ਚੰਡੀਗੜ੍ਹ, 22 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਹਰ ਰੋਜ਼ ਹੋ ਰਹੇ ਵਾਧੇ ਕਾਰਨ ਹਸਪਤਾਲਾਂ ਵਿਚ ਕੋੋਰੋਨਾ ਪੀੜਤ ਮਰੀਜ਼ਾਂ ਲਈ ਬੈੱਡਾਂ ਦੀ ਘਾਟ ਵੱਡੀ ਚੁਣੌਤੀ ਬਣ ਗਈ ਹੈ | ਬੈੱਡਾਂ ਦੀ ਘਾਟ ਕਾਰਨ ਕੋਰੋਨਾ ਪੀੜਤ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਹੋਣ ਵਿਚ ਕਾਫ਼ੀ ਪ੍ਰੇਸ਼ਾਨੀ ਆ ਰਹੀ ਹੈ | ਪੀ.ਜੀ.ਆਈ., ਸਰਕਾਰੀ ਹਸਪਤਾਲ ਸੈਕਟਰ-32, ਜੀ.ਐਮ.ਐਸ.ਐਚ-16 'ਚ ਕੋਵਿਡ ਵਾਰਡ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨਾਲ ਭਰੇ ਪਏ ਹਨ ਜਿਸ ਦੇ ਚੱਲਦਿਆਂ ਕੋਰੋਨਾ ਪੀੜਤ ਮਰੀਜ਼ਾਂ ਨੂੰ ਦਾਖਲ ਹੋਣ ਵਿਚ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਪੀ.ਜੀ.ਆਈ. ਵਿਚ ਨਿਊ ਨਹਿਰੂ ਹਸਪਤਾਲ ਐਕਸਟੈਨਸ਼ਨ ਕੋਵਿਡ ਵਾਰਡ ਵਿਚ ਕੋਰੋਨਾ ਮਰੀਜ਼ਾਂ ਲਈ 300 ਬੈੱਡਾਂ ਦਾ ਪ੍ਰਬੰਧ ਹੈ ਜਦ ਕਿ ਪੁਰਾਣੇ ਨਹਿਰੂ ਹਸਪਤਾਲ ਵਿਚ 100 ਬੈੱਡ ਉਪਲਬਧ ਹਨ | ਸਰਕਾਰੀ ਹਸਪਤਾਲ ਸੈਕਟਰ-32 ਵਿਚ ਕੋਰੋਨਾ ਮਰੀਜ਼ਾਂ ਲਈ 200 ਬੈੱਡਾਂ ਦਾ ਪ੍ਰਬੰਧ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਯੂ.ਟੀ. ਪ੍ਰਸ਼ਾਸਨ ਵਲੋਂ ਇਨਫੋਸਿਸ ਸਰਾਂ ਨੂੰ ਪੀ.ਜੀ.ਆਈ. ਹਵਾਲੇ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਨਫੋਸਿਸ ਸਰਾਂ ਵਿਚ ਕੋਰੋਨਾ ਮਰੀਜ਼ਾਂ ਲਈ 200 ਬੈੱਡਾਂ ਦਾ ਪ੍ਰਬੰਧ ਕੀਤਾ ਜਾਏਗਾ | ਪੀ.ਜੀ.ਆਈ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੀ.ਜੀ.ਆਈ. ਵਿਚ ਕੋਰੋਨਾ ਪੀੜਤ ਉਨ੍ਹਾਂ ਮਰੀਜ਼ਾ ਨੂੰ ਦਾਖਲ ਕੀਤਾ ਜਾ ਰਿਹਾ ਹੈ ਜੋ ਕੋਰੋਨਾ ਦੇ ਨਾਲ ਹੋਰ ਗੰਭੀਰ ਕਿਸਮ ਦੀਆਂ ਬਿਮਾਰੀਆਂ ਦਿਲ ਦੀ ਬਿਮਾਰੀ, ਗੁਰਦੇ ਦੀ ਬਿਮਾਰੀ, ਸ਼ੂਗਰ, ਕੈਂਸਰ ਆਦਿ ਤੋਂ ਵੀ ਪੀੜਤ ਹਨ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਸਾਹ ਲੈਣ ਵਿਚ ਕਾਫ਼ੀ ਤਕਲੀਫ਼ ਹੈ, ਜਦ ਕਿ ਜਿਨ੍ਹਾਂ ਕੋਰੋਨਾ ਪੀੜਤ ਨੌਜਵਾਨ ਮਰੀਜ਼ਾਂ ਦੀ ਹਾਲਤ ਜ਼ਿਆਦਾ ਖ਼ਰਾਬ ਨਹੀਂ ਹੈ ਉਨ੍ਹਾਂ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਸੈਕਟਰ-32, ਜੀ. ਐਮ. ਐਸ. ਐਚ.-16 ਵਿਚ ਦਾਖਲ ਕੀਤਾ ਜਾ ਰਿਹਾ ਹੈ |
ਚੰਡੀਗੜ੍ਹ, 22 ਸਤੰਬਰ (ਮਨਜੋਤ ਸਿੰਘ ਜੋਤ)-ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਖੇਤੀ ਵਿਰੋਧੀ ਕਾਲੇ ਕਾਨੰੂਨਾਂ ਨੂੰ ਲਾਗੂ ਕਰਨ ਤੋਂ ਪੰਜਾਬ ਨੂੰ ਬਾਹਰ ਰੱਖਦੇ ਹੋਏ ਛੋਟ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ...
ਚੰਡੀਗੜ੍ਹ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਜੀਲੈਂਸ ਬਿਊਰੋ ਨੇ ਰੋਹਤਕ ਵਿਚ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇੰਸਪੈਕਟਰ ਰਵਿਕਾਂਤ ਦੇ ਲਈ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਡੀਪੂ ਹੋਲਡਰ ਜੈਭਗਵਾਨ ਨੂੰ ਰੰਗੀ ਹੱਥੀ ਫੜਨ ...
ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਈ.ਡਬਲਯੂ.ਐਸ. ਕਾਲੋਨੀ ਧਨਾਸ ਵਿਚ ਹੋਏ ਝਗੜੇ ਦੌਰਾਨ ਇੱਕ ਲੜਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਪੁਲਿਸ ਨੇ ਸ਼ਿਕਾਇਤ 'ਤੇ ਹੱਤਿਆ ਦੀ ਕੋਸ਼ਿਸ਼ ਦਾ ...
ਚੰਡੀਗੜ੍ਹ, 22 ਸਤੰਬਰ (ਮਨਜੋਤ ਸਿੰਘ ਜੋਤ)-ਸੀ.ਬੀ.ਐਸ.ਈ. ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਕੰਪਾਰਟਮੈਂਟ ਦੀ ਪ੍ਰੀਖਿਆ ਵਿਦਿਆਰਥੀਆਂ ਨੇ ਜਿਸ ਸਕੂਲ ਵਿਚ ਦਿੱਤੀ ਉਸ ਸਕੂਲ ਦੀ ਪਿ੍ੰਸੀਪਲ ਸਮੇਤ ਸਕੂਲ ਦੇ ਚਾਰ ਹੋਰ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਦੇ ...
ਚੰਡੀਗੜ੍ਹ, 22 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਵਲੋਂ ਵਕੀਲਾਂ ਦੀ ਭਲਾਈ ਲਈ ਬਣਾਏ ਕੋਵਿਡ ਰਾਹਤ ਫ਼ੰਡ 'ਚ ਨੌ ਲੱਖ 25 ਹਜ਼ਾਰ ਰੁਪਏ ਹਿੱਸੇਦਾਰੀ ਪਾਈ ਹੈ | ਜੱਜਾਂ ਵਲੋਂ ਦਿੱਤੀ ਇਸ ਰਕਮ ਬਾਰੇ ...
ਚੰਡੀਗੜ੍ਹ, 22 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਕੋਰੋਨਾ ਵਾਇਰਸ ਦੇ 266 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 4 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕੀਨੀਆ ਤੋਂ ਦੰਦਾਂ ਦਾ ਇਲਾਜ ਕਰਵਾਉਣ ਆਈ ਇਕ ਔਰਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਚੰਡੀਗੜ੍ਹ ਦੇ ਇਕ ਡੈਂਟਿਸਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ...
ਚੰਡੀਗੜ੍ਹ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਆੜ੍ਹਤੀ ਐਸੋਸੀਏਸ਼ਨ ਦੇ ਇਕ ਪ੍ਰਤੀਨਿਧੀ ਮੰਡਲ ਨੇ ਸ਼ਿਵਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ ਅਤੇ ਆੜ੍ਹਤੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਚਰਚਾ ...
ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਨੇ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ਪਾਸ ਕੀਤੇ ਗਏ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਬਿਲ 2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ...
ਚੰਡੀਗੜ੍ਹ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੇਂਦਰ ਸਰਕਾਰ ਵਲੋਂ ਰਬੀ ਫ਼ਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਵਿਚ 50 ਰੁਪਏ ਤੋਂ ਲੈ ਕੇ 300 ਰੁਪਏ ਪ੍ਰਤੀ ਕੁਇੰਟਲ ਤਕ ਵਾਧਾ ਕੀਤੇ ਜਾਣ 'ਤੇ ਕੇਂਦਰ ਸਰਕਾਰ ਦਾ ...
ਚੰਡੀਗੜ੍ਹ, 22 ਸਤੰਬਰ (ਐਨ. ਐਸ. ਪਰਵਾਨਾ)-ਪੰਜਾਬ ਸੀ.ਪੀ.ਆਈ ਨੇ ਭਾਜਪਾ ਸਰਕਾਰ ਵਲੋਂ ਐਮ.ਐਸ.ਪੀ ਦੇ ਨਾਂਅ ਥੱਲੇ ਕਣਕ ਦੇ ਭਾਅ 'ਚ ਕੀਤੇ 50 ਰੁਪਏ ਕੁਇੰਟਲ ਦੇ ਵਾਧੇ ਨੂੰ ਮਿਹਨਤਕਸ਼ ਕਿਸਾਨਾਂ ਨਾਲ ਕੋਝਾ ਮਜ਼ਾਕ ਅਤੇ ਖੇਤੀਬਾੜੀ ਆਰਡੀਨੈਂਸਾਂ ਖ਼ਿਲਾਫ਼ ਲੜ ਰਹੀ ਕਿਸਾਨੀ ...
ਚੰਡੀਗੜ੍ਹ, 22 ਸਤੰਬਰ (ਅ.ਬ)-ਪਿਛਲੇ ਕਈ ਸਾਲਾਂ ਤੋਂ ਲਗਾਤਾਰ ਵਿਦਿਆਰਥੀਆਂ ਦੇ ਕੈਨੇਡਾ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਨਾਮਵਰ ਸੰਸਥਾ 'ਵੀਜ਼ਾ ਹੈਲਪ, ਚੰਡੀਗੜ੍ਹ' ਵਲੋਂ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡਾ ਆਫ਼ਰ ਲਿਆਂਦਾ ਗਿਆ ਹੈ, ਜਿਸ ਵਿਚ ...
ਲੁਧਿਆਣਾ, 22 ਸਤੰਬਰ (ਅ.ਬ)-ਟਾਟਾ ਮੋਟਰਜ਼ ਭਾਰਤ ਦੇ ਮੋਹਰੀ ਆਟੋਮੋਟਿਵ ਬ੍ਰਾਂਡ ਨੇ ਅੱਜ ਗੁਜਰਾਤ ਵਿਚ ਆਪਣੀ ਸਾਨੰਦ ਸਹੂਲਤ ਤੋਂ 3,00,000ਵੀਂ ਟਿਆਗੋ ਨੂੰ ਪੇਸ਼ ਕੀਤਾ | ਸਾਲ 2016 ਵਿਚ ਲਾਂਚ ਕੀਤੀ ਗਈ ਟਾਟਾ ਟਿਆਗੋ ਨੂੰ ਇਸ ਦੇ ਜ਼ਬਰਦਸਤ ਡਿਜ਼ਾਈਨ, ਤਕਨੀਕ ਅਤੇ ਡਰਾਈਵਿੰਗ ...
ਚੰਡੀਗੜ੍ਹ, 22 ਸਤੰਬਰ, (ਸੁਰਜੀਤ ਸਿੰਘ ਸੱਤੀ)-ਵਿਰੋਧੀ ਧਿਰ ਦੇ ਨੇਤਾ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਚ ਕੀਤੇ ਪ੍ਰਤੀ ਕੁਇੰਟਲ 50 ਰੁਪਏ ਵਾਧੇ ਨੂੰ ਕਿਸਾਨਾਂ ਨਾਲ ਭੱਦਾ ਮਜ਼ਾਕ ਦੱਸਦਿਆਂ ਸਿਰੇ ...
ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸੀਨੀਅਰ ਟਰੇਡ ਯੂਨੀਅਨ ਆਗੂ ਐਮ.ਐਮ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ ਗਠਜੋੜ ਸਰਕਾਰ ਵਲੋਂ ਭਾਰਤ ਦੇ ਦੋਵੇਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਵਿਚ ਅਖੌਤੀ ਕਿਸਾਨ ਪੱਖੀ 3 ਬਿੱਲਾਂ ਨੂੰ ਸਭ ਸਿਆਸੀ ਅਤੇ ...
ਚੰਡੀਗੜ੍ਹ, 22 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 25 ਆਈ.ਪੀ.ਐਸ. ਅਤੇ 9 ਐਚ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਹਰਿਆਣਾ ਰਾਜ ਮਨੁੱਖੀ ਅਧਿਕਾਰ ਆਯੋਗ ਵਿਚ ਨਿਯੁਕਤ ਡਾ. ਐਮ. ਰਵੀ ਕਿਰਣ ਨੂੰ ...
ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਭਲਕੇ, 23 ਤੋਂ 26 ਸਤੰਬਰ ਤੱਕ ਪਾਣੀ ਦੀ ਸਪਲਾਈ ਵਿਚ ਵੱਖ-ਵੱਖ ਤਰੀਕੇ ਰੁਕਾਵਟਾਂ ਰਹਿਣਗੀਆਂ ਕਿਉਂਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਵਾਟਰ ਵਰਕਸ ਕਾਜੌਲੀ ਵਿਖੇ 66 ਕੇ.ਵੀ. ਗਰਿੱਡ ਸਬ ਸਟੇਸ਼ਨ ਦੀ ਤੁਰੰਤ ਮੁਰੰਮਤ ...
ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 43 ਬੱਸ ਅੱਡੇ ਦੇ ਨੇੜੇ ਇੱਕ ਵਿਅਕਤੀ ਦਾ ਮੋਬਾਈਲ ਫ਼ੋਨ ਅਤੇ ਪੈਸੇ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਹਨੂਮਾਨ ਨੇ ਪੁਲਿਸ ਨੂੰ ਦਿੱਤੀ ਹੈ ਜੋ ...
ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਇਕ ਵਿਅਕਤੀ ਨੂੰ ਸਾਢੇ ਤਿੰਨ ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਰਿੰਕੂ (45) ਵਜੋਂ ਹੋਈ ਹੈ ...
ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਹਿਲਾਵਾਂ ਨੇ 51 ਫ਼ੀਸਦੀ ਅਤੇ ਪੁਰਸ਼ਾਂ ਨੇ 49 ਫ਼ੀਸਦੀ ਲਾਭ ਲਿਆ ਹੈ | ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ, ਪੰਜਾਬ ਦੀਆਂ ਮਹਿਲਾਵਾਂ ਨੇ ਪੁਰਸ਼ਾਂ ਦੇ ਮੁਕਾਬਲੇ ਆਯੂਸ਼ਮਾਨ ...
ਚੰਡੀਗੜ੍ਹ, 22 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਜ਼ੀਰਕਪੁਰ ਵਿਚ ਚੱਲ ਰਹੇ ਇਕ ਜਾਅਲੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਅਤੇ ਕਾਲ ਸੈਂਟਰ 'ਚ ਕੰਮ ਕਰ ਰਹੇ 6 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਬੀਮਾ ਪਾਲਿਸੀ ...
ਚੰਡੀਗੜ੍ਹ, 22 ਸਤੰਬਰ (ਐਨ. ਐਸ. ਪਰਵਾਨਾ)-ਸੀਨੀਅਰ ਅਕਾਲੀ ਲੀਡਰ ਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੰੂਦੜ ਨੇ ਸਪੱਸ਼ਟ ਸ਼ਬਦਾਂ ਵਿਚ ਇਸ਼ਾਰਾ ਕੀਤਾ ਹੈ ਕਿ ਐਮ.ਐਸ.ਪੀ. ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਨੇ ਜੋ ਅੜੀਅਲ ਤੇ ਜ਼ਿੱਦੀ ਰਵੱਈਆ ...
ਚੰਡੀਗੜ੍ਹ, 22 ਸਤੰਬਰ (ਆਰ. ਐਸ. ਲਿਬਰੇਟ)-ਅੱਜ ਅਨਾਜ ਮੰਡੀ ਐਸੋਸੀਏਸ਼ਨ ਨੇ ਵਧੀਆਂ ਦਰਾਂ ਵਾਲੇ ਮਾਰਕੀਟ ਕਮੇਟੀ ਪਾਰਕਿੰਗ ਟੈਂਡਰ ਮਾਮਲੇ ਦੇ ਵਿਰੋਧ ਵਿਚ ਸੈਕਟਰ 26 ਦੀ ਅਨਾਜ ਮੰਡੀ ਪੂਰੀ ਤਰ੍ਹਾਂ ਬੰਦ ਰੱਖੀ ਅਤੇ ਆਪਣਾ ਮੰਗ ਪੱਤਰ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ...
ਚੰਡੀਗੜ੍ਹ, 22 ਸਤੰਬਰ (ਸੁਰਜੀਤ ਸਿੰਘ ਸੱਤੀ)- ਦਿ ਵਾਟਰ ਸਪਲਾਈ ਵਰਕਰਜ਼ ਯੂਨੀਅਨ ਐਮ.ਸੀ ਵਲੋਂ ਅੱਜ ਇੱਕ ਗੇਟ ਮੀਟਿੰਗ ਜੁਆਇੰਟ ਐਕਸ਼ਨ ਕਮੇਟੀ ਆਫ਼ ਚੰਡੀਗੜ੍ਹ ਐਡਮਨਿਸਟ੍ਰੇਸ਼ਨ ਐਾਡ ਐਮ.ਸੀ ਇੰਪਲਾਈਜ਼ ਐਾਡ ਵਰਕਰਜ਼ ਦੇ ਬੈਨਰ ਹੇਠ ਮੌਲੀ ਜਾਗਰਾਂ ਟਿਊਬਵੈੱਲ ਵਿਖੇ ...
ਚੰਡੀਗੜ੍ਹ, 22 ਸਤੰਬਰ (ਵਿਕਰਮਜੀਤ ਸਿੰਘ ਮਾਨ)-ਜੋਗਿੰਦਰ ਸਿੰਘ ਭਸੀਨ ਦੀ ਆਤਮਾ ਦੀ ਸ਼ਾਂਤੀ ਲਈ ਸੈਕਟਰ 44-ਏ, ਚੰਡੀਗੜ੍ਹ ਦੇ ਗੁਰਦੁਆਰਾ ਬਾਗ਼ ਸ਼ਹੀਦਾਂ ਵਿਖੇ ਅਰਦਾਸ ਕੀਤੀ ਗਈ | ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਦਰਬਾਰ ਗੁਰੂ ਦਾ ਜਾਪ ਕੀਤਾ | ਉਨ੍ਹਾਂ ਬੇਟੇ ...
ਚੰਡੀਗੜ੍ਹ, 22 ਸਤੰਬਰ (ਆਰ.ਐਸ.ਲਿਬਰੇਟ)-ਅੱਜ ਭਾਜਪਾ ਆਗੂ ਵਲੋਂ ਕਮਿਸ਼ਨਰ ਦੇ ਪੀ.ਏ. ਨਾਲ ਬਦਸਲੂਕੀ ਕਰਦੇ ਥੱਪੜ ਮਾਰਨ ਦੇ ਮਾਮਲੇ ਵਿਚ ਚੰਡੀਗੜ੍ਹ ਭਾਜਪਾ ਤੇ ਨਗਰ ਨਿਗਮ ਕਰਮਚਾਰੀ ਆਹਮੋ-ਸਾਹਮਣੇ ਹੋ ਗਏ ਹਨ | ਇਸ ਮਾਮਲੇ ਨੂੰ ਖ਼ਤਮ ਕਰਨ ਲਈ ਨਗਰ ਨਿਗਮ ਦੇ ਸਾਬਕਾ ਮੇਅਰ ...
ਜ਼ੀਰਕਪੁਰ, 22 ਸਤੰਬਰ (ਹੈਪੀ ਪੰਡਵਾਲਾ)-ਕਾਂਗਰਸ ਸਰਕਾਰ ਨੇ ਜ਼ੀਰਕਪੁਰ ਨਗਰ ਕੌਾਸਲ ਦੇ ਕਰੋੜਾਂ ਰੁਪਏ ਠੱਗ ਲਏ ਹਨ | ਇਹ ਦੋਸ਼ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਲਗਾਏ ਗਏ | ਇਸ ਮੌਕੇ ਸ਼ਰਮਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੌਜ਼ੂਦਾ ...
ਐੱਸ. ਏ. ਐੱਸ. ਨਗਰ, 22 ਸਤੰਬਰ (ਝਾਂਮਪੁਰ)-ਦੇਸ਼ ਭਰ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਸਬੰਧੀ ਬਿੱਲਾਂ ਦੇ ਵਿਰੋਧ ਵਿਚ ਆਰੰਭੇ ਸੰਘਰਸ਼ ਤੇ ਹੱਕ-ਸੱਚ ਦੀ ਲੜਾਈ ਦੌਰਾਨ ਇਪਟਾ ਪੰਜਾਬ ਨੇ ਦੇਸ਼ ਦੇ ਕਿਸਾਨਾਂ ਨਾਲ ਖੜ੍ਹਨ ਦਾ ਐਲਾਨ ਕੀਤਾ ...
ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਚਾਰ ਨੈਸ਼ਨਲ ਇੰਸਟੀਚਿਊਟ ਆਫ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਾਡ ਰੀਸਰਚ (ਐਨ. ਆਈ. ਟੀ. ਟੀ. ਟੀ. ਆਰ.) ਭੋਪਾਲ, ਚੰਡੀਗੜ੍ਹ, ਚੇਨਈ, ਕਲਕੱਤਾ ਵਲੋਂ ਇਨਫਰਮੇਸ਼ਨ ਅਤੇ ਲਾਇਬ੍ਰੇਰੀ ਨੈੱਟਵਰਕ (ਇਨਫਲਿਬਨੈਟ) ਦੇ ਨਾਲ ਮੇਕਿੰਗ ...
ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਵਾਟਰ ਵਰਕਸ ਨਾਲ ਸਬੰਧਿਤ ਮੋਰਿੰਡਾ ਗਰਿੱਡ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਕਾਰਨ ਅੱਜ 23 ਸਤੰਬਰ ਅਤੇ 26 ਸਤੰਬਰ ਨੂੰ ਕਜੌਲੀ ਸਕੀਮ ਫੇਜ਼-1 ਤੋਂ ਲੈ ਕੇ ਫੇਜ਼-4 ਤੱਕ ਪਾਣੀ ਦੀ ਸਪਲਾਈ ਦੀ ਬੰਦੀ ਲਈ ...
ਖਰੜ, 22 ਸਤੰਬਰ (ਗੁੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਲੈ ਕੇ ਜਿੱਥੇ ਸਮੁੱਚੇ ਦੇਸ਼ ਅੰਦਰ ਕਿਸਾਨਾਂ ਵਲੋਂ ਧਰਨੇ ਲਗਾਏ ਜਾ ਰਹੇ ਹਨ, ਉੱਥੇ ਹੀ ਖਰੜ ਦੇ ਆਗੂਆਂ ਨੇ ਵੀ ਮਜ਼ਦੂਰਾਂ ਦੇ ਹੱਕ ਵਿਚ ਸਮਰਥਨ ਦੇਣ ...
ਖਰੜ, 22 ਸਤੰਬਰ (ਗੁੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵਾਰਡ ਨੰ: 3 ਅਤੇ 4 ਤਹਿਤ ਆਉਂਦੇ ਖੇਤਰਾਂ ਵਿਚ ਕਾਂਗਰਸੀ ਆਗੂ ਬਾਬੂ ਸਿੰਘ ਪਮੌਰ ਅਤੇ ਕਾਂਗਰਸੀ ਆਗੂ ਗੋਬਿੰਦਰ ਸਿੰਘ ਚੀਮਾ ਵਲੋਂ ਗਟਰਾਂ ਦੀ ਸਫ਼ਾਈ ਕਰਵਾਈ ਗਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਾਬਕਾ ਕੈਬਨਿਟ ...
ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਕਸਬਾ ਮੁੱਲਾਂਪੁਰ ਇਲਾਕੇ ਦੇ ਕੁਝ ਕਿਸਾਨਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨੂੰ ਇਕ ਸੁਸਾਇਟੀ ਦੇ ਪ੍ਰਬੰਧਕਾਂ ਖ਼ਿਲਾਫ਼ ਧੋਖਾਧੜੀ ਕਰਨ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ | ...
ਲਾਲੜੂ, 22 ਸਤੰਬਰ (ਰਾਜਬੀਰ ਸਿੰਘ)-ਮਾਰਕੀਟ ਕਮੇਟੀ ਦਫ਼ਤਰ ਲਾਲੜੂ ਵਿਖੇ ਅੱਜ ਆੜ੍ਹਤੀ ਐਸੋਸੀਏਸ਼ਨ ਲਾਲੜੂ ਮੰਡੀ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਦੌਰਾਨ ਕੰਵਲ ਨੈਨ ਨੂੰ ਪ੍ਰਧਾਨ, ਬਿਕਰਮ ਸਿੰਘ ਬਿੱਟੂ ਰਾਣਾ ਨੂੰ ਮੀਤ ਪ੍ਰਧਾਨ, ਬਲਦੇਵ ਰਾਜ ਵਲੇਚਾ ਨੂੰ ...
ਐੱਸ. ਏ. ਐੱਸ. ਨਗਰ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਪਿਛਲੇ ਕਾਫ਼ੀ ਸਮੇਂ ਤੋਂ ਮੁਹਾਲੀ ਦੇ ਸੈਕਟਰ-67 ਦੀ ਰੈਜ਼ੀਡੈਂਸ ਵੈੱਲਫ਼ੇਅਰ ਆਰਗੇਨਾਈਜ਼ੇਸ਼ਨ ਵਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ...
ਐੱਸ. ਏ. ਐੱਸ. ਨਗਰ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਭਰ ਵਿਚ ਲੋਕਾਂ ਨੂੰ ਦਵਾਈਆਂ ਅਤੇ ਕਰਿਆਨੇ ਦਾ ਸਾਮਾਨ ਸਸਤੇ ਭਾਅ 'ਤੇ ਦੇਣ ਲਈ ਖੋਲ੍ਹੇ ਜਾ ਰਹੇ ਮੋਦੀਖਾਨਿਆਂ ਦੀ ਲੜੀ ਤਹਿਤ ਸਥਾਨਕ ਫੇਜ਼-11 ਦੇ ਐਸ. ਸੀ. ਐਫ. 75 ਨੇੜੇ ਗੁਰਦੁਆਰਾ ਸਿੰਘ ਸਭਾ ਫੇਜ਼-11 ਵਿਖੇ ...
ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵਲੋਂ ਕਿਸਾਨਾਂ ਦੇ ਹਿਤ ਵਿਚ ਪਾਸ ਕੀਤੇ ਗਏ ਕਾਨੂੰਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ...
ਖਰੜ, 22 ਸਤੰਬਰ (ਜੰਡਪੁਰੀ)-ਨਗਰ ਕੌਾਸਲ ਖਰੜ ਦੀ ਟੀਮ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਲਈ ਚਲਾਈ ਗਈ ਮੁੰਹਿਮ ਤਹਿਤ ਅੱਜ ਖਰੜ ਦੇ ਲਾਂਡਰਾਂ ਰੋਡ 'ਤੇ ਸਥਿਤ ਦੁਕਾਨਾਂ ਦੀ ਜਾਂਚ ਕਰਕੇ ਜਿੱਥੇ ਪਲਾਸਟਿਕ ਦੇ ਲਿਫ਼ਾਫ਼ੇ ...
ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲੇ੍ਹ ਦੇ ਫੂਡ ਬਿਜ਼ਨੈਸ ਆਪ੍ਰੇਟਰਾਂ (ਐਫ. ਬੀ. ਓਜ਼) ਲਈ ਕੋਵਿਡ ਟੈਸਟਿੰਗ ਕੈਂਪ ਲਗਾਏ ਜਾਣਗੇ | ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਟੈਸਟਿੰਗ ...
ਐੱਸ. ਏ. ਐੱਸ. ਨਗਰ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨਾਲ ਮੁਲਾਕਾਤ ਕਰਦਿਆਂ ਹਲਕਾ ਮੁਹਾਲੀ ਵਿਚਲੀਆਂ ...
ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਕਿਸੇ ਵਾਹਨ ਦੀ ਲਪੇਟ ਵਿਚ ਆ ਕੇ ਇਕ ਕਰੀਬ 35 ਸਾਲਾ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ...
ਲਾਲੜੂ, 22 ਸਤੰਬਰ (ਰਾਜਬੀਰ ਸਿੰਘ)-ਲਾਲੜੂ-ਹੰਡੇਸਰਾ ਸੰਪਰਕ ਸੜਕ 'ਤੇ ਪਿੰਡ ਬੱਲੋਪੁਰ ਨੇੜੇ ਇਕ ਮਹਿੰਦਰਾ ਗੱਡੀ ਦੀ ਲਪੇਟ ਵਿਚ ਆਉਣ ਨਾਲ ਰੇਹੜੀ 'ਤੇ ਪੱਠੇ ਲੱਦ ਕੇ ਲਿਆ ਰਹੇ ਇਕ 55 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਲਾਲੜੂ ਦੇ ਏ. ਐਸ. ਆਈ. ...
ਖਰੜ, 22 ਸਤੰਬਰ (ਮਾਨ)-ਪਿੰਡ ਹਰਲਾਲਪੁਰ ਅਤੇ ਜੰਡਪੁਰ ਵਿਖੇ ਕਾਂਗਰਸੀ ਆਗੂ ਗੋਬਿੰਦਰ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ ਅਤੇ ਖੇਤਰ ਦੇ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੇ ...
ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਕਿਸਾਨਾਂ ਅਤੇ ਸਿੱਖਾਂ ਦੇ ਹੱਕਾਂ ਲਈ ਉਨ੍ਹਾਂ ਦੇ ਪੱਖ 'ਚ ...
ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੇਖਨ ਮਾਜਰਾ ਵਿਖੇ ਇਕ ਦੁਕਾਨ 'ਚੋਂ ਚੋਰਾਂ ਵਲੋਂ ਰਾਤ ਸਮੇਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੁਕਾਨ ਮਾਲਕ ਵਲੋਂ ਥਾਣਾ ਸੋਹਾਣਾ ਦੀ ਪੁਲਿਸ ਨੂੰ ਸ਼ਿਕਾਇਤ ਦੇ ...
ਐੱਸ. ਏ. ਐੱਸ. ਨਗਰ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੀ ਪ੍ਰਚਾਰਕ ਅਤੇ ਪ੍ਰਸਿੱਧ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਭਰ ਵਿਚ ਹੋ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਹਿੱਸਾ ਲੈ ਕੇ ਜਿੱਥੇ ਆਪਣੇ ਬੇਬਾਕ ਅੰਦਾਜ਼ ...
ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਗਰੀਨ ਇਨਕਲੇਵ ਦਾਊਾ ਵਿਖੇ ਦੇਰ ਰਾਤ ਤਿੰਨ ਨੌਜਵਾਨਾਂ ਵਲੋਂ ਇਕ ਗੱਡੀ ਦੀ ਪਹਿਲਾਂ ਭੰਨਤੋੜ ਕਰਨ ਅਤੇ ਕਾਰ 'ਤੇ ਐਸਿਡ ਪਾ ਕੇ ਉਸ ਨੂੰ ਨੁਕਸਾਨ ਪਹੁੰਚਾਉਣ ਅਤੇ ਕਾਰ ਮਾਲਕ ਦੀ ਲੜਕੀ ਨੂੰ ...
ਜ਼ੀਰਕਪੁਰ, 22 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਖੇਤਰ ਦੀ ਖਸਤਾ ਹਾਲਤ ਸੜਕ ਦੇ ਨਿਰਮਾਣ ਦਾ ਕੰਮ ਅੱਜ ਯੂਥ ਕਾਂਗਰਸੀ ਆਗੂ ਨਵਤੇਜ ਨਵੀ ਧੀਮਾਨ ਦੀ ਅਗਵਾਈ ਹੇਠ ਆਰੰਭ ਹੋਇਆ | ਇਸ ਮੌਕੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਸਿਆਸੀ ਸਕੱਤਰ ਬੁੱਧਰਾਮ ...
ਲਾਲੜੂ, 22 ਸਤੰਬਰ (ਰਾਜਬੀਰ ਸਿੰਘ)-ਥਾਣਾ ਲਾਲੜੂ ਦੇ ਮੁੱਖ ਮੁਨਸ਼ੀ ਅਨਿਲ ਕੁਮਾਰ ਭੱਟੀ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇਸ ਤੋਂ ਪਹਿਲਾਂ ਸਬ-ਇੰਸਪੈਕਟਰ ਦਿਲਬਾਗ ਸਿੰਘ ਢੋਲ ਅਤੇ ਰਜਿੰਦਰ ਸਿੰਘ ਵੀ ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆ ਚੁੱਕੇ ਹਨ ...
ਪੰਚਕੂਲਾ, 22 ਸਤੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 84 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 72 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ, ਜਦਕਿ 12 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 4 ਮਰੀਜ਼ਾਂ ...
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ 634 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ | ਇਹ ਸ਼ਿਕਾਇਤਾਂ ਕੋਵਿਡ-19 ਕਾਰਨ ਹੋਈ ਤਾਲਾਬੰਦੀ ਕਾਰਨ ਨਿੱਜੀ ਸਕੂਲਾਂ ਦੀਆਂ ...
ਐੱਸ. ਏ. ਐੱਸ. ਨਗਰ, 22 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 188 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 267 ਮਰੀਜ਼ ਕੋਰੋਨਾ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ...
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸੀਟੂ ਦੇ ਸੱਦੇ 'ਤੇ ਅੱਜ ਪੰਜਾਬ ਭਰ ਤੋਂ 2 ਹਜ਼ਾਰ ਦੇ ਕਰੀਬ ਸਨਅਤੀ ਮਜ਼ਦੂਰਾਂ, ਉਸਾਰੀ ਵਰਕਰਾਂ, ਭੱਠਾ ਵਰਕਰਾਂ, ਮਗਨਰੇਗਾ ਮਜ਼ਦੂਰਾਂ, ਆਂਗਣਵਾੜੀ ਵਰਕਰਾਂ-ਹੈਲਪਰਾਂ, ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ, ...
ਮਾਜਰੀ, 22 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦੇ ਦਿੱਤੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪੂਰਨ ਤੌਰ 'ਤੇ ਸਮਰਥਨ ਕਰਦੀ ...
ਮਾਜਰੀ, 22 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦਾ ਪਤਾ ਲਗਾਉਣ ਲਈ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਦੌਰਾਨ ਸ਼੍ਰੋਮਣੀ ਗੁਰਦੁੁਆਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX