ਤਾਜਾ ਖ਼ਬਰਾਂ


ਟਰਾਲੀ ਦੀ ਲਪੇਟ 'ਚ ਆਉਣ ਨਾਲ ਮਾਂ-ਪੁੱਤਰ ਦੀ ਮੌਤ, ਪਿਉ-ਪੁੱਤਰ ਜ਼ਖ਼ਮੀ
. . .  0 minutes ago
ਗੜ੍ਹਸ਼ੰਕਰ, 12 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਬੰਗਾ ਚੌਂਕ ਨੇੜੇ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਇਕ ਟਰਾਲੀ ਦੀ ਫੇਟ ਵੱਜਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ. ਏ. ਐੱਸ .ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  5 minutes ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ
. . .  31 minutes ago
ਅੰਮ੍ਰਿਤਸਰ ,12 ਅਪ੍ਰੈਲ ( ਹਰਿਮੰਦਰ ਸਿੰਘ ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਕਾਰਨ 7 ਮੌਤਾਂ ਹੋਈਆਂ ...
ਕੋਸਟਾਰੀਕਾ ਤੇ ਪੈਰਾਗੁਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  37 minutes ago
ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਕੋਸਟਾਰੀਕਾ ਅਤੇ ਪੈਰਾਗੁਆ ਮੁਲਕਾਂ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  42 minutes ago
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼...
 
ਪਾਵਰ ਪਲਾਂਟ 'ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
. . .  50 minutes ago
ਤਲਵੰਡੀ ਭਾਈ, 12 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਫ਼ਿਰੋਜ਼ਪੁਰ ਮੋਗਾ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸੀ
. . .  57 minutes ago
ਨਵੀਂ ਦਿੱਲੀ ,12 ਅਪ੍ਰੈਲ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੁਣ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੇ ਇਸ ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ - ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ...
ਭਾਰਤ ਨੂੰ ਹੁਣ ਮਿਲੇਗੀ ਕੋਰੋਨਾ ਦੀ ਤੀਜੀ ਵੈਕਸੀਨ
. . .  about 1 hour ago
ਨਵੀਂ ਦਿੱਲੀ , 12 ਅਪ੍ਰੈਲ - ਭਾਰਤ ਨੂੰ ਹੁਣ ਕੋਰੋਨਾ ਦੀ ਤੀਜੀ ਵੈਕਸੀਨ ਸਪੂਤਨਿਕ - V ਮਿਲੇਗੀ...
ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਨਹੀਂ ਮਿਲੇਗਾ ਹੁਣ ਭੋਜਨ
. . .  about 1 hour ago
ਨਵੀਂ ਦਿੱਲੀ, 12 ਅਪ੍ਰੈਲ - ਦੋ ਘੰਟੇ ਤੋਂ ਘੱਟ ਦੂਰੀ ਵਾਲੀ ਘਰੇਲੂ ਉਡਾਣ ਵਿਚ ਹੁਣ ਭੋਜਨ...
ਮਲੌਦ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਦਾ ਉਦਘਾਟਨ
. . .  about 1 hour ago
ਮਲੌਦ, 12 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦਾਣਾ ਮੰਡੀ ਮਲੌਦ ਵਿਖੇ ਕਣਕ ਦੀ ਫ਼ਸਲ ਦਾ ਖ਼ਰੀਦ ਉਦਘਾਟਨ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ...
ਇਟਲੀ ਵਿਚ ਠੰਡ ਨੇ ਫਿਰ ਫੜਿਆ ਜ਼ੋਰ
. . .  about 1 hour ago
ਵੈਨਿਸ (ਇਟਲੀ), 12 ਅਪ੍ਰੈਲ (ਹਰਦੀਪ ਸਿੰਘ ਕੰਗ ) -ਯੂਰਪੀਅਨ ਮੁਲਕ ਇਟਲੀ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ ...
ਅਮਰਜੀਤ ਸਿੰਘ ਜੀਤੀ ਸਿੱਧੂ ਦੇ ਮੋਹਾਲੀ ਨਗਰ ਨਿਗਮ ਦਾ ਮੇਅਰ ਬਣਨ 'ਤੇ ਤਪਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ
. . .  55 minutes ago
ਤਪਾ ਮੰਡੀ,12 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਇਲਾਕੇ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ , ਜਦੋਂ ਤਪਾ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ...
ਮੋਗਾ ਵਿਚ ਆਏ 37 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਮੋਗਾ, 12 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ 37 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4038 ਹੋਣ ਦੇ ਨਾਲ
ਵਿਕਾਸ ਟੰਡਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਅਹਿਮਦਗੜ੍ਹ 12, ਅਪ੍ਰੈਲ (ਸੋਢੀ) - ਨਗਰ ਕੌਂਸਲ ਅਹਿਮਦਗੜ੍ਹ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਟੰਡਨ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ...
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ 'ਤੇ
. . .  about 2 hours ago
ਅਜਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ...
ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 'ਬਰਗਾੜੀ ਬਿਹਬਲ ਕਾਂਡ' ਸਬੰਧੀ ਮਿਲਣ ਲਈ ਸਮਾਂ ਮੰਗਿਆ
. . .  about 2 hours ago
ਚੰਡੀਗੜ੍ਹ,12 ਅਪ੍ਰੈਲ ( ਸੁਰਿੰਦਰਪਾਲ ) - ਗੁਰਦੁਆਰਾ ਗੁਰਸਾਗਰ ਸਾਹਿਬ ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ...
ਫਗਵਾੜਾ ਵਿਚ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ
. . .  about 2 hours ago
ਫਗਵਾੜਾ,12 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਚ ਨਗਰ ਨਿਗਮ ਦੀਆਂ ਚੋਣਾਂ ...
ਤੀਜੇ ਦਿਨ ਵੀ ਨਹੀਂ ਹੋਈ ਮਮਦੋਟ ਮੰਡੀਆਂ ਵਿਚ ਕਣਕ ਦੀ ਖ਼ਰੀਦ
. . .  about 3 hours ago
ਮਮਦੋਟ,12 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਅੱਜ ਤੀਜੇ ਦਿਨ ਵੀ ਕਣਕ ਦੀ ਸਰਕਾਰੀ ...
ਬਲਾਚੌਰ ਅਨਾਜ ਮੰਡੀ ਵਿਖੇ ਕਣਕ ਖ਼ਰੀਦ ਦਾ ਕੰਮ ਅਰੰਭ
. . .  about 3 hours ago
ਬਲਾਚੌਰ,12 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨ ਵਧ ਹੈ,ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ...
ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 3 hours ago
ਅਮਲੋਹ, 12 ਅਪ੍ਰੈਲ (ਰਿਸ਼ੂ ਗੋਇਲ) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਹਰਸ਼ਾ ਛੀਨਾ, 12 ਅਪ੍ਰੈਲ (ਕਡਿਿਆਲ) - ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ...
ਨਹੀਂ ਹੋ ਸਕਿਆ ਅੱਜ ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ
. . .  about 3 hours ago
ਮਲੋਟ, 12 ਅਪ੍ਰੈਲ (ਅਜਮੇਰ ਸਿੰਘ ਬਰਾੜ) - ਅੱਜ ਨਗਰ ਪਾਲਿਕਾ ਮਲੋਟ ਦੀ ਪ੍ਰਧਾਨਗੀ ਦਾ ਫ਼ੈਸਲਾ ਹੋਣਾ ਸੀ, ਜਿਸ ਸਬੰਧੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਮਲੋਟ ਵਿਖੇ ਆਏ ...
ਬੀ.ਐੱਸ.ਐਨ.ਐਲ. ਟਾਵਰ 'ਤੇ ਚੜ੍ਹੇ ਬੇਰੁਜ਼ਗਾਰਾਂ ਦੀ ਹਮਾਇਤ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ
. . .  about 4 hours ago
ਪਟਿਆਲਾ , 12 ਅਪ੍ਰੈਲ - (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਬੀ.ਐੱਸ.ਐਨ.ਐਲ.ਦਫ਼ਤਰ ਵਿਚ ਲੱਗੇ ਟਾਵਰ ਦੇ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਕਾਂ ਦੀ ਹਮਾਇਤ ...
ਭਵਾਨੀਗੜ੍ਹ ਨਗਰ ਕੌਂਸਲ 'ਤੇ ਔਰਤਾਂ ਦਾ ਕਬਜ਼ਾ, ਸੁਖਜੀਤ ਕੌਰ ਘਾਬਦੀਆ ਪ੍ਰਧਾਨ ਅਤੇ ਮੋਨਿਕਾ ਮਿੱਤਲ ਨੂੰ ਉਪ ਪ੍ਰਧਾਨ ਬਣਾਇਆ
. . .  about 4 hours ago
ਭਵਾਨੀਗੜ੍ਹ 12 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ ) - ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਐੱਸ. ਡੀ. ਐਮ. ਕਰਮਜੀਤ ਸਿੰਘ...
ਫ਼ਾਜ਼ਿਲਕਾ- ਸੜਕ ਹਾਦਸੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਦੀ ਮੌਤ
. . .  about 4 hours ago
ਫ਼ਾਜ਼ਿਲਕਾ, 12 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੀ ਰਾਧਾ ਸਵਾਮੀ ਕਾਲੋਨੀ ਵਾਸੀ ਇਕ ਸਰਕਾਰੀ ਅਧਿਆਪਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਕੁਮਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰੂਪਨਗਰ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜ਼ਰੂਰਤਮੰਦ ਲੋਕਾਂ ਨੂੰ ਮਿਲ ਰਿਹਾ ਹੈ ਲਾਭ-ਸਿਵਲ ਸਰਜਨ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਪੂਰੇ ਪੰਜਾਬ ਵਿਚ 19 ਅਗਸਤ, 2020 ਨੂੰ ਆਰੰਭ ਹੋਈ ਸੀ | ਇਸ ਸਕੀਮ ਅਧੀਨ ਪੰਜੀਕਿ੍ਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਪੰਜੀਕਿ੍ਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਹੋਣ ਦੀ ਸੂਰਤ ਵਿਚ ਸਾਲਾਨਾ 5 ਲੱਖ ਰੁਪਏ ਤੱਕ ਦੀ ਨਕਦੀ, ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ | ਇਸ ਸਕੀਮ ਅਧੀਨ 1579 ਤਰ੍ਹਾਂ ਦੀਆਂ ਬਿਮਾਰੀਆਂ, ਜਿਨ੍ਹਾਂ ਵਿਚ ਕੈਂਸਰ, ਦਿਲ ਦੇ ਰੋਗ, ਵੱਖ-ਵੱਖ ਤਰ੍ਹਾਂ ਦੀਆਂ ਸਰਜਰੀਆਂ ਆਦਿ ਸ਼ਾਮਿਲ ਹਨ | ਇਸ ਸਕੀਮ ਵਿਚ ਕੋਵਿਡ-19 ਦੀ ਮਹਾਂਮਾਰੀ ਦੇ ਇਲਾਜ ਦੀ ਵੀ ਵਿਵਸਥਾ ਕੀਤੀ ਗਈ ਹੈ | ਇਸ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਚ.ਐਲ. ਸ਼ਰਮਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ, 2011 ਡਾਟਾ ਵਿਚ ਸ਼ਾਮਿਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ, ਜੇ-ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਪੰਜੀਕਿ੍ਤ ਉਸਾਰੀ ਕਾਮੇ, ਪ੍ਰਵਾਨਿਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਕਵਰ ਕੀਤਾ ਗਿਆ ਹੈ | ਇਸ ਸਕੀਮ ਅਧੀਨ ਜ਼ਿਲ੍ਹਾ ਰੂਪਨਗਰ ਦੇ 7 ਸਰਕਾਰੀ ਅਤੇ 12 ਗੈਰ-ਸਰਕਾਰੀ ਹਸਪਤਾਲ ਪੰਜੀਕਿ੍ਤ ਹਨ ਜੇਕਰ ਸਰਕਾਰੀ ਹਸਪਤਾਲਾਂ ਦੀ ਗੱਲ ਕੀਤੀ ਜਾਵੇ ਤਾਂ ਸਿਵਲ ਹਸਪਤਾਲ ਰੂਪਨਗਰ, ਸਿਵਲ ਹਸਪਤਾਲ ਅਨੰਦਪੁਰ ਸਾਹਿਬ, ਸਿਵਲ ਹਸਪਤਾਲ ਨੰਗਲ, ਸਿਵਲ ਹਸਪਤਾਲ ਮੋਰਿੰਡਾ, ਸਿਵਲ ਹਸਪਤਾਲ ਚਮਕੌਰ ਸਾਹਿਬ, ਸਿਵਲ ਹਸਪਤਾਲ ਨੂਰਪੁਰ ਬੇਦੀ, ਸਿਵਲ ਹਸਪਤਾਲ ਭਰਤਗੜ੍ਹ ਵਿਖੇ ਇਸ ਯੋਜਨਾ ਅਧੀਨ ਸੇਵਾਵਾਂ ਉਪਲਬਧ ਹਨ | ਗੈਰ-ਸਰਕਾਰੀ ਹਸਪਤਾਲਾਂ ਵਿਚ ਪਰਮਾਰ ਹਸਪਤਾਲ ਰੂਪਨਗਰ, ਸੁਰਜੀਤ ਹਸਪਤਾਲ ਰੂਪਨਗਰ, ਸਾਂਘਾ ਹਸਪਤਾਲ ਰੂਪਨਗਰ, ਸ਼ਰਮਾ ਹਸਪਤਾਲ ਰੂਪਨਗਰ, ਪੰਨੂ ਹਸਪਤਾਲ ਰੂਪਨਗਰ, ਦਸਮੇਸ਼ ਹੈਲਥ ਕੇਅਰ ਰੂਪਨਗਰ, ਸ੍ਰੀ ਗੁਰੂ ਤੇਗ਼ ਬਹਾਦਰ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ, ਕੈਲਾਸ਼ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ, ਸਾਈਾ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕਿ੍ਸ਼ਨਾ ਨੇਤਰਾਲਿਆ ਬ੍ਰਹਮਪੁਰ ਨੰਗਲ, ਗੁਰਦੇਵ ਹਸਪਤਾਲ ਨੂਰਪੁਰ ਬੇਦੀ, ਸਵਾਸਤਿਕ ਅਰੋਗਿਆ ਨਰਸਿੰਗ ਹੋਮ ਭਨੂਪਲੀ ਨੰੂ ਇੰਮਪੈਨਲ ਕੀਤਾ ਗਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਭਪਾਤਰੀ ਪਰਿਵਾਰ ਇਸ ਯੋਜਨਾ ਦਾ ਜ਼ਰੂਰਤ ਪੈਣ 'ਤੇ ਲਾਭ ਲੈਣ ਲਈ ਬੇਝਿਜਕ ਸਰਕਾਰੀ ਅਤੇ ਸੂਚੀਬੱਧ ਗੈਰ ਸਰਕਾਰੀ ਹਸਪਤਾਲਾਂ ਵਿਚ ਜਾ ਸਕਦੇ ਹਨ |

ਅੱਜ ਰੂਪਨਗਰ ਸ਼ਹਿਰ ਦੀ ਬਿਜਲੀ ਬੰਦ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-132 ਕੇ. ਵੀ. ਰੋਪੜ ਸਬ ਸਟੇਸ਼ਨ ਦੀ ਜ਼ਰੂਰੀ ਮੁਰੰਮਤ ਕਾਰਨ 23 ਸਤੰਬਰ 2020 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 11 ਕੇ. ਵੀ. ਕੋਲਡ ਸਟੋਰ ਫੀਡਰ, 11 ਕੇ. ਵੀ. ਸਰਕਾਰੀ ਕਾਲਜ, 11 ਕੇ. ਵੀ. ਹਸਪਤਾਲ ਫੀਡਰ, 11 ਕੇ. ਵੀ. ਗਿ: ਜੈਲ ਸਿੰਘ ਨਗਰ, 11 ਕੇ. ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ 92 'ਚੋਂ ਰਹਿ ਗਏ 16 ਐਕਟਿਵ ਕੇਸ

ਮੋਰਿੰਡਾ, 22 ਸਤੰਬਰ (ਕੰਗ)-ਮੋਰਿੰਡਾ ਇਲਾਕੇ ਵਿਚ ਕਾਫ਼ੀ ਸਮੇਂ ਤੋਂ ਮੋਰਿੰਡਾ ਵਾਸੀਆਂ ਲਈ ਵਧੀਆ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਕਿਉਂਕਿ ਮੋਰਿੰਡਾ ਵਿਚ ਕੋਵਿਡ ਮਰੀਜ਼ਾਂ ਦੀ ਗਿਣਤੀ 92 ਤੋਂ ਘੱਟ ਕੇ 16 ਰਹਿ ਗਈ ਹੈ | ਸਿਹਤ ਵਿਭਾਗ ਦੇ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਸਕਾਰਪੀਓ ਨੇ ਬੇਕਾਬੂ ਹੋ ਕੇ ਸਾਈਕਲ ਸਵਾਰ ਦਰੜਿਆ, ਮੌਤ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਬਾਈਪਾਸ 'ਤੇ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਦੇ ਬੇਕਾਬੂ ਹੋਣ ਕਾਰਨ ਸਾਈਕਲ ਸਵਾਰ ਲਪੇਟ 'ਚ ਆ ਗਿਆ ਜੋ ਟੱਕਰ ਵੱਜਣ ਨਾਲ ਦੂਰ ਝਾੜੀਆਂ 'ਚ ਜਾ ਡਿੱਗਿਆ ਅਤੇ ਮੌਕੇ 'ਤੇ ਹੀ ਮੌਤ ਹੋ ਗਈ | ਸਾਈਕਲ ਸਵਾਰ ਦੀ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮੌਤਾਂ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਕੇਸਾਂ ਨੂੰ ਕੁੱਝ ਠੱਲ੍ਹ ਪਈ ਹੈ, ਅੱਜ 6 ਜਣੇ ਕੋਰੋਨਾ ਤੋਂ ਪੀੜਤ ਹੋ ਗਏ ਹਨ | ਅੱਜ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਤੀਜੇ ਦਿਨ ਵੀ ਘਰ-ਘਰ ਜਾ ਕੇ ਨਿਕੜਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-20 ਸਤੰਬਰ 2020 ਤੋਂ 22 ਸਤੰਬਰ 2020 ਤੱਕ ਚੱਲ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ ਅੱਜ ਤੀਜੇ ਅਤੇ ਆਖ਼ਰੀ ਦਿਨ ਵੀ ਜ਼ਿਲ੍ਹਾ ਰੂਪਨਗਰ ਦੇ ਸਲੱਮ ਇਲਾਕਿਆਂ ਦੇ ਘਰ-ਘਰ ਜਾ ਕਿ ਪੋਲੀਓ ਟੀਮਾਂ ਵਲੋ 0-5 ਸਾਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੁਸ਼ਟ ਰੋਗੀਆਂ ਲਈ ਸਮੁੱਚੇ ਇੰਤਜ਼ਾਮ ਕੀਤੇ ਗਏ-ਐਸ. ਡੀ. ਐਮ.

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਦਿਨੀਂ ਬਹੁ ਕਰੋੜੀ ਫਲਾਈਓਵਰ ਦੇ ਨਿਰਮਾਣ ਨੂੰ ਮੁਕੰਮਲ ਕਰਾਉਣ ਲਈ ਕੁਸ਼ਟ ਆਸ਼ਰਮ ਨੰਗਲ ਨੂੰ ਢਾਹੇ ਜਾਣ ਮਗਰੋਂ ਨਾਲ ਲੱਗਦੇ ਸਰਕਾਰੀ ਸਕੂਲ ਵਿਚ ਸ਼ਿਫ਼ਟ ਕੀਤੇ ਕੁਸ਼ਟ ਰੋਗੀਆਂ ਦੀ ਸੇਵਾ ਸੰਭਾਲ ਦੇ ਪੁਖ਼ਤਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਖੇਤੀਬਾੜੀ ਆਰਡੀਨੈਂਸ ਦਾ ਵਿਰੋਧ

ਮੋਰਿੰਡਾ, 22 ਸਤੰਬਰ (ਕੰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੀ ਹਰ ਵਰਗ ਵਲੋਂ ਵਿਰੋਧਤਾ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵੀ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਕਿਸਾਨਾਂ ਦੁਆਰਾ ...

ਪੂਰੀ ਖ਼ਬਰ »

ਭਾਟ ਸਿੱਖ ਕੌ ਾਸਲ ਨਿਊ ਯੂ. ਕੇ. ਨੇ ਲੜਕੀਆਂ ਲਈ ਖੋਲਿ੍ਹਆ ਨਿਸ਼ਕਾਮ ਸਿਲਾਈ ਸੈਂਟਰ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ)-ਇੰਟਰਨੈਸ਼ਨਲ ਭਾਟ ਸਿੱਖ ਕੌਾਸਲ ਨਿਊ ਯੂ. ਕੇ. ਦੇ ਸਹਿਯੋਗ ਨਾਲ ਭਾਟ ਸਿੱਖ ਭਾਈਚਾਰੇ ਵਲੋਂ ਸਥਾਨਕ ਮਹੱਲਾ ਨਵੀਂ ਆਬਾਦੀ ਵਿਖੇ ਲੜਕੀਆਂ ਲਈ ਨਿਸ਼ਕਾਮ ਸਿਲਾਈ ਸੈਂਟਰ ਖੋਲਿ੍ਹਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ...

ਪੂਰੀ ਖ਼ਬਰ »

'ਆਪ' ਵਲੋਂ ਸਰਕਾਰੀ ਪਸ਼ੂ ਹਸਪਤਾਲ ਦਾ ਜਾਇਜ਼ਾ

ਮੋਰਿੰਡਾ, 22 ਸਤੰਬਰ (ਕੰਗ)-ਅੱਜ ਆਮ ਆਦਮੀ ਪਾਰਟੀ ਵਲੋਂ ਸਾਬਕਾ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਪਸ਼ੂ ਹਸਪਤਾਲ ਮੋਰਿੰਡਾ ਦਾ ਜਾਇਜ਼ਾ ਲਿਆ ਗਿਆ | ਇਸ ਸਬੰਧੀ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਾਡੇ ਹਲਕਾ ਵਿਧਾਇਕ ਅਤੇ ...

ਪੂਰੀ ਖ਼ਬਰ »

25 ਨੂੰ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ 'ਆਪ' ਵਲੋਂ 24 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਜੇ.ਐਸ.ਨਿੱਕੂਵਾਲ)-ਮੋਦੀ ਸਰਕਾਰ ਵਲੋਂ ਦੇਸ਼ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੀ ਅਣਦੇਖੀ ਕਰਦਿਆਂ ਦੋਵੇਂ ਸਦਨਾਂ ਵਿਚ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ਼ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ...

ਪੂਰੀ ਖ਼ਬਰ »

ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ 25 ਸਤੰਬਰ ਦੇ ਬੰਦ ਦੀ ਹਮਾਇਤ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਜੇ. ਐਸ. ਨਿੱਕੂਵਾਲ)-ਕਿਸਾਨ ਵਿਰੋਧੀ ਖੇਤੀ ਬਿੱਲ ਪਾਸ ਕਰਨ ਦੇ ਖ਼ਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਸ੍ਰੀ ਅਨੰਦਪੁਰ ਸਾਹਿਬ ਵਪਾਰ ਮੰਡਲ ਵਲੋਂ ਵੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ | ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੂਹਰੇ ਕਿਸਾਨ ਸਭਾਵਾਂ ਨੇ ਮਾਰਿਆ ਰੋਹ ਭਰਪੂਰ ਧਰਨਾ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸਾਂ ਖ਼ਿਲਾਫ਼ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਅੱਜ ਇਨ੍ਹਾਂ ਦੇ ਵਿਰੋਧ ਵਿਚ ਪੰਜਾਬ ਕਿਸਾਨ ਸਭਾਵਾਂ ਦੇ ਜ਼ਿਲ੍ਹਾ ਸਕੱਤਰ ਦਵਿੰਦਰ ਨੰਗਲੀ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਬਾਹਰਲੇ ਕਾਲਜਾਂ ਦੇ ...

ਪੂਰੀ ਖ਼ਬਰ »

ਏਕ ਪਹਿਲ ਵੈੱਲਫੇਅਰ ਸੁਸਾਇਟੀ ਵਲੋਂ ਬਰਮਲਾ 'ਚ ਪਾਣੀ ਦੀ ਸਮੱਸਿਆ ਹੱਲ ਕਰਾਉਣ ਲਈ ਸਪੀਕਰ ਦਾ ਕੀਤਾ ਧੰਨਵਾਦ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਤਲੁਜ ਦਰਿਆ ਕੰਢੇ ਵਸੇ ਪਿੰਡ ਬਰਮਲਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀ ਸੰਸਥਾ ਏਕ ਪਹਿਲ ਵੈੱਲਫੇਅਰ ਸੁਸਾਇਟੀ ਨੰਗਲ ਮਹਿਲਾ ਵਿੰਗ ਵਲੋਂ ਪਿਛਲੇ ਦਿਨੀਂ ਕੀਤੇ ਗਏ ਰੋਸ ਪ੍ਰਦਰਸ਼ਨ ਮਗਰੋਂ ਅੱਜ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਅਤੇ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਗੇਟ ਰੈਲੀ

ਮੋਰਿੰਡਾ, 22 ਸਤੰਬਰ (ਪਿ੍ਤਪਾਲ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਅਤੇ ਮਨਿਸਟਰੀਅਲ ਸਰਵਿਸ ਯੂਨੀਅਨ ਸ਼ਹਿਰੀ ਅਤੇ ਸਬ ਅਰਬਨ ਮੋਰਿੰਡਾ ਦੇ ਮੁਲਾਜ਼ਮਾਂ ਵਲੋ ਸ਼ਹਿਰੀ ਪ੍ਰਧਾਨ ਹਰਦੇਵ ਸਿੰਘ ਅਤੇ ਸਬ ਅਰਬਨ ਮੋਰਿੰਡਾ ਦੇ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

-ਮਾਮਲਾ ਬੀ. ਬੀ. ਐਮ. ਬੀ. ਡੀ. ਏ. ਵੀ ਸਕੂਲ ਵਲੋਂ ਫ਼ੀਸ ਵਸੂਲੀ ਦਾ-

ਵਿਦਿਆਰਥੀਆਂ ਦੇ ਮਾਪਿਆਂ ਨੇ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨੂੰ ਸੌਾਪਿਆ ਮੰਗ ਪੱਤਰ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਨੰਗਲ ਵਲੋਂ ਵਸੂਲੀਆਂ ਜਾ ਰਹੀਆਂ ਫ਼ੀਸਾਂ ਦੇ ਮਾਮਲੇ ਵਿਚ ਅੱਜ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹੁਸਨ ਲਾਲ ਕੰਬੋਜ ਨੂੰ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਉਣ ਦੇ ਬਾਵਜੂਦ ਵੀ ਪਰਿਵਾਰਕ ਮੈਂਬਰ ਚਲਾ ਰਹੇ ਨੇ ਕਾਰੋਬਾਰ

ਨੂਰਪੁਰ ਬੇਦੀ, 22 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਵਿਖੇ ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ | ਜਿਸ ਦੇ ਚੱਲਦਿਆਂ ਜ਼ਿਆਦਾਤਰ ਲੋਕ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋ ਰਹੇ ਹਨ ਪ੍ਰੰਤੂ ਬਹੁਤ ਸਾਰੇ ਲੋਕ ਹੁਣ ਵੀ ਅਣਗਹਿਲੀ ਵਰਤ ਰਹੇ ਹਨ ਜਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਵਾਈਜ਼ ਮੀਟਿੰਗਾਂ ਅੱਜ

ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਐਕਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਪੰਜਾਬ ਭਰ 'ਚ ਦਿੱਤੇ ਜਾ ਰਹੇ ਧਰਨਿਆਂ ਲਈ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਸਾਬਕਾ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਅਨਿਲ ਦੇ ਕਾਤਲਾਂ ਨੂੰ ਫੜਨ ਲਈ ਪੁਲਿਸ ਨੂੰ ਦਿੱਤਾ 24 ਘੰਟਿਆਂ ਦਾ ਅਲਟੀਮੇਟਮ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪਿੰਡ ਨੰਗਲ ਨਿੱਕੂ ਵਿਖੇ ਬੀਤੇ ਦਿਨੀਂ ਭਾਜਪਾ ਆਗੂ ਅਨਿਲ ਕੁਮਾਰ ਰਾਣਾ ਦੀ ਗੋਲੀ ਲੱਗਣ ਕਾਰਨ ਇਲਾਜ ਦੌਰਾਨ ਹੋਈ ਮੌਤ ਮਗਰੋਂ ਭਾਜਪਾ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ 24 ਘੰਟਿਆਂ ਲਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਇਲਾਕੇ 'ਚ ਆਕਸੀਮੀਟਰ ਕੰਪੇਨ ਦੀ ਸ਼ੁਰੂਆਤ

ਕਾਹਨਪੁਰ ਖੂਹੀ, 22 ਸਤੰਬਰ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਵਲੋਂ ਸਮੁੱਚੇ ਪੰਜਾਬ ਵਿਚ ਆਮ ਲੋਕਾਂ ਦਾ ਆਕਸੀਜਨ ਲੈਵਲ ਚੈੱਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਆਕਸੀਮੀਟਰ ਕੰਪੇਨ ਦੇ ਚੱਲਦਿਆਂ, ਅੱਜ ਸਥਾਨਕ ਬਾਜ਼ਾਰ ਵਿਚ ਸਾਰੇ ਹੀ ਦੁਕਾਨਦਾਰਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰੀ ਹਾਈ ਸਕੂਲ ਬੜਵਾ ਨੂੰ ਸੌ ਾਪਿਆ ਪ੍ਰਸੰਸਾ ਪੱਤਰ

ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਸਕੂਲਾਂ ਨੂੰ ਦਿੱਤੇ ਜਾ ਰਹੇ ਪ੍ਰਸੰਸਾ ਪੱਤਰਾਂ ਦੀ ਕੜੀ ਵਿਚ ਸਰਕਾਰੀ ਹਾਈ ਸਕੂਲ ਬੜਵਾ ਨੂੰ ਵੀ ਚੰਗੀ ਕਾਰਗੁਜ਼ਾਰੀ ਬਦਲੇ ਇਹ ...

ਪੂਰੀ ਖ਼ਬਰ »

ਐਡਵੋਕੇਟ ਹਰਦੇਵ ਸਿੰਘ ਨੂੰ ਕੀਤਾ ਸਨਮਾਨਿਤ

ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੂੰ ਨੂਰਪੁਰ ਬੇਦੀ ਇਲਾਕੇ ਦੇ ਗੁੱਜਰ ਆਗੂਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਬਲਾਕ ਸੰਮਤੀ ...

ਪੂਰੀ ਖ਼ਬਰ »

ਪਟਵਾਰੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ-ਲੋਕ ਹੋ ਰਹੇ ਨੇ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਤਹਿਸੀਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਮੂਹ ਪਟਵਾਰੀਆਂ ਵਲੋਂ ਨਵਨਿਯੁਕਤ ਪਟਵਾਰੀਆਂ ਦੀ ਪਿਛਲੇ ਚਾਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਸਥਾਨਕ ਤਹਿਸੀਲ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਦੇ ਕਲੱਬ ਮੈਂਬਰਾਂ 3 ਕਿੱਲੋਮੀਟਰ ਲੰਮੀ ਸੜਕ 'ਤੇ ਪਏ ਟੋਏ ਤੇ ਬਰਮਾਂ ਨੂੰ ਪੂਰਿਆ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਸ੍ਰੀ ਗੁਰੂ ਨਾਨਕ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਮੈਂਬਰਾਂ ਨੇ ਪ੍ਰਧਾਨ ਗੁਰਿੰਦਰਪਾਲ ਸਿੰਘ ਅਤੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਖੇੜੀ ਐੱਮ. ਪੀ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨੂਰਪੁਰ ਬੇਦੀ, 22 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਖੇਤਰ ਨਾਲ ਸਬੰਧਿਤ ਤੇ ਕਿਸਾਨੀ ਦਾ ਉਜਾੜਾ ਕਰਨ ਵਾਲੇ ਆਰਡੀਨੈਂਸਾਂ ਦਾ ਡੱਟਵਾਂ ਵਿਰੋਧ ਕਰਦੀ ਹੈ ਤੇ ਕਿਸਾਨਾਂ ਦੇ ...

ਪੂਰੀ ਖ਼ਬਰ »

ਹੋਟਲ ਮੈਨੇਜਮੈਂਟ ਤੇ ਕੈਰੀਅਰ ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਇੰਸਟੀਚਿਊਟ ਆਫ਼ ਮੈਨੇਜਮੈਂਟ ਰੈਲਮਾਜਰਾ ਵਿਖੇ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਤਕਨਾਲੋਜੀ ਵਿਚ ਕੈਰੀਅਰ 'ਤੇ ਵੈਬੀਨਾਰ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਡਾਕਟਰ ਆਸ਼ੂਤੋਸ਼ ਸ਼ਰਮਾ ਨੇ ਦੱਸਿਆ ਕਿ ਇਸ ਵੈਬੀਨਾਰ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੇ ਕਰਵਾਏ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ

ਮੋਰਿੰਡਾ, 22 ਸਤੰਬਰ (ਕੰਗ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੇ ਚਿੱਤਰਕਲਾ ਵਿਭਾਗ ਅਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ ਦੇ ਬਾਜ਼ਾਰਾਂ 'ਚ ਵੱਡੇ ਵਾਹਨਾਂ ਦਾ ਦਾਖ਼ਲਾ ਬੰਦ ਕਰਨ ਦੀ ਕੀਤੀ ਮੰਗ

ਮੋਰਿੰਡਾ, 22 ਸਤੰਬਰ (ਕੰਗ)-ਮੋਰਿੰਡਾ ਸ਼ਹਿਰ ਦੇ ਬਾਜ਼ਾਰ ਵੈਸੇ ਤਾਂ ਮਾਲ ਵਿਭਾਗ ਦੇ ਰਿਕਾਰਡ ਵਿਚ ਕਾਫ਼ੀ ਚੌੜੇ ਹਨ, ਪ੍ਰੰਤੂ ਨਾਜਾਇਜ਼ ਕਬਜ਼ਿਆਂ ਕਾਰਨ ਹੌਲੀ-ਹੌਲੀ ਦੁਕਾਨਦਾਰਾਂ ਵਲੋਂ ਸਰਕਾਰੀ ਜਗ੍ਹਾ ਨੂੰ ਆਪਣੀ ਮਲਕੀਅਤ ਬਣਾ ਕੇ ਦੁਕਾਨਾਂ ਅੱਗੇ ਵਧਾ ਲਈਆਂ ਹਨ | ...

ਪੂਰੀ ਖ਼ਬਰ »

ਭਾਈ ਨੱਥਾ ਭਾਈ ਅਬਦੁੱਲਾ ਢਾਡੀ ਸਭਾ ਵਲੋਂ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ

ਘਨੌਲੀ, 22 (ਜਸਵੀਰ ਸਿੰਘ ਸੈਣੀ)-ਭਾਈ ਨੱਥਾ ਭਾਈ ਅਬਦੁੱਲਾ ਢਾਡੀ ਸਭਾ ਦੇ ਅਹੁਦੇਦਾਰਾਂ ਵਲੋਂ ਕੇਂਦਰ ਸਰਕਾਰ ਵਲੋਂ ਨੂੰ ਜਾਰੀ ਕੀਤੇ ਬਿੱਲਾਂ ਦੇ ਵਿਰੋਧ ਵਜੋਂ ਢਾਡੀ ਸਭਾ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਢਾਡੀ ਸਭਾ ਦੇ ਅਹੁਦੇਦਾਰਾਂ ਦੀ ਇਕੱਤਰਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਦੀ ਸਾਂਝੀ ਮੀਟਿੰਗ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਸਾਂਝੀ ਮੀਟਿੰਗ ਦੇਰ ਸ਼ਾਮ ਗੁਰਦੁਆਰਾ ਸ੍ਰੀ ਭੱਠਾ ਸਾਹਿਬ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰਵਾਉਣ ਲਈ ਭਾਜਪਾ ਦੇ ਨਾਲ ਅਕਾਲੀ ਵੀ ਜ਼ਿੰਮੇਵਾਰ-ਚੰਨੀ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਪਾਸ ਹੋਏ ਆਰਡੀਨੈਂਸਾਂ ਲਈ ਭਾਜਪਾ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਵੀ ਬਰਾਬਰ ਦੀ ਜ਼ਿੰਮੇਵਾਰ ਹੈ | ਇਹ ਵਿਚਾਰ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ 40 ਵਿਦਿਆਰਥਣਾਂ ਨੂੰ ਸਮਾਰਟ ਫੋਨਾਂ ਦੀ ਵੰਡ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਦੀ ਕੈਪਟਨ ਸਮਾਰਟ ਕੁਨੈੱਕਟ ਮੁਹਿੰਮ ਤਹਿਤ ਕੁੱਲ 122 ਵਿਦਿਆਰਥਣਾਂ ਚੋਂ ਪਹਿਲੀ ਕੜੀ ਤਹਿਤ 40 ...

ਪੂਰੀ ਖ਼ਬਰ »

ਕਾਰੋਬਾਰੀ 'ਤੇ ਨਕਾਬਪੋਸ਼ਾਂ ਵਲੋਂ ਜਾਨਲੇਵਾ ਹਮਲਾ

ਘਨੌਲੀ, 22 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਨਾਲ ਲੱਗਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਰਾਜਪੁਰਾ ਕਸਬਾ ਵਿਖੇ ਬੀ.ਐਸ. ਟਰੇਡਿੰਗ ਦੇ ਨਾਂਅ ਕਬਾੜ ਦਾ ਕਾਰੋਬਾਰ ਕਰ ਰਹੇ ਕਾਰੋਬਾਰੀ 'ਤੇ ਬਾਈਕ ਸਵਾਰ ਨਕਾਬਪੋਸ਼ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰਨ ਦਾ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ (ਏਟਕ) ਦੀ ਮੀਟਿੰਗ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਡਵੀਜ਼ਨ ਕਮੇਟੀ ਦੀ ਮੀਟਿੰਗ ਸਾਥੀ ਬਨਵਾਰੀ ਲਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਰੂਪਨਗਰ ਦੀ ਵੱਖ-ਵੱਖ ਸਬ ਡਵੀਜ਼ਨਾਂ ਦੇ ਅਹੁਦੇਦਾਰ ਨੇ ਸ਼ਮੂਲੀਅਤ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਵਪਾਰ ਮੰਡਲ ਸ੍ਰੀ ਚਮਕੌਰ ਸਾਹਿਬ ਵਲੋਂ 25 ਸਤੰਬਰ ਦੇ ਬੰਦ ਦੀ ਹਮਾਇਤ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਵਪਾਰ ਮੰਡਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਚੇਅਰਮੈਨ ਬਲਦੇਵ ਸਿੰਘ ਹਾਫਿਜਾਬਾਦ ਅਤੇ ਪ੍ਰਧਾਨ ਸੁਰੇਸ਼ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕਿਸਾਨ ...

ਪੂਰੀ ਖ਼ਬਰ »

ਖੇਤੀਬਾੜੀ ਐਕਟ ਕਿਸਾਨਾਂ ਦੀ ਭਲਾਈ ਲਈ ਅਹਿਮ ਰੋਲ ਅਦਾ ਕਰਨਗੇ-ਭਾਜਪਾ ਆਗੂ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ)-ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਾਜਪਾ ਦੇ ਰਾਸ਼ਟਰੀ ਕੌਾਸਲ ਮੈਂਬਰ ਇਕਬਾਲ ਸਿੰਘ ਲਾਲਪੁਰਾ ਸਾਬਕਾ ...

ਪੂਰੀ ਖ਼ਬਰ »

ਨੰਗਲ ਦੇ ਸਮਾਜ ਸੇਵੀਆਂ ਅਤੇ ਸਾਹਿਤਕਾਰਾਂ ਵਲੋਂ ਕਿਸਾਨਾਂ ਦੀ ਹਮਾਇਤ

ਨੰਗਲ, 22 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਸਮਾਜ ਸੇਵੀਆਂ ਅਤੇ ਸਾਹਿਤਕਾਰਾਂ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਵਿਰੋਧੀ ਸਾਰੇ ਫ਼ੈਸਲੇ ਵਾਪਸ ਲਏ ਜਾਣ | ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਦੇ ਮੈਂਬਰ ਮੈਡਮ ...

ਪੂਰੀ ਖ਼ਬਰ »

ਸਕਿੱਲ ਸੈਂਟਰ ਭਲਾਣ ਦੁਬਾਰਾ ਖੋਲਿ੍ਹਆ

ਸੁਖਸਾਲ, 22 ਸਤੰਬਰ (ਧਰਮ ਪਾਲ)-ਪੀ.ਐਮ.ਕੇ.ਵੀ.ਵਾਈ ਸਕਿੱਲ ਸੈਂਟਰ ਭਲਾਣ ਜੋ ਕਿ ਕੋਵਿਡ-19 ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਸੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਦੁਬਾਰਾ ਖੋਲਿ੍ਹਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿਲ ਸੈਂਟਰ ਦੇ ਡਾਇਰੈਕਟਰ ਬਲਵੀਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਭਾਜਪਾ ਦੇ ਕਿਸਾਨ ਵਿਰੋਧੀ ਬਿੱਲ ਦੀ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਪਾਸ ਕੀਤਾ ਗਿਆ ਕਿਸਾਨ ਵਿਰੋਧੀ ਬਿੱਲ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਇਸ ਬਿੱਲ ਦੇ ਪਾਸ ਹੋਣ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਬੰਦਲੈਹੜੀ ਨੂੰ ਐਲਾਨਿਆ ਮਾਈਕਰੋ ਕੰਟੇਨਮੈਂਟ ਜ਼ੋਨ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਇਲਾਕੇ ਅੰਦਰ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਕੋਰੋਨਾ ਪਾਜ਼ੀਟਿਵ ਕੇਸਾਂ ਕਾਰਨ ਅੱਜ ਤਹਿਸੀਲ ਨੰਗਲ ਦੇ ਪਿੰਡ ਬੰਦਲੈਹੜੀ ਵਿਖੇ ਅੱਠ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਉਣ ਮਗਰੋਂ ਪ੍ਰਸ਼ਾਸਨ ਵਲੋਂ ਮਾਈਕਰੋ ...

ਪੂਰੀ ਖ਼ਬਰ »

ਲੋਦੀਮਾਜਰਾ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਘਨੌਲੀ, 22 ਸਤੰਬਰ (ਜਸਵੀਰ ਸਿੰਘ ਸੈਣੀ)-ਸਵਾਨਾ ਸੀਡ ਕੰਪਨੀ ਵਲੋਂ ਨੇੜਲੇ ਪਿੰਡ ਲੋਦੀਮਾਜਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਜਾਗਰੂਕਤਾ ਕੈਂਪ ਦੌਰਾਨ ਕੰਪਨੀ ਇਲਾਕਾ ਮੈਨੇਜਰ ਮੁਕੇਸ਼ ਮਲਿਕ ਅਤੇ ਸਹਾਇਕ ਅਧਿਕਾਰੀ ਕਰਨੈਲ ਸਿੰਘ ਇਕੱਤਰ ਹੋਏ ...

ਪੂਰੀ ਖ਼ਬਰ »

ਬਲਾਕ ਸ੍ਰੀ ਚਮਕੌਰ ਸਾਹਿਬ 'ਚ ਤਿੰਨ ਦਿਨਾਂ 'ਚ 866 ਬੱਚਿਆਂ ਨੂੰ ਪਿਲਾਈ ਪੋਲਿਓ ਰੋਧਕ ਦਵਾਈ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਐਸ. ਐਮ. ਓ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਸਲੱਮ ਏਰੀਆ ਵਿਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 64 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਕੀਤੀ ਕਿਸਾਨ ਅੰਦੋਲਨ ਦੀ ਹਮਾਇਤ

ਢੇਰ, 22 ਸਤੰਬਰ (ਸ਼ਿਵ ਕੁਮਾਰ ਕਾਲੀਆ)-ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਗਏ ਆਰਡੀਨੈਂਸ ਖ਼ਿਲਾਫ਼ ਅੱਜ ਪਿੰਡ ਢੇਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਕੀਤੀ ਗਈ | ਜਿਸ ਵਿਚ 'ਆਪ' ਦੇ ਵਰਕਰ ਸੰਜੀਵ ਰਾਣਾ, ਗੁਰਮੀਤ ਸਿੰਘ ਡੋਡ, ...

ਪੂਰੀ ਖ਼ਬਰ »

ਆਮਦਨ ਘਟਣ ਕਾਰਨ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਹੰਢਾਅ ਰਹੇ ਹਨ ਗੈਰ ਸਰਕਾਰੀ ਕਾਮੇ

ਨੰਗਲ, 22 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਦੁਕਾਨਾਂ 'ਤੇ ਕੰਮ ਕਰਦੇ ਸੇਲਜ਼ਮੈਨ, ਘਰੇਲੂ ਨੌਕਰਾਣੀਆਂ, ਮਜ਼ਦੂਰ, ਫੇਰੀ ਵਾਲੇ, ਬਹਿਰੇ, ਛੋਟੇ ਵਪਾਰੀ ਅੰਤਾਂ ਦੇ ਪ੍ਰੇਸ਼ਾਨ ਹਨ | ਨੰਗਲ ਦੇ ਨੌਜਵਾਨ ਰਾਜੂ ਸੇਖੜੀ ਹਿਮਾਚਲ ਪ੍ਰਦੇਸ਼ ਦੇ ਪਵਿੱਤਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਵਫ਼ਦ ਨੇ ਦਿੱਤਾ ਮੰਗ ਪੱਤਰ

ਰੂਪਨਗਰ, 22 ਸਤੰਬਰ (ਸਟਾਫ਼ ਰਿਪੋਰਟਰ)-ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਇੱਕ ਵਫ਼ਦ ਨੇ ਰੋਪੜ ਥਰਮਲ ਪਲਾਂਟ ਦੇ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਮਾਰਗ ਦਾ ਨਿਰਮਾਣ ਜਲਦ ਕਰਵਾਇਆ ਜਾਵੇ | ਮਾਰਗ ਦੀ ਖਸਤਾ ...

ਪੂਰੀ ਖ਼ਬਰ »

ਆਈ.ਈ.ਟੀ. ਕਾਲਜ ਭੱਦਲ ਵਿਖੇ ਚੱਲ ਰਿਹਾ ਕੁਆਰੰਟੀਨ ਸੈਂਟਰ ਪ੍ਰਸ਼ਾਸਨ ਨੇ ਕੀਤਾ ਬੰਦ

ਪੁਰਖਾਲੀ, 22 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਕੋਵਿਡ-19 ਦੀ ਮਹਾਂਮਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ 'ਮਿਸ਼ਨ ਫ਼ਤਹਿ' ਤਹਿਤ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਨੂੰ ਕੁਆਰੰਟੀਨ ਕਰਨ ਲਈ ਹਰ ਜ਼ਿਲ੍ਹੇ ਵਿਚ ਕਈ-ਕਈ ਸੈਂਟਰ ਖੋਲ੍ਹੇ ਗਏ | ਇਨ੍ਹਾਂ 'ਚ ...

ਪੂਰੀ ਖ਼ਬਰ »

ਸਾਬਕਾ ਏ. ਸੀ. ਪੀ. ਭਾਗ ਸਿੰਘ ਨੂੰ ਸਦਮਾ., ਨੌਜਵਾਨ ਪੁੱਤਰ ਦੀ ਮੌਤ

ਢੇਰ, 22 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਨੰਗਲੀ ਦੇ ਬਹੁਤ ਮਿਲਣਸਾਰ ਸਾਬਕਾ ਏ. ਸੀ. ਪੀ. ਦਿੱਲੀ ਪੁਲਿਸ ਭਾਗ ਸਿੰਘ ਝੱਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਰੁਪਿੰਦਰ ਸਿੰਘ ਝੱਜ ਦੀ ਮੌਤ ਹੋ ਗਈ | ਇਸ ਸਮੇਂ ਰੁਪਿੰਦਰ ਸਿੰਘ ਦਿੱਲੀ ...

ਪੂਰੀ ਖ਼ਬਰ »

ਪਿੰਡ ਮੌਜੋਵਾਲ ਵਿਖੇ ਸੁਨਿਆਰੇ ਦੀ ਦੁਕਾਨ 'ਚ ਚੋਰੀ

ਸੁਖਸਾਲ, 22 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਮੌਜੋਵਾਲ ਦੀ ਮਾਰਕੀਟ ਵਿਖੇ ਸੁਨਿਆਰੇ ਦੀ ਦੁਕਾਨ 'ਚੋਂ ਗਹਿਣੇ ਅਤੇ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਦੁਕਾਨ ਮਾਲਕ ਪੰਮੀ ਵਰਮਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਜਦੋਂ ਉਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX