ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  5 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  10 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  15 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  24 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  27 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  31 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  23 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  50 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  54 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  about 1 hour ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  1 minute ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 3 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਲੁਧਿਆਣਾ

ਡੇਹਲੋਂ ਪੁਲਿਸ ਵਲੋਂ 22 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 15 ਕਿੱਲੋ ਭੁੱਕੀ ਸਮੇਤ 4 ਕਾਬੂ

ਡੇਹਲੋਂ/ਲੁਧਿਆਣਾ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ, ਪਰਮਿੰਦਰ ਆਹੂਜਾ)- ਥਾਣਾ ਡੇਹਲੋਂ ਪੁਲਿਸ ਵਲੋਂ ਦੋ ਕਥਿਤ ਸਮਗਲਰਾਂ ਨੂੰ 22000 ਨਸ਼ੀਲੀਆਂ ਗੋਲੀਆਂ, 40 ਸ਼ੀਸ਼ੀਆਂ ਨਸ਼ੀਲੀ ਦਵਾਈ ਦੀਆਂ ਫੜਨ ਵਿਚ ਸਫਲਤਾ ਹਾਸਿਲ ਕਰਨ ਦੇ ਨਾਲ-ਨਾਲ ਇਕ ਹੋਰ ਮੁਕੱਦਮੇ ਅਧੀਨ ਦੋ ਨਸ਼ਾ ਤਸਕਰਾਂ ਤੋਂ 15 ਕਿੱਲੋ ਭੁੱਕੀ ਚੂਰਾ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਥਾਣਾ ਡੇਹਲੋਂ ਵਿਖੇ ਵਿਸ਼ੇਸ਼ ਪੈ੍ਰੱਸ ਕਾਨਫ਼ਰੰਸ ਸਮੇਂ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆਂ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਰਕੇਸ਼ ਅਗਰਵਾਲ ਆਈ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੀਨੀਅਰ ਅਫ਼ਸਰਾਂ ਦੀਆਂ ਹਦਾਇਤਾਂ ਹੇਠ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ 4 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆਂ ਕਿ ਸਹਾਇਕ ਥਾਣੇਦਾਰ ਹਰਦੇਵ ਸਿੰਘ ਪੁਲਿਸ ਚੌਕੀ ਮਰਾਡੋਂ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਪੱਕੀ ਇਤਲਾਹ 'ਤੇ ਸਵਿਫ਼ਟ ਕਾਰ ਨੰਬਰ ਪੀ. ਬੀ. 10 ਜੀ. ਐੱਚ. 5150 ਵਿਚ ਸਵਾਰ ਰਣਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਅਤੇ ਦਮਨਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਨੰਦਪੁਰ ਨੂੰ ਕਾਬੂ ਕੀਤਾ ਅਤੇ ਏ. ਸੀ. ਪੀ. ਜਸ਼ਨਦੀਪ ਸਿੰਘ ਗਿੱਲ ਦੀ ਹਾਜ਼ਰੀ ਕਾਰ ਦੀ ਤਲਾਸ਼ੀ ਲਈ ਗਈ ਜਿਸ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਥਾਣਾ ਮੁਖੀ ਬਰਾੜ ਨੇ ਦੱਸਿਆ ਕਿ ਕਾਰ ਵਿਚੋਂ ਵੱਖ-ਵੱਖ ਮਾਅਰਕੇ ਦੀਆਂ 22 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 40 ਸ਼ੀਸ਼ੀਆਂ ਨਸ਼ੀਲੀ ਦਵਾਈ ਦੀਆਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਡੇਹਲੋਂ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਕਾਬੂ ਕੀਤੇ ਦੋਵੇਂ ਨਸ਼ਾ ਤਸਕਰ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁਕੱਦਮੇ ਵਿਚ ਕਰੀਬ ਡੇਢ ਸਾਲ ਜੇਲ੍ਹ ਕੱਟ ਕੇ ਆਏ ਹਨ | ਥਾਣਾ ਮੁਖੀ ਬਰਾੜ ਨੇ ਅੱਗੇ ਦੱਸਿਆ ਕਿ ਡੇਹਲੋਂ ਪੁਲਿਸ ਵਲੋਂ ਇਲਾਕੇ ਅੰਦਰ ਅਮਨ ਸ਼ਾਂਤੀ ਦੀ ਬਹਾਲੀ ਲਈ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਅਧੀਨ ਸਹਾਇਕ ਥਾਣੇਦਾਰ ਸੁਭਾਸ਼ ਕਟਾਰੀਆਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪੱਕੀ ਸੂਹ 'ਤੇ ਤਰਸੇਮ ਸਿੰਘ ਉਰਫ਼ ਦਲਜੀਤ ਸਿੰਘ ਪੁੱਤਰ ਲੇਟ ਸੁੱਚਾ ਸਿੰਘ ਵਾਸੀ ਪਿੰਡ ਘਣਗਸ ਥਾਣਾ ਪਾਇਲ ਅਤੇ ਲਾਲ ਸਿੰਘ ਪੁੱਤਰ ਲੇਟ ਚਰਨ ਸਿੰਘ ਵਾਸੀ ਪਿੰਡ ਖ਼ਾਨਪੁਰ ਨੂੰ 15 ਕਿੱਲੋ ਭੁੱਕੀ ਚੂਰਾ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਕਾਬੂ ਕੀਤੇ ਕਥਿਤ ਦੋਸ਼ੀ ਤਰਸੇਮ ਸਿੰਘ ਉਰਫ਼ ਦਲਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਪਾਇਲ ਅੰਦਰ ਮੁਕੱਦਮਾ ਦਰਜ਼ ਹੈ, ਜਦਕਿ ਹੁਣ ਥਾਣਾ ਡੇਹਲੋਂ ਅੰਦਰ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ਼ ਕੀਤਾ ਗਿਆ ਹੈ |

14 ਮਰੀਜ਼ਾਂ ਦੀ ਮੌਤ, 413 ਨਵੇਂ ਮਰੀਜ਼ ਸਾਹਮਣੇ ਆਏ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਸ਼ਹਿਰ ਵਿਚ ਅੱਜ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਪੀੜਿ੍ਹਤ ਮਰੀਜ਼ਾਂ ਵਿਚੋਂ 14 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਅਣਅਧਿਕਾਰਤ ਉਸਾਰੀਆਂ ਦਾ ਕੰਮ ਜ਼ੋਰਾਂ 'ਤੇ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)- ਸਮਾਰਟ ਸ਼ਹਿਰ ਲੁਧਿਆਣਾ ਦੇ ਨਾਲ ਲੱਗਦੀਆਂ ਬਾਹਰੀ ਕਲੋਨੀਆਂ ਵਿਚ ਛੁੱਟੀ ਵਾਲੇ ਦਿਨ ਸਨਿਚਰਵਾਰ ਅਤੇ ਐਤਵਾਰ ਨੂੰ ਅਣਅਧਿਕਾਰਤ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲਦੇ ਹਨ, ਜਦ ਕਿ ਗਲਾਡਾ ਅਧਿਕਾਰੀਆਂ ਦਾ ਇਨ੍ਹਾਂ ਵੱਲ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁੁਦਕੁਸ਼ੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਚੰਦਰ ਨਗਰ ਵਿਚ ਪਤਨੀ ਦੇ ਕਥਿਤ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ...

ਪੂਰੀ ਖ਼ਬਰ »

ਗਲਾਡਾ ਅਧਿਕਾਰੀਆਂ ਦੀ ਡਿਊਟੀ 'ਚ ਰੁਕਾਵਟ ਪਾਉਣ ਵਾਲੇ ਭਾਜਪਾ ਆਗੂ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੈਕਟਰ 38 ਵਿਚ ਨਾਜਾਇਜ਼ ਕਬਜ਼ੇ ਹਟਾਉਣ ਗਏ ਗਲਾਡਾ ਅਧਿਕਾਰੀਆਂ ਨਾਲ ਭਾਜਪਾ ਆਗੂਆਂ ਦੇ ਹੋਏ ਤਕਰਾਰ ਦੇ ਮਾਮਲੇ ਵਿਚ ਪੁਲਿਸ ਨੇ ਭਾਜਪਾ ਆਗੂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ...

ਪੂਰੀ ਖ਼ਬਰ »

ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਅੱਗ ਲਗਾ ਕੇ ਕੀਤੀ ਖ਼ੁੁਦਕੁਸ਼ੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿ੍ੰਸ ਹੋਸਟਲ ਨੇੜੇ ਔਰਤ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੇ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ...

ਪੂਰੀ ਖ਼ਬਰ »

ਵੋਟ ਬੈਂਕ ਨਾ ਹੋਣ ਕਰਕੇ ਉਦਯੋਗਿਕ ਇਲਾਕਿਆਂ 'ਚ ਨਹੀਂ ਕੀਤਾ ਜਾਂਦਾ ਵਿਕਾਸ

ਢੰਡਾਰੀ ਕਲਾਂ, 19 ਸਤੰਬਰ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਿਆਂ ਵਿਚ ਸੜਕਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਭਾਰੀ ਸਮੱਸਿਆ ਲਗਾਤਾਰ ਬਣੀ ਹੋਈ ਹੈ | ਕਰੋੜਾਂ ਰੁਪਏ ਦਾ ਮਾਲੀਆ ਕਾਰਖਾਨਿਆਂ ਤੋਂ ਹੀ ਟੈਕਸਾਂ ਦੇ ਰੂਪ ਵਿਚ ਸਰਕਾਰ ਦੇ ਖ਼ਜ਼ਾਨੇ 'ਚ ਜਮ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਅਸਤੀਫ਼ਾ ਦੇਣਾ ਹਰਸਿਮਰਤ ਕੌਰ ਬਾਦਲ ਦੀ ਵੱਡੀ ਕੁਰਬਾਨੀ-ਬੀਬੀ ਕਾਦੀਆਂ

ਲਾਡੋਵਾਲ, 19 ਸਤੰਬਰ (ਬਲਬੀਰ ਸਿੰਘ ਰਾਣਾ)-ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਕਿਸਾਨਾਂ ਦੇ ਹਿੱਤ ਵਿਚ ਅਸਤੀਫ਼ਾ ਦੇਣਾ ਇਕ ਵੱਡਾ ਫ਼ੈਸਲਾ ਹੈ ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਬਾਦਲ ਪਰਿਵਾਰ ਸੱਚੀ ਕਿਸਾਨ ਪੱਖੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਵਿਖੇ ਬੱਚਿਆਂ ਦੇ ਸਾਈਕਲ ਬਣਾਉਣ ਵਾਲੇ ਸਨਅਤਕਾਰਾਂ ਦੀ ਅਹਿਮ ਮੀਟਿੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)- ਬੱਚਿਆਂ ਦੇ ਸਾਈਕਲ ਤੇ ਕਲਪੁਰਜ਼ੇ ਬਣਾਉਣ ਵਾਲੇ ਸਾਈਕਲ ਸਨਅਤਕਾਰਾਂ ਦੇ ਵਿਚਾਲੇ ਕਲਪੁਰਜ਼ਿਆਂ ਦੇ ਭਾਅ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਤਕਰਾਰ ਚੱਲ ਰਹੀ ਹੈ ਜਿਸ ਦਾ ਹੱਲ ਕਰਨ ਲਈ ਅੱਜ ਯੂਨਾਈਟਿਡ ਸਾਈਕਲ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਵਲੋਂ ਕੇਂਦਰ ਦੀ ਵਜ਼ੀਰੀ ਠੁਕਰਾ ਕੇ ਕਿਸਾਨਾਂ ਦੇ ਹੱਕ 'ਚ ਖੜਨਾ ਪੰਜਾਬ ਦਾ ਵੱਡਾ ਮਾਣ-ਸ਼ਿਵਾਲਿਕ, ਮਲਕਪੁਰ

ਹੰਬੜਾਂ 19 ਸਤੰਬਰ (ਜਗਦੀਸ਼ ਸਿੰਘ ਗਿੱਲ)- ਪਾਰਲੀਮੈਂਟ ਵਿਚ ਪੇਸ਼ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਰੋਸ ਵਜੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣਾ ਮੰਤਰ ਅਹੁਦਾ ਠੁਕਰਾ ਕੇ ਕਿਸਾਨਾਂ ਦੇ ਹੱਕ ਵਿਚ ਵੱਡਾ ਫ਼ੈਸਲਾ ਲਿਆ ਅਤੇ ਪੰਜਾਬ ਦੀ ਧੀ ਹੋਣ ਦਾ ਮਾਣ ...

ਪੂਰੀ ਖ਼ਬਰ »

ਮੁਹੰਮਦ ਗੁਲਾਬ ਦੀ ਅਗਵਾਈ ਹੇਠ ਪ੍ਰਵਾਸੀ ਭਾਈਚਾਰਾ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ-ਹਰੀਸ਼ ਰਾਵਤ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਕਾਂਗਰਸ ਹਾਈ ਕਮਾਂਡ ਵਲੋਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਨਵੀਂ ਜ਼ਿੰਮੇਦਾਰੀ ਸੌਾਪਦਿਆਂ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਹੁਣ ਪੰਜਾਬ ਸੂਬੇ ਦਾ ਇੰਚਾਰਜ ...

ਪੂਰੀ ਖ਼ਬਰ »

ਕਿਸਾਨ ਯੂਥ ਆਗਰੇਨਾਈਜੇਸ਼ਨ ਆਫ਼ ਇੰਡੀਆ ਦੇ ਕਾਲਜ ਵਿਦਿਆਰਥੀ ਵਿੰਗ ਦੇ ਸੂਬਾ ਪ੍ਰਧਾਨ ਬਣੇ ਕਾਲਸਾਂ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)- ਕਿਸਾਨ ਯੂਥ ਆਰਗੇਨਾਈਜੇਸ਼ਨ ਆਫ਼ ਇੰਡੀਆ (ਕੇ.ਵਾਈ.ਓ.ਆਈ.) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਵਲੋਂ ਕੌਮੀ ਪ੍ਰਧਾਨ ਜਸਵੀਰ ਸਿੰਘ 'ਜੱਸੀ ਰਾਜਲਾ' ਦੀ ਸਲਾਹ ਨਾਲ ਵਿਦਿਆਰਥੀ ਘੋਲਾਂ 'ਚ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਨੌਜਵਾਨ ਆਗੂ ...

ਪੂਰੀ ਖ਼ਬਰ »

ਹਸਪਤਾਲਾਂ ਨੂੰ ਪਹਿਲ ਦੇ ਆਧਾਰ 'ਤੇ ਆਕਸੀਜ਼ਨ ਗੈਸ ਸਿਲੰਡਰਾਂ ਦੀ ਸਪਲਾਈ ਜਾਰੀ-ਸ਼ਰਮਾ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਸਨਅਤਕਾਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ...

ਪੂਰੀ ਖ਼ਬਰ »

26ਵੀਂ ਬਟਾਲੀਅਨ ਨੇ ਫਿੱਟ ਇੰਡੀਆ ਫਰੀਡਮ ਦੌੜ ਕਰਾਈ

ਇਯਾਲੀ/ਥਰੀਕੇ, 19 ਸਤੰਬਰ (ਰਾਜ ਜੋਸ਼ੀ)- ਭਾਰਤ-ਤਿੱਬਤ ਸੀਮਾ ਪੁਲਿਸ ਬਲ ਦੀ ਬੱਦੋਵਾਲ ਸਥਿੱਤ 26ਵੀਂ ਬਟਾਲੀਅਨ ਵਲੋਂ ਭਾਰਤੀ ਸਟੇਟ ਬੈਂਕ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਫਿੱਟ ਇੰਡੀਆ ਫਰੀਡਮ ਦੌੜ ਸਥਾਨਕ ਐਮ.ਬੀ.ਡੀ. ਮਾਲ ਤੋਂ ਬੱਦੋਵਾਲ ਸਥਿਤ ਭਾਰਤ ਤਿੱਬਤ ਸੀਮਾ ...

ਪੂਰੀ ਖ਼ਬਰ »

ਨੌਜਵਾਨ ਨੂੰ ਲੁੱਟਿਆ, ਮਾਮਲਾ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ 'ਤੇ ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਰਾਮ ਸੂਰਤ ਵਾਸੀ ਮਹਾਤਮਾ ਕਾਲੋਨੀ ਦੀ ਸ਼ਿਕਾਇਤ 'ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ, ਅਕਾਲੀ ਦਲ ਦੀ ਦੋਗਲੀ ਨੀਤੀ ਦਾ ਹਿੱਸਾ-ਰਜਨੀਸ਼ ਚੋਪੜਾ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਪੰਜਾਬ ਵਿਚ ਖੇਤੀ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਦੇ ਹੱਕ ਵਿਚ ਪੰਜਾਬ ਯੂਥ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ਼ ਰੋਸ ਰੈਲੀ ਅਤੇ ਦਿੱਲੀ ਵਿਚ ਕੇਂਦਰ ਸਰਕਾਰ ਦਾ ਘਿਰਾਓ ਕਰਨ ਦਾ ਐਲਾਨ ਤੋਂ ਬਾਅਦ ਕਿਸਾਨਾਂ ਦੀ ਹਮਦਰਦੀ ਹਾਸਿਲ ...

ਪੂਰੀ ਖ਼ਬਰ »

ਹਰਿਆਣਾ ਤੋਂ ਸ਼ਰਾਬ ਲਿਆ ਰਹੇ ਦੋ ਨੌਜਵਾਨ ਗਿ੍ਫ਼ਤਾਰ 2160 ਬੋਤਲਾਂ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2160 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਸੈੱਲ ਦੇ ਇੰਚਾਰਜ ...

ਪੂਰੀ ਖ਼ਬਰ »

ਲੁਟੇਰੇ ਨੌਜਵਾਨ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਰੇਸੀ ਇਲਾਕੇ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਕਿ੍ਸ਼ਨ ਗੋਪਾਲ ਵਾਸੀ ਸੇਖੇਵਾਲ ਰੋਡ ਦੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਘਰ ਵਿਚ ਚੋਰੀ ਕਰਕੇ ਫ਼ਰਾਰ ਹੋਏ ਦੋ ਨੌਜਵਾਨਾਂ ਵਿਚੋਂ ਇਕ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਂਗਟ ਕਾਲੋਨੀ ਦੀ ਰਹਿਣ ...

ਪੂਰੀ ਖ਼ਬਰ »

ਸਿਵਲ ਸਰਜਨ ਲੁਧਿਆਣਾ ਵਲੋਂ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੋਂ ਬਚਾਅ ਕਰਨ ਦੀ ਅਪੀਲ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ) - ਸਿਵਲ ਸਰਜਨ ਲੁਧਿਆਣਾ ਰਾਜੇਸ਼ ਕੁਮਾਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ, ਚਿਕਨਗੁਨੀਆ ਬੁਖਾਰ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਡੇਂਗੂ ਦੇ ਕਾਰਨ, ਲੱਛਣ ਤੇ ਇਸ ਤੋਂ ਕਿਵੇ ਬਚਿਆ ਜਾ ਸਕਦਾ ਹੈ | ਇਸ ਸਬੰਧੀ ਉਨ੍ਹਾਂ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਵਾਲਾ ਨੌਜਵਾਨ ਪੁਲਿਸ ਨੇ ਕਾਬੂ ਕੀਤਾ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ) - ਕਿ੍ਸ਼ਨਾ ਨਗਰ ਅਤੇ ਗੁਲਮੋਹਰ ਨਗਰ ਵਿਚ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਵਿਚ ਅਜੇ ਕੁਮਾਰ ਨਾਂਅ ਦੇ ਨੌਜਵਾਨ ਨੂੰ ਪੁਲਿਸ ਨੇ ਅੱਜ ਹਿਰਾਸਤ ਵਿਚ ਲਿਆ | ਥਾਣਾ ਸਿਟੀ2 ਖੰਨਾ ਦੇ ਐੱਸ. ਐੱਚ. ਓ. ਰਣਦੀਪ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਨੂੰ ਸ਼ਰਧਾਂਜਲੀ ਭੇਟ

ਸਮਰਾਲਾ, 19 ਸਤੰਬਰ (ਗੋਪਾਲ ਸੋਫਤ)-ਪੰਚਾਇਤ ਯੂਨੀਅਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਰੋਹ ਵਿਚ ਅਨੇਕਾਂ ਸਮਾਜਿਕ, ਰਾਜਨੀਤਕ ਅਤੇ ...

ਪੂਰੀ ਖ਼ਬਰ »

ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਅਣਗਹਿਲੀ, ਲਾਪਰਵਾਹੀ ਨਾਲ ਟਰੱਕ ਚਲਾਉਣ ਦੇ ਮਾਮਲੇ 'ਚ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਗੁਰਵਿੰਦਰ ਸਿੰਘ ਉਰਫ਼ ਅਜੇ ਵਾਸੀ ਲਿਬੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਸਮਰਥਕ ਪਾਰਟੀਆਂ ਉਸ ਦਾ ਸਾਥ ਛੱਡਣ ਲਈ ਮਜ਼ਬੂਰ-ਸ਼ੁਕਲਾ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਕਾਂਗਰਸ ਦੇ ਅਬਜ਼ਰਵਰ ਅਨਿਲ ਸ਼ੁਕਲਾ ਨੇ ਕਿਹਾ ਕਿ ਭਾਜਪਾ ਦਾ ਚਿਹਰਾ ਹਿੰਦੁਸਤਾਨ ਵਿਚ ਨੰਗਾ ਹੋ ਗਿਆ ਹੈ¢ ਐੱਨ. ਡੀ. ਏ. ਦੇ ਵਿਚ ਜਿਹੜੀਆਂ ਵੀ ਸਹਿਯੋਗੀ ਪਾਰਟੀਆਂ ਸ਼ਾਮਿਲ ਹਨ, ਭਾਜਪਾ ਉਨ੍ਹਾਂ ਤੋਂ ਕਿਨਾਰਾ ਕਰ ...

ਪੂਰੀ ਖ਼ਬਰ »

ਕੋਰੋਨਾ ਨਾਲ 36 ਮੌਤਾਂ, ਕੋਰੋਨਾ ਪੀੜਤਾਂ ਦੀ ਗਿਣਤੀ ਸਾਢੇ 750 ਤੋਂ ਪਾਰ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਫਿਰ ਖੰਨਾ ਵਿਚ ਕੋਰੋਨਾ ਨਾਲ ਇਕ 66 ਸਾਲਾ ਵਿਅਕਤੀ ਦੀ ਮੌਤ ਹੋ ਗਈ | ਬਿੱਲਾਂ ਵਾਲੀ ਛੱਪੜੀ ਇਲਾਕੇ ਦਾ ਵਾਸੀ ਇਹ ਵਿਅਕਤੀ ਪੰਚਕੂਲਾ ਮਿਲਟਰੀ ਹਸਪਤਾਲ ਵਿਚ ਦਾਖਲ ਸੀ | ਖੰਨਾ ਵਿਚ ਹੁਣ ਤੱਕ ਕੋਰੋਨਾ ਨਾਲ ਕੁੱਲ 36 ਮੌਤਾਂ ਹੋ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

ਜੌੜੇਪੁਲ ਜਰਗ, 19 ਸਤੰਬਰ (ਪਾਲਾ ਰਾਜੇਵਾਲੀਆ)- ਲਿਖਾਰੀ ਸਭਾ ਪਾਇਲ ਦੀ 20 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕੀਤੀ ਗਈ ਹੈ | ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਸਰਪ੍ਰਸਤ ਰਣਧੀਰ ਸਿੰਘ ਗਿੱਲ ਜਰਗੜੀ, ਪ੍ਰਧਾਨ ਸੁੱਖਾ ਸ਼ਾਹਪੁਰ ਤੇ ਜਨਰਲ ਸਕੱਤਰ ਬੰਤ ...

ਪੂਰੀ ਖ਼ਬਰ »

ਪੰਜਾਬ ਦੇ ਭਾਜਪਾ ਆਗੂਆਂ ਦਾ ਕਿਸਾਨ ਜਥੇਬੰਦੀਆਂ ਵਿਰੋਧ ਕਰਨ-ਇੰਜ: ਗਿਆਸਪੁਰਾ

ਮਲੌਦ, 19 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਖੇਤੀ ਆਰਡੀਨੈਂਸ ਨੂੰ ਰਾਜ ਸਭਾ ਵਿਚ ਪਾਸ ਹੋਣ ਤੋਂ ਰੋਕਣ ਲਈ ਪੰਜਾਬ ਦੇ ਭਾਜਪਾ ਆਗੂ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਕਰਨ, ਜੇ ਅਜਿਹਾ ਨਹੀਂ ਕਰਦੇ ਤਾਂ ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਏ. ਐੱਸ. ਆਈ. ਦੀ ਮੌਤ

ਖੰਨਾ, 19 ਸਤੰਬਰ (ਮਨਜੀਤ ਸਿੰਘ ਧੀਮਾਨ) - ਲੁਧਿਆਣਾ ਵਿਖ ਨਾਇਬ ਕੋਰਟ ਵਜੋਂ ਤਾਇਨਾਤ ਪੰਜਾਬ ਪੁਲਿਸ ਦੇ ਏ. ਐੱਸ. ਆਈ. ਗੁਰਬਖ਼ਸ਼ ਲਾਲ (55) ਵਾਸੀ ਭੱਟੀਆਂ ਖੰਨਾ ਦੀ ਮੌਤ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਗੁਰਬਖ਼ਸ਼ ਲਾਲ ਦੇ ਪੁੱਤਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਹੋਰ ਉੱਚਾ ਕੀਤਾ-ਰਾਏਪੁਰ

ਬੀਜਾ, 19 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਆਰਡੀਨੈਂਸ ਦੇ ਵਿਰੋਧ ਵਿਚ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਦੁੱਖ ਦਰਦ ਨੂੰ ਸਮਝਦਿਆਂ ...

ਪੂਰੀ ਖ਼ਬਰ »

ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਨੂੰ ਸ਼ਰਧਾਂਜਲੀ ਭੇਟ

ਸਮਰਾਲਾ, 19 ਸਤੰਬਰ (ਗੋਪਾਲ ਸੋਫਤ)-ਪੰਚਾਇਤ ਯੂਨੀਅਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਯਾਦੂ ਭੰਗਲਾਂ ਦੇ ਪਿਤਾ ਜੰਗ ਸਿੰਘ ਭੰਗਲਾਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਰੋਹ ਵਿਚ ਅਨੇਕਾਂ ਸਮਾਜਿਕ, ਰਾਜਨੀਤਕ ਅਤੇ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 16 ਦਿਨ ਪਹਿਲਾਂ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ, ਕਤਲ 'ਚ ਦੋਸਤ ਕਾਬੂ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ) - ਖੰਨਾ ਪੁਲਿਸ ਨੇ ਕਰੀਬ 16 ਦਿਨ ਪਹਿਲਾਂ ਪਾਇਲ ਇਲਾਕੇ ਵਿਚ ਧਮੋਟ ਨਹਿਰ ਨੇੜੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ ਅਤੇ ਮਿ੍ਤਕ ਦੇ ਦੋਸਤ ਨੂੰ ਕਤਲ ਦੇ ਦੋਸ਼ ਵਿਚ ਕਾਬੂ ਕਰ ਲਿਆ ਹੈ | ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਟੋਭੇ 'ਚੋਂ ਗੁੱਜਰ ਭਾਈਚਾਰੇ ਦੇ ਵਿਅਕਤੀ ਦੀ ਜਾਨ ਬਚਾਉਣ ਵਾਲੇ ਹੌਲਦਾਰ ਗੁਰਪ੍ਰੀਤ ਸਿੰਘ ਦਾ ਸਨਮਾਨ

ਪਾਇਲ, 19 ਸਤੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਅੱਜ ਫੂਲੇ ਸ਼ਾਹੂ ਅੰਬੇਡਕਰ ਲੋਕ ਜਗਾਓ ਮੰਚ ਅਤੇ ਪਾਇਲ ਸ਼ਹਿਰ ਨਿਵਾਸੀਆਂ ਵਲੋਂ ਗੁਰਦੀਪ ਸਿੰਘ ਕਾਲੀ ਦੀ ਅਗਵਾਈ ਵਿਚ ਥਾਣਾ ਵਿਚ ਥਾਣਾ ਮੁਖੀ ਪਾਇਲ ਜਸਪਾਲ ਸਿੰਘ ਧਾਲੀਵਾਲ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਨੂੰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪਰਵਾਸੀ ਨੇ ਕੀਤੀ ਖ਼ੁੁਦਕੁਸ਼ੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ ਵਿਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਕਿਸਾਨਾਂ ਦੇ ਰੋਸ ਤੋਂ ਡਰ ਕੇ ਹਰਸਿਮਰਤ ਤੋਂ ਅਸਤੀਫ਼ਾ ਦੁਆਉਣ ਦਾ ਡਰਾਮਾ ਕੀਤਾ ਗਿਆ-ਗਰਚਾ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਤੇ ਸੀਨੀਅਰ ਆਗੂ ਮਾਨ ਸਿੰਘ ਗਰਚਾ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਕਿਸਾਨਾਂ ਦੇ ਰੋਸ ...

ਪੂਰੀ ਖ਼ਬਰ »

ਗੰਦਾ ਨਾਲਾ ਢੱਕਣ ਦਾ ਪ੍ਰੋਜੈਕਟ ਸ਼ੁਰੂ ਕਰਾਉਣ ਦਾ ਸਿਆਸੀ ਆਗੂਆਂ ਵਲੋਂ ਸਿਹਰਾ ਆਪਣੇ ਸਿਰ ਲੈਣ ਦੇ ਯਤਨ ਸ਼ੁਰੂ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਟਰਾਂਸਪੋਰਟ ਨਗਰ ਤੋਂ ਸ਼ਿੰਗਾਰ ਸਿਨੇਮਾ ਤੱਕ ਜਾਂਦੇ ਬਰਸਾਤੀ ਨਾਲੇ ਨੂੰ ਢੱਕਣ ਲਈ ਸ਼ੁਰੂ ਹੋਏ 17 ਕਰੋੜ 85 ਲੱਖ ਦੇ ਪ੍ਰੋਜੈਕਟ ਦਾ ਵਿਧਾਇਕ ਸੁਰਿੰਦਰ ਡਾਬਰ ਵਲੋਂ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਇਸ ...

ਪੂਰੀ ਖ਼ਬਰ »

ਨਗਰ ਨਿਗਮ ਦੇ ਵਾਹਨਾਂ ਨੇ ਇਕ ਸਾਲ 'ਚ ਫੂਕਿਆ ਕਰੀਬ 9 ਕਰੋੜ ਰੁਪਏ ਦਾ ਬਾਲਣ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਦੇ ਵਾਹਨਾਂ 'ਚ ਇਕ ਸਾਲ ਦੌਰਾਨ 8 ਕਰੋੜ 96 ਲੱਖ ਰੁਪਏ ਦਾ ਡੀਜ਼ਲ/ਪੈਟਰੋਲ ਵਰਤਿਆ ਹੈ | ਇਹ ਖੁਲਾਸਾ ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਸੂਚਨਾ ਅਧਿਕਾਰੀ ਐਕਟ 2005 ਤਹਿਤ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੇ ਵਿਧਾਇਕ ਸੁਰਿੰਦਰ ਡਾਬਰ ਨੂੰ ਮੁਸ਼ਕਿਲਾਂ ਤੋਂ ਜਾਣੂ ਕਰਾ ਕੇ ਹੱਲ ਕਰਾਉਣ ਦੀ ਕੀਤੀ ਮੰਗ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਟਰਾਂਸਪੋਰਟ ਨਗਰ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਟਰਾਂਸਪੋਰਟ ਵੈਲਫੇਅਰ ਜਥੇਬੰਦੀ ਦਾ ਵਫ਼ਦ ਪ੍ਰਧਾਨ ਜਨਕ ਰਾਜ ਗੋਇਲ ਦੀ ਅਗਵਾਈ ਹੇਠ ਵਿਧਾਇਕ ਸੁਰਿੰਦਰ ਡਾਬਰ ਨੂੰ ਮਿਲਿਆ ਅਤੇ ਟਰਾਂਸਪੋਰਟ ਨਗਰ ਵਿਚ ਬਣੇ ਨਰਕ ਜਿਹੇ ...

ਪੂਰੀ ਖ਼ਬਰ »

ਸੜਕ ਨਿਰਮਾਣ ਦੌਰਾਨ ਪਾਈਪ ਟੁੱਟ ਜਾਣ ਕਾਰਨ ਇਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਤੋਂ ਵਾਂਝੇ ਹਨ ਵਾਰਡ 31 ਦੇ ਸੈਂਕੜੇ ਪਰਿਵਾਰ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)- ਗਿਆਸਪੁਰਾ ਸ਼ਮਸ਼ਾਨਘਾਟ ਰੋਡ ਨਵੀਂ ਬਣਾਉਣ ਦਾ ਕੰਮ ਕਰ ਰਹੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਸੜਕ ਪੁੱਟਣ ਸਮੇਂ ਜੇ.ਸੀ.ਬੀ. ਮਸ਼ੀਨ ਨਾਲ ਪਾਣੀ ਸਪਲਾਈ ਦੀ ਮੁਖ ਲਾਈਨ ਤੋੜ ਦਿੱਤੇ ਜਾਣ ਦਾ ਖਮਿਆਜ਼ਾ ਵਾਰਡ 31 ਦੇ ਸੈਂਕੜੇ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਦੇ ਯਤਨਾਂ ਸਦਕਾ ਆਲੀਵਾਲ 'ਚ 15 ਲੱਖ ਦੀ ਗ੍ਰਾਂਟ ਨਾਲ ਵੱਡੇ ਵਿਕਾਸ ਹੋਣਗੇ-ਚੇਅਰਮੈਨ ਢਿੱਲੋਂ

ਹੰਬੜਾਂ, 19 ਸਤੰਬਰ (ਜਗਦੀਸ਼ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਯਤਨਾਂ ਸਦਕਾ ਹਲਕੇ ਦੇ ਇਤਿਹਾਸਕ ਪਿੰਡ ਆਲੀਵਾਲ ਨੂੰ 15 ਲੱਖ ਦੀ ਗ੍ਰਾਂਟ ਜਾਰੀ ਹੋਣ ਨਾਲ ਪਿੰਡ ਦੇ ਵੱਡੇ ਵਿਕਾਸ ਹੋਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜ਼ੀਰੋ ਗਲਤੀ' ਤਕਨੀਕ ਨਾਲ ਗੋਡੇ ਆਸਾਨੀ ਨਾਲ ਬਦਲੀ ਕੀਤੇ ਜਾ ਸਕਦੇ-ਡਾ: ਰਣਜੀਤ ਸਿੰਘ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਪਿੰਡ ਗਿੱਲ ਸਥਿੱਤ ਪ੍ਰੋਲਾਈਫ ਸੁਪਰ ਸਪੈਸ਼ਲਿਟੀ ਹਸਪਤਾਲ ਐਾਡ ਟਰੋਮਾ ਕੇਅਰ ਸੈਂਟਰ ਦੇ ਗੋਡੇ ਬਦਲੀ ਕਰਨ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਜੰਮੂ ਦੀ ਵਸਨੀਕ ਇਕ 90 ਸਾਲਾ ਬਜ਼ੁੁਰਗ ਮਾਤਾ ਦੇ ਦੋਵੇਂ ਗੋਡੇ ਜੋ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਫੈਕਟਰੀ ਵਰਕਰ ਦੀ ਵੈਲਡਿੰਗ ਕਰਨ ਸਮੇਂ ਡਿੱਗਣ ਨਾਲ ਹੋਈ ਮੌਤ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਹਵਾ ਹਸਪਤਾਲ ਨੇੜੇ ਇਕ ਫੈਕਟਰੀ ਵਿਚ ਵੈਲਡਿੰਗ ਕਰਨ ਸਮੇਂ ਨੌਜਵਾਨ ਦੀ ਡਿੱਗ ਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਅੱਜ ਡੇਹਲੋਂ ਵਿਖੇ ਮੋਦੀ ਸਰਕਾਰ ਦਾ ਫੂਕਿਆ ਜਾਵੇਗਾ ਪੁਤਲਾ-ਲਾਲੀ ਜੱਸੋਵਾਲ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਦੀਆ 30 ਕਿਸਾਨ ਜਥੇਬੰਦੀਆ ਵਲੋਂ ਨਵੇਂ ਖੇਤੀ ਬਿੱਲ ਖ਼ਿਲਾਫ਼ ਇਕੱਠੇ ਹੋ ਕੇ ਸ਼ੰਘਰਸ਼ ਕਰਨ ਲਈ ਸਾਂਝੀ ਲੜ੍ਹਾਈ ਤਹਿਤ 20 ਸਤੰਬਰ ਨੂੰ ਪੰਜਾਬ ਭਰ ਵਿਚ ਬਲਾਕ ਪੱਧਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਕਾਲੇ ਝੰਡੇ ਲਾ ਕੇ ਪਿੰਡਾਂ ...

ਪੂਰੀ ਖ਼ਬਰ »

ਘਵੱਦੀ ਵਿਖੇ ਵਿਆਹੁਤਾ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਡੇਹਲੋਂ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਘਵੱਦੀ ਵਿਖੇ ਕਰੀਬ 5 ਸਾਲ ਪਹਿਲਾਂ ਪਿੰਡ ਛੀਨੀਵਾਲ ਕਲਾਂ ਦੀ ਵਸਨੀਕ ਵਿਆਹੀ ਇਕ ਨੌਜਵਾਨ ਲੜਕੀ ਵਲੋਂ ਚੁੰਨੀ ਨਾਲ ਗਲਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ ਗਈ ਜਿਸ ਬਾਅਦ ਮਿ੍ਤਕ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਹੋਟਲ 'ਚ ਗੋਲੀ ਚਲਾਉਣ ਵਾਲੇ 4 ਕਾਬੂ, ਦੋ ਅਜੇ ਵੀ ਫ਼ਰਾਰ

ਡੇਹਲੋਂ, 19 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਪੁਲਿਸ ਵਲੋਂ ਜੇ-9 ਰੈਸਟੋਰੈਂਟ ਪੋਹੀੜ ਵਿਖੇ ਗੋਲੀਆਂ ਚਲਾ ਕੇ ਗੁੰਡਾਗਰਦੀ ਕਰਨ ਵਾਲੇ ਭਗੌੜੇ ਨੌਜਵਾਨਾਂ ਨੰੂ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ...

ਪੂਰੀ ਖ਼ਬਰ »

ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕੋਰਸਾਂ ਦੀ ਨਿਫ਼ਟ ਲੁਧਿਆਣਾ ਵਲੋਂ ਦਾਖ਼ਲਾ ਸ਼ੁਰੂ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵਲੋਂ ਟੈਕਸਟਾਈਲ ਤੇ ਗਾਰਮੈਂਟ ਉਦਯੋਗ ਦੇ ਖੇਤਰ ਵਿਚ ਸਿਖ਼ਲਾਈ ਪ੍ਰਾਪਤ ਪੇਸ਼ੇਵਰਾਂ ਦੀ ਲੋੜ ਨੂੰ ਪੂਰਾ ਕਰਨ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਨਿਫਟ) ਵਲੋਂ ...

ਪੂਰੀ ਖ਼ਬਰ »

ਨਗਰ ਨਿਗਮ ਵਾਰਡ 39 'ਚ ਸੁਪਰਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਲਾਈਨਾਂ ਦੀ ਸਫ਼ਾਈ ਦੀ ਕਰਾਈ ਸ਼ੁਰੂਆਤ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)- ਨਗਰ ਨਿਗਮ ਵਾਰਡ 39 ਵਿਚ ਸੀਵਰੇਜ਼ ਸਮੱਸਿਆ ਦੇ ਹਲ ਲਈ ਸੁਪਰਸੰਕਸ਼ਨ ਮਸ਼ੀਨਾਂ ਨਾਲ ਲਾਈਨਾਂ ਦੀ ਸਫ਼ਾਈ ਲਈ ਉਲੀਕੀ 27 ਲੱਖ ਦੀ ਯੋਜਨਾ ਦੀ ਸ਼ੁਰੂਆਤ ਕੌਾਸਲਰ ਸ੍ਰੀਮਤੀ ਕੌਰ ਠੁਕਰਾਲ ਅਤੇ ਜਸਵਿੰਦਰ ਸਿੰਘ ਠੁਕਰਾਲ ਵਲੋਂ ਕਰਵਾਈ ...

ਪੂਰੀ ਖ਼ਬਰ »

ਗੀਤਕਾਰ ਦੇਵ ਥਰੀਕੇ ਵਾਲੇ ਦਾ 82ਵਾਂ ਜਨਮ ਦਿਨ ਮਨਾਇਆ

ਇਯਾਲੀ/ਥਰੀਕੇ, 19 ਸਤੰਬਰ (ਰਾਜ ਜੋਸ਼ੀ)- ਪੰਜਾਬੀ ਦੇ ਸਿਰਮੌਰ ਗੀਤਕਾਰ ਹਰਦੇਵ ਦਿਲਗੀਰ, ਦੇਵ ਥਰੀਕੇ ਵਾਲੇ ਦਾ 82ਵਾਂ ਜਨਮ ਦਿਨ ਅੱਜ ਉਨ੍ਹਾਂ ਦੇ ਸ਼ਗਿਰਦਾਂ, ਕਲਾ ਪ੍ਰੇਮੀਆਂ ਤੇ ਪ੍ਰਸੰਸਕਾਂ ਵਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਥਰੀਕੇ (ਲੁਧਿਆਣਾ) ਵਿਖੇ ਬੜੇ ਚਾਵਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX