ਤਾਜਾ ਖ਼ਬਰਾਂ


ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  18 minutes ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  25 minutes ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  31 minutes ago
ਮਿਜ਼ੋਰਮ 'ਚ ਆਇਆ ਭੂਚਾਲ
. . .  about 1 hour ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪ੍ਰੀਖਿਆ ਸਬੰਧੀ ਪੱਤਰ 'ਚ ਵਿਦਿਆਰਥੀਆਂ ਨੂੰ ਹਦਾਇਤਾਂ ਜਾਰੀ
. . .  1 day ago
ਅੰਮ੍ਰਿਤਸਰ, 20 ਸਤੰਬਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਭਲਕੇ 21 ਸਤੰਬਰ ਤੋਂ ਲੈ ਕੇ 10 ਸਤੰਬਰ ਤੱਕ ਹੋ ਰਹੀਆਂ ਪ੍ਰੀਖਿਆ ਸਬੰਧੀ ਪੱਤਰ...
ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
. . .  1 day ago
ਬੱਧਨੀ ਕਲਾਂ (ਮੋਗਾ), 20 ਸਤੰਬਰ (ਸੰਜੀਵ ਕੋਛੜ) - ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵਾਂ ਆਸਮਾਨ ਛੂਹਣ ਲੱਗ ਪਿਆ ਹੈ ਜਿਸ ਦੇ ਵਿਰੋਧ 'ਚ ਸੂਬਾ ਕਮੇਟੀ ਦੀ ਆਈ ਕਾਲ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)...
24 ਤੋਂ 26 ਤੱਕ ਰੇਲਾਂ ਰੋਕਾਂਗੇ, 25 ਨੂੰ ਹੋਵੇਗਾ ਪੰਜਾਬ ਬੰਦ : ਪੰਡੋਰੀ, ਜਾਣੀਆਂ, ਰੇੜਵਾਂ, ਬਾਊਪੁਰ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ...
ਅੰਮ੍ਰਿਤਸਰ ਜ਼ਿਲ੍ਹੇ 'ਚ 129 ਕੇਸ ਆਏ ਪਾਜ਼ੀਟਿਵ, 9 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ/ਰੇਸ਼ਮ ਸਿੰਘ/ਹਰਮਿੰਦਰ ਸਿੰਘ) - ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 129 ਕੇਸ ਰਿਪੋਰਟ ਕੀਤੇ ਗਏ ਹਨ ਅਤੇ 9 ਮੌਤਾਂ ਵੀ ਹੋਈਆਂ ਹਨ। ਜ਼ਿਲ੍ਹੇ ਵਿਚ ਕੁੱਲ 8170 ਕੋਰੋਨਾ ਪਾਜ਼ੀਟਿਵ ਕੇਸ ਹਨ ਤੇ ਇਸ ਕਾਰਨ 309 ਮੌਤਾਂ ਹੋ ਗਈਆਂ ਹਨ। ਐਕਟਿਵ ਕੇਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਕਪੂਰਥਲਾ / ਫਗਵਾੜਾ

ਕੋਰੋਨਾ ਪੀੜਤਾਂ ਨੂੰ ਹਸਪਤਾਲਾਂ ਵਿਚ ਲਿਜਾਣ ਤੇ ਲਿਆਉਣ ਲਈ ਪ੍ਰਾਈਵੇਟ ਐਾਬੂਲੈਂਸਾਂ ਦੇ ਰੇਟ ਨਿਸਚਿਤ

ਕਪੂਰਥਲਾ, 4 ਅਗਸਤ (ਅਮਰਜੀਤ ਕੋਮਲ)-ਕੋਰੋਨਾ ਨਾਲ ਸਬੰਧਿਤ ਮਰੀਜ਼ਾਂ ਨੂੰ ਜ਼ਿਲ੍ਹੇ ਵਿਚ ਹਸਪਤਾਲਾਂ ਤੋਂ ਲਿਆਉਣ ਤੇ ਲਿਜ਼ਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਾਈਵੇਟ ਐਾਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 15 ਕਿੱਲੋਮੀਟਰ ਤੱਕ ਲਿਜਾਣ ਵਾਲੀ ਪ੍ਰਾਈਵੇਟ ਐਾਬੂਲੈਂਸ ਨੂੰ 800 ਰੁਪਏ ਕਿਰਾਏ ਵਜੋਂ ਦਿੱਤੇ ਜਾਣਗੇ ਤੇ ਕੋਈ ਵੀ ਪ੍ਰਾਈਵੇਟ ਐਾਬੂਲੈਂਸ ਚਾਲਕ ਨਿਰਧਾਰਤ ਰੇਟ ਤੋਂ ਵੱਧ ਪੈਸੇ ਵਸੂਲ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਜੇਕਰ 15 ਕਿੱਲੋਮੀਟਰ ਤੋਂ ਵੱਧ ਦੂਰੀ ਹੋਈ ਤਾਂ 10 ਰੁਪਏ ਪ੍ਰਤੀ ਕਿੱਲੋਮੀਟਰ ਦੇ ਹਿਸਾਬ ਨਾਲ ਐਾਬੂਲੈਂਸ ਦਾ ਚਾਲਕ ਮਰੀਜ਼ ਦੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਕਰੇਗਾ | ਉਨ੍ਹਾਂ ਕਿਹਾ ਕਿ ਐਾਬੂਲੈਂਸ ਦੇ ਡਰਾਈਵਰ ਲਈ ਪੀ.ਪੀ.ਈ. ਕਿੱਟ ਪਾਉਣਾ, ਡਰਾਈਵਰ ਦੀ ਸੀਟ ਤੇ ਪਿਛਲੇ ਹਿੱਸੇ ਨੂੰ ਸ਼ੀਸ਼ਾ ਲਗਾ ਕੇ ਵੱਖਰਾ ਕਰਨਾ ਹੋਵੇਗਾ | ਇਸ ਤੋਂ ਇਲਾਵਾ ਐਾਬੂਲੈਂਸ ਦੇ ਡਰਾਈਵਰ ਨੂੰ ਪੀ.ਪੀ.ਈ. ਕਿੱਟ ਦੇ ਨਾਲ ਐਨ.95 ਮਾਸਕ, ਮੈਡੀਕਲ ਦਸਤਾਨੇ ਪਹਿਨਣੇ ਜ਼ਰੂਰੀ ਹੋਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਾਬੂਲੈਂਸ ਵਿਚ ਬੈਠਣ ਤੋਂ ਪਹਿਲਾਂ ਐਾਬੂਲੈਂਸ ਦਾ ਮਾਲਕ/ਡਰਾਈਵਰ ਵਲੋਂ ਮਰੀਜ਼ ਅਤੇ ਉਸ ਦੇ ਅਟੈਂਡੈਂਟ ਨੂੰ ਪੀ.ਪੀ.ਈ. ਕਿੱਟ, ਇਕ ਐਨ.95 ਮਾਸਕ ਤੇ ਇਕ ਦਸਤਾਨੇ ਦਾ ਜੋੜਾ ਮੁਹੱਈਆ ਕਰਵਾਉਣਾ ਹੋਵੇਗਾ | ਉਨ੍ਹਾਂ ਕਿਹਾ ਕਿ ਐਨ.95 ਮਾਸਕ ਦੀ ਕੀਮਤ 50 ਰੁਪਏ ਹੋਵੇਗੀ ਤੇ ਐਾਬੂਲੈਂਸ ਚਾਲਕ ਨੂੰ ਐਾਬੂਲੈਂਸ ਦੇ ਅਗਲੇ ਅਤੇ ਪਿਛਲੇ ਹਿੱਸੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੇ ਗਏ ਰੇਟ ਅੰਕਿਤ ਕਰਨੇ ਹੋਣਗੇ | ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਇਹ ਗੱਲ ਯਕੀਨੀ ਬਣਾਉਣ ਕਿ ਕਿਸੇ ਵੀ ਲੋੜਵੰਦ ਨੂੰ ਐਾਬੂਲੈਂਸ ਦੀ ਸਹੂਲਤ ਪ੍ਰਾਪਤ ਕਰਨ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਐਾਬੂਲੈਂਸ ਮਾਲਕ ਜਾਂ ਡਰਾਈਵਰ ਕੋਰੋਨਾ ਪੀੜਤ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਿਹਤ ਵਿਭਾਗ ਨੂੰ ਇਕ ਨੋਡਲ ਅਫ਼ਸਰ ਤਾਇਨਾਤ ਕਰਨ ਦਾ ਵੀ ਹੁਕਮ ਦਿੱਤਾ ਤਾਂ ਜੋ ਬਿਹਤਰ ਤਾਲਮੇਲ ਨਾਲ ਇਨ੍ਹਾਂ ਹੁਕਮਾਂ ਦੀ ਇਨਬਿਨ ਪਾਲਣਾ ਯਕੀਨੀ ਬਣਾਈ ਜਾ ਸਕੇ | ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਜਸਮੀਤ ਬਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਅੰਦਰ ਮੁੱਢਲੀ ਜੀਵਨ ਸਹਾਇਤਾ ਨਾਲ ਲੈਸ ਐਾਬੂਲੈਂਸ ਹਨ, ਪਰ ਕੋਰੋਨਾ ਵਾਇਰਸ ਦੇ ਤੇਜੀ ਨਾਲ ਵੱਧਦੇ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਲੋਕਾਂ ਨੂੰ ਵਾਜਬ ਰੇਟਾਂ 'ਤੇ ਐਾਬੂਲੈਂਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ, ਡਾ: ਸਤਪਾਲ ਐੱਸ.ਐੱਮ.ਓ. ਈ.ਐੱਸ.ਆਈ. ਹਸਪਤਾਲ ਫਗਵਾੜਾ, ਡਾ: ਸੰਦੀਪ ਭੋਲਾ ਇੰਚਾਰਜ ਨਵਜੀਵਨ ਕੇਂਦਰ ਕਪੂਰਥਲਾ, ਡਾ: ਧਰਮਿੰਦਰ ਸਿੰਘ, ਡਾ: ਹਰਪ੍ਰੀਤ ਸਿੰਘ ਮੋਮੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਪੁਲਿਸ ਛਾਪੇਮਾਰੀ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਸ਼ਰਾਬ ਦੀਆਂ ਥੈਲੀਆਂ ਦੀ ਵਿੱਕਰੀ ਬਾਦਸਤੂਰ ਜਾਰੀ

ਕਪੂਰਥਲਾ, 4 ਅਗਸਤ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)-ਮਾਝੇ ਨਾਲ ਸਬੰਧਿਤ ਜ਼ਿਲਿ੍ਹਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਜਿੱਥੇ ਆਬਕਾਰੀ ਤੇ ਪੁਲਿਸ ਵਿਭਾਗ ਵਲੋਂ ਲਗਾਤਾਰ ਸ਼ਰਾਬ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਭੰਗ ਕਰਨ ਲਈ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 4 ਅਗਸਤ (ਹਰੀਪਾਲ ਸਿੰਘ)-ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਅੱਜ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਨੂੰ ਭੰਗ ਕਰਨ ਦੀ ਮੰਗ ਕਰਦੇ ਹੋਏ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ ਕੀਤਾ | ਬਹੁਜਨ ...

ਪੂਰੀ ਖ਼ਬਰ »

ਡੀ.ਐੱਸ.ਪੀ. ਤੇ ਥਾਣਾ ਮੁਖੀ ਸਮੇਤ 16 ਕੋਰੋਨਾ ਪਾਜ਼ੀਟਿਵ ਦੇ ਮਾਮਲੇ ਆਏ ਸਾਹਮਣੇ

ਕਪੂਰਥਲਾ, 4 ਅਗਸਤ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 16 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਵਿਚ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਤੇ ਥਾਣਾ ਢਿਲਵਾਂ ਮੁਖੀ ਤੋਂ ਇਲਾਵਾ ਥਾਣਾ ਢਿਲਵਾਂ ਦੇ ਇਕ ਏ.ਐੱਸ.ਆਈ. ਦੀ ਰਿਪੋਰਟ ਕੋਰੋਨਾ ਪਜ਼ੀਟਿਵ ਆਈ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸ਼ਬਦ ਗਾਇਣ ਮੁਕਾਬਲੇ

ਕਪੂਰਥਲਾ, 4 ਅਗਸਤ (ਅਮਰਜੀਤ ਕੋਮਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰਾਜ ਭਰ ਵਿਚ ਕਰਵਾਏ ਜਾ ਰਹੇ ਸ਼ਬਦ ਗਾਇਣ ਮੁਕਾਬਲੇ ਵਿਚ ਜ਼ਿਲ੍ਹਾ ਕਪੂਰਥਲਾ ਦੇ ਮਿਡਲ ਸਕੂਲ ਫ਼ਰੀਦ ਸਰਾਏ ਸੁਲਤਾਨਪੁਰ ਲੋਧੀ ਦੀ 7ਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 4 ਅਗਸਤ (ਹਰੀਪਾਲ ਸਿੰਘ)-ਕੌਲਸਰ ਮੁਹੱਲੇ ਵਿਚ ਇਕ ਨਾਬਾਲਗ ਲੜਕੀ ਦੇ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਮੁਹੰਮਦ ...

ਪੂਰੀ ਖ਼ਬਰ »

ਹਲਕਾ ਭੁਲੱਥ ਦੀਆਂ ਨਗਰ ਪੰਚਾਇਤਾਂ ਨਾਲ ਕੀਤੇ ਜਾਂਦੇ ਪੱਖਪਾਤੀ ਰਵੱਈਏ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਸੁਭਾਨਪੁਰ, 4 ਅਗਸਤ (ਜੱਜ)-ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਲਕਾ ਭੁਲੱਥ ਦੀਆਂ ਚਾਰੇ ਨਗਰ ਪੰਚਾਇਤਾਂ ਨਾਲ ਸਰਕਾਰ ਵਲੋਂ ਕੀਤੇ ਜਾਂਦੇ ਪੱਖਪਾਤੀ ਰਵੱਈਏ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਇਹ ਵਿਤਕਰਾ ਬੰਦ ਕਰਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦਾ ਖੇਤੀ ਆਰਡੀਨੈਂਸਾਂ ਿਖ਼ਲਾਫ਼ ਰੋਸ ਧਰਨਾ

ਫਗਵਾੜਾ, 4 ਅਗਸਤ (ਹਰੀਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਦੇ ਨਿਰਦੇਸ਼ 'ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸਬੰਧੀ ਆਰਡੀਨੈਂਸਾਂ ਿਖ਼ਲਾਫ਼ ਪੂਰੇ ਜ਼ਿਲੇ੍ਹ ਵਿਚ ਪਿੰਡ ਅਤੇ ਸ਼ਹਿਰ ਪੱਧਰ 'ਤੇ ਵੱਖ-ਵੱਖ ਧਰਨੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਬਸਪਾ ਵਲੋਂ ਧਰਨਾ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵਿਧਾਨ ਸਭਾ ਹਲਕਿਆਂ ਵਿਚ ਕੀਤੇ ਗਏ ਰੋਸ ਮੁਜ਼ਾਹਰਿਆਂ ਦੀ ਕੜੀ ਤਹਿਤ ਪਾਰਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਥਾਨਕ ਸ਼ਾਲੀਮਾਰ ਬਾਗ ਵਿਚ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਰੋਸ ਵਜੋਂ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਰੋਸ ਵਜੋਂ ਬਸਪਾ ਨੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨੀਂ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਅੱਜ ਬਹੁਜਨ ਸਮਾਜ ਪਾਰਟੀ ਨੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਸੁਲਤਾਨਪੁਰ ਲੋਧੀ 'ਚ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਢਿਲਵਾਂ ਵਿਖੇ ਚੇਅਰਮੈਨ ਪੱਡਾ ਵਲੋਂ ਪਲੇਠੀ ਮੀਟਿੰਗ

ਢਿਲਵਾਂ, 4 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਦਫ਼ਤਰ ਮਾਰਕੀਟ ਕਮੇਟੀ ਢਿਲਵਾਂ ਵਿਖੇ ਮਾਰਕੀਟ ਕਮੇਟੀ ਦੀ ਪਲੇਠੀ ਮੀਟਿੰਗ ਚੇਅਰਮੈਨ ਸ਼ਰਨਜੀਤ ਸਿੰਘ ਪੱਡਾ ਤੇ ਉੱਪ ਚੇਅਰਮੈਨ ਸੁਖਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਮੰਡੀ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਦੀ ਉਸਾਰੀ ਨਾਲ ਦੁਨੀਆ ਵਿਚ ਵਧੇਗਾ ਭਾਰਤ ਦਾ ਮਾਣ-ਰੋਹਿਤ ਸ਼ਰਮਾ

ਫਗਵਾੜਾ, 4 ਅਗਸਤ (ਤਰਨਜੀਤ ਸਿੰਘ ਕਿੰਨੜਾ)-ਜਨਤਾ ਨਿਆਇਕ ਮਹਾਂਸਭਾ ਨੇ 5 ਅਗਸਤ ਨੂੰ ਅਯੁੱਧਿਆ ਨਗਰੀ ਵਿਚ ਸ੍ਰੀ ਰਾਮ ਜਨਮ ਭੂਮੀ ਅਸਥਾਨ 'ਤੇ ਵਿਸ਼ਾਲ ਮੰਦਰ ਦੀ ਉਸਾਰੀ ਸਬੰਧੀ ਲਈ ਭੂਮੀ ਪੂਜਨ ਸਮਾਗਮ ਨੂੰ ਲੈ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਮਹਾਂਸਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਪਿੰਡਾਂ 'ਚ 400 ਬੂਟੇ ਲਗਾਏ ਜਾਣਗੇ-ਭੁੱਲਰ

ਕਪੂਰਥਲਾ, 4 ਅਗਸਤ (ਅਮਰਜੀਤ ਕੋਮਲ)-ਜੰਗਲਾਤ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਪਿੰਡਾਂ ਵਿਚ 400 ਬੂਟੇ ਲਗਾਏ ਜਾਣਗੇ | ਇਸ ਤੋਂ ਪਹਿਲਾਂ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪਿੰਡਾਂ ...

ਪੂਰੀ ਖ਼ਬਰ »

ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ

ਕਾਲਾ ਸੰਘਿਆਂ, 4 ਅਗਸਤ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ, ਵਾਤਾਵਰਣ ਪ੍ਰੇਮੀ ਸੰਤ ਬਾਬਾ ਦਇਆ ਸਿੰਘ ਜੀ ਜੋ ...

ਪੂਰੀ ਖ਼ਬਰ »

ਨੌਜਵਾਨ ਦੀ ਕੱੁਟਮਾਰ ਕਰਨ ਵਾਲੇ ਦੋ ਭਰਾਵਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 4 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇੱਕ ਧਰਮਕੰਡੇ 'ਤੇ ਮੌਜੂਦ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਭਰਾਵਾਂ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਸਮੀਰ ਸੌਾਧੀ ਪੁੱਤਰ ਓਮ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 4 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਤੇ ਥਾਣਾ ਕੋਤਵਾਲੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਦੇ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਗਸ਼ਤ ...

ਪੂਰੀ ਖ਼ਬਰ »

ਸੀਨੀਅਰ 'ਆਪ' ਆਗੂ ਸਰਬਜੀਤ ਲੁਬਾਣਾ ਨੂੰ ਸਦਮਾ ਮਾਸੀ ਦਾ ਦਿਹਾਂਤ

ਢਿਲਵਾਂ 4 ਅਗਸਤ (ਸੁਖੀਜਾ, ਪ੍ਰਵੀਨ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਸੀ ਬੀਬੀ ਤੇਜ਼ ਕੌਰ ਜਹੂਰਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਨਡਾਲਾ ਵਿਚ ਰੋਸ ਪ੍ਰਦਰਸ਼ਨ

ਨਡਾਲਾ, 4 ਅਗਸਤ (ਮਾਨ)-ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਦੀ ਅਗਵਾਈ ਹੇਠ ਜਸਪਾਲ ਸਿੰਘ ਨਡਾਲਾ ਤੇ ਜਗਤਾਰ ਸਿੰਘ ਧਾਲੀਵਾਲ, ਸਰਬਜੀਤ ਸਿੰਘ ਸੋਨੂੰ ਵੱਲੋਂ ਨਰਿੰਦਰ ਮੋਦੀ ਵੱਲੋਂ ਪਾਸ ਕੀਤੇ ਜਾ ਰਹੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਸੰਤ ਦਇਆ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਭੰਡਾਲ ਬੇਟ, 4 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਸ਼੍ਰੋਮਣੀ ਵੈਦ ਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਦਇਆ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ਬਲੇਰ ਖਾਨਪੁਰ ਜੋ ਬੀਤੇ ਦਿਨੀ ਹੋਏ ਆਪਣੇ ਪੰਜ ਭੋਤਕ ਸਰੀਰ ਨੂੰ ਤਿਆਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ...

ਪੂਰੀ ਖ਼ਬਰ »

ਪੰਜਾਬ ਮਹਾਂਵੀਰ ਦਲ ਦੀ ਚੋਣ-ਐੱਸ.ਐੱਲ. ਦੇਵਗਨ ਪ੍ਰਧਾਨ ਤੇ ਜਸਬੀਰ ਸਿੰਘ ਜ਼ਿਲ੍ਹਾ ਨਾਇਕ ਬਣੇ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਪੰਜਾਬ ਮਹਾਂਵੀਰ ਦਲ ਦੀ ਜਨਰਲ ਮੀਟਿੰਗ ਹੋਈ | ਜਿਸ ਵਿਚ ਦਲ ਦੇ ਮੈਂਬਰਾਂ ਦੀ ਸਹਿਮਤੀ ਨਾਲ 20 ਸਾਲ ਬਾਅਦ ਚੋਣ ਕੀਤੀ ਗਈ | ਚੋਣ ਵਿਚ ਐੱਸ.ਐੱਲ. ਦੇਵਗਨ ਐੱਮ.ਏ. ਲੇਬਰ ਲਾ ਐਡਵਾਈਜ਼ਰ ਨੂੰ ਦਲ ਦਾ ਪ੍ਰਧਾਨ ਤੇ ਜਸਬੀਰ ਸਿੰਘ ਨੂੰ ਜ਼ਿਲ੍ਹਾ ਨਾਇਕ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆ ਤੇ ਰਾਸ਼ਨ ਵੰਡ ਸਮਾਗਮ

ਸੁਭਾਨਪੁਰ, 4 ਅਗਸਤ (ਜੱਜ)-ਬਾਬਾ ਸ਼੍ਰੀ ਚੰਦ ਜੀ ਦੀ ਚਰਨ ਛੋਹ ਪ੍ਰਾਪਤ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਰੱਖੜ ਪੁੰਨਿਆ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਸੇਵਾ ਸਿਮਰਨ ਸੋਸਾਇਟੀ ਵਲੋਂ ਬਾਬਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਖ਼ਤਰੇ ਤੋਂ ਜਾਣੂ ਕਰਵਾਉਣ ਲਈ ਆਬਕਾਰੀ ਤੇ ਪੁਲਿਸ ਵਿਭਾਗ ਵਲੋਂ ਫਲੈਗ ਮਾਰਚ

ਕਪੂਰਥਲਾ, 4 ਅਗਸਤ (ਸਡਾਨਾ)-ਕਪੂਰਥਲਾ ਜ਼ਿਲੇ੍ਹ ਅੰਦਰ ਨਜਾਇਜ਼ ਸ਼ਰਾਬ ਨੂੰ ਰੋਕਣ ਤੇ ਲੋਕਾਂ ਨੂੰ ਉਸ ਦੇ ਮਾੜੇ ਪ੍ਰਭਾਵਾਂ ਬਾਰੇ ਚੇਤੰਨ ਕਰਨ ਦੇ ਮਕਸਦ ਨਾਲ ਆਬਕਾਰੀ ਤੇ ਪੁਲਿਸ ਵਿਭਾਗ ਵਲੋਂ ਅੱਜ ਸ਼ਹਿਰ ਦੇ ਨਸ਼ਾ ਤਸਕਰੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਫਲੈਗ ...

ਪੂਰੀ ਖ਼ਬਰ »

ਮੋਦੀ ਕਿਸਾਨ ਵਿਰੋਧੀ ਆਰਡੀਨੈਂਸ ਵਿਰੁੱਧ ਯੂਥ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਬੇਗੋਵਾਲ, 4 ਅਗਸਤ (ਸੁਖਜਿੰਦਰ ਸਿੰਘ)-ਅੱਜ ਯੂਥ ਕਾਂਗਰਸ ਹਲਕਾ ਭੁਲੱਥ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਦੀ ਅਗਵਾਈ ਹੇਠ ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਅਤੇ ਬੂਟਾ ਸਿੰਘ ਜਨਰਲ ਸਕੱਤਰ ਹਲਕਾ ਭੁਲੱਥ ਨੇ ਨਰਿੰਦਰ ਮੋਦੀ ਵਲੋਂ ਪਾਸ ਕੀਤੇ ਜਾ ਰਹੇ ...

ਪੂਰੀ ਖ਼ਬਰ »

ਥਾਣਾ ਢਿਲਵਾਂ ਦੇ ਮੁਖੀ ਤੇ ਏ.ਐੱਸ.ਆਈ. ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਢਿਲਵਾਂ, 4 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)-ਜ਼ਿਲ੍ਹਾ ਕਪੂਰਥਲਾ ਵਿਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ | ਕੁਝ ਦਿਨ ਪਹਿਲਾਂ ਥਾਣਾ ਢਿਲਵਾਂ ਵਿਚ ਤਾਇਨਾਤ ਇੱਕ ਮੁਲਾਜ਼ਮ ਦਾ ਕੋਰੋਨਾ ਪਾਜ਼ੀਟਿਵ ਆਉਣ ਨਾਲ ਸਿਹਤ ਅਧਿਕਾਰੀਆਂ ਵਲੋਂ ਥਾਣਾ ਢਿਲਵਾਂ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਦੀ ਚੋਣ-ਪਾਸਟਰ ਸਲੀਮ ਮਸੀਹ ਪ੍ਰਧਾਨ ਬਣੇ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਪਾਸਟਰ ਐਸੋਸੀਏਸ਼ਨ ਦੀ ਮੀਟਿੰਗ ਸੀਜੋਨ ਚਰਚ ਡੋਗਰਾਂਵਾਲਾ ਵਿਚ ਪਾਸਟਰ ਨਵਾਜ ਮਸੀਹ ਭੱਟੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰੇ ਉਪਰੰਤ ਕਪੂਰਥਲਾ ਪਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਕੀਤੀ ਗਈ | ਚੋਣ ਵਿਚ ਪਾਸਟਰ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਦੀ ਉਸਾਰੀ 'ਚ ਰੁਕਾਵਟ ਪਾਉਣ ਵਾਲੇ ਨਾ ਕਰਨ ਮਹੂਰਤ ਦੀ ਗੱਲ-ਪਰਮਜੀਤ ਪੰਮਾ

ਫਗਵਾੜਾ, 4 ਅਗਸਤ (ਅਸ਼ੋਕ ਕੁਮਾਰ ਵਾਲੀਆ)-ਭਾਜਪਾ ਮੰਡਲ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਚਾਚੋਕੀ ਨੇ ਅਯੁੱਧਿਆ ਨਗਰੀ ਵਿਚ ਜਨਮ ਭੂਮੀ ਅਸਥਾਨ 'ਤੇ ਹੋਣ ਜਾ ਰਹੀ ਭਗਵਾਨ ਸ੍ਰੀ ਰਾਮ ਦੇ ਮੰਦਰ ਦੀ ਉਸਾਰੀ ਸਬੰਧੀ 5 ਅਗਸਤ ਨੂੰ ਰੱਖੇ ਗਏ ਭੂਮੀ ਪੂਜਨ ਸਮਾਗਮ ਨੂੰ ...

ਪੂਰੀ ਖ਼ਬਰ »

ਸ਼ਰਾਬ ਨਾਲ ਪੰਜਾਬ ਵਿਚ ਹੋਈਆਂ ਮੌਤਾਂ ਸਰਕਾਰ ਦੀ ਨਾਲਾਇਕੀ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 100 ਤੋਂ ਵੱਧ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੀਏਸੀ ਮੈਂਬਰ ਇੰਜ਼ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਬਿਮਾਰੀ ਨੂੰ ਮਾਤ ਦੇਣ ਵਾਲੇ ਐੱਸ.ਐੱਚ.ਓ. ਬਰਾੜ ਦਾ ਸਨਮਾਨ

ਫਗਵਾੜਾ, 4 ਅਗਸਤ (ਹਰੀਪਾਲ ਸਿੰਘ)-ਪੰਜਾਬੀ ਲੋਕ ਗਾਇਕ ਸੰਗੀਤ ਵੈੱਲਫੇਅਰ ਸੁਸਾਇਟੀ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਸ਼ਹਿਰ ਵਾਸੀਆਂ ਦੀ ਸੇਵਾ ਵਿਚ ਦਿਨ ਰਾਤ ਇੱਕ ਕਰਨ ਅਤੇ ਫਿਰ ਖ਼ੁਦ ਕੋਰੋਨਾ ਦਾ ਸ਼ਿਕਾਰ ਹੋ ਕੇ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਮੁੜ ...

ਪੂਰੀ ਖ਼ਬਰ »

ਜਿੰਮ ਤੇ ਯੋਗ ਸੰਸਥਾਨ ਅੱਜ ਤੋਂ ਸਰਕਾਰੀ ਹਦਾਇਤਾਂ ਅਨੁਸਾਰ ਖੁੱਲਣਗੇ-ਦੀਪਤੀ ਉੱਪਲ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ 5 ਅਗਸਤ ਨੂੰ ਜਿੰਮ ਤੇ ਯੋਗ ਅਸਥਾਨ ਖੋਲਣ ਦੇ ਫ਼ੈਸਲੇ ਉਪਰੰਤ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਵੱਖ-ਵੱਖ ਹਦਾਇਤਾਂ ਜਾਰੀ ਕਰਕੇ ਯੋਗ ਕੇਂਦਰ ਤੇ ਜਿੰਮ ਖੋਲਣ ਦੀ ਛੋਟ ਦਿੱਤੀ ਹੈ | ਉਨ੍ਹਾਂ ਕਿਹਾ ਕਿ 5 ਅਗਸਤ ਨੂੰ ਯੋਗ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਚ ਪਰਸਨੈਲਟੀ ਡਿਵੈਲਪਮੈਂਟ ਦੀਆਂ ਕਲਾਸਾਂ ਦੀ ਸ਼ੁਰੂਆਤ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਓਰੀਐਾਟੇਸ਼ਨ ਸੈਸ਼ਨ ਤੇ ਪ੍ਰਸੈਨੇਲਿਟੀ ਡਿਵੈਲਪਮੈਂਟ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਸੈਸ਼ਨ ਦੀ ਆਰੰਭਤਾ ਮੌਕੇ ਪ੍ਰੋ: ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਮਹਿੰਗਾਈ ਨਾਲ ਦੇਸ਼ ਵਾਸੀਆਂ ਦਾ ਲੱਕ ਤੋੜਿਆ- ਲਾਡੀ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ ਤੇ ਸਮੁੱਚੇ ਦੇਸ਼ ਨੂੰ ਮਹਿੰਗਾਈ ਦੀ ਮੰਡੀ ਵਿਚ ਝੋਕ ਦਿੱਤਾ ਹੈ | ਇਹ ਸ਼ਬਦ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

ਕੁਮਾਰੀ ਅਰਸ਼ਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਕਿਤਾਬਾਂ, ਸਟੇਸ਼ਨਰੀ ਤੇ ਹੋਰ ਸਾਮਾਨ ਕੀਤਾ ਭੇਟ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਅੱਜ ਸੁਸਾਇਟੀ ਦੀ ਪ੍ਰਧਾਨ ਦੀਪਤੀ ਉੱਪਲ ਨੇ ਯੂ.ਕੇ.ਜੀ. ਦੀ ਵਿਦਿਆਰਥਣ ਕੁਮਾਰੀ ਅਰਸ਼ਦੀਪ ਨੂੰ ਕਿਤਾਬਾਂ, ਸਟੇਸ਼ਨਰੀ ਤੇ ਹੋਰ ਲੋੜੀਂਦਾ ਸਮਾਨ ਤਕਸੀਮ ਕੀਤਾ | ਇੱਥੇ ਵਰਨਣਯੋਗ ਹੈ ਕਿ ਅਰਸ਼ਦੀਪ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ 'ਗਰੀਨ ਵਿੱਲੇਜ ਤੇ ਕਲੀਨ ਵਿੱਲੇਜ' ਦੀ ਸ਼ੁਰੂਆਤ

ਕਪੂਰਥਲਾ, 4 ਅਗਸਤ (ਵਿ.ਪ੍ਰ.)-ਨਹਿਰੂ ਯੁਵਾ ਕੇਂਦਰ ਵਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 'ਗਰੀਨ ਵਿਲੇਜ ਤੇ ਕਲੀਨ ਵਿਲੇਜ' ਮੁਹਿਮ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਤਹਿਤ ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ 6 ਹਜ਼ਾਰ ਬੂਟੇ ਲਗਾਏ ਜਾਣਗੇ | ਸਵਾਤੀ ਕੁਮਾਰ ਕੁਆਰਡੀਨੇਟਰ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਸਿਵਲ ਹਸਪਤਾਲ 'ਚ ਨਿਰੀਖਣ ਦੌਰਾਨ ਮਰੀਜ਼ਾਂ ਨਾਲ ਵਿਚਾਰ ਵਟਾਂਦਰਾ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ, ਥਿੰਦ)-ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਸਿਹਤ ਵਿਭਾਗ ਪੰਜਾਬ ਵਲੋਂ ਸਿਵਲ ਹਸਪਤਾਲਾਂ 'ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਨਿਰੀਖਣ ...

ਪੂਰੀ ਖ਼ਬਰ »

ਮਾਲ ਵਿਭਾਗ ਨੇ ਰਿਕਾਰਡ ਵਿਚ ਭੰਨਤੋੜ ਕਰਕੇ ਖੇਤਾਂ ਨੂੰ ਲੱਗਿਆ ਰਸਤਾ ਖ਼ਤਮ ਕੀਤਾ-ਸਰਵਣ ਸਿੰਘ ਬਾਊਪੁਰ

ਸੁਲਤਾਨਪੁਰ ਲੋਧੀ, 4 ਅਗਸਤ (ਪ.ਪ. ਰਾਹੀਂ)-ਪਿੰਡ ਜੱਬੋਵਾਲ ਦੇ ਕਿਸਾਨ ਤਰਸੇਮ ਸਿੰਘ ਦੇ ਖੇਤਾਂ ਨੂੰ ਲੱਗਿਆ ਰਸਤਾ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਰਿਕਾਰਡ ਵਿਚ ਭੰਨ ਤੋੜ ਕਰਕੇ ਖ਼ਤਮ ਕਰ ਦਿੱਤਾ ਗਿਆ | ਜਿਸ ਕਰਕੇ ਕਿਸਾਨ ਦੀ ਢਾਈ ਏਕੜ ਜ਼ਮੀਨ ਬੰਜਰ ਬਣ ਗਈ ਹੈ | ...

ਪੂਰੀ ਖ਼ਬਰ »

ਪੰਜਾਬ ਦਾ ਯੂਥ ਆਇਆ ਮੋਦੀ ਸਰਕਾਰ ਦੇ ਵਿਰੋਧ 'ਚ ਕੀਤਾ ਰੋਸ ਮੁਜ਼ਾਹਰਾ

ਨਡਾਲਾ, 4 ਅਗਸਤ (ਮਾਨ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਨਿੱਤ ਦਿਹਾੜੇ ਨਵੇਂ ਨਵੇਂ ਲੋਕ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਜਾ ਰਹੇ ਹਨ | ਇਨ੍ਹਾਂ ਆਰਡੀਨੈਂਸਾਂ ਦਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਨਰਿੰਦਰ ਸਿੰਘ ਪੰਨੂ ਦੇ ਵੱਡੇ ਭਰਾ ਮਨਜਿੰਦਰ ਸਿੰਘ ਦਾ ਸਸਕਾਰ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ, ਥਿੰਦ)-ਸਾਬਕਾ ਕੌਾਸਲਰ ਨਰਿੰਦਰ ਸਿੰਘ ਪੰਨੂੰ ਦੇ ਵੱਡੇ ਭਰਾ ਮਨਜਿੰਦਰ ਸਿੰਘ, ਜੋ ਬੀਤੇ ਕੱਲ੍ਹ ਅਚਾਨਕ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਪੂਰੇ ਰਸਮਾਂ ਰਿਵਾਜ਼ਾਂ ਅਨੁਸਾਰ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਭੁਲੱਥ, 4 ਅਗਸਤ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਰਾਜ ਬਿਜਲੀ ਬੋਰਡ ਪੈਨਸ਼ਨਰਜ਼ ਯੂਨੀਅਨ ਬਲਾਕ ਭੁਲੱਥ ਵਲੋਂ ਕੈਪਟਨ ਸਰਕਾਰ ਦੀਆਂ ਨਕਾਮੀਆਂ ਅਤੇ ਲਾਰੇ ਲੱਪੇ ਨੀਤੀਆਂ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਮਹਿੰਗਾਈ ਨਾਲ ਦੇਸ਼ ਵਾਸੀਆਂ ਦਾ ਲੱਕ ਤੋੜਿਆ- ਲਾਡੀ

ਸੁਲਤਾਨਪੁਰ ਲੋਧੀ, 4 ਅਗਸਤ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ ਤੇ ਸਮੁੱਚੇ ਦੇਸ਼ ਨੂੰ ਮਹਿੰਗਾਈ ਦੀ ਮੰਡੀ ਵਿਚ ਝੋਕ ਦਿੱਤਾ ਹੈ | ਇਹ ਸ਼ਬਦ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

ਪਿੰਡ ਦਰੀਏਵਾਲ ਵਿਚ ਛੱਪੜ ਦੀ ਸਫ਼ਾਈ ਤੇ ਹੋਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ

ਸੁਲਤਾਨਪੁਰ ਲੋਧੀ, 4 ਅਗਸਤ (ਥਿੰਦ, ਹੈਪੀ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਦਿੱਤੇ ਸਹਿਯੋਗ ਸਦਕਾ ਗਰਾਮ ਪੰਚਾਇਤ ਦਰੀਏਵਾਲ ਵਲੋਂ ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਪਿੰਡ ਵਿਚ ਛੱਪੜ ਦੀ ਸਫ਼ਾਈ ਅਤੇ ਪਾਰਕ ਦਾ ਨਿਰਮਾਣ ਅਤੇ ਗਲੀਆਂ ਨੂੰ ਕੰਕਰੀਟ ਨਾਲ ...

ਪੂਰੀ ਖ਼ਬਰ »

ਪਿੰਡ ਖੱਸਣ ਵਿਖੇ ਸ਼ੁਰੂ ਕੀਤਾ ਨਵੀਂ ਗਲੀ ਬਣਾਉਣ ਦਾ ਕੰਮ ਸ਼ੁਰੂ

ਭੁਲੱਥ, 4 ਅਗਸਤ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਇੱਥੋਂ ਨਜ਼ਦੀਕੀ ਪਿੰਡ ਖੱਸਣ ਵਿਖੇ ਗਰਾਮ ਪੰਚਾਇਤ ਵਲੋਂ ਨਵੀਂ ਗਲੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ 'ਤੇ ਪਿੰਡ ਦੇ ਸਰਪੰਚ ਸਤਵਿੰਦਰ ਸਿੰਘ ਨਸੀਬ ਨੇ ਦੱਸਿਆ ਕਿ ਇਸ ਮੌਕੇ ਤੇ ਗਰਾਮ ...

ਪੂਰੀ ਖ਼ਬਰ »

ਭਰੋਵਾਲ ਵਲੋਂ ਸਾਥੀਆਂ ਸਮੇਤ ਮਾਸਟਰ ਪਰਿਵਾਰ ਨਾਲ ਦੁੱਖ ਪ੍ਰਗਟ

ਫਤਿਆਬਾਦ, 4 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਬੀਬੀ ਸੁਰਜੀਤ ਕੌਰ ਪਤਨੀ ਸਵ. ਮਾਸਟਰ ਸਾਧੂ ਰਾਮ ਦੀ ਹੋਈ ਬੇਵਕਤੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਅਤੇ ਤਰਸੇਮ ਸਿੰਘ ਛਾਪੜੀ ਸਾਹਿਬ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੂੰ 10ਵੇਂ ਦਿਨ ਦੀ ਭੁੱਖ ਹੜਤਾਲ 'ਤੇ ਆਮ ਆਦਮੀ ਪਾਰਟੀ ਵਲੋਂ ਵੀ ਮਿਲੀ ਹਮਦਰਦੀ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ­)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਤਰਨ ਤਾਰਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਦਸਵੇਂ ਦਿਨ ਦੀ ਭੁੱਖ ਹੜਤਾਲ ਵੀ ਜਾਰੀ ਰਹੀ | ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਕੋਵਿਡ-19 ਨੂੰ ਧਿਆਨ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਰੋਸ ਵਜੋਂ ਲੋਕ ਇਨਸਾਫ਼ ਪਾਰਟੀ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 4 ਅਗਸਤ (ਪ.ਪ. ਰਾਹੀਂ)-ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਕਪੂਰਥਲਾ ਵਲੋਂ ਜ਼ਹਿਰੀਲੀ ਸ਼ਰਾਬ ਨਾਲ 110 ਦੇ ਕਰੀਬ ਮਾਰੇ ਗਏ ਲੋਕਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX