ਤਾਜਾ ਖ਼ਬਰਾਂ


ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
. . .  0 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ...
ਭਗਤ ਨਾਮਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਚ ਚੱਲ ਰਹੇ ਹਨ ਧਾਰਮਿਕ ਸਮਾਗਮ
. . .  5 minutes ago
ਘੁਮਾਣ, 25 ਨਵੰਬਰ (ਬਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਘੁਮਾਣ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  10 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  19 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  22 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  26 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  18 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  45 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  49 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  57 minutes ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  about 1 hour ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 3 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਪੰਜਾਬ / ਜਨਰਲ

ਬਿਜਲੀ ਨਿਗਮ ਅੰਦਰਖਾਤੇ ਘਰ ਦੇ ਭਾਂਡੇ ਵੇਚ ਕੇ ਕਰ ਰਿਹੈ ਚੁੱਲੇ੍ਹ ਬਾਲਣ ਦੀ ਤਿਆਰੀ

ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 19 ਸਤੰਬਰ- ਬਿਜਲੀ ਨਿਗਮ ਜਿੱਥੇ ਬਠਿੰਡਾ ਥਰਮਲ ਪਲਾਂਟ ਨੂੰ ਵੇਚਣ ਤੋਂ ਬਾਅਦ ਮੁਲਾਜ਼ਮਾਂ ਦੇ ਰੋਹ ਦਾ ਸਾਹਮਣੇ ਕਰ ਰਿਹਾ ਹੈ ਉੱਥੇ ਹੀ ਕਈ ਹੋਰ ਕਾਲੋਨੀਆਂ, ਸਪੋਰਟਸ ਸੈੱਲ ਨੂੰ ਵੀ ਪੁਨਰਗਠਨ, ਸਪੋਰਟਸ ਸੈੱਲ ਨੂੰ ਵੀ ਅੰਦਰਖਾਤੇ ਵੇਚਣ ਜਾਂ ਬਦਲਣ ਦੀ ਨੀਤੀ ਅਪਣਾ ਰਿਹਾ ਹੈ | ਬੇਸ਼ੱਕ ਇਸ ਦੀ ਕਿਸੇ ਵੀ ਉੱਚ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਜਾ ਰਹੀ ਪਰ ਅੰਦਰੂਨੀ ਭੇਜੇ ਜਾ ਰਹੇ ਰੋਪੜ ਕਾਲੋਨੀ ਨੂੰ ਖ਼ਾਲੀ ਕਰਨ ਦੇ ਪੱਤਰ ਅਤੇ ਪੁਨਰਗਠਨ ਦੇ ਨਾਂਅ ਹੇਠ ਸਪੋਰਟਸ ਸੈੱਲ ਨੂੰ ਖ਼ਤਮ ਕਰਨ ਦੇ ਯਤਨ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਜਲਦ ਹੀ ਨਿਗਮ ਆਪਣੀਆਂ ਜਾਇਦਾਦਾਂ ਨੂੰ ਖ਼ਰਚੇ ਬਚਾਉਣ ਦੇ ਨਾਂਅ ਹੇਠ ਘਟਾਉਣ ਦੀਆਂ ਸਕੀਮਾਂ ਘੜ ਚੁੱਕਾ ਹੈ ਅਤੇ ਇਸ ਤੋਂ ਇਲਾਵਾ ਬਿਜਲੀ ਐਕਟ 1948 ਦੀ ਉਲੰਘਣਾ ਕਰਕੇ ਜ਼ਮੀਨ ਦੇ ਅਸਲ ਮਾਲਕਾਂ ਨਾਲ ਹੋ ਰਿਹਾ ਧੋਖਾ ਕਰ ਰਿਹਾ ਹੈ | ਬਿਜਲੀ ਐਕਟ 1948 ਦੇ ਮੁਤਾਬਿਕ ਐਕਵਾਇਰ ਕੀਤੀ ਜ਼ਮੀਨ ਜਿਸ ਕੰਮ ਲਈ ਰੋਕੀ ਜਾਂਦੀ ਹੈ ਉਹ ਉਸੇ ਕੰਮ ਲਈ ਵਰਤੀ ਜਾਣੀ ਚਾਹੀਦੀ ਹੈ ਜੇਕਰ ਇਸ ਦੀ ਵਰਤੋਂ ਬਦਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਜ਼ਮੀਨ ਵਾਪਸ ਅਸਲ ਮਾਲਕ ਨੂੰ ਵਾਪਸ ਕੀਤੀ ਜਾਂਦੀ ਹੈ | ਇਸ ਐਕਟ ਦੀ ਸੂਬਾ ਸਰਕਾਰ ਤੇ ਬਿਜਲੀ ਮੈਨੇਜਮੈਂਟ ਵਲੋਂ ਉਲੰਘਣਾ ਕੀਤੀ ਜਾ ਰਹੀ ਹੈ | ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਕਾਲੋਨੀ ਦੀਆਂ ਥਾਵਾਂ ਬਿਜਲੀ ਦੇ ਨਾਲ ਸਬੰਧਿਤ ਕੰਮਾਂ ਦੇ ਹਵਾਲੇ ਤਹਿਤ ਐਕਵਾਇਰ ਕੀਤੀਆਂ ਗਈਆਂ ਹਨ ਪਰ ਸਰਕਾਰ ਹੁਣ ਇਸ 'ਚ ਪਲਾਟ ਕੱਟਣ ਦੀ ਵਿਉਂਤ ਬਣਾ ਰਹੀ ਹੈ |
ਬਠਿੰਡਾ ਥਰਮਲ ਪਲਾਂਟ :
ਬਿਜਲੀ ਨਿਗਮ ਵਲੋਂ ਜਿੱਥੇ ਬੰਦ ਪਏ ਬਠਿੰਡਾ ਥਰਮਲ ਪਲਾਂਟ ਨੂੰ ਵੇਚਿਆ ਗਿਆ, ਉੱਥੇ ਹੀ ਆਪਣੇ ਬਠਿੰਡਾ ਸਥਿਤ ਥਰਮਲ ਪਲਾਂਟਾਂ ਅਧੀਨ ਆਉਂਦੀਆਂ ਕਾਲੋਨੀਆਂ ਤੋਂ ਆਉਂਦੇ ਲਗਪਗ 1 ਕਰੋੜ ਦੇ ਕਿਰਾਏ ਨੂੰ ਵੀ ਗਵਾ ਲਿਆ | ਭਰੋਸੇਯੋਗ ਸੂਤਰਾਂ ਮੁਤਾਬਿਕ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਤਾਂ ਪਹਿਲਾਂ ਹੀ ਸਰਕਾਰ ਦੀ ਮਲਕੀਅਤ ਬਣ ਚੁੱਕੀ ਹੈ ਪਰ ਹਾਲੇ ਕਿਸੇ ਕਿਸਮ ਦੀ ਕੋਈ ਅਦਾਇਗੀ ਬਿਜਲੀ ਨਿਗਮ ਦੇ ਖਾਤੇ 'ਚ ਜਮ੍ਹਾਂ ਨਹੀਂ ਹੋਈ ਹੈ | ਜਦੋਂ ਕਿ ਬਠਿੰਡਾ ਪਲਾਂਟ ਨੂੰ ਡਿਸਮੈਂਟਲ ਕਰਨ ਨੂੰ ਦਿੱਤੇ 164 ਕਰੋੜ ਦੇ ਠੇਕੇ ਤੋਂ ਹਾਲੇ ਹੌਲੀ-ਹੌਲੀ ਨਗਦ ਅਦਾਇਗੀ ਆਉਣ ਦੀ ਆਸ ਹੈ |
ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੀਆਂ ਕਾਲੋਨੀਆਂ 'ਚ ਰਹਿਣ ਕਾਰਨ ਬਿਜਲੀ ਨਿਗਮ ਨੂੰ ਆਪਣੇ ਕਿਸੇ ਮੁਲਾਜ਼ਮ ਨੂੰ ਕਿਸੇ ਪ੍ਰਕਾਰ ਦਾ (ਹਾਊਸ ਰੈਂਟ ਅਲਾਊਾਸ) ਐੱਚ.ਆਰ.ਏ. ਨਹੀਂ ਦੇਣਾ ਪੈਂਦਾ ਸੀ, ਜਦੋਂ ਕਿ ਹੁਣ ਇਨ੍ਹਾਂ ਸਾਰੇ ਕਾਲੋਨੀ 'ਚ ਰਹਿਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਬਿਜਲੀ ਨਿਗਮ ਵਲੋਂ ਐੱਚ.ਆਰ.ਏ.(ਹਾਊਸ ਰੈਂਟ ਅਲਾਊਸ) ਦੇਣਾ ਪਵੇਗਾ, ਜੋ ਨਿਗਮ 'ਤੇ ਵਾਧੂ ਵਿੱਤੀ ਬੋਝ ਸਾਬਤ ਹੋਵੇਗਾ | ਇਸ ਬਾਰੇ ਗੱਲਬਾਤ ਕਰਦਿਆਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਦੇ ਸੈਕਟਰੀ ਕਰਮਚੰਦ ਭਾਰਦਵਾਜ ਨੇ ਕਿਹਾ ਕਿ ਜਥੇਬੰਦੀ ਇਸ ਵਰਤਾਰੇ ਦਾ ਸਖ਼ਤ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਵਲੋਂ ਪਹਿਲਾਂ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਵੇਲੇ ਇੱਥੇ ਪਰਾਲੀ ਨਾਲ ਚੱਲਣ ਵਾਲਾ ਪਲਾਂਟ ਲਗਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਨਿਗਮ ਆਪਣੇ ਵਾਅਦੇ ਤੋਂ ਮੁੱਕਰ ਕੇ ਵੇਚ ਕੇ ਪੁੱਡਾ ਹਵਾਲੇ ਕਰ ਰਿਹਾ ਹੈ ਜੋ ਸਰਾਸਰ ਗ਼ਲਤ ਹੈ |
ਰੋਪੜ ਪਾਵਰ ਕਾਲੋਨੀ :
ਬਿਜਲੀ ਨਿਗਮ ਵਲੋਂ ਹਾਲ ਹੀ 'ਚ ਵੇਚੀਆਂ ਜਾ ਰਹੀਆਂ ਆਪਣੀਆਂ ਜਾਇਦਾਦਾਂ 'ਚ ਰੋਪੜ ਸ਼ਹਿਰ ਦੇ ਵਿਚਕਾਰ ਵਸੀ ਪਾਵਰ ਕਾਲੋਨੀ ਨੂੰ ਵੇਚਣ ਦਾ ਵੀ ਖ਼ਦਸ਼ਾ ਜ਼ਾਹਿਰ ਹੋ ਰਿਹਾ ਹੈ | ਇਸ ਕਾਲੋਨੀ ਦੇ ਵਸ਼ਿੰਦਿਆਂ ਨੂੰ 14 ਸਤੰਬਰ 2020 ਨੂੰ ਇਕ ਪੱਤਰ ਜਾਰੀ ਕਰਕੇ ਇਕ ਮਹੀਨੇ 'ਚ ਪਾਵਰ ਕਾਲੋਨੀ ਨੂੰ ਖ਼ਾਲੀ ਕਰਕੇ ਨੂੰਹੋ ਕਾਲੋਨੀ 'ਚ ਤਬਦੀਲ ਹੋ ਜਾਣ ਦੇ ਨਿਰਦੇਸ਼ ਜਾਰੀ ਹੋ ਚੁੱਕੇ ਹਨ | ਭਰੋਸੇਯੋਗ ਸੂਤਰਾਂ ਮੁਤਾਬਿਕ ਇਸ ਕਾਲੋਨੀ 'ਚ ਜਿੱਥੇ ਬਿਜਲੀ ਨਿਗਮ ਦੇ ਦਫ਼ਤਰ, ਰਿਹਾਇਸ਼ੀ ਕਾਲੋਨੀ ਹੈ, ਉੱਥੇ ਹੀ ਭਰੋਸੇਯੋਗ ਸੂਤਰਾਂ ਮੁਤਾਬਿਕ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਰਹਿ ਰਹੇ ਹਨ | ਇਕ ਅਧਿਕਾਰੀ ਵਲੋਂ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਗਿਆ ਕਿ ਇਸ ਪੱਤਰ ਨਾਲ ਅਸਿੱਧੇ ਤੌਰ 'ਤੇ ਪਾਵਰ ਕਾਲੋਨੀ ਖ਼ਾਲੀ ਕਰਵਾ ਕੇ ਨੰੂਹੋ ਕਾਲੋਨੀ ਜੋ ਰੋਪੜ ਥਰਮਲ ਪਲਾਂਟ 'ਚ ਬਣੀ ਹੈ ਅਤੇ ਰਿਹਾਇਸ਼ੀ ਖੇਤਰ ਤੋਂ ਲਗਪਗ 15-20 ਕਿੱਲੋਮੀਟਰ ਦੂਰ ਹੈ, ਉੱਥੇ ਭੇਜਣ ਦੀ ਤਿਆਰੀ ਹੈ | ਰੋਪੜ ਪਲਾਂਟ 'ਚ ਬਣੀ ਨੰੂਹੋ ਕਾਲੋਨੀ ਵਾਲੀ ਥਾਂ 'ਤੇ ਨਾ ਕੋਈ ਆਵਾਜਾਈ ਹੈ, ਨਾ ਹੀ ਕਿਸੇ ਪ੍ਰਕਾਰ ਦੇ ਕਿਸੇ ਸਾਧਨ ਦੀ ਵਿਵਸਥਾ ਹੈ ਅਤੇ ਉਹ ਖੇਤਰ ਉਜਾੜ ਜਗ੍ਹਾ 'ਚ ਹੈ | ਹੁਣ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਰੋਪੜ ਸ਼ਹਿਰ ਸਥਿਤ ਵਾਸੀ ਕਾਲੋਨੀ ਨੂੰ ਉਜਾੜਨ ਦੀ ਕੀ ਵਜ੍ਹਾ ਹੈ ਅਤੇ ਕੀ ਕਾਲੋਨੀ ਵਾਸੀ ਇਕ ਮਹੀਨੇ 'ਚ ਕਾਲੋਨੀ ਖ਼ਾਲੀ ਕਰਨਗੇ ਜਾਂ ਨਹੀਂ | ਇਸ ਤੋਂ ਇਲਾਵਾ ਪੀ.ਐਸ.ਈ.ਬੀ. ਇੰਜ. ਐਸੋਸੀਏਸ਼ਨ ਵਲੋਂ ਵੀ ਰੋਪੜ ਦੇ ਚੀਫ਼ ਇੰਜ ਨੂੰ ਪੱਤਰ ਲਿਖ ਕਾਲੋਨੀ 'ਚ ਰੋਕੀ ਜਾ ਰਹੀ ਨਵੀਂ ਅਲਾਟਮੈਂਟ ਬਾਰੇ ਅਤੇ ਕਾਲੋਨੀ ਨੂੰ ਖ਼ਾਲੀ ਕਰਾਉਣ ਦੇ ਆਦੇਸ਼ ਬਾਰੇ ਪੁਨਰਵਿਚਾਰ ਦੀ ਮੰਗ ਕੀਤੀ ਗਈ ਹੈ |
ਬਿਜਲੀ ਨਿਗਮ ਦੇ ਸਪੋਰਟਸ ਸੈੱਲ ਖ਼ਤਮ ਕਰਨ ਦੀ ਤਿਆਰੀ
ਬਿਜਲੀ ਨਿਗਮ ਵਲੋਂ ਪੁਨਰ ਗਠਨ ਦੇ ਨਾਂਅ 'ਤੇ ਆਪਣੇ 1974 ਤੋਂ ਚੱਲਦੇ ਆ ਰਹੇ ਸਪੋਰਟਸ ਸੈੱਲ ਨੂੰ 20 ਅਗਸਤ 2020 ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਨਾਲ ਜਿੱਥੇ ਬਿਜਲੀ ਨਿਗਮ ਦੀ ਝੋਲੀ ਪੈਣ ਵਾਲੇ ਅਰਜੁਨਾ ਐਵਾਰਡੀ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਅਤੇ ਕਈ ਕੌਮੀ 'ਤੇ ਕੌਮਾਂਤਰੀ ਖਿਡਾਰੀਆ ਲਈ ਤਰੱਕੀ ਦਾ ਰਾਹ ਬੰਦ ਹੋਵੇਗਾ, ਉੱਥੇ ਹੀ ਨਵੇਂ ਖਿਡਾਰੀਆ ਲਈ ਭਵਿੱਖ ਧੁੰਦਲਾ ਪੈ ਜਾਵੇਗਾ | ਉੱਧਰ ਇਸ ਸਬੰਧੀ ਗੱਲਬਾਤ ਕਰਦਿਆਂ ਬਿਜਲੀ ਨਿਗਮ ਦੇ ਸੀ.ਐਮ.ਡੀ. ਕਮ ਚੇਅਰਮੈਨ ਏ. ਵੇਨੂੰ ਪ੍ਰਸ਼ਾਦ ਨੇ ਦੱਸਿਆ ਕਿ ਸਪੋਰਟਸ ਸੈੱਲ ਨੂੰ ਭੰਗ ਨਹੀਂ ਕੀਤਾ ਜਾਵੇਗਾ, ਸਗੋਂ ਇਸ ਦਾ ਪੁਨਰਗਠਨ ਕੀਤਾ ਜਾਵੇਗਾ, ਜਿਸ ਨਾਲ ਮੌਜੂਦਾ ਸਥਿਤੀ 'ਤੇ ਕੋਈ ਫ਼ਰਕ ਨਹੀਂ ਪਵੇਗਾ |
ਬਿਜਲੀ ਨਿਗਮ ਦੀ 31 ਏਕੜ ਜ਼ਮੀਨ ਵੇਚਣ ਨਾਲ ਮਿਲ ਸਕਦੀ ਹੈ ਵੱਡੀ ਆਮਦਨ- ਵਿਧਾਇਕ ਵੈਦ
ਜਿੱਥੇ ਬਿਜਲੀ ਨਿਗਮ ਖ਼ੁਦ ਹੀ ਆਪ ਮੁਹਾਰੇ ਆਪਣੇ ਖ਼ਰਚ ਘੱਟ ਕਰਨ ਦੀਆਂ ਕਿਆਸਾਂ ਲਗਾ ਕੇ ਆਪਣੀਆਂ ਜਾਇਦਾਦਾਂ ਮਨਫ਼ੀ ਕਰ ਰਿਹਾ ਹੈ, ਉੱਥੇ ਹੀ ਲੁਧਿਆਣਾ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਵੀ ਮੁੱਖ ਮੰਤਰੀ ਪੰਜਾਬ ਨਾਲ ਪਿਛਲੇ ਦਿਨੀਂ ਹੋਈ ਬੈਠਕ 'ਚ ਸ਼ਹਿਰ ਦੇ ਵਿਚਕਾਰ ਬਣੀ ਬਿਜਲੀ ਨਿਗਮ ਦੀ 31 ਏਕੜ 'ਚ ਬਣੀ ਕਾਲੋਨੀ, ਜਿਸ 'ਚ ਨਿਗਮ ਦੇ ਦਫ਼ਤਰ, ਗੈੱਸਟ ਹਾਊਸ ਹਨ, ਨੂੰ ਵੇਚ ਕੇ ਵੱਡੀ ਆਮਦਨ ਕਮਾਉਣ ਦਾ ਪ੍ਰਸਤਾਵ ਦਿੱਤਾ ਹੈ | ਜ਼ਿਕਰਯੋਗ ਹੈ ਕਿ ਬਿਜਲੀ ਨਿਗਮ ਦੀ ਇਸ 31 ਏਕੜ ਦੀ ਕਾਲੋਨੀ ਦੇ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੋਂ ਇਲਾਵਾ ਕਈ ਹੋਰ ਵੱਡੇ ਅਦਾਰੇ ਨਾਲ ਜੁੜਦੇ ਹਨ | ਵਿਧਾਇਕ ਵਲੋਂ ਇਸ ਪੇਸ਼ ਕੀਤੇ ਪ੍ਰਸਤਾਵ ਦਾ ਬਿਜਲੀ ਨਿਗਮ ਦੀਆਂ ਕੁਝ ਜਥੇਬੰਦੀਆਂ ਨੇ ਵਿਰੋਧ ਵੀ ਕੀਤਾ ਹੈ |

ਅਕਾਲੀ ਦਲ ਕਦੇ ਵੀ ਕਿਸਾਨ ਵਿਰੋਧੀ ਕਿਸੇ ਫ਼ੈਸਲੇ ਦਾ ਹਿੱਸਾ ਨਹੀਂ ਹੋ ਸਕਦਾ- ਬਾਦਲ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਵਲੋਂ ਪੰਜਾਬ ਅਤੇ ਦੇਸ਼ ਦੇ ਹੋਰ ਭਾਗਾਂ ਦੇ ਕਸੂਤੇ ਫਸੇ ਕਿਸਾਨਾਂ ਨੰੂ ਬਚਾਉਣ ਵਾਸਤੇ ਲਏ ਮਜ਼ਬੂਤ ਤੇ ਸਿਧਾਂਤਕ ਸਟੈਂਡ 'ਤੇ ਬੇਹੱਦ ਤਸੱਲੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਖੇਤੀਬਾੜੀ ਬਿੱਲਾਂ ਖ਼ਿਲਾਫ਼ ਕੱਲ੍ਹ ਪੰਜਾਬ ਭਰ 'ਚ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਕੇਂਦਰ ਵਲੋਂ ਲਿਆਂਦੇ ਖੇਤੀਬਾੜੀ ਬਿੱਲਾਂ ਖ਼ਿਲਾਫ਼ 21 ਸਤੰਬਰ ਨੂੰ ਪੰਜਾਬ ਭਰ 'ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਇਸ ਦੀ ਜਾਣਕਾਰੀ ਅੱਜ ਇੱਥੇ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲੋਹਪੁਰਸ਼ ਜਥੇ. ਜਗਦੇਵ ਸਿੰਘ ਤਲਵੰਡੀ ਦਾ 6ਵਾਂ ਬਰਸੀ ਸਮਾਗਮ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ 6ਵੀਂ ਬਰਸੀ ਰਾਏਕੋਟ ਦੇ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਮਨਾਈ ਗਈ | ਇਸ ਮੌਕੇ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ...

ਪੂਰੀ ਖ਼ਬਰ »

ਨਹੀਂ ਰਹੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ

ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮਿ੍ਤ ਵੇਲੇ ਕਈ ਦਹਾਕਿਆਂ ਤੋਂ ਸਵੱਈਏ ਪੜ੍ਹਨ ਦੀ ਸੇਵਾ ਨਿਭਾ ਰਹੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬ 'ਚ ਕੱਲ੍ਹ ਤੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੀ ਮਨਜ਼ੂਰੀ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਅਨਲਾਕ 4.0 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਸਨਿਚਰਵਾਰ ਨੂੰ ਪੀ.ਐਚ.ਡੀ ਸਕਾਲਰਜ਼ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 21 ਸਤੰਬਰ ਤੋਂ ਲੈਬਾਰਟਰੀਆਂ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਕਿਸਾਨ ਸੰਗਠਨ ਖੇਤੀ ਬਿੱਲਾਂ ਖ਼ਿਲਾਫ਼ ਇਕਜੁੱਟ

ਮੇਜਰ ਸਿੰਘ ਜਲੰਧਰ, 19 ਸਤੰਬਰ-ਪੰਜਾਬ 'ਚ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਪੰਜਾਬ ਵਿਚ ਢਾਈ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਕਿਸਾਨ ਸੰਗਠਨਾਂ ਨੇ ਖੇਤੀ ਬਿੱਲਾਂ ਵਿਰੁੱਧ ਇਕ ਪਲੇਟਫਾਰਮ ਤੋਂ ਇਕੱਠੇ ਹੋ ਕੇ ਲੜਨ ਦਾ ...

ਪੂਰੀ ਖ਼ਬਰ »

ਹਰੀਸ਼ ਰਾਵਤ ਵਲੋਂ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦੇ ਸੰਕੇਤ

ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਹਾਈ ਕਮਾਂਡ ਵਲੋਂ ਹਾਲ ਹੀ 'ਚ ਥਾਪੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵਲੋਂ ਪੰਜਾਬ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦੇ ਸੰਕੇਤ ਦਿੱਤੇ ਗਏ ਹਨ | ਇਸ ਦੇ ਨਾਲ ਹੀ ਮਿਲੀ ...

ਪੂਰੀ ਖ਼ਬਰ »

'ਆਪ' 'ਚ ਬਰਸਟ, ਮਿੱਤਲ ਅਤੇ ਸੁੱਖੀ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ, 19 ਸਤੰਬਰ (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ 'ਚ ਤਿੰਨ ਅਹਿਮ ਨਿਯੁਕਤੀਆਂ ਕੀਤੀਆਂ ਹਨ¢ ਪਾਰਟੀ ਮੁਤਾਬਿਕ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਦਵਿੰਦਰ ਕੌਰ

ਖੰਨਾ- ਦੇਸ਼ ਭਗਤ ਪਰਿਵਾਰ 'ਚ ਜਨਮੀ ਦਵਿੰਦਰ ਕੌਰ ਨੂੰ ਸਮਾਜ ਸੇਵਾ ਕਰਨ ਦੀ ਗੁੜ੍ਹਤੀ ਵਿਰਾਸਤ 'ਚ ਮਿਲੀ ਸੀ | ਉਨ੍ਹਾਂ ਗਰਲਜ਼ ਕਾਲਜ ਸਿਧਵਾਂ ਕਲਾਂ 'ਚ ਦਾਖਲਾ ਲਿਆ ਤਾਂ ਆਪਣੇ ਟਰਾਂਸਪੋਰਟਰ ਪਿਤਾ ਨੂੰ ਕਹਿ ਕੇ ਦਾਖਾ ਤੋਂ ਕਾਲਜ ਲਈ ਇਲਾਕੇ ਦੀਆਂ ਲੜਕੀਆਂ ਵਾਸਤੇ ...

ਪੂਰੀ ਖ਼ਬਰ »

ਬਸਪਾ ਵਲੋਂ ਵਜ਼ੀਫ਼ਾ ਘੁਟਾਲੇ ਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਹੁਸ਼ਿਆਰਪੁਰ 'ਚ ਜ਼ਿਲ੍ਹਾ ਪੱਧਰੀ ਰੋਸ ਮਾਰਚ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਵਜ਼ੀਫ਼ਾ ਰਾਸ਼ੀ 'ਚ ਹੋਏ ਘੁਟਾਲੇ ਅਤੇ ਕਿਸਾਨ ਵਿਰੋਧ ਆਰਡੀਨੈਂਸਾਂ ਖ਼ਿਲਾਫ਼ ਹੁਸ਼ਿਆਰਪੁਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਮਾਰਚ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਦੇ ਯਤਨਾਂ ਨਾਲ ਪਿੰਡ ਗਹੌਰ 'ਚ 20 ਲੱਖ ਦੀ ਗ੍ਰਾਂਟ ਪਹੁੰਚਣ 'ਤੇ ਖ਼ੁਸ਼ੀ ਪ੍ਰਗਟਾਈ

ਮੁੱਲਾਂਪੁਰ-ਦਾਖਾ, 19 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਦੀ ਮਿਹਨਤ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨਾਲ ਹਲਕੇ ਅਧੀਨ ਵੱਖੋ-ਵੱਖ ਪਿੰਡਾਂ ਨੂੰ 50 ਕਰੋੜ ਦੀ ਗ੍ਰਾਂਟ 'ਚੋਂ ਆਬਾਦੀ ਦੇ ਆਧਾਰ ...

ਪੂਰੀ ਖ਼ਬਰ »

ਗਠੀਏ ਦੀ ਆਯੁਰਵੈਦਿਕ ਦਵਾਈ ਬਣਾ ਕੇ ਡਾ: ਸ਼ਾਰਦਾ ਹਸਪਤਾਲ ਨੇ ਆਯੁਰਵੈਦਿਕ ਖੇਤਰ 'ਚ ਵੱਖਰਾ ਨਾਂਅ ਬਣਾਇਆ

ਜਲੰਧਰ, 19 ਸਤੰਬਰ (ਅ.ਬ.)- ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ ਪੰਜਾਬ ਦਾ ਪ੍ਰਸਿੱਧ ਆਯੁਰਵੈਦਿਕ ਹਸਪਤਾਲ ਹੈ | ਡਾ. ਸ਼ਾਰਦਾ ਆਯੁਰਵੈਦਿਕ ਦੀ ਡਾਕਟਰਾਂ ਦੀ ਟੀਮ ਨੇ ਜੋ ਗਠੀਏ ਦੀ ਆਯੁਰਵੈਦਿਕ ਦਵਾਈ ਬਣਾਈ, ਜਿਸ ਦੇ ਬਹੁਤ ਵਧੀਆ ਨਤੀਜੇ ਦੇਖਣ ਨੂੰ ਮਿਲ ਰਹੇ ਹਨ | ਇਸ ਕਾਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਮਾਤਾ ਬਲਜੀਤ ਕੌਰ ਹਮੀਰਗੜ੍ਹ

ਮੂਨਕ, 19 ਸਤੰਬਰ (ਗਮਦੂਰ ਧਾਲੀਵਾਲ)- ਮਾਤਾ ਬਲਜੀਤ ਕੌਰ ਦਾ ਜਨਮ ਪਟਿਆਲੇ ਜ਼ਿਲ੍ਹੇ ਦੇ ਪਿੰਡ ਕਾਹਨਗੜ੍ਹ ਭੂਤਨਾ ਵਿਖੇ ਪਿਤਾ ਜੋਗਿੰਦਰ ਸਿੰਘ ਦੇ ਘਰ ਮਾਤਾ ਤੇਜ ਕੌਰ ਦੀ ਕੁੱਖੋਂ 1947 'ਚ ਹੋਇਆ | ਮਾਪਿਆਂ ਨੇ ਉਨ੍ਹਾਂ ਦੀ ਸ਼ਾਦੀ 24 ਅਪ੍ਰੈਲ 1971 ਨੂੰ ਸੰਗਰੂਰ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੋਨੇ ਅਤੇ ਹੀਰਿਆਂ ਦੀ ਬਣੀ ਕਲਗੀ ਇਕ ਸ਼ਰਧਾਲੂ ਦੁਆਰਾ ਭੇਟ

ਪਟਨਾ ਸਾਹਿਬ, 19 ਸਤੰਬਰ (ਕੁਲਵਿੰਦਰ ਸਿੰਘ ਘੁੰਮਣ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅੱਜ ਸਵੇਰੇ 10 ਵਜੇ ਡਾ: ਗੁਰਵਿੰਦਰ ਸਿੰਘ ਸਮਰਾ ਪੁੱਤਰ ਗੁਰਦੀਪ ਸਿੰਘ ਸਮਰਾ ਵਾਸੀ ਕਰਤਾਰਪੁਰ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਗੁਰੂ ਸਾਹਿਬ ਜੀ ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ, ਭਤੀਜੇ ਨੂੰ ਨੌਕਰੀ ਤੇ ਸਾਰਾ ਕਰਜ਼ਾ ਮੁਆਫ਼

ਲੰਬੀ, 19 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਖੇਤੀ ਆਰਡੀਨੈਂਸ ਨੂੰ ਲੈ ਕੇ ਪਿੰਡ ਬਾਦਲ ਵਿਖੇ ਚੱਲ ਰਹੇ ਰੋਸ ਧਰਨੇ 'ਚ ਇਕ ਕਿਸਾਨ ਨੇ ਸਲਫਾਸ ਖਾ ਕੇ ਲਈ ਸੀ, ਜਿਸ ਦੀ ਬੀਤੀ ਦੇਰ ਰਾਤ ਮੌਤ ਹੋ ਗਈ | ਬਾਦਲ ਵਿਖੇ ਰੋਸ ਧਰਨੇ 'ਚ ਵੱਖ-ਵੱਖ ਜ਼ਿਲਿ੍ਹਆਂ ਤੋਂ ਹਾਜ਼ਰ ਕਿਸਾਨ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਦਾ ਉਦੇਸ਼ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦੇਣਾ- ਰਾਸ਼ਟਰਪਤੀ

ਨਵੀਂ ਦਿੱਲੀ, 19 ਸਤੰਬਰ (ਏਜੰਸੀਆਂ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਕਿਹਾ ਕਿ ਨਵੀਂ ਸਿੱਖਿਆ ਨੀਤੀ ਦਾ ਮੁੱਖ ਉਦੇਸ਼ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਾ ਹੈ ਤਾਂ ਕਿ ਇਹ ਨਵੀਂ ਸਿੱਖਿਆ ਨੀਤੀ 21ਵੀਂ ਸਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ...

ਪੂਰੀ ਖ਼ਬਰ »

ਕਾਂਗਰਸ ਦੇ ਚੋਣ ਮੈਨੀਫੈਸਟੋ ਅਤੇ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਦੂਰ-ਨੇੜੇ ਦਾ ਕੋਈ ਵਾਸਤਾ ਨਹੀਂ- ਕੈਪਟਨ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀਆਂ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਚੋਣਵੇਂ ਹਿੱਸੇ ਨੂੰ ਲੈ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠ ਮਾਰਨ ਤੋਂ ਬਾਜ਼ ਆਉਣ ਲਈ ਆਖਿਆ ਹੈ¢ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX