ਤਾਜਾ ਖ਼ਬਰਾਂ


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਕਿਤਾਬ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਿਲੀਜ਼
. . .  3 minutes ago
ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇਕ ਕਿਤਾਬ ਨੂੰ ਰਿਲੀਜ਼ ਕੀਤੀ। ਇਸ ਕਿਤਾਬ ਨੂੰ ਕਿਰਪਾਲ...
ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
. . .  12 minutes ago
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਸੰਗੂਧੌਣ ਬਠਿੰਡਾ ਰੋਡ ਵਿਖੇ...
ਕੱਲ੍ਹ ਨੂੰ ਰਹੇਗਾ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ
. . .  15 minutes ago
ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)- 26 ਨਵੰਬਰ ਨੂੰ ਦੇਸ਼ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ...
ਅਹਿਮਦ ਪਟੇਲ ਦੇ ਦਿਹਾਂਤ 'ਤੇ ਨਵਜੋਤ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ
. . .  19 minutes ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਾਂਗਰਸ ਦੇ ਦਿੱਗਜ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਕੀਤੇ ਜਾਣ ਦੇ ਬਾਵਜੂਦ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ
. . .  11 minutes ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ...
ਆਦਮਪੁਰ 'ਚ ਦੋ ਨਕਾਬਪੋਸ਼ਾਂ ਵਲੋਂ ਸਲੂਨ 'ਚ ਹਮਲਾ, ਇਕ ਦੀ ਮੌਤ
. . .  38 minutes ago
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਜਲੰਧਰ ਦੇ ਕਸਬਾ 'ਚ ਆਦਮਪੁਰ ਟਰੱਕ ਯੂਨੀਅਨ ਦੇ ਸਾਹਮਣੇ ਚੱਠਾ ਕੰਪਲੈਕਸ 'ਚ ਇਕ ਸਲੂਨ 'ਚ ਅੱਜ ਦੋ ਨਕਾਬਪੋਸ਼ ਬੰਦਿਆਂ ਵਲੋਂ ਹਮਲਾ ਕਰ ਦਿੱਤਾ...
ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
. . .  42 minutes ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ...
ਖ਼ਰਾਬ ਮੌਸਮ ਅਤੇ ਠੰਢ ਦੇ ਬਾਵਜੂਦ ਸੂਬਾ ਪ੍ਰਧਾਨ ਡਾ. ਅਜਨਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਪਾਏ ਦਿੱਲੀ ਵੱਲ ਚਾਲੇ
. . .  50 minutes ago
ਅਜਨਾਲਾ, 25 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਇੱਥੇ ਖ਼ਰਾਬ ਮੌਸਮ ਅਤੇ ਭਾਰੀ ਠੰਢ ਦੇ ਬਾਵਜੂਦ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ 'ਦਿੱਲੀ ਚੱਲੋ' ਸੰਘਰਸ਼ ਤਹਿਤ...
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਟਿੰਗ ਕਰਕੇ ਰੋਕੇ ਪੰਜਾਬ ਦੇ ਕਿਸਾਨ
. . .  56 minutes ago
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਰਾਜਪੁਰਾ-ਅੰਬਾਲਾ ਜੀ. ਡੀ. 'ਤੇ ਰੋਡ ਪੈਂਦੇ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਟਿੰਗ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਫੋਕਲੋਰ ਰਿਸਰਚ ਅਕੈਡਮੀ ਅਤੇ ਹੋਰ ਸੰਸਥਾਵਾਂ ਨੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕੀਤਾ ਗਿਆ...
ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਸ਼ਹਿਰਾਂ 'ਚ ਲੱਗੇਗਾ ਨਾਈਟ ਕਰਫ਼ਿਊ
. . .  about 1 hour ago
ਚੰਡੀਗੜ੍ਹ, 25 ਨਵੰਬਰ- ਸੂਬੇ 'ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ 'ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ ਪਹਿਲੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਬੱਬਰ, ਕਿਸਾਨੀ ਅੰਦੋਲਨ ਦੀ ਕੀਤੀ ਹਿਮਾਇਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਰਮਾਤਾ ਅਤੇ ਨਿਰਦੇਸ਼ਕ ਕੇ. ਸੀ. ਬੋਕਾਡੀਆ ਵਲੋਂ ਬਣਾਈ ਜਾ ਰਹੀ ਫ਼ਿਲਮ 'ਭੂਤ ਅੰਕਲ ਤੁਸੀਂ ਗਰੇਟ ਹੋ' ਦੀ ਸ਼ੂਟਿੰਗ ਹੋ...
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ...
ਹਰਿਆਣਾ ਪੁਲਿਸ ਨੇ ਸ਼ੁਤਰਾਣਾ ਨੇੜੇ ਪੰਜਾਬ-ਹਰਿਆਣਾ ਹੱਦ ਨੂੰ ਪੂਰੀ ਤਰ੍ਹਾਂ ਕੀਤਾ ਸੀਲ
. . .  about 2 hours ago
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਦੇਖਦਿਆਂ...
ਕਿਸਾਨ ਦੇ 'ਦਿੱਲੀ ਚੱਲੋ' ਪ੍ਰੋਗਰਾਮ ਕਾਰਨ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
. . .  about 2 hours ago
ਚੰਡੀਗੜ੍ਹ, 25 ਨਵੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਰਾਹੀਂ ਪੰਜਾਬ ਆਉਣ/ਜਾਣ ਵਾਲੇ...
ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮਦਾਸ ਮੈਡੀਕਲ ਕਾਲਜ ਪਹੁੰਚੇ ਹਨ, ਜਿੱਥੇ ਕਿ...
ਖਨੌਰੀ ਬਾਰਡਰ 'ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
. . .  about 2 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ 'ਤੇ ਬੈਰੀਕੇਟਿੰਗ ਕਰਕੇ ਅਤੇ ਪੱਥਰ ਰੱਖ ਕੇ ਮੁੱਖ ਸੜਕ ਬੰਦ ਕਰਨ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀ ਹਰਿਆਣਾ ਸਰਕਾਰ ਦੇ...
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਪਾਏ ਚਾਲੇ
. . .  about 2 hours ago
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਦਿੱਲੀ ਨੂੰ ਚਾਲੇ ਦਿੱਤੇ ਗਏ ਹਨ। ਇਸੇ ਦੇ ਤਹਿਤ ਅੱਜ ਅਟਾਰੀ ਬਲਾਕ...
ਐਨ. ਡੀ. ਏ. ਦੇ ਉਮੀਦਵਾਰ ਵਿਜੇ ਸਿਨਹਾ ਬਣੇ ਬਿਹਾਰ ਵਿਧਾਨ ਸਭਾ ਦੇ ਸਪੀਕਰ
. . .  about 3 hours ago
ਪਟਨਾ, 25 ਨਵੰਬਰ- ਬਿਹਾਰ ਵਿਧਾਨ ਸਭਾ ਦੇ ਸਪੀਕਰ ਦੀ ਚੋਣ 'ਚ ਐਨ. ਡੀ. ਏ. ਦੀ ਜਿੱਤ ਹੋਈ ਹੈ। ਅੱਜ ਵਿਧਾਨ ਸਭਾ 'ਚ ਹੰਗਾਮੇ ਦੌਰਾਨ ਸਪੀਕਰ ਦੇ ਅਹੁਦੇ ਦੀ ਚੋਣ ਹੋਈ ਅਤੇ ਐਨ. ਡੀ. ਏ. ਦੇ ਉਮੀਦਵਾਰ...
ਜਮਹੂਰੀ ਕਿਸਾਨ ਸਭਾ ਵਲੋਂ ਦਿੱਲੀ ਘੇਰਨ ਲਈ ਓਠੀਆਂ ਤੋਂ ਕਿਸਾਨਾਂ ਦਾ ਜਥਾ ਰਵਾਨਾ
. . .  about 2 hours ago
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਤੈਅ ਕੀਤੇ ਗਏ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਜਮਹੂਰੀ...
ਹਰਿਆਣਾ ਪੁਲਿਸ ਨੇ ਡੱਬਵਾਲੀ ਵਿਖੇ ਕੀਤੀ ਨਾਕਾਬੰਦੀ, ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਤਿਆਰੀ
. . .  about 3 hours ago
ਬਠਿੰਡਾ, 25 ਨਵੰਬਰ (ਨਾਇਬ ਸਿੱਧੂ)- ਹਰਿਆਣਾ ਦੀ ਪੁਲਿਸ ਨੇ ਪੰਜਾਬ ਹਰਿਆਣਾ ਸਰਹੱਦ 'ਤੇ ਡੱਬਵਾਲੀ ਵਿਖੇ ਬੈਰੀਕੇਟਿੰਗ ਕਰਕੇ ਨਾਕਾਬੰਦੀ ਕੀਤੀ ਹੈ ਅਤੇ ਪੁਲਿਸ ਵਲੋਂ ਪੰਜਾਬ ਤੋਂ ਦਿੱਲੀ ਕਰਨ ਵਾਲੇ...
ਰਾਹੁਲ ਗਾਂਧੀ ਨੇ ਤਰੁਣ ਗੋਗੋਈ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਗੁਹਾਟੀ, 25 ਨਵੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਨੂੰ ਗੁਹਾਟੀ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ...
ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ਕੀਤਾ ਗਿਆ ਸੀਲ, ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
. . .  about 3 hours ago
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ...
ਸੁਪਰੀਮ ਕੋਰਟ ਨੇ ਬਠਿੰਡਾ ਬੇਅਦਬੀ ਮਾਮਲੇ ਦੇ ਟਰਾਇਲ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਕੀਤਾ ਇਨਕਾਰ
. . .  1 minute ago
ਨਵੀਂ ਦਿੱਲੀ, 25 ਨਵੰਬਰ- ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਟਰਾਇਲ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ...
ਅਹਿਮਦ ਪਟੇਲ ਦਾ ਦਿਹਾਂਤ ਕਾਂਗਰਸ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਡਾ. ਮਨਮੋਹਨ ਸਿੰਘ
. . .  about 4 hours ago
ਨਵੀਂ ਦਿੱਲੀ, 25 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਇਹ ਕਾਂਗਰਸ ਲਈ ਕਦੇ ਨਾ ਪੂਰਾ ਹੋਣ ਵਾਲਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਪੰਜਾਬੀ ਟਰੱਕ ਡਰਾਈਵਰਾਂ 'ਚ ਤੇਲ ਪਵਾਉਣ ਪਿੱਛੇ ਖੂਨੀ ਝੜਪ

 ਇਕ ਦੀ ਹਾਲਤ ਗੰਭੀਰ, ਦੂਸਰੇ 'ਤੇ ਇਰਾਦਾ-ਏ-ਕਤਲ ਦਾ ਮੁਕੱਦਮਾ ਦਰਜ
ਸਾਨ ਫਰਾਂਸਿਸਕੋ/ਸੈਕਰਾਮੈਂਟੋ, 19 ਸਤੰਬਰ (ਐੱਸ.ਅਸ਼ੋਕ ਭੌਰਾ, ਹੁਸਨ ਲੜੋਆ ਬੰਗਾ)– ਅਮੈਰੀਕਨ ਟਰੱਕਿੰਗ ਇੰਡਸਟਰੀ ਤੋਂ ਅੱਜ ਸਵੇਰੇ 9 ਵਜੇ ਮਾੜੀ ਖ਼ਬਰ ਪ੍ਰਾਪਤ ਹੋਈ ਹੈ | ਕੈਲੀਫੋਰਨੀਆ ਦੇ ਫਰੀਵੇਅ 5 'ਤੇ ਪੈਂਦੇ ਸ਼ਹਿਰ ਸੈਂਟਾ-ਨੈਲਾ ਦੇ ਪੈਟਰੋ ਟਰੱਕ ਸਟਾਪ 'ਤੇ ਤੇਲ ਪਵਾਉਣ ਦੀ ਵਾਰੀ ਨੂੰ ਲੈ ਕੇ ਦੋ ਪੰਜਾਬੀ ਟਰੱਕ ਡਰਾਈਵਰਾਂ ਵਿਚਕਾਰ ਸ਼ੁਰੂ ਹੋਈ ਤੂੰ-ਤੂੰ ਮੈਂ-ਮੈਂ ਹੱਥੋਂ ਪਾਈ ਤੇ ਮਗਰੋਂ ਖੂਨੀ ਝੜਪ ਤੱਕ ਪਹੁੰਚ ਗਈ ¢ ਸੈਕਰਾਮੈਂਟੋ ਨਿਵਾਸੀ ਕੁਲਦੀਪ ਸਿੰਘ ਸੰਧੂ ਜੋ ਅੰਮ੍ਰਿਤਧਾਰੀ ਹੈ, ਨੇ ਸ੍ਰੀ ਸਾਹਿਬ ਨਾਲ ਹਮਲਾ ਕਰਦੇ ਹੋਏ ਦੂਸਰੇ ਡਰਾਈਵਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਕਥਿਤ ਦੋਸ਼ੀ ਨੂੰ ਚਾਕੂ ਮਾਰਨ ਦੇ ਦੋਸ਼ ਹੇਠ ਇਰਾਦਾ ਕਤਲ ਕੇਸ ਵਿਚ ਮਰਸਿੱਡ ਕਾਉਂਟੀ ਸ਼ੈਰਫ ਨੇ ਗਿ੍ਫਤਾਰ ਕਰ ਲਿਆ ਹੈ ¢ ਸੁਣਨ 'ਚ ਆਇਆ ਹੈ ਕਿ ਸ਼ਾਇਦ ਦੂਸਰਾ ਡਰਾਈਵਰ ਵੀ ਪੰਜਾਬੀ ਹੀ ਸੀ ¢ ਉਸ ਨੂੰ ਗੰਭੀਰ ਹਾਲਤ ਵਿਚ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ | ਪੁਲਿਸ ਨੇ ਜ਼ਖਮੀ ਡਰਾਈਵਰ ਦੀ ਪਛਾਣ ਜਾਰੀ ਨਹੀਂ ਕੀਤੀ | ਪੰਜਾਬੀ ਭਾਈਚਾਰੇ 'ਚ ਇਸ ਖਬਰ ਦੀ ਖੂਬ ਚਰਚਾ ਹੈ ਅਤੇ ਸੋਚਿਆ ਜਾ ਰਿਹਾ ਹੈ ਕਿ ਏਨੀ ਛੋਟੀ ਜਿਹੀ ਗੱਲ ਲਈ ਇਹ ਲੜਾਈ ਕਿਉਂ ਹੋਈ | ਪੁਲਿਸ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਜਾਂਚ ਕਰ ਰਹੀ ਹੈ |

ਅਮਰੀਕੀ ਚੋਣਾਂ 'ਚ ਨਿੱਤਰੇ ਕੈਲੀਫੋਰਨੀਆ ਦੇ ਪੰਜਾਬੀ ਸਿਆਸਤਦਾਨ

ਸਾਨ ਫਰਾਂਸਿਸਕੋ, 19 ਸਤੰਬਰ (ਐੱਸ.ਅਸ਼ੋਕ ਭੌਰਾ)- ਤਿੰਨ ਨਵੰਬਰ ਨੂੰ ਹੋਣ ਜਾ ਰਹੀਆਂ ਅਮਰੀਕੀ ਚੋਣਾਂ 'ਚ ਇਸ ਵਾਰ ਪੰਜਾਬੀ ਵੱਡੀ ਗਿਣਤੀ ਵਿਚ ਦਿਲਚਸਪੀ ਹੀ ਨਹੀਂ ਲੈ ਰਹੇ ਸਗੋਂ ਇਨ੍ਹਾਂ ਚੋਣਾਂ ਵਿਚ ਸਰਗਰਮੀ ਨਾਲ ਉਮੀਦਵਾਰਾਂ ਵਜੋਂ ਚੋਣ ਮੈਦਾਨ ਵਿਚ ਵੀ ਉਤਰੇ ਹੋਏ ਹਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਜੱਜ ਰੂਥ ਬੇਡਰ ਗਿਨਜ਼ਬਰਗ ਦਾ ਦਿਹਾਂਤ

ਸੈਕਰਾਮੈਂਟੋ/ਸਿਆਟਲ, 19 ਸਤੰਬਰ (ਹੁਸਨ ਲੜੋਆ ਬੰਗਾ, ਹਰਮਨਪ੍ਰੀਤ ਸਿੰਘ)- ਲਿੰਗ ਬਰਾਬਰਤਾ ਲਈ ਸੰਘਰਸ਼ੀਲ ਰਹੀ ਸੁਪਰੀਮ ਕੋਰਟ ਦੀ ਜੱਜ ਰੂਥ ਬੇਡਰ ਗਿਨਜਬਰਗ ਦਾ 87 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ | ਉਹ ਦੂਸਰੀ ਔਰਤ ਹੈ ਜਿਸ ਨੇ ਦੇਸ਼ ਦੀ ਸਰਬ ਉੱਚ ਅਦਾਲਤ ਵਿਚ ਜੱਜ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਨੇ ਜਿੱਤਿਆ ਕੌਮਾਂਤਰੀ ਯੰਗ ਈਕੋ ਹੀਰੋ ਪੁਰਸਕਾਰ

ਸੈਕਰਾਮੈਂਟੋ, 19 ਸਤੰਬਰ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਦੇ ਦੋ ਨਾਬਾਲਗ ਭਾਰਤੀ ਮੂਲ ਦੇ ਅਮਰੀਕੀ ਵਿਦਿਆਰਥੀਆਂ ਅਦਰਸ਼ ਅੰਬਾਤੀ ਤੇ ਇਸ਼ਾਨ ਗੋਇਲ ਨੇ 2020 ਇੰਟਰਨੈਸ਼ਨਲ ਯੰਗ ਈਕੋ ਹੀਰੋ ਪੁਰਸਕਾਰ ਜਿੱਤਿਆ ਹੈ | ਕੈਲੀਫੋਰਨੀਆ ਦੇ ਸੈਨਹੋਜੇ ਸ਼ਹਿਰ ਵਿਚ ਰਹਿੰਦੇ ...

ਪੂਰੀ ਖ਼ਬਰ »

ਅਪ੍ਰੈਲ 2021 ਤੱਕ ਹਰ ਅਮਰੀਕੀ ਨਾਗਰਿਕ ਨੂੰ ਕੋਰੋਨਾ ਟੀਕਾ ਲਗਾ ਦਿੱਤੇ ਜਾਣ ਦੀ ਉਮੀਦ- ਟਰੰਪ

 ਪ੍ਰਸ਼ਾਸਨ ਮਨਜ਼ੂਰੀ ਤੋਂ ਤੁਰੰਤ 24 ਘੰਟਿਆਂ ਵਿਚਾਲੇ ਅਮਰੀਕੀ ਲੋਕਾਂ ਤੱਕ ਪਹੁੰਚਾ 8 ਪ੍ਰਸ਼ਾਸਨ ਮਨਜ਼ੂਰੀ ਤੋਂ ਤੁਰੰਤ 24 ਘੰਟਿਆਂ ਵਿਚਾਲੇ ਅਮਰੀਕੀ ਲੋਕਾਂ ਤੱਕ ਪਹੁੰਚਾ ਦੇਵੇਗਾ ਟੀਕਾਦੇਵੇਗਾ ਟੀਕਾ ਸਿਆਟਲ, 19 ਸਤੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 19 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਪੰਜਾਬੀ ਨੌਜਵਾਨ ਇਕਬਾਲ ਸਿੰਘ ਗਰੇਵਾਲ (23) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਵੈਨਕੂਵਰ ਪੁਲਿਸ ਦੀ ਬੁਲਾਰੀ ਤਾਨੀਆ ਵਿਨਸਿਨ ਨੇ ਦੱਸਿਆ ਕਿ ਇਕਬਾਲ ...

ਪੂਰੀ ਖ਼ਬਰ »

ਸੈਕਰਾਮੈਂਟੋ 'ਚ ਪੰਜਾਬੀ ਦੇ ਚੀਨਾ ਜਿਊਲਰਜ਼” 'ਚੋਂ ਕਰੋੜਾਂ ਦੀ ਲੁੱਟ

ਸੈਕਰਾਮੈਂਟੋ, 19 ਸਤੰਬਰ (ਹੁਸਨ ਲੜੋਆ ਬੰਗਾ)- ਸੈਕਰਾਮੈਂਟੋ, ਕੈਲੀਫੋਰਨੀਆ ਦੇ ਮਸ਼ਹੂਰ “ਚੀਨਾ ਜਿਊਲਰਜ਼” 'ਚੋਂ ਚੋਰ ਕਰੋੜਾਂ ਦਾ ਸੋਨਾ ਤੇ ਗਹਿਣੇ ਲੁੱਟ ਕੇ ਲੈ ਗਏ | ਇਹ ਘਟਨਾ ਕੈਮਰਿਆਂ ਵਿਚ ਵੀ ਕੈਦ ਹੋ ਗਈ | ਪੁਲਿਸ ਅਨੁਸਾਰ ਲੁਟੇਰੇ ਰਾਤ 11-12 ਵਜੇ ਦਰਮਿਆਨ ਆਏ ਤੇ ਉਹ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ 6 ਕੈਬਨਿਟ ਮੰਤਰੀ ਸਿਆਸਤ ਤੋਂ ਲੈਣਗੇ ਸੰਨਿਆਸ

ਐਬਟਸਫੋਰਡ, 19 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਮੁੱਖ ਮੰਤਰੀ ਜੌਹਨ ਹੌਰਗਨ ਦੀ ਵਜ਼ਾਰਤ ਦੇ ਅੱਧੀ ਦਰਜਨ ਕੈਬਨਿਟ ਮੰਤਰੀਆਂ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਆਉਂਦੀ ਵਿਧਾਨ ਸਭਾ ਚੋਣ ...

ਪੂਰੀ ਖ਼ਬਰ »

ਕੈਨੇਡਾ-ਅਮਰੀਕਾ ਸਰਹੱਦ ਨੂੰ ਬੰਦ ਰੱਖਣ ਦੇ ਫ਼ੈਸਲੇ 'ਚ ਇਕ ਹੋਰ ਮਹੀਨੇ ਦਾ ਵਾਧਾ

ਵਿਨੀਪੈਗ, 19 ਸਤੰਬਰ (ਸਰਬਪਾਲ ਸਿੰਘ)-ਕੈਨੇਡਾ ਸਰਕਾਰ ਵਲੋਂ ਕੋਵਿਡ-19 ਦੇ ਫ਼ੈਲਾਅ ਨੂੰ ਰੋਕਣ ਲਈ ਹੋ ਰਹੇ ਨਿਰੰਤਰ ਯਤਨਾਂ ਤਹਿਤ ਕੈਨੇਡਾ ਅਤੇ ਸੰਯੁਕਤ ਰਾਜ ਅਮਰੀਕਾ ਵਲੋਂ ਦੋਹਾਂ ਦੇਸ਼ਾਂ ਵਿਚਕਾਰ ਪੈਂਦੀਆਂ ਆਪਣੀਆਂ ਸਰਹੱਦਾਂ ਨੂੰ ਘੱਟੋ-ਘੱਟ 21 ਅਕਤੂਬਰ, 2020 ਤੱਕ ...

ਪੂਰੀ ਖ਼ਬਰ »

ਸਿਆਟਲ 'ਚ ਬਾਬਾ ਬੁੱਢਾ ਜੀ ਦਾ ਜਨਮ ਦਿਵਸ 2 ਤੋਂ 4 ਅਕਤੂਬਰ ਤੱਕ ਮਨਾਇਆ ਜਾਵੇਗਾ

ਸਿਆਟਲ, 19 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਪਹਿਲੇ ਹੈੱਡ ਗ੍ਰੰਥੀ ਅਤੇ ਪੰਜਾਂ ਪਾਤਸ਼ਾਹੀਆਂ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਵਿਤਕਰੇ ਖਿਲਾਫ਼ ਯੂ.ਕੇ. ਦਾ ਪੰਜਾਬੀ ਭਾਈਚਾਰਾ ਹੋਇਆ ਇਕਜੁੱਟ

* ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ ਲੈਸਟਰ (ਇੰਗਲੈਂਡ), 19 ਸਤੰਬਰ (ਸੁਖਜਿੰਦਰ ਸਿੰਘ ਢੱਡੇ)—ਪਰਾਈ ਧਰਤੀ 'ਤੇ ਵੱਸਦੇ ਪੰਜਾਬੀਆਂ ਨੇ ਮਾਂ ਬੋਲੀ ਪੰਜਾਬੀ ਨਾਲ ਜੰਮੂ ਅਤੇ ਕਸ਼ਮੀਰ ਵਿਚ ਹੋ ਰਹੇ ਵਿਤਕਰੇ ਖਿਲਾਫ ਹਾਅ ਦਾ ਨਾਅਰਾ ਮਾਰਦਿਆਂ ਮੋਦੀ ਸਰਕਾਰ ਨੂੰ ...

ਪੂਰੀ ਖ਼ਬਰ »

ਕੈਲਗਰੀ ਹਾਦਸੇ 'ਚ ਇਕ ਦੀ ਮੌਤ

ਕੈਲਗਰੀ, 19 ਸਤੰਬਰ (ਜਸਜੀਤ ਸਿੰਘ ਧਾਮੀ)- ਕੈਲਗਰੀ ਦੇ ਪੱਛਮ ਵੱਲ ਹਾਈਵੇ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਜ਼ਖਮੀ ਹੋ ਗਿਆ | ਹਾਈਵੇ ਵਨ 'ਤੇ ਪੱਛਮੀ ਕੈਲਗਰੀ ਵਿਚ ਕੋਚਰੇਨ ਤੋਂ ਲਗਪਗ 26 ਕਿੱਲੋਮੀਟਰ ਦੋ ਵਾਹਨਾਂ ਕਾਰ ਅਤੇ ਵੈਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆ ਗ਼ਲਤ ਨੀਤੀਆਂ ਕਿਸਾਨੀ ਨੂੰ ਤਬਾਹ ਕਰ ਦੇਣਗੀਆਂ- ਭਾਈ ਭੂਰਾ

ਲੂਵਨ ਬੈਲਜੀਅਮ, 19 ਸਤੰਬਰ (ਅਮਰਜੀਤ ਸਿੰਘ ਭੋਗਲ)- ਕੇਂਦਰ ਸਰਕਾਰ ਵਲੋਂ ਬੀਤੇ ਦਿਨ ਖੇਤੀ ਆਰਡੀਨੈਂਸ ਬਿੱਲ ਲੋਕ ਸਭਾ ਵਿਚ ਪਾਸ ਕਰਕੇ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤੀ ਨਾਲ ਜੁੜੇ ਹਰ ਉਸ ਵਿਅਕਤੀ ਦੇ ਢਿੱਡ ਵਿਚ ਲੱਤ ਮਾਰੀ ਹੈ ਜਿਨ੍ਹਾਂ ਦਾ ਸਿਰਫ ਸਾਧਨ ...

ਪੂਰੀ ਖ਼ਬਰ »

ਅਵਤਾਰ ਸਿੰਘ ਛੋਕਰ ਐਨ.ਆਰ.ਆਈ. ਕੋਆਰਡੀਨੇਟਰ ਬੈਲਜੀਅਮ ਬਣੇ

ਲੂਵਨ ਬੈਲਜੀਅਮ, 19 ਸਤੰਬਰ (ਅਮਰਜੀਤ ਸਿੰਘ ਭੋਗਲ)- ਰਾਣਾ ਗੁਰਮੀਤ ਸਿੰਘ ਸੋਢੀ ਖੇਡ ਅਤੇ ਯੁਵਕ ਸੇਵਾਵਾਂ ਅਤੇ ਐਨ. ਆਰ. ਆਈ. ਮਸਲੇ ਮੰਤਰੀ ਪੰਜਾਬ ਵਲੋਂ ਬੈਲਜੀਅਮ ਵਿਚ ਕਾਰੋਬਾਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਛੋਕਰ ਨੂੰ ਐਨ. ਆਰ. ਆਈ. ਕੋਆਰਡੀਨੇਟਰ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸ ਵਿਰੁੱਧ ਸੰਘਰਸ਼ ਰਹੇ ਕਿਸਾਨਾਂ ਤੋਂ ਪ੍ਰਵਾਸੀ ਅਗਲੇ ਦੋ ਸਾਲ ਠੇਕਾ ਨਾ ਲੈਣ- ਗਾਖਲ

 ਹਰਸਿਮਰਤ ਦੇ ਅਸਤੀਫ਼ਾ ਦੇਣ ਦੇ ਫੈਸਲੇ ਦੀ ਕੀਤੀ ਪ੍ਰਸੰਸਾ ਸਾਨ ਫਰਾਂਸਿਸਕੋ, 19 ਸਤੰਬਰ (ਐੱਸ.ਅਸ਼ੋਕ ਭੌਰਾ) – ਯੂਨਾਈਟਿਡ ਸਪੋਰਟਸ ਕਲੱਬ ਦੇ ਮੁੱਖ ਪ੍ਰਬੰਧਕ ਕਬੱਡੀ ਪ੍ਰਮੋਟਰ ਅਤੇ ਕੈਲੀਫੋਰਨੀਆ ਦੇ ਕਾਰੋਬਾਰੀ ਅਮੋਲਕ ਸਿੰਘ ਗਾਖਲ ਨੇ ਖੇਤੀ ਆਰਡੀਨੈਂਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਿੱਖ ਅਤੇ ਕਿਸਾਨੀ ਹਿੱਤਾਂ ਦੀ ਪਹਿਰੇਦਾਰ ਪਾਰਟੀ- ਅਮਰਪ੍ਰੀਤ ਸਿੰਘ ਬੈਂਸ

ਕਿਹਾ, ਹਰਸਿਮਰਤ ਦਾ ਅਸਤੀਫ਼ਾ ਸ਼ਲਾਘਾਯੋਗ ਕੈਲਗਰੀ, 19 ਸਤੰਬਰ (ਹਰਭਜਨ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬੁਨਿਆਦੀ ਤੌਰ 'ਤੇ ਸਿੱਖ ਅਤੇ ਕਿਸਾਨੀ ਹਿੱਤਾਂ ਦੀ ਪਹਿਰੇਦਾਰ ਸਿਆਸੀ ਜਮਾਤ ਹੈ ਜੋ ਲੋਕ ਹਿੱਤਾਂ ਲਈ ਸੰਘਰਸ਼ ਅਤੇ ਕੁਰਬਾਨੀ ਕਰਨ ਤੋਂ ਕਦੇ ਪਿੱਛੇ ...

ਪੂਰੀ ਖ਼ਬਰ »

ਪੰਜਾਬੀ ਚਿੱਤਰਕਾਰ ਦੀ ਕਲਾ ਬਣੀ ਪੰਜਾਬੀ ਮੈਗਜ਼ੀਨ ਦਾ ਮੁੱਖ ਟਾਈਟਲ

ਐਡਮਿੰਟਨ, 19 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਰਾਜ ਬੀ.ਸੀ. ਬਿ੍ਟਿਸ਼ ਕੋਲੰਬੀਆ ਤੋਂ ਛਪਦੇ ਇਕ ਮੈਗਜ਼ੀਨ ਦੇ ਮੁੱਖ ਪੇਜ 'ਤੇ ਇਕ ਪੰਜਾਬੀ ਚਿੱੱਤਰਕਾਰ ਦੀ ਕਲਾ ਨੇ ਸਥਾਨ ਪ੍ਰਾਪਤ ਕੀਤਾ ਹੈ ਜੋ ਚਰਚਾ ਦਾ ਵਿਸ਼ਾ ਹੈ | ਮੈਗਜ਼ੀਨ 'ਸੁਗੰਧੀਆਂ' ਦੇ ਮੁੱਖ ਪੇਜ 'ਤੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਫਿਰ ਹੋਇਆ ਤਾਲਾਬੰਦੀ ਖ਼ਿਲਾਫ਼ ਰੋਸ ਮੁਜ਼ਾਹਰਾ

ਮੈਲਬੌਰਨ, 19 ਸਤੰਬਰ (ਸਰਤਾਜ ਸਿੰਘ ਧੌਲ)-ਵਿਕਟੋਰੀਆ 'ਚ ਲੋਕ ਤਾਲਾਬੰਦੀ ਦੇ ਵਿਰੋਧ 'ਚ ਸੜਕਾਂ 'ਤੇ ਆ ਕੇ ਰੋਸ ਮੁਜ਼ਾਹਰਾ ਕਰ ਰਹੇ ਹਨ | ਅੱਜ ਫਿਰ ਕੁਝ ਲੋਕਾਂ ਦੇ ਇਕੱਠ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਲੋਕ ਕਹਿ ਰਹੇ ...

ਪੂਰੀ ਖ਼ਬਰ »

ਕੈਨੇਡਾ ਦਾ ਇਮੀਗ੍ਰੇਸ਼ਨ ਵਿਭਾਗ ਜਲਦ ਕਰੇਗਾ ਵਿਅਕਤੀਗਤ ਸੇਵਾਵਾਂ ਦੀ ਸ਼ੁਰੂਆਤ

ਵਿਨੀਪੈਗ, 19 ਸਤੰਬਰ (ਸਰਬਪਾਲ ਸਿੰਘ)-ਇਮੀਗ੍ਰੇਸ਼ਨ ਰਫ਼ਿਊਜੀ ਅਤੇ ਸਿਟੀਜਨਸ਼ਿਪ ਵਿਭਾਗ ਕੈਨੇਡਾ (ਆਈ.ਆਰ.ਸੀ.ਸੀ.) ਵਲੋਂ ਵਿਅਕਤੀਗਤ ਤੌਰ 'ਤੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਜੋ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬੰਦ ਕਰ ਦਿੱਤੀਆਂ ਗਈਆਂ ਸਨ, ਹੁਣ ਦੁਬਾਰਾ 21 ...

ਪੂਰੀ ਖ਼ਬਰ »

ਪਹਿਲੇ ਰਾਕੇਟ ਲਾਂਚਿਗ ਲੱਗਣ ਨਾਲ ਐਬਰੀਜ਼ਨਲ ਕਮਿਉਨਟੀ 'ਚ ਖ਼ੁਸ਼ੀ ਦਾ ਮਾਹੌਲ

ਐਡੀਲੇਡ, 19 ਸਤੰਬਰ ( ਗੁਰਮੀਤ ਸਿੰਘ ਵਾਲੀਆ) - ਦੱਖਣੀ ਆਸਟ੍ਰੇਲੀਆ 'ਚ ਕਨੀਬੱਬਾ ਕਸਬੇ 'ਚ ਐਬਰੀਜ਼ਨਲ ਕਮਿਉਨਟੀ ਖੇਤਰ 'ਚ ਪਹਿਲੇ ਰਾਕੇਟ ਲਾਂਚਿਗ ਲੱਗਣ ਨਾਲ ਲੋਕਾਂ 'ਚ ਖੁਸ਼ੀ ਦਾ ਮਾਹੌਲ ਬਣਿਆ ਹੈ ¢ ਕਨੀਬੱਬਾ ਕਸਬਾ ਢਾਈ ਸੌ ਲੋਕਾਂ ਦਾ ਛੋਟਾ ਟਾਊਨ ਹੈ ¢ਆਸਟ੍ਰੇਲੀਆ 'ਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX