ਤਾਜਾ ਖ਼ਬਰਾਂ


ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  1 minute ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  3 minutes ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  3 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  6 minutes ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  10 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  11 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  12 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  13 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  16 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  17 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  17 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  20 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  21 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  22 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  24 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  25 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  27 minutes ago
ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  31 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  32 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  42 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  55 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  about 1 hour ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  about 1 hour ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ/ਮਿਆਣੀ, 15 ਸਤੰਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਸਿੰਘ ਮੁਲਤਾਨੀ)-ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬੀਤੇ ਕੱਲ੍ਹ 14 ਸਤੰਬਰ ਨੂੰ 11.30 ਵਜੇ ਤੱਕ ਕਿਸਾਨਾਂ ਵਲੋਂ ਲਗਾਇਆ ਗਿਆ ਟਾਂਡਾ-ਸ੍ਰੀ ਹਰਿਗੋਬਿੰਦਪੁਰ ਪੁਲ 'ਤੇ ਜਾਮ ਲਗਾਤਾਰ ਜਾਰੀ ਹੈ | ਦੂਜੇ ਦਿਨ ਲੱਗੇ ਧਰਨੇ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰ ਕੁਲਦੀਪ ਸਿੰਘ ਬੋਗੋਵਾਲ ਦੇ ਨਾਲ-ਨਾਲ ਹਰਵਿੰਦਰ ਸਿੰਘ ਖ਼ੁਜਾਲਾ, ਬਖ਼ਸ਼ੀਸ਼ ਸਿੰਘ ਮੁਲਤਾਨੀ, ਸੋਹਣ ਸਿੰਘ ਗਿੱਲ, ਨਿਸ਼ਾਨ ਸਿੰਘ ਨਡਾਲਾ, ਪਰਮਜੀਤ ਸਿੰਘ ਭੁੱਲਾ ਨੇ ਕੀਤੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਜੰਮ ਕੇ ਨਿਖੇਧੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸ਼ਵਿੰਦਰ ਸਿੰਘ ਚੁਤਾਲਾ, ਗੁਰਪ੍ਰੀਤ ਸਿੰਘ ਖ਼ਾਨਪੁਰ, ਰਣਬੀਰ ਸਿੰਘ ਡੁਗਰੀ, ਗੁਰਪ੍ਰਤਾਪ ਸਿੰਘ, ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ, ਰਣਜੀਤ ਸਿੰਘ ਕਲੇਰ ਬਾਲ, ਕੁਲਬੀਰ ਸਿੰਘ ਕਾਹਲੋਂ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸਾਂ ਵਾਲੇ ਬਿਲ ਪਾਰਲੀਮੈਂਟ 'ਚ ਪੇਸ਼ ਕਰ ਦਿੱਤੇ ਗਏ ਹਨ ਪਰ ਵਿਰੋਧੀ ਧਿਰਾਂ ਨੇ ਕੋਈ ਬਹੁਤਾ ਵਿਰੋਧ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਤੇ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਅੰਦਰ ਖਾਤੇ ਇਕ ਹੀ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਨਾਲ ਮੋਹ ਹੈ ਤਾਂ ਕੇਂਦਰ 'ਚੋਂ ਵਜ਼ੀਰੀ ਛੱਡ ਕੇ ਹਰਸਿਮਰਤ ਕੌਰ ਨੂੰ ਵਾਪਸ ਬਲਾਉਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2020 ਰੱਦ ਕੀਤਾ ਜਾਵੇ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਗੰਨੇ ਦਾ ਬਕਾਇਆ 681 ਕਰੋੜ ਰੁਪਏ ਕਿਸਾਨਾਂ ਨੂੰ ਵਿਆਜ ਸਮੇਤ ਵਾਪਸ ਕੀਤੇ ਜਾਣ ਤੇ ਗ਼ਰੀਬਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ | ਇਸ ਮੌਕੇ ਜੋਗਿੰਦਰ ਸਿੰਘ ਨੱਤ, ਅਜੈਬ ਸਿੰਘ, ਗੁਰਵਿੰਦਰ ਖੁਜਾਲਾ, ਨਿਸ਼ਾਨ ਸਿੰਘ ਗੰਦੋਵਾਲ, ਚੰਦਰਭਾਨ ਜਗਮੋਹਣ ਸਿੰਘ, ਚਮਨ ਸਿੰਘ, ਸੁਦੇਸ਼ ਕੌਰ, ਰਾਣੀ, ਸੁਖਵਿੰਦਰ ਕੌਰ, ਕਾਲੂ ਟਾਹਲੀ ਤੇ ਹੋਰ ਮੌਜੂਦ ਸਨ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |
ਭੰਗਾਲਾ ਵਿਖੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਕੀਤਾ ਚੱਕਾ ਜਾਮ
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)-ਅੱਜ ਕਿਸਾਨਾਂ ਦੀਆ ਵੱਖ-ਵੱਖ ਜਥੇਬੰਦੀਆਂ ਵਲੋਂ ਐਮ. ਐਸ. ਪੀ. ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਦੀ ਚਾਲ ਖ਼ਿਲਾਫ਼ ਭੰਗਾਲਾ ਦੀ ਦਾਣਾ ਮੰਡੀ ਵਿਖੇ ਰੋਸ ਧਰਨਾ ਦਿੱਤਾ ਗਿਆ | ਉਪਰੰਤ ਧਰਨਾਕਾਰੀਆਂ ਨੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਆਵਾਜਾਈ ਨੂੰ ਰੋਕ ਕੇ ਸਰਕਾਰ ਖ਼ਿਲਾਫ਼ ਆਪਣਾ ਗ਼ੁੱਸੇ ਦਾ ਜ਼ਹਿਰ ਕਰਦੇ ਹੋਏ ਜਾਮ ਕੇ ਨਾਅਰੇਬਾਜ਼ੀ ਕੀਤੀ | ਧਰਨੇ 'ਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜਰਨਲ ਸਕੱਤਰ ਈਸ਼ਰ ਸਿੰਘ ਮੰਝਪੁਰ ਨੇ ਵੀ ਆਰਡੀਨੈਂਸ ਦੇ ਵਿਰੋਧ 'ਚ ਸਮਰਥਨ ਦੇਣ ਦਾ ਐਲਾਨ ਕੀਤਾ | ਆਗੂਆਂ ਨੇ ਕਿਹਾ ਕਿ ਤਿੰਨ ਕਿਸਾਨ ਮਾਰੂ ਬਿੱਲ ਕੇਂਦਰ ਦੀ ਮੋਦੀ ਸਰਕਾਰ ਨੇ ਕੋਰੋਨਾ ਦੀ ਆੜ ਹੇਠ ਲੋਕਾਂ ਨੂੰ ਘਰ 'ਚ ਵਾੜ ਕੇ ਲਿਆਂਦੇ ਹਨ, ਤਾਂ ਜੋ ਇਨ੍ਹਾਂ ਆਰਡੀਨੈਂਸਾਂ ਖ਼ਿਲਾਫ਼ ਉੱਠਣ ਵਾਲੇ ਕਿਸਾਨ ਰੋਹ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਝੂਠ ਬੋਲ ਕੇ ਗੱਦੀ 'ਤੇ ਕਾਬਜ਼ ਹੋਈ ਕੇਂਦਰ ਸਰਕਾਰ ਦੀ ਅਸਲੀਅਤ ਤੇਜ਼ੀ ਨਾਲ ਲੋਕਾਂ 'ਚ ਜੱਗ ਜ਼ਾਹਿਰ ਹੋ ਰਹੀ ਹੈ | ਇਸ ਮੌਕੇ ਕਸ਼ਮੀਰ ਸਿੰਘ ਪੁਰਾਣਾ ਭੰਗਾਲਾ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਈਸ਼ਰ ਸਿੰਘ ਮੰਝਪੁਰ, ਸੁਰਜੀਤ ਸਿੰਘ ਬਿੱਲਾ, ਵਿਜੇ ਕੁਮਾਰ, ਰਸ਼ਪਾਲ ਸਿੰਘ ਰੰਗਾ, ਅਮਰਜੀਤ ਸਿੰਘ ਕਾਨੂੰਗੋ, ਸ਼ਮਸ਼ੇਰ ਸਿੰਘ, ਮਾਸਟਰ ਸੁਖਦੇਵ ਸਿੰਘ, ਅਮਰੀਕ ਸਿੰਘ ਪੁਰਾਣਾ ਭੰਗਾਲਾ, ਦਵਿੰਦਰ ਸਿੰਘ ਪਲਾਕੀ, ਬਲਕਾਰ ਸਿੰਘ ਮੱਲ੍ਹੀ, ਸੁਰਿੰਦਰ ਸਿੰਘ ਛੰਨੀ ਨੰਦ ਸਿੰਘ, ਕਰਨੈਲ ਸਿੰਘ, ਹਰਦਿੱਤ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ ਰੰਧਾਵਾ, ਧਿਆਨ ਸਿੰਘ, ਲਖਵੀਰ ਲੱਖਾ, ਲਖਵਿੰਦਰ ਸਿੰਘ ਪਲਾਕੀ, ਬਲਵਿੰਦਰ ਸਿੰਘ ਆਦਿ ਹਾਜ਼ਰੀ ਸਨ |

ਮਨਜੀਤ ਸਿੰਘ ਨੇ ਆਖ਼ਰੀ ਸਾਹਾਂ ਤੱਕ ਮੋਹ, ਪਿਆਰ, ਅਪਣੱਤ ਤੇ ਸਾਂਝ ਨੂੰ ਬਰਕਰਾਰ ਰੱਖਿਆ-ਡਾ: ਹਮਦਰਦ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)-ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਉੱਘੇ ਟਰਾਂਸਪੋਰਟਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਰਹੂਮ ਸ: ਮਨਜੀਤ ਸਿੰਘ ਬਣਵੈਤ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਸਾਹਿਬ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ 8.50 ਲੱਖ ਦੇ ਚੈੱਕ ਵੰਡੇ

ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੇ ਵਿਧਾਇਕਾ ਇੰਦੂ ਬਾਲਾ ਨੇ ਕਿਹਾ ਗਿਆ ਹੈ ਕਿ ਉਹ ਹਲਕਾ ਮੁਕੇਰੀਆਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ ਤੇ ਵਿਕਾਸ ਕੰਮਾਂ ਲਈ ਗਰਾਂਟਾਂ ਦੀ ਕੋਈ ਥੋੜ੍ਹ ਨਹੀਂ ਆਉਣ ਦੇਣਗੇ | ਉਹ ਮੁਕੇਰੀਆਂ ਦੇ ਪਿੰਡ ਮੋਹਰੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਬਰਾਮਦ

ਦਸੂਹਾ, 15 ਸਤੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਦੋ ਨੌਜਵਾਨਾਂ ਕੋਲੋਂ 20 ਗਰਾਮ ਨਸ਼ੀਲਾ ਪਾਊਡਰ ਚਿੱਟਾ ਬਰਾਮਦ ਕੀਤਾ ਗਿਆ ਹੈ ਤੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ | ਐਸ. ਐਚ. ਓ. ਦਸੂਹਾ ਗੁਰਦੇਵ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਬੀਰ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

4 ਓਵਰਲੋਡ ਟਿੱਪਰਾਂ ਦੇ ਚਲਾਨ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਓਵਰਲੋਡ ਟਿੱਪਰਾਂ ਖ਼ਿਲਾਫ਼ ਵਰਤੀ ਜਾ ਰਹੀ ਸਖ਼ਤੀ ਤਹਿਤ 4 ਓਵਰਲੋਡ ਟਿੱਪਰਾਂ ਦੇ ਚਲਾਨ ਕੀਤੇ ਗਏ | ਸਵੇਰ ਸਮੇਂ ਡੀ. ਐੱਸ. ਪੀ. ਸਤੀਸ਼ ਕੁਮਾਰ ਦੀ ਅਗਵਾਈ ਹੇਠ ਐੱਸ. ਐੱਚ. ਓ. ਇਕਬਾਲ ਸਿੰਘ, ਐਡੀਸ਼ਨਲ ਐਸ. ਐਚ. ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ, 2 ਫ਼ਰਾਰ

ਹੁਸ਼ਿਆਰਪੁਰ, 15 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ 'ਤੇ ਛਾਪੇਮਾਰੀ ਕਰ ਕੇ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ 2 ਕਥਿਤ ਦੋਸ਼ੀ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ...

ਪੂਰੀ ਖ਼ਬਰ »

ਸਕੂਲ 'ਚੋਂ ਸਰਕਾਰੀ ਰਿਕਾਰਡ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ 15 ਸਤੰਬਰ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਪਿੰਡ ਚੱਕ ਗੁੱਜਰਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਰਕਾਰੀ ਰਿਕਾਰਡ ਸਮੇਤ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਕੂਲ ਦੇ ਹੈੱਡ ਟੀਚਰ ਓਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸੈਮੀਨਾਰ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ੍ਰੀਮਤੀ ਅਲਕਾ ਮੀਨਾ ਐੱਸ. ਐੱਸ. ਪੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਦੀਪੀਕਾ ਸਿੰਘ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ, ਹਰਨੀਲ ਸਿੰਘ ਡੀ. ਐੱਸ. ਪੀ. ਸਬ-ਡਵੀਜ਼ਨ ਨਵਾਂਸ਼ਹਿਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ. ...

ਪੂਰੀ ਖ਼ਬਰ »

ਮੇਜਰ ਸਿੰਘ ਇਟਲੀ ਵਲੋਂ ਮਾਤਾ ਦੀ ਯਾਦ 'ਚ ਚੈਰੀਟੇਬਲ ਹਸਪਤਾਲ ਤੇ ਗੁਰਦੁਆਰਾ ਸਾਹਿਬ ਨੂੰ ਰਾਸ਼ੀ ਭੇਟ

ਔੜ/ਝਿੰਗੜਾਂ, 15 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸਮਾਜ ਸੇਵੀ ਐਨ. ਆਰ. ਆਈ. ਮੇਜਰ ਸਿੰਘ ਇਟਲੀ, ਨਿਰਮਲ ਸਿੰਘ, ਜੁਝਾਰ ਸਿੰਘ ਸਪੁੱਤਰ ਧਰਮ ਸਿੰਘ ਦੇ ਪਰਿਵਾਰ ਵਲੋਂ ਆਪਣੀ ਮਾਤਾ ਸਿਮਰ ਕੌਰ ਦੀ ਯਾਦ 'ਚ ਸ੍ਰੀ ਹਜ਼ੂਰ ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ...

ਪੂਰੀ ਖ਼ਬਰ »

ਪੱਲੀ ਝਿੱਕੀ ਫੁੱਟਬਾਲ ਟੂਰਨਾਮੈਂਟ ਦੇ ਪੰਜਵੇਂ ਦਿਨ ਹੋਏ ਦਿਲਚਸਪ ਮੁਕਾਬਲੇ

ਪੱਲੀ ਝਿੱਕੀ, 15 ਸਤੰਬਰ (ਕੁਲਦੀਪ ਸਿੰਘ ਪਾਬਲਾ)-ਦਿਹਾਤੀ ਸਪੋਰਟਸ ਕਲੱਬ ਵਲੋਂ ਪੱਲੀ ਝਿੱਕੀ ਵਿਖੇ ਸਮੂਹ ਐਨ. ਆਰ. ਆਈ. ਵੀਰਾਂ ਜਸਵੀਰ ਸਿੰਘ ਜੱਸਾ ਕੈਨੇਡਾ, ਹਰਜਿੰਦਰ ਸਿੰਘ ਪਾਬਲਾ ਇੰਗਲੈਂਡ, ਸਮੂਹ ਗ੍ਰਾਮ ਪੰਚਾਇਤ, ਨਗਰ ਵਾਸੀ ਤੇ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੀ ਮੀਟਿੰਗ

ਮੁਕੰਦਪੁਰ, 15 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੀ ਮੀਟਿੰਗ ਮੁਕੰਦਪੁਰ ਵਿਖੇ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਰਣਜੀਤ ਸਿੰਘ ਰਟੈਂਡਾ ਨੇ ਦੱਸਿਆ ਕਿ ਕੇਂਦਰ ਨੇ ਜੋ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਦੌਰਾਨ ਪਿੰਡ ਉਧਨਵਾਲ ਨੇ ਮਾਰੀ ਬਾਜ਼ੀ

ਭੱਦੀ, 15 ਸਤੰਬਰ (ਨਰੇਸ਼ ਧੌਲ)-ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਧਕਤਾਣਾ ਵਿਖੇ ਨੌਜਵਾਨ ਖਿਡਾਰੀਆਂ ਵਲੋਂ ਇਕ ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਦੌਰਾਨ ਲਗਪਗ 16 ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ ਪਿੰਡ ਉਧਨਵਾਲ ਦੀ ਟੀਮ ...

ਪੂਰੀ ਖ਼ਬਰ »

ਮੀਰਪੁਰ ਲੱਖਾ ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਕੈਂਪ

ਔੜ/ਝਿੰਗੜਾਂ, 15 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੀਰਪੁਰ ਲੱਖਾ ਵਿਖੇ ਕੋਰੋਨਾ ਵਾਇਰਸ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕੋਵਿਡ-19 ਕੋਰੋਨਾ ਵਾਇਰਸ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਸਰਪੰਚ ਹਰਪ੍ਰੀਤ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਇਮਊਨਿਟੀ ਬੂਸਟਰ ਕੈਂਪ ਅੱਜ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਕੋਰੋਨਾ ਤੇ ਹੋਰ ਸਰੀਰਕ ਬਿਮਾਰੀਆਂ ਦੇ ਸਬੰਧ 'ਚ ਸਰੀਰ ਦੀ ਇਮਊਨਿਟੀ ਨੂੰ ਮਜ਼ਬੂਤ ਬਣਾਉਣ ਲਈ ਸਰਕਾਰੀ ਨਿਰਦੇਸ਼ਾਂ ਤਹਿਤ ਹੋਮਿਓਪੈਥਿਕ ਇਮਊਨਿਟੀ ਬੂਸਟਰ ਦਵਾਈ ਦਾ ...

ਪੂਰੀ ਖ਼ਬਰ »

ਬੈਂਕ ਤੇ ਪੋਸਟ ਆਫਿਸ ਕਰਮਚਾਰੀ ਕੋਵਿਡ-19 ਟੈਸਟ ਕਰਵਾਉਣ-ਐਸ. ਐਮ. ਓ.

ਮੁਕੰਦਪੁਰ, 15 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਮਿਸ਼ਨ ਫਤਹਿ ਤਹਿਤ ਐਸ. ਐਮ. ਓ. ਮੁਕੰਦਪੁਰ ਡਾ: ਰਵਿੰਦਰ ਸਿੰਘ ਨੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੀ ਅਪੀਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਯੁਵਕ ਸੇਵਾਵਾਂ ਵਿਭਾਗ ਦੇ ਕੋਵਿਡ ਸਬੰਧੀ ਪੋਸਟਰ ਤੇ ਪੈਂਫ਼ਲਿਟ ਜਾਰੀ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵਲੋਂ ਕੋਵਿਡ ਦੀ ਰੋਕਥਾਮ ਤੇ ਇਸ ਬਿਮਾਰੀ ਸਬੰਧੀ ਅਫ਼ਵਾਹਾਂ ਤੋਂ ਸੁਚੇਤ ਕਰਨ ਸਬੰਧੀ ਤਿਆਰ ਕੀਤੇ ਗਏ ਪੋਸਟਰ ਤੇ ਪੈਂਫ਼ਲਿਟ ...

ਪੂਰੀ ਖ਼ਬਰ »

ਨੌਕਰੀ ਦੀ ਉਡੀਕ 'ਚ ਉਮੀਦਵਾਰਾਂ ਦੀ ਸਰਕਾਰ ਅੱਗੇ ਗੁਹਾਰ, ਕੌਾਸਲਿੰਗ ਕਰ ਕੇ ਨਿਯੁਕਤੀ ਪੱਤਰ ਦੇਣ ਦੀ ਮੰਗ

ਬਲਾਚੌਰ, 15 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਪਿਛਲੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਸਮੇਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਵੱਖ-ਵੱਖ ਵਿਭਾਗਾਂ 'ਚ ਅਸਾਮੀਆਂ ਪੂਰੀਆਂ ਕਰਨ ਸਬੰਧੀ ਇਸ਼ਤਿਹਾਰ ...

ਪੂਰੀ ਖ਼ਬਰ »

ਭਾਜਪਾ ਦੇ ਓ. ਬੀ. ਸੀ. ਮੋਰਚੇ ਵਲੋਂ ਪ੍ਰਧਾਨ ਮੰਤਰੀ ਦੇ ਜਨਮ ਦਿਹਾੜੇ ਸਬੰਧੀ ਸੇਵਾ ਹਫ਼ਤਾ ਆਰੰਭ

ਬਲਾਚੌਰ, 15 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਵਿਜੇ ਭਾਟੀਆ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੇਵਾ ਹਫ਼ਤੇ ਦੀ ਆਰੰਭਤਾ ਬਲਾਚੌਰ ਸ਼ਹਿਰ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ

ਮੁਕੰਦਪੁਰ, 15 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਪੁਰਾਣੇ ਬੱਸ ਅੱਡੇ 'ਤੇ ਮੂਰਤੀਆਂ ਬਣਾਉਣ ਦਾ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਬੀਸ ਰਾਮ ਦਾ ਪਰਸ ਤਲਵੰਡੀ ਫੱਤੂ ਵਾਲੇ ਰਸਤੇ 'ਚ ਡਿੱਗ ਗਿਆ | ਤਲਵੰਡੀ ਫੱਤੂ ਨਿਵਾਸੀ ਕੁਲਵੀਰ ਬਿਰਦੀ ਜੋ ਕਿ ਲੋਹਟੀਆ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬੂਟੇ ਲਗਾਉਣੇ ਜ਼ਰੂਰੀ-ਬਲਵੰਤ ਸਿੰਘ

ਕਟਾਰੀਆਂ, 15 ਸਤੰਬਰ (ਨਵਜੋਤ ਸਿੰਘ ਜੱਖੂ)-ਦਿਨੋ ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਨ ਤੋਂ ਹੋ ਰਹੀਆਂ ਬੀਮਾਰੀਆਂ ਤੋਂ ...

ਪੂਰੀ ਖ਼ਬਰ »

ਸੰਧਵਾਂ 'ਚ ਲੋੜਵੰਦਾਂ ਲਈ ਸ਼ਿਵ ਸਿੰਘ ਹੀਰਾ ਵਲੋਂ ਭੇਜੀ ਰਾਸ਼ੀ ਦੀ ਵੰਡ

ਸੰਧਵਾਂ, 15 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਜੰਮਪਲ ਤੇ ਹੀਰਾ ਬ੍ਰਦਰਜ਼ ਸੇਵਾ ਸੁਸਾਇਟੀ ਯੂ. ਐਸ. ਏ. ਦੇ ਸਰਪ੍ਰਸਤ ਸ਼ਿਵ ਸਿੰਘ ਹੀਰਾ ਵਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਦੀਆਂ ਲੋੜਵੰਦ ਔਰਤਾਂ ਲਈ ਭੇਜੀ ਗਈ ਸਹਾਇਤਾ ਬੀਬੀ ਸੁਰਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਡਾਕਟਰੀ ਕੈਂਪ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਮੁਫ਼ਤ ਡਾਕਟਰੀ ਸਹਾਇਤਾ ਪਿਛਲੇ ਚਾਰ ਸਾਲਾਂ ਤੋਂ ਜਾਰੀ ਹੈ ਤੇ ਪਿਛਲੇ ਤਿੰਨ ਮਹੀਨਿਆਂ ਤੋਂ ...

ਪੂਰੀ ਖ਼ਬਰ »

ਗੜ੍ਹਪਧਾਣਾ ਵਿਖੇ ਲਗਾਇਆ ਇੰਮਊਨਿਟੀ ਬੂਸਟਰ ਦਵਾਈ ਦਾ ਕੈਂਪ

ਔੜ, 15 ਸਤੰਬਰ (ਜਰਨੈਲ ਸਿੰਘ ਖੁਰਦ)-ਬੀਤੇ ਦਿਨ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਪਿੰਡ ਗੜ੍ਹਪਧਾਣਾ ਵਿਖੇ ਡਾ: ਹਰਦੀਪ ਸਿੰਘ ਹੋਮਿਓਪੈਥਿਕ ਮੈਡੀਕਲ ਅਫਸਰ ਸਿਵਲ ਹਸਪਤਾਲ ਨਵਾਂਸ਼ਹਿਰ (ਸ਼. ਭ. ਸ. ਨਗਰ) ਦੇ ਭਰਪੂਰ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਤੇ ਹੋਰ ...

ਪੂਰੀ ਖ਼ਬਰ »

ਨਵ-ਨਿਯੁਕਤ ਡਿਪਟੀ ਡਾਇਰੈਕਟਰ ਵਲੋਂ ਗਊਸ਼ਾਲਾ ਦਾ ਦੌਰਾ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਬਿਮਲ ਸ਼ਰਮਾ ਵਲੋਂ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਦਾ ਦੌਰਾ ਕਰਕੇ ਤੇ ਗਊਆਂ ਦੇ ਰੱਖ-ਰਖਾਓ, ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਗਊਸ਼ਾਲਾ ...

ਪੂਰੀ ਖ਼ਬਰ »

ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਮਾਹੀਪੁਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੋਜੇਵਾਲ ਸਰਾਂ, 15 ਸਤੰਬਰ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਮਾਹੀਪੁਰ ਵਿਖੇ ਪਿੰਡ ਦੇ ਅਨੇਕਾਂ ਵਿਕਾਸ ਕਾਰਜਾਂ ਦੀ ਆਰੰਭਤਾ ਕਰਵਾਈ ਗਈ | ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੇ ਪਾਣੀ ਦੇ ਨਿਕਾਸ ਲਈ ਸੀਵਰੇਜ, ਖੇਡ ...

ਪੂਰੀ ਖ਼ਬਰ »

ਸੀਵਰੇਜ ਪੈਣ ਨਾਲ ਮੁਹੱਲਾ ਸਰਾਫ਼ਾਂ ਵਿਖੇ ਖੜ੍ਹੀਆਂ ਹੋਈਆਂ ਮੁਸ਼ਕਿਲਾਂ

ਰਾਹੋਂ, 15 ਸਤੰਬਰ (ਬਲਬੀਰ ਸਿੰਘ ਰੂਬੀ)-ਸਥਾਨਕ ਸ਼ਹਿਰ 'ਚ ਪਿਛਲੇ ਸਾਢੇ 3 ਸਾਲਾਂ ਤੋਂ ਰੁਕਿਆ ਸੀਵਰੇਜ ਦਾ ਕੰਮ ਤਾਂ ਸ਼ੁਰੂ ਹੋ ਗਿਆ ਪਰ ਇਸ ਦੇ ਸ਼ੁਰੂ ਹੋਣ ਨਾਲ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਵੀ ਪੈਦਾ ਹੋਣੀਆਂ ਸ਼ੁਰੂ ਹੋ ਗਈਆਂ ਹਨ | ਸ਼ਹਿਰ ਦੀ ਭੂਗੋਲਿਕ ਸਥਿਤੀ ਦੇ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 'ਚ ਵਾਧਾ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਭਰ 'ਚ 24 ਤੋਂ 30 ਸਤੰਬਰ 2020 ਦੌਰਾਨ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਉਕਤ ਪ੍ਰੋਗਰਾਮ ...

ਪੂਰੀ ਖ਼ਬਰ »

ਡੀ. ਸੀ. ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ 'ਚ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਡੈਪੋ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਐਲ. ਆਈ. ਸੀ. ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 15 ਸਤੰਬਰ (ਬਲਕਾਰ ਸਿੰਘ ਭੂਤਾਂ)-ਕੋਰੋਨਾ ਮਹਾਂਮਾਰੀ ਕਾਰਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 16, 18, 21, 23 ਤੇ 25 ਸਤੰਬਰ ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 2 ਵਜੇ ਤੱਕ ਐਲ. ਆਈ. ਸੀ. ...

ਪੂਰੀ ਖ਼ਬਰ »

ਪੋਜੇਵਾਲ ਵਿਖੇ ਸਵੈ ਇੱਛੁਕ ਕੋਰੋਨਾ ਜਾਂਚ ਕੈਂਪ ਲਗਾਇਆ

ਪੋਜੇਵਾਲ ਸਰਾਂ, 15 ਸਤੰਬਰ (ਰਮਨ ਭਾਟੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਸੜੋਆ ਦੀ ਕੋਰੋਨਾ ਜਾਂਚ ਟੀਮ ਵਲੋਂ ਸੀਨੀਅਰ ਮੈਡੀਕਲ ਅਫਸਰ ਸੜੋਆ ਡਾ: ਨਰਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਪੋਜੇਵਾਲ ਵਿਖੇ ਸਵੈ ਇੱਛੁਕ ਕੋਰੋਨਾ ...

ਪੂਰੀ ਖ਼ਬਰ »

ਪੈਨਸ਼ਨ ਰਿਵਾਈਜ਼ ਕੇਸ ਬਿਨਾਂ ਕਿਸ਼ੀ ਦੇਰੀ ਜਲਦੀ ਨਿਪਟਾਏ ਜਾਣ-ਰਾਣਾ

ਬਲਾਚੌਰ, 15 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਜ਼ਿਲ੍ਹਾ ਪ੍ਰਧਾਨ ਮਾਸਟਰ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਇਕੱਤਰਤਾ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਥੋਪੀਆ ਨੇ ਦੱਸਿਆ ਕਿ ਸਾਂਝਾ ਫ਼ਰੰਟ ...

ਪੂਰੀ ਖ਼ਬਰ »

ਸੜੋਆ ਵਿਖੇ 19 ਵਿਅਕਤੀਆਂ ਦੇ ਲਏ ਸੈਂਪਲਾਂ 'ਚੋਂ ਇਕ ਕੋਰੋਨਾ ਪਾਜ਼ੀਟਿਵ

ਸੜੋਆ, 15 ਸਤੰਬਰ (ਨਾਨੋਵਾਲੀਆ)-ਡਾ: ਨਰਿੰਦਰ ਕੁਮਾਰ ਐੱਸ. ਐਮ. ਓ. ਸਿਵਲ ਹਸਪਤਾਲ ਸੜੋਆ ਦੀ ਅਗਵਾਈ 'ਚ ਸੜੋਆ ਵਿਖੇ ਤੀਜੇ ਦਿਨ ਕੋਰੋਨਾ ਸਬੰਧੀ 19 ਸੈਂਪਲ ਲਏ ਗਏ ਜਿਨ੍ਹਾਂ 'ਚੋਂ ਸਿਹਤ ਵਿਭਾਗ ਦੇ 11 ਕਰਮਚਾਰੀ ਵੀ ਸ਼ਾਮਿਲ ਸਨ | ਇਨ੍ਹਾਂ 'ਚੋਂ ਇਕ ਕੋਰੋਨਾ ਦੇ ਸ਼ੱਕੀ ਮਰੀਜ਼ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਸਾਂ ਖ਼ਿਲਾਫ਼ ਜਥੇਬੰਦੀਆਂ ਵਲੋਂ ਜ਼ਿਲ੍ਹਾ ਪੱਧਰੀ ਰੋਹ ਭਰਪੂਰ ਧਰਨਾ

ਕਾਠਗੜ੍ਹ/ਬਲਾਚੌਰ, 15 ਸਤੰਬਰ (ਬਲਦੇਵ ਸਿੰਘ ਪਨੇਸਰ, ਦੀਦਾਰ ਸਿੰਘ ਬਲਾਚੌਰੀਆ)-ਇਕ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ, ਮੰਡੀਕਰਨ ਤੇ ਬਿਜਲੀ ਬਿੱਲ 2020 ਦੇ ਵਿਰੋਧ ਵਜੋਂ ਪੰਜਾਬ ਤੇ ਹਰਿਆਣਾ ਵਿਖੇ 12 ਤੋਂ 2 ਵਜੇ ਤੱਕ ਚੱਕਾ ਜਾਮ ਦੇ ਉਲੀਕੇ ਪ੍ਰੋਗਰਾਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 16 ਹੋਰ ਕੋਰੋਨਾ ਦੇ ਮਾਮਲੇ, 2 ਮੌਤਾਂ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ 'ਚ ਅੱਜ ਫਿਰ ਕੋਰੋਨਾ ਵਾਇਰਸ ਦਾ ਉਛਾਲ ਆਇਆ ਹੈ ਜਿਸ ਕਰ ਕੇ 7 ਔਰਤਾਂ ਤੇ 9 ਵਿਅਕਤੀਆਂ ਸਮੇਤ 16 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਦ ਕਿ ਇਥੋਂ ਦੇ ਦੋ ਮਸ਼ਹੂਰ ਨਿੱਜੀ ਹਸਪਤਾਲਾਂ 'ਚ ਪਿੰਡ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬੰਗਾ ਦੀ ਟੀਮ ਵਲੋਂ ਕੋਵਿਡ-19 ਦੇ 152 ਸੈਂਪਲ ਲਏ

ਬੰਗਾ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਕਵਿਤਾ ਭਾਟੀਆ ਐਸ. ਐਮ. ਓ. ਸਿਵਲ ਹਸਪਤਾਲ ਬੰਗਾ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਆਮ ਲੋਕਾਂ ਦੇ ਕੋਰੋਨਾ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਢਾਡੀ ਸਭਾ ਦੇ ਅਹੁਦੇਦਾਰਾਂ ਦੀ ਚੋਣ

ਬੰਗਾ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਭਾਈ ਨੱਥਾ ਜੀ, ਭਾਈ ਅਬਦੁੱਲਾ ਜੀ ਇੰਟਰਨੈਸ਼ਨਲ ਢਾਡੀ ਸਭਾ ਦੀ ਮੀਟਿੰਗ ਕੌਮੀ ਪ੍ਰਧਾਨ ਮਲਕੀਤ ਸਿੰਘ ਪਪਰਾਲੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਢਾਡੀ ਸਭਾ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਜ਼ਖ਼ਮੀ ਬੈਂਕ ਮੁਲਾਜ਼ਮ ਦੀ ਮੌਤ

ਮੁਕੰਦਪੁਰ, 15 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿਛਲੇ ਹਫ਼ਤੇ ਮੁਕੰਦਪੁਰ-ਬੰਗਾ ਸੜਕ 'ਤੇ ਪਿੰਡ ਫ਼ਿਰੋਜ਼ਪੁਰ ਦੇ ਗੇਟ ਦੇ ਨਜ਼ਦੀਕ ਮੋਟਰਸਾਈਕਲ 'ਤੇ ਬੰਗਾ ਤੋਂ ਮੁਕੰਦਪੁਰ ਆ ਰਹੇ ਕੇਨਰਾ ਬੈਂਕ ਮੁਕੰਦਪੁਰ ਦੇ ਮੁਲਾਜ਼ਮ ਬਲਜੀਤ ਸਿੰਘ (53) ਨਿਵਾਸੀ ਬੰਗਾ ਦਾ ਇਕ ਕਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਔੜ, 15 ਸਤੰਬਰ (ਜਰਨੈਲ ਸਿੰਘ ਖੁਰਦ)-ਔੜ ਪੁਲਿਸ ਨੇ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬੁਰਜ ਟਹਿਲ ਦਾਸ ਦੇ ਟੀ-ਪੁਆਇੰਟ ਕੋਲ ...

ਪੂਰੀ ਖ਼ਬਰ »

ਐਨ. ਆਰ. ਆਈ. ਦਾ ਪੰਚਾਇਤ ਵਲੋਂ ਸਨਮਾਨ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਪਿੰਡ ਲੰਗੜੋਆ ਦੇ ਐਨ. ਆਰ. ਆਈ. ਮਲੂਕ ਸਿੰਘ ਪਾਬਲਾ ਯੂ. ਐੱਸ. ਏ. ਨੇ ਪਿੰਡ ਦੇ ਚੱਲ ਰਹੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਰਾਸ਼ੀ ਗਰਾਮ ਪੰਚਾਇਤ ਨੂੰ ਭੇਟ ਕੀਤੀ | ਪਿੰਡ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਤੇ ਗਰਾਮ ਸਭਾ ...

ਪੂਰੀ ਖ਼ਬਰ »

ਬੰਗਾ 'ਚ 'ਸਭ ਲਈ ਵਿੱਦਿਆ-ਸਭ ਲਈ ਰੁਜ਼ਗਾਰ' ਦਿਵਸ ਮਨਾਇਆ

ਬੰਗਾ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨੱਥਾ ਸਿੰਘ ਮੰਢਾਲੀ ਭਵਨ ਵਿਖੇ ਡੀ. ਵਾਈ. ਐਫ. ਆਈ. ਵਲੋਂ ਸਭ ਲਈ ਵਿੱਦਿਆ ਤੇ ਸਭ ਲਈ ਰੁਜ਼ਗਾਰ ਦਿਵਸ ਮਨਾਇਆ ਗਿਆ | ਇਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚੰਨੀ ਨੇ ਕੀਤੀ ਜਿਸ ਨੂੰ ਸੰਬੋਧਨ ਕਰਦੇ ਹੋਏ ਸੂਬੇ ਦੇ ...

ਪੂਰੀ ਖ਼ਬਰ »

ਮੈਡੀਕਲ ਰਿਲੀਫ ਫੰਡ ਗਰੁੱਪ ਨੇ ਲੋੜਵੰਦ ਮਰੀਜ਼ ਦਾ ਇਲਾਜ ਕਰਵਾਇਆ

ਬਹਿਰਾਮ, 15 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਲੋੜਵੰਦਾਂ ਦੀ ਮੈਡੀਕਲ ਸਹਾਇਤਾ ਲਈ ਬਣਾਏ ਮੈਡੀਕਲ ਰਿਲੀਫ ਫੰਡ ਗਰੁੱਪ ਵਲੋਂ ਪਿੰਡ ਚੱਕ ਰਾਮੂੰ ਦੇ ਵਸਨੀਕ ਗਰੀਬੀ ਦੀ ਹਾਲਤ 'ਚ ਕਈ ਬਿਮਾਰੀਆਂ ਨਾਲ ਜੂਝ ਰਹੇ ਲੋੜਵੰਦ ਵਿਅਕਤੀ ਸਰਬਜੀਤ ਰਾਮ ਨੂੰ ਪਿਛਲੇ ਦਿਨੀਂ ...

ਪੂਰੀ ਖ਼ਬਰ »

ਕਲੱਬ ਮਹਿਕ ਵਲੋਂ ਵਿਦਿਆਰਥਣ ਦੀ ਮਾਇਕ ਮਦਦ

ਬੰਗਾ, 15 ਸਤੰਬਰ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਇਕ ਸੇਵਾ ਪ੍ਰੋਜੈਕਟ ਦੌਰਾਨ ਸਰਕਾਰ ਦੇ ਲੜਕੀਆਂ ਦੀ ਭਲਾਈ ਹਿੱਤ ਦਿੱਤੇ ਨਾਅਰੇ 'ਬੇਟੀ ਬਚਾਓ-ਬੇਟੀ ਪੜ੍ਹਾਓ' 'ਤੇ ਪਹਿਰਾ ਦਿੰਦਿਆਂ ਇਕ ਲੋੜਵੰਦ ਪਰਿਵਾਰ ਦੀ ਵਿਦਿਆਰਥਣ ਲੜਕੀ ਦੀ ਮਾਇਕ ਮਦਦ ਕੀਤੀ | ਇਸ ...

ਪੂਰੀ ਖ਼ਬਰ »

ਭਾਜਪਾ ਵਰਕਰ ਕਾਂਗਰਸ ਦੇ ਪਰਚਿਆਂ ਜਾਂ ਡੰਡਿਆਂ ਤੋਂ ਨਹੀਂ ਡਰਦੇ-ਪੂਨਮ ਮਾਨਿਕ

ਨਵਾਂਸ਼ਹਿਰ, 15 ਸਤੰਬਰ (ਬਲਕਾਰ ਸਿੰਘ ਭੂਤਾਂ)-ਪਿਛਲੇ ਦਿਨੀਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਹੋਰ ਭਾਜਪਾ ਨੇਤਾਵਾਂ 'ਤੇ ਪੁਲਿਸ ਵਲੋਂ ਜੋ ਮਾਮਲੇ ਦਰਜ ਕੀਤੇ ਗਏ ਉਸ ਦੇ ਸਬੰਧ ਵਿਚ ਨਵਾਂਸ਼ਹਿਰ 'ਚ ਬੀ. ਜੇ. ਪੀ. ਵਰਕਰਾਂ ਵਲੋਂ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਵੰਡੀ

ਬੰਗਾ, 15 ਸਤੰਬਰ (ਕਰਮ ਲਧਾਣਾ)-ਨਗਰ ਕੌਾਸਲ ਬੰਗਾ ਦੇ ਕੌਾਸਲਰ ਤੇ ਉੱਘੇ ਸਮਾਜ ਸੇਵੀ ਜੀਤ ਸਿੰਘ ਭਾਟੀਆ ਤੇ ਉਨ੍ਹਾਂ ਦੇ ਪਰਿਵਾਰ ਦੀ ਅਗਵਾਈ 'ਚ ਮੋਹਨ ਸਿੰਘ ਮਾਨ ਯੂ. ਐਸ. ਏ. ਤੇ ਸ਼ਹਿਰ ਦੀਆਂ ਹੋਰਨਾਂ ਸਮਾਜ ਸੇਵੀ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਸ਼ਹਿਰ ਦੇ 10 ਲੋੜਵੰਦ ...

ਪੂਰੀ ਖ਼ਬਰ »

ਬਾਬਾ ਮੌਜ ਨਾਥ ਦੀ ਯਾਦ 'ਚ ਮਨਾਇਆ ਮੇਲਾ

ਘੁੰਮਣਾਂ, 15 ਸਤੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕ ਦੇ ਜਲ ਦੇਵਤਾ ਮੰਦਰ ਖੇੜੀ ਵਿਖੇ ਸੰਤ ਨਾਥ ਤੇ ਪੁਜਾਰੀ ਵਿਜੈ ਨਾਥ ਦੀ ਰਹਿਨੁਮਾਈ ਹੇਠ ਬਾਬਾ ਮੌਜ ਨਾਥ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਲਈ ਸੁਪਰਡੈਂਟ ਜਤਿੰਦਰਪਾਲ ਸਿੰਘ ਸਨਮਾਨਿਤ

ਬੰਗਾ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਬੰਗਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੂਰੀ ਇਮਾਨਦਾਰੀ, ਨਿਮਰਤਾ ਤੇ ਹਰ ਨਾਗਰਿਕ ਦਾ ਮਾਣ ਕਰਨ ਲਈ ਜਾਣੇ ਜਾਂਦੇ ਸੁਪਰਡੈਂਟ ਜਤਿੰਦਰ ਪਾਲ ਸਿੰਘ ਦਾ ਨਵਾਂਸ਼ਹਿਰ ਐਸ. ਡੀ. ਐਮ. ਦਫ਼ਤਰ ਵਿਖੇ ...

ਪੂਰੀ ਖ਼ਬਰ »

ਹਿਆਤਪੁਰ ਰੁੜਕੀ ਵਾਸੀਆਂ ਨੇ ਸਰਪੰਚ ਤੇ ਪੰਚਾਇਤ ਵਿਭਾਗ 'ਤੇ ਲਗਾਏ ਖੇਤਾਂ ਨੂੰ ਪੱਕੀ ਗਲੀ ਬਣਾਉਣ ਦੇ ਦੋਸ਼

ਮਜਾਰੀ/ਸਾਹਿਬਾ, 15 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਹਿਆਤਪੁਰ ਰੁੜਕੀ ਵਾਸੀਆਂ ਨੇ ਪਿੰਡ ਦੀ ਸਰਪੰਚ ਤੇ ਸੜੋਆ ਬਲਾਕ ਦੇ ਬੀ. ਡੀ. ਪੀ. ਓ. ਨਾਲ ਮਿਲ ਕੇ ਆਪਣੇ ਖੇਤਾਂ ਨੂੰ ਸਰਕਾਰੀ ਗਰਾਂਟ ਦੇ ਪੈਸੇ ਨਾਲ ਗਲੀ ਬਣਾਉਣ ਦਾ ਦੋਸ਼ ਲਗਾਇਆ ਹੈ | ਪਿੰਡ ਦੇ ਨੰਬਰਦਾਰ ਤੇ ...

ਪੂਰੀ ਖ਼ਬਰ »

ਅਧਿਆਪਕ ਦਾ ਦਿੱਤਾ ਥਾਪੜਾ ਵਿਦਿਆਰਥੀ ਦੀ ਜ਼ਿੰਦਗੀ ਬਦਲ ਦਿੰਦਾ-ਮਾਨ

ਬਲਾਚੌਰ, 15 ਸਤੰਬਰ (ਸ਼ਾਮ ਸੁੰਦਰ ਮੀਲੂ)-ਅਧਿਆਪਕ ਦਾ ਰੁਤਬਾ ਮਾਤਾ-ਪਿਤਾ ਤੇ ਗੁਰੂ ਤੋਂ ਵੀ ਵੱਡਾ ਹੁੰਦਾ | ਇਕ ਅਧਿਆਪਕ ਵਲੋਂ ਆਪਣੇ ਵਿਦਿਆਰਥੀ ਨੂੰ ਪਿੱਠ 'ਤੇ ਦਿੱਤਾ ਥਾਪੜਾ ਵਿਦਿਆਰਥੀ ਦੀ ਜ਼ਿੰਦਗੀ ਬਦਲ ਦਿੰਦਾ ਹੈ, ਕਿਉਂਕਿ ਅਧਿਆਪਕ ਹੀ ਸਮਾਜ 'ਚ ਅਜਿਹਾ ਸ਼ਖ਼ਸ ...

ਪੂਰੀ ਖ਼ਬਰ »

ਨਵੀਂ ਬਣੀ ਸੜਕ ਦੇ ਕਿਨਾਰਿਆਂ 'ਚ ਆਏ ਬਿਜਲੀ ਦੇ ਖੰਭੇ ਦੇ ਰਹੇ ਹਾਦਸਿਆਂ ਨੂੰ ਸੱਦਾ

ਮਜਾਰੀ/ਸਾਹਿਬਾ, 15 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਤੋਂ ਖੁਰਦਾ ਤੱਕ ਪਹਿਲਾਂ ਬਣੀ ਖੇਤਰ ਦੀ ਮੇਨ ਸੜਕ ਦਾ ਨਵੀਨੀਕਰਨ ਕਰ ਕੇ ਇਸ ਨੂੰ 16 ਫੁੱਟ ਚੌੜੀ ਬਣਾਇਆ ਗਿਆ | ਸੜਕ ਦੇ ਪਿੰਡ ਸਜਾਵਲਪੁਰ ਤੋਂ ਪਿੰਡ ਸਾਹਦੜਾ ਤੱਕ ਇਕ ਪਾਸੇ ਬਿਜਲੀ ਦੇ ਖੰਭੇ ਖੜੇ੍ਹ ਹਨ ...

ਪੂਰੀ ਖ਼ਬਰ »

ਗੜ੍ਹੀ ਕਾਨੂੰਗੋਆਂ ਦੀ ਸ਼ਾਮਲਾਟ ਜ਼ਮੀਨ 'ਤੇ ਕੋਈ ਕਬਜ਼ਾ ਨਹੀਂ ਹੋਇਆ-ਸਰਪੰਚ ਕੈਰੀ

ਬਲਾਚੌਰ, 15 ਸਤੰਬਰ (ਸ਼ਾਮ ਸੁੰਦਰ ਮੀਲੂ)-ਬਲਾਚੌਰ ਸ਼ਹਿਰ ਦੇ ਲਹਿੰਦੇ ਪਾਸੇ ਲੰਘਦੇ ਫੂਡ ਜੰਕਸ਼ਨ ਅੱਗੇ ਨੈਸ਼ਨਲ ਹਾਈਵੇ ਨਾਲ ਗਰਾਮ ਪੰਚਾਇਤ ਗੜ੍ਹੀ ਕਾਨੂੰਗੋਆ ਦੀ ਪਈ ਜ਼ਮੀਨ 'ਤੇ ਬਣਾਏ ਜਾ ਰਹੇ ਪਾਰਕ ਨੂੰ ਲੈ ਕੇ ਗਰਾਮ ਪੰਚਾਇਤ ਦੀ ਅਹਿਮ ਮੀਟਿੰਗ ਸਰਪੰਚ ਸ੍ਰੀਮਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX