ਤਾਜਾ ਖ਼ਬਰਾਂ


ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  1 minute ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  2 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  5 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  6 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  6 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  9 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  10 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  11 minutes ago
ਪੰਜਾਬ ਬੰਦ ਤਹਿਤ ਕਿਸਾਨਾਂ ਨੇ ਲੰਬੀ 'ਚ ਕੌਮੀ ਸੜਕ 'ਤੇ ਟੈਂਟ ਗੱਡ ਕੇ ਲਗਾਇਆ ਬੇਮਿਸਾਲ ਧਰਨਾ
. . .  13 minutes ago
ਕਾਂਗਰਸ ਨੇ ਆਪਣੇ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ ਕਹੀ ਸੀ-ਸੁਖਬੀਰ ਸਿੰਘ ਬਾਦਲ
. . .  14 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਵਿਖੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਸਾਰੀਆਂ ਮੰਡੀਆਂ ਖ਼ਤਮ ਕਰਨ ਦੀ ਗੱਲ...
ਵਕੀਲ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ
. . .  16 minutes ago
ਮੁਸਲਮਾਨ ਭਾਈਚਾਰੇ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਕੀਤਾ ਪ੍ਰਦਰਸ਼ਨ
. . .  20 minutes ago
ਪ੍ਰਦਰਸ਼ਨ 'ਚ ਸ਼ਾਮਲ ਹੋਣ ਆਏ ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ
. . .  21 minutes ago
ਜਲੰਧਰ, 25 ਸਤੰਬਰ (ਜੀਪੀ ਸਿੰਘ) - ਸਰਬਜੀਤ ਸਿੰਘ ਮੱਕੜ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੀ.ਏ.ਪੀ. ਚੌਕ ਜਲੰਧਰ ਵਿਖੇ ਜ਼ੋਰਦਾਰ ਵਿਰੋਧ ਕੀਤਾ ਗਿਆ। ਤੈਸ਼ ਵਿਚ ਆਏ ਕਿਸਾਨਾਂ ਦਾ ਕਹਿਣਾ ਸੀ ਕਿ ਤੁਸੀਂ ਬੀਜੇਪੀ ਵਾਲੇ ਹੋ...
ਸੰਗਰੂਰ, ਫਿਰੋਜ਼ਪੁਰ ਛਾਊਣੀ, ਟਾਂਡਾ ਤੇ ਸੁਰ ਸਿੰਘ ਵਿਖੇ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ
. . .  31 minutes ago
ਬਾਘਾ ਪੁਰਾਣਾ, ਨਾਭਾ ਤੇ ਤਪਾ 'ਚ ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ
. . .  44 minutes ago
ਢਿਲਵਾਂ, ਤਲਵੰਡੀ ਭਾਈ, ਤੇ ਧਾਂਦਰਾ ਮੌਕੇ ਜੋਰਦਾਰ ਪ੍ਰਦਰਸ਼ਨ
. . .  53 minutes ago
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ’ਚ ਹੋਏ ਸ਼ਾਮਿਲ
. . .  52 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੰਬੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਰੱਖੇ ਰੋਸ ਧਰਨੇ ਵਿਚ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹੁੰਚ ਗਏ ਹਨ...
ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ-ਸੰਗਰੂਰ ਰੋਡ ਪਸਿਆਣਾ ਵਿਖੇ ਧਰਨਾ ਜਾਰੀ
. . .  1 minute ago
ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਥਾਣਾ ਪਸਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ...
ਖਿਡਾਰੀ ਵੀ ਨਿੱਤਰੇ ਕਿਸਾਨਾਂ ਦੇ ਹੱਕ ਚ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਹਰਚੋਵਾਲ 25 ਸਤੰਬਰ (ਰਣਜੋਧ ਸਿੰਘ ਭਾਮ) ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਅਤੇ ਕਸਬਾ ਹਰਚੋਵਾਲ ਪੂਰਨ ਤੌਰ ਤੇ ਬੰਦ ਰਿਹਾ ਉਥੇ ਹੀ ਅੱਜ ਹਰਚੋਵਾਲ ਇਲਾਕੇ ਦੇ ਕਬੱਡੀ ਅਤੇ ਬਾਬਾ ਫਤਹਿ...
ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁਭਾਨਪੁਰ ਵਿਚ ਧਰਨਾ
. . .  about 1 hour ago
ਸੁਭਾਨਪੁਰ, 25 ਸਤੰਬਰ ( ਕੰਵਰ ਬਰਜਿੰਦਰ ਸਿੰਘ ਜੱਜ ) - ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ ਪੰਜਾਬ ਭਰ ਵਿਚ ਦਿਤੇ ਜਾ ਰਹੇ ਰੋਸ ਧਰਨੇ ਵਿਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੀ. ਟੀ. ਰੋਡ ਸੁਭਾਨਪੁਰ ਚੋਕ ਵਿਚ ਧਰਨਾ ਦਿੱਤਾ ਗਿਆ...
ਕੈਬਨਿਟ ਮੰਤਰੀ ਚੰਨੀ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ 'ਚ ਲਗਾਇਆ ਧਰਨਾ
. . .  about 1 hour ago
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ) - ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਸਾਹਮਣੇ ਮੋਰਿੰਡਾ ਮਾਰਗ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਧਰਨਾ ਦਿੱਤਾ ,ਜਿਸ ਵਿਚ ਉਨ੍ਹਾਂ ਇਸ ਕਾਲੇ ਕਾਨੂੰਨ ਨੂੰ...
ਕੋਵਿਡ19 ਦੇ ਨੇਮਾਂ ਦਾ ਧਿਆਨ ਰੱਖਣ ਕਿਸਾਨ - ਮੁੱਖ ਮੰਤਰੀ ਵਲੋਂ ਅਪੀਲ
. . .  about 1 hour ago
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ...
ਕਿਸਾਨਾਂ ਦੇ ਹੱਕ ਚ ਉਤਰੇ ਗ੍ਰੰਥੀ - ਰਾਗੀ ਸਿੰਘਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਗ੍ਰੰਥੀ - ਰਾਗੀ ਸਿੰਘਾਂ ਵਲੋਂ ਸੰਗਰੂਰ ਦੇ ਮਹਾਂਵੀਰ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਬਾ ਬਚਿੱਤਰ ਸਿੰਘ...
ਹਲਕਾ ਸ੍ਰੀ ਹਰਗੋਬਿੰਦਪੁਰ ਚ ਭਾਜਪਾ ਦੇ ਮੰਡਲ ਪ੍ਰਧਾਨ ਵੱਲੋਂ ਅਸਤੀਫ਼ਾ
. . .  about 1 hour ago
ਘੁਮਾਣ, 25 ਸਤੰਬਰ (ਬੰਮਰਾਹ ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਸ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਜਤਾਇਆ ਜਾ ਰਿਹਾ ਹੈ ਉੱਥੇ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਭਾਜਪਾ ਦੇ ਮੰਡਲ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਸ਼ਾਹਬਾਦ ਵੱਲੋਂ...
ਅਕਾਲੀ ਦਲ ਬਾਦਲ ਲਗਾਇਆ ਆਰਿਫ਼ ਕੇ ਰੋਸ ਧਰਨਾ
. . .  about 1 hour ago
ਫ਼ਿਰੋਜ਼ਪੁਰ 25 ਸਤੰਬਰ ( ਜਸਵਿੰਦਰ ਸਿੰਘ ਸੰਧੂ ) ਕੇਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈੱਸ ਨੂੰ ਕਿਸਾਨ ਵਿਰੋਧੀ ਅੈਲਾਣ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਪ੍ਰਗਟਾਏ ਜਾ ਰਹੇ ਰੋਸ ਵਜੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਅਕਾਲੀ ਦਲ ਵਲੋਂ ਪਿੰਡ ਆਰਿਫ਼ ਕੇ ਵਿਖੇ ਧਰਨਾ ਮਾਰ ਫ਼ਿਰੋਜ਼ਪੁਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਪਟਿਆਲਾ

ਕਿਸਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਹਾਈਵੇ ਦੀ ਆਵਾਜਾਈ ਕੀਤੀ ਠੱਪ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਨੇ ਰਾਜਪੁਰਾ-ਦਿੱਲੀ ਹਾਈਵੇ 'ਤੇ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਨਾਲ ਰੋਸ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਕਰਕੇ ਰੱਖ ਦਿੱਤੀ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਆਵਾਜਾਈ ਨੂੰ ਬਹਾਲ ਕਰਨ ਲਈ ਬਦਲਵੇਂ ਰਸਤਿਆਂ ਦਾ ਸਹਾਰਾ ਲੈਣਾ ਪਿਆ | ਕਿਸਾਨ ਆਗੂ ਕੋਰੋਨਾ ਮਹਾਂਮਾਰੀ ਦੀ ਬਿਮਾਰੀ ਨੂੰ ਟਿੱਚ ਜਾਣਦੇ ਹੋਏ ਵੱਡਾ ਇਕੱਠ ਕਰਨ 'ਚ ਪੂਰੀ ਤਰ੍ਹਾਂ ਨਾਲ ਕਾਮਯਾਬ ਸਾਬਿਤ ਹੋਏ ਹਨ | ਇਸ ਮੌਕੇ ਕਿਸਾਨ ਕੋਆਰਡੀਨੇਟਰ ਕਮੇਟੀ ਦੇ ਆਗੂ ਸਤਨਾਮ ਸਿੰਘ ਬਹਿਰੂ ਅਤੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੀ ਘੜੀ 'ਚ ਕਿਸਾਨ ਵਿਰੋਧੀ ਫ਼ੈਸਲਿਆਂ 'ਤੇ ਮੋਹਰ ਲਾਉਣ ਲਈ ਕਾਹਲਾ ਹੋਇਆ ਪਿਆ ਹੈ | ਦੇਸ਼ ਦੇ ਅੰਨਦਾਤਾ ਨੂੰ ਉਜਾੜ ਕੇ ਖੇਤੀ ਆਰਡੀਨੈਂਸ ਬਿਜਲੀ ਸੋਧ ਬਿੱਲ ਅਤੇ ਹੋਰ ਕਿਸਾਨ ਮਾਰੂ ਨੀਤੀਆਂ ਸਾਡੇ 'ਤੇ ਥੋਪੀਆਂ ਜਾ ਰਹੀਆਂ ਹਨ, ਜਿਸ ਦਾ ਅਸੀਂ ਪੂਰਨ ਤੌਰ 'ਤੇ ਵਿਰੋਧ ਕਰਦੇ ਹਾਂ | ਕੇਂਦਰ ਸਰਕਾਰ ਖੇਤੀ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਨ ਦੀਆਂ ਵਿਉਂਤਾਂ ਬਣਾ ਰਹੀ ਹੈ | ਉਨ੍ਹਾਂ ਕਿਹਾ ਕੇਂਦਰ ਸਰਕਾਰ ਵਲੋਂ ਥੋਪੇ ਜਾ ਰਹੇ ਆਰਡੀਨੈਂਸ ਕਿਸਾਨਾਂ ਲਈ ਮੌਤ ਦੇ ਵਾਰੰਟ ਸਾਬਤ ਹੋ ਰਹੇ ਹਨ | ਆਗੂਆਂ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਹੌਲੀ-ਹੌਲੀ ਐੱਮ. ਐੱਸ. ਪੀ. ਖ਼ਤਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਸਾਰੇ ਪੰਜਾਬ 'ਚ ਲੱਖਾਂ ਦੀ ਗਿਣਤੀ ਵਿਚ ਕਿਸਾਨ ਸੜਕਾਂ 'ਤੇ ਉਤਰ ਆਏ ਹਨ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਜਿਹੜਾ ਆਗੂ ਪੰਥ ਦੇ ਨਾਂਅ 'ਤੇ ਕਿਸਾਨਾਂ ਦੀਆਂ ਵੋਟਾਂ ਲੈ ਕੇ ਸੱਤਾ ਭੋਗ ਰਹੇ ਹਨ, ਅੱਜ ਉਹ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਬਾਂਹ ਮਰੋੜਨ ਵਾਲੇ ਟੋਲੇ ਨਾਲ ਰਲ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਿਸਾਨਾਂ ਦੇ ਹੱਕ ਵਿਚ ਨਾ ਨਿੱਤਰੇ ਤਾਂ ਉਨ੍ਹਾਂ ਦਾ ਪਿੰਡਾਂ ਵਿਚ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਕਰ ਦਿਤਾ ਜਾਵੇਗਾ | ਇਸ ਤਰ੍ਹਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਆਪਣੀ ਕਬਰ ਆਪ ਪੁੱਟਣ ਵਾਲੀ ਗੱਲ ਕਰ ਰਿਹਾ ਹੈ | ਬਹਿਰੂ ਨੇ ਕਿਹਾ ਕਿ ਉਹ ਹੁਣ ਦੇਸ਼ ਦੀ ਸੰਸਦ ਦੇ ਅੱਗੇ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ ਕਰਨਗੇ | ਇਸ ਮੌਕੇ ਉੱਘੇ ਲੋਕ ਗਾਇਕ ਪੰਮੀ ਬਾਈ ਵੀ ਕਿਸਾਨਾਂ ਦੇ ਘੋਲ 'ਚ ਸ਼ਾਮਿਲ ਹੋਏ ਅਤੇ ਉਨ੍ਹਾਂ ਕਿਹਾ ਕਿ ਉਹ ਕਿਸਾਨ ਦਾ ਪੁੱਤਰ ਹੈ ਅਤੇ ਕਿਸਾਨਾਂ ਦੀ ਇਸ ਔਖੀ ਘੜੀ 'ਚ ਉਹ ਕਿਸਾਨਾਂ ਦਾ ਪੂਰਨ ਤੌਰ 'ਤੇ ਸਾਥ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਕਿਸਾਨ ਆਪ ਭੁੱਖਾ ਰਹਿ ਕੇ ਦੇਸ਼ ਲਈ ਅੰਨਦਾਤਾ ਸਾਬਿਤ ਹੋ ਰਿਹਾ ਹੈ ਪਰ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਨਾਲ ਧੋਖਾ ਕਰ ਰਹੀਆਂ ਹਨ | ਇਸ ਮੌਕੇ ਗੁਰਬਖ਼ਸ਼ ਸਿੰਘ ਬਲਬੇੜਾ, ਰਜਿੰਦਰ ਗਿੱਲ, ਦਲਜੀਤ ਸਿੰਘ ਸਮਾਣਾ, ਗੁਲਜ਼ਾਰ ਸਿੰਘ, ਰਣਧੀਰ ਸਿੰਘ ਰੱਖੜਾ, ਬਲਜਿੰਦਰ ਸਿੰਘ ਜਨਸੂਈ, ਮੁਖ਼ਤਿਆਰ ਸਿੰਘ ਬਪਰੋਰ, ਚਰਨਜੀਤ ਸਿੰਘ ਬਾਜਵਾ, ਬਾਵਾ ਸਿੰਘ, ਹਰਜੀਤ ਸਿੰਘ ਟਹਿਲਪੁਰਾ, ਉਜਾਗਰ ਸਿੰਘ ਧਮੋਲੀ, ਮਾਨ ਸਿੰਘ ਰਾਜਪੁਰਾ, ਨਰਿੰਦਰ ਸਿੰਘ ਲੇਹਲਾਂ, ਜਵਾਹਰ ਲਾਲ ਖੇੜਾ ਤੇ ਹੋਰ ਆਗੂ ਹਾਜ਼ਰ ਸਨ |

ਜ਼ਿਲ੍ਹੇ 'ਚ ਕੋਰੋਨਾ ਨਾਲ 4 ਹੋਰ ਮਰੀਜ਼ਾਂ ਦੀ ਮੌਤ, 288 ਨਵੇਂ ਮਾਮਲੇ ਆਏ ਸਾਹਮਣੇ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਅੱਜ 4 ਹੋਰ ਕੋਰਨਾ ਮਰੀਜਾਂ ਦੀ ਮੌਤ ਹੋਣ ਨਾਲ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 252 ਤੱਕ ਅੱਪੜ ਗਈ ਹੈ | ਇਸ ਤਰ੍ਹਾਂ 288 ਨਵੇਂ ਮਾਮਲੇ ਆਉਣ ਨਾਲ ਜ਼ਿਲੇ੍ਹ 'ਚ ਹੁਣ ਤੱਕ 9176 ਵਿਅਕਤੀ ਕੋਰੋਨਾ ਤੋਂ ਪੀੜਤ ਹੋ ...

ਪੂਰੀ ਖ਼ਬਰ »

108 ਐਾਬੂਲੈਂਸ ਦੇ ਚਾਲਕ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸੈਂਕੜੇ ਸੜਕੀ ਹਾਦਸਾਗ੍ਰਸਤ ਵਿਅਕਤੀਆਂ ਦੀ ਜਾਨ ਬਚਾਉਣ ਵਾਲੇ 108 ਐਾਬੂਲੈਂਸ ਦੇ ਚਾਲਕ ਦੀ ਖ਼ੁਦ ਪੰਜਾਬੀ ਯੂਨੀਵਰਸਿਟੀ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੌਤ ਹੋਣ ਦੀ ਦੱੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਪਾਤੜਾਂ ਵਿਖੇ ਕਿਸਾਨਾਂ ਵਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ

ਪਾਤੜਾਂ, 15 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ 'ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸੜਕ ਜਾਮ ...

ਪੂਰੀ ਖ਼ਬਰ »

ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਿਰੁੱਧ ਜਾਗਰੂਕਤਾ ਲਈ ਵੈਨ ਰਵਾਨਾ-ਡੀ. ਸੀ.

ਪਟਿਆਲਾ, 15 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ-ਖੰੂਹਦ ਨੂੰ ਅੱਗ ਲਾਉਣ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਤਿਆਰ ਕੀਤੀ ਗਈ ਵੈਨ ਨੂੰ ਹਰੀ ਝੰਡੀ ਦਿਖਾ ਕੇ ...

ਪੂਰੀ ਖ਼ਬਰ »

ਦਾਰੂ ਕੱਢ ਰਹੇ ਵਿਅਕਤੀ ਚਾਲੂ ਭੱਠੀ ਛੱਡ ਕੇ ਫ਼ਰਾਰ, 150 ਲੀਟਰ ਲਾਹਣ ਬਰਾਮਦ

ਬਹਾਦਰਗੜ੍ਹ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਦੀਆਂ ਮੜ੍ਹੀਆਂ ਨੇੜੇ ਘਰ ਦੀ ਸ਼ਰਾਬ ਕੱਢ ਰਹੇ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਚਾਲੂ ਭੱਠੀ ਛੱਡ ਕੇ ਫ਼ਰਾਰ ਹੋ ਗਏ ਅਤੇ ਇਸ ਦੌਰਾਨ ਪੁਲਿਸ ਪਾਰਟੀ ਨੇ ਮੌਕੇ 'ਤੇ 10 ਬੋਤਲਾਂ ਦੇਸੀ ਸ਼ਰਾਬ ਅਤੇ 150 ਲੀਟਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇੜੀ ਗੰਡਿਆਂ ਦੇ ਮੁਖੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਈ 7 ਦਿਨਾ ਵਰਕਸ਼ਾਪ ਸਮਾਪਤ

ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਵਲੋਂ ਉੱਪ ਕੁਲਪਤੀ ਡਾ. ਬੀ. ਐੱਸ. ਘੁੰਮਣ ਦੀ ਅਗਵਾਈ 'ਚ ਕਰਵਾਈ ਗਈ 7 ਦਿਨਾ ਵਰਕਸ਼ਾਪ ਅੱਜ ਸਮਾਪਤ ਹੋ ਗਈ | 'ਸ੍ਰੀ ਗੁਰੂ ਤੇਗ ਬਹਾਦਰ ਬਾਣੀ : ਟੀਕਾਕਾਰੀ ਦਾ ਅਧਿਐਨ ਅਤੇ ਵਿਆਖਿਆ' ...

ਪੂਰੀ ਖ਼ਬਰ »

ਕੋਵਿਡ ਜਾਗਰੂਕਤਾ ਸਬੰਧੀ ਸਰਪੰਚਾਂ ਦੀ ਬੈਠਕ

ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਫਰਾਂਸਵਾਲਾ ਦੀ ਅਗਵਾਈ ਹੇਠ ਸਥਾਨਕ ਨਹਿਰੀ ਵਿਸ਼ਰਾਮ ਘਰ 'ਚ ਕੋਵਿਡ ਜਾਗਰੂਕਤਾ ਬੈਠਕ ਕੀਤੀ ਗਈ, ਜਿਸ 'ਚ ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਹਾਮਝੇੜੀ ਦੀ ਪੰਚਾਇਤ ਨੇ ਵੰਡੇ ਸਮਾਰਟ ਕਾਰਡ

ਪਾਤੜਾਂ, 15 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਚੱਲ ਰਹੀ ਸਕੀਮ ਨੂੰ ਪਾਰਦਰਸ਼ੀ ਬਣਾਏ ਜਾਣ ਲਈ ਪੰਜਾਬ ਸਰਕਾਰ ਵਲੋਂ ਬਣਾਏ ਗਏ ਸਮਾਰਟ ਕਾਰਡ ਪਿੰਡ ਹਾਮਝੇੜੀ ਦੀ ਸਰਪੰਚ ਅਮਰਜੀਤ ਕੌਰ ਦੀ ਅਗਵਾਈ 'ਚ ਪੰਚਾਇਤ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਸੰਸਦ 'ਚ ਕਿਸਾਨ ਵਿਰੋਧੀ ਬਿੱਲ ਆਉਣ 'ਤੇ ਅਕਾਲੀ ਸਾਂਸਦਾਂ ਦੀ ਗ਼ੈਰ-ਹਾਜ਼ਰੀ ਹੈਰਾਨੀਜਨਕ-ਹੈਰੀਮਾਨ, ਕਾਕੜਾ

ਪਟਿਆਲਾ, 15 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰਨ ਲਈ ਸੰਸਦ 'ਚ ਸ਼੍ਰੋਮਣੀ ਅਕਾਲੀ ਦੇ ਸਾਂਸਦਾਂ ਦੀ ਗੈਰ-ਹਾਜ਼ਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ | ਇਸ ਦਾ ਸਿੱਧਾ ਸਿੱਧਾ ਮਤਲਬ ਇਹ ਕੱਢਿਆ ਜਾਣਾ ...

ਪੂਰੀ ਖ਼ਬਰ »

ਪਿੰਡਾਂ ਤੋਂ ਆਏ ਹਜ਼ਾਰਾਂ ਗ਼ਰੀਬ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਕੋਸ਼ਿਸ਼

ਪਟਿਆਲਾ, 15 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਪਿੰਡਾਂ ਤੋਂ ਪਹੁੰਚੇ ਸੈਂਕੜੇ ਹੀ ਲੋਕਾਂ ਜਿਨ੍ਹਾਂ 'ਚ ਵੱਡੀ ਗਿਣਤੀ ਔਰਤਾਂ ਤੇ ਬਜ਼ੁਰਗ ਸਨ, ਵਲੋਂ ਪਟਿਆਲਾ ਆ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ...

ਪੂਰੀ ਖ਼ਬਰ »

ਬਿਜਲੀ ਮੰਗ 11 ਹਜ਼ਾਰ ਮੈਗਾਵਾਟ ਤੋਂ ਟੱਪੀ

ਪਟਿਆਲਾ, 15 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸੂਬੇ 'ਚ ਗਰਮੀ ਦੇ ਵਧਣ ਦਾ ਸਿੱਧਾ ਅਸਰ ਬਿਜਲੀ ਦੀ ਖਪਤ 'ਤੇ ਪੈਣ ਕਾਰਨ ਸੂਬੇ 'ਚ ਬਿਜਲੀ ਦੀ ਮੰਗ ਦਾ ਅੰਕੜਾ 11797 ਹਜ਼ਾਰ ਮੈਗਾਵਾਟ 'ਤੇ ਪਹੁੰਚ ਗਿਆ ਹੈ, ਜਿਸ ਕਾਰਨ ਬਿਜਲੀ ਨਿਗਮ ਵਲੋਂ ਵਧਦੀ ਗਰਮੀ ਕਾਰਨ ਵਧੀ ਬਿਜਲੀ ਦੀ ਮੰਗ ...

ਪੂਰੀ ਖ਼ਬਰ »

ਆਪ' ਵਲੋਂ ਆਕਸੀਮੀਟਰ ਅਭਿਆਨ ਤਹਿਤ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ-ਕਾਲੂ

ਪਟਿਆਲਾ, 15 ਸਤੰਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਆਕਸੀਮੀਟਰ ਲੈ ਕੇ ਸਿਰਫ਼ ਆਕਸੀਜਨ ਲੈਵਲ ਚੈੱਕ ਕਰਨ ਲਈ ਘਰ-ਘਰ ਜਾ ਕੇ ਜੋ ਅਭਿਆਨ ਚਲਾਇਆ ਜਾ ਰਿਹਾ ਹੈ, ਨਾਲ ਸਿਰਫ਼ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦਾ ਨਿੱਜੀਕਰਨ ਤੇ ਵਪਾਰੀਕਰਨ ਕਰਨਾ ਗ਼ਲਤ-ਜੀ. ਟੀ. ਯੂ. ਪੰਜਾਬ

ਸਮਾਣਾ, 15 ਸਤੰਬਰ (ਹਰਵਿੰਦਰ ਸਿੰਘ ਟੋਨੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਸਮਾਣਾ ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਨਵੀਂ ਸਿੱਖਿਆ ਨੀਤੀ 'ਤੇ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਇਕ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਨਿੰਮ ਸਾਹਿਬ ਦੇ ਪ੍ਰਧਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਪਿੰਡ ਆਕੜ ਦੇ ਗੁਰਦੁਆਰਾ ਨਿੰਮ ਸਾਹਿਬ ਦੇ ਪ੍ਰਧਾਨ ਪਾਲ ਸਿੰਘ ਦੀ ਬੇਵਕਤੀ ਹੋਈ ਮੌਤ 'ਤੇ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਅਤੇ ਪੰਚਾਂ-ਸਰਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਵਾਰਡ ਨੰਬਰ-2 'ਚ ਸਫ਼ਾਈ ਮੁਹਿੰਮ ਦਾ ਲੋਕਾਂ ਵਲੋਂ ਸਵਾਗਤ

ਪਟਿਆਲਾ, 15 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰਬਰ-2 'ਚ ਪੈਂਦੀ ਸੜਕ ਜੋ ਭਾਦਸੋਂ ਰੋਡ ਤੋਂ ਪਿੰਡ ਅਬਲੋਵਾਲ ਤੱਕ ਜਾਂਦੀ ਹੈ, 'ਤੇ ਪਿਛਲੇ ਕਈ ਦਿਨਾਂ ਤੋਂ ਨਿਗਮ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਸਫ਼ਾਈ ਮੁਹਿੰਮ ਦਾ ਲੋਕਾਂ ਵਲੋਂ ਸਵਾਗਤ ਕੀਤਾ ...

ਪੂਰੀ ਖ਼ਬਰ »

ਮਾਤਾ ਸ਼ਮਸ਼ੇਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ 18 ਨੂੰ

ਸਮਾਣਾ, 15 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਤੇ ਸਮਾਜ ਸੇਵੀ ਜਸਪਾਲ ਸਿੰਘ ਡਰੋਲਾ ਜੋ ਪਿਛਲੇ ਕਾਫੀ ਸਮੇਂ ਤੋਂ ਪਰਿਵਾਰ ਸਮੇਤ ਅਮਰੀਕਾ ਵਿਖੇ ਰਹਿ ਰਹੇ ਹਨ, ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਮਾਤਾ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰਨ ਨਾਲ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ-ਸਹੌਲੀ

ਨਾਭਾ, 15 ਸਤੰਬਰ (ਕਰਮਜੀਤ ਸਿੰਘ)-ਕੇਂਦਰ ਸਰਕਾਰ ਜੋ ਮੰਡੀਆਂ ਖ਼ਤਮ ਕਰਨ ਸਬੰਧੀ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰਨ ਜਾ ਰਹੀ ਹੈ, ਜੇਕਰ ਉਸ ਨੂੰ ਲਾਗੂ ਕਰ ਦਿੱਤਾ ਗਿਆ ਤਾਂ ਪੰਜਾਬ ਨਹੀਂ ਸਮੁੱਚੇ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ | ਇਹ ਗੱਲ ਅਕਾਲੀ ਦਲ ਸੁਤੰਤਰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਦਾ ਧਾਰਮਿਕ ਰਹੁਰੀਤਾਂ ਅਨੁਸਾਰ ਅੰਤਿਮ ਸੰਸਕਾਰ

ਡਕਾਲਾ, 15 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-'ਅਜੀਤ' ਦੇ ਕਸਬਾ ਦੇਵੀਗੜ੍ਹ ਤੋਂ ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਮੌਜੀ ਦੀ ਮਾਤਾ ਸਰਦਾਰਨੀ ਸੁਰਜੀਤ ਕੌਰ ਦਾ ਸਸਕਾਰ ਅੱਜ ਧਾਰਮਿਕ ਰਹੁਰੀਤਾਂ ਅਨੁਸਾਰ ਪਿੰਡ ਕਛਵਾ (ਨੇੜੇ ਦੇਵੀਗੜ੍ਹ) ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ ...

ਪੂਰੀ ਖ਼ਬਰ »

ਕਿਸਾਨ ਧਰਨੇ 'ਚ ਗੁਰਪ੍ਰੀਤ ਸਿੰਘ ਸੰਧੂ ਨਰੜੂ ਦੀ ਅਗਵਾਈ 'ਚ ਪਹੁੰਚਿਆ ਕਿਸਾਨਾਂ ਦਾ ਵੱਡਾ ਕਾਫ਼ਲਾ

ਘਨੌਰ, 15 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਕਿਸਾਨ, ਮਜ਼ਦੂਰ, ਆੜ੍ਹਤੀ, ਟਰਾਂਸਪੋਰਟ, ਮੰਡੀ ਬੋਰਡ ਮੁਲਾਜ਼ਮ ਆਦਿ ਸਭ ਵਰਗਾਂ ਦੇ ਹਿੱਤਾਂ ਖ਼ਿਲਾਫ਼ ਲਿਆਂਦੇ ਗਏ ਖ਼ਤਰਨਾਕ ਆਰਡੀਨੈਂਸਾਂ ਦਾ ਸਮਰਥਨ ਜਿੱਥੇ ਬਾਦਲ ਪਰਿਵਾਰ ਖੁੱਲ੍ਹ ਕੇ ਅਤੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਦਾ ਵਫ਼ਦ ਤਹਿਸੀਲਦਾਰ ਨੂੰ ਮਿਲਿਆ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਜ਼ਿਲ੍ਹਾ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ ਦੀ ਅਗਵਾਈ 'ਚ ਇਕ ਵਫ਼ਦ ਐੱਸ. ਡੀ. ਐੱਮ. ਦੀ ਗੈਰ-ਮੌਜੂਦਗੀ 'ਚ ਤਹਿਸੀਲਦਾਰ ਰਾਜਪੁਰਾ ਨੂੰ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ...

ਪੂਰੀ ਖ਼ਬਰ »

ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਈਸ਼ਵਰ ਸਿੰਘ

ਗੁਹਲਾ ਚੀਕਾ, 15 ਸਤੰਬਰ (ਓ.ਪੀ. ਸੈਣੀ)-ਅੱਜ ਇੱਥੇ ਹਲਕਾ ਵਿਧਾਇਕ ਈਸ਼ਵਰ ਸਿੰਘ ਨੇ ਆਪਣੇ ਨਿਵਾਸ 'ਤੇ ਸੋਸ਼ਲ ਡਿਸਟੈਂਸ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬੇਸਹਾਰਾ, ਔਰਤਾਂ ਆਦਿ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦਾ ਡਟ ਕੇ ਸਾਥ ਦੇਵਾਂਗੇ-ਰਾਜਾ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)-ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਨੈਸ਼ਨਲ ਹਾਈਵੇ ਖਮਾਣੋਂ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜ਼ਬਰਦਸਤ ਪ੍ਰਦਰਸ਼ਨ 'ਚ ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਇੰਚਾਰਜ ਇੰਜੀ. ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਰਾਜਨੀਤਕ ਪਾਰਟੀਆਂ ਸਪੱਸ਼ਟ ਨੀਤੀ ਅਪਨਾਉਣ-ਭੁੱਟਾ

ਖਮਾਣੋਂ, 15 ਸਤੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਨਜ਼ਦੀਕੀ ਪਿੰਡ ਰਾਣਵਾਂ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨੇ 'ਚ ਆਪਣੇ ਵਿਚਾਰ ਪ੍ਰਗਟ ਕਰਨ ਉਪਰੰਤ ਜਾਣਕਾਰੀ ...

ਪੂਰੀ ਖ਼ਬਰ »

ਸਿੰਚਾਈ ਤੇ ਜੰਗਲਾਤ ਕਾਮਿਆਂ ਵਲੋਂ ਭੁੱਖ ਹੜਤਾਲ ਅੱਜ ਤੋਂ

ਘਨੌਰ, 15 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਲਾਕ ਘਨੌਰ ਦੀ ਬੈਠਕ ਲਖਵਿੰਦਰ ਸਿੰਘ ਖ਼ਾਨਪੁਰ, ਛੱਜੂ ਰਾਮ ਮਹਿਦੂਦਾਂ, ਬਲਵਿੰਦਰ ਸਿੰਘ ਮੰਡੌਲੀ ਸਿੰਚਾਈ ਵਿਭਾਗ, ਬਲਵੀਰ ਸਿੰਘ ਮੰਡੌਲੀ ਜੰਗਲਾਤ ਵਿਭਾਗ ਦੀ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਵਲੋਂ ਜਾਅਲੀ ਕਰੰਸੀ ਦੇ ਮਾਮਲੇ 'ਚ 5 ਨਾਮਜ਼ਦ

ਪਾਤੜਾਂ, 15 ਸਤੰਬਰ (ਖ਼ਾਲਸਾ)-ਪਾਤੜਾਂ ਪੁਲਿਸ ਵਲੋਂ ਛਾਪੇਮਾਰੀ ਦੌਰਾਨ ਜਾਅਲੀ ਕਰੰਸੀ ਤਿਆਰ ਕਰਕੇ ਲੋਕਾਂ ਨੂੰ ਘੱਟ ਭਾਅ 'ਤੇ ਦੇਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਸੂਚਨਾ ਮਿਲਣ 'ਤੇ ਪੁਲਿਸ ਚੌਾਕੀ ਸ਼ਹਿਰੀ ਪਾਤੜਾਂ ਦੇ ਮੁਖੀ ਹਰਸ਼ਵੀਰ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਪੈਨਸ਼ਨ ਦਾ ਪੈਸਾ ਵਾਪਸ ਲੈਣ ਲਈ ਵਿਭਾਗ ਵਲੋਂ ਭੇਜੇ ਨੋਟਿਸ ਨੂੰ ਫੜਨ ਤੋਂ ਲੋਕ ਕਰ ਰਹੇ ਨੇ ਇਨਕਾਰ

ਪਟਿਆਲਾ, 15 ਸਤੰਬਰ (ਗੁਰਵਿੰਦਰ ਸਿੰਘ ਔਲਖ)-ਗ਼ਲਤ ਢੰਗ ਨਾਲ ਲਗਵਾਈਆਂ ਪੈਨਸ਼ਨਾਂ ਦਾ ਪੈਸਾ ਵਾਪਸ ਲੈਣ ਲਈ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਦਿੱਤੇ ਆਦੇਸ਼ਾਂ ਤੋਂ ਬਾਅਦ ਸਬੰਧਿਤ ਵਿਭਾਗ ਵਲੋਂ ਵਿੱਢੀ ਮੁਹਿੰਮ ਨੂੰ ਫ਼ਿਲਹਾਲ ਬੂਰ ਨਹੀਂ ਪੈ ਰਿਹਾ | ਕੋਰੋਨਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਟੈਂਟ ਵਾਲਿਆਂ ਨੇ ਕੀਤੀਆਂ ਦੁਕਾਨਾਂ ਬੰਦ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਪੰਜਾਬ ਟੈਂਟ ਡੀਲਰ ਐਸੋਸੀਏਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਰਾਜਪੁਰਾ ਟੈਂਟ ਡੀਲਰ ਐਸੋਸੀਏਸ਼ਨ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਆਹ ਅਤੇ ਭੋਗ ਵਗ਼ੈਰਾ 'ਤੇ ਲੋਕਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਮੁੜ ਮੋਬਾਈਲ ਬਰਾਮਦ

ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)-ਜੇਲ੍ਹਾਂ 'ਚੋਂ ਮੋਬਾਈਲ ਫ਼ੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲਣਾ ਲਗਾਤਾਰ ਜਾਰੀ ਹੈ | ਭਾਵੇਂ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਦੇ ਅੰਦਰ ਬਿਨਾਂ ਤਲਾਸ਼ੀ ਤੋਂ ਕਿਸੇ ਪ੍ਰਕਾਰ ਦੀ ਕੋਈ ਵੀ ਚੀਜ਼ ਅੰਦਰ ਨਾ ਜਾਣ ਦਿੱਤੇ ...

ਪੂਰੀ ਖ਼ਬਰ »

ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਯੂਨੀਅਨ ਨੇ ਲਗਾਇਆ ਪੱਕਾ ਮੋਰਚਾ

ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਕੇਂਦਰ ਸਰਕਾਰ ਵਲੋਂ ਜਾਰੀ ਆਰਡੀਨੈਂਸਾਂ ਨੂੰ ਰੱਦ ਕਰਾਉਣ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੱਕਾ ਮੋਰਚਾ ਲਾ ਦਿੱਤਾ ਗਿਆ ਹੈ | ਸਵੇਰ ਤੋਂ ਹੀ ਧਰਨੇ 'ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਮਿੱਟੀ ਦੇ ਵਪਾਰ ਨਾਲ ਜੁੜੇ ਵਪਾਰੀ ਮਿੱਟੀ ਪੁੱਟਣ 'ਤੇ ਲਾਈ ਪਾਬੰਦੀ ਤੋਂ ਦੁਖੀ

ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਸ਼ਹਿਰ 'ਚ ਮਿੱਟੀ ਦੀ ਕਿੱਲਤ ਕਾਰਨ ਵਿਕਾਸ ਦੇ ਕੰਮ ਕਰਨ ਲਈ ਆਮ ਲੋਕਾਂ ਨੂੰ ਜਿੱਥੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਮਿੱਟੀ ਪਾਉਣ ਦੇ ਕੰਮ ਨਾਲ ਜੁੜੇ ਵਪਾਰੀਆਂ ਨੂੰ ਟਿੱਪਰ ...

ਪੂਰੀ ਖ਼ਬਰ »

ਅਫ਼ਵਾਹਾਂ ਤੋਂ ਬਚੋ ਸਿਹਤ ਵਿਭਾਗ ਦਾ ਸਹਿਯੋਗ ਦਿਓ-ਚੇਅਰਮੈਨ ਡਕਾਲਾ

ਡਕਾਲਾ, 15 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਮਾਰਕੀਟ ਕਮੇਟੀ ਡਕਾਲਾ ਦੇ ਦਫ਼ਤਰ 'ਚ ਪਿੰਡ ਡਕਾਲਾ ਦੀ ਗਰਾਮ ਪੰਚਾਇਤ ਵਲੋਂ ਲਿਖਤੀ ਰੂਪ 'ਚ ਸਿਹਤ ਵਿਭਾਗ ਦਾ ਹਰ ਪੱਖੋਂ ਸਹਿਯੋਗ ਦੇਣ ਲਈ ਚੇਅਰਮੈਨ ਮਦਨਜੀਤ ਡਕਾਲਾ ਤੇ ਸਰਪੰਚ ਬਲਵਿੰਦਰ ਸਿੰਘ ਵਲੋਂ ਪੁਲਿਸ ਚੌਕੀ ਡਕਾਲਾ ...

ਪੂਰੀ ਖ਼ਬਰ »

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਕੋਰੋਨਾ ਲੜਾਈ 'ਚ ਲੱਗੇ ਯੋਧਿਆਂ ਦਾ ਸਨਮਾਨ

ਸਮਾਣਾ, 15 ਸਤੰਬਰ (ਹਰਵਿੰਦਰ ਸਿੰਘ ਟੋਨੀ)-ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਉਪਕਾਰ ਸਿੰਘ, ੳੱੁਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੁਖਵਿੰਦਰ ਕੁਮਾਰ ਖੋਸਲਾ, ਡਾ. ਹਰਨੇਕ ਸਿੰਘ ਢੋਟ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ, ਸਟੇਟ ਅਵਾਰਡੀ ਮੈਡਮ ...

ਪੂਰੀ ਖ਼ਬਰ »

ਪੋਸਟ ਮ੍ਰੈਟਿਕ ਸਕਾਲਰਸ਼ਿਪ ਦੇ ਮਾਮਲੇ ਤੇ ਹੋਰ ਮੁੱਦਿਆਂ ਨੂੰ ਲੈ ਕੇ ਬਸਪਾ ਕਰੇਗੀ ਰੋਸ ਪ੍ਰਦਰਸ਼ਨ

ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਰਾਜਨੀਤਕ ਹਾਲਾਤ ਉੱਪਰ ਚਰਚਾ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ 8 ਵਿਧਾਨ ਸਭਾ ਹਲਕਿਆਂ ਦੀ ਬੈਠਕ ਬਲਦੇਵ ਸਿੰਘ ਮਹਿਰਾ ਵਾਈਸ ਪ੍ਰਧਾਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦਾ ਏਜੰਡਾ ਸੀ ਪੋਸਟ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਸ਼ਰਧਾਂਜਲੀ ਸਮਾਗਮ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਸੀਨੀਅਰ ਅਕਾਲੀ ਆਗੂ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਧਾਰਮਿਕ ਆਗੂਆਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਰਪੰਚਾਂ ਦੇ ਕਤਲ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਹੋ ਰਹੇ ਕਾਤਲਾਨਾ ਹਮਲੇ ਚਿੰਤਾ ਦਾ ਵਿਸ਼ਾ-ਗੁਣੀਆ ਮਾਜਰਾ

ਬਸੀ ਪਠਾਣਾਂ, 15 ਸਤੰਬਰ (ਗੁਰਬਚਨ ਸਿੰਘ ਰੁਪਾਲ)-ਦਰਸ਼ਨ ਸਿੰਘ ਸਰਪੰਚ ਮੈਣ ਮਾਜਰੀ ਦੇ ਪੁੱਤਰ ਉੱਪਰ ਨਸ਼ਾ ਤਸਕਰਾਂ ਵਲੋਂ ਬੀਤੇ ਦਿਨੀਂ ਕੀਤੇ ਹਮਲੇ ਦੇ ਸਬੰਧ 'ਚ ਮੈਣ ਮਾਜਰੀ ਜਾਂਦੇ ਹੋਏ ਮਹਿਦੂਦਾਂ ਦੇ ਸਰਪੰਚ ਨਾਇਬ ਸਿੰਘ ਦੇ ਨਿਵਾਸ ਤੇ ਸਰਪੰਚ ਯੂਨੀਅਨ ਪੰਜਾਬ ਦੇ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਰਾਜਿੰਦਰ ਬਿੱਟੂ ਦਾ ਕੀਤਾ ਵਿਸ਼ੇਸ਼ ਸਨਮਾਨ

ਮੰਡੀ ਗੋਬਿੰਦਗੜ੍ਹ, 15 ਸਤੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੀ ਹਦੂਦ ਅੰਦਰ ਸ਼ਾਮਿਲ ਕੀਤੇ ਕਸਬਿਆਂ, ਮੁਹੱਲਿਆਂ ਤੇ ਪਿੰਡਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਇਲਾਕਿਆਂ 'ਚ ਬਿਨਾਂ ਕਿਸੇ ਵਿਤਕਰੇ ਤੋਂ ਜੰਗੀ ਪੱਧਰ 'ਤੇ ...

ਪੂਰੀ ਖ਼ਬਰ »

ਮਨਦੀਪ ਸਿੰਘ ਰਾਣਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਖਮਾਣੋਂ, 15 ਸਤੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਟੇਟ ਡੈਲੀਗੇਟ ਡਾ. ਜਗਦੀਪ ਸਿੰਘ ਰਾਣਾ ਜ਼ਿਲ੍ਹਾ ਸਲਾਹਕਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਛੋਟੇ ਭਰਾ ਮਨਦੀਪ ਸਿੰਘ ਰਾਣਾ ਉਰਫ਼ ਨੰਨੂੰ (33 ਸਾਲ) ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਪਿੰਡ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸੌਾਢਾ ਸ਼੍ਰੋਮਣੀ ਅਕਾਲੀ ਦਲ ਸਰਕਲ ਸਰਹਿੰਦ ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਕੁਲਦੀਪ ਸਿੰਘ ਸੌਾਢਾ ਦੀਆਂ ਪਾਰਟੀ ਪ੍ਰਤੀ ਬਿਹਤਰ ਸੇਵਾਵਾਂ ਨੂੰ ਦੇਖਦੇ ਹੋਏ ਸਰਕਲ ਸਰਹਿੰਦ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਾਪੀ ਗਈ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ 'ਦਲਿਤ ਵਿਦਿਆਰਥੀ ਬਚਾਓ' ਯਾਤਰਾ ਦਾ ਆਗਾਜ਼ ਅੱਜ ਤੋਂ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 15 ਸਤੰਬਰ (ਬਲਜਿੰਦਰ ਸਿੰਘ, ਰਵਿੰਦਰ ਮੌਦਗਿਲ)-ਲੋਕ ਇਨਸਾਫ਼ ਪਾਰਟੀ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਹੋਏ ਬਹੁ-ਕਰੋੜੀ ਘੁਟਾਲੇ ਸਬੰਧੀ 'ਦਲਿਤ ਵਿਦਿਆਰਥੀ ਬਚਾਓ' ਯਾਤਰਾ ਦੇ ਪਹਿਲੇ ਪੜਾਅ ਦਾ ਐਲਾਨ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਾਭਾ ਥਰਮਲ ਪਲਾਂਟ ਵਰਕਰ ਯੂਨੀਅਨ ਨੇ ਧੱਕੇਸ਼ਾਹੀ ਖ਼ਿਲਾਫ਼ 'ਆਪ' ਆਗੂ ਨੂੰ ਸੌ ਾਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 15 ਸਤੰਬਰ (ਮਨਪ੍ਰੀਤ ਸਿੰਘ)-ਨਾਭਾ ਪਾਵਰ ਪਲਾਂਟ (ਸੁਰਲ) ਕੰਟਰੈਕਟ ਵਰਕਰਜ਼ ਯੂਨੀਅਨ ਦੇ ਅਹੁਦੇਦਾਰਾਂ ਦੁਆਰਾ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਥਰਮਲ ਪਲਾਂਟ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰੀਠਖੇੜੀ ਸਕੂਲ ਵਲੋਂ ਤਿਤਲੀਆਂ ਬਾਰੇ ਆਨ-ਲਾਈਨ ਸੈਮੀਨਾਰ

ਪਟਿਆਲਾ, 15 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਅਕਾਲ ਅਕੈਡਮੀ ਰੀਠਖੇੜੀ ਵਲੋਂ ਤਿਤਲੀਆਂ ਬਾਰੇ ਆਨ-ਲਾਈਨਾਂ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਸਵਰਾਜ ਰਾਜ, ਸਾਬਕਾ ...

ਪੂਰੀ ਖ਼ਬਰ »

ਆਲ ਪੰਜਾਬ ਬੇਰੁਜ਼ਗਾਰ 873 ਡੀ. ਪੀ. ਯੂਨੀਅਨ ਦੇ 8 ਸਾਥੀ ਨੌਕਰੀ ਦੀ ਮੰਗ ਨੂੰ ਲੈ ਕੇ ਟੈਂਕੀ 'ਤੇ ਚੜ੍ਹੇ

ਪਟਿਆਲਾ, 15 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਆਲ ਪੰਜਾਬ ਬੇਰੁਜਗਾਰ 873 ਡੀ. ਪੀ. ਯੂਨੀਅਨ ਦੇ ਆਗੂਆਂ ਸਮੇਤ ਹੋਰਨਾਂ ਬੇਰੁਜਗਾਰਾਂ ਵਲੋਂ ਪਟਿਆਲਾ ਵਿਖੇ ਤਿ੍ਪੜੀ ਏਰੀਆ ਅਧੀਨ ਪੈਂਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਆਪਣਾ ਰੋਸ ਦਰਜ ਕੀਤਾ ਗਿਆ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

'ਆਪ' ਨੇ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਅਮਲੋਹ, 15 ਸਤੰਬਰ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਆਗੂਆਂ ਵਲੋਂ ਅੱਜ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਮੁੱਖ ਆਗੂ ਦਰਸ਼ਨ ਸਿੰਘ ਚੀਮਾ, ਗੁਰਦਿਆਲ ...

ਪੂਰੀ ਖ਼ਬਰ »

ਬਜ਼ੁਰਗ ਔਰਤ ਅਚਾਨਕ ਲਾਪਤਾ

ਸਮਾਣਾ, 15 ਸਤੰਬਰ (ਪ੍ਰੀਤਮ ਸਿੰਘ ਨਾਗੀ)-ਰਾਜ ਕੌਰ ਪਤਨੀ ਟਹਿਲ ਸਿੰਘ ਪਿੰਡ ਮਹਿਮੂਦਪੁਰ (ਹਰਿਆਣਾ) ਪਿਛਲੇ ਕੁਝ ਦਿਨਾਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਤੋਂ ਅਚਾਨਕ ਲਾਪਤਾ ਹੋ ਗਈ ਹੈ | ਮਹਿਮੂਦਪੁਰ ਪੁਲਿਸ ਚੌਕੀ ਇੰਚਾਰਜ ਨੇ ਰਾਜ ਕੌਰ ਦੇ ਪਤੀ ...

ਪੂਰੀ ਖ਼ਬਰ »

ਐੱਸ. ਐੱਸ. ਟੀ. ਨਗਰ 'ਚ ਚੋਰੀ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਐੱਸ. ਐੱਸ. ਟੀ. ਨਗਰ ਵਿਖੇ ਇਕ ਘਰ ਵਿਚੋਂ 45 ਹਜ਼ਾਰ ਦੀ ਨਕਦੀ ਅਤੇ ਇਕ ਐੱਲ. ਈ. ਡੀ. ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਸਬੰਧੀ ਪ੍ਰਦੀਪ ਸਿੰਘ ਨੇ ਥਾਣਾ ਲਹੌਰੀ ਗੇਟ ਦੀ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ 8 ਦਿਨਾਂ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX