ਤਾਜਾ ਖ਼ਬਰਾਂ


ਸਿੱਧੂ ਅਤੇ ਕੈਪਟਨ ਨੇ ਦੁਪਹਿਰ ਦੇ ਖਾਣੇ 'ਤੇ ਕਈ ਮਸਲਿਆਂ 'ਤੇ ਕੀਤੀ ਚਰਚਾ
. . .  2 minutes ago
ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰਟੇ ਤੱਕ ਬੈਠਕ ਕੀਤੀ। ਕੈਪਟਨ ਦੇ ਮੀਡੀਆ...
ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  11 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  16 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  21 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  30 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  33 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  37 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  29 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  56 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਹੁਸ਼ਿਆਰਪੁਰ / ਮੁਕੇਰੀਆਂ

ਕਤਲ ਤੇ ਲੁੱਟ-ਖੋਹ ਦੀਆਂ 3 ਵਾਰਦਾਤਾਂ 'ਚ ਸ਼ਾਮਿਲ 2 ਭਗੌੜੇ ਗੈਂਗਸਟਰ ਕਾਬੂ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਕਤਲ ਤੇ ਲੁੱਟ-ਖੋਹ ਦੀਆਂ 3 ਵਾਰਦਾਤਾਂ ਨੂੰ ਹੱਲ ਕਰਦਿਆਂ 2 ਭਗੌੜੇ ਗੈਂਗਸਟਰਾਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਦੀ ਪਹਿਚਾਣ ਸਵਰਾਜ ਸਿੰਘ ਉਰਫ਼ ਮਨੀ ਤੇ ਹਰਮੇਸ਼ ਲਾਲ ਉਰਫ਼ ਲਾਲਾ ਗੁੱਜਰ ਵਜੋਂ ਹੋਈ ਹੈ¢ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਨ੍ਹਾਂ ਗਿ੍ਫ਼ਤਾਰੀਆਂ ਨਾਲ ਕਤਲ ਤੇ ਲੁੱਟ-ਖੋਹ ਦੇ 3 ਮਾਮਲੇ ਹੱਲ ਹੋਏ ਹਨ | ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਅਵਤਾਰ ਸਿੰਘ ਵਾਸੀ ਸੀਕਰੀ ਥਾਣਾ ਬੁੱਲ੍ਹੋਵਾਲ ਅਤੇ ਉਸ ਦੇ ਭਰਾ ਲਵਦੀਪ ਸਿੰਘ ਲੱਭਾ ਤੇ ਉਨ੍ਹਾਂ ਦੇ ਦੋਸਤ ਜਸਕਰਨ ਸਿੰਘ ਦੀ ਗੱਡੀ ਦਾ ਪਿੱਛਾ ਕਰਕੇ ਰਾਤ 9:15 ਵਜੇ ਗੋਲੀਆਂ ਚਲਾ ਕੇ ਲੱਭਾ ਤੇ ਜਸਕਰਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਘਟਨਾ ਉਪਰੰਤ ਐਸ. ਪੀ. (ਤਫ਼ਤੀਸ਼) ਰਵਿੰਦਰਪਾਲ ਸੰਧੂ ਦੀ ਅਗਵਾਈ ਹੇਠ ਡੀ. ਐਸ. ਪੀ. ਰਾਕੇਸ਼ ਕੁਮਾਰ, ਡੀ. ਐਸ. ਪੀ. ਦਵਿੰਦਰ ਸਿੰਘ ਸੰਧੂ, ਸੀ. ਆਈ. ਏ. ਇੰਚਾਰਜ ਸ਼ਿਵ ਕੁਮਾਰ ਤੇ ਥਾਣਾ ਬੁੱਲ੍ਹੋਵਾਲ ਦੇ ਇੰਸਪੈਕਟਰ ਪ੍ਰਦੀਪ ਸਿੰਘ 'ਤੇ ਆਧਾਰਿਤ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਵਾਰਦਾਤ 'ਚ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਵਾਸੀ ਰਾਮਪੁਰ ਬਿਲੜੋਂ ਦਾ ਹੱਥ ਹੈ, ਜੋ ਕਿ ਅੰਮਿ੍ਤਸਰ ਜੇਲ੍ਹ 'ਚ ਬੰਦ ਹੈ | ਉਨ੍ਹਾਂ ਦੱਸਿਆ ਕਿ ਰਵੀ ਬਲਾਚੌਰੀਆ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੇ ਸੁਨੀਲ ਕੁਮਾਰ ਉਰਫ਼ ਮੌਨੂੰ ਗੁੱਜਰ ਵਾਸੀ ਹਾਜੀਪੁਰ ਥਾਣਾ ਗੜ੍ਹਸ਼ੰਕਰ, ਪਰਮਿੰਦਰ ਉਰਫ਼ ਵਪਾਰੀ, ਜਸਮੀਤ ਸਿੰਘ ਉਰਫ਼ ਲੱਕੀ ਵਾਸੀ ਰਾਏਪੁਰ ਤੋਂ ਲਵਦੀਪ ਸਿੰਘ ਉਰਫ਼ ਲੱਭਾ ਨੂੰ ਜਾਨੋਂ ਮਾਰਨ ਲਈ ਗੋਲੀਆਂ ਮੰਗਵਾਈਆਂ ਸਨ | ਨਵਜੋਤ ਸਿੰਘ ਦੱਸਿਆ ਕਿ 18 ਸਤੰਬਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਅੱਡਾ ਦੁਸੜਕਾ ਤੋਂ ਦੋ ਨੌਜਵਾਨਾਂ ਨੂੰ ਕਾਬੂ ਕਰਨ ਤੇ ਤਲਾਸ਼ੀ ਲੈਣ 'ਤੇ ਹਰਮੇਸ਼ ਲਾਲ ਉਰਫ਼ ਲਾਲ ਗੁੱਜਰ ਵਾਸੀ ਬੀਰਮਪੁਰ ਥਾਣਾ ਗੜ੍ਹਸ਼ੰਕਰ ਦੇ ਕਬਜ਼ੇ 'ਚੋਂ ਇਕ 32 ਬੋਰ ਦਾ ਪਿਸਟਲ ਸਮੇਤ 6 ਜਿੰਦਾ ਕਾਰਤੂਸ ਬਰਾਮਦ ਕੀਤੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਬੁੱਲ੍ਹੋਵਾਲ 'ਚ ਪਰਚਾ ਦਰਜ ਕੀਤਾ ਗਿਆ | ਪੁੱਛਗਿੱਛ ਦੌਰਾਨ ਸਵਰਾਜ ਸਿੰਘ ਉਰਫ਼ ਮਨੀ ਵਾਸੀ ਸੋਲੀ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਸ ਨੇ ਅਤੇ ਸੁਨੀਲ ਕੁਮਾਰ ਉਰਫ਼ ਮੋਨੂੰ ਗੁੱਜਰ, ਪਰਮਿੰਦਰ ਉਰਫ਼ ਵਪਾਰੀ, ਜਸਮੀਤ ਉਰਫ਼ ਲੱਕੀ ਨੇ ਰਵੀ ਬਲਾਚੌਰੀਆ ਦੇ ਕਹਿਣ 'ਤੇ ਲੱਭਾ ਨੂੰ ਜਾਨੋਂ ਮਾਰਨ ਲਈ ਗੋਲੀਆਂ ਚਲਾਈਆਂ ਸਨ ਤੇ ਇਸ ਵਾਰਦਾਤ ਵਿਚ ਆਈ-20 ਕਾਰ ਵਰਤੀ ਗਈ ਸੀ ਜੋ ਕਿ ਰਵੀ ਬਲਾਚੌਰੀਆ ਤੇ ਉਸ ਦੇ ਸਾਥੀਆਂ ਨੇ ਹਰਿਆਣਾ ਰਾਜ ਦੇ ਯਮੁਨਾ ਨਗਰ ਵਿਚੋਂ ਖੋਹੀ ਸੀ, ਜਿਸ ਸਬੰਧੀ ਥਾਣਾ ਛੱਪਰ, ਜ਼ਿਲ੍ਹਾ ਯਮੁਨਾ ਨਗਰ ਹਰਿਆਣਾ ਵਿਖੇ ਮਾਮਲਾ ਦਰਜ ਹੈ | ਇਹ ਕਾਰ ਸਮੇਤ ਦੋ ਪਿਸਟਲ ਸਵਰਾਜ ਸਿੰਘ ਉਰਫ਼ ਮਨੀ ਦੀ ਨਿਸ਼ਾਨਦੇਹੀ 'ਤੇ ਪਿੰਡ ਰਾਏਪੁਰ ਤੋਂ ਬਰਾਮਦ ਕੀਤੀ ਗਈ | ਐਸ. ਐਸ. ਪੀ. ਨੇ ਦੱਸਿਆ ਕਿ 22 ਅਪ੍ਰੈਲ 2020 ਨੂੰ ਪਿੰਡ ਸੋਲੀ ਦੀ ਲੜਕੀ ਜਸਪ੍ਰੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਥਾਣਾ ਗੜ੍ਹਸ਼ੰਕਰ 'ਚ ਮਾਮਲਾ ਦਰਜ ਹੈ¢ ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਸਵਰਾਜ ਸਿੰਘ ਉਰਫ਼ ਮਨੀ ਅਤੇ ਹਰਮੇਸ਼ ਲਾਲ ਉਰਫ਼ ਲਾਲਾ ਗੁੱਜਰ ਭਗੌੜੇ ਸਨ ਜਿਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ |

ਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਮੌਤ

ਦਸੂਹਾ, 19 ਸਤੰਬਰ (ਭੁੱਲਰ)-ਪਿੰਡ ਗੰਗੀਆਂ ਬਾਜਵਾ ਨਜ਼ਦੀਕ ਪੰਜਾਬ ਪੁਲਿਸ ਦੇ ਇੰਸਪੈਕਟਰ ਹਰਮਨਜੀਤ ਸਿੰਘ ਦੀਦਾਰ ਪੁੱਤਰ ਪ੍ਰੋਫੈਸਰ ਦੀਦਾਰ ਸਿੰਘ ਦੀਦਾਰ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ | ਉਹ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ | ਐਸ. ਐਚ. ਓ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਚੱਬੇਵਾਲ, 19 ਸਤੰਬਰ (ਥਿਆੜਾ)-ਥਾਣਾ ਚੱਬੇਵਾਲ ਪੁਲਿਸ ਨੇ ਇਕ ਵਿਅਕਤੀ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਕੱਲ੍ਹ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੱਟੀ ਚੋਅ ਨੇੜੇ ਛਾਪੇਮਾਰੀ ਕਰਦਿਆਂ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 145 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 145 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3617 ਹੋ ਗਈ ਹੈ, ਜਦ ਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 114 ਹੋ ਗਈ ਹੈ | ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਮਜਬੂਰੀਬੱਸ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨਾ ਪਿਆ-ਚੀਮਾ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਆਗੂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਇਥੇ ਮੁੱਖ ਦਾਣਾ ਮੰਡੀ 'ਚ ਮੱਕੀ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਹਾ ਕਿ ਸਰਕਾਰ ਨੇ ...

ਪੂਰੀ ਖ਼ਬਰ »

ਪਨਬੱਸ ਡਿਵਾਈਡਰ 'ਤੇ ਜਾ ਚੜ੍ਹੀ, ਨੁਕਸਾਨੀ

ਚੱਬੇਵਾਲ, 19 ਸਤੰਬਰ (ਥਿਆੜਾ)-ਚੱਬੇਵਾਲ-ਚੰਡੀਗੜ੍ਹ ਮੁੱਖ ਮਾਰਗ 'ਤੇ ਕਸਬਾ ਚੱਬੇਵਾਲ ਦੇ ਚੱਢਾ ਫਿਿਲੰਗ ਸਟੇਸ਼ਨ ਦੇ ਕੋਲ ਇਕ ਪਨਬੱਸ ਸੜਕ ਵਿਚਕਾਰ ਬਣੇ ਡਿਵਾਈਡਰ 'ਤੇ ਜਾ ਚੜ੍ਹੀ ਤੇ ਨੁਕਸਾਨੀ ਗਈ | ਜਾਣਕਾਰੀ ਮੁਤਾਬਿਕ ਪਨਬੱਸ ਦੀ ਪਠਾਨਕੋਟ ਡੀਪੂ ਦੀ ਬੱਸ ਨੰ. ਪੀ.ਬੀ. 06 ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਅਧੀਨ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 19 ਸਤੰਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਸਿੰਘ ਮੁਲਤਾਨੀ)-ਟਾਂਡਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਂਅ 'ਤੇ 7 ਲੱਖ 70 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਅਧੀਨ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਾਹਿਬ ਸਿੰਘ ਪੁੱਤਰ ...

ਪੂਰੀ ਖ਼ਬਰ »

ਆਈਲਟਸ ਤੋਂ ਬਗੈਰ ਯੂ. ਕੇ. ਦਾ ਸਟੱਡੀ ਵੀਜ਼ਾ ਹਾਸਲ ਕਰਨ ਦਾ ਸੁਨਹਿਰੀ ਮੌਕਾ-ਏ. ਕੇ. ਅਰੋੜਾ

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਯੂਨੀਕ ਐਜੂਕੇਸ਼ਨ ਅਬਰੌਡ, ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ. ਕੇ. ਅਰੋੜਾ ਨੇ ਕਿਹਾ ਕਿ ਮੌਜੂਦਾ ਹਲਾਤਾਂ 'ਚ ਵਿਦਿਆਰਥੀਆਂ ਲਈ ਬਿਨਾਂ ਆਈਲਟਸ ਤੋਂ ਯੂ. ਕੇ. ਸਟੱਡੀ ਦਾ ਸਟੱਡੀ ਵੀਜ਼ਾ ਅਪਲਾਈ ਕਰਨ ਦਾ ਇਕ ...

ਪੂਰੀ ਖ਼ਬਰ »

ਅਜੜਾਮ ਵਿਖੇ 3 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ

ਨਸਰਾਲਾ, 19 ਸਤੰਬਰ (ਸਤਵੰਤ ਸਿੰਘ ਥਿਆੜਾ)-ਪੀ. ਐਚ. ਸੀ. ਹਾਰਟਾ ਬਲੱਡਾ ਅਧੀਨ ਆਉਂਦੇ ਪਿੰਡ ਅਜੜਾਮ ਵਿਖੇ 10 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਪਿੰਡ ਵਾਸੀਆਂ ਦੇ ਲਗਾਤਾਰ ਟੈੱਸਟ ਹੋ ਰਹੇ ਹਨ | ਸਬ ਸੈਂਟਰ ਵਿਖੇ ਲਏ ਗਏ 30 ਸੈਂਪਲਾਂ ਵਿਚੋਂ 3 ...

ਪੂਰੀ ਖ਼ਬਰ »

ਬਿਜਲੀ ਸਬਸਿਡੀ ਲੈ ਰਹੇ ਖਪਤਕਾਰਾਂ ਲਈ ਕਿਫ਼ਾਇਤੀ ਐਲ. ਈ. ਡੀ. ਯੋਜਨਾ

ਬੁੱਲ੍ਹੋਵਾਲ, 19 ਸਤੰਬਰ (ਲੁਗਾਣਾ)-ਸੂਬਾ ਸਰਕਾਰ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪੰਜਾਬ 'ਚ ਮੌਜੂਦਾ ਬਿਜਲੀ ਸਬਸਿਡੀ ਲੈ ਰਹੇ ਬੀ. ਪੀ. ਐਲ., ਐਸ. ਸੀ., ਬੀ. ਸੀ. ਖਪਤਕਾਰ ਜਿਨ੍ਹਾਂ ਦੇ ਘਰਾਂ ਦਾ ਲੋਡ 1 ਕਿੱਲੋਵਾਟ ਤੱਕ ਹੈ | ਉਹ ਕਿਫ਼ਾਇਤੀ ਐਲ. ਈ. ਡੀ. ਯੋਜਨਾ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਬੰਗਾ, 19 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਦੇ ਮੁਕੰਦਪੁਰ ਰੋਡ 'ਤੇ ਰੇਲਵੇ ਫਾਟਕਾਂ ਲਾਗੇ ਟਰੱਕ ਹੇਠਾਂ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਏ. ਐਸ. ਆਈ. ਰਾਮ ਲਾਲ ਨੇ ਦੱਸਿਆ ਕਿ ਇਕ ਟਰੱਕ ਗੜ੍ਹਸ਼ੰਕਰ ਤੋਂ ਬੰਗਾ ਵਿਖੇ ਸਪੈਸ਼ਲ ਚੌਲ ਲੈ ਕੇ ਆ ਰਿਹਾ ਸੀ | ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਵਾਤਾਵਰਨ ਸੁਰੱਖਿਆ ਦੇ ਤਹਿਤ ਬੂਟੇ ਲਗਾਏ

ਹੁਸ਼ਿਆਰਪੁਰ, 19 ਸਤੰਬਰ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ 'ਚ 'ਪੁਨਰਨਵਾ ਭਾਰਤ' ਗਰੁੱਪ ਵਲੋਂ ਸ਼ੁਰੂ ਕੀਤੀ 'ਵਾਤਾਵਰਨ ਸੁਰੱਖਿਆ' ਮੁਹਿੰਮ ਦੇ ਤਹਿਤ ਬੂਟੇ ਲਗਾਏ ਗਏ | ਇਸ ਦਾ ਮੁੱਖ ਉਦੇਸ਼ ਜੀਵਨ 'ਚ ਰੁੱਖਾਂ ਦੇ ਮਹੱਤਵ ਸਮਝਦੇ ਹੋਏ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਦਸੂਹਾ, 19 ਸਤੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਪਾਵਰ ਹਾਊਸ ਨੰਬਰ 5 ਉੱਚੀ ਬੱਸੀ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਐਸ. ਐਚ. ਓ. ਦਸੂਹਾ ਗੁਰਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ, ਉਨ੍ਹਾਂ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਅਰੋੜਾ ਵਲੋਂ ਰੇਲਵੇ ਮੰਡੀ ਤੇ ਘੰਟਾ ਘਰ ਸਕੂਲ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਤਕਸੀਮ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ 'ਪੰਜਾਬ ਸਮਾਰਟ ਕੁਨੈਕਟ' ਸਕੀਮ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ...

ਪੂਰੀ ਖ਼ਬਰ »

ਕੇਅਰਮੈਕਸ ਹਸਪਤਾਲ 'ਚ ਕੋਰੋਨਾ ਦੇ ਮਰੀਜ਼ਾਂ ਲਈ ਕੀਤੇ ਵੱਖਰੇ ਪ੍ਰਬੰਧ-ਡਾ: ਚਾਵਲਾ

ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਚੱਲ ਰਹੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨਾਲ ਲੈੱਸ ਕੇਅਰਮੈਕਸ ਹਸਪਤਾਲ 'ਚ ਜਿਥੇ ਦਿਲ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਸਰਜਰੀ, ਦਿਮਾਗ, ਰੀੜ੍ਹ ਦੀ ਹੱਡੀ ਤੇ ਟਰੌਮਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਮੁਕੰਦਪੁਰ ਹਸਪਤਾਲ 'ਚ 59 ਲੋਕਾਂ ਦੀ ਕੋਰੋਨਾ ਸੈਪਲਿੰਗ

ਮੁਕੰਦਪੁਰ, 19 ਸਤੰਬਰ (ਸੁਖਜਿੰਦਰ ਸਿੰਘ ਬਖਲੌਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਐਸ. ਐਮ. ਓ ਮੁਕੰਦਪੁਰ ਡਾਕਟਰ ਰਵਿੰਦਰ ਸਿੰਘ ਦੀ ਅਗਵਾਈ ਤੇ ਨੋਡਲ ਅਫਸਰ ਡਾਕਟਰ ਨਿਰੰਜਣ ਪਾਲ ਦੀ ਹਾਜ਼ਰੀ 'ਚ ਇਲਾਕੇ ਦੇ 59 ...

ਪੂਰੀ ਖ਼ਬਰ »

ਯੇਚੁਰੀ 'ਤੇ ਦਰਜ ਮਾਮਲੇ ਦੇ ਵਿਰੋਧ 'ਚ ਕਾਮਰੇਡ ਆਗੂਆਂ ਵਲੋਂ ਪਿੰਡਾਂ 'ਚ ਮਤੇ ਪਾ ਕੇ ਨਾਅਰੇਬਾਜ਼ੀ

ਮਾਹਿਲਪੁਰ 19 ਸਤੰਬਰ (ਦੀਪਕ ਅਗਨੀਹੋਤਰੀ)-ਕੇਂਦਰ ਦੀ ਸੱਤਾਧਾਰੀ ਪਾਰਟੀ ਵਲੋਂ ਸੀ. ਪੀ. ਆਈ. ਐਮ. ਦੇ ਰਾਸ਼ਟਰੀ ਜਨਰਲ ਸਕੱਤਰ ਵਿਰੁੱਧ ਕੀਤੇ ਦਰਜ ਮਾਮਲੇ ਨਾਲ ਕਾਮਰੇਡ ਜਥੇਬੰਦੀਆਂ ਦੇ ਹੌਸਲੇ ਪਸਤ ਨਹੀਂ ਕੀਤੇ ਜਾ ਸਕਦੇ | ਇਹ ਵਿਚਾਰ ਕਾਮਰੇਡ ਆਗੂ ਮਹਿੰਦਰ ਕੁਮਾਰ ...

ਪੂਰੀ ਖ਼ਬਰ »

ਘਾਤਕ ਬਿਮਾਰੀਆਂ ਦੇ ਖ਼ਾਤਮੇ ਲਈ ਆਪਣੀ ਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਜ਼ਰੂਰੀ-ਡੀ.ਡੀ.ਪੀ.ਓ.

ਸਾਹਲੋਂ, 19 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਪਿੰਡ ਵਾਸੀਆਂ ਨੂੰ ਕੂੜਾਦਾਨ ਦੇ ਡੱਬੇ ਵੰਡਣ ਸਮੇਂ ਡੀ. ਡੀ. ਪੀ. ਓ. ਦਵਿੰਦਰ ਕੁਮਾਰ ਸ਼ਰਮਾ ਨੇ ਕਿਹਾ ਚੌਗਿਰਦੇ 'ਚ ਘਾਤਕ ਬਿਮਾਰੀਆਂ ਨੂੰ ਖ਼ਤਮ ਕਰਨ ਲਈ ਤੇ ਪੈਦਾ ਹੋਣ ਤੋ ਰੋਕਣ ਲਈ ਸਾਨੂੰ ਆਪਣੀ ਤੇ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਹੀ ਸਤਿਗੁਰੂ ਰਵਿਦਾਸ ਮੰਦਰ ਦੀ ਉਸਾਰੀ ਕੀਤੀ ਜਾਵੇ-ਸੰਤ ਸਮਾਜ

ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਤਿਗੁਰੂ ਰਵਿਦਾਸ ਵੈੱਲਫੇਅਰ ਮਿਸ਼ਨ ਆਰਗੇਨਾਈਜ਼ੇਸ਼ਨ ਨਵਾਂਸ਼ਹਿਰ ਵਲੋਂ ਇਕ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵਿਖੇ ਬੁਲਾਈ ਗਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂ ਨਿੱਕੂ ਰਾਮ ਜਨਾਗਲ, ...

ਪੂਰੀ ਖ਼ਬਰ »

ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ

ਦਸੂਹਾ, 19 ਸਤੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਸਬੰਧੀ ਇਕ ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐਸ. ਐਚ. ਓ. ਦਸੂਹਾ ਗੁਰਦੇਵ ਸਿੰਘ ਤੇ ਜਾਂਚ ਅਧਿਕਾਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਬਲਚਰਨ ਸਿੰਘ ਪੁੱਤਰ ਜੇਠਾ ਸਿੰਘ ਪਿੰਡ ਬਹਿਬੋਵਾਲ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਕਿਸਾਨ ਪੱਖੀ ਲਿਆ ਫ਼ੈਸਲਾ ਸ਼ਲਾਘਾਯੋਗ-ਸਰਕਲ ਪ੍ਰਧਾਨ

ਸ਼ਾਮਚੁਰਾਸੀ, 19 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੇ ਕਿਸਾਨਾਂ ਦੇ ਆਰਡੀਨੈਂਸਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਵਜ਼ੀਰੀ ਤੋਂ ਅਸਤੀਫ਼ਾ ਦੇ ਕੇ ਜਿਥੇ ਕਿਸਾਨਾਂ ਨਾਲ ਹਮਦਰਦੀ ਜਤਾਈ ਹੈ ਉਥੇ ਇਹ ਵੀ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਕੈਬਨਿਟ 'ਚੋਂ ਅਸਤੀਫ਼ਾ ਦੇਣਾ ਸ਼ਲਾਘਾਯੋਗ-ਬੀਬੀ ਠੁਕਰਾਲ

ਦਸੂਹਾ, 19 ਸਤੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨੂੰ ਭੇਜ ਕੇ ਸਾਬਤ ਕਰ ਦਿੱਤਾ ਹੈ ਕਿ ਸਿਰਫ਼ ਤੇ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਦਿੱਤੇ ਅਸਤੀਫ਼ੇ ਨੇ ਵਿਰੋਧੀਆਂ ਨੂੰ ਪਾਈਆਂ ਭਾਜੜਾਂ-ਗੋਲਡੀ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ 'ਚ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਗਈ ਹੈ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਰਿਆਤ ਬਾਹਰਾ ਗਰੁੱਪ ਤੇ ਈਟਨ ਕਾਲਜ ਕੈਨੇਡਾ ਵਿਚਕਾਰ ਹੋਇਆ ਸਮਝੌਤਾ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਗਰੁੱਪ ਵਲੋਂ ਕੈਨੇਡਾ ਦੇ ਈਟਨ ਕਾਲਜ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਕੋਰਸ ਸ਼ੁਰੂ ਕਰਨ ਲਈ ਵਿਦਿਆਰਥੀ ਦੋ ਸਾਲ ਰਿਆਤ ਬਾਹਰਾ ਕੈਂਪਸ ਵਿਚ ਤੇ ਦੋ ਸਾਲ ਕੈਨੇਡਾ ਦੀ ਯੂਨੀਵਰਸਿਟੀ 'ਚ ...

ਪੂਰੀ ਖ਼ਬਰ »

ਕਿਸਾਨਾਂ ਦੇ ਭਲੇ ਹਰ ਕੁਰਬਾਨੀ ਦਿੱਤੀ ਜਾਵੇਗੀ-ਜੋਗਾ ਸਿੰਘ ਇਬਰਾਹੀਮਪੁਰ

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੇ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫਾ ਦੇਣ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਕਿਸਾਨਾਂ ਦੇ ...

ਪੂਰੀ ਖ਼ਬਰ »

ਹਰਸਿਮਰਤ ਦੇ ਅਸਤੀਫ਼ੇ ਨਾਲ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ-ਚੌਹਾਨ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਹਰਸਿਮਰਤ ਕੌਰ ਬਾਦਲ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਕਿਸਾਨਾਂ ਤੇ ਪੰਜਾਬੀਅਤ ਦੇ ਹੱਕ 'ਚ ਦੇ ਕੇ ਬਾਦਲ ਪਰਿਵਾਰ ਦੀ ਵਿਰਾਸਤ ਨੂੰ ਅੱਗੇ ਤੋਰਿਆ ਹੈ, ਜਿਸ ਲਈ ਉਨ੍ਹਾਂ ਦਾ ਨਾਂਅ ਕਿਸਾਨੀ ਇਤਿਹਾਸ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 70ਵਾਂ ਜਨਮ ਦਿਨ ਮਨਾਇਆ

ਹਾਜੀਪੁਰ, 19 ਸਤੰਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਮੇਨ ਬਾਜ਼ਾਰ 'ਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 70ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਨੇ ...

ਪੂਰੀ ਖ਼ਬਰ »

ਬਾਦਲ ਪਰਿਵਾਰ ਰਾਜਨੀਤਕ ਡਰਾਮੇਬਾਜ਼ੀ ਕਰਨ 'ਚ ਸਭ ਤੋਂ ਅੱਗੇ-ਸੰਦੀਪ ਸੈਣੀ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਸਾਬਕਾ ਜ਼ਿਲ੍ਹਾ ਉਪ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਖੇਤੀਬਾੜੀ ਬਿੱਲ ਸਿਰਫ਼ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰੇਕ ਪੰਜਾਬੀ 4 ਬੂਟੇ ਜ਼ਰੂਰ ਲਗਾਏ-ਰਸੂਲਪੁਰ

ਚੌਲਾਂਗ, 19 ਸਤੰਬਰ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਉੜਮੁੜ ਤੋਂ ਇੰਚਾਰਜ ਸ. ਅਰਵਿੰਦਰ ਸਿੰਘ ਰਸੂਲਪੁਰ ਨੇ ਦਾਤਾ ਪਿੰਡ ਵਿਖੇ ਇਕ ਨਿੰਮ ਦਾ ਬੂਟਾ ਲਗਾ ਕੇ ਹਰ ਆਮ ਤੇ ਖ਼ਾਸ ਨੂੰ ਆਪਣੇ ਜੀਵਨ 'ਚ ਇਕ ਬੂਟਾ ਲਗਾਉਣ ਦਾ ਸੱਦਾ ਦਿੱਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਚੋਰਾਂ ਨੇ ਸਰਕਾਰੀ ਮਿਡਲ ਸਕੂਲ ਥੇਂਦਾ-ਚਿਪੜਾ ਨੂੰ ਬਣਾਇਆ ਨਿਸ਼ਾਨਾ

ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਇਥੋਂ ਨਜਦੀਕੀ ਸਰਕਾਰੀ ਮਿਡਲ ਸਕੂਲ ਥੇਂਦਾ-ਚਿਪੜਾ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਕੂਲ ਦੀ ਰੋਸਈ ਦਾ ਤਾਲਾ ਤੋੜ ਕੇ ਅੰਦਰੋ ਫਰਾਟਾ ਪੱਖਾ ਤੇ ਗੈਸ ਚੁੱਲਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਾਸਟਰ ...

ਪੂਰੀ ਖ਼ਬਰ »

ਬਾਜ਼ਾਰ 'ਚ ਜਾਅਲੀ ਨੋਟਾਂ ਦੀ ਭਰਮਾਰ, ਆਮ ਲੋਕਾਂ ਨਾਲ ਹੋ ਰਹੀ ਹੈ ਠੱਗੀ

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਬਾਜ਼ਾਰਾਂ 'ਚ ਜਾਅਲੀ ਨੋਟਾਂ ਦੀ ਭਰਮਾਰ ਨਾਲ ਆਮ ਲੋਕ ਠੱਗੀ ਦਾ ਸ਼ਿਕਾਰ ਹੋ ਰਹੀ ਹੈ | ਪਿਛਲੇ ਸਮੇਂ ਦੌਰਾਨ ਮਾਰਕੀਟ 'ਚ ਨਵੀਂ ਆਈ ਕਰੰਸੀ ਨਾਲ ਮਿਲਦੇ ਜੁਲਦੇ ਜਾਅਲੀ ਨੋਟ ਵੇਖਣ ਨੂੰ ਮਿਲ ਰਹੇ ਹਨ ਜਿਨ੍ਹਾਂ 'ਚੋਂ 200 ਰੁਪਏ ਦਾ ਨੋਟ ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਪੰਜਾਬ ਇਕਾਈ ਬੁੱਲ੍ਹੋਵਾਲ ਦੀ ਚੋਣ

ਬੁੱਲ੍ਹੋਵਾਲ, 19 ਸਤੰਬਰ (ਲੁਗਾਣਾ)-ਕਸਬਾ ਬੁੱਲੋਵਾਲ ਵਿਖੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਪੰਜਾਬ ਇਕਾਈ ਹੁਸ਼ਿਆਰਪੁਰ ਦੇ ਪ੍ਰਧਾਨ ਬਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਕਾਈ ਬੁੱਲ੍ਹੋਵਾਲ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗੇ, ਪਰਚਾ ਦਰਜ

ਬੁੱਲ੍ਹੋਵਾਲ, 19 ਸਤੰਬਰ (ਲੁਗਾਣਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰ ਕੇ ਲੋਕਾਂ ਦੇ ਲੱਖਾਂ ਰੁਪਏ ਹੜੱਪ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਬੁੱਲ੍ਹੋਵਾਲ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਬੁੱਲ੍ਹੋਵਾਲ ਦੇ ਜਨਤਾ ਹਸਪਤਾਲ 'ਚ ਸਵੀਪਰ ਵਜੋਂ ਕੰਮ ਕਰਦੀ ਪਿੰਡ ...

ਪੂਰੀ ਖ਼ਬਰ »

ਕਾਮਾਹੀ ਦੇਵੀ ਖੇਤਰ ਦੇ ਪਿੰਡਾਂ 'ਚ 'ਆਪ' ਵਲੋਂ ਆਕਸੀਮੀਟਰ ਕਿੱਟਾਂ ਵੰਡੀਆਂ

ਤਲਵਾੜਾ, 19 ਸਤੰਬਰ (ਰਾਜੀਵ ਓਸ਼ੋ)-ਕਾਮਾਹੀ ਦੇਵੀ ਖੇਤਰ ਪਿੰਡਾਂ ਦੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਦੇ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਆਕਸੀਜਨ ਮੀਟਰ ਕਿੱਟਾਂ ਭੇਟ ਕੀਤੀਆਂ ਹਨ | ਐਡਵੋਕੇਟ ਕਰਮਬੀਰ ਸਿੰਘ ਨੇ ਕਿਹਾ ਕਿ ਇਹ ਕਿੱਟਾਂ 20 ਪਿੰਡਾਂ ਦੇ ਨੌਜਵਾਨ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਰਸਿਮਰਤ ਦਾ ਅਸਤੀਫ਼ਾ ਸ਼ਲਾਘਾਯੋਗ-ਰਿੰਕੂ ਬੇਦੀ

ਸੈਲਾ ਖੁਰਦ, 19 ਸਤੰਬਰ (ਹਰਵਿੰਦਰ ਸਿੰਘ ਬੰਗਾ)-ਕੇਂਦਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਗਏ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ 3 ਖ਼ਿਲਾਫ਼ ਮਾਮਲਾ ਦਰਜ

ਚੌਲਾਂਗ, 19 ਸਤੰਬਰ (ਸੁਖਦੇਵ ਸਿੰਘ)-ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਖਰਲ-ਖੁਰਦ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪੀੜਤ ਤਰਸੇਮ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਖਰਲ ਖ਼ੁਰਦ ਜਿਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਜਥੇਬੰਦੀਆਂ ਦੀ ਧਰਨੇ ਸਬੰਧੀ ਮੀਟਿੰਗ

ਭੰਗਾਲਾ, 19 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਕਿਸਾਨ ਜਥੇਬੰਦੀਆਂ ਦੀ ਇਕ ਹੰਗਾਮੀ ਮੀਟਿੰਗ ਭੌਾਦੂ ਬਾਗ਼ ਮੰਦਰ ਭੰਗਾਲਾ ਵਿਖੇ ਵਿਜੇ ਕੁਮਾਰ ਬਹਿਬਲ ਮੰਝ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 24, 25 ਤੇ 26 ਨੂੰ ਸਮੂਹ ਕਿਸਾਨ ਜਥੇਬੰਦੀਆ ਵਲੋਂ ਮੁਕੇਰੀਆਂ ਵਿਖੇ ਕਿਸਾਨ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਇੰਦੂ ਬਾਲਾ ਨੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ

ਹਾਜੀਪੁਰ, 19 ਸਤੰਬਰ (ਜੋਗਿੰਦਰ ਸਿੰਘ)-ਹਲਕਾ ਵਿਧਾਇਕਾ ਇੰਦੂ ਬਾਲਾ ਵਲੋਂ ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਬਾਬਾ ਈਸ਼ਾ ਵਿਖੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰੇਕ ਪਿੰਡ 'ਤੇ ਕਸਬੇ ਅੰਦਰ ਬਿਨਾਂ ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ ਹੇਠ 'ਆਪ' ਵਲੋਂ ਆਕਸੀਜਨ ਜਾਂਚ ਮੁਹਿੰਮ ਸ਼ੁਰੂ

ਦਸੂਹਾ, 19 ਸਤੰਬਰ (ਭੁੱਲਰ)-ਦਸੂਹਾ ਵਿਖੇ ਆਮ ਆਦਮੀ ਪਾਰਟੀ ਵਲੋਂ ਆਕਸੀਜਨ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ | ਜਿਸ ਨੂੰ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਸੇਵਾਦਾਰ ਆਮ ਆਦਮੀ ਪਾਰਟੀ ਤੇ ਬੀਬੀ ਰਣਜੀਤ ਕੌਰ ਸੀਨੀਅਰ ਆਗੂ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਰਸਿਮਰਤ ਵਲੋਂ ਅਸਤੀਫ਼ਾ ਦੇਣਾ ਸਿਰਫ਼ ਰਾਜਨੀਤਕ ਸੁਆਰਥ-ਡਾ: ਰਾਜ ਕੁਮਾਰ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਪਾਸ ਹੋਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਸਿਰਫ਼ ਰਾਜਨੀਤਕ ਸੁਆਰਥ ਹੈ | ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਡਾ: ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਮਾਹਿਲਪੁਰ, 19 ਸਤੰਬਰ (ਰਜਿੰਦਰ ਸਿੰਘ)-ਬੀਤੀ ਸ਼ਾਮ ਅਣਪਛਾਤੇ ਚੋਰਾਂ ਵਲੋਂ ਘਰ ਦੇ ਮੂਹਰੇ ਖੜੇ੍ਹ ਮੋਟਰਸਾਈਕਲ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਪ੍ਰਕਾਸ਼ ਰਾਮ ਵਾਸੀ ਮਾਹਿਲਪੁਰ ਨੇ ਦੱਸਿਆ ਕਿ ਉਹ ਸ਼ਾਮ ਨੂੰ ਕੰਮ ਤੋਂ ਆ ਕੇ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਨੇ ਸਾਲ 'ਚ 173 ਲੋਕਾਂ ਦੀ ਜ਼ਿੰਦਗੀ ਨੂੰ ਰੁਸ਼ਨਾਇਆ-ਬਹਿਲ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਦੀ ਸਾਲਾਨਾ ਮੀਟਿੰਗ ਪ੍ਰਧਾਨ ਜੇ. ਬੀ. ਬਹਿਲ ਦੀ ਅਗਵਾਈ 'ਚ ਸਥਾਨਕ ਮਾਡਲ ਟਾਊਨ ਦਫ਼ਤਰ 'ਚ ਹੋਈ | ਇਸ ਮੌਕੇ ਬਹਿਲ ਨੇ ਕਿਹਾ ਕਿ ਰੋਟਰੀ ਆਈ ਬੈਂਕ ਇਕਲੌਤੀ ਅਜਿਹੀ ...

ਪੂਰੀ ਖ਼ਬਰ »

ਹਰਸਿਮਰਤ ਦਾ ਮੰਤਰੀ ਮੰਡਲ 'ਚੋਂ ਅਸਤੀਫ਼ੇ ਦਾ ਫ਼ੈਸਲਾ ਪੰਜਾਬ ਦੇ ਹਿਤਾਂ ਲਈ ਸਬੂਤ-ਰਛਪਾਲ ਸਿੰਘ ਰੰਗਾ

ਭੰਗਾਲਾ, 19 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਕਰਦਿਆਂ ਉਨ੍ਹਾਂ ਦੇ ਹੱਕ 'ਚ ਖੜ੍ਹ ਕੇ ਆਪਣੀ ਕੁਰਸੀ ਨੂੰ ਠੋਕਰ ਮਾਰੀ ਹੈ | ਪ੍ਰੈੱਸ ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਆਕਸੀਜਨ ਜਾਂਚ ਮੁਹਿੰਮ ਤਹਿਤ ਆਕਸੀਜਨ ਮੀਟਰ ਵੰਡੇ

ਦਸੂਹਾ, 19 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਵਲੋਂ ਆਕਸੀਜਨ ਜਾਂਚ ਮੁਹਿੰਮ ਤਹਿਤ ਆਕਸੀਜਨ ਮੀਟਰ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਸਿੰਘ ਬਸਰਾ ਤੇ ਗੁਰਬਿੰਦਰ ਸਿੰਘ ਸੰਧੂ ਨੇ ਆਪਣੀ ਟੀਮ ਨੂੰ ਆਕਸੀਜਨ ਲੈਵਲ ਜਾਂਚ ਕਰਨ ਵਾਲੀਆਂ ਕਿੱਟਾਂ ਵੰਡੀਆਂ | ਉਨ੍ਹਾਂ ...

ਪੂਰੀ ਖ਼ਬਰ »

ਪਿੰਡਾਂ ਦੀਆਂ ਿਲੰਕ ਸੜਕਾਂ 'ਤੇ ਪੁਲਿਸ ਵਲੋਂ ਲਗਾਏ ਜਾ ਰਹੇ ਨਾਕਿਆਂ ਤੋਂ ਲੋਕ ਪ੍ਰੇਸ਼ਾਨ

ਹਾਜੀਪੁਰ, 19 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਪਿੰਡਾਂ ਦੀਆਂ ਿਲੰਕ ਸੜਕਾਂ 'ਤੇ ਨਾਕੇ ਲਗਾ ਕੇ ਚਲਾਨ ਕੱਟਣ ਕਰਕੇ ਲੋਕਾਂ 'ਚ ਇਸ ਦੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੁਝ ਲੋਕਾਂ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਪਿੰਡਾਂ ...

ਪੂਰੀ ਖ਼ਬਰ »

ਪੰਚਾਇਤ ਮੈਂਬਰ 'ਤੇ ਨਾਜਾਇਜ਼ ਉਸਾਰੀ ਕਰਨ ਦਾ ਦੋਸ਼

ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਬਲਾਕ ਦੇ ਪਿੰਡ ਕੁਨੈਲ ਨਿਵਾਸੀ ਅਸ਼ੋਕ ਕੁਮਾਰ ਪੁੱਤਰ ਨਰਸੀ ਰਾਮ ਨੇ ਬੀ. ਡੀ. ਪੀ. ਓ. ਗੜ੍ਹਸ਼ੰਕਰ ਨੂੰ ਸ਼ਿਕਾਇਤ ਦੇ ਕੇ ਪੰਚਾਇਤ ਮੈਂਬਰ ਦਲਵਿੰਦਰ ਕੌਰ 'ਤੇ ਪਿੰਡ ਦੇ ਪੰਚਾਇਤੀ ਰਕਬੇ 'ਚ ਨਾਜਾਇਜ਼ ਉਸਾਰੀ ਕਰਨ ਦੇ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

ਛੋਟਾ ਹਾਥੀ ਤੇ ਬੋਲੈਰੋ ਦੀ ਸਿੱਧੀ ਟੱਕਰ ਬੱਚੇ ਦੀ ਮੌਤ

ਮਾਹਿਲਪੁਰ, 19 ਸਤੰਬਰ (ਰਜਿੰਦਰ ਸਿੰਘ, ਅਗਨੀਹੋਤਰੀ)-ਅੱਜ ਕਰੀਬ 11.30 ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਬਾਲੀ ਪੈਟਰੋਲ ਪੰਪ ਦੇ ਸਾਹਮਣੇ ਛੋਟਾ ਹਾਥੀ ਤੇ ਬੋਲੈਰੋ ਦੀ ਸਿੱਧੀ ਜ਼ਬਰਦਸਤ ਟੱਕਰ ਹੋਣ ਨਾਲ ਇਕ ਪੰਜ ਸਾਲ ਦੇ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਦੋ ...

ਪੂਰੀ ਖ਼ਬਰ »

ਮੌਜੂਦਾ ਆਰਡੀਨੈਂਸਾਂ ਨੇ ਕਿਸਾਨਾਂ ਦਾ ਭਵਿੱਖ ਕੀਤਾ ਧੁੰਦਲਾ-ਗੁਰਜਿੰਦਰ ਚੱਕ, ਨਵਦੀਪ ਹੈਪੀ

ਟਾਂਡਾ ਉੜਮੁੜ, 19 ਸਤੰਬਰ (ਗੁਰਾਇਆ)-ਕੇਂਦਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸ ਪੰਜਾਬ ਦੀ ਕਿਰਸਾਨੀ ਨੂੰ ਤਬਾਹ ਕਰਕੇ ਰੱਖ ਦੇਣਗੇ | ਇਹ ਗੱਲ ਉੱਘੇ ਸਮਾਜ ਸੇਵਕ ਗੁਰਜਿੰਦਰ ਸਿੰਘ ਚੱਕ ਤੇ ਨਵਦੀਪ ਸਿੰਘ ਹੈਪੀ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਖੂਨਦਾਨ ਕੈਂਪ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਈ ਘਨੱਈਆ ਜੀ ਨੂੰ ਸਮਰਪਿਤ ਮਲ੍ਹਮ ਪੱਟੀ ਦਿਵਸ 'ਤੇ ਮੁਬਾਰਕਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮੂਹ ਸੰਗਤਾਂ ਤੇ ਐਨ. ਆਰ. ਆਈ. ਵੀਰਾਂ ਵਲੋਂ ਸ੍ਰੀ ਚਮੁੰਡਾ ਦੇਵੀ ਸੇਵਾ ਸੰਘ ਤੇ ਯੂਥ ਬਲੱਡ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਖ਼ੂਨਦਾਨ ਕਰ ਕੇ ਮਨਾਇਆ ਮੋਦੀ ਦਾ ਜਨਮ ਦਿਨ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 70ਵੇਂ ਜਨਮ ਦਿਨ ਨੂੰ ਸਮਰਪਿਤ ਮਨਾਏ ਜਾ ਰਹੇ ਸੇਵਾ ਸਪਤਾਹ ਤਹਿਤ ਭਾਜਪਾ ਯੁਵਾ ਮੋਰਚਾ ਵਲੋਂ ਭਾਈ ਘਨੱ੍ਹਈਆ ਜੀ ਬਲੱਡ ਬੈਂਕ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਲੋਂ ਕੋਰੋਨਾ ਸਬੰਧੀ ਸਲੋਗਨ ਮੁਕਾਬਲੇ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ 14 ਸਤੰਬਰ ਤੋਂ 20 ਤੱਕ ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਰੋਕ ਲਗਾਉਣ ਲਈ ਹਫ਼ਤਾਵਰੀ ਮੁਹਿੰਮ ਦੇ ਤਹਿਤ ਯੂਥ ਵੈੱਲਫੇਅਰ ਵਿੰਗ ਡੀ. ਏ. ਵੀ. ਕਾਲਜ, ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਕੋਰੋਨਾ ਟੈਸਟ ਕਰਵਾਏ

ਦਸੂਹਾ, 19 ਸਤੰਬਰ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਕੋਰੋਨਾ ਟੈੱਸਟ ਕਰਵਾਏ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ...

ਪੂਰੀ ਖ਼ਬਰ »

ਬੀ.ਪੀ.ਈ.ਓ. ਅਮਰਿੰਦਰ ਪਾਲ ਢਿੱਲੋਂ ਸਿੱਖਿਆ ਵਿਭਾਗ ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਰਾਮਗੜ੍ਹ ਸੀਕਰੀ, 19 ਸਤੰਬਰ (ਕਟੋਚ)-ਸਿੱਖਿਆ ਬਲਾਕ ਤਲਵਾੜਾ ਦੇ ਨੌਜਵਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਅਮਰਿੰਦਰ ਪਾਲ ਢਿੱਲੋਂ ਜਿਨ੍ਹਾਂ ਪਾਸ ਬਲਾਕ ਹਾਜੀਪੁਰ ਦਾ ਵਾਧੂ ਚਾਰਜ ਹੈ, ਨੂੰ ਸਕੱਤਰ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਓਬਰਾਏ ਵਲੋਂ ਕਾਲਜ ਨੂੰ ਭੇਜੀ ਵਜ਼ੀਫ਼ਾ ਰਾਸ਼ੀ ਵਿਦਿਆਰਥੀਆਂ ਨੂੰ ਤਕਸੀਮ

ਮਾਹਿਲਪੁਰ, 19 ਸਤੰਬਰ (ਦੀਪਕ ਅਗਨੀਹੋਤਰੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਐਸ. ਪੀ. ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਸਬੰਧੀ ਪਿਛਲੇ ਦਿਨੀਂ ...

ਪੂਰੀ ਖ਼ਬਰ »

ਪਿੰਡ ਜ਼ਹੂਰਾ ਵਿਖੇ ਪਸ਼ੂ ਹਸਪਤਾਲ ਬਣਿਆ ਉਜਾੜ ਬੀਆ ਬਾਣ

ਚੌਲਾਂਗ, 19 ਸਤੰਬਰ (ਸੁਖਦੇਵ ਸਿੰਘ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਜ਼ਹੂਰਾ ਵਿਖੇ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਤਾਪ ਸਿੰਘ ਕੈਰੋ ਵਲੋਂ ਜ਼ਹੂਰਾ ਪਿੰਡ ਵਾਸੀਆਂ ਦੀ ਮੰਗ 'ਤੇ ਬਣਾਏ ਸਰਕਾਰੀ ਪਸ਼ੂ ਹਸਪਤਾਲ ਜੋ ਕਰੀਬ ਡੇਢ ਦੋ ਸਾਲ ਤੋਂ ਉਜਾੜ ਬੀਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX