ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  6 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  11 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  16 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  25 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  28 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  32 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  24 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  51 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  55 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 2 hours ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਤਰਨਤਾਰਨ

ਹਰੀਕੇ ਮੰਡ ਖੇਤਰ 'ਚ 3 ਲੱਖ ਲੀਟਰ ਲਾਹਣ ਤੇ ਹੋਰ ਸਾਮਾਨ ਭਾਰੀ ਮਾਤਰਾ 'ਚ ਬਰਾਮਦ

ਹਰੀਕੇ ਪੱਤਣ, 19 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਝੀਲ ਦੇ ਮੰਡ ਖੇਤਰ 'ਚ ਚੱਲ ਰਹੇ ਨਾਜਾਇਜ਼ ਸ਼ਰਾਬ ਤਸਕਰੀ ਦੇ ਧੰਦੇ ਨੂੰ ਠੱਲ ਪਾਉਣ ਵਾਸਤੇ ਜ਼ਿਲ੍ਹਾ ਤਰਨ ਤਾਰਨ ਪੁਲਿਸ, ਆਬਕਾਰੀ ਵਿਭਾਗ ਫ਼ਿਰੋਜ਼ਪੁਰ, ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਅੱਜ ਕੀਤੀ ਗਈ ਕਾਰਵਾਈ ਦੌਰਾਨ 3 ਲੱਖ ਲੀਟਰ ਲਾਹਣ, 100 ਤਰਪਾਲਾਂ, 15 ਡਰੰਮ, 9 ਕਿਸ਼ਤੀਆਂ, 100 ਕੁਇੰਟਲ ਦੇ ਕਰੀਬ ਲੱਕੜ ਬਰਾਮਦ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਫਿਰੋਜ਼ਪੁਰ ਦੇ ਈ.ਟੀ.ਓ. ਕਰਨਬੀਰ ਸਿੰਘ ਮਾਹਲਾ ਨੇ ਦੱਸਿਆ ਕਿ ਹਰੀਕੇ ਝੀਲ ਦੇ ਮਰੜ ਤੇ ਕਿੜੀਆਂ ਖੇਤਰ 'ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੇ ਸਰਕੰਡੇ 'ਚ ਲੁਕਵੀਂ ਜਗਾਹ 'ਤੇ ਅੱਡੇ ਬਣਾਏ ਹੋਏ ਸਨ, ਜਿਨ੍ਹਾਂ ਦਾ ਅੱਜ ਡਰੋਨ ਕੈਮਰਿਆਂ ਦੀ ਮਦਦ ਨਾਲ ਪਤਾ ਲਗਾਇਆ ਗਿਆ ਤੇ ਵੱਖ-ਵੱਖ ਅੱਡਿਆਂ ਤੋਂ ਲਗਪਗ 3 ਲੱਖ ਲੀਟਰ ਲਾਹਣ, 100 ਤਰਪਾਲਾਂ, 15 ਡਰੰਮ, 9 ਕਿਸ਼ਤੀਆਂ ਤੇ 100 ਕੁਇੰਟਲ ਲੱਕੜ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਲਾਹਣ ਨੂੰ ਮੋਟਰਬੋਟਾਂ ਦੀ ਮਦਦ ਨਾਲ ਹਰੀਕੇ ਝੀਲ ਤੋਂ ਬਾਹਰ ਲਿਆ ਕੇ ਨਸ਼ਟ ਕਰ ਦਿੱਤਾ ਗਿਆ, ਜਦੋਂਕਿ ਸ਼ਰਾਬ ਦੇ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ | ਹਰੀਕੇ ਪੁਲਿਸ ਨੇ ਦਿਲਬਾਗ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਸਾਹਬ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਸੋਢੀ ਪੁੱਤਰ ਸੋਖਾ ਸਿੰਘ, ਦਲੇਰ ਸਿੰਘ ਪੁੱਤਰ ਸੋਖਾ ਸਿੰਘ ਸਾਰੇ ਵਾਸੀ ਕਿੜੀਆਂ ਤੇ ਨਿਸ਼ਾਨ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਰੜ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਹਰੀਕੇ ਝੀਲ 'ਚ ਪਾਣੀ ਦਾ ਪੱਧਰ ਪਿਛਲੇ ਕੁਝ ਦਿਨਾਂ ਤੋਂ ਘਟਿਆ ਹੋਇਆ ਹੈ, ਜਿਸ ਕਾਰਨ ਪੁਲਿਸ ਨੂੰ ਸ਼ਰਾਬ ਤਸਕਰਾਂ ਦੇ ਅੱਡਿਆਂ 'ਤੇ ਪਹੁੰਚਣ ਤੱਕ ਆਸਾਨੀ ਹੋਈ ਹੈ | ਇਸ ਮੌਕੇ ਡੀ.ਐੱਸ.ਪੀ. ਇਕਬਾਲ ਸਿੰਘ, ਐਕਸਾਈਜ਼ ਇੰਸਪੈਕਟਰ ਜੀਰਾ ਸਰਕਲ ਗੁਰਬਖਸ਼ ਸਿੰਘ, ਐਕਸਾਈਜ਼ ਇੰਸਪੈਕਟਰ ਤਰਨ ਤਾਰਨ ਅਮਨਬੀਰ ਸਿੰਘ, ਐੱਸ.ਐੱਸ.ਓ. ਜਰਨੈਲ ਸਿੰਘ, ਵਣ ਗਾਰਡ ਸਤਨਾਮ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਜੂਦ ਸੀ |

ਕਿਸਾਨਾਂ ਦਾ ਜੇਲ੍ਹ ਭਰੋ ਮੋਰਚਾ 13ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸੇ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ ਰਿਹਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਦੇ ਡੀ.ਸੀ. ਦਫ਼ਤਰ ਅੱਗੇ ਲੱਗਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗ਼ਰੋਹ ਦੇ 2 ਮੈਂਬਰ ਕਾਬੂ

ਪੱਟੀ, 19 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਲੋੜੀਂਦੇ ਰਸ਼ਪਾਲ ਸਿੰਘ ਦੀ ਜ਼ਮਾਨਤ ਹਾਈਕੋਰਟ ਵਲੋਂ ਖਾਰਜ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਧਰੁਮਨ ਐੱਚ. ਨਿੰਬਾਲੇ ਐੱਸ. ਐੱਸ. ਪੀ. ਵਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਤਰ੍ਹਾਂ ਉਪਰਾਲੇ ਕੀਤੇ ਜਾ ਰਹੇ ਹਨ | ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਸਬੰਧ 'ਚ ਪੁਲਿਸ ਨੂੰ ...

ਪੂਰੀ ਖ਼ਬਰ »

ਭਿੱਖੀਵਿੰਡ 'ਚ ਨਾਕਾ ਤੋੜ ਕੇ ਭੱਜੇ ਕਾਰਾਂ ਦੇ ਸਵਾਰਾਂ ਨੇ ਪੁਲਿਸ 'ਤੇ ਚਲਾਈਆਂ ਗੋਲੀਆਂ

ਭਿੱਖੀਵਿੰਡ, 19 ਸਤੰਬਰ (ਬੌਬੀ)- ਭਿੱਖੀਵਿੰਡ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਪੁਲਿਸ ਨਾਕੇ 'ਤੇ ਤਿੰਨ ਗੱਡੀਆਂ 'ਚ ਸਵਾਰ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾ ਉਨ੍ਹਾਂ ਨੇ ਗੱਡੀਆਂ ਭਜਾ ਲਈਆਂ | ਥਾਣਾ ਮੁਖੀ ਭਿੱਖੀਵਿੰਡ ਗੁਰਚਰਨ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਅਜੀਤ ਕੁਮਾਰ ਕੁੰਦਰਾ ਦਾ ਅੰਤਿਮ ਸੰਸਕਾਰ

ਚੋਹਲਾ ਸਾਹਿਬ, 19 ਸਤੰਬਰ (ਬਲਵਿੰਦਰ ਸਿੰਘ)- ਇਲਾਕੇ ਦੇ ਪ੍ਰਮੁੱਖ ਵਪਾਰੀ ਸਤਪਾਲ ਕੁੰਦਰਾ, ਵਿਜੇ ਕੁਮਾਰ ਕੁੰਦਰਾ ਤੇ 'ਅਜੀਤ' ਅਖ਼ਬਾਰ ਦੇ ਹਰੀਕੇ ਪੱਤਣ ਤੋਂ ਪੱਤਰਕਾਰ ਸੰਜੀਵ ਕੁਮਾਰ ਕੁੰਦਰਾ ਦੇ ਤਾਇਆ ਜੀ ਅਜੀਤ ਕੁਮਾਰ ਕੁੰਦਰਾ ਦਾ ਬੀਤੀ ਰਾਤ ਸੰਖੇਪ ਬਿਮਾਰੀ ਦੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣ ਮਨੋਰਥ ਪੱਤਰ 'ਚ ਸਕੂਲ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਫ਼ਤ ਵੰਡਣ ਦੇ ਕੀਤੇ ਗਏ ਵਾਅਦੇ ਮੁਤਾਬਿਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਪੱਟੀ ਦੇ ...

ਪੂਰੀ ਖ਼ਬਰ »

ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸ ਫੌਰੀ ਤੌਰ 'ਤੇ ਰੱਦ ਕੀਤੇ ਜਾਣ- ਮਾੜੀਮੇਘਾ, ਸੋਹਲ

ਝਬਾਲ, 19 ਸਤੰਬਰ (ਸਰਬਜੀਤ ਸਿੰਘ)- ਝਬਾਲ ਵਿਖੇ ਗੱਲਬਾਤ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਤੇ ਸੀ.ਪੀ.ਆਈ. ਤਰਨ ਤਾਰਨ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਹੁਦੇ ਨਾਲੋਂ ਪੰਜਾਬ ਦੇ ਹਿਤ ਪਿਆਰੇ- ਕੁਲਦੀਪ ਸਿੰਘ ਔਲਖ

ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ, ਜਦੋਂਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ, ਮਜ਼ਦੂਰਾਂ ਤੇ ਖੇਤੀਬਾੜੀ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਵਲੋਂ ਸੈਕੰਡਰੀ ਸਕੂਲ ਪੱਟੀ (ਲੜਕੇ) ਨੂੰ ਪ੍ਰਸੰਸਾ ਪੱਤਰ

ਪੱਟੀ, 19 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਰਕਾਰੀ ਸੈਕੰਡਰੀ ਸਕੂਲ ਪੱਟੀ (ਲੜਕੇ) ਦੇ ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਤੇ ਸਮੂਹ ਸਟਾਫ਼ ਮੈਂਬਰਾਨ ਵਲੋਂ ਸਕੂਲ ਦੀ ਬਿਹਤਰੀ ਲਈ ਕੀਤੇ ਯਤਨਾਂ ਨੂੰ ਉਸ ਵੇਲੇ ਬੂਰ ਪਿਆ, ਜਦੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਮੇਸ਼ਾ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਯਤਨਸ਼ੀਲ ਰਹੀ-ਵਿਧਾਇਕ ਡਾ: ਧਰਮਬੀਰ

ਝਬਾਲ, 19 ਸਤੰਬਰ (ਸਰਬਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਬਾਂਹ ਫੜਦਿਆਂ ਕਿਸਾਨਾਂ ਦੀ ਫ਼ਸਲ ਕਦੇ ਮੰਡੀਆਂ 'ਚ ਖਰਾਬ ਨਹੀਂ ਹੋਣ ਦਿੱਤੀ ਤੇ ਸਮੇਂ ਨਾਲ ਫ਼ਸਲ ਖ਼ਰੀਦ ਕੇ ਨਗਦ ...

ਪੂਰੀ ਖ਼ਬਰ »

ਬੀਬੀ ਬਾਦਲ ਨੇ ਅਸਤੀਫ਼ਾ ਦੇ ਕੇ ਪੰਜਾਬੀਆਂ ਦੇ ਦਿਲ ਜਿੱਤੇ- ਜਸਬੀਰ ਸਿੰਘ, ਰੂਪ ਸਿੰਘ, ਪੂਰਨ ਸਿੰਘ

ਝਬਾਲ, 19 ਸਤੰਬਰ (ਸਰਬਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਸਬੰਧੀ ਵੱਡਾ ਫ਼ੈਸਲਾ ਲੈਂਦਿਆ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਜਿਥੇ ਲੱਖਾਂ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ, ...

ਪੂਰੀ ਖ਼ਬਰ »

ਪਿ੍ੰਸੀ: ਰਾਜਵਿੰਦਰ ਕੌਰ ਦੇ ਪਤੀ ਦੀ ਬੇਵਕਤੀ ਮੌਤ ਸਬੰਧੀ ਖ਼ਾਲਸਾ ਸੰਸਥਾਵਾਂ ਵਲੋਂ ਸ਼ੋਕ ਸਭਾ

ਸਰਹਾਲੀ ਕਲਾਂ, 19 ਸਤੰਬਰ (ਅਜੈ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਦੀ ਪ੍ਰਬੰਧਕ ਕਮੇਟੀ ਤੇ ਸਟਾਫ਼ ਵਲੋਂ ਸ਼ੋਕ ਸਭਾ ਬੁਲਾਈ ਗਈ | ਇਸ ਆਨ ਲਾਈਨ ਸ਼ੋਕ ਸਭਾ ਦੀ ਪ੍ਰਧਾਨਗੀ ਸੰਸਥਾਵਾਂ ਦੇ ਪ੍ਰਧਾਨ ਜਸਜੀਤ ਸਿੰਘ ਸਮੁੰਦਰੀ ਨੇ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਬਣਾਈ ਜਾ ਰਹੀ ਹੈ ਸੁੰਦਰ ਪਾਰਕ

ਚੋਹਲਾ ਸਾਹਿਬ, 19 ਸਤੰਬਰ (ਬਲਵਿੰਦਰ ਸਿੰਘ)- ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਪਿੰਡ ਪੰਚਾਇਤ ਵਲੋਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਯੋਗ ਰਹਿਨੁਮਾਈ ਹੇਠ ਵਿਕਾਸ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿੱਥੇ ਪਿੰਡ ਦੀਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤੁੜ ਇਕਾਈ ਦਾ ਗਠਨ

ਫਤਿਆਬਾਦ, 19 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਤੁੜ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ਨਵੀਂ ਇਕਾਈ ਦੇ ਚੁਣੇ ਗਏ ਪ੍ਰਧਾਨ ਗੁਰਸੇਵਕ ਸਿੰਘ ਸੇਵਾ, ਸਕੱਤਰ ਸੀਦਕ ਪ੍ਰਤਾਪ ਸਿੰਘ ਤੁੜ ਨੂੰ ਸਭਾ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

25 ਦੀ ਅੰਮਿ੍ਤਸਰ ਰੈਲੀ ਲਾਮਿਸਾਲ ਹੋਵੇਗੀ- ਕਾ: ਭਿੱਖੀਵਿੰਡ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਸੀ.ਪੀ.ਐੱਮ. ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੈਚੁਰੀ ਦਾ ਨਾਂਅ ਦਿੱਲੀ ਦੰਗਿਆਂ (2020) ਵਿਚ ਆਉਣ ਦੀ ਪਾਰਟੀ ਆਗੂਆਂ ਵਲੋਂ ਸਖ਼ਤ ਅਲੋਚਨਾ ਕੀਤੀ ਗਈ | ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਕਾ. ਮੇਜਰ ...

ਪੂਰੀ ਖ਼ਬਰ »

ਸਰਬੱਤ ਦਾ ਭੱਲਾ ਟਰੱਸਟ ਵਲੋਂ 700 ਗ੍ਰੰਥੀ ਸਿੰਘਾਂ ਨੂੰ ਵੰਡਿਆ ਜਾਵੇਗਾ ਰਾਸ਼ਨ- ਪਿ੍ੰਸ ਧੁੰਨਾ

ਪੱਟੀ, 19 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗੁਰੂ ਘਰਾਂ ਦੇ ਵਜੀਰਾਂ, ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ, ਰਾਗੀ, ਢਾਡੀ, ਕਵੀਸ਼ਰੀ ਤੇ ਕੀਰਤਨੀ ਜਥਿਆਂ ਸਮੇਤ ...

ਪੂਰੀ ਖ਼ਬਰ »

ਕਾਜੀਕੋਟ ਵਿਖੇ 'ਆਪ' ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ

ਤਰਨ ਤਾਰਨ, 19 ਸਤੰਬਰ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਬੀਬੀ ਚਰਨਜੀਤ ਕੌਰ ਦੀ ਪ੍ਰੇਰਨਾ ਸਦਕਾ ਪਿੰਡ ਕਾਜੀਕੋਟ ਵਿਖੇ ਹੋਈ | ਇਸ ਮੌਕੇ ਸੀਨੀਅਰ ਆਗੂ ਲਖਵਿੰਦਰ ਸਿੰਘ ਫ਼ੌਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਦੀ ...

ਪੂਰੀ ਖ਼ਬਰ »

ਨਸ਼ਿਆ ਦੀ ਰੋਕਥਾਮ ਲਈ ਜ਼ਿਲ੍ਹੇ 'ਚ 597 'ਵਿਲੇਜ ਪੁਲਿਸ ਅਫ਼ਸਰ' ਕੀਤੇ ਤਾਇਨਾਤ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਧਰੁਮਨ ਐੱਚ. ਨਿੰਬਾਲੇ ਐਸ.ਐਸ.ਪੀ. ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 597 ...

ਪੂਰੀ ਖ਼ਬਰ »

ਸਾਹਿਬ ਸਿੰਘ ਕਮਾਲਪੁਰ ਬਣੇ ਬਲਾਕ ਤਰਨ ਤਾਰਨ ਦੇ ਪ੍ਰਧਾਨ

ਸ਼ਾਹਬਾਜ਼ਪੁਰ, 19 ਸਤੰਬਰ (ਪਰਦੀਪ ਬੇਗੇਪੁਰ)- ਦਲਿਤ ਤੇ ਗਰੀਬ ਵਰਗ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ 'ਤੇ ਵਿਚਾਰ ਕਰਨ ਲਈ ਸੈਂਟਰ ਵਾਲਮੀਕਿ ਸਮਾਜ ਸਭਾ ਦੇ ਆਗੂਆਂ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਮਾਲਪੁਰਾ ਵਿਖੇ ਸਾਹਿਬ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ

ਤਰਨ ਤਾਰਨ, 19 ਸਤੰਬਰ (ਲਾਲੀ ਕੈਰੋਂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚਰਨ ਕੰਵਲ ਸਾਹਿਬ ਗੋਇੰਦਵਾਲ ਬਾਈਪਾਸ ਤਰਨ ਤਾਰਨ ਵਿਖੇ ਸ੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਮੁਖੀ ਦਲ ਬਾਬਾ ਬਿਧੀ ਚੰਦ ਵਾਲਿਆਂ ਦੀ ਯੋਗ ...

ਪੂਰੀ ਖ਼ਬਰ »

ਔਰਤ ਸਮੇਤ ਦੋ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਔਰਤ ਤੇ ਉਸ ਦੇ ਨਾਲ ਆ ਰਹੇ ਇਕ ਹੋਰ ਵਿਅਕਤੀ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਬੀਬੀ ਬਾਦਲ ਨੇ ਅਸਤੀਫ਼ਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ- ਮਾਣਕ ਬੰਬੇ

ਝਬਾਲ, 19 ਸਤੰਬਰ (ਸੁਖਦੇਵ ਸਿੰਘ)- ਖੇਤੀ ਬਿੱਲਾਂ ਦੇ ਵਿਰੋਧ ਵਿਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜਾਰਤ ਤੋਂ ਅਸਤੀਫਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਉੱਭਰਦੇ ਗਾਇਕ ਸ਼ਿਵ ਅਮਰਕੋਟ ਦਾ ਗੀਤ 'ਲਾਰੇ' ਚਰਚਾ 'ਚ

ਅਮਰਕੋਟ, 19 ਸਤੰਬਰ (ਗੁਰਚਰਨ ਸਿੰਘ ਭੱਟੀ)- ਸਰਹੱਦੀ ਇਲਾਕੇ ਦਾ ਉੱਭਰਦਾ ਗਾਇਕ ਸ਼ਿਵ ਅਮਰਕੋਟ, ਜੋ ਕਿ ਸਮਾਜਿਕ ਬੁਰਾਈਆ ਖ਼ਿਲਾਫ਼ ਆਪਣੇ ਗੀਤਾਂ ਰਾਹੀਂ ਸਮਾਜ ਨੂੰ ਸੇਧ ਦੇਣ ਲਈ ਹੌਕਾ ਦਿੰਦਾ ਆ ਰਿਹਾ ਹੈ, ਉਸ ਵਲੋਂ ਨਸ਼ਿਆਂ ਖ਼ਿਲਾਫ਼ ਗਾਏ ਗ਼ੀਤ ਹਮੇਸ਼ਾਂ ਚਰਚਾ ਦਾ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਾਂ ਤਲਵੰਡੀ ਵਿਖੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਵਿਆਹੁਤਾ ਵਲੋਂ ਫ਼ਾਹ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ | ਇਸ ਸਬੰਧ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਥਾਣਾ ਵੈਰੋਵਾਲ ਵਿਖੇ ਮਿ੍ਤਕਾ ਦੇ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਬੈਂਕ ਦੇ ਮੈਨੇਜਰ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਦੀ ਨਕਦੀ ਜਮ੍ਹਾਂ ਕਰਨ ਤੋਂ ਨਾਂਹ

ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)- ਬੈਂਕ ਅਧਿਕਾਰੀ ਜਿਥੇ ਆਪਣੇ ਗਾਹਕ ਦੀ ਸਹੂਲਤ ਨੂੰ ਪਹਿਲ ਦਿੰਦੇ ਹਨ, ਉਥੇ ਹੀ ਕਈ ਬੈਂਕ ਅਧਿਕਾਰੀ ਆਪਣੇ ਅੜੀਅਲ ਰਵੱਈਏ ਕਾਰਨ ਆਪਣੇ ਗਾਹਕਾਂ ਨੂੰ ਖੱਜਲ ਖੁਆਰ ਕਰਨ ਤੋਂ ਗੁਰੇਜ਼ ਨਹੀਂ ਕਰਦੇ | ਅਜਿਹਾ ਹੀ ਇਕ ...

ਪੂਰੀ ਖ਼ਬਰ »

ਪੁਲਿਸ ਨੇ ਸੁਲਝਾਈ ਨਾਬਾਲਗ ਲੜਕੇ ਦੇ ਕਤਲ ਦੀ ਗੁੱਥੀ

ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਪਿੰਡ ਲੁਹਾਰ ਵਿਖੇ ਪ੍ਰੇਮ ਸਬੰਧਾਂ 'ਚ ਅੜਿੱਕਾ ਬਣੇ ਨਾਬਾਲਗ ਲੜਕੇ ਨੂੰ ਕਤਲ ਕਰਨ ਦੇ ਮਾਮਲੇ 'ਚ ਮੁਲਜਮ ਨੂੰ ਕਾਬੂ ਕਰ ਲਿਆ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਤਿੰਨ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਮੋਟਰਸਾਈਕਲ, ਨਕਦੀ ਤੇ ਮੋਬਾਈਲ ਖੋਹਿਆ

ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਾਣਕਪੁਰਾ ਬੱਸ ਅੱਡੇ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਘੇਰ ਕੇ ਉਸ ਦਾ ਮੋਟਰਸਾਈਕਲ, 200 ਰੁਪਏ ਨਗਦੀ ਤੇ ਮੋਬਾਈਲ ਖੋਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 42 ਹੋਰ ਮਾਮਲੇ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)- ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਅੱਜ ਦੋ ਹੋਰ ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ 'ਤੇ ਘਰ ਭੇਜ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਮੈਡੀਕਲ ਕਾਲਜ ਅੰਮਿ੍ਤਸਰ ਤੋਂ ਆਈਆਂ ਰਿਪੋਰਟਾਂ ਤੇ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਦਾਣਾ ਮੰਡੀ ਝਬਾਲ ਵਿਖੇ ਝੋਨੇ ਦੀ ਖ਼ਰੀਦ ਲਈ ਪ੍ਰਬੰਧ ਪੂਰੇ- ਚੇਅਰਮੈਨ ਗੱਗੋਬੂਹਾ

ਝਬਾਲ, 19 ਸਤੰਬਰ (ਸਰਬਜੀਤ ਸਿੰਘ)- ਝੋਨੇ ਦੇ ਸੀਜਨ ਨੂੰ ਧਿਆਨ 'ਚ ਰੱਖਦੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਦਾਣਾ ਮੰਡੀ ਝਬਾਲ ਵਿਖੇ ਖ਼ਰੀਦ ਪ੍ਰਬੰਧਾਂ ਸਬੰਧੀ ਪੂਰੇ ਪ੍ਰਬੰਧ ਕਰਕੇ ਸਹੂਲਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX