ਤਾਜਾ ਖ਼ਬਰਾਂ


ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  2 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  3 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  4 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  7 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  8 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  8 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  11 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  12 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  13 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  15 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  16 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  18 minutes ago
ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  22 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  23 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  33 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  46 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  55 minutes ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  54 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  about 1 hour ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁਭਾਨਪੁਰ ਵਿਚ ਧਰਨਾ
. . .  about 1 hour ago
ਸੁਭਾਨਪੁਰ, 25 ਸਤੰਬਰ ( ਕੰਵਰ ਬਰਜਿੰਦਰ ਸਿੰਘ ਜੱਜ ) - ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਭਰ ਵਿਚ ਦਿਤੇ ਜਾ ਰਹੇ ਰੋਸ ਧਰਨੇ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੀ. ਟੀ. ਰੋਡ ਸੁਭਾਨਪੁਰ ਚੋਕ ਵਿਚ ਧਰਨਾ ਦਿੱਤਾ ਗਿਆ...
ਕੈਬਨਿਟ ਮੰਤਰੀ ਚੰਨੀ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ 'ਚ ਲਗਾਇਆ ਧਰਨਾ
. . .  about 1 hour ago
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ) - ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਮੋਰਿੰਡਾ ਮਾਰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਧਰਨਾ ਦਿੱਤਾ ,ਜਿਸ ਵਿਚ ਉਨ੍ਹਾਂ ਇਸ ਕਾਲੇ ਕਾਨੂੰਨ ਨੂੰ...
ਕੋਵਿਡ19 ਦੇ ਨੇਮਾਂ ਦਾ ਧਿਆਨ ਰੱਖਣ ਕਿਸਾਨ - ਮੁੱਖ ਮੰਤਰੀ ਵਲੋਂ ਅਪੀਲ
. . .  about 1 hour ago
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ...
ਕਿਸਾਨਾਂ ਦੇ ਹੱਕ ਚ ਉਤਰੇ ਗ੍ਰੰਥੀ - ਰਾਗੀ ਸਿੰਘਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਗ੍ਰੰਥੀ - ਰਾਗੀ ਸਿੰਘਾਂ ਵਲੋਂ ਸੰਗਰੂਰ ਦੇ ਮਹਾਂਵੀਰ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਬਾ ਬਚਿੱਤਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਾਹਨ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ 4 ਲੜਕੇ ਗਿ੍ਫ਼ਤਾਰ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਵਾਹਨ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ 4 ਲੜਕਿਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਚੋਰੀ ਦੇ 9 ਦੋ ਪਹੀਆਂ ਵਾਹਨ ਬਰਾਮਦ ਹੋਏ ਹਨ | ਐਸ.ਐਚ.ਓ. ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ ਵਿਚ ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਅਸ਼ੋਕ ਕੁਮਾਰ, ਅਜੇ ਕੁਮਾਰ, ਸਚਿਨ ਅਤੇ ਜਤਿੰਦਰ ਵਜੋਂ ਹੋਈ ਹੈ | ਅਸ਼ੋਕ ਮਲੋਆ ਦਾ ਰਹਿਣ ਵਾਲਾ ਹੈ ਜਦਕਿ ਅਜੇ ਡੱਡੂ ਮਾਜਰਾ, ਸਚਿਨ ਖੁੱਡਾ ਜੱਸੂ ਅਤੇ ਜਤਿੰਦਰ ਧਨਾਸ ਕਾਲੋਨੀ ਦਾ ਰਹਿਣ ਵਾਲਾ ਹੈ | ਪਹਿਲੇ ਮਾਮਲੇ ਦੀ ਸ਼ਿਕਾਇਤ ਮੌਲੀ ਜੱਗਰਾ ਦੇ ਰਹਿਣ ਵਾਲੇ ਅਭਿਸ਼ੇਕ ਨੇ ਪੁਲਿਸ ਨੂੰ ਦਿੱਤੀ ਸੀ ਜਿਸ ਨੇ ਦੱਸਿਆ ਸੀ ਕਿ ਉਹ ਕਿਸੇ ਕੰਮ ਲਈ ਸੈਕਟਰ 40 ਦੀ ਮਾਰਕੀਟ ਗਿਆ ਹੋਇਆ ਸੀ ਜਿੱਥੋਂ ਕਿਸੇ ਨੇ ਉਸ ਦਾ ਐਕਟੀਵਾ ਸਕੂਟਰ ਚੋਰੀ ਕਰ ਲਿਆ | ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਅਸ਼ੋਕ ਅਤੇ ਅਜੇ ਕੁਮਾਰ ਨੂੰ ਚੋਰੀ ਦੇ ਐਕਟੀਵਾ ਸਕੂਟਰ ਸਮੇਤ ਸੈਕਟਰ 37/38 ਦੇ ਛੋਟੇ ਚੌਕ 'ਤੇ ਪੁਲਿਸ ਨੇ ਕਾਬੂ ਕਰ ਲਿਆ | ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ | ਅਜਿਹੇ ਹੀ ਇੱਕ ਹੋਰ ਮਾਮਲੇ ਦੀ ਸ਼ਿਕਾਇਤ ਜਲੰਧਰ ਦੇ ਰਹਿਣ ਵਾਲੇ ਸੁਨੀਲ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੋਈ ਸੀ | ਜਿਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਖੁੱਡਾ ਜੱਸੂ ਦੇ ਰਹਿਣ ਵਾਲੇ ਸਚਿਨ ਨੂੰ ਸੈਕਟਰ 40 ਦੇ ਕਮਿਊਨਿਟੀ ਸੈਂਟਰ ਨੇੜਿਓ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸੇ ਤਰ੍ਹਾਂ ਪਿੰਡ ਬੁਟਰੇਲਾ ਦੇ ਵਿਸ਼ਾਲ ਮਿਸ਼ਰਾ ਦਾ ਵੀ ਮੋਟਰਸਾਈਕਲ ਉਸ ਦੇ ਘਰ ਸਾਹਮਣੇ ਤੋਂ ਚੋਰੀ ਹੋਇਆ ਸੀ ਜਿਸ ਮਾਮਲੇ 'ਚ ਪੁਲਿਸ ਟੀਮ ਵਲੋਂ ਜਤਿੰਦਰ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ | ਪੁਲਿਸ ਵਲੋਂ ਕੀਤੀ ਪੁੱਛਗਿੱਛ ਵਿਚ ਅਸ਼ੋਕ ਅਤੇ ਅਜੇ ਨੇ ਬੈਟਰੀਆਂ ਚੋਰੀ ਕਰਨ ਦੀ ਵਾਰਦਾਤ ਨੂੰ ਵੀ ਕਬੂਲ ਕੀਤਾ ਅਤੇ ਇਨ੍ਹਾਂ ਦੋਵਾਂ ਦੀ ਗਿ੍ਫ਼ਤਾਰੀ ਨਾਲ ਪੁਲਿਸ ਨੇ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿਚ ਦਰਜ ਵਾਹਨ ਚੋਰੀ ਦੇ ਪੰਜ ਹੋਰ ਮਾਮਲਿਆਂ ਨੂੰ ਵੀ ਸੁਲਝਾਇਆ ਹੈ | ਅਸ਼ੋਕ ਅਤੇ ਅਜੇ ਨੇ ਦੱਸਿਆ ਕਿ ਉਹ ਘਰਾਂ ਤੋਂ ਕੂੜਾ ਇਕੱਠਾ ਕਰਨ ਦਾ ਕੰਮ ਕਰਦੇ ਹਨ ਅਤੇ ਇਸ ਦੌਰਾਨ ਜਦ ਵੀ ਉਨ੍ਹਾਂ ਨੂੰ ਮੌਕਾ ਮਿਲਦਾ ਸੀ ਉਹ ਮੋਟਰਸਾਈਕਲ ਚੋਰੀ ਕਰ ਲੈਂਦੇ ਸਨ |

ਖੇਤੀ ਆਰਡੀਨੈਂਸਾਂ ਦਾ ਜ਼ੋਰਦਾਰ ਵਿਰੋਧ ਕਰੇਗੀ 'ਆਪ'- ਭਗਵੰਤ ਮਾਨ

ਚੰਡੀਗੜ੍ਹ, 15 ਸਤੰਬਰ (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਾਰਟੀ ਵਲੋਂ ਸੰਸਦ ਤੇ ਬਾਹਰ ਤਿੰਨਾਂ ਖੇਤੀ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨ ਦੀ ਗੱਲ ਕਰਦਿਆਂ ਬੁੱਧਵਾਰ ਨੂੰ ੁ ਸੰਸਦ 'ਚ ਇਸ ਖ਼ਿਲਾਫ਼ ...

ਪੂਰੀ ਖ਼ਬਰ »

ਪੰਜਾਬ ਦੇ 4 ਦਲ-ਬਦਲੂ ਵਿਧਾਇਕਾਂ ਦਾ ਮਾਮਲਾ ਦਿਲਚਸਪ ਮੋੜ 'ਤੇ

ਚੰਡੀਗੜ੍ਹ, 15 ਸਤੰਬਰ (ਐਨ.ਐਸ. ਪਰਵਾਨਾ)- ਆਮ ਆਦਮੀ ਪਾਰਟੀ ਨਾਲ ਸਬੰਧਿਤ ਪੰਜਾਬ ਦੇ 3 ਦਲ-ਬਦਲੂ ਵਿਧਾਇਕ ਅਮਰਜੀਤ ਸਿੰਘ ਸੰਦੋਆ (ਰੋਪੜ), ਜੈਤੋਂ ਤੋਂ ਮਾਸਟਰ ਬਲਦੇਵ ਸਿੰਘ ਅਤੇ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਚੱਲ ਰਿਹਾ 'ਐਾਟੀਡਿਫੈਕਸ਼ਨ ਲਾਅ' ਦਾ ਮਾਮਲਾ ...

ਪੂਰੀ ਖ਼ਬਰ »

40 ਕਿੱਲੋ ਗਾਂਜੇ ਸਮੇਤ 3 ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ ਸੈਕਟਰ-19 ਨੇ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਾਇਮ ਬ੍ਰਾਂਚ ਵਲੋਂ ਇਨ੍ਹਾਂ ਮੁਲਜ਼ਮਾਂ ਜਿਨ੍ਹਾਂ 'ਚ ਇਕ ਪੁਰਸ਼ ਸਮੇਤ ਦੋ ਮਹਿਲਾਵਾਂ ਸ਼ਾਮਿਲ ਹਨ, ਤੋਂ 40 ...

ਪੂਰੀ ਖ਼ਬਰ »

ਸਕੱਤਰ ਸਿਹਤ ਗਿੱਲ ਨੂੰ ਨਿਰਦੇਸ਼ਕ ਆਯੂਸ਼ ਦਾ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੱਤਰ ਸਿਹਤ ਨਿਰਦੇਸ਼ਕ ਅਯੂਸ਼ ਦਾ ਵਾਧੂ ਚਾਰਜ ਵੀ ਦਿੱਤਾ ਹੈ | ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਸ੍ਰੀ ਐਸ. ਐਸ. ਗਿੱਲ ਆਈ.ਏ.ਐੱਸ. ਵਿਸ਼ੇਸ਼ ਸਕੱਤਰ ਸਿਹਤ, ਚੰਡੀਗੜ੍ਹ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਹਾਂਡਾ ਸਿਟੀ ਕਾਰਾਂ ਚੋਰੀ ਕਰਨ ਦਾ ਸ਼ੌਕੀਨ ਗਿ੍ਫ਼ਤਾਰ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 34 ਦੀ ਟੀਮ ਨੇ ਹਾਂਡਾ ਸਿਟੀ ਕਾਰਾਂ ਚੋਰੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸਲੀਮ ਵਜੋਂ ਹੋਈ ਹੈ ਜੋ ਬਲਟਾਣਾ ਮੁਹਾਲੀ ਦਾ ਰਹਿਣ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 347 ਨਵੇਂ ਮਾਮਲੇ, 1 ਮੌਤ

ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ ਕੋਰੋਨਾ ਦੇ 347 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ | ਇਸ ਦੇ ਨਾਲ ਹੀ ਬੁੜੈਲ ਦੇ ਰਹਿਣ ਵਾਲੇ 45 ਸਾਲਾ ਵਿਅਕਤੀ ਦੀ ਸਰਕਾਰੀ ...

ਪੂਰੀ ਖ਼ਬਰ »

ਮਨੀਮਾਜਰਾ ਸਣੇ ਕੁਝ ਲਾਗਲੇ ਖੇਤਰਾਂ 'ਚ ਪਾਣੀ ਸਪਲਾਈ ਦਾ ਪ੍ਰੈਸ਼ਰ ਰਹੇਗਾ ਲੋਅ

ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਮਨੀਮਾਜਰਾ ਸਣੇ ਅਤੇ ਇਸ ਦੇ ਕੁਝ ਲਾਗਲੇ ਚੋਣਵੇਂ ਖੇਤਰਾਂ ਵਿਚ ਪਾਣੀ ਸਪਲਾਈ ਦਾ ਪ੍ਰੈਸ਼ਰ ਲੋਅ ਰਹੇਗਾ ਕਿਉਂਕਿ ਸੈਕਟਰ 13 ਮਨੀਮਾਜਰਾ ਦੇ ਵਾਟਰ ਵਰਕਸ–2 ਵਿਖੇ ਯੂਜੀਆਰ ਨੰਬਰ-2 ਦੀ ਤੁਰੰਤ ਸਫ਼ਾਈ ਦਾ ਕੰਮ 17 ਤੋਂ 22 ਸਤੰਬਰ ਤੱਕ ...

ਪੂਰੀ ਖ਼ਬਰ »

ਪੀ.ਐਸ.ਆਈ.ਈ.ਸੀ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ, 15 ਸਤੰਬਰ (ਸੁਰਜੀਤ ਸਿੰਘ ਸੱਤੀ)-ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਐਸ.ਆਈ.ਈ.ਸੀ. ਸਟਾਫ਼ ਐਸੋਸੀਏਸ਼ਨ ਵਲੋਂ ਪਹਿਲਾਂ ਉਲੀਕੇ ਗਏ ਸੰਘਰਸ਼ ਦੇ ਤਹਿਤ ਅੱਜ ਜਥੇਬੰਦੀ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਮੰਗਲਵਾਰ ਨੂੰ ਜਥੇਬੰਦੀ ਦੇ ਪੰਜ ਆਗੂਆਂ ਦੀਪਾ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਸ਼ਿਕਾਇਤ ਕੰਟਰੋਲ ਕਾਲ ਸੈਂਟਰ ਦਾ ਦੌਰਾ

ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਅੱਜ ਸ੍ਰੀ ਕੇ.ਕੇ ਯਾਦਵ ਆਈ.ਏ.ਐੱਸ. ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ-16 ਦੇ ਰੋਜ ਕਲੱਬ ਵਿਖੇ ਨਵੇਂ ਸਥਾਪਤ ਕੀਤੇ ਗਏ ਸ਼ਿਕਾਇਤ ਕੰਟਰੋਲ ਕਾਲ ਸੈਂਟਰ ਦਾ ਦੌਰਾ ਕੀਤਾ | ਉਨ੍ਹਾਂ ਨਾਲ ਸ੍ਰੀ ਤਿਲਕ ਰਾਜ ਵਧੀਕ ਕਮਿਸ਼ਨਰ ...

ਪੂਰੀ ਖ਼ਬਰ »

ਲਾਇਸੈਂਸਾਂ ਦਾ ਸਮਾਂ 31 ਦਸੰਬਰ ਤਕ ਵਧਾਇਆ

ਚੰਡੀਗੜ੍ਹ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀ ਕੰਟ੍ਰੋਲਿੰਗ ਅਥਾਰਿਟੀ ਨੇ ਨਿੱਜੀ ਸੁਰੱਖਿਆ ਏਜੰਸੀਆਂ ਦੇ ਮਾਲਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਹਰਿਆਣਾ ਨਿੱਜੀ ਸੁਰੱਖਿਆ ਏਜੰਸੀਆਂ (ਵਿਨਿਯਮਨ) ਐਕਟ, 2005 ਦੇ ਤਹਿਤ ਜਾਰੀ ਅਜਿਹੇ ਸਾਰੇ ਲਾਇਸੈਂਸਾਂ ਦੇ ...

ਪੂਰੀ ਖ਼ਬਰ »

ਪੰਜ ਲੱਖ ਰਿਸ਼ਵਤ ਮਾਮਲੇ 'ਚ ਇੰਸਪੈਕਟਰ ਜਸਵਿੰਦਰ ਕੌਰ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਗਿ੍ਫ਼ਤਾਰ ਮਨੀਮਾਜਰਾ ਪੁਲਿਸ ਸਟੇਸ਼ਨ ਦੀ ਸਾਬਕਾ ਐਸ.ਐਚ.ਓ. ਇੰਸਪੈਕਟਰ ਜਸਵਿੰਦਰ ਕੌਰ ਨੂੰ ਸੀ.ਬੀ.ਆਈ ਅਦਾਲਤ ਤੋਂ ਨਿਯਮਤ ਜ਼ਮਾਨਤ ਮਿਲ ਗਈ ਹੈ | ਅਦਾਲਤ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮਿਲਕਮੈਨ ਯੂਨੀਅਨ ਵਲੋਂ ਖੇਤੀ ਆਰਡੀਨੈਂਸਾਂ ਦੀ ਵਿਰੋਧਤਾ

ਚੰਡੀਗੜ੍ਹ, 15 ਸਤੰਬਰ (ਸੁਰਜੀਤ ਸਿੰਘ ਸੱਤੀ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਨੇ ਲੋਕ ਸਭਾ 'ਚ ਕੇਂਦਰ ਸਰਕਾਰ ਵਲੋਂ ਖੇਤੀ ਸੈਕਟਰ ਨਾਲ ਜੁੜੇ ਬਿੱਲ ਪੇਸ਼ ਕਰਨ ਦਾ ਵਿਰੋਧ ਕਰਦਿਆਂ ਅੱਜ ਇੱਥੇ ਰੋਸ ਮੀਟਿੰਗ ਕੀਤੀ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

'ਭਾਰਤੀ ਆਰਥਿਕਤਾ ਦੇ ਸਾਹਮਣੇ ਚੁਣੌਤੀਆਂ' ਵਿਸ਼ੇ 'ਤੇ ਵੈਬੀਨਾਰ

ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਐਮ.ਸੀ.ਐਮ. ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਸੈਕਟਰ-36ਏ ਵਿਖੇ 'ਭਾਰਤੀ ਆਰਥਿਕਤਾ ਦੇ ਸਾਹਮਣੇ ਚੁਣੌਤੀਆਂ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਸੁਰੇਸ਼ ਕੌਸ਼ਲ, ਆਈ.ਏ.ਐਸ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਮੁੱਖ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਸੇਬਾਂ ਨਾਲ ਭਰੀ ਜੀਪ ਪਲਟੀ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਝਰਮਲ ਨਦੀ ਨੇੜੇ ਤੇਜ਼ ਰਫ਼ਤਾਰ ਸੇਬਾਂ ਨਾਲ ਭਰੀ ਬਲੈਰੋ ਜੀਪ ਸੜਕ ਦੇ ਵਿਚਕਾਰ ਪਲਟ ਗਈ | ਇਸ ਹਾਦਸੇ ਦੌਰਾਨ ਜੀਪ 'ਚ ਸਵਾਰ ਤਿੰਨ ਵਿਅਕਤੀ ਵਾਲ-ਵਾਲ ਬਚ ਗਏ, ਪਰ ਕੌਮੀ ਮਾਰਗ 'ਤੇ ਅੰਬਾਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕੇ ਵਿਚ ਵੰਡੇਗੀ 200 ਆਕਸੀਮੀਟਰ: ਕੁਲਜੀਤ ਰੰਧਾਵਾ

ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਕੁਲਜੀਤ ਸਿੰਘ ਰੰਧਾਵਾ (ਪ੍ਰਧਾਨ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਪੰਜਾਬ) ਆਗੂ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾ ਲਈ ਲੋਕ ਹਿੱਤ ਵਿਚ ਚਲਾਈ ਗਈ ਮੁਹਿੰਮ ਤਹਿਤ ਡੇਰਾਬੱਸੀ ਹਲਕੇ ਵਿਚ ...

ਪੂਰੀ ਖ਼ਬਰ »

ਬੈਂਕਿੰਗ ਸੋਧ ਬਿੱਲ 2020 ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ-ਚੀਮਾ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਉੱਘੇ ਟਰੇਡ ਯੂਨੀਅਨ ਆਗੂ ਅਤੇ ਸੀਨੀਅਰ ਕਾਂਗਰਸੀ ਲੀਡਰ ਐਮ.ਐਮ ਸਿੰਘ ਚੀਮਾ ਨੇ ਮੋਦੀ ਸਰਕਾਰ ਵਲੋਂ ਬੈਂਕਿੰਗ ਸੋਧ ਬਿੱਲ 2020 ਜੋ ਲੋਕ ਸਭਾ ਵਿਚ ਪੇਸ਼ ਕੀਤਾ ਹੈ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਰਾਜਾਂ ਦੇ ...

ਪੂਰੀ ਖ਼ਬਰ »

ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ 'ਨੀਟ' ਦੀ ਮੁਫ਼ਤ ਆਨਲਾਈਨ ਕੋਚਿੰਗ 10 ਅਕਤੂਬਰ ਤੋਂ

ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਸੈਕਟਰ-28 ਵਿਖੇ ਸਥਿਤ ਭਾਈ ਜੈਤਾ ਜੀ ਫਾਊਾਡੇਸ਼ਨ (ਬੀਜੇਐਫ) ਵਲੋਂ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਨਾਲ ਸਬੰਧ ਰੱਖਣ ਵਾਲੇ ਪੰਜਾਬ ਅਤੇ ਚੰਡੀਗੜ੍ਹ ਦੇ ਗ਼ਰੀਬ ਵਿਦਿਆਰਥੀਆਂ ਲਈ 10 ਅਕਤੂਬਰ ਤੋਂ ਨੀਟ ਦੀ ਮੁਫ਼ਤ ਆਨਲਾਈਨ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਤੋਂ ਪਿੰਡ ਦੇਸੂਮਾਜਰਾ ਨੂੰ ਰਸਤਾ ਦੇਣ ਦੀ ਮੰਗ

ਖਰੜ, 15 ਸਤੰਬਰ (ਜੰਡਪੁਰੀ)-ਪਿੰਡ ਦੇਸੂਮਾਜਰਾ ਦੇ ਗੌਰਮਿੰਟ ਹਾਈ ਸਕੂਲ ਦੀ ਅਧਿਆਪਕਾ ਰੇਨੂੰ ਵਰਮਾ, ਸਮਾਜ ਸੇਵੀ ਨੰਬਰਦਾਰ ਜਸਪਾਲ ਸਿੰਘ, ਮੰਡਲ ਦੇ ਪ੍ਰਧਾਨ ਪਵਨ ਕੁਮਾਰ ਮਨੋਚਾ, ਮਹਿੰਦਰ ਸਿੰਘ, ਅਜੈਬ ਸਿੰਘ, ਹਿੰਮਤ ਸਿੰਘ ਅਤੇ ਕਰੀਬ ਦੋ ਦਰਜਨ ਦੇ ਕਰੀਬ ਲੋਕਾਂ ਨੇ ...

ਪੂਰੀ ਖ਼ਬਰ »

ਲਾਲੜੂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਏ ਜਾਣ ਦੀ ਮੰਗ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਪਿੰਡ ਲਾਲੜੂ ਦੇ ਸਾਬਕਾ ਸਰਪੰਚ ਕਾਮਰੇਡ ਲਾਭ ਸਿੰਘ ਨੇ ਲਾਲੜੂ ਕਸਬੇ ਅੰਦਰ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਬਦ ਤੋਂ ਬਦਤਰ ਹੋਈ ਹਾਲਤ ਲਈ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਦੀ ਸੀਨੀਅਰ ਲੀਡਰਸ਼ਿਪ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਬਦਲਾਖੋਰੀ ਦੀ ਨੀਤੀ ਨਾਲ ਭਾਜਪਾ ਪ੍ਰਧਾਨ 'ਤੇ ਪਰਚਾ ਦਰਜ ਕੀਤਾ : ਰਾਣਾ/ਗੀਗਾ

ਖਰੜ, 15 ਸਤੰਬਰ (ਜੰਡਪੁਰੀ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਸ਼ੀਲ ਰਾਣਾ ਅਤੇ ਭਾਜਪਾ ਪੰਜਾਬ ਦੇ ਮੈਂਬਰ ਖੁਸ਼ਵੰਤ ਰਾਏ ਗੀਗਾ ਨੇ ਕਾਂਗਰਸ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਬਦਲਾਖੋਰੀ ਦੀ ਨੀਤੀ ਤਹਿਤ ਭਾਜਪਾ ਪ੍ਰਧਾਨ 'ਤੇ ਪਰਚਾ ...

ਪੂਰੀ ਖ਼ਬਰ »

ਪੁੱਡਾ ਮੁਲਾਜ਼ਮਾਂ ਦੀ ਭੁੱਖ ਹੜਤਾਲ 7ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 15 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਭਵਨ ਮੁਹਾਲੀ ਵਿਖੇ ਪੰਜਾਬ ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਰ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਜਰਨੈਲ ਸਿੰਘ, ਜਰਨਲ ਸਕੱਤਰ ਸੀਸ਼ਨ ਕੁਮਾਰ ਤੇ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਸ਼ਰਧਾਂਜਲੀ ਸਮਾਗਮ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਸੀਨੀਅਰ ਅਕਾਲੀ ਆਗੂ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਧਾਰਮਿਕ ਆਗੂਆਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਖੇਤੀ ਬਿੱਲ ਦੇ ਵਿਰੋਧ 'ਚ ਰੋਸ ਧਰਨਾ

ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਬਿੱਲ ਦੇ ਖਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ 'ਆਪ' ਆਗੂ ਜਗਦੇਵ ਸਿੰਘ ਮਲੋਆ, ਕਾਮਰੇਡ ਹਰਬੰਸ ਸਿੰਘ ਖਿਜ਼ਰਾਬਾਦ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ...

ਪੂਰੀ ਖ਼ਬਰ »

ਪ੍ਰੀਤ ਕੰਵਲ ਸਿੰਘ ਸੈਣੀ ਵਲੋਂ ਮੰਡਲ ਕਿਸਾਨ ਮੋਰਚਿਆਂ ਦੇ ਇੰਚਾਰਜਾਂ ਦਾ ਐਲਾਨ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤ ਕੰਵਲ ਸਿੰਘ ਸੈਣੀ ਵਲੋਂ ਜ਼ਿਲ੍ਹਾ ਮੁਹਾਲੀ ਵਿਚ ਪੈਂਦੇ 9 ਮੰਡਲਾਂ ਲਈ ਕਿਸਾਨ ਮੋਰਚੇ ਦੇ ਇੰਚਾਰਜ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਵਲੋਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਮੈਡੀਕਲ ਲੈਬ 'ਚ ਸ਼ਾਰਟ-ਸਰਕਟ ਕਾਰਨ ਲੱਗੀ ਅੱਗ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-5 ਵਿਚਲੀ ਇਕ ਮੈਡੀਕਲ ਲੈਬ 'ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਨੂੰ ਬੁਝਾਉਣ ਲਈ ਮੌਕੇ 'ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਪੁੱਜੀਆਂ | ਇਸ ਮੌਕੇ ਹਾਜ਼ਰ ਲੈਬ ਦੀ ਮਾਲਕ ਬੀ. ਆਰ. ਭਾਟੀਆ ...

ਪੂਰੀ ਖ਼ਬਰ »

ਵਿਸ਼ਵ ਦਰਜਾਬੰਦੀ ਸੰਸਥਾ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਨੂੰ ਮਿਲੀ 'ਡਾਇਮੰਡ ਰੇਟਿੰਗ'

ਐੱਸ.ਏ.ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ)- ਵਿਸ਼ਵ ਦਰਜਾਬੰਦੀ ਜਾਰੀ ਕਰਨ ਵਾਲੀ ਸੰਸਥਾ ਕਿਊ. ਐਸ. ਅਧੀਨ ਭਾਰਤ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਰੇਟਿੰਗ ਪ੍ਰਦਾਨ ਕਰਨ ਵਾਲੀ ਸੰਸਥਾ ਕਿਊ.ਐੱਸ.ਆਈ. ਗੇਜ਼ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਉੱਚ ਸ਼੍ਰੇਣੀ ...

ਪੂਰੀ ਖ਼ਬਰ »

ਸੈਕਟਰ-26 ਮੰਡੀ 'ਚ ਸਬਜ਼ੀ ਵੇਚਣ ਲਈ ਜਗ੍ਹਾ ਨੂੰ ਲੈ ਚੱਲੇ ਚਾਕੂ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-26 ਸਬਜ਼ੀ ਮੰਡੀ ਵਿਚ ਫੜੀ ਲਗਾਉਣ ਲਈ ਜਗ੍ਹਾ ਨੂੰ ਲੈ ਕੇ ਇਕ ਸਬਜ਼ੀ ਵੇਚਣ ਵਾਲੇ ਦੇ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੈਕਟਰ-17 ਵਿਚ ਬਣਾਈ ਗਈ ਅਸਥਾਈ ਮੰਡੀ ਨੂੰ ਹਟਾਏ ਜਾਣ ਦੇ ਬਾਅਦ ਸਬਜ਼ੀ ਮੰਡੀ ...

ਪੂਰੀ ਖ਼ਬਰ »

17 ਨੂੰ ਬਾਦਲਾਂ 'ਤੇ ਟਰੈਕਟਰਾਂ ਨਾਲ ਧਾਵਾ ਬੋਲਾਂਗੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਸਤੰਬਰ (ਸੁਰਜੀਤ ਸਿੰਘ ਸੱਤੀ)-ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਖੇਤੀ ਵਿਰੋਧੀ ਆਰਡੀਨੈਂਸਾਂ ਦਾ ਇੱਕ ਕੁਰਸੀ ਖ਼ਾਤਰ ਸਿੱਧਾ-ਸਪੱਸ਼ਟ ਵਿਰੋਧ ਨਾ ਕਰ ਸਕੇ ਬਾਦਲ ਪਰਿਵਾਰ ਨੂੰ ਪੰਜਾਬ ਦੇ ਲੋਕ ਖ਼ਾਸ ਕਰਕੇ ...

ਪੂਰੀ ਖ਼ਬਰ »

ਡੇਰਾਬੱਸੀ ਪ੍ਰਸ਼ਾਸਨ ਦੀ ਫੇਰ ਵੱਡੀ ਲਾਪ੍ਰਵਾਹੀ ਆਈ ਸਾਹਮਣੇ

ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਕੋਰੋਨਾ ਨੂੰ ਨੱਥ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ | ਇਸ ਦੇ ਬਾਵਜੂਦ ਡੇਰਾਬੱਸੀ ਪ੍ਰਸ਼ਾਸਨ ਕੋਰੋਨਾ ਦੇ ਮਾਮਲੇ ਵਿਚ ਵੱਡੀ ਅਣਗਹਿਲੀ ਵਰਤ ਕੇ ਲੋਕਾਂ ਦੀ ਜਾਨ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਕੋਰੋਨਾ ਕਾਰਨ 4 ਮੌਤਾਂ

ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਕਾਰਨ ਅੱਜ 4 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 216 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 181 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ, ਜਦਕਿ 35 ਮਰੀਜ਼ ਪੰਚਕੂਲਾ ਤੋਂ ਬਾਹਰਲੇ ਖੇਤਰਾਂ ਨਾਲ ਸਬੰਧਿਤ ਹਨ | ਇਸ ...

ਪੂਰੀ ਖ਼ਬਰ »

ਪੰਜਾਬੀ ਇੰਜੀਨੀਅਰਜ਼ ਵੈੱਲਫ਼ੇਅਰ ਸੁਸਾਇਟੀ ਨੇ ਮਨਾਇਆ ਇੰਜੀਨੀਅਰ ਦਿਵਸ

ਐੱਸ. ਏ. ਐੱਸ. ਨਗਰ, 15 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਇੰਜੀਨੀਅਰਜ਼ ਵੈੱਲਫ਼ੇਅਰ ਸੁਸਾਇਟੀ (ਪਿਊਸ) ਵਲੋਂ 53ਵਾਂ ਇੰਜੀਨੀਅਰ ਦਿਵਸ ਪੁੱਡਾ ਭਵਨ ਸੈਕਟਰ-62 ਮੁਹਾਲੀ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ਸਰਕਾਰ ਦੇ ਪ੍ਰਮੁੱਖ ਵਿਭਾਗਾਂ ਦੇ ਇੰਜੀਨੀਅਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਕੋਰੋਨਾ ਨੇ ਲਈਆਂ 3 ਜਾਨਾਂ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 188 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 154 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਪਿੰਡ ਘੋਲੂਮਾਜਰਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ 52 ਸਾਲਾ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਮਿ੍ਤਕ ਦੇ ਭਰਾ ਸੰਜੀਵ ਕੁਮਾਰ ਪੁੱਤਰ ਮਦਨ ਲਾਲ ਵਾਸੀ ਅੰਬਾਲਾ ਸਿਟੀ ਨੇ ਪੁਲਿਸ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਕਿਸਾਨ ਯੂਨੀਅਨਾਂ ਨੇ ਟਰੈਕਟਰ-ਟਰਾਲੀਆਂ ਰਾਹੀਂ ਨੈਸ਼ਨਲ ਹਾਈਵੇਅ 'ਤੇ ਲਗਾਇਆ ਜਾਮ

ਖਰੜ, 15 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਸਮੇਤ ਹੋਰਨਾਂ ਕਿਸਾਨ ਯੂਨੀਅਨਾਂ ਅਤੇ ਆੜ੍ਹਤੀ ਐਸੋਸੀਏਸ਼ਨ ਖਰੜ ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ...

ਪੂਰੀ ਖ਼ਬਰ »

ਕਮੇਟੀ ਗਠਿਤ ਕਰਨ ਦੇ ਆਪਣੇ ਹੀ ਫ਼ੈਸਲੇ ਤੋਂ ਪਿੱਛੇ ਹਟਿਆ ਸਿੱਖਿਆ ਵਿਭਾਗ

ਐੱਸ.ਏ.ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਰਹਿਣ ਦੇ ਚਲਦਿਆਂ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿੱਖਿਆ ਬੋਰਡ ਵਲੋਂ ਘਟਾਏ ਗਏ ਸਿਲੇਬਸ ਨੂੰ ਰੱਦ ਕਰਦਿਆਂ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਕੈਪਟਨ ਤੇ ਜਾਖੜ ਵਿਰੁੱਧ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਜਾਵੇ-ਅਰੋੜਾ

ਜਲੰਧਰ, 15 ਸਤੰਬਰ (ਅ.ਬ)-ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਕੋਵਿਡ-19 ਦੇ ਨਿਯਮਾਂ ਤਹਿਤ ਪੰਜਾਬ ਪੁਲਿਸ ਦੁਆਰਾ ਧਾਰਾ 188 ਤਹਿਤ ਪਰਚਾ ਦਰਜ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਪ੍ਰਦੇਸ਼ ਬੁਲਾਰੇ ਅਮਿਤ ਦੀਵਾਨ ਅਰੋੜਾ ਨੇ ਪੰਜਾਬ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਵਿਸ਼ਾਵਾਰ ਡੇਟਸ਼ੀਟ ਜਾਰੀ

ਐੱਸ.ਏ.ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਕੂਲ ਸਿੱਖਿਆ ਵਿਭਾਗ ਦੀ ਅਗਵਾਈ 'ਚ ਐੱਸ.ਸੀ.ਆਰ.ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 21 ਸਤੰਬਰ ਤੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸੜਕ ਜਾਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ

ਖਰੜ, 15 ਸਤੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਸੜਕ ਜਾਮ ਕਰਨ ਵਾਲਿਆਂ ਦੇ ਖ਼ਿਲਾਫ਼ ਧਾਰਾ 188, 283, 341, 269 ਤੇ 149 ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਇੰਚਾਰਜ ਭਗਵਾਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ...

ਪੂਰੀ ਖ਼ਬਰ »

ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ ਲਈ ਬਿਨੈ ਕਰਨ ਦਾ ਆਖ਼ਰੀ ਦਿਨ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਪੰਜਾਬ ਯੋਜਨਾਬੰਦੀ ਵਿਭਾਗ ਵਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਸਟੇਨਏਬਲ ਡਿਵੈਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐੱਸ.ਡੀ.ਜੀ.ਸੀ.ਪੀ.) ਦੇ ਸਹਿਯੋਗ ਨਾਲ ਐਲਾਨੇ ਗਏ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ ...

ਪੂਰੀ ਖ਼ਬਰ »

ਸਬਜ਼ੀ ਮੰਡੀ ਸੈਕਟਰ-26 'ਚ ਕੰਮ ਫਿਰ ਸ਼ੁਰੂ

ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਸਬਜ਼ੀ ਮੰਡੀ ਸੈਕਟਰ 26 ਵਿਚ ਕੰਮ ਫਿਰ ਸ਼ੁਰੂ ਹੋ ਗਿਆ ਹੈ | ਸੈਕਟਰ-17 'ਚੋਂ ਆਰਜ਼ੀ ਮੰਡੀ ਫਿਰ ਆਪਣੇ ਅਸਲ ਟਿਕਾਣੇ 'ਤੇ ਆ ਗਈ ਹੈ | ਅੱਜ ਮੰਡੀ ਦੇ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕਮਿਸ਼ਨਰ ਨਗਰ ਨਿਗਮ ਅਤੇ ਐਸ.ਡੀ.ਐਮ. ਸੈਕਟਰ-26 ਮੰਡੀ ...

ਪੂਰੀ ਖ਼ਬਰ »

ਬੇਸ਼ੱਕ ਸਾਡੀ ਸਾਰੀ ਤਨਖ਼ਾਹ ਕੱਟ ਲਓ ਪਰ ਵਿਕਾਸ ਫ਼ੰਡ ਬੰਦ ਨਾ ਕਰੋ-ਭਗਵੰਤ ਮਾਨ

ਚੰਡੀਗੜ੍ਹ, 15 ਸਤੰਬਰ (ਸੁਰਜੀਤ ਸਿੰਘ ਸੱਤੀ)-'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੰਸਦ 'ਚ ਕੋਰੋਨਾ ਦੇ ਮੱਦੇਨਜ਼ਰ ਸੰਸਦ ਮੈਂਬਰਾਂ ਦੀ ਤਨਖ਼ਾਹ ਅਤੇ ਲੋਕ ਸਭਾ ਹਲਕਿਆਂ ਦੇ ਵਿਕਾਸ ਲਈ ਜਾਰੀ ਹੁੰਦੇ ਐਮ.ਪੀ. ਲੈਡ ਨੂੰ 2 ਸਾਲਾਂ ਲਈ ਬੰਦ ਕਰਨ 'ਤੇ ...

ਪੂਰੀ ਖ਼ਬਰ »

ਸੈਕਟਰ 45 'ਚ ਢਾਬਾ ਚਲਾਉਣ ਵਾਲੇ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45 ਵਿਚ ਢਾਬਾ ਚਲਾਉਣ ਵਾਲੇ ਇਕ ਲੜਕੇ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ 22 ਸਾਲ ਦੇ ਰਾਜੂ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਰਾਜੂ ਦੀ ਭੈਣ ਧਨਾਸ ਵਿਚ ਰਹਿੰਦੀ ਹੈ ਅਤੇ ਬੀਤੀ ਰਾਤ ਤੋਂ ...

ਪੂਰੀ ਖ਼ਬਰ »

ਸੈਕਟਰ-17 ਤੋਂ ਪੰਜਾਬ-ਹਰਿਆਣਾ ਲਈ 8-8 ਰੂਟਾਂ ਲਈ ਅੱਜ ਚੱਲਣਗੀਆਂ ਬੱਸਾਂ

ਚੰਡੀਗੜ੍ਹ, 15 ਸਤੰਬਰ (ਆਰ.ਐਸ.ਲਿਬਰੇਟ)-ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਕਾਰਨ ਬੰਦ, ਪੰਜਾਬ-ਹਰਿਆਣਾ ਦੀਆਂ ਬੱਸਾਂ ਭਲਕੇ (16 ਸਤੰਬਰ) ਤੋਂ ਸੈਕਟਰ-17 ਦੇ ਬੱਸ ਅੱਡੇ ਤੋਂ ਚੱਲਣਗੀਆਂ | ਪਹਿਲਾਂ ਇੱਥੇ ਸੈਕਟਰ-26 ਦੀ ਸਬਜ਼ੀ ਮੰਡੀ ਆਰਜ਼ੀ ਤੌਰ 'ਤੇ ਤਬਦੀਲ ਕੀਤੀ ਗਈ ਸੀ ਜੋ ...

ਪੂਰੀ ਖ਼ਬਰ »

ਗੰਡਾਸੀ ਨਾਲ ਹਮਲਾ ਕਰਨ ਵਾਲੇ ਹਮਲਾਵਰ ਨੂੰ ਬਚਾਉਣ ਦੇ ਪੁਲਿਸ 'ਤੇ ਲੱਗੇ ਦੋਸ਼

ਪੁਲਿਸ ਨੇ ਦੋਸ਼ ਨਕਾਰੇ ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਹਮਲੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੇ ਥਾਣਾ ਬਲੌਾਗੀ ਦੀ ਪੁਲਿਸ 'ਤੇ ਹਮਲਾਵਰ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਉਸ ਨੂੰ ਬਚਾਉਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਸ਼ਿਕਾਇਤਕਰਤਾ ਮਨਪ੍ਰੀਤ ...

ਪੂਰੀ ਖ਼ਬਰ »

ਸਨੀ ਇਨਕਲੇਵ ਦੀ 2 ਦਿਨ ਬਿਜਲੀ ਬੰਦ ਰਹੇਗੀ

ਖਰੜ, 15 ਸਤੰਬਰ (ਜੰਡਪੁਰੀ)-ਪੰਜਾਬ ਪਾਵਰ ਰਾਜ ਪਾਵਰ ਕਾਰਪੋਰੇਸ਼ਨ ਖਰੜ ਵਲੋਂ ਸੰਨੀ ਇਨਕਲੇਵ ਦੀ ਦੋ ਦਿਨ ਲਈ 16-17 ਸਤੰਬਰ ਦਿਨ ਬੁੱਧਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਬੋਰਡ ...

ਪੂਰੀ ਖ਼ਬਰ »

ਭਾਜਪਾ ਵਲੋਂ ਖ਼ੂਨਦਾਨ ਕੈਂਪ

ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ 'ਸੇਵਾ ਹਫ਼ਤੇ' ਵਜੋਂ ਮਨਾਉਂਦੇ ਹੋਏ, ਅੱਜ ਦੂਜੇ ਦਿਨ ਪਾਰਟੀ ਵਰਕਰਾਂ ਨੇ ਸ਼ਹਿਰ ਵਿਚ ਵੱਖ-ਵੱਖ ਸਥਾਨਾਂ 'ਤੇ ਫਲ ਵੰਡੇ, ਸਫ਼ਾਈ ਮੁਹਿੰਮ ...

ਪੂਰੀ ਖ਼ਬਰ »

ਕੋਰੋਨਾ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਕੋਰੋਨਾ ਦੇ ਇਲਾਜ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਡੀ. ਪੀ. ਐਸ. ਖਰਬੰਦਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਚਿਮਨੀਆਂ ਰਾਹੀਂ ਛੱਡੀ ਜਾ ਰਹੀ ਕਾਲੀ ਰਾਖ ਤੋਂ ਲੋਕ ਪ੍ਰੇਸ਼ਾਨ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਪਿੰਡ ਲਾਲੜੂ ਅਤੇ ਨੇੜਲੇ ਖੇਤਰ ਅੰਦਰ ਪਿਛਲੇ ਕੁਝ ਦਿਨਾਂ ਤੋਂ ਉੱਡ ਰਹੀ ਕਾਲੀ ਰਾਖ ਨੂੰ ਲੈ ਕੇ ਲੋਕ ਬਹੁਤ ਪ੍ਰੇਸ਼ਾਨ ਹਨ¢ ਸੀਨੀਅਰ ਕਾਂਗਰਸੀ ਆਗੂ ਸਤੀਸ਼ ਰਾਣਾ ਅਤੇ ਮਾਸਟਰ ਮੋਹਨ ਸਿੰਘ ਨੇ ਕਿਹਾ ਕਿ ਕੁਝ ਸਥਾਨਕ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਮਹਿਲਾ 'ਤੇ ਹਮਲਾ ਕਰਨ ਅਤੇ ਗਹਿਣੇ ਖੋਹਣ ਦੇ ਦੋਸ਼ਾਂ ਤਹਿਤ 3 ਔਰਤਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-3ਬੀ2 ਵਿਖੇ 2 ਲੜਕੀਆਂ ਦੀ ਆਪਸ 'ਚ ਹੋਈ ਤਕਰਾਰ ਅਤੇ ਗਾਲੀ-ਗਲੋਚ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਥਾਣਾ ਮਟੌਰ ਦੀ ਪੁਲਿਸ ਨੇ ਹਰਪ੍ਰੀਤ ਤੂਰ ਵਾਸੀ ਜਗਰਾਉਂ ਦੀ ਸ਼ਿਕਾਇਤ ਦੇ ਆਧਾਰ ...

ਪੂਰੀ ਖ਼ਬਰ »

ਗੁਰਤੇਜ ਸਿੰਘ ਪੰਨੂੰ ਸਮੇਤ ਸਮੁੱਚੀ ਟੀਮ ਵਲੋਂ ਹਲਕੇ ਦੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਐੱਸ. ਏ. ਐੱਸ. ਨਗਰ, 15 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਹਲਕੇ ਦੇ ਲੋਕਾਂ ਦੇ ਸਰੀਰ ਵਿਚ ਆਕਸੀਜਨ ਦੀ ਮਾਤਰਾ ਨੂੰ ਮਾਪਣ ਸਬੰਧੀ ਆਰੰਭ ਕੀਤੀ ਗਈ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਪੈਨੀ ਚਤਾਮਲੀ ਦੀ ਲਿਖੀ ਕਿਤਾਬ 'ਸੱਚ ਸਦਾ ਹੈ ਜਿੱਤਦਾ' ਲੋਕ ਅਰਪਣ

ਕੁਰਾਲੀ, 15 ਸਤੰਬਰ (ਹਰਪ੍ਰੀਤ ਸਿੰਘ)-ਜਸਵਿੰਦਰ ਸਿੰਘ ਪੈਨੀ ਚਤਾਮਲੀ ਵਲੋਂ ਲਿਖੀ ਕਿਤਾਬ 'ਸੱਚ ਸਦਾ ਹੈ ਜਿੱਤਦਾ' ਨੂੰ ਲੋਕ ਅਰਪਣ ਕਰਨ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਉੱਘੇ ਗੀਤਕਾਰ ਲਾਭ ਸਿੰਘ ਚਤਾਮਲੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼ਾਇਰ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX