ਤਾਜਾ ਖ਼ਬਰਾਂ


ਆਈ ਪੀ ਐੱਲ 2020 : ਰਾਇਲ ਚੈਲੇਂਜਰਸ ਬੈਂਗਲੌਰ ਨੇ ਜਿੱਤਿਆ ਮੈਚ
. . .  17 minutes ago
ਦੁਖਦਾਈ ਖਬਰ : ਸਰਕਟ ਸ਼ਾਰਟ ਹੋਣ ਨਾਲ 3 ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ
. . .  about 1 hour ago
ਫਗਵਾੜਾ ,21 ਸਤੰਬਰ { ਤਰਨਜੀਤ ਸਿੰਘ ਕਿੰਨੜਾ }- ਅਨੂਪਗੜ੍ਹ { ਸ੍ਰੀ ਗੰਗਾ ਨਗਰ } ਦੇ ਗੁਰਦੁਆਰਾ ਅਰੋਡਵੰਸ ਸਾਹਿਬ ਚ ਸਰਕਟ ਸ਼ਾਰਟ ਹੋਣ ਨਾਲ 3 ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ...
ਨਵੀਂ ਦਿੱਲੀ : ਕੇਂਦਰ ਨੇ ਹਾੜ੍ਹੀ ਦੀਆਂ ਫਸਲਾਂ ਦਾ ਨਵਾਂ ਐੱਮ.ਐੱਸ.ਪੀ ਕੀਤਾ ਜਾਰੀ,ਕਣਕ ‘ਤੇ 50 ਰੁਪਈਏ ਦਾ ਵਾਧਾ
. . .  about 2 hours ago
ਆਈ ਪੀ ਐੱਲ 2020 : 20 ਓਵਰਾਂ ਬਾਅਦ 163/5 , ਟੀਚਾ 164
. . .  about 2 hours ago
ਨਸ਼ਾ ਤਸਕਰਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਦੀ ਝੜਪ ਵਿੱਚ ਪੰਜ ਵਿਅਕਤੀ ਗੰਭੀਰ ਜ਼ਖ਼ਮੀ
. . .  about 2 hours ago
ਸੰਦੌੜ , 21 ਸਤੰਬਰ ( ਜਸਵੀਰ ਸਿੰਘ ਜੱਸੀ )-ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੰਦੌੜ ਵਿਖੇ ਪੈਂਦੇ ਠੇਕਿਆਂ ਦੇ ਠੇਕੇਦਾਰਾਂ ਤੇ ਨਸ਼ਾ ਤਸਕਰਾਂ ਵਿੱਚ ਆਪਸੀ ਝੜਪ ਹੋਣ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ...
ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ
. . .  about 2 hours ago
ਅਜਨਾਲਾ , 21 ਸਤੰਬਰ { ਗੁਰਪ੍ਰੀਤ ਢਿੱਲੋਂ} - ਖੇਤੀ ਆਰਡੀਨੈਸ ਦਾ ਵਿਰੋਧ 'ਚ ਕੈਂਡਲ ਮਾਰਚ ਕਰ ਰਹੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਦਿੱਲੀ ਪੁਲਸ ਦੀ ਹੋਈ ਝੜਪ ਹੋਈ ਹੈ ।
ਆਈ ਪੀ ਐੱਲ 2020 : 10 ਓਵਰਾਂ ਬਾਅਦ 86/0
. . .  about 3 hours ago
ਕੈਪਟਨ ਨੇ ਕਿਸਾਨਾਂ ਪ੍ਰਤੀ ਲਏ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਮਜ਼ਾਕ
. . .  about 3 hours ago
ਚੰਡੀਗੜ੍ਹ ,21 ਸਤੰਬਰ { ਮਾਨ}- ਐਮ ਐਸ ਪੀ ਅਤੇ ਰਾਵੀ ਦੀਆਂ 5 ਫ਼ਸਲਾ 'ਤੇ ਕੇਂਦਰ ਦੇ ਫ਼ੈਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਦੱਸਿਆ ਹੈ ।
ਆਈ ਪੀ ਐੱਲ 2020 : 5 ਓਵਰਾਂ ਬਾਅਦ ਰਾਇਲ ਚੈਲੇਂਜਰਸ ਬੈਂਗਲੌਰ 48/0
. . .  about 3 hours ago
ਆਈ ਪੀ ਐੱਲ 2020 : 2 ਓਵਰ ਦੇ ਬਾਅਦ ਬੈਂਗਲੌਰ ਦਾ ਸਕੋਰ 13/0
. . .  1 minute ago
ਅਮਰੀਕਾ ਤੋਂ 140 ਡਿਪੋਰਟਰਾਂ ਨੂੰ ਲੈ ਕੇ 23 ਸਤੰਬਰ ਆਏਗੀ ਉਡਾਣ
. . .  about 4 hours ago
ਰਾਜਾਸਾਂਸੀ {ਅੰਮ੍ਰਿਤਸਰ},21 ਸਤੰਬਰ (ਹੇਰ) -ਆਪਣੀਆਂ ਕੀਮਤੀ ਜਾਨਾਂ ਨੂੰ ਜੋਖਮ ਵਿਚ ਪਾ ਕੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਚ ਦਾਖਲ ਹੋਏ ਅਤੇ ਓਸ ਮਗਰੋਂ ਓਥੋਂ ਦੀ ਪੁਲਿਸ ਅੜਿੱਕੇ ਆਉਣ ਅਤੇ ਜੇਲ੍ਹਾਂ ਚੋ ਆਪਣੀ ਕਾਨੂੰਨੀ ...
ਆਈ ਪੀ ਐੱਲ 2020 : ਟਾਸ ਜਿੱਤ ਕੇ ਸਨਰਾਇਜ਼ਰਸ ਹੈਦਰਾਬਾਦ ਵੱਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 4 hours ago
ਆਈ ਪੀ ਐੱਲ 2020 : ਕੋਹਲੀ ਤੇ ਵਾਰਨਰ ਹੋਣਗੇ ਆਹਮੋ ਸਾਹਮਣੇ , ਕੁੱਝ ਦੇਰ ਬਾਅਦ ਹੋਵੇਗੀ ਟਾਸ
. . .  about 4 hours ago
ਬੰਗਾ ਦੇ ਮਨਮਿੰਦਰ ਕੁਮਾਰ ਮੋਨੂੰ ਰਾਸ਼ਟਰੀ ਮਜ਼ਦੂਰ ਕਾਂਗਰਸ ਪੰਜਾਬ ਦੇ ਪ੍ਰਧਾਨ ਚੁਣੇ
. . .  about 5 hours ago
ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਸੀਨੀਅਰ ਕਾਂਗਸਰੀ ਆਗੂ ਮਨਮਿੰਦਰ ਕੁਮਾਰ ਮੋਨੂੰ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਰਾਸ਼ਟਰੀ ਮਜ਼ਦੂਰ ਸੈੱਲ ਪੰਜਾਬ ਦਾ ਪ੍ਰਧਾਨ ਸੁਆਮੀ ਨਾਥ ਜੈਸਵਾਲ ਕੌਮੀ ਪ੍ਰਧਾਨ ...
ਮੋਗਾ 'ਚ ਕੋਰੋਨਾ ਦੇ ਲਈਆਂ ਦੋ ਹੋਰ ਜਾਨ, 25 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 21 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਨ ਅੱਜ ਦੋ ਹੋਰ ਮਰੀਜ਼ਾਂ ਨੇ ਦੋਮ ਤੋੜ ਦਿੱਤਾ। ਇਨ੍ਹਾਂ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੱਧ ਕੇ 58 ਹੋ ਗਈ ਹੈ। ਉੱਥੇ ਹੀ ਅੱਜ...
ਲੁਧਿਆਣਾ 'ਚ ਕੋਰੋਨਾ ਕਾਰਨ 9 ਮਰੀਜ਼ਾਂ ਦੀ ਮੌਤ, 165 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਲੁਧਿਆਣਾ, 21 ਸਤੰਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 9 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 5 ਮਰੀਜ਼ ਲੁਧਿਆਣਾ...
ਅੰਮ੍ਰਿਤਸਰ 'ਚ ਕੋਰੋਨਾ ਦੇ 254 ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 6 hours ago
ਅੰਮ੍ਰਿਤਸਰ, 21 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 254 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 8424...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 87 ਨਵੇਂ ਮਾਮਲੇ ਆਏ ਸਾਹਮਣੇ ਤੇ 2 ਮਰੀਜ਼ਾਂ ਦੀ ਮੌਤ
. . .  about 6 hours ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 87 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 3795 ਹੋ ਗਈ ਹੈ, ਜਦਕਿ 2 ਮਰੀਜ਼ਾਂ ਦੀ ਮੌਤ ਹੋਣ...
ਪਠਾਨਕੋਟ 'ਚ ਕੋਰੋਨਾ ਦੇ 56 ਹੋਰ ਮਾਮਲਿਆਂ ਦੀ ਪੁਸ਼ਟੀ, ਤਿੰਨ ਹੋਰ ਮੌਤਾਂ
. . .  about 6 hours ago
ਪਠਾਨਕੋਟ, 21 ਸਤੰਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਪਠਾਨਕੋਟ ਜ਼ਿਲ੍ਹੇ 'ਚ ਸੋਮਵਾਰ ਨੂੰ 56 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ...
4 ਹਜ਼ਾਰ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
. . .  about 6 hours ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਸਹਾਇਕ ਸਬ-ਇੰਸਪੈਕਟਰ ਨੂੰ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ...
ਖੇਤੀ ਬਿੱਲਾਂ ਦੇ ਵਿਰੋਧ 'ਚ 'ਆਪ' ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ
. . .  about 6 hours ago
ਚੰਡੀਗੜ੍ਹ, 21 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਵਫ਼ਦ 'ਚ 'ਆਪ' ਦੇ ਪੰਜਾਬ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 70 ਹੋਰ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 6 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਦੇ 70 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦਾ ਕੁੱਲ ਅੰਕੜਾ...
ਖੇਤੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਸਤੰਬਰ- ਸੰਸਦ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿਦ ਨਾਲ...
ਕੋਰੋਨਾ ਦਾ ਵਧਿਆ ਕਹਿਰ : ਸ੍ਰੀ ਮੁਕਤਸਰ ਸਾਹਿਬ ਵਿਖੇ 66 ਮਰੀਜ਼ਾਂ ਦੀ ਪੁਸ਼ਟੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 66 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਪਾਜ਼ੀਟਿਵ ਪਾਏ ਗਏ ਮਰੀਜ਼ਾਂ 'ਚ ਸ੍ਰੀ ਮੁਕਤਸਰ ਸਾਹਿਬ ਦੇ 14, ਜ਼ਿਲ੍ਹਾ ਜੇਲ੍ਹ ਦੇ 5...
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀਆਂ ਨੇ ਬੰਗਾ 'ਚ ਦਿੱਤਾ ਧਰਨਾ
. . .  about 7 hours ago
ਬੰਗਾ, 21ਸਤੰਬਰ (ਜਸਬੀਰ ਸਿੰਘ ਨੂਰਪੁਰ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਗਵਾਈ 'ਚ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੇ ਸਾਂਝੇ ਤੌਰ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਰੂਪਨਗਰ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ, ਆੜ੍ਹਤੀਆਂ ਵਲੋਂ ਕੌਮੀ ਰਾਜ ਮਾਰਗ ਜਾਮ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਲੰਬੇ ਸਮੇਂ ਤੋਂ ਸਰਕਾਰਾਂ ਦੀ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਨੇ ਲੋਕਾਂ 'ਚੋਂ ਭਰੋਸਾ ਹੀ ਗੁਆ ਲਿਆ ਹੈ ਜਿਸ ਕਰਕੇ ਹੁਣ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਬਿੱਲਾਂ ਨੂੰ ਕਿਸਾਨਾਂ ਨੇ ਬਰਬਾਦੀ ਵਾਲੇ ਬਿੱਲ ਦੱਸ ਕੇ ਸੰਘਰਸ਼ ਵਿੱਢ ਦਿੱਤਾ ਹੈ | ਅੱਜ ਜਿੱਥੇ ਲੋਕ ਸਭਾ ਵਿਚ ਬਿੱਲਾਂ 'ਤੇ ਬਹਿਸ ਹੋ ਰਹੀ ਸੀ ਉੱਥੇ ਕਿਸਾਨ ਅਤੇ ਆੜ੍ਹਤੀਆਂ ਨੇ ਤਿੱਖਾ ਸੰਘਰਸ਼ ਕੀਤਾ | ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ, ਆੜ੍ਹਤੀ ਐਸੋਸੀਏਸ਼ਨਾਂ ਨੇ ਸੋਲਖੀਆਂ ਟੋਲ ਪਲਾਜ਼ਾ ਨੇੜੇ ਖਾਬੜਾ ਗੇਟ ਮੂਹਰੇ ਕੌਮੀ ਰਾਜ ਮਾਰਗ ਜਾਮ ਕਰ ਦਿੱਤਾ ਅਤੇ 12 ਤੋਂ 2 ਵਜੇ ਤੱਕ ਰੋਸ ਧਰਨਾ ਦੇ ਕੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ | ਲੰਬੇ ਅਰਸੇ ਬਾਅਦ ਕਿਸਾਨਾਂ ਦੀ ਏਕਤਾ ਦੀ ਲਲਕਾਰ ਤੋਂ ਘਬਰਾਈਆਂ ਕਈ ਸਿਆਸੀ ਪਾਰਟੀਆਂ ਦੀ ਹਾਈਕਮਾਂਡ ਦੇ ਬੇਭਰੋਸਗੀ ਵਾਲੇ ਬਿਆਨਾਂ ਦੇ ਬਾਵਜੂਦ ਸਥਾਨਕ ਆਗੂ ਕਿਸਾਨਾਂ ਦੇ ਹੱਕ ਵਿਚ ਡਟੇ ਦਿਖਾਈ ਦਿੱਤੇ | ਇਸ ਧਰਨੇ ਵਿਚ ਆਮ ਆਦਮੀ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ਕਾਂਗਰਸ ਅਤੇ ਅਕਾਲੀ ਦਲ 'ਤੇ ਦੋਸ਼ ਲਾਏ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਪੰਜਾਬ ਪਰਮਿੰਦਰ ਸਿੰਘ ਚਲਾਕੀ ਨੇ ਬਹੁਤ ਹੀ ਭਾਵੁਕ ਲਹਿਜ਼ੇ ਵਿਚ ਕਿਹਾ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ ਜੋ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਦੀ ਸੰਘੀ ਨੱਪ ਦੇਣਗੇ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਛੋਟੇ ਮੋਟੇ ਗਿਲੇ ਸ਼ਿਕਵੇ ਭੁੱਲ ਕੇ ਇਕੱਠੇ ਹੋ ਜਾਵੋ ਅਤੇ ਸਿਆਸੀ ਚਾਲਾਂ ਤੋਂ ਬਚ ਕੇ ਆਪਣੇ ਹੱਕਾਂ ਲਈ ਲੜਨ ਦੀ ਤਿਆਰੀ ਖਿੱਚ ਲਓ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋ, ਭਾਰਤੀ ਕਿਸਾਨ ਯੂਨੀਅਨ 'ਸਿੱਧੂਪੁਰ' ਦੇ ਪ੍ਰੈੱਸ ਸਕੱਤਰ ਪੰਜਾਬ ਮਿਹਰ ਸਿੰਘ ਥੇੜੀ ਨੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਲੈ ਕੇ ਸੰਘਰਸ਼ ਲਈ ਤਿਆਰ ਕਰਨ ਲਈ ਕਿਹਾ | ਭਾਰਤੀ ਕਿਸਾਨ ਯੂਨੀਅਨ 'ਸਿੱਧੂਪੁਰ' ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਦਮਪੁਰ, 'ਰਾਜੇਵਾਲ' ਦੇ ਗੁਰਮੇਲ ਸਿੰਘ ਬਾੜਾ, ਕਾਦੀਆਂ ਦੇ ਗੁਰਨਾਮ ਸਿੰਘ ਜੱਸੜਾਂ, 'ਲੱਖੋਵਾਲ' ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਕੋਝੀਆਂ ਚਾਲਾਂ ਦੀ ਸਖ਼ਤ ਨਿਖੇਧੀ ਕੀਤੀ | ਆੜ੍ਹਤੀ ਐਸੋ: ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ ਅਤੇ ਅਵਤਾਰ ਰੂਪਨਗਰ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਬੇਲਾ ਦੇ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਅਤੇ ਰੋਪੜ ਮੰਡੀ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਜੇ ਮੋਦੀ ਸਰਕਾਰ ਨੇ ਬਿੱਲ ਵਾਪਸ ਨਾ ਲਏ ਤਾਂ ਪੂਰੇ ਦੇਸ਼ ਦੇ ਕਿਸਾਨਾਂ ਦੇ ਨਾਲ-ਨਾਲ ਸਮੂਹ ਆੜ੍ਹਤੀ ਪੱਲੇਦਾਰ, ਤੋਲੇ ਅਤੇ ਮੁਨੀਮ ਵੀ ਰਲ ਕੇ ਸੰਘਰਸ਼ ਕਰਨ | ਉਨ੍ਹਾਂ ਆਰ-ਪਾਰ ਦੀ ਲੜਾਈ ਲਈ ਤਿਆਰ ਰਹਿਣ ਲਈ ਕਿਹਾ | ਆਮ ਆਦਮੀ ਪਾਰਟੀ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਵਿਚ ਤਾਂ ਕਿਸਾਨ ਵਿਰੋਧੀ ਆਰਡੀਨੈਂਸਾਂ 'ਤੇ ਮੋਹਰ ਲਾਉਂਦੀ ਹੈ ਅਤੇ ਸੁਖਬੀਰ ਸਿੰਘ ਬਾਦਲ ਅਖੀਰ ਤੱਕ ਇਨ੍ਹਾਂ ਆਰਡੀਨੈਂਸਾਂ ਨੂੰ ਸਹੀ ਸਿੱਧ ਕਰਨ ਲਈ ਦਲੀਲਾਂ ਦਿੰਦੇ ਹਨ ਫੇਰ ਕੇਂਦਰੀ ਖੇਤੀ ਮੰਤਰੀ ਦੇ ਇੱਕ ਪੱਤਰ ਨਾਲ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਵੀ ਕਰਦੇ ਹਨ ਪਰ ਕਿਸਾਨਾਂ ਦਾ ਵਿਰੋਧ ਦੇਖ ਕੇ ਕਿਸਾਨਾਂ ਦੇ ਨਾਲ ਖੜਨ ਦਾ ਡਰਾਮਾ ਵੀ ਕਰਦੇ ਹਨ ਅਤੇ ਬਿੱਲ ਪੇਸ਼ ਕਰਨ ਮੌਕੇ ਲੋਕ ਸਭਾ 'ਚੋਂ ਗੈਰ ਹਾਜ਼ਰੀ ਅਤੇ ਮੁੱਖ ਮੰਤਰੀਆਂ ਦੀ ਮੀਟਿੰਗ 'ਚ ਖੇਤੀ ਆਰਡੀਨੈਂਸਾਂ ਦੀ ਸਹਿਮਤੀ ਦੇ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ 'ਆਪ' ਕਿਸਾਨਾਂ ਦੇ ਨਾਲ ਸੰਘਰਸ਼ ਲੜੇਗੀ | ਸੀ.ਪੀ.ਐਮ. ਦੇ ਆਗੂ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਢੇਰ ਅਤੇ ਹੋਰਾਂ ਨੇ ਕਿਹਾ ਕਿ ਨਿੱਜੀਕਰਨ ਦਾ ਵਿਸਤਾਰ ਅਤੇ ਪੂੰਜੀਪਤੀਆਂ ਨੂੰ ਹਰ ਤਰ੍ਹਾਂ ਦੇ ਕਾਰੋਬਾਰਾਂ 'ਤੇ ਕਾਬਜ਼ ਕਰਵਾ ਕੇ ਮੋਦੀ ਸਰਕਾਰ ਲੋਕਾਂ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਪਾ ਰਹੀ ਹੈ ਜਿਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਧਰਨੇ ਦੌਰਾਨ ਅਕਾਲੀ ਦਲ ਕਾਂਗਰਸ ਦੇ ਕਈ ਸਥਾਨਕ ਆਗੂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੁੱਜੇ ਹੋਏ ਸਨ | ਪਰਗਟ ਸਿੰਘ ਰੋਲੂਮਾਜਰਾ, ਮੇਜਰ ਸਿੰਘ ਮਾਂਗਟ ਅਤੇ ਅਮਰਿੰਦਰ ਸਿੰਘ ਮਾਹਲਾਂ ਨੇ ਸਟੇਜ ਦੀ ਕਾਰਵਾਈ ਚਲਾਈ |

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਕਾਰਨ 2 ਮੌਤਾਂ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕੇਸਾਂ ਦਾ ਅੰਕੜਾ ਵਧ ਗਿਆ ਹੈ ਅੱਜ ਜ਼ਿਲ੍ਹੇ 'ਚ 39 ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ 'ਚ ਸਭ ਤੋਂ ਵੱਧ ਅੱਜ ਮੁੜ ਨੰਗਲ 'ਚ 9 ਜਣੇ 32, 55, 60 ਸਾਲਾਂ ਮਹਿਲਾਵਾਂ, 30, 28,28,30,34 ਸਾਲਾਂ ਨੌਜਵਾਨ, 5 ਸਾਲਾਂ ਬੱਚਾ, ...

ਪੂਰੀ ਖ਼ਬਰ »

ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਮੁੜ ਟੁੱਟਣਾ ਸ਼ੁਰੂ

ਨੂਰਪੁਰ ਬੇਦੀ, 15 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਤੇ ਗੜ੍ਹਬਾਗਾ ਦੀਆਂ ਬਣੀਆਂ ਪੁਲੀਆਂ ਲਾਗਿਓਾ ਬਣੀ ਮੁੱਖ ਸੜਕ ਕੁਝ ਹੀ ਸਮੇਂ ਬਾਅਦ ਟੁੱਟਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਪੀ. ਡਬਲਿਊ. ਡੀ. ਵਿਭਾਗ ਦੀ ਕਾਰਗੁਜ਼ਾਰੀ ਤੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੇ ਪਹਿਲੇ ਪੜਾਓ ਦਾ ਐਲਾਨ-ਭਾਓਵਾਲ

ਨੂਰਪੁਰ ਬੇਦੀ, 15 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਹੋਏ ਬਹੁ ਕਰੋੜੀ ਘੁਟਾਲੇ ਸਬੰਧੀ ਲੋਕ ਇਨਸਾਫ਼ ਪਾਰਟੀ ਵਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੇ ਪਹਿਲੇ ਪੜਾਅ ਦੇ ਪ੍ਰੋਗਰਾਮ ਦਾ ਐਲਾਨ ਪਾਰਟੀ ਪ੍ਰਧਾਨ ਸਰਦਾਰ ਸਿਮਰਜੀਤ ਬੈਂਸ ...

ਪੂਰੀ ਖ਼ਬਰ »

ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਨੇ ਲਗਾਏ ਬੂਟੇ

ਨੰਗਲ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਬੀ.ਬੀ.ਐੱਮ.ਬੀ. ਦੀ ਮਾਨਤਾ ਪ੍ਰਾਪਤ ਸੰਗਠਨ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਨੇ ਸੰਗਠਨ ਦੀ ਮਾਨਤਾ ਪ੍ਰਾਪਤੀ ਦੇ ਇੱਕ ਸਾਲ ਪੂਰੇ ਹੋਣ ਉੱਤੇ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਾ ਭਰਾ ਰੱਖਣ ਦਾ ਪ੍ਰਣ ਕੀਤਾ | ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ

ਮੋਰਿੰਡਾ, 15 ਸਤੰਬਰ (ਕੰਗ)-ਅੱਜ ਵਾਰਡ ਨੰਬਰ 11 ਮੋਰਿੰਡਾ ਦੇ ਵਸਨੀਕਾਂ ਵਲੋਂ ਸਫ਼ਾਈ ਸੇਵਕਾਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ. ਹਾਕਮ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਵਲੋਂ ਚਲਾਈ ਸਫ਼ਾਈ ਵੈਨ ਦੇ ਡਰਾਈਵਰ ਸੰਜੀਵ ਕੁਮਾਰ ਅਤੇ ਸਫ਼ਾਈ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦਾ ਨਾਂਅ ਵਰਤ ਕੇ ਮਿਲ ਰਹੀ ਪੈਨਸ਼ਨ 'ਤੇ ਉੱਠੇ ਸਵਾਲ

ਮੋਰਿੰਡਾ, 15 ਸਤੰਬਰ (ਕੰਗ)-ਮਗਰਲੇ ਦਿਨੀਂ ਪਿੰਡ ਢੋਲਣਮਾਜਰਾ ਦੇ ਨੱਥਾ ਸਿੰਘ, ਸਲੇਮਪੁਰ ਦੇ ਹਰੀ ਸਿੰਘ ਅਤੇ ਚਰਨ ਸਿੰਘ ਆਦਿ ਨੇ ਪੰਜਾਬ ਸਰਕਾਰ ਵਲੋਂ ਮਗਰਲੇ 13 ਮਹੀਨਿਆਂ ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਨਾ ਮਿਲਣ 'ਤੇ ਜੋ ਰੋਸ ਪ੍ਰਗਟ ਕੀਤਾ ਹੈ ਅਤੇ ਪੈਨਸ਼ਨ ਨਾ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਨੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਕਿਸਮਾਂ ਬੀਜਣ ਦੀ ਦਿੱਤੀ ਸਲਾਹ

ਮੋਰਿੰਡਾ, 15 ਸਤੰਬਰ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ ਚੇਅਰਮੈਨ ਖ਼ੁਸ਼ਹਾਲ ਸਿੰਘ ਦਤਾਰਪੁਰ ਦੀ ਅਗਵਾਈ ਹੇਠ ਮਿੱਲ ਅਧਿਕਾਰੀਆਂ ਅਤੇ ਨਿਰਦੇਸ਼ਕਾਂ ਦੀ ਇਕੱਤਰਤਾ ਹੋਈ | ਜਿਸ ਵਿਚ ਚੇਅਰਮੈਨ ਖੁਸ਼ਹਾਲ ਸਿੰਘ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪਾਠੀਆਂ ਤੇ ਢਾਡੀ ਸਿੰਘਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ

ਮੋਰਿੰਡਾ, 15 ਸਤੰਬਰ (ਪਿ੍ਤਪਾਲ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਟਰੱਸਟ ਦੀ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 30 ਲੋੜਮੰਦ ਪਰਿਵਾਰਾਂ ਨੂੰ ਰਾਸ਼ਨ ...

ਪੂਰੀ ਖ਼ਬਰ »

ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਕਰਨੈਲ ਸਿੰਘ)-ਸੇਵਾ ਦੇ ਪੁੰਜ, ਗੁਰੂ ਸਪੁੱਤਰੀ, ਗੁਰੂ ਸੁਪਤਨੀ ਅਤੇ ਗੁਰੂ ਮਾਤਾ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਮੌਕੇ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸੇਵਾ ...

ਪੂਰੀ ਖ਼ਬਰ »

ਕਾਮਰੇਡ ਗੁਰਦਿਆਲ ਸਿੰਘ ਢੇਰ ਦੀ ਯਾਦ 'ਚ ਪਹਿਲਾਂ ਖ਼ੂਨਦਾਨ ਕੈਂਪ ਲਗਾਇਆ

ਢੇਰ, 15 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਸਵ: ਕਾਮਰੇਡ ਗੁਰਦਿਆਲ ਸਿੰਘ ਢੇਰ ਦੀ ਯਾਦ ਵਿਚ ਪਿੰਡ ਢੇਰ ਵਿਖੇ ਪਹਿਲਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਮਰੇਡ ...

ਪੂਰੀ ਖ਼ਬਰ »

ਨੰਗਲ ਅਜਾਇਬ ਘਰ ਦੀ ਉਸਾਰੀ ਛੇਤੀ ਸ਼ੁਰੂ ਕਰਨ ਦੀ ਮੰਗ

ਨੰਗਲ, 15 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੀਆਂ ਵੱਖ-ਵੱਖ ਸੰਸਥਾਵਾਂ ਨੇ ਮੁੱਖ ਇੰਜੀਨੀਅਰ ਭਾਖੜਾ ਡੈਮ ਤੋਂ ਮੰਗ ਕੀਤੀ ਹੈ ਕਿ ਨੰਗਲ 'ਚ ਉਸਾਰੇ ਜਾਣ ਵਾਲੇ ਅਜਾਇਬ ਘਰ ਦਾ ਕੰਮ ਤੁਰੰਤ ਆਰੰਭ ਕੀਤਾ ਜਾਵੇ | ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਉਸਾਰੇ ਜਾਣ ਵਾਲੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਕੈਬਨਿਟ ਮੰਤਰੀ ਚੰਨੀ ਨੂੰ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਇੱਕ ਵਫ਼ਦ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਥਾਨਕ ...

ਪੂਰੀ ਖ਼ਬਰ »

ਮੋਬਾਈਲ ਫੋਨਾਂ 'ਚ ਰੇਂਜ ਨਾ ਆਉਣ ਕਾਰਨ ਉਪਭੋਗਤਾ ਪ੍ਰੇਸ਼ਾਨ

ਪੁਰਖਾਲੀ, 15 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤ ਸਰਕਾਰ ਵਲੋਂ ਸਾਡੇ ਭਾਰਤ ਦੇਸ਼ ਡਿਜੀਟਲ ਇੰਡੀਆ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਦੂਸਰੇ ਪਾਸੇ ਡਿਜੀਟਲ ਇੰਡੀਆ ਵਾਲੇ ਇਸ ਦੇਸ਼ 'ਚ ਲੋਕ ਮੋਬਾਈਲ ਫ਼ੋਨ ਅੱਜ ਵੀ ਰੇਂਜ ਨੂੰ ਤਰਸ ਰਹੇ ਹਨ | ਲੋਕਾਂ ਦੇ ਮੋਬਾਈਲ ...

ਪੂਰੀ ਖ਼ਬਰ »

ਨੰਗਲ 'ਚ ਸਫ਼ਾਈ ਪ੍ਰਬੰਧਾਂ ਦਾ ਮਾੜਾ ਹਾਲ

ਨੰਗਲ, 15 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਸਫ਼ਾਈ ਪ੍ਰਬੰਧਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ | ਨੰਗਲ ਨਗਰ ਕੌਾਸਲ ਬੀ. ਬੀ. ਐਮ. ਬੀ., ਐਨ. ਐਫ. ਐਲ. ਵਰਗੇ ਵੱਡੇ ਬਜਟ ਵਾਲੇ ਅਦਾਰਿਆਂ ਦੇ ਬਾਵਜੂਦ ਪੰਜ-ਸੱਤ ਕਿ. ਮੀ. 'ਚ ਫੈਲੇ ਨੰਗਲ 'ਚ ਸਫ਼ਾਈ ਦਾ ਹਾਲ ਮਾੜਾ ਹੈ | ...

ਪੂਰੀ ਖ਼ਬਰ »

ਕਾਰ ਹਾਦਸੇ 'ਚ ਮਰੀ ਲੜਕੀ ਦੇ 'ਪਤੇ' ਦਾ ਨਹੀਂ ਲੱਗਾ ਪਤਾ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ.ਐੱਸ.ਨਿੱਕੂਵਾਲ)-ਬੀਤੇ ਕਲ ਢੇਰ ਲਾਗੇ ਵਾਪਰੇ ਇਕ ਸੜਕ ਹਾਦਸੇ ਵਿਚ ਮਾਰੀ ਗਈ ਲੜਕੀ ਦੀ ਪਹਿਚਾਣ ਤਾਂ ਹੋ ਗਈ ਹੈ ਪਰੰਤੂ ਉਹ ਕਿੱਥੋਂ ਦੀ ਹੈ, ਬਾਰੇ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ | ਤਫਤੀਸ਼ੀ ਅਫ਼ਸਰ ਏ.ਐੱਸ.ਆਈ. ਜੀਤ ਰਾਮ ਨੇ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਲਾਕਾ ਸਰਪੰਚ ਯੂਨੀਅਨ ਦੀ ਮੀਟਿੰਗ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਇਲਾਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਲਾਕੇ ਦੇ ਸਰਪੰਚ ਯੂਨੀਅਨ ਦੀ ਮੀਟਿੰਗ ਹੋਈ | ਪਿੰਡਾਂ ਦੇ ਸਰਪੰਚਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੂਬਾ ਪ੍ਰਧਾਨ 'ਤੇ ਦਰਜ ਕੀਤੇ ਮਾਮਲੇ 'ਤੇ ਭੜਕੇ ਭਾਜਪਾ ਵਰਕਰ

ਨੰਗਲ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਹੋਰ ਭਾਜਪਾ ਨੇਤਾਵਾਂ 'ਤੇ ਪੁਲਿਸ ਦੁਆਰਾ ਦਰਜ ਕੀਤੇ ਗਏ ਮਾਮਲੇ 'ਤੇ ਭੜਕੇ ਭਾਜਪਾ ਵਰਕਰਾਂ ਨੇ ਕਾਂਗਰਸ ਸਰਕਾਰ ਦੀ ...

ਪੂਰੀ ਖ਼ਬਰ »

ਪਥਰਾਅ ਕਰਨ ਵਾਲੇ 109 ਵਿਅਕਤੀਆਂ 'ਤੇ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਵਲੋਂ ਨਜਾਇਜ਼ ਕਬਜ਼ੇ ਹਟਾਉਣ ਸਬੰਧੀ ਕੀਤੀ ਕਾਰਵਾਈ ਦੌਰਾਨ ਨਗਰ ਪੰਚਾਇਤ ਕਰਮਚਾਰੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ 'ਤੇ ਪਥਰਾਅ ਕਰਨ ਵਾਲੇ 109 ਵਿਅਕਤੀਆਂ 'ਤੇ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ

ਸ੍ਰੀ ਅਨੰਦਪੁਰ ਸਾਹਿਬ 15 ਸਤੰਬਰ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੀਆ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ ਜਿਸ ਤਹਿਤ 30 ਸਤੰਬਰ ਨੂੰ ਆਨਲਾਈਨ ਚੋਣਾਂ ਹੋਣਗੀਆਂ | ਇਸ ਸਬੰਧੀ ਰਿਟਰਨਿੰਗ ਅਫ਼ਸਰ ਹੁਸ਼ਿਆਰ ਸਿੰਘ ...

ਪੂਰੀ ਖ਼ਬਰ »

ਪੰਜਾਬ ਟੈਂਟ ਡੀਲਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ. ਐੱਸ. ਨਿੱਕੂਵਾਲ)-ਪੰਜਾਬ ਟੈਂਟ ਡੀਲਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਦੀਪਕ ਪਰਾਸ਼ਰ ਦੀ ਪ੍ਰਧਾਨਗੀ ਹੇਠ ਨਵੀਂ ਆਬਾਦੀ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਤੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਟੈਂਟ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਵਰ ਕਾਲੋਨੀ ਤੋਂ ਨੂੰ ਹੋ ਕਾਲੋਨੀ 'ਚ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ-ਬਰਿੰਦਰ ਢਿੱਲੋਂ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀ. ਐਮ. ਡੀ. ਵਲੋਂ ਰੂਪਨਗਰ ਦੀ ਪਾਵਰ ਕਾਲੋਨੀ 'ਚ ਰਹੇ ਰਹਿ ਪਾਵਰਕਾਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨੂੰ ਹੋਂ ਕਾਲੋਨੀ ਵਿਚ ਸ਼ਿਫ਼ਟ ਕਰਨ ਦੇ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੀ ਜ਼ਿਲ੍ਹਾ ਕਮੇਟੀ ਦਾ ਗਠਨ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਦਵਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ 21 ਸਤੰਬਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੇ ਡਰੀਮ ਪ੍ਰਾਜੈਕਟ ਦੀ ਚਾਲ ਮੱਠੀ, ਲੋਕ ਪ੍ਰੇਸ਼ਾਨ-ਅਕਾਲੀ ਦਲ ਬਾਦਲ

ਮੋਰਿੰਡਾ, 15 ਸਤੰਬਰ (ਕੰਗ)-ਕਾਂਗਰਸ ਸਰਕਾਰ ਨੂੰ ਸੱਤਾ 'ਚ ਆਇਆਂ ਲਗਭਗ 4 ਸਾਲ ਦਾ ਸਮਾਂ ਹੋਣ ਵਾਲਾ ਹੈ, ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਸਬਜ਼ਬਾਗ ਦਿਖਾਏ ਸਨ | ਇਨ੍ਹਾਂ ਸਬਜਬਾਗਾਂ ਵਿਚ ਹੀ ਸਾਡੇ ਹਲਕੇ ਦੇ ਵਿਧਾਇਕ ਅਤੇ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਜਾਗਰੂਕਤਾ ਵੈਨ ਨੂੰ ਡੀ. ਸੀ. ਨੇ ਦਿੱਤੀ ਹਰੀ ਝੰਡੀ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ, ਰੂਪਨਗਰ ਵਲੋ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਇੱਕ ਜਾਗਰੂਕਤਾ ਵੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX