ ਤੇ ਪਿੱਛੇ ਸਵਾਰ ਔਰਤ ਕੋਲੋਂ 1080 ਨਸ਼ੀਲੀ ਗੋਲੀਆਾ ਬਰਾਮਦ ਕੀਤੀਆਾ | ਥਾਣਾ ਸਦਰ ਮੁਖੀ ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਅਕਾਲੀ ਆਗੂਆਂ ਵਲੋਂ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਚੁਗਿੱਟੀ/ਜੰਡੂਸਿੰਘਾ, 4 ਅਗਸਤ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਬੋਲੀਨਾ ਦੋਆਬਾ ਵਿਖੇ ਪਤਾਰਾ ਸਰਕਲ ਦੇ ਪ੍ਰਧਾਨ ਦਵਿੰਦਰ ਸਿੰਘ ਬੁਢਿਆਣਾ ਤੇ ਸਾਬਕਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਵੱਖ-ਵੱਖ ਪਿੰਡਾਂ 'ਚ ਰੋਸ ਪ੍ਰਦਰਸ਼ਨ

ਫਿਲੌਰ, (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਗੰਨਾ ਪਿੰਡ ਵਿਖੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਦਲਿਤਾਂ ਦੇ ਹੱਕ ਵਿਚ ਪਿੰਡ ...

ਪੂਰੀ ਖ਼ਬਰ »

ਵਿਧਾਇਕ ਪਵਨ ਟੀਨੂੰ ਵਲੋਂ ਸਰਕਲ ਪ੍ਰਧਾਨਾਂ ਦਾ ਸਨਮਾਨ

ਆਦਮਪੁਰ, 4 ਅਗਸਤ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਵਲੋਂ ਵਿਧਾਨ ਸਭਾ ਹਲਕਾ ਆਦਮਪੁਰ ਦੇ ਥਾਪੇ ਗਹੇ ਸਰਕਲ ਪ੍ਰਧਾਨਾਂ ਦਾ ਪਾਰਟੀ ਦਫ਼ਤਰ ਆਦਮਪੁਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ਼ਾਹਕੋਟ, 4 ਅਗਸਤ (ਦਲਜੀਤ ਸਚਦੇਵਾ, ਸੁਖਦੀਪ ਸਿੰਘ)-ਡੀ. ਐੱਸ. ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ ਤੇ ਥਾਣਾ ਮੁਖੀ ਸ਼ਾਹਕੋਟ ਸੁਰਿੰਦਰ ਕੁਮਾਰ ਕੰਬੋਜ਼ ਦੀ ਦੇਖ-ਰੇਖ ਹੇਠ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ...

ਪੂਰੀ ਖ਼ਬਰ »

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਭੋਗਪੁਰ, 4 ਅਗਸਤ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)-ਬੀਤੇ ਦਿਨ ਭੋਗਪੁਰ ਵਿਖੇ ਇਕ ਘਰ ਵਿਚੋਂ ਬਜ਼ੁਰਗ ਔਰਤ ਦੀ ਲਾਸ਼ ਮਿਲੀ ਸੀ | ਇਸ ਸਬੰਧੀ ਉਸ ਵੇਲੇ ਪਤਾ ਚੱਲਿਆ ਜਦੋਂ ਰੱਖੜੀ ਦੇ ਤਿਉਹਾਰ ਮੌਕੇ ਆਪਣੀ ਨਾਨੀ ਗੁਰਬਖਸ਼ ਕੌਰ ਨੂੰ ਮਿਲਣ ਲਈ ਆਏ ਦੋਹਤੇ ਨੂੰ ...

ਪੂਰੀ ਖ਼ਬਰ »

80 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫਰਾਰ

ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ, ਦਲਜੀਤ ਸਚਦੇਵਾ, ਬਾਂਸਲ)-ਡੀ. ਐੱਸ. ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ ਅਤੇ ਐੱਸ. ਐੱਚ. ਓ. ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ 80 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਮਾਡਲ ਥਾਣਾ ਸ਼ਾਹਕੋਟ ਦੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਸ਼ਾਹਕੋਟ, 4 ਅਗਸਤ (ਦਲਜੀਤ ਸਚਦੇਵਾ)-ਪਾਵਰਕਾਮ ਦਫ਼ਤਰ ਢੰਡੋਵਾਲ (ਸ਼ਾਹਕੋਟ) ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਾਹਕੋਟ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਰੋਸ ਰੈਲੀ ਯੂਨੀਅਨ ਦੇ ਪ੍ਰਧਾਨ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਸਪਾ ਨੇ ਕੈਪਟਨ ਦਾ ਪੁਤਲਾ ਸਾੜਿਆ

ਫਿਲੌਰ, 4 ਅਗਸਤ (ਸਤਿੰਦਰ ਸ਼ਰਮਾ)-ਅੱਜ ਇਥੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਮਾਝੇ ਦੇ ਜ਼ਿਲਿ੍ਹਆਂ ਤਰਨਤਾਰਨ, ਗੁਰਦਾਸਪੁਰ ਤੇ ਸ੍ਰੀ ਅੰਮਿ੍ਤਸਰ ਦੇ ਇਲਾਕੇ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਰੋਸ ਵਿਚ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸਭ ਧਰਮਾਂ ਨੂੰ ਕਲਾਵੇ 'ਚ ਸਮੋਈ ਬੈਠਾ ਪਿੰਡ ਲੜੋਈ

ਕਮਲਜੀਤ ਸਿੰਘ ਡੱਲੀ 8196020001 ਭੋਗਪੁਰ- ਲਹਿੰਦੇ ਪਾਸੇ ਭੋਗਪੁਰ ਦੇ ਬਿਲਕੁਲ ਨਾਲ ਲਗਦਾ ਪਿੰਡ ਲੜੋਈ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਆਪਣੇ ਕਲਾਵੇ ਵਿਚ ਸਮੋਈ ਬੈਠਾ ਹੈ | ਇਸ ਪਿੰਡ ਵਿਚ ਦੋ ਸੁੰਦਰ ਗੁਰਦੁਆਰੇ, ਬਾਬਾ ਜਾਹਿਰਾ ਪੀਰ, ਬਾਬਾ ਬਾਲਕ ਨਾਥ ਦਾ ਮੰਦਰ, ...

ਪੂਰੀ ਖ਼ਬਰ »

ਪਿੰਡ ਕਰਾ ਵਿਖੇ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਲੋਹੀਆਂ ਖਾਸ, 4 ਅਗਸਤ (ਬਲਵਿੰਦਰ ਸਿੰਘ ਵਿੱਕੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਵਲੋਂ ਬਲਾਕ ਲੋਹੀਆਂ ਖਾਸ ਦੇ ਪਿੰਡ ਕਰਾ ਰਾਮ ਸਿੰਘ ਨੂੰ ਦਿੱਤੀ ਗਈ ਲੱਖਾਂ ਰੁਪਏ ਦੀ ਗਰਾਂਟ ਨਾਲ ਪਿੰਡ ਦੀ ਪੰਚਾਇਤ ਵਲੋਂ ਪਿੰਡ ਵਿਚ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ 'ਮੋਦੀ ਸਰਕਾਰ' ਿਖ਼ਲਾਫ਼ ਧਰਨੇ ਤੇ ਨਾਅਰੇਬਾਜ਼ੀ

ਲੋਹੀਆਂ ਖਾਸ, 4 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ 3 ਆਰਡੀਨੈਂਸ ਪਾਸ ਕਰਨ ਵਿਰੁੱਧ ਲੋਹੀਆਂ ਦੇ ਟੀ ਪੁਆਇੰਟ ਅਤੇ ਦਸਮੇਸ਼ ਪਾਰਕ ਨੇੜੇ ਧਰਨਾ ਦਿੱਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪੰਜਾਬ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX