ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  2 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  7 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  12 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  21 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  24 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  28 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  20 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  47 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  51 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  59 minutes ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਇਆ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਰਸਮੀ ਆਗਾਜ਼

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ 40 ਸਾਲਾਂ ਤੋਂ ਚੱਲ ਰਹੀ ਪਰੰਪਰਾ ਅਨੁਸਾਰ ਇਸ ਸਾਲ ਵੀ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦਾ ਆਗਾਜ਼ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਾਲ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਹੋਇਆ ਪਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਸ ਸਮਾਗਮ ਵਿਚ 20 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਕੀਤਾ ਗਿਆ¢ ਜ਼ਿਕਰਯੋਗ ਹੈ ਕਿ ਪੰਜਾਬ ਪੱਧਰ 'ਤੇ ਮਨਾਇਆ ਜਾਣ ਵਾਲਾ ਇਹ ਮੇਲਾ ਇਸ ਵਾਰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਅਤੇ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਵਲੋਂ ਸਾਂਝੇ ਰੂਪ ਵਿਚ ਰੱਦ ਕਰ ਦਿੱਤਾ ਗਿਆ ਹੈ ਪਰ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਹਨ¢ ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਅਤੇ ਐਸ.ਐਸ.ਪੀ ਫ਼ਰੀਦਕੋਟ ਸਵਰਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ¢ ਸਾਦਗੀ ਭਰੇ ਤੇ ਸੀਮਿਤ ਇਕੱਠ ਵਾਲੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ ਦੀ ਸ਼ੁਰੂਆਤ ਸਾਲ 1969 ਦੇ ਵਿਚ ਇਕ ਦਿਨਾਂ ਆਗਮਨ ਪੁਰਬ ਮਨਾ ਕੇ ਕੀਤੀ ਗਈ ਸੀ ਜੋ ਅੱਜ ਪੰਜਾਬ ਪੱਧਰ ਦਾ ਪੰਜ ਦਿਨਾਂ ਅਰਧ-ਸਰਕਾਰੀ ਮੇਲਾ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਉਹ ਅੱਜ 93 ਸਾਲਾਂ ਦੇ ਹਨ ਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮਹਾਂ ਬਿਮਾਰੀ ਕਾਰਨ ਇਹ ਆਗਮਨ ਪੁਰਬ ਰੱਦ ਕਰਨਾ ਪਿਆ ਹੈ, ਪਰ ਨਾਲ ਹੀ ਉਨ੍ਹਾਂ ਇਸ ਫ਼ੈਸਲੇ ਨੂੰ ਮਨੁੱਖਤਾ ਦੀ ਭਲਾਈ ਲਈ ਇਕ ਮੀਲ-ਪੱਥਰ ਸਾਬਤ ਹੋਣ ਦੀ ਵੀ ਗੱਲ ਕਹੀ ਹੈ¢ ਇਸ ਮੌਕੇ ਐਡਵੋਕੇਟ ਮਹੀਪ ਇੰਦਰ ਸਿੰਘ ਸੇਵਾਦਾਰ ਬਾਬਾ ਫ਼ਰੀਦ ਸੰਸਥਾਵਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਹ ਬਾਬਾ ਫ਼ਰੀਦ ਆਗਮਨ ਪੁਰਬ ਫ਼ਰੀਦਕੋਟੀਆਂ ਦੀ ਵਿਰਾਸਤ ਹੈ ਅਤੇ ਫ਼ਰੀਦ ਜੀ ਨਾਲ ਸਬੰਧਿਤ ਧਾਰਮਿਕ ਅਸਥਾਨ ਅਤੇ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਜੀ ਦੀ ਨਾਮਲੇਵਾ ਸੰਗਤ ਦੀ ਮਲਕੀਅਤ ਹਨ¢ ਉਨ੍ਹਾਂ ਸੰਗਤਾਂ ਨੂੰ ਨਿਰਮਤਾ ਸਹਿਤ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਮਾਗਮ ਤੋਂ ਬਾਅਦ ਦੂਸਰੀ ਇਤਿਹਾਸਕ ਪਰੰਪਰਾ ਜੋ ਪਿਛਲੇ 50 ਸਾਲਾਂ ਤੋਂ ਇਸ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਰੂਪ ਵਿਚ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਹੁੰਦੀ ਹੈ ਦੀ ਰੂਪ-ਰੇਖਾ ਵੀ ਅੱਜ ਦੇ ਸਮਾਗਮ ਵਾਂਗ ਸਾਦਗੀ ਭਰੀ ਅਤੇ ਸੀਮਿਤ ਇਕੱਠ ਵਾਲੀ 23 ਸਤੰਬਰ ਨੂੰ ਹੋਵੇਗੀ¢ ਇਸ ਉਪਰੰਤ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਸੇਖੋਂ, ਜਤਿੰਦਰਪਾਲ ਸਿੰਘ ਵੈਹਣੀਵਾਲ (ਅਡੀਸ਼ਨਲ ਸੈਸ਼ਨ ਜੱਜ), ਚੰਦ ਸਿੰਘ ਡੋਡ, ਡਾ. ਗੁਰਿੰਦਰ ਮੋਹਣ, ਸੁਤੰਤਰਤਾ ਸੰਗਰਾਮੀ ਅਮਰ ਸਿੰਘ ਸੁਖੀਜਾ, ਪਿ੍ੰਸੀਪਲ ਕੁਲਦੀਪ ਕੌਰ, ਪਰਮਿੰਦਰ ਸਿੰਘ ਬਜਾਜ ਮਨੀ, ਬਲਵਿੰਦਰ ਸਿੰਘ ਬਜਾਜ ਲੱਕੀ ਵਲੋਂ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਤੇ ਸੇਵਾਦਾਰ ਮਹੀਪ ਇੰਦਰ ਸਿੰਘ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਤੇ ਐਸ.ਐਸ.ਪੀ ਫ਼ਰੀਦਕੋਟ ਸਵਰਨਦੀਪ ਸਿੰਘ ਨੂੰ ਸਿਰੋਪਾਓ ਅਤੇ ਦੁਸ਼ਾਲਾ ਪਾ ਕੇ ਸਨਮਾਨਿਤ ਕੀਤਾ | ਅੰਤ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਇਲਾਕਾ-ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਨੂੰ ਪਿਆਰ ਕਰਨ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਹਨ ਪਰ ਸਮੇਂ ਦੇ ਹਲਾਤਾਂ ਨੂੰ ਦੇਖਦੇ ਹੋਏ ਸਾਰੇ ਘਰ ਰਹਿ ਕੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮਨਾਉਣ ਵਿਚ ਹੀ ਸੰਗਤਾਂ ਦੀ ਭਲਾਈ ਹੈ¢ ਉਨ੍ਹਾਂ ਕਿਹਾ ਕਿ ਉਹ ਉਰਦੂ ਅਤੇ ਫ਼ਾਰਸੀ ਤੋਂ ਜਾਣੂ ਤੇ ਇਤਿਹਾਸ ਵਿਸ਼ੇ ਦੇ ਵਿਦਿਆਰਥੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਬਾਬਾ ਫ਼ਰੀਦ ਜੀ ਸਬੰਧੀ ਅਨੇਕਾਂ ਕਿਤਾਬਾਂ ਦਾ ਅਧਿਐਨ ਕੀਤਾ ਹੈ, ਜਿਸ ਤੋਂ ਇਹ ਗੱਲ ਸਿੱਧ ਹੁੰਦੀ ਹੈ ਕਿ ਬਾਬਾ ਫ਼ਰੀਦ ਜੀ ਨਾਲ ਸਬਿੰਧਤ ਸ਼ਹਿਰ ਫ਼ਰੀਦਕੋਟ ਕਈ ਸੌ ਸਾਲ ਪੁਰਾਣਾ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਅਜਿਹੇ ਪਾਕ-ਪਵਿੱਤਰ ਜ਼ਿਲ੍ਹੇ ਵਿਚ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ¢ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸ੍ਰੀ ਸੁਖਮਨੀ ਸਾਹਿਬ ਗੁਰਅੰਮਿ੍ਤ ਪ੍ਰਚਾਰ ਸਭਾ ਫ਼ਰੀਦਕੋਟ ਵਲੋਂ ਦਵਿੰਦਰ ਸਿੰਘ ਪੰਜਾਬ ਮੋਟਰਜ਼ ਦੀ ਅਗਵਾਈ ਵਿਚ ਨਿਭਾਈ ਗਈ¢ ਇਸ ਮੌਕੇ ਮਾਸਟਰ ਪਲੇਨ, ਸਿਮਰਨ ਸਿੰਘ ਹੈਪੀ, ਡਾ. ਗੁਰਸੇਵਕ ਸਿੰਘ, ਮੱਘਰ ਸਿੰਘ, ਨਵਦੀਪ ਸਿੰਘ ਬੱਬੂ ਬਰਾੜ, ਸ਼ਾਮ ਸੁੰਦਰ, ਮੈਨੇਜਰ ਆਤਮਾ ਸਿੰਘ, ਮੈਨੇਜਰ ਮਨਪ੍ਰੀਤ ਸਿੰਘ, ਮੈਨੇਜਰ ਨਿਸ਼ਾਨ ਸਿੰਘ ਅਤੇ ਕਿੱਕੀ ਵਿਰਦੀ ਮੌਜੂਦ ਸਨ |

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਾਂਗਰਸ ਨੇ ਪ੍ਰਧਾਨ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

ਲੰਬੀ, 19 ਸਤੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਅਤੇ ਇਨ੍ਹਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਣਧੀਰ ਸਿੰਘ ਧੀਰਾ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 58 ਪਾਜ਼ੀਟਿਵ ਕੇਸ ਆਏ,

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲੇ੍ਹ ਅੰਦਰ 58 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 601 ਹੋ ਗਈ ਹੈ ਜਦ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 65 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 65 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 10, ਜ਼ਿਲ੍ਹਾ ਜੇਲ੍ਹ ਦੇ 12, ਮਲੋਟ ਦੇ 17, ਗਿੱਦੜਬਾਹਾ 7, ਡੱਬਵਾਲੀ ਢਾਬ 2, ਡੱਬਵਾਲੀ ...

ਪੂਰੀ ਖ਼ਬਰ »

ਟਿਊਬਵੈਲ ਦੀਆਂ ਮੋਟਰਾਂ ਚੋਰੀ ਕਰਨ ਵਾਲਿਆਂ ਨੂੰ ਭੇਜਿਆ ਜੇਲ੍ਹ

ਸਾਦਿਕ, 19 ਸਤੰਬਰ (ਆਰ.ਐਸ.ਧੁੰਨਾ)-ਥਾਣਾ ਸਾਦਿਕ ਦੇ ਮੁੱਖ ਅਫ਼ਸਰ ਰਾਜਬੀਰ ਸਿੰਘ ਸਰਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਨਾਕਾਬੰਦੀ ਦੌਰਾਨ ਖੇਤਾਂ ਵਿਚ ਲੱਗੀਆਂ ਬਿਜਲੀ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ। ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਧਰਮਿੰਦਰ ਸਿੰਘ ਪੁੱਤਰ ਜਬਰਜੰਗ ਸਿੰਘ ਵਾਸੀ ਕੋਟਲੀ ਸੰਘਰ ਦੀ ਸ਼ਿਕਾਇਤ 'ਤੇ ਬਲੌਰ ਸਿੰਘ ਪੁੱਤਰ ਸਾਧੂ ਸਿੰਘ, ਪਰਮਜੀਤ ਕੌਰ ਪਤਨੀ ਕਾਲਾ ਸਿੰਘ, ਲੱਕੀ ਸਿੰਘ ਪੁੱਤਰ ਕਾਲਾ ਸਿੰਘ, ਲਖਵਿੰਦਰ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਸਿਆਸੀ ਡਰਾਮਾ-ਬਸਪਾ ਆਗੂ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤਾ ਗਿਆ ਅਸਤੀਫ਼ਾ ਸਿਰਫ਼ ਸਿਆਸੀ ਡਰਾਮਾ ਹੈ ਅਤੇ ਲੋਕ ਹੁਣ ਅਕਾਲੀ ਦਲ ਦੀਆਂ ਗੱਲਾਂ ਵਿਚ ਨਹੀਂ ਆਉਣਗੇ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਵਾਲਾ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਪੀੜਤ ਔਰਤ ਦੀ ਸ਼ਿਕਾਇਤ 'ਤੇ ਸਿਕੰਦਰ ਸਿੰਘ ਵਾਸੀ ਛਿੰਦਾ ਸਿੰਘ ਵਾਸੀ ਸੰਗਰਾਣਾ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਵਿਰੁੱਧ ਧਾਰਾ 376, 354, 450 ਆਈ.ਪੀ.ਸੀ. ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਪੀੜਤ ...

ਪੂਰੀ ਖ਼ਬਰ »

ਮਜ਼ਦੂਰ ਆਗੂਆਂ ਨੇ ਬਿਜਲੀ ਦੇ ਪੁੱਟੇ ਮੀਟਰ ਮੁੜ ਲਾਏ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਪਿੰਡ ਹਰੀਕੇ ਕਲਾਂ ਵਿਚ ਖੇਤ ਮਜ਼ਦੂਰ ਯੂਨੀਅਨ ਵਲੋਂ ਪਾਵਰਕਾਮ ਦੀ ਟੀਮ ਦੁਆਰਾ ਕਰੀਬ 15-20 ਪੁੱਟੇ ਮੀਟਰ ਮੁੜ ਲਾ ਦਿੱਤੇ ਗਏ | ਜਸਵਿੰਦਰ ਸਿੰਘ ਵੱਟੂ ਜ਼ਿਲ੍ਹਾ ਪ੍ਰਧਾਨ ਖੇਤ ਮਜ਼ਦੂਰ ਯੂਨੀਅਨ ਨੇ ਦੱਸਿਆ ਕਿ ਪੰਚਾਇਤ ਅਤੇ ...

ਪੂਰੀ ਖ਼ਬਰ »

ਕੁਝ ਦਿਨਾਂ ਤੋਂ ਨਹਿਰਾਂ ਵਿਚ ਲਗਾਤਾਰ ਆ ਰਹੀ ਕੇਲੀ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਨਹਿਰਾਂ ਵਿਚ ਲਗਾਤਾਰ ਆ ਰਹੀ ਕੇਲੀ ਕਾਰਨ ਲੋਕ ਪੇ੍ਰਸ਼ਾਨ ਹਨ | ਨਹਿਰਾਂ ਵਿਚ ਆ ਰਹੀ ਕੇਲੀ ਕਾਰਨ ਨਹਿਰਾਂ ਵਿਚ ਲਿਫ਼ਟ ਪੰਪਾਂ ਰਾਹੀਂ ਪਾਣੀ ਚੁੱਕਣ ਵਾਲੇ ਕਿਸਾਨਾਂ ਅਤੇ ਵਾਟਰ ਵਰਕਸਾਂ ਲਈ ...

ਪੂਰੀ ਖ਼ਬਰ »

ਕਾਲਜ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰਾਂਗੇ-ਪਿ੍ੰ: ਡਾ: ਹਰਚਰਨ ਸਿੰਘ ਅਰੋੜਾ

ਗਿੱਦੜਬਾਹਾ, 19 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਨਵ-ਨਿਯੁਕਤ ਪਿ੍ੰਸੀਪਲ ਡਾ: ਹਰਚਰਨ ਸਿੰਘ ਅਰੋੜਾ ਨੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਕਿਹਾ ਕਿ ਉਹ ਕਾਲਜ ਦੀ ਬਿਹਤਰੀ ਲਈ ਅਤੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਲਿਆ ਕੇ ਕੇਂਦਰ ਨੇ ਕਿਸਾਨਾਂ ਦੀ ਸੰਘੀ ਘੁੱਟੀ-ਪੀਟਰ ਸੰਧੂ

ਮਲੋਟ, 19 ਸਤੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ: ਤੇਜਪ੍ਰੀਤ ਸਿੰਘ ਪੀਟਰ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੀ ਕਿਸਾਨੀ ਦੀ ਭਲਾਈ ਹਿੱਤ ਕੰਮ ਕੀਤੇ ਹਨ ਅਤੇ ਇਕ ਵੀ ਕਦਮ ਕਿਸਾਨ ਵਿਰੋਧੀ ਜਾਂ ਪੰਜਾਬ ...

ਪੂਰੀ ਖ਼ਬਰ »

ਪਿੰਡ ਬਾਦਲ ਵਿਖੇ 5ਵੇਂ ਦਿਨ ਵੀ ਕਿਸਾਨਾਂ ਦਾ ਰੋਸ ਧਰਨੇ ਵਿਚ ਆਉਣਾ ਜਾਰੀ

ਲੰਬੀ, 19 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਪਿੰਡ ਬਾਦਲ ਵਿਖੇ ਚੱਲ ਰਹੇ ਰੋਸ ਧਰਨੇ ਦੇ 5ਵੇਂ ਦਿਨ ਵੀ ਕਿਸਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ | ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਪੱਤਰਕਾਰ ਜੀਵਨ ਗਰਗ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਬਾਜਾਖਾਨਾ, 19 ਸਤੰਬਰ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਅਤੇ ਪ੍ਰੈਸ ਕਲੱਬ ਜੈਤੋ ਦੇ ਪ੍ਰਧਾਨ ਜੀਵਨ ਗਰਗ ਨੂੰ ਉਸ ਵਕਤ ਗਹਿਰਾ ਸਦਮਾ ਪਹੰੁਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸ੍ਰੀ ਲੁੱਧਰ ਦਾਸ ਗਰਗ (75 ਸਾਲ) ਕੁਝ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪੱਤਰਕਾਰ ਜੀਵਨ ਗਰਗ ਨਾਲ ਦੁੱਖ ਦਾ ਪ੍ਰਗਟਾਵਾ

ਜੈਤੋ, 19 ਸਤੰਬਰ (ਭੋਲਾ ਸ਼ਰਮਾ)-ਕਸਬਾ ਬਾਜਾਖਾਨਾ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਅਤੇ ਅਗਰਵਾਲ ਸਭਾ ਬਾਜਾਖਾਨਾ ਦੇ ਪ੍ਰਧਾਨ ਜੀਵਨ ਗਰਗ ਦੇ ਸਤਿਕਾਰਯੋਗ ਪਿਤਾ ਸ੍ਰੀ ਲੁੱਧਰ ਦਾਸ ਗਰਗ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਇਸ ਮੌਕੇ ਮੈਂਬਰ ਪਾਰਲੀਮੈਂਟ ਮੁਹੰਮਦ ...

ਪੂਰੀ ਖ਼ਬਰ »

ਗੁਰਤੇਜ ਸਿੰਘ ਸਿੱਧੂ ਭਗਤੂਆਣਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਜੈਤੋ, 19 ਸਤੰਬਰ (ਭੋਲਾ ਸ਼ਰਮਾ)-ਸੀਨੀਅਰ ਪੱਤਰਕਾਰ ਗੁਰਤੇਜ ਸਿੰਘ ਸਿੱਧੂ, ਅੰਗਰੇਜ਼ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਸਿੱਧੂ ਦੇ ਸਤਿਕਾਰਯੋਗ ਪਿਤਾ ਸ: ਗੁਰਦੇਵ ਸਿੰਘ ਸਿੱਧੂ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ ਕੋਟਕਪੂਰਾ ਵਿਖੇ ਮਨਾਇਆ ਜਾਵੇਗਾ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਪੁਰਬ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ ਭਾਵੇਂ ਇਸ ਵਾਰ ਕੋਰੋਨਾ ਵਾਇਰਸ ਦੀ ਕਰੋਪੀ ਕਾਰਨ ਬਹੁਤ ਸਾਰੇ ਪੋ੍ਰਗਰਾਮ ਰੱਦ ਕਰਨੇ ਪਏ ਪਰ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਧਾਰਮਿਕ ਪੋ੍ਰਗਰਾਮ ਜ਼ਿਲ੍ਹੇ ...

ਪੂਰੀ ਖ਼ਬਰ »

ਬੀਬੀ ਬਾਦਲ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਸੂਬੇ ਦੇ ਕਿਸਾਨਾਂ ਦੇ ਹੱਕ 'ਚ ਨਿੱਤਰੇ-ਇਸਤਰੀ ਆਗੂ

ਕੋਟਕਪੂਰਾ, 19 ਸਤੰਬਰ (ਮੇਘਰਾਜ, ਮੋਹਰ ਗਿੱਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਤਿੰਨ ਖੇਤੀ ਬਿੱਲਾਂ ਨੂੰ ਲੋਕ ਸਭਾ 'ਚ ਪਾਸ ਕਰ ਦੇਣ ਦੇ ਰੋਸ ਵਜੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਕੇ ਸੂਬੇ ਦੇ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਲੁੱਧਰ ਦਾਸ ਗਰਗ ਦੀ ਅੰਤਿਮ ਅਰਦਾਸ ਵਿਚ ਪਰਿਵਾਰਕ ਮੈਂਬਰ ਹੀ ਹੋਣਗੇ ਸ਼ਾਮਿਲ ਅੰਤਿਮ ਅਰਦਾਸ ਅੱਜ

ਬਾਜਾਖਾਨਾ, 19 ਸਤੰਬਰ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਤੋਂ ਅਜੀਤ ਦੇ ਪੱਤਕਾਰ ਜੀਵਨ ਗਰਗ ਦੇ ਸਤਿਕਾਰਯੋਗ ਪਿਤਾ ਜੀ ਲੁੱਧਰ ਦਾਸ ਗਰਗ ਅਚਾਨਕ ਪ੍ਰਲੋਕ ਸਿਧਾਰ ਗਏ ਜਿਨ੍ਹਾਂ ਨਮਿਤ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ | ...

ਪੂਰੀ ਖ਼ਬਰ »

ਇੰਸਪੈਕਟਰ ਨਾਲ ਧੱਕਾ-ਮੁੱਕੀ ਕਰਨ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਅਤੇ ਤਲਾਸ਼ੀ ਦੌਰਾਨ ਐਕਸਾਈਜ਼ ਇੰਸਪੈਕਟਰ ਨਾਲ ਧੱਕਾ-ਮੁੱਕੀ ਕਰਨ ਵਾਲੇ ਤਿੰਨ ਵਿਅਕਤੀਆਂ ਤੋਂ ਇਲਾਵਾ 6 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਕੋਰੋਨਾ ਦਾ ਵਾਸਤਾ ਦੇ ਕੇ ਕੁੱਝ ਚਿਰ ਆਪਣੀ ਵੇਚੀ ਕੋਠੀ 'ਚ ਠਹਿਰਨ ਦਾ ਤਰਲਾ ਕਰਨ ਵਾਲਾ ਕੋਠੀ ਖ਼ਾਲੀ ਕਰਨ ਤੋਂ ਹੋਇਆ ਇਨਕਾਰੀ

ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਦੇ ਕਾਰਨ ਜਿੱਥੇ ਲੋਕਾਂ ਦਾ ਆਰਥਿਕ ਨੁਕਸਾਨ ਹੋਇਆ ਹੈ, ਉੱਥੇ ਹੀ ਕੋਰੋਨਾਂ ਮਹਾਂਮਾਰੀ ਦੀ ਆੜ ਵਿਚ ਧੋਖਾਧੜੀ ਦੇ ਚੱਲਦਿਆਂ ਲੋਕਾਂ ਦੇ ਰਿਸ਼ਤਿਆਂ ਵਿਚ ਵੀ ਤਰੇੜਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX