ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰਨੀ ਕਮੇਟੀ ਮੈਂਬਰ ਸੁਰਜੀਤ ਸਿੰਘ ਦਾ ਕੋਰੋਨਾ ਦੀ ਲਪੇਟ 'ਚ ਆਉਣ ਬਾਅਦ ਦਿਹਾਂਤ
. . .  4 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਸੀ.ਏ. ਸ: ਸੁਰਜੀਤ ਸਿੰਘ ਦਾ ਕੋਰੋਨਾ ਵਾਇਰਸ ਕੋਵਿਡ 19 ਦੀ ਲਪੇਟ 'ਚ ਆਉਣ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਕਰੀਬ...
ਕਿਸਾਨਾਂ ਜੱਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾਇਆ
. . .  11 minutes ago
ਫਿਰੋਜ਼ਪੁਰ 25 ਸਤੰਬਰ (ਗੁਰਿੰਦਰ ਸਿੰਘ) ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਕੱਲ੍ਹ ਤੋਂ ਰੇਲਵੇ ਟਰੈਕ ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਤੋਂ ਰੋਹ ਵਿੱਚ ਆਈਆਂ ਕਿਸਾਨ ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ...
ਸੁਨੀਲ ਗਾਵਸਕਰ ਦੀ ਟਿੱਪਣੀ 'ਤੇ ਵਿਰਾਟ ਦੇ ਪ੍ਰਸੰਸਕ ਹੋਏ ਗੁੱਸੇ, ਅਨੂਸ਼ਕਾ ਨੇ ਪ੍ਰਗਟਾਈ ਨਿਰਾਸ਼ਾ
. . .  14 minutes ago
ਮੁੰਬਈ, 25 ਸਤੰਬਰ - ਭਾਰਤ ਦੇ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਵਿਰਾਟ ਕੋਹਲੀ ਤੇ ਅਨੂਸ਼ਕਾ ਸ਼ਰਮਾ ਦੀ ਨਿੱਜੀ ਜਿੰਦਗੀ ਨੂੰ ਲੈ ਕੇ ਇਤਰਾਜਯੋਗ ਟਿੱਪਣੀ ਕਰਕੇ ਨਵਾਂ ਵਿਵਾਦ ਖੜਾ ਕਰ ਦਿੱਤਾ। ਜਿਸ ਨੂੰ ਲੈ ਕੇ ਵਿਰਾਟ ਦੇ ਪ੍ਰਸੰਸਕਾਂ 'ਚ ਸੋਸ਼ਲ ਮੀਡੀਆ 'ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲੀ। ਗਾਵਸਕਰ...
ਮਸ਼ਹੂਰ ਗਾਇਰ ਬਾਲਾ ਸੁਰਬਰਾਮਣਿਅਮ ਦਾ ਹੋਇਆ ਦਿਹਾਂਤ
. . .  24 minutes ago
ਮੁੰਬਈ, 25 ਸਤੰਬਰ (ਇੰਦਰ ਮੋਹਨ ਪਨੂੰ) - ਮਸ਼ਹੂਰ ਬਾਲੀਵੁੱਡ ਦੇ ਸਿੰਗਰ ਐਸ.ਪੀ. ਬਾਲਾ ਸੁਰਬਰਾਮਣਿਅਮ ਦਾ ਦਿਹਾਂਤ ਹੋ ਗਿਆ ਹੈ, ਉਹ ਦੋ ਮਹੀਨੇ ਪਹਿਲਾ ਕੋਰੋਨਾ ਪਾਜੀਟਿਵ...
ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  32 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  34 minutes ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  35 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  36 minutes ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  37 minutes ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  37 minutes ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  39 minutes ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  44 minutes ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  46 minutes ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  48 minutes ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  48 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  51 minutes ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  55 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  56 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  57 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  58 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  1 minute ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  about 1 hour ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  about 1 hour ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਸੰਪਾਦਕੀ

ਗੰਭੀਰ ਚਿੰਤਨ ਦੀ ਜ਼ਰੂਰਤ

ਲੋਕ ਸਭਾ ਵਿਚ ਕਿਸਾਨਾਂ ਅਤੇ ਮੰਡੀਆਂ ਨਾਲ ਸਬੰਧਿਤ 5 ਜੂਨ ਨੂੰ ਐਲਾਨੇ ਗਏ 3 ਆਰਡੀਨੈਂਸ ਪੇਸ਼ ਕਰਨ ਤੋਂ ਬਾਅਦ ਕੁਝ ਵਿਰੋਧੀ ਪਾਰਟੀਆਂ ਦੇ ਪ੍ਰਤੀਨਿਧਾਂ ਨੇ ਜਿਸ ਤਰ੍ਹਾਂ ਇਨ੍ਹਾਂ ਵਿਰੁੱਧ ਆਵਾਜ਼ ਚੁੱਕੀ ਅਤੇ ਜਿਸ ਤਰ੍ਹਾਂ ਦੀ ਆਲੋਚਨਾ ਕੀਤੀ, ਉਸ ਨਾਲ ਪਹਿਲਾਂ ਤੋਂ ਹੀ ਭਖਿਆ ਹੋਇਆ ਇਹ ਮਸਲਾ ਹੋਰ ਵੀ ਭਖ ਗਿਆ ਜਾਪਦਾ ਹੈ। ਜੂਨ ਦੇ ਮਹੀਨੇ ਵਿਚ ਕੇਂਦਰ ਸਰਕਾਰ ਵਲੋਂ ਜਦੋਂ ਇਹ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਸ ਸਮੇਂ ਤੋਂ ਹੀ ਕਿਸਾਨ ਵਰਗ ਵਿਚ ਵੱਡੀ ਹਲਚਲ ਸ਼ੁਰੂ ਹੋ ਗਈ ਸੀ। ਇਨ੍ਹਾਂ ਆਰਡੀਨੈਂਸਾਂ ਦਾ ਆਧਾਰ ਚਿਰਾਂ ਪਹਿਲਾਂ ਬਣਾਈ ਗਈ ਸ਼ਾਂਤਾ ਕੁਮਾਰ ਕਮੇਟੀ ਦੇ ਸੁਝਾਵਾਂ ਨੂੰ ਬਣਾਇਆ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ, ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਅਤੇ ਕੇਂਦਰੀ ਮੰਤਰੀ ਰਹੇ ਸ਼ਾਂਤਾ ਕੁਮਾਰ ਨੇ ਪੇਸ਼ ਆਪਣੀ ਇਸ ਰਿਪੋਰਟ ਵਿਚ ਮੁੱਖ ਤੌਰ 'ਤੇ ਮੰਡੀ ਪ੍ਰਬੰਧ ਨੂੰ ਖ਼ਤਮ ਕਰਨ ਅਤੇ ਸਰਕਾਰ ਨੂੰ ਖੇਤੀ ਉਪਜ ਦੀ ਖ਼ਰੀਦ ਤੋਂ ਬਾਹਰ ਆਉਣ ਦੇ ਸੁਝਾਅ ਦਿੱਤੇ ਸਨ। ਇਸ ਦੇ ਨਾਲ ਹੀ ਵਪਾਰੀਆਂ ਨੂੰ ਖੇਤੀ ਉਪਜ ਨੂੰ ਖ਼ਰੀਦਣ, ਸੰਭਾਲਣ ਅਤੇ ਅੱਗੋਂ ਵੰਡ ਕਰਨ ਲਈ ਪ੍ਰਬੰਧ ਕਰਨ ਦੀ ਇਜਾਜ਼ਤ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਪਰ ਸਾਲ 2015 ਵਿਚ ਇਹ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਅਜਿਹੀਆਂ ਸਿਫ਼ਾਰਸ਼ਾਂ ਕਿਸਾਨਾਂ ਵਲੋਂ ਸਿੱਧਾ ਮੰਡੀ ਵਿਚ ਕਣਕ ਤੇ ਝੋਨੇ ਦੀ ਫ਼ਸਲ ਨਿਸਚਿਤ ਕੀਤੀਆਂ ਕੀਮਤਾਂ ਮੁਤਾਬਿਕ ਸਰਕਾਰ ਕੋਲ ਵੇਚਣ ਨੂੰ ਖ਼ਤਮ ਕਰਨ ਵਾਲੀਆਂ ਸਨ। ਲੋਕ ਸਭਾ ਦੇ ਚੱਲ ਰਹੇ ਮੌਨਸੂਨ ਇਜਲਾਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੱਖਾਂ ਹੀ ਉਨ੍ਹਾਂ ਕਿਸਾਨਾਂ ਦਾ ਜ਼ਿਕਰ ਕਰਦਿਆਂ ਸਪੱਸ਼ਟੀਕਰਨ ਦਿੱਤਾ ਕਿ ਛੋਟੇ ਕਿਸਾਨਾਂ ਕੋਲ ਉਤਪਾਦ ਏਨਾ ਜ਼ਿਆਦਾ ਨਹੀਂ ਹੁੰਦਾ ਕਿ ਉਹ ਘੱਟੋ-ਘੱਟ ਖ਼ਰੀਦ ਮੁੱਲ ਦਾ ਫਾਇਦਾ ਲੈ ਸਕਣ। ਅਸੀਂ ਕੇਂਦਰੀ ਖੇਤੀ ਮੰਤਰੀ ਦੀ ਇਸ ਗੱਲ ਨਾਲ ਸਹਿਮਤ ਨਹੀਂ ਹਾਂ। ਛੋਟੇ ਕਿਸਾਨਾਂ ਦਾ ਆਪਣੀ ਫ਼ਸਲ ਨੂੰ ਮੰਡੀ ਵਿਚ ਲਿਜਾਣ ਅਤੇ ਉਸ ਦੇ ਨਿਸਚਿਤ ਭਾਅ ਮਿਲਣ ਤੋਂ ਬਗ਼ੈਰ ਗੁਜ਼ਾਰਾ ਨਹੀਂ ਹੈ। ਖੁੱਲ੍ਹੀ ਮੰਡੀ ਵਿਚ ਉਨ੍ਹਾਂ ਲਈ ਆਪਣੀ ਫ਼ਸਲ ਨੂੰ ਵੇਚਣ ਸਬੰਧੀ ਅਨਿਸਚਿਸਤਤਾ ਪੈਦਾ ਹੋ ਜਾਏਗੀ ਅਤੇ ਉਹ ਵੱਡੇ ਅਤੇ ਛੋਟੇ ਵਪਾਰੀਆਂ ਨਾਲ ਉਨ੍ਹਾਂ ਦੀ ਮਰਜ਼ੀ ਤੋਂ ਬਗੈਰ ਸਮਝੌਤੇ ਕਰਨ ਲਈ ਮਜਬੂਰ ਹੋ ਜਾਣਗੇ। ਅੱਜ ਖੇਤੀਬਾੜੀ ਦਾ ਧੰਦਾ ਹੀ ਅਜਿਹਾ ਹੈ ਜਿਸ ਨਾਲ ਕਰੋੜਾਂ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਮੌਜੂਦਾ ਮੰਡੀ ਢਾਂਚਾ ਟੁੱਟਣ ਨਾਲ ਖੇਤੀ ਨਾਲ ਜੁੜੇ ਹਰ ਤਰ੍ਹਾਂ ਦੇ ਧੰਦੇ ਅਤੇ ਰੁਜ਼ਗਾਰ ਦੇ ਚੌਪਟ ਹੋਣ ਦੀ ਸੰਭਾਵਨਾ ਬਣ ਜਾਏਗੀ। ਖੇਤੀ ਨਾਲ ਜੁੜੇ ਮਜ਼ਦੂਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਣਗੇ। ਇਸ ਨਾਲ ਜੁੜਿਆ ਵਪਾਰ ਵੀ ਖਿਲਰ-ਪੁਲਰ ਜਾਏਗਾ। ਵੱਡੇ ਵਪਾਰੀ ਉਪਜ ਨੂੰ ਸਾਂਭਣ ਤੋਂ ਬਾਅਦ ਕਿਸ ਤਰ੍ਹਾਂ ਦੀਆਂ ਨੀਤੀਆਂ ਬਣਾਉਂਦੇ ਹਨ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਜੇਕਰ ਨਵੀਂ ਸਰਕਾਰੀ ਨੀਤੀ ਨਾਲ ਇਹ ਧੰਦਾ ਚੌਪਟ ਹੋ ਗਿਆ ਤਾਂ ਉਸ ਨੂੰ ਮੁੜ ਥਾਂ ਸਿਰ ਲਿਆਉਣਾ ਸੰਭਵ ਨਹੀਂ ਹੋਵੇਗਾ। ਇਸ ਕਾਰਨ ਪੈਦਾ ਹੋਏ ਬੇਰੁਜ਼ਗਾਰਾਂ ਲਈ ਵੀ ਸਰਕਾਰ ਵਲੋਂ ਕਿਸੇ ਤਰ੍ਹਾਂ ਦੀਆਂ ਯੋਜਨਾਵਾਂ ਸਾਹਮਣੇ ਨਹੀਂ ਲਿਆਂਦੀਆਂ ਗਈਆਂ। ਇਨ੍ਹਾਂ ਆਰਡੀਨੈਂਸਾਂ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿਚ ਜਿਸ ਤਰ੍ਹਾਂ ਦਾ ਮਾਹੌਲ ਪੈਦਾ ਹੋਇਆ ਹੈ, ਉਹ ਵੱਡੀ ਮਾਯੂਸੀ, ਗੁੱਸੇ ਅਤੇ ਅਨਿਸਚਿਤਤਾ ਵਾਲਾ ਹੈ।
ਪੰਜਾਬ ਦੀਆਂ ਜਿਹੜੀਆਂ ਸਿਆਸੀ ਪਾਰਟੀਆਂ ਪਹਿਲਾਂ ਇਨ੍ਹਾਂ ਆਰਡੀਨੈਂਸਾਂ 'ਤੇ ਬੋਲਣ ਸਬੰਧੀ ਆਨਾਕਾਨੀ ਕਰ ਰਹੀਆਂ ਸਨ, ਉਨ੍ਹਾਂ ਨੂੰ ਵੀ ਹੁਣ ਇਹ ਮਹਿਸੂਸ ਹੋਣ ਲੱਗਾ ਹੈ ਕਿ ਇਨ੍ਹਾਂ ਨੂੰ ਹਾਲੇ ਹੋਰ ਪੱਖਾਂ ਤੋਂ ਘੋਖਿਆ ਜਾਣਾ ਜ਼ਰੂਰੀ ਹੈ ਕਿਉਂਕਿ ਇਸ ਦੇ ਸਿੱਟੇ ਸਿਆਸੀ ਦੇ ਨਾਲ-ਨਾਲ ਆਰਥਿਕ ਅਨਿਸਚਿਤਤਾ ਵਾਲੇ ਨਿਕਲਣ ਦੀ ਸੰਭਾਵਨਾ ਹੈ। ਅੱਜ ਇਨ੍ਹਾਂ ਆਰਡੀਨੈਂਸਾਂ ਬਾਰੇ ਦੇਸ਼ ਭਰ ਵਿਚ ਅਤੇ ਖ਼ਾਸ ਤੌਰ 'ਤੇ ਪੰਜਾਬ ਤੇ ਹਰਿਆਣਾ ਵਿਚ ਜਿਸ ਤਰ੍ਹਾਂ ਦਾ ਮਾਹੌਲ ਬਣ ਰਿਹਾ ਹੈ, ਉਸ ਨੂੰ ਸਮਝਿਆ ਜਾਣਾ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਦਾ ਸਬੰਧ ਕਿਸਾਨੀ ਅਤੇ ਖੇਤੀਬਾੜੀ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਅਜਿਹੇ ਉਸਰ ਰਹੇ ਮਾਹੌਲ ਨੂੰ ਵੇਖਦਿਆਂ ਸਰਕਾਰ ਨੂੰ ਇਨ੍ਹਾਂ ਪ੍ਰਤੀ ਹਰ ਪੱਖ ਤੋਂ ਹੋਰ ਗੰਭੀਰ ਚਿੰਤਨ ਕੀਤੇ ਜਾਣ ਦੀ ਜ਼ਰੂਰਤ ਹੈ।

-ਬਰਜਿੰਦਰ ਸਿੰਘ ਹਮਦਰਦ

ਆਧਾਰਹੀਣ ਨਹੀਂ ਹਨ ਨਵੇਂ ਖੇਤੀਬਾੜੀ ਬਿੱਲਾਂ ਸਬੰਧੀ ਕਿਸਾਨਾਂ ਦੇ ਖਦਸ਼ੇ

ਵਰਤਮਾਨ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂਅ ਹੇਠ ਲਿਆਂਦੇ ਗਏ ਤਿੰਨ ਬਿੱਲ ਦੇਸ਼ ਦੇ ਬਿਜਲਈ ਮੀਡੀਆ ਵਲੋਂ ਜਨਤਾ ਦੇ ਸਾਹਮਣੇ ਇਸ ਤਰ੍ਹਾਂ ਪੇਸ਼ ਕੀਤੇ ਗਏ ਹਨ ਜਿਵੇਂ ਇਹ ਕਿਸਾਨਾਂ ਦੇ ਵੱਡੇ ਹਿਤ ਵਾਲੀ ਗੱਲ ਹੋਵੇ। ਇਕੋ ਗੱਲ ਨੂੰ ਵਾਰ-ਵਾਰ ਦੁਹਰਾਇਆ ਗਿਆ ਕਿ ...

ਪੂਰੀ ਖ਼ਬਰ »

ਪੰਜਾਬੀ ਕਾਵਿ ਜਗਤ ਦਾ ਸਿਤਾਰਾ ਪਿਆਰਾ ਸਿੰਘ ਸਹਿਰਾਈ

ਜਨਮ ਦਿਨ 'ਤੇ ਵਿਸ਼ੇਸ਼

ਪਿਆਰਾ ਸਿੰਘ ਸਹਿਰਾਈ ਨੂੰ ਪੰਜਾਬੀ ਕਾਵਿ ਜਗਤ ਦੇ ਸਿਤਾਰੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਪਣੀਆਂ ਕਵਿਤਾਵਾਂ ਵਿਚ ਪੂੰਜੀਵਾਦੀ ਤਬਕੇ ਵਲੋਂ ਕੀਤੀ ਜਾਂਦੀ ਗ਼ਰੀਬਾਂ ਦੀ ਲੁੱਟ ਵਿਰੁੱਧ ਜ਼ੋਰਦਾਰ ਆਵਾਜ਼ ਉਠਾਈ ਅਤੇ ਮਜ਼ਦੂਰਾਂ, ਕਿਸਾਨਾਂ ਤੇ ਨਿਆਸਰਿਆਂ ਨੂੰ ਨਾਇਕ ...

ਪੂਰੀ ਖ਼ਬਰ »

ਅਫ਼ਗਾਨੀ ਸਿੱਖਾਂ ਦਾ ਸੇਵਕ : ਸ: ਖਜਿੰਦਰ ਸਿੰਘ

ਭੋਗ 'ਤੇ ਵਿਸ਼ੇਸ਼

ਇਸ ਮਹਾਂਮਾਰੀ ਵਿਚ ਅਫ਼ਗਾਨੀ ਸਿੱਖਾਂ ਲਈ ਪਿਛਲੇ 25 ਸਾਲਾਂ ਤੋਂ ਦਿਨ-ਰਾਤ ਸੇਵਾ ਕਰਨ ਵਾਲਾ ਖਜਿੰਦਰ ਸਿੰਘ ਚੱਲ ਵਸਿਆ ਹੈ। ਕੋਰੋਨਾ ਨੇ ਇਸ ਨੂੰ ਘੇਰ ਲਿਆ ਅਤੇ ਅਖੀਰ ਸਾਡੇ ਸਾਰਿਆਂ ਤੋਂ ਖੋਹ ਲਿਆ। ਮੇਰਾ ਖਜਿੰਦਰ ਸਿੰਘ ਨਾਲ ਸਬੰਧ ਸੰਨ 2001 ਤੋਂ ਹੈ ਜਦ ਮੈਂ ਰਾਸ਼ਟਰੀ ...

ਪੂਰੀ ਖ਼ਬਰ »

ਕੀ ਪੰਜਾਬੀਆਂ ਦੇ ਵੱਡੇ ਸੁਪਨੇ ਮਰ ਗਏ ਹਨ?

ਹਰ ਕੌਮ ਦੇ ਲੋਕਾਂ ਵਿਚ ਗੁਣ/ਔਗੁਣ ਹੁੰਦੇ ਹਨ। ਜੇ ਗੁਣ ਜ਼ਿਆਦਾ ਹੋਣਗੇ ਤਾਂ ਉਹ ਕੌਮ ਤਰੱਕੀ ਕਰੇਗੀ ਅਤੇ ਇਸ ਦੇ ਉਲਟ ਔਗੁਣਾਂ ਦੀ ਭਰਮਾਰ ਹੋਵੇਗੀ ਤਾਂ ਉਹ ਨਿਘਾਰ ਵੱਲ ਜਾਏਗੀ। ਪੰਜਾਬੀਆਂ ਦੇ ਅਜੋਕੇ ਵਰਤਾਰੇ ਉੱਪਰ ਝਾਤ ਮਾਰੀਏ ਤਾਂ ਸਾਨੂੰ ਔਗੁਣਾਂ ਦੀ ਪੰਡ ਭਾਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX