ਹਰੀਕੇ ਪੱਤਣ/ ਚੋਹਲਾ ਸਾਹਿਬ, 22 ਸਤੰਬਰ (ਸੰਜੀਵ ਕੁੰਦਰਾ, ਬਲਵਿੰਦਰ ਸਿੰਘ ਚੋਹਲਾ)- ਜ਼ਿਲ੍ਹਾ ਤਰਨ ਤਾਰਨ ਪੁਲਿਸ, ਆਬਕਾਰੀ ਵਿਭਾਗ ਅਤੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਸ਼ਰਾਬ ਤਸਕਰਾਂ ਖਿਲਾਫ਼ ਸ਼ਕਿੰਜਾ ਕੱਸਦਿਆਂ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 1 ਲੱਖ ਲੀਟਰ ਤੋਂ ਵੱਧ ਲਾਹਣ ਤੇ ਹੋਰ ਸਾਮਾਨ ਭਾਰੀ ਮਾਤਰਾ ਵਿਚ ਬਰਾਮਦ ਕੀਤਾ ਗਿਆ, ਜਦ ਕਿ ਸ਼ਰਾਬ ਤਸਕਰ ਮੌਕੇ ਤੋਂ ਫਰਾਰ ਹੋ ਗਏ | ਜ਼ਿਕਰਯੋਗ ਹੈ ਕਿ ਪਿਛਲੇ 5 ਦਿਨਾਂ ਵਿਚ ਪੁਲਿਸ ਵਲੋਂ ਅੱਜ ਤੀਸਰੀ ਵਾਰ ਸ਼ਰਾਬ ਤਸਕਰਾਂ ਦੇ ਅੱਡਿਆਂ 'ਤੇ ਹੱਲਾ ਬੋਲਿਆ ਅਤੇ ਵੱਡੀ ਬਰਾਮਦਗੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਤਰਨ ਤਾਰਨ ਦੇ ਇੰਸਪੈਕਟਰ ਅਮਰਬੀਰ ਸਿੰਘ ਨੇ ਦੱਸਿਆ ਕਿ ਹਰੀਕੇ ਝੀਲ ਦੇ ਵੱਖ-ਵੱਖ ਖੇਤਰਾਂ ਵਿਚ ਸ਼ਰਾਬ ਦੇ ਤਸਕਰ ਨਾਜਾਇਜ਼ ਦੇਸੀ ਸ਼ਰਾਬ ਤਿਆਰ ਕਰਕੇ ਵੱਖ-ਵੱਖ ਜ਼ਿਲਿ੍ਹਆਂ ਵਿਚ ਵੇਚਦੇ ਹਨ ਤੇ ਇਨ੍ਹਾਂ ਤਸਕਰਾਂ ਖਿਲਾਫ਼ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਅੱਜ ਹਰੀਕੇ ਝੀਲ ਦੇ ਕਿੜੀਆਂ ਖੇਤਰ ਵਿਚ ਛਾਪੇਮਾਰੀ ਕੀਤੀ ਗਈ | ਪਹਿਲਾਂ ਡਰੋਨ ਕੈਮਰੇ ਰਾਹੀਂ ਸਰਾਬ ਤਸਕਰਾਂ ਦੇ ਅੱਡਿਆਂ ਦਾ ਪਤਾ ਲਗਾਇਆ ਗਿਆ ਅਤੇ ਫਿਰ ਮੋਟਰਬੋਟਾਂ ਰਾਹੀਂ ਉਨ੍ਹਾਂ ਦੇ ਟਿਕਾਣਿਆਂ 'ਤੇ ਪਹੁੰਚ ਕੇ ਛਾਪੇਮਾਰੀ ਕੀਤੀ | ਇਸ ਦੌਰਾਨ ਵੱਖ-ਵੱਖ ਟਿਕਾਣਿਆਂ ਤੋਂ 1 ਲੱਖ 2 ਹਜ਼ਾਰ ਲੀਟਰ ਲਾਹਣ, 13 ਡਰੰਮ, ਸਿਲਵਰ ਦੇ ਬਰਤਨ ਤੇ 2 ਕਿਸ਼ਤੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਲਾਹਣ ਨੂੰ ਮੋਟਰਬੋਟਾਂ ਰਾਹੀਂ ਹਰੀਕੇ ਝੀਲ ਦੇ ਖੇਤਰ ਤੋਂ ਬਾਹਰ ਲਿਆ ਕੇ ਨਸ਼ਟ ਕਰ ਦਿੱਤਾ ਗਿਆ ਹੈ | ਸ਼ਰਾਬ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਚੋਹਲਾ ਸਾਹਿਬ ਪੁਲਿਸ ਨੇ 10 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮੌਕੇ ਡੀ.ਐੱਸ.ਪੀ. ਇਕਬਾਲ ਸਿੰਘ, ਐੱਸ.ਐੱਚ.ਓ. ਚੋਹਲਾ ਮੈਡਮ ਸੋਨਮਦੀਪ, ਰੇਂਜ ਅਫਸਰ ਕਮਲਜੀਤ ਸਿੰਘ, ਵਣ ਗਾਰਡ ਬਲਵਿੰਦਰ ਸਿੰਘ, ਜਸਪਾਲ ਸਿੰਘ ਅਤੇ ਰੇਸ਼ਮ ਸਿੰਘ ਆਦਿ ਹਾਜ਼ਰ ਸਨ |
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ 'ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਪੀ.(ਡੀ.) ਜਗਜੀਤ ਸਿੰਘ ...
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਜਮਹੂਰੀ ਕਿਸਾਨ ਸਭਾ ਨੇ ਆਗੂਆਂ ਵਲੋਂ ਪਿੰਡ ਕੋਟ ਮੁਹੰਮਦ ਖ਼ਾਨ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ, ਜਿਸ ਦੀ ਪ੍ਰਧਾਨਗੀ ਪਰਮਜੀਤ ਸਿੰਘ ਕੋਟ ਨੇ ਕੀਤੀ | ਇਸ ਸਮੇਂ ਕਿਸਾਨਾਂ ਵਲੋਂ ਕੀਤੀ ਮੀਟਿੰਗ ਨੂੰ ਸੰਬੋਧਨ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਦੇ ...
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਸੀ.ਆਈ.ਏ.ਸਟਾਫ਼ ਤਰਨ ਤਾਰਨ ਅਤੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਜਦਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੀਤੇ ਗਏ 563 ਵਿਅਕਤੀਆਂ ਦੇ ਟੈਸਟਾਂ ਵਿਚੋਂ 20 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਹੁਣ ਤੱਕ ...
ਝਬਾਲ, 22 ਸਤੰਬਰ (ਸਰਬਜੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੰਤ ਬਾਬਾ ਬੀਰ ਸਿੰਘ (ਨੌਰੰਗਾਬਾਦੀ) ਵਾਲਿਆਂ ਦਾ ਸ਼ਹੀਦੀ ਪਸ਼ਚਾਤਾਪ ਸਮਾਗਮ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਮਨਾਉਣ ਦਾ ਉਪਰਾਲਾ ਕੀਤਾ ...
ਪੱਟੀ, 22 ਸਤੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮੇਹਰ ਸਿੰਘ ਸਖੀਰਾ ਨੇ ਦੱਸਿਆ ਕਿ ਅੱਜ ਕਿਸਾਨਾਂ ...
ਝਬਾਲ, 22 ਸਤੰਬਰ (ਸਰਬਜੀਤ ਸਿੰਘ)-ਅਕਾਲੀ ਦਲ (ਬ) ਨੇ ਆਪਣੀ ਸਰਕਾਰ ਵੇਲੇ ਕਿਸਾਨ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸਾਨ ਦੇ ਹੱਕਾਂ ਲਈ ਪਹਿਲ ਦੇ ਅਧਾਰ ਨਾਲ ਕੰਮ ਕਰਦਿਆਂ ਬਿਜਲੀ, ਪਾਣੀ ਵਰਗੀਆਂ ਮੁਫ਼ਤ ਸਹੂਲਤਾਂ ਦੇ ਕੇ ਕਿਸਾਨਾਂ ਦੇ ਧੰਦੇ ਖੇਤੀਬਾੜੀ ਸਮੇਤ ਪਸ਼ੂ ...
ਝਬਾਲ, 22 ਸਤੰਬਰ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ਹੁਣ ਸ਼੍ਰੌਮਣੀ ਅਕਾਲੀ ਦਲ (ਬ) ਨਾਲ ਜੁੜਦੇ ਜਾ ਰਹੇ ਹਨ ...
ਝਬਾਲ, 22 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੋਏ ਤਰਨ ਤਾਰਨ ਹਲਕੇ ਦੇ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ ਨੇ ਹਲਕੇ ਦਾ ਵਿਕਾਸ ਕਰਵਾਉਣ ਦੇ ਨਾਲ ਲੋਕਾਂ ਨੂੰ ...
ਤਰਨ ਤਾਰਨ, 22 ਸਤੰਬਰ (ਲਾਲੀ ਕੈਰੋਂ)- ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਹੱਕ ਵਿਚ ਸਮਰਥਨ ਦਾ ਐਲਾਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹੁਕਾ ਨੇ ਕਿਹਾ ਕਿ ਜੋ ਕਿਸਾਨਾਂ ਲਈ ਖੇਤੀ ਦੇ ਸੰਬੰਧ ...
ਝਬਾਲ, 22 ਸਤੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁ.ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ 5, 6 ਤੇ 7 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਸਦਕਾ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਤਰਨ ਤਾਰਨ ਦੀਆਂ ਵਰਕਰਾਂ, ਹੈਲਪਰਾਂ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ | ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਬਾਨੀ ਡਾ.ਐੱਸ.ਪੀ.ਓਬਰਾਏ ਵਲੋਂ ਗਰੀਬ ਅਤੇ ਜਰੂਰਤਮੰਦਾਂ ਦੀ ਮਦਦ ਲਈ ਹਮੇਸ਼ਾ ਹੀ ਅੱਗੇ ਹੋ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾ 'ਤੇ ਤਰਨ ਤਾਰਨ ਵਿਖੇ ...
ਅਮਰਕੋਟ, 22 ਸਤੰਬਰ( ਗੁਰਚਰਨ ਸਿੰਘ ਭੱਟੀ)-ਹਲਕਾ ਖੇਮਕਰਨ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਨਾਂ ਦੇਰੀ ਗ੍ਰਾਟਾਂ ਮੁਹੱਈਆਂ ਕਰਵਾ ਜਾ ਰਹੀਆ ਹਨ ਤਾਂ ਕਿ ਹਰੇਕ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਲੱਗਾ ਹੋਇਆ ਪੱਕਾ ਜੇਲ੍ਹ ਭਰੋ ਮੋਰਚਾ 16ਵੇਂ ਦਿਨ ਵਿਚ ਦਾਖਲ ਹੋ ਚੁੱਕਾ ਹੈ | ਜੋਨ ਬਾਬਾ ਬੀਰ ਸਿੰਘ ਦੇ ਆਗੂਆਂ ਬਲਬੀਰ ਸਿੰਘ, ਤਿ੍ਪਤ ਸਿੰਘ ਪੰਡੋਰੀ ...
ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ 25 ਸਤੰਬਰ ਨੂੰ ਦਿੱਤੀ ਬੰਦ ਦੀ ਕਾਲ ਦਾ ਭਰਭੂਰ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ...
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਰੈਗੋਗਨਾਈਜ਼ਡ ਐਾਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ ਰਾਸਾ ਦੀ ਸਟੇਟ ਐਗਜੈਕਟਿਵ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਡਾ: ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹਿਕ ਤੌਰ 'ਤੇ ਦੇਸ਼ ਭਰ ...
ਚੋਹਲਾ ਸਾਹਿਬ, 22 ਸਤੰਬਰ (ਬਲਵਿੰਦਰ ਸਿੰਘ)¸ਅੱਜ ਤਰਕਸ਼ੀਲ ਸੁਸਾਇਟੀ ਚੋਹਲਾ ਸਾਹਿਬ ਦੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੁਝ ਅਹਿਮ ਮਤੇ ਪਾਸ ਕੀਤੇ ਗਏ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ...
ਖਾਲੜਾ, 22 ਸਤੰਬਰ (ਜੱਜਪਾਲ ਸਿੰਘ ਜੱਜ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਅਤੇ ਲੋਕਾਂ ਨੂੰ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਤਲਵੰਡੀ ਅਤੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ...
ਹਰੀਕੇ ਪੱਤਣ, 22 ਸਤੰਬਰ (ਸੰਜੀਵ ਕੁੰਦਰਾ)-ਸ਼ਾਹੀ ਸ਼ਹਿਰ ਪਟਿਆਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋਂ ਕੇਂਦਰੀ ਆਰਡੀਨੈਂਸ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਰੋਸ ਪ੍ਰਦਰਸ਼ਨ ਦੀ ਹਮਾਇਤ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜਥਾ ਹਰੀਕੇ ਪੱਤਣ ...
ਖੇਮਕਰਨ, 22 ਸਤੰਬਰ (ਰਾਕੇਸ਼ ਬਿੱਲਾ)-ਖੇਮਕਰਨ ਤੋਂ ਹਥਾੜ ਦੇ ਪਿੰਡਾਂ ਰੱਤੋਕੇ, ਗੱਜਲ, ਭੰਗਾਲਾ ਵਾਇਆ ਫ਼ਿਰੋਜਪੁਰ ਨੂੰ ਨਵੇਂ ਪੁਲ ਰਾਹੀਂ ਜਾਂਦੀ ਸੜਕ ਦੀ ਹਾਲਤ ਬਹੁਤ ਖਸਤਾ ਹੈ, ਜਿਸ ਕਾਰਨ ਨਾਲ ਦੇ ਪਿੰਡਾਂ ਵਾਸੀ ਬਹੁਤ ਪ੍ਰੇਸ਼ਾਨ ਹਨ | ਸੜਕ ਦੀ ਹਾਲਤ ਇਹ ਹੈ ਕਿ ਚਾਰ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਪੰਜਾਬ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਬਲਾਕ ਪੱਧਰ 'ਤੇ ਲੱਗ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ 'ਚ ਬਲਾਕ ਖਡੂਰ ਸਾਹਿਬ ਵਿਖੇ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਚ ਪਲੇਸਮੈਂਟ ਕੈਂਪ ਡਿਪਟੀ ਕਮਿਸ਼ਨਰ ਕੁਲਵੰਤ ...
ਭਿੱਖੀਵਿੰਡ, 22 ਸਤੰਬਰ (ਬੌਬੀ)¸ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਭਿੱਖੀਵਿੰਡ ਦੀ ਜਨਰਲ ਬਾਡੀ ਦੀ ਮੀਟਿੰਗ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਤਹਿਸੀਲ ਕਮੇਟੀ ਦੇ ਮੈਂਬਰਾਂ ਤੇ ਹਮਦਰਦਾਂ ਨੇ ਭਾਗ ...
ਭਿੱਖੀਵਿੰਡ, 22 ਸਤੰਬਰ (ਬੌਬੀ)¸ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵਲੋਂ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਤੇ ਸਤਾਏ ਲੋਕਾਂ ਨੂੰ ਕੇਂਦਰ ਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋ ਆਰਡੀਨੈਂਸਾਂ ਦੇ ਮਾਰੂ ਪ੍ਰਭਾਵਾਂ ਤੋਂ ਘਰ ਘਰ ਜਾ ਕੇ ਜਾਗਰੂਕ ...
ਝਬਾਲ, 22 ਸਤੰਬਰ (ਸੁਖਦੇਵ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਕਾਲੇ ਕਾਨੂੰਨ ਦੱਸਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਆਗੂ ਕਾਮਰੇਡ ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਕਾਰਪੋਰੇਟ ਘਰਾਣਿਆਂ ਨੂੰ ...
ਤਰਨ ਤਾਰਨ, 22 ਸਤੰਬਰ (ਵਿਕਾਸ ਮਰਵਾਹਾ)- ਸ਼ਿਵ ਸੈਨਾ ਪੰਜਾਬ ਦੇ ਉਤਰ ਭਾਰਤ ਪ੍ਰਮੁੱਖ ਵਿਪਨ ਨਈਅਰ ਆਪਣੇ ਸਾਥੀਆਂ ਨਾਲ ਤਰਨ ਤਾਰਨ ਜ਼ਿਲੇ੍ਹ ਦੀ ਬਾਡੀ ਦਾ ਗਠਨ ਕਰਨ ਲਈ 23 ਸਤੰਬਰ ਨੂੰ ਪਹੁੰਚ ਰਹੇ ਹਨ | ਇਸ ਮੌਕੇ ਵਿਪਨ ਨਈਅਰ ਵਲੋਂ ਜ਼ਿਲ੍ਹਾ ਬਾਡੀ ਦਾ ਐਲਾਨ ਕਰਦਿਆਂ ...
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸੂਬੇ ਅੰਦਰ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਕਸਬਾ ਫਤਿਆਬਾਦ ਅੰਦਰ ਵੀ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ | ਪੀ.ਐੱਚ.ਸੀ. ਫਤਿਆਬਾਦ ਦੇ ਤਿੰਨ ਮੁਲਾਜ਼ਮ ਕੋਰੋਨਾ ...
ਅਮਰਕੋਟ, 22 ਸਤੰਬਰ (ਗੁਰਚਰਨ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਜਥੇਦਾਰ ਦਲਜੀਤ ਸਿੰਘ ਗਿੱਲ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸਾਂ 'ਚ ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵਿਸ਼ੇਸ ਮੀਟਿੰਗ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ...
ਤਰਨ ਤਾਰਨ, 22 ਸਤੰਬਰ (ਲਾਲੀ ਕੈਰੋਂ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਮਾਰੂ ਨੀਤੀ ਦੇ ਖਿਲਾਫ਼ ਸਥਾਨਿਕ ਬੱਸ ਅੱਡੇ ਵਿੱਖੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਸੂਬਾ ਪੱਧਰੀ ਸੱਦੇ 'ਤੇ ...
ਚੋਹਲਾ ਸਾਹਿਬ, 22 ਸਤੰਬਰ (ਬਲਵਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਬਿੱਲ ਪਾਸ ਕਰਨ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਚੋਹਲਾ ਸਾਹਿਬ ਦੇ ਬਜ਼ਾਰਾਂ ਵਿਚ ਰੋਸ ਮਾਰਚ ਕੱਢਣ ਤੋਂ ਬਾਅਦ ਕੇਂਦਰ ਅਤੇ ਪੰਜਾਬ ਸਰਕਾਰ ...
ਭਿੱਖੀਵਿੰਡ, 22 ਸਤੰਬਰ (ਬੌਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ਦੇ ਪਿ੍ੰਸੀਪਲ ਕਿੰਦਰਜੀਤ ਕੌਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਲਜ ਵਿਚ ਬੀ.ਏ., ਬੀ.ਐਸ.ਸੀ., (ਨਾਨ ਮੈਡੀਕਲ, ਕੰਪਿਊਟਰ ਸਾਇੰਸ, ਇਕਨਾਮਿਕਸ), ਬੀ.ਸੀ.ਏ.,ਬੀ.ਕਾਮ, ਡੀ.ਸੀ.ਏ., ...
ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਪੱਟੀ ਦੀਆਂ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਆਂਗਣਵਾੜੀ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਮਿਲਕ ਪਲਾਂਟ ਵੇਰਕਾ ਇਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖਿੱਤੇ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ | ਇਹ ਅਦਾਰਾ ਆਈ.ਐਸ.ਓ. 9001-2015 ਅਤੇ ਆਈ.ਐੈਸ. 15000 (ਐੱਚ.ਏ.ਸੀ.ਸੀ.ਪੀ.) ...
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਫਤਿਆਬਾਦ ਦੇ ਮੁਹੱਲਾ ਚੰਡੀਗੜ੍ਹ ਵਿਖੇ ਰਾਜੂ ਸਰਪੰਚ ਚੰਡੀਗੜ੍ਹ ਵਲੋਂ ਮਜ਼ਦੂਰ ਤਬਕੇ ਦੀ ਇਕੱਤਰਤਾ ਕਰਕੇ ਫਤਿਆਬਾਦ ਦੇ ਬਿਜਲੀ ਘਰ ਵਿਖੇ ਐੱਸ.ਡੀ.ਓ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਕਾ. ਕਰਮ ...
ਖਾਲੜਾ, 22 ਸਤੰਬਰ (ਜੱਜਪਾਲ ਸਿੰਘ ਜੱਜ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾਂ ਦੇ ਵਿਰੋਧ ਵਿਚ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸਰਪੰਚ ਗੁਰਸੇਵਕ ਸਿੰਘ ਬਿੱਟੂ ...
ਹਰੀਕੇ ਪੱਤਣ, 22 ਸਤੰਬਰ (ਸੰਜੀਵ ਕੁੰਦਰਾ)- ਪਿੰਡ ਨੱਥੂਪੁਰ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਦਾ ਗਠਨ ਕੀਤਾ ਗਿਆ | ਜਿਸ ਵਿਚ ਨਿੰਦਰ ਸਿੰਘ ਪ੍ਰਧਾਨ,ਦਾਰਾ ਸਿੰਘ ਮੀਤ ਪ੍ਰਧਾਨ, ਮਲਵਿੰਦਰ ਸਿੰਘ ਮੀਤ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਸਕੰਦਰਪਾਲ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਖੇਤੀ ਆਰਡੀਨੈਂਸਾ ਦੇ ਖ਼ਿਲਾਫ਼ ਪਿੰਡ-ਪਿੰਡ ਰੋਹ ਤਿੱਖਾ ਹੋ ਰਿਹਾ ਹੈ ਅਤੇ ਹੁਣ ਵੱਡੀ ਗਿਣਤੀ ਵਿਚ ਨੌਜਵਾਨ ਵੀ ਇਸ ਰੋਸ ਵਿਚ ਸ਼ਾਮਲ ਹੋ ਰਹੇ ਹਨ | ਪਿੰਡ ਰੂੜੇਆਸਲ ਵਿਚ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਮੇਜ ਸਿੰਘ ਦੀ ...
ਮੀਆਂਵਿੰਡ, 22 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਲਜਾਰ ਸਿੰਘ ਜਹਾਂਗੀਰ ਆਪਣੇ ਸਾਥੀਆਂ ਮਲਕੀਤ ਸਿੰਘ ਯੋਧਪੁਰ, ਦੇਸਾ ਸਿੰਘ ਜਹਾਂਗੀਰ, ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)- ਸ਼ਹਿਰ ਦੇ ਪ੍ਰਸਿੱਧ ਐਡਵੋਕੇਟ ਆਦੇਸ਼ ਅਗਨੀਹੋਤਰੀ ਨੂੰ ਅਮਰੀਕਾ ਦੀ ਇਕ ਇੰਡੀਅਨ ਅਮੇਰੀਕਨ ਐਜੂਕੇਸ਼ਨ ਫਾਊਡੇਸ਼ਨ (ਐਨ.ਜੀ.ਓ.) ਜਿਸ ਦਾ ਉਦੇਸ਼ ਸਮਾਜ ਸੇਵਾ, ਲੋਕ ਸੇਵਾ, ਗਰੀਬਾਂ ਦੀ ਮਦਦ ਕਰਨਾ, ਮੁਫ਼ਤ ਕੰਪਿਊਟਰ ਸਿੱਖਿਆ ...
ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਸਾਬਕਾ ਕੈਬਨਿਟ ਮੰਤਰੀ ਸਵ. ਮਾਸਟਰ ਜਗੀਰ ਸਿੰਘ ਖਹਿਰਾ ਦੇ ਸਪੁੱਤਰ ਗੁਰਦੇਵ ਸਿੰਘ ਬਿੱਟੂ ਖਡੂਰ ਸਾਹਿਬ ਡਾਇਰੈਕਟਰ ...
ਸਰਹਾਲੀ ਕਲਾਂ, 22 ਸਤੰਬਰ (ਅਜੇ ਸਿੰਘ ਹੁੰਦਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਦਾ ਇਕੱਠ ਪਿੰਡ ਵਰਿਆਂਹ ਵਿਖੇ ਕਾਬਲ ਸਿੰਘ ਅਤੇ ਦਿਲਬਾਗ ਸਿੰਘ ਵਰਿਆਂਹ ਦੀ ਪ੍ਰਧਾਨਗੀ ਹੇਠ ਹੋਇਆ | ਕਿਸਾਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦੀਆਂ ਤਿਆਰੀਆਂ ਸਬੰਧੀ ...
ਚੋਹਲਾ ਸਾਹਿਬ, 22 ਸਤੰਬਰ (ਬਲਵਿੰਦਰ ਸਿੰਘ)- ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਬਲਾਕ ਪੱਧਰ 'ਤੇ ਲੱਗ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਵਿਚ ਅੱਜ ਬਲਾਕ ਚੋਹਲਾ ਸਾਹਿਬ ਵਿਖੇ ਸਰਕਾਰੀ ਸਮਾਰਟ ਸੈਕੰਡਰੀ ਸਕੂਲ (ਲੜਕੀਆਂ) ਚੋਹਲਾ ਸਾਹਿਬ ਵਿਚ ਪਲੇਸਮੈਂਟ ਕੈਂਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX